ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਪੰਜਾਬ

ਨਸ਼ੇ ਦੀ ਓਵਰਡੋਜ ਨੇ ਮਹਿਲ ਖੁਰਦ ਦੇ 2 ਨੌਜਵਾਨਾਂ ਦੀ ਮੌਤ

July 11, 2018 03:28 PM

ਮਹਿਲ ਕਲਾਂ10 ਜੁਲਾਈ( ਗੁਰਭਿੰਦਰ ਗੁਰੀ)- ਬੀਤੀ ਰਾਤ ਇਥੋਂ ਨਜਦੀਕੀ ਪਿੰਡ ਮਹਿਲ ਖੁਰਦ (ਬਰਨਾਲਾ) ਦੇ ਮਾਪਿਆਂ ਦੇ ਇਕਲੌਤੇ 2 ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਦੀਪ ਸਿੰਘ (29) ਪੁੱਤਰ ਰਣਜੀਤ ਸਿੰਘ ਅਤੇ ਜਸਵਿੰਦਰ ਸਿੰਘ (23) ਪੁੱਤਰ ਜਗਰਾਜ ਸਿੰਘ ਜਿਨ੍ਹਾਂ ਦੇ ਆਪਣੇ ਟਰੱਕ ਸਨ ਜਿਨ੍ਹਾਂ ਨਾਲ ਮੰਡੀਆਂ ਵਿੱਚ ਢੋਆ ਢੁਆਈ ਦਾ ਕੰਮ ਕਰਦੇ ਸਨ। ਜੋ ਕਿ ਬੀਤੀ ਰਾਤ ਮਹਿਲ ਕਲਾਂ ਦੀ ਅਨਾਜ ਮੰਡੀ ਵਿੱਚ ਬਣੇ ਸਰਾਬ ਦੇ ਠੇਕੇ ਦੀ ਕੰਧ ਨਾਲ ਬੈਠ ਕੇ ਨਸੇ ਵਾਲੇ ਟੀਕੇ ਲਗਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ  ਮੌਤ ਹੋ ਗਈ। ਜਿਸ ਦਾ ਪਤਾ ਠੇਕੇ ਨਾਲ ਅਹਾਤਾ ਕਰਦੇ ਇੱਕ ਪ੍ਰਵਾਸੀ ਨੂੰ ਅਹਾਤਾ ਬੰਦ ਕਰਨ ਸਮੇਂ ਲੱਗਾ ਤਾਂ ਉਸ ਨੇ ਤੁਰੰਤ ਪਰਿਵਾਰ ਵਾਲਿਆਂ ਨੂੰ ਦਿੱਤੀ ਗਈ। ਜਿਨ੍ਹਾਂ ਨੂੰ ਪਰਿਵਾਰ ਵਾਲਿਆਂ ਵੱਲੋਂ ਸਰਕਾਰੀ ਹਸਪਤਾਲ ਮਹਿਲ ਕਲਾਂ ਵਿਖੇ ਲਿਜਾਇਆ ਗਿਆ ਜਿਥੇ  ਡਾਕਟਰਾਂ ਨੇ ਉਨ੍ਹਾਂ ਮਿਰਤਕ ਐਲਾਨ ਦਿੱਤਾ। ਇਸ ਸਬੰਧੀ ਪਿੰਡ ਵਾਸੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਮ੍ਰਿਤਕ ਸੁਖਦੀਪ ਸਿੰਘ ਦਾ ਡੇਢ ਕੁ ਸਾਲ ਪਹਿਲਾ ਬਰਨਾਲਾ ਦੀ ਜਸਵੀਰ ਕੌਰ ਨਾਲ ਹੋਇਆ ਸੀ ਤੇ ਉਹ ਖੇਤੀ ਬਾੜੀ ਦਾ ਕੰਮ ਕਰਦਾ ਸੀ ਅਤੇ ਇਸ ਦੇ ਕੋਈ ਔਲਾਦ ਨਹੀ ਸੀ। ਉਨ੍ਹਾਂ ਦੱਸਿਆਂ ਕਿ ਦੂਸਰੇ ਲੜਕੇ ਜਸਵਿੰਦਰ ਸਿੰਘ ਦਾ ਵਿਆਹ ਖਿਆਲੀ ਦੀ ਕਮਲਪ੍ਰੀਤ ਕੌਰ ਨਾਲ ਹੋਇਆ ਸੀ ਜਿਸ ਦੇ ਇੱਕ ਡੇਢ ਸਾਲ ਦਾ ਪੁੱਤਰ ਹੈ। ਜਿਕਰਯੋਗ ਹੈ ਕਿ ਉਕਤ ਘਟਨਾ ਜਿਸ ਜਗਾਂ ਤੇ ਵਾਪਰੀ ਉਸ ਜਗਾਂ ਤੋਂ ਡੀ ਐਸ ਪੀ ਦਫ਼ਤਰ ਮਹਿਲ ਕਲਾਂ ਮਹਿਜ 15-20 ਫੁੱਟ ਦੀ ਦੂਰੀ ਤੇ ਹੈ। ਇਥੋਂ ਇਹ ਸਿੱਧ ਹੁੰਦਾ ਹੈ ਕਿ ਨਸੇੜੀ ਪੁਲਸ ਤੋਂ ਡਰਦੇ ਹੋਏ ਨਾ ਦਫ਼ਤਰ ਦੇ ਨਜ਼ਦੀਕ ਬੈਠ ਕੇ ਟੀਕੇ ਲਗਾ ਰਹੇ ਸਨ। ਜਿਸ ਕਰਕੇ ਚਿੱਟੇ ਵਰਗੇ ਨਸ਼ਿਆਂ ਦਾ ਸੇਵਨ ਕਰਨ ਵਾਲੇ ਨਸ਼ੇੜੀਆ ਨੂੰ ਪੁਲਸ ਦਾ ਕੋਈ ਡਰ ਨਹੀ ਰਿਹਾ। ਇਹ ਪੁਲਸ ਦੀ ਕਾਰਗੁਜ਼ਾਰੀ ਤੇ ਵੀ ਸਵਾਲੀਆਂ ਚਿੰਨ੍ਹ ਲਗਾ ਰਹੇ ਹਨ।

