ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਮੁੱਖ ਖਬਰਾਂ
ਵੀਵੀਪੈਟ: ਵਿਰੋਧੀ ਧਿਰਾਂ ਚੋਣ ਕਮਿਸ਼ਨ ਨੂੰ ਮਿਲੀਆਂ

ਨਵੀਂ ਦਿੱਲੀ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਦੇਸ਼ ਦੀਆਂ 22 ਵਿਰੋਧੀ ਪਾਰਟੀਆਂ ਦੇ ਆਗੂ ਅੱਜ ਚੋਣ ਕਮਿਸ਼ਨ ਨੂੰ ਮਿਲੇ ਅਤੇ ਮੰਗ ਕੀਤੀ ਕਿ ਵੀਵੀਪੈਟ ਮਸ਼ੀਨਾਂ ਦੀਆਂ ਪਰਚੀਆਂ ਦਾ ਈਵੀਅੈੱਮਜ਼ ਦੇ ਨਾਲ ਮਿਲਾਣ ਕਰਵਾਇਆ ਜਾਵੇ ਅਤੇ ਚੋਣ ਪ੍ਰਕਿਰਿਆ ਦੇ ਵਿੱਚ ਪਾਰਦਰਸ਼ਤਾ ਅਤੇ ਨਿਰਪੱਖਤਾ ਯਕੀਨੀ ਬਣਾੲੀ ਜਾਵੇ। ਇਹ ਮਿਲਾਣ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਪਹਿਲਾਂ ਕੀਤਾ ਜਾਵੇ ਅਤੇ ਜੇ ਕਿਤੇ ਫਰਕ ਨਿਕਲਦਾ ਹੈ, ਫਿਰ ਵੀਵੀਪੈਟ ਮਸ਼ੀਨਾਂ ਦੀ ਪਰਚੀਆਂ ਦੀ ਹੀ ਗਿਣਤੀ ਹੋਵੇ।

ਈਵੀਐਮਜ਼ ਬਾਰੇ ਵਿਵਾਦ ਬੇਲੋੜਾ: ਮੋਦੀ

ਨਵੀਂ ਦਿੱਲੀ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਦੇਸ਼ ਵਿੱਚ ਈਵੀਐੱਮਜ਼ ਨੂੰ ਲੈ ਕੇ ਪੈਦਾ ਹੋਏ ਭਰਮ ਭੁਲੇਖਿਆਂ ਦੌਰਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਈਵੀਐੱਮਜ਼ ਸਬੰਧੀ ਵਿਰੋਧੀ ਧਿਰਾਂ ਵੱਲੋਂ ਪੈਦਾ ਕੀਤਾ ਵਿਵਾਦ ਬੇਲੋੜਾ ਹੈ। ਇਹ ਪ੍ਰਗਟਾਵਾ ਉਨ੍ਹਾਂ ਨੇ ਐੱਨਡੀਏ ਦੀ ਮੀਟਿੰਗ ਦੌਰਾਨ ਕੀਤਾ। ਇਸ ਦੌਰਾਨ ਹੀ ਪ੍ਰਧਾਨ ਮੰਤਰੀ ਨੇ ਅੱਜ ਲੋਕ ਸਭਾ ਚੋਣਾਂ ਲਈ ਆਪਣੀ ਮੁਹਿੰਮ ਨੂੰ ਤੀਰਥ ਯਾਤਰਾ ਨਾਲ ਮੇਲਦਿਆਂ ਕਿਹਾ ਕਿ ਇਹ ਚੋਣਾਂ ਹੋਰਾਂ ਨਾਲੋਂ ਵੱਖਰੀਆਂ ਸਨ ਕਿਉਂਕਿ ਇਹ ਇਕੱਲੀ ਪਾਰਟੀ ਵੱਲੋਂ ਨਹੀਂ ਬਲਕਿ ਲੋਕਾਂ ਵੱਲੋਂ ਲੜੀਆਂ ਗਈਆਂ ਹਨ। ਪ੍ਰਧਾਨ ਮੰਤਰੀ ਅੱਜ ਪਾਰਟੀ ਦੇ ਹੈੱਡਕੁਆਰਟਰ ਵਿੱਚ ਆਪਣੇ ਮੰਤਰੀ ਮੰਡਲ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਸਾਰੇ ਮੰਤਰੀਆਂ ਦਾ ਉਨ੍ਹਾਂ ਦੇ ਕੰਮ ਬਦਲੇ ਧੰਨਵਾਦ ਕੀਤਾ। ਇਸ ਸਬੰਧੀ ਜਾਣਕਾਰੀ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਪੱਤਰਕਾਰਾਂ ਨੂੰ ਦਿੱਤੀ।

ਅਤਿਵਾਦੀਆਂ ਵੱਲੋਂ ਅਰੁਣਾਚਲ ਦੇ ਵਿਧਾਇਕ ਸਮੇਤ 11 ਵਿਅਕਤੀਆਂ ਦੀ ਹੱਤਿਆ

ਈਟਾਨਗਰ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਅਰੁਣਾਚਲ ਪ੍ਰਦੇਸ਼ ਦੇ ਤਿਰਾਪ ਜ਼ਿਲ੍ਹੇ ’ਚ ਅੱਜ ਐੱਨਐੱਸਸੀਐੱਲ ਦੇ ਸ਼ੱਕੀ ਅਤਿਵਾਦੀਆਂ ਨੇ ਮੌਜੂਦਾ ਵਿਧਾਇਕ ਅਤੇ ਐੱਨਪੀਪੀ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਤਿਰੌਂਗ ਅਬੋਹ ਤੇ ਦਸ ਹੋਰ ਵਿਅਕਤੀਆਂ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕਾਂ ’ਚ ਵਿਧਾਇਕ ਦਾ ਪੁੱਤਰ ਤੇ ਸੁਰੱਖਿਆ ਕਰਮੀ ਵੀ ਸ਼ਾਮਲ ਹਨ।

ਮਿਸ਼ਨ 13: ਅਸਫ਼ਲਤਾ ਮਿਲਣ ’ਤੇ ਠੀਕਰਾ ਸਿੱਧੂ ਸਿਰ ਭੰਨਣ ਦੀ ਤਿਆਰੀ

ਚੰਡੀਗਡ਼੍ਹ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖੇਮੇ ਨੇ ਲੋਕ ਸਭਾ ਚੋਣਾਂ ’ਚ ਅਸਫ਼ਲਤਾ ਹੱਥ ਲੱਗਣ ਦੀ ਸੂਰਤ ’ਚ ਇਸ ਦਾ ਠੀਕਰਾ ਕੈਬਨਿਟ ਮੰਤਰੀ ਅਤੇ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਸਿਰ ਭੰਨ੍ਹਣ ਦੀ ਤਿਆਰੀ ਕਰ ਲਈ ਹੈ। ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਚਾਰ ਕੈਬਨਿਟ ਮੰਤਰੀ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਸਿੱਧੂ ਦੀ ਬਿਆਨਬਾਜ਼ੀ ਨੇ ਕਾਂਗਰਸ ਦੇ ਅਕਸ ਨੂੰ ਧੁੰਦਲਾ ਕੀਤਾ ਹੈ ਤੇ ਚੋਣਾਂ ਵਿਚ ਨੁਕਸਾਨ ਪਹੁੰਚਾਇਆ ਹੈ।

