ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਚੰਡੀਗੜ੍ਹ

ਜ਼ਿਲ੍ਹਾ ਪਰਿਸ਼ਦ ਲਈ 855 ਤੇ ਪੰਚਾਇਤ ਸਮਿਤੀਆਂ ਲਈ 6028 ਉਮੀਦਵਾਰ ਮੈਦਾਨ ’ਚ

September 13, 2018 01:35 AM

ਚੰਡੀਗੜ੍ਹ,12 ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਪੰਜਾਬ ਰਾਜ ਦੀਆਂ 22 ਜ਼ਿਲ੍ਹਾ ਪਰਿਸ਼ਦਾਂ ਲਈ 855 ਅਤੇ ਅਤੇ 150 ਪੰਚਾਇਤ ਸਮਿਤੀ ਲਈ 6028 ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ। ਨਾਮਜ਼ਦਗੀ ਪੱਤਰ ਵਾਪਸ ਲੈਣ ਦੇ ਆਖਰੀ ਦਿਨ ਅੱਜ 3734 ਕੁਲ ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਵਾਪਸ ਲਏ ਗਏ, ਜਿਨ੍ਹਾਂ ਵਿੱਚੋਂ ਜ਼ਿਲ੍ਹਾ ਪਰਿਸ਼ਦ ਲਈ 446 ਅਤੇ ਪੰਚਾਇਤ ਸਮਿਤੀਆਂ ਦੇ 3288 ਉਮੀਦਵਾਰ ਸ਼ਾਮਲ ਹਨ। ਕਮਿਸ਼ਨ ਦੇ ਇਕ ਬੁਲਾਰੇ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਤੋਂ ਬਾਅਦ ਜ਼ਿਲ੍ਹਾ ਪ੍ਰੀਸ਼ਦ ਦੇ 33 ਅਤੇ ਪੰਚਾਇਤ ਸੰਮਤੀਆਂ ਦੇ 369 ਉਮੀਦਵਾਰ ਨਿਰਵਿਰੋਧ ਚੁਣੇ ਗਏ ਹਨ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਚੰਡੀਗੜ੍ਹ ਵਿੱਚ ਹੋਰ
ਬਦਨੌਰ ਵਲੋਂ ਖੇਡ ਸਹੂਲਤਾਂ ਸਬੰਧੀ ਸਮੀਖਿਆ ਕਰਨ ਤੋਂ ਬਾਅਦ ਲੋੜੀਂਦੇ ਪ੍ਰਾਜੈਕਟਾਂ ਨੂੰ ਝੰਡੀ

ਚੰਡੀਗੜ੍ਹ,12 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਅੱਜ ਪੰਜਾਬ ਰਾਜਪਾਲ ਅਤੇ ਚੰਡੀਗੜ੍ਹ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਨੇ ਖੇਡ ਸਹੂਲਤਾਂ 'ਤੇ ਕੰਮ ਦੀ ਗੰੁਜਾਇਸ਼ ਸਬੰਧੀ ਸਮੀਖਿਆ ਕਰਨ ਖੇਡ ਕੰਪਲੈਕਸ, ਸੈਕਟਰ 42 ਦਾ ਦੌਰਾ ਕੀਤਾ | ਪ੍ਰਸ਼ਾਸਕ ਨੇ ਕੰਪਲੈਕਸ ਵਿਚ ਮੌਜੂਦਾ ਖੇਡ ਸਹੂਲਤਾਂ ਦੀ ਸਮੀਖਿਆ ਕੀਤੀ ਜਿਸ ਵਿਚ ਫੁੱਟਬਾਲ ਗਰਾਊਾਡ, ਵਾਲੀਬਾਲ ਗਰਾਊਾਡ, ਹਾਕੀ ਸਟੇਡੀਅਮ, ਲਾਅਨ ਟੈਨਿਸ ਕੋਰਟਸ, ਖੋ-ਖੋ, ਕਬੱਡੀ ਗਰਾਊਾਡ, ਇਨਡੋਰ ਬਾਸਕਿਟਬਾਲ ਹਾਲ, ਬੈਡਮਿੰਟਨ ਹਾਲ, 

ਘਰ ਤੋਂ ਕੀਮਤੀ ਗਹਿਣੇ ਚੋਰੀ

ਚੰਡੀਗੜ੍ਹ,12 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਸੈਕਟਰ 11 ਦੇ ਇੱਕ ਘਰ ਵਿਚ ਕੰਮ ਕਰਨ ਵਾਲੇ ਨੌਕਰ ਨੇ ਘਰ ਅੰਦਰੋਂ ਕੀਮਤੀ ਗਹਿਣੇ ਚੋਰੀ ਕਰ ਲਏ | ਸਬੰਧਤ ਮਾਮਲੇ ਦੀ ਸ਼ਿਕਾਇਤ ਸਵਰਨ ਸਿੰਘ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤਕਰਤਾ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਵਿਚ ਕੰਮ ਕਰਨ ਵਾਲੇ ਸੁਰੇਸ਼ ਨਾਮ ਦੇ ਨੌਕਰ ਨੇ ਘਰ ਅੰਦਰੋਂ ਸੋਨੇ ਦੀਆਂ ਚਾਰ ਚੂੜੀਆਂ, ਇਕ ਚੇਨ, ਹੀਰਿਆਂ ਦੀਆਂ ਦੋ ਅੰਗੂਠੀਆਂ, ਚਾਂਦੀ ਦੀ ਇੱਕ ਚੇਨ ਅਤੇ ਇਕ ਚੂੜੀ ਚੋਰੀ ਕਰ ਲਈ ਹੈ |

