ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਰਾਸ਼ਟਰੀ
ਰਾਜਸਥਾਨ: ਗਊ ਤਸਕਰੀ ਦੇ ਸ਼ੱਕ ਹੇਠ ਨੌਜਵਾਨ ਦੀ ਹੱਤਿਆ

ਜੈਪੁਰ,21 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) : ਰਾਜਸਥਾਨ ਦੇ ਅਲਵਰ ਜ਼ਿਲੇ ਵਿੱਚ ਭੀੜ ਨੇ ਇਕ ਸ਼ਖ਼ਸ ਨੂੰ ਗਊ ਤਸਕਰੀ ਦੇ ਸ਼ੱਕ ਹੇਠ ਕੁੱਟ ਕੁੱਟ ਕੇ ਮਾਰ ਦਿੱਤਾ ਹੈ। ਰਾਮਗੜ੍ਹ ਪੁਲੀਸ ਸਟੇਸ਼ਨ ਦੇ ਐਸਐਚਓ ਸੁਭਾਸ਼ ਸ਼ਰਮਾ ਨੇ ਦੱਸਿਆ ਕਿ 28 ਸਾਲਾ ਅਕਬਰ ਖ਼ਾਨ ਤੇ ਉਸ ਦਾ ਮਿੱਤਰ ਅਸਲਮ ਹਰਿਆਣੇ ’ਚ ਆਪਣੇ ਪਿੰਡ ਦੋ ਗਊਆਂ ਲੈ ਕੇ ਜਾ ਰਹੇ ਸਨ । ਰਾਤੀਂ ਜਦੋਂ ਉਹ ਅਲਵਰ ਜ਼ਿਲੇ ਦੇ ਲਾਲਾਵੰਦੀ ਪਿੰਡ ਲਾਗੇ ਜੰਗਲ ਦੇ ਇਲਾਕੇ ’ਚੋਂ ਲੰਘ ਰਹੇ ਸਨ ਤਾਂ ਪੰਜ ਕੁ ਬੰਦਿਆਂ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਦੋਸ਼ ਦੀ ਅਜੇ ਪੁਸ਼ਟੀ ਨਹੀਂ ਹੋ ਸਕੀ ਕਿ ਅਕਬਰ ਖ਼ਾਨ ਗਉੂ ਤਸਕਰੀ ਵਿੱਚ ਸ਼ਾਮਲ ਸੀ। ਪੁਲੀਸ ਨੇ ਦੋ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਇਸ ਕੇਸ ਵਿੱਚ ਸਖ਼ਤ ਕਾਰਵਾਈ ਦਾ ਭਰੋਸਾ ਦਿਵਾਇਆ ਹੈ।

ਮੋਦੀ ਨੂੰ ਬਦਨਾਮ ਕਰਨ ਲਈ ਕੀਤਾ ਗਿਆ ਕਤਲ: ਮੇਘਵਾਲ

ਨਵੀਂ ਦਿੱਲੀ,21 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) :  ਕੇਂਦਰੀ ਮੰਤਰੀ ਅਰਜਨ ਮੇਘਵਾਲ ਨੇ ਇਹ ਕਹਿ ਕੇ ਵਿਵਾਦ ਖੜਾ ਕਰ ਦਿੱਤਾ ਕਿ ਅਲਵਰ ਵਿੱਚ ਵਾਪਰੀ ਹਜੂਮੀ ਕਤਲ ਦੀ ਘਟਨਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੋਕਪ੍ਰਿਅਤਾ ਨਾਲ ਜੁੜੀ ਹੋਈ ਹੈ ਤੇ ਜਿਉਂ ਜਿਉਂ ਸ੍ਰੀ ਮੋਦੀ ਹੋਰ ਲੋਕਪ੍ਰਿਅ ਹੁੰਦੇ ਜਾਣਗੇ ਇਹੋ ਜਿਹੀਆਂ ਘਟਨਾਵਾਂ ਵਾਪਰਦੀਆਂ ਰਹਿਣਗੀਆਂ। ਸ੍ਰੀ ਮੇਘਵਾਲ ਨੇ ਕਿਹਾ ‘‘ ਅਸੀਂ ਹਜੂਮੀ ਕਤਲ ਦੀ ਨਿੰਦਾ ਕਰਦੇ ਹਾਂ ਪਰ ਇਹ ਇਕੱਲੀ ਇਕਹਿਰੀ ਘਟਨਾ ਨਹੀਂ ਹੈ