ਇੰਡੋਨੇਸ਼ੀਆ: ਜੋਕੋ ਵਿਡੋਡੋ ਦੂਜੀ ਵਾਰ ਰਾਸ਼ਟਰਪਤੀ ਬਣੇ

ਜਕਾਰਤਾ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਇੰਡੋਨੇਸ਼ੀਆ ਦੇ ਰਾਸ਼ਟਰਪਤੀ ਜੋਕੋ ਵਿਡੋਡੋ ਨੂੰ ਸੰਸਾਰ ਦੇ ਇਸ ਤੀਜੇ ਸਭ ਤੋਂ ਵੱਡੇ ਲੋਕਤੰਤਰ ਦਾ ਫਿਰ ਤੋਂ ਰਾਸ਼ਟਰਪਤੀ ਚੁਣ ਲਿਆ ਗਿਆ ਹੈ। ਚੋਣ ਕਮਿਸ਼ਨ ਨੇ ਅਧਿਕਾਰਤ ਨਤੀਜਿਆਂ ਦਾ ਸਮੇਂ ਤੋਂ ਪਹਿਲਾਂ ਅਚਾਨਕ ਮੰਗਲਵਾਰ ਨੂੰ ਐਲਾਨ ਕਰ ਦਿੱਤਾ। ਇਸੇ ਦੇ ਮੱਦੇਨਜ਼ਰ ਅਮਨ ਭੰਗ ਹੋਣ ਦੇ ਖ਼ਦਸ਼ੇ ਕਾਰਨ ਪੂਰੇ ਜਕਾਰਤਾ ਵਿਚ ਹਜ਼ਾਰਾਂ ਜਵਾਨਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਕਮਿਸ਼ਨ ਨੇ 17 ਅਪਰੈਲ ਨੂੰ ਹੋਈਆਂ ਚੋਣਾਂ ਦਾ ਐਲਾਨ ਬੁੱਧਵਾਰ ਨੂੰ ਕਰਨਾ ਸੀ, 

ਚੰਡੀਗੜ੍ਹ ਦੇ ਹੋਟਲ ਹਯਾਤ ਵਿਚ ਅੱਜ ਮਨਾਇਆ ਜਾਵੇਗਾ ਜਨਮ ਦਿਨ

ਚੰਡੀਗੜ੍ਹ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਕਿਸਤਾਨੀ ਮਹਿਲਾ ਦੋਸਤ ਅਰੂਸਾ ਆਲਮ ਦਾ ਜਨਮ ਦਿਨ ਇਸ ਵਾਰ ਚੰਡੀਗੜ੍ਹ ਦੇ ਆਲੀਸ਼ਾਨ ‘ਹੋਟਲ ਹਯਾਤ’ ਵਿਚ ਮਨਾਇਆ ਜਾਵੇਗਾ। ਮੁੱਖ ਮੰਤਰੀ ਦੇ ਨਿੱਜੀ ਤੇ ਸਿਆਸੀ ਦੋਸਤ, ਪੰਜਾਬ ਦੇ ਕਈ ਮੰਤਰੀ, ਕਾਂਗਰਸ ਪਾਰਟੀ ਨਾਲ ਸਬੰਧਤ ਆਗੂ ਅਤੇ ਅਫ਼ਸਰਾਂ ਵੱਲੋਂ ਇਨ੍ਹਾਂ ਜਸ਼ਨਾਂ ਵਿਚ ਸ਼ਮੂਲੀਅਤ ਕੀਤੇ ਜਾਣ ਦੀ ਚਰਚਾ ਹੈ। ਪਾਰਟੀ 22 ਮਈ ਦੀ ਸ਼ਾਮ ਨੂੰ ਹੋਵੇਗੀ ਤੇ 23 ਮਈ ਨੂੰ ਦੇਸ਼ ’ਚ ਹੋਈਆਂ ਸੰਸਦੀ ਚੋਣਾਂ ਦੇ ਨਤੀਜੇ ਵੀ ਆਉਣੇ ਹਨ ਜਿਸ ਨੇ ਪੰਜਾਬ ਦੇ ਦੇਸ਼ ਦੀ ਰਾਜਨੀਤੀ ਨੂੰ ਪ੍ਰਭਾਵਿਤ ਕਰਨਾ ਹੈ। ਸੰਸਦੀ ਚੋਣਾਂ ਦੇ ਨਤੀਜਿਆਂ ਤੋਂ ਮਹਿਜ਼ ਇੱਕ ਰਾਤ ਪਹਿਲਾਂ ਹੋਣ ਵਾਲੀ ਇਸ ਪਾਰਟੀ ਸਬੰਧੀ ਰਾਜਸੀ ਹਲਕਿਆਂ ਵਿਚ ਚਰਚਾ ਭਾਰੂ ਹੈ। ਮਾਲਵਾ ਖਿੱਤੇ ਨਾਲ ਸਬੰਧਤ ਇੱਕ ਸੀਨੀਅਰ ਮੰਤਰੀ ਨੇ ਆਪਣਾ ਨਾਂ ਨਾ ਛਾਪਣ ਦੀ ਸ਼ਰਤ ’ਤੇ ਮੁੱਖ ਮੰਤਰੀ ਦੀ ਦੋਸਤ ਦੇ ਜਨਮ ਦਿਨ ਮੌਕੇ ਰੱਖੀ ਗਈ ਵਿਸ਼ੇਸ਼ ਪਾਰਟੀ ਦੀ ਪੁਸ਼ਟੀ ਕੀਤੀ ਹੈ। ਇਸ ਮੰਤਰੀ ਨੇ ਇਹ ਵੀ ਦੱਸਿਆ ਕਿ ਮਹਿਮਾਨਾਂ ਵਿਚ ਉਸ (ਮਾਲਵੇ ਦਾ ਮੰਤਰੀ) ਦਾ ਨਾਂ ਵੀ ਸ਼ਾਮਲ ਹੈ। ਜਨਮ ਦਿਨ ਤਾਂ ਭਾਵੇਂ ਪਹਿਲਾਂ ਵੀ ਮਨਾਇਆ ਜਾਂਦਾ ਰਿਹਾ ਹੈ ਪਰ ਸੂਬੇ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਦੇ ਗਠਨ ਤੋਂ ਬਾਅਦ ਅਰੂਸਾ ਆਲਮ ਦਾ ਜਨਮ ਦਿਨ ਸੁਰਖ਼ੀਆਂ ਵਿਚ ਆਉਣ ਲੱਗਾ ਹੈ। ਸਾਲ 2017 ਵਿਚ ਸ਼ਿਮਲਾ ਨੇੜੇ ਮਸ਼ੋਬਰਾ ਦੀਆਂ ਵਾਦੀਆਂ ਵਿਚ ਜਸ਼ਨ ਮਨਾਏ ਗਏ ਸਨ ਤੇ ਸਾਲ 2018 ਵਿਚ ਮਨਾਲੀ ’ਚ ਜਨਮ ਦਿਨ ਦੀ ਪਾਰਟੀ ਰੱਖੀ ਗਈ ਸੀ। ਸੂਤਰਾਂ ਦਾ ਇਹ ਵੀ ਦੱਸਣਾ ਹੈ ਕਿ ਸੰਸਦੀ ਚੋਣਾਂ ਕਰ ਕੇ ਚੰਡੀਗੜ੍ਹ ਤੋਂ ਬਾਅਦ ਪਾਰਟੀ ਦਾ ਪ੍ਰੋਗਰਾਮ ਉਲੀਕਿਆ ਨਹੀਂ ਜਾ ਸਕਿਆ।

ਰੂਹਾਨੀ ਵੱਲੋਂ ਇਰਾਨ ਸਰਕਾਰ ਨੂੰ ਵਾਧੂ ਤਾਕਤਾਂ ਦੇਣ ਦੀ ਪੈਰਵੀ

ਦੁਬਈ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਇਰਾਨ ਦੇ ਰਾਸ਼ਟਰਪਤੀ ਹਸਨ ਰੂਹਾਨੀ ਨੇ ਅਮਰੀਕਾ ਨਾਲ ਗੱਲਬਾਤ ਦੀ ਕਿਸੇ ਵੀ ਸੰਭਾਵਨਾ ਨੂੰ ਰੱਦ ਕਰਦਿਆਂ ਪਾਬੰਦੀਆਂ ਦੇ ਝੰਬੇ ਅਰਥਚਾਰੇ ਨੂੰ ਚਲਾਉਣ ਲਈ ਮੁਲਕ ਦੀ ਮੌਜੂਦਾ ਸਰਕਾਰ ਨੂੰ ਵਾਧੂ ਤਾਕਤਾਂ ਦੇਣ ਦੀ ਪੈਰਵੀ ਕੀਤੀ ਹੈ। ਇਸ ਦੌਰਾਨ ਇਰਾਨ ਨੇ ਕਿਹਾ ਕਿ ਜੇਕਰ ਯੂਰੋਪੀਨ ਮੁਲਕਾਂ ਨੇ ਦੋ ਮਹੀਨਿਆਂ ਦੇ ਅੰਦਰ ਮੁਲਕ ’ਤੇ ਪੈ ਰਹੇ ਵਿੱਤੀ ਦਬਾਅ ਨੂੰ ਘੱਟ ਕਰਨ ਲਈ ਕੋਈ ਰਾਹ ਨਾ ਲੱਭਿਆ ਤਾਂ ਉਹ ਯੂਰੇਨੀਅਮ ਨੂੰ ਪਰਮਾਣੂ ਕਰਾਰ ਵਿੱਚ ਨਿਰਧਾਰਿਤ ਸੀਮਾ ਤੋਂ ਵਧ ਸੋਧੇਗਾ।

