ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਪੰਜਾਬ

ਬਠਿੰਡਾ ਕਨਵੈਨਸ਼ਨ ਦੇ ਮਤਿਆਂ ਤੋਂ ਪਿੱਛੇ ਨਹੀਂ ਹਟਾਂਗੇ: ਖਹਿਰਾ

September 13, 2018 01:37 AM

ਤਲਵੰਡੀ ਸਾਬੋ ,12 ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਸਾਬਕਾ ਆਗੂ ਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਇੱਥੇ ਪੰਜਾਬ ਪੈਲੇਸ ਵਿੱਚ ਵਰਕਰਾਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਚਾਹੇ ਦਿੱਲੀ ਵਾਲਿਆਂ ਨੇ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਕਮੇਟੀ ਬਣਾ ਦਿੱਤੀ ਹੈ ਤੇ ਉਹ ਵੀ ਗੱਲਬਾਤ ਕਰਨ ਲਈ ਤਿਆਰ ਹਨ, ਪਰ ਹੁਣ ਗੱਲ ਸਿਰਫ਼ ਬਠਿੰਡਾ ਕਨਵੈਨਸ਼ਨ ਵਿੱਚ ਪਾਸ ਮਤਿਆਂ ਬਾਰੇ ਹੀ ਹੋਵੇਗੀ ਤੇ ਉਹ ਇਨ੍ਹਾਂ ਮਤਿਆਂ ਤੋਂ ਪਿੱਛੇ ਨਹੀਂ ਹਟਣਗੇ।
ਉਨ੍ਹਾਂ ਕਿਹਾ ਕਿ ਦਿੱਲੀ ਵਾਲਿਆਂ ਦੇ ਗ਼ਲਤ ਫ਼ੈਸਲਿਆਂ ਕਾਰਨ ਹੀ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ‘ਆਪ’ 20 ਸੀਟਾਂ ’ਤੇ ਸਿਮਟ ਕੇ ਰਹਿ ਗਈ। ਉਨ੍ਹਾਂ ਪਾਰਟੀ ਹਾਈਕਮਾਂਡ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਹਾਈਕਮਾਂਡ ਨਹੀਂ ਚਾਹੁੰਦੀ ਕਿ ਕੋਈ ਉਨ੍ਹਾਂ ਦੇ ਗ਼ਲਤ ਫ਼ੈਸਲਿਆਂ ਖ਼ਿਲਾਫ਼ ਆਵਾਜ਼ ਉਠਾਏ। ਸ੍ਰੀ ਖਹਿਰਾ ਨੇ ਭਗਵੰਤ ਮਾਨ ਨੂੰ ਵੀ ਆਪਣੀ ਕਾਰਗੁਜ਼ਾਰੀ ਸੁਧਾਰਨ ਦੀ ਨਸੀਹਤ ਦਿੱਤੀ। ਉਨ੍ਹਾਂ ਕਿਹਾ ਕਿ ਜਦੋਂ ਭਗਵੰਤ ਮਾਨ 17 ਮਹੀਨਿਆਂ ਤੱਕ ਪੰਜਾਬ ਪ੍ਰਧਾਨ ਰਹੇ, ਉਨ੍ਹਾਂ ਨੇ ਪੰਜਾਬ ਅੰਦਰ ਕੋਈ ਕੰਮ ਨਹੀਂ ਕੀਤਾ, ਸਗੋਂ ਅੜਿੱਕਾ ਹੀ ਡਾਹੇ। ਸ੍ਰੀ ਖਹਿਰਾ ਨੇ ਹਲਕੇ ਦੀ ਵਿਧਾਇਕਾ ’ਤੇ ਵੀ ਨਿਸ਼ਾਨੇ ਸਾਧੇ। ਮੀਟਿੰਗ ਨੂੰ ਵਿਧਾਇਕ ਜਗਦੇਵ ਸਿੰਘ ਕਮਾਲੂ, ਨਾਜ਼ਰ ਸਿੰਘ ਮਾਨਸ਼ਾਹੀਆ ਤੇ ਨਿਰਮਲ ਸਿੰਘ ਨੇ ਵੀ ਸੰਬੋਧਨ ਕੀਤਾ।
ਇਸ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਖਹਿਰਾ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਰੁੱਧ ਛੇਤੀ ਹੀ ਇੱਕ ਸਰਬ ਪਾਰਟੀ ਬੈਠਕ ਸੱਦੀ ਜਾ ਰਹੀ ਹੈ, ਜਿਸ ਵਿੱਚ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਅਤੇ ਪੰਥਕ ਧਿਰਾਂ ਨੂੰ ਵੀ ਸੱਦਾ ਦਿੱਤਾ ਜਾਵੇਗਾ ਤੇ ਸਰਕਾਰ ਨੂੰ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਕੁਝ ਸਮੇਂ ਦੀ ਮੋਹਲਤ ਦਿੱਤੀ ਜਾਵੇਗੀ। ਇਸ ਮਗਰੋਂ ਸਾਰੀਆਂ ਧਿਰਾਂ ਨੂੰ ਲੈ ਕੇ ਪੰਜਾਬ ਅੰਦਰ ਇੱਕ ਵਿਸ਼ਾਲ ਰੋਸ ਮਾਰਚ ਕੱਢਿਆ ਜਾਵੇਗਾ। ਮੀਟਿੰਗ ਮਗਰੋਂ ਸੁਖਪਾਲ ਸਿੰਘ ਖਹਿਰਾ ਤਖ਼ਤ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਕੋਲਿਆਂਵਾਲੀ ਨੂੰ ‘ਨੱਪਣ’ ਲਈ ਵਿਜੀਲੈਂਸ ਨੇ ਚੁੱਕਿਆ ਖੂੰਡਾ

