ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਪੰਜਾਬ

ਮੁਹਾਲੀ ਇਲਾਕੇ ਦੇ ਪਸ਼ੂ ਪਾਲਕ ਨਗਰ ਨਿਗਮ ਦੇ ਨੋਟਿਸਾਂ ਕਾਰਨ ਖ਼ਫ਼ਾ

July 11, 2018 02:23 PM

ਐਸ.ਏ.ਐਸ. ਨਗਰ (ਮੁਹਾਲੀ),10 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) : ਮੁਹਾਲੀ ਨਗਰ ਨਿਗਮ ਵੱਲੋਂ ਆਪਣੇ ਅਧੀਨ ਆਉਂਦੇ 5 ਪਿੰਡ ਸੋਹਾਣਾ, ਕੁੰਭੜਾ, ਮਟੌਰ, ਸ਼ਾਹੀਮਾਜਰਾ, ਮਦਨਪੁਰ ਦੇ ਪਸ਼ੂ ਪਾਲਕਾਂ ਨੂੰ ਆਪਣੇ ਪਸ਼ੂਆਂ ਨੂੰ ਸ਼ਹਿਰੀ ਆਬਾਦੀ ’ਚੋਂ ਬਾਹਰ ਕੱਢਣ ਬਾਰੇ ਜਾਰੀ ਕੀਤੇ ਜਾ ਰਹੇ ਨੋਟਿਸਾਂ ਤੋਂ ਪਿੰਡ ਵਾਸੀ ਅਤੇ ਪਸ਼ੂ ਪਾਲਕ ਕਾਫੀ ਔਖੇ ਹਨ। ਪੀੜਤ ਪਸ਼ੂ ਪਾਲਕਾਂ ਨੇ ਮੁਹਾਲੀ ਨਿਗਮ ਅਤੇ ਵੱਖ ਵੱਖ ਪੁਲੀਸ ਥਾਣਿਆਂ ਦੇ ਅੰਦਰ ਧਰਨੇ ਦੇਣ ਦੀ ਚਿਤਾਵਨੀ ਦਿੱਤੀ ਹੈ। ਪਿੰਡ ਵਾਸੀ ਨਗਰ ਨਿਗਮ ਦਫ਼ਤਰ ਅਤੇ ਥਾਣਿਆਂ ਵਿੱਚ ਪਸ਼ੂ ਬੰਨ੍ਹ ਕੇ ਰੋਸ ਵਿਖਾਵਾ ਕਰਨਗੇ। ਇਹ ਫੈਸਲਾ ਅੱਜ ਪੇਂਡੂ ਸੰਘਰਸ਼ ਕਮੇਟੀ ਦੇ ਪ੍ਰਧਾਨ ਪਰਮਦੀਪ ਸਿੰਘ ਬੈਦਵਾਨ ਦੀ ਪ੍ਰਧਾਨਗੀ ਹੇਠ ਮਟੌਰ ਮੰਦਰ ਵਿੱਚ ਹੋਈ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਵਿੱਚ ਵੱਖ ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ।
ਮੀਟਿੰਗ ਵਿੱਚ ਹਾਜ਼ਰ ਸ੍ਰੀ ਬੈਦਵਾਨ ਅਤੇ ਅਕਾਲੀ ਕੌਂਸਲਰ ਪਰਮਿੰਦਰ ਸਿੰਘ ਸੋਹਾਣਾ, ਸਤਬੀਰ ਸਿੰਘ ਧਨੋਆ, ਰਵਿੰਦਰ ਸਿੰਘ ਬਿੰਦਰਾ, ਕਾਂਗਰਸੀ ਆਗੂ ਬੂਟਾ ਸਿੰਘ ਸੋਹਾਣਾ, ਜਗਦੀਸ਼ ਸਿੰਘ ਸ਼ਾਹੀਮਾਜਰਾ, ਅਮਰੀਕ ਸਿੰਘ ਸਰਪੰਚ ਮਟੌਰ, ਭਿੰਦਰ ਸਿੰਘ ਮਦਨਪੁਰ, ਹਰਮਿੰਦਰ ਸਿੰਘ ਨੰਬਰਦਾਰ, ਨਛੱਤਰ ਸਿੰਘ ਬੈਦਵਾਨ, ਗੁਰਮੇਲ ਸਿੰਘ ਫੌਜੀ ਨੇ ਕਿਹਾ ਕਿ ਮੁਹਾਲੀ ਨਿਗਮ ਵੱਲੋਂ ਪਿੰਡਾਂ ਦੇ ਪਸ਼ੂ ਮਾਲਕਾਂ ਨੂੰ ਕਿਹਾ ਗਿਆ ਸੀ ਕਿ ਉਹ ਆਪਣੇ ਪਾਲਤੂ ਪਸ਼ੂ ਨਿਗਮ ਦੀ ਹੱਦ ’ਚੋਂ ਬਾਹਰ ਲੈ ਜਾਣ ਕਿਉਂਕਿ ਪਾਲਤੂ ਪਸ਼ੂ ਸ਼ਹਿਰ ਵਿੱਚ ਗੰਦਗੀ ਫੈਲਾਉਂਦੇ ਹਨ। ਇਹੀ ਨਹੀਂ ਨਿਗਮ ਪ੍ਰਸ਼ਾਸਨ ਨੇ ਪੁਲੀਸ ਮੁਖੀ ਨੂੰ ਸ਼ਿਕਾਇਤ ਦੇ ਕੇ ਪਸ਼ੂ ਮਾਲਕਾਂ ਦੇ ਖ਼ਿਲਾਫ਼ ਫੌਜਦਾਰੀ ਕੇਸ ਦਰਜ ਕਰਨ ਨੂੰ ਵੀ ਕਹਿ ਦਿੱਤਾ ਹੈ। ਇਸ ਨੂੰ ਆਧਾਰ ਬਣਾ ਕੇ ਸੋਹਾਣਾ ਅਤੇ ਫੇਜ਼-1 ਥਾਣੇ ਵਿੱਚ 18 ਵਿਅਕਤੀਆਂ ਦੇ ਖ਼ਿਲਾਫ਼ ਪਰਚਾ ਦਰਜ ਕੀਤਾ ਜਾ ਚੁੱਕਾ ਹੈ ਅਤੇ ਮਟੌਰ ਥਾਣੇ ਵਿੱਚ 36 ਪਸ਼ੂ ਮਾਲਕਾਂ ਦੇ ਖ਼ਿਲਾਫ਼ ਕੇਸ ਦਰਜ ਕਰਨ ਦੀ ਕਾਰਵਾਈ ਚਲ ਰਹੀ ਹੈ। ਇਸ ਸਬੰਧੀ ਤਿੰਨ ਥਾਣੇਦਾਰ ਮਾਮਲਿਆਂ ਦੀਆਂ ਪੜਤਾਲਾਂ ਕਰ ਰਹੇ ਹਨ। ਪਿੰਡ ਵਾਸੀਆਂ ਨੇ ਨੋਟਿਸਾਂ ਦਾ ਵਿਰੋਧ ਕਰਦਿਆਂ ਕਿਹਾ ਕਿ ਜੇ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਤੰਗ ਕਰਨਾ ਬੰਦ ਨਹੀਂ ਕੀਤਾ ਤਾਂ ਉਹ ਥਾਣਿਆਂ ਵਿੱਚ ਪਸ਼ੂਆਂ ਨੂੰ ਬੰਨ੍ਹ ਦੇਣਗੇ। ਉਨ੍ਹਾਂ ਦੋਸ਼ ਲਾਇਆ ਕਿ ਰਸੂਖਵਾਨ ਪਸ਼ੂ ਪਾਲਕਾਂ ਦੇ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ।
ਆਗੂਆਂ ਨੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਦੇ ਪਿੰਡਾਂ ਦੀਆਂ ਜ਼ਮੀਨਾਂ ਕੌਡੀਆਂ ਦੇ ਮੁੱਲ ਲੈ ਲਈਆਂ ਹਨ ਅਤੇ ਹੁਣ ਜਦੋਂ ਉਹ ਆਪਣੀ ਰੋਟੀ ਲਈ ਪਸ਼ੂ ਪਾਲਣ ਦਾ ਧੰਦਾ ਕਰ ਰਹੇ ਹਨ ਤਾਂ ਹੁਣ ਇਸ ਧੰਦੇ ਨੂੰ ਬੰਦ ਕਰਵਾਉਣ ਲਈ ਪ੍ਰਸ਼ਾਸਨ ਸਖ਼ਤ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਮੁਹਾਲੀ ਦੇ ਵਸਨੀਕ ਹਨ ਪਰ ਹੁਣ ਉਹ ਵੀ ਪਸ਼ੂ ਪਾਲਕਾਂ ਦੀ ਬਾਂਹ ਨਹੀਂ ਫੜ ਰਹੇ ਹਨ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਪ੍ਰਸ਼ਾਸਨ ਨੇ ਮੁਹਾਲੀ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਨੂੰ ਜੜੇ ਤਾਲੇ

