ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਪੰਜਾਬ
ਬਠਿੰਡਾ ਵਿਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ

ਬਠਿੰਡਾ,12 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਬਠਿੰਡੇ ’ਚ ਡੇਂਗੂ ਦਾ ਕਹਿਰ ਦਿਨੋਂ ਦਿਨ ਵਧ ਰਿਹਾ ਹੈ ਪਰ ਸਿਹਤ ਵਿਭਾਗ ਬਠਿੰਡਾ ਘੂਕ ਨੀਂਦ ਸੁੱਤਾ ਹੋਇਆ ਹੈ। ਬਠਿੰਡਾ ਵਿੱਚ ਹੁਣ ਤਕ ਡੇਂਗੂ ਕਾਰਨ ਪੰਜ ਮੌਤਾਂ ਹੋ ਚੁੱਕੀਆਂ ਹਨ।

ਨਾਜਾਇਜ਼ ਸ਼ਰਾਬ ਦੀਆਂ 448 ਬੋਤਲਾਂ ਸਮੇਤ ਤਿੰਨ ਗੱਡੀਆਂ ਜ਼ਬਤ

ਮਾਨਸਾ,12 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਮਾਨਸਾ ਪੁਲੀਸ ਨੇ ਨਾਜਾਇਜ਼ ਸ਼ਰਾਬ ਦੀਆਂ 448 ਬੋਤਲਾਂ ਸਮੇਤ ਤਿੰਨ ਗੱਡੀਆਂ ਤੇ ਇੱਕ ਸਕੂਟਰੀ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਪੁਲੀਸ ਨੇ 5 ਕਿਲੋ ਭੁੱਕੀ ਚੂਰਾ ਪੋਸਤ ਅਤੇ 300 ਲੀਟਰ ਲਾਹਣ ਵੀ ਫੜੀ ਹੈ। ਮਾਨਸਾ ਦੇ ਸੀਨੀਅਰ ਕਪਤਾਨ ਪੁਲੀਸ ਮਨਧੀਰ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ਕਾਰ ਸਵਾਰ ਵਿਅਕਤੀਆਂ ਚਮਕੌਰ ਸਿੰਘ ਵਾਸੀ ਜਖੇਪਲ (ਸੰਗਰੂਰ) ਅਤੇ ਬੌਬੀ ਸਿੰਘ ਵਾਸੀ ਨਰਿੰਦਰਪੁਰਾ ਤੋਂ 180 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਦੀ ਬਰਾਮਦਗੀ ਕੀਤੀ ਗਈ ਹੈ। ਇਨ੍ਹਾਂ ਵਿਰੁੱਧ ਥਾਣਾ ਸਰਦੂਲਗੜ੍ਹ ਵਿਚ ਆਬਕਾਰੀ ਐਕਟ ਤਹਿਤ ਕੇਸ ਦਰਜ ਕਰਵਾ ਕੇ ਮਾਰੂਤੀ ਕਾਰ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਚਮਕੌਰ ਸਿੰਘ ਨੂੰ ਮੌਕੇ ‘ਤੇ ਕਾਬੂ ਕੀਤਾ ਗਿਆ, ਜਦੋਂ ਕਿ ਦੂਸਰਾ ਵਿਅਕਤੀ ਬੌਬੀ ਸਿੰਘ ਭੱਜ ਗਿਆ।

ਕੋਟਕਪੂਰੇ ’ਤੇ ਛਾਇਆ ਡੇਂਗੂ ਦਾ ਪਰਛਾਵਾਂ; ਹੁਣ ਤਕ ਛੇ ਮੌਤਾਂ

ਕੋਟਕਪੂਰਾ,12 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਸਤੰਬਰ ਦੇ ਪਹਿਲੇ ਹਫ਼ਤੇ ਤੋਂ ਕੋਟਕਪੂਰੇ ਨੂੰ ਡੇਂਗੂ ਦਾ ਗ੍ਰਹਿਣ ਲੱਗਿਆ ਹੋਇਆ ਹੈ। ਐਤਵਾਰ ਨੂੰ ਸਥਾਨਕ ਦੁਆਰੇਆਣਾ ਰੋਡ ਦੀ ਪੰਦਰਾਂ ਸਾਲ ਦੀ ਬੱਚੀ ਪ੍ਰਿਯਾ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ‘ਚ ਦਮ ਤੋੜ ਜਾਣ ਨਾਲ ਡੇਂਗੂ ਕਾਰਨ ਮ੍ਰਿਤਕਾਂ ਦੀ ਗਿਣਤੀ ਹੁਣ ਛੇ ਹੋ ਗਈ ਹੈ। ਸਰਕਾਰੀ ਅੰਕੜੇ ਸ਼ਹਿਰ ‘ਚ 637 ਮਰੀਜ਼ਾਂ ਦੀ ਪੁਸ਼ਟੀ ਕਰਦੇ ਹਨ। ਹਾਲਾਂਕਿ ਅਨੁਮਾਨ ਹੈ ਕਿ ਡੇਂਗੂ ਦੇ ਮਰੀਜ਼ ਪੰਜ ਹਜ਼ਾਰ ਤੋਂ ਉਪਰ ਹੋ ਚੁੱਕੇ ਹਨ।

