ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਸੰਪਾਦਕੀ

ਰਾਜਸੀ ਭ੍ਰਿਸ਼ਟਾਚਾਰ ਨਾਲੋਂ ਬੌਧਿਕ ਭ੍ਰਿਸ਼ਟਾਚਾਰ ਵੱਧ ਖ਼ਤਰਨਾਕ

March 11, 2018 12:27 PM

ਬੌਧਿਕ ਭ੍ਰਿਸ਼ਟਾਚਾਰ ਰਾਜਨੀਤਕ ਭ੍ਰਿਸ਼ਟਾਚਾਰ ਨਾਲੋਂ ਕਿਉਂ ਜ਼ਿਆਦਾ ਖ਼ਤਰਨਾਕ ਹੈ? ਅੰਗਰੇਜ਼ੀ ਦੀ ਕਹਾਵਤ ਹੈ:  ਵੁਲਫ ਇਨ ਸ਼ੀਪਸ ਕਲੋਦਿੰਗ; ਇਸ ਦਾ ਅਰਥ ਹੈ, ਬਘਿਆੜ ਨੇ ਭੇਡ ਦੀ ਖੱਲ ਪਾਈ ਹੋਈ ਹੈ, ਭਾਵ ਮਿੱਤਰ ਦੇ ਰੂਪ ਵਿੱਚ ਦੁਸ਼ਮਣ ਹੋਣਾ। ਅਜਿਹਾ ਦੁਸ਼ਮਣ ਦੂਜਿਆਂ ਨਾਲੋਂ ਜ਼ਿਆਦਾ ਖ਼ਤਰਨਾਕ ਹੁੰਦਾ ਹੈ, ਕਿਉਂਕਿ ਉਸ ਕੋਲੋਂ ਤੁਸੀਂ ਆਪਣਾ ਬਚਾਅ ਨਹੀਂ ਕਰਦੇ। ਰਾਜਨੀਤਕ ਭ੍ਰਿਸ਼ਟਾਚਾਰ ਅਜਿਹੀ ਸਚਾਈ ਹੈ ਜਿਸ ਨੂੰ ਲੋਕ ਸਵੀਕਾਰ ਕਰ ਚੁੱਕੇ ਹਨ। ਰਾਜਨੀਤਕ ਨੇਤਾ ਜਿੰਨੇ ਮਰਜ਼ੀ ਦਾਅਵੇ ਕਰ ਲੈਣ ਕਿ ਅਸੀਂ ਭ੍ਰਿਸ਼ਟਾਚਾਰ ਮਿਟਾਉਣਾ ਹੈ ਅਤੇ ਲੋਕਾਂ ਲਈ ਕੰਮ ਕਰਨਾ ਹੈ, ਪਰ ਬਹੁਤ ਸਾਰੇ ਲੋਕ ਉਨ੍ਹਾਂ ਦੀਆਂ ਗੱਲਾਂ ‘ਤੇ ਵਿਸ਼ਵਾਸ ਨਹੀਂ ਕਰਦੇ ਅਤੇ ਉਨ੍ਹਾਂ ਦੇ ਦਾਅਵਿਆਂ ਨੂੰ  ਗੰਭੀਰਤਾ ਨਾਲ ਨਹੀਂ ਲੈਂਦੇ। ਉਂਜ ਬੁੱਧਜੀਵੀਆਂ ਨੂੰ ਜ਼ਿਆਦਾਤਰ ਲੋਕ, ਲੋਕ ਪੱਖੀ ਸਮਝਦੇ ਹਨ ਅਤੇ ਉਨ੍ਹਾਂ ਦੀਆਂ ਗੱਲਾਂ ‘ਤੇ ਯਕੀਨ ਵੀ ਕਰਦੇ ਹਨ।
ਜ਼ਿਆਦਾਤਰ ਲੋਕ ਰਾਜਨੀਤਕ ਅਗਵਾਈ ਨਾਲੋਂ ਬੌਧਿਕ ਅਗਵਾਈ ਨੂੰ ਪਹਿਲ ਦਿੰਦੇ ਹਨ। ਪੰਜਾਬ ਦੀ ਦੂਸਰੇ ਰਾਜਾਂ ਜਿਨ੍ਹਾਂ ਵਿੱਚ ਗੁਆਂਢੀ ਰਾਜ ਵੀ ਸ਼ਾਮਲ ਹਨ। ਮੁਕਾਬਲਤਨ ਮਾੜੀ ਹਾਲਤ ਲਈ ਰਾਜਨੀਤਕ ਨੇਤਾਵਾਂ ਨਾਲੋਂ ਬੁੱਧੀਜੀਵੀ ਵਰਗ ਜ਼ਿਆਦਾ ਜ਼ਿੰਮੇਵਾਰ ਹੈ। ਜੇ ਅਸੀਂ ਪੰਜਾਬ ਦੀ ਤੁਲਨਾ ਦੂਸਰੇ ਰਾਜਾਂ ਨਾਲ ਕਰੀਏ ਤਾਂ ਇਹ ਤੱਥ ਸਪਸ਼ਟ ਹੋ ਜਾਂਦਾ ਹੈ ਕਿ ਪੰਜਾਬ ਦੇ ਰਾਜਨੀਤਕ ਨੇਤਾ ਕੋਈ ਬਹੁਤੇ ਵੱਡੇ ਫਰਕ ਨਾਲ ਬਾਕੀ ਰਾਜਾਂ ਦੇ ਰਾਜਨੀਤਕ ਨੇਤਾਵਾਂ ਨਾਲੋਂ ਜ਼ਿਆਦਾ ਭ੍ਰਿਸ਼ਟ ਨਹੀਂ ਹਨ, ਪਰ ਬੌਧਿਕ ਭ੍ਰਿਸ਼ਟਾਚਾਰ ਦੇ ਖੇਤਰ ਵਿੱਚ ਪੰਜਾਬ ਨਾ ਸਿਰਫ ਬਾਕੀ ਭਾਰਤ ਨੂੰ ਬਹੁਤ ਪਿੱਛੇ ਛੱਡ ਗਿਆ ਹੈ; ਘੱਟੋ-ਘੱਟ ਮੇਰੇ ਨਿੱਜੀ ਤਜਰਬੇ ਵਿੱਚ ਪੰਜਾਬ ਤੇ ਪੰਜਾਬੀ ਬਾਕੀ ਸਾਰੇ ਸੰਸਾਰ ਨਾਲੋਂ ਅੱਗੇ ਨਿਕਲ ਚੁੱਕੇ ਹਨ। ਜਿੰਨਾ ਨੁਕਸਾਨ ਪੰਜਾਬ ਅਤੇ ਪੰਜਾਬੀਆਂ ਦਾ ਅਖੌਤੀ ਅਤੇ ਭ੍ਰਿਸ਼ਟ ਬੁੱਧੀਜੀਵੀਆਂ ਨੇ ਕੀਤਾ ਹੈ, ਓਨਾ ਸ਼ਾਇਦ ਕਿਤੇ ਹੋਰ ਨਹੀਂ ਹੋਇਆ। ਬੌਧਿਕ ਅਗਵਾਈ ਦੀ ਥਾਂ ‘ਤੇ ਬੌਧਿਕ ਕੰਗਾਲੀ, ਬੌਧਿਕ ਦੀਵਾਲੀਆਪਣ ਅਤੇ ਭੰਬਲਭੂਸਾ ਹੀ ਪੰਜਾਬੀਆਂ ਦੇ ਪੱਲੇ ਪਏ ਹਨ। ਜਿੰਨੇ ਸਾਲਾਨਾ ਤੇ ਸਨਮਾਨ ਸਮਾਗਮ, ਮੇਲੇ, ਸੱਥਾਂ, ਸੱਭਿਆਚਾਰਕ ਪ੍ਰੋਗਰਾਮ, ਕਾਨਫਰੰਸਾਂ, ਕਵੀ ਦਰਬਾਰ ਤੇ ਸੈਮੀਨਾਰ ਪੰਜਾਬੀ ਕਰਵਾ ਰਹੇ ਹਨ, ਘੱਟੋ-ਘੱਟ ਕੋਈ ਹੋਰ ਭਾਈਚਾਰਾ ਸਾਰੇ ਸੰਸਾਰ ਵਿੱਚ ਅਜਿਹਾ ਕਰਦਾ ਨਹੀਂ ਦੇਖਿਆ, ਪਰ ਇਸ ਸਭ ਦੇ ਬਾਵਜੂਦ ਪੰਜਾਬ ਤੇ ਪੰਜਾਬੀਆਂ ਵਿੱਚ ਉਜੱਡਵਾਦ ਭਾਰੂ ਹੋ ਰਿਹਾ ਹੈ।
 

