ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਰਾਸ਼ਟਰੀ

ਦੇਸ਼ ਦੇ ਵਿਕਾਸ ਵਿੱਚ ਹਰਿਆਣਾ ਦਾ ਯੋਗਦਾਨ ਅਹਿਮ: ਮੋਦੀ

October 10, 2018 12:34 AM

ਸਾਂਪਲਾ,ਰੋਹਤਕ, 9 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਹਰਿਆਣਵੀਆਂ ਅਤੇ ਖਾਸ ਤੌਰ ‘ਤੇ ਕਿਸਾਨਾਂ ਦੇ ਯੋਗਦਾਨ ਦੀ ਭਰਵੀਂ ਸ਼ਲਾਘਾ ਕਰਦਿਆਂ ਕਿਹਾ ਕਿ ਹਰਿਆਣਾ ਦਾ ਯੋਗਦਾਨ ਦੇਸ਼ ਦੀ ਵਿਕਾਸ ਦਰ ਨੂੰ ਗਤੀ ਦੇਣ ਵਿਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਵਿਚ 500 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਰੇਲ ਕੋਚ ਫੈਕਟਰੀ ਸੂਬੇ ਦੇ ਵਿਕਾਸ ‘ਚ ਤੇਜ਼ੀ ਲਿਆਏਗੀ।
ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭੁਪਿੰਦਰ ਸਿੰਘ ਹੁੱਡਾ ਦੇ ਗੜ੍ਹੀ ਸਾਂਪਲਾ ਵਿਚ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਸਾਨਾਂ ਦੇ ਮਸੀਹਾ ਸਰ ਛੋਟੂ ਰਾਮ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਹਸਤੀਆਂ ਦੇਸ਼ ਵਿਚ ਜਨਮ ਲੈਂਦੀਆਂ ਰਹੀਆਂ ਹਨ, ਜਿਨ੍ਹਾਂ ਨੇ ਆਪਣੀਆਂ ਜ਼ਿੰਦਗੀਆਂ ਵਾਰ ਕੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦਾ ਸੁਭਾਗ ਹੈ ਕਿ ਉਨ੍ਹਾਂ ਨੂੰ ਸਰ ਛੋਟੂ ਰਾਮ ਦੇ ਬੁੱਤ ਦਾ ਉਦਘਾਟਨ ਕਰਨ ਦਾ ਮੌਕਾ ਮਿਲਿਆ। 31 ਅਕਤੂਬਰ ਨੂੰ ਉਹ ਸਰਦਾਰ ਵੱਲਭ ਭਾਈ ਪਟੇਲ ਦੇ ਸੱਭ ਤੋਂ ਵੱਡੇ ਬੁੱਤ ਦਾ ਉਦਘਾਟਨ ਕਰਨਗੇ। ਉਨ੍ਹਾਂ ਕਿਹਾ ਕਿ ਹਰਿਆਣਾ ਨੇ ਖੇਡਾਂ ਵਿੱਚ ਸੱਭ ਤੋਂ ਵੱਧ ਤਗਮੇ ਹਾਸਲ ਕੀਤੇ ਹਨ। ਇਸ ਸੂਬੇ ਦੇ ਕਿਸਾਨ ਦੇਸ਼ ਦੇ ਅਨਾਜ ਭੰਡਾਰ ਵਿਚ ਵੀ ਅਹਿਮ ਯੋਗਦਾਨ ਪਾ ਰਹੇ ਹਨ।
ਉਨ੍ਹਾਂ ਦੀ ਜਾਟ ਲੈਂਡ ਵਿਚ ਹੋਈ ਇਸ ਰੈਲੀ ਨੂੰ ਅਗਲੀਆਂ ਲੋਕ ਸਭਾ ਅਤੇ ਹਰਿਆਣਾ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਇਸ ਰੈਲੀ ਨੂੰ ਜਾਟਾਂ ਨੂੰ ਭਾਜਪਾ ਵੱਲ ਖਿੱਚਣ ਦੇ ਯਤਨ ਵੱਜੋਂ ਵੀ ਵੇਖਿਆ ਜਾ ਰਿਹਾ ਹੈ। ਰੈਲੀ ਦੌਰਾਨ ਪ੍ਰਧਾਨ ਮੰਤਰੀ ਨੇ ਵਾਰ-ਵਾਰ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਹੱਕ ਵਿਚ ਸ਼ੁਰੂ ਕੀਤੀਆਂ ਸਕੀਮਾਂ ਦਾ ਜ਼ਿਕਰ ਕੀਤਾ ਪਰ ਉਹ ਕਿਸਾਨ ਖੁ਼ਦਕੁਸ਼ੀਆਂ ਦੇ ਮਾਮਲੇ ਬਾਰੇ ਕੁਝ ਨਹੀਂ ਬੋਲੇ। ਪ੍ਰਧਾਨ ਮੰਤਰੀ ਨੇ ਸਰ ਛੋਟੂ ਰਾਮ ਦੇ ਜਨਮ ਸਥਾਨ ਗੜ੍ਹੀ ਸਾਂਪਲਾ ਦਾ ਨਾਂ ਛੋਟੂ ਰਾਮ ਨਗਰ ਰੱਖਣ ਦਾ ਐਲਾਨ ਵੀ ਕੀਤਾ।
