ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਸੰਪਾਦਕੀ

ਭਾਰਤ, ਮਿਆਂਮਾਰ ਅਤੇ ਹਥਿਆਰਬੰਦ ਬਾਗ਼ੀ

June 15, 2018 12:49 PM

ਪਿਛਲੇ ਵਰ੍ਹੇ ਰੋਹਿੰਗਿਆ ਬਾਗ਼ੀਆਂ ਦੇ ਹਮਲਿਆਂ ਮਗਰੋਂ ਮਿਆਂਮਾਰ ਦੀ ਫ਼ੌਜ ਨੇ ਬੜੀ ਬੇਰਹਿਮੀ ਨਾਲ ਜਵਾਬੀ ਕਾਰਵਾਈ ਕੀਤੀ ਸੀ। ਨਤੀਜੇ ਵਜੋਂ ਮਿਆਂਮਾਰ ਦੇ ਰਖੀਨ ਸੂਬੇ ‘ਚ ਰੋਹਿੰਗਿਆ ਭਾਈਚਾਰੇ ਦੇ 7 ਲੱਖ ਲੋਕ (ਜਿਨ੍ਹਾਂ ‘ਚੋਂ ਜ਼ਿਆਦਾਤਰ ਮੁਸਲਮਾਨ ਸਨ) ਭੱਜ ਕੇ ਗੁਆਂਢੀ ਮੁਲਕਾਂ- ਬੰਗਲਾਦੇਸ਼ ਤੇ ਭਾਰਤ ਚਲੇ ਗਏ। ਅਜਿਹੀਆਂ ਕਾਰਵਾਈਆਂ ਕਾਰਨ ਮਿਆਂਮਾਰ ਨੂੰ ਸਮੁੱਚੇ ਸੰਸਾਰ ਦੀ ਨਿਖੇਧੀ ਦਾ ਸਾਹਮਣਾ ਕਰਨਾ ਪਿਆ, ਕੁਝ ਮੁਲਕਾਂ ਨੇ ਤਾਂ ਉਸ ‘ਤੇ ਸੰਯੁਕਤ ਰਾਸ਼ਟਰ ਦੀਆਂ ਪਾਬੰਦੀਆਂ ਦੀ ਮੰਗ ਵੀ ਕੀਤੀ। ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਕਦੇ ਮਿਆਂਮਾਰ ਦੀ ਨਿਖੇਧੀ ਕਰੇਗੀ, ਅਜਿਹੀ ਕੋਈ ਸੰਭਾਵਨਾ ਕਦੇ ਨਹੀਂ ਹੋ ਸਕਦੀ ਕਿਉਂਕਿ ਚੀਨ ਆਪਣੀ ਵੀਟੋ ਤਾਕਤ ਨਾਲ ਅਜਿਹਾ ਹੋਣ ਨਹੀਂ ਦੇਵੇਗਾ। ਇਸ ਮੁੱਦੇ ‘ਤੇ ਇਸ ਨੂੰ ਰੂਸ ਦੀ ਹਮਾਇਤ ਵੀ ਮਿਲ ਸਕਦੀ ਹੈ। ਭਾਰਤ ਵਿੱਚ ਵੀ ਤਕਰੀਬਨ 40 ਹਜ਼ਾਰ ਰੋਹਿੰਗਿਆ ਸ਼ਰਨਾਰਥੀਆਂ ਨੂੰ ਮੁਲਕ ਤੋਂ ਬਾਹਰ ਕੱਢਣ ਦੀ ਮੰਗ ਉੱਠਦੀ ਰਹੀ ਹੈ ਪਰ ਇਸ ਦੇ ਬਾਵਜੂਦ ਨਵੀਂ ਦਿੱਲੀ ਨੇ ਇਨ੍ਹਾਂ ਸ਼ਰਨਾਰਥੀਆਂ ਨੂੰ ਸੂਝ-ਸਿਆਣਪ ਨਾਲ ਆਪਸੀ ਗੱਲਬਾਤ ਰਾਹੀਂ ਭਾਰਤ ਤੇ ਬੰਗਲਾਦੇਸ਼ ਤੋਂ ਵਾਪਸ ਮਿਆਂਮਾਰ ਭੇਜਣ ਦਾ ਰਾਹ ਚੁਣਿਆ ਹੈ। ਭਾਰਤ ਨੇ ਮਿਆਂਮਾਰ ਨੂੰ ਸਪੱਸ਼ਟ ਆਖਿਆ ਹੈ ਕਿ ਉਹ ਬੰਗਲਾਦੇਸ਼ ਤੇ ਭਾਰਤ ਤੋਂ ਰੋਹਿੰਗਿਆ ਸ਼ਰਨਾਰਥੀਆਂ ਦੀ ‘ਸੁਰੱਖਿਅਤ ਤੇ ਲਗਾਤਾਰ’ ਵਾਪਸੀ ਚਾਹੁੰਦਾ ਹੈ।
ਮਿਆਂਮਾਰ ਨਾਲ ਭਾਰਤ ਦੀ 1640 ਕਿਲੋਮੀਟਰ ਲੰਮੀ ਸਰਹੱਦ ਲੱਗਦੀ ਹੈ ਜੋ ਉੱਤਰ-ਪੂਰਬੀ ਸੂਬਿਆਂ ਮਿਜ਼ੋਰਮ, ਮਨੀਪੁਰ, ਨਾਗਾਲੈਂਡ ਤੋਂ ਲੈ ਕੇ ਅਰੁਨਾਚਲ ਪ੍ਰਦੇਸ਼ ਤੱਕ ਹੈ ਜਿੱਥੇ ਉਲਫ਼ਾ ਵਰਗੇ ਹਥਿਆਰਬੰਦ ਗਰੁੱਪ ਅਜੇ ਵੀ ਸਰਗਰਮ ਹਨ। ਮਿਆਂਮਾਰ ‘ਚ ਜੋ ਕੁਝ ਵੀ ਵਾਪਰ ਰਿਹਾ ਹੈ, ਭਾਰਤ ਨੂੰ ਉਸ ਬਾਰੇ ਚੌਕਸੀ ਰੱਖਣੀ ਪਵੇਗੀ ਕਿਉਂਕਿ ਸਰਹੱਦੋਂ ਆਰ-ਪਾਰ ਦੇ ਵੱਖਵਾਦੀ ਗਰੁੱਪ ਆਪਸ ‘ਚ ਕੋਈ ਸਾਂਝੀ ਰਣਨੀਤੀ ਵੀ ਉਲੀਕ ਸਕਦੇ ਹਨ। ਮਿਆਂਮਾਰ ਨੂੰ ਰੋਹਿੰਗਿਆ ਦੇ ਮੁੱਦੇ ਤੋਂ ਕਿਤੇ ਵੱਧ ਗੰਭੀਰ ਚੁਣੌਤੀਆਂ 26 ਹਥਿਆਰਬੰਦ ਬਾਗ਼ੀ ਗਰੁੱਪਾਂ ਤੋਂ ਹਨ। ਇਨ੍ਹਾਂ ਵਿੱਚੋਂ ਸਿਰਫ਼ 17 ਗਰੁੱਪ ਹੀ ਗੋਲ਼ੀਬੰਦੀ ਲਈ ਸਹਿਮਤ ਹੋਏ ਹਨ, ਬਾਕੀ ਗਰੁੱਪ ਅਜੇ ਵੀ ਹਿੰਸਕ ਕਾਰਵਾਈਆਂ ‘ਤੇ ਉਤਾਰੂ ਹਨ ਅਤੇ ਸਰਕਾਰ ਲਈ ਚੁਣੌਤੀ ਬਣੇ ਹੋਏ ਹਨ। ਅਗਸਤ 2016 ਵਿੱਚ ਆਂਗ ਸਾਨ ਸੂ ਕੀ ਨੇ ਇਨ੍ਹਾਂ ਗਰੁੱਪਾਂ ਨਾਲ ਗੱਲਬਾਤ ਸ਼ੁਰੂ ਕੀਤੀ ਸੀ। ਉਨ੍ਹਾਂ ਨਾਲ ਭਾਵੇਂ ਦੋ ਗੇੜਾਂ ਦੀ ਗੱਲਬਾਤ ਹੋ ਚੁੱਕੀ ਹੈ ਪਰ ਅਜੇ ਤੱਕ ਇਸ ਦਿਸ਼ਾ ‘ਚ ਕੋਈ ਪ੍ਰਗਤੀ ਨਹੀਂ ਹੋਈ। ਤੀਜਾ ਗੇੜ ਕਾਰਜ-ਵਿਧੀ ਨਾਲ ਜੁੜੇ ਕੁਝ ਮਾਮਲਿਆਂ ਕਾਰਨ ਅਧਵਾਟੇ ਲਟਕਿਆ ਹੋਇਆ ਹੈ। ਸ਼ਾਂਤੀ ਵਾਰਤਾ ਬਾਰੇ ਚੁਣੀ ਹੋਈ ਸਰਕਾਰ ਅਤੇ ਸ਼ਕਤੀਸ਼ਾਲੀ ਫ਼ੌਜ ਵਿਚਕਾਰ ਵੀ ਗੰਭੀਰ ਮੱਤਭੇਦ ਹਨ।