ਕੀ ਕਹਿੰਦੇ ਨੇ ਪੁਲਸ ਅਧਿਕਾਰੀ:-

ਕੀ ਕਹਿੰਦੇ ਨੇ ਥਾਣਾ ਮੁਖੀ :- ਥਾਣਾ ਮਹਿਲ ਕਲਾਂ ਦੇ ਮੁਖੀ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਉਕਤ ਮਾਮਲੇ ਸਬੰਧੀ 174 ਦੀ ਕਾਰਵਾਈ ਕੀਤੀ ਗਈ ਹੈ ਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ। ਅਗਰ ਜਾਂਚ ਦੌਰਾਨ ਕੋਈ ਦੋਸੀ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਕੀ ਕਹਿੰਦੇ ਹਲਕਾ ਵਿਧਾਇਕ :- ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਚਿੱਟੇ ਵਰਗੇ ਨਸ਼ਿਆਂ ਪ੍ਰਤੀ ਸਰਕਾਰ ਗੰਭੀਰ ਨਹੀ ਹੈ। ਜੇਕਰ ਸਰਕਾਰ ਤੇ ਪੁਲਸ ਪ੍ਰਸ਼ਾਸਨ ਚਾਹੇ ਤਾਂ ਨਸੇ ਨੂੰ ਠੱਲ੍ਹ ਪੈ ਸਕਦੀ ਹੈ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਮਜੀਠੀਆ ਤੇ ਜਿਲਾ ਪ੍ਰੀਸ਼ਦ ਦੇ ਜੇਤੂ ਮੈਬਰ ਸਮਰਥਕਾਂ ਨਾਲ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਅਮ੍ਰਿਤਸਰ ,23  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) :   ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕਤਰ ਸ: ਬਿਕਰਮ ਸਿੰਘ ਮਜੀਠੀਆ ਨੇ ਜਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ 'ਚ ਹਲਕਾ ਮਜੀਠਾ ਵਿਚ ਅਕਾਲੀ ਦਲ ਨੂੰ ਮਿਲੀ ਵਡੀ ਕਾਮਯਾਬੀ ਲਈ ਜੇਤੂ ਮੈਬਰਾਂ ਅਤੇ ਸਮਰਥਕਾਂ ਨਾਲ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਪ੍ਰਮਾਤਮਾ ਦਾ ਸ਼ਕਰਾਨਾ ਕੀਤਾ ਹੈ। 

ਜੇ ਕੈਪਟਨ ਸਰਕਾਰ ਨੇ ਬਾਦਲਾਂ ਖਿਲਾਫ਼ ਕਾਰਵਾਈ ਨਾ ਕੀਤੀ ਤਾਂ ਕਾਂਗਰਸ ਦੇ ਪੱਲੇ ਵੀ ਕੁਝ ਨਹੀਂ ਰਹਿਣਾ – ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ

ਜੰਡਿਆਲਾ ਗੁਰੂ, 23 ਸਤੰਬਰ (ਵਰਿੰਦਰ ਸਿੰਘ  ): ਤਿੰਨ ਵਰ੍ਹੇ ਪਹਿਲਾਂ ਵਾਪਰੀਆਂ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਬਹਿਬਲ ਕਲਾਂ, ਕੋਟਕਪੂਰਾ ਦੀਆਂ ਘਟਨਾਵਾਂ ਦੀ ਜਾਂਚ ਲਈ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ 192 ਸਫ਼ਿਆਂ ਦੀ ਰਿਪੋਰਟ ਦੁਨੀਆਂ ਭਰ ਦੇ ਸਿੱਖ ਹਲਕਿਆਂ 'ਚ ਚਰਚਾ ਦਾ ਮੁੱਖ ਵਿਸ਼ਾ ਰਹੀ ਹੈ। ਵਿਧਾਨ ਸਭਾ ਵਿੱਚ ਇਸ ਰਿਪੋਰਟ 'ਤੇ ਅੱਠ ਘੰਟੇ ਦੀ ਵਿਚਾਰਧਾਰਾ ਚਰਚਾ ਨੂੰ ਪੂਰੀ ਸਿੱਖ ਕੌਮ ਨੇ ਲਾਈਵ ਦੇਖਿਆ ਤੇ ਸੁਣਿਆ ਹੈ, ਇਹ ਵੀ ਸ਼ਾਇਦ ਪਹਿਲੀ ਵਾਰ ਹੋਇਆ ਕਿ ਸਿੱਖ ਮਾਮਲਿਆਂ ਵਿੱਚ ਕਿਸੇ ਕਮਿਸ਼ਨ ਦੀ ਰਿਪੋਰਟ ਇਵੇਂ ਪਬਲਿਕ ਕੀਤੀ ਗਈ ਹੋਵੇ। ਹਾਲ ਹੀ ਵਿੱਚ ਜਿਨ੍ਹਾਂ ਰਿਪੋਰਟਾਂ ਨੂੰ ਕਦੀ ਸਰਕਾਰੀ ਤਹਿਖਾਨਿਆਂ 'ਚੋਂ ਬਾਹਰ ਦੀ ਹਵਾ ਨਹੀਂ ਲਵਾਈ ਗਈ