ਜੇ ਅਸੀਂ ਪੰਜਾਬੀ ਬੁੱਧੀਜੀਵੀਆਂ ਵੱਲੋਂ ਨਿਭਾਈ ਨਾਂਹ-ਪੱਖੀ ਭੂਮਿਕਾ ਦੇ ਕਾਰਨ ਡੂੰਘਾਈ ਨਾਲ ਸਮਝਣ ਦਾ ਯਤਨ ਕਰੀਏ ਤਾਂ ਕੁਝ ਗੱਲਾਂ ਸਮਝ ਆ ਸਕਦੀਆਂ ਹਨ। ਪੰਜਾਬੀ ਬੁੱਧੀਜੀਵੀਆਂ ਵਿੱਚ ਜ਼ਿਆਦਾਤਰ ਖੱਬੇ ਪੱਖੀ ਰੁਝਾਨ ਭਾਰੂ ਰਿਹਾ ਹੈ। ਇਹ ਆਪਣੇ ਆਪ ਵਿੱਚ ਕੋਈ  ਮਾੜੀ ਗੱਲ ਨਹੀਂ, ਪਰ ਸਮੱਸਿਆ ਇਹ ਰਹੀ ਹੈ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਨੇ ਧਰਮ, ਖਾਸ ਕਰ ਕੇ ਸਿੱਖ ਧਰਮ ਦੀ ਭੂਮਿਕਾ ਨੂੰ ਗੰਭੀਰਤਾ ਨਾਲ ਸਮਝੇ ਬਿਨਾ ਉਨ੍ਹਾਂ ਦਾ ਵਿਰੋਧ ਕੀਤਾ ਹੈ; ਦੂਜੀ ਸਮੱਸਿਆ ਇਹ ਕਿ ਇਨ੍ਹਾਂ ਵਿੱਚੋਂ ਕਈਆਂ ਨੇ ਮਾਰਕਸਵਾਦ ਨੂੰ ਜ਼ਿਆਦਾਤਰ ਆਰਥਿਕਵਾਦ ਤੱਕ ਸੀਮਤ ਕੀਤਾ। ਇਸ ਨਾਲ ਇਹ ਸਰਮਾਏਦਾਰੀ ਵਿਕਾਸ ਦੇ ਨਮੂਨੇ (ਜਿਸ ਨੇ ਪੰਜਾਬ ਦਾ ਵਿਕਾਸ ਕਰਨ ਦੀ ਥਾਂ ‘ਤੇ ਵਿਨਾਸ਼ ਕੀਤਾ ਹੈ) ਦੇ ਆਲੋਚਕ ਦੀ ਥਾਂ ਪ੍ਰਸ਼ੰਸਕ ਬਣ ਗਏ। ਇਸੇ ਆਰਥਿਕਵਾਦ ਵੱਲ ਉਲਾਰ ਨੇ ਇਨ੍ਹਾਂ ਨੂੰ ਸਾਮਰਾਜੀ ਸੰਸਾਰੀਕਰਨ ਦੇ ਖਪਤਕਾਰੀ ਸੱਭਿਆਚਾਰ ਦੀ ਮੁਖ਼ਾਲਫ਼ਤ ਕਰਨ ਦੀ ਬਜਾਏ ਅਮਲੀ ਤੌਰ ‘ਤੇ ਉਸ ਦਾ ਵੱਧ ਤੋਂ ਵੱਧ ਲਾਹਾ ਲੈਣ ਦੇ ਇਛੁੱਕ ਬਣਾ ਦਿੱਤਾ। ਇਸੇ ਆਰਥਿਕ ਰੁਚੀ ਨੇ ਇਨ੍ਹਾਂ ਨੂੰ ਪੰਜਾਬ ਵਿੱਚੋਂ ਵੱਡੇ ਪੱਧਰ ਦੇ ਪਰਵਾਸ ਜੋ ਹੁਣ ਨਿਕਾਸ ਤੇ ਉਜਾੜੇ ਦਾ ਰੂਪ ਧਾਰਨ ਕਰ ਚੁੱਕਾ ਹੈ, ਨੂੰ ਡੂੰਘਾਈ ਨਾਲ ਸਮਝਣ ਅਤੇ ਪੰਜਾਬ ਤੇ ਪੰਜਾਬੀਆਂ ਉੱਤੇ ਪੈ ਰਹੇ ਦੁਰਪ੍ਰਭਾਵਾਂ ਨੂੰ ਨਜ਼ਰਅੰਦਾਜ਼ ਕਰ ਕੇ ਪਰਵਾਸ ਕਰਨ ਵਾਲਿਆਂ ਦੀਆਂ ਮੂਹਰਲੀਆਂ ਕਤਾਰਾਂ ਵਿੱਚ ਖੜ੍ਹੇ ਕਰ ਦਿੱਤਾ ਹੈ।
ਲੁਧਿਆਣੇ ਹੋਏ ਇੱਕ ਸੈਮੀਨਾਰ ਵਿੱਚ ਇੱਕ ਪ੍ਰੋਫੈਸਰ ਨੇ ਕਿਹਾ ਕਿ ਉਸ ਦੇ 25 ਮਾਰਕਸਵਾਦੀ ਦੋਸਤ ਹਨ, ਇਨ੍ਹਾਂ ਸਾਰਿਆਂ ਨੇ ਆਪਣੇ ਬੱਚੇ ਅਮਰੀਕਾ ਵਿੱਚ ਸੈਟਲ ਕਰਵਾਏ ਹਨ। ਉਸ ਨੇ ਕਿਹਾ ਕਿ ਇਸ ਤੋਂ ਮੈਂ ਇਹੀ ਸਿੱਟਾ ਕੱਢਿਆ ਹੈ ਕਿ ਮਾਰਕਸਵਾਦ ਫੇਲ੍ਹ ਹੈ ਅਤੇ ਅਮਰੀਕੀ ਸਰਮਾਏਦਾਰੀ ਪ੍ਰਬੰਧ ਸਭ ਤੋਂ ਵਧੀਆ ਹੈ। ਮੇਰਾ ਜਵਾਬ ਸੀ: ਮਾਰਕਸਵਾਦ ਫੇਲ੍ਹ ਨਹੀਂ ਹੋਇਆ, ਫੇਲ੍ਹ ਤਾਂ ਅਜਿਹੇ ਮਾਰਕਸਵਾਦੀ ਹੋਏ ਹਨ, ਜਿਨ੍ਹਾਂ ਨੇ ਮਾਰਕਸਵਾਦ ਨੂੰ ਆਰਥਿਕਵਾਦ ਤੱਕ ਸੀਮਤ ਕਰ ਦਿੱਤਾ ਹੈ। ਮਾਰਕਸਵਾਦ ਦੀ ਰੂਹ  ਆਰਥਿਕਤਾ ਨਹੀਂ, ਇਨਕਲਾਬੀ ਜਜ਼ਬਾ ਹੈ। ਮਾਰਕਸ ਨੇ ਤਾਂ ਕਿਹਾ ਸੀ (ਜੋ ਉਸ ਦੀ ਕਬਰ ‘ਤੇ ਵੀ ਲਿਖਿਆ ਹੋਇਆ ਹੈ) ਕਿ ਫਿਲਾਸਫਰਾਂ ਨੇ ਸੰਸਾਰ ਦੀ ਵੱਖ ਵੱਖ ਵਿਆਖਿਆ ਕੀਤੀ ਹੈ, ਪਰ ਮੁੱਕਦੀ ਗੱਲ ਤਾਂ ਇਹ ਹੈ ਕਿ ਇਸ ਨੂੰ ਕਿਵੇਂ ਬਦਲਿਆ ਜਾਏ? ਮਾਰਕਸਵਾਦੀਆਂ ਤੋਂ ਆਰਥਿਕਵਾਦੀ ਬਣਨਾ ਵੀ ਬੌਧਿਕ ਭ੍ਰਿਸ਼ਟਾਚਾਰ ਦੀ ਵੱਡੀ ਮਿਸਾਲ ਕਹੀ ਜਾ ਸਕਦੀ ਹੈ। ਆਰਥਿਕਵਾਦ ਦਾ ਸ਼ਿਕਾਰ ਮਨੁੱਖ ਆਪਣੀ ਸੰਵੇਦਨਾ ਅਤੇ ਜਜ਼ਬਾ ਗੁਆ ਲੈਂਦਾ ਹੈ। ਸੰਵੇਦਨਾ ਵਿੱਚੋਂ ਚਿੰਤਾ ਅਤੇ ਚਿੰਤਾ ਵਿੱਚੋਂ ਚਿੰਤਨ ਉਪਜਦਾ ਹੈ। ਚਿੰਤਨ ਹੀ ਸਾਨੂੰ ਚੇਤਨਾ ਵੱਲ ਲਿਆਂਦਾ ਹੈ। ਚੇਤਨਾ ਵਿਹੂਣਾ ਮਨੁੱਖ ਭ੍ਰਿਸ਼ਟਾਚਾਰ ਵੱਲ ਸੌਖੇ ਹੀ ਧੱਕਿਆ ਜਾਂਦਾ ਹੈ।
ਖਾਓ-ਪੀਓ ਅਤੇ ਐਸ਼ ਕਰੋ ਵਾਲੇ ਖਪਤਕਾਰੀ ਸੱਭਿਆਚਾਰ ਤੋਂ ਪ੍ਰਭਾਵਿਤ ਅਤੇ ਆਰਥਿਕਵਾਦ ਵੱਲ ਉਲਰਿਆ ਸਾਡਾ ਬੁੱਧੀਜੀਵੀ ਵਰਗ ਪੰਜਾਬ ਅਤੇ ਪੰਜਾਬੀਆਂ ਨੂੰ ਦਰਪੇਸ਼ ਗੰਭੀਰ ਚੁਣੌਤੀਆਂ ਅਤੇ ਸਮੱਸਿਆਵਾਂ ਨੂੰ ਸੁਹਿਰਦਤਾ, ਗੰਭੀਰਤਾ ਅਤੇ ਸੰਜੀਦਗੀ ਨਾਲ ਸੰਬੋਧਿਤ ਹੋਣ ਦੀ ਬਜਾਏ ਜ਼ਿਆਦਾਤਰ ਸਤਹੀ, ਪੇਤਲੀ ਅਤੇ ਖਾਨਾਪੂਰਤੀ ਵਾਲੀ ਪਹੁੰਚ ਅਪਣਾ ਰਿਹਾ ਹੈ। ਅਜਿਹੀ ਪਹੁੰਚ ਸਹਿਜੇ ਹੀ ਬੌਧਿਕ ਭ੍ਰਿਸ਼ਟਾਚਾਰ ਦੇ ਘੇਰੇ ਵਿੱਚ ਆ ਸਕਦੀ ਹੈ। ਬੌਧਿਕ ਭ੍ਰਿਸ਼ਟਾਚਾਰ ਕਈ ਰੂਪਾਂ ਵਿੱਚ ਪ੍ਰਗਟ ਹੋ ਰਿਹਾ ਹੈ; ਜਿਵੇਂ ਸਨਮਾਨਾਂ ਲਈ ਘੱਟ ਯੋਗ ਉਮੀਦਵਾਰਾਂ ਦੀ ਚੋਣ, ਯੋਗਤਾ ਨੂੰ ਵਧਾ-ਚੜ੍ਹਾ ਕੇ ਦੱਸਣਾ, ਖਾਸ ਕਰ ਕੇ ਪਰਵਾਸੀ ਸ਼ਖ਼ਸੀਅਤਾਂ ਦੀ। ਕਈ ਵਾਰੀ ਦੇਖਿਆ ਗਿਆ ਹੈ ਕਿ ਕੈਨੇਡਾ, ਅਮਰੀਕਾ, ਇੰਗਲੈਂਡ, ਆਸਟਰੇਲੀਆ ਆਦਿ ਤੋਂ ਆਈਆਂ ਸ਼ਖ਼ਸੀਅਤਾਂ ਦੀ ਸਾਹਿਤਕ ਖੇਤਰ ਵਿੱਚ ਜੋ ਪਛਾਣ ਕਰਵਾਈ ਜਾਂਦੀ ਹੈ, ਜਾਂ ਉਨ੍ਹਾਂ ਦੀਆਂ ਰਚਨਾਵਾਂ ਦਾ ਜੋ ਮਿਆਰ ਦੱਸਿਆ ਜਾਂਦਾ ਹੈ, ਉਹ ਉਸ ਦੇ ਯੋਗ ਨਹੀਂ ਹੁੰਦੇ। ਜਿੰਨੀ ਪ੍ਰਾਪਤੀ ਉਨ੍ਹਾਂ ਦੀ ਇੱਥੇ ਦੱਸੀ ਜਾਂਦੀ ਹੈ, ਜਿੱਥੋਂ ਉਹ ਆਏ ਹੁੰਦੇ ਹਨ, ਉਨ੍ਹਾਂ ਸਮਾਜਾਂ ਵਿੱਚ ਉਨ੍ਹਾਂ ਦੀ ਇੰਨੀ ਵੱਡੀ ਪਛਾਣ ਨਹੀਂ ਹੁੰਦੀ। ਕਈ ਸੰਸਥਾਵਾਂ ਅਜਿਹਾ ਸਾਹਿਤ ਛਪਵਾਉਣ ਵਿੱਚ ਲਗੀਆਂ ਹੋਈਆਂ ਹਨ ਜੋ ਵਿਸ਼ੇ ਪੱਖੋਂ ਤੁਲਨਾਤਮਿਕ ਤੌਰ ‘ਤੇ ਜ਼ਿਆਦਾ ਸਾਰਥਿਕ ਜਾਂ ਮਹੱਤਵਪੂਰਨ ਨਹੀਂ। ਅਜਿਹਾ ਕਰਨ ਨਾਲ ਲੋਕਾਂ ਦਾ ਧਿਆਨ ਮੁੱਖ ਵਿਸ਼ਿਆਂ ਤੋਂ ਘੱਟ ਮਹੱਤਵਪੂਰਨ ਤੇ ਘੱਟ ਸਾਰਥਿਕ ਵਿਸ਼ਿਆਂ ਵੱਲ ਚਲਾ ਜਾਂਦਾ ਹੈ।
ਬੌਧਿਕ ਭ੍ਰਿਸ਼ਟਾਚਾਰ ਦਾ ਇੱਕ ਹੋਰ ਵੱਡਾ ਰੂਪ ਵਿਦੇਸ਼ਾਂ ਵਿੱਚ ਵਸਦੇ ਪਰਵਾਸੀਆਂ ਦੇ ਜੀਵਨ ਅਤੇ ਪ੍ਰਾਪਤੀਆਂ ਦੀ ਗ਼ੈਰ-ਯਥਾਰਥਵਾਦੀ ਅਤੇ ਅਸੰਤੁਲਿਤ ਪੇਸ਼ਕਾਰੀ ਵਜੋਂ ਹੁੰਦਾ ਹੈ। ਬਹੁਤ ਸਾਰੇ ਲੇਖਕ ਇਸ ਵਿਸ਼ੇ ‘ਤੇ ਪੱਛਮੀ ਸਮਾਜਾਂ ਦੇ ਸੋਹਲੇ ਗਾਉਂਦੇ ਜਾਂ ਭੰਡਾਂ ਵਾਲੀ ਪਹੁੰਚ ਦੇ ਧਾਰਨੀ ਹੀ ਨਜ਼ਰ ਆਉਂਦੇ ਹਨ। ਉਹ ਪਰਵਾਸੀ ਪੰਜਾਬੀਆਂ ਦੀ ਮਾਨਸਿਕ ਹਾਲਤ ਦਾ ਸਹੀ  ਚਿਤਰਣ ਨਹੀਂ ਕਰ ਰਹੇ ਅਤੇ ਉਨ੍ਹਾਂ ਦੀ ਪੀੜ ਪ੍ਰਤੀ ਸੰਵੇਦਨਸ਼ੀਲ ਹੋਣ ਦੀ ਥਾਂ ‘ਤੇ ਉਨ੍ਹਾਂ ਦੀ ਉਪਜੀ ਅਤੇ ਫੋਕੀ ਵਾਹ ਵਾਹ ਕਰ ਕੇ ਉਨ੍ਹਾਂ ਦੇ ਅਹਿਸਾਨਾਂ ਦਾ ਕਰਜ਼ ਚੁਕਾਉਂਦੇ ਨਜ਼ਰ ਆਉਂਦੇ ਹਨ। ਇਨ੍ਹਾਂ ਲੇਖਕਾਂ ਅਤੇ ਚਿੰਤਕਾਂ ਨੂੰ ਇਹ ਅਹਿਸਾਸ ਵੀ ਨਹੀਂ ਹੈ ਕਿ  ਅਜਿਹਾ ਕਰ ਕੇ ਉਹ ਪੰਜਾਬ ਅਤੇ ਪੰਜਾਬੀਆਂ ਦਾ ਕਿੰਨਾ ਨੁਕਸਾਨ ਕਰ ਰਹੇ ਹਨ। ਪਰਵਾਸ ਅੱਜ ਪੰਜਾਬ ਤੇ ਪੰਜਾਬੀਆਂ ਲਈ ਵਰਦਾਨ ਨਾਲੋਂ ਜ਼ਿਆਦਾ ਸਰਾਪ ਬਣ ਰਿਹਾ ਹੈ ਅਤੇ ਇਹ ਲੋਕ ਇਸ ਪ੍ਰਕਿਰਿਆ ਵਿੱਚ ਭਾਗੀਦਾਰ ਬਣ ਰਹੇ ਹਨ।
ਬੌਧਿਕ ਭ੍ਰਿਸ਼ਟਾਚਾਰ ਨਾਲ ਸਬੰਧਿਤ ਇੱਕ ਹੋਰ ਮਹੱਤਵਪੂਰਨ ਪੱਖ ਇਹ ਹੈ ਕਿ ਸਾਡਾ ਬੁੱਧੀਜੀਵੀ ਵਰਗ ਪੰਜਾਬ ਅਤੇ ਪੰਜਾਬੀਆਂ ਦੇ ਪ੍ਰਸੰਗ ਵਿੱਚ ਸਿੱਖ ਧਰਮ ਦੀ ਵਿਲੱਖਣਤਾ, ਮਹਾਨਤਾ ਅਤੇ ਦੇਣ ਨੂੰ ਪੂਰੀ ਤਰ੍ਹਾਂ ਸਮਝਣ ਵਿੱਚ ਅਸਮਰੱਥ ਰਿਹਾ ਹੈ। ਪ੍ਰੋਫੈਸਰ ਪੂਰਨ ਸਿੰਘ ਵਰਗੇ ਮਹਾਨ ਚਿੰਤਕ ਇਸ ਬਾਰੇ ਸਪਸ਼ਟ ਸਨ, ਜਦੋਂ ਉਨ੍ਹਾਂ ਕਿਹਾ ਕਿ ਪੰਜਾਬ ਜਿਉਂਦਾ ਗੁਰਾਂ ਦੇ ਨਾਂ ‘ਤੇ, ਭਾਵ ਸਿੱਖ ਧਰਮ ਨੇ ਪੰਜਾਬ ਦਾ ਸੱਭਿਆਚਾਰਕ, ਸਦਾਚਾਰਕ ਅਤੇ ਨੈਤਿਕ ਆਧਾਰ ਬਣਾਇਆ ਹੈ। ਪੰਜਾਬ ਦੇ ਸਿਰਕੱਢ ਭਾਈਚਾਰੇ, ਅਰਥਾਤ ਜੱਟ ਭਾਈਚਾਰੇ ਕੋਲ ਤਾਂ ਸਿੱਖ ਧਰਮ ਵੱਲੋਂ ਦਿੱਤੇ ਗਏ ਸੱਭਿਆਚਾਰ, ਸਦਾਚਾਰਕ ਅਤੇ ਨੈਤਿਕ ਆਧਾਰ ਦਾ ਬਦਲ ਹੈ ਹੀ ਨਹੀਂ। ਇਸੇ ਲਈ ਜਦੋਂ ਇਹ ਭਾਈਚਾਰਾ ਆਪਣੀ ਸਿੱਖ ਵਿਰਾਸਤ ਤੋਂ ਦੂਰ ਹੁੰਦਾ ਹੈ (ਜਿਵੇਂ ਸਾਡੇ ਕਈ ਬੁੱਧੀਜੀਵੀਆਂ ਨੇ ਅਜਿਹਾ ਕਰਨ ਦਾ ਯਤਨ ਕੀਤਾ) ਤਾਂ ਪੰਜਾਬ ਅਤੇ ਪੰਜਾਬੀ ਕਬੀਲਾਵਾਦ ਦੇ ਪੱਧਰ ਵੱਲ ਧੱਕੇ ਜਾਂਦੇ ਹਨ। ਪੰਜਾਬ ਅਤੇ ਪੰਜਾਬੀਆਂ ਨੂੰ ਉਜੱਡਵਾਦ ਵੱਲ ਧੱਕੇ ਜਾਣ ਕਾਰਨ ਬੌਧਿਕ ਭ੍ਰਿਸ਼ਟਾਚਾਰ, ਰਾਜਨੀਤਕ ਭ੍ਰਿਸ਼ਟਾਚਾਰ ਨਾਲੋਂ ਕਿਤੇ ਜ਼ਿਆਦਾ ਖਤਰਨਾਕ ਸਾਬਤ ਹੋਇਆ ਹੈ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਸੰਪਾਦਕੀ ਵਿੱਚ ਹੋਰ
ਔਰਤ ਦੀ ਤੌਹੀਨ ਕਦੋਂ ਤਕ?