ਜੋਸ਼ੀ ਹੱਤਿਆ ਕਾਂਡ ਕੇਸ ਮੁੜ ਖੁੱਲ੍ਹੇਗਾ

ਭੋਪਾਲ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਕਾਂਗਰਸ ਦੀ ਅਗਵਾਈ ਵਾਲੀ ਮੱਧ ਪ੍ਰਦੇਸ਼ ਸਰਕਾਰ ਆਰਐੱਸਐੱਸ ਦੇ ਸਾਬਕਾ ਪ੍ਰਚਾਰਕ ਸੁਨੀਲ ਜੋਸ਼ੀ ਦੀ ਹੱਤਿਆ ਦਾ ਮਾਮਲਾ ਫਿਰ ਤੋਂ ਖੋਲ੍ਹਣ ਜਾ ਰਹੀ ਹੈ। ਇਸ ਮਾਮਲੇ ਵਿਚ ਭੋਪਾਲ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਸਾਧਵੀ ਪ੍ਰੱਗਿਆ ਸਿੰਘ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਸੀ। ਸੂਬੇ ਦੇ ਕਾਨੂੰਨ ਮੰਤਰੀ ਪੀਸੀ ਸ਼ਰਮਾ ਨੇ ਮੰਗਲਵਾਰ ਨੂੰ ਕਿਹਾ ਕਿ ਜ਼ਿਲ੍ਹਾ ਕੁਲੈਕਟਰ ਨੂੰ ਇਸ ਮਾਮਲੇ ’ਚ ਰਿਪੋਰਟ ਦੇਣ ਲਈ ਕਿਹਾ ਗਿਆ ਹੈ।

ਨਤੀਜਿਆਂ ਨਾਲ ਛੇੜਛਾੜ ਹੋਈ ਤਾਂ ਖ਼ੂਨ ਦੀਆਂ ਨਦੀਆਂ ਵਹਿ ਜਾਣਗੀਆਂ: ਕੁਸ਼ਵਾਹਾ

ਪਟਨਾ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਬਿਹਾਰ ਵਿੱਚ ਵਿਰੋਧੀ ਪਾਰਟੀਆਂ ਦੇ ਮਹਾਗੱਠਜੋੜ ਨੇ ਲੋਕ ਸਭਾ ਚੋਣਾਂ ਦੇ ਨਤੀਜਿਆਂ (ਈਵੀਐਮਜ਼) ਨਾਲ ਛੇੜਛਾੜ ਦਾ ਦੋਸ਼ ਲਾਉਂਦਿਆਂ ਅੱਜ ਚਿਤਾਵਨੀ ਦਿੱਤੀ ਕਿ ਲੋਕਾਂ ਵਿੱਚ ਇਸ ਛੇੜਛਾੜ ਖ਼ਿਲਾਫ਼ ਫੁੱਟ ਰਹੇ ਰੋਹ ਦੇ ਚਲਦਿਆਂ ਸੜਕਾਂ ’ਤੇ ਖ਼ੂਨ ਦੀਆਂ ਨਦੀਆਂ ਵਹਿ ਸਕਦੀਆਂ ਹਨ। ਆਰਜੇਡੀ ਦੇ ਸੂਬਾ ਪ੍ਰਮੁੱਖ ਰਾਮਚੰਦਰ ਪੂਰਵੇ, ਕਾਂਗਰਸ ਦੇ ਪ੍ਰਦੇਸ਼ ਮੁਖੀ ਮਦਨ ਮੋਹਨ ਝਾਅ ਤੇ ਮਹਾਗੱਠਜੋੜ ਦੇ ਹੋਰਨਾਂ ਆਗੂਆਂ ਨਾਲ ਰਾਸ਼ਟਰੀ ਲੋਕ ਸਮਤਾ ਪਾਰਟੀ ਦੇ ਪ੍ਰਮੁੱਖ ਤੇ ਸਾਬਕਾ ਕੇਂਦਰੀ ਮੰਤਰੀ ਉਪੇਂਦਰ ਕੁਸ਼ਵਾਹਾ ਨੇ ਇਹ ਗੱਲ ਅੱਜ ਇਕ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ ਕਹੀ।

ਵਿਧਾਇਕਾਂ ਨੂੰ ਖ਼ਰੀਦਣ ਦੀ ਕੋਸ਼ਿਸ਼ ’ਚ ਭਾਜਪਾ: ਨਾਥ

ਭੋਪਾਲ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਨੇ ਦੋਸ਼ ਲਾਇਆ ਹੈ ਕਿ ਭਾਜਪਾ ਸੂਬੇ ਵਿਚ ਸੱਤਾਧਾਰੀ ਧਿਰ ਦੇ ਵਿਧਾਇਕਾਂ ਨੂੰ ਪੈਸੇ ਦਾ ਲਾਲਚ ਦੇ ਕੇ ਕਾਂਗਰਸ ਨਾਲੋਂ ਤੋੜਨ ਦੀ ਕੋਸ਼ਿਸ਼ ਕਰ ਰਹੀ ਹੈ। ਦੱਸਣਯੋਗ ਹੈ ਕਿ ਵਿਰੋਧੀ ਧਿਰ ਦੇ ਆਗੂ ਗੋਪਾਲ ਭਾਰਗਵ ਨੇ ਸੱਤਾਧਾਰੀ ਕਾਂਗਰਸ ਨੂੰ ਬਹੁਮਤ ਸਾਬਿਤ ਕਰਨ ਦੀ ਚੁਣੌਤੀ ਦਿੱਤੀ ਸੀ।

ਪਾਕਿਸਤਾਨੀ ਕਿਸ਼ਤੀ ’ਚੋਂ 600 ਕਰੋੜ ਦੀ ਹੈਰੋਇਨ ਬਰਾਮਦ

ਨਵੀਂ ਦਿੱਲੀ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਭਾਰਤੀ ਕੋਸਟ ਗਾਰਡ (ਆਈਸੀਜੀ) ਨੇ ਗੁਜਰਾਤ ਦੇ ਤੱਟ ਉੱਤੇ ਅੱਜ ਇਕ ਪਾਕਿਸਤਾਨੀ ਕਿਸ਼ਤੀ ਨੂੰ ਕਾਬੂ ਕਰਕੇ 600 ਕਰੋੜ ਰੁਪਏ ਮੁੱਲ ਦਾ ਨਸ਼ੀਲਾ ਪਦਾਰਥ, ਜੋ ਸੰਭਾਵੀ ਤੌਰ ’ਤੇ ਹੈਰੋਇਨ ਹੈ, ਬਰਾਮਦ ਕੀਤਾ ਹੈ। ਸਾਹਿਲੀ ਸੁਰੱਖਿਆ ਨਾਲ ਜੁੜੀ ਏਜੰਸੀ ਨੇ ਕਿਸ਼ਤੀ ’ਤੇ ਸਵਾਰ ਛੇ ਵਿਅਕਤੀਆਂ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ। ਭਾਰਤੀ ਕੋਸਟ ਗਾਰਡ ਨੇ ਇਹ ਪੂਰਾ ਅਪਰੇਸ਼ਨ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਤੇ ਹੋਰਨਾਂ ਏਜੰਸੀਆਂ ਵੱਲੋਂ ਦਿੱਤੀ ਜਾਣਕਾਰੀ ਦੇ ਅਧਾਰ ’ਤੇ ਪੂਰਾ ਕੀਤਾ ਹੈ। ਆਈਸੀਜੀ ਨੇ ਇਕ ਟਵੀਟ ’ਚ ਕਿਹਾ, ‘ਭਾਰਤੀ ਕੋਸਟ ਗਾਰਡ ਨੇ ਅੱਜ ਸਵੇਰੇ ਸੂਚਨਾ ਦੇ ਅਧਾਰ ’ਤੇ ਕਰਾਚੀ ਵਿੱਚ ਰਜਿਸਟਰਡ ਪਾਕਿਸਤਾਨ ਦੀ ਮੱਛੀਆਂ ਫੜਨ ਵਾਲੀ 