ਐਸਏਐਸ ਨਗਰ (ਮੁਹਾਲੀ),19 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) :    ਪੰਜਾਬ ਸਰਕਾਰ ਦੇ ਹੁਕਮਾਂ ’ਤੇ ਮੁਹਾਲੀ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਦੇ ਸ਼ਹਿਰੀ ਖੇਤਰ ਅਤੇ ਦਿਹਾਤੀ ਖੇਤਰ ਵਿੱਚ ਸੁਵਿਧਾ ਕੇਂਦਰਾਂ ਨੂੰ ਤਾਲੇ ਜੜ੍ਹ ਦਿੱਤੇ ਹਨ। ਸੇਵਾ ਕੇਂਦਰਾਂ ਵਿੱਚ ਤਾਇਨਾਤ ਸਟਾਫ਼ ਨੂੰ ਫਾਰਗ ਕਰ ਦਿੱਤਾ ਗਿਆ ਹੈ ਅਤੇ ਇਨ੍ਹਾਂ ਅਦਾਰਿਆਂ ਦੀਆਂ ਇਮਾਰਤਾਂ ਦੀ ਰਖਵਾਲੀ ਲਈ ਚੌਕੀਦਾਰਾਂ ਦੀ ਭਾਲ ਤੇਜ਼ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਸ਼ਾਸਨ ਨੇ ਇੱਥੋਂ ਦੇ ਫੇਜ਼-5, ਫੇਜ਼-11, ਇਤਿਹਾਸਕ ਨਗਰ ਚੱਪੜਚਿੜੀ ਖੁਰਦ, ਨਾਨੂੰਮਾਜਰਾ, ਬਾਕਰਪੁਰ, ਕੁਰੜੀ ਅਤੇ ਦਰਜਨਾਂ ਪਿੰਡਾਂ ਦਾ ਸੈਂਟਰ ਪੁਆਇੰਟ ਪਿੰਡ ਸਨੇਟਾ ਵਿੱਚ ਸੇਵਾ ਕੇਂਦਰਾਂ ਨੂੰ ਬੰਦ ਕਰਕੇ ਤਾਲੇ ਜੜ ਦਿੱਤੇ ਹਨ। ਇਸੇ ਤਰ੍ਹਾਂ ਖਰੜ ਅਤੇ ਡੇਰਾਬੱਸੀ, ਬਨੂੜ,