ਬਠਿੰਡਾ,25  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਲਕਾ ਲੰਬੀ ਵਿਚ ਰੈਲੀ ਕਰਨ ਤੋਂ ਪਹਿਲਾਂ ਸਾਬਕਾ ਅਕਾਲੀ ਚੇਅਰਮੈਨ ਅਤੇ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਨੂੰ ਜੇਲ੍ਹ ਦੀ ਹਵਾ ਖੁਆਉਣ ਦੇ ਰੌਂਅ ਵਿਚ ਜਾਪਦੇ ਹਨ। ਵਿਜੀਲੈਂਸ ਅਫ਼ਸਰਾਂ ਨੇ ਇਕਦਮ ਹੀ ਸਾਬਕਾ ਚੇਅਰਮੈਨ ਕੋਲਿਆਂਵਾਲੀ ਨੂੰ ਗ੍ਰਿਫ਼ਤਾਰ ਕਰਨ ਵਾਸਤੇ ਛਾਪੇ ਤੇਜ਼ ਕਰ ਦਿੱਤੇ ਹਨ। ਵਿਜੀਲੈਂਸ ਟੀਮ ਨੇ 21 ਸਤੰਬਰ ਤੋਂ ਮੁੜ ਕੋਲਿਆਂਵਾਲੀ ਦੇ ਪਰਿਵਾਰ ਅਤੇ ਰਿਸ਼ਤੇਦਾਰਾਂ ਤੋਂ ਇਲਾਵਾ ਉਨ੍ਹਾਂ ਦੇ ਨੇੜਲਿਆਂ ਦੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 20 ਅਗਸਤ ਨੂੰ ਕੋਲਿਆਂਵਾਲੀ ਦੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਸੀ। ਉਪਰੰਤ ਮਗਰੋਂ ਵਿਜੀਲੈਂਸ ਅਧਿਕਾਰੀ ਚੁੱਪ ਹੋ ਗਏ ਸਨ

ਸਿੱਟ’ ਹੀ ਜਾਰੀ ਰੱਖੇ ਮੌੜ ਧਮਾਕੇ ਦੀ ਜਾਂਚ: ਹਾਈ ਕੋਰਟ

ਬਠਿੰਡਾ,25  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪਿਛਲੇ ਸਾਲ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਹੋਏ ਮੌੜ ਬੰਬ ਧਮਾਕੇ ਜਿਸ ਵਿਚ ਪੰਜ ਬੱਚਿਆਂ ਸਮੇਤ ਸੱਤ ਜਣੇ ਮਾਰੇ ਗਏ ਸਨ, ਦੀ ਜਾਂਚ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਹੀ ਜਾਰੀ ਰੱਖੇਗੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਤੇ ਜਸਟਿਸ ਅਰੁਣ ਪਾਲੀ ਦੇ ਬੈਂਚ ਵੱਲੋਂ ਅੱਜ ‘ਸਿੱਟ’ ਦੀ ਜਾਂਚ ’ਤੇ ਤਸੱਲੀ ਜ਼ਾਹਿਰ ਕੀਤੀ ਅਤੇ ਸੀਬੀਆਈ ਜਾਂ ਐਨਆਈਏ ਜਾਂਚ ਦੀ ਮੰਗ ਵਾਲੀ ਪਟੀਸ਼ਨ ਰੱਦ ਕਰ ਦਿੱਤੀ ਹੈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਐੱਸਡੀਐੱਮ ਦੇ ਦਫ਼ਤਰ ਅੱਗੇ ਧਰਨਾ ਲਾਇਆ