ਅਵੇਸਲਾ ਕਪਤਾਨ: ਖ਼ਰੀਦ ਕੇਂਦਰਾਂ ’ਚ ਰੁਲ ਰਹੀ ਹੈ ਕਣਕ ਦੀ ਸਵਾ ਦੋ ਕਰੋੜ ਬੋਰੀ

ਬਠਿੰਡਾ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਦੇ ਖਰੀਦ ਕੇਂਦਰਾਂ ’ਚ ਪਈ ਸਵਾ ਦੋ ਕਰੋੜ ਕਣਕ ਦੀ ਬੋਰੀ ਨੂੰ ਕੌਣ ਚੱਕੂ? ਚੋਣਾਂ ਦੇ ਮੇਲੇ ’ਚ ਉਲਝੀ ਸਰਕਾਰ ਨੂੰ ਚੇਤਾ ਭੁੱਲ ਗਿਆ ਹੈ ਜਦੋਂ ਕਿ ਆੜ੍ਹਤੀਆਂ ਦੀ ਜਾਨ ਸੁੱਕਣੀ ਪਈ ਹੋਈ ਹੈ। ਕਰੀਬ ਦੋ ਹਜ਼ਾਰ ਕਰੋੜ ਦੀ ਕਣਕ ਹਾਲੇ ਵੀ ਮੰਡੀਆਂ ਵਿਚ ਪਈ ਹੈ, ਜਿਸ ਦੀ ਚੁਕਾਈ ਨਹੀਂ ਹੋ ਸਕੀ ਹੈ। ਦੋ ਮੀਂਹ ਵੀ ਇਸ ਕਣਕ ’ਤੇ ਪੈ ਚੁੱਕੇ ਹਨ ਅਤੇ ਹੁਣ ਇਸ ਕਣਕ ਦੀ ਗੁਣਵੱਤਾ ਖਰਾਬ ਹੋਣ ਲੱਗੀ ਹੈ। ਕਈ ਖਰੀਦ ਕੇਂਦਰਾਂ ਵਿਚ ਇਹ ਕਣਕ ਗਲਣੀ ਸ਼ੁਰੂ ਹੋ ਗਈ ਹੈ। ਇੱਥੋਂ ਤੱਕ ਕਿ ਮੰਡੀਆਂ ਵਿਚ 68 ਹਜ਼ਾਰ ਬੋਰੀ ਕਣਕ ਹਾਲੇ ਵੀ ਖਰੀਦ ਦੀ ਉਡੀਕ ਵਿਚ ਪਈ ਹੈ ਜਦੋਂ ਕਿ ਸਰਕਾਰ ਵੇਲੇ ਸਿਰ ਫਸਲ ਖਰੀਦਣ ਦਾ ਦਾਅਵਾ ਕਰਦੀ ਹੈ। ਆੜ੍ਹਤੀਆਂ ਨੂੰ ਮੰਡੀਆਂ ਵਿਚ ਪਈ ਫਸਲ ਦੀ ਰਾਖੀ ਕਰਨੀ ਪੈ ਰਹੀ ਹੈ।

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਦਾ ਮਾਮਲਾ ਮੁੜ ਉਭਰਿਆ

ਅੰਮ੍ਰਿਤਸਰ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣ ਲਈ ਸਿੱਖ ਵਕੀਲ ਐਚ.ਐਸ. ਫੂਲਕਾ ਵੱਲੋਂ ਮੁੱਖ ਮੰਤਰੀ ਨੂੰ ਲਿਖੇ ਪੱਤਰ ਨਾਲ ਸਿੱਖ ਸੰਸਥਾ ਦੀਆਂ ਚੋਣਾਂ ਦਾ ਮਾਮਲਾ ਮੁੜ ਉਭਰਿਆ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਨਵੀਂ ਸਰਕਾਰ ਬਣਨ ਮਗਰੋਂ ਜੇ ਚੋਣਾਂ ਹੁੰਦੀਆਂ ਹਨ ਤਾਂ ਉਨ੍ਹਾਂ ਦੀ ਪਾਰਟੀ ਵੀ ਚੋਣਾਂ ਲਈ ਤਿਆਰ ਹੈ। ਸ਼੍ਰੋਮਣੀ ਕਮੇਟੀ ਦੀਆਂ ਇਹ ਚੋਣਾਂ ਦਾ ਮਾਮਲਾ ਸੰਸਦੀ ਚੋਣਾਂ ਤੋਂ ਪਹਿਲਾਂ ਵੀ ਉਭਰਿਆ ਸੀ ਪਰ ਉਸ ਵੇਲੇ ਕੇਂਦਰ ਸਰਕਾਰ ਲਈ ਸੰਸਦੀ ਚੋਣਾਂ ਤਰਜੀਹੀ ਸਨ ਤੇ ਇਹ ਮਾਮਲਾ ਅਗਾਂਹ ਪੈ ਗਿਆ ਸੀ।
ਸ੍ਰੀ ਫੂਲਕਾ ਨੇ ਇਸ ਸਬੰਧ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਭੇਜ ਕੇ ਯਾਦ ਕਰਵਾਇਆ ਕਿ ਪੰਜਾਬ ਵਿਧਾਨ ਸਭਾ ਵੱਲੋਂ ਇਸ ਵਰ੍ਹੇ ਫਰਵਰੀ ਮਹੀਨੇ ਸਦਨ ’ਚ ਮਤਾ ਪਾਸ ਕਰਕੇ ਇਹ ਚੋਣਾਂ ਕਰਵਾਉਣ ਦਾ ਸਮਰਥਨ ਕੀਤਾ ਸੀ। ਉਨ੍ਹਾਂ ਇਸ ਸਬੰਧ ’ਚ ਖ਼ੁਦ ਕੇਂਦਰੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਕੇ ਮੁੱਖ ਗੁਰਦੁਆਰਾ ਚੋਣ ਕਮਿਸ਼ਨਰ ਨਿਯੁਕਤ ਕਰਵਾਉਣ ਲਈ ਪਹਿਲਕਦਮੀ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨਵੀਂ ਸਰਕਾਰ ਦੀ ਸਥਾਪਨਾ ਮਗਰੋਂ ਇਸ ਸਬੰਧ ਵਿਚ ਕਾਰਵਾਈ ਸ਼ੁਰੂ ਕਰਨ।

ਖਹਿਰਾ, ਮਾਨਸ਼ਾਹੀਆ ਅਤੇ ਸੰਦੋਆ ਸਪੀਕਰ ਸਾਹਮਣੇ ਪੇਸ਼ ਨਾ ਹੋਏ

ਚੰਡੀਗੜ੍ਹ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਦੇ ਤਿੰਨ ਵਿਧਾਇਕ ਸੁਖਪਾਲ ਸਿੰਘ ਖਹਿਰਾ, ਨਾਜਰ ਸਿੰਘ ਮਾਨਸ਼ਾਹੀਆ ਅਤੇ ਅਮਰਜੀਤ ਸਿੰਘ ਸੰਦੋਆ ਅੱਜ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਦੇ ਸਾਹਮਣੇ ਪੇਸ਼ ਹੋ ਕੇ ਆਪਣੇ ਅਸਤੀਫ਼ਿਆਂ ਬਾਰੇ ਸਥਿਤੀ ਸਪੱਸ਼ਟ ਨਹੀਂ ਕਰ ਸਕੇ। ਵਿਧਾਨ ਸਭਾ ਦੇ ਸੂਤਰਾਂ ਅਨੁਸਾਰ ਆਮ ਆਦਮੀ ਪਾਰਟੀ (ਆਪ) ਨਾਲ ਸਬੰਧਿਤ ਇਨ੍ਹਾਂ ਤਿੰਨਾਂ ਵਿਧਾਇਕਾਂ ਨੇ ਸਪੀਕਰ ਤੋਂ ਸਮਾਂ ਮੰਗ ਲਿਆ ਹੈ ਤੇ ਤਿੰਨਾਂ ਨੂੰ ਹੁਣ ਨਵੀਂ ਤਰੀਕ ਦਿੱਤੀ ਜਾਵੇਗੀ।