ਕੇਂਦਰੀ ਸਟੀਲ ਮੰਤਰੀ ਅਤੇ ਸਰ ਛੋਟੂ ਰਾਮ ਦੇ ਦੋਹਤੇ ਚੌਧਰੀ ਬੀਰੇਂਦਰ ਸਿੰਘ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦਾ ਇਰਾਦਾ ਰੱਖਦੇ ਹਨ। ਕਿਸਾਨਾਂ ਦੀਆਂ ਜਿਣਸਾਂ ਦੇ ਘੱਟੋਂ ਘੱਟ ਭਾਅ ਵਿਚ ਵਾਧਾ ਇਸੇ ਸੋਚ ਦਾ ਪ੍ਰਤੀਕ ਹੈ। ਉਨ੍ਹਾਂ ਨੇ ਐਸ.ਵਾਈ.ਐਲ. ਦਾ ਵਿਵਾਦਤ ਮੁੱਦਾ ਵੀ ਉਠਾਇਆ। ਉਨ੍ਹਾਂ ਆਸ ਪ੍ਰਗਟਾਈ ਕਿ ਪ੍ਰਧਾਨ ਮੰਤਰੀ ਇਸ ਮਾਮਲੇ ਨੂੰ ਵੀ ਹੱਲ ਕਰਵਾਉਣਗੇ।
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪ੍ਰਧਾਨ ਮੰਤਰੀ ਦਾ ਸੁਆਗਤ ਕਰਦਿਆਂ ਉਨ੍ਹਾਂ ਵੱਲੋਂ ਕਿਸਾਨਾਂ ਦੀ ਬਿਹਤਰੀ ਲਈ ਸ਼ੁਰੂ ਕੀਤੀਆਂ ਵੱਖ-ਵੱਖ ਸਕੀਮਾਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਫਸਲ ਬੀਮਾ ਯੋਜਨਾ ਨਾਲ ਕਿਸਾਨਾਂ ਨੂੰ ਕਾਫੀ ਲਾਭ ਪੁੱਜਿਆ ਹੈ। ਘੱਟੋਂ ਘੱਟ ਭਾਅ ਵਧਾਉਣ ਨਾਲ ਕਿਸਾਨਾਂ ਦੀ ਆਮਦਨ ਦੁੱਗਣੀ ਹੋਣ ਦੇ ਆਸਾਰ ਬਣ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਰਜਿਸਟਰਡ ਕਿਸਾਨਾਂ ਨੂੰ ਬਾਜਰੇ ਦਾ ਵਾਜਬ ਮੁੱਲ ਮਿਲ ਰਿਹਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਦਾ ਹਰਿਆਣਾ ਨੂੰ ਰੇਲ ਕੋਚ ਫੈਕਟਰੀ ਦਾ ਤੋਹਫਾ ਦੇਣ ਲਈ ਧੰਨਵਾਦ ਕੀਤਾ। ਹਰਿਆਣਾ ਭਾਜਪਾ ਦੇ ਪ੍ਰਧਾਨ ਸੁਭਾਸ਼ ਬਰਾਲਾ ਨੇ ਪ੍ਰਧਾਨ ਮੰਤਰੀ ਦਾ ਰੈਲੀ ਵਿਚ ਆਉਣ ‘ਤੇ ਸੁਆਗਤ ਕੀਤਾ। ਖੇਤੀਬਾੜੀ ਮੰਤਰੀ ਓ.ਪੀ.ਧਨਖੜ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਹਰਿਆਣਾ ਦੇ ਰਾਜਪਾਲ ਸਤਿਆਦੇਵ ਨਰਾਇਣ ਆਰੀਆ, ਜੰਮੂ ਕਸ਼ਮੀਰ ਦੇ ਰਾਜਪਾਲ ਸੱਤਪਾਲ ਮਲਿਕ ਅਤੇ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਅਚਾਰੀਆ ਦੇਵਵ੍ਰਤ, ਸਾਰੇ ਮੰਤਰੀ ਤੇ ਵਿਧਾਇਕ ਹਾਜ਼ਰ ਸਨ।
ਪ੍ਰਧਾਨ ਮੰਤਰੀ ਮੋਦੀ ਨੇ ਸੱਭ ਤੋਂ ਪਹਿਲਾਂ ਸਰ ਛੋਟੂ ਰਾਮ ਦੀ 64 ਫੁੱਟ ਉੱਚੇ ਬੁੱਤ ਅਤੇ ਅਜਾਇਬ ਘਰ ਦਾ ਉਦਘਾਟਨ ਕੀਤਾ। ਇਸ ਵੇਲੇ ਉਨ੍ਹਾਂ ਦੇ ਨਾਲ ਮੁੱਖ ਮੰਤਰੀ ਮਨੋਹਰ ਲਾਲ, ਲੋਕ ਸਭਾ ਮੈਂਬਰ ਤੇ ਕਾਂਗਰਸ ਆਗੂ ਦਪਿੰਦਰ ਹੁੱਡਾ, ਵਿਧਾਇਕ ਪ੍ਰੇਮ ਲਤਾ ਅਤੇ ਹੋਰ ਆਗੂ ਵੀ ਸਨ। ਪ੍ਰਧਾਨ ਮੰਤਰੀ ਨੇ ਸੋਨੀਪਤ ਜ਼ਿਲ੍ਹੇ ਵਿਚ 500 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਰੇਲ ਕੋਚ ਫੈਕਟਰੀ ਦਾ ਨੀਂਹ ਪੱਥਰ ਵੀ ਰੱਖਿਆ।