ਤਰਨ ਤਾਰਨ,25  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਬਾਬਾ ਸੁਰਜਨ ਸਿੰਘ ਇਕਾਈ ਵੱਲੋਂ ਇਲਾਕੇ ਦੇ ਪਿੰਡ ਸੂਰਵਿੰਡ ਅਤੇ ਆਸ-ਪਾਸ ਦੇ ਕਈ ਹੋਰ ਪਿੰਡਾਂ ਅੰਦਰੋਂ ਬਾਰਸ਼ ਦੇ ਪਾਣੀ ਦੀ ਨਿਕਾਸੀ ਦਾ ਕੋਈ ਪ੍ਰਬੰਧ ਨਾ ਕੀਤੇ ਜਾਣ ਖ਼ਿਲਾਫ਼ ਅੱਜ ਦਿਨ ਭਰ ਐੱਸਡੀਐੱਮ ਪੱਟੀ ਦੇ ਦਫ਼ਤਰ ਸਾਹਮਣੇ ਧਰਨਾ ਦਿੱਤਾ ਗਿਆ| ਧਰਨਾਕਾਰੀਆਂ ਦੀ ਅਗਵਾਈ ਜਥੇਬੰਦੀ ਦੀ ਸੂਰਵਿੰਡ ਪਿੰਡ ਇਕਾਈ ਦੇ ਪ੍ਰਧਾਨ ਚਰਨ ਸਿੰਘ ਵਲੋਂ ਕੀਤੀ ਗਈ। ਬੁਲਾਰਿਆਂ ਦੋਸ਼ ਲਗਾਇਆ ਕਿ ਪ੍ਰਸ਼ਾਸਨ ਦੀ ਅਣਗਹਿਲੀ ਨਾਲ ਪਿੰਡ ਸੂਰਵਿੰਡ, ਭੈਣੀ, ਘੁਰਕਵਿੰਡ ਆਦਿ ਪਿੰਡਾਂ ਦੇ ਬਰਸਾਤੀ ਪਾਣੀ ਦੀ ਨਿਕਾਸੀ ਨਹੀਂ ਹੋ ਰਹੀ ਅਤੇ ਇਹ ਪਾਣੀ ਜਿੱਥੇ ਕਿਸਾਨ ਦੀਆਂ ਫਸਲਾਂ ਦੀ ਬਰਬਾਦੀ ਕਰ ਰਿਹਾ ਹੈ, ਉੱਥੇ ਬਿਮਾਰੀਆਂ ਦਾ ਕਾਰਨ ਵੀ ਬਣ ਰਿਹਾ ਹੈ|

ਖ਼ਾਲਸਾ ਕਾਲਜ ਵਿੱਚ ਸੱਤ ਰੋਜ਼ਾ ‘ਅੰਮ੍ਰਿਤਸਰ ਪੁਸਤਕ ਪ੍ਰਦਰਸ਼ਨੀ’ ਦਾ ਆਗਾਜ਼

ਅੰਮ੍ਰਿਤਸਰ,25  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਖ਼ਾਲਸਾ ਕਾਲਜ ਵਿੱਚ ਨੈਸ਼ਨਲ ਬੁੱਕ ਟਰੱਸਟ, ਦਿੱਲੀ ਵੱਲੋਂ ਖਾਲਸਾ ਕਾਲਜ ਵਿੱਚ ਲਾਈ ਗਈ 7 ਰੋਜ਼ਾ ‘ਅੰਮ੍ਰਿਤਸਰ ਪੁਸਤਕ ਪ੍ਰਦਰਸ਼ਨੀ’ ਦਾ ਉਦਘਾਟਨ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੁਸਤਕਾਂ ਬੇਹਤਰੀਨ ਮਨੁੱਖ ਦਾ ਨਿਰਮਾਣ ਕਰਦੀਆਂ ਹਨ।

ਲੋਕਾਂ ਨੇ ਪੈਟਰੋਲ ਪੰਪ ਖ਼ਿਲਾਫ਼ ਧਰਨਾ ਮਾਰਿਆ

ਭਿੱਖੀਵਿੰਡ,25  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਲਗਾਤਾਰ ਚਰਚਾਵਾਂ ਵਿਚ ਰਹਿਣ ਵਾਲੇ ਇੰਡੀਅਨ ਆਇਲ ਦੇ ਸ਼ਰਮਾ ਫਿਲਿੰਗ ਸਟੇਸ਼ਨ ਭਿੱਖੀਵਿੰਡ ਦੇ ਪੈਟਰੋਲ ਪੰਪ ਤੋਂ ਅੱਜ ਦੋ ਵਿਅਕਤੀਆਂ ਵਲੋਂ ਆਪਣੇ ਵਹੀਕਲਾਂ ਵਿੱਚ ਪੈਟਰੋਲ ਭਰਵਾਇਆ ਗਿਆ ਤਾਂ ਉਨ੍ਹਾਂ ਦੇ ਵਹੀਕਲ ਸਟਾ

ਅਦਾਲਤੀ ਸਟਾਫ਼ ਦੀ ਚੋਣ ਡਿਊਟੀ ਨਾ ਲਵਾਉਣ ਦੇ ਆਦੇਸ਼

ਅੰਮ੍ਰਿਤਸਰ,25  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਜ਼ਿਲਾ ਅਤੇ ਸੈਸ਼ਨ ਜੱਜ ਸ੍ਰੀ ਕੇ. ਐੱਸ. ਕੰਗ ਨੇ ਪੁਲੀਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਅਦਾਲਤ ਦੇ ਕੰਮਾਂ ਵਿੱਚ ਲੱਗੇ ਨਾਇਬ ਕੋਰਟ ਅਤੇ ਹੋਰ ਸਟਾਫ਼ ਨੂੰ ਚੋਣ ਡਿਊਟੀ ਤੋਂ ਪਾਸੇ ਰੱਖਿਆ ਜਾਵੇ, ਕਿਉਂਕਿ ਇਸ ਸਟਾਫ਼ ਦੇ ਚੋਣ ਡਿਊਟੀ ’ਤੇ ਜਾਣ ਨਾਲ ਅਦਾਲਤਾਂ ਦਾ ਕੰਮ ਪ੍ਰਭਾਵਿਤ ਹੁੰਦਾ ਹੈ ਅਤੇ ਕੇਸ ਲਟਕ ਜਾਂਦੇ ਹਨ।