ਪੰਜਾਹ ਸਾਲ ਪਹਿਲਾਂ ਹਾਦਸਾਗ੍ਰਸਤ ਹੋਏ ਸੈਨਾ ਦੇ ਜਹਾਜ਼ ਦਾ ਮਲਬਾ ਲੱਭਿਆ

ਦੇਹਰਾਦੂਨ,21 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) : ਹਿਮਾਚਲ ਪ੍ਰਦੇਸ਼ ਦੀ ਸਪਿਤੀ ਵਾਦੀ ਵਿੱਚ 50 ਸਾਲ ਪਹਿਲਾਂ ਭਾਰਤੀ ਹਵਾਈ ਸੈਨਾ ਦੇ ਇਕ ਜਹਾਜ਼ ਹਾਦਸੇ ਵਿੱਚ ਮਾਰੇ ਗਏ ਫ਼ੌਜੀ ਦੀ ਗਲੀ ਸੜੀ ਲਾਸ਼ ਅਤੇ ਜਹਾਜ਼ ਦਾ ਮਲਬਾ ਪਰਬਤਾਰੋਹੀਆਂ ਦੇ ਇਕ ਦਸਤੇ ਦੀ ਨਜ਼ਰ ਪੈ ਗਿਆ।

ਬਹੁਮਤ ਬਨਾਮ ਨੈਤਿਕਤਾ ਦੀ ਜੰਗ ਸੀ ਬੇਵਿਸਾਹੀ ਮਤਾ: ਨਾਇਡੂ

ਨਵੀਂ ਦਿੱਲੀ,21 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) : ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ ਚੰਦਰਬਾਬੂ ਨਾਇਡੂ ਨੇ ਅੱਜ ਕਿਹਾ ਹੈ ਕਿ ਤੇਲਗੂ ਦੇਸਮ ਪਾਰਟੀ (ਟੀਡੀਪੀ) ਵੱਲੋਂ ਸਰਕਾਰ ਖਿਲਾਫ਼ ਪੇਸ਼ ਕੀਤਾ ਗਿਆ ਬੇਵਿਸਾਹੀ ਦਾ ਮਤਾ ‘ਨੈਤਿਕਤਾ ਬਨਾਮ ਬਹੁਮਤ’ ਦੀ ਜੰਗ ਸੀ। ਕਰੀਬ 12 ਘੰਟਿਆਂ ਤਕ ਚੱਲੀ ਬਹਿਸ ਮਗਰੋਂ ਕੱਲ ਐਨਡੀਏ ਸਰਕਾਰ ਵਿਸ਼ਵਾਸ ਹਾਸਲ ਕਰਨ ’ਚ ਸਫ਼ਲ ਰਹੀ ਸੀ। ਸ੍ਰੀ ਨਾਇਡੂ ਨੇ ਇਥੇ ਪ੍ਰੈੱਸ ਕਾਨਫਰੰਸ ਕਰਕੇ ਹੋਰ ਵਿਰੋਧੀ ਪਾਰਟੀਆਂ ਵੱਲੋਂ ਬੇਵਿਸਾਹੀ ਦੇ ਮਤੇ ਨੂੰ ਹਮਾਇਤ ਦੇਣ ਲਈ ਧੰਨਵਾਦ ਕੀਤਾ।

