ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਰਾਸ਼ਟਰੀ

ਸਿੱਧੂ ਖ਼ਿਲਾਫ਼ ਮੁੜ ਖੁੱਲ੍ਹੇਗਾ ਕੇਸ

September 13, 2018 01:07 AM

ਨਵੀਂ ਦਿੱਲੀ,12 ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਕਰੀਬ 30 ਸਾਲ ਪਹਿਲਾਂ ਸੜਕ ’ਤੇ ਝਗੜੇ ਦੌਰਾਨ ਵਿਅਕਤੀ ਦੀ ਹੋਈ ਮੌਤ ਦੇ ਮਾਮਲੇ ’ਚ ਸਾਬਕਾ ਕ੍ਰਿਕਟਰ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਲਾਂ ਫਿਰ ਵੱਧ ਸਕਦੀਆਂ ਹਨ। ਸੁਪਰੀਮ ਕੋਰਟ ਨੇ ਇਸ ਮਾਮਲੇ ’ਚ ਮ੍ਰਿਤਕ ਗੁਰਨਾਮ ਸਿੰਘ ਦੇ ਪਰਿਵਾਰਕ ਮੈਂਬਰਾਂ ਵੱਲੋਂ ਦਾਖ਼ਲ ਨਜ਼ਰਸਾਨੀ ਪਟੀਸ਼ਨ ਸੁਣਵਾਈ ਲਈ ਸਵੀਕਾਰ ਕਰ ਲਈ ਹੈ। ਜਸਟਿਸ ਏ ਐਮ ਖਾਨਵਿਲਕਰ ਅਤੇ ਜਸਟਿਸ ਸੰਜੇ ਕਿਸ਼ਨ ਕੌਲ ਦੀ ਬੈਂਚ ਨੇ ਫ਼ੈਸਲੇ ਦੀ ਸਮੀਖਿਆ ਲਈ ਦਾਖ਼ਲ ਪਟੀਸ਼ਨ ’ਤੇ ਸ੍ਰੀ ਸਿੱਧੂ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਜ਼ਿਕਰਯੋਗ ਹੈ ਕਿ 15 ਮਈ ਨੂੰ ਜਸਟਿਸ ਚੇਲਾਮੇਸ਼ਵਰ ਦੀ ਅਗਵਾਈ ਹੇਠਲੇ ਬੈਂਚ ਨੇ ਸ੍ਰੀ ਸਿੱਧੂ ’ਤੇ ਸਿਰਫ਼ ਇਕ ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਸੀ। ਬੈਂਚ ਨੇ ਕਿਹਾ ਸੀ ਕਿ ਗੁਰਨਾਮ ਸਿੰਘ ਦੀ ਮੌਤ ਲਈ ਸਿੱਧੂ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ ਹੈ ਕਿਉਂਕਿ ਕੁੱਟਣ ਸਬੰਧੀ ਕੋਈ ਸਬੂਤ ਨਹੀਂ ਮਿਲਿਆ ਹੈ। ਉਸ ਸਮੇਂ ਸੁਪਰੀਮ ਕੋਰਟ ਦੇ ਫ਼ੈਸਲੇ ਨਾਲ ਸ੍ਰੀ ਸਿੱਧੂ ਦਾ ਸਿਆਸੀ ਕਰੀਅਰ ਬਚ ਗਿਆ ਸੀ। ਜ਼ਿਕਰਯੋਗ ਹੈ ਕਿ ਜੇਕਰ ਅਪਰਾਧਿਕ ਕੇਸ ’ਚ ਦੋ ਸਾਲ ਤੋਂ ਘੱਟ ਦੀ ਸਜ਼ਾ ਹੋਵੇ ਤਾਂ ਸਿਆਸੀ ਕਰੀਅਰ ਨੂੰ ਕੋਈ ਨੁਕਸਾਨ ਨਹੀਂ ਹੁੰਦਾ ਹੈ। ਸੜਕ ’ਤੇ ਝਗੜੇ ਦੀ ਘਟਨਾ ਪਟਿਆਲਾ ’ਚ 27 ਦਸੰਬਰ 1988 ਨੂੰ ਵਾਪਰੀ ਸੀ ਜਦੋਂ ਸਿੱਧੂ ਅਤੇ ਉਸ ਦਾ ਦੋਸਤ ਰੁਪਿੰਦਰ ਸਿੰਘ ਸੰਧੂ ਪੀੜਤ ਗੁਰਨਾਮ ਸਿੰਘ ਨਾਲ ਬਹਿਸ ਪਏ ਸਨ। ਦੋਹਾਂ ਨੇ ਸ੍ਰੀ ਗੁਰਨਾਮ ਸਿੰਘ ਨੂੰ ਕਾਰ ’ਚੋਂ ਧੂਹ ਲਿਆ ਸੀ ਜਿਸ ਮਗਰੋਂ ਉਨ੍ਹਾਂ ਦੀ ਮੌਤ ਹੋ ਗਈ ਸੀ। -


ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਰਾਸ਼ਟਰੀ ਵਿੱਚ ਹੋਰ
ਸੰਸਦ ਰੋਕੇ ਸਿਆਸਤ ਦਾ ਅਪਰਾਧੀਕਰਨ: ਸੁਪਰੀਮ ਕੋਰਟ

ਨਵੀਂ ਦਿੱਲੀ,25  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਸੁਪਰੀਮ ਕੋਰਟ ਨੇ ਕਾਨੂੰਨ ਬਣਾ ਕੇ ਸਿਆਸਤ ਦੇ ਅਪਰਾਧੀਕਰਨ ਦੀ ‘ ਮਰਜ਼ ਦੇ ਇਲਾਜ’ ਦਾ ਜ਼ਿੰਮਾ ਪਾਰਲੀਮੈਂਟ ’ਤੇ ਛੱਡ ਦਿੱਤਾ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਸੰਗੀਨ ਕੇਸਾਂ ਦਾ ਸਾਹਮਣਾ ਕਰ ਰਹੇ ਵਿਅਕਤੀ ਸਿਆਸੀ ਪਿੜ ਵਿਚ ਪੈਰ ਨਾ ਪਾ ਸਕਣ ਕਿਉਂਕਿ ਸਿਆਸਤ ਦੀ ਨਦੀ ਸਾਫ਼ ਹੀ ਰੱਖੇ ਜਾਣ ਦੀ ਲੋੜ ਹੈ।

ਰਾਫਾਲ ਕਰਾਰ ਬਾਰੇ ਹੋਰ ਤੱਥ ਜਲਦੀ ਆਉਣਗੇ ਬਾਹਰ: ਰਾਹੁਲ

ਅਮੇਠੀ (ਯੂਪੀ),25  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਫਰਾਂਸ ਨਾਲ ਰਾਫ਼ਾਲ ਲੜਾਕੂ ਜਹਾਜ਼ਾਂ ਦੇ ਕਰਾਰ ਨੂੰ ਲੈ ਕੇ ਮੋਦੀ ਸਰਕਾਰ ’ਤੇ ਹੱਲੇ ਜਾਰੀ ਰੱਖਦਿਆਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਇਸ ਕਰਾਰ ਬਾਰੇ ਹੋਰ ਤੱਥ ਜਲਦੀ ਹੀ ਬਾਹਰ ਆਉਣਗੇ। ਇਥੇ ਆਪਣੇ ਸੰਸਦੀ ਹਲਕੇ ਦੀ ਫੇਰੀ ਦੌਰਾਨ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਰਾਹੁਲ ਨੇ ਕਿਹਾ ਕਿ ਰਾਫ਼ਾਲ ਕਰਾਰ ਸਬੰਧਤ ਠੇਕਾ ਹਿੰਦੁਸਤਾਨ ਐਰੋਨੌਟਿਕਸ ਲਿਮਟਿਡ (ਐਚਏਐਲ) ਦੀ ਥਾਂ ਰਿਲਾਇੰਸ ਗਰੁੱਪ ਦੀ ਝੋਲੀ ਪੈ

ਮੋਦੀ ਵੱਲੋਂ ਕਾਂਗਰਸ ਨੂੰ ਵਿਕਾਸ ਦੇ ਮੁੱਦਿਆਂ ’ਤੇ ਬਹਿਸ ਕਰਨ ਦੀ ਨਸੀਹਤ

ਭੋਪਾਲ,25  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰਾਫਾਲ ਜਹਾਜ਼ ਸੌਦੇ ਦਾ ਸਿੱਧੇ ਤੌਰ ’ਤੇ ਕੋਈ ਜ਼ਿਕਰ ਤਾਂ ਨਹੀਂ ਕੀਤਾ ਪਰ ਟੇਢੇ ਢੰਗ ਨਾਲ ਕਿਹਾ ਕਿ ਕਾਂਗਰਸ ਉਨ੍ਹਾਂ ਦੀ ਸਰਕਾਰ ’ਤੇ ਇਸ ਲਈ ਚਿੱਕੜ ਉਛਾਲੀ ਕਰ ਰਹੀ ਹੈ ਕਿਉਂਕਿ ਉਸ