ਦਵਾਈ ਨਾ ਮਿਲਣ ’ਤੇ ਅਮਲੀਆਂ ਨੇ ਭੜਥੂ ਪਾਇਆ

ਤਪਾ ਮੰਡੀ,12 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਇੱਥੇ ਸਰਕਾਰੀ ਹਸਪਤਾਲ ਵਿਚ ਉਸ ਵੇਲੇ ਅਮਲੀਆਂ ਨੇ ਹੰਗਾਮਾ ਖੜਾ ਕਰ ਦਿੱਤਾ ਜਦੋਂ ਉਨ੍ਹਾਂ ਨੇ ਨਸ਼ਾ ਛੁਡਾਊ ਕੇਂਦਰ ਨੂੰ ਜਿੰਦਾ ਲੱਗਿਆ ਵੇਖਿਆ।
ਇਸ ਸਬੰਧੀ ਵਜ਼ੀਰ ਸਿੰਘ ਘੜੈਲੀ, ਗੁਰਜੰਟ ਸਿੰਘ ਦਰਾਜ, ਲੱਖਾ ਸਿੰਘ ਤਪਾ ਅਤੇ ਦਵਿੰਦਰ ਸਿੰਘ ਢਿੱਲਵਾਂ ਨੇ ਦੱਸਿਆ ਕਿ ਨਸ਼ਾ ਛੁਡਾਊ ਕਲੀਨਿਕ ਵਿਚ ਰੋਜ਼ਾਨਾ 9 ਵਜੇ ਤੋਂ 3 ਵਜੇ ਤੱਕ ਦਵਾਈ ਦਿੱਤੀ ਜਾਂਦੀ ਹੈ ਪਰ ਐਤਵਾਰ ਵਾਲੇ ਦਿਨ 10 ਵਜੇ ਤੋਂ 1 ਵਜੇ ਤੱਕ ਦਵਾਈ ਦਿੱਤੀ ਜਾਂਦੀ ਹੈ। ਐਤਵਾਰ ਨੂੰ ਜਦੋਂ ਉਹ ਇਕ ਵੱਜਣ ਤੋਂ ਦਸ ਮਿੰਟ ਪਹਿਲਾਂ ਹਸਪਤਾਲ ’ਚ ਦਵਾਈ ਲੈਣ ਪੁੱਜੇ ਤਾਂ ਓਓਏਟੀ ਕਲੀਨਕ ਦੇ ਦਰਵਾਜ਼ੇ ’ਤੇ ਜਿੰਦਾ ਲੱਗਿਆ ਹੋਇਆ ਸੀ। ਜਦੋਂ ਉਨ੍ਹਾਂ ਵੱਲੋਂ ਹਾਜ਼ਰ ਨਰਸ ਦੀਆਂ ਮਿੰਨਤਾਂ ਕਰਨ ਦੇ ਬਾਵਜੂਦ ਹੱਥ ਪੱਲੇ ਕੁਝ ਨਾ ਪਿਆ ਤਾਂ ਉਨ੍ਹਾਂ ਨੇ ਹੰਗਾਮਾ ਖੜਾ ਕਰ ਦਿੱਤਾ।

ਭਾਈਰੂੁਪਾ ਵਿੱਚ ਇਨਸਾਫ਼ ਖਾਤਰ ਜਲ ਘਰ ਦੀ ਟੈਂਕੀ ’ਤੇ ਚੜ੍ਹਿਆ ਕਿਸਾਨ

ਭਾਈਰੂਪਾ,12 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਕਸਬੇ ਵਿੱਚ ਅੱਜ ਇੱਕ ਕਿਸਾਨ ਜਲ ਘਰ ਦੀ ਉੱਚੀ ਟੈਂਕੀ ’ਤੇ ਚੜ੍ਹ ਗਿਆ। ਉਸ ਨੇ ਦੋਸ਼ ਲਗਾਇਆ ਕਿ ਕਸਬੇ ਦਾ ਇੱਕ ਵਿਅਕਤੀ ਜੋ ਕਿ ਉਸ ਦੇ ਖੇਤ ਦਾ ਗੁਆਂਢੀ ਹੈ, ਸੱਤਾਧਾਰੀ ਧਿਰ ਦੀ ਕਥਿਤ ਸ਼ਹਿ ਉੱਤੇ ਨਾ ਕੇਵਲ ਉਸ ਦੀ ਜ਼ਮੀਨ ਉੱਤੇ ਕਬਜ਼ਾ ਕਰਨਾ ਚਾਹੁੰਦਾ ਹੈ ਸਗੋਂ ਉਸ ਨੇ ਅੱਜ ਉਸ ਦੀ ਝੋਨੇ ਦੀ ਫ਼ਸਲ ਵੀ ਵੱਢ ਲਈ। ਕਿਸਾਨ ਵੱਲੋਂ ਟੈਂਕੀ ’ਤੇ ਚੜ੍ਹਨ ਕਾਰਨ ਪੁਲੀਸ ਨੂੰ ਹੱਥਾਂ ਪੈਰਾਂ ਦੀ ਪੈ ਗਈ ਤੇ ਉਨ੍ਹਾਂ ਉਸ ਨੂੰ ਸਮਝਾ-ਬੁਝਾ ਕੇ ਹੇਠ ਉਤਾਰਨ ਦੀ ਕੋਸ਼ਿਸ਼ ਕੀਤੀ। ਖ਼ਬਰ ਲਿਖੇ ਜਾਣ ਤੱਕ ਪੀੜਤ ਟੈਂਕੀ ’ਤੇ ਡਟਿਆ ਹੋਇਆ ਸੀ।