ਫੁੱਟਪਾਥਾਂ ਤੋਂ ਕਬਜ਼ੇ ਤੇ ਸੁੱਕੇ ਦਰਖ਼ਤ ਹਟਾਉਣ ਲਈ ਪਟੀਸ਼ਨ ਦਾਖਲ, ਨੋਟਿਸ ਜਾਰੀ

ਚੰਡੀਗੜ੍ਹ,12 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਚੰਡੀਗੜ੍ਹ 'ਚ ਫੁੱਟਪਾਥਾਂ 'ਤੇ ਕਬਜ਼ੇ ਹਟਾਉਣ ਦੀ ਮੰਗ ਨੂੰ ਲੈ ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਗਈ ਹੈ¢ ਹਾਈਕੋਰਟ ਨੇ ਪ੍ਰਸ਼ਾਸਨ ਨੂੰ ਤੇ ਨਗਰ ਨਿਗਮ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕਰ ਲਿਆ ਹੈ¢ ਐਡਵੋਕੇਟ ਹਰੀ ਚੰਦ ਨੇ ਪਟੀਸ਼ਨ ਵਿਚ ਕਿਹਾ ਹੈ ਕਿ ਸ਼ਹਿਰ ਦੇ ਫੁੱਟਪਾਥ ਜਾਂ ਤਾਂ ਬੁਰੀ ਤਰ੍ਹਾਂ ਟੁੱਟੇ ਪਏ ਹਨ ਤੇ ਜਾਂ ਫੇਰ ਰਿਕਸ਼ਿਆਂ 'ਤੇ ਫੜ੍ਹੀਆਂ ਦੇ ਕਬਜ਼ੇ ਹੋਏ ਪਏ ਹਨ | ਅਜਿਹੇ ਹਾਲਾਤ ਕਾਰਨ ਪਿਛਲੇ ਦਿਨੀਂ ਸੈਕਟਰ-27 ਵਿਚ ਇਕ ਬਜ਼ੁਰਗ ਡਿੱਗ ਗਿਆ ਸੀ ਤੇ ਅਗਸਤ ਮਹੀਨੇ ਵਿਚ ਪਟੀਸ਼ਨਰ ਆਪ ਵੀ ਸੈਕਟਰ-44 ਵਿਚ ਫੁੱਟਪਾਥ 'ਚ ਅੜਿੱਕਾ ਹੋਣ ਕਾਰਨ ਡਿੱਗ ਕੇ ਜ਼ਖਮੀ ਹੋ ਗਏ ਸੀ |

ਕੁਝ ਐਚ.ਸੀ.ਐਸ. ਤੇ ਪੀ.ਸੀ.ਐਸ ਅਧਿਕਾਰੀਆਂ ਦੇ ਬਦਲੇ ਵਿਭਾਗ

ਚੰਡੀਗੜ੍ਹ,12 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) :   ਚੰਡੀਗੜ੍ਹ ਪ੍ਰਸ਼ਾਸਨ ਨੇ ਤੁਰੰਤ ਪ੍ਰਭਾਵ ਹੇਠ ਕੁਝ ਅਧਿਕਾਰੀਆਂ ਦੇ ਵਿਭਾਗ ਬਦਲੇ ਹਨ ਜਿੰਨ੍ਹਾਂ ਵਿਚ ਸ੍ਰੀ ਤਿਲਕ ਰਾਜ ਐਚ.ਸੀ.ਐਸ. ਨੂੰ ਵਧੀਕ ਕਮਿਸ਼ਨਰ, ਮਿਊਾਸਪਲ ਕਾਰਪੋਰੇਸ਼ਨ ਲਗਾ ਦਿੱਤਾ ਹੈ ਜਦਕਿ ਤੇਜਦੀਪ ਸਿੰਘ ਸੈਣੀ ਪੀ.ਸੀ.ਐਸ ਨੂੰ ਰਿਲੀਵ ਕਰ ਦਿੱਤਾ ਗਿਆ ਹੈ | ਰਾਕੇਸ਼ ਕੁਮਾਰ ਪੋਪਲੀ ਪੀ.ਸੀ.ਐਸ. ਨੂੰ ਸਹਾਇਕ ਮਿਲਖ ਅਫ਼ਸਰ ਦੀਆਂ ਸੇਵਾਵਾਂ ਹੋਰ ਦਿੱਤੀਆਂ ਗਈਆਂ ਹਨ ਜਦਕਿ ਉਹ ਆਪਣੀਆਂ ਪਿਛਲੀਆਂ ਸੇਵਾਵਾਂ ਵੀ ਦਿੰਦੇ ਰਹਿਣਗੇ | 

