ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਮੁੱਖ ਖਬਰਾਂ
ਬੇਮੌਸਮੇ ਮੀਂਹ ਨੇ ਕਿਸਾਨਾਂ ਦੀ ਚਿੰਤਾ ਵਧਾਈ

ਚੰਡੀਗੜ੍,22  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਪੰਜਾਬ ਵਿੱਚ ਅੱਜ ਸਵੇਰ ਤੋਂ ਸ਼ੁਰੂ ਹੋਏ ਮੀਂਹ ਨੇ ਮੌਸਮ ਦਾ ਮਿਜ਼ਾਜ ਇੱਕ ਦਮ ਬਦਲ ਦਿੱਤਾ ਹੈ। ਮੌਸਮ ਵਿਭਾਗ ਦੀਆਂ ਚਿਤਾਵਨੀਆਂ ਨੇ ਕਿਸਾਨਾਂ ਦੀਆਂ ਚਿੰਤਾਵਾਂ ਵੀ ਵਧਾ ਦਿੱਤੀਆਂ ਹਨ। ਪੰਜਾਬ ਦੇ ਤਕਰੀਬਨ ਸਾਰੇ ਜ਼ਿਲ੍ਹਿਆਂ ਵਿੱਚ ਸ਼ਨਿਚਰਵਾਰ ਦੁਪਹਿਰ ਤੋਂ ਬਾਰਿਸ਼ ਸ਼ੁਰੂ ਹੋਈ, ਜੋ ਦੇਰ ਰਾਤ ਤੱਕ ਜਾਰੀ ਸੀ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਸੂਬੇ ਵਿੱਚ ਬਹੁਤੇ ਥਾਈਂ ਅੱਜ ਸਾਰਾ ਦਿਨ ਮੀਂਹ ਪੈਂਦਾ ਰਿਹਾ।

ਭਾਰਤ ਸਰਕਾਰ ਵੱਲੋਂ ਰਿਲਾਇੰਸ ਬਾਰੇ ਭੂਮਿਕਾ ਤੋਂ ਇਨਕਾਰ

ਨਵੀਂ ਦਿੱਲੀ,22  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਭਾਰਤ ਸਰਕਾਰ ਨੇ ਅੱਜ ਆਖਿਆ ਕਿ ਉਸ ਨੇ ਸੌਦੇ ਵਿੱਚ ਰਿਲਾਇੰਸ ਡਿਫੈਂਸ ਨੂੰ ਫਰਾਂਸੀਸੀ ਕੰਪਨੀ ਦਾ ਭਿਆਲ ਬਣਾਉਣ ਲਈ ਕੋਈ ਭੂਮਿਕਾ ਨਹੀਂ ਨਿਭਾਈ ਤੇ ਰੱਖਿਆ ਸੌਦੇ ਨੂੰ ਲੈ ਕੇ ਉਠਾਏ ਜਾ ਰਹੇ ਵਿਵਾਦ ਬੇਲੋੜੇ ਹਨ। ਫਰਾਂਸ ਸਰਕਾਰ ਨੇ ਕਿਹਾ ਕਿ 58 ਹਜ਼ਾਰ ਕਰੋੜ ਰੁਪਏ ਦੇ ਰਾਫ਼ਾਲ ਜਹਾਜ਼ ਸੌਦੇ ਵਿੱਚ ਭਾਰਤੀ ਕੰਪਨੀ ਦੀ ਚੋਣ ਵਿੱਚ ਉਸ ਦਾ ਕਿਸੇ ਵੀ ਤਰ੍ਹਾਂ ਦਾ ਲਾਗਾ-ਦੇਗਾ ਨਹੀਂ ਸੀ ਜਦਕਿ ਸਾਬਕਾ ਰਾਸ਼ਟਰਪਤੀ ਫਰਾਂਸਵਾਂ ਔਲਾਂਦ ਦੇ ਇਸ ਬਿਆਨ ਨਾਲ ਭਾਰਤ ਵਿੱਚ ਸਿਆਸੀ ਪਾਰਾ ਚੜ੍ਹ ਗਿਆ ਹੈ ਕਿ ਰਿਲਾਇੰਸ ਡਿਫੈਂਸ ਨੂੰ ਭਿਆਲ ਬਣਾਉਣ ਦੀ ਤਜਵੀਜ਼ ਭਾਰਤ ਸਰਕਾਰ ਵੱਲੋਂ ਆਈ ਸੀ ਤੇ ਉਨ੍ਹਾਂ ਕੋਲ ਇਸ ਨੂੰ ਮੰਨਣ ਤੋਂ ਬਿਨ੍ਹਾਂ ਕੋਈ ਚਾਰਾ ਨਹੀਂ ਸੀ।

ਰਾਫ਼ਾਲ ਬਾਰੇ ਚੁੱਪ ਤੋੜਨ ਪ੍ਰਧਾਨ ਮੰਤਰੀ: ਰਾਹੁਲ

ਨਵੀਂ ਦਿੱਲੀ,22  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਨਿਚਰਵਾਰ ਨੂੰ ਤਿੱਖਾ ਬਿਆਨ ਦਿੰਦਿਆਂ ਕਿਹਾ ਕਿ ਰਾਫ਼ਾਲ ਸੌਦੇ ’ਚ ਸਪੱਸ਼ਟ ਤੌਰ ’ਤੇ ਭ੍ਰਿਸ਼ਟਾਚਾਰ ਹੋਇਆ ਹੈ। ਉਨ੍ਹਾਂ ਕਿਹਾ ਕਿ ਔਲਾਂਦ ਦੇ ਬਿਆਨ ਮੁਤਾਬਕ ਭਾਰਤੀ ਪ੍ਰਧਾਨ ਮੰਤਰੀ ‘ਚੋਰ’ ਹੈ। ਉਨ੍ਹਾਂ ਮੁਤਾਬਕ ਸ੍ਰੀ ਮੋਦੀ ਨੂੰ ਇਸ ਬਿਆਨ ਮਗਰੋਂ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਇਥੇ ਪ੍ਰੈੱਸ ਕਾਨਫਰੰਸ ’ਚ ਉਨ੍ਹਾਂ ਕਿਹਾ,‘‘ਪ੍ਰਧਾਨ ਮੰਤਰੀ ਖਾਮੋਸ਼ ਕਿਉਂ ਹਨ? ਇਹ ਫ਼ੌਜ ਦੇ ਜਵਾਨਾਂ ਅਤੇ ਭ੍ਰਿਸ਼ਟਾਚਾਰ ਨਾਲ ਜੁੜਿਆ ਮਾਮਲਾ ਹੈ।’’ ਉਨ੍ਹਾਂ ਦਾਅਵਾ ਕੀਤਾ ਕਿ ਐਨਡੀਏ ਸਰਕਾਰ ਦੇ ਵੱਖ ਵੱਖ ਰੱਖਿਆ ਮੰਤਰੀ ਸ੍ਰੀ ਮੋਦੀ ਨੂੰ ਬਚਾਉਣ ਲਈ ਝੂਠ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਧਾਨ ਮੰਤਰੀ ਦਫ਼ਤਰ ਦੀ ਮਰਿਆਦਾ ਦਾ ਸਵਾਲ ਹੈ।

