ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਚੰਡੀਗੜ੍ਹ

ਪੰਜਾਬ ਯੂਨੀਵਰਸਿਟੀ ਦੇ ਨਵੇਂ ਉਪ ਕੁਲਪਤੀ ਦੀ ਭਾਲ ਜਾਰੀ

July 11, 2018 02:24 PM

ਚੰਡੀਗੜ੍ਹ,10 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਯੂਨੀਵਰਸਿਟੀ ਦੇ ਨਵੇਂ ਉਪ ਕੁਲਪਤੀ ਦੀ ਭਾਲ ਨੂੰ ਲੈ ਕੇ ਬਣੀ ਸਰਚ ਕਮੇਟੀ ਦੇ ਮੈਂਬਰਾਂ ਦੇ ਨਾਵਾਂ ਬਾਰੇ ਭਾਵੇਂ ਭੰਬਲਭੂਸਾ ਬਣਿਆ ਹੋਇਆ ਹੈ ਪਰ ਉਪ ਕੁਲਪਤੀ ਦੀ ਭਾਲ ਸਬੰਧੀ ਅਰਜ਼ੀਆਂ ਦੀ ਛਾਂਟੀ ਕੀਤੀ ਜਾ ਚੁੱਕੀ ਹੈ ਅਤੇ ਕੁੱਝ ਨਾਵਾਂ ਨੂੰ ਵਿਚਾਰ ਲਈ ਵੀ ਰੱਖਿਆ ਗਿਆ ਹੈ। ਜੇਐੱਨਯੂ ਦੇ ਸਾਬਕਾ ਪ੍ਰੋ ਵਾਈਸ ਚਾਂਸਲਰ ਪ੍ਰੋ. ਕਪਿਲ ਕਪੂਰ ਦੀ ਅਗਵਾਈ ਹੇਠਲੀ ਸਰਚ ਕਮੇਟੀ ਨੇ 17 ਜੁਲਾਈ ਨੂੰ ਕੁੱਝ ਚੋਣਵੇਂ ਪ੍ਰੋਫੈਸਰਾਂ ਨੂੰ ਕਮੇਟੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਹੈ। ਇਸ ਦੀ ਪੁਸ਼ਟੀ ਵਾਈਸ ਚਾਂਸਲਰ ਦਫ਼ਤਰਾਂ ਦੇ ਸੂਤਰਾਂ ਨੇ ਵੀ ਕੀਤੀ ਹੈ ਤੇ ਕੁਝ ਵਿਅਕਤੀਆਂ ਨੂੰ ਇੰਟਰਵਿਊ ਲਈ ਵੀ ਬੁਲਾਇਆ ਗਿਆ ਹੈ। ਹਾਲਾਂਕਿ ਇਹ ਦੱਸਣ ਤੋਂ ਸਾਫ ਮਨ੍ਹਾਂ ਕਰ ਦਿੱਤਾ ਗਿਆ ਹੈ ਕਿ ਇੰਟਰਵਿਊ ਲਈ ਕਿਹੜੇ ਵਿਅਕਤੀਆਂ ਨੂੰ ਸੱਦਿਆ ਗਿਆ ਹੈ ਤੇ ਸਰਚ ਕਮੇਟੀ ਵਿੱਚ ਕੌਣ-ਕੌਣ ਸ਼ਾਮਲ ਹਨ। ਸਰਚ ਕਮੇਟੀ ਚੁਣੇ ਹੋਏ ਕੁਝ ਵਿਅਕਤੀਆਂ ਕੋਲੋਂ ਪੀਯੂ ਲਈ ਉਨ੍ਹਾਂ ਦਾ ਏਜੰਡਾ ਅਤੇ ਦ੍ਰਿਸ਼ਟੀਕੋਣ ਜਾਨਣ ਦਾ ਯਤਨ ਕਰੇਗੀ। ਸੁਣਨ ਵਿੱਚ ਆਇਆ ਹੈ ਕਿ ਉਪ ਕੁਲਪਤੀ ਦੀ ਦੌੜ ਵਿੱਚ ਹੁਣ ਪੰਜਾਬ ਯੂਨੀਵਰਸਿਟੀ ਦਾ ਇੱਕ ਹੀ ਪ੍ਰੋਫੈਸਰ ਰਹਿ ਗਿਆ ਹੈ।  ਇਸ ਪ੍ਰੋਫੈਸਰ ਖ਼ਿਲਾਫ਼ ਇੱਕ ਹੋਰ ਪ੍ਰੋਫੈਸਰ ਵੱਲੋਂ ਲਾਏ ਗਏ ਦੋਸ਼ਾਂ ਕਾਰਨ ਉਸ ਦੇ ਉਪ ਕੁਲਪਤੀ ਬਣਨ ਦੇ ਆਸਾਰ ਘੱਟ ਗਏ ਹਨ।
ਇਸੇ ਦੌਰਾਨ ਉਪ ਕੁਲਪਤੀ ਦੇ ਸਕੱਤਰ ਪ੍ਰੋ. ਅਮਰੀਕ ਸਿੰਘ ਆਹਲੂਵਾਲੀਆ ਨੇ ਦੱਸਿਆ ਕਿ ਫਿਲਹਾਲ ਉਨ੍ਹਾਂ ਨੂੰ ਉਪ ਕੁਲਪਤੀ ਦੀ ਚੋਣ ਵਾਸਤੇ ਕੋਈ ਖ਼ਬਰ ਨਹੀਂ ਮਿਲੀ ਹੈ। ਇਸੇ ਤਰ੍ਹਾਂ ਪ੍ਰੋ. ਦਿਨੇਸ਼ ਗੁਪਤਾ ਨੇ ਦੱਸਿਆ ਕਿ ਉਹ ਫਿਲਹਾਲ ਬਾਹਰ ਹਨ ਤੇ ਵਾਪਸ ਆਉਣ ’ਤੇ ਹੀ ਕੁੱਝ ਦੱਸ ਸਕਣਗੇ। ਪ੍ਰੋ. ਰੇਨੂ ਵਿਗ ਤੇ ਪ੍ਰੋ. ਮੀਨਾਕਸ਼ੀ ਮਲਹੋਤਰਾ ਨੇ ਵੀ 17 ਜੁਲਾਈ ਨੂੰ ਦਿੱਲੀ ਬੁਲਾਏ ਜਾਣ ਬਾਰੇ ਅਗਿਆਨਤਾ ਪ੍ਰਗਟਾਈ ਹੈ ਅਤੇ ਪ੍ਰੋ. ਨਵਲ ਕਿਸ਼ੋਰ ਨੇ ਵੀ ਕੋਈ ਸੁਨੇਹਾ ਨਾ ਮਿਲਣ ਦੀ ਗੱਲ ਕਹੀ ਹੈ।

