ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਸੰਪਾਦਕੀ

ਹਰ ਵਿਅਕਤੀ ਕੇਵਲ ਆਪਣੇ ਆਪ ਜਿਹਾ ਕਿਉਂ ?

July 01, 2018 01:24 PM

ਦੋ ਜੀਵਾਂ ਦੇ ਇੱਕ-ਦੂਜੇ ਨਾਲ ਸਬੰਧ ਬਣਾਉਣ ਲਈ ਅੰਦਰੋਂ ਉਮੜੀ ਆਵੇਗੀ ਉਮੰਗ ਨਿਰੋਲ ਕਾਮੁਕੀ ਉਤੇਜਨਾ ਨਹੀਂ, ਇਹ ਜੀਵਨ ਨੂੰ ਚਲਦਿਆਂ ਰੱਖਣ ਦਾ ਸਾਧਨ ਹੈ। ਦੋ ਜਣਿਆਂ ਦਾ ਸਹਿਵਾਸ ਜੀਵਾਂ ਵਿੱਚ ਇਕਸੁਰਤਾ ਨੂੰ ਭੰਗ ਕਰਦੀ ਪ੍ਰਕਿਰਿਆ ਹੈ। ਇਸੇ ਕਾਰਨ ਇਹ ਕੁਦਰਤ ਨੂੰ ਸਵੀਕਾਰ ਹੈ, ਹਾਲਾਂਕਿ ਸੈਕਸ ਬਿਨਾਂ ਵੀ ਜੀਵ ਪ੍ਰਜਣਨ ਦੇ ਵੀ ਯੋਗ ਹਨ। ਸੈਕਸ-ਰਹਿਤ ਪ੍ਰਜਣਨ ਆਪਣੇ ਆਪ ’ਚ ਅਤਿ ਸਰਲ ਪ੍ਰਕ੍ਰਿਆ ਹੈ ਜਿਸ ਲਈ ਦੋ ਜੀਵਾਂ ਦੇ ਇੱਕ ਥਾਂ ਇਕੱਠੇ ਹੋਣ ਦੀ ਵੀ ਲੋੜ ਨਹੀਂ। ਫਿਰ ਵੀ ਕੁਦਰਤ ’ਚ ਨਰ ਅਤੇ ਮਦੀਨ ਦੁਆਰਾ ਪ੍ਰਜਣਨ ਨੂੰ ਤਰਜੀਹ ਮਿਲੀ ਅਤੇ ਰੁੱਖ-ਬੂਟਿਆਂ ’ਚ ਅਤੇ ਪ੍ਰਾਣੀਆਂ ’ਚ ਪ੍ਰਜਣਨ ਦਾ ਇਹੋ ਸਾਧਨ ਸੁਤੇ-ਸਿੱਧ ਵਿਕਸਿਤ ਹੁੰਦਾ ਰਿਹਾ। ਪਰ ਕਿਉਂ?
ਇੱਕ ਜੀਵ ਦੁਆਰਾ ਉਪਜੀ ਸੰਤਾਨ ਇੱਕੋ ਜਿਹੀਆਂ ਵਿਸ਼ੇਸ਼ਤਾਵਾਂ ਦੀ ਮਾਲਿਕ ਬਣ ਜਾਂਦੀ ਹੈ। ਇਸ ਪ੍ਰਜਣਨ ਦੁਆਰਾ ਉਪਜੇ ਜੀਵ ਇੱਕ ਦੂਜੇ ਜਿਹੇ ਹੋਣ ਕਰਕੇ, ਅਢੁਕਵੀਂ ਸਥਿਤੀ ਦੌਰਾਨ, ਸਾਰੇ ਇਕਸਾਰ ਅਣਸੁਖਾਵੇਂ ਢੰਗ ਨਾਲ ਪ੍ਰਭਾਵਿਤ ਹੋ ਕੇ ਕ੍ਰਿਆਸ਼ੀਲਤਾ ਗੁਆ ਬੈਠਦੇ ਹਨ। ਪ੍ਰਤੀਕੂਲ ਵਿਵਸਥਾਵਾਂ ਨਾਲ ਨਿਪਟਣ ਯੋਗ ਨਾ ਹੋਣ ਕਰਕੇ ਅਜਿਹੀ ਨਸਲ ਦਾ ਬਹੁਤੀ ਦੇਰ ਬਣਿਆ ਰਹਿਣਾ ਸੰਭਵ ਨਹੀਂ। ਇਕਸਾਰ ਵਿਸ਼ੇਸ਼ਤਾਵਾਂ ਵਾਲੀ ਸਮੁੱਚੀ ਜੀਵ-ਵਸੋਂ ਦਾ ਸਫਾਇਆ ਕਰਨ ਲਈ ਇੱਕ ਰੋਗ ਉਪਜਾਊ ਕੀਟ ਜਾਂ ਕੀਟਾਣੂ ਹੀ ਕਾਫ਼ੀ ਹੁੰਦਾ ਹੈ। ਪਰ ਅਜਿਹਾ, ਕੁਝ ਦੋ ਜੀਵਾਂ ਦੇ ਸਹਿਵਾਸ ਤੋਂ  ਉਪਜੀ ਸੰਤਾਨ ਨਾਲ ਵਾਪਰਨ ਦੀ ਸੰਭਾਵਨਾ ਨਹੀਂ।
 

