ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਚੰਡੀਗੜ੍ਹ

ਪੰਨੂ ਵੱਲੋਂ ਖੇਤੀ ਮਸ਼ੀਨਰੀ ਸਮੇਂ ਸਿਰ ਮੁਹੱਈਆ ਕਰਵਾਉਣ ਦੀਆਂ ਹਦਾਇਤਾਂ

September 13, 2018 01:34 AM

ਚੰਡੀਗੜ੍ਹ ,12 ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਝੋਨੇ ਦੀ ਪਰਾਲੀ ਸਾੜਨ ਦੀ ਰੋਕਥਾਮ ਲਈ ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਕਾਰਵਾਈ ਕਰਦਿਆਂ ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂ ਨੇ ਅੱਜ ਖੇਤੀਬਾੜੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਆਖਿਆ ਕਿ ਕਿਸਾਨਾਂ ਨੂੰ ਸਬਸਿਡੀ ’ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਸਮੇਂ ਸਿਰ ਮੁਹੱਈਆ ਕਰਵਾਉਣੀ ਯਕੀਨੀ ਬਣਾਈ ਜਾਵੇ।
ਅੱਜ ਇੱਥੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਥਾਮ ਲਈ ਸੂਬਾ ਪੱਧਰ ’ਤੇ ਵਿੱਢੀ ਜਾਣ ਵਾਲੀ ਜਾਗਰੂਕਤਾ ਮੁਹਿੰਮ ਤਹਿਤ ਸੂਬੇ ਦੇ ਖੇਤੀਬਾੜੀ ਅਧਿਕਾਰੀਆਂ ਦੀ ਅੱਜ ਕਿਸਾਨ ਭਵਨ ਵਿੱਚ ਹੋਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਖੇਤੀਬਾੜੀ ਸਕੱਤਰ ਨੇ ਕਿਸਾਨਾਂ ਨੂੰ ਹੁਣ ਤੱਕ ਸਪਲਾਈ ਕੀਤੀ ਖੇਤੀ ਮਸ਼ੀਨਰੀ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਸ੍ਰੀ ਪੰਨੂ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਸਾੜਨ ਵਿਰੁੱਧ ਸਕੂਲੀ ਬੱਚਿਆਂ ਨੂੰ ਵੀ ਮੁਹਿੰਮ ਨਾਲ ਜੋੜਿਆ ਜਾ ਰਿਹਾ ਹੈ ਅਤੇ ਸਤੰਬਰ ਦੇ ਅਖ਼ੀਰਲੇ ਹਫ਼ਤੇ ਪੰਜਾਬ ਭਰ ਵਿੱਚ ਸਕੂਲ ਪੱਧਰ ’ਤੇ ਰੈਲੀਆਂ ਕੀਤੀਆਂ ਜਾਣਗੀਆਂ। ਇਸ ਮੁਹਿੰਮ ਦਾ ਦੂਜਾ ਪੜਾਅ 10 ਅਕਤੂਬਰ ਤੋਂ ਸ਼ੁਰੂ ਕੀਤਾ ਜਾਵੇਗਾ। ਮੀਟਿੰਗ ਦੀ ਸ਼ੁਰੂਆਤ ਦੌਰਾਨ ਡਾਇਰੈਕਟਰ ਖੇਤੀਬਾੜੀ ਡਾ. ਜਸਬੀਰ ਸਿੰਘ ਬੈਂਸ ਨੇ ਵਿਭਾਗ ਵੱਲੋਂ ਸਾਉਣੀ ਸੀਜ਼ਨ-2018 ਦੌਰਾਨ ਸਕੀਮਾਂ ਦੀ ਪ੍ਰਗਤੀ ਅਤੇ ਫ਼ਸਲਾਂ ਦੀ ਸਥਿਤੀ ਬਾਰੇ ਰਿਪੋਰਟ ਪੇਸ਼ ਕੀਤੀ। ਮੀਟਿੰਗ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸੰਯੁਕਤ ਡਾਇਰੈਕਟਰ ਡਾ. ਸੁਖਦੇਵ ਸਿੰਘ ਸਿੱਧੂ, ਡਾ. ਪਰਮਿੰਦਰ ਸਿੰਘ, ਡਾ. ਸਰਬਜੀਤ ਸਿੰਘ ਕੰਧਾਰੀ, ਡਾ. ਜਗਤਾਰ ਸਿੰਘ ਬਰਾੜ, ਡਾ. ਬਲਜਿੰਦ ਸਿੰਘ ਬਰਾੜ ਆਦਿ ਹਾਜ਼ਰ ਸਨ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਚੰਡੀਗੜ੍ਹ ਵਿੱਚ ਹੋਰ
ਤਿਵਾੜੀ ਨੇ ਪਵਨ ਬਾਂਸਲ ਦੀਆਂ ਸਿਫ਼ਤਾਂ ਦੇ ਪੁਲ ਬੰਨ੍ਹੇ