ਦੇਹ ਵਪਾਰ ਮਨੁੱਖੀ ਸਮਾਜ ਦਾ ਇੱਕ ਘਿਣਾਉਣਾ ਵਰਤਾਰਾ ਹੈ। ਪੁਰਾਤਨ ਸਮੇਂ ਤੋਂ ਹੀ ਇਹ ਸਾਡੇ ਸਮਾਜ ਦਾ ਹਿੱਸਾ ਰਿਹਾ ਹੈ। ਪਹਿਲੇ ਸਮਿਆਂ ਵਿੱਚ ਇਹ ਦੇਵਦਾਸੀ ਪ੍ਰਥਾ ਦੇ ਰੂਪ ਵਿੱਚ ਧਰਮ ਦੀ ਓਹਲੇ ਹੇਠ ਵਾਪਰਦਾ ਰਿਹਾ। ਦੱਖਣੀ ਭਾਰਤ ਦੇ ਮੰਦਰਾਂ ਵਿੱਚ ਕਿਸੇ ਨਾ ਕਿਸੇ ਰੂਪ ਵਿੱਚ ਇਹ ਅੱਜ ਵੀ ਪ੍ਰਚੱਲਿਤ ਹੈ। ਜਾਗੀਰਦਾਰੀ ਪ੍ਰਬੰਧ ਵੇਲੇ ਦੇਵਦਾਸੀਆਂ ਪੁਜਾਰੀ ਵਰਗ ਦੇ ਨਾਲ ਨਾਲ ਜਾਗੀਰਦਾਰਾਂ ਦੀ ਹਵਸ ਦੀਆਂ ਸ਼ਿਕਾਰ ਬਣਦੀਆਂ ਰਹੀਆਂ।

ਭਾਰਤ ਤੇ ਪਾਕਿਸਤਾਨ: ਦੋਸਤ ਜਾਂ ਦੁਸ਼ਮਣ?