ਅੱਜ ਸੰਸਾਰ ਵਿੱਚ ਵਿਚਰ ਰਹੇ ਸੱਤ ਅਰਬ ਦੇ ਲਗਪਗ ਵਿਅਕਤੀਆਂ ਦੇ ਕੱਦ-ਕਾਠ, ਮੂੰਹ-ਮੁਹਾਂਦਰੇ ਅਤੇ ਸੁਭਾਅ ਜੇ ਭਿੰਨ-ਭਿੰਨ ਹਨ ਅਤੇ ਜਿਨ੍ਹਾਂ ’ਚੋਂ ਹਰ ਇੱਕ ਵਿਅਕਤੀ ਜੇ ਵੱਖ ਵੱਖ ਪਛਾਣਿਆ ਜਾ ਸਕਦਾ ਹੈ ਤਾਂ ਇਹ ਸਾਡੇ ਸੰਤਾਨ ਉਪਜਾਉਣ ਲਈ ਸੈਕਸ ਆਧਾਰਿਤ ਪ੍ਰਕਿਰਿਆ ਉਪਰ ਨਿਰਭਰ ਹੋਣ ਦਾ ਸਿੱਟਾ ਹੈ। ਪਰ ਸਾਡੇ ਲਈ ਇਹ ਅਨੁਮਾਨ ਲਾ ਸਕਣਾ ਸੰਭਵ ਨਹੀਂ ਕਿ ਇਸ ਪ੍ਰਕਿਰਿਆ ਦੁਆਰਾ ਉਪਜੀ ਸੰਤਾਨ ਦੇ ਕਿਹੋ ਜਿਹੇ ਨੈਣ-ਨਕਸ਼ ਹੋਣਗੇ ਅਤੇ ਉਸ ਦਾ ਕਿਹੋ ਜਿਹਾ ਸੁਭਾਅ ਹੋਵੇਗਾ। ਇਸੇ ਪ੍ਰਸੰਗ ਵਿੱਚ ਸਾਹਿਤ ਜਗਤ ਦੀ ਇੱਕ ਮਸ਼ਹੂਰ ਘਟਨਾ ਸਾਂਝੀ ਕਰਨੀ ਵਾਜਬ ਜਾਪਦੀ ਹੈ।
ਇੱਕ ਪਾਰਟੀ ’ਚ ਜਾਰਜ ਬਰਨਾਰਡ ਸ਼ਾਅ ਦੀ ਮੁਲਾਕਾਤ ਮਨਮੋਹਣੀ ਸੂਰਤ ਵਾਲੀ ਐਕਟਰਸ ਨਾਲ ਹੋਈ। ਮੁਲਾਕਾਤ ਦੌਰਾਨ ਯੁਵਤੀ ਨੇ ਸ਼ਾਅ ਅੱਗੇ ਤਜਵੀਜ਼ ਰੱਖੀ: ‘‘ਤੁਸੀਂ ਅਤੇ ਮੈਂ ਕਿਉਂ ਨਾ ਦੰਪਤੀ ਜੀਵਨ ’ਚ ਬੱਝ ਜਾਈਏ?’’ ਸ਼ਾਅ ਨੇ ਜਦ ਪੁੱਛਿਆ ਕਿ ਅਜਿਹਾ ਵਿਚਾਰ ਉਸ ਦੇ ਮਨ ’ਚ ਕਿਉਂ ਆਇਆ ਤਾਂ ਉਸ ਦਾ ਉੱਤਰ ਸੀ: ‘‘ਸਾਡੇ ਬੱਚੇ ਕਿੰਨੇ ਸੁਭਾਗੇ ਹੋਣਗੇ ਜਿਨ੍ਹਾਂ ਨੂੰ ਤੁਹਾਡਾ ਦਿਮਾਗ਼ ਅਤੇ ਮੇਰੀ ਸ਼ਕਲ ਵਿਰਸੇ ’ਚ ਮਿਲਣਗੇ।’’
ਸ਼ਾਅ ਨੇ ਪਰਤ ਕੇ ਕਿਹਾ: ‘‘ਦੇਵੀ ਜੀ, ਜੇਕਰ ਇਸ ਦੇ ਉਲਟ ਹੋ ਗਿਆ, ਤਾਂ?’’
ਸ਼ਾਅ ਸਹੀ ਸੀ। ਜੀਨਾਂ ਨੂੰ ਫੈਂਟ ਕੇ ਏਧਰ-ਓਧਰ ਕਰਨ ’ਚ ਸੈਕਸ ਨਿਪੁੰਨ ਹੈ। ਨਿਰਸੰਦੇਹ ਵਿਸ਼ੇਸ਼ਤਾਵਾਂ ਜੀਨ ਹੀ ਉਪਜਾਉਂਦੇ ਹਨ, ਪਰ ਇਹ ਜ਼ਰੂਰੀ ਨਹੀਂ ਕਿ ਇਹ ਸਹੀ ਤੇ ਬੱਝਵੀਂ ਮਿਕਦਾਰ ਵਿੱਚ ਹੋਣ। ਇਸੇ ਲਈ ਨਾ ਅਕਬਰ ਦੀ ਸੰਤਾਨ ’ਚ ਅਕਬਰ ਦੇ ਗੁਣ ਸਨ ਅਤੇ ਨਾ ਔਰੰਗਜ਼ੇਬ ’ਚ ਸ਼ਾਹਜਹਾਂ ਦੇ। ਚਰਚਿਲ ਅਤੇ ਆਇੰਸਟਾਈਨ ਦੀਆਂ ਵਿਸ਼ੇਸ਼ਤਾਵਾਂ ਵੀ ਉਨ੍ਹਾਂ ਦੀ ਸੰਤਾਨ ’ਚ ਨਜ਼ਰ ਨਹੀਂ ਸਨ ਆਈਆਂ। ਇਸਤਰੀ ਅਤੇ ਪੁਰਸ਼ ਦੇ ਜੀਨਾਂ ਦੇ ਆਪਸ ’ਚ ਇਕ-ਮਿਕ ਹੋਣ ਤੋਂ ਪਹਿਲਾਂ ਹੀ ਪ੍ਰਜਣਨ ਸੈੱਲਾਂ ਭਾਵ ਸ਼ੁਕਰਾਣੂ ਅਤੇ ਅੰਡੇ ਦੀ ਉਪਜ ਸਮੇਂ ਇਨ੍ਹਾਂ ਨੂੰ ਨਵੀਂ ਵਿਉਂਤ ਅਰਪਣ ਹੋ ਜਾਂਦੀ ਹੈ। ਪਰ, ਕਿਵੇਂ?
ਕ੍ਰੋਮੋਸੋਮ ਜੋੜਿਆਂ ’ਚ ਵਿਚਰ ਰਹੇ ਹਨ ਅਤੇ ਇਨ੍ਹਾਂ ’ਚ ਨਿਵਾਸ ਕਰ ਰਹੇ ਜੀਨ ਵੀ ਜੋੜਿਆਂ ’ਚ ਹੀ ਵਿਚਰ ਰਹੇ ਹਨ। ਜੋੜੇ ਦੇ ਦੋਵੇਂ ਨਹੀਂ, ਸਿਰਫ਼ ਇੱਕ ਕ੍ਰੋਮੋਸੋਮ ਸ਼ੁਕਰਾਣੂ ਜਾਂ ਅੰਡੇ ਦੇ ਹਿੱਸੇ ਆਉਂਦਾ ਹੈ ਅਤੇ ਜੀਨਾਂ ਪ੍ਰਤੀ ਵੀ ਇਹੋ ਸਥਿਤੀ ਹੈ। ਸ਼ੁਕਰਾਣੂ ਜਾਂ ਅੰਡੇ ’ਚ ਪ੍ਰਵੇਸ਼ ਕਰਨ ਲਈ ਜੋੜਿਆਂ ’ਚ ਜੁੜੇ ਕ੍ਰੋਮੋਸੋਮ ਜਦੋਂ ਇੱਕ ਦੂਜੇ ਨਾਲੋਂ ਵੱਖ ਹੋਣ ਲੱਗਦੇ ਹਨ ਤਾਂ ਇਹ ਆਪਸ ’ਚ ਕੁਝ ਜੀਨਾਂ ਦਾ ਇੱਕ ਦੂਜੇ ਨਾਲ ਵਟਾਂਦਰਾ ਕਰ ਲੈਂਦੇ ਹਨ। ਇਹ ਵਟਾਂਦਰਾ ਉਘੜ-ਦੁਘੜਾ ਹੁੰਦਾ ਹੈ ਜਿਸ ਦੇ ਫਲਸਰੂਪ ਕ੍ਰੋਮੋਸੋਮਾਂ ਵਿੱਚ ਜੀਨ ਵੀ ਏਧਰ-ਓਧਰ ਖਿੰਡ ਜਾਂਦੇ ਹਨ ਅਤੇ ਇਨ੍ਹਾਂ ਦੀ ਪਹਿਲੀ ਵਿਉਂਤ ਭੰਗ ਹੋ ਜਾਂਦੀ ਹੈ। ਜੀਨਾਂ ਦੀ ਵੰਨਗੀ ਅਤੇ ਵਿਉਂਤ ’ਚ ਬਦਲਾਓ ਆ ਜਾਣ ਕਾਰਨ ਕ੍ਰੋਮੋਸੋਮ ਵੀ ਪਹਿਲਾਂ ਜਿਹੇ ਨਹੀਂ ਰਹਿੰਦੇ, ਇਹ ਨਵਾਂ ਰੂਪ ਧਾਰਨ ਕਰ ਲੈਂਦੇ ਹਨ। ਸ਼ੁਕਰਾਣੂ ਅਤੇ ਅੰਡੇ ਦਾ ਮਿਲਾਪ ਹੋ ਜਾਣ ਉਪਰੰਤ, ਨਿਸ਼ੇਚੇ ਅੰਡੇ ਨੂੰ ਹੁਣ ਜਿਹੜੇ ਕ੍ਰੋਮੋਸੋਮ ਵਿਰਸੇ ’ਚ ਮਿਲਦੇ ਹਨ, ਉਹ ਮਾਂ ਅਤੇ ਪਿਓ ਦੇ ਕ੍ਰੋਮੋਸੋਮਾਂ ਨਾਲੋਂ ਕੁਝ ਕੁ ਵੱਖਰੇ ਹੁੰਦੇ ਹਨ। ਇਨ੍ਹਾਂ ’ਚ ਹੁਣ ਨਵੇਂ ਜੀਨ ਸੰਮਿਲਤ ਹੋ ਜਾਣ ਕਰਕੇ ਇਨ੍ਹਾਂ ਵਿੱਚ ਜੀਨ ਵੱਖਰੀ ਤਰ੍ਹਾਂ ਵਿਉਂਤਬੱਧ ਹੋ ਜਾਂਦੇ ਹਨ। ਜਦੋਂ ਵੀ ਪ੍ਰਜਣਨ ਸੈੱਲ ਉਪਜਦੇ ਹਨ ਤਾਂ ਹਰ ਵਾਰ ਕ੍ਰੋਮੋਸੋਮ ਆਪਸ ’ਚ ਜੀਨ ਵਟਾ ਲੈਂਦੇ ਰਹਿੰਦੇ ਹਨ ਅਤੇ ਜੀਨਾਂ ਨੂੰ ਪਹਿਲਾਂ ਨਾਲੋਂ ਭਿੰਨ ਵਿਉਂਤ ਮਿਲ ਜਾਂਦੀ ਹੈ। ਇਹੋ ਕਾਰਨ ਹੈ ਕਿ ਇੱਕੋ ਵਿਆਹੁਤਾ ਜੋੜੇ ਦੀ ਸੰਤਾਨ ਇਕਸਾਰ ਵਿਸ਼ੇਸ਼ਤਾਵਾਂ ਸਹਿਤ ਜਨਮ ਨਹੀਂ ਲੈਂਦੀ।
ਡਾਰਵਿਨ ਨੂੰ ਨਾ ਕ੍ਰੋਮੋਸੋਮਾਂ ਦੀ ਸਮਝ ਸੀ ਅਤੇ ਨਾ ਜੀਨਾਂ ਬਾਰੇ ਅਨੁਭਵ ਸੀ। ਇਨ੍ਹਾਂ ਦੀ ਹੋਂਦ ਅਤੇ ਕਿਰਿਆ ਬਾਰੇ ਹਾਲੇ ਜਾਣਕਾਰੀ ਮਿਲਣੀ ਸੀ। ਫਿਰ ਵੀ ਉਹ ਪਹਿਲਾ ਵਿਚਾਰਵਾਨ ਵਿਗਿਆਨੀ ਸੀ ਜਿਸ ਨੇ ਸਹਿਵਾਸ ਦਾ ਮਹੱਤਵ ਪਛਾਣਿਆ। ਉਸ ਦਾ ਵਿਚਾਰ ਸੀ ਕਿ ਦੋ ਅਸਬੰਧਿਤ ਵਿਅਕਤੀਆਂ ਦੇ ਸਹਿਵਾਸ ਤੋਂ ਜਨਮੀ ਸੰਤਾਨ ਤੰਦਰੁਸਤ ਅਤੇ ਅਰੋਗ ਉਪਜਦੀ ਹੈ ਅਤੇ ਜਿਹੜੀ ਦੁਆਲੇ ਅਨੁਕੂਲ ਵੱਧ ਢਲਣ ਯੋਗ ਵੀ ਹੁੰਦੀ ਹੈ। ਡਾਰਵਿਨ ਨੇ ਸੈਕਸ ਨੂੰ ਭਿੰਨਤਾਵਾਂ ਦਾ ਸਰੋਤ ਸਮਝਿਆ ਅਤੇ ਇਸ ਨੂੰ ਜੀਵ-ਵਿਕਾਸ ਦਾ ਸੰਚਾਲਕ ਮੰਨਿਆ। ਜਰਮਨ ਵਿਗਿਆਨੀ ਵੀਜ਼ਮਾਨ ਨੇ ਵੀ ਡਾਰਵਿਨ ਦੇ ਵਿਚਾਰ ਦੀ ਪੁਸ਼ਟੀ ਉਦਾਹਰਣਾਂ ਸਹਿਤ ਕੀਤੀ। ਉਸ ਦਾ ਕਹਿਣਾ ਸੀ ਕਿ ਸਹਿਵਾਸ ਦੁਆਰਾ ਉਪਜਾਈਆਂ ਜਾ ਰਹੀਆਂ ਭਿੰਨ ਭਿੰਨ ਵਿਸ਼ੇਸ਼ਤਾਵਾਂ ’ਚੋਂ ਲਾਭਦਾਇਕ ਦੀ ਸੰਭਾਲ ਕੁਦਰਤ ਕਰਦੀ ਰਹਿੰਦੀ ਹੈ ਅਤੇ ਹਾਨੀਕਾਰਕ ਵਿਸ਼ੇਸ਼ਤਾਵਾਂ ਨਜ਼ਰਅੰਦਾਜ਼ ਹੋ ਜਾਣ ਕਾਰਨ ਆਪਣੇ ਆਪ ਛੰਡੀਆਂ ਜਾਂਦੀਆਂ ਹਨ। ਇਸ ਪ੍ਰਕਾਰ ਜੀਵ-ਨਸਲਾਂ ਬੀਤਦੇ ਸਮੇਂ ਨਾਲ ਸੁਧਰਦੀਆਂ ਰਹਿੰਦੀਆਂ ਹਨ।