ਹਰਿਆਣਾ ਸੀ.ਐਸ.ਆਰ. ਸਮਿਟ 2018 ਵਿਚ ਖੱਟਰ ਵਲੋਂ ਅਧਿਕਾਰੀ ਸਨਮਾਨਿਤ

ਚੰਡੀਗੜ੍ਹ,12 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਹਰਿਆਣਾ ਸੀ.ਐਸ.ਆਰ. ਸਮਿਟ 2018 ਵਿਚ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਰਾਜ ਦੀ ਸੀ.ਐਸ.ਆਰ. ਵੈੱਬਸਾਈਟ ਤੇ ਪੋਰਟਲ ਲਾਂਚ ਕਰਨ ਦੇ ਨਾਲ-ਨਾਲ ਇਸ ਖੇਤਰ ਵਿਚ ਸ਼ਲਾਘਾਯੋਗ ਕੰਮ ਕਰਨ ਵਾਲੇ 11 ਵਿਅਕਤੀਆਂ ਨੂੰ ਸਨਮਾਨਿਤ ਕੀਤਾ | ਇਸ ਪ੍ਰੋਗਰਾਮ ਵਿਚ 23 ਕੰਪਨੀਆਂ ਨੇ ਹਰਿਆਣਾ ਵਿਚ ਲਗਭਗ 177.49 ਕਰੋੜ ਰੁਪਏ ਦੇ ਸੀ.ਐਸ.ਆਰ. ਫ਼ੰਡ ਤੋਂ ਵਿਕਾਸ ਕੰਮ ਕਰਵਾਉਣ ਦਾ ਭਰੋਸਾ ਦਿੱਤਾ |

7ਵੇਂ ਤਨਖ਼ਾਹ ਕਮਿਸ਼ਨ ਦੇ ਲਾਭ ਦੇਣ ਦਾ ਫ਼ੈਸਲਾ

ਚੰਡੀਗੜ੍ਹ,12 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਹਰਿਆਣਾ ਸਰਕਾਰ ਨੇ ਉਚੇਰੀ ਸਿੱਖਿਆ ਵਿਭਾਗ ਦੇ ਅਧੀਨ ਆਉਣ ਵਾਲੇ ਰਾਜ ਦੇ ਤਿੰਨ ਤਕਨੀਕੀ ਯੂਨੀਵਰਸਿਟੀਆਂ ਦੇ ਵਿੱਦਿਅਕ ਸਟਾਫ਼ ਅਤੇ ਬਰਾਬਰ ਕਾਡਰ ਨੂੰ 7ਵੇਂ ਤਨਖ਼ਾਹ ਕਮਿਸ਼ਨ ਦਾ ਲਾਭ ਦੇਣ ਦਾ ਫ਼ੈਸਲਾ ਕੀਤਾ ਹੈ |

ਖੱਟਰ ਨੇ ਕੇਂਦਰੀ ਮੰਤਰੀ ਅਨੰਤ ਕੁਮਾਰ ਦੀ ਮੌਤ 'ਤੇ ਡੂੰਘਾ ਦੁੱਖ ਪ੍ਰਗਟਾਇਆ

ਚੰਡੀਗੜ੍ਹ,12 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) :   ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕੇਂਦਰੀ ਖਾਦ ਰਸਾਇਣ ਤੇ ਸੰਸਦੀ ਮਾਮਲੇ ਮੰਤਰੀ ਅਨੰਤ ਕੁਮਾਰ ਦੀ ਮੌਤ 'ਤੇ ਡੂੰਘਾ ਦੁੱਖ ਪ੍ਰਗਟਾਇਆ ਹੈ ਜਿੰਨ੍ਹਾਂ ਨੇ ਅੱਜ ਬੈਂਗਲੁਰੂ ਵਿਚ ਆਖ਼ਰੀ ਸਾਹ ਲਏ |

ਹਰਿਆਣਾ ਕੈਬਨਿਟ ਤੇ ਭਾਜਪਾ ਵਿਧਾਇਕਾਂ ਦੀ ਮੀਟਿੰਗ 15 ਨੂੰ

ਚੰਡੀਗੜ੍ਹ,12 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਆਪਣੇ ਮੰਤਰੀ ਮੰਡਲ ਦੀ ਮੀਟਿੰਗ 15 ਨਵੰਬਰ ਨੂੰ ਇੱਥੇ ਬੁਲਾਈ ਹੈ ਜਿਸ ਵਿਚ ਕਈ ਅਹਿਮ ਮਾਮਲਿਆਂ 'ਤੇ ਵਿਚਾਰ ਵਟਾਂਦਰਾ ਕੀਤਾ ਜਾਏਗਾ | 

ਚੋਣਾਂ 'ਚ ਟਿਕਟਾਂ ਲਈ ਯੂਥ ਕਾਂਗਰਸ ਦਾ ਨਹੀਂ ਕੋਈ 'ਕੋਟਾ'