ਕਾਂਗਰਸ ਦੀ 10 ਸਾਲਾਂ ਬਾਅਦ ਝੰਡੀ

ਚੰਡੀਗੜ੍ਹ,22  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਵਿੱਚ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਦੀਆਂ ਚੋਣਾਂ ਵਿੱਚ ਕਾਂਗਰਸ ਦੇ ਉਮੀਦਵਾਰਾਂ ਦੀ ਹੂੰਝਾਫੇਰ ਜਿੱਤ ਹੋਈ ਹੈ। ਵੋਟਾਂ ਦੇ ਗਿਣਤੀ ਕੇਂਦਰਾਂ ਤੋਂ ਦੇਰ ਰਾਤ ਤੱਕ ਮਿਲੇ ਰੁਝਾਨਾਂ ਮੁਤਾਬਕ ਸੂਬੇ ਦੀਆਂ ਸਾਰੀਆਂ 22 ਜ਼ਿਲ੍ਹਾ ਪਰਿਸ਼ਦਾਂ ’ਤੇ ਕਾਂਗਰਸ ਨੇ ਕਬਜ਼ਾ ਕਰ ਲਿਆ ਹੈ। ਇਸੇ ਤਰ੍ਹਾਂ 150 ਪੰਚਾਇਤ ਸਮਿਤੀਆਂ ਵਿੱਚੋਂ ਵੀ 145 ਤੋਂ ਵੱਧ ’ਤੇ ਕਾਂਗਰਸ ਨੂੰ ਬਹੁਮਤ ਮਿਲ ਰਿਹਾ ਹੈ। ਪੰਚਾਇਤ ਸਮਿਤੀਆਂ ਵਿੱਚ ਮਜੀਠਾ ਬਲਾਕ ਨੇ ਸ਼੍ਰੋਮਣੀ ਅਕਾਲੀ ਦਲ ਦੀ ਲਾਜ ਰੱਖੀ ਹੈ ਜਿੱਥੇ ਸਪੱਸ਼ਟ ਬਹੁਮਤ ਮਿਲਿਆ ਹੈ। ਪੰਜਾਬ ਵਿੱਚ ਡੇਢ ਕੁ ਸਾਲ ਪਹਿਲਾਂ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਮੁੱਖ ਵਿਰੋਧੀ ਧਿਰ ਦੇ ਰੂਪ ਵਿੱਚ ਉਭਰੀ ਆਮ ਆਦਮੀ ਪਾਰਟੀ (ਆਪ)

ਅਕਾਲੀ ਦਲ ਅਤੇ ‘ਆਪ’ ਨੇ ਚੋਣਾਂ ਨੂੰ ਲੈ ਕੇ ਹੋ-ਹੱਲਾ ਮਚਾਇਆ, ਨਤੀਜਿਆਂ ਤੋਂ ਪਹਿਲਾਂ ਹੀ ਮੰਨੀ ਆਪਣੀ ਹਾਰ : ਅਮਰਿੰਦਰ

ਜਲੰਧਰ,22  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲਾ ਪ੍ਰੀਸ਼ਦ  ਅਤੇ ਪੰਚਾਇਤ ਕਮੇਟੀਆਂ ਦੀਆਂ ਚੋਣਾਂ ਨੂੰ ਲੈ ਕੇ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਲੋਂ  ਧਾਂਦਲੀਆਂ ਦੇ ਲਾਏ ਦੋਸ਼ਾਂ ਦਾ ਜਵਾਬ ਦਿੰਦੇ ਹੋਏ ਕਿਹਾ ਹੈ ਕਿ ਨਤੀਜਿਆਂ ਤੋਂ ਪਹਿਲਾਂ  ਹੀ ਦੋਵਾਂ ਪਾਰਟੀਆਂ ਨੇ ਆਪਣੀ ਹਾਰ ਮੰਨ ਲਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸੁਭਾਵਕ  ਹੈ ਕਿ ਕੱਲ ਆਉਣ ਵਾਲੇ ਚੋਣ ਨਤੀਜੇ ਕਾਂਗਰਸ ਦੇ ਪੱਖ ’ਚ ਜਾਣ ਦੇ ਆਸਾਰ ਹਨ ਕਿਉਂਕਿ

ਇਮਰਾਨ ਨੇ ਭਾਰਤ ਦੇ ਇਨਕਾਰ ਨੂੰ ‘ਹੰਕਾਰ’ ਦੱਸਿਆ

ਇਸਲਾਮਾਬਾਦ,22  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਭਾਰਤ ਵੱਲੋਂ ਨਿਊਯਾਰਕ ’ਚ ਵਿਦੇਸ਼ ਮੰਤਰੀ ਪੱਧਰ ਦੀ ਬੈਠਕ ਰੱਦ ਕਰਨ ਦੇ ਫ਼ੈਸਲੇ ਨੂੰ ‘ਹੰਕਾਰ’ ਦੱਸਦਿਆਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਉਹ ਨਵੀਂ ਦਿੱਲੀ ਦੇ ਨਾਂਹ-ਪੱਖੀ ਹੁੰਗਾਰੇ ਤੋਂ ਨਿਰਾਸ਼ ਹਨ। ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਕਿਹਾ ਕਿ ਉਨ੍ਹਾਂ ਵੱਲੋਂ ਸ਼ਾਂਤੀ ਵਾਰਤਾ ਸ਼ੁਰੂ ਕਰਨ ਦੇ ਸੱਦੇ ਦਾ ਭਾਰਤ ਵੱਲੋਂ ਅਪਣਾਏ ਹੰਕਾਰੀ ਅਤੇ ਨਾਂਹ-ਪੱਖੀ ਰਵੱਈਏ ਤੋਂ ਉਹ ਨਿਰਾਸ਼ ਹਨ। ਉਨ੍ਹਾਂ ਕਿਹਾ,