ਅਫ਼ਰੀਕਾ ਦੇ ਕੌਂਗੋ ਖੇਤਰ ’ਚ ਦੋ ਰੋਗ ਆਮ ਹਨ। ਇਨ੍ਹਾਂ ’ਚੋਂ ਇੱਕ ਹੈ ਰਕਤ ਰੋਗ, ਸਿਕਲ-ਸੈੱਲ ਅਨੀਮੀਆ, ਜਿਸ ਨੂੰ ਜੀਨ ਉਪਜਾਉਂਦੇ ਹਨ। ਇਸ ਰੋਗ ਦੇ ਰੋਗੀ ਦੇ ਲਹੂ ਅੰਦਰਲੇ ਸੂਹੇ-ਸੈੱਲ ਪਿਚਕ ਕੇ ਦਾਤਰੀ ਵਾਂਗ ਕੁੱਬੇ ਹੋ ਜਾਂਦੇ ਹਨ ਅਤੇ ਇਹ ਆਪਣੀ ਕਿਰਿਆ ਨਿਭਾਉਣ ’ਚ ਨਿਪੁੰਨ ਨਹੀਂ ਰਹਿੰਦੇ। ਉਸ ਵਿਅਕਤੀ ਦਾ ਇਸ ਰੋਗ ਦੀ ਰੋਗੀ ਬਣ ਜਾਣਾ ਨਿਸ਼ਚਿਤ ਹੈ ਜਿਸ ਨੂੰ ਦੋਵੇਂ ਰੋਗ-ਉਪਜਾਊ ਜੀਨ ਵਿਰਸੇ ’ਚ ਮਿਲ ਜਾਂਦੇ ਹਨ। ਕੌਂਗੋ ਵਿੱਚ ਮੱਛਰਾਂ ਦੀ ਵੀ ਭਰਮਾਰ ਹੈ ਜਿਸ ਕਾਰਨ ਇੱਥੇ ਮਲੇਰੀਆ ਵੀ ਆਮ ਹੈ। ਜਿਨ੍ਹਾਂ ਨੂੰ ਦੋਵੇਂ ਸੁਅਸਥ ਜੀਨ ਵਿਰਸੇ ’ਚ ਮਿਲ ਜਾਂਦੇ ਹਨ, ਉਨ੍ਹਾਂ ਦੇ ਸੂਹੇ ਸੈੱਲਾਂ ’ਚ ਮਲੇਰੀਏ ਦੇ ਪ੍ਰਜੀਵ ਸਹਿਲ ਪ੍ਰਵੇਸ਼ ਕਰ ਜਾਂਦੇ ਹਨ। ਜਿਹੜੇ ਕੌਂਗੋ ਨਿਵਾਸੀ ਸਿਕਲ-ਸੈੱਲ ਅਨੀਮੀਆ ਨਹੀਂ ਸਹੇੜਦੇ, ਉਨ੍ਹਾਂ ’ਚੋਂ ਕਈ ਮਲੇਰੀਏ ਦਾ ਸ਼ਿਕਾਰ ਹੋ ਜਾਂਦੇ ਹਨ। ਪਰ ਕੌਂਗੋ ਵਿੱਚ ਅਜਿਹੇ ਵਿਅਕਤੀ ਵੀ ਹਨ ਜਿਹੜੇ ਅਰੋਗ ਜੀਵਨ ਭੋਗ ਰਹੇ ਹਨ। ਇਹ ਉਹ ਵਿਅਕਤੀ ਹਨ ਜਿਨ੍ਹਾਂ ਨੂੰ ਇੱਕ ਸਿਕਲ-ਸੈੱਲ ਰੋਗ ਉਪਜਾਊ ਅਤੇ ਇੱਕ ਸੁਅਸਥ ਜੀਨ ਵਿਰਸੇ ’ਚ ਮਿਲੇ ਹੋਏ ਹਨ। ਇਹ ਵਿਅਕਤੀ ਨਾ ਤਾਂ ਸਿਕਲ-ਸੈੱਲ ਰੋਗ ਸਹੇੜਦੇ ਹਨ ਅਤੇ ਨਾ ਮਲੇਰੀਆ। ਇਨ੍ਹਾਂ ’ਚ ਸੂਹੇ ਸੈੱਲਾਂ ਦੀ ਨੁਹਾਰ ਬਦਲਦੀ ਤਾਂ ਨਹੀਂ, ਪਰ ਇਨ੍ਹਾਂ ਦੀ ਬਾਹਰਲੀ ਪਰਤ ਇੰਨੀ ਸਖ਼ਤ ਹੋ ਜਾਂਦੀ ਹੈ ਜਿਸ ਵਿਚਦੀ ਮਲੇਰੀਏ ਦੇ ਪ੍ਰਜੀਵ ਪਾਰ ਹੋ ਕੇ ਅੰਦਰ ਪ੍ਰਵੇਸ਼ ਨਹੀਂ ਕਰ ਸਕਦੇ। ਅਜਿਹਾ ਸਹਿਵਾਸ ਆਧਾਰਿਤ ਪ੍ਰਜਣਨ ਕਾਰਨ ਸੰਭਵ ਹੋਇਆ ਹੈ।
ਸਿਰਫ਼ ਅਸੀਂ ਹੀ ਸਹਿਵਾਸ ਤੋਂ ਪ੍ਰਭਾਵਿਤ ਨਹੀਂ ਹੋ ਰਹੇ, ਜੀਵ-ਸੰਸਾਰ ਵਿੱਚ ਵੀ ਸੈਕਸ ਦਾ ਪ੍ਰਭਾਵ ਚੁਫ਼ੇਰੇ ਨਜ਼ਰ ਆ ਰਿਹਾ ਹੈ। ਨਾ ਮੋਰ ਆਪਣੇ ਰੰਗੀਲੇ ਖੰਭਾਂ ਦੀ ਥਿਰਕਵੀਂ ਪ੍ਰਦਰਸ਼ਨੀ ਬਿਨਾਂ ਕਾਰਨੋਂ ਕਰ ਰਹੇ ਹਨ ਅਤੇ ਨਾ ਹੀ ਪੰਛੀ ਬਿਨਾਂ ਕਾਰਨੋਂ ਸੁਰੀਲੇ ਸ੍ਵਰ ਆਲਾਪ ਰਹੇ ਹਨ। ਇਹ ਆਪਣੀ ਉਮਰ ਲੰਬੀ ਕਰਨ ਲਈ ਅਜਿਹਾ ਨਹੀਂ ਕਰ ਰਹੇ ਅਤੇ ਨਾ ਹੀ ਸਾਨੂੰ ਭਰਮਾਉਣ ਲਈ ਅਜਿਹਾ ਕਰ ਰਹੇ ਹਨ। ਇਹ ਮਾਦਾ ਸਾਥੀ ਨੂੰ ਮੋਹਿਤ ਕਰਨ ਲਈ ਅਜਿਹਾ ਕੁਝ ਕਰਦੇ ਰਹਿੰਦੇ ਹਨ। ਉਧਰ, ਫੁੱਲ ਵੀ ਜੇਕਰ ਅਰਾਇਸ਼ੀ ਨੁਹਾਰ ਅਤੇ ਚਟਕੀਲੇ ਰੰਗਾਂ ਦੀ ਪ੍ਰਦਰਸ਼ਨੀ ਕਰ ਰਹੇ ਹਨ ਅਤੇ ਸੁਗੰਧੀਆਂ ਹਵਾ ’ਚ ਖਿਲਾਰ ਰਹੇ ਹਨ ਤਾਂ ਇਹ ਵੀ ਬਿਨਾਂ ਕਾਰਨੋਂ ਅਜਿਹਾ ਨਹੀਂ ਕਰ ਰਹੇ। ਇਹ ਵੀ ਪਰਾਗਣ ਦੀ ਪ੍ਰਕਿਰਿਆ ਪੂਰੀ ਕਰਨ ਲਈ ਕੀਟਾਂ-ਪਤੰਗਿਆਂ ਅਤੇ ਪੰਛੀਆਂ ਦਾ ਧਿਆਨ ਆਪਣੇ ਵੱਲ ਖਿੱਚਣ ਵਾਸਤੇ ਅਜਿਹਾ ਕਰ ਰਹੇ ਹਨ। ਜੀਵਾਂ ਨੂੰ ਅਜਿਹੇ ਆਡੰਬਰੀ ਵਿਖਾਲਿਆਂ ਦੇ ਯੋਗ ਸਹਿਵਾਸ ਦੀ ਭਾਵਨਾ ਨੇ ਬਣਾਇਆ ਹੈ।
ਅਸੀਂ ਵੀ ਅਜਿਹੇ ਪ੍ਰਭਾਵ ਅਧੀਨ ਹੀ ਆਡੰਬਰੀ ਵਿਖਾਲੇ ਕਰਦੇ ਰਹਿਣ ਦੇ ਆਦੀ ਹਾਂ। ਸਾਡੀ ਕਲਪਨਾ ਕੀ ਕੁਝ ਨਹੀਂ ਕਰ ਰਹੀ? ਇਹ ਸਾਹਿਤ ਉਪਜਾ ਰਹੀ ਹੈ, ਸੰਗੀਤ ਅਲਾਪ ਰਹੀ ਹੈ, ਕਲਾਕਾਰੀ ਦੁਆਰਾ ਅਨੂਪਮਤਾ ਦਾ ਪਸਾਰ ਕਰ ਰਹੀ ਹੈ। ਨੌਜਵਾਨ ਅਤੇ ਮੁਟਿਆਰਾਂ ਵੀ ਇੱਕ ਦੂਜੇ ਦਾ ਧਿਆਨ ਆਪਣੇ ਵੱਲ ਮੋੜਨ ਲਈ ਫਬਵੀਂ ਪੁਸ਼ਾਕ ਪਹਿਨ ਰਹੇ ਹਨ, ਨਫ਼ੀਸ ਵਤੀਰਾ ਧਾਰਨ ਕਰ ਰਹੇ ਹਨ, ਵਾਰਤਾਲਾਪ ਲਈ ਢੁਕਵੇਂ ਸ਼ਬਦਾਂ ਦੀ ਚੋਣ ਕਰ ਰਹੇ ਹਨ ਅਤੇ ਗਿਆਨਵਾਨ ਲੱਗਣ ਲਈ ਪੜ੍ਹ-ਲਿਖ ਰਹੇ ਹਨ। ਇਸੇ ਪ੍ਰਕਾਰ ਇਨ੍ਹਾਂ ਦੀਆਂ ਹੋਰ ਯੋਗਤਾਵਾਂ ਵੀ ਖੇਡਾਂ ਅਤੇ ਸੂਖ਼ਮ ਕਲਾ ਦੁਆਰਾ ਪ੍ਰਦਰਸ਼ਿਤ ਹੋ ਰਹੀਆਂ ਹਨ। ਜਿਹੜੇ ਯੋਗਤਾਵਾਂ ਦੇ ਯੋਗ ਨਹੀਂ ਜਾਂ ਕਿਸੇ ਕਲਾ ’ਚ ਨਿਪੁੰਨ ਨਹੀਂ ਅਤੇ ਗਿਆਨ ਪੱਖੋਂ ਵੀ ਕੋਰੇ ਹਨ, ਉਹ ਵੀ ਯੋਗ ਹੋਣ ਦਾ, ਕਲਾਕਾਰ ਹੋਣ ਦਾ ਅਤੇ ਗਿਆਨਵਾਨ ਹੋਣ ਦਾ ਸਵਾਂਗ ਰਚ ਰਹੇ ਹਨ। ਸਹਿਵਾਸ ਦੀ ਖਿੱਚ ਸਦਕਾ, ਜਿੱਥੇ ਸਭਿਆਚਾਰ ਸਹੀ ਅਰਥਾਂ ’ਚ ਪ੍ਰਫੁੱਲਿਤ ਹੁੰਦਾ ਰਿਹਾ ਹੈ, ਉੱਥੇ ਦੰਭ ਅਤੇ ਪਾਖੰਡ ਵੀ ਇਸ ਅੰਦਰ ਅਨਿਖੜਵੇਂ ਸੰਮਿਲਤ ਹੁੰਦੇ ਰਹੇ ਹਨ।
‘‘ਹੈ ਵੋਹੀ ਬਦਮਸਤੀ-ਏ ਹਰ ਜ਼ੱਰਾ ਕਾ ਖ਼ੁਦ ਉਜ਼ਰ ਖਵਾਹ।
ਜਿਸ ਕੇ ਜਲਵੇ ਸੇ ਜ਼ਿਮੀਂ ਤਾ ਆਸਮਾਂ ਸਰਸ਼ਾਰ ਹੈ।’’













ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਸੰਪਾਦਕੀ ਵਿੱਚ ਹੋਰ
ਸਿੱਖਿਆ ਨੂੰ ਪਈਆਂ ਵੰਗਾਰਾਂ ਓਟਣ ਦੀ ਲੋੜ

ਪੰਜ ਸਤੰਬਰ ਦਾ ਦਿਨ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾਕ੍ਰਿਸ਼ਨਨ (5 ਸਤੰਬਰ 1888-17 ਅਪਰੈਲ 1975) ਦੇ ਜਨਮ ਦਿਨ ਨੂੰ ਮੁੱਖ ਰੱਖ ਕੇ ਅਧਿਆਪਕ ਦਿਵਸ ਵਜੋਂ ਮਨਾਉਣ ਲਈ ਰਾਖਵਾਂ ਰੱਖਿਆ ਗਿਆ ਹੈ। ਇਸ ਦਿਨ ਜਦੋਂ ਅਸੀਂ ਇਸ ਮਹਾਨ ਦਾਰਸ਼ਨਿਕ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਆਪਣਾ ਜੀਵਨ ਸੁਧਾਰਨ ਦਾ ਯਤਨ ਕਰਦੇ ਹਾਂ ਤਾਂ ਨਾਲ ਹੀ ਅੱਜ ਦੇ ਭਾਰਤ ਵਿਚ ਸਿੱਖਿਆ ਸੰਸਾਰ ਅੰਦਰ ਸਮੱਸਿਆਵਾਂ ਦੇ ਹੱਲ ਲਈ ਹੰਭਲਾ ਮਾਰਨ ਦਾ ਯਤਨ ਵੀ ਕਰਦੇ ਹਾਂ।

ਸਮਾਰਟ ਤੰਤਰ ਦੀਆਂ ਖ਼ਾਮੀਆਂ

ਸਮਾਰਟ ਗਵਰਨੈਂਸ। ਇਹ ਅਜੋਕੀਆਂ ਹਕੂਮਤਾਂ ਦਾ ਨਾਅਰਾ ਹੈ, ਪਰ ਜ਼ਮੀਨੀ ਪੱਧਰ ’ਤੇ ਜੋ ਕੁਝ ਵਾਪਰ ਰਿਹਾ ਹੈ, ਉਹ ਬਿਲਕੁਲ ਉਲਟ ਹੈ। ਇੱਕ ਮੀਡੀਆ ਰਿਪੋਰਟ ਅਨੁਸਾਰ ਅਠਾਰਾਂ ਲੱਖ ਰੁਪਏ ਦੇ ਫਰਾਡ ਕੇਸ ’ਚ ਗੁਰਦਾਸਪੁਰ ਕੇਂਦਰੀ ਜੇਲ੍ਹ ਵਿੱਚ 13 ਮਹੀਨਿਆਂ ਤੋਂ ਬੰਦ ਪੰਜਾਬ ਸਿੱਖਿਆ ਵਿਭਾਗ ਦੇ ਇੱਕ ਕਲਰਕ ਨੂੰ ਦੋ ਹੋਰ ਸਕੂਲਾਂ ਦਾ ‘ਚਾਰਜ’ ਦੇ ਦਿੱਤਾ ਗਿਆ ਹੈ। ਇਸ ਸਬੰਧੀ ਹੁਕਮ 8 ਅਗਸਤ ਨੂੰ ਜਾਰੀ ਹੋਏ ਜਨ੍ਹਿ‌ਾਂ ਰਾਹੀਂ ਉਸ ਦਾ ਹੈੱਡਕੁਆਰਟਰ ਵੀ ਜਲੰਧਰ ਤਬਦੀਲ ਕਰ ਦਿੱਤਾ ਗਿਆ। ਜ਼ਾਹਿਰ ਹੈ ਕਿ ਸਿੱਖਿਆ ਵਿਭਾਗ ਦੇ ਹਰ ਪ੍ਰਕਾਰ ਦੇ ਕੰਪਿਊਟਰੀਕਰਨ ਦੇ ਦਾਅਵਿਆਂ ਦੇ ਬਾਵਜੂਦ ਹਕੀਕੀ ਤੌਰ ’ਤੇ ਕੰਪਿਊਟਰੀਕਰਨ ਨਹੀਂ ਕੀਤਾ ਗਿਆ। ਗੁਰਦਾਸਪੁਰ ਜ਼ਲ੍ਹਿ‌ੇ ਨਾਲ ਸਬੰਧਤ ਇੱਕ ਸਿੱਖਿਆ ਅਧਿਕਾਰੀ ਦਾ ਕਹਿਣਾ ਹੈ ਕਿ ਰਿਕਾਰਡ ਕਈ ਮਹੀਨੇ ਪਹਿਲਾਂ ਅਪਡੇਟ ਕੀਤਾ ਗਿਆ ਸੀ। ਕੀ ਵਾਧੂ ਚਾਰਜ ਉਸ ‘ਅਪਡੇਟਿਡ’ ਰਿਕਾਰਡ ਦੇ ਆਧਾਰ ’ਤੇ ਦਿੱਤਾ ਗਿਆ? ਜਾਂ ਸ਼ਾਇਦ ‘ਕਈ ਮਹੀਨੇ’ ਉਸ 13 ਮਹੀਨਿਆਂ ਤੋਂ ਵੀ ਪਹਿਲਾਂ ਦੇ ਸਨ?

ਸਫਲਤਾ ਦੀ ਨੀਂਹ ਅਸਫਲਤਾ

ਜ਼ਿੰਦਗੀ ਵਿੱਚ ਹਾਰ ਮਿਲਣ ਕਾਰਨ ਕਈ ਮਨੁੱਖ ਅਕਸਰ ਟੁੱਟ ਜਾਂਦੇ ਹਨ। ਕਈ ਵਾਰ ਮਨੁੱਖ ਏਨਾ ਉਦਾਸ ਹੋ ਜਾਂਦਾ ਹੈ ਕਿ ਉਹ ਕੋਸ਼ਿਸ਼ ਕਰਨੀ ਹੀ ਛੱਡ ਦਿੰਦਾ ਹੈ, ਪਰ ਜੇਕਰ ਧਿਆਨ ਨਾਲ ਦੇਖਿਆ ਜਾਵੇ ਤਾਂ ਹਾਰ ਦੇ ਪਿੱਛੇ ਹੀ ਜਿੱਤ ਛੁਪੀ ਹੁੰਦੀ ਹੈ। ਜੇਕਰ ਅਸਫਲਤਾ ਨੂੰ ਸਫਲਤਾ ਤਕ ਜਾਣ ਦਾ ਰਸਤਾ ਸਮਝ ਲਿਆ ਜਾਵੇ ਤਾਂ ਹਾਰ ਤੋਂ ਡਰ ਕੇ ਮਾਯੂਸ ਨਹੀਂ ਹੋਣਾ ਪੈਂਦਾ। ਭਾਵੇਂ ਕਿ ਜਿੱਤ ਪ੍ਰਾਪਤ ਕਰਕੇ ਖ਼ੁਸ਼ੀ ਮਿਲਦੀ ਹੈ, ਪਰ ਹਾਰ ਜਾਣ ਕਾਰਨ ਇੱਕ ਸਬਕ ਮਿਲਦਾ ਹੈ, ਜਿਸ ਤੋਂ ਮਨੁੱਖ ਨੂੰ ਅੱਗੇ ਤੋਂ ਦ੍ਰਿੜਤਾ ਨਾਲ ਮਿਹਨਤ ਕਰਨ ਦੀ ਪ੍ਰੇਰਨਾ ਮਿਲਦੀ ਹੈ। ਅਸਲ ਵਿੱਚ ਹਾਰਾਂ ਤੋਂ ਡਰ ਕੇ ਕੋਸ਼ਿਸ਼ ਛੱਡ ਦੇਣ ਵਾਲਾ ਮਨੁੱਖ ਕਾਇਰ ਹੁੰਦਾ ਹੈ।

ਜਿ਼ੰਦਗੀ ਦਾ ਰਾਜ਼: ਸਭ ਭਲਾ, ਜੇਕਰ ਅੰਤ ਭਲਾ…

ਚੌਰਾਨਵੇਂ ਵਰ੍ਹਿਆਂ ਦੇ ਦਿਨ ਗਿਣ ਰਹੇ ਜਾਰਜ ਬਰਨਾਰਡ ਸ਼ਾਅ ਨੂੰ ਇੱਕ ਦਿਨ ਲੱਗਾ ਕਿ ਉਹ ਸੁਅਸਥ ਨਹੀਂ ਅਤੇ ਉਸੇ ਦਿਨ ਭਾਵੇਂ ਉਸ ਦਾ ਅੰਤ ਹੋਣ ਜਾ ਰਿਹਾ ਸੀ। ਆਪਣਾ ਇਹ ਅਨੁਭਵ ਜਦੋਂ ਉਸ ਨੇ ਵੇਖਣ ਆਏ ਡਾਕਟਰ ਨੂੰ ਦੱਸਿਆ ਤਾਂ ਡਾਕਟਰ ਨੇ ਸਮਝਾਇਆ: ‘‘ਅਜਿਹਾ ਨਹੀਂ ਹੋ ਸਕਦਾ। ਅੰਤਲੇ ਸਮੇਂ ਤਾਂ ਵਿਅਕਤੀ ਸਗੋਂ ਅਰੋਗ ਹੋਇਆ ਮਹਿਸੂਸ ਕਰਨ ਲੱਗਦਾ ਹੈ।’’ ਡਾਕਟਰ ਸਹੀ ਸੀ ਕਿਉਂਕਿ ਅੰਤਲੇ ਸਮੇਂ ਦਿਮਾਗ਼ ਅੰਦਰ ਰਿਸਦੇ ਐਂਡਾਰਫਨ ਅਣੂਆਂ ਦਾ ਹੜ੍ਹ ਆ ਜਾਂਦਾ ਹੈ। ਇਹ ਅਣੂ ਮਰ ਰਹੇ ਵਿਅਕਤੀ ਨੂੰ ਨਾ ਪੀੜ ਮਹਿਸੂਸ ਹੋਣ ਦਿੰਦੇ ਹਨ ਅਤੇ ਨਾ ਓਦਰਨ ਦਿੰਦੇ ਹਨ। ਇਨ੍ਹਾਂ ਦੇ ਪ੍ਰਭਾਵ ਅਧੀਨ ਵਿਅਕਤੀ ਕਾਇਰ ਨਹੀਂ, ਨਿਡਰ ਅਤੇ ਦਲੇਰ ਬਣਿਆ ਖਿਸਕਦੇ ਜਾ ਰਹੇ ਜੀਵਨ ਨੂੰ ਅਲਵਿਦਾ ਕਹਿ ਰਿਹਾ ਹੁੰਦਾ ਹੈ। ਇਸੇ ਅਵਸਥਾ ਨੂੰ ਸਿਆਣਪ ਸੰਚਾਰੀ ਗੰਭੀਰਤਾ ਨਾਲ ਵਿਚਾਰਨ ਦੀ ਬਜਾਏ ਅਸੀਂ ਇਸ ਨੂੰ ਵਿਵੇਕਹੀਣ ਰਵਾਇਤੀ ਨਜ਼ਰੀਏ ਨਾਲ ਨਿਹਾਰਨ ਦੇ ਆਦੀ ਹਾਂ। ਜੀਵਨ ਦੇ ਅੰਤ ਨੂੰ ਅਸੀਂ ਦਹਿਲਾ ਦੇਣ ਵਾਲੇ ਹੌਲਨਾਕ ਅਵਸਰ ਦਾ ਰੂਪ ਦੇ ਰੱਖਿਆ ਹੈ। ਜੇਕਰ ਨੀਂਦਰ ਭਲੀ ਹੈ ਤਾਂ ਸਦੀਵੀ ਨੀਂਦਰ ਭਲੀ ਕਿਉਂ ਨਹੀਂ?