ਹਰਿਆਣਵੀ ਲਹਿਜ਼ੇ ਵਿੱਚ ਬੋਲੇ ਪ੍ਰਧਾਨ ਮੰਤਰੀ

ਹਰਿਆਣਵੀ ਲਹਿਜ਼ੇ ਵਿੱਚ ਬੋਲਦਿਆਂ ਪ੍ਰਧਾਨ ਮੰਤਰੀ ਨੇ ਕਿਹਾ, ‘‘ਆਜ ਮੈਂ ਸਭਤੈ ਘਣੇ ਜਵਾਨ, ਪੇਟ ਭਰਣ ਕਿਸਾਨ ਔਰ ਸਭਤੈ ਜ਼ਿਆਦਾ ਮੈਡਲ ਜੀਤਨੇ ਵਾਲੀ ਹਰਿਆਣਾ ਕੀ ਧਰਤੀ ਕੋ ਪ੍ਰਣਾਮ ਕਰਤਾ ਹੂੰ। ਦੇਸ਼ ਮੇਂ ਹਰਿਆਣਵੀਓਂ ਕਾ ਕੋਈ ਮੁਕਾਬਲਾ ਨਹੀਂ। ਮੈਂ ਸਰ ਛੋਟੂ ਰਾਮ ਕੀ ਮੂਰਤੀ ਥਮਨੈ ਸੌਂਪਣ ਆਇਆ ਹੂੰ, ਇਸਤੈ ਬੜਾ, ਮੇਰੇ ਖਾਤਰ ਕੇ ਹੋ ਸਕੈ।’’

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਰਾਸ਼ਟਰੀ ਵਿੱਚ ਹੋਰ
ਪੁਲਵਾਮਾ ਮੁਕਾਬਲੇ ’ਚ 7 ਨਾਗਰਿਕਾਂ ਸਮੇਤ 11 ਹਲਾਕ

ਸ੍ਰੀਨਗਰ, 15 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ’ਚ ਮੁਕਾਬਲੇ ਵਾਲੀ ਥਾਂ ’ਤੇ ਜਾਣ ਦੀ ਕੋਸ਼ਿਸ਼ ਕਰ ਰਹੇ ਆਮ ਲੋਕਾਂ ਉਪਰ ਸੁਰੱਖਿਆ ਬਲਾਂ ਵੱਲੋਂ ਚਲਾਈ ਗੋਲੀ ਨਾਲ ਸੱਤ ਵਿਅਕਤੀ ਹਲਾਕ ਹੋ ਗਏ ਜਦਕਿ ਮੁਕਾਬਲੇ ’ਚ ਤਿੰਨ ਦਹਿਸ਼ਤਗਰਦ ਮਾਰੇ ਗਏ ਅਤੇ ਫ਼ੌਜ ਦਾ ਜਵਾਨ ਸ਼ਹੀਦ ਹੋ ਗਿਆ। ਮਾਰੇ ਗਏ ਦਹਿਸ਼ਤਗਰਦਾਂ ’ਚ ਫ਼ੌਜ ਦਾ ਭਗੌੜਾ ਜ਼ਹੂਰ ਅਹਿਮਦ ਠੋਕਰ ਵੀ ਸ਼ਾਮਲ ਹੈ। ਅਪੁਸ਼ਟ ਰਿਪੋਰਟਾਂ ਮੁਤਾਬਕ ਅੱਠ ਆਮ ਨਾਗਰਿਕਾਂ ਦੀ ਮੌਤ ਹੋਈ ਹੈ।