ਗਵਰਨੈਂਸ ਰਿਫੋਰਮਜ਼ ਦੇ ਮਾਮਲੇ ਦੀ ਸੁਣਵਾਈ ਟਲੀ
ਪੰਜਾਬ ਯੂਨੀਵਰਸਿਟੀ ਦੇ ਗਵਰਨੈਂਸ ਰਿਫੋਰਮਜ਼ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਚੱਲ ਰਹੇ ਕੇਸ ਦੌਰਾਨ ਇੱਕ ਨਿਆਂਇਕ ਅਧਿਕਾਰੀ ਦੇ ਰਿਸ਼ਤੇਦਾਰ ਦੀ ਮੌਤ ਹੋਣ ਮਗਰੋਂ ਅਦਾਲਤ ਦੀ ਕਾਰਵਾਈ ਟਾਲ ਦਿੱਤੀ ਗਈ ਹੈ। ਪਤਾ ਲੱਗਾ ਹੈ ਕਿ ਪੀਯੂ ਦੇ ਮਾਮਲੇ ਦੀ ਸੁਣਵਾਈ ਅੱਜ ਦੁਪਿਹਰ ਬਾਅਦ ਹੋਣੀ ਸੀ। ਇਸ ਮੌਕੇ ਯੂਨੀਵਰਸਿਟੀ ਦਾ ਵਕੀਲ ਵੀ ਹਾਜ਼ਰ ਸੀ ਪਰ ਬਾਰ ਐਸੋਸੀਏਸ਼ਨ ਦੇ ਮੈਂਬਰ ਸਸਕਾਰ ’ਤੇ ਗਏ ਹੋਏ ਸਨ ਜਿਸ ਕਾਰਨ ਅਦਾਲਤ ਦੀ ਕਾਰਵਾਈ ਮੁਅੱਤਲ ਕਰ ਦਿੱਤੀ ਗਈ ਹੈ।


ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਚੰਡੀਗੜ੍ਹ ਵਿੱਚ ਹੋਰ
ਮੌਂਟੀ ਕਾਰਲੋ ਵੱਲੋਂ 2019 ਸਮਰ ਸੰਮੇਲਨ