ਬੁੱਢੇ ਦਰਿਆ ਦੀ ਪ੍ਰਦੂਸ਼ਣ ਮੁਕਤੀ ਲਈ ਆਜ਼ਾਦੀ ਦੌੜ

ਕਿਸੇ ਗ੍ਰਹਿ ਜਾਂ ਉਪਗ੍ਰਹਿ ‘ਤੇ ਜੀਵਨ ਦੀਆਂ ਸੰਭਾਵਨਾਵਾਂ ਦਾ ਪਤਾ ਲਾਉਣ ਲਈ ਉੱਥੇ ਪਾਣੀ ਦੀ ਹੋਂਦ ਬਾਰੇ ਖੋਜ ਕੀਤੀ ਜਾਂਦੀ ਹੈ। ਪਾਣੀ ਹੈ ਤਾਂ ਜੀਵਨ ਹੋ ਸਕਦਾ ਹੈ। ਪਾਣੀ ਸਿਰਫ਼ ਬੁੱਲ੍ਹਾਂ ਦੀ ਪਿਆਸ ਮਿਟਾਉਣ ਜੋਗਾ ਹੀ ਨਹੀਂ, ਇਹ ਅੱਖਾਂ ਲਈ ਦ੍ਰਿਸ਼ ਅਤੇ ਕੰਨਾਂ ਲਈ ਸੰਗੀਤ ਵੀ ਸਿਰਜਦਾ ਹੈ। ਪਾਣੀ ਸੌਂਦਰਯ ਵੀ ਹੈ ਤੇ ਸ਼ਕਤੀ ਵੀ। ਇਹ ਰੁੱਤਾਂ ਅਤੇ ਮੌਸਮਾਂ ਦੀ ਖੇਡ ਦਾ ਮੁੱਖ ਪਾਤਰ ਵੀ ਹੈ ਤੇ ਕੁਦਰਤ ਦੇ ਹੋਰ ਬੇਅੰਤ ਕੌਤਕਾਂ ਦਾ ਮਾਧਿਅਮ ਵੀ। ਸਾਡੀ ਧਰਤੀ ਹੇਠਲੇ ਅਤੇ ਸਮੁੰਦਰ ਵਿਚਲੇ ਪਾਣੀ ਨੂੰ ਕੁਦਰਤ ਨੇ ਸਥਾਈ ਤੌਰ ‘ਤੇ ਨਹੀਂ ਟਿਕਾਇਆ ਹੋਇਆ। ਸਮੁੰਦਰ ‘ਚੋਂ ਪਾਣੀ ਵਾਸ਼ਪ ਬਣ ਉੱਡਦਾ, ਬੱਦਲ਼ ਬਣਦਾ, ਬਰਸਦਾ, ਧਰਤੀ ਉਤਲੀ ਬਨਸਪਤੀ ਨੂੰ ਸਿੰਜਦਾ, ਦਰਿਆ-ਨਦੀ-ਨਾਲ਼ਾ ਬਣ ਵਗਦਾ, ਪਸ਼ੂ ਪੰਛੀਆਂ ਦੀ ਪਿਆਸ ਬੁਝਾਉਂਦਾ, ਧਰਤੀ ਵਿਚ ਜੀਰਦਾ, ਤੇ ਬਾਕੀ ਫਿਰ ਸਮੁੰਦਰ ਵਿਚ ਜਾ ਮਿਲਦਾ ਹੈ। ਪਾਣੀ ਦੀ ਇਹ ਗਤੀਸ਼ੀਲਤਾ ਹੀ ਜ਼ਿੰਦਗੀ ਦੀ ਲਗਾਤਾਰਤਾ ਬਣਾਈ ਰੱਖਦੀ ਹੈ। ਧਰਤੀ ‘ਤੇ ਜੀਵਨ ਦੇ ਚਲਦੇ ਰਹਿਣ ਲਈ ਇਹ ਨਦੀਆਂ ਨਾਲੇ ਉਸੇ ਤਰ੍ਹਾਂ ਹਨ ਜਿਵੇਂ ਜਿਉਂਦੇ ਆਦਮੀ ਦੇ ਸਰੀਰ ਦੀਆਂ ਨਾੜਾਂ ਵਿਚ ਵਗਦਾ ਲਹੂ।

ਜਾਅਲੀ ਏਜੰਟ: ਸਖ਼ਤੀ ਦੀ ਲੋੜ

ਪੰਜਾਬੀਆਂ ਵਿੱਚ ਵਿਦੇਸ਼ੀ ਭੂਮੀ ’ਤੇ ਜਾਣ ਅਤੇ ਉੱਥੇ ਮੋਟੀ ਕਮਾਈ ਕਰਨ ਦਾ ਮੋਹ ਸੱਤ ਦਹਾਕਿਆਂ ਤੋਂ ਵੱਧ ਸਮਾਂ ਪੁਰਾਣਾ ਹੈ ਅਤੇ ਘਟਣ ਦੀ ਥਾਂ ਲਗਾਤਾਰ ਜ਼ੋਰ ਫੜਦਾ ਜਾ ਰਿਹਾ ਹੈ। ਗੋਰਿਆਂ ਦੇ ਮੁਲਕਾਂ ਵਿੱਚ ਜਾ ਕੇ ਗੋਰਿਆਂ ਦੇ ‘ਹਾਣ’ ਦਾ ਬਣਨ ਦੇ ਸੁਪਨੇ ਸੰਜੋਣ ਵਾਲਿਆਂ ਦੀ ਗਿਣਤੀ ਕਦੇ ਵੀ ਘੱਟ ਨਹੀਂ ਰਹੀ। ਇਹ ਸੁਪਨੇ ਖੰਡਿਤ ਵੀ ਬੇਕਿਰਕੀ ਨਾਲ ਹੁੰਦੇ ਰਹੇ ਹਨ ਜਿਸ ਦੇ ਨਤੀਜੇ ਵਜੋਂ ਮੌਤਾਂ ਹੋਣੀਆਂ, ਜਬਰੀ ਵਾਪਸੀ, ਜਬਰੀ ਬੇਦਖ਼ਲੀ ਅਤੇ ਗ਼ੈਰਕਾਨੂੰਨੀ ਦਾਖ਼ਲੇ ਦੇ ਦੋਸ਼ਾਂ ਹੇਠ ਵਰ੍ਹਿਆਂ ਤਕ ਵਿਦੇਸ਼ੀ ਜੇਲ੍ਹਾਂ ਵਿੱਚ ਨਜ਼ਰਬੰਦੀ ਦੀਆਂ ਘਟਨਾਵਾਂ ਸਾਡੇ ਮੀਡੀਆ ਵਿੱਚ ਚਰਚਾ ਦਾ ਵਿਸ਼ਾ ਬਣਦੀਆਂ ਆਈਆਂ ਹਨ। 1996 ਵਿੱਚ ਮਾਲਟਾ ਕਿਸ਼ਤੀ ਦੁਖਾਂਤ ਵਿੱਚ 238 ਨੌਜਵਾਨ ਆਪਣੀਆਂ ਜਾਨਾਂ ਗੁਆ ਬੈਠੇ ਸਨ। ਉਹ ਗ਼ੈਰਕਾਨੂੰਨੀ ਤੌਰ ’ਤੇ ਇਟਲੀ ਜਾ ਰਹੇ ਸਨ।

ਵਿਕਾਸ ਦੇ ਜਰਜਰ ਪੈਮਾਨੇ

ਬਰਸਾਤਾਂ ਦੌਰਾਨ ਸੜਕਾਂ ਵਿੱਚ ਵੱਡੇ ਵੱਡੇ ਟੋਏ ਪੈਣੇ ਸਾਡੇ ਸ਼ਹਿਰੀ ਜੀਵਨ ਦਾ ਹਿੱਸਾ ਹਨ, ਪਰ ਜਿਸ ਤਰ੍ਹਾਂ ਸੜਕਾਂ ਬੈਠਣ ਜਾਂ ਇਮਾਰਤਾਂ ਡਿੱਗਣ ਦੀਆਂ ਘਟਨਾਵਾਂ ਆਮ ਹੀ ਵਾਪਰਨੀਆਂ ਸ਼ੁਰੂ ਹੋ ਗਈਆਂ ਹਨ, ਉਹ ਚਿੰਤਾਜਨਕ ਰੁਝਾਨ ਹੈ। ਚਾਰ ਦਿਨ ਪਹਿਲਾਂ ਗਾਜ਼ੀਆਬਾਦ ਵਿੱਚ ਸੜਕ ਖ਼ਤਰਨਾਕ ਢੰਗ ਨਾਲ ਧਸਣ ਅਤੇ ਉਸ ਤੋਂ ਉਸ ਦੇ ਆਸ ਪਾਸ ਸਥਿਤ ਦੋ ਅਪਾਰਟਮੈਂਟ ਕੰਪਲੈਕਸਾਂ ਦੀਆਂ ਨੀਹਾਂ ਨੂੰ ਖ਼ਤਰਾ ਖੜ੍ਹਾ ਹੋਣ ਦੀ ਘਟਨਾ ਨੇ ਸਾਡੀ ਸ਼ਹਿਰੀ ਯੋਜਨਾਬੰਦੀ ਦੀਆਂ ਕਮਜ਼ੋਰੀਆਂ ਨੂੰ ਇੱਕ ਵਾਰ ਫਿਰ ਬੇਪਰਦ ਕਰ ਦਿੱਤਾ। ਮੀਡੀਆ ਰਿਪੋਰਟਾਂ ਅਨੁਸਾਰ ਦੋਵਾਂ ਕੰਪਲੈਕਸਾਂ ਦੇ ਡਿੱਗਣ ਦੇ ਖ਼ਤਰੇ ਦੇ ਮੱਦੇਨਜ਼ਰ ਦੋਵਾਂ ਨੂੰ ਖਾਲੀ ਕਰਵਾਉਣਾ ਪਿਆ। ਅਜਿਹੀ ਕਵਾਇਦ ਦੌਰਾਨ ਉਨ੍ਹਾਂ ਦੇ ਵਸਨੀਕਾਂ ਨਾਲ ਕੀ ਬੀਤੀ ਹੋਵੇਗੀ, ਇਹ ਅੰਦਾਜ਼ਾ ਸਹਿਜੇ ਹੀ ਲਾਇਆ ਜਾ ਸਕਦਾ ਹੈ।

ਔਰਤ ਦੀ ਤੌਹੀਨ ਕਦੋਂ ਤਕ?