ਚੰਡੀਗੜ੍ਹ,18 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਚੰਡੀਗੜ੍ਹ ਤੋਂ ਕਾਂਗਰਸੀ ਉਮੀਦਵਾਰ ਪਵਨ ਕੁਮਾਰ ਬਾਂਸਲ ਦੀ ਪਿੱਠ ’ਤੇ ਆ ਗਏ ਹਨ। ਅੱਜ ਸ੍ਰੀ ਤਿਵਾੜੀ ਨੇ ਸ੍ਰੀ ਬਾਂਸਲ, ਸਾਬਕਾ ਸੰਸਦ ਮੈਂਬਰ ਤੇ ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮੁਹੰਮਦ ਅਜ਼ਹਰੂਦੀਨ, ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਫਤਿਹਗੜ੍ਹ ਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਅਤੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਪ੍ਰਦੀਪ ਛਾਬੜਾ ਨਾਲ ਇਥੇ ਮੀਡੀਆ ਨੂੰ ਸੰਬੋਧਨ ਕਰਦਿਆਂ ਸ੍ਰੀ ਬਾਂਸਲ ਦੀਆਂ ਸਿਫਤਾਂ ਦੇ ਪੁੱਲ ਬੰਨ੍ਹੇ। ਸ੍ਰੀ ਤਿਵਾੜੀ ਨੇ ਕਿਹਾ ਕਿ ਉਨ੍ਹਾਂ ਦਾ ਬਾਂਸਲ ਪਰਿਵਾਰ ਨਾਲ ਪੁਰਾਣਾ ਰਿਸ਼ਤਾ ਹੈ ਅਤੇ ਉਹ ਸ੍ਰੀ ਬਾਂਸਲ ਨੂੰ ਜਿਤਾਉਣ ਲਈ ਹਰ ਸੰਭਵ ਯਤਨ ਕਰਨਗੇ। 

ਵਿਦਿਆਰਥੀਆਂ ’ਤੇ ਜਬਰੀ ਥੋਪੇ ਜਾ ਰਹੇ ਨੇ ਹਿੰਦੀ ਤੇ ਅੰਗਰੇਜ਼ੀ ਮੀਡੀਅਮ

ਚੰਡੀਗੜ੍ਹ,18 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਯੂਟੀ ਦੇ ਕਈ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਆਪਣੇ ਮਨਪਸੰਦ ਮੀਡੀਅਮ ਦੀ ਥਾਂ ਹੋਰ ਮੀਡੀਅਮ ਥੋਪੇ ਜਾ ਰਹੇ ਹਨ। ਸਕੂਲਾਂ ਵਿੱਚ ਵਿਦਿਆਰਥੀਆਂ ਦੇ ਇਤਰਾਜ਼ ਦੇ ਬਾਵਜੂਦ ਉਨ੍ਹਾਂ ਦੀ ਸੁਣੀ ਨਹੀਂ ਜਾ ਰਹੀ ਜਿਸ ਤੋਂ ਪ੍ਰੇਸ਼ਾਨ ਹੋਏ ਵਿਦਿਆਰਥੀਆਂ ਦੇ ਮਾਪਿਆਂ ਨੇ ਅੱਜ ਡਾਇਰੈਕਟਰ (ਸਕੂਲ ਐਜੇਕਸ਼ਨ) ਨੂੰ ਸ਼ਿਕਾਇਤ ਕੀਤੀ। ਕਈ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਅੰਗਰੇਜ਼ੀ ਦੀ ਥਾਂ ਹਿੰਦੀ ਮੀਡੀਅਮ ਲੈਣ ਲਈ ਕਿਹਾ ਜਾ ਰਿਹਾ ਹੈ। ਦੂਜੇ ਪਾਸੇ ਜ਼ਿਲ੍ਹਾ ਸਿੱਖਿਆ ਅਫਸਰ ਵਲੋਂ ਇਸ ਮਾਮਲੇ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ।

ਪਦਮਸ੍ਰੀ ਕਸ਼ਮੀਰੀ ਲਾਲ ਜ਼ਾਕਿਰ ਦੀ ਜਨਮ ਸ਼ਤਾਬਦੀ ਮਨਾਈ

ਚੰਡੀਗੜ੍ਹ,18 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਯੂਨੀਵਰਸਿਟੀ ਐਲੂਮਨੀ ਐਸੋਸੀਏਸ਼ਨ (ਪੂਆ) ਵੱਲੋਂ ਉਰਦੂ ਵਿਭਾਗ ਨਾਲ ਮਿਲ ਕੇ ਪ੍ਰਸਿੱਧ ਉਰਦੂ ਨਾਵਲਕਾਰ, ਕਵੀ ਤੇ ਪੀਯੂ ਐਲੂਮਨੀ ਦੇ ਪਦਮਸ੍ਰੀ ਜਨਾਬ ਕਸ਼ਮੀਰੀ ਲਾਲ ਜ਼ਾਕਿਰ ਦੀ 100 ਸਾਲਾ ਜਨਮ ਸ਼ਤਾਬਦੀ ਦੇ ਸਬੰਧ ਵਿਚ ਇੱਕ ਦਿਨਾ ਸੈਮੀਨਾਰ ਕਰਵਾਇਆ ਗਿਆ।