ਚੰਡੀਗੜ੍,19 ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਮੌਂਟੀ ਕਾਰਲੋ ਵੱਲੋਂ ਸਮਰ ਸੰਮਲੇਨ 2019 ਕੀਤਾ ਗਿਆ। ਇਸ ਸਮੇਂ ਅਗਲੀ 2019 ਦੀ ਬਸੰਤ ਰੁੱਤ ਅਤੇ ਗਰਮੀਆਂ ਲਈ ਪ੍ਰੀ-ਬੁਕਿੰਗ ਵੀ ਸ਼ੁਰੂ ਕੀਤੀ ਗਈ। ਮੌਂਟੀ ਕਾਰਲੋ ਦੇ ਕਾਰਜਕਾਰੀ ਨਿਰਦੇਸ਼ਕ ਰਿਸ਼ਭ ਓਸਵਾਲ ਨੇ

ਮੈਕਸ ਲਾਈਫ਼ ਇੰਸ਼ੋਰੈਂਸ ਨੇ ਡੈੱਥ ਕਲੇਮ ਭੁਗਤਾਨਾਂ ਵਿੱਚ ਸੁਧਾਰ ਕੀਤਾ

ਚੰਡੀਗੜ੍ਹ,19 ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਮੈਕਸ ਲਾਈਫ਼ ਇੰਸ਼ੋਰੈਂਸ ਕੰਪਨੀ ਨੇ 10,152 ਵਿਅਕਤੀਗਤ ਡੈੱਥ ਕਲੇਮ ਨਾਲ ਕੁੱਲ 353 ਕਰੋੜ ਰੁਪਏ ਦਾ ਭੁਗਤਾਨ ਕੀਤਾ ਹੈ। ਇਸ ਤਰ੍ਹਾਂ ਵਿੱਤੀ ਸਾਲ 17-18 ਵਿੱਚ ਦਾਅਵਾ ਭੁਗਤਾਨ ਅਨੁਪਾਤ 98.26% ਪ੍ਰਾਪਤ ਕੀਤਾ ਹੈ।

ਪੀਯੂ ਈਵਨਿੰਗ ਸਟੱਡੀਜ਼ ਦੇ ਪਾੜ੍ਹਿਆਂ ਵੱਲੋਂ ਰੋਸ ਪ੍ਰਦਰਸ਼ਨ

ਚੰਡੀਗੜ,19 ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਪੰਜਾਬ ਯੂਨੀਵਰਸਿਟੀ ਦੇ ਈਵਨਿੰਗ ਸਟੱਡੀ ਵਿਭਾਗ ਦੇ ਵਿਦਿਆਰਥੀਆਂ ਦੇ ਪ੍ਰਦਰਸ਼ਨ ਦੌਰਾਨ ਇੱਕ ਅਧਿਆਪਕ ਨੂੰ ਮੁਰਦਾਬਾਦ ਕਹਿਣਾ ਮਹਿੰਗਾ ਪੈ ਗਿਆ। ਪ੍ਰਦਰਸ਼ਨਕਾਰੀ ਵਿਦਿਆਰਥੀ ਰਾਤ 10 ਵਜੇ ਤੱਕ ਅਧਿਆਪਕ ਦੇ

ਜ਼ਿਲ੍ਹਾ ਪਰਿਸ਼ਦ ਤੇ ਸਮਿਤੀ ਚੋਣਾਂ ਨੂੰ ਮੱਠਾ ਹੁੰਗਾਰਾ

ਚੰਡੀਗੜ੍ਹ,19 ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਵਿੱਚ ਅੱਜ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀਆਂ ਲਈ ਪਈਆਂ ਵੋਟਾਂ ਦੌਰਾਨ ਲੋਕਾਂ ਨੇ ਬਹੁਤਾ ਉਤਸ਼ਾਹ ਨਹੀਂ ਦਿਖਾਇਆ। ਜਮਹੂਰੀਅਤ ਦੀ ਬੁਨਿਆਦ ਵਜੋਂ ਜਾਣੀਆਂ ਜਾਂਦੀਆਂ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਵਿੱਚ ਵੋਟ ਪ੍ਰਤੀਸ਼ਤ ਮਹਿਜ਼ 58.10 ਫੀਸਦੀ ਰਹੀ। ਵੋਟਾਂ ਪੈਣ ਦੇ ਅਮਲ ਦੌਰਾਨ ਕਾਂਗਰਸ ਅਤੇ ਅਕਾਲੀ ਦਲ ਦੇ ਆਗੂਆਂ ਦਰਮਿਆਨ ਤਿੱਖੀਆਂ ਝੜਪਾਂ ਹੋਣ ਦੀਆਂ ਵੀ ਰਿਪੋਰਟਾਂ ਹਨ। ਅਕਾਲੀ ਦਲ ਨੇ ਚੋਣ ਗੜਬੜੀਆਂ ਨੂੰ ਹਾਈ ਕੋਰਟ ’ਚ ਚੁਣੌਤੀ ਦੇਣ ਦਾ ਐਲਾਨ ਕੀਤਾ ਹੈ। ਸੂਬੇ ਵਿੱਚ ਕਈ ਥਾਵਾਂ ’ਤੇ ਗੋਲੀਆਂ ਚੱਲੀਆਂ, ਬੈਲੇਟ ਬਾਕਸ ਲੁੱਟ ਲਏ ਗਏ, ਬੈਲੇਟ ਪੇਪਰ ਖੋਹੇ ਤੇ ਪਾੜੇ ਗਏ ਤੇ ਬੂਥਾਂ ’ਤੇ ਕਬਜ਼ੇ ਹੋਣ ਦੀਆਂ ਖ਼ਬਰਾਂ ਹਨ। ਪੋਲਿੰਗ ਬੂਥਾਂ ’ਤੇ ਚੋਣ ਅਮਲੇ ਨੂੰ ਡਰਾਇਆ ਧਮਕਾਇਆ ਗਿਆ ਤੇ ਸਮੱਗਰੀ ਤੱਕ ਲੁੱਟ ਲਈ। ਕੁੱਲ 50 ਤੋਂ ਵੱਧ ਥਾਵਾਂ ’ਤੇ ਹਿੰਸਾ ਦੀਆਂ ਘਟਨਾਵਾਂ ਵਾਪਰੀਆਂ।