ਬ੍ਰਿਟਿਸ਼ ਸਾਮਰਾਜਵਾਦੀਆਂ ਨੇ ਲੰਬਾ ਸਮਾਂ ਭਾਰਤ ’ਤੇ ਰਾਜ ਕੀਤਾ। ਦੂਜੀ ਆਲਮੀ ਜੰਗ ਦੇ ਕਈ ਫ਼ੈਸਲਾਕੁੰਨ ਨਤੀਜਿਆਂ ਸਦਕਾ ਗੁਲਾਮ ਮੁਲਕਾਂ ਨੂੰ ਆਜ਼ਾਦ ਹੋਣ ਦੀ ਆਸ ਬੱਝਦੀ ਨਜ਼ਰ ਆਉਣ ਲੱਗੀ। ਇਸ ਦੇ ਨਾਲ ਹੀ ਆਜ਼ਾਦੀ ਦੀ ਮੰਗ ਲਈ ਜਨਤਕ ਘੋਲ ਤਿੱਖੇ ਹੋਣ ਲੱਗੇ ਸਨ। ਫਿਰ ਵੀ ਸਾਡੇ ਦੇਸ਼ ਨੂੰ ਮਿਲੀ ਆਜ਼ਾਦੀ ਲਈ ਵੰਡ ਦੇ ਰੂਪ ਵਿੱਚ ਵੱਡੀ ਕੀਮਤ ਤਾਰਨੀ ਪਈ। ਲੋਕਾਂ ਨੂੰ ਆਪਣਾ ਸਭ ਕੁਝ ਛੱਡ ਕੇ ਏਧਰੋਂ ਓਧਰ ਆਉਣ ਜਾਣ ਲਈ ਮਜਬੂਰ ਹੋਣਾ ਪਿਆ। ਇਸ ਦੌਰਾਨ ਹੋਈ ਕਤਲੋਗਾਰਤ ਅਤੇ ਉਧਾਲਿਆਂ ਆਦਿ ਬਾਰੇ ਪੜ੍ਹ ਕੇ ਅੱਜ ਵੀ ਲੂ ਕੰਡੇ ਖੜ੍ਹੇ ਹੋ ਜਾਂਦੇ ਹਨ।

ਹਰ ਵਿਅਕਤੀ ਕੇਵਲ ਆਪਣੇ ਆਪ ਜਿਹਾ ਕਿਉਂ ?

ਦੋ ਜੀਵਾਂ ਦੇ ਇੱਕ-ਦੂਜੇ ਨਾਲ ਸਬੰਧ ਬਣਾਉਣ ਲਈ ਅੰਦਰੋਂ ਉਮੜੀ ਆਵੇਗੀ ਉਮੰਗ ਨਿਰੋਲ ਕਾਮੁਕੀ ਉਤੇਜਨਾ ਨਹੀਂ, ਇਹ ਜੀਵਨ ਨੂੰ ਚਲਦਿਆਂ ਰੱਖਣ ਦਾ ਸਾਧਨ ਹੈ। ਦੋ ਜਣਿਆਂ ਦਾ ਸਹਿਵਾਸ ਜੀਵਾਂ ਵਿੱਚ ਇਕਸੁਰਤਾ ਨੂੰ ਭੰਗ ਕਰਦੀ ਪ੍ਰਕਿਰਿਆ ਹੈ। ਇਸੇ ਕਾਰਨ ਇਹ ਕੁਦਰਤ ਨੂੰ ਸਵੀਕਾਰ ਹੈ, ਹਾਲਾਂਕਿ ਸੈਕਸ ਬਿਨਾਂ ਵੀ ਜੀਵ ਪ੍ਰਜਣਨ ਦੇ ਵੀ ਯੋਗ ਹਨ। ਸੈਕਸ-ਰਹਿਤ ਪ੍ਰਜਣਨ ਆਪਣੇ ਆਪ ’ਚ ਅਤਿ ਸਰਲ ਪ੍ਰਕ੍ਰਿਆ ਹੈ ਜਿਸ ਲਈ ਦੋ ਜੀਵਾਂ ਦੇ ਇੱਕ ਥਾਂ ਇਕੱਠੇ ਹੋਣ ਦੀ ਵੀ ਲੋੜ ਨਹੀਂ। ਫਿਰ ਵੀ ਕੁਦਰਤ ’ਚ ਨਰ ਅਤੇ ਮਦੀਨ ਦੁਆਰਾ ਪ੍ਰਜਣਨ ਨੂੰ ਤਰਜੀਹ ਮਿਲੀ ਅਤੇ ਰੁੱਖ-ਬੂਟਿਆਂ ’ਚ ਅਤੇ ਪ੍ਰਾਣੀਆਂ ’ਚ ਪ੍ਰਜਣਨ ਦਾ ਇਹੋ ਸਾਧਨ ਸੁਤੇ-ਸਿੱਧ ਵਿਕਸਿਤ ਹੁੰਦਾ ਰਿਹਾ। ਪਰ ਕਿਉਂ?

ਕਿਸਾਨੀ ਸੰਕਟ ਦਾ ਰੁਦਨ

ਇੱਕ ਸ਼ਹਿਰ ਦਾ ਰੇਲਵੇ ਸਟੇਸ਼ਨ।
ਬੈਂਚ ਉਪਰ ਸੱਠ ਕੁ ਸਾਲਾਂ ਦਾ ਇੱਕ ਵਿਅਕਤੀ ਆਪਣੇ ਗੋਡਿਆਂ ਵਿੱਚ ਸਿਰ ਦੇਈ ਬੈਠਾ ਹੈ। ਦਿੱਲੀ ਤੋਂ ਆਉਣ ਵਾਲੀ ਰੇਲ ਗੱਡੀ ਵਿੱਚ ਲਗਭਗ ਦੋ ਘੰਟੇ ਹਨ, ਜੇ ਸਹੀ ਵਕਤ ’ਤੇ ਆ ਜਾਵੇ। ਨਹੀਂ ਤਾਂ, ਪਤਾ ਨਹੀਂ, ਕਦੋਂ ਸੂਚਨਾ ਮਿਲਣ ਲੱਗ ਜਾਵੇ ਕਿ ‘ਲਖਨਊ ਸੇ ਦਿੱਲੀ ਹੋਕੇ ਆਨੇ ਵਾਲੀ ਗਾੜੀ ਚਾਰ ਘੰਟੇ ਲੇਟ ਹੈ। ਇਸ ਅਸੁਵਿਧਾ ਕੇ ਲੀਏ ਹਮੇਂ ਖੇਦ ਹੈ।’

ਪੂਰਬ ਦਾ ਉਭਾਰ ਅਤੇ ਪੱਛਮ ਦਾ ਨਿਘਾਰ

ਪਿੱਛੇ ਜਿਹੇ ਦੋ ਸਿਖਰ ਸੰਮੇਲਨ ਸੰਪੰਨ ਹੋਏ। ਇੱਕ ਚੀਨ ਦੇ ਸ਼ਹਿਰ ਕਿੰਗਦਾਉ ਵਿੱਚ ਸ਼ੰਘਾਈ ਕੋਆਪਰੇਸ਼ਨ ਆਰਗੇਨਾਈਜ਼ੇਸ਼ਨ (ਐੱਸਸੀਓ) ਦਾ ਸਿਖਰ ਸੰਮੇਲਨ ਹੋਇਆ ਅਤੇ ਦੂਜਾ ਕੈਨੇਡਾ ਦੇ ਪ੍ਰਾਂਤ ਕਿਊਬੈੱਕ ਵਿੱਚ ਜੀ-7 ਦੇਸ਼ਾਂ ਦਾ ਸਿਖਰ ਸੰਮੇਲਨ ਹੋਇਆ। ਇਹ ਦੋਵੇਂ ਸਿਖਰ ਸੰਮੇਲਨ ਇੱਕ ਦੂਜੇ ਤੋਂ ਬਿਲਕੁਲ ਵੱਖਰੇ ਸਨ। ਕਿੰਗਦਾਉ ਸਿਖਰ ਸੰਮੇਲਨ ਵਿੱਚ ਮਿੱਤਰਤਾ, ਸਹਿਯੋਗ, ਸਦਭਾਵਨਾ ਅਤੇ ਇਕਸੁਰਤਾ ਵਰਗੀਆਂ ਭਾਵਨਾਵਾਂ ਦੇਖਣ ਨੂੰ ਮਿਲੀਆਂ। ਦੂਜੇ ਪਾਸੇ ਕਿਊਬੈੱਕ ਸਿਖਰ ਸੰਮੇਲਨ ਵਿੱਚ ਇਸ ਤੋਂ ਬਿਲਕੁਲ ਉਲਟ ਭਾਵਨਾਵਾਂ ਜਿਵੇਂ ਕਲੇਸ਼, ਦੁਸ਼ਮਣੀ, ਵਿਵਾਦ ਅਤੇ ਲੜਾਈ ਦੇਖਣ ਨੂੰ ਮਿਲੀਆਂ। ਅਜਿਹਾ ਫ਼ਰਕ ਕਿਉਂ? ਇਸ ਦਾ ਕਾਰਨ ਹੈ ਕਿ ਪੂਰਬ ਅਤੇ ਪੱਛਮ ਵੱਖ ਵੱਖ ਦਿਸ਼ਾਵਾਂ ਵੱਲ ਜਾ ਰਹੇ ਹਨ। ਪੂਰਬ ਉਭਾਰ ਦੀ ਅਵਸਥਾ ਵਿੱਚ ਹੈ ਅਤੇ ਪੱਛਮ ਨਿਘਾਰ ਦੀ ਅਵਸਥਾ ਵਿੱਚ। ਇਹ ਦੋਵੇਂ ਰੁਝਾਨ ਹਰ ਰੋਜ਼ ਜ਼ਿਆਦਾ ਸਪਸ਼ਟ ਹੋ ਰਹੇ ਹਨ।