ਰਾਜਪਾਲ ਵੱਲੋਂ ਜਾਂਚ ਦੇ ਹੁਕਮ

ਜੰਮੂ/ਗਾਜ਼ੀਆਬਾਦ, 15 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) :  : ਜੰਮੂ ਕਸ਼ਮੀਰ ਦੇ ਰਾਜਪਾਲ ਸੱਤਿਆਪਾਲ ਮਲਿਕ ਨੇ ਪੁਲਵਾਮਾ ਮੁਕਾਬਲੇ ਦੌਰਾਨ 7 ਆਮ ਨਾਗਰਿਕਾਂ ਦੀ ਮੌਤ ਦੀ ਜਾਂਚ ਲਈ ਕਸ਼ਮੀਰ ਦੇ ਡਵੀਜ਼ਨਲ ਕਮਿਸ਼ਨਰ ਨੂੰ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਕਿਹਾ ਕਿ ਅਤਿਵਾਦ ‘ਬੰਦੂਕਾਂ ’ਚ ਨਹੀਂ, ਦਿਮਾਗ’ ’ਚ ਹੁੰਦਾ ਹੈ। ਸ੍ਰੀ ਮਲਿਕ ਨੇ ਕਿਹਾ ਕਿ ਉਨ੍ਹਾਂ ਦੀ ਪ੍ਰਾਥਮਿਕਤਾ ਦਹਿਸ਼ਤਗਰਦਾਂ ਦੇ ਸਫ਼ਾਏ ਦੀ ਬਜਾਏ ਸੂਬੇ ’ਚੋਂ ਅਤਿਵਾਦ ਦਾ ਖ਼ਾਤਮਾ ਕਰਨਾ ਹੈ

ਛੱਤੀਸਗੜ੍ਹ ਦੇ ਮੁੱਖ ਮੰਤਰੀ ਬਾਰੇ ਟਲਿਆ ਫ਼ੈਸਲਾ

ਨਵੀਂ ਦਿੱਲੀ, 15 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿਚ ਮੁੱਖ ਮੰਤਰੀ ਨਾਮਜ਼ਦ ਕਰਨ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸ਼ਨਿਚਰਵਾਰ ਨੂੰ ਛੱਤੀਸਗੜ੍ਹ ਦੇ ਮੁੱਖ ਮੰਤਰੀ ਬਾਰੇ ਫ਼ੈਸਲਾ ਕਰਨ ਲਈ ਪਾਰਟੀ ਦੇ ਪ੍ਰਮੁੱਖ ਆਗੂਆਂ ਨਾਲ ਵਿਚਾਰ ਵਟਾਂਦਰਾ ਕੀਤਾ ਪਰ ਮੀਟਿੰਗ ਕਿਸੇ ਸਿੱਟੇ ’ਤੇ ਨਾ ਪੁੱਜੀ। ਇਸ ਕਾਰਨ ਹੁਣ ਕਾਂਗਰਸ ਵਿਧਾਨਕਾਰ ਪਾਰਟੀ ਦੀ ਭਲਕੇ ਐਤਵਾਰ ਨੂੰ ਸ਼ਾਮੀਂ ਚਾਰ ਵਜੇ ਰਾਜਧਾਨੀ ਰਾਇਪੁਰ ਵਿਚ ਮੀਟਿੰਗ ਹੋਵੇਗੀ,

ਰਾਫਾਲ ਸੌਦਾ: ਕੇਂਦਰ ਵੱਲੋਂ ਸੁਪਰੀਮ ਕੋਰਟ ਨੂੰ ਫ਼ੈਸਲੇ ’ਚ ਸੋਧ ਦੀ ਅਪੀਲ

ਨਵੀਂ ਦਿੱਲੀ, 15 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਰਾਫਾਲ ਸੌਦੇ ਨਾਲ ਸਬੰਧਤ ਜੱਜਮੈਂਟ ਦੇ ਉਸ ਨੁਕਤੇ ਵਿਚ ਸੋਧ ਦੀ ਅਪੀਲ ਕੀਤੀ ਹੈ, ਜਿੱਥੇ ‘ਕੈਗ’ ਤੇ ਲੋਕ ਲੇਖਾ ਕਮੇਟੀ (ਪੀਏਸੀ) ਦਾ ਜ਼ਿਕਰ ਕੀਤਾ ਗਿਆ ਹੈ। ਅਦਾਲਤ ਵਿਚ ਦਾਖ਼ਲ ਕੀਤੀ ਅਰਜ਼ੀ ਵਿਚ ਕੇਂਦਰ ਨੇ ਕਿਹਾ ਹੈ ਕਿ ਜੱਜਮੈਂਟ ਦੇ 25ਵੇਂ ਪੈਰ੍ਹੇ ਵਿਚ ਦੋ ਸਤਰਾਂ ਸਰਕਾਰ ਵੱਲੋਂ ਦਾਖ਼ਲ ਕੀਤੇ ਨੋਟ ’ਤੇ ਆਧਾਰਿਤ ਜਾਪਦੀਆਂ ਹਨ। ਇਸ ਦੇ ਨਾਲ ਹੀ ਸੀਲਬੰਦ ਲਿਫਾਫ਼ੇ ਵਿਚ

ਕੌਮੀ ਸੁਰੱਖਿਆ ਨੂੰ ਕਾਂਗਰਸ ਨੇ ਸਿਆਸੀ ਲਾਹੇ ਲਈ ਵਰਤਿਆ: ਮੋਦੀ

ਚੇਨਈ, 15 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਹਿਣਾ ਹੈ ਕਿ ਕੌਮੀ ਸੁਰੱਖਿਆ ਤੇ ਰੱਖਿਆ ਸੈਕਟਰ ਨੂੰ ਕਾਂਗਰਸ ਰੋਜ਼ਾਨਾ ਸਿਆਸੀ ਲਾਹੇ ਲਈ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਮੁੱਦੇ ਕਾਂਗਰਸ ਲਈ ਫੰਡ ਜੁਟਾਉਣ ਦਾ ਸਰੋਤ