ਇਸ ਰੇੜਕੇ ਵਿੱਚ (ਖ਼ਾਸ ਕਰ ਕੇ ਭਾਰਤ ਨਾਲ ਲੱਗਦੇ ਸਰਹੱਦੀ ਇਲਾਕਿਆਂ ਵਿੱਚ) ਨਾਲ ਚੀਨ ਦੀ ਬਹੁਤ ਜ਼ਿਆਦਾ ਸਰਗਰਮ ਭੂਮਿਕਾ ਹੈ। ਮਿਆਂਮਾਰ ‘ਚ ਕਾਚਿਨ ਲਿਬਰੇਸ਼ਨ ਆਰਮੀ, ਤਾਂਗ ਨੈਸ਼ਨਲ ਲਿਬਰੇਸ਼ਨ ਆਰਮੀ, ਕੋਕਾਂਗ ਅਲਾਇੰਸ ਆਰਮੀ ਅਤੇ ਤਾਕਤਵਰ ਯੂਨਾਇਟਡ ਵਾ ਸਟੇਟ ਆਰਮੀ ਜਿਹੇ ਹਥਿਆਰਬੰਦ ਗਰੁੱਪਾਂ ਨਾਲ ਸ਼ਾਂਤੀ ਵਾਰਤਾ ਵਿੱਚ ਮੁੱਖ ਵਿਚੋਲੇ ਦੀ ਭੂਮਿਕਾ ਏਸ਼ਿਆਈ ਮਾਮਲਿਆਂ ਬਾਰੇ ਚੀਨ ਦੇ ਵਿਸ਼ੇਸ਼ ਦੂਤ ਸੂਨ ਗੁਓਸਿਆਂਗ ਵੱਲੋਂ ਨਿਭਾਈ ਜਾ ਰਹੀ ਹੈ। ਇਨ੍ਹਾਂ ਗਰੁੱਪਾਂ ਦੇ ਚੀਨ ਦੇ ਯੁਨਆਨ ਸੂਬੇ ‘ਚ ਗੁਪਤ ਤੇ ਸੁਰੱਖਿਅਤ ਟਿਕਾਣੇ ਹਨ। ਵਿਸ਼ੇਸ਼ ਦੂਤ ਸੂਨ, ਮਿਆਂਮਾਰ ਅਤੇ ਯੁਨਆਨ ਸੂਬੇ ਦੀ ਰਾਜਧਾਨੀ ਖੁਨਮਿੰਗ ਵਿਚਾਲੇ ਅਕਸਰ ਆਉਂਦੇ-ਜਾਂਦੇ ਰਹਿੰਦੇ ਹਨ ਅਤੇ ਉਹ ਇਨ੍ਹਾਂ ਹਥਿਆਰਬੰਦ ਗਰੁੱਪਾਂ ਨੂੰ ਮਿਲਦੇ ਹਨ। ਯੂਨਾਈਟਡ ਵਾ ਸਟੇਟ ਆਰਮੀ ਨੂੰ ਚੀਨ ਵਿੱਚ ਪਿਛਲੇ ਕੁਝ ਸਾਲਾਂ ਦੌਰਾਨ ਅਥਾਹ ਸ਼ਕਤੀਆਂ ਹਾਸਲ ਹੋਈਆਂ ਹਨ ਤੇ ਉਨ੍ਹਾਂ ਨੂੰ ਬਖ਼ਤਰਬੰਦ ਗੱਡੀਆਂ, ਏਕੇ-47 ਰਾਈਫ਼ਲਾਂ ਅਤੇ ਜ਼ਮੀਨ ਤੋਂ ਹਵਾ ਤੱਕ ਮਾਰ ਕਰਨ ਦੀ ਸਮਰੱਥਾ ਵਾਲੇ ਮਾਰੂ ਹਥਿਆਰ ਰੱਖਣ ਤੱਕ ਦੀ ਵੀ ਇਜਾਜ਼ਤ ਹੈ। ਇਹ ਗਰੁੱਪ ਮਿਆਂਮਾਰ ਵਿੱਚ ਨਸ਼ਿਆਂ ਦੀ ਸਮੱਗਲਿੰਗ ਅਤੇ ਗ਼ੈਰ-ਕਾਨੂੰਨੀ ਖਣਨ ਤੋਂ ਮੋਟੀ ਕਮਾਈ ਕਰਦੇ ਹਨ।
ਮਿਆਂਮਾਰ ਵਿੱਚ ਹਥਿਆਰਬੰਦ ਗਰੁੱਪਾਂ ਨਾਲ ਚੀਨੀ ਸ਼ਮੂਲੀਅਤ ਤਾਂ ਦਿਖਾਈ ਦਿੰਦੀ ਹੀ ਹੈ, ਇਨ੍ਹਾਂ ਗਰੁੱਪਾਂ ਦੇ ਉਲਫ਼ਾ ਜਿਹੇ ਭਾਰਤੀ ਵੱਖਵਾਦੀ ਗਰੁੱਪਾਂ ਨਾਲ ਵੀ ਨੇੜਲੇ ਸਬੰਧ ਹਨ। ਹੋਰ ਤਾਂ ਹੋਰ, ਮਿਆਂਮਾਰ ਦੇ ਬਾਗ਼ੀ ਗਰੁੱਪਾਂ ਨੇ ਭਾਰਤ ਦੇ ਉੱਤਰ-ਪੂਰਬੀ ਸੂਬਿਆਂ ਵਿੱਚ ਵੀ ‘ਯੂਨਾਈਟਡ ਨੈਸ਼ਨਲ ਲਿਬਰੇਸ਼ਨ ਫ਼ਰੰਟ ਆਫ਼ ਵੈਸਟਰਨ ਸਾਊਥ-ਈਸਟ ਏਸ਼ੀਆ’ ਵਰਗੇ ਆਪਣੇ ਸਰਗਰਮ ਗੁੱਟ ਬਣਾ ਲਏ ਹਨ। ਇਸ ਫ਼ਰੰਟ ਦੇ ਮੈਂਬਰਾਂ ‘ਚ ਨੈਸ਼ਨਲ ਸੋਸ਼ਲਿਸਟ ਕੌਂਸਲ ਆਫ਼ ਨਾਗਾਲੈਂਡ (ਖਪਲਾਂਗ), ਉਲਫ਼ਾ, ਕਾਮਤਾਪੁਰ ਲਿਬਰੇਸ਼ਨ ਆਰਗੇਨਾਈਜ਼ੇਸ਼ਨ ਅਤੇ ਨੈਸ਼ਨਲ ਡੈਮੋਕ੍ਰੈਟਿਕ ਫ਼ਰੰਟ ਆਫ਼ ਬੋਡੋਲੈਂਡ ਜਿਹੇ ਭਾਰਤੀ ਗਰੁੱਪ ਵੀ ਸ਼ਾਮਲ ਹਨ। ਇਨ੍ਹਾਂ ਹੀ ਗਰੁੱਪਾਂ ਨੇ ਮਨੀਪੁਰ ਵਿੱਚ ਘਾਤ ਲਾ ਕੇ ਕੀਤੇ ਹਮਲੇ ਵਿੱਚ 18 ਭਾਰਤੀ ਫ਼ੌਜੀ ਮਾਰ ਦਿੱਤੇ ਸਨ। ਇਨ੍ਹਾਂ ਗਰੁੱਪਾਂ ਦੇ ਕਾਚਿਨ ਲਿਬਰੇਸ਼ਨ ਆਰਮੀ ਜਿਹੇ ਚੀਨੀ ਹਮਾਇਤ ਪ੍ਰਾਪਤ ਗਰੁੱਪਾਂ ਨਾਲ ਸਬੰਧ ਹਨ ਅਤੇ ਉਹ ਮਿਆਂਮਾਰ-ਚੀਨ ਸਰਹੱਦ ‘ਤੇ ਰੁਇਲੀ ਕਸਬੇ ਅਤੇ ਯੁਨਆਨ ਸੂਬੇ ਦੀ ਰਾਜਧਾਨੀ ਖੁਨਮਿੰਗ ਵਿੱਚ ਆਮ ਹੀ ਆਉਂਦੇ-ਜਾਂਦੇ ਰਹਿੰਦੇ ਹਨ। ਨਵੀਂ ਦਿੱਲੀ ਨੂੰ ਮਿਆਂਮਾਰ ਦੀ ਸਰਕਾਰ ਨੂੰ ਲਗਾਤਾਰ ਭਾਰਤ ਦੇ ਬਾਗ਼ੀ ਗਰੁੱਪਾਂ ਅਤੇ ਮਿਆਂਮਾਰ ਵਿੱਚ ਮੌਜੂਦ ਉਨ੍ਹਾਂ ਦੇ ਹਮਾਇਤੀਆਂ ਖ਼ਿਲਾਫ਼ ਕਾਰਵਾਈ ਲਈ ਕਹਿੰਦੇ ਰਹਿਣਾ ਚਾਹੀਦਾ ਹੈ। ਪਹਿਲਾਂ ਕਈ ਵਾਰ ਭਾਰਤ ਅਤੇ ਮਿਆਂਮਾਰ ਦੀਆਂ ਫ਼ੌਜਾਂ ਨੇ ਅਜਿਹੇ ਬਾਗ਼ੀ ਗਰੁੱਪਾਂ ਖ਼ਿਲਾਫ਼ ਸਾਂਝੀਆਂ ਕਾਰਵਾਈਆਂ ਕੀਤੀਆਂ ਹਨ। ਨਵੀਂ ਦਿੱਲੀ ਦੇ ਵਾਰਤਾਕਾਰ ਆਰਐੱਨ ਰਵੀ ਨੂੰ ਇਸ ਮਾਮਲੇ ‘ਚ ਹੋਰ ਪ੍ਰਗਤੀ ਲਿਆਉਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ ਅਤੇ ਨੈਸ਼ਨਲ ਸੋਸ਼ਲਿਸਟ ਕੌਂਸਲ ਆਫ਼ ਨਾਗਾਲੈਂਡ (ਆਈਐੱਮ) ਨੂੰ ਕੌਮੀ ਮੁੱਖਧਾਰਾ ਵਿੱਚ ਲਿਆਉਣ ਦੀ ਗੱਲਬਾਤ ਨੂੰ ਕੋਈ ਅੰਤਿਮ ਰੂਪ ਦੇਣਾ ਚਾਹੀਦਾ ਹੈ। ਇੰਜ ਇਸ ਗੁੱਟ ਦੇ ਉੱਚ ਪੱਧਰੀ ਕਾਡਰਾਂ ਦੇ ਹੋਰ ਵੱਖਵਾਦੀ ਗਰੁੱਪਾਂ ਨਾਲ ਤਾਲਮੇਲ ਕਾਇਮ ਹੋਣ ਦੀ ਸੰਭਾਵਨਾ ਤੋਂ ਬਚਾਅ ਰਹੇਗਾ।
ਚੀਨ ਨੇ 6 ਅਰਬ ਡਾਲਰ ਦੇ 6000 ਮੈਗਾਵਾਟ ਸਮਰੱਥਾ ਵਾਲੇ ਮਾਇਟਸੋਨ ਬੰਨ੍ਹ ਵਰਗੇ ਪ੍ਰਾਜੈਕਟਾਂ, ਜੋ ਮਿਆਂਮਾਰ ਦੀ ਧਰਤੀ ‘ਤੇ ਚੱਲ ਰਹੇ ਹਨ, ਨੂੰ ਲੈ ਕੇ ਮਿਆਂਮਾਰ ‘ਤੇ ਲਗਾਤਾਰ ਦਬਾਅ ਬਣਾਇਆ ਹੈ ਅਤੇ ਇਸ ਕਾਰਨ ਮਿਆਂਮਾਰ ਦੀ ਜਨਤਾ ਇਸ ਦਾ ਜ਼ੋਰਦਾਰ ਵਿਰੋਧ ਵੀ ਕਰ ਰਹੀ ਹੈ। ਹੰਬਨਟੋਟਾ ਬੰਦਰਗਾਹ ਦੇ ਮਾਮਲੇ ਵਿੱਚ ਵੀ ਚੀਨ ਨੇ ਸ੍ਰੀ ਲੰਕਾ ‘ਤੇ ਆਪਣਾ ਦਬਾਅ ਬਣਾਇਆ ਸੀ। ਚੀਨ ਇਸ ਵੇਲੇ ਮਿਆਂਮਾਰ ਦੇ ਯੁਨਆਨ ਸੂਬੇ ‘ਚ ਵੱਡੇ ਊਰਜਾ, ਉਦਯੋਗ ਤੇ ਟਰਾਂਸਪੋਰਟ ਲਾਂਘੇ ਉਸਾਰਨ ‘ਚ ਲੱਗਿਆ ਹੋਇਆ ਹੈ। ਇਹ ਬੰਗਾਲ ਦੀ ਖਾੜੀ ਵਿੱਚ ਕਿਆਊਕਪਿਊ ਵਿੱਚ 7.3 ਅਰਬ ਡਾਲਰ ਦੀ ਲਾਗਤ ਨਾਲ ਡੂੰਘੇ ਸਮੁੰਦਰ ‘ਚ ਬੰਦਰਗਾਹ ਅਤੇ ਵਿਸ਼ੇਸ਼ ਆਰਥਿਕ ਜ਼ੋਨ ਵਿੱਚ 2.7 ਅਰਬ ਡਾਲਰ ਦੀ ਲਾਗਤ ਨਾਲ ਉਦਯੋਗਿਕ ਪਾਰਕ ਉਸਾਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਬੰਦਰਗਾਹ ਕਿਆਊਪਿਊ ਤੋਂ ਲੈ ਕੇ ਖੁਨਮਿੰਗ ਤੱਕ ਤੇਲ ਪਾਈਪਲਾਈਨ ਤੇ ਇੱਕ ਹੋਰ ਸਮਾਨਾਂਤਰ ਗੈਸ ਪਾਈਪਲਾਈਨ ਦਾ ਟਰਮੀਨਲ ਵੀ ਹੋਵੇਗੀ। ਇਨ੍ਹਾਂ ਪ੍ਰਾਜੈਕਟਾਂ ਰਾਹੀਂ ਮਲਾਕਾ ਜਲ-ਡਮਰੂ ਦੀ ਕੋਈ ਜ਼ਰੂਰਤ ਹੀ ਨਹੀਂ ਰਹਿ ਜਾਵੇਗੀ ਅਤੇ ਬਿਨਾਂ ਕਿਸੇ ਸਮੁੰਦਰੀ ਪਹੁੰਚ ਵਾਲੇ ਯੁਨਆਨ ਸੂਬੇ ਤੱਕ ਤੇਲ ਤੇ ਗੈਸ ਦੀ ਸਪਲਾਈ ਆਸਾਨੀ ਨਾਲ ਹੋ ਸਕੇਗੀ। ਇਸ ਤੋਂ ਇਲਾਵਾ ਕਿਆਊਕਪਿਊ ਦੇ ਉਦਯੋਗਿਕ ਪਾਰਕ ਵਿੱਚ ਤਿਆਰ ਹੋਣ ਵਾਲੇ ਚੀਨੀ ਉਤਪਾਦ ਭਾਰਤ ਨੂੰ ਬਰਾਮਦ ਕਰਨ ਦੇ ਜਤਨ ਵੀ ਕੀਤੇ ਜਾਣਗੇ ਅਤੇ ਇੰਜ ਉਸ ਨੂੰ ਭਾਰਤ ‘ਚ ਆਪਣਾ ਮਾਲ ਪਹੁੰਚਾਉਣ ਵਿੱਚ ਕੋਈ ਡਿਊਟੀ ਵੀ ਨਹੀਂ ਦੇਣੀ ਪਵੇਗੀ ਕਿਉਂਕਿ ਭਾਰਤ ਤੇ ਮਿਆਂਮਾਰ ਵਿਚਾਲੇ ਮੁਕਤ ਵਪਾਰ ਸਮਝੌਤਾ ਹੋ ਚੁੱਕਾ ਹੈ।
ਭਾਰਤ ਨੇ ਮਿਆਂਮਾਰ ‘ਚ ਅਜੇ ਵੱਡੇ ਉਦਯੋਗਿਕ ਤੇ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਵਿੱਚ ਇੰਨਾ ਜ਼ਿਆਦਾ ਸਰਮਾਇਆ ਨਹੀਂ ਲਾਇਆ। ਕੁਦਰਤੀ ਗੈਸ ਦੀ ਖੋਜ ਲਈ ‘ਤੇਲ ਤੇ ਕੁਦਰਤੀ ਗੈਸ ਕਮਿਸ਼ਨ’ ਨੇ ਜ਼ਰੂਰ ਕੁਝ ਸਫ਼ਲ ਯਤਨ ਕੀਤੇ ਹਨ। ਮਾਂਡਲੇ ਵਿੱਚ ਭਾਰਤ ਵੱਲੋਂ ਬਣਾਈ ਇੰਸਟੀਚਿਊਟ ਫ਼ਾਰ ਇਨਫ਼ਾਰਮੇਸ਼ਨ ਟੈਕਨਾਲੋਜੀ ਦੀ ਖੂਬ ਸ਼ਲਾਘਾ ਹੋਈ ਹੈ ਕਿਉਂਕਿ ਸਮੁੱਚੇ ਮਿਆਂਮਾਰ ਵਿੱਚ ਭਾਰਤ ਦੀ ਮਦਦ ਨਾਲ ‘ਹੁਨਰ ਵਿਕਾਸ ਕੇਂਦਰ’ ਖੋਲ੍ਹੇ ਗਏ ਹਨ। ਭਾਰਤ ਦੀਆਂ ਵਿਕਾਸ ਸਹਿਯੋਗ ਸਰਗਰਮੀਆਂ ਵਿੱਚ ‘ਐਡਵਾਂਸਡ ਸੈਂਟਰ ਫ਼ਾਰ ਐਗਰੀਕਲਚਰ ਰਿਸਰਚ ਐਂਡ ਐਜੂਕੇਸ਼ਨ’ ਅਤੇ ਉੱਤਰ-ਪੂਰਬ ਤੋਂ ਮਿਆਂਮਾਰ ਤੇ ਥਾਈਲੈਂਡ ਤੱਕ ਤਿਪੱਖੀ ਹਾਈਵੇਅ ਦੀ ਉਸਾਰੀ ਸ਼ਾਮਲ ਹਨ। ਇਸ ਤੋਂ ਇਲਾਵਾ ਭਾਰਤ ਆਪਣੇ ਉੱਤਰ-ਪੂਰਬੀ ਸੂਬਿਆਂ ਦੀ ਸਰਹੱਦ ਨਾਲ ਲੱਗਦੇ ਮਿਆਂਮਾਰ ਦੇ ਇਲਾਕੇ ਵਿਕਸਤ ਕਰਨ ਲਈ ਵੀ ਫ਼ੰਡ ਮੁਹੱਈਆ ਕਰਵਾ ਰਿਹਾ ਹੈ। ਭਾਰਤ ਨੇ ਉਦਯੋਗਿਕ ਸਿਖਲਾਈ, ਅੰਗਰੇਜ਼ੀ ਸਿੱਖਣ ਦੇ ਕੇਂਦਰਾਂ ਅਤੇ ਯੰਗੌਨ ਤੇ ਸਿਤਵੇ ਵਿੱਚ ਹਸਪਤਾਲਾਂ ਦੀ ਉਸਾਰੀ ਵਿੱਚ ਵੀ ਵੱਡੀ ਭੂਮਿਕਾ ਨਿਭਾਈ ਹੈ। ਇਹੀ ਨਹੀਂ, ਮਿਆਂਮਾਰ ਦੇ ਹਜ਼ਾਰਾਂ ਵਿਦਿਆਰਥੀ ਭਾਰਤ ਵਿੱਚ ‘ਤਕਨੀਕੀ ਤੇ ਆਰਥਿਕ ਸਹਿਯੋਗ’ ਪ੍ਰੋਗਰਾਮਾਂ ਦੇ ਆਧਾਰ ‘ਤੇ ਵਜ਼ੀਫ਼ੇ ਲੈ ਕੇ ਉੱਚ ਸਿੱਖਿਆ ਹਾਸਲ ਕਰ ਰਹੇ ਹਨ।
ਆਸ ਹੈ ਕਿ ਭਾਰਤ ਬੋਧੀ ਤੀਰਥ ਸਥਾਨਾਂ ‘ਤੇ ਮਿਆਂਮਾਰ ਤੋਂ ਸ਼ਰਧਾਲੂਆਂ ਦੀ ਆਮਦ ਸੁਖਾਲੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇਗਾ। ਫ਼ਿਲਹਾਲ ਮਾਨਤਾ ਇਹ ਹੈ ਕਿ ਚੀਨ ਬਹੁਤ ਤੇਜ਼ੀ ਨਾਲ ਅਤੇ ਭਾਰਤ ਧੀਮੀ ਚਾਲੇ ਆਪਣੇ ਪ੍ਰਾਜੈਕਟ ਲਾ ਰਿਹਾ ਹੈ। ਮਿਆਂਮਾਰ ਵਿੱਚ ਆਰਥਿਕ ਅਤੇ ਫ਼ੌਜੀ ਸਹਾਇਤਾ ਦੇਣ ਬਦਲੇ ਚੀਨ ਦੀ ਸ਼ਲਾਘਾ ਹੋ ਸਕਦੀ ਹੈ ਪਰ ਮਿਆਂਮਾਰ ਦੇ ਅੰਦਰੂਨੀ ਮਾਮਲਿਆਂ ‘ਚ ਇਸ ਦੇ ਵਧੇਰੇ ਦਖ਼ਲ ਕਾਰਨ ਇਸ ਨੂੰ ਤਿੱਖੇ ਵਿਰੋਧ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਪਹਿਲਾਂ 1967 ਵਿੱਚ ਸਮੁੱਚੇ ਮਿਆਂਮਾਰ ਵਿੱਚ ਚੀਨੀਆਂ ਖ਼ਿਲਾਫ਼ ਵੱਡੇ ਪੱਧਰ ‘ਤੇ ਰੋਹ, ਰੋਸ ਤੇ ਹਿੰਸਾ ਫੈਲ ਗਈ ਸੀ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਸੰਪਾਦਕੀ ਵਿੱਚ ਹੋਰ
ਔਰਤ ਦੀ ਤੌਹੀਨ ਕਦੋਂ ਤਕ?

