ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਪੰਜਾਬ

ਪੀਐਸਐਮਯੂ ਵੱਲੋਂ ਸਰਕਾਰ ਖਿਲਾਫ਼ ਗੇਟ ਰੈਲੀ

July 11, 2018 02:26 PM

ਅੰਮ੍ਰਿਤਸਰ,10 ਜੁਲਾਈ (ਪੰਜਾਬੀ ਟਾਈਮਜ਼ ਬਿਊਰੋ ) : ਪੀਐਸਐਮਯੂ ਜਥੇਬੰਦੀ ਵੱਲੋਂ ਅੱਜ ਇਥੇ ਆਮਦਨ ਕਰ ਦੇਣ ਵਾਲੇ ਕਰਮਚਾਰੀਆਂ ’ਤੇ ਲਾਏ ਗਏ ਦੋ ਸੌ ਰੁਪਏ ਵਾਧੂ ਵਿਕਾਸ ਟੈਕਸ ਦੇ ਰੋਸ ਵਜੋਂ ਸਰਕਾਰ ਖਿਲਾਫ ਗੇਟ ਰੈਲੀ ਕੀਤੀ ਗਈ। ਗੇਟ ਰੈਲੀ ਵਿੱਚ ਜਗਦੀਸ਼ ਠਾਕੁਰ, ਜ਼ਿਲ੍ਹਾ ਪ੍ਰਧਾਨ ਬਲਬੀਰ ਸਿੰਘ ਬਾਜਵਾ ਤੇ ਗੁਰਿੰਦਰ ਸਿੰਘ ਸੋਢੀ ਸ਼ਾਮਲ ਹੋਏ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਇਸ ਟੈਕਸ ਦੇ ਰਾਹੀਂ ਸਰਕਾਰ ਵੱਲੋਂ ਮੁਲਾਜ਼ਮ ਵਰਗ ’ਤੇ ਵਾਧੂ ਆਰਥਿਕ ਬੋਝ ਪਾ ਦਿੱਤਾ ਗਿਆ ਹੈ। ਉਨ੍ਹਾਂ ਇਸ ਟੈਕਸ ਨੂੰ ਕਰਮਚਾਰੀਆਂ ’ਤੇ ਜਜੀਆ ਕਰਾਰ ਦਿੱਤਾ। ਬੁਲਾਰਿਆਂ ਨੇ ਕਰਮਚਾਰੀਆਂ ਦਾ ਡੋਪ ਟੈਸਟ ਕਰਾਉਣ ਦੇ ਫੈਸਲੇ ਦਾ ਵੀ ਵਿਰੋਧ ਕੀਤਾ ਹੈ। ਇਸ ਮੌਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਅਮਨ ਅਬਦਾਲ, ਮਨਜਿੰਦਰ ਸਿੰਘ, ਸਕੱਤਰ ਸਿੰਘ, ਨਿਰਮਲ ਸਿੰਘ ਅਨੰਦ ਸ਼ਾਮਲ ਸਨ।


ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਸਾਂਝਾ ਅਧਿਆਪਕ ਮੋਰਚਾ ਨੇ ਕੇਵਲ ਢਿੱਲੋਂ ਦੀ ਕੋਠੀ ਘੇਰੀ

ਬਰਨਾਲਾ,13 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਅਧਿਆਪਕਾਂ ਦੀ ਤਨਖਾਹ ਕਟੌਤੀ ਖ਼ਿਲਾਫ਼ ਤੇ ਸਮੂਹ ਕੱਚੇ ਅਧਿਆਪਕਾਂ ਨੂੰ ਪੂਰੀਆਂ ਤਨਖਾਹਾਂ ’ਤੇ ਪੱਕਾ ਕਰਵਾਉਣ ਲਈ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ 38ਵੇਂ ਦਿਨ ਬਰਨਾਲਾ ਸਥਿਤ ਸੂਬਾਈ ਕਾਂਗਰਸੀ ਆਗੂ ਕੇਵਲ ਢਿੱਲੋਂ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਜ਼ਿਲ੍ਹਾ ਆਗੂ ਨਿਰਮਲ ਚੁਹਾਣਕੇ, ਹਰਿੰਦਰ ਮੱਲ੍ਹੀਆਂ, ਗੁਰਮੀਤ ਸੁਖਪੁਰ, ਪ੍ਰਮਿੰਦਰ ਕਾਹਨੇਕੇ, ਸਿਕੰਦਰ ਸਿੰਘ ਤੇ ਬਲਦੇਵ ਧੌਲਾ ਨੇ ਕਿਹਾ ਕਿ ਪਿਛਲੇ 10 ਸਾਲਾਂ ਤੋਂ ਕੰਮ ਕਰ ਰਹੇ ਅਧਿਆਪਕਾਂ ਦੀਆਂ ਤਨਖਾਹਾਂ ਤੇ ਜ਼ਬਰੀ ਕੱਟ ਲਾ ਕੇ ਸਰਕਾਰ ਜਿੱਥੇ ਅਧਿਆਪਕਾਂ ਨੂੰ ਆਰਥਿਕ ਤੇ ਮਾਨਸਿਕ ਸੰਕਟ ਵੱਲ ਧੱਕ ਕੇ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਕਰ ਰਹੀ ਹੈ, ਉਥੇ ਹੀ ਸਰਕਾਰ ਸਰਕਾਰੀ ਸਕੂਲਾਂ ਦਾ ਭੋਗ ਪਾ ਕੇ ਗਰੀਬ ਬੱਚਿਆਂ ਦੇ ਹੱਥੋਂ ਪੜ੍ਹਾਈ ਦਾ ਹੱਕ ਖੋਹ ਰਹੀ ਹੈ।