ਸ਼ਿਮਲਾ ਨੇੜੇ ਟ੍ਰੈਕਸ ਖੱਡ ਵਿੱਚ ਡਿੱਗੀ; 13 ਮੌਤਾਂ

ਸ਼ਿਮਲਾ,22  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲੇ ਵਿੱਚ ਇਕ ਵਾਹਨ ਦੇ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਤਿੰਨ ਜੋੜਿਆਂ ਸਮੇਤ 13 ਜਣੇ ਮਾਰੇ ਗਏ। ਸ਼ਿਮਲਾ ਦੇ ਐਸਪੀ ਓਮਾਪਤੀ ਜਾਮਵਾਲ ਨੇ ਦੱਸਿਆ ਕਿ ਹਾਦਸਾ ਕੁੱਡੂ ਤੋਂ ਤਿੰਨ ਕਿਲੋਮੀਟਰ ਦੂਰ ਤਿਊਨੀ ਰੋਡ ’ਤੇ ਸਨੇਲ ’ਚ ਵਾਪਰਿਆ।

ਹਰਿਮੰਦਰ ਸਾਹਿਬ ਨਤਮਸਤਕ ਹੋਣਗੇ ਯੂਐਨ ਮੁਖੀ ਗੁਟੇਰੇਜ਼

ਸੰਯੁਕਤ ਰਾਸ਼ਟਰ,22  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਸੰਯੁਕਤ ਰਾਸ਼ਟਰ ਦੇ ਮੁਖੀ ਅੰਤੋਨੀਓ ਗੁਟੇਰੇਜ਼ ਅਗਲੇ ਮਹੀਨੇ ਦੇ ਸ਼ੁਰੂ ਵਿੱਚ ਭਾਰਤ ਦੇ ਦੌਰੇ ’ਤੇ ਆ ਰਹੇ ਹਨ। ਮਹਾਤਮਾ ਗਾਂਧੀ ਦੇ ਜਨਮ ਦੀ 150ਵੀਂ ਸਾਲਗਿਰ੍ਹਾ ਮੌਕੇ ਹੋਣ ਵਾਲੇ ਸਮਾਗਮਾਂ ਦੀ ਸ਼ੁਰੂਆਤ ਮੌਕੇ ਇਹ ਉਨ੍ਹਾਂ ਦਾ ਪਹਿਲਾ ਭਾਰਤ ਦੌਰਾ ਹੋਵੇਗਾ।ਯੂਐਨ ਸਕੱਤਰ ਜਨਰਲ ਦੇ ਉਪ ਤਰਜਮਾਨ ਫ਼ਰਹਾਨ ਹੱਕ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ ਕਿ ਸਕੱਤਰ ਜਨਰਲ ਪਹਿਲੀ ਅਕਤੂਬਰ ਨੂੰ ਨਵੀਂ ਦਿੱਲੀ ਪਹੁੰਚਣਗੇ।

ਚੀਫ ਖ਼ਾਲਸਾ ਦੀਵਾਨ ਦੇ ਪ੍ਰਧਾਨ ਸੰਤੋਖ ਸਿੰਘ ਦਾ ਅਸਤੀਫ਼ਾ ਪ੍ਰਵਾਨ

ਅੰਮ੍ਰਿਤਸਰ,22  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਜ਼ਮੀਨੀ ਝਗੜੇ ਦੇ ਮਾਮਲੇ ਵਿੱਚ ਹੇਠਲੀ ਅਦਾਲਤ ਵੱਲੋਂ ਪੰਜ ਸਾਲ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਏ ਜਾਣ ਮਗਰੋਂ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਡਾ. ਸੰਤੋਖ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਜਿਸ ਨੂੰ ਅੱਜ ਦੀਵਾਨ ਦੀ ਕਾਰਜਕਾਰਨੀ ਕਮੇਟੀ ਅਤੇ ਜਨਰਲ ਹਾਊਸ ਵਲੋਂ ਪ੍ਰਵਾਨ ਕਰ ਲਿਆ ਹੈ। ਇਸ ਦੌਰਾਨ ਜਨਰਲ ਹਾਊਸ ਵੱਲੋਂ ਦੀਵਾਨ ਦੀਆਂ ਆਮ ਚੋਣਾਂ ਦੋ ਮਹੀਨੇ ਵਿੱਚ ਕਰਾਉਣ ਦਾ ਫੈਸਲਾ ਕੀਤਾ ਗਿਆ ਹੈ।

ਅਕਾਲੀ-ਭਾਜਪਾ ਤੇ 'ਆਪ' ਨੂੰ ਪੰਜਾਬੀਆਂ ਨੇ ਮੁੜ ਨਕਾਰਿਆ : ਜਾਖੜ

ਜਲੰਧਰ,22  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) :   ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਨੀਲ ਜਾਖੜ ਨੇ ਪੰਚਾਇਤੀ ਰਾਜ ਸੰਸਥਾਵਾਂ ਜ਼ਿਲਾ ਪ੍ਰੀਸ਼ਦ ਅਤੇ ਪੰਚਾਇਤ ਸਮਿਤੀਆਂ ਦੀਆਂ ਚੋਣਾਂ 'ਚ ਕਾਂਗਰਸ ਨੂੰ ਮਿਲੀ ਵੱਡੀ ਜਿੱਤ ਲਈ ਵੋਟਰਾਂ ਦਾ ਜਿੱਥੇ ਧੰਨਵਾਦ ਪ੍ਰਗਟਾਇਆ, ਉਥੇ ਹੀ ਉਨ੍ਹਾਂ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਸੂਬੇ 'ਚ ਲਾਗੂ ਕੀਤੀਆਂ ਗਈਆਂ ਜਨ-ਹਿਤੈਸ਼ੀ ਨੀਤੀਆਂ 'ਤੇ ਵੋਟਰਾਂ ਨੇ ਇਕ ਵਾਰ ਫਿਰ ਤੋਂ ਆਪਣੀ ਮੋਹਰ ਲਗਾ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਤਾਲਚੇਰ ਖ਼ਾਦ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

ਤਲਚੇਰ (ਉੜੀਸਾ),22  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੋਂ ਦੇ ਖ਼ਾਦ ਯੂਨਿਟ ਨੂੰ ਮੁੜ ਤੋਂ ਲੀਹ ’ਤੇ ਲਿਆਉਣ ਲਈ 13,000 ਕਰੋੜ ਰੁਪਏ ਦੇ ਇਕ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਤਾਲਚੇਰ ਪਲਾਂਟ ਮਿੱਥੇ 36 ਮਹੀਨਿਆਂ ਵਿੱਚ ਉਤਪਾਦਨ ਕਰਨਾ ਸ਼ੁਰੂ ਕਰ ਦੇਵੇਗਾ। ਇਸ ਖ਼ਾਦ ਪਲਾਂਟ ਵਿੱਚ ਪਹਿਲੀ ਵਾਰ ਕੋਲੇ ਨੂੰ ਗੈਸ ਵਿੱਚ ਤਬਦੀਲ ਕੀਤਾ ਜਾਵੇਗਾ। ਇਸ ਰਾਹੀਂ ਮਗਰੋਂ ਨਿੰਮ ਵਾਲਾ ਯੂਰੀਆ ਤੇ ਹੋਰ ਫੀਡ ਤਿਆਰ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ 36 ਮਹੀਨਿਆਂ ਬਾਅਦ ਖ਼ੁਦ ਫਿਰ ਇਸ ਪ੍ਰਾਜੈਕਟ ਦਾ ਉਦਘਾਟਨ ਕਰਨ ਆਉਣਗੇ।