ਗੁਰੂ ਕਾਸ਼ੀ ਯੂਨੀਵਰਸਿਟੀ ’ਚ ਸੂਬਾਈ ਨੌਕਰੀ ਮੇਲੇ ਦਾ ਆਗਾਜ਼

ਤਲਵੰਡੀ ਸਾਬੋ,12 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਇੱਥੇ ਗੁਰੂ ਕਾਸ਼ੀ ਯੂਨੀਵਰਸਿਟੀ ਵਿਚ ਤੀਜਾ ਸੂਬਾ ਪੱਧਰੀ ਨੌਕਰੀ ਮੇਲਾ ਅੱਜ ਸ਼ੁਰੂ ਹੋਇਆ। ਇਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਬਠਿੰਡਾ ਪ੍ਰਨੀਤ ਨੇ ਸਮ੍ਹਾਂ ਰੌਸ਼ਨ ਕਰ ਕੇ ਕੀਤਾ। ਪਹਿਲੇ ਦਿਨ 25 ਕੰਪਨੀਆਂ ਅਤੇ ਸੈਂਕੜਿਆਂ ਹੀ ਉਮੀਦਵਾਰਾਂ ਨੇ ਹਿੱਸਾ ਲਿਆ। ਯੂਨੀਵਰਸਿਟੀ ਦੇ ਉਪ ਕੁਲਪਤੀ ਯੂਨੀਵਰਸਿਟੀ ਡਾਕਟਰ ਜੇ.ਐਸ. ਢਿੱਲੋ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ।
ਡਿਪਟੀ ਕਮਿਸ਼ਨਰ ਸ੍ਰੀ ਪ੍ਰਨੀਤ ਨੇ ਕਿਹਾ ਕਿ 13 ਨਵੰਬਰ ਨੂੰ 13 ਹੋਰ ਕੰਪਨੀਆਂ ਮੇਲੇ ਵਿਚ ਪਹੁੰਚਣਗੀਆਂ। ਉਨ੍ਹਾਂ ਕਿਹਾ ਕਿ ਨੌਕਰੀ ਮੇਲੇ ਦੇ ਦੂਜੇ ਪੜਾਅ ਤਹਿਤ 14 ਤੋਂ 19 ਨਵੰਬਰ ਤੱਕ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ‘ਚ

ਬੀਕੇਯੂ ਸਿੱਧੂਪੁਰ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ

ਬਠਿੰਡਾ,12 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਇੱਥੇ ਭਾਰਤੀ ਕਿਸਾਨ ਯੂਨੀਅਨ ਸਿੱਧੂਪਰ ਵੱਲੋਂ ਬਠਿੰਡਾ ਦੇ ਬੱਸ ਸਟੈਂਡ ਚੌਕ ਵਿੱਚ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਨਾਅਰੇਬਾਜ਼ੀ ਕੀਤੀ ਗਈ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਮੰਡੀਆਂ ਵਿੱਚੋਂ ਝੋਨੇ ਦੀ ਫਸਲ ਚੁਕਾਉਣ ਲਈ ਚਾਰ ਜ਼ਿਲ੍ਹਿਆਂ ਦੇ ਆਗੂਆਂ ਦਾ ਮਰਨ ਵਰਤ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਸੂਬਾ ਜਨਰਲ ਸਕੱਤਰ ਬੋਘ ਸਿੰਘ ਮਾਨਸਾ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਕਾਕਾ ਸਿੰਘ ਕੋਟੜਾ ਨੇ ਦੱਸਿਆ ਕਿ ਅਜੇ ਤੱਕ ਪ੍ਰਸ਼ਾਸਨ ਨੇ ਕਿਸਾਨ ਆਗੂਆਂ ਨਾਲ ਕੋਈ ਰਾਬਤਾ ਕਾਇਮ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਜਦਕਿ ਸਰਕਾਰ ਦੀ ਅਣਗਹਿਲੀ ਕਾਰਨ ਕਿਸਾਨ ਦੀ ਫ਼ਸਲ ਮੰਡੀਆਂ ਵਿਚ ਰੁਲ ਰਹੀ ਹੈ ਪਰ ਸਰਕਾਰ ਦਾ ਇਸ ਪਾਸੇ ਵੱਲ ਕੋਈ ਧਿਆਨ ਨਹੀਂ ਹੈ।