ਕਿਸਾਨਾਂ ਦੀ ਆਮਦਨ 2022 ਤੋਂ ਪਹਿਲਾਂ ਹੋਵੇਗੀ ਦੁੱਗਣੀ: ਸ਼ਾਹ

ਨਵੀਂ ਦਿੱਲੀ/ਜੈਪੁਰ,21 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) :ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਸਾਲ 2022 ਤਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਟੀਚੇ ਨੂੰ ਮਿੱਥੇ ਸਮੇਂ ਤੋਂ ਪਹਿਲਾਂ ਹੀ ਪੂਰਾ ਕਰ ਲਿਆ ਜਾਵੇਗਾ। ਸ੍ਰੀ ਸ਼ਾਹ ਨੇ ਪ੍ਰਧਾਨ ਮੰਤਰੀ ਦੇ ਇਸ ਟੀਚੇ ਨੂੰ ਮਹਿਜ਼ ਸਿਆਸੀ ਬਿਆਨ ਦੱਸਣ ਵਾਲੇ ਵਿਰੋਧੀ ਧਿਰ ਦੇ  ਦਾਅਵੇ ਨੂੰ ਮੂਲੋਂ ਹੀ ਰੱਦ ਕਰ ਦਿੱਤਾ।

ਕ੍ਰਿਕਟ ਘੁਟਾਲਾ: ਫ਼ਾਰੂਕ ਅਬਦੁੱਲਾ ਨੂੰ ਅਦਾਲਤ ’ਚ ਪੇਸ਼ ਹੋਣ ਦੇ ਹੁਕਮ

ਸ੍ਰੀਨਗਰ,21 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) : ਇਥੋਂ ਦੀ ਇਕ ਅਦਾਲਤ ਨੇ ਜੰਮੂ-ਕਸ਼ਮੀਰ ਕ੍ਰਿਕਟ ਐਸੋਸੀਏਸ਼ਨ (ਜੇਕੇਸੀਏ) ਦੇ ਬਹੁ-ਕਰੋੜੀ ਘਪਲੇ ਵਿੱਚ ਨਾਮਜ਼ਦ ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਫ਼ਾਰੂਕ ਅਬਦੁੱਲਾ ਨੂੰ ਜ਼ਮਾਨਤ ਲੈਣ ਲਈ ਨਿਜੀ ਰੂਪ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਹੈ

ਮਮਤਾ ਨੇ ਖਾਧੀ ਭਾਜਪਾ ਨੂੰ ਕੇਂਦਰ ’ਚੋਂ ਲਾਂਭੇ ਕਰਨ ਦੀ ਸਹੁੰ

ਕੋਲਕਾਤਾ,21 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) : ਆਗਾਮੀ ਆਮ ਚੋਣਾਂ ਵਿੱਚ ਪੱਛਮੀ ਬੰਗਾਲ ਦੀਆਂ ਸਾਰੀਆਂ 42 ਲੋਕ ਸਭਾ ਸੀਟਾਂ ’ਤੇ ਜਿੱਤ ਦਰਜ ਕਰਨ ਦਾ ਦਾਅਵਾ ਕਰਦਿਆਂ ਸੂਬੇ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਇਕ ਰੈਲੀ ਦੌਰਾਨ ਕਿਹਾ ਕਿ ਉਨ੍ਹਾਂ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਦੇਸ਼ ਨੂੰ ਬਚਾਉਣ ਲਈ ਭਾਜਪਾ ਨੂੰ ਸੱਤਾ ਤੋਂ ਬਾਹਰ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਆਗਾਮੀ ਲੋਕ ਸਭਾ ਚੋਣਾਂ ’ਚ ਭਾਜਪਾ ਦੀ ਤਾਕਤ ਵਿੱਚ ਵੱਡਾ ਨਿਘਾਰ ਆਏਗਾ।