ਚੰਡੀਗੜ੍ਹ,12 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) :   ਯੂਥ ਕਾਂਗਰਸ ਦੇਸ਼ ਭਰ 'ਚ ਹੋਣ ਵਾਲੀ ਹਰ ਚੋਣ ਵਿਚ ਅਹਿਮ ਰੋਲ ਅਦਾ ਕਰਦੀ ਹੈ ਅਤੇ ਪਾਰਟੀਆਂ ਹਰ ਚੋਣ 'ਚ ਨੌਜਵਾਨਾਂ ਨੂੰ ਅੱਗੇ ਲਿਆਉਣ ਦੀ ਗੱਲ ਵੀ ਕਰਦੀਆਂ ਹਨ ਪਰ ਵਿਧਾਨ ਸਭਾ ਸਮੇਤ ਕਿਸੇ ਵੀ ਚੋਣ 'ਚ ਯੂਥ ਕਾਂਗਰਸ ਲਈ ਟਿਕਟਾਂ ਦਾ ਕੋਈ ਵੀ ਕੋਟਾ ਨਹੀਂ ਹੈ | ਇਸ ਗੱਲ ਦਾ ਖ਼ੁਲਾਸਾ ਅੱਜ ਚੰਡੀਗੜ੍ਹ ਵਿਖੇ ਆਲ ਇੰਡੀਆ ਯੂਥ ਕਾਂਗਰਸ ਦੇ ਇੰਚਾਰਜ ਕਿ੍ਸ਼ਨਾ ਆਲਾਵਾਰੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ |

ਪੰਜਾਬ ਵਜ਼ਾਰਤ ਦੀ ਭਲਕੇ ਹੋਣ ਵਾਲੀ ਮੀਟਿੰਗ ਰੱਦ

ਚੰਡੀਗੜ੍ਹ,12 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਪੰਜਾਬ ਵਜ਼ਾਰਤ ਦੀ 14 ਨਵੰਬਰ ਨੂੰ ਹੋਣ ਵਾਲੀ ਮੀਟਿੰਗ ਰੱਦ ਕਰ ਦਿੱਤੀ ਗਈ ਹੈ। ਉਸ ਦਿਨ ਸੂਬੇ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੇ ਪਿਤਾ, ਜਿਨ੍ਹਾਂ ਦੀ ਕੁਝ ਦਿਨ ਪਹਿਲਾਂ ਮੌਤ ਹੋ ਗਈ ਸੀ,

ਪੰਚਕੂਲਾ ਵਿੱਚ ਛੱਠ ਪੂਜਾ ਦੀਆਂ ਤਿਆਰੀਆਂ ਜ਼ੋਰਾਂ ’ਤੇ

ਪੰਚਕੂਲਾ,11 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਇਥੇ ਪੂਰਵਾਂਚਲ ਦੇ ਲੋਕਾਂ ਦੀ ਗਿਣਤੀ ਲਗਪਗ 80 ਹਜ਼ਾਰ ਦੇ ਕਰੀਬ ਹੈ ਅਤੇ ਪੰਚਕੂਲਾ ਦੇ ਵਿਧਾਇਕ ਨੇ ਛੱਠ ਪੂਜਾ ਲਈ ਜਿੱਥੇ ਘੱਗਰ ਨੇਡ਼ੇ ਕਈ ਘਾਟ ਤਿਆਰ ਕਰਵਾਏ ਹਨ, ਉਥੇ ਸੈਕਟਰ-19 ਵਿੱਚ ਲੋਕਾਂ ਨੇ ਪੂਜਾ ਲਈ ਖੁਦ ਪਿੰਡੀਆਂ ਬਣਾਈਆਂ ਹਨ। ਇਹ ਗੱਲ ਵੱਖਰੀ ਹੈ ਕਿ ਪੰਚਕੂਲਾ ਦੀ ਸਾਬਕਾ ਡੀਸੀ ਗਰਿਮਾ ਮਿੱਤਲ ਨੇ ਆਪਣੇ ਸਮੇਂ ਦੌਰਾਨ ਘੱਗਰ ਨੇਡ਼ੇ ਬਣਾਏ ਘਾਟਾਂ ਦਾ ਕੰਮ ਰੋਕ ਦਿੱਤਾ ਸੀ ਕਿਉਂਕਿ ਡੀਸੀ ਮੁਤਾਬਕ ਨਿਯਮ ਸਭ ਲਈ ਇਕ ਹਨ।