ਬਚਪਨ, ਗ਼ਰੀਬੀ ਅਤੇ ਗਰਮੀ ਦੀਆਂ ਛੁੱਟੀਆਂ

ਬੱਚਿਆਂ ਲਈ ਗਰਮੀ ਦੀਆਂ ਛੁੱਟੀਆਂ ਕਿਸੇ ਸੌਗਾਤ ਤੋਂ ਘੱਟ ਨਹੀਂ ਹੁੰਦੀਆਂ ਜਦੋਂਕਿ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਲਈ ਇਹ ਛੁੱਟੀਆਂ ਦਿਹਾੜੀ ਜੋਤਾ ਕਰਕੇ ਆਪਣੇ ਮਾਂ ਬਾਪ ਦੀ ਆਰਥਿਕ ਮਦਦ ਕਰਨ ਦਾ ਮੌਕਾ ਹੁੰਦੀਆਂ ਹਨ। ਬਚਪਨ ਅਤੇ ਗ਼ਰੀਬੀ ਇੱਕ ਅਜੀਬ ਤਰ੍ਹਾਂ ਦਾ ਅਹਿਸਾਸ ਹੈ। ਬਚਪਨ ਬਾਰੇ ਹਰ ਕੋਈ ਕਹਿੰਦਾ ਹੈ ਕਿ ਉਸ ਦਾ ਬਚਪਨ ਵਾਪਸ ਆ ਜਾਵੇ ਜਦੋਂਕਿ ਗ਼ਰੀਬੀ ਤੋਂ ਹਰ ਕੋਈ ਛੁਟਕਾਰਾ ਚਾਹੁੰਦਾ ਹੈ। ਵਕਤ ਦੀ ਚਾਲ ਦੇ ਨਾਲ ਨਾਲ ਜਦੋਂ ਇਨਸਾਨ ਬਚਪਨ ਤੋਂ ਜਵਾਨੀ ਵਿੱਚ ਪ੍ਰਵੇਸ਼ ਕਰਦਾ ਹੈ ਤਾਂ ਜ਼ਿਆਦਾਤਰ ਲੋਕ ਆਪਣੇ ਬਚਪਨ ਨੂੰ ਯਾਦ ਕਰਦੇ ਹਨ। ਪਰ ਮੇਰੇ ਮਾਮਲੇ ਵਿੱਚ ਅਜਿਹਾ ਨਹੀਂ ਹੈ। ਜਦੋਂ ਵੀ ਮੈਂ ਆਪਣੇ ਬਚਪਨ ਨੂੰ ਯਾਦ ਕਰਦਾ ਹਾਂ ਤਾਂ ਅੰਤਾਂ ਦੀ ਗ਼ਰੀਬੀ ਅਤੇ ਤੰਗੀਆਂ ਤੁਰਸ਼ੀਆਂ ਦੀ ਯਾਦ ਮੈਨੂੰ ਡਰਾ ਦਿੰਦੀ ਹੈ।

ਭਾਂਬੜ, ਨੰਦੂ ਤੇ ਅਸੀਂ

ਸੱਥ ਵਿੱਚ ਖੜ੍ਹਾ ਬਜ਼ੁਰਗ ਬੋਲ ਰਿਹਾ ਸੀ, “ਸਾਡੇ ਨਾਲ ਇੱਕ ਸੀਰੀ ਹੁੰਦਾ ਸੀ- ਭਾਂਬੜ। ਆਵਦੇ ਨਾਂ ਵਾਂਗੂੰ ਜਮ੍ਹਾਂ ਈ ਅੱਗ ਦੀ ਨਾਲ਼। ਛੇ ਫੁੱਟ ਤੋਂ ਉੱਚਾ,  ਪੂਰਾ ਛੋਹਲਾ, ਪਤਲਾ ਛੀਂਟਕਾ ਜਿਹਾ। ਤੂੜੀ ਦੀਆਂ ਪੰਡਾਂ ਚਿਣ ਚਿਣ ‘ਕੱਲਾ ਈ ਗੱਡਾ ਲੱਦ ਦਿੰਦਾ। ਉਦੋਂ ਦੋੜਿਆਂ ਦੀਆਂ ਪੰਡਾਂ ਹੁੰਦੀਆਂ। ਹੁਣ ਵਾਂਗੂੰ ਰੇਹ ਵਾਲੀਆਂ ਬੋਰੀਆਂ ਨੀ ਸੀ ਕਿ ਇੱਕ ਦੂਜੀ ਤੋਂ ਤਿਲ੍ਹਕ ਜਾਣਗੀਆਂ। ਹਾਲੇ ਵਿਆਹਿਆ ਹੋਇਆ ਵੀ ਨਹੀਂ ਸੀ। ਇੱਕ ਦਿਨ ਬਾਪੂ ਨੂੰ ਕਹਿੰਦਾ, ਪੱਚੀ ਰੁਪਈਏ ਨਕਦ ਚਾਹੀਦੇ। ਬਾਪੂ ਹੈਰਾਨ। ਕਹਿੰਦਾ- ‘ਕੀ ਕਰਨੇ ਐਨੇ ਰੁਪਈਏ?’… ਭਾਂਬੜ ਪੂਰੇ ਦਿਲ-ਚਿੱਤ ਨਾਲ ਕਹਿੰਦਾ- ‘ਜਦੋਂ ਦਾ ਕਾਮਰੇਡਾਂ ਦਾ ਡਰਾਮਾ ਦੇਖਿਆ, ਦਿਲ ‘ਚ ਲਾਂਬੂ ਉਠ ਉਠ ਜਾਂਦੇ ਨੇ। ਤੇ ਲਲਕਾਰਾ ਮਾਰਨਾ ਪਿੰਡ ‘ਚ, ਪਹਿਲਾਂ ਜੁਰਮਾਨਾ ਭਰ ਕੇ’ (ਪਿੰਡ ‘ਚ ਨੇਮ ਬਣਾਇਆ ਹੋਇਆ ਸੀ, ਜੇ ਕੋਈ ਸ਼ਰਾਬੀ ਜਾਂ ਕੋਈ ਹੋਰ ਪਿੰਡ ਵਿਚ ਲਲਕਾਰਾ ਮਾਰੇ ਤਾਂ ਉਸ ਨੂੰ 25 ਰੁਪਏ ਨਕਦ ਜੁਰਮਾਨਾ ਭਰਨਾ ਪੈਂਦਾ ਸੀ)।

ਭਾਰਤ, ਮਿਆਂਮਾਰ ਅਤੇ ਹਥਿਆਰਬੰਦ ਬਾਗ਼ੀ

ਪਿਛਲੇ ਵਰ੍ਹੇ ਰੋਹਿੰਗਿਆ ਬਾਗ਼ੀਆਂ ਦੇ ਹਮਲਿਆਂ ਮਗਰੋਂ ਮਿਆਂਮਾਰ ਦੀ ਫ਼ੌਜ ਨੇ ਬੜੀ ਬੇਰਹਿਮੀ ਨਾਲ ਜਵਾਬੀ ਕਾਰਵਾਈ ਕੀਤੀ ਸੀ। ਨਤੀਜੇ ਵਜੋਂ ਮਿਆਂਮਾਰ ਦੇ ਰਖੀਨ ਸੂਬੇ ‘ਚ ਰੋਹਿੰਗਿਆ ਭਾਈਚਾਰੇ ਦੇ 7 ਲੱਖ ਲੋਕ (ਜਿਨ੍ਹਾਂ ‘ਚੋਂ ਜ਼ਿਆਦਾਤਰ ਮੁਸਲਮਾਨ ਸਨ) ਭੱਜ ਕੇ ਗੁਆਂਢੀ ਮੁਲਕਾਂ- ਬੰਗਲਾਦੇਸ਼ ਤੇ ਭਾਰਤ ਚਲੇ ਗਏ। ਅਜਿਹੀਆਂ ਕਾਰਵਾਈਆਂ ਕਾਰਨ ਮਿਆਂਮਾਰ ਨੂੰ ਸਮੁੱਚੇ ਸੰਸਾਰ ਦੀ ਨਿਖੇਧੀ ਦਾ ਸਾਹਮਣਾ ਕਰਨਾ ਪਿਆ, ਕੁਝ ਮੁਲਕਾਂ ਨੇ ਤਾਂ ਉਸ ‘ਤੇ ਸੰਯੁਕਤ ਰਾਸ਼ਟਰ ਦੀਆਂ ਪਾਬੰਦੀਆਂ ਦੀ ਮੰਗ ਵੀ ਕੀਤੀ। ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਕਦੇ ਮਿਆਂਮਾਰ ਦੀ ਨਿਖੇਧੀ ਕਰੇਗੀ, ਅਜਿਹੀ ਕੋਈ ਸੰਭਾਵਨਾ ਕਦੇ ਨਹੀਂ ਹੋ ਸਕਦੀ ਕਿਉਂਕਿ ਚੀਨ ਆਪਣੀ ਵੀਟੋ ਤਾਕਤ ਨਾਲ ਅਜਿਹਾ ਹੋਣ ਨਹੀਂ ਦੇਵੇਗਾ। ਇਸ ਮੁੱਦੇ ‘ਤੇ ਇਸ ਨੂੰ ਰੂਸ ਦੀ ਹਮਾਇਤ ਵੀ ਮਿਲ ਸਕਦੀ ਹੈ। ਭਾਰਤ ਵਿੱਚ ਵੀ ਤਕਰੀਬਨ 40 ਹਜ਼ਾਰ ਰੋਹਿੰਗਿਆ ਸ਼ਰਨਾਰਥੀਆਂ ਨੂੰ ਮੁਲਕ ਤੋਂ ਬਾਹਰ ਕੱਢਣ ਦੀ ਮੰਗ ਉੱਠਦੀ ਰਹੀ ਹੈ ਪਰ ਇਸ ਦੇ ਬਾਵਜੂਦ ਨਵੀਂ ਦਿੱਲੀ ਨੇ ਇਨ੍ਹਾਂ ਸ਼ਰਨਾਰਥੀਆਂ ਨੂੰ ਸੂਝ-ਸਿਆਣਪ ਨਾਲ ਆਪਸੀ ਗੱਲਬਾਤ ਰਾਹੀਂ ਭਾਰਤ ਤੇ ਬੰਗਲਾਦੇਸ਼ ਤੋਂ ਵਾਪਸ ਮਿਆਂਮਾਰ ਭੇਜਣ ਦਾ ਰਾਹ ਚੁਣਿਆ ਹੈ। ਭਾਰਤ ਨੇ ਮਿਆਂਮਾਰ ਨੂੰ ਸਪੱਸ਼ਟ ਆਖਿਆ ਹੈ ਕਿ ਉਹ ਬੰਗਲਾਦੇਸ਼ ਤੇ ਭਾਰਤ ਤੋਂ ਰੋਹਿੰਗਿਆ ਸ਼ਰਨਾਰਥੀਆਂ ਦੀ ‘ਸੁਰੱਖਿਅਤ ਤੇ ਲਗਾਤਾਰ’ ਵਾਪਸੀ ਚਾਹੁੰਦਾ ਹੈ।