ਐਚਡੀਐਫਸੀ ਦੇ ਸ਼ੁੱਧ ਮੁਨਾਫ਼ੇ ’ਚ 18 ਫੀਸਦ ਦਾ ਵਾਧਾ

ਨਵੀਂ ਦਿੱਲੀ,21 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) :ਐਚਡੀਐਫਸੀ ਬੈਂਕ ਦਾ ਸ਼ੁੱਧ ਮੁਨਾਫ਼ਾ ਮੌਜੂਦਾ ਵਿੱਤੀ ਸਾਲ ਦੀ ਪਹਿਲੀ ਤਿਮਾਹੀ (ਅਪਰੈਲ-ਜੂਨ) ’ਚ ਵਿੱਚ 18.2 ਫੀਸਦ ਦੇ ਵਾਧੇ ਨਾਲ ਵਧ ਕੇ 4601.44 ਕਰੋੜ ਹੋ ਗਿਆ ਹੈ। ਪਿਛਲੇ ਵਿੱਤੀ ਸਾਲ ਦੀ ਇਸੇ ਤਿਮਾਹੀ ਵਿੱਚ ਬੈਂਕ ਦਾ ਮੁਨਾਫ਼ਾ 3893.84 ਕਰੋੜ ਸੀ।

ਹਿਮਾਚਲ ਸਰਕਾਰ ਵੱਲੋਂ ਸੇਬਾਂ ਲਈ ਬਾਜ਼ਾਰ ਦਖ਼ਲ ਯੋਜਨਾ ਨੂੰ ਮਨਜ਼ੂਰੀ

ਸ਼ਿਮਲਾ,21 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) : ਹਿਮਾਚਲ ਸਰਕਾਰ ਨੇ ਸੇਬ ਦੀਆਂ ਕੀਮਤਾਂ ’ਚ ਆਉਂਦੇ ਉਤਰਾਅ ਚੜਾਅ ’ਤੇ ਰੋਕ ਲਾਉਣ ਲਈ ਬਾਜ਼ਾਰ ਦਖ਼ਲ ਯੋਜਨਾ ਲਾਗੂ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਬਾਗ਼ਬਾਨੀ ਵਿਭਾਗ ਦੇ ਇਕ ਬੁਲਾਰੇ ਨੇ ਅੱਜ ਕਿਹਾ ਕਿ ਯੋਜਨਾ ਨੂੰ ਇਸ ਸਾਲ 20 ਜੁਲਾਈ ਤੋਂ 31 ਅਕਤੂਬਰ ਤਕ ਲਾਗੂ ਕੀਤਾ ਜਾਵੇਗਾ। ਬੁਲਾਰੇ ਮੁਤਾਬਕ ਇਸ ਯੋਜਨਾ ਤਹਿਤ 7.50 ਰੁਪਏ ਪ੍ਰਤੀ ਕਿਲੋ ਦੇ ਭਾਅ ਨਾਲ 2.29 ਲੱਖ ਮੀਟਰਿਕ ਟਨ ਸੇਬ ਦੀ ਖਰੀਦ ਕੀਤੀ ਜਾਵੇਗੀ।

ਬੱਸ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 16 ਹੋਈ

ਰਿਸ਼ੀਕੇਸ਼,21 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) : ਉਤਰਾਖੰਡ ਦੇ ਟੀਹਰੀ ਜ਼ਿਲੇ ਜਿੱਥੇ ਇਕ ਬੱਸ 250 ਮੀਟਰ ਡੂੰਘੀ ਖੱਡ ਵਿੱਚ ਡਿੱਗ ਪਈ ਸੀ, ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 16 ਹੋ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅਸ਼ਰਫ਼ ਅਲੀ (35) ਅਤੇ ਮਨੋਜ ਯਾਦਵ (28) ਜੋ