ਕੁਝ ਆਗੂਆਂ ਦਾ ਸਿਆਸੀ ਸਫ਼ਰ ਖ਼ਤਮ ਕਰ ਸਕਦੈ ਸੰਗਰੂਰ ਸੀਟ ਦਾ ਨਤੀਜਾ

ਟੱਲੇਵਾਲ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਸੰਗਰੂਰ ਲੋਕ ਸਭਾ ਸੀਟ ਦਾ ਨਤੀਜਾ ਕਈ ਉਮੀਦਵਾਰਾਂ ’ਤੇ ਭਾਰੀ ਪੈਣ ਵਾਲਾ ਹੈ। ਇਸ ਸੀਟ ਦੇ ਨਤੀਜੇ ’ਤੇ ਰਵਾਇਤੀ ਪਾਰਟੀਆਂ ਦੇ ਨਾਲ ਨਾਲ ਉਮੀਦਵਾਰਾਂ ਦਾ ਸਿਆਸੀ ਭਵਿੱਖ ਦਾਅ ’ਤੇ ਲੱਗਾ ਹੈ। ਫਰਸ਼ ਤੋਂ ਅਰਸ਼ ਤਕ ਕੌਣ ਪਹੁੰਚਦਾ ਹੈ, ਇਸ ਬਾਰੇ ਤਾਂ 23 ਮਈ ਨੂੰ ਪਤਾ ਚੱਲੇਗਾ ਪਰ ਇਸ ਸੀਟ ’ਤੇ ਹਾਰ ਨਾਲ ਕਈ ਉਮੀਦਵਾਰਾਂ ਦਾ ਸਿਆਸੀ ਸਫ਼ਰ ਖ਼ਤਮ ਹੋ ਸਕਦਾ ਹੈ।
ਸੂਬੇ ਦੀ ਸੱਤਾਧਾਰੀ ਕਾਂਗਰਸ ਨੇ ਸਾਬਕਾ ਵਿਧਾਇਕ ਤੇ ਪਿਛਲੀਆਂ ਵਿਧਾਨ ਸਭਾ ਚੋਣਾਂ ’ਚ ਬਰਨਾਲਾ ਹਲਕੇ ਤੋਂ ਹਾਰੇ ਕੇਵਲ ਸਿੰਘ ਢਿੱਲੋਂ ਨੂੰ ਟਿਕਟ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਦੇ ਬੇਹੱਦ ਨਜ਼ਦੀਕੀ ਮੰਨੇ ਜਾਂਦੇ ਸ੍ਰੀ ਢਿੱਲੋਂ ਨੇ ‘ਵਿਕਾਸ’ ਦੇ ਨਾਂਅ ’ਤੇ ਹਲਕੇ ਦੇ ਲੋਕਾਂ ਤੋਂ ਵੋਟ ਮੰਗੀ ਹੈ। 

ਈਵੀਐਮਜ਼ ਦੀ ਨਿਗਰਾਨੀ ਲਈ 900 ਮੁਲਾਜ਼ਮ ਤਾਇਨਾਤ

ਜਲੰਧਰ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਲੋਕ ਸਭਾ ਹਲਕਾ ਜਲੰਧਰ ਲਈ ਪਈਆਂ ਵੋਟਾਂ ਪਿੱਛੋਂ ਮਸ਼ੀਨਾਂ (ਈਵੀਐਮਜ਼) ਦੀ ਕਰੜੀ ਸੁਰੱਖਿਆ ਤੇ ਨਿਗਰਾਨੀ ਲਈ ਡਾਇਰੈਕਟਰ ਲੈਂਡ ਰਿਕਾਰਡਜ਼ ਦੇ ਦਫ਼ਤਰ ਵਿਚ ਪੰਜਾਬ ਪੁਲੀਸ, ਪੀਏਪੀ ਤੇ ਅਰਧ ਸੈਨਿਕ ਬਲਾਂ ਦੇ 900 ਜਵਾਨਾਂ ਨੂੰ ਤਾਇਨਾਤ ਕੀਤਾ ਗਿਆ ਹੈ। 23 ਮਈ ਨੂੰ ਵੋਟਾਂ ਦੀ ਗਿਣਤੀ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਜਨਰਲ ਆਬਜ਼ਰਵਰ ਆਈ. ਸੈਮੂਅਲ ਅਨੰਦ ਕੁਮਾਰ, ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵਰਿੰਦਰ ਕੁਮਾਰ ਸ਼ਰਮਾ ਤੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਤੇ ਐਸਐਸਪੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਗਿਣਤੀ ਕੇਂਦਰ ਦੀ ਬਾਹਰੀ ਸੁਰੱਖਿਆ ਤੋਂ ਇਲਾਵਾ ਹਰੇਕ ਵਿਧਾਨ ਸਭਾ ਹਲਕੇ ਦੇ ਸਟਰਾਂਗ ਰੂਮ ਦੀ ਸੁਰੱਖਿਆ ਲਈ ਪੰਜਾਬ ਪੁਲੀਸ ਦੇ 450 ਜਵਾਨ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਗਿਣਤੀ ਕੇਂਦਰ ਤੇ ਸਟਰਾਂਗ ਰੂਮਾਂ ਦੀ ਸੁਰੱਖਿਆ ਦੀ ਦੂਜੀ ਪਰਤ ਤਹਿਤ ਪੰਜਾਬ ਆਰਮਡ ਪੁਲੀਸ ਦੇ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਸਟਰਾਂਗ ਰੂਮ ਤੇ ਗਿਣਤੀ ਕੇਂਦਰ ਦੀ ਅੰਦਰੂਨੀ ਸੁਰੱਖਿਆ ਦੀ ਜ਼ਿੰਮੇਵਾਰੀ ਪੈਰਾ ਮਿਲਟਰੀ ਫੋਰਸ ਨੂੰ ਸੌਂਪੀ ਗਈ ਹੈ।

ਪਾਠ ਕਰ ਰਹੇ ਗ੍ਰੰਥੀ ’ਤੇ ਹਮਲਾ

ਨਡਾਲਾ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਅੱਜ ਪਿੰਡ ਹਮੀਰਾ ਦੇ ਗੁਰਦੁਆਰਾ ਸਿੰਘ ਸਭਾ, ਮਿੱਲ ਵਾਲਾ ਵਿਖੇ ਬੇਅਦਬੀ ਦੀ ਘਟਨਾ ਵਾਪਰੀ ਹੈ। ਜਾਣਕਾਰੀ ਅਨੁਸਾਰ ਪਿੰਡ ਦੇ ਇੱਕ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋ ਕੇ ਲੜਾਈ ਝਗੜਾ ਕਰਦਿਆਂ ਆਪਣੇ ਇਕ ਸਾਥੀ ਸਮੇਤ ਸ਼ੀ੍ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਗ੍ੰਥੀ ਦੀ ਵੀ ਕੁੱਟਮਾਰ ਕਰ ਦਿੱਤੀ। ਗ੍ੰਥੀ ਮਨਜੀਤ ਸਿੰਘ ਨੇ ਦੱਸਿਆ ਕਿ ਉਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਤਿ ਚੱਲ ਰਹੇ ਸਹਿਜ ਪਾਠ ਦੀ ਸੇਵਾ ਨਿਭਾ ਰਹੇ ਸਨ। ਦੁਪਹਿਰ 12 ਵਜੇ ਦੇ ਕਰੀਬ ਇਕ ਮੋਨਾ ਵਿਅਕਤੀ ਬੂਟਾਂ ਸਮੇਤ ਅੰਦਰ ਦਾਖ਼ਲ ਹੋ ਗਿਆ। ਉਸ ਦੇ ਪਿੱਛੇ ਹੱਥ ’ਚ ਬੇਸਬਾਲ ਫੜੀ ਇੱਕ ਹੋਰ ਵਿਅਕਤੀ ਦਾਖ਼ਲ ਹੋ ਗਿਆ।