ਦੇਹ ਵਪਾਰ ਮਨੁੱਖੀ ਸਮਾਜ ਦਾ ਇੱਕ ਘਿਣਾਉਣਾ ਵਰਤਾਰਾ ਹੈ। ਪੁਰਾਤਨ ਸਮੇਂ ਤੋਂ ਹੀ ਇਹ ਸਾਡੇ ਸਮਾਜ ਦਾ ਹਿੱਸਾ ਰਿਹਾ ਹੈ। ਪਹਿਲੇ ਸਮਿਆਂ ਵਿੱਚ ਇਹ ਦੇਵਦਾਸੀ ਪ੍ਰਥਾ ਦੇ ਰੂਪ ਵਿੱਚ ਧਰਮ ਦੀ ਓਹਲੇ ਹੇਠ ਵਾਪਰਦਾ ਰਿਹਾ। ਦੱਖਣੀ ਭਾਰਤ ਦੇ ਮੰਦਰਾਂ ਵਿੱਚ ਕਿਸੇ ਨਾ ਕਿਸੇ ਰੂਪ ਵਿੱਚ ਇਹ ਅੱਜ ਵੀ ਪ੍ਰਚੱਲਿਤ ਹੈ। ਜਾਗੀਰਦਾਰੀ ਪ੍ਰਬੰਧ ਵੇਲੇ ਦੇਵਦਾਸੀਆਂ ਪੁਜਾਰੀ ਵਰਗ ਦੇ ਨਾਲ ਨਾਲ ਜਾਗੀਰਦਾਰਾਂ ਦੀ ਹਵਸ ਦੀਆਂ ਸ਼ਿਕਾਰ ਬਣਦੀਆਂ ਰਹੀਆਂ।

ਭਾਰਤ ਤੇ ਪਾਕਿਸਤਾਨ: ਦੋਸਤ ਜਾਂ ਦੁਸ਼ਮਣ?

ਬ੍ਰਿਟਿਸ਼ ਸਾਮਰਾਜਵਾਦੀਆਂ ਨੇ ਲੰਬਾ ਸਮਾਂ ਭਾਰਤ ’ਤੇ ਰਾਜ ਕੀਤਾ। ਦੂਜੀ ਆਲਮੀ ਜੰਗ ਦੇ ਕਈ ਫ਼ੈਸਲਾਕੁੰਨ ਨਤੀਜਿਆਂ ਸਦਕਾ ਗੁਲਾਮ ਮੁਲਕਾਂ ਨੂੰ ਆਜ਼ਾਦ ਹੋਣ ਦੀ ਆਸ ਬੱਝਦੀ ਨਜ਼ਰ ਆਉਣ ਲੱਗੀ। ਇਸ ਦੇ ਨਾਲ ਹੀ ਆਜ਼ਾਦੀ ਦੀ ਮੰਗ ਲਈ ਜਨਤਕ ਘੋਲ ਤਿੱਖੇ ਹੋਣ ਲੱਗੇ ਸਨ। ਫਿਰ ਵੀ ਸਾਡੇ ਦੇਸ਼ ਨੂੰ ਮਿਲੀ ਆਜ਼ਾਦੀ ਲਈ ਵੰਡ ਦੇ ਰੂਪ ਵਿੱਚ ਵੱਡੀ ਕੀਮਤ ਤਾਰਨੀ ਪਈ। ਲੋਕਾਂ ਨੂੰ ਆਪਣਾ ਸਭ ਕੁਝ ਛੱਡ ਕੇ ਏਧਰੋਂ ਓਧਰ ਆਉਣ ਜਾਣ ਲਈ ਮਜਬੂਰ ਹੋਣਾ ਪਿਆ। ਇਸ ਦੌਰਾਨ ਹੋਈ ਕਤਲੋਗਾਰਤ ਅਤੇ ਉਧਾਲਿਆਂ ਆਦਿ ਬਾਰੇ ਪੜ੍ਹ ਕੇ ਅੱਜ ਵੀ ਲੂ ਕੰਡੇ ਖੜ੍ਹੇ ਹੋ ਜਾਂਦੇ ਹਨ।

ਕਿਸਾਨੀ ਸੰਕਟ ਦਾ ਰੁਦਨ

ਇੱਕ ਸ਼ਹਿਰ ਦਾ ਰੇਲਵੇ ਸਟੇਸ਼ਨ।
ਬੈਂਚ ਉਪਰ ਸੱਠ ਕੁ ਸਾਲਾਂ ਦਾ ਇੱਕ ਵਿਅਕਤੀ ਆਪਣੇ ਗੋਡਿਆਂ ਵਿੱਚ ਸਿਰ ਦੇਈ ਬੈਠਾ ਹੈ। ਦਿੱਲੀ ਤੋਂ ਆਉਣ ਵਾਲੀ ਰੇਲ ਗੱਡੀ ਵਿੱਚ ਲਗਭਗ ਦੋ ਘੰਟੇ ਹਨ, ਜੇ ਸਹੀ ਵਕਤ ’ਤੇ ਆ ਜਾਵੇ। ਨਹੀਂ ਤਾਂ, ਪਤਾ ਨਹੀਂ, ਕਦੋਂ ਸੂਚਨਾ ਮਿਲਣ ਲੱਗ ਜਾਵੇ ਕਿ ‘ਲਖਨਊ ਸੇ ਦਿੱਲੀ ਹੋਕੇ ਆਨੇ ਵਾਲੀ ਗਾੜੀ ਚਾਰ ਘੰਟੇ ਲੇਟ ਹੈ। ਇਸ ਅਸੁਵਿਧਾ ਕੇ ਲੀਏ ਹਮੇਂ ਖੇਦ ਹੈ।’

ਪੂਰਬ ਦਾ ਉਭਾਰ ਅਤੇ ਪੱਛਮ ਦਾ ਨਿਘਾਰ

ਪਿੱਛੇ ਜਿਹੇ ਦੋ ਸਿਖਰ ਸੰਮੇਲਨ ਸੰਪੰਨ ਹੋਏ। ਇੱਕ ਚੀਨ ਦੇ ਸ਼ਹਿਰ ਕਿੰਗਦਾਉ ਵਿੱਚ ਸ਼ੰਘਾਈ ਕੋਆਪਰੇਸ਼ਨ ਆਰਗੇਨਾਈਜ਼ੇਸ਼ਨ (ਐੱਸਸੀਓ) ਦਾ ਸਿਖਰ ਸੰਮੇਲਨ ਹੋਇਆ ਅਤੇ ਦੂਜਾ ਕੈਨੇਡਾ ਦੇ ਪ੍ਰਾਂਤ ਕਿਊਬੈੱਕ ਵਿੱਚ ਜੀ-7 ਦੇਸ਼ਾਂ ਦਾ ਸਿਖਰ ਸੰਮੇਲਨ ਹੋਇਆ। ਇਹ ਦੋਵੇਂ ਸਿਖਰ ਸੰਮੇਲਨ ਇੱਕ ਦੂਜੇ ਤੋਂ ਬਿਲਕੁਲ ਵੱਖਰੇ ਸਨ। ਕਿੰਗਦਾਉ ਸਿਖਰ ਸੰਮੇਲਨ ਵਿੱਚ ਮਿੱਤਰਤਾ, ਸਹਿਯੋਗ, ਸਦਭਾਵਨਾ ਅਤੇ ਇਕਸੁਰਤਾ ਵਰਗੀਆਂ ਭਾਵਨਾਵਾਂ ਦੇਖਣ ਨੂੰ ਮਿਲੀਆਂ। ਦੂਜੇ ਪਾਸੇ ਕਿਊਬੈੱਕ ਸਿਖਰ ਸੰਮੇਲਨ ਵਿੱਚ ਇਸ ਤੋਂ ਬਿਲਕੁਲ ਉਲਟ ਭਾਵਨਾਵਾਂ ਜਿਵੇਂ ਕਲੇਸ਼, ਦੁਸ਼ਮਣੀ, ਵਿਵਾਦ ਅਤੇ ਲੜਾਈ ਦੇਖਣ ਨੂੰ ਮਿਲੀਆਂ। ਅਜਿਹਾ ਫ਼ਰਕ ਕਿਉਂ? ਇਸ ਦਾ ਕਾਰਨ ਹੈ ਕਿ ਪੂਰਬ ਅਤੇ ਪੱਛਮ ਵੱਖ ਵੱਖ ਦਿਸ਼ਾਵਾਂ ਵੱਲ ਜਾ ਰਹੇ ਹਨ। ਪੂਰਬ ਉਭਾਰ ਦੀ ਅਵਸਥਾ ਵਿੱਚ ਹੈ ਅਤੇ ਪੱਛਮ ਨਿਘਾਰ ਦੀ ਅਵਸਥਾ ਵਿੱਚ। ਇਹ ਦੋਵੇਂ ਰੁਝਾਨ ਹਰ ਰੋਜ਼ ਜ਼ਿਆਦਾ ਸਪਸ਼ਟ ਹੋ ਰਹੇ ਹਨ।

ਬਚਪਨ, ਗ਼ਰੀਬੀ ਅਤੇ ਗਰਮੀ ਦੀਆਂ ਛੁੱਟੀਆਂ

ਬੱਚਿਆਂ ਲਈ ਗਰਮੀ ਦੀਆਂ ਛੁੱਟੀਆਂ ਕਿਸੇ ਸੌਗਾਤ ਤੋਂ ਘੱਟ ਨਹੀਂ ਹੁੰਦੀਆਂ ਜਦੋਂਕਿ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਲਈ ਇਹ ਛੁੱਟੀਆਂ ਦਿਹਾੜੀ ਜੋਤਾ ਕਰਕੇ ਆਪਣੇ ਮਾਂ ਬਾਪ ਦੀ ਆਰਥਿਕ ਮਦਦ ਕਰਨ ਦਾ ਮੌਕਾ ਹੁੰਦੀਆਂ ਹਨ। ਬਚਪਨ ਅਤੇ ਗ਼ਰੀਬੀ ਇੱਕ ਅਜੀਬ ਤਰ੍ਹਾਂ ਦਾ ਅਹਿਸਾਸ ਹੈ। ਬਚਪਨ ਬਾਰੇ ਹਰ ਕੋਈ ਕਹਿੰਦਾ ਹੈ ਕਿ ਉਸ ਦਾ ਬਚਪਨ ਵਾਪਸ ਆ ਜਾਵੇ ਜਦੋਂਕਿ ਗ਼ਰੀਬੀ ਤੋਂ ਹਰ ਕੋਈ ਛੁਟਕਾਰਾ ਚਾਹੁੰਦਾ ਹੈ। ਵਕਤ ਦੀ ਚਾਲ ਦੇ ਨਾਲ ਨਾਲ ਜਦੋਂ ਇਨਸਾਨ ਬਚਪਨ ਤੋਂ ਜਵਾਨੀ ਵਿੱਚ ਪ੍ਰਵੇਸ਼ ਕਰਦਾ ਹੈ ਤਾਂ ਜ਼ਿਆਦਾਤਰ ਲੋਕ ਆਪਣੇ ਬਚਪਨ ਨੂੰ ਯਾਦ ਕਰਦੇ ਹਨ। ਪਰ ਮੇਰੇ ਮਾਮਲੇ ਵਿੱਚ ਅਜਿਹਾ ਨਹੀਂ ਹੈ। ਜਦੋਂ ਵੀ ਮੈਂ ਆਪਣੇ ਬਚਪਨ ਨੂੰ ਯਾਦ ਕਰਦਾ ਹਾਂ ਤਾਂ ਅੰਤਾਂ ਦੀ ਗ਼ਰੀਬੀ ਅਤੇ ਤੰਗੀਆਂ ਤੁਰਸ਼ੀਆਂ ਦੀ ਯਾਦ ਮੈਨੂੰ ਡਰਾ ਦਿੰਦੀ ਹੈ।