ਅਜੇ ਅਲਹਿਦਗੀ, ਤਲਾਕ ਬਾਅਦ ’ਚ

ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਤੇ ਤੈਲਗੂ ਦੇਸਮ ਪਾਰਟੀ (ਟੀਡੀਪੀ) ਦੇ ਮੁਖੀ ਚੰਦਰਬਾਬੂ ਨਾਇਡੂ ਪਿਛਲੇ ਦੋ ਮਹੀਨਿਆਂ ਤੋਂ ਐੱਨਡੀਏ (ਕੌਮੀ ਜਮਹੂਰੀ ਗੱਠਜੋੜ) ਨਾਲੋਂ ਨਾਤਾ ਤੋੜਨ ਦੀਆਂ ਧਮਕੀਆਂ ਦਿੰਦੇ ਆ ਰਹੇ ਹਨ। ਉਨ੍ਹਾਂ ਵੱਲੋਂ ਬੁੱਧਵਾਰ ਰਾਤੀਂ ਆਪਣੀ ਪਾਰਟੀ ਨਾਲ ਸਬੰਧਤ ਦੋ ਮੰਤਰੀਆਂ – ਅਸ਼ੋਕ ਗਜਪਤੀ ਰਾਜੂ ਤੇ ਵਾਈ. ਸੱਤਿਆਨਾਰਾਇਣ ਚੌਧਰੀ ਨੂੰ ਮੋਦੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇਣ ਦਾ ਨਿਰਦੇਸ਼ ਇਸੇ ਸਿਲਸਿਲੇ ਦਾ ਹੀ ਇੱਕ ਹਿੱਸਾ ਹੈ। ਭਾਵੇਂ ਟੀਡੀਪੀ ਨੇ ਅਜੇ ਰਸਮੀ ਤੌਰ ’ਤੇ ਐੱਨਡੀਏ ਨਾਲੋਂ ਰਿਸ਼ਤਾ ਨਹੀਂ ਤੋੜਿਆ, ਫਿਰ ਵੀ ਮਾਮਲਾ ਉੱਥੇ ਤਕ ਪੁੱਜਣ ਦੀਆਂ ਸੰਭਾਵਨਾਵਾਂ ਰੱਦ ਨਹੀਂ ਕੀਤੀਆਂ ਜਾ ਸਕਦੀਆਂ।

‘ਆਪ’ ਦੀ ਰਾਜਨੀਤੀ ਦਾ ਦਲਿਤ ਪੱਖ ਹਾਸ਼ੀਏ ’ਤੇ

ਗੁਰਦਾਸਪੁਰ ਹਲਕੇ ਦੀ ਸੰਸਦੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਨਿਰਾਸ਼ਾਜਨਕ ਹਾਰ ਨੂੰ ਜੇ ਪਾਰਟੀ ਦੇ ਭਵਿੱਖ ਉੱਤੇ ਪੈਣ ਵਾਲੇ ਮਾੜੇ ਅਸਰਾਂ ਵਿੱਚ ਨਾ ਸ਼ਾਮਲ ਕੀਤਾ ਜਾਏ ਤਾਂ ਵੀ ਇਸ ਗੱਲ ਦੇ ਠੋਸ ਆਧਾਰ ਮੌਜੂਦ ਹਨ ਕਿ ਪਾਰਟੀ ਦਾ ਸੁਨਹਿਰੀ ਯੁੱਗ ਖਤਮ ਹੋ ਚੁੱਕਾ ਹੈ। ਹੁਣ ਉਹ ਰਾਜਨੀਤਕ ਰੌਣਕਾਂ ਪਰਤ ਕੇ ਨਹੀਂ ਆਉਣ ਲੱਗੀਆਂ ਜਦੋਂ ‘ਕੇਜਰੀਵਾਲ-ਆਪ-ਝਾੜੂ’ ਤਿੰਨਾਂ ਨੇ ਰਲ ਕੇ ਪੰਜਾਬ ਦੇ ਹਰ ਘਰ ਵਿੱਚ ਆਪਣੀ ਥਾਂ ਬਣਾ ਲਈ ਸੀ; ਜਦੋਂ ਵਿਸ਼ੇਸ਼ ਕਰਕੇ ਨੌਜਵਾਨ ਪੀੜ੍ਹੀ ਤੇ ਪੁਰਾਤਨ ਪੀੜ੍ਹੀ

ਕਿਵੇਂ ਲੀਹ ’ਤੇ ਆਏ ਵਿੱਦਿਅਕ ਢਾਂਚਾ

ਸਰਕਾਰੀ ਸੰਵੇਦਨਹੀਣਤਾ ਨੇ ਸਰਕਾਰੀ ਸਕੂਲਾਂ ਨੂੰ ਹਾਸ਼ੀਏ ’ਤੇ ਲਿਆ ਕੇ, ਮਾਂ ਤੋਂ ਵਿਛੜੇ ਬੱਚੇ ਦੀ ਦੁਖਦਾਈ ਮਾਨਸਿਕਤਾ ਦੇ ਹਾਣ ਦਾ ਬਣਾ ਦਿੱਤਾ ਹੈ। ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦਾ ਸ਼ੁੱਧ ਪਾਣੀ ਲਈ ਤਰਸਣਾ, ਬੈਠਣ ਲਈ ਯੋਗ ਪ੍ਰਬੰਧ ਨਾ ਹੋਣਾ, ਕਮਰਿਆਂ ਦੀ ਘਾਟ ਕਰਕੇ ਰੁੱਖਾਂ ਹੇਠ ਕਲਾਸਾਂ ਦਾ ਲੱਗਣਾ, ਮੀਂਹ ਸਮੇਂ ਸੰਤਾਪ ਭੋਗਣਾ ਜਾਰੀ ਹੈ। ਇਨ੍ਹਾਂ ਜ਼ਰੂਰੀ ਸਹੂਲਤਾਂ ਦੀ ਕਮੀ ਦੂਰ ਕਰਨ ਲਈ ਪ੍ਰਸ਼ਾਸਨ ਅਜੇ ਵੀ ਠੋਸ ਉਪਰਾਲੇ ਕਰਨ ਤੋਂ ਕੰਨੀ ਕਤਰਾ ਰਿਹਾ ਹੈ।

ਕੀ ਪਾਕਿਸਤਾਨ ਦੇ ਹਿੰਦੂ ਅਨਾਥ ਹਨ ?

ਲਕਸ਼ਮੀ ਕਾਂਤਾ ਚਾਵਲਾ*
ਗੁਆਂਢੀ ਮੁਲਕ ਪਾਕਿਸਤਾਨ ਵਿੱਚੋਂ ਜਿਸ ਤਰ੍ਹਾਂ ਦੀਆਂ ਹਿੰਦੂ ਵਿਰੋਧੀ ਖ਼ਬਰਾਂ ਆ ਰਹੀਆਂ ਹਨ, ਉਹੋ ਜਿਹੀਆਂ ਖ਼ਬਰਾਂ ਸੰਸਾਰ ਦੇ ਹੋਰਨਾਂ ਮੁਸਲਿਮ ਮੁਲਕਾਂ ਤੋਂ ਨਹੀਂ ਆਉਂਦੀਆਂ। ਇਸ ਦਾ ਕਾਰਨ ਹੋ ਸਕਦਾ ਹੈ ਕਿ ਪਾਕਿਸਤਾਨ ਵਿੱਚ ਹਿੰਦੂਆਂ ’ਤੇ ਜ਼ੁਲਮ ਵਧ ਹੁੰਦੇ ਹਨ। ਇਸ ਲਈ ਅਜਿਹੀਆਂ ਖ਼ਬਰਾਂ ਆਉਂਦੀਆਂ ਹੀ ਰਹਿੰਦੀਆਂ ਹਨ। ਹੈਰਾਨੀ ਦੀ ਗੱਲ ਹੈ ਕਿ ਹਿੰਦੁਸਤਾਨ ਦੀਆਂ ਸਰਕਾਰਾਂ ਅਤੇ ਜਨਤਾ ਨੂੰ ਜਾਂ ਤਾਂ ਇਹ ਸੁਣਾਈ ਨਹੀਂ ਦਿੰਦੀਆਂ ਜਾਂ ਜਨਤਾ ਸੁਣ ਕੇ ਵੀ ਬੇਬਸ ਮਹਿਸੂਸ ਕਰਦੀ ਹੈ। ਕਿਉਂਕਿ ਜਿਹੜੀ ਕਾਰਵਾਈ ਕੀਤੀ ਜਾਣੀ ਹੈ