ਵੋਟਾਂ ਦੀ ਗਿਣਤੀ ਕਰਨਗੇ 500 ਕਰਮਚਾਰੀ

ਜਲੰਧਰ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਲੋਕ ਸਭਾ ਹਲਕਾ ਜਲੰਧਰ ਲਈ 23 ਮਈ ਨੂੰ ਵੋਟਾਂ ਦੀ ਗਿਣਤੀ ਨੂੰ ਨਿਰਵਿਘਨ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤਾਇਨਾਤ ਕੀਤੇ ਗਏ ਅਮਲੇ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਸਿਖਲਾਈ ਦੌਰਾਨ ਸਬੰਧਤ ਸਹਾਇਕ ਰਿਟਰਨਿੰਗ ਅਫ਼ਸਰਾਂ ਵੱਲੋਂ ਆਪੋ ਆਪਣੇ ਹਲਕੇ ਨਾਲ ਸਬੰਧਤ ਚੋਣ ਅਮਲੇ ਨੂੰ ਗਿਣਤੀ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ। ਚੋਣ ਅਮਲੇ ਨੂੰ ਈਵੀਐਮਜ਼ ਤੋਂ ਗਿਣਤੀ ਕਰਨ ਦੀ ਸਮੁੱਚੀ ਪ੍ਰਕਿਰਿਆ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਡਾਇਰੈਕਟਰ ਲੈਂਡ ਰਿਕਾਰਡਜ਼ ਦੇ ਦਫ਼ਤਰ ਵਿਚ ਉਮੀਦਵਾਰਾਂ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿਚ ਕੀਤੀ ਜਾਵੇਗੀ।

ਚੁਣਾਵੀ ਹਿੰਸਾ: ਜ਼ਖ਼ਮੀ ਜਗਦੇਵ ਕਲਾਂ ਵਾਸੀ ਨੇ ਦਮ ਤੋੜਿਆ

ਚੇਤਨਪੁਰਾ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਲੰਘੀ 17 ਮਈ ਨੂੰ ਪਿੰਡ ਜਗਦੇਵ ਕਲਾਂ ਵਿਚ ਇੱਕ ਸਿਆਸੀ ਪਾਰਟੀ ਦੇ ਕਾਰਕੁਨਾਂ ਵੱਲੋਂ ਪਿੰਡ ਦੇ ਇੱਕ ਵਸਨੀਕ ਨੂੰ ਆਪਣੀ ਪਾਰਟੀ ਦੇ ਹੱਕ ਵੋਟਾਂ ਪਾਉਣ ਲਈ ਕਹਿਣ ’ਤੇ ਉਸ ਵੱਲੋਂ ਨਾਂਹ ਕਰ ਦਿੱਤੇ ਜਾਣ ਕਰ ਕੇ ਹੋਏ ਝਗੜੇ ਦੌਰਾਨ ਜ਼ਖ਼ਮੀ ਹੋਏ ਵਿਅਕਤੀ ਦੀ ਅੱਜ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਥਾਣਾ ਰਾਜਾਸਾਂਸੀ ਦੇ ਐਸਐਚਓ ਭਾਰਤ ਭੂਸ਼ਨ ਨੇ ਦੱਸਿਆ ਕਿ ਸਿਮਰਨ ਸਿੰਘ ਪੁੱਤਰ ਬੁੱਧ ਸਿੰਘ ਵਾਸੀ ਪਿੰਡ ਜਗਦੇਵ ਕਲਾਂ ਨੇ ਪੁਲੀਸ ਨੂੰ ਦਿੱਤੇ ਗਏ 

ਔਰਬਿਟ ਬੱਸ ’ਚੋਂ ਡਿੱਗਣ ਕਾਰਨ ਮੁਸਾਫ਼ਰ ਦੀ ਮੌਤ

ਸ਼ਾਹਕੋਟ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਸਥਾਨਕ ਕਸਬੇ ਵਿਚ ਅੱਜ ਇੱਕ ਔਰਬਿਟ ਬੱਸ ਵਿੱਚੋਂ ਇਕ ਨੌਜਵਾਨ ਦੇ ਬਾਹਰ ਡਿੱਗਣ ਨਾਲ ਉਸ ਦੀ ਮੌਤ ਹੋ ਗਈ। ਮਹੀਨੇ ਦੇ ਅੰਦਰ-ਅੰਦਰ ਔਰਬਿੱਟ ਵਿੱਚੋਂ ਡਿੱਗਣ ਨਾਲ ਇਹ ਦੂਜੀ ਮੌਤ ਹੋਈ ਹੈ। ਕੁਝ ਦਿਨ ਪਹਿਲਾਂ ਹੀ ਸਤਲੁਜ ਦਰਿਆ ਦੇ ਪੁਲ ਕੋਲ ਇਸੇ ਕੰਪਨੀ ਦੀ ਬੱਸ ਵਿੱਚੋਂ ਡਿੱਗ ਕੇ ਇਕ ਔਰਤ ਮੌਤ ਹੋ ਗਈ ਸੀ। ਮਿਲੀ ਜਾਣਕਾਰੀ ਮੁਤਾਬਿਕ ਪਰਮਜੀਤ ਕੁਮਾਰ (32) ਪੁੱਤਰ ਤਿਲਕ ਰਾਜ ਵਾਸੀ ਮੁਹੱਲਾ ਬਾਗ਼ ਵਾਲਾ ਸ਼ਾਹਕੋਟ ਅੱਜ ਇੱਥੋ ਦੇ ਪੁਰਾਣੇ ਬੱਸ ਅੱਡੇ (ਥਾਣਾ ਸ਼ਾਹਕੋਟ ਅੱਗਿਓ) ਤੋਂ ਔਰਬਿਟ ਬੱਸ (ਪੀਬੀ 03-ਏ ਵਾਈ 2353) ’ਤੇ ਜਲੰਧਰ ਜਾਣ ਲਈ ਸਵਾਰ ਹੋਇਆ ਸੀ। ਜਿਉਂ ਹੀ ਬੱਸ ਕੁਝ ਦੂਰ ਡਾਕਖਾਨੇ ਦੇ ਸ਼ਾਹਮਣੇ ਗਈ ਤਾਂ ਅਚਾਨਕ ਇਹ ਨੌਜਵਾਨ ਬੱਸ ਵਿੱਚੋਂ ਬਾਹਰ ਡਿੱਗ ਪਿਆ। ਉਸ ਨੂੰ ਤੁਰੰਤ ਸਿਵਲ ਹਸਪਤਾਲ ਸ਼ਾਹਕੋਟ ਪਹੁੰਚਾਇਆ ਗਿਆ। ਡਾਕਟਰਾਂ ਨੇ ਉਸ ਦੀ ਹਾਲਤ ਨੂੰ ਦੇਖਦੇ ਹੋਏ ਜਲੰਧਰ ਰੈਫਰ ਕਰ ਦਿੱਤਾ। 

ਘਰ ਵਿੱਚ ਦਾਖ਼ਲ ਹੋ ਕੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ

ਗੁਰਦਾਸਪੁਰ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : : ਚੋਣਾਂ ਵਾਲੇ ਦਿਨ ਉਪਜੀ ਰੰਜਸ਼ ਦੇ ਚੱਲਦਿਆਂ ਇੱਕ ਘਰ ਵਿੱਚ ਦਾਖ਼ਲ ਹੋ ਕੇ ਤੋੜ ਭੰਨ ਕਰਨ ਵਾਲੇ 14 ਮੁਲਜ਼ਮਾਂ ਖ਼ਿਲਾਫ਼ ਕਲਾਨੌਰ ਪੁਲੀਸ ਸਟੇਸ਼ਨ ਵਿਚ ਕੇਸ ਦਰਜ ਕੀਤਾ ਗਿਆ ਹੈ।ਬਲਵਿੰਦਰ ਸਿੰਘ ਪੁੱਤਰ ਸੇਵਾ ਸਿੰਘ ਵਾਸੀ ਚੰਦੂ ਵਡਾਲਾ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਹ 19 ਮਈ ਨੂੰ ਚੋਣਾਂ ਦੇ ਦਿਨ ਆਪਣੇ ਘਰ ਵਿੱਚ ਪਰਿਵਾਰ ਦੇ ਹੋਰਨਾਂ ਮੈਂਬਰਾਂ ਦੇ ਨਾਲ ਮੌਜੂਦ ਸੀ। ਦੁਪਹਿਰ ਕਰੀਬ ਡੇਢ ਵਜੇ ਸਿਮਰਨਜੀਤ ਸਿੰਘ, 