ਬੇਅਦਬੀ: ਅੰਤਰਿਮ ਹੁਕਮਾਂ ਬਾਰੇ ਹਾਈ ਕੋਰਟ ਤੋਂ ਮੰਗੀ ਰਾਹਤ

ਚੰਡੀਗੜ੍ਹ,19 ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਦੌਰਾਨ ਹੋਏ ਰੋਸ ਮੁਜ਼ਾਹਰਿਆਂ ’ਤੇ ਗੋਲੀਬਾਰੀ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਦੋ ਸਾਬਕਾ ਐਸਐਸਪੀਜ਼ ਤੇ ਇਕ ਐਸਐਚਓ ਖ਼ਿਲਾਫ਼ ਅਗਲੇਰੀ ਕਾਰਵਾਈ ’ਤੇ ਰੋਕ ਲਾਉਣ ਦੇ ਹੁਕਮਾਂ ਤੋਂ ਕਰੀਬ ਇਕ ਹਫ਼ਤੇ ਬਾਅਦ ਰਾਜ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਆਪਣਾ ਜਵਾਬ ਦਾਖਲ ਕਰ ਦਿੱਤਾ ਹੈ ਤੇ ਅਦਾਲਤ ਨੂੰ ਆਪਣੇ ਅੰਤਰਿਮ ਹੁਕਮ ਵਾਪਸ ਲਏ ਜਾਣ ਦੀ ਬੇਨਤੀ ਕੀਤੀ।

ਕਰਤਾਰਪੁਰ ਲਾਂਘਾ: ਮੋਦੀ ’ਤੇ ਦਬਾਅ ਬਣਾਉਣ ਬਾਦਲ : ਸਿੱਧੂ

ਚੰਡੀਗੜ੍,19 ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਪਤਨੀ ਹਰਸਿਮਰਤ ਕੌਰ ਬਾਦਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਦਬਾਅ ਬਣਾਉਣ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀ ਜ਼ਮੀਨ ’ਤੇ ਲਾਂਘਾ ਲੈਣ ਲਈ ਭਾਰਤ ਸਰਕਾਰ ਨੂੰ ਪਹਿਲਕਦਮੀ ਕਰਨੀ ਪਵੇਗੀ ਤੇ ਭਾਰਤ ਸਰਕਾਰ ’ਤੇ ਬਾਦਲ ਪਰਿਵਾਰ ਦਬਾਅ ਪਾ ਸਕਦਾ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਨੂੰ ਇਸ ਪਵਿੱਤਰ ਕਾਜ ਵਿੱਚ ਰੋੜੇ ਨਹੀਂ ਅਟਕਾਉਣੇ ਚਾਹੀਦੇ, ਸਗੋਂ ਬਣਦੀ ਭੂਮਿਕਾ ਨਿਭਾਉਣੀ ਚਾਹੀਦੀ ਹੈ।