ਵਧਦਾ ਜਾ ਰਿਹਾ ਭੂਗੋਲਿਕ ਤਾਪਮਾਨ ਅਤੇ ਸਾਡਾ ਭਵਿੱਖ

ਹਰ ਇੱਕ ਜੀਵ ਆਪਣੇ ਆਲੇ-ਦੁਆਲੇ ਉੱਪਰ, ਭਾਵ ਕੁਦਰਤ ਉੱਪਰ ਨਿਰਭਰ ਜੀਵਨ ਭੋਗ ਰਿਹਾ ਹੈ ਅਤੇ ਅਸੀਂ ਵੀ ਇਸ ਪ੍ਰਸੰਗ ਵਿੱਚ ਨਿਰਾਲੇ ਨਹੀਂ। ਜਿਸ ਕੁਦਰਤ ਆਸਰੇ ਅਸੀਂ ਜੀਵਨ ਭੋਗ ਰਹੇ ਹਾਂ, ਉਸ ਦਾ ਨਾ ਦਿਲ ਹੈ, ਨਾ ਦਿਮਾਗ਼। ਇਸ ਲਈ ਇਹ ਉੱਕਾ ਹੀ ਅਣਜਾਣ ਹੈ ਕਿ ਅਸੀਂ ਕੀ ਸੋਚ ਰਹੇ ਹਾਂ ਅਤੇ ਕਿਵੇਂ ਅਨੁਭਵ ਕਰ ਰਹੇ ਹਾਂ। ਕੁਦਰਤੀ ਨਿਯਮਾਂ ਦੀ ਪਾਲਣਾ ਉੱਪਰ ਕੁਦਰਤ ਦਾ ਸੰਤੁਲਨ ਟਿਕਿਆ ਹੋਇਆ ਹੈ। ਜੋ ਵੀ ਇਨ੍ਹਾਂ ਨਿਯਮਾਂ ਅਨੁਕੂਲ ਨਹੀਂ, ਉਸ ਦੀ ਹੋਂਦ ਸੰਭਵ ਨਹੀਂ।

ਲਿਸ਼ਕਦਾ-ਡਲ੍ਹਕਦਾ ਪੰਜਵਾਂ ਪੱਥਰ

ਫਿਰ ਪੰਜਵਾਂ ਪੱਥਰ ਆ ਗਿਆ ਬਾਪ ਦੇ ਨਿੱਕੇ ਜਿਹੇ ਘਰ ਵਿੱਚ। ਪੰਜਵੀਂ ਕੁੜੀ ਜੰਮ ਪਈ। ਘਰ ਵਿੱਚ ਇਹੋ ਜਿਹੀਆਂ ਗੱਲਾਂ ਆਖ ਰਹੇ ਸਨ। ਸਾਂਝਾ ਪਰਿਵਾਰ ਸੀ। ਘਰ ਵਿੱਚ ਪਸਰਿਆ ਸੋਗ ਅਨੁਭਵ ਕਰਕੇ ਦਾਈ ਨੇ ਵੀ ਪੈਸੇ ਲੈਣ ਤੋਂ ਇਨਕਾਰ ਕਰ ਦਿੱਤਾ।  ਪੰਜਵਾਂ ਪੱਥਰ ਸੀ ਮਰੀਅਲ ਜਿਹੀ ਕੁੜੀ, ਕਾਲਾ ਉਸ ਦਾ ਰੰਗ। ਘਰਦਿਆਂ ਨੇ ਭੈੜਾ ਜਿਹਾ ਉਸ ਦਾ ਨਾਂ ਰੱਖ ਦਿੱਤਾ ‘ਮਰੀ’। ਸਾਰੇ ਬੱਚੇ ਉਸ ਦਾ ਇਹ ਮੰਦਾ ਜਿਹਾ ਨਾਂ ਲੈ ਕੇ ਚਿੜਾਉਂਦੇ ਰਹਿੰਦੇ ਤੇ ਉਸ ਨੂੰ ਅਭਾਗੀ ਕਹਿੰਦੇ। ਕੁੜੀ ਰੋਂਦੜ ਤੇ ਜ਼ਿੱਦੀ ਹੋ ਗਈ।

ਡੇਰਾਵਾਦ ਸਿੱਖੀ ਦੀਆਂ ਜੜਾਂ ਖੋਖਲੀਆਂ ਕਰ ਰਿਹਾ ਹੈ

 ਸਤਵਿੰਦਰ ਕੌਰ ਸੱਤੀ (ਕੈਲਗਰੀ) - ਕੈਨੇਡਾ  satwinder_7@hotmail.com
ਸਾਰੇ ਸਾਧ ਬਾਬੇ ਇਕੋ ਜਿਹੇ ਨਹੀਂ ਹਨ। ਕਈ ਰੱਬ ਦੀ ਭਗਤੀ ਦਾ ਸਹੀ ਰਾਹ ਵੀ ਦਸਦੇ ਹਨ। ਪਰ ਹਰ ਬੰਦੇ ਦੇ ਦਿਮਾਗ ਦੀ ਖੇਡ ਹੈ। ਕਿ ਬੰਦੇ ਨੇ ਕੀ ਸਿੱਖਣਾ ਸਿੱਖਾਣਾ ਹੈ? ਕਈ ਉਸੇ ਕਲਾਸ ਵਿੱਚ ਬੈਠ ਕੇ ਪਹਿਲੇ ਨੰਬਰ ਤੇ ਆਉਂਦੇ ਹਨ। ਕਈ ਗੋਲ ਜੀਰੋ ਵੀ ਲੈਂਦੇ ਹਨ। ਕਿਸੇ ਸਾਧ ਨੂੰ ਕਸੂਰ ਬਾਰ ਕਹਿਣ ਨਾਲੋਂ ਆਪਣੇ ਆਪ ਨੂੰ ਹੀ ਸਾਧਾਂ ਦੇ ਬਰਾਬਰ ਦਾ ਕਰ ਲਈਏ। ਅੱਗੇ ਮਰਦ ਡਰਾਈਵਰ, ਫ਼ੌਜੀ ਬਣਦੇ ਸਨ। ਹੁਣ ਜਿਸ ਨੂੰ ਕੰਮ ਨਹੀਂ ਲੱਭਦਾ। ਖੇਤੀ, ਮਜ਼ਦੂਰੀ, ਦਿਹਾੜੀ ਕਰਨੀ ਔਖੀ ਲੱਗਦੀ ਹੈ। ਜਿਸ ਛੋਕਰੇ ਨੂੰ ਘਰ ਵਾਲੇ ਘਰੋਂ ਕੱਢ ਦਿੰਦੇ ਹਨ। ਉਹੀ ਹਰ ਮੁੰਡਾ ਪੱਗ ਵਿੱਚ ਖੰਡਾਂ ਲਾ ਲੈਂਦਾ ਹੈ। ਵੱਡੀ ਕਿਰਪਾਨ, ਆਪ ਤੋਂ ਲੰਬਾ ਲੋਹੇ ਦਾ ਤੀਰ ਹੱਥ ਵਿੱਚ ਫੜ ਕੇ, ਲੱਤਾਂ ਨੰਗੀਆਂ, ਚੋਲ਼ਾ ਵੱਡੀਆਂ ਜੇਬਾਂ ਵਾਲਾਂ, ਮਾਇਆ ਪਾਉਣ ਨੂੰ ਪਾ ਕੇ ਸੰਤ ਬਣ ਕੇ ਬੈਠ ਜਾਂਦਾ ਹੈ।

15 ਅਗਸਤ : ਸਿੱਖਾਂ ਲੲੀ ਅਜ਼ਾਦੀ ਕਿ ਬਰਬਾਦੀ!

15 ਅਗਸਤ 1947 ਨੂੰ ਭਾਰਤ ਦੇਸ਼ ਤਾਂ ਅਾਜ਼ਾਦ ਹੋ ਗਿਅਾ ਪਰ ਸਿੱਖ ਕੌਮ ਦੇ ਗਲੋਂ ਗੁਲਾਮੀ ਦੀ ਫਾਹੀ ਨਾ ਨਿਕਲ ਸਕੀ। ਕਿੳੁਂਕਿ ਸਾਡੇ ਸਿੱਖ ਅਾਗੂ ਬਿਪਰਵਾਦ ਵੱਲੋਂ ਵਿਛਾੲੇ ਗੲੇ ਜਾਲ ਚ ਬੁਰੀ ਤਰ੍ਹਾਂ ਫਸ ਚੁੱਕੇ ਸਨ। ਦੇਸ਼ ਦੀ ਅਜ਼ਾਦੀ ਤੋਂ ਪਹਿਲਾਂ ਨਹਿਰੂ, ਗਾਂਧੀ ਤੇ ਪਟੇਲ ਜਿਹੇ ਗੰਗੂ ਬ੍ਰਾਹਮਣ ਦੇ ਵਾਰਸਾਂ ਨੇ ਸਿੱਖਾਂ ਨਾਲ ਕੲੀ ਤਰ੍ਹਾਂ ਦੇ ਵਾਅਦੇ ਕੀਤੇ ਪਰ ਬਾਅਦ ਚ ਰਾਜ ਸੱਤਾ ਹੱਥ ਚ ਅਾੳੁਂਦੇ ਸਾਰ ਹੀ ਹਿੰਦੂਵਾਦੀਅਾਂ ਨੇ ਅਾਪਣਾ ਅਸਲ ਕਰੂਪ ਚਿਹਰਾ ਵਿਖਾ ਦਿੱਤਾ। ਮੁਸਲਿਮ ਅਾਗੂ ਜਿਨਾਹ ਦੀ ਭਵਿੱਖਬਾਣੀ ਵੀ ਸੱਚੀ ਹੋ ਨਿਬੜੀ, ੳੁਸ ਨੇ ਸਿੱਖ ਅਾਗੂਅਾਂ ਨੂੰ ਹਲੂਣਾ ਦਿੰਦੇ ਹੋੲੇ ਕਿਹਾ ਸੀ ਕਿ ਤੁਸੀਂ ਸਿਰਫ਼ ਹਿੰਦੂ ਨੂੰ ਗੁਲਾਮ ਰੂਪ ਚ ਵੇਖਿਅਾ ਹੈ, ਜਦੋਂ ੲਿਸ ਨੂੰ ਅਜ਼ਾਦ ਹੋੲਿਅਾ ਵੇਖੋਗੇ ਤਾਂ ੲਿਹ ਗਿਰਗਿਟ ਵਾਂਗ ਰੰਗ ਬਦਲ ਜਾਵੇਗਾ ਤੇ ਗੈਰ ਹਿੰਦੂ ਕੌਮਾਂ ਨੂੰ ਨੇਸਤੋ-ਨਾਬੂਦ ਕਰਨ ਚ ਕੋੲੀ ਕਸਰ ਨਹੀਂ ਛੱਡੇਗਾ। ਪਰ ਮਾਸਟਰ ਤਾਰਾ ਸਿੰਘ ਤੇ ਬਲਦੇਵ ਸਿੰਘ ਨੇ ਮੁਸਲਿਮ ਅਾਗੂ ਜਿਨਾਹ ਦੀ ੲਿੱਕ ਨਾ ਸੁਣੀ।