ਭਾਂਬੜ, ਨੰਦੂ ਤੇ ਅਸੀਂ

ਸੱਥ ਵਿੱਚ ਖੜ੍ਹਾ ਬਜ਼ੁਰਗ ਬੋਲ ਰਿਹਾ ਸੀ, “ਸਾਡੇ ਨਾਲ ਇੱਕ ਸੀਰੀ ਹੁੰਦਾ ਸੀ- ਭਾਂਬੜ। ਆਵਦੇ ਨਾਂ ਵਾਂਗੂੰ ਜਮ੍ਹਾਂ ਈ ਅੱਗ ਦੀ ਨਾਲ਼। ਛੇ ਫੁੱਟ ਤੋਂ ਉੱਚਾ,  ਪੂਰਾ ਛੋਹਲਾ, ਪਤਲਾ ਛੀਂਟਕਾ ਜਿਹਾ। ਤੂੜੀ ਦੀਆਂ ਪੰਡਾਂ ਚਿਣ ਚਿਣ ‘ਕੱਲਾ ਈ ਗੱਡਾ ਲੱਦ ਦਿੰਦਾ। ਉਦੋਂ ਦੋੜਿਆਂ ਦੀਆਂ ਪੰਡਾਂ ਹੁੰਦੀਆਂ। ਹੁਣ ਵਾਂਗੂੰ ਰੇਹ ਵਾਲੀਆਂ ਬੋਰੀਆਂ ਨੀ ਸੀ ਕਿ ਇੱਕ ਦੂਜੀ ਤੋਂ ਤਿਲ੍ਹਕ ਜਾਣਗੀਆਂ। ਹਾਲੇ ਵਿਆਹਿਆ ਹੋਇਆ ਵੀ ਨਹੀਂ ਸੀ। ਇੱਕ ਦਿਨ ਬਾਪੂ ਨੂੰ ਕਹਿੰਦਾ, ਪੱਚੀ ਰੁਪਈਏ ਨਕਦ ਚਾਹੀਦੇ। ਬਾਪੂ ਹੈਰਾਨ। ਕਹਿੰਦਾ- ‘ਕੀ ਕਰਨੇ ਐਨੇ ਰੁਪਈਏ?’… ਭਾਂਬੜ ਪੂਰੇ ਦਿਲ-ਚਿੱਤ ਨਾਲ ਕਹਿੰਦਾ- ‘ਜਦੋਂ ਦਾ ਕਾਮਰੇਡਾਂ ਦਾ ਡਰਾਮਾ ਦੇਖਿਆ, ਦਿਲ ‘ਚ ਲਾਂਬੂ ਉਠ ਉਠ ਜਾਂਦੇ ਨੇ। ਤੇ ਲਲਕਾਰਾ ਮਾਰਨਾ ਪਿੰਡ ‘ਚ, ਪਹਿਲਾਂ ਜੁਰਮਾਨਾ ਭਰ ਕੇ’ (ਪਿੰਡ ‘ਚ ਨੇਮ ਬਣਾਇਆ ਹੋਇਆ ਸੀ, ਜੇ ਕੋਈ ਸ਼ਰਾਬੀ ਜਾਂ ਕੋਈ ਹੋਰ ਪਿੰਡ ਵਿਚ ਲਲਕਾਰਾ ਮਾਰੇ ਤਾਂ ਉਸ ਨੂੰ 25 ਰੁਪਏ ਨਕਦ ਜੁਰਮਾਨਾ ਭਰਨਾ ਪੈਂਦਾ ਸੀ)।

ਭਾਰਤ, ਮਿਆਂਮਾਰ ਅਤੇ ਹਥਿਆਰਬੰਦ ਬਾਗ਼ੀ

ਪਿਛਲੇ ਵਰ੍ਹੇ ਰੋਹਿੰਗਿਆ ਬਾਗ਼ੀਆਂ ਦੇ ਹਮਲਿਆਂ ਮਗਰੋਂ ਮਿਆਂਮਾਰ ਦੀ ਫ਼ੌਜ ਨੇ ਬੜੀ ਬੇਰਹਿਮੀ ਨਾਲ ਜਵਾਬੀ ਕਾਰਵਾਈ ਕੀਤੀ ਸੀ। ਨਤੀਜੇ ਵਜੋਂ ਮਿਆਂਮਾਰ ਦੇ ਰਖੀਨ ਸੂਬੇ ‘ਚ ਰੋਹਿੰਗਿਆ ਭਾਈਚਾਰੇ ਦੇ 7 ਲੱਖ ਲੋਕ (ਜਿਨ੍ਹਾਂ ‘ਚੋਂ ਜ਼ਿਆਦਾਤਰ ਮੁਸਲਮਾਨ ਸਨ) ਭੱਜ ਕੇ ਗੁਆਂਢੀ ਮੁਲਕਾਂ- ਬੰਗਲਾਦੇਸ਼ ਤੇ ਭਾਰਤ ਚਲੇ ਗਏ। ਅਜਿਹੀਆਂ ਕਾਰਵਾਈਆਂ ਕਾਰਨ ਮਿਆਂਮਾਰ ਨੂੰ ਸਮੁੱਚੇ ਸੰਸਾਰ ਦੀ ਨਿਖੇਧੀ ਦਾ ਸਾਹਮਣਾ ਕਰਨਾ ਪਿਆ, ਕੁਝ ਮੁਲਕਾਂ ਨੇ ਤਾਂ ਉਸ ‘ਤੇ ਸੰਯੁਕਤ ਰਾਸ਼ਟਰ ਦੀਆਂ ਪਾਬੰਦੀਆਂ ਦੀ ਮੰਗ ਵੀ ਕੀਤੀ। ਸੰਯੁਕਤ ਰਾਸ਼ਟਰ ਸਲਾਮਤੀ ਕੌਂਸਲ ਕਦੇ ਮਿਆਂਮਾਰ ਦੀ ਨਿਖੇਧੀ ਕਰੇਗੀ, ਅਜਿਹੀ ਕੋਈ ਸੰਭਾਵਨਾ ਕਦੇ ਨਹੀਂ ਹੋ ਸਕਦੀ ਕਿਉਂਕਿ ਚੀਨ ਆਪਣੀ ਵੀਟੋ ਤਾਕਤ ਨਾਲ ਅਜਿਹਾ ਹੋਣ ਨਹੀਂ ਦੇਵੇਗਾ। ਇਸ ਮੁੱਦੇ ‘ਤੇ ਇਸ ਨੂੰ ਰੂਸ ਦੀ ਹਮਾਇਤ ਵੀ ਮਿਲ ਸਕਦੀ ਹੈ। ਭਾਰਤ ਵਿੱਚ ਵੀ ਤਕਰੀਬਨ 40 ਹਜ਼ਾਰ ਰੋਹਿੰਗਿਆ ਸ਼ਰਨਾਰਥੀਆਂ ਨੂੰ ਮੁਲਕ ਤੋਂ ਬਾਹਰ ਕੱਢਣ ਦੀ ਮੰਗ ਉੱਠਦੀ ਰਹੀ ਹੈ ਪਰ ਇਸ ਦੇ ਬਾਵਜੂਦ ਨਵੀਂ ਦਿੱਲੀ ਨੇ ਇਨ੍ਹਾਂ ਸ਼ਰਨਾਰਥੀਆਂ ਨੂੰ ਸੂਝ-ਸਿਆਣਪ ਨਾਲ ਆਪਸੀ ਗੱਲਬਾਤ ਰਾਹੀਂ ਭਾਰਤ ਤੇ ਬੰਗਲਾਦੇਸ਼ ਤੋਂ ਵਾਪਸ ਮਿਆਂਮਾਰ ਭੇਜਣ ਦਾ ਰਾਹ ਚੁਣਿਆ ਹੈ। ਭਾਰਤ ਨੇ ਮਿਆਂਮਾਰ ਨੂੰ ਸਪੱਸ਼ਟ ਆਖਿਆ ਹੈ ਕਿ ਉਹ ਬੰਗਲਾਦੇਸ਼ ਤੇ ਭਾਰਤ ਤੋਂ ਰੋਹਿੰਗਿਆ ਸ਼ਰਨਾਰਥੀਆਂ ਦੀ ‘ਸੁਰੱਖਿਅਤ ਤੇ ਲਗਾਤਾਰ’ ਵਾਪਸੀ ਚਾਹੁੰਦਾ ਹੈ।

ਅਜੇ ਅਲਹਿਦਗੀ, ਤਲਾਕ ਬਾਅਦ ’ਚ

ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਤੇ ਤੈਲਗੂ ਦੇਸਮ ਪਾਰਟੀ (ਟੀਡੀਪੀ) ਦੇ ਮੁਖੀ ਚੰਦਰਬਾਬੂ ਨਾਇਡੂ ਪਿਛਲੇ ਦੋ ਮਹੀਨਿਆਂ ਤੋਂ ਐੱਨਡੀਏ (ਕੌਮੀ ਜਮਹੂਰੀ ਗੱਠਜੋੜ) ਨਾਲੋਂ ਨਾਤਾ ਤੋੜਨ ਦੀਆਂ ਧਮਕੀਆਂ ਦਿੰਦੇ ਆ ਰਹੇ ਹਨ। ਉਨ੍ਹਾਂ ਵੱਲੋਂ ਬੁੱਧਵਾਰ ਰਾਤੀਂ ਆਪਣੀ ਪਾਰਟੀ ਨਾਲ ਸਬੰਧਤ ਦੋ ਮੰਤਰੀਆਂ – ਅਸ਼ੋਕ ਗਜਪਤੀ ਰਾਜੂ ਤੇ ਵਾਈ. ਸੱਤਿਆਨਾਰਾਇਣ ਚੌਧਰੀ ਨੂੰ ਮੋਦੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇਣ ਦਾ ਨਿਰਦੇਸ਼ ਇਸੇ ਸਿਲਸਿਲੇ ਦਾ ਹੀ ਇੱਕ ਹਿੱਸਾ ਹੈ। ਭਾਵੇਂ ਟੀਡੀਪੀ ਨੇ ਅਜੇ ਰਸਮੀ ਤੌਰ ’ਤੇ ਐੱਨਡੀਏ ਨਾਲੋਂ ਰਿਸ਼ਤਾ ਨਹੀਂ ਤੋੜਿਆ, ਫਿਰ ਵੀ ਮਾਮਲਾ ਉੱਥੇ ਤਕ ਪੁੱਜਣ ਦੀਆਂ ਸੰਭਾਵਨਾਵਾਂ ਰੱਦ ਨਹੀਂ ਕੀਤੀਆਂ ਜਾ ਸਕਦੀਆਂ।