ਅੱਠ ਸਾਲਾ ਬੱਚਾ ਕਲੋਨੀ ਦੀ ਬੇਸਮੈਂਟ ਵਿੱਚ ਡੁੱਬਿਆ

ਖਰੜ,23  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਨਜ਼ਦੀਕੀ ਪਿੰਡ ਘੜੂੰਆਂ ਵਿੱਚ ਉਸਾਰੀ ਅਧੀਨ ਇੱਕ ਗੈਰ-ਮਨਜੂਰਸ਼ੁਦਾ ਕਲੋਨੀ ਦੀ ਬੇਸਮੈਂਟ ਵਿੱਚ ਭਰੇ ਪਾਣੀ ਵਿੱਚ ਡੁੱਬ ਜਾਣ ਕਾਰਨ ਇੱਕ 8 ਸਾਲਾ ਬੱਚੇ ਦੀ ਮੌਤ ਹੋ ਗਈ। ਇਸ ਸਬੰਧੀ ਮ੍ਰਿਤਕ ਬੱਚੇ ਦੇ ਪਿਤਾ ਬਲਜਿੰਦਰ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਉਹ ਪਿੰਡ ਘੜੂੰਆ ਵਿੱਚ ਫੋਟੋੋਸਟੈਟ ਦੀ ਦੁਕਾਨ ਕਰਦਾ ਹੈ। ਉਸ ਦਾ ਛੋਟਾ ਲੜਕਾ ਗੁਰਜੋਤ ਸਿੰਘ ਉਮਰ 8 ਸਾਲ ਜੋ ਤੀਜੀ ਜਮਾਤ ਵਿੱਚ ਪੜ੍ਹਦਾ ਹੈ, ਉਹ ਹੋਰ ਬੱਚਿਆਂ

ਮੀਂਹ ਕਾਰਨ ਇਲਾਕੇ ’ਚ ਹਜ਼ਾਰਾਂ ਏਕੜ ਝੋਨੇ ਦੀ ਫਸਲ ਬਰਬਾਦ

ਲਾਲੜੂ,23  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪਿਛਲੇ ਦੋ ਦਿਨਾਂ ਤੋਂ ਹੋ ਰਹੀ ਭਾਰੀ ਬਰਸਾਤ ਕਾਰਨ ਇਲਾਕੇ ਦੇ ਕਿਸਾਨਾਂ ਦੀ ਪੁੱਤਾਂ ਵਾਂਗੂ ਪਾਲੀ ਝੋਨੇ ਦੀ ਫਸਲ ਦਾ ਭਾਰੀ ਨੁਕਸਾਨ ਹੋ ਰਿਹਾ ਹੈ, ਜਿਸ ਦੇ ਚਲਦੇ ਕਿਸਾਨਾਂ ਦੇ ਚਿਹਰਿਆਂ ’ਤੇ ਗੰਭੀਰ ਚਿੰਤਾ ਦੇ ਨਿਸਾਨ ਵਿਖਾਈ ਦੇ ਰਹੇ ਹਨ। ਪਿਛਲੇ ਲੰਮੇ ਸਮੇਂ ਤੋਂ ਆਰਥਿਕ ਮੰਦਹਾਲੀ ਦੀ ਸਿਕਾਰ ਕਿਸਾਨੀ ਫਿਰ ਤੋਂ ਕੁਦਰਤੀ ਕਰੋਪੀ ਦਾ ਸ਼ਿਕਾਰ ਹੋ ਰਹੀ ਹੈ।

ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਤੇ ਸਫ਼ਾਈ ਮਜ਼ਦੂਰਾਂ ਵੱਲੋਂ ਸੰਘਰਸ਼ ਦਾ ਐਲਾਨ