ਮੋਦੀ ਸਰਕਾਰ ਖ਼ਿਲਾਫ਼ ਬੇਵਿਸਾਹੀ ਮਤਾ ਅਪ੍ਰਵਾਨ

ਨਵੀਂ ਦਿੱਲੀ,20 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) : ਵਿਰੋਧੀ ਧਿਰ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਖ਼ਿਲਾਫ਼ ਲੋਕ ਸਭਾ ਵਿੱਚ ਪੇਸ਼ ਕੀਤਾ ਬੇਵਿਸਾਹੀ ਦਾ ਮਤਾ ਅੱਜ ਰਾਤ 325 ਦੇ ਮੁਕਾਬਲੇ 126 ਵੋਟਾਂ ਨਾਲ ਡਿੱਗ ਗਿਆ। ਬੀਜੂ ਜਨਤਾ ਦਲ (ਬੀਜੇਡੀ), ਸ਼ਿਵ ਸੈਨਾ ਤੇ ਤਿਲੰਗਾਨਾ ਰਾਸ਼ਟਰ ਸਮਿਤੀ (ਟੀਆਰਐਸ) ਦੇ ਮੈਂਬਰ ਸਦਨ ਵਿੱਚੋਂ ਗ਼ੈਰਹਾਜ਼ਰ ਰਹੇ। ਮਤੇ ਉਤੇ ਵੋਟਿੰਗ ਸਮੇਂ 451 ਮੈਂਬਰ ਹਾਜ਼ਰ ਸਨ। ਇਨ੍ਹਾਂ ਸਭਨਾਂ ਦੀਆਂ ਵੋਟਾਂ ਸਹੀ ਨਿਕਲੀਆਂ ਤੇ    ਕੋਈ ਵੋਟ ਰੱਦ ਨਹੀਂ ਹੋਈ। ਅੰਨਾ ਡੀਐਮਕੇ  ਦੇ ਕਈ ਮੈਂਬਰਾਂ ਨੇ ਸਰਕਾਰ ਦਾ ਸਾਥ ਦਿੱਤਾ।

ਮੋਦੀ ‘ਚੌਕੀਦਾਰ’ ਨਹੀਂ ਭ੍ਰਿਸ਼ਟਾਚਾਰ ’ਚ ਭਾਗੀਦਾਰ: ਰਾਹੁਲ

ਨਵੀਂ ਦਿੱਲੀ,20 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) : ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਖ਼ਿਲਾਫ਼ ਅੱਜ ਲੋਕ ਸਭਾ ਵਿੱਚ  ਪੇਸ਼ ਬੇਵਿਸਾਹੀ ਮਤੇ ’ਤੇ ਬੋਲਦਿਆਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭ੍ਰਿਸ਼ਟਾਚਾਰ ਦਾ ‘ਭਾਗੀਦਾਰ’ ਦੱਸ ਕੇ ਤਿੱਖੀਆਂ ਚੋਭਾਂ ਲਾਈਆਂ। ਰਾਹੁਲ ਨੇ ਕਿਹਾ ਕਿ ਲੋਕ ਮੋਦੀ ਦੇ ‘ਜੁਮਲਈ’ ਹਮਲਿਆਂ ਤੋਂ ਪੀੜਤ ਹਨ। ਕਾਂਗਰਸ ਪ੍ਰਧਾਨ ਨੇ ਹਾਲਾਂਕਿ ਇਨ੍ਹਾਂ ਚੁਭਵੇਂ ਹਮਲਿਆਂ ਮਗਰੋਂ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੀ ਸੀਟ ’ਤੇ ਜਾ ਕੇ ਜੱਫ਼ੀ ਪਾਈ।