ਜ਼ਿੰਦਗੀ ’ਚ ਕਦੇ ਡੇਰਾ ਮੁਖੀ ਨੂੰ ਨਹੀਂ ਮਿਲਿਆ: ਅਕਸ਼ੈ ਕੁਮਾਰ

ਜਲੰਧਰ,12 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲੀਸ ਦੀ ਵਿਸ਼ੇਸ਼ ਟੀਮ ‘ਸਿੱਟ’ ਵੱਲੋਂ ਫਿਲਮ ਅਦਾਕਾਰ ਅਕਸ਼ੈ ਕੁਮਾਰ ਨੂੰ ਸੰਮਨ ਭੇਜਣ ਦੇ ਇਕ ਦਿਨ ਬਾਅਦ ਹੀ ਅਦਾਕਾਰ ਨੇ ਆਪਣਾ ਪੱਖ ਰੱਖਦਿਆਂ ਕਿਹਾ ਹੈ ਕਿ ਉਸ ਨੇ ਆਪਣੀ ਜ਼ਿੰਦਗੀ ਵਿਚ ਕਦੇ ਵੀ ਡੇਰਾ ਮੁਖੀ ਰਾਮ ਰਹੀਮ ਨੂੰ ਨਹੀਂ ਦੇਖਿਆ, ਫਿਰ ਮੁਲਾਕਾਤ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਅਕਸ਼ੈ ਕੁਮਾਰ ਵੱਲੋਂ ਪੰਜਾਬ ਦੀਆਂ ਅਖ਼ਬਾਰਾਂ ਨੂੰ ਜਾਰੀ ਕੀਤਾ ਗਿਆ ਬਿਆਨ ਅਦਾਕਾਰ ਨੇ ਆਪਣੇ ਟਵਿੱਟਰ ਹੈਂਡਲ ’ਤੇ ਵੀ ਪਾਇਆ ਹੋਇਆ ਹੈ। ਜ਼ਿਕਰਯੋਗ ਹੈ ਕਿ ਵਿਸ਼ੇਸ਼ ਜਾਂਚ ਟੀਮ ਨੇ ਬੌਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਨੂੰ 21 ਨਵੰਬਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਰਕਟ ਹਾਊਸ ਵਿੱਚ ਪੇਸ਼ ਹੋਣ ਲਈ ਕਿਹਾ ਹੈ। ਅਕਸ਼ੈ ਕੁਮਾਰ ਬਾਰੇ ਕਥਿਤ ਚਰਚਾ ਹੁੰਦੀ ਰਹੀ ਸੀ ਕਿ ਉਨ੍ਹਾਂ ਨੇ ਡੇਰਾ ਮੁਖੀ ਰਾਮ ਰਹੀਮ ਨਾਲ ਸੁਖਬੀਰ ਬਾਦਲ ਦੀ ਮੁੰਬਈ ਵਿਚ ਮੁਲਾਕਾਤ ਕਰਵਾਈ ਸੀ ਤੇ ਫਿਲਮ ਨੂੰ ਚਲਾਉਣ ਲਈ ਗੱਲਬਾਤ ਵੀ ਕੀਤੀ ਸੀ।

ਬਰਗਾੜੀ ਮੋਰਚੇ ਦਾ ਮੂਲ ਮੰਤਰ ਸ਼ਾਂਤਮਈ ਢੰਗ ਨਾਲ ਇਨਸਾਫ਼ ਲੈਣਾ: ਮੰਡ

ਬਰਗਾੜੀ,12 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਬਰਗਾੜੀ ਇਨਸਾਫ਼ ਮੋਰਚੇ ਦੇ ਮੁਖੀ ਅਤੇ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਉਨ੍ਹਾਂ ਦਾ ਮੂਲ ਮੰਤਰ ਸ਼ਾਂਤੀ ਹੈ ਅਤੇ ਸ਼ਾਂਤਮਈ ਢੰਗ ਨਾਲ ਇਨਸਾਫ਼ ਲਿਆ ਜਾਵੇਗਾ। ਉਨ੍ਹਾਂ ਕਿਹਾ,‘‘ਸ਼ਾਂਤੀ ਦੇ ਦਬਾਅ ਕਾਰਨ ਹੀ ਦੋਸ਼ੀ ਫੜੇ ਜਾ ਰਹੇ ਹਨ। ਮੈਂ ਪੰਜਾਬ ਦਾ ਇਕ ਵੀ ਨੌਜਵਾਨ ਨਹੀਂ ਮਰਨ ਦੇਣਾ ਕਿਉਂਕਿ ਪਹਿਲਾਂ ਹੀ ਬਹੁਤ ਜ਼ਿਆਦਾ ਮਾਰੇ ਗਏ ਹਨ। ਸ਼ਾਂਤਮਈ ਰਹਿ ਕੇ ਹੀ ਸਫ਼ਲਤਾ ਹਾਸਲ ਕੀਤੀ ਜਾਵੇਗੀ ਤੇ ਇਹ ਹੀ ਮੇਰਾ ਪ੍ਰੋਗਰਾਮ ਹੈ।’’ ਉਨ੍ਹਾਂ ਦਾ ਇਸ਼ਾਰਾ ਡੇਢ ਦਹਾਕੇ ਤਕ ਸੂਬੇ ਦੇ ਕਾਲੇ ਦੌਰ ਵੱਲ ਸੀ।