ਤੂਫ਼ਾਨ ਕਾਰਨ ਓਟਵਾ ਨੇੜਲੇ ਇਲਾਕੇ ਵਿੱਚ ਦਰਜਨਾਂ ਜ਼ਖ਼ਮੀ

ਓਟਵਾ,22  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਕੈਨੇਡਾ ਦੀ ਰਾਜਧਾਨੀ ਓਟਵਾ ਨੇੜਲੇ ਇਲਾਕੇ ਗੈਟਿਨਊ ਵਿੱਚ ਸ਼ੁੱਕਰਵਾਰ ਨੂੰ ਆਏ ਤੂਫ਼ਾਨ ਕਾਰਨ ਦਰਜਨਾਂ ਵਿਅਕਤੀ ਜ਼ਖ਼ਮੀ ਹੋ ਗਏ। ਇਸ ਦੌਰਾਨ ਕਈ ਘਰਾਂ ਨੂੰ ਵੀ ਨੁਕਸਾਨ ਪੁੱਜਾ ਹੈ ਤੇ ਕਾਰਾਂ ਪਲਟ ਗਈਆਂ।

ਇਰਾਨ ਘੱਟ ਗਿਣਤੀਆਂ ਦੇ ਘਾਣ ਤੋਂ ਬਾਜ਼ ਆਏ: ਪੌਂਪੀਓ

ਵਾਸ਼ਿੰਗਟਨ ,22  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੌਂਪੀਓ ਨੇ ਅੱਜ ਕਿਹਾ ਕਿ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਪ੍ਰਸ਼ਾਸਕੀ ਅਮਲੇ ਨੂੰ ਮੁਲਕ ਅਤੇ ਮੁਲਕ ਤੋਂ ਬਾਹਰ ਧਾਰਮਿਕ ਆਜ਼ਾਦੀ ਦੀ ਰੱਖਿਆ ਕਰਨ ਤੇ ਇਸ ਨੂੰ ਬਰਕਰਾਰ ਰੱਖਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਟਰੰਪ ਪ੍ਰਸ਼ਾਸਨ ਮਹਿਸੂਸ ਕਰਦਾ ਹੈ ਕਿ ਦੁਨੀਆ ਦੇ ਕਈ ਮੁਲਕਾਂ ਵਿੱਚ ਧਾਰਮਿਕ ਆਜ਼ਾਦੀ ਗੰਭੀਰ ਖ਼ਤਰੇ ਵਿੱਚ ਹੈ ਤੇ ਪਾਬੰਦੀਆਂ ਝੱਲ ਰਹੀ ਹੈ। ਇੱਥੇ 13ਵੇਂ ਸਾਲਾਨਾ ‘ਵੈਲਿਊਸ ਵੋਟਰ ਸਮਿੱਟ’ ਨੂੰ

ਬੰਦੂਕਧਾਰੀ ਵੱਲੋਂ ਇਰਾਨੀ ਫ਼ੌਜੀ ਪਰੇਡ ਉੱਤੇ ਹਮਲਾ, 29 ਹਲਾਕ

ਤਹਿਰਾਨ,22  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਇਰਾਨ ਦੇ ਦੱਖਣ-ਪੱਛਮੀ ਹਿੱਸੇ ਵਿੱਚ ਸ਼ਨਿਚਰਵਾਰ ਨੂੰ ਇਕ ਬੰਦੂਕਧਾਰੀ ਨੇ ਸਾਲਾਨਾ ਫ਼ੌਜੀ ਪਰੇਡ ’ਤੇ ਹਮਲਾ ਕਰਕੇ 29 ਜਣਿਆਂ ਦੀ ਹੱਤਿਆ ਕਰ ਦਿੱਤੀ। ਇਸ ਦੌਰਾਨ 53 ਹੋਰ ਜ਼ਖ਼ਮੀ ਵੀ ਹੋ ਗਏ। ਇਰਾਨ ਦਾ ਇਹ ਇਲਾਕਾ ਵੱਡੇ ਤੇਲ ਉਤਪਾਦਕ ਵਜੋਂ ਜਾਣਿਆ ਜਾਂਦਾ ਹੈ। ਇਸਲਾਿਮਕ ਸਟੇਟ ਨੇ ਜ਼ਿੰਮੇਵਾਰੀ ਲੈ ਲਈ ਹੈ। ਵੇਰਵਿਆਂ ਮੁਤਾਬਕ ‘ਆਹਵਾਜ਼’ ਨਾਂ ਦੀ ਜਗ੍ਹਾ ’ਤੇ ਹੋ ਰਹੀ ਇਸ ਫ਼ੌਜੀ ਪਰੇਡ ਦੌਰਾਨ ਬੰਦੂਕਧਾਰੀ ਨੇ ਮਾਰਚ ਕਰ ਰਹੇ ਸੁਰੱਖਿਆ ਬਲਾਂ,

ਸਾਬਕਾ ਕੇਂਦਰੀ ਮੰਤਰੀ ਜਸਵੰਤ ਸਿੰਘ ਦੇ ਪੁੱਤਰ ਨੇ ਭਾਜਪਾ ਛੱਡੀ

ਜੈਪੁਰ,,22  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਐੱਨਡੀਏ ਸਰਕਾਰ ਵਿੱਚ ਕੇਂਦਰੀ ਮੰਤਰੀ ਰਹੇ ਜਸਵੰਤ ਸਿੰਘ ਦੇ ਪੁੱਤਰ ਅਤੇ ਸ਼ਿਵ ਹਲਕੇ ਤੋਂ ਭਾਜਪਾ ਵਿਧਾਇਕ ਮਾਨਵੇਂਦਰ ਸਿੰਘ ਜਸੋਲ ਨੇ ਸ਼ਨਿਚਰਵਾਰ ਨੂੰ ਪਾਰਟੀ ਨਾਲੋਂ ਰਸਮੀ ਤੌਰ ’ਤੇ ਨਾਤਾ ਤੋੜ ਲਿਆ ਹੈ