ਗੁਰੂ ਨਾਨਕ ਦੇਵ ਦੀ ਸਾਹਿਤਕ ਦੇਣ ਵਿਸ਼ੇ ’ਤੇ ਸੈਮੀਨਾਰ

ਚੰਡੀਗੜ੍,11 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬੀ ਲੇਖਕ ਸਭਾ ਚੰਡੀਗੜ੍ਹ ਨੇ ਪੰਜਾਬ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਪੰਜਾਬ ਕਲਾ ਭਵਨ ਸੈਕਟਰ-16 ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੈਮੀਨਾਰ ਕਰਵਾਇਆ। ਸਮਾਗਮ ਦੀ ਪ੍ਰਧਾਨਗੀ ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ. ਸਰਬਜੀਤ ਕੌਰ ਸੋਹਲ ਨੇ ਕੀਤੀ ਅਤੇ ਡਾ. ਲਾਭ ਸਿੰਘ ਖੀਵਾ ਉਚੇਚੇ ਤੌਰ ’ਤੇ ਸ਼ਾਮਲ ਹੋਏ। ਸਭਾ ਦੇ ਪ੍ਰਧਾਨ ਬਲਕਾਰ ਸਿੱਧੂ ਨੇ ਕਿਹਾ ਕਿ ਗੁਰੂ ਨਾਨਕ ਦੇਵ ਦੇ ਸੰਪੂਰਨ ਫ਼ਲਸਫੇ਼ ਨੂੰ ਇਕ ਸੈਮੀਨਾਰ ਵਿਚ ਸਮੇਟਣਾ ਆਸਾਨ ਨਹੀਂ, ਪਰ ਅਸੀਂ ਸ਼ੁਰੂਆਤ ਕੀਤੀ ਹੈ। ਇਹ ਵਿਚਾਰ-ਚਰਚਾ ਅੱਗੇ ਵਧੇਗੀ। ਮੁੱਖ ਬੁਲਾਰੇ ਯੂਨੀਵਰਸਿਟੀ ਕਾਲਜ ਚੁੰਨੀ ਕਲਾਂ ਦੇ

ਸੰਸਦ ਦੀ ਪ੍ਰਵਾਨਗੀ ਬਿਨਾਂ ਪਿੰਡਾਂ ਨੂੰ ਨਿਗਮ ਅਧੀਨ ਕਰਨਾ ਸੰਭਵ ਨਹੀਂ: ਸੁਭਾਸ਼ ਚਾਵਲਾ

ਚੰਡੀਗੜ੍ਹ,11 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 13 ਪਿੰਡਾਂ ਦੀਆਂ 12 ਪੰਚਾਇਤਾਂ ਦਾ ਭੋਗ ਪਾ ਕੇ ਇਨ੍ਹਾਂ ਪਿੰਡਾਂ ਨੂੰ ਨਗਰ ਨਿਗਮ ਅਧੀਨ ਕਰਨ ਦੀ ਚਲਾਈ ਪ੍ਰਕਿਰਿਆ ਨੂੰ ਬਰੇਕਾਂ ਲੱਗਣ ਦੇ ਆਸਾਰ ਹਨ। ਸਾਬਕਾ ਮੇਅਰ ਸੁਭਾਸ਼ ਚਾਵਲਾ ਨੇ ਚੁਣੌਤੀ ਦੇ ਦਿੱਤੀ ਹੈ ਕਿ ਸਥਾਨਕ ਅਧਿਕਾਰੀ ਪਾਰਲੀਮੈਂਟ ਦੀ ਪ੍ਰਵਾਨਗੀ ਤੋਂ ਬਿਨਾਂ ਇਨ੍ਹਾਂ ਪਿੰਡਾਂ ਨੂੰ ਨਿਗਮ ਵਿੱਚ ਸ਼ਾਮਲ ਕਰਨ ਲਈ ਅਧਿਕਾਰਤ ਹੀ ਨਹੀਂ ਹਨ।
ਦੱਸਣਯੋਗ ਹੈ ਕਿ ਪ੍ਰਸ਼ਾਸਨ ਨੇ ਪਹਿਲਾਂ 13 ਪਿੰਡਾਂ ਦੀਆਂ ਪੰਚਾਇਤਾਂ ਦੀ ਚੋਣ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਸੀ ਪਰ ਬਾਅਦ ਵਿੱਚ ਪਿੰਡਾਂ ਨੂੰ ਨਿਗਮ ਅਧੀਨ ਲਿਆਉਣ ਦੀ ਡਰਾਫਟ ਨੋਟੀਫਿਕੇਸ਼ਨ ਜਾਰੀ ਕਰਕੇ ਇਤਰਾਜ਼ ਮੰਗੇ ਸਨ। ਇਸ ਕਾਰਨ ਭਾਵੇਂ ਪਹਿਲਾਂ ਕੁਝ ਸਰਪੰਚਾਂ ਨੇ ਪਿੰਡਾਂ ਦਾ ਨਿਗਮ ਵਿੱਚ ਰਲੇਵਾਂ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਸੀ ਪਰ ਬਾਅਦ ਵਿੱਚ ਲੋਕ ਰੋਹ ਉਭਰਨ ਕਾਰਨ ਪਿੰਡਾਂ ਦੀ ਜਨਤਾ ਇਸ ਫੈਸਲੇ ਵਿਰੁੱਧ ਖੜ੍ਹੀ ਹੋ ਗਈ ਸੀ। ਇਸੇ ਦੌਰਾਨ ਕਾਂਗਰਸ ਦੇ ਸੀਨੀਅਰ ਆਗੂ ਅਤੇ ਨਿਗਮ ਦੇ ਸਾਬਕਾ ਮੇਅਰ ਸੁਭਾਸ਼ ਚਾਵਲਾ ਨੇ ਯੂਟੀ ਦੇ ਸਥਾਨਕ ਸਰਕਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਲਿਖਤੀ ਨੋਟਿਸ ਦੇ ਕੇ ਚੁਣੌਤੀ ਦਿੱਤੀ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਪਿੰਡਾਂ ਦੀਆਂ ਪੰਚਾਇਤਾਂ ਦਾ ਭੋਗ ਪਾਉਣ ਦਾ ਅਧਿਕਾਰ ਹੀ ਨਹੀਂ ਰੱਖਦਾ।