ਐਸ.ਏ.ਐਸ. ਨਗਰ (ਮੁਹਾਲੀ),23  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਦੀ ਕਲਾਸ-4 ਗੌਰਮਿੰਟ ਐਂਪਲਾਈਜ਼ ਯੂਨੀਅਨ ਪੰਜਾਬ, ਪੰਜਾਬ ਗੌਰਮਿੰਟ ਠੇਕਾ ਮੁਲਾਜ਼ਮ ਐਕਸ਼ਨ ਅਤੇ ਪੰਜਾਬ ਸਫ਼ਾਈ ਮਜ਼ਦੂਰ ਫੈਡਰੇਸ਼ਨ ਦੀ ਸਾਂਝੀ ਮੀਟਿੰਗ ਅੱਜ ਇੱਥੇ ਫੈਡਰੇਸ਼ਨ ਦੇ ਚੇਅਰਮੈਨ ਤੇ ਮੁਲਾਜ਼ਮ ਸੰਘਰਸ਼ ਲਹਿਰ ਦੇ ਮੋਢੀ ਸੱਜਣ ਸਿੰਘ, ਸੀਨੀਅਰ ਉਪ ਪ੍ਰਧਾਨ ਮੋਹਣ ਸਿੰਘ, ਜਨਰਲ ਸਕੱਤਰ ਪਵਨ ਗੋਡਯਾਲ, ਮੁਹਾਲੀ ਦੇ ਪ੍ਰਧਾਨ ਸੋਭਾ ਰਾਮ ਅਤੇ ਰਾਜਨ ਚਵੱਰੀਆ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਡੋਰ ਟੂ ਡੋਰ ਕੂੜਾ ਕਰਕਟ ਚੁੱਕਣ ਅਤੇ ਦਰਜਾ ਚਾਰ ਮੁਲਾਜ਼ਮਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਉਨ੍ਹਾਂ ਦੇ ਸਥਾਈ ਹੱਲ ਲਈ ਚਰਚਾ ਕੀਤੀ ਗਈ। ਇਸ ਮੌਕੇ ਮੁਲਾਜ਼ਮ ਮੰਗਾਂ ਦੀ ਪੂਰਤੀ ਲਈ

ਬਾਰਸ਼ ਨਾਲ ਕੁਰਾਲੀ ਹੋਇਆ ਜਲਥਲ; ਸੜਕਾਂ ਤੇ ਗਲੀਆਂ ’ਚ ਭਰਿਆ ਪਾਣੀ

ਕੁਰਾਲੀ,23  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਸ਼ਹਿਰ ’ਚ ਅੱਜ ਕਈ ਘੰਟੇ ਪਈ ਬਾਰਸ਼ ਕਾਰਨ ਸਾਰਾ ਸ਼ਹਿਰ ਜਲਥਲ ਹੋ ਗਿਆ। ਬਾਰਸ਼ ਨੇ ਸ਼ਹਿਰ ਦੇ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ। ਤੜਕਸਾਰ ਤੋਂ ਲੈ ਕੇ ਬਾਅਦ ਦੁਪਹਿਰ ਤੱਕ ਹੋਈ ਬਾਰਸ਼ ਕਾਰਨ ਸ਼ਹਿਰ ਦੇ ਕਈ ਵਾਰਡਾਂ ਦੀਆਂ ਗਲੀਆਂ ਤੇ ਸੜਕਾਂ ਤਲਾਅ ਬਣ ਗਈਆਂ। ਸ਼ਹਿਰ ਦੀ ਕੌਮੀ ਮਾਰਗ ’ਤੇ ਖਾਲਸਾ ਸਕੂਲ ਅੱਗੇ ਕਈ ਫੁੱਟ ਪਾਣੀ ਭਰਨ ਕਾਰਨ ਵਾਹਨ ਚਾਲਕਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪਈ।

ਘਰੇਲੂ ਨੌਕਰ ਨੇ ਕੀਤੀ ਖ਼ੁਦਕੁਸ਼ੀ

ਐਸ.ਏ.ਐਸ. ਨਗਰ (ਮੁਹਾਲੀ,23  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਇੱਥੋਂ ਦੇ ਸੈਕਟਰ-88 ਸਥਿਤ ਗਮਾਡਾ ਦੇ ਪੂਰਵ ਪ੍ਰੀਮੀਅਮ ਅਪਾਰਟਮੈਂਟ ਹਾਊਸਿੰਗ ਕੰਪਲੈਕਸ ’ਚ ਲੋਕਾਂ ਦੇ ਘਰਾਂ ’ਚ ਖਾਣਾ ਬਣਾਉਣ ਵਾਲੇ ਘਰੇਲੂ ਨੌਕਰ ਨੇ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਵਿਜੈ ਕੁਮਾਰ ਵਾਸੀ ਉੱਤਰਾਖੰਡ ਵਜੋਂ ਹੋਈ ਹੈ। ਇਸ ਸਬੰਧੀ ਸੋਹਾਣਾ ਪੁਲੀਸ ਨੇ ਮ੍ਰਿਤਕ ਨੌਜਵਾਨ ਦੇ ਪਿਤਾ ਮੋਹਨ ਰਾਮ ਦੀ ਸ਼ਿਕਾਇਤ ’ਤੇ ਅਣਪਛਾਤੇ ਫਲੈਟ ਮਾਲਕਾਂ ਖ਼ਿਲਾਫ਼ ਧਾਰਾ