ਰਾਜਸੀ ਭ੍ਰਿਸ਼ਟਾਚਾਰ ਨਾਲੋਂ ਬੌਧਿਕ ਭ੍ਰਿਸ਼ਟਾਚਾਰ ਵੱਧ ਖ਼ਤਰਨਾਕ

ਬੌਧਿਕ ਭ੍ਰਿਸ਼ਟਾਚਾਰ ਰਾਜਨੀਤਕ ਭ੍ਰਿਸ਼ਟਾਚਾਰ ਨਾਲੋਂ ਕਿਉਂ ਜ਼ਿਆਦਾ ਖ਼ਤਰਨਾਕ ਹੈ? ਅੰਗਰੇਜ਼ੀ ਦੀ ਕਹਾਵਤ ਹੈ:  ਵੁਲਫ ਇਨ ਸ਼ੀਪਸ ਕਲੋਦਿੰਗ; ਇਸ ਦਾ ਅਰਥ ਹੈ, ਬਘਿਆੜ ਨੇ ਭੇਡ ਦੀ ਖੱਲ ਪਾਈ ਹੋਈ ਹੈ, ਭਾਵ ਮਿੱਤਰ ਦੇ ਰੂਪ ਵਿੱਚ ਦੁਸ਼ਮਣ ਹੋਣਾ। ਅਜਿਹਾ ਦੁਸ਼ਮਣ ਦੂਜਿਆਂ ਨਾਲੋਂ ਜ਼ਿਆਦਾ ਖ਼ਤਰਨਾਕ ਹੁੰਦਾ ਹੈ, ਕਿਉਂਕਿ ਉਸ ਕੋਲੋਂ ਤੁਸੀਂ ਆਪਣਾ ਬਚਾਅ ਨਹੀਂ ਕਰਦੇ। ਰਾਜਨੀਤਕ ਭ੍ਰਿਸ਼ਟਾਚਾਰ ਅਜਿਹੀ ਸਚਾਈ ਹੈ ਜਿਸ ਨੂੰ ਲੋਕ ਸਵੀਕਾਰ ਕਰ ਚੁੱਕੇ ਹਨ। ਰਾਜਨੀਤਕ ਨੇਤਾ ਜਿੰਨੇ ਮਰਜ਼ੀ ਦਾਅਵੇ ਕਰ ਲੈਣ ਕਿ ਅਸੀਂ ਭ੍ਰਿਸ਼ਟਾਚਾਰ ਮਿਟਾਉਣਾ ਹੈ ਅਤੇ ਲੋਕਾਂ ਲਈ ਕੰਮ ਕਰਨਾ ਹੈ, ਪਰ ਬਹੁਤ ਸਾਰੇ ਲੋਕ ਉਨ੍ਹਾਂ ਦੀਆਂ ਗੱਲਾਂ ‘ਤੇ ਵਿਸ਼ਵਾਸ ਨਹੀਂ ਕਰਦੇ ਅਤੇ ਉਨ੍ਹਾਂ ਦੇ ਦਾਅਵਿਆਂ ਨੂੰ  ਗੰਭੀਰਤਾ ਨਾਲ ਨਹੀਂ ਲੈਂਦੇ। ਉਂਜ ਬੁੱਧਜੀਵੀਆਂ ਨੂੰ ਜ਼ਿਆਦਾਤਰ ਲੋਕ, ਲੋਕ ਪੱਖੀ ਸਮਝਦੇ ਹਨ ਅਤੇ ਉਨ੍ਹਾਂ ਦੀਆਂ ਗੱਲਾਂ ‘ਤੇ ਯਕੀਨ ਵੀ ਕਰਦੇ ਹਨ।

‘ਆਪ’ ਦੀ ਰਾਜਨੀਤੀ ਦਾ ਦਲਿਤ ਪੱਖ ਹਾਸ਼ੀਏ ’ਤੇ

ਗੁਰਦਾਸਪੁਰ ਹਲਕੇ ਦੀ ਸੰਸਦੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਨਿਰਾਸ਼ਾਜਨਕ ਹਾਰ ਨੂੰ ਜੇ ਪਾਰਟੀ ਦੇ ਭਵਿੱਖ ਉੱਤੇ ਪੈਣ ਵਾਲੇ ਮਾੜੇ ਅਸਰਾਂ ਵਿੱਚ ਨਾ ਸ਼ਾਮਲ ਕੀਤਾ ਜਾਏ ਤਾਂ ਵੀ ਇਸ ਗੱਲ ਦੇ ਠੋਸ ਆਧਾਰ ਮੌਜੂਦ ਹਨ ਕਿ ਪਾਰਟੀ ਦਾ ਸੁਨਹਿਰੀ ਯੁੱਗ ਖਤਮ ਹੋ ਚੁੱਕਾ ਹੈ। ਹੁਣ ਉਹ ਰਾਜਨੀਤਕ ਰੌਣਕਾਂ ਪਰਤ ਕੇ ਨਹੀਂ ਆਉਣ ਲੱਗੀਆਂ ਜਦੋਂ ‘ਕੇਜਰੀਵਾਲ-ਆਪ-ਝਾੜੂ’ ਤਿੰਨਾਂ ਨੇ ਰਲ ਕੇ ਪੰਜਾਬ ਦੇ ਹਰ ਘਰ ਵਿੱਚ ਆਪਣੀ ਥਾਂ ਬਣਾ ਲਈ ਸੀ; ਜਦੋਂ ਵਿਸ਼ੇਸ਼ ਕਰਕੇ ਨੌਜਵਾਨ ਪੀੜ੍ਹੀ ਤੇ ਪੁਰਾਤਨ ਪੀੜ੍ਹੀ

ਕਿਵੇਂ ਲੀਹ ’ਤੇ ਆਏ ਵਿੱਦਿਅਕ ਢਾਂਚਾ

ਸਰਕਾਰੀ ਸੰਵੇਦਨਹੀਣਤਾ ਨੇ ਸਰਕਾਰੀ ਸਕੂਲਾਂ ਨੂੰ ਹਾਸ਼ੀਏ ’ਤੇ ਲਿਆ ਕੇ, ਮਾਂ ਤੋਂ ਵਿਛੜੇ ਬੱਚੇ ਦੀ ਦੁਖਦਾਈ ਮਾਨਸਿਕਤਾ ਦੇ ਹਾਣ ਦਾ ਬਣਾ ਦਿੱਤਾ ਹੈ। ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦਾ ਸ਼ੁੱਧ ਪਾਣੀ ਲਈ ਤਰਸਣਾ, ਬੈਠਣ ਲਈ ਯੋਗ ਪ੍ਰਬੰਧ ਨਾ ਹੋਣਾ, ਕਮਰਿਆਂ ਦੀ ਘਾਟ ਕਰਕੇ ਰੁੱਖਾਂ ਹੇਠ ਕਲਾਸਾਂ ਦਾ ਲੱਗਣਾ, ਮੀਂਹ ਸਮੇਂ ਸੰਤਾਪ ਭੋਗਣਾ ਜਾਰੀ ਹੈ। ਇਨ੍ਹਾਂ ਜ਼ਰੂਰੀ ਸਹੂਲਤਾਂ ਦੀ ਕਮੀ ਦੂਰ ਕਰਨ ਲਈ ਪ੍ਰਸ਼ਾਸਨ ਅਜੇ ਵੀ ਠੋਸ ਉਪਰਾਲੇ ਕਰਨ ਤੋਂ ਕੰਨੀ ਕਤਰਾ ਰਿਹਾ ਹੈ।

ਕੀ ਪਾਕਿਸਤਾਨ ਦੇ ਹਿੰਦੂ ਅਨਾਥ ਹਨ ?

ਲਕਸ਼ਮੀ ਕਾਂਤਾ ਚਾਵਲਾ*
ਗੁਆਂਢੀ ਮੁਲਕ ਪਾਕਿਸਤਾਨ ਵਿੱਚੋਂ ਜਿਸ ਤਰ੍ਹਾਂ ਦੀਆਂ ਹਿੰਦੂ ਵਿਰੋਧੀ ਖ਼ਬਰਾਂ ਆ ਰਹੀਆਂ ਹਨ, ਉਹੋ ਜਿਹੀਆਂ ਖ਼ਬਰਾਂ ਸੰਸਾਰ ਦੇ ਹੋਰਨਾਂ ਮੁਸਲਿਮ ਮੁਲਕਾਂ ਤੋਂ ਨਹੀਂ ਆਉਂਦੀਆਂ। ਇਸ ਦਾ ਕਾਰਨ ਹੋ ਸਕਦਾ ਹੈ ਕਿ ਪਾਕਿਸਤਾਨ ਵਿੱਚ ਹਿੰਦੂਆਂ ’ਤੇ ਜ਼ੁਲਮ ਵਧ ਹੁੰਦੇ ਹਨ। ਇਸ ਲਈ ਅਜਿਹੀਆਂ ਖ਼ਬਰਾਂ ਆਉਂਦੀਆਂ ਹੀ ਰਹਿੰਦੀਆਂ ਹਨ। ਹੈਰਾਨੀ ਦੀ ਗੱਲ ਹੈ ਕਿ ਹਿੰਦੁਸਤਾਨ ਦੀਆਂ ਸਰਕਾਰਾਂ ਅਤੇ ਜਨਤਾ ਨੂੰ ਜਾਂ ਤਾਂ ਇਹ ਸੁਣਾਈ ਨਹੀਂ ਦਿੰਦੀਆਂ ਜਾਂ ਜਨਤਾ ਸੁਣ ਕੇ ਵੀ ਬੇਬਸ ਮਹਿਸੂਸ ਕਰਦੀ ਹੈ। ਕਿਉਂਕਿ ਜਿਹੜੀ ਕਾਰਵਾਈ ਕੀਤੀ ਜਾਣੀ ਹੈ

ਵਧਦਾ ਜਾ ਰਿਹਾ ਭੂਗੋਲਿਕ ਤਾਪਮਾਨ ਅਤੇ ਸਾਡਾ ਭਵਿੱਖ

ਹਰ ਇੱਕ ਜੀਵ ਆਪਣੇ ਆਲੇ-ਦੁਆਲੇ ਉੱਪਰ, ਭਾਵ ਕੁਦਰਤ ਉੱਪਰ ਨਿਰਭਰ ਜੀਵਨ ਭੋਗ ਰਿਹਾ ਹੈ ਅਤੇ ਅਸੀਂ ਵੀ ਇਸ ਪ੍ਰਸੰਗ ਵਿੱਚ ਨਿਰਾਲੇ ਨਹੀਂ। ਜਿਸ ਕੁਦਰਤ ਆਸਰੇ ਅਸੀਂ ਜੀਵਨ ਭੋਗ ਰਹੇ ਹਾਂ, ਉਸ ਦਾ ਨਾ ਦਿਲ ਹੈ, ਨਾ ਦਿਮਾਗ਼। ਇਸ ਲਈ ਇਹ ਉੱਕਾ ਹੀ ਅਣਜਾਣ ਹੈ ਕਿ ਅਸੀਂ ਕੀ ਸੋਚ ਰਹੇ ਹਾਂ ਅਤੇ ਕਿਵੇਂ ਅਨੁਭਵ ਕਰ ਰਹੇ ਹਾਂ। ਕੁਦਰਤੀ ਨਿਯਮਾਂ ਦੀ ਪਾਲਣਾ ਉੱਪਰ ਕੁਦਰਤ ਦਾ ਸੰਤੁਲਨ ਟਿਕਿਆ ਹੋਇਆ ਹੈ। ਜੋ ਵੀ ਇਨ੍ਹਾਂ ਨਿਯਮਾਂ ਅਨੁਕੂਲ ਨਹੀਂ, ਉਸ ਦੀ ਹੋਂਦ ਸੰਭਵ ਨਹੀਂ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0064714954
Copyright © 2018, Panjabi Times. All rights reserved. Website Designed by Mozart Infotech