ਅਕਤੂਬਰ 1984 ਦੀ ਖੂਨੀ ਦਾਸਤਾਨ

31 ਅਕਤੂਬਰ 1984 ਵਾਲੇ ਦਿਨ ਜਿਵੇ ਹੀ ਇੰਦਰਾ ਗਾਂਧੀ ਦੀ ਮੌਤ ਹੋਈ ਤਿਉਂ ਹੀ ਦਿੱਲੀ ਵਿਚ ਬੈਠੇ ਸਿੱਖਾਂ ਦੇ ਕਾਲੇ ਦਿਨ ਸ਼ੁਰੂ ਹੋ ਗਏ | ਇੰਦਰਾਂ ਗਾਂਧੀ ਨੂੰ ਦਿੱਲੀ ਦੇ AIMS ਹਸਪਤਾਲ ਵਿੱਚ ਦਾਖਿਲ ਕਰਾਇਆ ਗਿਆ ਸੀ | ਰਾਜੀਵ ਗਾਂਧੀ ਬੰਗਾਲ ਤੋਂ ਸਿੱਧਾ AIMS ਹਸਪਤਾਲ ਪਹੁੰਚਿਆ | ਮਾਹੌਲ ਹਜ਼ੇ ਇਨ੍ਹਾਂ ਜ਼ਿਆਦਾ ਗਰਮਾਇਆ ਨਹੀਂ ਸੀ | ਪਰ ਜਿਉਂ ਹੀ ਰਾਜੀਵ ਗਾਂਧੀ ਹਸਪਤਾਲ ਵਿੱਚੋ ਬਾਹਰ ਆਇਆ ਤਾਂ ਮਾਹੌਲ ਪੂਰੀ ਤਰ੍ਹਾਂ ਨਾਲ ਬਦਲ ਗਿਆ | ਉਸ ਦਿਨ ਭਾਰਤ ਦੇ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਯਮਨ ਦਾ ਦੌਰਾ ਵਿੱਚੇ ਛੱਡ ਕੇ ਭਾਰਤ ਵਾਪਿਸ ਆ ਗਏ | ਏਅਰਪੋਰਟ ਤੋਂ AIMS ਹਸਪਤਾਲ ਆਉਂਦਿਆਂ ਰਸਤੇ ਵਿਚ ਹੀ 20-25 ਮੁੰਡਿਆਂ ਨੇ ਉਹਨਾਂ ਦੀ ਕਾਰ ਤੇ ਹਮਲਾ ਕਰ ਦਿੱਤਾ |

ਘਰ ਤੇ ਬਾਹਰ, ਇੱਕੋ ਨਜ਼ਰ

ਪੰਜਾਬੀ ਦੇ ਇੱਕ ਮਰਹੂਮ ਵਿਅੰਗਕਾਰ ਦੀ ਬੀਵੀ ਦੀ ਵਿਅਥਾ ਦੀ ਝਲਕ ਕੁਝ ਦਿਨ ਪਹਿਲਾਂ ਦੇਖਣ ਨੂੰ ਮਿਲੀ। ਇੱਕ ਭਾਈਚਾਰਕ ਸਮਾਗਮ ਵਿੱਚ ਉਸ ਵਿਅੰਗਕਾਰ ਦੇ ਖੁਸ਼ਮਿਜ਼ਾਜ ਸੁਭਾਅ ਅਤੇ ਸਾਧਾਰਨ ਗੱਲਾਂ ਵਿੱਚੋਂ ਵੀ ਵਿਅੰਗਮਈ ਸਥਿਤੀ ਲੱਭ ਲੈਣ ਦੀ ਉਸ ਦੀ ਸਮਰੱਥਾ ਦੇ ਜ਼ਿਕਰ ਦੌਰਾਨ ਕਿਸੇ ਨੇ ਉਸ ਦੀ ਬੀਵੀ ਨੂੰ ਕਹਿ ਦਿੱਤਾ ਕਿ ਉਹ ਬਹੁਤ ਖੁਸ਼ਨਸੀਬ ਸੀ ਜਿਸ ਨੂੰ ਤਿੰਨ ਦਹਾਕੇ ਤੋਂ ਵੱਧ ਸਮੇਂ ਲਈ ਅਜਿਹੇ ਪਤੀ ਦਾ ਸਾਥ ਮਿਲਿਆ। ਇਸ ’ਤੇ ਉਹ ਫਿੱਸ ਪਈ। ਉਸ ਦਾ ਜਵਾਬੀ ਫ਼ਿਕਰਾ ਸੀ : ‘ਐਸੀ ਖੁਸ਼ਨਸੀਬੀ ਤੁਹਾਨੂੰ ਮੁਬਾਰਕ!’ ਅਜਿਹੇ ਜਵਾਬ ਦੀ ਕੋਈ ਵੀ ਤਵੱਕੋ ਨਹੀਂ ਸੀ ਕਰ ਰਿਹਾ। ਇਸੇ ਲਈ ਸਭ ਖਾਮੋਸ਼ ਹੋ ਗਏ। ਬਾਅਦ ਵਿੱਚ ਕਿਸੇ ਨੇ ਦੱਸਿਆ ਕਿ ਉਸ ਬੰਦੇ ਦਾ ਆਪਣੇ ਪਰਿਵਾਰ ਪ੍ਰਤੀ ਬੜਾ ਕਹਿਰੀ ਰਵੱਈਆ ਸੀ। ਸ਼ਾਇਦ ਇਸੇ ਲਈ ਉਸ ਦੇ ਬੱਚੇ ਲੀਹ ’ਤੇ ਨਹੀਂ ਆ ਸਕੇ।

ਆਸ ਅਤੇ ਉਮੰਗ ਨਾਲ ਮਹਿਕਦਾ ਜੀਵਨ

ਰੰਗੀਨ ਸ਼ੀਸ਼ਿਆਂ ’ਚੋਂ ਪਾਰ ਹੋ ਰਹੀਆਂ ਸੂਰਜ ਦੀਆਂ ਕਿਰਨਾਂ ਜਿਵੇਂ ਸਪਾਟ ਫਰਸ਼ ਨੂੰ ਮਨਭਾਉਂਦੇ ਨਮੂਨਿਆਂ ਨਾਲ ਚਿਤਰਦੀਆਂ ਰਹਿੰਦੀਆਂ ਹਨ, ਇੰਜ ਹੀ ਸਾਡੇ ਖੜ-ਸੁੱਖ ਜੀਵਨ ਨੂੰ ਆਸਾਂ-ਉਮੰਗਾਂ ਸੰਗੀਤਮਈ ਰੁਮਾਂਸ ਨਾਲ ਸੁਗੰਧਤ ਕਰ ਰਹੀਆਂ ਹਨ।

ਹਿੰਮਤ ਤੇ ਲਗਨ ਸਦਕਾ ਮਿਲੀ ਮੰਜ਼ਿਲ

ਸਾਡੇ ਘਰ ਵਿਚ ਘੋਰ ਗ਼ਰੀਬੀ ਸੀ। ਇੱਕ ਡੰਗ ਰੋਟੀ ਪੱਕਣੀ ਤੇ ਦੂਸਰੇ ਡੰਗ ਦੀ ਚਿੰਤਾ ਰਹਿਣੀ। ਪਿੰਡ ਦੇ ਸਰਕਾਰੀ ਸਕੂਲ ਦਰੀ ਦਾ ਸਿਆਹੀ ਨਾਲ ਲਿਬੜਿਆ ਬਸਤਾ ਲੈ ਕੇ ਜਾਣਾ। ਕਲਾਸ ਵਿਚ ਬੈਠਣ ਲਈ ਬਸਤੇ ਵਿਚ ਇੱਕ ਬੋਰੀ ਵੀ ਲਿਜਾਣੀ। ਕਲਮ , ਦਵਾਤ, ਫੱਟੀ, ਤੇ ਕਾਇਦਾ ਵੀ ਹੋਣਾ। ਜੇ ਕਦੀ ਫੱਟੀ ਟੁੱਟ ਜਾਂਦੀ ਤਾਂ ਪੈਸਿਆਂ ਦੀ ਥੁੜ ਕਾਰਨ ਨਾ ਮਿਲਣੀ। ਜੇ ਸਿਆਹੀ ਮੁੱਕ ਜਾਣੀ ਤਾਂ ਸਹਿਪਾਠੀਆਂ ਤੋਂ ਇੱਕ ਇੱਕ ਡੋਬਾ ਉਧਾਰ ਲੈ ਕੇ ਕਈ ਦਿਨ ਇੰਜ ਹੀ ਸਾਰ ਲੈਣਾ। ਫਿਰ ਦਾਣਿਆਂ ਦੀ ਕੌਲੀ ਭਰ ਕੇ ਦੁਕਾਨ ’ਤੇ ਵੇਚ ਆਉਣੀ ਤੇ ਸਿਆਹੀ ਦੀਆਂ ਟਿੱਕੀਆਂ ਲੈ ਆਉਣੀਆਂ। ਜਦੋਂ ਦਾਣੇ ਮੁੱਕ ਜਾਣੇ ਤਾਂ ਜਾਨ ਕੁੜਿੱਕੀ ਵਿਚ ਆ ਜਾਣੀ। ਇੱਕ ਦਿਨ ਸਕੂਲ ਨਹੀਂ ਗਿਆ ਤਾਂ ਮਾਂ ਨੇ ਬਹੁਤ ਕੁੱਟਿਆ। ਜਦੋਂ ਸਿਆਹੀ ਨਾ ਹੋਣ ਦੀ ਗੱਲ ਦੱਸੀ ਤਾਂ ਮਾਂ ਨੇ ਦੁਕਾਨ ਤੋਂ ਟਿੱਕੀ ਉਧਾਰ ਲਿਆ ਦਿੱਤੀ ਤੇ ਫਿਰ ਮੈਨੂੰ ਸਕੂਲ ਛੱਡ ਕੇ ਆਈ। ਉਸ ਦਿਨ ਤੋਂ ਬਾਅਦ ਮੈਂ ਕਦੇ ਸਕੂਲ ਵਿਚੋਂ ਗ਼ੈਰਹਾਜ਼ਰ ਨਹੀਂ ਹੋਇਆ। ਮਾਂ ਦੀ ਕੁੱਟ ਨੇ ਸਕੂਲ ਜਾਣ ਦਾ ਪਹਿਲਾ ਸਬਕ ਸਿਖਾ ਦਿੱਤਾ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0061480702
Copyright © 2018, Panjabi Times. All rights reserved. Website Designed by Mozart Infotech