ਪਾਦਰੀ ਦੀ ਰਾਸ਼ੀ ਗੁੰਮ ਕਰਨ ਵਾਲਿਆਂ ’ਤੇ ਦਰਜ ਹੋਵੇਗਾ ਡਕੈਤੀ ਦਾ ਪਰਚਾ

ਚੰਡੀਗੜ੍ਹ,18 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਪੁਲੀਸ ਵੱਲੋਂ ਜਲੰਧਰ ਦੇ ਪਾਦਰੀ ਐਂਥਨੀ ਦੇ 6.6 ਕਰੋੜ ਰੁਪਏ ‘ਖੁਰਦ-ਬੁਰਦ’ ਹੋਣ ਦੇ ਮਾਮਲੇ ਸਬੰਧੀ ਦਰਜ ਐੱਫਆਈਆਰ ਵਿੱਚ ਡਕੈਤੀ ਦੀਆਂ ਧਾਰਾਵਾਂ ਵੀ ਸ਼ਾਮਲ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸੀਨੀਅਰ ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਪੁਲੀਸ ਮੁਲਾਜ਼ਮਾਂ ਨੇ ਹਥਿਆਰਬੰਦ ਹੋ ਕੇ ਜਲੰਧਰ ਦੇ ਪਾਦਰੀ ਦੇ ਘਰੋਂ ਨਕਦੀ ਚੁੱਕੀ ਅਤੇ ਫਿਰ ਲਾਪਤਾ ਕੀਤੀ ਹੈ। ਇਸ ਲਈ ਡਕੈਤੀ ਦੀਆਂ ਧਾਰਾਵਾਂ ਸ਼ਾਮਲ ਕਰਨ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਡਕੈਤੀ ਦੀ ਕਿਹੜੀ ਧਾਰਾ ਲਾਈ ਜਾਵੇ, ਇਸ ਸਬੰਧੀ ਫੈਸਲਾ ਕਾਨੂੰਨੀ ਮਾਹਿਰਾਂ ਨਾਲ ਵਿਚਾਰ ਕੀਤਾ ਜਾਵੇਗਾ। ਸੂਤਰ ਦੱਸਦੇ ਹਨ ਕਿ ਪਾਦਰੀ ਦੇ ਪੈਸੇ ਖੁਰਦ ਬੁਰਦ ਹੋਣ ਦੇ ਮਾਮਲੇ ਵਿੱਚ ਗਠਿਤ ਵਿਸ਼ੇਸ਼ ਜਾਂਚ ਟੀਮ (ਸਿਟ) ਵੱਲੋਂ ਗ੍ਰਿਫ਼ਤਾਰ ਕੀਤੇ ‘ਮੁਖ਼ਬਰ’ ਸੁਰਿੰਦਰ ਸਿੰਘ ਨੇ ਤਫ਼ਤੀਸ਼ ਦੌਰਾਨ ਇਕਬਾਲ ਕੀਤਾ ਹੈ ਕਿ ਜਲੰਧਰ ਤੋਂ ਪਾਦਰੀ ਦੇ ਘਰੋਂ ਚੁੱਕੇ ਪੈਸੇ ਲਿਜਾਣ ਲਈ ਏਐੱਸਆਈ ਜੋਗਿੰਦਰ ਸਿੰਘ ਨੇ ਖੰਨਾ ਸ਼ਹਿਰ ਦੇ ਬਾਹਰ ਹੀ ਇੱਕ ਕਾਰ ਮੰਗਵਾਈ ਅਤੇ ਨੋਟਾਂ ਨਾਲ ਭਰੇ ਬੈਗ ਇਸ ਕਾਰ ਵਿੱਚ ਰੱਖ ਦਿੱਤੇ। ਮੁਖ਼ਬਰ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਜਲੰਧਰ ਤੋਂ ਦੋ ਥਾਵਾਂ ਤੋਂ ਨਕਦੀ ਚੁੱਕੀ ਗਈ ਸੀ।

‘ਆਪ’ ਤੇ ਟਕਸਾਲੀਆਂ ਦੇ ਵੀ ਸੰਪਰਕ ਵਿਚ ਸਨ ਜਗਮੀਤ ਬਰਾੜ

ਚੰਡੀਗੜ੍ਹ,18 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਕਈ ਸਾਲ ਕਾਂਗਰਸ ਦੀ ਸੇਵਾ ਕਰਨ ਵਾਲੇ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਲੈਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਲੀਡਰਸ਼ਿਪ ਦੇ ਵੀ ਸੰਪਰਕ ਵਿਚ ਸਨ।