ਦੇਹ ਵਪਾਰ ਮਨੁੱਖੀ ਸਮਾਜ ਦਾ ਇੱਕ ਘਿਣਾਉਣਾ ਵਰਤਾਰਾ ਹੈ। ਪੁਰਾਤਨ ਸਮੇਂ ਤੋਂ ਹੀ ਇਹ ਸਾਡੇ ਸਮਾਜ ਦਾ ਹਿੱਸਾ ਰਿਹਾ ਹੈ। ਪਹਿਲੇ ਸਮਿਆਂ ਵਿੱਚ ਇਹ ਦੇਵਦਾਸੀ ਪ੍ਰਥਾ ਦੇ ਰੂਪ ਵਿੱਚ ਧਰਮ ਦੀ ਓਹਲੇ ਹੇਠ ਵਾਪਰਦਾ ਰਿਹਾ। ਦੱਖਣੀ ਭਾਰਤ ਦੇ ਮੰਦਰਾਂ ਵਿੱਚ ਕਿਸੇ ਨਾ ਕਿਸੇ ਰੂਪ ਵਿੱਚ ਇਹ ਅੱਜ ਵੀ ਪ੍ਰਚੱਲਿਤ ਹੈ। ਜਾਗੀਰਦਾਰੀ ਪ੍ਰਬੰਧ ਵੇਲੇ ਦੇਵਦਾਸੀਆਂ ਪੁਜਾਰੀ ਵਰਗ ਦੇ ਨਾਲ ਨਾਲ ਜਾਗੀਰਦਾਰਾਂ ਦੀ ਹਵਸ ਦੀਆਂ ਸ਼ਿਕਾਰ ਬਣਦੀਆਂ ਰਹੀਆਂ।