ਅਸਾਮ ਦੀ ਫਿਲਮ 'ਵਿਲੇਜ ਰਾਕਸਟਾਰ' ਦੀ ਆਸਕਰ 'ਚ ਐਂਟਰੀ

ਮੁੰਬਈ,22  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਨੈਸ਼ਨਲ ਐਵਾਰਡ ਜਿੱਤ ਚੁੱਕੀ ਫਿਲਮ 'ਵਿਲੇਜ ਰਾਕਸਟਾਰ' ਲਈ ਹੁਣ ਇਕ ਹੋਰ ਖੁਸ਼ਖਬਰੀ ਹੈ। ਤੁਹਾਨੂੰ ਦੱਸ ਦੇਈਏ ਹੁਣ ਇਸ ਫਿਲਮ ਨੂੰ ਆਸਕਰ ਐਵਾਰਡਜ਼ 2019 'ਚ ਅਧਿਕਾਰਕ ਐਂਟਰੀ ਮਿਲ ਚੁੱਕੀ ਹੈ ਜਿਸ ਨਾਲ ਫਿਲਮ ਦੀ ਟੀਮ ਬੇਹੱਦ ਖੁਸ਼ ਹੈ। ਇਸ ਫਿਲਮ ਨੇ 65ਵੇਂ ਰਾਸ਼ਟਰੀ ਪੁਰਸਕਾਰ ਸਮਾਰੋਹ 'ਚ ਸਰਬੋਤਮ ਫੀਚਰ ਫਿਲਮ ਲਈ 'ਸਵਰਣ ਕਮਲ' ਦਾ ਪੁਰਸਕਾਰ ਜਿੱਤਿਆ ਸੀ ਅਤੇ ਹੁਣ ਸਿਧੀ ਆਸਕਰ 'ਚ ਐਂਟਰੀ ਮਿਲਣੀ ਫਿਲਮ ਦੇ ਕਲਾਕਾਰਾਂ ਅਤੇ ਫਿਲਮ ਦੇ ਮੇਕਰਜ਼ ਲਈ ਬਹੁਤ ਵੱਡੀ ਗੱਲ ਹੈ।

ਸਟਾਈਲਿਸ਼ ਲੁੱਕ 'ਚ ਸਹੇਲੀਆਂ ਨਾਲ ਗਹਿਣੇ ਖਰੀਦਦੀ ਦਿਸੀ ਸਾਰਾ ਅਲੀ ਖਾਨ

ਮੁੰਬਈ,22  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) :   ਬਾਲੀਵੁੱਡ ਐਕਟਰ ਸੈਫ ਅਲੀ ਖਾਨ ਤੇ ਅੰਮ੍ਰਿਤਾ ਸਿੰਘ ਦੀ ਧੀ ਸਾਰਾ ਅਲੀ ਖਾਨ ਆਪਣੇ ਬਾਲੀਵੁੱਡ ਡੈਬਿਊ ਤੋਂ ਪਹਿਲਾਂ ਕਾਫੀ ਲਾਈਮਲਾਈਟ 'ਚ ਛਾਈ ਹੋਈ ਹੈ। ਹਾਲ ਹੀ 'ਚ ਸਾਰਾ ਨੂੰ ਆਪਣੀਆਂ ਸਹੇਲੀਆਂ ਨਾਲ ਦਿੱਲੀ 'ਚ ਗਹਿਣੇ ਖਰੀਦਦੀ ਨਜ਼ਰ ਆਈ ਸੀ। ਸਾਰਾ ਦੀਆਂ ਖਰੀਦਦਾਰੀ ਕਰਦਿਆਂ ਦੀਆਂ ਕਾਫੀ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।ਸਾਰਾ ਇਥੇ ਕਾਫੀ ਗਲੈਮਰਸ ਲੁੱਕ 'ਚ ਨਜ਼ਰ ਆਈ।

ਬੁਆਏਫ੍ਰੈਂਡ ਨਾਲ ਹਿਨਾ ਖਾਨ ਨੇ ਕੀਤੇ 'ਲਾਲਬਾਗਚਾ ਰਾਜਾ' ਦੇ ਦਰਸ਼ਨ, ਤਸਵੀਰਾਂ ਵਾਇਰਲ

ਮੁੰਬਈ ,22  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਸੋਸ਼ਲ ਮੀਡੀਆ ਹਿਨਾ ਖਾਨ ਦੀਆਂ ਲੇਟੈਸਟ ਤਸਵੀਰਾਂ ਕਾਫੀ ਵਾਇਰਲ ਹੋ ਰਹੀਆਂ ਹਨ। ਦਰਅਸਲ ਹਾਲ ਹੀ 'ਚ ਹਿਨਾ, ਬੁਆਏਫ੍ਰੈਂਡ ਰਾਕੀ ਜੈਸਵਾਲ ਨਾਲ ਮੁੰਬਈ 'ਚ 'ਲਾਲਬਾਗਚਾ ਰਾਜਾ' ਦੇ ਦਰਸ਼ਨ ਕਰਨ ਪਹੁੰਚੀ।

ਸੰਨੀ ਦਿਓਲ ਸਟਾਰਰ ਫਿਲਮ 'ਮੋਹੱਲਾ...' ਨੂੰ ਮਿਲਿਆ 'A' ਸਰਟੀਫਿਕੇਟ, ਨਵੰਬਰ 'ਚ ਹੋਵੇਗੀ ਰਿਲੀਜ਼

ਮੁੰਬਈ,22  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਬਾਲੀਵੁੱਡ ਅਭਿਨੇਤਾ ਸੰਨੀ ਦਿਓਲ ਦੀ ਕਾਫੀ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਫਿਲਮ 'ਮੋਹੱਲਾ ਅੱਸੀ' ਦੀ ਰਿਲੀਜ਼ ਦਾ ਰਸਤਾ ਸਾਫ ਹੋ ਗਿਆ ਹੈ। ਹਾਲ ਹੀ 'ਚ ਫਿਲਮ ਦਾ ਮੋਸ਼ਨ ਪੋਸਟਰ ਰਿਲੀਜ਼ ਕੀਤਾ ਗਿਆ।

ਪੁਲੀਸ ਦੀ ਮਦਦ ਨਾਲ ਬੂਥਾਂ ’ਤੇ ਕਬਜ਼ੇ ਕਰਨਾ ਕਾਂਗਰਸ ਦੀ ਹਾਰ: ਸੁਖਬੀਰ

ਅੰਮ੍ਰਿਤਸਰ,22  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਦੇ ਨਤੀਜਿਆਂ ਬਾਰੇ ਗੱਲ ਕਰਦਿਆਂ ਆਖਿਆ ਕਿ ਨਤੀਜੇ ਭਾਵੇਂ ਕੁਝ ਵੀ ਹੋਣ, ਪਰ ਕਾਂਗਰਸ ਨੇ ਆਪਣੀ ਹਾਰ ਦਿਸਦੀ ਦੇਖ ਬੁਖਲਾਹਟ ਵਿੱਚ ਆ ਕੇ ਪੁਲੀਸ ਦੀ ਮਦਦ ਨਾਲ ਬੂਥਾਂ ’ਤੇ ਕਬਜ਼ੇ ਕੀਤੇ। ਉਹ ਅੱਜ ਇੱਥੇ ਆਪਣੀ ਪਤਨੀ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨਾਲ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਆਏ ਸਨ।