ਸਾਬਕਾ ਕਰ ਅਧਿਕਾਰੀ ਨੇ ਆਪਣੇ ਵਿਭਾਗ ’ਤੇ ਟੈਕਸ ਚੋਰੀ ਨਾ ਫੜਨ ਦੇ ਲਾਏ ਦੋਸ਼

ਚੰਡੀਗੜ੍ਹ,18 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਕਰ ਤੇ ਆਬਕਾਰੀ ਵਿਭਾਗ ਦੇ ਸਾਬਕਾ ਡਿਪਟੀ ਕਮਿਸ਼ਨਰ ਵਾਈ.ਐੱਸ. ਮਾਟਾ ਨੇ ਆਪਣੇ ਵਿਭਾਗ ਦੇ ਅਧਿਕਾਰੀਆਂ ’ਤੇ ਕਰੋੜਾਂ ਰੁਪਏ ਦੀ ਚੋਰੀ ਨਾ ਫੜਨ ਦੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸੂਚਨਾ ਦੇ ਅਧਿਕਾਰ ਕਾਨੂੰਨ ਤਹਿਤ ਵਿਭਾਗ ਕੋਲੋਂ ਵਾਰ ਵਾਰ ਜਾਣਕਾਰੀ ਮੰਗੀ ਪਰ ਇਸ ਦੇ ਬਾਵਜੂਦ ਜਾਣਕਾਰੀ ਨਾ ਦੇ ਕੇ ਵਿਭਾਗ ਵੀ ਇਸ ਮਾਮਲੇ ਨੂੰ ਦਬਾਉਣਾ ਚਾਹੁੰਦਾ ਹੈ। ਵਿਭਾਗ ਦੇ ਕਮਿਸ਼ਨਰ ਕੋਲ ਮਾਮਲਾ ਉਠਾਉਣ ਦੇ ਬਾਵਜੂਦ ਕੋਈ ਹੱਲ ਨਹੀਂ ਨਿਕਲਿਆ। ਇਸ ਮਾਮਲੇ ਦੀ ਕੇਂਦਰੀ ਵਿਜੀਲੈਂਸ ਕਮਿਸ਼ਨ ਕੋਲੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

ਭਗਵਾਨ ਮਹਾਂਵੀਰ ਪੰਜਾਬ ਸਰਕਾਰ ਲਈ ਅਤਿ ਸਤਿਕਾਰਯੋਗ

ਚੰਡੀਗੜ੍ਹ,18 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਭਗਵਾਨ ਮਹਾਂਵੀਰ ਜੈਅੰਤੀ ਮੌਕੇ ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਜਾਰੀ ਇਸ਼ਤਿਹਾਰ ਵਿੱਚ ਭਗਵਾਨ ਮਹਾਂਵੀਰ ਦੀ ਲੱਗੀ ਤਸਵੀਰ ਸਬੰਧੀ ਵਿਭਾਗ ਨੂੰ ਕੁੱਝ ਲੋਕਾਂ ਨੇ ਫੋਨ ਕਰਕੇ ਪੜਤਾਲ ਕੀਤੀ ਹੈ

ਫ਼ਸਲੀ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਮੰਗ: ਬੀਕੇਯੂ

ਚੰਡੀਗੜ੍ਹ,18 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਨੇ ਪੂਰੇ ਪੰਜਾਬ ’ਚ ਬੇ ਮੌਸਮੇ ਮੀਂਹ ਅਤੇ ਕਈ ਥਾਈਂ ਤੇਜ਼ ਝੱਖੜ, ਗੜੇਮਾਰੀ ਕਾਰਨ ਹੋਏ ਭਾਰੀ ਫ਼ਸਲੀ ਤੇ ਜਾਨੀ ਮਾਲੀ ਨੁਕਸਾਨ ’ਤੇ ਚਿੰਤਾ ਜ਼ਾਹਰ ਕਰਦਿਆਂ ਤਾਜ਼ਾ ਹੋਏ 

ਅਕਾਲੀ ਦਲ ਨੇ ਮੁਕਤਸਰ ਦੇ ਐੱਸਐੱਸਪੀ ਦਾ ਤਬਾਦਲਾ ਮੰਗਿਆ

ਚੰਡੀਗੜ੍ਹ,18 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਪੰਚਾਇਤਾਂ, ਬਲਾਕ ਸਮਿਤੀ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੌਰਾਨ ਕਥਿਤ ਪੱਖਪਾਤੀ ਤੇ ਮਾੜੀ ਕਾਰਗੁਜ਼ਾਰੀ ਨਿਭਾਉਣ ਵਾਲੇ ਪੁਲੀਸ ਅਫ਼ਸਰਾਂ ਨੂੰ ਤਬਦੀਲ ਕਰਨ ਦੀ ਮੰਗ ਕੀਤੀ ਹੈ। ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਇਸ ਸਬੰਧੀ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਨੂੰ ਇੱਕ ਸ਼ਿਕਾਇਤ ਮੁਕਤਸਰ ਦੇ ਐੱਸਐੱਸਪੀ ਖ਼ਿਲਾਫ਼ ਭੇਜੀ ਹੈ। ਇਸ ਸ਼ਿਕਾਇਤ ਰਾਹੀਂ ਕਿਹਾ ਹੈ ਕਿ ਜ਼ਿਲ੍ਹਾ