ਬੰਗਾ-ਸਾਹਲੋਂ ਸੜਕ ਦੀ ਖਸਤਾ ਹਾਲਤ ਤੋਂ ਰਾਹਗੀਰ ਪ੍ਰੇਸ਼ਾਨ

ਬੰਗਾ,19 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) : ਇੱਥੋਂ ਸਾਹਲੋਂ ਨੂੰ ਜਾਂਦੀ ਗਿਆਰਾਂ ਕਿਲੋਮੀਟਰ ਦੀ ਸੰਪਰਕ ਸੜਕ ਦਾ ਅਧੂਰਾ ਨਿਰਮਾਣ ਰਾਹੀਆਂ ਲਈ ਵੱਡੀ ਸਮੱਸਿਆਵਾਂ ਪੈਦਾ ਕਰ ਰਿਹਾ ਹੈ। ਇਸ ਦੀ ਮੁਰੰਮਤ ਦਾ ਕੰਮ ਆਰੰਭਿਆ ਅੱਧ ਵਿੱਚ ਹੀ ਰੁਕ ਚੁੱਕਾ ਹੈ। ਮੁਰੰਮਤ ਖੁਣੋਂ ਬਾਕੀ ਰਹਿੰਦੇ ਪੈਂਡੇ ਵਿੱਚ ਥਾਂ-ਥਾਂ ਟੋਏ ਪੈ ਚੁੱਕੇ ਹਨ ਅਤੇ ਬਜਰੀ ਬੁਰੀ ਤਰ੍ਹਾ ਪੁੱਟ ਹੋ ਚੁੱਕੀ ਹੈ। ਸੜਕ ਦੀ ਇਸ ਸਥਿਤੀ ਨਾਲ ਕਈ ਦੁਰਘਟਨਾਵਾਂ ਵਾਪਰ ਚੁੱਕੀਆਂ ਹਨ ਅਤੇ ਡੂੰਘੇ ਟੋਏ ਵਾਹਨਾਂ ਦਾ ਨੁਕਸਾਨ ਕਰਦੇ ਹਨ।

ਮੋਦੀ ਸਾਥੀਆਂ ਸਮੇਤ ਹੋਏ ‘ਹਾਥੀ’ ਉੱਤੇ ਸਵਾਰ

ਜਲੰਧਰ,19 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) : ਆਮ ਆਦਮੀ ਪਾਰਟੀ ਨੂੰ ਜ਼ਲ੍ਹਿ‌ੇ ਵਿੱਚ ਉਦੋਂ ਝਟਕਾ ਲੱਗਾ ਜਦੋਂ ਪਿੰਡ ਰਾਮਪੁਰ ਲੱਲ੍ਹੀਆਂ ਵਿੱਚ ‘ਆਪ’ ਦੇ ਐਸਸੀ ਐਸਟੀ ਵਿੰਗ ਜਲੰਧਰ ਜ਼ੋਨ ਦੇ ਇੰਚਾਰਜ ਵਿਨੋਦ ਮੋਦੀ ਸਾਥੀਆਂ ਸਮੇਤ ਬਹੁਜਨ ਸਮਾਜ ਪਾਰਟੀ ਵਿੱਚ ਸ਼ਾਮਲ ਹੋ ਗਏ।

ਬਿਜਲੀ ਦਾ ਬਿੱਲ ਵੱਧ ਆਉਣ ਕਾਰਨ ਖਪਤਕਾਰ ਪ੍ਰੇਸ਼ਾਨ

ਆਦਮਪੁਰ ਦੋਆਬਾ,19 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) : ਪਿੰਡ ਕੂਪੁਰ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿਣ ਵਾਲੇ ਵਿਅਕਤੀ ਦੇ  ਖਰਾਬ ਬਿਜਲੀ ਦੇ ਮੀਟਰ ਦਾ ਬਿੱਲ ਜ਼ਿਆਦਾ ਆਉਣ ਕਾਰਨ ਉਹ ਪ੍ਰੇਸ਼ਾਨ ਹੈ। ਵਿਕਾਸ ਸਕਲਾਨੀ ਨੇ ਦੱਸਿਆ ਉਹ ਪ੍ਰਾਈਵੇਟ ਰੈਸਟੋਰੈਂਟ ਵਿੱਚ ਹਲਵਾਈ (ਸੈੱਫ) ਦਾ ਕੰਮ ਕਰਦਾ ਹੈ ਤੇ ਉਹ ਪਿੰਡ ਕੂਪੁਰ ਵਿੱਚ ਸਥਿਤ ਐਨਆਰਆਈ ਸੋਹਣ ਸਿੰਘ ਪੁੱਤਰ ਚਾਨਣ ਸਿੰਘ ਦੇ ਮਕਾਨ ਵਿੱਚ ਕਿਰਾਏ ’ਤੇ ਪਰਿਵਾਰ ਸਮੇਤ ਰਹਿੰਦਾ ਹੈ। ਉਸ ਮਕਾਨ ਦਾ ਬਿਜਲੀ ਦਾ ਮੀਟਰ ਨੰਬਰ 