ਅਧਿਆਪਕ ਦੀ ਬਦਲੀ ਰੁਕਵਾਉਣ ਲਈ ਸੂਕਲ ਅੱਗੇ ਧਰਨਾ

ਫਿਰੋਜ਼ਪੁਰ,13 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਅੱਜ ਸਰਕਾਰੀ ਪ੍ਰਾਇਮਰੀ ਸਕੂਲ ਹਸਤੇ ਕੇ ਦੇ ਹੈੱਡ ਟੀਚਰ ਨੀਰਜ ਯਾਦਵ ਦਾ ਤਬਾਦਲਾ ਰੁਕਵਾਉਣ ਲਈ ਪਿੰਡ ਹਸਤੇ ਕੇ ਦੇ ਵਾਸੀਆਂ ਨੇ ਸਕੂਲ ਦੇ ਗੇਟ ਦੇ ਬਾਹਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਨੀਰਜ ਯਾਦਵ ਨੂੰ ਫਾਰਗ ਕਰਨ ਲਈ ਆਏ ਸੈਂਟਰ ਹੈੱਡ ਟੀਚਰਜ਼ ਖਾਈ ਫੇਮੇ ਕੇ ਨੂੰ ਗੇਟ ਤੋਂ ਹੀ ਵਾਪਸ ਮੋੜ ਦਿੱਤਾ। ਇਹ ਅਧਿਆਪਕ ਸਰਕਾਰ ਖ਼ਿਲਾਫ਼ ਅਧਿਆਪਕਾਂ ਦੇ ਵਿੱਢੇ ਸੰਘਰਸ਼ ਵਿੱਚ ਮੋਹਰੀ ਹੋਣ ਕਾਰਨ ਇਸ ਦੀ ਜਬਰੀ ਬਦਲੀ ਤਰਨ ਤਾਰਨ ਜ਼ਿਲ੍ਹੇ ਵਿਚ ਕੀਤੇ ਜਾਣ ਦੇ ਲੋਕ ਸਰਕਾਰ ਖ਼ਿਲਾਫ਼ ਦੋਸ ਲਗਾ ਰਹੇ ਹਨ।

ਸ਼ਰਾਬ ਦੇ ਠੇਕੇਦਾਰਾਂ ਖ਼ਿਲਾਫ਼ ਲੋਕਾਂ ਵੱਲੋਂ ਧਰਨਾ ਅਤੇ ਨਾਅਰੇਬਾਜ਼ੀ

ਰੂੜੇਕੇ ਕਲਾਂ,13 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਇੱਥੇ ਸ਼ਰਾਬ ਦੇ ਠੇਕੇਦਾਰਾਂ ਵੱਲੋਂ ਬੀਤੀ ਸ਼ਾਮ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਦੇ ਘਰ ਵਿੱਚ ਦਾਖ਼ਲ ਹੋ ਕੇ ਲਈ ਗਈ ਤਲਾਸ਼ੀ ਕਾਰਨ ਭੜਕੇ ਲੋਕਾਂ ਨੇ ਠੇਕੇ ਅੱਗੇ ਧਰਨਾ ਦੇ ਕੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸ਼ਰਾਬ ਦੇ ਠੇਕੇਦਾਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਧਰਨੇ ਵਿੱਚ ਬੈਠੇ ਮਜ਼ਦੂਰ ਮੁਕਤੀ ਮੋੋਰਚਾ ਦੇ ਆਗੂ ਗੁਰਚਰਨ ਸਿੰਘ ਅਤੇ ਕਲੱਬ ਦੇ ਪ੍ਰਧਾਨ ਨਾਜ਼ਰ ਸਿੰਘ ਨਾਜਾ ਨੇ ਦੱਸਿਆ ਕਿ ਸ਼ਰਾਬ ਦੇ ਠੇਕੇਦਾਰਾਂ ਵੱਲੋਂ ਨਰਿੰਦਰ ਕੁਮਾਰ ਜੋ ਕਿ ਇਕ ਫਲਾਂ ਦੀ ਰੇਹੜੀ ਲਾਉਂਦਾ ਹੈ