ਸੰਸਦੀ ਚੋਣਾਂ ਸਬੰਧੀ ਅੰਤਰਰਾਜੀ ਤਾਲਮੇਲ ਕਮੇਟੀ ਦੀ ਮੀਟਿੰਗ

ਚੰਡੀਗੜ੍ਹ,18 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਸੰਸਦੀ ਚੋਣਾਂ ਦੇ ਮੱਦੇਨਜ਼ਰ ਅੱਜ ਇੱਥੇ ਅੰਤਰਰਾਜੀ ਤਾਲਮੇਲ ਕਮੇਟੀ ਦੇ ਅਧਿਕਾਰੀਆਂ ਅਤੇ ਵੱਖ ਵੱਖ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਰਾਜ ਦੇ ਮੁੱਖ ਚੋਣ ਅਫਸਰ ਡਾ. ਐਸ.ਕਰੁਣਾ ਰਾਜੂ ਅਤੇ

ਝਪਟਮਾਰੀ ਦੇ ਦੋਸ਼ ਤਹਿਤ ਤਿੰਨ ਕਾਬੂ

ਚੰਡੀਗੜ੍ਹ,17 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਸਥਾਨਕ ਪੁਲੀਸ ਨੇ ਲੰਘੇ ਦਿਨ ਇੱਕ ਵਿਅਕਤੀ ਨਾਲ ਝਪਟਮਾਰੀ ਕਰਨ ਦੇ ਦੋਸ਼ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਤਿੰਨੇ ਮੁਲਜ਼ਮ ਨਸ਼ੇ ਦੇ ਆਦੀ ਹਨ। ਪੁਲੀਸ ਅਨੁਸਾਰ ਲੰਘੇ ਦਿਨ ਮੰਗਲਵਾਰ ਨੂੰ ਪੁਲੀਸ ਨੂੰ ਮੁਕੇਸ਼ ਨਾਂ ਦੇ ਵਿਅਕਤੀ ਨੇ ਸ਼ਿਕਾਇਤ ਕੀਤੀ ਸੀ ਕਿ ਜਦੋਂ ਉਹ ਆਪਣੇ ਐਕਟਿਵਾ ਸਕੂਟਰ ’ਤੇ ਘਰ ਪਰਤ ਰਿਹਾ ਸੀ ਤਾਂ ਸੈਕਟਰ 38 ਵੈਸਟ ਦੇ ਚੌਕ ਨੇੜੇ ਮੋਟਰਸਾਈਕਲ ਸਵਾਰ ਤਿੰਨ ਜਣਿਆਂ ਨੇ ਉਸ ਨੂੰ ਰੋਕ ਕੇ

ਕਾਗਜ਼ ਦਾਖ਼ਲ ਕਰਨ ਸਬੰਧੀ ਹਦਾਇਤ

ਪੰਚਕੂਲਾ,17 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਜ਼ਿਲ੍ਹਾ ਚੋਣ ਅਧਿਕਾਰੀ ਡਾ. ਬਲਕਾਰ ਸਿੰਘ ਨੇ ਦੱਸਿਆ ਕਿ 23 ਅਪਰੈਲ ਤਕ ਉਮੀਦਵਾਰ ਆਪਣੇ ਨਾਮ ਸਬੰਧੀ ਪਰਚੇ ਦਰਜ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਉਮੀਦਵਾਰ ਸਵੇਰੇ 6 ਤੋਂ ਰਾਤ 10 ਵਜੇ 

ਐੱਸਬੀਆਈ ਦੇ ਸੁਵਿਧਾ ਕੇਂਦਰ ਦਾ ਉਦਘਾਟਨ

ਪੰਚਕੂਲਾ,17 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਸਟੇਟ ਬੈਂਕ ਆਫ ਇੰਡੀਆ ਦੇ ਐਮਡੀ ਪੀਕੇ ਗੁਪਤਾ ਨੇ ਕਿਹਾ ਹੈ ਕਿ ਐੱਸਬੀਆਈ ਵੱਲੋਂ ਬੈਂਕ ਨਾਲ ਸਬੰਧਤ ਗਾਹਕਾਂ ਨੂੰ ਸਹੂਲਤਾਂ ਦੇਣਾ ਮੁੱਢਲਾ ਫਰਜ਼ ਹੈ। ਇਸ ਗੱਲ ਦਾ ਪ੍ਰਗਟਾਵਾ ਉਨ੍ਹਾਂ ਪੰਚਕੂਲਾ ਦੇ ਚੰਡੀਮੰਦਰ ਵਿਚ ਸੈਨਾ ਦੇ ਅਧਿਕਾਰੀਆਂ ਅਤੇ ਜਵਾਨਾਂ ਲਈ ਐੱਸਬੀਆਈ ਵੱਲੋਂ ਸੁਵਿਧਾ ਕੇਂਦਰ ਅਤੇ ਡਿਜੀਟਲ ਲਾਜ ਦਾ ਉਦਘਾਟਨ ਕਰਦੇ ਹੋਏ ਕੀਤਾ। ਉਨ੍ਹਾਂ ਇਸ ਕੇਂਦਰ ਵਿਚ ਅਧਿਕਾਰੀਆਂ ਲਈ ਈ-ਲਾਬੀ