ਵਿਰਾਟ ਤੇ ਮੀਰਾਬਾਈ ਨੂੰ ‘ਖੇਲ ਰਤਨ’, 20 ਖਿਡਾਰੀਆਂ ਨੂੰ ਅਰਜਨ ਪੁਰਸਕਾਰ

ਨਵੀਂ ਦਿੱਲੀ,25  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਭਾਰਤੀ ਕ੍ਰਿਕਟ ਕਪਤਾਨ ਵਿਰਾਟ ਕੋਹਲੀ ਅਤੇ ਵਿਸ਼ਵ ਚੈਂਪੀਅਨ ਮਹਿਲਾ ਵੇਟਲਿਫਟਰ ਮੀਰਾਬਾਈ ਚਾਨੂ ਨੂੰ ਅੱਜ ਰਸ਼ਟਰਪਤੀ ਭਵਨ ਵਿੱਚ ਕਰਵਾਏ ਕੌਮੀ ਖੇਡ ਪੁਰਸਕਾਰ ਸਮਾਰੋਹ ਦੌਰਾਨ ਦੇਸ਼ ਦੇ ਸਰਵੋਤਮ ਖੇਡ ਸਨਮਾਨ ਰਾਜੀਵ ਗਾਂਧੀ ਖੇਲ ਰਤਨ ਅਤੇ 20 ਖਿਡਾਰੀਆਂ ਨੂੰ ਅਰਜਨ ਪੁਰਸਕਾਰ ਨਾਲ ਸਨਮਾਨਤ ਕੀਤਾ। ਏਸ਼ਿਆਈ ਖੇਡਾਂ ਕਾਰਨ ਕੌਮੀ ਖੇਡ ਪੁਰਸਕਾਰ ਸਮਾਰੋਹ ਨੂੰ ਇਸ ਵਾਰ ਉਸ ਦੇ ਤੈਅ ਦਿਨ 29 ਅਗਸਤ ਤੋਂ ਅੱਗੇ ਵਧਾ ਕੇ 25 ਸਤੰਬਰ ਕੀਤਾ ਗਿਆ ਸੀ। ਅੱਜ ਸਮਾਰੋਹ ਦੌਰਾਨ ਕੇਂਦਰੀ ਖੇਡ ਮੰਤਰੀ ਰਾਜਵਰਧਨ ਸਿੰਘ ਰਾਠੌੜ ਵੀ ਮੌਜੂਦ ਸਨ।

ਡਿਫਾਲਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਸਰਕਾਰੀ ਬੈਂਕ: ਜੇਤਲੀ

ਨਵੀਂ ਦਿੱਲੀ,25  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਵਿੱਤ ਮੰਤਰੀ ਅਰੁਣ ਜੇਤਲੀ ਨੇ ਅੱਜ ਸਰਕਾਰੀ ਬੈਂਕਾਂ ਨੂੰ ਕਿਹਾ ਕਿ ਉਹ ਘੁਟਾਲੇ ਤੇ ਜਾਣ-ਬੁੱਝ ਕੇ ਕਰਜ਼ਾ ਨਾ ਮੋੜਨ ਵਾਲੇ ਡਿਫਾਲਟਰਾਂ ਨਾਲ ਸਬੰਧਤ ਕੇਸਾਂ ਨੂੰ ਸੰਜੀਦਗੀ ਨਾਲ ਲੈਂਦਿਆਂ ਇਨ੍ਹਾਂ ਖ਼ਿਲਾਫ਼ ‘ਅਸਰਦਾਰ ਕਾਰਵਾਈ’ ਕਰਨ।