ਸਟੂਡੈਂਟਸ ਯੂਨੀਅਨ ਵੱਲੋਂ ਬਾਇਓਮੀਟ੍ਰਿਕ ਮਸ਼ੀਨਾਂ ਲਗਾਉਣ ਦਾ ਵਿਰੋਧ

ਫਾਜ਼ਿਲਕਾ,13 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਅੱਜ ਇੱਥੇ ਸਰਕਾਰੀ ਐੱਮਆਰ ਕਾਲਜ ‘ਚ ਨਵੀਂਆਂ ਲਗਾਈਆਂ ਬਾਇਓਮੀਟ੍ਰਿਕ ਮਸ਼ੀਨਾਂ ਦੇ ਵਿਰੋਧ ‘ਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ‘ਚ ਵੱਡੀ ਗਿਣਤੀ ‘ਚ ਯੂਨੀਅਨ ਮੈਂਬਰ ਅਤੇ ਕਾਲਜ ਦੇ ਵਿਦਿਆਰਥੀ ਸ਼ਾਮਲ ਸਨ।

ਬੇਗਾਨੀ ਜ਼ਮੀਨ ਨੂੰ ਆਪਣੀ ਜ਼ਮੀਨ ਦੱਸ ਕੇ ਲੱਖਾਂ ਦੀ ਠੱਗੀ ਮਾਰੀ

ਫਿਰੋਜ਼ਪੁਰ,13 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਕਿਸੇ ਹੋਰ ਧਿਰ ਦੀ ਜ਼ਮੀਨ ਨੂੰ ਆਪਣੀ ਜ਼ਮੀਨ ਦੱਸ ਕੇ ਇਕ ਵਿਅਕਤੀ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਮਮਦੋਟ ਪੁਲੀਸ ਨੇ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਪੁਲੀਸ ਨੂੰ ਦਿੱਤੇ ਬਿਆਨਾਂ ਵਿਚ ਸਵਰਨ ਸਿੰਘ ਪੁੱਤਰ ਮਾਛਾ ਸਿੰਘ ਵਾਸੀ ਫੱਤੇ ਵਾਲਾ ਹਿਠਾੜ ਨੇ ਦੋਸ਼ ਲਗਾਉਂਦਿਆ ਦੱਸਿਆ ਕਿ ਜ਼ੋਰਾ ਸਿੰਘ ਅਤੇ ਗੁਰਬਚਨ ਸਿੰਘ ਨੇ 11 ਕਨਾਲ 8 ਮਰਲੇ ਜ਼ਮੀਨ ਅਤੇ 7 ਕਨਾਲ 19 ਮਰਲੇ ਸੈਂਟਰਲ ਗੌਰਮਿੰਟ ਜ਼ਮੀਨ ਦਾ ਇਕਰਾਰਨਾਮਾ

ਪੰਜਕੋਸੀ ’ਚ ਵਿਆਹੁਤਾ ਨੇ ਫਾਹਾ ਲਿਆ

ਅਬੋਹਰ,13 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਉਪ ਮੰਡਲ ਅਬੋਹਰ ਦੇ ਪਿੰਡ ਪੰਜਕੋਸੀ ’ਚ ਇਕ ਔਰਤ ਨੇ ਬੀਤੇ ਦਿਨ ਰਾਤ ਨੂੰ ਸ਼ੱਕੀ ਹਾਲਤਾਂ ’ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੇ ਭਰਾ ਨੇ ਸਹੁਰਾ ਪਰਿਵਾਰ ’ਤੇ ਦਾਜ ਦੇ ਦੋਸ਼ ਲਾਏ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ’ਤੇ ਪੁੱਜੀ ਥਾਣਾ ਖੂਈਆਂ ਸਰਵਰ ਪੁਲੀਸ ਨੇ ਲਾਸ਼ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਲਿਆਂਦੀ।

ਜ਼ਿਲ੍ਹਾ ਪੱਧਰੀ ਸਾਇੰਸ ਕਾਂਗਰਸ ਸਫਲਤਾਪੂਰਵਕ ਸਮਾਪਤ

ਫ਼ਰੀਦਕੋਟ,13 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿੱਚ 26ਵੀਂ ਜ਼ਿਲ੍ਹਾ ਪੱਧਰੀ ਸਾਇੰਸ ਕਾਂਗਰਸ ਕਰਵਾਈ ਗਈ। ਸਾਇੰਸ ਕਾਂਗਰਸ ਦਾ ਉਦਘਾਟਨ ਵਾਈਸ ਪ੍ਰਿੰਸੀਪਲ ਤੇਜਿੰਦਰ ਕੌਰ ਬਰਾੜ ਨੇ ਸ਼ਮਾਂ ਰੌਸ਼ਨ ਕਰ ਕੇ ਕੀਤਾ ਅਤੇ ਭਾਗ ਲੈਣ ਵਾਲੇ ਬਾਲ ਵਿਗਿਆਨੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ। ਜ਼ਿਲ੍ਹਾ ਫਰੀਦਕੋਟ ਦੇ ਵੱਖ-ਵੱਖ ਸਕੂਲਾਂ ਦਸਮੇਸ਼ ਪਬਲਿਕ ਸਕੂਲ ਫਰੀਦਕੋਟ, ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਤੇ ਬਾਬਾ ਫਰੀਦ ਪਬਲਿਕ ਸਕੂਲ ਫਰੀਦਕੋਟ ਅਤੇ ਮੇਜਬਾਨ ਸਕੂਲ ਦੀਆਂ ਟੀਮਾਂ ਨੇ ਭਾਗ ਲਿਆ।