ਪਾਣੀ ਨੇ ਬੰਨ੍ਹ ਨੂੰ ਲਾਈ ਢਾਹ: ਸੰਤ ਸੀਚੇਵਾਲ ਤੇ ਲੋਕਾਂ ਨੇ ਮੋਰਚਾ ਸਾਂਭਿਆ

ਜਲੰਧਰ,25  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਸਤਲੁਜ ਦਰਿਆ ਵੱਲੋਂ ਪਿੰਡ ਬਾਊਪੁਰ ਨੇੜੇ ਧੁੱਸੀ ਬੰਨ੍ਹ ਨੂੰ ਲੱਗ ਰਹੀ ਢਾਅ ਤੋਂ ਬਚਾਉਣ ਲਈ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਰਾਤ ਨੂੰ ਮੋਰਚਾ ਸੰਭਾਲ ਲਿਆ ਹੈ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਉਨ੍ਹਾਂ ਨਾਲ ਸੰਪਰਕ ਕਰਕੇ ਦੋ ਤਿੰਨ ਥਾਵਾਂ ਤੋਂ ਲੱਗ ਰਹੀ ਢਾਅ ਦੇ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਕਿਹਾ ਸੀ। ਸੰਤ ਸੀਚੇਵਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਦੇਰ ਸ਼ਾਮ ਸੁਨੇਹਾ ਮਿਲਿਆ ਸੀ ਤੇ ਉਦੋਂ ਹੀ ਉਹ ਸੇਵਾਦਾਰਾਂ ਨੂੰ ਨਾਲ ਲੈ ਕੇ ਮੌਕੇ ’ਤੇ ਪਹੁੰਚ ਗਏ ।

ਕੈਬਨਿਟ ਮੰਤਰੀ ਨੇ ਸ਼ਹਿਰ ਦੀਆਂ ਸੜਕਾਂ ਦਾ ਜਾਇਜ਼ਾ ਲਿਆ

ਹੁਸ਼ਿਆਰਪੁਰ,25  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਬਾਰਿਸ਼ ਕਾਰਨ ਸ਼ਹਿਰ ਦੀਆਂ ਸੜਕਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਂਦਿਆਂ ਨਗਰ ਨਿਗਮ ਅਤੇ ਪੀ.ਡਬਲਯੂ.ਡੀ ਦੇ ਅਧਿਕਾਰੀਆਂ ਨੂੰ ਸ਼ਹਿਰ ਦੀਆਂ ਸਾਰੀਆਂ ਸੜਕਾਂ ’ਤੇ ਪਏ ਟੋਇਆਂ ਨੂੰ ਭਰਨ ਤੇ ਪੈਚਵਰਕ ਦਾ ਕੰਮ 10 ਦਿਨ ਦੇ ਅੰਦਰ ਮੁਕੰਮਲ ਕਰਕੇ ਰਿਪੋਰਟ ਦੇਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਅਤੇ ਐੱਸ.ਐੱਸ.ਪੀ, ਜੇ. ਏਲਨਚੇਲੀਅਨ ਵੀ ਸਨ।

ਫਗਵਾੜਾ ਦੇ ਪਿੰਡਾਂ ’ਤੇ ਪਿਆ ਭਾਖੜਾ ਡੈਮ ਦੇ ਛੱਡੇ ਪਾਣੀ ਦਾ ਅਸਰ

ਫਗਵਾੜਾ,25  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਭਾਖੜਾ ਡੈਮ ਵਿੱਚ ਪਾਣੀ ਵਧਣ ਕਾਰਨ ਉਸ ’ਚੋਂ ਪਾਣੀ ਛੱਡੇ ਜਾਣ ਦਾ ਅਸਰ ਮਾਹਿਲਪੁਰ ਦੀ ਮੈਲੀ ਨਹਿਰ ਰਾਹੀਂ ਇਸ ਬਲਾਕ ਦੇ ਕਈ ਪਿੰਡਾਂ ਵਿੱਚ ਪਹੁੰਚ ਚੁੱਕਾ ਹੈ। ਪਿੰਡ ਨਸੀਰਾਬਾਦ, ਬ੍ਰਹਮਪੁਰਾ, ਲੱਖਪੁਰ, ਮਲਕਪੁਰ ਦੇ ਇਲਾਕਿਆਂ ਵਿੱਚ ਪਾਣੀ ਪੁੱਜਣ ਕਾਰਨ ਲੱਖਪੁਰ ਅਤੇ ਮਲਕਪੁਰ ਦਾ ਮੁੱਖ ਰਸਤਾ ਬੰਦ ਹੋ ਗਿਆ ਹੈ। ਸਥਿਤੀ ਦਾ ਜਾਇਜ਼ਾ ਲੈਣ ਲਈ ਐੱਸਡੀਐੱਮ ਡਾ. ਸੁਮਿਤ ਮੁੱਧ ਮੌਕੇ ’ਤੇ ਪੁੱਜੇ। ਉਨ੍ਹਾਂ ਦੱਸਿਆ ਕਿ ਬ੍ਰਹਮਪੁਰ ਦੀ ਇੱਕ ਗਲੀ ਵਿੱਚ ਪਾਣੀ ਭਰਨ ਕਾਰਨ ਉੱਥੇ ਰਹਿ ਰਹੇ 10 ਪਰਿਵਾਰਾਂ ਨੂੰ ਫ਼ਿਲਹਾਲ ਗੁਰਦੁਆਰੇ ਵਿੱਚ ਸ਼ਿਫ਼ਟ ਕਰਵਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਲੋੜ ਪੈਣ ’ਤੇ ਖਾਣ ਪੀਣ ਦੇ ਪ੍ਰਬੰਧ ਲਈ ਐੱਨਜੀਓ ਸੰਸਥਾ ਨਾਲ ਵੀ ਸੰਪਰਕ ਕੀਤਾ ਗਿਆ ਹੈ। ਨਾਇਬ ਤਹਿਸੀਲਦਾਰ ਸਵਪਨਦੀਪ ਕੌਰ ਨੇ ਦੱਸਿਆ ਕਿ ਨਸੀਰਾਬਾਦ ਲਾਗੇ ਪਏ ਪਾੜ ਨੂੰ ਡਰੇਨਜ਼ ਵਿਭਾਗ ਨੇ ਕਾਬੂ ਕਰ ਲਿਆ ਹੈ ਅਤੇ ਉਨ੍ਹਾਂ ਨੂੰ ਇਸ ਖੇਤਰ ’ਚ ਪੂਰੇ ਪ੍ਰਬੰਧ ਕਰਨ ਅਤੇ ਪੂਰੀ ਨਜ਼ਰ ਰੱਖਣ ਦੀ ਹਦਾਇਤ ਕੀਤੀ ਗਈ ਹੈ।