ਭਾਰਤ ਤੇ ਪਾਕਿਸਤਾਨ: ਦੋਸਤ ਜਾਂ ਦੁਸ਼ਮਣ?

ਬ੍ਰਿਟਿਸ਼ ਸਾਮਰਾਜਵਾਦੀਆਂ ਨੇ ਲੰਬਾ ਸਮਾਂ ਭਾਰਤ ’ਤੇ ਰਾਜ ਕੀਤਾ। ਦੂਜੀ ਆਲਮੀ ਜੰਗ ਦੇ ਕਈ ਫ਼ੈਸਲਾਕੁੰਨ ਨਤੀਜਿਆਂ ਸਦਕਾ ਗੁਲਾਮ ਮੁਲਕਾਂ ਨੂੰ ਆਜ਼ਾਦ ਹੋਣ ਦੀ ਆਸ ਬੱਝਦੀ ਨਜ਼ਰ ਆਉਣ ਲੱਗੀ। ਇਸ ਦੇ ਨਾਲ ਹੀ ਆਜ਼ਾਦੀ ਦੀ ਮੰਗ ਲਈ ਜਨਤਕ ਘੋਲ ਤਿੱਖੇ ਹੋਣ ਲੱਗੇ ਸਨ। ਫਿਰ ਵੀ ਸਾਡੇ ਦੇਸ਼ ਨੂੰ ਮਿਲੀ ਆਜ਼ਾਦੀ ਲਈ ਵੰਡ ਦੇ ਰੂਪ ਵਿੱਚ ਵੱਡੀ ਕੀਮਤ ਤਾਰਨੀ ਪਈ। ਲੋਕਾਂ ਨੂੰ ਆਪਣਾ ਸਭ ਕੁਝ ਛੱਡ ਕੇ ਏਧਰੋਂ ਓਧਰ ਆਉਣ ਜਾਣ ਲਈ ਮਜਬੂਰ ਹੋਣਾ ਪਿਆ। ਇਸ ਦੌਰਾਨ ਹੋਈ ਕਤਲੋਗਾਰਤ ਅਤੇ ਉਧਾਲਿਆਂ ਆਦਿ ਬਾਰੇ ਪੜ੍ਹ ਕੇ ਅੱਜ ਵੀ ਲੂ ਕੰਡੇ ਖੜ੍ਹੇ ਹੋ ਜਾਂਦੇ ਹਨ।

ਹਰ ਵਿਅਕਤੀ ਕੇਵਲ ਆਪਣੇ ਆਪ ਜਿਹਾ ਕਿਉਂ ?

ਦੋ ਜੀਵਾਂ ਦੇ ਇੱਕ-ਦੂਜੇ ਨਾਲ ਸਬੰਧ ਬਣਾਉਣ ਲਈ ਅੰਦਰੋਂ ਉਮੜੀ ਆਵੇਗੀ ਉਮੰਗ ਨਿਰੋਲ ਕਾਮੁਕੀ ਉਤੇਜਨਾ ਨਹੀਂ, ਇਹ ਜੀਵਨ ਨੂੰ ਚਲਦਿਆਂ ਰੱਖਣ ਦਾ ਸਾਧਨ ਹੈ। ਦੋ ਜਣਿਆਂ ਦਾ ਸਹਿਵਾਸ ਜੀਵਾਂ ਵਿੱਚ ਇਕਸੁਰਤਾ ਨੂੰ ਭੰਗ ਕਰਦੀ ਪ੍ਰਕਿਰਿਆ ਹੈ। ਇਸੇ ਕਾਰਨ ਇਹ ਕੁਦਰਤ ਨੂੰ ਸਵੀਕਾਰ ਹੈ, ਹਾਲਾਂਕਿ ਸੈਕਸ ਬਿਨਾਂ ਵੀ ਜੀਵ ਪ੍ਰਜਣਨ ਦੇ ਵੀ ਯੋਗ ਹਨ। ਸੈਕਸ-ਰਹਿਤ ਪ੍ਰਜਣਨ ਆਪਣੇ ਆਪ ’ਚ ਅਤਿ ਸਰਲ ਪ੍ਰਕ੍ਰਿਆ ਹੈ ਜਿਸ ਲਈ ਦੋ ਜੀਵਾਂ ਦੇ ਇੱਕ ਥਾਂ ਇਕੱਠੇ ਹੋਣ ਦੀ ਵੀ ਲੋੜ ਨਹੀਂ। ਫਿਰ ਵੀ ਕੁਦਰਤ ’ਚ ਨਰ ਅਤੇ ਮਦੀਨ ਦੁਆਰਾ ਪ੍ਰਜਣਨ ਨੂੰ ਤਰਜੀਹ ਮਿਲੀ ਅਤੇ ਰੁੱਖ-ਬੂਟਿਆਂ ’ਚ ਅਤੇ ਪ੍ਰਾਣੀਆਂ ’ਚ ਪ੍ਰਜਣਨ ਦਾ ਇਹੋ ਸਾਧਨ ਸੁਤੇ-ਸਿੱਧ ਵਿਕਸਿਤ ਹੁੰਦਾ ਰਿਹਾ। ਪਰ ਕਿਉਂ?

ਕਿਸਾਨੀ ਸੰਕਟ ਦਾ ਰੁਦਨ

ਇੱਕ ਸ਼ਹਿਰ ਦਾ ਰੇਲਵੇ ਸਟੇਸ਼ਨ।
ਬੈਂਚ ਉਪਰ ਸੱਠ ਕੁ ਸਾਲਾਂ ਦਾ ਇੱਕ ਵਿਅਕਤੀ ਆਪਣੇ ਗੋਡਿਆਂ ਵਿੱਚ ਸਿਰ ਦੇਈ ਬੈਠਾ ਹੈ। ਦਿੱਲੀ ਤੋਂ ਆਉਣ ਵਾਲੀ ਰੇਲ ਗੱਡੀ ਵਿੱਚ ਲਗਭਗ ਦੋ ਘੰਟੇ ਹਨ, ਜੇ ਸਹੀ ਵਕਤ ’ਤੇ ਆ ਜਾਵੇ। ਨਹੀਂ ਤਾਂ, ਪਤਾ ਨਹੀਂ, ਕਦੋਂ ਸੂਚਨਾ ਮਿਲਣ ਲੱਗ ਜਾਵੇ ਕਿ ‘ਲਖਨਊ ਸੇ ਦਿੱਲੀ ਹੋਕੇ ਆਨੇ ਵਾਲੀ ਗਾੜੀ ਚਾਰ ਘੰਟੇ ਲੇਟ ਹੈ। ਇਸ ਅਸੁਵਿਧਾ ਕੇ ਲੀਏ ਹਮੇਂ ਖੇਦ ਹੈ।’