ਪਦਮ ਵਿਭੂਸ਼ਨ ਕੁਮੈਂਟੇਟਰ ਜਸਦੇਵ ਸਿੰਘ ਦਾ ਦੇਹਾਂਤ

ਨਵੀਂ ਦਿੱਲੀ,25  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਦੂਰਦਰਸ਼ਨ ਉੱਤੇ ਭਾਰਤੀ ਖੇਡ ਜਗਤ ਦੀ ਆਵਾਜ਼ ਵਜੋਂ ਜਾਣੇ ਜਾਂਦੇ ਪ੍ਰਸਿੱਧ ਕੁਮੈਂਟੇਟਰ ਜਸਦੇਵ ਸਿੰਘ (87) ਅੱਜ ਇਸ ਸੰਸਾਰ ਤੋਂ ਰੁਖ਼ਸਤ ਹੋ ਗਏ। ਉਹ ਲੰਬੇ ਸਮੇਂ ਤੋਂ ਬਿਮਾਰ ਸਨ। ਉਨ੍ਹਾਂ ਦੇ ਪਰਿਵਾਰ ਵਿੱਚ ਧੀ ਅਤੇ ਪੁੱਤਰ ਹਨ। ਸਾਲ 1970 ਦਾ ਆਖ਼ਰੀ ਦਹਾਕਾ ਅਤੇ 1980 ਦੇ ਦਹਾਕੇ ਦੇ ਅਗਲੇ ਸਾਲ ਦੂਰਦਰਸ਼ਨ ਦੇ ਖੇਡਾਂ ਦੀ ਕਵਰੇਜ ਲਈ ਚੰੰਗੇ ਦਿਨ ਮੰਨੇ ਜਾਂਦੇ ਹਨ। ਉਨ੍ਹਾਂ ਨੂੰ 1985 ਵਿੱਚ ਪਦਮਸ੍ਰੀ ਪੁਰਸਕਾਰ ਦੇ ਨਾਲ ਤੇ 2008 ਵਿੱਚ ਪਦਮ ਵਿਭੂਸ਼ਨ ਪੁਰਸਕਾਰ ਨਾਲ ਨਿਵਾਜ਼ਿਆ ਗਿਆ।

ਸਿੱਖ ਕਤਲੇਆਮ ਦੀ ਇਕ ਹੋਰ ਗਵਾਹ ਨੂੰ ਧਮਕੀ

ਨਵੀਂ ਦਿੱਲੀ,25  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਨਵੰਬਰ 1984 ਸਿੱਖ ਕਤਲੇਆਮ ਨਾਲ ਸਬੰਧਤ ਕੇਸ ਦੀ ਮੁੱਖ ਗਵਾਹ ਨੂੰ ਕਥਿਤ ਧਮਕਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਗਵਾਹ ਪੋਪਲੀ ਕੌਰ ਹੈ, ਜੋ ਤਿਲਕ ਨਗਰ ਵਿੱਚ ਰੇਹੜੀ ਲਾਉਂਦੀ ਹੈ।

ਹਥਿਆਰਬੰਦ ਫ਼ੌਜਾਂ ਨੂੰ ਫ਼ਿਰਕਾਪ੍ਰਸਤੀ ਤੋਂ ਦੂਰ ਰੱਖਿਆ ਜਾਵੇ: ਮਨਮੋਹਨ ਸਿੰਘ

ਨਵੀਂ ਦਿੱਲੀ,25  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਅੱਜ ਕਿਹਾ ਕਿ ਹਥਿਆਰਬੰਦ ਫ਼ੌਜਾਂ ਮੁਲਕ ਦੇ ‘ਧਰਮ ਨਿਰਪੇਖ ਪ੍ਰਾਜੈਕਟ’ ਦਾ ਗੌਰਵਮਈ ਪ੍ਰਤੱਖ ਰੂਪ ਹਨ ਤੇ ਇਸ ਲਈ ਇਹ ਹੋਰ ਵੀ ਅਹਿਮ ਹੋ ਜਾਂਦਾ ਹੈ ਕਿ ਇਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਫ਼ਿਰਕਾਪ੍ਰਸਤੀ ਵਾਲੀ ਖਿੱਚ ਤੋਂ ਦੂਰ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜੁਡੀਸ਼ਰੀ ਇਕ ਸੰਸਥਾ ਵਜੋਂ ਸੰਵਿਧਾਨ ਦੇ ਧਰਮਨਿਰਪੇਖ ਸੁਭਾਅ ਦੀ ਰੱਖਿਆ ਦੇ ਆਪਣੇ ਮੁੱਢਲੇ ਫ਼ਰਜ਼ ਨੂੰ ਅੱਖੋਂ ਓਹਲੇ ਨਾ ਹੋਣ ਦੇਵੇ।