ਗੁਰੂ ਨਾਨਕ ਦੀ ਵਿਚਾਰਧਾਰਾ ਸਬੰਧੀ ਸੈਮੀਨਾਰ

ਚੰਡੀਗੜ੍ਹ,17 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਯੂਨੀਵਰਸਿਟੀ ਦੇ ਸਕੂਲ ਆਫ਼ ਓਪਨ ਲਰਨਿੰਗ (ਯੂਸੋਲ) ਵਿਭਾਗ ਵੱਲੋਂ ‘ਗੁਰੂ ਨਾਨਕ ਅਤੇ ਸਾਡਾ ਸਮਾਂ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸੈਕਟਰ-32 ਚੰਡੀਗੜ੍ਹ ਸਥਿਤ ਐਸ.ਡੀ. ਕਾਲਜ ਤੋਂ ਡਾ. ਰਿੰਕੂ ਕਾਲੀਆ ਵੱਲੋਂ ਸ਼ਬਦ ਗਾਇਨ ਨਾਲ ਕੀਤੀ ਗਈ। ਸੈਮੀਨਾਰ ਵਿਚ ਪੰਜਾਬੀ ਕਵੀ ਅਤੇ ਪੰਜਾਬ ਆਰਟਸ ਕੌਂਸਲ ਚੰਡੀਗੜ੍ਹ ਦੇ ਚੇਅਰਮੈਨ ਪਦਮਸ੍ਰੀ ਡਾ. ਸੁਰਜੀਤ ਪਾਤਰ ਨੇ 

ਸਾਊਦੀ ਅਰਬ ਵਿੱਚ ਦੋ ਪੰਜਾਬੀਆਂ ਦੇ ਸਿਰ ਕਲਮ ਕਰਨ ਦੀ ਕੈਪਟਨ ਵੱਲੋਂ ਨਿਖੇਧੀ

ਚੰਡੀਗੜ,17 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਸਾਊੁਦੀ ਅਰਬ ਵਿੱਚ ਹਾਲ ਹੀ ਵਿੱਚ ਦੋ ਪੰਜਾਬੀਆਂ ਦਾ ਸਿਰ ਕਲਮ ਕਰਨ ਦੀ ਘਿਨਾਉਣੀ ਅਤੇ ਗੈਰਮਾਨਵੀ ਘਟਨਾ ਦੀ ਤਿੱਖੀ ਅਲੋਚਨਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਉਹ ਭਾਰਤ ਦੇ ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਕੋਲੋ ਇਸ ਸਬੰਧ ਵਿੱਚ ਵੇਰਵੇ ਸਹਿਤ ਰਿਪੋਰਟ ਮੰਗਣਗੇ। ਇਸ ਘਟਨਾ ਦੀ ਵਿਦੇਸ਼ ਮਾਮਲਿਆਂ ਦੇ ਮੰਤਰਾਲੇ ਵੱਲੋਂ ਪੁਸ਼ਟੀ ਕੀਤੀ ਜਾ ਚੁੱਕੀ ਹੈ ਜੋ ਕਿ 28 ਫਰਵਰੀ ਨੂੰ ਵਾਪਰੀ ਸੀ।

ਕੁਦਰਤੀ ਕਰੋਪੀ ਦੀ ਮਾਰ ਹੇਠ ਆਈ ਕਣਕ

ਚੰਡੀਗੜ੍,17 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਦੇ ਵੱਡੇ ਹਿੱਸੇ ਵਿੱਚ ਪਿਛਲੇ ਦੋ ਦਿਨਾਂ ਤੋਂ ਭਾਰੀ ਮੀਂਹ, ਗੜੇਮਾਰੀ ਅਤੇ ਝੱਖੜ ਨੇ ਹਾੜੀ ਦੀਆਂ ਫਸਲਾਂ ਦਾ ਵੱਡੀ ਪੱਧਰ ’ਤੇ ਨੁਕਸਾਨ ਕੀਤਾ ਹੈ। ਸੂਬੇ ਵਿੱਚ ਕਣਕ ਦੀ ਵਾਢੀ ਰੁਕ ਗਈ ਹੈ ਅਤੇ ਫਸਲ ਵੀ ਕੁਦਰਤੀ ਕਰੋਪੀ ਦੀ ਮਾਰ ਹੇਠ ਆਈ ਹੈ। ਜ਼ਿਆਦਾਤਰ ਹਿੱਸਿਆਂ ਵਿੱਚ ਫਸਲਾਂ ਧਰਤੀ ’ਤੇ ਵਿਛ ਗਈਆਂ ਅਤੇ ਜ਼ਮੀਨ ਵਿੱਚ ਪਾਣੀ ਭਰ ਗਿਆ ਹੈ। ਖੇਤੀ ਮਾਹਿਰਾਂ ਮੁਤਾਬਕ ਕਣਕ ਦੀ ਫਸਲ ਦਾ 20 ਤੋਂ 40 ਫ਼ੀਸਦੀ ਤਕ ਨੁਕਸਾਨ ਹੋਇਆ ਹੈ ਜਦਕਿ ਸੂਰਜਮੁਖੀ ਕਈ ਜ਼ਿਲ੍ਹਿਆਂ ’ਚ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ। ਸੂਰਜਮੁਖੀ ਹੇਠ 8 ਤੋਂ 10 ਹਜ਼ਾਰ ਹੈਕਟੇਅਰ ਰਕਬਾ ਹੁੰਦਾ ਹੈ ਜਦਕਿ ਸਬਜ਼ੀਆਂ ਦਾ ਰਕਬਾ ਤਿੰਨ ਲੱਖ ਹੈਕਟੇਅਰ ਹੈ।