ਪੂਰਬ ਦਾ ਉਭਾਰ ਅਤੇ ਪੱਛਮ ਦਾ ਨਿਘਾਰ

ਪਿੱਛੇ ਜਿਹੇ ਦੋ ਸਿਖਰ ਸੰਮੇਲਨ ਸੰਪੰਨ ਹੋਏ। ਇੱਕ ਚੀਨ ਦੇ ਸ਼ਹਿਰ ਕਿੰਗਦਾਉ ਵਿੱਚ ਸ਼ੰਘਾਈ ਕੋਆਪਰੇਸ਼ਨ ਆਰਗੇਨਾਈਜ਼ੇਸ਼ਨ (ਐੱਸਸੀਓ) ਦਾ ਸਿਖਰ ਸੰਮੇਲਨ ਹੋਇਆ ਅਤੇ ਦੂਜਾ ਕੈਨੇਡਾ ਦੇ ਪ੍ਰਾਂਤ ਕਿਊਬੈੱਕ ਵਿੱਚ ਜੀ-7 ਦੇਸ਼ਾਂ ਦਾ ਸਿਖਰ ਸੰਮੇਲਨ ਹੋਇਆ। ਇਹ ਦੋਵੇਂ ਸਿਖਰ ਸੰਮੇਲਨ ਇੱਕ ਦੂਜੇ ਤੋਂ ਬਿਲਕੁਲ ਵੱਖਰੇ ਸਨ। ਕਿੰਗਦਾਉ ਸਿਖਰ ਸੰਮੇਲਨ ਵਿੱਚ ਮਿੱਤਰਤਾ, ਸਹਿਯੋਗ, ਸਦਭਾਵਨਾ ਅਤੇ ਇਕਸੁਰਤਾ ਵਰਗੀਆਂ ਭਾਵਨਾਵਾਂ ਦੇਖਣ ਨੂੰ ਮਿਲੀਆਂ। ਦੂਜੇ ਪਾਸੇ ਕਿਊਬੈੱਕ ਸਿਖਰ ਸੰਮੇਲਨ ਵਿੱਚ ਇਸ ਤੋਂ ਬਿਲਕੁਲ ਉਲਟ ਭਾਵਨਾਵਾਂ ਜਿਵੇਂ ਕਲੇਸ਼, ਦੁਸ਼ਮਣੀ, ਵਿਵਾਦ ਅਤੇ ਲੜਾਈ ਦੇਖਣ ਨੂੰ ਮਿਲੀਆਂ। ਅਜਿਹਾ ਫ਼ਰਕ ਕਿਉਂ? ਇਸ ਦਾ ਕਾਰਨ ਹੈ ਕਿ ਪੂਰਬ ਅਤੇ ਪੱਛਮ ਵੱਖ ਵੱਖ ਦਿਸ਼ਾਵਾਂ ਵੱਲ ਜਾ ਰਹੇ ਹਨ। ਪੂਰਬ ਉਭਾਰ ਦੀ ਅਵਸਥਾ ਵਿੱਚ ਹੈ ਅਤੇ ਪੱਛਮ ਨਿਘਾਰ ਦੀ ਅਵਸਥਾ ਵਿੱਚ। ਇਹ ਦੋਵੇਂ ਰੁਝਾਨ ਹਰ ਰੋਜ਼ ਜ਼ਿਆਦਾ ਸਪਸ਼ਟ ਹੋ ਰਹੇ ਹਨ।

ਬਚਪਨ, ਗ਼ਰੀਬੀ ਅਤੇ ਗਰਮੀ ਦੀਆਂ ਛੁੱਟੀਆਂ

ਬੱਚਿਆਂ ਲਈ ਗਰਮੀ ਦੀਆਂ ਛੁੱਟੀਆਂ ਕਿਸੇ ਸੌਗਾਤ ਤੋਂ ਘੱਟ ਨਹੀਂ ਹੁੰਦੀਆਂ ਜਦੋਂਕਿ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਲਈ ਇਹ ਛੁੱਟੀਆਂ ਦਿਹਾੜੀ ਜੋਤਾ ਕਰਕੇ ਆਪਣੇ ਮਾਂ ਬਾਪ ਦੀ ਆਰਥਿਕ ਮਦਦ ਕਰਨ ਦਾ ਮੌਕਾ ਹੁੰਦੀਆਂ ਹਨ। ਬਚਪਨ ਅਤੇ ਗ਼ਰੀਬੀ ਇੱਕ ਅਜੀਬ ਤਰ੍ਹਾਂ ਦਾ ਅਹਿਸਾਸ ਹੈ। ਬਚਪਨ ਬਾਰੇ ਹਰ ਕੋਈ ਕਹਿੰਦਾ ਹੈ ਕਿ ਉਸ ਦਾ ਬਚਪਨ ਵਾਪਸ ਆ ਜਾਵੇ ਜਦੋਂਕਿ ਗ਼ਰੀਬੀ ਤੋਂ ਹਰ ਕੋਈ ਛੁਟਕਾਰਾ ਚਾਹੁੰਦਾ ਹੈ। ਵਕਤ ਦੀ ਚਾਲ ਦੇ ਨਾਲ ਨਾਲ ਜਦੋਂ ਇਨਸਾਨ ਬਚਪਨ ਤੋਂ ਜਵਾਨੀ ਵਿੱਚ ਪ੍ਰਵੇਸ਼ ਕਰਦਾ ਹੈ ਤਾਂ ਜ਼ਿਆਦਾਤਰ ਲੋਕ ਆਪਣੇ ਬਚਪਨ ਨੂੰ ਯਾਦ ਕਰਦੇ ਹਨ। ਪਰ ਮੇਰੇ ਮਾਮਲੇ ਵਿੱਚ ਅਜਿਹਾ ਨਹੀਂ ਹੈ। ਜਦੋਂ ਵੀ ਮੈਂ ਆਪਣੇ ਬਚਪਨ ਨੂੰ ਯਾਦ ਕਰਦਾ ਹਾਂ ਤਾਂ ਅੰਤਾਂ ਦੀ ਗ਼ਰੀਬੀ ਅਤੇ ਤੰਗੀਆਂ ਤੁਰਸ਼ੀਆਂ ਦੀ ਯਾਦ ਮੈਨੂੰ ਡਰਾ ਦਿੰਦੀ ਹੈ।

ਭਾਂਬੜ, ਨੰਦੂ ਤੇ ਅਸੀਂ

ਸੱਥ ਵਿੱਚ ਖੜ੍ਹਾ ਬਜ਼ੁਰਗ ਬੋਲ ਰਿਹਾ ਸੀ, “ਸਾਡੇ ਨਾਲ ਇੱਕ ਸੀਰੀ ਹੁੰਦਾ ਸੀ- ਭਾਂਬੜ। ਆਵਦੇ ਨਾਂ ਵਾਂਗੂੰ ਜਮ੍ਹਾਂ ਈ ਅੱਗ ਦੀ ਨਾਲ਼। ਛੇ ਫੁੱਟ ਤੋਂ ਉੱਚਾ,  ਪੂਰਾ ਛੋਹਲਾ, ਪਤਲਾ ਛੀਂਟਕਾ ਜਿਹਾ। ਤੂੜੀ ਦੀਆਂ ਪੰਡਾਂ ਚਿਣ ਚਿਣ ‘ਕੱਲਾ ਈ ਗੱਡਾ ਲੱਦ ਦਿੰਦਾ। ਉਦੋਂ ਦੋੜਿਆਂ ਦੀਆਂ ਪੰਡਾਂ ਹੁੰਦੀਆਂ। ਹੁਣ ਵਾਂਗੂੰ ਰੇਹ ਵਾਲੀਆਂ ਬੋਰੀਆਂ ਨੀ ਸੀ ਕਿ ਇੱਕ ਦੂਜੀ ਤੋਂ ਤਿਲ੍ਹਕ ਜਾਣਗੀਆਂ। ਹਾਲੇ ਵਿਆਹਿਆ ਹੋਇਆ ਵੀ ਨਹੀਂ ਸੀ। ਇੱਕ ਦਿਨ ਬਾਪੂ ਨੂੰ ਕਹਿੰਦਾ, ਪੱਚੀ ਰੁਪਈਏ ਨਕਦ ਚਾਹੀਦੇ। ਬਾਪੂ ਹੈਰਾਨ। ਕਹਿੰਦਾ- ‘ਕੀ ਕਰਨੇ ਐਨੇ ਰੁਪਈਏ?’… ਭਾਂਬੜ ਪੂਰੇ ਦਿਲ-ਚਿੱਤ ਨਾਲ ਕਹਿੰਦਾ- ‘ਜਦੋਂ ਦਾ ਕਾਮਰੇਡਾਂ ਦਾ ਡਰਾਮਾ ਦੇਖਿਆ, ਦਿਲ ‘ਚ ਲਾਂਬੂ ਉਠ ਉਠ ਜਾਂਦੇ ਨੇ। ਤੇ ਲਲਕਾਰਾ ਮਾਰਨਾ ਪਿੰਡ ‘ਚ, ਪਹਿਲਾਂ ਜੁਰਮਾਨਾ ਭਰ ਕੇ’ (ਪਿੰਡ ‘ਚ ਨੇਮ ਬਣਾਇਆ ਹੋਇਆ ਸੀ, ਜੇ ਕੋਈ ਸ਼ਰਾਬੀ ਜਾਂ ਕੋਈ ਹੋਰ ਪਿੰਡ ਵਿਚ ਲਲਕਾਰਾ ਮਾਰੇ ਤਾਂ ਉਸ ਨੂੰ 25 ਰੁਪਏ ਨਕਦ ਜੁਰਮਾਨਾ ਭਰਨਾ ਪੈਂਦਾ ਸੀ)।

ਅਜੇ ਅਲਹਿਦਗੀ, ਤਲਾਕ ਬਾਅਦ ’ਚ

ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਤੇ ਤੈਲਗੂ ਦੇਸਮ ਪਾਰਟੀ (ਟੀਡੀਪੀ) ਦੇ ਮੁਖੀ ਚੰਦਰਬਾਬੂ ਨਾਇਡੂ ਪਿਛਲੇ ਦੋ ਮਹੀਨਿਆਂ ਤੋਂ ਐੱਨਡੀਏ (ਕੌਮੀ ਜਮਹੂਰੀ ਗੱਠਜੋੜ) ਨਾਲੋਂ ਨਾਤਾ ਤੋੜਨ ਦੀਆਂ ਧਮਕੀਆਂ ਦਿੰਦੇ ਆ ਰਹੇ ਹਨ। ਉਨ੍ਹਾਂ ਵੱਲੋਂ ਬੁੱਧਵਾਰ ਰਾਤੀਂ ਆਪਣੀ ਪਾਰਟੀ ਨਾਲ ਸਬੰਧਤ ਦੋ ਮੰਤਰੀਆਂ – ਅਸ਼ੋਕ ਗਜਪਤੀ ਰਾਜੂ ਤੇ ਵਾਈ. ਸੱਤਿਆਨਾਰਾਇਣ ਚੌਧਰੀ ਨੂੰ ਮੋਦੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇਣ ਦਾ ਨਿਰਦੇਸ਼ ਇਸੇ ਸਿਲਸਿਲੇ ਦਾ ਹੀ ਇੱਕ ਹਿੱਸਾ ਹੈ। ਭਾਵੇਂ ਟੀਡੀਪੀ ਨੇ ਅਜੇ ਰਸਮੀ ਤੌਰ ’ਤੇ ਐੱਨਡੀਏ ਨਾਲੋਂ ਰਿਸ਼ਤਾ ਨਹੀਂ ਤੋੜਿਆ, ਫਿਰ ਵੀ ਮਾਮਲਾ ਉੱਥੇ ਤਕ ਪੁੱਜਣ ਦੀਆਂ ਸੰਭਾਵਨਾਵਾਂ ਰੱਦ ਨਹੀਂ ਕੀਤੀਆਂ ਜਾ ਸਕਦੀਆਂ।