ਸਾਬਕਾ ਵਿਧਾਇਕ ਜਲਾਲ ਨੇ ਕਬੂਲੀ ਅਕਸ਼ੈ ਕੁਮਾਰ ਦੀ ਚੁਣੌਤੀ

ਬਠਿੰਡਾ ,12 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) :   ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਨੇ ਅੱਜ ਬਾਲੀਵੁੱਡ ਅਦਾਕਾਰ ਅਕਸ਼ੈ ਕੁਮਾਰ ਦੀ ਚੁਣੌਤੀ ਕਬੂਲਣ ਦਾ ਐਲਾਨ ਕੀਤਾ ਹੈ। ਜਲਾਲ ਨੇ ਆਖਿਆ ਕਿ ਉਹ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਬਿਆਨੀ ਸਚਾਈ ’ਤੇ ਅੱਜ ਵੀ ਪੂਰੀ ਤਰ੍ਹਾਂ ਕਾਇਮ ਹਨ ਅਤੇ ਉਹ ਆਪਣੀ ਕਹੀ ਗੱਲ ਨੂੰ ਸਹੀ ਸਾਬਤ ਕਰਨ ਦੀ ਸਮਰੱਥਾ ਰੱਖਦੇ ਹਨ। 

ਨਾਥੇਵਾਲਾ ਵਿਚ ਤਿੰਨ ਨਕਾਬਪੋਸ਼ਾਂ ਵੱਲੋਂ ਫਾਇਰਿੰਗ ’ਚ ਇਕ ਹਲਾਕ

ਮੋਗਾ,12 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਥਾਣਾ ਬਾਘਾਪੁਰਾਣਾ ਅਧੀਨ ਪੈਂਦੇ ਪਿੰਡ ਨਾਥੇਵਾਲਾ ਵਿਖੇ ਦੇਰ ਸ਼ਾਮ ਨੂੰ ਮੋਟਰਸਾਈਕਲ ’ਤੇ ਸਵਾਰ ਤਿੰਨ ਨਕਾਬਪੋਸ਼ਾਂ ਵੱਲੋਂ ਅੰਨ੍ਹੇਵਾਹ ਫਾਇਰਿੰਗ ਕਰਨ ਨਾਲ ਇਕ ਵਿਅਕਤੀ ਮਾਰਿਆ ਗਿਆ ਜਦਕਿ ਇਕ ਹੋਰ ਜ਼ਖ਼ਮੀ ਹੋ ਗਿਆ। ਗੋਲੀਆਂ ਚਲਾਉਣ ਮਗਰੋਂ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਕਾਰਨ ਖੇਤਰ ਵਿੱਚ ਦਹਿਸ਼ਤ ਦਾ ਮਾਹੌਲ ਹੈ। ਜ਼ਿਲ੍ਹਾ ਪੁਲੀਸ ਮੁਖੀ ਗੁਲਨੀਤ ਸਿੰਘ ਖੁਰਾਣਾ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹ ਮੀਟਿੰਗ ’ਚ ਹਨ ਅਤੇ ਹੋਰ ਸੀਨੀਅਰ ਪੁਲੀਸ ਅਧਿਕਾਰੀ ਮੌਕੇ ਉੱਤੇ ਪਹੁੰਚੇ ਹੋਏ ਹਨ। ਜਾਣਕਾਰੀ ਮੁਤਾਬਕ ਪਿੰਡ ਨਾਥੇਵਾਲਾ ਦੀ ਤਿੰਨਕੋਨੀ ਉਤੇ ਆਮ ਲੋਕ ਸੱਥ ਦੇ ਰੂਪ ’ਚ ਇਕੱਠੇ ਹੋ ਕੇ ਤਾਸ਼ ਵਗੈਰਾ ਖੇਡਦੇ ਹਨ।

ਨਾਜਾਇਜ਼ ਉਸਾਰੀਆਂ ਦਾ ਮਾਮਲਾ ਭਖਿਆ

ਅੰਮ੍ਰਿਤਸਰ ,12 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : : ਅੰਮ੍ਰਿਤਸਰ ਸ਼ਹਿਰ 'ਚ ਹੋ ਰਹੀਆਂ ਨਾਜਾਇਜ਼ ਉਸਾਰੀਆਂ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਦਾ ਹਲਕਾ ਤੇ ਮਹਿਕਮਾ ਦੋਵਾਂ 'ਤੇ ਹੀ ਸਵਾਲ ਖੜ੍ਹੇ ਹੋ ਰਹੇ ਹਨ। ਨਾਜਾਇਜ਼ ਉਸਾਰੀਆਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂ ਸੁਰੇਸ਼ ਸ਼ਰਮਾ ਨੇ ਨਗਰ ਨਿਗਮ 'ਤੇ ਨਿਸ਼ਾਨਾ ਸਾਧਿਆ ਹੈ। 'ਆਪ' ਆਗੂ ਨੇ ਕੁਝ ਕਾਗਜ਼ਾਤ ਵਿਖਾਉਂਦਿਆਂ ਦੋਸ਼ ਲਗਾਇਆ ਕਿ ਇਲਾਕੇ 'ਚ ਬਿਨਾਂ ਨਕਸ਼ਾ ਪਾਸ ਕਰਵਾਏ ਕਈ ਇਮਾਰਤਾਂ ਬਣੀਆਂ। ਇਥੋਂ ਤੱਕ ਕਿ ਇਕ ਹਸਪਤਾਲ ਵੀ ਬਿਨਾਂ ਨਕਸ਼ਾ ਪਾਸ ਕਰਵਾਏ 5 ਮੰਜ਼ਲਾਂ ਬਣਾਇਆ ਗਿਆ ਹੈ।

ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਪੀੜਤ ਪਰਿਵਾਰ ਨੇ ਦਿੱਤਾ ਧਰਨਾ

ਗੁਰਦਾਸਪੁਰ ,12 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਬੀਤੇ ਦਿਨੀਂ ਸਹੁਰਾ ਪਰਿਵਾਰ ਤੋਂ ਦੁਖੀ ਹੋ ਕੇ ਖੁਦਕੁਸ਼ੀ ਕਰਨ ਵਾਲੇ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੇ ਅੱਜ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਹੋਣ ਕਾਰਨ ਸਥਾਨਕ ਡਾਕਖਾਨਾ ਚੌਕ 'ਚ ਧਰਨਾ ਦਿੱਤਾ। ਇਸ ਧਰਨੇ ਕਾਰਨ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਡਿਸਮਿਸ' ਏ.ਐੱਸ.ਆਈ. ਤੇ ਸੁਰੱਖਿਆ ਏਜੰਸੀਆਂ ਦਾ ਸ਼ਿਕੰਜਾ

ਅੰਮ੍ਰਿਤਸਰ,12 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਬੀ. ਐੱਸ. ਐੱਫ. ਵਲੋਂ ਅਟਾਰੀ ਬਾਰਡਰ ਦੀ ਅਤਿ-ਸੰਵੇਦਨਸ਼ੀਲ ਬੀ. ਓ. ਪੀ. 'ਚੋਂ ਇਕ ਬੀ. ਓ. ਪੀ. ਰਾਣੀਆਂ 'ਚ 3 ਕਿਲੋ ਹੈਰੋਇਨ ਫੜੇ ਜਾਣ ਅਤੇ ਬੀ. ਓ. ਪੀ. ਰਾਮਕੋਟ 'ਚ ਹਥਿਆਰਬੰਦ ਪਾਕਿਸਤਾਨੀ ਅੱਤਵਾਦੀ ਫੜੇ ਜਾਣ ਦੇ ਮਾਮਲੇ 'ਚ ਇਕ ਵਾਰ ਫਿਰ ਤੋਂ ਜੇਲ 'ਚੋਂ ਜਾ ਰਹੇ ਹੈਰੋਇਨ ਸਮੱਗਲਿੰਗ ਦੇ ਨੈੱਟਵਰਕ ਦਾ ਪਰਦਾਫਾਸ਼ ਹੋਇਆ ਹੈ। ਜਾਣਕਾਰੀ ਅਨੁਸਾਰ ਪਾਕਿਸਤਾਨੀ ਅੱਤਵਾਦੀ ਦੇ ਮੋਬਾਇਲ ਦੀ ਕਾਲ ਸੂਚੀ ਵਿਚ ਫੜੇ ਗਏ ਮੋਬਾਇਲ ਨੰਬਰਾਂ ਨੂੰ ਟ੍ਰੇਸ ਕਰਨ ਤੋਂ ਬਾਅਦ ਕੁਲਦੀਪ ਸਿੰਘ ਨਾਂ ਦੇ ਸਮੱਗਲਰ ਨੂੰ ਸੁਰੱਖਿਆ ਏਜੰਸੀਆਂ ਵੱਲੋਂ ਗ੍ਰਿਫਤਾਰ ਕੀਤਾ ਗਿਆ। ਉਸ ਕੋਲੋਂ ਜਦੋਂ ਪੁੱਛਗਿੱਛ ਕੀਤੀ ਗਈ ਤਾਂ ਅੰਮ੍ਰਿਤਸਰ ਦੀ ਜੇਲ

ਟਕਸਾਲੀ ਆਗੂਆਂ ਨੇ ਸੁਖਬੀਰ ਨੂੰ ਲਾਹੁਣ ਦੀ ਖਿੱਚੀ ਤਿਆਰੀ

ਅੰਮ੍ਰਿਤਸਰ,12 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਚੰਡੀਗੜ੍ਹ 'ਚ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਪਾਰਟੀ ਪ੍ਰਧਾਨ ਵਲੋਂ ਮਾਝੇ ਦੇ ਦੋ ਵੱਡੇ ਨੇਤਾਵਾਂ ਤੇ ਉਨ੍ਹਾਂ ਦੇ ਬੇਟਿਆਂ ਨੂੰ ਪਾਰਟੀ ਤੋਂ ਕੱਢਣ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਲਈ ਦੂਜੇ ਟਕਸਾਲੀ ਨੇਤਾ ਮੁਸ਼ਕਲਾਂ ਪੈਦਾ ਕਰ ਸਕਦੇ ਹਨ। ਪਾਰਟੀ 'ਚੋਂ ਕੱਢੇ ਗਏ ਰਣਜੀਤ ਸਿੰਘ ਬ੍ਰਹਮਪੁਰਾ, ਰਵਿੰਦਰ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ, ਅਮਰਪਾਲ ਸਿੰਘ ਬੋਨੀ ਤੇ ਸੇਵਾ ਸਿੰਘ ਸੇਖਵਾਂ ਵਲੋਂ ਆਉਣ