ਪੰਜਾਬ ਦੇ ਪੈਟਰੋਲ ਡੀਲਰਾਂ ਵੱਲੋਂ ਉਪਭੋਗਤਾ ਜਾਗਰੂਕਤਾ ਪ੍ਰੋਗਰਾਮ ਸ਼ੁਰੂ

ਚੰਡੀਗੜ੍ਹ,11 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਆਫ ਪੰਜਾਬ (ਪੀਪੀਡੀਏਪੀ) ਨੇ ਸਰਕਾਰ ਪ੍ਰਤੀ ਜਾਰੀ ਰੋਸ ਨੂੰ ਅੱਗੇ ਵਧਾਉਂਦੇ ਹੋਏ ਗਾਹਕਾਂ ਨੂੰ ਜਾਗਰੂਕ ਕਰਨਾ ਸ਼ੁਰੂ ਕਰ ਦਿੱਤਾ ਹੈ। ਪੰਜਾਬ ਦੇ ਪੈਟਰੋਲ ਡੀਲਰਾਂ ਨੇ ਗਾਹਕ ਜਾਗਰੂਕਤਾ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਹੈ। ਇਸ ਤਹਿਤ ਪੈਟਰੋਲ ਪੰਪਾਂ ’ਤੇ ਪੋਸਟਰ ਲਾਏ ਗਏ ਹਨ। ਇੱਥੇ ਜਾਰੀ ਪ੍ਰੈੱਸ ਰਿਲੀਜ਼ ਵਿੱਚ ਪੀਪੀਡੀਏਪੀ ਦੇ ਪ੍ਰਧਾਨ ਪਰਮਜੀਤ ਸਿੰਘ ਦੋਆਬਾ ਨੇ ਕਿਹਾ ਕਿ ਅਸੀਂ ਉਦੋਂ ਤੱਕ ਆਪਣਾ ਵਿਰੋਧ ਜਾਰੀ ਰੱਖਾਂਗੇ ਜਦੋਂ ਤੱਕ ਕਿ ਸਾਡੀ ਮੰਗ ਪੂਰੀ ਨਹੀਂ ਹੋ ਜਾਂਦੀ। ਉਨ੍ਹਾਂ ਕਿਹਾ ਕਿ ਆਪਣੀਆਂ ਗਲਤ ਨੀਤੀਆਂ ਕਾਰਨ, ਪੰਜਾਬ ਸਰਕਾਰ ਆਪਣਾ ਮਾਲੀਆ ਗੁਆਂਢੀ ਰਾਜਾਂ ਦੇ ਹੱਥਾਂ ਵਿੱਚ ਗੁਆ ਰਹੀ ਹੈ। ਦੋਆਬਾ ਨੇ ਕਿਹਾ ਕਿ ਪੰਜਾਬ ਵਿੱਚ ਪੈਟਰੋਲ ਪੰਪ ਆਪਣੀ ਕੁੱਲ ਵੌਲਿਓਮੈਟਰਿਕ ਸਮਰੱਥਾ ਵਿੱਚ ਸਿਰਫ਼ 40 ਪ੍ਰਤੀਸ਼ਤ ’ਤੇ ਹੀ ਕੰਮ ਰਹੇ ਹਨ, ਜਦੋਂਕਿ ਸਰਹੱਦੀ ਜ਼ਿਲ੍ਹਿਆਂ ਵਿੱਚ ਤਾਂ ਪੰਪ ਆਪਣੀ ਕੁੱਲ ਸਮਰੱਥਾ ਦਾ ਸਿਰਫ਼ 10 ਪ੍ਰਤੀਸ਼ਤ ਹੀ ਵੇਚ ਰਹੇ ਹਨ।

ਮਾਰਕਫੈੱਡ ਅਤੇ ਪਨਗਰੇਨ ’ਤੇ ਪੱਟੀ ਮੰਡੀ ’ਚੋਂ ਖਰੀਦ ਕਰਨ ’ਤੇ ਰੋਕ

ਚੰਡੀਗੜ੍ਹ,11 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਤਰਨ ਤਾਰਨ ਜ਼ਿਲ੍ਹੇ ਦੇ ਸ਼ਹਿਰ ਪੱਟੀ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਫਰਜ਼ੀ ਬਿਲਿੰਗ ਦਾ ਮਾਮਲਾ ਸਾਹਮਣੇ ਆਉਣ ਬਾਅਦ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਟੀਮ ਵੱਲੋਂ ਕੀਤੀ ਜਾਂਚ ਦੌਰਾਨ ਕਈ ਬੇਨਿਯਮੀਆਂ ਸਾਹਮਣੇ ਆਈਆਂ, ਜਿਸ ਮਗਰੋਂ ਇਸ ਮੰਡੀ ਵਿੱਚ ਖਰੀਦ ਲਈ ਜ਼ਿੰਮੇਵਾਰ ਮਾਰਕਫੈੱਡ ਅਤੇ ਪਨਗਰੇਨ ਦੇ ਖਰੀਦ ਇੰਸਪੈਕਟਰਾਂ ਨੂੰ ਮੁਅੱਤਲ ਕਰ ਕੇ ਪੱਟੀ ਮੰਡੀ ਵਿੱਚ ਮਾਰਕਫੈੱਡ ਤੇ ਪਨਗਰੇਨ ਨੂੰ ਖਰੀਦ ਤੋਂ ਰੋਕ ਦਿੱਤਾ ਗਿਆ ਹੈ।