ਯੂਥ ਕਾਂਗਰਸ ਦੇ ਬਲਾਕ ਪ੍ਰਧਾਨ ’ਤੇ ਹਮਲਾ; ਗੱਡੀ ਭੰਨੀ

ਭਗਤਾ ਭਾਈ ,22  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਇਥੋਂ ਦੇ ਮੁੱਖ ਚੌਕ ’ਤੇ ਅੱਜ ਦਿਨ-ਦਿਹਾੜੇ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਬਲਾਕ ਭਗਤਾ ਭਾਈ ਦੇ ਪ੍ਰਧਾਨ ਰਣਧੀਰ ਸਿੰਘ ਧੀਰਾ ’ਤੇ ਹਮਲਾ ਕਰਕੇ ਜ਼ਖ਼ਮੀ ਕਰ ਦਿੱਤਾ ਜਿਸ ਕਾਰਨ ਉਸ ਨੂੰ ਸਿਵਲ ਹਸਪਤਾਲ ਭਗਤਾ ਭਾਈ ਵਿੱਚ ਦਾਖਲ ਕਰਵਾਇਆ ਗਿਆ।

ਟੀ-20 ਮਹਿਲਾ: ਭਾਰਤ ਨੇ ਸ੍ਰੀਲੰਕਾ ਨੂੰ ਪੰਜ ਵਿਕਟਾਂ ਨਾਲ ਹਰਾਇਆ

ਕੋਲੰਬੋ,,22  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਮੁਟਿਆਰ ਬੱਲੇਬਾਜ਼ ਜੇਮੀਮਾ ਰੌਡਰਿਗਜ਼ ਦੀ ਤੇਜ਼-ਤਰਾਰ 57 ਦੌੜਾਂ ਦੀ ਪਾਰੀ ਦੀ ਬਦੌਲਤ ਭਾਰਤ ਨੇ ਪੰਜ ਮੈਚਾਂ ਦੀ ਟੀ-20 ਕੌਮਾਂਤਰੀ ਲੜੀ ਦੇ ਤੀਜੇ ਮੈਚ ਵਿੱਚ ਅੱਜ ਇੱਥੇ ਸ੍ਰੀਲੰਕਾ ਨੂੰ ਪੰਜ ਵਿਕਟਾਂ ਨਾਲ ਹਰਾ ਕੇ 2-0 ਦੀ ਲੀਡ ਕਾਇਮ ਕਰ ਲਈ ਹੈ। ਲੜੀ ਦਾ ਦੂਜਾ ਮੈਚ ਮੀਂਹ ਨੇ ਧੋ ਦਿੱਤਾ ਸੀ। ਟਾਸ ਜਿੱਤ ਕੇ ਗੇਂਦਬਾਜ਼ੀ ਕਰਦਿਆਂ ਭਾਰਤੀ ਟੀਮ ਨੇ ਸ੍ਰੀਲੰਕਾ ਨੂੰ 20 ਓਵਰਾਂ ਵਿੱਚ ਅੱਠ ਵਿਕਟਾਂ ’ਤੇ 131 ਦੌੜਾਂ ਹੀ ਬਣਾਉਣ ਦਿੱਤੀਆਂ। ਭਾਰਤ ਨੇ ਇਸ ਟੀਚੇ ਨੂੰ 18.2 ਓਵਰਾਂ ਵਿੱਚ ਪੰਜ ਵਿਕਟਾਂ ਦੇ ਨੁਕਸਾਨ ’ਤੇ ਹਾਸਲ ਕਰ ਲਿਆ। ਸ੍ਰੀਲੰਕਾ ਲਈ ਸ਼ਸ਼ੀਕਲਾ ਸਿਰੀਵਰਧਨੇ ਨੇ 35 ਦੌੜਾਂ ਅਤੇ ਨੀਲਾਕਸ਼ੀ ਡੀ ਸਿਲਵਾ ਨੇ 31 ਦੌੜਾਂ ਦਾ ਯੋਗਦਾਨ ਪਾਇਆ। ਭਾਰਤ ਦੀ ਤੇਜ਼ ਗੇਂਦਬਾਜ਼ ਅਰੁੰਧਤੀ ਰੈਡੀ ਨੇ ਚਾਰ ਓਵਰਾਂ ਵਿੱਚ 19 ਦੌੜਾਂ ਦੇ ਕੇ ਦੋ ਵਿਕਟਾਂ ਲਈਆਂ, ਜਦਕਿ ਕਪਤਾਨ ਹਰਮਨਪ੍ਰੀਤ ਕੌਰ ਨੂੰ ਵੀ 19ਵੇਂ ਓਵਰ ਵਿੱਚ ਗੇਂਦਬਾਜ਼ੀ ਕਰਦਿਆਂ ਦੋ ਸਫਲਤਾਵਾਂ ਮਿਲੀਆਂ।