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਬੂਟੇ ਲਾਏ

ਦਸੂਹਾ,19 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) : ਇਥੇ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਵਿਮੈਨ ਦਸੂਹਾ ਵਿੱਚ ‘ਮਿਸ਼ਨ ਤੰਦਰੁਸਤ ਪੰਜਾਬ ਤਹਿਤ’ ਐਕਸਿਸ ਬੈਂਕ ਦੇ ਸਹਿਯੋਗ ਨਾਲ ਐੱਨਐੱਸਐੱਸ, ਐੱਨਸੀਸੀ, ਈਕੋ ਅਤੇ ਰੈੱਡ ਰਿਬਨ ਕਲੱਬ ਦੇ ਵਾਲੰਟੀਅਰਾਂ ਵੱਲੋਂ ਵਾਤਾਵਰਨ ਨੂੰ ਸਾਫ ਅਤੇ ਪ੍ਰਦੂਸ਼ਣ ਰਹਿਤ ਬਣਾਉਣ ਲਈ ਕਰੀਬ 300 ਪੌਦੇ ਲਗਾਏ ਗਏ।

ਨਸ਼ਿਆਂ ਖ਼ਿਲਾਫ਼ ਪਿੰਡ ਬਜਰਾਵਰ ਵਿੱਚ ਹੋਇਆ ਇਕੱਠ

ਹੁਸ਼ਿਆਰਪੁਰ,19 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) : ਦਿਨੋਂ-ਦਿਨ ਵਧ ਰਹੇ ਨਸ਼ਿਆਂ ਦੇ ਰੁਝਾਨ ਦੇ ਮੁੱਦੇ ’ਤੇ ਲੇਬਰ ਪਾਰਟੀ ਅਤੇ ਨਸ਼ਾ ਮੁਕਤੀ ਅੰਦੋਲਨ ਵੱਲੋਂ ਪਿੰਡ ਬਜਰਾਵਰ ਵਿੱਚ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਬੋਲਦਿਆਂ ਪਾਰਟੀ ਆਗੂ ਜੈ ਗੋਪਾਲ ਧੀਮਾਨ, ਬਲਜਿੰਦਰ ਸਿੰਘ ਚਾਂਦ, ਕੁਲਜਿੰਦਰ ਸਿੰਘ ਘੁੰਮਣ ਅਤੇ ਜਗਜੀਤ ਸਿੰਘ ਬੈਂਸ ਨੇ ਨੌਜਵਾਨਾਂ ਵਿੱਚ ਨਸ਼ਿਆਂ ਦੇ ਵਧ ਰਹੇ ਚਲਨ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਨੂੰ ਇਸ ਨੂੰ ਗੰਭੀਰਤਾ ਨਾਲ ਲੈ ਕੇ ਉਸ ਨੂੰ ਨੱਥ ਪਾਉਣ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ।

ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ 4 ਹਸਪਤਾਲਾਂ ਨੂੰ ਨੋਟਿਸ ਜਾਰੀ

ਹੁਸ਼ਿਆਰਪੁਰ,19 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) : ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਅੱਜ ਬਿਰਦੀ ਹਸਪਤਾਲ ਮੁਕੰਦਪੁਰ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਕੋਈ ਉਲੰਘਣਾ ਸਾਹਮਣੇ ਨਹੀਂ ਆਈ। ਜਾਣਕਾਰੀ ਅਨੁਸਾਰ ਹੁਣ ਤੱਕ ਬੋਰਡ ਵੱਲੋਂ 12 ਹਸਪਤਾਲਾਂ ਦੀ ਚੈਕਿੰਗ ਕੀਤੀ ਗਈ ਹੈ ਅਤੇ 4 ਹਸਪਤਾਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਬਾਇਓ ਮੈਡੀਕਲ ਵੇਸਟ ਮਨੁੱਖੀ ਸਿਹਤ ਲਈ ਬੇਹੱਦ ਖਤਰਨਾਕ ਹੁੰਦਾ ਹੈ ਅਤੇ ਹਸਪਤਾਲਾਂ ਵੱਲੋਂ ਇਸ ਨੂੰ ਰੋਜ਼ਾਨਾ ਹਟਾਉਣ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।