ਛੱਤ ਡਿੱਗਣ ਕਾਰਨ ਦੋ ਭੈਣਾਂ ਜ਼ਖਮੀ; ਇੱਕ ਦੀ ਹਾਲਤ ਗੰਭੀਰ

ਆਦਮਪੁਰ ਦੋਆਬਾ,25  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਇਥੋਂ ਦੇ ਰਾਮਗੜ੍ਹੀਆਂ ਮੁਹੱਲੇ ਵਿਚ ਭਾਰੀ ਮੀਂਹ ਕਾਰਨ ਇੱਕ ਮਕਾਨ ਦੀ ਛੱਤ ਡਿਗਣ ਕਾਰਨ ਦੋ ਭੈਣਾਂ ਜ਼ਖਮੀ ਹੋ ਗਈਆਂ। ਜ਼ਖਮੀ ਲੜਕੀਆਂ ਸੋਨਮ(24)ਐਲ. ਐਲ .ਬੀ ਤੇ ਗੁਰਬਖਸ਼ ਕੌਰ (20) ਐਮ ਏ ਕਰ ਰਹੀ ਹੈ, ਦੇ ਪਿਤਾ ਰਜਿੰਦਰ ਕੁਮਾਰ ਨੇ ਦੱਸਿਆ ਕਿ ਉਹ ਦਿਹਾੜੀ ਕਰਦਾ ਹੈ ਤੇ ਉਸ ਦੇ ਘਰ ਦੀ ਹਾਲਤ ਠੀਕ ਨਹੀਂ ਹੈ। ਉਨ੍ਹਾਂ ਦੱਸਿਆ ਉਸ ਦੀਆਂ ਲੜਕੀਆਂ ਅਲੱਗ ਕਮਰੇ ਵਿਚ ਸੁਤੀਆਂ ਪਈਆਂ ਸੀ ਕਿ ਅੱਜ ਸਵੇਰੇ 5 ਵਜੇ ਕਰੀਬ ਇੱਕ ਜ਼ੋਰ ਦੀ ਅਵਾਜ ਉਨ੍ਹਾਂ ਨੂੰ ਸੁਣਾਈ ਦਿੱਤੀ। ਉਨ੍ਹਾਂ ਨੇ ਦੱਖਿਆ ਕਿ ਕਮਰੇ ਦੀ ਛੱਤ ਡਿੱਗ ਗਈ ਤੇ ਸੋਨਮ ਤੇ ਗੁਰਬਖਸ਼ ਕੌਰ ਮਲਬੇ ਹੇਠਾਂ ਦੱਬ ਗਈਆਂ। ਉਨ੍ਹਾਂ ਵਲੋਂ ਰੌਲ੍ਹਾ ਪਾਉਣ ’ਤੇ ਮੁਹੱਲੇ ਦੇ ਲੋਕਾਂ ਨੇ ਦੋਵਾਂ ਨੂੰ ਮਲਬੇ ਹੇਠਾਂ ਕੱਢ ਕੇ ਇਲਾਜ ਲਈ ਸਰਕਾਰੀ ਹਸਪਤਾਲ ਲੈ ਕੇ ਗਏ।