ਭਾਰਤ ਤੇ ਪਾਕਿਸਤਾਨ ਵਿਚਾਲੇ ਫ਼ੈਸਲਾਕੁਨ ਟੱਕਰ ਅੱਜ

ਦੁਬਈ,22  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਭਾਰਤ ਅਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀਆਂ ਵਿਚਾਲੇ ਨਿਊਯਾਰਕ ਵਿੱਚ ਇਸੇ ਮਹੀਨੇ ਹੋਣ ਵਾਲੀ ਮੀਟਿੰਗ ਭਾਵੇਂ ਰੱਦ ਹੋ ਗਈ ਹੋਵੇ, ਪਰ ਦੋਵਾਂ ਦੇਸ਼ਾਂ ਦੀਆਂ ਕ੍ਰਿਕਟ ਟੀਮਾਂ ਐਤਵਾਰ ਨੂੰ ਦੁਬਈ ਵਿੱਚ ਏਸ਼ੀਆ ਕੱਪ ਕ੍ਰਿਕਟ ਟੂਰਨਾਮੈਂਟ ਦੇ ਸੁਪਰ-4 ਦਾ ਫ਼ੈਸਲਾਕੁਨ ਇੱਕ ਰੋਜ਼ਾ ਮੁਕਾਬਲਾ ਜ਼ਰੂਰ ਖੇਡਣਗੀਆਂ। ਇਹ ਮੁਕਾਬਲਾ ਜਿੱਤਣ ਵਾਲੀ ਟੀਮ ਫਾਈਨਲ ਵਿੱਚ ਪਹੁੰਚ ਜਾਵੇਗੀ। ਏਸ਼ੀਆ ਦੇ ਸੁਪਰ-4 ਵਿੱਚ ਕੱਲ੍ਹ ਭਾਰਤ ਨੇ ਬੰਗਲਾਦੇਸ਼ ਨੂੰ ਅੱਠ ਵਿਕਟਾਂ ਨਾਲ ਹਰਾਇਆ ਸੀ। ਭਾਰਤ ਅਤੇ ਪਾਕਿਸਤਾਨ ਜਿੱਥੇ ਦੁਬਈ ਵਿੱਚ ਭਿੜਨਗੇ, ਉਥੇ ਅਫ਼ਗਾਨਿਸਤਾਨ ਅਤੇ ਬੰਗਲਾਦੇਸ਼ ਦਾ ਮੁਕਾਬਲਾ ਆਬੂਧਾਬੀ ਵਿੱਚ ਹੋਵੇਗਾ। ਇਸ ਦੌਰਾਨ ਜੇਤੂ ਟੀਮ ਦੀਆਂ ਫਾਈਨਲ ’ਚ ਪਹੁੰਚਣ ਦੀਆਂ ਉਮੀਦਾਂ ਕਾਇਮ ਰਹਿਣਗੀਆਂ, ਜਦਕਿ ਹਾਰਨ ਵਾਲੀ ਟੀਮ ਬਾਹਰ ਹੋ ਜਾਵੇਗੀ।

ਬਜਰੰਗ ਦਾ ਵਿਸ਼ਵ ਚੈਂਪੀਅਨਸ਼ਿਪ ’ਤੇ ਧਿਆਨ ਕੇਂਦਰਿਤ

ਨਵੀਂ ਦਿੱਲੀ,22  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਰਾਸ਼ਟਰਮੰਡਲ ਅਤੇ ਏਸ਼ਿਆਈ ਖੇਡਾਂ ਦੇ ਸੋਨ ਤਗ਼ਮਾ ਜੇਤੂ ਪਹਿਲਵਾਨ ਬਜਰੰਗ ਪੂਨੀਆ ਨੇ ਦੇਸ਼ ਦੇ ਸਰਵੋਤਮ ਖੇਡ ਸਨਮਾਨ ਰਾਜੀਵ ਗਾਂਧੀ ਖੇਲ ਰਤਨ ਲਈ ਨਜ਼ਰਅੰਦਾਜ਼ ਕਰਨ ਸਬੰਧੀ ਨਾਰਾਜ਼ਗੀ ਨੂੰ ਪਾਸੇ ਛੱਡਦਿਆਂ ਵਿਸ਼ਵ ਕੁਸ਼ਤੀ ਚੈਂਪੀਅਨਸ਼ਿਪ ’ਤੇ ਧਿਆਨ ਕੇਂਦਰਿਤ ਕਰਨ ਦਾ ਫ਼ੈਸਲਾ ਕੀਤਾ ਹੈ।

ਆਰਸੀਐਫ ਤੇ ਇੰਡੀਅਨ ਏਅਰ ਫੋਰਸ ’ਚ ਖ਼ਿਤਾਬੀ ਭੇੜ ਅੱਜ

ਫ਼ਰੀਦਕੋਟ,22  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਆਰਸੀਐਫ ਅਤੇ ਇੰਡੀਅਨ ਏਅਰ ਫੋਰਸ ਦੀਆਂ ਪੁਰਸ਼ ਟੀਮਾਂ ਨੇ 27ਵੇਂ ਆਲ ਇੰਡੀਆ ਬਾਬਾ ਫ਼ਰੀਦ ਹਾਕੀ ਗੋਲਡ ਕੱਪ ਟੂਰਨਾਮੈਂਟ ਦੇ ਫਾਈਨਲ ਵਿੱਚ ਪਹੁੰਚ ਗਈਆਂ, ਜਦੋਂਕਿ ਸਾਈ ਅਕੈਡਮੀ ਸੋਨੀਪਤ ਨੇ ਵੀ ਖ਼ਿਤਾਬੀ ਮੁਕਾਬਲੇ ਵਿੱਚ ਥਾਂ ਬਣਾ ਲਈ ਹੈ।

ਧਾਰੀਵਾਲ ਬਲਾਕ ਵਿੱਚ ਸਾਰੀਆਂ ਸੀਟਾਂ ’ਤੇ ਕਾਂਗਰਸ ਦਾ ਕਬਜ਼ਾ

ਧਾਰੀਵਾਲ,22  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਬਲਾਕ ਧਾਰੀਵਾਲ ਦੇ ਕੁੱਲ 21 ਬਲਾਕ ਸਮਿਤੀ ਜ਼ੋਨਾਂ ਤੇ ਕਾਂਗਰਸ ਪਾਰਟੀ ਦਾ ਕਬਜ਼ਾ ਰਿਹਾ ਹੈ, ਜਦਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਬਲਾਕ ਸਮਿਤੀ ਧਾਰੀਵਾਲ ਦੇ ਸਾਰੇ ਜ਼ੋਨਾਂ ਤੋਂ ਹਾਰ ਦਾ ਮੂੰਹ ਵੇਖਣਾ ਪਿਆ। ਜ਼ਿਕਰਯੋਗ ਹੈ ਕਿ ਉੱਕਤ ਜ਼ੋਨਾਂ ਵਿੱਚ 9 ਜ਼ੋਨਾਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਿਨ੍ਹਾਂ ਮੁਕਾਬਲੇ ਪਹਿਲਾਂ ਹੀ ਜੇਤੂ ਰਹੇ ਸਨ ਅਤੇ ਬਾਕੀ 12 ਜ਼ੋਨਾਂ ਤੇ ਵੋਟਾਂ ਪਈਆਂ ਸਨ। ਜਿੰਨ੍ਹਾਂ ਦੀ ਗਿਣਤੀ ਅੱਜ ਹਿੰਦੂ ਕੰਨਿਆਂ

ਸੁਜਾਨਪੁਰ ਬਲਾਕ ਸਮਿਤੀ : 13 ਸੀਟਾਂ ’ਤੇ ਕਾਂਗਰਸ ਅਤੇ ਤਿੰਨ ’ਤੇ ਭਾਜਪਾ ਜੇਤੂ

ਪਠਾਨਕੋਟ,22  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਸੁਜਾਨਪੁਰ ਬਲਾਕ ਵਿੱਚ ਬਲਾਕ ਸਮਿਤੀ ਦੀਆਂ 16 ਸੀਟਾਂ ਦੇ ਨਤੀਜਿਆਂ ਅਨੁਸਾਰ 13 ਸੀਟਾਂ ’ਤੇ ਕਾਂਗਰਸ ਅਤੇ ਤਿੰਨ ਸੀਟਾਂ ’ਤੇ ਭਾਜਪਾ ਨੇ ਕਬਜ਼ਾ ਜਮਾਇਆ ਹੈ। ਫਿਰੋਜਪੁਰ ਕਲਾਂ ਜ਼ੋਨ ਤੋਂ ਖਜਾਨ ਚੰਦ, ਜੈਨੀ