ਸਿੱਧੂ ਦੀ ਵਫ਼ਾਦਾਰੀ ਸਰਹੱਦ ਦੇ ਕਿਸ ਪਾਸੇ ਹੈ: ਮਜੀਠੀਆ

ਚੰਡੀਗੜ੍,19 ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸੀ ਮੰਤਰੀ ਨਵਜੋਤ ਸਿੱਧੂ ਨੂੰ ਪੁੱਛਿਆ ਕਿ ਉਹ ਦੇਸ਼ ਨੂੰ ਦੱਸਣ ਕਿ ਉਨ੍ਹਾਂ ਦੀ ਵਫਾਦਰੀ ਭਾਰਤ ਨਾਲ ਹੈ ਜਾਂ ਪਾਕਿਸਤਾਨ ਨਾਲ। ਇੱਕ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਕੀ ਸ੍ਰੀ ਸਿੱਧੂ ਹੁਣ ਪਾਕਿਸਤਾਨੀ ਸੈਨਾ ਦੇ ਮੁਖੀ, ਜਿਸ ਨੂੰ ਉਨ੍ਹਾਂ ਜੱਫੀ ਪਾਈ ਸੀ ਅਤੇ ਆਪਣੇ ਦੋਸਤ ਇਮਰਾਨ ਖਾਨ ਨੂੰ ਪੁੱਛਣਗੇ ਕਿ ਉਹ ਅੰਤਰਰਾਸ਼ਟਰੀ ਸਰਹੱਦ ਉੱਤੇ ਭਾਰਤੀ ਫੌਜੀਆਂ

ਚੋਣ ਗੜਬੜੀਆਂ: ਅਕਾਲੀ ਦਲ ਵੱਲੋਂ ਹਾਈ ਕੋਰਟ ’ਚ ਚੁਣੌਤੀ ਦੇਣ ਦਾ ਐਲਾਨ

ਚੰਡੀਗੜ੍ਹ,19 ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਸ਼੍ਰੋਮਣੀ ਅਕਾਲੀ ਦਲ ਨੇ ਜ਼ਿਲ੍ਹਾ ਪਰਿਸ਼ਦ ਤੇ ਪੰਚਾਇਤ ਸਮਿਤੀ ਚੋਣਾਂ ਦੌਰਾਨ ਹਾਕਮ ਧਿਰ ’ਤੇ ਗੜਬੜ ਕਰਨ ਦੇ ਦੋਸ਼ ਲਾਉਂਦਿਆਂ ਹਾਈ ਕੋਰਟ ਵਿੱਚ ਚੁਣੌਤੀ ਦੇਣ ਦਾ ਐਲਾਨ ਕੀਤਾ ਹੈ। ਪਾਰਟੀ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਾਅਵਾ ਕੀਤਾ ਕਿ ਅੱਜ ਹੋਈਆਂ ਚੋਣਾਂ ਦੌਰਾਨ ਕਾਂਗਰਸੀਆਂ ਵੱਲੋਂ 62 ਪੋਲਿੰਗ ਬੂਥਾਂ ਉੱਤੇ ਕਬਜ਼ੇ ਕੀਤੇ ਗਏ ਹਨ

ਕਾਂਗਰਸ ਨੇ ਲੋਕਤੰਤਰ ਦੀਆਂ ਧੱਜੀਆਂ ਉਡਾਈਆਂ: ਚੀਮਾ

ਚੰਡੀਗੜ੍ਹ,19 ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ‘ਆਪ’ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਚਾਇਤ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਲਈ ਅੱਜ ਸੱਤਾਧਾਰੀ ਕਾਂਗਰਸ ਨੇ ਗੁੰਡਾਗਰਦੀ ਨਾਲ ਲੋਕਤੰਤਰ ਦੀਆਂ ਧੱਜੀਆਂ ਉਡਾਉਣ ’ਚ ਪੁਰਾਣੇ ਸਮਿਆਂ

ਕਿਸਾਨ ਯੂਨੀਅਨ ਨੇ ਝੋਨੇ ਲਈ 300 ਰੁਪਏ ਬੋਨਸ ਮੰਗਿਆ

ਚੰਡੀਗੜ੍ਹ,19 ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ’ਤੇ ਕਿਸਾਨੀ ਵਾਅਦਿਆਂ ਤੋਂ ਭੱਜਣ ਦੇ ਦੋਸ਼ ਲਾਉਂਦਿਆਂ ਰਾਜਪਾਲ ਵੀ.ਪੀ. ਸਿੰਘ ਬਦਨੌਰ ਨੂੰ ਮੰਗ ਪੱਤਰ ਦੇ ਕੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਅਤੇ ਡੀਜ਼ਲ ਦੇ ਭਾਅ ਵਿੱਚ ਰਿਕਾਰਡ ਵਾਧਾ ਹੋਣ ਕਰਕੇ ਝੋਨੇ ਦੀ ਫ਼ਸਲ ’ਤੇ 300 ਰੁਪਏ ਬੋਨਸ ਦਿੱਤਾ ਜਾਵੇ। ਯੂਨੀਅਨ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਗ ਕੀਤੀ ਕਿ ਪੰਜਾਬ ਦੇ ਕਿਸਾਨਾਂ ਨੂੰ ਅਫ਼ੀਮ ਦੀ ਖੇਤੀ ਕਰਨ ਦੀ ਇਜ਼ਾਜਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਫ਼ਸਲ ਨਾਲ ਕਿਸਾਨਾਂ ਦੀ ਵਿੱਤੀ ਹਾਲਤ ਸੁਧਰ ਸਕਦੀ ਹੈ।

ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਕੇਂਦਰ ਪਹਿਲ ਕਰੇ: ਸਿੱਧੂ

ਚੰਡੀਗੜ੍,18 ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਵੱਲੋਂ ਕਰਤਾਰਪੁਰ ਸਹਿਬ ਦੇ ਲਾਂਘੇ ਪ੍ਰਤੀ ਹਾਂ ਪੱਖੀ ਹੁੰਗਾਰਾ ਭਰੇ ਜਾਣ ਦਾ ਦਾਅਵਾ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਨਾਲ 15 ਕੁ ਮਿੰਟ ਦੀ ਮੀਟਿੰਗ ਦੌਰਾਨ ਜੋ ਗੱਲਬਾਤ ਹੋਈ ਉਸ ਤੋਂ ਇਹੀ ਸਿੱਟਾ ਸਾਹਮਣੇ ਆਉਂਦਾ ਹੈ

ਖਹਿਰਾ ਵੱਲੋਂ ਕੈਪਟਨ ਉੱਤੇ ਬਾਦਲਾਂ ਤੇ ਪੁਲੀਸ ਅਫ਼ਸਰਾਂ ਨੂੰ ਬਚਾਉਣ ਦੇ ਦੋਸ਼

ਚੰਡੀਗੜ੍,18 ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਆਮ ਆਦਮੀ ਪਾਰਟੀ (ਆਪ) ਦੇ ਬਾਗ਼ੀ ਨੇਤਾਵਾਂ ਸੁਖਪਾਲ ਸਿੰਘ ਖਹਿਰਾ ਤੇ ਕੰਵਰ ਸੰਧੂ ਨੇ ਦੋਸ਼ ਲਾਇਆ ਹੈ ਕਿ ਪੰਜਾਬ ਸਰਕਾਰ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਆਧਾਰ ’ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਕਸੂਰਵਾਰ ਪੁਲੀਸ ਅਫ਼ਸਰਾਂ ਖ਼ਿਲਾਫ਼ ਕਾਰਵਾਈ ਤੋਂ ਪਿੱਛੇ ਹਟਦੀ ਜਾਪਦੀ ਹੈ। ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਗੰਭੀਰ ਮੁੱਦੇ ’ਤੇ ਚਰਚਾ ਕਰਨ ਲਈ 21 ਸਤੰਬਰ ਨੂੰ ਕਿਸਾਨ ਭਵਨ, ਚੰਡੀਗੜ੍ਹ ਵਿੱਚ ਸਰਬ ਪਾਰਟੀ ਮੀਟਿੰਗ ਕੀਤੀ ਜਾਵੇਗੀ। ‘ਆਪ’ ਆਗੂਆਂ ਨੇ ਕਿਹਾ ਕਿ ਇਸ ਮੀਟਿੰਗ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਨਹੀਂ ਬੁਲਾਇਆ ਜਾ ਰਿਹਾ।

ਬਾਦਲ ਨੂੰ ਸੂਬੇ ਦੇ ਲੋਕਾਂ ਦਾ ਕੋਈ ਫਿਕਰ ਨਹੀਂ: ਕੈਪਟਨ

ਚੰਡੀਗੜ੍,18 ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਸੂਬੇ ਦੇ ਵਿਕਾਸ ਬਾਰੇ ਨਜ਼ਰੀਆ ਤੰਗ ਹੈ।
‘‘ਵਾਅਦਾ ਪੂਰਾ ਕਰਨ ਦੀ ਸ਼ਕਲ ਵਿੱਚ ਲੋਕਾਂ ਵਾਸਤੇ ਤੋਹਫ਼ੇ ਦੇ ਨਾਲ ਲੰਬੀ ਆਉਣ’’ ਬਾਰੇ ਬਾਦਲ ਵੱਲੋਂ ਦਿੱਤੇ ਬਿਆਨ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਕੈਪਟਨ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਇਸ ਬਜ਼ੁਰਗ ਆਗੂ ਦੀ ਤਰ੍ਹਾਂ ਸਿਰਫ਼ ਦੇ ਲੰਬੀ ਦੇ ਹੀ ਮੁੱਖ ਮੰਤਰੀ ਨਹੀਂ ਹਨ,