ਸੁਪਰੀਮ ਕੋਰਟ ਕੌਲਿਜੀਅਮ ਵੱਲੋਂ ਜਸਟਿਸ ਜੋਜ਼ੇਫ ਦੇ ਨਾਂ ’ਤੇ ਮੁੜ ਮੋਹਰ

ਨਵੀਂ ਦਿੱਲੀ,20 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) : ਸੁਪਰੀਮ ਕੋਰਟ ਕੌਲਿਜੀਅਮ ਨੇ ਉੱਤਰਾਖੰਡ ਹਾਈ ਕੋਰਟ ਦੇ ਚੀਫ਼ ਜਸਟਿਸ ਕੇ.ਐਮ. ਜੋਜ਼ੇਫ ਨੂੰ ਤਰੱਕੀ ਦੇ ਕੇ ਸੁਪਰੀਮ ਕੋਰਟ ਦਾ ਜੱਜ ਲਾਉਣ ਦੀ ਆਪਣੀ ਸਿਫ਼ਾਰਸ਼ ਉਤੇ ਕੇਂਦਰ ਸਰਕਾਰ ਵੱਲੋਂ ਉਠਾਏ ਇਤਰਾਜ਼ਾਂ ਨੂੰ ਖ਼ਾਰਜ ਕਰਦਿਆਂ ਉਨ੍ਹਾਂ ਦਾ ਨਾਂ ਦੋ ਹੋਰ ਸਿਫ਼ਾਰਸ਼ਾਂ ਸਮੇਤ ਦੁਬਾਰਾ ਕੇਂਦਰ ਨੂੰ ਭੇਜ ਦਿੱਤਾ ਹੈ। ਕੌਲਿਜੀਅਮ ਨੇ ਕਿਹਾ ਕਿ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਵੱਲੋਂ ਭੇਜੇ ਦੋ ਪੱਤਰਾਂ ਵਿੱਚ ਜਸਟਿਸ ਜੋਜ਼ੇਫ ਦੀ ‘ਉਪਯੋਗਤਾ’ ਦੇ ‘ਉਲਟ’ ਕੋਈ ਨੁਕਤਾ ਪੇਸ਼ ਨਹੀਂ ਕੀਤਾ ਗਿਆ।

ਕਿਸਾਨਾਂ ਵੱਲੋਂ ਬੇਵਿਸਾਹੀ ਮਤੇ ਦੀ ਤਰਜ਼ ’ਤੇ ‘ਅਵਿਸ਼ਵਾਸ ਪ੍ਰਸਤਾਵ ਸਭਾ’

ਨਵੀਂ ਦਿੱਲੀ,20 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) : ਵੀਹ ਸੂਬਿਆ ਤੋਂ 200 ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਬਣੀ ਹੋਈ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਨੇ ਦਿੱਲੀ ਵਿੱਚ ਕਾਲੇ ਝੰਡਿਆਂ ਨਾਲ ਪ੍ਰਦਰਸ਼ਨ ਕੀਤਾ।

ਟਰੱਕਰਾਂ ਦੀ ਹੜਤਾਲ ਨੂੰ ਰਲਵਾਂ-ਮਿਲਵਾਂ ਹੁੰਗਾਰਾ

ਮੁੰਬਈ,20 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) : ਟਰੱਕ ਮਾਲਕਾਂ ਦੀ ਬੇਮਿਆਦੀ ਦੇਸ਼ ਵਿਆਪੀ ਹੜਤਾਲ ਨੂੰ ਅੱਜ ਪਹਿਲੇ ਦਿਨ ਰਲਵਾਂ-ਮਿਲਵਾਂ ਹੁੰਗਾਰਾ ਮਿਲਿਆ। ਮਾਲਕਾਂ ਦੀ ਸਿਖਰਲੀ ਜਥੇਬੰਦੀ ਨੇ ਕਿਹਾ ਕਿ ਇਸ ਦਾ ਅੰਦੋਲਨ ਕੇਂਦਰ ਵੱਲੋਂ ਮੰਗਾਂ ਬਾਰੇ ‘ਠੋਸ ਭਰੋਸਾ’ 

ਕਨ੍ਹੱਈਆ ਨੂੰ ਕੀਤਾ ਜੁਰਮਾਨਾ ਹਾਈ ਕੋਰਟ ਵੱਲੋਂ ਰੱਦ

ਨਵੀਂ ਦਿੱਲੀ,,20 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) : ਦਿੱਲੀ ਹਾਈ ਕੋਰਟ ਨੇ ਜੇਐਨਯੂ ਦੀ ਵਿਦਿਆਰਥੀ ਜਥੇਬੰਦੀ ਦੇ ਸਾਬਕਾ ਪ੍ਰਧਾਨ ਕਨ੍ਹੱਈਆ ਕੁਮਾਰ ਨੂੰ ਜੁਰਮਾਨਾ ਲਾਉਣ ਦੇ ਹੁਕਮਾਂ ਨੂੰ ਰੱਦ ਕਰ ਦਿੱਤਾ ਹੈ। ਯੂਨੀਵਰਸਿਟੀ ਦੀ ਅਪੀਲੀ ਅਥਾਰਿਟੀ ਨੇ ਯੂਨੀਵਰਸਿਟੀ 