ਜਗਤਪੁਰਾ ’ਚ ਮਕਾਨ ਦੀ ਛੱਤ ਡਿੱਗਣ ਕਾਰਨ ਔਰਤ ਜ਼ਖ਼ਮੀ

ਐਸ.ਏ.ਐਸ. ਨਗਰ ,23  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਪਿਛਲੇ ਦੋ ਦਿਨ ਤੋਂ ਹੋ ਰਹੀ ਭਾਰੀ ਬਾਰਸ਼ ਦੇ ਚੱਲਦਿਆਂ ਐਤਵਾਰ ਨੂੰ ਇੱਥੋਂ ਦੇ ਨੇੜਲੇ ਪਿੰਡ ਜਗਤਪੁਰਾ ’ਚ ਇੱਕ ਕੱਚੇ ਮਕਾਨ ਦੀ ਛੱਤ ਡਿੱਗਣ ਕਾਰਨ ਔਰਤ ਜ਼ਖ਼ਮੀ ਹੋ ਗਈ। ਜਦੋਂ ਇਹ ਹਾਦਸਾ ਵਾਪਰਿਆਂ ਉਦੋਂ ਔਰਤ ਇਕੱਲੀ ਸੀ ਜਦੋਂਕਿ ਉਸ ਦਾ ਪਤੀ ਤੇ ਦਿਉਰ ਕੰਮ ’ਤੇ ਗਏ ਹੋਏ ਸਨ। ਪੀੜਤ ਔਰਤ ਨੂੰ ਮਲਬੇ ਥੱਲੇ ਦਬਣ ਕਾਰਨ ਕਾਫੀ ਸੱਟਾਂ ਲੱਗੀਆਂ। ਹਾਦਸੇ ਦੀ ਸੂਚਨਾ ਮਿਲਦੇ ਹੀ ਸੋਹਾਣਾ ਪੁਲੀਸ ਤੇ ਪੀਸੀਆਰ ਪਾਰਟੀ

ਸ਼ਮਸ਼ਾਨ ਘਾਟ ’ਚ ਪਾਣੀ ਭਰਿਆ,ਦੋ ਸਸਕਾਰ ਰੁਕੇ

ਫਗਵਾੜਾ,23  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਲਗਾਤਾਰ ਹੋ ਰਹੀ ਬਾਰਸ਼ ਨੇ ਜਿੱਥੇ ਪੂਰੇ ਸ਼ਹਿਰ ਨੂੰ ਪਾਣੀ ਨਾਲ ਜਲ ਥਲ ਕਰ ਦਿੱਤਾ ਹੈ, ਉੱਥੇ ਹੀ ਮੁਹੱਲਾ ਬਾਬਾ ਗਧੀਆਂ ਦੇ ਸ਼ਮਸ਼ਾਨਘਾਟ ’ਚ ਕਰੀਬ 2-2 ਫੁੱਟ ਪਾਣੀ ਖੜ੍ਹਾ ਹੋਣ ਕਾਰਨ ਮੁਹੱਲੇ ’ਚ ਹੋਈਆਂ ਦੋ ਮੌਤਾਂ ਮਗਰੋਂ ਮ੍ਰਿਤਕ ਦੇਹਾਂ ਦੀਆਂ ਅੰਤਿਮ ਰਸਮਾਂ ਨੂੰ ਫ਼ਿਲਹਾਲ ਰੋਕ ਦਿੱਤਾ ਗਿਆ ਹੈ।

ਅਕਾਲੀ-ਭਾਜਪਾ ਤੇ ਬਸਪਾ ਗੱਠਜੋੜ ਕਾਂਗਰਸ ਨੂੰ ਢਾਹ ਲਾਉਣ ’ਚ ਨਾਕਾਮ

ਆਦਮਪੁਰ ਦੋਆਬਾ,23  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਬਲਾਕ ਸਮਿਤੀ ਆਦਮਪੁਰ ਦੀਆਂ ਚੋਣਾਂ ਵਿਚ ਅਕਾਲੀ-ਭਾਜਪਾ ਅਤੇ ਬਸਪਾ ਦਾ ਗੱਠਜੋੜ ਹੋਣ ਦੇ ਬਾਵਜੂਦ ਵੀ ਕਾਂਗਰਸ 16 ਵਿੱਚੋਂ 8 ਸੀਟਾਂ ਲੈ ਕੇ ਜਾਣ ਵਿਚ ਸਫਲ ਹੋ ਗਈ। ਅਕਾਲੀ-ਭਾਜਪਾ ਅਤੇ ਬਸਪਾ ਦਾ ਇਹ ਗਠਜੋੜ ਸ਼ਿਰਫ ਆਦਮਪੁਰ ਬਲਾਕ ਸਮਿਤੀ ਦੀਆਂ 16 ਸੀਟਾਂ ’ਤੇ ਸੀ। ਹਲਕਾ ਵਿਧਾਇਕ ਪਵਨ ਟੀਨੂੰ, ਸੁਖਵਿੰਦਰ ਸਿੰਘ ਕੋਟਲੀ, ਜ਼ਿਲ੍ਹਾ ਭਾਜਪਾ ਪ੍ਰਧਾਨ ਦਿਹਾਤੀ (ਉਤਰੀ) ਜਲੰਧਰ ਤੇ ਹੋਰ