ਗਿਣਤੀ ਕੇਂਦਰ ਵਿੱਚ ਪੱਤਰਕਾਰਾਂ ਨਾਲ ਦੁਰਵਿਹਾਰ

ਮਲੋਟ,22  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਇੱਥੇ ਮਿਮਿਟ ਕਾਲਜ ਵਿੱਚ ਸਥਿਤ ਵੋਟ ਗਿਣਤੀ ਕੇਂਦਰ ਵਿੱਚ ਕਵਰੇਜ ਕਰਨ ਗਏ ਪੱਤਰਕਾਰਾਂ ਨੂੰ ਡਿਊਟੀ ’ਤੇ ਤਾਇਨਾਤ ਇਕ ਅਧਿਕਾਰੀ ਦੇ ਮਾੜੇ ਰਵੱਈਏ ਦਾ ਸ਼ਿਕਾਰ ਹੋਣਾ ਪਿਆ। ਉਨ੍ਹਾਂ ਮੰਚ ਤੋਂ ਹੀ ਪੁਲੀਸ ਨੂੰ ਹਦਾਇਤ ਕਰ ਦਿੱਤੀ ਕਿ ਸਾਰੇ ਪੱਤਰਕਾਰਾਂ ਨੂੰ ਕੇਂਦਰ ਵਿੱਚੋਂ ਬਾਹਰ ਕੱਢ ਦਿੱਤਾ ਜਾਵੇ। ਇਸ ’ਤੇ ਨਮੋਸ਼ੀ ਮਹਿਸੂਸ ਕਰਦਿਆਂ ਸਾਰੇ ਪੱਤਰਕਾਰ ਖ਼ੁਦ ਹੀ ਕੇਂਦਰ ਤੋਂ ਬਾਹਰ ਆ ਗਏ ਅਤੇ ਮਾਮਲਾ ਐਸਡੀਐਮ ਮਲੋਟ ਗੋਪਾਲ ਸਿੰਘ ਦੇ ਧਿਆਨ ਵਿੱਚ ਲਿਆਂਦਾ। ਉਨ੍ਹਾਂ ਪੱਤਰਕਾਰਾਂ ਨੂੰ ਕਾਰਵਾਈ ਦਾ ਭਰੋਸਾ ਦਿੱਤਾ ਹੈ।

ਬਲਾਕ ਸਮਿਤੀ ਰਈਆ ’ਚ 10 ਕਾਂਗਰਸੀ ਅਤੇ ਇੱਕ ਅਕਾਲੀ ਉਮੀਦਵਾਰ ਜੇਤੂ

ਰਈਆ,22  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਬਲਾਕ ਸਮਿਤੀ ਰਈਆ ਦੀਆਂ ਚੋਣਾਂ ਦੇ ਨਤੀਜੇ ਅੱਜ ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਵਿਖੇ ਐਲਾਨੇ ਗਏ ਜਿਨ੍ਹਾਂ ਵਿੱਚ 10 ਕਾਂਗਰਸ ਪਾਰਟੀ ਅਤੇ ਇੱਕ ਅਕਾਲੀ ਦਲ ਦਾ ਉਮੀਦਵਾਰ ਜੇਤੂ ਰਿਹਾ ਹੈ। ਇਸ ਬਲਾਕ ਸਮਿਤੀ ਵਿੱਚ ਪਹਿਲਾ ਹੀ 9 ਕਾਂਗਰਸ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲਾ ਪਹਿਲਾਂ ਹੀ ਜਿੱਤ ਚੁੱਕੇ ਹਨ। 25 ਸੀਟਾਂ ਵਿਚੋਂ ਅਜੇ 7 ਦੇ ਨਤੀਜੇ ਆਉਣੇ ਬਾਕੀ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਬਲਾਕ ਸਮਿਤੀ ਰਈਆ ਦੀ ਚੋਣ ਵਿੱਚ ਜ਼ੋਨ ਸੁਧਾਰ ਰਾਜਪੂਤਾਂ ਤੋਂ ਚਰਨ ਕੌਰ ਵਡਾਲਾ, ਜ਼ੋਨ ਖਲਚੀਆਂ ਤੋਂ ਲਖਬੀਰ ਸਿੰਘ ਚੀਮਾ, ਭੋਰਸੀ ਰਾਜਪੂਤਾਂ ਤੋਂ ਰਣਜੀਤ ਸਿੰਘ ਕੋੜਾ, ਜ਼ੋਨ ਬਲ ਸਰਾਂ ਤੋਂ ਕੁਲਦੀਪ ਕੌਰ ਬਲ,

ਕੈਪਟਨ ਵੱਲੋਂ ਮੋਰਚੇ ਦੇ ਆਗੂਆਂ ਨੂੰ ਅਤਿਵਾਦੀ ਕਹਿਣ ਦੀ ਨਿਖੇਧੀ

ਕੋਟਕਪੂਰਾ,22  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਬਰਗਾੜੀ ਮੋਰਚੇ ਵਿੱਚ ਜਥੇਦਾਰ ਧਿਆਨ ਸਿੰਘ ਮੰਡ ਅਤੇ ਬਲਜੀਤ ਸਿੰਘ ਦਾਦੂਵਾਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਭੜਾਸ ਕੱਢੀ ਤੇ ਕੈਪਟਨ ਵੱਲੋਂ ਉਨ੍ਹਾਂ ’ਤੇ ਅਤਿਵਾਦੀ ਹੋਣ ਦੇ ਲਾਏ ਦੋਸ਼ਾਂ ਦੀ ਨਿਖੇਧੀ ਕੀਤੀ। ਮੁਤਵਾਜ਼ੀ ਜਥੇਦਾਰਾਂ ਨੇ ਆਖਿਆ ਕਿ ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਤੋਂ ਇਹ ਉਮੀਦ ਨਹੀ ਸੀ। ਉਨ੍ਹਾਂ ਆਖਿਆ ਕਿ ਬੇਅਦਬੀ ਕਾਂਡ ਸਬੰਧੀ ਇਨਸਾਫ਼ ਮੰਗ ਰਹੀ ਸੰਗਤ ’ਤੇ ਪਹਿਲਾਂ

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
 
Visitor's Counter :   0064696325
Copyright © 2018, Panjabi Times. All rights reserved. Website Designed by Mozart Infotech