ਦਸਮੇਸ਼ ਪਬਲਿਕ ਸਕੂਲ ਵਿੱਚ ਪੰਜ ਰੋਜ਼ਾ ਪੁਸਤਕ ਮੇਲਾ ਸ਼ੁਰੂ

ਫ਼ਰੀਦਕੋਟ,13 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਬੱਚਿਆਂ ਵਿੱਚ ਸਾਹਿਤ ਪ੍ਰਤੀ ਰੁਚੀ ਵਧਾਉਣ ਅਤੇ ਸਿਲੇਬਸ ਤੋਂ ਇਲਾਵਾ ਮਿਆਰੀ ਸਾਹਿਤ ਪੜ੍ਹਨ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਅੱਜ ਇੱਥੇ ਦਸਮੇਸ਼ ਪਬਲਿਕ ਸਕੂਲ ਵਿਚ ਡਾਇਰੈਕਟਰ ਗੁਰਚਰਨ ਸਿੰਘ ਦੀ ਅਗਵਾਈ ਵਿੱਚ ਪੰਜਾ ਰੋਜ਼ਾ ਪੁਸਤਕ ਮੇਲਾ ਸ਼ੁਰੂ ਕੀਤਾ ਗਿਆ। ਮੇਲੇ ਦਾ ਉਦਘਾਟਨ ਸਕੂਲ ਦੀ ਪ੍ਰਿੰਸੀਪਲ ਨੀਰੂ ਗਾਂਧੀ ਨੇ ਕੀਤਾ। ਪ੍ਰਿੰ. ਨੀਰੂ ਗਾਂਧੀ ਨੇ ਬੱਚਿਆਂ ਨੂੰ ਪੁਤਸਕਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਕੂਲੀ ਕਿਤਾਬਾਂ ਤੋਂ ਇਲਾਵਾ ਉਨ੍ਹਾਂ ਨੂੰ ਹੋਰ ਵਿਸ਼ਿਆਂ ਨਾਲ ਸਬੰਧਤ ਪੁਸਤਕਾਂ ਵੀ ਪੜ੍ਹਨੀਆਂ ਚਾਹੀਦੀਆਂ ਹਨ, ਕਿਉਂਕਿ ਪੁਸਤਕਾਂ ਗਿਆਨ ਪ੍ਰਾਪਤ ਕਰਨ ਦਾ ਸਰਵ-ਉੱਤਮ ਅਤੇ ਸਸਤਾ ਸਾਧਨ ਹਨ। ਉਨ੍ਹਾਂ ਪੁਸਤਕਾਂ ਵਿਚਲੇ ਸ਼ਬਦਾਂ ਅਤੇ ਸਿੱਖਿਆਵਾਂ ਨੂੰ ਜੀਵਨ ਸ਼ੈਲੀ ਦਾ ਅੰਗ ਬਣਾਉਣ ਲਈ ਪ੍ਰੇਰਿਆ।

ਨਿਗਮ ਵੱਲੋਂ 45 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਕੰਮ ਅਲਾਟ

ਹੁਸ਼ਿਆਰਪੁਰ,13 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਨਗਰ ਨਿਗਮ ਵਲੋਂ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਲਈ ਬਣਾਈ ਗਈ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਅੱਜ ਮੇਅਰ ਸ਼ਿਵ ਸੂਦ ਦੀ ਪ੍ਰਧਾਨਗੀ ਹੇਠ ਹੋਈ। ਕਮਿਸ਼ਨਰ ਬਲਵੀਰ ਰਾਜ ਸਿੰਘ ਅਤੇ ਸਹਾਇਕ ਕਮਿਸ਼ਨਰ ਸੰਦੀਪ ਤਿਵਾੜੀ ਵੀ ਮੀਟਿੰਗ ’ਚ ਮੌਜੂਦ ਸਨ। ਮੀਟਿੰਗ ਦੌਰਾਨ ਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚ ਹੋਣ ਵਾਲੇ ਜ਼ਰੂਰੀ ਵਿਕਾਸ ਕਾਰਜਾਂ ਅਤੇ ਦਫ਼ਤਰ ਨਾਲ ਸਬੰਧਤ ਕਾਰਜਾਂ ਬਾਰੇ ਚਰਚਾ ਕੀਤੀ ਗਈ। ਮੇਅਰ ਨੇ ਦੱਸਿਆ ਕਿ