ਦੋਆਬੇ ’ਚ ਬਸਪਾ ਦੇ ਮੁੜ ਉਭਾਰ ਕਾਰਨ ਕਾਂਗਰਸ ਤੇ ਅਕਾਲੀ ਸੋਚਾਂ ’ਚ

ਜਲੰਧਰ,23  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀਆਂ ਦੀਆਂ ਚੋਣਾਂ ਦੇ ਆਏ ਨਤੀਜਿਆਂ ਨੇ ਬਸਪਾ ਦਾ ਡੇਢ ਦਹਾਕੇ ਬਾਅਦ ਇਸ ਖਿੱਤੇ ਵਿੱਚ ਉਭਾਰ ਪੈਦਾ ਕੀਤਾ ਹੈ। ਇਨ੍ਹਾਂ ਨਤੀਜਿਆਂ ਵਿੱਚ ਕਈ ਥਾਂਵਾਂ ’ਤੇ ਸ਼੍ਰੋਮਣੀ ਅਕਾਲੀ ਦਲ ਦਾ ਸਫਾਇਆ ਹੀ ਹੋ ਗਿਆ ਜਦ ਕਿ ਆਪ ਦਾ ਇੱਕ ਵੀ ਉਮੀਦਵਾਰ ਜਿੱਤ ਨਹੀਂ ਸਕਿਆ। ਦੋਆਬੇ ਵਿੱਚ ਬਸਪਾ ਨੇ ਬਲਾਕ ਸਮਿਤੀਆਂ 40 ਤੇ 2 ਜ਼ਿਲ੍ਹਾ ਪਰਿਸ਼ਦ ਦੀਆਂ ਸੀਟਾਂ ਜਿੱਤ ਕੇ ਇਸ ਖਿੱਤੇ ਵਿੱਚੋਂ ਅਕਾਲੀ ਦਲ ਅਤੇ ਕਾਂਗਰਸ ਦੋਹਾਂ ਨੂੰ ਸੋਚੀ ਪਾ ਦਿੱਤਾ ਹੈ। ਸ਼ਾਹਕੋਟ ਤੇ ਲੋਹੀਆਂ ਬਲਾਕਾਂ ਵਿੱਚ ਤਾਂ ਸ਼ਰੋਮਣੀ ਅਕਾਲੀ ਦਲ ਦਾ ਮੁਕੰਮਲ ਸ

ਡੀਸੀ ਵੱਲੋਂ ਜਲੰਧਰ ਜ਼ਿਲ੍ਹੇ ’ਚ ਹੜ੍ਹ ਪ੍ਰਬੰਧਾਂ ਦਾ ਜਾਇਜ਼ਾ

ਜਲੰਧਰ,23  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਪੰਜਾਬ ਅਤੇ ਨਾਲ ਲਗਦੇ ਪਹਾੜੀ ਸੂਬਿਆਂ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਮੱਦੇਨਜ਼ਰ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਆਪਣੀ ਸਰਕਾਰੀ ਰਿਹਾਇਸ਼ ’ਤੇ ਅਧਿਕਾਰੀਆਂ ਨਾਲ ਹੰਗਾਮੀ ਮੀਟਿੰਗ ਕਰਕੇ ਜ਼ਿਲ੍ਹੇ ਵਿੱਚ ਹੜ੍ਹ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡੀਸੀ ਨੇ ਕਿਹਾ ਕਿ ਪਹਾੜੀ ਇਲਾਕਿਆਂ ਵਿਚ ਪੈ ਰਹੇ ਲਗਾਤਾਰ ਮੀਂਹ ਕਾਰਨ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਚਿੰਤਾ ਕਰਨ ਦੀ ਲੋੜ ਨਹੀਂ ਹੈ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸੇ ਵੀ ਅਣਸੁਖਾਵੇਂ ਹਾਲਾਤ ਨਾਲ ਨਜਿੱਠਣ ਲਈ ਢੁਕਵੇਂ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹਰ ਤਰ੍ਹਾਂ ਦੇ ਹਾਲਾਤ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਕਾਂਗਰਸ ਨੂੰ ਜਿਤਾ ਕੇ ਲੋਕਾਂ ਨੇ ਕੈਪਟਨ ਦੀ ਅਗਵਾਈ ’ਤੇ ਮੋਹਰ ਲਾਈ: ਰੰਧਾਵਾ

ਗਿੱਦੜਬਾਹਾ,23  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇੱਥੇ ਕਿਹਾ ਕਿ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ’ਤੇ ਚੋਣਾਂ ਦੌਰਾਨ ਸਰਕਾਰੀ ਮਸ਼ੀਨਰੀ ਅਤੇ ਸੱਤਾ ਦੀ ਦੁਰਵਰਤੋਂ ਦੇ ਲਾਏ ਜਾ ਰਹੇ ਦੋਸ਼ ਬੇਬੁਨਿਆਦ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਲੰਬੀ ਅਤੇ ਹੋਰ ਜਗ੍ਹਾ ਚੋਣਾਂ ਜਿੱਤਿਆ ਹੈ। ਸ੍ਰੀ ਰੰਧਾਵਾ ਹਲਕਾ ਵਿਧਾਇਕ ਰਾਜਾ ਵੜਿੰਗ ਦੇ ਸੱਦੇ ’ਤੇ ਗਿੱਦੜਬਾਹਾ ਹਲਕੇ ਦੇ ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣ ਜਿੱਤਣ ਵਾਲੇ ਮੈਂਬਰਾਂ ਦਾ ਸਨਮਾਨ ਕਰਨ ਵਿਸ਼ੇਸ਼ ਤੌਰ ਤੇ ਗਿੱਦੜਬਾਹਾ ਪੁੱਜੇ ਸਨ। 