ਪੰਜਾਬ ਤੇ ਯੂਟੀ ਮੁਲਾਜ਼ਮ ਸੰਘਰਸ਼ ਕਮੇਟੀ ਵਲੋਂ ਡੀਸੀ ਦਫਤਰ ਅੱਗੇ ਰੈਲੀ

ਅੰਮ੍ਰਿਤਸਰ,,19 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) :ਮੁਲਾਜ਼ਮਾਂ ਦੀਆਂ ਵੱਖ-ਵੱਖ ਫੈਡਰੇਸ਼ਨਾਂ ਅਤੇ ਹੋਰ ਜਥੇਬੰਦੀਆਂ ਦੇ ਬਣੇ ਸਾਂਝੇ ਮੰਚ ਅਤੇ ਯੂ ਟੀ ਮੁਲਾਜ਼ਮ ਸੰਘਰਸ਼ ਕਮੇਟੀ ਪੰਜਾਬ ਜ਼ਲ੍ਹਿ‌ਾ ਅੰਮ੍ਰਿਤਸਰ ਵੱਲੋਂ ਮੁਲਾਜ਼ਮਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਪ੍ਰਤੀ ਪੰਜਾਬ ਸਰਕਾਰ ਵਲੋਂ ਅਪਣਾਈ ਜਾ ਰਹੀ ਟਾਲ ਮਟੋਲ ਦੀ ਨੀਤੀ ਖ਼ਿਲਾਫ਼ ਗੁਰਦੀਪ ਸਿੰਘ ਬਾਜਵਾ, ਨਰਿੰਦਰ ਸਿੰਘ, ਜਤਿੰਦਰ ਸਿੰਘ, ਨਰੇਸ਼ ਕੁਮਾਰ, ਬਲਦੇਵ ਸਿੰਘ, ਮਦਨ ਲਾਲ, ਬਲਜੀਤ ਕੌਰ ਜੰਡਿਆਲਾ, ਬਲਕਾਰ ਸਿੰਘ ਸਫਰੀ, ਧੰਨਾ ਸਿੰਘ ਰਿਆਲੀ ਦੀ ਸਾਂਝੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਰੋਸ ਰੈਲੀ ਕੀਤੀ ਗਈ। ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਰਾਹੀਂ ਮੁੱਖ ਮੰਤਰੀ ਨੂੰ ਇੱਕ ਮੰਗ

ਮਾਂ ਦੀ ਸ਼ਿਕਾਇਤ ’ਤੇ ਪੁੱਤ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ,19 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) : ਪਿੰਡ ਕੋਟਲੀ ਦੀ ਔਰਤ ਗੁਰਮੀਤ ਕੌਰ ਨਾਲ ਠੱਗੀ ਮਾਰਨ ਦੇ ਦੋਸ਼ ਹੇਠ ਪੁਲੀਸ ਨੇ ਉਸ ਦੇ ਲੜਕੇ ਖ਼ਿਲਾਫ਼ ਧਾਰਾ 420 ਤਹਿਤ ਕੇਸ ਦਰਜ ਕੀਤਾ ਹੈ।  ਪੁਲੀਸ ਅਨੁਸਾਰ ਗੁਰਮੀਤ ਕੌਰ ਦਾ ਪਤੀ ਬਿੱਲੂ ਸਿੰਘ ਐਫ. ਸੀ. ਆਈ.  ਵਿਚ ਨੌਕਰੀ ਕਰਦਾ ਸੀ ਤੇ ਸਾਲ ਪਹਿਲਾਂ ਉਸ ਦੀ ਮੌਤ ਹੋ ਗਈ ਸੀ। ਉਹ ਆਪਣੇ ਪਤੀ ਦੀ ਨੌਕਰੀ ਨਾਲ ਸਬੰਧਤ ਬਣ ਦੇ ਲਾਭਾਂ ਲਈ ਚਾਰਾਜੋਈ ਕਰ ਰਹੀ ਸੀ| ਉਸ ਨੂੰ ਵਿਭਾਗ ਨੇ ਕਿਸੇ ਬੈਂਕ ਵਿਚ ਖਾਤਾ ਖੁਲ੍ਹਵਾਉਣ  ਲਈ ਕਿਹਾ ਤਾਂ ਕਿ ਦਿੱਤੇ ਜਾਣ ਵਾਲੇ ਲਾਭਾਂ ਦੀ ਰਾਸ਼ੀ ਉਸ ਦੇ ਖਾਤੇ ਵਿਚ ਜਮ੍ਹਾਂ ਕਰਵਾ ਦਿੱਤੀ ਜਾਵੇ|

ਘਰ ਵਿੱਚ ਦਾਖ਼ਲ ਹੋ ਕੇ ਗਹਿਣੇ ਲੁੱਟੇ

ਤਰਨ ਤਾਰਨ,19 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) : ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੇ ਇਕ ਘਰ ਦੀਆਂ ਔਰਤਾਂ ਨੂੰ ਕਮਰੇ ਅੰਦਰ ਬੰਦ ਕਰਕੇ ਛੇ ਲੁਟੇਰੇ ਸਾਢੇ ਨੌਂ ਤੋਲਾ ਸੋਨੇ ਦੇ ਗਹਿਣੇ ਲੁੱਟ ਕੇ ਲੈ ਗਏ| ਇਸ ਸਬੰਧੀ ਵਲਟੋਹਾ ਪੁਲੀਸ ਨੇ ਦਫ਼ਾ 395 ਅਧੀਨ ਕੇਸ ਦਰਜ ਕੀਤਾ ਹੈ|