ਖ਼ੁਸ਼ੀ ਵਿੱਚ ‘ਬੇਸੁੱਧ,,’,, ਪੁਲੀਸ ਮਲਾਜ਼ਮਾਂ ਨੇ ਸੜਕ ’ਤੇ ਵਹਾਇਆ ਖੂਨ

ਜਲੰਧਰ,13 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੁਲੀਸ ਕਮਿਸ਼ਨਰ ਤੋਂ ਪ੍ਰਸ਼ੰਸਾ ਪੱਤਰ ਪ੍ਰਾਪਤ ਕਰਨ ਤੋਂ ਬਾਅਦ ਬੀਤੀ ਰਾਤ ਕਥਿਤ ਨਸ਼ੇ ਵਿੱਚ ਧੁੱਤ ਪੁਲੀਸ ਮੁਲਾਜ਼ਮਾਂ ਨੇ ਆਪਣੀ ਗੱਡੀ ਨਾਲ ਰਿਕਸ਼ਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਇਕ ਜ਼ਖ਼ਮੀ ਹੋ ਗਿਆ। ਹਾਦਸੇ ਵਿੱਚ ਜ਼ਖਮੀ ਹੋਏ ਜੋਗਿੰਦਰ ਠਾਕੁਰ (55) ਦੀ ਇਲਾਜ ਦੌਰਾਨ ਮੌਤ ਹੋਈ। ਉਹ ਇਥੇ ਬਸ਼ੀਰਪੁਰਾ ਦਾ ਰਹਿਣ ਵਾਲਾ ਸੀ ਤੇ ਮੂਲ ਰੂਪ ਵਿੱਚ ਉਹ ਬਿਹਾਰ ਦਾ ਸੀ। ਪੁਲੀਸ ਨੇ ਐਫ਼ਆਈਆਰ ਤਾਂ ਦਰਜ ਕਰ ਲਈ ਹੈ ਪਰ ਪੀੜਤ ਪਰਿਵਾਰ ’ਤੇ ਰਾਜ਼ੀਨਾਮੇ ਲਈ ਕਥਿਤ ਦਬਾਅ ਪਾਇਆ ਜਾ ਰਿਹਾ ਹੈ। ਲੰਘੀ ਰਾਤ ਕਰੀਬ ਸਾਢੇ 10 ਵਜੇ ਲਾਡੋਵਾਲੀ ਰੋਡ ’ਤੇ ਚਿੱਟੀ ਐਸਵੀਯੂ ਵਿੱਚ ਕਥਿਤ ਸ਼ਰਾਬ ਨਾਲ ਧੁੱਤ

ਕਾਰ ਦੀ ਟੱਕਰ ਨਾਲ ਦੋ ਦੋਸਤਾਂ ਦੀ ਮੌਤ

ਜ਼ੀਰਕਪੁਰ,,13 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਇੱਥੋਂ ਦੀ ਜ਼ੀਰਕਪੁਰ-ਪੰਚਕੂਲਾ ਸੜਕ ’ਤੇ ਲੰਘੀ ਦੇਰ ਰਾਤ ਇਕ ਕਾਰ ਨੇ ਅੱਗੇ ਜਾ ਰਹੇ ਬੁਲਟ ਮੋਟਰਸਾਈਕਲ ਨੂੰ ਪਿੱਛੇ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਦੋਵੇਂ ਨੌਜਵਾਨ ਬਲਟਾਣਾ ਰਹਿੰਦੇ ਆਪਣੇ ਇਕ ਦੋਸਤ ਦੇ ਵਿਆਹ ਸਮਾਗਮ ਵਿੱਚੋਂ ਜ਼ੀਰਕਪੁਰ ਵੱਲ ਆ ਰਹੇ ਸੀ। ਮ੍ਰਿਤਕਾਂ ਦੀ ਪਛਾਣ 29 ਸਾਲਾ ਬਹਾਦਰ ਸਿੰਘ ਵਾਸੀ ਪਿੰਡ ਪੰਡਵਾਲਾ (ਡੇਰਾਬੱਸੀ) ਅਤੇ 25 ਸਾਲਾ ਦੇਵ ਦੱਤ ਵਾਸੀ ਪਿੰਡ ਢੀਂਡਣ ਚੰਡੀਮੰਦਰ ਪੰਚਕੂਲਾ ਵਜੋਂ ਹੋਈ ਹੈ।

ਨੌਜਵਾਨ ਦੀ ਲੁੱਟਮਾਰ ਤੇ ਕੁੱਟਮਾਰ ਕੀਤੀ

ਕੁਰਾਲੀ,13 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਚੰਡੀਗੜ੍ਹ ਤੋਂ ਡਿਊਟੀ ਕਰਕੇ ਆ ਰਹੇ ਨੌਜਵਾਨ ਨਾਲ ਕਾਲਾ ਕੱਪੜਾ ਗਿਰੋਹ ਨੇ ਲੁੱਟਮਾਰ ਕੀਤੀ। ਲੁਟੇਰਾ ਗਿਰੋਹ ਨੌਜਵਾਨ ਤੋਂ ਨਗਦੀ ਸਣੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਿਆ ਜਦੋਂਕਿ ਜ਼ਖ਼ਮੀ ਨੌਜਵਾਨ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਸਥਾਨਕ ਸਿਵਲ ਹਸਪਤਾਲ ਵਿੱਚ ਦਾਖ਼ਲ ਕੁੱਬਾਹੇੜੀ ਨਿਵਾਸੀ ਪਰਮਜੀਤ ਸਿੰਘ ਪੁੱਤਰ ਜੋਗਾ ਸਿੰਘ ਨੇ ਦੱਸਿਆ ਕਿ ਉਹ ਪੰਜਾਬ ਰੋਡਵੇਜ਼ ਵਿੱਚ ਡਰਾਈਵਰ ਹੈ।