ਗੰਨੇ ਦੀ ਅਦਾਇਗੀ ਤੇ ਬਾਂਡ ਨਾ ਕਰਨ ਤੋਂ ਕਾਸ਼ਤਕਾਰ ਔਖੇ

ਮੁਕੇਰੀਆਂ ,23  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਏ.ਬੀ. ਸ਼ੂਗਰ ਮਿੱਲ ਰੰਧਾਵਾ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ ਬਕਾਏ ਦੀ ਅਦਾਇਗੀ ਨਾ ਕਰਨ ਅਤੇ ਗੰਨਾ ਬਾਂਡ ਨਾ ਕੀਤੇ ਜਾਣ ਸਮੇਤ ਹੋਰ ਮੰਗਾਂ ਲਈ ਸੰਘਰਸ਼ ਕਮੇਟੀ ਦੇ ਵਫ਼ਦ ਨੇ ਮਿੱਲ ਦੇ ਵਾਈਸ ਪ੍ਰੈਜ਼ੀਡੈਂਟ (ਕੇਨ) ਵੀ.ਪੀ. ਸਿੰਘ ਨਾਲ ਮੁਲਾਕਾਤ ਕੀਤੀ। ਮੰਗਾਂ ਸਬੰਧੀ ਸੰਘਰਸ਼ ਕਮੇਟੀ ਵਲੋਂ ਐਸ.ਡੀ.ਐਮ. ਦਸੂਹਾ ਨੂੰ ਵੀ ਮੰਗ ਪੱਤਰ ਸੌਂਪ ਕੇ ਮਸਲੇ ਹੱਲ ਕਰਨ ਦੀ ਮੰਗ ਕੀਤੀ ਗਈ ਹੈ।

ਪੰਜਾਬ-ਹਿਮਾਚਲ ਦੀ ਹੱਦ ’ਤੇ ਦਰਿਆਵਾਂ ’ਚ ਬੇਰੋਕ ਖਣਨ

ਮੁਕੇਰੀਆਂ,23  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਤੇ ਹਿਮਾਚਲ ਦੀ ਹੱਦ ’ਤੇ ਪੈਂਦੇ ਬਿਆਸ ਦਰਿਆ ਤੇ ਸਵਾਂ ਨਦੀ ਕਿਨਾਰੇ ਲੱਗੇ ਕਰੱਸ਼ਰਾਂ ਵੱਲੋਂ ਦਰਿਆ ਵਿੱਚੋਂ ਗ਼ੈਰਕਾਨੂੰਨੀ ਮਾਈਨਿੰਗ ਵੱਡੇ ਪੱਧਰ ’ਤੇ ਕੀਤੀ ਜਾ ਰਿਹਾ ਹੈ। ਕਰੱਸ਼ਰਾਂ ’ਤੇ ਜਾਂਚ ਲਈ ਜਾਂਦੀਆਂ ਟੀਮਾਂ ਨੂੰ ਸਬੰਧਤ ਜ਼ਮੀਨ ਦੂਜੇ ਸੂਬੇ ਦੀ ਹੋਣ ਬਾਰੇ ਕਥਿਤ ਗੁਮਰਾਹ ਕਰਕੇ ਵਾਪਸ ਮੋੜ ਦਿੱਤਾ ਜਾਂਦਾ ਹੈ। ਮਾਈਨਿੰਗ ਬੰਦ ਹੋਣ ਦੇ ਬਾਵਜੂਦ ਕਰੱਸ਼ਰਾਂ ’ਤੇ ਪਏ ਕੱਚੇ ਤੇ ਤਿਆਰ ਮਾਲ ਦੀ ਜਾਂਚ ਕਰਕੇ ਵਿਭਾਗੀ ਅਧਿਕਾਰੀ ਕਾਰਵਾਈ ਕਰ ਸਕਦੇ ਹਨ, ਪਰ ਅਜਿਹਾ ਨਹੀਂ ਕੀਤਾ ਜਾ ਰਿਹਾ।

ਮੰਤਰੀ ਵੱਲੋਂ ਅਧਿਕਾਰੀਆਂ ਨੂੰ ਚਿਤਾਵਨੀ

ਅੰਮ੍ਰਿਤਸਰ,23  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਸ਼ਹਿਰ ਵਿੱਚ ਹੋਈਆਂ ਲੁੱਟ-ਖੋਹ ਦੀਆਂ ਘਟਨਾਵਾਂ ਤੋਂ ਚਿੰਤਤ ਸਿਹਤ ਮੰਤਰੀ ਓਪੀ ਸੋਨੀ ਨੇ ਅੱਜ ਜ਼ਿਲ੍ਹੇ ਦੇ ਸਾਰੇ ਚੁਣੇ ਹੋਏ ਪ੍ਰਤੀਨਿਧਾਂ ਨਾਲ ਜ਼ਿਲ੍ਹਾ ਪੁਲੀਸ ਤੇ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ।

ਬਾਰਡਰ ਕਿਸਾਨ ਯੂਨੀਅਨ ਅੱਜ ਕਰੇਗੀ ਕੈਪਟਨ ਦੀ ਕੋਠੀ ਦਾ ਘਿਰਾਓ

ਭਿੱਖੀਵਿੰਡ,23  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਪੰਜਾਬ ਬਾਰਡਰ ਕਿਸਾਨ ਯੂਨੀਅਨ 24 ਸਤੰਬਰ 11 ਵਜੇ ਆਪਣੇ ਬਣੇ ਪ੍ਰੋਗਰਾਮ ਅਨੁਸਾਰ ਆਪਣੀਆਂ ਮੰਗਾ ਨੂੰ ਲੈਕੇ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਚੰਡੀਗੜ ਘਿਰਾਓ ਕਰਨ ਜਾ ਰਹੀ ਹੈ। ਜਿਸ ਵਿੱਚ ਯੂਨੀਅਨ ਦੇ ਸਿਰਫ ਆਗੂ ਹੀ ਹਿੱਸਾ ਲੈਣ ਜਾਣਗੇ।