ਪਾਰਟੀ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਭਰਵਾਉਣਗੇ ਕੈਪਟਨ

ਚੰਡੀਗੜ੍ਹ,17 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਨੇ ਗਿਆਰਾਂ ਲੋਕ ਸਭਾ ਹਲਕਿਆਂ, ਜਿਨ੍ਹਾਂ ਵਿਚ ਉਮੀਦਵਾਰ ਐਲਾਨੇ ਜਾ ਚੁੱਕੇ ਹਨ, ਵਿਚ ਹੇਠਲੇ ਪੱਧਰ ’ਤੇ ਚੋਣ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ ਤੇ ਸਾਰੇ ਹਲਕਿਆਂ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਹੋਰ ਆਗੂ ਨਾਮਜ਼ਦਗੀਆਂ ਦਾਖ਼ਲ ਕਰਵਾਉਣ ਜਾਣਗੇ। ਇਸ ਸਬੰਧੀ ਪ੍ਰੋਗਰਾਮ ਬਣਾ ਲਿਆ ਗਿਆ ਹੈ। ਇਸ ਦੇ ਨਾਲ ਹੀ ਕਾਂਗਰਸ ਨੇ ਬਾਗ਼ੀ ਆਗੂਆਂ ਨੂੰ ਮਨਾਉਣ ਲਈ ਕਵਾਇਦ ਸ਼ੁਰੂ ਕਰ ਦਿੱਤੀ ਹੈ। ਅੱਜ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਆਗੂਆਂ ਨਾਲ ਮੁੱਖ ਮੰਤਰੀ ਨੇ ਮੀਟਿੰਗ ਕੀਤੀ।

ਲੋਕ ਸਭਾ ਚੋਣਾਂ: ‘ਆਪ’ ਦੇ ਆਪਣਿਆਂ ਨਾਲ ਪੈਣਗੇ ਪੇਚੇ

ਚੰਡੀਗੜ੍,17 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਲੋਕ ਸਭਾ ਚੋਣਾਂ ਵਿੱਚ ਰੋਮਾਂਚਕ ਸਥਿਤੀ ਬਣੀ ਪਈ ਹੈ। ਝਾੜੂ ਦੇ ਤੀਲੇ ਇਸ ਵਾਰ ਛੇ-ਮੁਖੀ ਸਿਆਸੀ ਭੂਮਿਕਾਵਾਂ ਨਿਭਾਉਣਗੇ। ਸ਼ਾਇਦ ‘ਆਪ’ ਪੰਜਾਬ ਦੀ ਅਜਿਹੀ ਪਹਿਲੀ ਪਾਰਟੀ ਹੈ, ਜਿਸ ਦੀ ਚੋਣਾਂ ਵਿੱਚ ਅਜਿਹੀ ਸਥਿਤੀ ਬਣੀ ਹੋਵੇ। ‘ਆਪ’ ਦੇ ਪੰਜਾਬ ਵਿੱਚ 20 ਵਿਧਾਇਕ ਅਤੇ 4 ਸੰਸਦ ਮੈਂਬਰ ਹਨ, ਜੋ 6 ਟੁਕੜਿਆਂ ਵਿੱਚ ਵੰਡੇ ਪਏ ਹਨ। ਇਸ ਵੇਲੇ ਪਾਰਟੀ ਦੇ ਕੁੱਲ 20 ਵਿਧਾਇਕਾਂ ਵਿੱਚੋਂ ਕੇਵਲ 12 ਵਿਧਾਇਕ ਅਤੇ 4 ਸੰਸਦ ਮੈਂਬਰਾਂ ਵਿਚੋਂ ਕੇਵਲ 2 ਸੰਸਦ ਮੈਂਬਰ ਹੀ ਪਾਰਟੀ ਨਾਲ ਹਨ। ਦਰਅਸਲ ਜਦੋਂ ਪਾਰਟੀ ਨੇ ਸੁਖਪਾਲ ਸਿੰਘ ਖਹਿਰਾ ਕੋਲੋਂ ਵਿਰੋਧੀ ਧਿਰ ਦੇ ਆਗੂ ਦੀ ਕੁਰਸੀ ਖੋਹ ਲਈ ਸੀ, ਉਦੋਂ 8 ਵਿਧਾਇਕ ਬਾਗੀ ਹੋ ਕੇ ਸ੍ਰੀ ਖਹਿਰਾ ਦੀ ਪਿੱਠ ’ਤੇ ਆ ਗਏ ਸਨ। ਉਂਜ ਬਾਅਦ ਵਿੱਚ ਦੋ ਵਿਧਾਇਕ ਰੁਪਿੰਦਰ ਕੌਰ ਰੂਬੀ ਅਤੇ ਜੈ ਕਿਸ਼ਨ ਸਿੰਘ ਰੋੜੀ ਵਾਪਸ ਪਾਰਟੀ ਵਿੱਚ ਚਲੇ ਗਏ ਸਨ। ਇਸ ਤਰ੍ਹਾਂ ਹੁਣ ਪਹਿਲੀ ਧਿਰ ਵਜੋਂ ਪਾਰਟੀ ਦੇ ਖੇਮੇ ਵਿਚਲੇ 12 ਵਿਧਾਇਕ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ, ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਅਤੇ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਦੀ ਅਗਵਾਈ ਹੇਠ ਸਾਰੇ 13 ਹਲਕਿਆਂ ਵਿੱਚ ਕੰਮ ਕਰ ਰਹੇ ਹਨ।