ਲੱਕੜ ਦਾ ਭਰਿਆ ਟਰੱਕ ਚੌਕ ਵਿੱਚ ਪਲਟਿਆ

ਕੁਰਾਲੀ,13 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਸ਼ਹਿਰ ਦੀ ਹੱਦ ਅੰਦਰ ਕੌਮੀ ਮਾਰਗ ਉੱਤੇ ਹੋਏ ਹਾਦਸੇ ਦੌਰਾਨ ਲੱਕੜ ਦਾ ਭਰਿਆ ਟਰੱਕ ਮੁੱਖ ਚੌਕ ਵਿੱਚ ਪਲਟ ਗਿਆ। ਹਾਦਸੇ ਦੌਰਾਨ ਟਰੱਕ ਚਾਲਕ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਟਰੈਫਿਕ ਲਾਈਟਾਂ ਵਾਲੇ ਮੁੱਖ ਚੌਕ ਵਿੱਚ ਇਹ ਹਾਦਸਾ ਅੱਜ ਤੜਕਸਾਰ ਉਸ ਸਮੇਂ ਹੋਇਆ ਜਦੋਂ ਸੀਸਵਾਂ ਵਾਲੇ ਪਾਸੇ ਤੋਂ ਆ ਰਹੀ ਇੱਕ ਕਾਰ ਨੂੰ ਬਚਾਉਣ ਦੇ ਚੱਕਰ ਵਿੱਚ ਰੂਪਨਗਰ ਤੋਂ ਖਰੜ ਵੱਲ ਨੂੰ ਜਾ ਰਿਹਾ ਟਰੱਕ ਬੇਕਾਬੂ ਹੋ ਗਿਆ

ਮੁਹਾਲੀ ਵਿੱਚ ਪੁਰਾਣੇ ਅੰਤਰਰਾਜੀ ਬੱਸ ਅੱਡੇ ਨੂੰ ਮੁੜ ਚਾਲੂ ਕਰਨ ਦੀ ਮੰਗ

ਐਸ.ਏ.ਐਸ. ਨਗਰ (ਮੁਹਾਲੀ),13 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਇੱਥੋਂ ਦੇ ਫੇਜ਼-8 ਸਥਿਤ ਪੁਰਾਣੇ ਅੰਤਰਰਾਜੀ ਬੱਸ ਅੱਡੇ ਨੂੰ ਮੁੜ ਤੋਂ ਚਾਲੂ ਕਰਨ ਦੀ ਮੰਗ ਉੱਠਣੀ ਸ਼ੁਰੂ ਹੋ ਗਈ ਹੈ। ਹਾਲਾਂਕਿ ਕੁਝ ਸਮਾਂ ਪਹਿਲਾਂ ਗਮਾਡਾ ਨੇ ਇਹ ਬੱਸ ਅੱਡਾ ਬੰਦ ਕਰ ਦਿੱਤਾ ਹੈ ਪਰ ਇਸ ਦੇ ਬਾਵਜੂਦ ਪ੍ਰਾਈਵੇਟ ਬੱਸਾਂ ਅਤੇ ਕੁਝ ਸਰਕਾਰੀ ਬੱਸਾਂ ਦੇ ਚਾਲਕ ਅੱਡੇ ਦੇ ਬਾਹਰ ਬੱਸਾਂ ਖੜ੍ਹੀਆਂ ਕਰਕੇ ਸਵਾਰੀਆਂ ਢੋਹ ਰਹੇ ਹਨ।