ਰਾਜਸੀ ਭ੍ਰਿਸ਼ਟਾਚਾਰ ਨਾਲੋਂ ਬੌਧਿਕ ਭ੍ਰਿਸ਼ਟਾਚਾਰ ਵੱਧ ਖ਼ਤਰਨਾਕ

ਬੌਧਿਕ ਭ੍ਰਿਸ਼ਟਾਚਾਰ ਰਾਜਨੀਤਕ ਭ੍ਰਿਸ਼ਟਾਚਾਰ ਨਾਲੋਂ ਕਿਉਂ ਜ਼ਿਆਦਾ ਖ਼ਤਰਨਾਕ ਹੈ? ਅੰਗਰੇਜ਼ੀ ਦੀ ਕਹਾਵਤ ਹੈ:  ਵੁਲਫ ਇਨ ਸ਼ੀਪਸ ਕਲੋਦਿੰਗ; ਇਸ ਦਾ ਅਰਥ ਹੈ, ਬਘਿਆੜ ਨੇ ਭੇਡ ਦੀ ਖੱਲ ਪਾਈ ਹੋਈ ਹੈ, ਭਾਵ ਮਿੱਤਰ ਦੇ ਰੂਪ ਵਿੱਚ ਦੁਸ਼ਮਣ ਹੋਣਾ। ਅਜਿਹਾ ਦੁਸ਼ਮਣ ਦੂਜਿਆਂ ਨਾਲੋਂ ਜ਼ਿਆਦਾ ਖ਼ਤਰਨਾਕ ਹੁੰਦਾ ਹੈ, ਕਿਉਂਕਿ ਉਸ ਕੋਲੋਂ ਤੁਸੀਂ ਆਪਣਾ ਬਚਾਅ ਨਹੀਂ ਕਰਦੇ। ਰਾਜਨੀਤਕ ਭ੍ਰਿਸ਼ਟਾਚਾਰ ਅਜਿਹੀ ਸਚਾਈ ਹੈ ਜਿਸ ਨੂੰ ਲੋਕ ਸਵੀਕਾਰ ਕਰ ਚੁੱਕੇ ਹਨ। ਰਾਜਨੀਤਕ ਨੇਤਾ ਜਿੰਨੇ ਮਰਜ਼ੀ ਦਾਅਵੇ ਕਰ ਲੈਣ ਕਿ ਅਸੀਂ ਭ੍ਰਿਸ਼ਟਾਚਾਰ ਮਿਟਾਉਣਾ ਹੈ ਅਤੇ ਲੋਕਾਂ ਲਈ ਕੰਮ ਕਰਨਾ ਹੈ, ਪਰ ਬਹੁਤ ਸਾਰੇ ਲੋਕ ਉਨ੍ਹਾਂ ਦੀਆਂ ਗੱਲਾਂ ‘ਤੇ ਵਿਸ਼ਵਾਸ ਨਹੀਂ ਕਰਦੇ ਅਤੇ ਉਨ੍ਹਾਂ ਦੇ ਦਾਅਵਿਆਂ ਨੂੰ  ਗੰਭੀਰਤਾ ਨਾਲ ਨਹੀਂ ਲੈਂਦੇ। ਉਂਜ ਬੁੱਧਜੀਵੀਆਂ ਨੂੰ ਜ਼ਿਆਦਾਤਰ ਲੋਕ, ਲੋਕ ਪੱਖੀ ਸਮਝਦੇ ਹਨ ਅਤੇ ਉਨ੍ਹਾਂ ਦੀਆਂ ਗੱਲਾਂ ‘ਤੇ ਯਕੀਨ ਵੀ ਕਰਦੇ ਹਨ।

‘ਆਪ’ ਦੀ ਰਾਜਨੀਤੀ ਦਾ ਦਲਿਤ ਪੱਖ ਹਾਸ਼ੀਏ ’ਤੇ

ਗੁਰਦਾਸਪੁਰ ਹਲਕੇ ਦੀ ਸੰਸਦੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਨਿਰਾਸ਼ਾਜਨਕ ਹਾਰ ਨੂੰ ਜੇ ਪਾਰਟੀ ਦੇ ਭਵਿੱਖ ਉੱਤੇ ਪੈਣ ਵਾਲੇ ਮਾੜੇ ਅਸਰਾਂ ਵਿੱਚ ਨਾ ਸ਼ਾਮਲ ਕੀਤਾ ਜਾਏ ਤਾਂ ਵੀ ਇਸ ਗੱਲ ਦੇ ਠੋਸ ਆਧਾਰ ਮੌਜੂਦ ਹਨ ਕਿ ਪਾਰਟੀ ਦਾ ਸੁਨਹਿਰੀ ਯੁੱਗ ਖਤਮ ਹੋ ਚੁੱਕਾ ਹੈ। ਹੁਣ ਉਹ ਰਾਜਨੀਤਕ ਰੌਣਕਾਂ ਪਰਤ ਕੇ ਨਹੀਂ ਆਉਣ ਲੱਗੀਆਂ ਜਦੋਂ ‘ਕੇਜਰੀਵਾਲ-ਆਪ-ਝਾੜੂ’ ਤਿੰਨਾਂ ਨੇ ਰਲ ਕੇ ਪੰਜਾਬ ਦੇ ਹਰ ਘਰ ਵਿੱਚ ਆਪਣੀ ਥਾਂ ਬਣਾ ਲਈ ਸੀ; ਜਦੋਂ ਵਿਸ਼ੇਸ਼ ਕਰਕੇ ਨੌਜਵਾਨ ਪੀੜ੍ਹੀ ਤੇ ਪੁਰਾਤਨ ਪੀੜ੍ਹੀ

ਕਿਵੇਂ ਲੀਹ ’ਤੇ ਆਏ ਵਿੱਦਿਅਕ ਢਾਂਚਾ

ਸਰਕਾਰੀ ਸੰਵੇਦਨਹੀਣਤਾ ਨੇ ਸਰਕਾਰੀ ਸਕੂਲਾਂ ਨੂੰ ਹਾਸ਼ੀਏ ’ਤੇ ਲਿਆ ਕੇ, ਮਾਂ ਤੋਂ ਵਿਛੜੇ ਬੱਚੇ ਦੀ ਦੁਖਦਾਈ ਮਾਨਸਿਕਤਾ ਦੇ ਹਾਣ ਦਾ ਬਣਾ ਦਿੱਤਾ ਹੈ। ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦਾ ਸ਼ੁੱਧ ਪਾਣੀ ਲਈ ਤਰਸਣਾ, ਬੈਠਣ ਲਈ ਯੋਗ ਪ੍ਰਬੰਧ ਨਾ ਹੋਣਾ, ਕਮਰਿਆਂ ਦੀ ਘਾਟ ਕਰਕੇ ਰੁੱਖਾਂ ਹੇਠ ਕਲਾਸਾਂ ਦਾ ਲੱਗਣਾ, ਮੀਂਹ ਸਮੇਂ ਸੰਤਾਪ ਭੋਗਣਾ ਜਾਰੀ ਹੈ। ਇਨ੍ਹਾਂ ਜ਼ਰੂਰੀ ਸਹੂਲਤਾਂ ਦੀ ਕਮੀ ਦੂਰ ਕਰਨ ਲਈ ਪ੍ਰਸ਼ਾਸਨ ਅਜੇ ਵੀ ਠੋਸ ਉਪਰਾਲੇ ਕਰਨ ਤੋਂ ਕੰਨੀ ਕਤਰਾ ਰਿਹਾ ਹੈ।

ਕੀ ਪਾਕਿਸਤਾਨ ਦੇ ਹਿੰਦੂ ਅਨਾਥ ਹਨ ?

ਲਕਸ਼ਮੀ ਕਾਂਤਾ ਚਾਵਲਾ*
ਗੁਆਂਢੀ ਮੁਲਕ ਪਾਕਿਸਤਾਨ ਵਿੱਚੋਂ ਜਿਸ ਤਰ੍ਹਾਂ ਦੀਆਂ ਹਿੰਦੂ ਵਿਰੋਧੀ ਖ਼ਬਰਾਂ ਆ ਰਹੀਆਂ ਹਨ, ਉਹੋ ਜਿਹੀਆਂ ਖ਼ਬਰਾਂ ਸੰਸਾਰ ਦੇ ਹੋਰਨਾਂ ਮੁਸਲਿਮ ਮੁਲਕਾਂ ਤੋਂ ਨਹੀਂ ਆਉਂਦੀਆਂ। ਇਸ ਦਾ ਕਾਰਨ ਹੋ ਸਕਦਾ ਹੈ ਕਿ ਪਾਕਿਸਤਾਨ ਵਿੱਚ ਹਿੰਦੂਆਂ ’ਤੇ ਜ਼ੁਲਮ ਵਧ ਹੁੰਦੇ ਹਨ। ਇਸ ਲਈ ਅਜਿਹੀਆਂ ਖ਼ਬਰਾਂ ਆਉਂਦੀਆਂ ਹੀ ਰਹਿੰਦੀਆਂ ਹਨ। ਹੈਰਾਨੀ ਦੀ ਗੱਲ ਹੈ ਕਿ ਹਿੰਦੁਸਤਾਨ ਦੀਆਂ ਸਰਕਾਰਾਂ ਅਤੇ ਜਨਤਾ ਨੂੰ ਜਾਂ ਤਾਂ ਇਹ ਸੁਣਾਈ ਨਹੀਂ ਦਿੰਦੀਆਂ ਜਾਂ ਜਨਤਾ ਸੁਣ ਕੇ ਵੀ ਬੇਬਸ ਮਹਿਸੂਸ ਕਰਦੀ ਹੈ। ਕਿਉਂਕਿ ਜਿਹੜੀ ਕਾਰਵਾਈ ਕੀਤੀ ਜਾਣੀ ਹੈ