ਨਸ਼ੇੜੀ ਪਤੀ ਵੱਲੋਂ ਨਾਰਾਜ਼ ਪਤਨੀ ਨੂੰ ਅਗਵਾ ਕਰਨ ਦੀ ਕੋਸ਼ਿਸ਼

ਗੁਰਦਾਸਪੁਰ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਨਸ਼ੇੜੀ ਪਤੀ ਦੀਆਂ ਵਧੀਕੀਆਂ ਤੋਂ ਤੰਗ ਹੋ ਕੇ ਵੱਖ ਰਹਿ ਰਹੀ ਔਰਤ ਨੂੰ ਅੱਜ ਉਸ ਦੇ ਪਤੀ ਨੇ ਆਪਣੇ ਸਾਥੀਆਂ ਸਹਿਤ ਜਬਰਨ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਪਰ ਔਰਤ ਦੀ ਦਲੇਰੀ ਕਾਰਨ ਉਸ ਦਾ ਪਤੀ ਆਪਣੇ ਮਨਸੂਬੇ ਵਿੱਚ ਕਾਮਯਾਬ ਨਹੀਂ ਹੋ ਸਕਿਆ ਅਤੇ ਆਪਣੇ ਸਾਥੀਆਂ ਨਾਲ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਔਰਤ ਨੇ ਸਿਟੀ ਪੁਲੀਸ ਸਟੇਸ਼ਨ ਨੂੰ ਆਪਣੇ ਬਿਆਨ ਦਰਜ ਕਰਵਾ ਦਿੱਤੇ ਹਨ

ਸੈਲਾ ਖੁਰਦ ਦੀ ਪੇਪਰ ਮਿੱਲ ਦੇ ਪ੍ਰਦੂਸ਼ਣ ਖਿਲਾਫ਼ ਇਲਾਕਾ ਵਾਸੀ ਲਾਮਬੰਦ

ਗੜ੍ਹਸ਼ੰਕਰ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਸੈਲਾ ਖੁਰਦ ਦੀ ਕੁਆਂਟਮ ਪੇਪਰ ਮਿੱਲ ਦੁਆਰਾ ਗੰਦੇ ਪਾਣੀ ਦੇ ਨਿਕਾਸ ਅਤੇ ਜ਼ਹਿਰੀਲੀ ਹਵਾ ਦੁਆਰਾ ਫੈਲਾਏ ਜਾ ਰਹੇ ਪ੍ਰਦੂਸ਼ਣ ਵਿਰੁੱਧ ਅੱਜ ਇਲਾਕਾ ਵਾਸੀਆਂ ਦਾ ਇਕੱਠ ਪਿੰਡ ਸੈਲਾ ਖੁਰਦ ਵਿਚ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਕਾਮਰੇਡ ਮਹਿੰਦਰ ਸਿੰਘ ਖੈਰੜ ਦੀ ਅਗਵਾਈ ਹੇਠ ਹੋਇਆ। ਇਸ ਮੌਕੇ ਇਲਾਕੇ ਦੇ ਵਸਨੀਕਾਂ ਨੇ ਸ਼ਮੂਲੀਅਤ ਕੀਤੀ ਅਤੇ ਪੇਪਰ ਮਿੱਲ ਦੇ ਪ੍ਰਬੰਧਕਾਂ ’ਤੇ ਇਲਾਕੇ ਦੇ ਪਿੰਡਾਂ ਵਿਚ ਪ੍ਰਦੂਸ਼ਣ ਫੈਲਾਉਣ ਦਾ ਦੋਸ਼ ਲਾਇਆ ਗਿਆ। ਇਸ ਮੌਕੇ ਹਾਜ਼ਰ ਆਗੂਆਂ ਨੇ ਆਉਂਦੇ ਦਿਨਾਂ ਵਿਚ ਮਿੱਲ ਵਿਰੁੱਧ ਸੰਘਰਸ਼ ਦੀ ਰੂਪ ਰੇਖਾ ਤਿਆਰ ਕਰਨ ਬਾਰੇ ਵਿਚਾਰਾਂ ਕੀਤੀਆਂ। ਇਸ ਮੌਕੇ ਕਾਮਰੇਡ ਖੈਰੜ ਨੇ ਕਿਹਾ ਕਿ ਮਿੱਲ ਦੇ ਗੰਦੇ ਪਾਣੀ ਕਾਰਨ ਇਲਾਕੇ ਦੇ ਪਿੰਡਾਂ ਵਿਚ ਕੈਂਸਰ, ਸਾਹ ਅਤੇ ਚਮੜੀ ਰੋਗਾਂ ਦੇ ਅਨੇਕਾਂ ਮਾਮਲੇ ਸਾਹਮਣੇ ਆਏ ਹਨ ਅਤੇ ਸੈਲਾ ਖੁਰਦ ਦਾ ਜ਼ਮੀਨੀ ਪਾਣੀ ਪੂਰੀ ਤਰ੍ਹਾਂ ਦੂਸ਼ਿਤ ਹੋਣ ਦੀਆਂ ਰਿਪੋਰਟਾਂ ਆ ਰਹੀਆਂ ਹਨ।

ਵੋਟਾਂ ਦੀ ਗਿਣਤੀ ਲਈ ਤਿਆਰੀ ਮੀਟਿੰਗ

ਅੰਮ੍ਰਿਤਸਰ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਲੋਕ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਦੀ ਤਿਆਰੀਆਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਚੋਣ ਅਧਿਕਾਰੀ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਅੱਜ ਸਮੂਹ ਚੋਣ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 23 ਮਈ ਨੂੰ ਸਵੇਰੇ 8 ਵਜੇ ਸ਼ੁਰੂ ਹੋਵੇਗੀ ਜਿਸ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਲੋੜੀਂਦੇ ਇੰਤਜਾਮ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ ਦੀ ਵੀਡਿਓਗ੍ਰਾਫੀ

‘ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ’ ਦੀ ਪ੍ਰੋਮੋਸ਼ਨ ਲਈ ਅੰਮ੍ਰਿਤਸਰ ਪੁੱਜੀ ਬਾਈਕ ਰੈਲੀ

ਅੰਮ੍ਰਿਤਸਰ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਲਿਓਸਟ੍ਰਾਈਡ ਨਾਲ ਮਿਲ ਕੇ ਸੁਮੀਤ ਦੱਤ ਅਤੇ ਡਰੀਮਬੁੱਕ ਪ੍ਰੋਡਕਸ਼ਨ ਵਲੋਂ ਤਿਆਰ ਕੀਤੀ ਫਿਲਮ ‘ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ’ ਦੀ ਵੱਖਰੇ ਹੀ ਅੰਦਾਜ਼ ’ਚ ਪ੍ਰੋਮੋਸ਼ਨ ਲਈ ਫਿਲਮ ਨਿਰਮਾਤਾਵਾਂ ਵਲੋਂ ਸਟਾਰ ਕਾਸਟ ਸਮੇਤ ਚੰਡੀਗੜ੍ਹ ਤੋਂ ਅੰਮ੍ਰਿਤਸਰ ਤੱਕ ਅੱਜ ਬਾਈਕ ਰੈਲੀ ਕਰਵਾਈ ਗਈ। ਅੰਮ੍ਰਿਤਸਰ ਪੁੱਜਣ ’ਤੇ ਸਥਾਨਕ ਮੌਲ ’ਚ ਪ੍ਰੈਸ ਕਾਨਫਰੰਸ ਦੌਰਾਨ ਅਦਾਕਾਰ ਗਿੱਪੀ ਗਰੇਵਾਲ ਨੇ ਕਿਹਾ ਕਿ ਕਾਮੇਡੀ ਉਨ੍ਹਾਂ ਦੀ ਪਸੰਦੀਦਾ ਸ਼ੈਲੀ ਹੈ, ਪਰ ਕਾਮੇਡੀ ਫ਼ਿਲਮਾਂ ’ਚ ਵੀ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਰਹਿੰਦੀ ਹੈ ਕਿ ਉਹ ਵਿਸ਼ਾ ਭਰਪੂਰ ਫ਼ਿਲਮਾਂ ਲੈ ਕੇ ਹੀ ਦਰਸ਼ਕਾਂ ਦੇ ਰੂਬਰੂ ਹੋਣ। ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ ਅਜਿਹੀ ਫਿਲਮ ਹੈ ਜੋ ਪੰਜਾਬੀ ਸਿਨੇਮਾ ’ਚ ਰੋਮਾਂਟਿਕ ਕਾਮੇਡੀ ਦੀ ਪਰਿਭਾਸ਼ਾ ਨੂੰ ਬਦਲ ਦੇਵੇਗੀ। ਅਦਾਕਾਰਾ ਸਰਗੁਣ ਮਹਿਤਾ ਨੇ ਕਿਹਾ ਕਿ ਗਿੱਪੀ ਗਰੇਵਾਲ ਨਾਲ ਕੰਮ ਕਰਨਾ ਬਹੁਤ ਵਧੀਆ ਲੱਗਿਆ।