ਜੇਪੀਸੀ ਹੀ ਸੌਦੇ ਦੀ ਜਾਂਚ ਕਰੇ: ਖੜਗੇ

ਨਵੀਂ ਦਿੱਲੀ, 15 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਲੋਕ ਲੇਖਾ ਕਮੇਟੀ ਦੇ ਚੇਅਰਮੈਨ ਮਲਿਕਾਰਜੁਨ ਖੜਗੇ ਨੇ ਕਿਹਾ ਹੈ ਕਿ ਉਹ ਕਮੇਟੀ ਦੇ ਮੈਂਬਰਾਂ ਨੂੰ ਬੇਨਤੀ ਕਰਨਗੇ ਕਿ ਅਟਾਰਨੀ ਜਨਰਲ ਤੇ ‘ਕੈਗ’ ਨੂੰ ਪੁੱਛਿਆ ਜਾਵੇ ਕਿ ਆਡਿਟ ਰਿਪੋਰਟ ਸੰਸਦ ਵਿਚ

84 ਦੰਗੇ: ਸੱਜਣ ਕੁਮਾਰ ਖ਼ਿਲਾਫ਼ ਅਪੀਲਾਂ ’ਤੇ ਫ਼ੈਸਲਾ ਭਲਕੇ

ਨਵੀਂ ਦਿੱਲੀ, 15 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : 1984 ਦੇ ਸਿੱਖ ਵਿਰੋਧੀ ਦੰਗਿਆਂ ਸਬੰਧੀ ਕੇਸ ’ਚੋਂ ਕਾਂਗਰਸ ਆਗੂ ਸੱਜਣ ਕੁਮਾਰ ਨੂੰ ਬਰੀ ਕਰਨ ਸਬੰਧੀ ਹੇਠਲੀ ਅਦਾਲਤਾਂ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀਆਂ ਅਪੀਲਾਂ ’ਤੇ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਫ਼ੈਸਲਾ ਸੁਣਾਇਆ ਜਾ ਸਕਦਾ ਹੈ।

ਭਾਰਤ-ਫਰਾਂਸ ਵੱਲੋਂ ਦੁਵੱਲਾ ਸਹਿਯੋਗ ਮਜ਼ਬੂਤ ਕਰਨ ਲਈ ਗੱਲਬਾਤ

ਨਵੀਂ ਦਿੱਲੀ, 15 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਭਾਰਤ ਅਤੇ ਫਰਾਂਸ ਨੇ ਹਿੰਦ-ਪ੍ਰਸ਼ਾਂਤ ਸਾਗਰ ਖ਼ਿੱਤੇ ’ਚ ਰੱਖਿਆ, ਪੁਲਾੜ ਅਤੇ ਸਿਵਲ ਪਰਮਾਣੂ ਊਰਜਾ ਖੇਤਰਾਂ ’ਚ ਸਹਿਯੋਗ ਰਾਹੀਂ ਦੁਵੱਲੀ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ਕਰਨ ਲਈ ਸ਼ਨਿਚਰਵਾਰ ਨੂੰ ਵਿਚਾਰ ਵਟਾਂਦਰਾ ਕੀਤਾ। ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਫਰਾਂਸ ਦੇ ਯੂਰੋਪ ਤੇ ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਯਾਂ ਯੇਵੇਸ ਲੇ ਡ੍ਰਿਯਾਨ ਨੇ ਦੁਵੱਲੇ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ਬਾਰੇ ਵਿਚਾਰਾਂ ਕੀਤੀਆਂ।

ਮਮਤਾ ਸਰਕਾਰ ਵੱਲੋਂ ਭਾਜਪਾ ਦੀ ਰੱਥ ਯਾਤਰਾ ਨੂੰ ਨਾਂਹ

ਨਵੀਂ ਦਿੱਲੀ, 15 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਮਮਤਾ ਬੈਨਰਜੀ ਸਰਕਾਰ ਨੇ ਭਾਰਤੀ ਜਨਤਾ ਪਾਰਟੀ ਨੂੰ ਪੱਛਮੀ ਬੰਗਾਲ ’ਚ ਰੱਥ ਯਾਤਰਾ ਲਈ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੂਬਾਈ ਸਕੱਤਰੇਤ ਨੂੰ ਭੇਜੇ ਜਵਾਬ ਵਿੱਚ ਸਰਕਾਰ ਨੇ ਕਿਹਾ ਕਿ ਇਸ ਸਮੇਂ ਦੌਰਾਨ ਸੂਬੇ ਵਿੱਚ ਕਈ ਵੱਡੇ ਸਮਾਗਮ ਤੇ ਤਿਓਹਾਰ ਮਨਾਏ ਜਾਣੇ ਹਨ। ਅਜਿਹੇ ਵਿੱਚ ਰੱਥ ਯਾਤਰਾ ਕਾਰਨ ਗੜਬੜ ਵਾਲੀ ਸਥਿਤੀ ਬਣ ਸਕਦੀ ਹੈ। ਇਸੇ ਦੌਰਾਨ ਭਾਜਪਾ ਨੇ