ਵਧਦਾ ਜਾ ਰਿਹਾ ਭੂਗੋਲਿਕ ਤਾਪਮਾਨ ਅਤੇ ਸਾਡਾ ਭਵਿੱਖ

ਹਰ ਇੱਕ ਜੀਵ ਆਪਣੇ ਆਲੇ-ਦੁਆਲੇ ਉੱਪਰ, ਭਾਵ ਕੁਦਰਤ ਉੱਪਰ ਨਿਰਭਰ ਜੀਵਨ ਭੋਗ ਰਿਹਾ ਹੈ ਅਤੇ ਅਸੀਂ ਵੀ ਇਸ ਪ੍ਰਸੰਗ ਵਿੱਚ ਨਿਰਾਲੇ ਨਹੀਂ। ਜਿਸ ਕੁਦਰਤ ਆਸਰੇ ਅਸੀਂ ਜੀਵਨ ਭੋਗ ਰਹੇ ਹਾਂ, ਉਸ ਦਾ ਨਾ ਦਿਲ ਹੈ, ਨਾ ਦਿਮਾਗ਼। ਇਸ ਲਈ ਇਹ ਉੱਕਾ ਹੀ ਅਣਜਾਣ ਹੈ ਕਿ ਅਸੀਂ ਕੀ ਸੋਚ ਰਹੇ ਹਾਂ ਅਤੇ ਕਿਵੇਂ ਅਨੁਭਵ ਕਰ ਰਹੇ ਹਾਂ। ਕੁਦਰਤੀ ਨਿਯਮਾਂ ਦੀ ਪਾਲਣਾ ਉੱਪਰ ਕੁਦਰਤ ਦਾ ਸੰਤੁਲਨ ਟਿਕਿਆ ਹੋਇਆ ਹੈ। ਜੋ ਵੀ ਇਨ੍ਹਾਂ ਨਿਯਮਾਂ ਅਨੁਕੂਲ ਨਹੀਂ, ਉਸ ਦੀ ਹੋਂਦ ਸੰਭਵ ਨਹੀਂ।

ਲਿਸ਼ਕਦਾ-ਡਲ੍ਹਕਦਾ ਪੰਜਵਾਂ ਪੱਥਰ

ਫਿਰ ਪੰਜਵਾਂ ਪੱਥਰ ਆ ਗਿਆ ਬਾਪ ਦੇ ਨਿੱਕੇ ਜਿਹੇ ਘਰ ਵਿੱਚ। ਪੰਜਵੀਂ ਕੁੜੀ ਜੰਮ ਪਈ। ਘਰ ਵਿੱਚ ਇਹੋ ਜਿਹੀਆਂ ਗੱਲਾਂ ਆਖ ਰਹੇ ਸਨ। ਸਾਂਝਾ ਪਰਿਵਾਰ ਸੀ। ਘਰ ਵਿੱਚ ਪਸਰਿਆ ਸੋਗ ਅਨੁਭਵ ਕਰਕੇ ਦਾਈ ਨੇ ਵੀ ਪੈਸੇ ਲੈਣ ਤੋਂ ਇਨਕਾਰ ਕਰ ਦਿੱਤਾ।  ਪੰਜਵਾਂ ਪੱਥਰ ਸੀ ਮਰੀਅਲ ਜਿਹੀ ਕੁੜੀ, ਕਾਲਾ ਉਸ ਦਾ ਰੰਗ। ਘਰਦਿਆਂ ਨੇ ਭੈੜਾ ਜਿਹਾ ਉਸ ਦਾ ਨਾਂ ਰੱਖ ਦਿੱਤਾ ‘ਮਰੀ’। ਸਾਰੇ ਬੱਚੇ ਉਸ ਦਾ ਇਹ ਮੰਦਾ ਜਿਹਾ ਨਾਂ ਲੈ ਕੇ ਚਿੜਾਉਂਦੇ ਰਹਿੰਦੇ ਤੇ ਉਸ ਨੂੰ ਅਭਾਗੀ ਕਹਿੰਦੇ। ਕੁੜੀ ਰੋਂਦੜ ਤੇ ਜ਼ਿੱਦੀ ਹੋ ਗਈ।

ਡੇਰਾਵਾਦ ਸਿੱਖੀ ਦੀਆਂ ਜੜਾਂ ਖੋਖਲੀਆਂ ਕਰ ਰਿਹਾ ਹੈ

 ਸਤਵਿੰਦਰ ਕੌਰ ਸੱਤੀ (ਕੈਲਗਰੀ) - ਕੈਨੇਡਾ  satwinder_7@hotmail.com
ਸਾਰੇ ਸਾਧ ਬਾਬੇ ਇਕੋ ਜਿਹੇ ਨਹੀਂ ਹਨ। ਕਈ ਰੱਬ ਦੀ ਭਗਤੀ ਦਾ ਸਹੀ ਰਾਹ ਵੀ ਦਸਦੇ ਹਨ। ਪਰ ਹਰ ਬੰਦੇ ਦੇ ਦਿਮਾਗ ਦੀ ਖੇਡ ਹੈ। ਕਿ ਬੰਦੇ ਨੇ ਕੀ ਸਿੱਖਣਾ ਸਿੱਖਾਣਾ ਹੈ? ਕਈ ਉਸੇ ਕਲਾਸ ਵਿੱਚ ਬੈਠ ਕੇ ਪਹਿਲੇ ਨੰਬਰ ਤੇ ਆਉਂਦੇ ਹਨ। ਕਈ ਗੋਲ ਜੀਰੋ ਵੀ ਲੈਂਦੇ ਹਨ। ਕਿਸੇ ਸਾਧ ਨੂੰ ਕਸੂਰ ਬਾਰ ਕਹਿਣ ਨਾਲੋਂ ਆਪਣੇ ਆਪ ਨੂੰ ਹੀ ਸਾਧਾਂ ਦੇ ਬਰਾਬਰ ਦਾ ਕਰ ਲਈਏ। ਅੱਗੇ ਮਰਦ ਡਰਾਈਵਰ, ਫ਼ੌਜੀ ਬਣਦੇ ਸਨ। ਹੁਣ ਜਿਸ ਨੂੰ ਕੰਮ ਨਹੀਂ ਲੱਭਦਾ। ਖੇਤੀ, ਮਜ਼ਦੂਰੀ, ਦਿਹਾੜੀ ਕਰਨੀ ਔਖੀ ਲੱਗਦੀ ਹੈ। ਜਿਸ ਛੋਕਰੇ ਨੂੰ ਘਰ ਵਾਲੇ ਘਰੋਂ ਕੱਢ ਦਿੰਦੇ ਹਨ। ਉਹੀ ਹਰ ਮੁੰਡਾ ਪੱਗ ਵਿੱਚ ਖੰਡਾਂ ਲਾ ਲੈਂਦਾ ਹੈ। ਵੱਡੀ ਕਿਰਪਾਨ, ਆਪ ਤੋਂ ਲੰਬਾ ਲੋਹੇ ਦਾ ਤੀਰ ਹੱਥ ਵਿੱਚ ਫੜ ਕੇ, ਲੱਤਾਂ ਨੰਗੀਆਂ, ਚੋਲ਼ਾ ਵੱਡੀਆਂ ਜੇਬਾਂ ਵਾਲਾਂ, ਮਾਇਆ ਪਾਉਣ ਨੂੰ ਪਾ ਕੇ ਸੰਤ ਬਣ ਕੇ ਬੈਠ ਜਾਂਦਾ ਹੈ।

15 ਅਗਸਤ : ਸਿੱਖਾਂ ਲੲੀ ਅਜ਼ਾਦੀ ਕਿ ਬਰਬਾਦੀ!

15 ਅਗਸਤ 1947 ਨੂੰ ਭਾਰਤ ਦੇਸ਼ ਤਾਂ ਅਾਜ਼ਾਦ ਹੋ ਗਿਅਾ ਪਰ ਸਿੱਖ ਕੌਮ ਦੇ ਗਲੋਂ ਗੁਲਾਮੀ ਦੀ ਫਾਹੀ ਨਾ ਨਿਕਲ ਸਕੀ। ਕਿੳੁਂਕਿ ਸਾਡੇ ਸਿੱਖ ਅਾਗੂ ਬਿਪਰਵਾਦ ਵੱਲੋਂ ਵਿਛਾੲੇ ਗੲੇ ਜਾਲ ਚ ਬੁਰੀ ਤਰ੍ਹਾਂ ਫਸ ਚੁੱਕੇ ਸਨ। ਦੇਸ਼ ਦੀ ਅਜ਼ਾਦੀ ਤੋਂ ਪਹਿਲਾਂ ਨਹਿਰੂ, ਗਾਂਧੀ ਤੇ ਪਟੇਲ ਜਿਹੇ ਗੰਗੂ ਬ੍ਰਾਹਮਣ ਦੇ ਵਾਰਸਾਂ ਨੇ ਸਿੱਖਾਂ ਨਾਲ ਕੲੀ ਤਰ੍ਹਾਂ ਦੇ ਵਾਅਦੇ ਕੀਤੇ ਪਰ ਬਾਅਦ ਚ ਰਾਜ ਸੱਤਾ ਹੱਥ ਚ ਅਾੳੁਂਦੇ ਸਾਰ ਹੀ ਹਿੰਦੂਵਾਦੀਅਾਂ ਨੇ ਅਾਪਣਾ ਅਸਲ ਕਰੂਪ ਚਿਹਰਾ ਵਿਖਾ ਦਿੱਤਾ। ਮੁਸਲਿਮ ਅਾਗੂ ਜਿਨਾਹ ਦੀ ਭਵਿੱਖਬਾਣੀ ਵੀ ਸੱਚੀ ਹੋ ਨਿਬੜੀ, ੳੁਸ ਨੇ ਸਿੱਖ ਅਾਗੂਅਾਂ ਨੂੰ ਹਲੂਣਾ ਦਿੰਦੇ ਹੋੲੇ ਕਿਹਾ ਸੀ ਕਿ ਤੁਸੀਂ ਸਿਰਫ਼ ਹਿੰਦੂ ਨੂੰ ਗੁਲਾਮ ਰੂਪ ਚ ਵੇਖਿਅਾ ਹੈ, ਜਦੋਂ ੲਿਸ ਨੂੰ ਅਜ਼ਾਦ ਹੋੲਿਅਾ ਵੇਖੋਗੇ ਤਾਂ ੲਿਹ ਗਿਰਗਿਟ ਵਾਂਗ ਰੰਗ ਬਦਲ ਜਾਵੇਗਾ ਤੇ ਗੈਰ ਹਿੰਦੂ ਕੌਮਾਂ ਨੂੰ ਨੇਸਤੋ-ਨਾਬੂਦ ਕਰਨ ਚ ਕੋੲੀ ਕਸਰ ਨਹੀਂ ਛੱਡੇਗਾ। ਪਰ ਮਾਸਟਰ ਤਾਰਾ ਸਿੰਘ ਤੇ ਬਲਦੇਵ ਸਿੰਘ ਨੇ ਮੁਸਲਿਮ ਅਾਗੂ ਜਿਨਾਹ ਦੀ ੲਿੱਕ ਨਾ ਸੁਣੀ।