ਅਕਾਲੀ-ਭਾਜਪਾ ਗੱਠਜੋੜ ਸੂਬੇ ਦੇ ਅਮਨ ਲਈ ਖ਼ਤਰਾ: ਜਾਖੜ

ਚੰਡੀਗੜ੍ਹ,,18 ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਦੇ ਰਾਜਪਾਲ ਨਾਲ ਅੱਜ ਕੀਤੀ ਮੀਟਿੰਗ ’ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਹਾਲਤ ਠੀਕ ਹੈ, ਪਰ ਇਹ ਦੋਵੇ ਪਾਰਟੀਆਂ ਅਮਨ ਸ਼ਾਂਤੀ ਲਈ ਖ਼ਤਰਾ ਬਣ ਰਹੀਆਂ ਹਨ।

ਬਾਹੂਬਲ ਨਾਲ ਚੋਣਾਂ ਜਿੱਤਣ ’ਤੇ ਉਤਾਰੂ ਹੋਈ ਕਾਂਗਰਸ: ਚੀਮਾ

ਚੰਡੀਗੜ੍ਹ,18 ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਹੈ ਕਿ ਸੱਤਾਧਾਰੀ ਪਾਰਟੀ ਦੇ ਆਗੂ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਨੂੰ ਨਸ਼ਿਆਂ ਅਤੇ ਬਾਹੂਬਲ ਨਾਲ ਜਿੱਤਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸੀ ਮੰਤਰੀਆਂ, ਵਿਧਾਇਕਾਂ ਤੇ ਆਗੂਆਂ-ਵਰਕਰਾਂ ਨੇ ਸਮੁੱਚੀ ਸਰਕਾਰੀ ਮਸ਼ੀਨਰੀ ਹਾਈਜੈਕ ਕਰ ਲਈ ਹੈ।
ਇੱਕ ਬਿਆਨ ਰਾਹੀਂ ਸ੍ਰੀ ਚੀਮਾ ਨੇ

ਪਰਾਲੀ ਦੇ ਨਿਪਟਾਰੇ ਲਈ ਕਿਸਾਨਾਂ ਨੂੰ ਵੰਡੀਆਂ ਮਸ਼ੀਨਾਂ

ਚੰਡੀਗੜ੍ਹ,18 ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਸੂਬੇ ਦੇ ਖੇਤੀਬਾੜੀ ਵਿਭਾਗ ਵੱਲੋਂ ਝੋਨੇ ਦੀ ਰਹਿੰਦ-ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਲਈ ਕਿਸਾਨਾਂ ਨੂੰ ਹੁਣ ਤੱਕ 7337 ਖੇਤੀ ਮਸ਼ੀਨਾਂ/ਖੇਤੀ ਸੰਦ ਸਬਸਿਡੀ ’ਤੇ ਮੁਹੱਈਆ ਕਰਵਾਏ ਜਾ ਚੁੱਕੇ ਹਨ।

ਰੁੱਸਿਆਂ ਨੂੰ ਮਨਾਉਣ ਚੱਲੀ 'ਆਪ', ਹੁਣ ਧਰਮਵੀਰ ਗਾਂਧੀ ਨਾਲ ਮੁਲਾਕਾਤ

ਚੰਡੀਗੜ੍ਹ,18 ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਆਮ ਆਦਮੀ ਪਾਰਟੀ 'ਚ ਰੁੱਸੇ ਹੋਏ ਆਗੂਆਂ ਨੂੰ ਮਨਾਉਣ ਲਈ ਚੱਲ ਰਹੀ ਕਵਾਇਦ ਦੌਰਾਨ ਹੁਣ ਪਾਰਟੀ ਦੇ ਬਾਗੀ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੂੰ ਮਨਾਇਆ ਜਾ ਰਿਹਾ ਹੈ। ਇਸ ਦਾ ਦਾਅਵਾ 'ਆਪ' ਆਗੂ ਸੰਜੇ ਸਿੰਘ ਨੇ ਕੀਤਾ ਹੈ।