ਹਿਮਾਚਲ ਦਾ ਮੌਸਮ ਅੱਜ ਤੋਂ ਖੁੱਲ੍ਹਣ ਦਾ ਅਨੁਮਾਨ

ਸ਼ਿਮਲਾ,25  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਹਿਮਾਚਲ ਪ੍ਰਦੇਸ਼ ਵਿੱਚ ਬੁੱਧਵਾਰ ਤੋਂ ਮੌਸਮ ਸਾਫ਼ ਹੋ ਜਾਣ ਦੀ ਭਵਿੱਖਬਾਣੀ ਕੀਤੀ ਹੈ ਜਿਸ ਨਾਲ ਤਿੰਨ ਦਿਨਾਂ ਤੋਂ ਮੀਂਹ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਮਿਲੀ ਹੈ। ਰਾਜ ਵਿੱਚ ਐਤਵਾਰ ਤੋਂ ਮੀਂਹ ਕਾਰਨ ਹੋਈਆਂ ਵੱਖ ਵੱਖ ਘਟਨਾਵਾਂ ਵਿੱਚ ਅੱਠ ਜਣੇ ਮਾਰੇ ਗਏ ਹਨ। ਸ਼ਿਮਲਾ ਵਿੱਚ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਕਿਹਾ ਕਿ ਮੰਗਲਵਾਰ ਤੋਂ ਹੀ ਮੌਨਸੂਨ ਦੀ ਨਕਲੋ-ਹਰਕਤ ਕਮਜ਼ੋਰ ਪੈ ਗਈ ਹੈ ਤੇ ਬੁੱਧਵਾਰ ਤੋਂ ਬਾਅਦ ਮੌਸਮ ਆਮ ਕਰ ਕੇ ਖ਼ੁਸ਼ਕ ਹੀ ਰਹਿਣ ਦੀ ਉਮੀਦ ਹੈ।

ਕਾਨੂੰਨਘਾੜਿਆਂ ਨੂੰ ਵਕਾਲਤ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ: ਸੁਪਰੀਮ ਕੋਰਟ

ਨਵੀਂ ਦਿੱਲੀ,25  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਜਿਹੜੇ ਵਕੀਲ ਕਾਨੂੰਨਘਾੜੇ ਬਣ ਚੁੱਕੇ ਹਨ, ਉਨ੍ਹਾਂ ਨੂੰ ਅਦਾਲਤਾਂ ਵਿੱਚ ਪ੍ਰੈਕਟਿਸ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ। ਸਿਖਰਲੀ ਅਦਾਲਤ ਨੇ ਕਿਹਾ ਨਾ ਤਾਂ ਕਾਨੂੰਨ ’ਚ ਅਜਿਹੀ ਕੋਈ ਵਿਵਸਥਾ ਹੈ ਤੇ ਨਾ ਹੀ ਅਜਿਹਾ ਕੋਈ ਨੇਮ ਜੋ ਵਕੀਲਾਂ ਨੂੰ ਸੰਸਦ ਮੈਂਬਰ, ਸੂਬਾਈ ਅਸੈਂਬਲੀਆਂ ਜਾਂ ਸੂਬਾਈ ਕੌਂਸਲਾਂ ਦਾ ਮੈਂਬਰ ਬਣਨ ਮਗਰੋਂ ਕਾਨੂੰਨ ਦੀ ਪ੍ਰੈਕਟਿਸ ਕਰਨ ਤੋਂ ਡੱਕਦਾ ਹੋਵੇ। ਸਿਖਰਲੀ ਅਦਾਲਤ ਨੇ ਕਿਹਾ,

ਵਾਦੀ ਵਿਚਲੇ ਅਤਿਵਾਦ ਪਿੱਛੇ ਪਾਕਿ ਦਾ ਹੱਥ: ਰਾਜਨਾਥ ਸਿੰਘ

ਲਖਨਊ,24  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : : ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਸਰਕਾਰ ਕਸ਼ਮੀਰ ਮੁੱਦੇ ’ਤੇ ‘ਹਰੇਕ ਨਾਲ ਗੱਲਬਾਤ ਕਰਨ ਲਈ ਤਿਆਰ ਹੈ’। ਪਰ ਉਨ੍ਹਾਂ ਮੁੜ ਦੁਹਰਾਇਆ ਕਿ ਵਾਦੀ ਵਿੱਚ ਅਤਿਵਾਦ ਦੇ ਸਿਰ ਚੁੱਕਣ ਪਿੱਛੇ ਪਾਕਿਸਤਾਨ ਦਾ ਹੱਥ ਹੈ।

‘ਗਊ ਰੱਖਿਅਕਾਂ ਅਤੇ ਹਜੂਮੀ ਹੱਤਿਆਵਾਂ ਸਬੰਧੀ ਹੁਕਮਾਂ ਦਾ ਪਾਲਣ ਹੋਵੇ’