ਮੋਦੀ ਤੇ ਸ਼ਾਹ ਦੀ ਜੋੜੀ ਕਰੇਗੀ ਭਾਜਪਾ ਉਮੀਦਵਾਰ ਦੀ ਚੋਣ

ਚੰਡੀਗੜ੍,17 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਭਾਜਪਾ ਵੱਲੋਂ ਲੋਕ ਸਭਾ ਹਲਕਾ ਚੰਡੀਗੜ੍ਹ ਦੇ ਉਮੀਦਵਾਰ ਦਾ ਐਲਾਨ ਪਾਰਟੀ ਵੱਲੋਂ ਕਰਵਾਏ ਜਾ ਰਹੇ ਸਰਵੇਖਣਾਂ ਵਿਚ ਅਟਕਿਆ ਪਿਆ ਹੈ। ਸੂਤਰਾਂ ਅਨੁਸਾਰ ਇਸ ਵਾਰ ਟਿਕਟ ਦੇ ਦਾਅਵੇਦਾਰ ਭਾਵੇਂ ਸੰਸਦ ਮੈਂਬਰ ਕਿਰਨ ਖੇਰ, ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਸੰਜੇ ਟੰਡਨ ਅਤੇ ਸਾਬਕਾ ਸੰਸਦ ਮੈਂਬਰ ਸਤਪਾਲ ਜੈਨ ਹਨ ਪਰ ਹਾਈ ਕਮਾਂਡ ਵੱਲੋਂ ਮੁੱਖ ਤੌਰ ’ਤੇ ਕਿਰਨ ਤੇ ਟੰਡਨ ਦੇ ਨਾਵਾਂ ਉਪਰ ਹੀ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਕਿਸੇ ਵੇਲੇ ਵੀ ਉਮੀਦਵਾਰ ਦਾ ਐਲਾਨ ਹੋ ਸਕਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਜਪਾ ਦੀਆਂ ਟਿਕਟਾਂ ਦਾ ਅੰਤਿਮ ਫੈਸਲਾ ਪਾਰਟੀ ਦੀ ਸਿਖਰਲੀ ਜੋੜੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਹੀ ਕਰ ਰਹੇ ਹਨ ਅਤੇ ਇਹ ਜੋੜੀ ਸਬੰਧਤ ਸੂਬੇ ਦੀ ਲੀਡਰਸ਼ਿਪ ਤੋਂ ਇਲਾਵਾ ਆਪਣੇ ਪੱਧਰ ’ਤੇ ਹਰੇਕ ਹਲਕੇ ਦੇ ਕਰਵਾਏ ਜਾਂਦੇ ਸਰਵੇ ਨੂੰ ਅਧਾਰ ਬਣਾ ਕੇ ਜਿੱਤਣ ਦੇ ਸਮਰੱਥ ਵਾਲੇ ਆਗੂਆਂ ਨੂੰ ਹੀ ਟਿਕਟਾਂ ਦੇਣ ਦਾ ਫੈਸਲਾ ਕਰ ਰਹੀ ਹੈ।

15 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ: ਬਾਦਲ

ਚੰਡੀਗੜ੍,17 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) :  ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬੇਮੌਸਮੇ ਮੀਂਹ ਅਤੇ ਗੜੇਮਾਰੀ ਕਾਰਨ ਹੋਏ ਨੁਕਸਾਨ ਦੀ ਪੂਰਤੀ ਲਈ ਕਿਸਾਨਾਂ ਨੂੰ 15 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0074416074
Copyright © 2019, Panjabi Times. All rights reserved. Website Designed by Mozart Infotech