ਅਕਾਲੀ-ਭਾਜਪਾ ਵਫਦ ਵਲੋਂ ਰਾਜਪਾਲ ਨਾਲ ਮੁਲਾਕਾਤ, ਸੌਂਪਿਆ ਮੰਗ ਪੱਤਰ

ਚੰਡੀਗੜ੍ਹ,18 ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਅਕਾਲੀ-ਭਾਜਪਾ ਦੇ ਇਕ ਵਫਦ ਵਲੋਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਰਾਜਪਾਲ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ ਗਈ। ਵਫਦ ਵਲੋਂ ਜ਼ਿਲਾ ਪਰਿਸ਼ਦ ਅਤੇ ਪੰਚਾਇਤੀ ਚੋਣਾਂ 'ਚ ਹੋ ਰਹੀ ਧੱਕੇਸ਼ਾਹੀ ਦੇ ਖਿਲਾਫ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਦੌਰਾਨ ਸੁਖਬੀਰ ਬਾਦਲ ਨੇ ਰਾਜਪਾਲ ਨੂੰ ਪੰਜਾਬ 'ਚੋਂ ਕੈਪਟਨ ਸਰਕਾਰ ਹਟਾਉਣ ਦੀ ਮੰਗ ਕੀਤੀ। ਸੁਖਬੀਰ ਬਾਦਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਨਵਜੋਤ ਸਿੱਧੂ ਦੀ ਵੀ ਕਾਲ ਡਿਟੇਲ ਦੀ ਜਾਂਚ ਕਰਾਉਣੀ ਚਾਹੀਦੀ ਹੈ ਕਿਉਂਕਿ

ਕਰਮਚਾਰੀਆਂ ਦੀ ਹੜਤਾਲ, ਨਗਰ ਨਿਗਮ ਦੇ ਸਟਾਫ ਦੀਆਂ ਛੁੱਟੀਆਂ ਰੱਦ

ਚੰਡੀਗੜ੍ਹ ,18 ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) :ਸ਼ਹਿਰ 'ਚ ਡੋਰ-ਟੂ-ਡੋਰ ਕੂੜਾ ਚੁੱਕਣ ਵਾਲੇ ਕਰਮਚਾਰੀਆਂ ਦੀ ਹੜਤਾਲ ਨੂੰ ਮੁੱਖ ਰੱਖਦਿਆਂ ਨਗਰ ਨਿਗਮ ਨੇ ਵੱਡਾ ਫੈਸਲਾ ਲੈਂਦੇ ਹੋਏ ਸਾਰੇ ਸਟਾਫ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। ਨਿਗਮ ਨੇ ਕਿਹਾ ਹੈ

ਭਾਰਤ ਸਰਕਾਰ ਕਰਤਾਰਪੁਰ ਸਾਹਿਬ ਦੇ ਲਾਂਘੇ ਬਾਰੇ ਪਾਕਿਸਤਾਨ ਨਾਲ ਗੱਲ ਕਰੇ : ਬਾਜਵਾ

ਚੰਡੀਗਡ਼੍ਹ,18 ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਮੌਜੂਦਾ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਵਲੋਂ ਪਾਕਿਸਤਾਨ ਵੱਲ ਜਾਂਦੇ ਕਰਤਾਰਪੁਰ ਸਾਹਿਬ ਦੇ ਰਸਤੇ ਨੂੰ ਖੋਲ੍ਹਣ ਲਈ ਕੀਤੇ ਜਾ ਰਹੇ ਯਤਨਾਂ ’ਚ ਸ਼ਾਮਲ ਹੁੰਦਿਆਂ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਇਸ ਪੱਤਰ ਰਾਹੀਂ ਪ੍ਰਧਾਨ ਮੰਤਰੀ ਤੋਂ ਮੰਗ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਹ ਇਹ ਮਾਮਲਾ 2011 ’ਚ ਲੋਕ ਸਭਾ ’ਚ ਉਠਾ ਚੁੱਕੇ ਹਨ। ਬਾਜਵਾ ਨੇ ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ’ਚ ਕਿਹਾ ਹੈ ਕਿ ਇਸ ਮਾਮਲੇ ਨਾਲ ਪੂਰੀ ਦੁਨੀਆ ਦੇ ਸਿੱਖਾਂ ਦੀਆਂ ਭਾਵਨਾਵਾਂ ਜੁਡ਼ੀਆਂ ਹੋਈਆਂ ਹਨ ਤੇ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦੀ 550ਵੀਂ ਵਰ੍ਹੇਗੰਢ ਦੇ ਸਮਾਗਮ ਵੀ ਆਉਣ ਵਾਲੇ ਸਮੇਂ ਵਿਚ ਹੋਣੇ ਹਨ। ਉਨ੍ਹਾਂ ਕਿਹਾ ਕਿ ਇਸ ਲਈ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹ ਕੇ ਕੋਰੀਡੋਰ ਸਥਾਪਿਤ ਕਰਨਾ ਜ਼ਰੂਰੀ ਹੈ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0064525760
Copyright © 2018, Panjabi Times. All rights reserved. Website Designed by Mozart Infotech