ਵੱਖਵਾਦੀਆਂ ਵੱਲੋਂ ਤਿੰਨ ਦਿਨ ਦੀ ਹੜਤਾਲ ਦਾ ਸੱਦਾ

ਸ੍ਰੀਨਗਰ, 15 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਮੁਕਾਬਲੇ ਦੌਰਾਨ ਸੱਤ ਆਮ ਵਿਅਕਤੀਆਂ ਦੀ ਮੌਤ ਦੇ ਰੋਸ ਵਜੋਂ ਵੱਖਵਾਦੀਆਂ ਨੇ ਅੱਜ ਤੋਂ ਤਿੰਨ ਦਿਨਾਂ ਦੀ ਹੜਤਾਲ ਦਾ ਸੱਦਾ ਦਿੱਤਾ ਹੈ। ਜਾਇੰਟ ਰਜ਼ਿਸਟੈਂਸ ਲੀਡਰਸ਼ਿਪ ਦੇ ਝੰਡੇ ਹੇਠ ਵੱਖਵਾਦੀਆਂ ਨੇ ਲੋਕਾਂ

ਸੁਪਰੀਮ ਕੋਰਟ ਦੇ ਫ਼ੈਸਲੇ ਨਾਲ ਕੇਂਦਰ ਨੂੰ ਰਾਹਤ

ਨਵੀਂ ਦਿੱਲੀ, 14 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਸੁਪਰੀਮ ਕੋਰਟ ਨੇ ਅੱਜ ਕੇਂਦਰ ਸਰਕਾਰ ਨੂੰ ਭਾਰੀ ਰਾਹਤ ਦਿੰਦਿਆਂ ਰਾਫਾਲ ਸੌਦੇ ਸਬੰਧੀ ਸਾਰੀਆਂ ਪਟੀਸ਼ਨਾਂ ਖਾਰਜ ਕਰ ਦਿੱਤੀਆਂ ਹਨ। ਫਰਾਂਸ ਸਰਕਾਰ ਤੋਂ 36 ਲੜਾਕੂ ਰਾਫਾਲ ਜਹਾਜ਼ ਖਰੀਦਣ ਦੇ ਫੈਸਲੇ ਨੂੰ ਕਾਇਮ ਰੱਖਦਿਆਂ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸਰਕਾਰ ਦੀ ਫੈਸਲਾ ਲੈਣ ਦੀ ਪ੍ਰਕਿਰਿਆ ਉੱਤੇ ਸ਼ੱਕ ਕਰਨ ਦਾ ਕੋਈ ਠੋਸ ਕਾਰਨ ਨਹੀਂ ਹੈ। ਸੁਪਰੀਮ ਕੋਰਟ ਨੇ ਭਾਰਤ ਸਰਕਾਰ ਅਤੇ ਫਰਾਂਸ ਸਰਕਾਰ ਵਿਚਕਾਰ ਰਾਫਾਲ ਜਾਹਾਜ਼ਾਂ ਦੇ 58000 ਕਰੋੜ ਦੇ ਇਕਰਾਰ ਨੂੰ ਲੈ ਕੇ ਐੱਫਆਈਆਰ ਦਰਜ ਕਰਨ ਅਤੇ ਇਸ ਸੌਦੇ ਵਿਚਲੀਆਂ ਚੋਰ ਮੋਰੀਆਂ ਦੀ ਜਾਂਚ ਦੇ ਆਦੇਸ਼ਾਂ ਦੀ ਮੰਗ ਕਰਦੀਆਂ ਪਟੀਸ਼ਨਾਂ ਖਾਰਜ ਕਰ ਦਿੱਤੀਆਂ ਹਨ।