ਸਿੱਖ ਵਿਰੋਧੀ ਦੰਗੇ ਹਜੂਮੀ ਕਤਲਾਂ ਦਾ ਸਿਖ਼ਰ ਸਨ : ਰਾਜਨਾਥ

ਨਵੀਂ ਦਿੱਲੀ,20 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) :ਵਿਰੋਧੀ ਧਿਰ ਵੱਲੋਂ ਜਨੂੰਨੀ ਹੱਤਿਆਵਾਂ ਦੇ ਮੁੱਦੇ ਉੱਤੇ ਸੱਤਾਧਾਰੀ ਭਾਜਪਾ ਨੂੰ ਲਗਾਤਾਰ ਨਿਸ਼ਾਨਾ ਬਣਾਏ ਜਾਣ ’ਤੇ ਅੱਜ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ 1984 ਦੇ ਸਿੱਖ ਵਿਰੋਧੀ ਦੰਗੇ ਜਨੂੰਨੀ ਹੱਤਿਅਵਾਂ ਦਾ ਸਿਖ਼ਰ ਸਨ। ਵਿਰੋਧੀ ਧਿਰਾਂ ਵੱਲੋਂ ਜਨੂੰਨੀ ਹੱਤਿਆਵਾਂ ਦੇ ਮੁੱਦੇ ਉੱਤੇ ਭਾਜਪਾ ਦੀ ਅਗਵਾਈ ਵਾਲੀ ਐੱਨਡੀਏ ਸਰਕਾਰ ਨੂੰ ਘੇਰਨ ਬਾਰੇ ਸ੍ਰੀ ਰਾਜਨਾਥ ਸਿੰਘ ਨੇ ਕਿਹਾ ਕਿ ਰਾਜ ਸਰਕਾਰਾਂ ਨੂੰ ਇਸ ਸਬੰਧੀ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ

ਸਦਨ ਅੰਦਰ ਪੱਪੀ-ਜੱਫ਼ੀ ਨਹੀਂ ਚੱਲਦੀ: ਹਰਸਿਮਰਤ ਬਾਦਲ

ਨਵੀਂ ਦਿੱਲੀ,20 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) : ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਸੰਸਦ ਵਿੱਚ ਸਰਕਾਰ ਖ਼ਿਲਾਫ਼ ਪੇਸ਼ ਬੇਵਿਸਾਹੀ ਮਤੇ ’ਤੇ ਚੱਲ ਰਹੀ ਬਹਿਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੀ ਸੀਟ ’ਤੇ ਜਾ ਕੇ ਜੱਫੀ ਪਾਉਣ ਵਾਲੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ’ਤੇ ਚੁਟਕੀ ਲੈਂਦਿਆਂ ਕਿਹਾ ਕਿ ਸੰਸਦ ਵਿੱਚ ਆਉਣ ਤੋਂ ਪਹਿਲਾਂ ਉਹ ਕੀ ਖਾ ਕੇ ਆਏ ਸਨ। ਕੇਂਦਰੀ ਮੰਤਰੀ ਨੇ ਦਾਅਵਾ ਕੀਤਾ ਕਿ ਵਿਰੋਧੀ ਧਿਰ ਦੇ ਇਸ ਆਗੂ ਨੇ ਪੰਜਾਬੀਆਂ ’ਤੇ ‘ਨਸ਼ੇੜੀ’ ਹੋਣ ਦਾ ਦੋਸ਼ ਲਾਇਆ ਸੀ। ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਨੇ ਸਦਨ ਵਿੱਚ ਖੜ੍ਹੇ ਹੋ ਕੇ ਰਾਹੁਲ ਵੱਲੋਂ ਪ੍ਰਧਾਨ ਮੰਤਰੀ ਨੂੰ ਜੱਫੀ ਪਾਏ ਜਾਣ ਦਾ ਵਿਰੋਧ ਕਰਦਿਆਂ ਕਿਹਾ ਕਿ ਉਹ ਸਦਨ ਵਿੱਚ ‘ਪੱਪੀ ਜੱਫੀ’ ਨਹੀਂ ਪਾ ਸਕਦੇ।