ਅਕਾਲੀ ਦਲ ਨੇ ਬ੍ਰਹਮਪੁਰਾ ਦੇ ਤੋੜ ਲਈ ਲਿਆਂਦਾ 'ਬ੍ਰਹਮਅਸਤਰ'

ਤਰਨਤਾਰਨ,12 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਰਣਜੀਤ ਸਿੰਘ ਬ੍ਰਹਮਪੁਰਾ ਤੇ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪਾਰਟੀ 'ਚੋਂ ਕੱਢਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਮੈਂਬਰ ਅਲਵਿੰਦਰ ਪਾਲ ਸਿੰਘ ਪਖੋਕੇ ਨੂੰ ਖਡੂਰ ਸਾਹਿਬ ਹਲਕੇ ਦਾ ਇੰਚਾਰਜ ਲਗਾਇਆ ਗਿਆ ਹੈ।

ਅਕਾਲੀ ਦਲ ਦੇ ਇਸ਼ਾਰੇ 'ਤੇ ਹੀ ਚੱਲਦੀ ਰਹੀ ਐੱਸ.ਜੀ.ਪੀ.ਸੀ. ਦੀ ਨਬਜ਼

ਅੰਮ੍ਰਿਤਸਰ,12 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) :   ਐੱਸ.ਜੀ.ਪੀ.ਸੀ. ਦਾ ਜਨਰਲ ਇਜਲਾਸ 13 ਨਵੰਬਰ ਨੂੰ ਹੋਣ ਜਾ ਰਿਹਾ ਹੈ। ਇਸ ਦਿਨ ਨਵੇਂ ਪ੍ਰਧਾਨ ਦੀ ਘੋਸ਼ਣਾ ਹੋ ਸਕਦੀ ਹੈ। ਇਤਿਹਾਸ ਗਵਾਹ ਹੈ ਕਿ ਅਕਾਲੀ ਦਲ ਦੇ ਜਿਸ ਪ੍ਰਧਾਨ ਦਾ ਐੱਸ.ਜੀ.ਪੀ.ਸੀ. 'ਤੇ ਕੰਟਰੋਲ ਨਹੀਂ ਰਿਹਾ ਉਸ ਨੂੰ ਦੁਬਾਰਾ ਪ੍ਰਧਾਨ ਬਣਨ ਦਾ ਮੌਕਾ ਨਹੀਂ ਮਿਲਿਆ। 30 ਸਾਲ ਪ੍ਰਧਾਨ ਰਹੇ ਮਾਸਟਰ ਤਾਰਾ ਸਿੰਘ ਜਦੋਂ ਪ੍ਰਧਾਨਗੀ ਤੋਂ ਹਟੇ ਤਾਂ ਫਿਰ ਅਹੁਦੇ ਨੂੰ ਹਾਸਲ ਨਹੀਂ ਕਰ ਸਕੇ। 10 ਸਾਲ ਪ੍ਰਧਾਨ ਰਹੇ ਸੰਤ ਫਤਹਿ ਸਿੰਘ ਨੂੰ ਜਦੋਂ ਹਟਾਇਆ ਗਿਆ ਤਾਂ ਕੁਝ ਸਮੇਂ ਬਾਅਦ ਹੀ ਉਨ੍ਹਾਂ ਦੀ ਮੌਤ ਹੋ ਗਈ।

ਹੁਣ ਟਕਸਾਲੀ ਖੋਲ੍ਹਣਗੇ ਸੁਖਬੀਰ-ਮਜੀਠੀਆਂ ਦੀਆਂ ਗਲਤੀਆਂ ਦਾ ਪੁਲੰਦਾ

ਅੰਮ੍ਰਿਤਸਰ ,12 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : - ਸ਼੍ਰੋਮਣੀ ਅਕਾਲੀ ਦਲ ਤੋਂ ਬਾਗੀ ਹੋਏ ਸੀਨੀਅਰ ਟਕਸਾਲੀ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ ਤੇ ਡਾ. ਰਤਨ ਸਿੰਘ ਅਜਨਾਲਾ ਸਮੇਤ ਉਨ੍ਹਾਂ ਦੇ ਪੁੱਤਰ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਅਮਰਪਾਲ ਸਿੰਘ ਬੋਨੀ ਅਜਨਾਲਾ ਨੂੰ 6 ਸਾਲ ਲਈ ਪਾਰਟੀ 'ਚੋਂ ਕੱਢਣ ਦੇ ਐਲਾਨ ਤੋਂ ਬਾਅਦ ਇਨ੍ਹਾਂ ਆਗੂਆਂ ਨੇ ਨਵਾਂ ਅਕਾਲੀ ਦਲ ਤਿਆਰ ਕਰਨ ਦੇ ਸੰਕੇਤ ਦਿੱਤੇ ਹਨ।