ਨਵੀਂ ਦਿੱਲੀ,24  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕਿਹਾ ਹੈ ਕਿ ਉਹ ਗਊ ਰੱਖਿਅਕਾਂ ਅਤੇ ਹਜੂਮੀ ਹੱਤਿਆਵਾਂ ’ਤੇ ਨੱਥ ਪਾਉਣ ਲਈ ਉਨ੍ਹਾਂ ਵੱਲੋਂ ਦਿੱਤੇ ਨਿਰਦੇਸ਼ਾਂ ਦਾ ਸਖ਼ਤੀ ਨਾਲ ਪਾਲਣ ਕਰਨ। ਸੁਪਰੀਮ ਕੋਰਟ ਨੇ ਕਿਹਾ ਕਿ ਲੋਕਾਂ ਨੂੰ ਅਹਿਸਾਸ ਹੋਣਾ ਚਾਹੀਦਾ ਹੈ ਕਿ ਅਜਿਹੀਆਂ ਘਟਨਾਵਾਂ ਵਾਪਰਨ ’ਤੇ ਕਾਨੂੰਨ ਦੀ ਨਾਰਾਜ਼ਗੀ ਦਾ ਸਾਹਮਣਾ ਕਰਨਾ ਪਏਗਾ। ਚੀਫ਼ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਹੇਠਲੇ ਬੈਂਚ ਨੇ ਮਿਜ਼ੋਰਮ, ਤਿਲੰਗਾਨਾ, ਮੇਘਾਲਿਆ,

ਸੀਬੀਆਈ ਅਧਿਕਾਰੀ ਵੱਲੋਂ ਸੀਵੀਸੀ ਨਾਲ ਮੁਲਾਕਾਤ

ਨਵੀਂ ਦਿੱਲੀ,24  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਸੀਬੀਆਈ ਦੇ ਦੂਜੇ ਨੰਬਰ ਦੇ ਸਿਖਰਲੇ ਅਧਿਕਾਰੀ ਰਾਕੇਸ਼ ਅਸਥਾਨਾ ਵੱਲੋਂ ਆਪਣੇ ਕੰਮ-ਕਾਜ ਵਿੱਚ ਦਖ਼ਲ ਦੇ ਦੋਸ਼ ਲਾਉਂਦਿਆਂ ਏਜੰਸੀ ਦੇ ਡਾਇਰੈਕਟਰ ਅਲੋਕ ਵਰਮਾ ਖ਼ਿਲਾਫ਼ ਕੀਤੀ ਗਈ ਸ਼ਿਕਾਇਤ ਦੇ ਸਬੰਧ ਵਿੱਚ ਏਜੰਸੀ ਦੇ ਇਕ ਸੀਨੀਅਰ ਅਧਿਕਾਰੀ ਨੇ ਅੱਜ ਇਥੇ ਕੇਂਦਰੀ ਵਿਜੀਲੈਂਸ ਕਮਿਸ਼ਨਰ (ਸੀਵੀਸੀ) ਕੇ.ਵੀ. ਚੌਧਰੀ ਨਾਲ ਮੁਲਾਕਾਤ ਕੀਤੀ। ਸਮਝਿਆ ਜਾਂਦਾ ਹੈ ਕਿ ਘੰਟਾ ਭਰ ਚੱਲੀ ਇਸ ਮੀਟਿੰਗ ਦੌਰਾਨ ਸੀਬੀਆਈ ਦੇ ਨੀਤੀ ਵਿੰਗ ਦੇ ਇਸ ਅਧਿਕਾਰੀ ਨੇ ਸ੍ਰੀ ਚੌਧਰੀ ਨੂੰ ਇਸ ਮਾਮਲੇ ਸਬੰਧੀ ਕੁਝ ਦਸਤਾਵੇਜ਼ ਸੌਂਪੇ ਹਨ।