ਮਜ਼ਦੂਰਾਂ ’ਤੇ ਹਮਲਾ ਕਰਨ ਦੇ ਦੋਸ਼ ਹੇਠ ਤਿੰਨ ਕਾਬੂ

ਕਰਤਾਰਪੁਰ,19 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) : ਦਾਣਾ ਮੰਡੀ ਕਰਤਾਰਪੁਰ ਵਿੱਚ ਨੌਜਵਾਨਾਂ ਨੂੰ ਜੂਆ ਖੇਡਣ ਤੋਂ ਰੋਕਣ ਕਾਰਨ ਗਰੀਬ ਮਜ਼ਦੂਰਾਂ ਉੱਪਰ ਹਮਲਾ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਪੁਲੀਸ ਨੇ ਕਾਬੂ ਕੀਤਾ ਹੈ। ਇਸ ਸਬੰਧੀ ਥਾਣਾ ਮੁਖੀ ਪਰਮਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਨੇ ਨਵੀਂ ਦਾਣਾ ਮੰਡੀ ਵਿੱਚ ਜੋਗਿੰਦਰ ਸਿੰਘ ਵਾਸੀ ਪੱਤੜ ਕਲਾਂ ਦੀ ਆੜ੍ਹਤ ਦੀ ਦੁਕਾਨ ਅੰਦਰ ਦਾਖਲ ਹੋ ਕੇ ਉਸ ਦੀ ਭੰਨ ਤੋੜ ਕੀਤੀ ਸੀ। ਇਸ ਦੌਰਾਨ ਅਤਾਬੁਲ ਰਹਿਮਾਨ ਦੇ ਜ਼ਿਆਦਾ ਸੱਟਾਂ ਲੱਗਣ ਕਾਰਨ ਉਸ ਨੂੰ ਪਹਿਲਾਂ ਸਿਵਲ ਹਸਪਤਾਲ ਕਰਤਾਰਪੁਰ ਭੇਜਿਆ ਗਿਆ ਤੇ ਉਥੋਂ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਗਿਆ ਸੀ। ਹਮਲੇ ਸਬੰਧੀ ਪੁਲੀਸ ਨੇ 9 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।

ਵਿਗਿਆਨ ਪ੍ਰਦਰਸ਼ਨੀ ਵਿੱਚ ਸ਼ੇਖ਼ੂਪੁਰ ਸਕੂਲ ਅੱਵਲ

ਬਟਾਲਾ,19 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) : ਸਿੱਖਿਆ ਵਿਭਾਗ ਪੰਜਾਬ ਵੱਲੋਂ ਗੁਰੂ ਨਾਨਕ ਦੇਵ ਇੰਜਨਿਅਰਿੰਗ ਕਾਲਜ ਲੁਧਿਆਣਾ ਵਿੱਚ ਕਰਵਾਈ ਗਈ ਸੂਬਾ ਪੱਧਰੀ ਵਿਗਿਆਨ ਮਾਡਲ ਪ੍ਰਦਰਸ਼ਨੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖ਼ੂਪੁਰ ਦੇ ਹੋਣਹਾਰ ਵਿਦਿਆਰਥੀ ਲਵਜੀਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਜ਼ਿਲਾ ਗੁਰਦਾਸਪੁਰ ਦਾ ਨਾਂ ਸੂਬੇ ਭਰ ਵਿੱਚ ਰੌਸ਼ਨ ਕੀਤਾ ਹੈ। ਇਸ ਪ੍ਰਾਪਤੀ ਸਬੰਧੀ ਜਾਣਕਾਰੀ ਦਿੰਦਿਆਂ ਸਬੰਧਿਤ ਸਕੂਲ ਦੇ ਪ੍ਰਿੰਸੀਪਲ ਮਨਜੀਤ ਸਿੰਘ ਸੰਧੂ ਨੇ ਦੱਸਿਆ ਕਿ ਸ੍ਰੋਤ ਪ੍ਰਬੰਧਨ ਅਤੇ ਭੋਜਨ ਸੁਰੱਖਿਆ ਥੀਮ ਵਿੱਚ

ਮਿਲਕਫੈੱਡ ਨੇ ਦੁੱਧ ’ਚ ਮਿਲਾਵਟ ਫੜਨ ਲਈ ਸਟਰਿੱਪ ਅਮਲ ’ਚ ਲਿਆਂਦੀ

ਅੰਮ੍ਰਿਤਸਰ ,19 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) : ਦੁੱਧ ਵਿੱਚ ਮਿਲਾਵਟ ਨੂੰ ਰੋਕਣ ਲਈ ਕੌਮੀ ਡੇਅਰੀ ਖੋਜ ਤੇ ਵਿਕਾਸ ਏਜੰਸੀ ਵੱਲੋਂ ਇਕ ਅਜਿਹੀ ਸਟਰਿਪ ਤਿਆਰ ਕੀਤੀ ਗਈ ਹੈ, ਜਿਸ ਦੀ ਵਰਤੋਂ ਨਾਲ ਦੁਧ ਵਿੱਚ ਮਿਲਾਵਟੀ ਤੱਤਾਂ ਦਾ ਪਤਾ ਲਾਇਆ ਜਾ ਸਕੇਗਾ। ਮਿਲਕਫੈੱਡ ਵੱਲੋਂ ਇਸ ਤਕਨੀਕ ਦੀ ਵਰਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ। ਮਿਲਕਫੈੱਡ ਦੇ ਐਮਡੀ ਮਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਦੁੱਧ ਬੱਚਿਆਂ, ਨੌਜਵਾਨਾਂ ਅਤੇ ਬਜ਼ੁਰਗਾਂ ਸਾਰਿਆਂ ਵਾਸਤੇ ਪੌਸ਼ਟਿਕ ਭੋਜਨ ਹੈ ਪਰ ਦੁੱਧ ਅਤੇ ਇਸ ਦੇ ਉਤਪਾਦਾਂ ਵਿੱਚ ਮਿਲਾਵਟ ਇੱਕ ਚਿੰਤਾ ਦਾ ਵਿਸ਼ਾ ਹੈ। ਇਸ ਦੀ ਪਛਾਣ ਕਰਨਾ ਸਮੇਂ ਦੀ ਮੰਗ ਬਣ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮਿਲਕਫੈੱਡ ਆਪਣੇ ਖਪਤਕਾਰਾਂ ਨੂੰ ਸ਼ੁੱਧ ਅਤੇ ਸਿਹਤਮੰਦ ਦੁੱਧ ਤੇ ਇਸ ਦੇ ਉਤਪਾਦ ਦੇਣ ਲਈ ਵਚਨਬੱਧ ਹੈ।