ਆਸਟਰੇਲੀਆ ’ਚ ਚੋਣ ਸਰਵੇਖਣਾਂ ਦੇ ਉਲਟ ਰਹੇ ਨਤੀਜੇ

ਬ੍ਰਿਸਬਨ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਮੀਡੀਆ ਸਰਵੇਖਣਾਂ ਦੇ ਉਲਟ ਆਸਟਰੇਲੀਆ ’ਚ 18 ਮਈ ਨੂੰ ਹੋਈਆਂ ਆਮ ਸੰਘੀ ਚੋਣਾਂ ’ਚ ਮੁੜ ਸੱਤਾਧਾਰੀ ਲਿਬਰਲ-ਨੈਸ਼ਨਲ ਗੱਠਜੋੜ ਦੀ ਸਰਕਾਰ ਨੇ ਕੁੱਲ 151 ਸੀਟਾਂ ’ਚੋਂ 77 ਸੀਟਾਂ ’ਤੇ ਕਬਜ਼ਾ ਕਰਦਿਆਂ ਫਿਰ ਤੋਂ ਤਿੰਨ ਸਾਲ ਲਈ ਸਰਕਾਰ ਬਣਾਈ ਹੈ।

ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਕਿਰਗਿਜ਼ਤਾਨ ਪੁੱਜੀ

ਬਿਸ਼ਕੇਕ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਭਾਰਤੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਕਿਰਗਿਜ਼ਤਾਨ ਦੀ ਰਾਜਧਾਨੀ ਬਿਸ਼ਕੇਕ ਪੁੱਜ ਗਏ ਹਨ। ਉਹ ਇੱਥੇ ਸ਼ੰਘਾਈ ਕੋਆਪਰੇਸ਼ਨ ਆਰਗੇਨਾਈਜੇਸ਼ਨ ਦੀ (ਐੱਸਈਓ) ਦੀ ਦੋ ਰੋਜ਼ਾ ਮੀਟਿੰਗ ਵਿੱਚ ਹਿੱਸਾ ਲੈਣਗੇ।

ਦੇਵ ਸ਼ਰਮਾ ਨੇ ਆਸਟਰੇਲੀਆ ’ਚ ਸਿਰਜਿਆ ਇਤਿਹਾਸ

ਮੈਲਬਰਨ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਲਿਬਰਲ ਪਾਰਟੀ ਦੇ ਉਮੀਦਵਾਰ ਤੇ ਇਜ਼ਰਾਈਲ ਵਿੱਚ ਆਸਟਰੇਲੀਆ ਦੇ ਸਾਬਕਾ ਸਫ਼ੀਰ ਦੇਵ ਸ਼ਰਮਾ (43) ਨੇ ਇਤਿਹਾਸ ਸਿਰਜਦਿਆਂ ਆਸਟਰੇਲੀਆ ਦੀਆਂ ਸੰਘੀ ਚੋਣਾਂ ਵਿੱਚ ਸਿਡਨੀ ਦੇ ਨੀਮ ਸ਼ਹਿਰੀ ਇਲਾਕੇ ਵੈਂਟਵਰਥਿਨ ਤੋਂ ਜਿੱਤ ਦਰਜ ਕੀਤੀ ਹੈ। ਇਸ ਜਿੱਤ ਨਾਲ ਦੇਵ ਸ਼ਰਮਾ ਆਸਟਰੇਲੀਅਨ ਸੰਸਦ ਵਿੱਚ ਦਾਖ਼ਲ ਹੋਣ ਵਾਲਾ ਭਾਰਤੀ ਮੂਲ ਦਾ ਪਹਿਲਾ ਕਾਨੂੰਨਸਾਜ਼ ਬਣ ਗਿਆ ਹੈ। ਸ਼ਰਮਾ ਨੇ ਵੈਂਟਵਰਥਿਨ ਜ਼ਿਲ੍ਹੇ ਦੀ ਪੂਰਬੀ ਉਪ ਨਗਰ ਸੀਟ ਤੋਂ ਆਜ਼ਾਦ ਉਮੀਦਵਾਰ ਕੈਰਿਨ ਫੈਲਪਸ ਨੂੰ ਹਰਾਇਆ। ਦੇਵ ਸ਼ਰਮਾ ਨੇ ਇਕ ਟਵੀਟ ’ਚ ਕਿਹਾ, ‘‘ਵੈਂਟਵਰਥ ਦੇ ਲੋਕਾਂ ਨੇ ਮੇਰੇ ’ਤੇ ਜੋ,ਭਰੋਸਾ ਕੀਤਾ ਉਸ ਲਈ ਉਨ੍ਹਾਂ ਦਾ ਧੰਨਵਾਦ ਹੈ। 

ਸ਼ਿਆਮ ਸਰਨ ਦੀ ਜਾਪਾਨ ਦੇ ਵੱਕਾਰੀ ਪੁਰਸਕਾਰ ਲਈ ਚੋਣ

ਟੋਕੀਓ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਭਾਰਤ ਦੇ ਸਾਬਕਾ ਵਿਦੇਸ਼ ਸਕੱਤਰ ਸ਼ਿਆਮ ਸਰਨ ਦੀ ਜਾਪਾਨ ਦੇ ਦੂਜੇ ਸਭ ਤੋਂ ਵੱਡੇ ਕੌਮੀ ਪੁਰਸਕਾਰ ‘ਆਰਡਰ ਆਫ ਦਿ ਰਾਇਜ਼ਿੰਗ ਸਨ’ ਲਈ ਚੋਣ ਕੀਤੀ ਗਈ ਹੈ। ਇਹ ਪੁਰਸਕਾਰ ਉਨ੍ਹਾਂ ਨੂੰ ਦੋਵਾਂ ਦੇਸ਼ਾਂ ਦੇ ਸਬੰਧਾਂ 

ਸ਼ਿਆਮ ਸਰਨ ਦੀ ਜਾਪਾਨ ਦੇ ਵੱਕਾਰੀ ਪੁਰਸਕਾਰ ਲਈ ਚੋਣ

ਟੋਕੀਓ ,21 ਮਈ (ਪੰਜਾਬੀ ਟਾਈਮਜ਼ ਬਿਊਰੋ ) : ਭਾਰਤ ਦੇ ਸਾਬਕਾ ਵਿਦੇਸ਼ ਸਕੱਤਰ ਸ਼ਿਆਮ ਸਰਨ ਦੀ ਜਾਪਾਨ ਦੇ ਦੂਜੇ ਸਭ ਤੋਂ ਵੱਡੇ ਕੌਮੀ ਪੁਰਸਕਾਰ ‘ਆਰਡਰ ਆਫ ਦਿ ਰਾਇਜ਼ਿੰਗ ਸਨ’ ਲਈ ਚੋਣ ਕੀਤੀ ਗਈ ਹੈ। ਇਹ ਪੁਰਸਕਾਰ ਉਨ੍ਹਾਂ ਨੂੰ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ 

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
add jaspal singh dusseldorf taj treval köln preeti yular Frankfurt Sazia uk guri sukhwinder singh Frankfurt Harjinder singh halwai DJ Gurjit singh Saini köln balwinder singh LTC Daljit singh D Durf mk cream india school akaal tv Dhillon Sukhsat HD Studio Germany6 Ranbeer singh 0032 A SINGH pannu
Visitor's Counter :   0076037724
Copyright © 2019, Panjabi Times. All rights reserved. Website Designed by Mozart Infotech