ਜਲੰਧਰ ਬਾਈਪਾਸ ’ਤੇ ਧਰਨਾ ਦੇਣ ਵਾਲਿਆਂ ਖ਼ਿਲਾਫ਼ ਕੇਸ ਦਰਜ

ਹੁਸ਼ਿਆਰਪੁਰ ,13 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਗੰਦੇ ਪਾਣੀ ਦੀ ਸਪਲਾਈ ਦੇ ਖਿਲਾਫ਼ ਪ੍ਰਦਰਸ਼ਨ ਕਰਦਿਆਂ ਜਲੰਧਰ ਬਾਈਪਾਸ ’ਤੇ ਸੋਮਵਾਰ ਨੂੰ ਆਦਰਸ਼ ਕਲੋਨੀ ਪਿੱਪਲਾਂਵਾਲਾ ਦੇ ਵਾਸੀਆਂ ਵਲੋਂ ਟ੍ਰੈਫ਼ਿਕ ਜਾਮ ਕਰ ਦਿੱਤਾ ਗਿਆ ਸੀ ਜਿਸ ’ਤੇ ਮਾਡਲ ਟਾਊਨ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖਿਲਾਫ਼ ਨੈਸ਼ਨਲ ਹਾਈਵੇਅ ਐਕਟ ਦੀ ਧਾਰਾ 8 ਬੀ ਅਤੇ ਆਈ.ਪੀ.ਸੀ ਦੀ ਧਾਰਾ 283 ਤਹਿਤ ਕੇਸ ਦਰਜ ਕਰ ਦਿੱਤਾ ਹੈ। ਇਕ ਪੁਲੀਸ ਮੁਲਾਜ਼ਮ ਨੂੰ ਮੁਦਈ ਬਣਾ ਕੇ ਪੁਲੀਸ ਨੇ ਇਹ ਕੇਸ ਰਜਿਸਟਰ ਕੀਤਾ ਹੈ।

ਪ੍ਰਦੂਸ਼ਣ ਕੰਟਰੋਲ ਬੋਰਡ ਟੀਮ ਵੱਲੋਂ ਪਿੰਡਾਂ ਦਾ ਦੌਰਾ

ਜਲੰਧਰ,13 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਲੋਕਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਵੱਲੋਂ ਜ਼ਿਲ੍ਹੇ ਦੇ ਪੰਜ ਪਿੰਡਾਂ ਦੇ ਕਿਸਾਨਾਂ ਨਾਲ ਮੀਟਿੰਗਾਂ ਕਰ ਕੇ ਉਨ੍ਹਾਂ ਨੂੰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਉਤਸ਼ਾਹਿਤ ਕੀਤਾ ਗਿਆ। ਪਿੰਡ ਫੋਲੜੀਵਾਲ, ਹੱਲੋਤਾਲੀ, ਦਨਿਆਲ, ਉਦੋਪੁਰ ਅਤੇ ਲਾਂਬੜੀ ਦੇ ਕਿਸਾਨਾਂ ਵੱਲੋਂ ਇਨ੍ਹਾਂ ਮੀਟਿੰਗਾਂ ਵਿੱਚ ਹਿੱਸਾ ਲਿਆ ਗਿਆ। ਬੋਰਡ ਦੇ ਅਧਿਕਾਰੀਆਂ ਨੇ ਦੱਸਿਆ ਕਿ ਕਿਸਾਨਾਂ ਨੇ ਖੇਤਾਂ ਵਿੱਚੋਂ ਪਰਾਲੀ ਸੰਭਾਲਣ ਲਈ ਤਕੜਾ ਹੁੰਗਾਰਾ ਭਰਿਆ ਹੈ। ਉਨ੍ਹਾਂ ਦੱਸਿਆ ਕਿ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੇ ਪਰਾਲੀ ਦੀਆਂ ਗੰਢਾਂ ਬੰਨ੍ਹਣ ਤੋਂ ਲੈ ਕੇ ਪਰਾਲੀ ਨੂੰ ਖੇਤਾਂ ਵਿੱਚ ਹੀ ਵਹਾਉਣ ਲਈ ਮਲਚ ਕੀਤਾ ਤੇ ਰੋਟਾਵੇਟਰ ਰਾਹੀਂ ਵਹਾਈ ਕੀਤੀ।

ਜਲੰਧਰ ਦੇ ਵਿਧਾਇਕਾਂ ਨੇ ਦਿਖਾਇਆ ‘ਸਮਾਰਟ ਸੁਫ਼ਨਾ’

ਜਲੰਧਰ,13 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) :   ਸ਼ਹਿਰ ਦੇ ਚਾਰੇ ਕਾਂਗਰਸੀ ਵਿਧਾਇਕਾਂ ਪਰਗਟ ਸਿੰਘ, ਬਾਵਾ ਹੈਨਰੀ, ਰਜਿੰਦਰ ਬੇਰੀ ਅਤੇ ਸੁਸ਼ੀਲ ਕੁਮਾਰ ਰਿੰਕੂ ਨੇ ਸਾਂਝੇ ਬਿਆਨ ’ਚ ਕਿਹਾ ਹੈ ਕਿ ‘ਸਮਾਰਟ ਸਿਟੀ ਪ੍ਰਾਜੈਕਟ’ ਸ਼ਹਿਰ ਦਾ ਯੋਜਨਾਬੱਧ ਢੰਗ ਨਾਲ ਵਿਕਾਸ ਕਰਕੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰੇਗਾ। ਵਿਧਾਇਕਾਂ ਨੇ ਕਿਹਾ ਕਿ ‘ਸਮਾਰਟ ਸਿਟੀ ਪ੍ਰਾਜੈਕਟ’ ਤਹਿਤ ਸ਼ਹਿਰ ਦੇ ਸੰਪੂਰਨ ਵਿਕਾਸ ਦੀ ਰੂਪ ਰੇਖਾ ਤਿਆਰ ਕੀਤੀ ਜਾ ਚੁੱਕੀ ਹੈ। ਸ਼ਹਿਰ ਵਿੱਚ ਐਮਰਜੰਸੀ ਸੇਵਾਵਾਂ, ਜਿਵੇਂ ਪੁਲੀਸ ਤੇ ਫਾਇਰ ਬ੍ਰਿਗੇਡ, ਨੂੰ ਸੁਚਾਰੂ ਕਰਨ ਲਈ ਕੰਟਰੋਲ ਰੂਮ ਸਥਾਪਿਤ ਕੀਤਾ ਜਾਵੇਗਾ।