ਅਕਤੂਬਰ 1984 ਦੀ ਖੂਨੀ ਦਾਸਤਾਨ

31 ਅਕਤੂਬਰ 1984 ਵਾਲੇ ਦਿਨ ਜਿਵੇ ਹੀ ਇੰਦਰਾ ਗਾਂਧੀ ਦੀ ਮੌਤ ਹੋਈ ਤਿਉਂ ਹੀ ਦਿੱਲੀ ਵਿਚ ਬੈਠੇ ਸਿੱਖਾਂ ਦੇ ਕਾਲੇ ਦਿਨ ਸ਼ੁਰੂ ਹੋ ਗਏ | ਇੰਦਰਾਂ ਗਾਂਧੀ ਨੂੰ ਦਿੱਲੀ ਦੇ AIMS ਹਸਪਤਾਲ ਵਿੱਚ ਦਾਖਿਲ ਕਰਾਇਆ ਗਿਆ ਸੀ | ਰਾਜੀਵ ਗਾਂਧੀ ਬੰਗਾਲ ਤੋਂ ਸਿੱਧਾ AIMS ਹਸਪਤਾਲ ਪਹੁੰਚਿਆ | ਮਾਹੌਲ ਹਜ਼ੇ ਇਨ੍ਹਾਂ ਜ਼ਿਆਦਾ ਗਰਮਾਇਆ ਨਹੀਂ ਸੀ | ਪਰ ਜਿਉਂ ਹੀ ਰਾਜੀਵ ਗਾਂਧੀ ਹਸਪਤਾਲ ਵਿੱਚੋ ਬਾਹਰ ਆਇਆ ਤਾਂ ਮਾਹੌਲ ਪੂਰੀ ਤਰ੍ਹਾਂ ਨਾਲ ਬਦਲ ਗਿਆ | ਉਸ ਦਿਨ ਭਾਰਤ ਦੇ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਯਮਨ ਦਾ ਦੌਰਾ ਵਿੱਚੇ ਛੱਡ ਕੇ ਭਾਰਤ ਵਾਪਿਸ ਆ ਗਏ | ਏਅਰਪੋਰਟ ਤੋਂ AIMS ਹਸਪਤਾਲ ਆਉਂਦਿਆਂ ਰਸਤੇ ਵਿਚ ਹੀ 20-25 ਮੁੰਡਿਆਂ ਨੇ ਉਹਨਾਂ ਦੀ ਕਾਰ ਤੇ ਹਮਲਾ ਕਰ ਦਿੱਤਾ |

ਘਰ ਤੇ ਬਾਹਰ, ਇੱਕੋ ਨਜ਼ਰ

ਪੰਜਾਬੀ ਦੇ ਇੱਕ ਮਰਹੂਮ ਵਿਅੰਗਕਾਰ ਦੀ ਬੀਵੀ ਦੀ ਵਿਅਥਾ ਦੀ ਝਲਕ ਕੁਝ ਦਿਨ ਪਹਿਲਾਂ ਦੇਖਣ ਨੂੰ ਮਿਲੀ। ਇੱਕ ਭਾਈਚਾਰਕ ਸਮਾਗਮ ਵਿੱਚ ਉਸ ਵਿਅੰਗਕਾਰ ਦੇ ਖੁਸ਼ਮਿਜ਼ਾਜ ਸੁਭਾਅ ਅਤੇ ਸਾਧਾਰਨ ਗੱਲਾਂ ਵਿੱਚੋਂ ਵੀ ਵਿਅੰਗਮਈ ਸਥਿਤੀ ਲੱਭ ਲੈਣ ਦੀ ਉਸ ਦੀ ਸਮਰੱਥਾ ਦੇ ਜ਼ਿਕਰ ਦੌਰਾਨ ਕਿਸੇ ਨੇ ਉਸ ਦੀ ਬੀਵੀ ਨੂੰ ਕਹਿ ਦਿੱਤਾ ਕਿ ਉਹ ਬਹੁਤ ਖੁਸ਼ਨਸੀਬ ਸੀ ਜਿਸ ਨੂੰ ਤਿੰਨ ਦਹਾਕੇ ਤੋਂ ਵੱਧ ਸਮੇਂ ਲਈ ਅਜਿਹੇ ਪਤੀ ਦਾ ਸਾਥ ਮਿਲਿਆ। ਇਸ ’ਤੇ ਉਹ ਫਿੱਸ ਪਈ। ਉਸ ਦਾ ਜਵਾਬੀ ਫ਼ਿਕਰਾ ਸੀ : ‘ਐਸੀ ਖੁਸ਼ਨਸੀਬੀ ਤੁਹਾਨੂੰ ਮੁਬਾਰਕ!’ ਅਜਿਹੇ ਜਵਾਬ ਦੀ ਕੋਈ ਵੀ ਤਵੱਕੋ ਨਹੀਂ ਸੀ ਕਰ ਰਿਹਾ। ਇਸੇ ਲਈ ਸਭ ਖਾਮੋਸ਼ ਹੋ ਗਏ। ਬਾਅਦ ਵਿੱਚ ਕਿਸੇ ਨੇ ਦੱਸਿਆ ਕਿ ਉਸ ਬੰਦੇ ਦਾ ਆਪਣੇ ਪਰਿਵਾਰ ਪ੍ਰਤੀ ਬੜਾ ਕਹਿਰੀ ਰਵੱਈਆ ਸੀ। ਸ਼ਾਇਦ ਇਸੇ ਲਈ ਉਸ ਦੇ ਬੱਚੇ ਲੀਹ ’ਤੇ ਨਹੀਂ ਆ ਸਕੇ।

ਆਸ ਅਤੇ ਉਮੰਗ ਨਾਲ ਮਹਿਕਦਾ ਜੀਵਨ

ਰੰਗੀਨ ਸ਼ੀਸ਼ਿਆਂ ’ਚੋਂ ਪਾਰ ਹੋ ਰਹੀਆਂ ਸੂਰਜ ਦੀਆਂ ਕਿਰਨਾਂ ਜਿਵੇਂ ਸਪਾਟ ਫਰਸ਼ ਨੂੰ ਮਨਭਾਉਂਦੇ ਨਮੂਨਿਆਂ ਨਾਲ ਚਿਤਰਦੀਆਂ ਰਹਿੰਦੀਆਂ ਹਨ, ਇੰਜ ਹੀ ਸਾਡੇ ਖੜ-ਸੁੱਖ ਜੀਵਨ ਨੂੰ ਆਸਾਂ-ਉਮੰਗਾਂ ਸੰਗੀਤਮਈ ਰੁਮਾਂਸ ਨਾਲ ਸੁਗੰਧਤ ਕਰ ਰਹੀਆਂ ਹਨ।

ਹਿੰਮਤ ਤੇ ਲਗਨ ਸਦਕਾ ਮਿਲੀ ਮੰਜ਼ਿਲ

ਸਾਡੇ ਘਰ ਵਿਚ ਘੋਰ ਗ਼ਰੀਬੀ ਸੀ। ਇੱਕ ਡੰਗ ਰੋਟੀ ਪੱਕਣੀ ਤੇ ਦੂਸਰੇ ਡੰਗ ਦੀ ਚਿੰਤਾ ਰਹਿਣੀ। ਪਿੰਡ ਦੇ ਸਰਕਾਰੀ ਸਕੂਲ ਦਰੀ ਦਾ ਸਿਆਹੀ ਨਾਲ ਲਿਬੜਿਆ ਬਸਤਾ ਲੈ ਕੇ ਜਾਣਾ। ਕਲਾਸ ਵਿਚ ਬੈਠਣ ਲਈ ਬਸਤੇ ਵਿਚ ਇੱਕ ਬੋਰੀ ਵੀ ਲਿਜਾਣੀ। ਕਲਮ , ਦਵਾਤ, ਫੱਟੀ, ਤੇ ਕਾਇਦਾ ਵੀ ਹੋਣਾ। ਜੇ ਕਦੀ ਫੱਟੀ ਟੁੱਟ ਜਾਂਦੀ ਤਾਂ ਪੈਸਿਆਂ ਦੀ ਥੁੜ ਕਾਰਨ ਨਾ ਮਿਲਣੀ। ਜੇ ਸਿਆਹੀ ਮੁੱਕ ਜਾਣੀ ਤਾਂ ਸਹਿਪਾਠੀਆਂ ਤੋਂ ਇੱਕ ਇੱਕ ਡੋਬਾ ਉਧਾਰ ਲੈ ਕੇ ਕਈ ਦਿਨ ਇੰਜ ਹੀ ਸਾਰ ਲੈਣਾ। ਫਿਰ ਦਾਣਿਆਂ ਦੀ ਕੌਲੀ ਭਰ ਕੇ ਦੁਕਾਨ ’ਤੇ ਵੇਚ ਆਉਣੀ ਤੇ ਸਿਆਹੀ ਦੀਆਂ ਟਿੱਕੀਆਂ ਲੈ ਆਉਣੀਆਂ। ਜਦੋਂ ਦਾਣੇ ਮੁੱਕ ਜਾਣੇ ਤਾਂ ਜਾਨ ਕੁੜਿੱਕੀ ਵਿਚ ਆ ਜਾਣੀ। ਇੱਕ ਦਿਨ ਸਕੂਲ ਨਹੀਂ ਗਿਆ ਤਾਂ ਮਾਂ ਨੇ ਬਹੁਤ ਕੁੱਟਿਆ। ਜਦੋਂ ਸਿਆਹੀ ਨਾ ਹੋਣ ਦੀ ਗੱਲ ਦੱਸੀ ਤਾਂ ਮਾਂ ਨੇ ਦੁਕਾਨ ਤੋਂ ਟਿੱਕੀ ਉਧਾਰ ਲਿਆ ਦਿੱਤੀ ਤੇ ਫਿਰ ਮੈਨੂੰ ਸਕੂਲ ਛੱਡ ਕੇ ਆਈ। ਉਸ ਦਿਨ ਤੋਂ ਬਾਅਦ ਮੈਂ ਕਦੇ ਸਕੂਲ ਵਿਚੋਂ ਗ਼ੈਰਹਾਜ਼ਰ ਨਹੀਂ ਹੋਇਆ। ਮਾਂ ਦੀ ਕੁੱਟ ਨੇ ਸਕੂਲ ਜਾਣ ਦਾ ਪਹਿਲਾ ਸਬਕ ਸਿਖਾ ਦਿੱਤਾ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0061480695
Copyright © 2018, Panjabi Times. All rights reserved. Website Designed by Mozart Infotech