ਨਿਗਮ ਵਿੱਚ ਅਧਿਕਾਰੀਆਂ ਤੇ ਲੀਡਰਾਂ ਨੇ ਮਚਾਈ ਲੁੱਟ: ਪਰਗਟ ਸਿੰਘ

ਜਲੰਧਰ,19 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) : ਤਨਖਾਹ ਨਾ ਮਿਲਣ ਕਰਕੇ ਨਗਰ ਨਿਗਮ ਦਫਤਰ ਅੱਗੇ ਧਰਨਾ ਲਾਈ ਬੈਠੇ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਉਹ ਮੁਅੱਤਲ ਕੀਤੇ ਅਧਿਕਾਰੀਆਂ ਦੀ ਤਰਫਦਾਰੀ ਨਾ ਕਰਨ। ਉਨ੍ਹਾਂ ਕਿਹਾ ਕਿ ਕੁਝ ਅਧਿਕਾਰੀ ਤੇ ਸ਼ਹਿਰ ਦੇ ਕਈ ਲੀਡਰਾਂ ਨੇ ਨਗਰ ਨਿਗਮ ’ਚ ਲੁੱਟ ਮਚਾਈ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਨਜਾਇਜ਼ ਬਿਲਡਿੰਗਾਂ ਇਸੇ ਤਰ੍ਹਾਂ ਹੀ ਬਣਦੀਆਂ ਰਹੀਆਂ ਤਾਂ ਫਿਰ ਨਿਗਮ ਨੂੰ ਆਮਦਨ ਕਿਥੋਂ ਆਵੇਗੀ? ਆਮਦਨ ਨਾ ਹੋਣ ਕਾਰਨ ਹੀ ਮੁਲਾਜ਼ਮਾਂ ਦੀਆਂ ਤਨਖਾਹਾਂ ਲੇਟ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭ੍ਰਿਸ਼ਟ ਅਫਸਰਾਂ ਕਾਰਨ ਹੀ ਨਗਰ ਨਿਗਮ ਦੀ ਮਾਲੀ ਹਾਲਤ ਵਿਗੜਦੀ ਜਾ ਰਹੀ ਹੈ।

ਸਿਹਤ ਕਾਮਿਆਂ ਨੇ ਮੰਗਾਂ ਦੇ ਹੱਕ ਵਿੱਚ ਲਾਇਆ ਜਾਮ

ਅੰਮ੍ਰਿਤਸਰ,19 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) :ਗੁਰੂ ਨਾਨਕ ਦੇਵ ਹਸਪਤਾਲ ਨਾਲ ਸਬੰਧਤ ਠੇਕੇ ’ਤੇ ਰੱਖੇ ਪੈਰਾ ਮੈਡੀਕਲ ਕਾਮਿਆਂ ਵੱਲੋਂ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਚਲ ਰਹੇ ਸੰਘਰਸ਼ ਦੌਰਾਨ ਅੱਜ ਹਸਪਤਾਲ ਦੇ ਬਾਹਰ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕੀਤਾ ਗਿਆ  ਅਤੇ ਮਜੀਠਾ ਸੜਕ ’ਤੇ ਧਰਨਾ ਦੇ ਕੇ ਕੁਝ ਸਮੇਂ ਲਈ ਆਵਾਜਾਈ ਵੀ ਰੋਕੀ ਗਈ।

ਰਾਗੀਆਂ ਵੱਲੋਂ ਨਸ਼ਿਆਂ ਖ਼ਿਲਾਫ਼ ਰੋਸ ਮਾਰਚ

ਅੰਮ੍ਰਿਤਸਰ,19 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) :ਨਸ਼ਿਆਂ ਦੇ ਕਾਰਨ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ’ਤੇ ਚਿੰਤਾ ਪ੍ਰਗਟਾਉਣ ਅਤੇ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਦੀਆਂ ਘਟਨਾਵਾਂ ਲਈ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਅੱਜ ਇਥੇ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀਆਂ ਵਲੋਂ ਰੋਸ ਮਾਰਚ ਕੱਢਿਆ ਗਿਆ। ਰੋਸ ਮਾਰਚ ਹਰਿਮੰਦਰ ਸਾਹਿਬ ਤੋਂ ਘੰਟਾ ਘਰ ਦਰਵਾਜ਼ੇ ਕੋਲੋਂ ਸ਼ੁਰੂ ਹੋਇਆ ਅਤੇ ਵੱਖ ਵੱਖ ਬਾਜ਼ਾਰਾਂ ਵਿਚੋਂ ਲੰਘਦਾ ਹੋਇਆ ਹਾਲ ਗੇਟ ਵਿਖੇ ਸੰਪੰਨ ਹੋਇਆ।