ਬ੍ਰਹਮਪੁਰਾ ਤੇ ਅਜਨਾਲਾ ਅਕਾਲੀ ਦਲ ’ਚੋਂ ਛੇ ਸਾਲਾਂ ਲਈ ਕੱਢੇ

ਚੰਡੀਗੜ੍,11 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਮਾਝੇ ਦੇ ਦੋ ਟਕਸਾਲੀ ਆਗੂਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਜਥੇਦਾਰ ਡਾ. ਰਤਨ ਸਿੰਘ ਅਜਨਾਲਾ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਵਿੱਚੋਂ ਛੇ ਸਾਲਾਂ ਲਈ ਕੱਢ ਦਿੱਤਾ ਹੈ। ਇਸ ਦੇ ਨਾਲ ਹੀ ਦੋਵੇਂ ਸਾਬਕਾ ਮੰਤਰੀਆਂ ਦੇ ਪੁੱਤਰਾਂ ਰਵਿੰਦਰਪਾਲ ਸਿੰਘ ਬ੍ਰਹਮਪੁਰਾ ਅਤੇ ਅਮਰਪਾਲ ਸਿੰਘ ਬੋਨੀ ਨੂੰ ਵੀ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਪਿਛਲੇ ਹਫ਼ਤੇ ਪਾਰਟੀ ਲੀਡਰਸ਼ਿਪ ਖਿਲਾਫ਼ ਬਗ਼ਾਵਤ ਦਾ ਬਿਗਲ ਵਜਾਉਣ ਵਾਲੇ ਟਕਸਾਲੀ ਆਗੂ ਜਥੇਦਾਰ ਸੇਵਾ ਸਿੰਘ ਸੇਖਵਾਂ ਨੂੰ ਪਾਰਟੀ ’ਚੋਂ ਕੱਢ ਦਿੱਤਾ ਸੀ।

ਸਿੱਟ’ਵਲੋਂ ਦੋਵੇਂ ਬਾਦਲਾਂ ਤੇ ਅਕਸ਼ੈ ਕੁਮਾਰ ਨੂੰ ਸੰਮਨ

ਚੰਡੀਗੜ੍,11 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਬੌਲੀਵੁਡ ਦੇ ਉੱਘੇ ਅਦਾਕਾਰ ਅਕਸ਼ੈ ਕੁਮਾਰ ਨੂੰ ਅੱਜ ਉਸ ਸਮੇਂ ਤਕੜਾ ਝਟਕਾ ਲੱਗਾ ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਨੇ (ਐਸਆਈਟੀ) ਉਨ੍ਹਾਂ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕਰ ਦਿੱਤੇ। ‘ਸਿੱਟ’ ਵਲੋਂ ਪੰਜਾਬ ਪੁਲੀਸ ਦੇ ਤਤਕਾਲੀ ਡੀ.ਜੀ.ਪੀ. ਸੁਮੇਧ ਸੈਣੀ ਨੂੰ ਵੀ ਸੰਮਨ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ।

ਸਰਕਾਰ ’ਤੇ ਸਾਂਝਾ ਹੱਲਾ ਬੋਲਣਗੀਆਂ ਮੁਲਾਜ਼ਮ ਤੇ ਅਧਿਆਪਕ ਜਥੇਬੰਦੀਆਂ

ਚੰਡੀਗੜ੍,11 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਸਰਕਾਰ ਦੀਆਂ ਮਾਰੂ ਅਤੇ ਬਦਲਾਲਊ ਨੀਤੀਆਂ ਨੇ ਪੰਜਾਬ ਦੀ ਦਹਾਕਿਆਂ ਤੋਂ ਖਿੰਡੀ ਪਈ ਲਹਿਰ ਨੂੰ ਇਕਜੁੱਟ ਹੋਣ ਲਈ ਮਜਬੂਰ ਕਰ ਦਿੱਤਾ ਹੈ। ਪੰਜਾਬ ਦੀਆਂ ਅਧਿਆਪਕ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੇ ਹੁਣ ਇਕੱਲਿਆਂ-ਇਕੱਲਿਆਂ ਸਰਕਾਰੀ ਦੀ ਧੱਕੇਸ਼ਾਹੀ ਸਹਿਣ ਦੀ ਥਾਂ ਸਾਂਝੇ ਮੰਚ ਤੋਂ ਕੈਪਟਨ ਸਰਕਾਰ ਦੀਆਂ ‘ਮੈਂ ਨਾ ਮਾਨੂੰ’ ਨੀਤੀਆਂ ਵਿਰੁੱਧ ਸੰਘਰਸ਼ ਕਰਨ ਦੀ ਸਹਿਮਤੀ ਬਣਾਈ ਹੈ। ਦਰਅਸਲ ਸਰਕਾਰ ਦੇ ਸਖ਼ਤ ਰਵੱਈਏ ਕਾਰਨ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਕਈ ਸਾਲਾਂ ਤੋਂ ਲਟਕ ਰਹੀਆਂ ਹਨ ਅਤੇ ਪੰਜਾਬ ਦੀ ਟਰੇਡ ਯੂਨੀਅਨ ਦੀ ਹੋਂਦ ਹੀ ਖਤਰੇ ਵਿਚ ਆਈ ਪਈ ਹੈ।
ਹੁਣ ਸਮੂਹ ਅਧਿਆਪਕ ਤੇ ਮੁਲਾਜ਼ਮ ਜਥੇਬੰਦੀਆਂ ਨੇ ਪੰਜਾਬ ਦੇ ਸਿੱਖਿਆ ਮੰਤਰੀ ਓਪੀ ਸੋਨੀ ਅਤੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਘੇਰਨ ਦਾ ਫੈਸਲਾ ਕੀਤਾ ਹੈ।