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਤਰਨ ਤਾਰਨ,13 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਬਾਬਾ ਵੀਰ ਸਿੰਘ ਜ਼ੋਨ ਇਕਾਈ ਨੇ ਇਲਾਕੇ ਦੇ ਪਿੰਡ ਰਸੂਲਪੁਰ ਦੇ ਗੁਰਦੁਆਰੇ ਵਿੱਚ ਅੱਜ ਮੀਟਿੰਗ ਕੀਤੀ। ਇਸ ਦੌਰਾਨ ਸੂਬੇ ਵਿੱਚ ਨਿੱਤ ਵਾਪਰ ਰਹੀਆਂ ਚੋਰੀਆਂ, ਲੁੱਟਾਂ, ਕਤਲਾਂ, ਡਾਕਿਆਂ ਦੀਆਂ ਵਾਰਦਾਤਾਂ ਦੀ ਨਿਖੇਧੀ ਕਰਦਿਆਂ ਸਰਕਾਰ ਕੋਲੋਂ ਇਨ੍ਹਾਂ ਘਟਨਾਵਾਂ ਬਾਰੇ ਆਪਣੀ ਚੁੱਪ ਤੋੜਨ ਦੀ ਮੰਗ ਕੀਤੀ ਗਈ| ਮੀਟਿੰਗ ਦੌਰਾਨ ਕਿਸਾਨਾਂ ਤੇ ਮਜ਼ਦੂਰਾਂ ਵੱਡੋਭ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ|

116 ਸਾਲਾ ਮਾਤਾ ਚਰਨ ਕੌਰ ਦਾ ਦੇਹਾਂਤ

ਬਟਾਲਾ,13 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਹਲਕਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਰੌੜ ਖਹਿਰਾ ਦੀ 116 ਸਾਲਾ ਮਾਤਾ ਚਰਨ ਕੌਰ ਦਾ ਲੰਘੀ ਰਾਤ ਦੇਹਾਂਤ ਹੋ ਗਿਆ। ਉਨ੍ਹਾਂ ਦਾ ਜਨਮ 1902 ਵਿੱਚ ਹੋਇਆ ਸੀ। ਉਸ ਨੇ ਪੰਜ ਪੀੜ੍ਹੀਆਂ ਦਾ ਨਿੱਘ ਮਾਣਿਆ ਹੈ

ਰੁਜ਼ਗਾਰ ਮੇਲੇ ਦੇ ਪਹਿਲੇ ਦਿਨ 489 ਨੌਜਵਾਨਾਂ ਦੀ ਨੌਕਰੀ ਲਈ ਚੋਣ

ਅੰਮ੍ਰਿਤਸਰ,13 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਦੇਣ ਦੇ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੇ ਆਈਟੀਆਈ ਰਣਜੀਤ ਐਵੀਨਿਊ ਵਿੱਚ ਰੁਜ਼ਗਾਰ ਮੇਲਾ ਲਾਇਆ। ਇਸ ਮੇਲੇ ਵਿੱਚ ਲਗਪਗ 1500 ਨੌਜਵਾਨਾਂ ਨੇ ਭਾਗ ਲਿਆ, ਜਿਸ ਵਿੱਚ ਵੱਖ-ਵੱਖ ਕੰਪਨੀਆਂ ਨੇ ਦਸਵੀਂ, ਬਾਰ੍ਹਵੀਂ ਅਤੇ ਆਈ.ਟੀ.ਆਈ. ਪਾਸ 489 ਨੌਜਵਾਨਾਂ ਨੂੰ ਨੌਕਰੀ ਲਈ ਚੁਣਿਆ ਤੇ ਵੱਖ-ਵੱਖ ਕੰਪਨੀਆਂ ਵੱਲੋਂ 568 ਨੌਜਵਾਨਾਂ ਨੂੰ ਸ਼ਾਰਟ ਲਿਸਟ ਕੀਤਾ ਗਿਆ ਹੈ। ਅੱਜ ਮੇਲੇ ਦੇ ਪਹਿਲੇ ਦਿਨ ਵੱਖ-ਵੱਖ ਖੇਤਰਾਂ ਦੀਆਂ 33 ਕੰਪਨੀਆਂ ਨੇ ਹਿੱਸਾ ਲਿਆ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0067297610
Copyright © 2018, Panjabi Times. All rights reserved. Website Designed by Mozart Infotech