ਆਸਟਰੇਲੀਆ ਭੇਜਣ ਦੀ ਬਜਾਏ, ਭੇਜਿਆ ਮਲੇਸ਼ੀਆ, ਪਰਚਾ

ਗੁਰਦਾਸਪੁਰ ,12 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਇਕ ਨੌਜਵਾਨ ਨੂੰ ਆਸਟਰੇਲੀਆ ਦੇ ਸਥਾਨ ਤੇ ਜਾਲੀ ਪੇਪਰਾਂ ਦੇ ਆਧਾਰ ਤੇ ਮਲੇਸ਼ੀਆ ਭੇਜਣ ਅਤੇ ਉਥੋਂ ਲੜਕੇ ਤੋਂ ਕਰੰਸੀ ਖੋਹਣ ਦੇ ਦੋਸ਼ 'ਚ ਤਿੰਨ ਲੋਕਾਂ ਦੇ ਵਿਰੁੱਧ ਸਿਟੀ ਪੁਲਸ ਗੁਰਦਾਸਪੁਰ ਨੇ ਧਾਰਾ 420 ਅਤੇ 34 ਅਧੀਨ ਕੇਸ ਦਰਜ ਕੀਤਾ ਹੈ।
 

ਅੌਰਤਾਂ ਦੀ ਸੁਰੱਖਿਆ ਲਈ ਜਾਰੀ ਹੈਲਪਲਾਈਨ ਨੰਬਰ ਖੁਦ ‘ਹੈਲਪਲੈੱਸ’

ਅੰਮ੍ਰਿਤਸਰ,12 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) :    ਅੌਰਤਾਂ ਦੀ ਸੁਰੱਖਿਆ ਦਾ ਦਮ ਭਰਨ ਵਾਲੀ ਪੰਜਾਬ ਸਰਕਾਰ ਦੀ ਪੁਲਸ ਦੇ ਇਕ ਅਜਿਹੇ ਕਾਰਨਾਮੇ ਦਾ ਅਦਾਰਾ ‘ਜਗ ਬਾਣੀ’ ਖੁਲਾਸਾ ਕਰਨ ਜਾ ਰਿਹਾ ਹੈ, ਜਿਸ ਵਿਚ ਪੰਜਾਬ ਸਰਕਾਰ ਸਿੱਧਾ ਜਨਤਾ  ਦੇ ਸਵਾਲਾਂ ਨਾਲ ਘਿਰਦੀ ਦਿਸੇਗੀ। ਸਵਾਲਾਂ ਦੇ ਘੇਰੇ ’ਚ ਇਲਾਕੇ ਦੇ ਕੌਂਸਲਰ ਤੋਂ ਲੈ ਕੇ ਪੰਜਾਬ ਸਰਕਾਰ ਦੇ ਮੰਤਰੀ ਹੋਣਗੇ,  ਮੁੱਖ ਮੰਤਰੀ ਹੋਵੇ, ਉਹ ਵੀ ਜ਼ਿੰਮੇਵਾਰ ਹੋਣਗੇ। ਸਮਾਜ ਦੇ ਅਜਿਹੇ ਚਿਹਰੇ ਜੋ ਸਟੇਜਾਂ ਤੋਂ ਅੌਰਤਾਂ ਦੀ ਸੁਰੱਖਿਆ ਨੂੰ ਲੈ ਕੇ ਵੱਡੀਆਂ-ਵੱਡੀਆਂ ਗੱਲਾਂ ਕਰਦੇ ਹਨ ਪਰ ਉਨ੍ਹਾਂ ਨੂੰ ਇਹ ਵੀ ਨਹੀਂ ਪਤਾ ਕਿ ਪੰਜਾਬ ਸਰਕਾਰ ਦੀ ਦੁਨੀਆ ’ਚ ਬਹਾਦਰ ਪੁਲਸ ਦਾ ਵੂਮੈਨ ਹੈਲਪਲਾਈਨ ਨੰ. 1091 ਤੇ ਮੋਬਾਇਲ ਨੰ. 9781101091 ਦੋਵੇਂ ਹੀ ਹੈਲਪਲੈੱਸ ਹੋ ਚੁੱਕੇ ਹਨ। ਗਵਾਹ ਲੱਭਣ ਦੀ ਲੋੜ ਨਹੀਂ, ਤੁਸੀਂ ਵੀ ਡਾਇਲ ਕਰ ਕੇ ਸੱਚ ਤੇ ਝੂਠ ਦਾ ਫੈਸਲਾ ਕਰ ਸਕਦੇ ਹੋ।  ®ਹੈਰਾਨੀ ਦੀ ਗੱਲ ਹੈ ਕਿ ਪੰਜਾਬ ਪੁਲਸ ਵੀ ਅੌਰਤਾਂ ਦੀ ਹੈਲਪ ਲਈ ਕਿੰਨੀ ਜਾਗਰੂਕ ਹੈ

12345678910...
 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0067243279
Copyright © 2018, Panjabi Times. All rights reserved. Website Designed by Mozart Infotech