ਅਦਾਲਤੀ ਰੋਕਾਂ ਦੇ ਬਾਵਜੂਦ ਚੰਡੀਗੜ੍ਹ ਵਿਚ ਹੱਦਾਂ ਬੰਨ੍ਹੇ ਟੱਪਿਆ ਪ੍ਰਦੂਸ਼ਣ

ਚੰਡੀਗੜ੍ਹ,11 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ ਦੇ ਬਾਵਜੂਦ ਇਸ ਵਾਰ ਚੰਡੀਗੜ੍ਹ ਵਿਚ ਹਵਾ ਤੇ ਸ਼ੋਰ ਪ੍ਰਦੂਸ਼ਣ ਨੇ ਪਿੱਛਲੇ ਸਾਲ ਦੇ ਅੰਕੜੇ ਵੀ ਪਾਰ ਕਰ ਦਿੱਤੇ। ਚੰਡੀਗੜ੍ਹ ਪ੍ਰਸ਼ਾਸਨ ਤੇ ਪੁਲੀਸ ਸਮੇਤ ਹੋਰ ਸੰਸਥਾਵਾਂ ਨੇ ਇਸ ਵਾਰ ਭਾਵੇਂ ਪਟਾਕੇ ਘੱਟ-ਘੱਟ ਚਲਾਉਣ ਦੀ ਵਿਆਪਕ ਮੁਹਿੰਮ ਚਲਾਈ ਸੀ ਪਰ ਇਸ ਦੇ ਬਾਵਜੂਦ ਦੀਵਾਲੀ ਵਾਲੀ ਰਾਤ ਨਿਰਧਾਰਤ ਸਮੇਂ (8 ਤੋਂ 10 ਵਜੇ ਤਕ) ਤੋਂ ਅੱਗੇ-ਪਿੱਛੇ ਪਟਾਕਿਆਂ ਦਾ ਸ਼ੋਰ ਜਾਰੀ ਰਿਹਾ।

ਮਾਰਕਫੈੱਡ ਅਤੇ ਪਨਗਰੇਨ ’ਤੇ ਪੱਟੀ ਮੰਡੀ ’ਚੋਂ ਖਰੀਦ ਕਰਨ ’ਤੇ ਰੋਕ

ਚੰਡੀਗੜ੍,11 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਤਰਨ ਤਾਰਨ ਜ਼ਿਲ੍ਹੇ ਦੇ ਸ਼ਹਿਰ ਪੱਟੀ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਫਰਜ਼ੀ ਬਿਲਿੰਗ ਦਾ ਮਾਮਲਾ ਸਾਹਮਣੇ ਆਉਣ ਬਾਅਦ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੀ ਟੀਮ ਵੱਲੋਂ ਕੀਤੀ ਜਾਂਚ ਦੌਰਾਨ ਕਈ ਬੇਨਿਯਮੀਆਂ ਸਾਹਮਣੇ ਆਈਆਂ, ਜਿਸ ਮਗਰੋਂ ਇਸ ਮੰਡੀ ਵਿੱਚ ਖਰੀਦ ਲਈ ਜ਼ਿੰਮੇਵਾਰ ਮਾਰਕਫੈੱਡ ਅਤੇ ਪਨਗਰੇਨ ਦੇ ਖਰੀਦ ਇੰਸਪੈਕਟਰਾਂ ਨੂੰ ਮੁਅੱਤਲ ਕਰ ਕੇ ਪੱਟੀ ਮੰਡੀ ਵਿੱਚ ਮਾਰਕਫੈੱਡ ਤੇ ਪਨਗਰੇਨ ਨੂੰ ਖਰੀਦ ਤੋਂ ਰੋਕ ਦਿੱਤਾ ਗਿਆ ਹੈ। ਹੁਣ ਇਸ ਮੰਡੀ ਵਿੱਚ ਪੰਜਾਬ ਐਗਰੋ ਅਤੇ

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0067243348
Copyright © 2018, Panjabi Times. All rights reserved. Website Designed by Mozart Infotech