ਸੁਰੱਖਿਆ ਸਮਝੌਤਾ ਸਹੀਬੰਦ ਕਰਨਗੇ ਭਾਰਤ ਤੇ ਚੀਨ

ਨਵੀਂ ਦਿੱਲੀ,24  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਇਤਿਹਾਸ ਵਿੱਚ ਪਹਿਲੀ ਵਾਰ ਭਾਰਤ ਅਤੇ ਚੀਨ ਆਪਣੇ ਰਿਸ਼ਤਿਆਂ ਵਿੱਚ ਨਵੀਂ ਸ਼ੁਰੂਆਤ ਕਰਦਿਆਂ ਅੰਦਰੂਨੀ ਸੁਰੱਖਿਆ ਸਹਿਯੋਗ ਸਮਝੌਤਾ ਸਹੀਬੰਦ ਕਰਨਗੇ। ਕੇਂਦਰੀ ਗ੍ਰਹਿ ਮੰਤਰਲੇ ਦੇ ਇਕ ਅਧਿਕਾਰੀ ਨੇ ਅੱਜ ਇਥੇ ਦੱਸਿਆ ਕਿ ਇਹ ਇਕਰਾਰਨਾਮਾ ਚੀਨ ਦੇ ਜਨਤਕ ਸੁਰੱਖਿਆ ਮੰਤਰੀ ਜ਼ਾਓ ਕੇਜ਼ੀ ਦੇ ਅਗਲੇ ਮਹੀਨੇ ਭਾਰਤ ਦੌਰੇ ਦੌਰਾਨ ਕੀਤਾ ਜਾਵੇਗਾ। ਸਮਝਿਆ ਜਾਂਦਾ ਹੈ ਕਿ ਸ੍ਰੀ ਜ਼ਾਓ ਆਪਣੀ ਇਸ ਭਾਰਤ ਫੇਰੀ ਦੌਰਾਨ ਕੇਂਦਰੀ

ਹਰ ਸਾਲ ਦੇਸ਼ ਵਿੱਚ 9 ਹਵਾਈ ਅੱਡੇ ਬਣਾ ਰਹੇ ਹਾਂ: ਮੋਦੀ

ਪਾਕਯੌਂਗ (ਸਿੱਕਿਮ),24  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਥੇ ਸਿੱਕਿਮ ਦੇ ਪਹਿਲੇ ਹਵਾਈ ਅੱਡੇ ਦਾ ਉਦਘਾਟਨ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਵਿਕਾਸ ਦੇ ਕੰਮ ਮੱਠੀ ਰਫ਼ਤਾਰ ਨਾਲ ਕੀਤੇ ਸਨ ਜਦਕਿ ਮੋਦੀ ਸਰਕਾਰ ਉੱਤਰ-ਪੂਰਬ ਨੂੰ ਭਾਰਤ ਦੀ ਵਿਕਾਸ ਗਾਥਾ ਦਾ ਇੰਜਣ ਬਣਾਉਣਾ ਚਾਹੁੰਦੀ ਹੈ। ਇਸ ਗਰੀਨਫੀਲਡ ਹਵਾਈ ਅੱਡੇ ਦੇ ਉਦਘਾਟਨ ਨਾਲ ਦੇਸ਼ ਵਿੱਚ ਹਵਾਈ ਅੱਡਿਆਂ ਦੀ ਸੰਖਿਆ 100 ਹੋ ਗਈ ਹੈ।

ਬਿਸ਼ਪ ਮੁਲੱਕਲ ਮੈਜਿਸਟ੍ਰੇਟ ਅਦਾਲਤ ਵਿੱਚ ਪੇਸ਼; ਨਿਆਂਇਕ ਹਿਰਾਸਤ ’ਚ ਭੇਜਿਆ

ਕੋਟਾਯਮ,24  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਸਾਧਵੀ ਨਾਲ ਬਲਾਤਕਾਰ ਦੇ ਦੋਸ਼ ਹੇਠ ਗ੍ਰਿਫ਼ਤਾਰ ਬਿਸ਼ਪ ਫਰੈਂਕੋ ਮੁਲੱਕਲ ਨੂੰ ਕੋਟਾਯਮ ਜ਼ਿਲ੍ਹੇ ਦੀ ਇਕ ਮੈਜਿਸਟ੍ਰੇਟ ਅਦਾਲਤ ਨੇ 12 ਦਿਨਾਂ ਦੀ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ।