ਰਾਫਾਲ ਸੌਦੇ ਵਿਚ ਵੱਡੇ ਪੱਧਰ ਉੱਤੇ ਭ੍ਰਿਸ਼ਟਾਚਾਰ ਹੋਇਆ: ਰਾਹੁਲ

ਨਵੀਂ ਦਿੱਲੀ, 14 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਸੁਪਰੀਮ ਕੋਰਟ ਦੇ ਫੈਸਲੇ ਨਾਲ ਅਸਹਿਮਤ ਹੁੰਦਿਆਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਰਾਫਾਲ ਸੌਦੇ ਬਾਰੇ ਕੇਂਦਰ ਸਰਕਾਰ ਉੱਤੇ ਮੁੜ ਵਾਰ ਕਰਦਿਆਂ ਕਿਹਾ ਹੈ ਕਿ ਇਸ ਸੌਦੇ ਵਿਚ ਵੱਡੇ ਪੱਧਰ ਉੱਤੇ ਭ੍ਰਿਸ਼ਟਾਚਾਰ ਹੋਇਆ ਹੈ। ਉਨ੍ਹਾਂ ਸਵਾਲ ਕੀਤਾ ਕਿ ਸੁਪਰੀਮ ਕੋਰਟ ਦੇ ਕਹਿਣ ਦੇ ਬਾਵਜੂਦ ਇਸ ਸੌਦੇ ਸਬੰਧੀ ਕੈਗ ਦੀ ਰਿਪੋਰਟ ਸੰਸਦ ਦੀ ਲੋਕ ਲੇਖਾ ਕਮੇਟੀ(ਪੀਏਸੀ) ਕੋਲ ਕਿਉਂ ਪੇਸ਼ ਨਹੀਂ ਕੀਤੀ ਗਈ

ਸਰਕਾਰ ਵਲੋਂ ਰਾਫ਼ਾਲ ਸੌਦੇ ਦੀ ਜੇਪੀਸੀ ਜਾਂਚ ਦੀ ਮੰਗ ਰੱਦ

ਨਵੀਂ ਦਿੱਲੀ, 14 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਰਾਫਾਲ ਸੌਦੇ ਬਾਰੇ ਅੱਜ ਆਏ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਉਤਸ਼ਾਹ ’ਚ ਆਈ ਮੋਦੀ ਸਰਕਾਰ ਨੇ ਇਸ ਮਾਮਲੇ ਦੀ ਸਾਂਝੀ ਸੰਸਦੀ ਕਮੇਟੀ ਜੇਪੀਸੀ ਰਾਹੀਂ ਜਾਂਚ ਕਰਾਉਣ ਦੀ ਮੰਗ ਰੱਦ ਕਰਦਿਆਂ ਆਖਿਆ ਕਿ ‘ਬੋਲੇ’ ਕੰਨ ਜਵਾਬ ਸੁਣ ਨਹੀਂ ਸਕਣਗੇ। ਰੱਖਿਆ ਮੰਤਰੀ ਨਿਰਮਲਾ ਸੀਤਾਰਾਮਨ ਦੇ ਨਾਲ ਸਾਂਝੀ ਪ੍ਰੈਸ ਕਾਨਫਰੰਸ ਕਰਦਿਆਂ ਵਿੱਤ ਮੰਤਰੀ ਅਰੁਣ ਜੇਤਲੀ ਨੇ ਅੱਜ ਰਾਫ਼ਾਲ ਲੜਾਕੂ ਜਹਾਜ਼ਾਂ ਦੇ ਸੌਦੇ ਵਿਚ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ

ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਅਨਿਲ ਅੰਬਾਨੀ ਬਾਗ਼ੋਬਾਗ਼

ਨਵੀਂ ਦਿੱਲੀ:, 14 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਰਿਲਾਇੰਸ ਗਰੁਪ ਦੇ ਚੇਅਰਮੈਨ ਅਨਿਲ ਅੰਬਾਨੀ ਨੇ ਰਾਫ਼ਾਲ ਸੌਦੇ ਬਾਰੇ ਆਏ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਤੈਅ ਹੋ ਗਿਆ ਹੈ ਕਿ ਉਸ ਖਿਲਾਫ਼ ਲਾਏ ਗਏ ਦੋਸ਼ ਸਿਆਸਤ ਤੋਂ ਪ੍ਰੇਰਿਤ ਸਨ।

ਰਾਜਸਥਾਨ ਦੀ ਕਮਾਨ ਅਸ਼ੋਕ ਗਹਿਲੋਤ ਦੇ ਹੱਥ

ਨਵੀਂ ਦਿੱਲੀ, 14 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਕਾਂਗਰਸ ਨੇ ਸੀਨੀਅਰ ਪਾਰਟੀ ਆਗੂ ਅਸ਼ੋਕ ਗਹਿਲੋਤ ਨੂੰ ਰਾਜਸਥਾਨ ਦਾ ਮੁੱਖ ਮੰਤਰੀ ਬਣਾਉਣ ਦਾ ਫ਼ੈਸਲਾ ਕੀਤਾ ਹੈ ਜਦਕਿ ਸਚਿਨ ਪਾਇਲਟ ਸੂਬੇ ਦੇ ਉੱਪ ਮੁੱਖ ਮੰਤਰੀ ਹੋਣਗੇ। ਦੋਵਾਂ ਆਗੂਆਂ ਵਿਚਾਲੇ ਸਹਿਮਤੀ ਕਾਇਮ ਕਰਨ ਲਈ ਕੌਮੀ ਪ੍ਰਧਾਨ ਰਾਹੁਲ ਗਾਂਧੀ ਪਿਛਲੇ ਲਗਾਤਾਰ ਦੋ ਦਿਨਾਂ ਤੋਂ ਵੱਖ-ਵੱਖ ਪੱਧਰਾਂ ’ਤੇ ਗੱਲਬਾਤ ਦਾ ਗੇੜ ਚਲਾ ਰਹੇ ਸਨ। ਸੂਬੇ ਲਈ ਕਾਂਗਰਸ ਦੇ ਨਿਗਰਾਨ ਕੇ.ਸੀ. ਵੇਣੂਗੋਪਾਲ ਨੇ ਅੱਜ ਇੱਥੇ ਮੀਡੀਆ