ਨੌਜਵਾਨ ’ਤੇ ਗੋਲੀਆਂ ਚਲਾਉਣ ਦੇ ਦੋਸ਼ ਹੇਠ ਗੈਂਗਸਟਰ ਰਵੀ ਬਲਾਚੌਰੀਆ ਸਣੇ 8 ਨਾਜ਼ਮਦ

ਹੁਸ਼ਿਆਰਪੁਰ,19 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) : ਬਾਹੋਵਾਲ ਨੇੜੇ ਬੀਤੇ ਦਿਨ ਇਕ ਵਿਅਕਤੀ ’ਤੇ ਗੋਲੀਆਂ ਚਲਾਉਣ ਦੇ ਕੇਸ ਵਿੱਚ ਚੱਬੇਵਾਲ ਪੁਲੀਸ ਨੇ 8 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਜਨ੍ਹਿ‌ਾਂ ਵਿੱਚ ਗੈਂਗਸਟਰ ਰਵੀ ਬਲਾਚੌਰੀਆ, ਕੁਲਵੰਤ ਸਿੰਘ ਬੋਪਾ ਤੇ ਨਰਿੰਦਰ ਸਿੰਘ ਚੱਕ ਰੌਂਤਾ ਸ਼ਾਮਲ ਹਨ। ਐਫਆਈਆਰ ਵਿੱਚ ਨਾਮਜ਼ਦ ਹਨੀ ਕੁਮਾਰ ਕੱਟੀ, ਮੋਨੂ ਗੁੱਜਰ ਤੇ ਅਮਨ ਗੁੱਜਰ ਕੇਂਦਰੀ ਜੇਲ੍ਹ ’ਚ ਬੰਦ ਹਨ। ਇਨ੍ਹਾਂ ਤੋਂ ਇਲਾਵਾ ਦੋ ਹੋਰ ਅਣਪਛਾਤੇ ਵਿਅਕਤੀਆਂ ਦਾ ਜ਼ਿਕਰ ਐਫਆਈਆਰ ਵਿੱਚ ਹੈ।

ਨਹਿਰਾਂ ਰਾਹੀਂ ਪਾਣੀ ਦੇਣ ਦਾ ਪ੍ਰੋਗਰਾਮ ਜਾਰੀ


ਜਲੰਧਰ,19 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) : ਮੁੱਖ ਇੰਜੀਨੀਅਰ ਨਹਿਰਾਂ, ਜਲ ਸਰੋਤ ਵਿਭਾਗ ਪੰਜਾਬ ਵੱਲੋਂ ਖਰੀਫ ਸਮੇਂ ਵਿਚ 20 ਤੋਂ 27 ਜੁਲਾਈ ਤੱਕ ਨਹਿਰਾਂ ਰਾਹੀਂ ਪੰਜਾਬ ਵਿਚ ਪਾਣੀ ਦੇਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਪ੍ਰੋਗਰਾਮ ਅਨੁਸਾਰ ਰੋਪੜ ਹੈੱਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ ਅਤੇ ਬ੍ਰਾਂਚਾਂ, ਜਨ੍ਹਿ‌ਾਂ ਵਿੱਚ ਸਰਹੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ, ਸਿੱਧਵਾਂ ਬ੍ਰਾਂਚ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ

ਨੂੰਹ ਤੇ ਸਹੁਰਾ ਹੈਰੋਇਨ ਸਮੇਤ ਕਾਬੂ

ਤਰਨ ਤਾਰਨ,19 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) :  ਸਪੈਸ਼ਲ ਟਾਸਕ ਫੋਰਸ (ਐਸ. ਟੀ. ਐਫ.) ਨੇ ਇਲਾਕਾ ਝਬਾਲ ਦੇ ਪਿੰਡ ਪੰਜਵੜ ਦੇ ਅੱਡੇ ਤੋਂ ਇਕ ਵਿਅਕਤੀ ਅਤੇ ਉਸ ਦੀ ਨੂੰਹ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 50 ਗ੍ਰਾਮ ਹੈਰੋਇਨ ਅਤੇ ਇਲੈਕਟ੍ਰੋਨਿਕ ਕੰਡਾ ਬਰਾਮਦ ਕੀਤਾ ਹੈ|

ਨਸ਼ਾ ਕਾਰੋਬਾਰੀ ਖ਼ਿਲਾਫ਼ ਕਾਰਵਾਈ ਨਾ ਕਰਨ ਦੇ ਦੋਸ਼ ਹੇਠ ਪੁਲੀਸ ਮੁਲਾਜ਼ਮ ਮੁਅੱਤਲ

ਅੰਮ੍ਰਿਤਸਰ,19 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) : ਨਸ਼ੀਲੇ ਪਦਾਰਥਾਂ ਦਾ ਕਾਰੋਬਾਰ ਕਰਨ ਵਾਲੇ ਇਕ ਵਿਅਕਤੀ ਖਿਲਾਫ ਕਥਿਤ ਤੌਰ ‘ਤੇ ਕੋਈ ਕਾਰਵਾਈ ਨਾ ਕਰਨ ਦੇ ਦੋਸ਼ ਹੇਠ ਦਿਹਾਤੀ ਪੁਲੀਸ ਨੇ ਸਹਾਇਕ ਸਬ ਇੰਸਪੈਕਟਰ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਮੁਅੱਤਲ ਕੀਤਾ ਗਿਆ ਹੈ। ਮਿਲੇ ਵੇਰਵਿਆਂ ਮੁਤਾਬਕ ਖਿਲਚੀਆਂ ਥਾਣੇ ਦੀ ਪੁਲੀਸ ਵਲੋਂ ਨਸ਼ਿਆਂ ਦਾ ਕਾਰੋਬਾਰ ਕਰਨ ਦੇ ਦੋਸ਼ ਹੇਠ ਗੁਰਜੀਤ ਸਿੰਘ ਉਰਫ ਜਾਮਾ ਅਤੇ ਇਕ ਹੋਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0061368028
Copyright © 2018, Panjabi Times. All rights reserved. Website Designed by Mozart Infotech