ਜੁਡੀਸ਼ਰੀ ਨੂੰ ਜੱਜਾਂ ਦੀ ਤੋਟ; ਭਾਰਤ ਵਿੱਚ ਦਸ ਲੱਖ ਲੋਕਾਂ ਪਿੱਛੇ 19 ਜੱਜ

ਨਵੀਂ ਦਿੱਲੀ,24  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਕਾਨੂੰਨ ਮੰਤਰਾਲੇ ਵੱਲੋਂ ਜਾਰੀ ਡੇਟਾ ਦੀ ਮੰਨੀਏ ਤਾਂ ਭਾਰਤ ਵਿੱਚ 10 ਲੱਖ ਲੋਕਾਂ ਪਿੱਛੇ 19 ਜੱਜ ਹਨ। ਡੇਟਾ ਮੁਤਾਬਕ ਜੁਡੀਸ਼ਰੀ ਨੂੰ 6 ਹਜ਼ਾਰ ਤੋਂ ਵੱਧ ਜੱਜਾਂ ਦੀ ਘਾਟ ਰੜਕ ਰਹੀ ਹੈ ਤੇ ਹੇਠਲੀ ਅਦਾਲਤ ਵਿੱਚ ਪੰਜ ਹਜ਼ਾਰ ਤੋਂ ਵੱਧ ਜੱਜਾਂ ਦੀਆਂ ਅਸਾਮੀਆਂ ਖਾਲੀ ਪਈਆਂ ਹਨ। ਕਾਨੂੰਨ ਮੰਤਰਾਲੇ ਵੱਲੋਂ ਤਿਆਰ ਇਸ ਡੇਟਾ, ਜੋ ਕਿ ਇਸ ਸਾਲ ਮਾਰਚ ਵਿੱਚ ਤਿਆਰ ਉਸ ਦਸਤਾਵੇਜ਼ ਦਾ ਹਿੱਸਾ ਸੀ ਜਿਸ ਨੂੰ ਸੰਸਦ ਵਿੱਚ ਵਿਚਾਰ ਚਰਚਾ ਲਈ ਪੇਸ਼ ਕੀਤਾ ਜਾਣਾ ਸੀ, ਮੁਤਾਬਕ ਦਸ ਲੱਖ ਲੋਕਾਂ ਪਿੱਛੇ ਜੱਜ-ਆਬਾਦੀ ਅਨੁਪਾਤ 19.49 ਸੀ।

ਘੁਸਪੈਠ ਦੀ ਕੋਸ਼ਿਸ਼ ਨਾਕਾਮ; 5 ਅਤਿਵਾਦੀ ਹਲਾਕ

ਸ੍ਰੀਨਗਰ,24  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਕੁਪਵਾੜਾ ਜ਼ਿਲੇ ਦੇ ਟੰਗਧਾਰ ਸੈਕਟਰ ਵਿੱਚ ਅਸਲ ਕੰਟਰੋਲ ਰੇਖਾ ’ਤੇ ਮਕਬੂਜ਼ਾ ਕਸ਼ਮੀਰ ਦੀ ਤਰਫ਼ੋਂ ਘੁਸਪੈਠ ਦੀ ਕੋਸ਼ਿਸ਼ ਕਰਦਿਆਂ ਪੰਜ ਅਤਿਵਾਦੀ ਮਾਰੇ ਗਏ। ਇਸ ਦੌਰਾਨ ਮੁਕਾਬਲੇ ਵਿੱਚ ਇਕ ਫ਼ੌਜੀ ਜਵਾਨ ਵੀ ਮਾਰਿਆ ਗਿਆ।

ਰਿਸ਼ਵਤਖ਼ੋਰੀ ਦੇ ਦੋਸ਼ ਹੇਠ ਹਵਾਈ ਫ਼ੌਜ ਅਧਿਕਾਰੀ ਕਾਬੂ

ਅਹਿਮਦਾਬਾਦ,24  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਸੀਬੀਆਈ ਨੇ ਮੁੰਬਈ ਆਧਾਰਿਤ ਕੰਪਨੀ ਨੂੰ ਠੇਕਾ ਦੇਣ ਬਦਲੇ ਦੋ ਲੱਖ ਰੁਪਏ ਰਿਸ਼ਵਤ ਮੰਗਣ ਅਤੇ ਪਹਿਲੀ ਕਿਸ਼ਤ ਵਜੋਂ 80 ਹਜ਼ਾਰ ਰੁਪਏ ਲੈਣ ਦੇ ਦੋਸ਼ ਹੇਠ ਭਾਰਤੀ ਹਵਾਈ ਫ਼ੌਜ ਦੇ

ਰਾਜਸਥਾਨ: ਐਸਡੀਐਮ ਦਫ਼ਤਰ ’ਚ ਕਤਲ

ਜੈਪੁਰ,24  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : : ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ ਦੇ ਇਕ ਐਸਡੀਐਮ ਦਫ਼ਤਰ ’ਚ ਅੱਜ ਦਿਨ-ਦਿਹਾੜੇ ਹਰਵੀਰ ਸਹਾਰਨ ਨਾਮੀ ਵਿਅਕਤੀ ਨੂੰ ਗੋਲੀਆਂ ਮਾਰ ਕੇ ਹਲਾਕ ਕਰ ਦਿੱਤਾ ਗਿਆ। ਐਸਡੀਐਮ ਅਵੀ ਗਰਗ ਨੇ ਦੱਸਿਆ

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0064810406
Copyright © 2018, Panjabi Times. All rights reserved. Website Designed by Mozart Infotech