ਪੋਲਿੰਗ ਕੇਂਦਰਾਂ ’ਤੇ ਹਿੰਸਾ ਖ਼ਿਲਾਫ਼ ਚੋਣ ਅਮਲੇ ਵਿੱਚ ਰੋਸ

ਅੰਮ੍ਰਿਤਸਰ,23  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਡੈਮੋਕਰੇਟਿਕ ਟੀਚਰਜ਼ ਫਰੰਟ ਨੇ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਚੋਣਾਂ ਵਿੱਚ ਵੱਖ-ਵੱਖ ਬੂਥਾਂ ’ਤੇ ਵਾਪਰੀਆਂ ਹਿੰਸਕ ਘਟਨਾਵਾਂ ’ਤੇ ਸਖ਼ਤ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਚੋਣ ਅਮਲੇ ਦੀ ਕੁੱਟਮਾਰ ਤੇ ਬੈਲਟ ਪੇਪਰ ਖੋਹਣ ਦੀਆਂ ਘਟਨਾਵਾਂ ਨੇ ਕਈ ਸਵਾਲ ਤੇ ਸ਼ੰਕੇ ਖੜੇ ਕਰ ਦਿੱਤੇ ਹਨ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਅਵਸਥੀ, ਜ਼ਿਲ੍ਹਾ ਜਨਰਲ ਸਕੱਤਰ ਲਖਵਿੰਦਰ ਸਿੰਘ ਗਿੱਲ, ਜਰਮਨਜੀਤ ਸਿੰਘ ਛੱਜਲਵਡੀ ਤੇ

ਦੋ ਘਰਾਂ ਵਿੱਚੋਂ ਗਹਿਣੇ ਤੇ ਨਗ਼ਦੀ ਚੋਰੀ

ਮੁਕੇਰੀਆਂ,23  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਇਲਾਕੇ ਅੰਦਰ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਚੋਰ ਬੀਤੀ ਰਾਤ ਇਥੇ ਸ਼ਾਸਤਰੀ ਤੇ ਸੰਤ ਨਗਰ ਕਲੋਨੀ ਵਿੱਚ ਦੋ ਘਰਾਂ ਨੂੰ ਨਿਸ਼ਾਨਾ ਬਣਾਉਂਦਿਆਂ ਗਹਿਣੇ ਤੇ ਨਗ਼ਦੀ ਲੈ ਕੇ ਫ਼ਰਾਰ ਹੋ ਗਏ। ਡੀਐਸਪੀ ਦਫ਼ਤਰ ਤੋਂ ਮਹਿਜ਼ ਸੌ ਮੀਟਰ ਦੀ ਦੂਰੀ ਉੱਤੇ ਹੋਈਆਂ ਇਨ੍ਹਾਂ ਚੋਰੀਆਂ ਕਰ ਕੇ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ ਉੱਠਣ ਲੱਗੇ ਹਨ।
ਪਿੰਡ ਖਿੱਚੀਆਂ ਦੀ ਸੰਤ ਨਗਰ ਕਲੋਨੀ ਦੇ ਵਸਨੀਕ ਉਂਕਾਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਦੁਪਹਿਰ ਵੇਲੇ ਉਸ ਦਾ ਲੜਕਾ ਬਿਮਾਰ ਹੋਣ ਕਾਰਨ ਉਹਦੀ ਪਤਨੀ ਤੇ ਪਰਿਵਾਰਕ ਮੈਂਬਰ ਦਸੂਹਾ ਗਏ ਹੋਏ ਸਨ। ਉਸ ਨੂੰ ਵੀ ਕੋਈ ਕੰਮ ਪੈ ਜਾਣ ਕਾਰਨ ਘਰੋਂ ਸ਼ਹਿਰ ਨੂੰ ਆ ਗਿਆ।

ਕਤਲ ਦੇ ਦੋਸ਼ ਹੇਠ ਪਰਵਾਸੀ ਕਾਬੂ

ਅੰਮ੍ਰਿਤਸਰ,23  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੁਲੀਸ ਨੇ ਇਕ ਅਜਿਹਾ ਵਿਅਕਤੀ ਕਾਬੂ ਕੀਤਾ ਹੈ, ਜਿਸ ਨੇ ਪਿਛਲੇ ਇਕ ਸਾਲ ਵਿਚ 3 ਵਿਅਕਤੀਆਂ ਦਾ ਕਤਲ ਕੀਤਾ ਹੈ। ਇਨ੍ਹਾਂ ਵਿਚੋਂ ਦੋ ਵਿਅਕਤੀ ਪਿਛਲੇ ਦੋ ਮਹੀਨਿਆਂ ਦੌਰਾਨ ਕਤਲ ਕੀਤੇ ਗਏ ਸਨ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0064715156
Copyright © 2018, Panjabi Times. All rights reserved. Website Designed by Mozart Infotech