ਵਿਆਹਾਂ ਤੇ ਹੋਰ ਸਮਾਗਮਾਂ ’ਚ ਹਥਿਆਰ ਚਲਾਉਣ ’ਤੇ ਮੁਕੰਮਲ ਪਾਬੰਦੀ

ਫਗਵਾੜਾ,25  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਜਿਲ੍ਹੇ ਦੇ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਾਨਵ ਜੀਵਨ ਦੀ ਸੁਰੱਖਿਆ ਲਈ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਕਪੂਰਥਲਾ ਦੀ ਹੱਦ ਅੰਦਰ ਵਿਆਹਾਂ-ਸ਼ਾਦੀਆਂ ਅਤੇ ਹੋਰ ਸਮਾਗਮਾਂ ਆਦਿ ’ਤੇ ਫ਼ਾਇਰ ਆਰਮ ਆਦਿ ਚਲਾਉਣ ਅਤੇ ਇਸ ਜ਼ਿਲ੍ਹੇ ਦੀ ਹਦੂਦ ਅੰਦਰ ਸਾਰੇ ਮੈਰਿਜ ਪੈਲੇਸਾਂ, ਹੋਟਲਾਂ ਅਤੇ ਹੋਰ ਅਜਿਹੀਆਂ ਥਾਵਾਂ ਜਿਥੇ ਵਿਆਹ-ਸ਼ਾਦੀਆਂ ਅਤੇ ਹੋਰ ਸਮਾਗਮ ਕੀਤੇ ਜਾਂਦੇ ਹਨ, ’ਚ ਆਰਮ ਫ਼ਾਇਰ ਦੀ ਵਰਤੋਂ ਕਰਨ ਅਤੇ ਲਾਇਸੈਂਸੀ/ਗੈਰ ਲਾਇਸੈਂਸੀ ਅਸਲਾ ਅਤੇ ਹੋਰ ਕਿਸੇ ਵੀ ਤਰ੍ਹਾਂ ਦੇ ਹਥਿਆਰ ਲੈ ਕੇ ਜਾਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 22 ਨਵੰਬਰ ਤੱਕ ਰਹਿਣਗੇ।

ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਧਿਕਾਰੀਆਂ ਵੱਲੋਂ ਧੁੱਸੀ ਬੰਨ੍ਹ ਦਾ ਦੌਰਾ

ਨਵਾਂਸ਼ਹਿਰ,25  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਭਰ ’ਚ ਮੌਸਮ ਵਿਭਾਗ ਵਲੋਂ ਤੇਜ਼ ਬਾਰਿਸ਼ਾਂ ਦੀ ਚਿਤਾਵਨੀ ਦੇ ਮੱਦੇਨਜ਼ਰ ਆਰੰਭੇ ਬਚਾਅ ਪ੍ਰਬੰਧਾਂ ਦੀ ਲੜੀ ’ਚ ਅੱਜ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਤੇ ਐੱਸਐੱਸਪੀ ਦੀਪਕ ਹਿਲੌਰੀ ਵਲੋਂ ਧੁੱਸੀ ਬੰਨ੍ਹ ਦੇ ਨਾਜ਼ੁਕ ਥਾਵਾਂ ਦਾ ਜਾਇਜ਼ਾ ਲਿਆ ਗਿਆ ਅਤੇ ਮਾਲ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਡਰੇਨੇਜ਼ ਮਹਿਕਮੇ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਖੁਦ ਨਾਜੁਕ ਥਾਵਾਂ ਦਾ ਨਿਰੀਖਣ ਕਰਨ ਤੇ ਬਣਦੀ ਕਾਰਵਾਈ ਸ਼ੁਰੂ ਕਰਵਾਉਣ।

ਪ੍ਰਸ਼ਾਸਨ ਨੇ ਮੰਡ ਖੇਤਰ ਦੇ ਕਿਸਾਨਾਂ ਲਈ ਜਾਰੀ ਕੀਤਾ ਅਲਰਟ

ਕਪੂਰਥਲਾ ,25  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਜ਼ਿਲ੍ਹੇ ਵਿਚ ਅਰੰਭੇ ਬਚਾਅ ਅਤੇ ਰਾਹਤ ਪ੍ਰਬੰਧਾਂ ਤਹਿਤ ਅੱਜ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ ਨੇ ਧੁੱਸੀ ਬੰਨ੍ਹ ਅਤੇ ਐਡਵਾਂਸ ਧੁੱਸੀ ਬੰਨ੍ਹ ਦਾ ਦੌਰਾ ਕਰਕੇ ਨਾਜ਼ਕ ਥਾਂਵਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਮਾਲ ਅਤੇ ਡਰੇਨੇਜ ਮਹਿਕਮੇ ਨੂੰ ਖ਼ੁਦ ਨਾਜ਼ਕ ਥਾਂਵਾਂ ’ਤੇ ਲਗਾਤਾਰ ਚੌਕਸੀ ਰੱਖਣ ਅਤੇ ਬਣਦੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ। ਇਸ ਤੋਂ ਬਾਅਦ ਉਨ੍ਹਾਂ ਸਮੂਹ