ਆਈਆਈਟੀਜ਼ ਵਿੱਚ ਕੁੜੀਆਂ ਦੀ ਗਿਣਤੀ ਘੱਟ: ਕੋਵਿੰਦ

ਖੜਗਪੁਰ (ਪੱਛਮੀ ਬੰਗਾਲ),20 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਕਿਹਾ ਕਿ ਬੋਰਡਾਂ, ਕਾਲਜਾਂ ਅਤੇ ਯੂਨੀਵਰਸਿਟੀ ਦੇ ਨਤੀਜਿਆਂ ਵਿੱਚ ਕੁੜੀਆਂ ਅੱਗੇ ਰਹਿੰਦੀਆਂ ਹਨ ਜਦੋਂ ਕਿ ਆਈਆਈਟੀ ਵਿੱਚ ਦਾਖ਼ਲਾ ਲੈਣ ਵਾਲੀਆਂ ਕੁੜੀਆਂ ਦੀ ਗਿਣਤੀ ਬਹੁਤ ਘੱਟ ਹੈ ਜਿਸ ਨੂੰ ਵਧਾਏ ਜਾਣ ਦੀ ਲੋੜ ਹੈ। ਉਨ੍ਹਾਂ ਕਿਹਾ 2017 ਵਿੱਚ ਆਈਆਈਟੀ ਸਾਂਝੇ ਦਾਖਲਾ ਟੈਸਟ ਵਿੱਚ 1.60 ਲੱਖ ਉਮੀਦਵਾਰ ਸ਼ਾਮਲ ਹੋਏ ਜਿਸ ਵਿੱਚੋਂ 30 ਹਜ਼ਾਰ ਲੜਕੀਆਂ ਸਨ। ਇਸ ਵਿੱਚੋਂ 10,878 ਵਿਦਿਆਰਥੀਆਂ ਨੂੰ ਆਈਆਈਟੀਜ਼ ਦੀਆਂ ਅੰਡਰ ਗਰੈਜੁੂਏਟ ਕਲਾਸਾਂ ਵਿੱਚ ਦਾਖ਼ਲਾ ਮਿਲਿਆ ਪਰ ਇਨ੍ਹਾਂ ’ਚ ਵੀ ਕੁੜੀਆਂ ਦੀ ਗਿਣਤੀ ਕੇਵਲ 995 ਸੀ। ਉਹ ਇਥੇ ਆਈਆਈਟੀ ਖੜਗਪੁਰ ਦੀ 64ਵੀਂ ਕਾਨਵੋਕੇਸ਼ਨ ਨੂੰ ਸੰਬੋਧਨ ਕਰ ਰਹੇ ਸਨ।

ਸਾਰਿਆਂ ਲਈ ਸੰਸਦੀ ਮਰਿਆਦਾ ਬਣਾ ਕੇ ਰੱਖਣੀ ਜ਼ਰੂਰੀ: ਸਪੀਕਰ

ਨਵੀਂ ਦਿੱਲੀ,20 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) : ਲੋਕ ਸਭਾ ਦੀ ਸਪੀਕਰ ਸੁਮਿੱਤਰਾ ਮਹਾਜਨ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅੱਜ ਸੰਸਦ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪਾਈ ਜੱਫੀ ਨੂੰ ‘ਡਰਾਮਾ’ ਦਸਦਿਆਂ ਝਾੜ ਪਾਈ ਹੈ। 

12345678910...
 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0061480043
Copyright © 2018, Panjabi Times. All rights reserved. Website Designed by Mozart Infotech