ਪ੍ਰਗਤੀਸ਼ੀਲ ਲੇਖਕ ਸੰਘ ਦਾ ਪਲੇਠਾ ਸਮਾਗਮ

ਨਵਾਂਸ਼ਹਿਰ,25  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪ੍ਰਗਤੀਸ਼ੀਲ ਲੇਖਕ ਸੰਘ (ਰਜਿ.) ਦਾ ਪਲੇਠਾ ਸਮਾਗਮ ਨਵਾਂਸ਼ਹਿਰ ਵਿੱਚ ਕਰਵਾਇਆ ਗਿਆ। ਪੁਸਤਕ ਵਿਚਾਰ ਚਰਚਾ ਅਤੇ ਕਵੀ ਦਰਬਾਰ ਦੇ ਪਹਿਲੇ ਸੈਸ਼ਨ ਦੌਰਾਨ ਦੋ ਗ਼ਜ਼ਲ-ਸੰਗ੍ਰਹ ਤੇ ਵਿਚਾਰ ਚਰਚਾ ਕੀਤੀ ਗਈ। ਦੂਜੇ ਸੈਸ਼ਨ ਦੌਰਾਨ ਕਵੀ ਦਰਬਾਰ ਕੀਤਾ ਗਿਆ। ਇਸ ਮੌਕੇ ਇਕ ਕਾਵਿ-ਸੰਗ੍ਰਹਿ ਵੀ ਰੀਲੀਜ਼ ਕੀਤਾ ਗਿਆ। ਸਮਾਗਮ ਦੇ ਪਹਿਲੇ ਸੈਸ਼ਨ ਦੇ ਪ੍ਰਧਾਨਗੀ ਮੰਡਲ ਵਿਚ ਮਹਿੰਦਰ ਸਿੰਘ ਦੁਸਾਂਝ, ਬਲਜਿੰਦਰ ਚੌਹਾਨ, ਸੁਰਜੀਤ ਜੱਜ

ਮੁਲਾਜ਼ਮਾਂ ਨੇ ਬਿਜਲੀ ਘਰ ਪਾਣੀ ਤੋਂ ਬਚਾਇਆ

ਭੁਲੱਥ ,25  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਬੇਮੌਸਮੀ ਬਰਸਾਤ ਨਾਲ ਪਿੰਡ ਚੌਂਕ ਬਜਾਜ ਵਿਚੋਂ ਲੰਘਦੇ ਨਿਕਾਸੀ ਨਾਲੇ ਦਾ ਪਾਣੀ ਪੰਜਾਬ ਰਾਜ ਬਿਜਲੀ ਬੋਰਡ ਦੇ ਫੀਡਰ ਬਜਾਜ ਵਿਚ ਆਉਣ ਨਾਲ ਬਿਜਲੀ ਦੀ ਸਪਲਾਈ ਬੰਦ ਹੋਣ ਦੀ ਨੌਬਤ ਆ ਗਈ।

ਸਿਹਤ ਵਿਭਾਗ ਦੇ ਆਪਣੇ ਹਸਪਤਾਲ ’ਚੋਂ ਡੇਂਗੂ ਦੇ ਲਾਰਵੇ ਮਿਲੇ

ਹੁਸ਼ਿਆਰਪੁਰ ,25  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਸਿਹਤ ਵਿਭਾਗ ਦੀ ਐਂਟੀ ਲਾਰਵਾ ਟੀਮ ਨੂੰ ਸਾਰੇ ਸ਼ਹਿਰ ਦੀ ਚੈਕਿੰਗ ਕਰਨ ਤੋਂ ਬਾਅਦ ਆਖਿਰਕਾਰ ਆਪਣੇ ਘਰ ਦੀ ਸਫ਼ਾਈ ਦੀ ਯਾਦ ਆਈ ਤਾਂ ਸਿਵਲ ਹਸਪਤਾਲ ਦੀਆਂ ਛੱਤਾਂ ’ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੀ ਜਦੋਂ ਜਾਂਚ ਕੀਤੀ ਤਾਂ ਡੇਂਗੂ ਦਾ ਇੰਨਾ ਜ਼ਿਆਦਾ ਲਾਰਵਾ ਪਾਇਆ ਗਿਆ ਕਿ ਸਾਰੇ ਸ਼ਹਿਰ ਵਿਚ ਇੰਨਾ ਨਹੀਂ ਮਿਲਿਆ। ਇਸ ਕਾਰਵਾਈ ਦੀ ਜਾਣਕਾਰੀ ਨਾ ਸਿਵਲ ਸਰਜਨ ਨੂੰ ਅਤੇ ਨਾ ਹੀ ਹਸਪਤਾਲ ਦੇ ਇੰਚਾਰਜ ਐਸ.ਐਮ.ਓ ਨੂੰ ਸੀ।

ਰੇਹੜਾ ਚਾਲਕ ਦਾ ਮਕਾਨ ਡਿੱਗਿਆ

ਨਡਾਲਾ ,25  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਲੰਘੀ ਰਾਤ ਪਈ ਭਾਰੀ ਬਾਰਸ਼ ਕਾਰਨ ਪਿੰਡ ਟਾਂਡੀ ਦਾਖਲੀ ਵਿਚ ਇਕ ਗਰੀਬ ਰੇਹੜਾ ਚਾਲਕ ਦਾ ਮਕਾਨ ਢਹਿ ਢੇਰੀ ਹੋ ਗਿਆ। ਇਸ ਮੌਕੇ ਘਰ ਦੇ 6 ਜੀਅ ਵਾਲ ਵਾਲ ਬਚ ਗਏ। ਘਰ ਦੇ ਮਾਲਕ ਬਲਦੇਵ ਸਿੰਘ ਪੁੱਤਰ ਬੰਤਾ ਰਾਮ ਨੇ ਦੱਸਿਆ ਕਿ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਪੈ ਰਹੀ ਬਾਰਿਸ਼ ਕਾਰਨ ਉਸ ਦੇ 7 ਗਾਡਰਾਂ ਵਾਲੇ ਮਕਾਨ ’ਚੋਂ ਪਾਣੀ ਡਿੱਗ ਰਿਹਾ ਸੀ। ਜਿਸ ਕਾਰਨ ਛੱਤ ਕਾਫੀ ਕਮਜ਼ੋਰ ਹੋ ਗਈ।

ਕਿਸਾਨਾਂ ਦੀਆਂ ਫ਼ਸਲਾਂ ਤਬਾਹ

ਕਾਹਨੂੰਵਾਨ ,25  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : : ਬੀਤੇ ਤਿੰਨ ਦਿਨ ਦੀ ਭਾਰੀ ਬਰਸਾਤ ਕਾਰਨ ਬੇਟ ਖੇਤਰ ਦੇ ਨੀਵੇਂ ਰਕਬੇ ਵਿੱਚ ਪਾਣੀ ਖੜ੍ਹਾ ਹੋ ਗਿਆ ਹੈ, ਜਿਸ ਕਾਰਨ ਉਸ ਰਕਬੇ ਵਿੱਚ ਬੀਜੇ ਝੋਨੇ ਦੀ ਫ਼ਸਲਾਂ ਤਬਾਹ ਹੋ ਰਹੀ ਹੈ। ਬੇਸ਼ੱਕ ਬੇਟ ਖੇਤਰ ਵਿੱਚ ਪਾਣੀ ਦੇ ਨਿਕਾਸ ਲਈ ਵੱਡੀਆਂ ਸੇਮ ਨਾਲੀਆਂ ਅਤੇ ਸਹਾਇਕ ਸੇਮ ਨਾਲੀਆਂ ਦਾ ਜਾਲ ਵਿਛਾਇਆ ਹੋਇਆ ਹੈ। ਇਹ ਸੇਮ ਨਾਲੀਆਂ ਨੀਵੇਂ ਖੇਤਰ ਦੇ ਪਾਣੀ ਦਾ ਨਿਕਾਸ ਦਰਿਆ ਬਿਆਸ ਵਿੱਚ ਕਰਨ ਵਿੱਚ ਸਹਾਈ ਹੁੰਦੀਆਂ ਹਨ।

ਡੇਰਾ ਬਾਬਾ ਨਾਨਕ ਦੀ ਸਰਹੱਦ ’ਤੇ ਕੰਡਿਆਲੀਆਂ ਤਾਰਾਂ ਤੱਕ ਆਇਆ ਪਾਣੀ।

ਬਟਾਲਾ ,25  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪਿਛਲੇ ਦਿਨਾਂ ਦੌਰਾਨ ਹੋਈ ਭਾਰੀ ਬਾਰਿਸ਼ ਕਾਰਨ ਰਾਵੀ ਦਰਿਆ ਵਿੱਚ ਆਏ ਹੜ੍ਹ ਦਾ ਪਾਣੀ ਡੇਰਾ ਬਾਬਾ ਨਾਨਕ ਦੀ ਸਰਹੱਦ ਵਿੱਚ ਦਾਖਲ ਹੋ ਗਿਆ, ਜਿਸ ਕਾਰਨ ਧਰਮਕੋਟ ਪੱਤਣ ’ਤੇ ਰਾਵੀ ਪਾਰ ਦੇ

ਰਣਜੀਤ ਸਾਗਰ ਡੈਮ ਦੇ ਕੈਚਮੈਂਟ ਖੇਤਰ ਵਿੱਚ ਹੜ੍ਹ ਦਾ ਖਤਰਾ ਟਲਿਆ

ਪਠਾਨਕੋ ,25  ਸਤੰਬਰ (ਪੰਜਾਬੀ ਟਾਈਮਜ਼ ਬਿਊਰੋ ) : ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਅਤੇ ਰਣਜੀਤ ਸਾਗਰ ਡੈਮ ਦੇ ਕੈਚਮੈਂਟ ਖੇਤਰ ਅੰਦਰ ਬਰਸਾਤ ਰੁਕ ਜਾਣ ਨਾਲ ਡੈਮ ਦੇ ਅਧਿਕਾਰੀਆਂ ਨੇ ਸੁਖ ਦਾ ਸਾਹ ਲਿਆ ਹੈ। ਇਸ ਨਾਲ ਹੁਣ ਹੜ੍ਹ ਦਾ ਖਤਰਾ ਟਲ ਗਿਆ ਹੈ ਅਤੇ ਡੈਮ ਦੇ ਸਪਿੱਲ-ਵੇਅ ਦਾ ਫਲੱਡ ਗੇਟ ਵੀ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਡੈਮ ਦੇ ਪਾਣੀ ਨੂੰ ਬਚਾਅ ਕੇ ਰੱਖਣ ਲਈ ਡੈਮ ਤੋਂ 600 ਯੂਨਿਟ ਬਿਜਲੀ ਪੈਦਾ ਕਰਨ ਦੀ ਥਾਂ 300 ਯੂਨਿਟ ਬਿਜਲੀ ਪੈਦਾ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0064810442
Copyright © 2018, Panjabi Times. All rights reserved. Website Designed by Mozart Infotech