ਮੱਧ ਪ੍ਰਦੇਸ਼ ਦੇ 18ਵੇਂ ਮੁੱਖ ਮੰਤਰੀ ਵੱਜੋਂ ਕਮਲ ਨਾਥ ਦੀ ਤਾਜਪੋਸ਼ੀ 17 ਨੂੰ

ਭੋਪਾਲ, 14 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਸੀਨੀਅਰ ਕਾਂਗਰਸੀ ਆਗੂ ਕਮਲ ਨਾਥ 17 ਦਸੰਬਰ ਨੂੰ ਮੱਧ ਪ੍ਰਦੇਸ਼ ਦੇ 18ਵੇਂ ਮੁੱਖ ਮੰਤਰੀ ਵੱਜੋਂ ਹਲਫ਼ ਲੈਣਗੇ। ਕਾਂਗਰਸੀ ਆਗੂ ਨਾਥ (72) ਨੇ ਸ਼ੁੱਕਰਵਾਰ ਨੂੰ ਰਾਜਪਾਲ ਆਨੰਦੀਬੇਨ ਪਟੇਲ ਨਾਲ ਮੁਲਾਕਾਤ ਕਰਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਇਸ ਤੋਂ ਬਾਅਦ ਰਾਜਪਾਲ ਨੇ ਕਮਲ ਨਾਥ ਨੂੰ ਸਰਕਾਰ ਕਾਇਮ ਕਰਨ ਦਾ ਸੱਦਾ ਦਿੱਤਾ। ਕਮਲ ਨਾਥ ਨੂੰ ਲਿਖੇ ਪੱਤਰ ਵਿਚ ਰਾਜਪਾਲ ਨੇ ਕਿਹਾ ਕਿ

ਸੈਸ਼ਨ ਕੋਰਟ ਵੱਲੋਂ ਜੀਕੇ ਨੂੰ ਰਾਹਤ

ਨਵੀਂ ਦਿੱਲੀ, 14 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੂੰ ਸੈਸ਼ਨ ਜੱਜ ਦੀ ਅਦਾਲਤ ਨੇ ਰਾਹਤ ਦਿੰਦਿਆਂ ਹੇਠਲੀ ਅਦਾਲਤ ਵੱਲੋਂ ਜੀਕੇ ਖ਼ਿਲਾਫ਼ 24 ਘੰਟਿਆਂ ਦੇ ਅੰਦਰ ਕੇਸ ਦਰਜ ਕਰਨ ਦੇ ਜਾਰੀ ਕੀਤੇ ਹੁਕਮਾਂ ਉੱਤੇ 7 ਜਨਵਰੀ ਤੱਕ ਰੋਕ ਲਗਾ ਦਿੱਤੀ ਹੈ। ਸੈਸ਼ਨ ਜੱਜ ਓ.ਪੀ. ਸੈਣੀ ਦੀ ਅਦਾਲਤ ਵਿੱਚ ਦਿੱਲੀ ਕਮੇਟੀ

ਰਾਹੁਲ ਗਾਂਧੀ ਰਾਫਾਲ ਸੌਦੇ ’ਤੇ ਮੰਗੇ ਮੁਆਫ਼ੀ: ਰਾਜਨਾਥ ਸਿੰਘ

ਨਵੀਂ ਦਿੱਲੀ, 14 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਰਾਫਾਲ ਸੌਦੇ ਬਾਰੇ ਸੁਪਰੀਮ ਕੋਰਟ ਦਾ ਫੈਸਲਾ ਆਉਣ ਬਾਅਦ ਵਿਰੋਧੀ ਧਿਰ ਨੂੰ ਘੇਰਦਿਆਂ ਕਿਹਾ ਹੈ ਕਿ ਆਪਣੇ ਰਾਜਸੀ ਲਾਹੇ ਲਈ ਦੇਸ਼ ਨੂੰ ਗੁਮਰਾਹ ਕਰਨ ਬਦਲੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਸੰਸਦ ਵਿਚ ਮੁਆਫੀ ਮੰਗਣੀ ਚਾਹੀਦੀ ਹੈ।

ਛੱਤੀਸਗੜ੍ਹ: ਮੁੱਖ ਮੰਤਰੀ ਅਹੁਦੇ ਦੇ ਦਾਅਵੇਦਾਰਾਂ ਵੱਲੋਂ ਰਾਹੁਲ ਨਾਲ ਮੁਲਾਕਾਤ

ਨਵੀਂ ਦਿੱਲੀ, 14 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਛੱਤੀਸਗੜ੍ਹ ਦੇ ਮੁੱਖ ਮੰਤਰੀ ਦੇ ਅਹੁਦੇ ਦੇ ਦਾਅਵੇਦਾਰਾਂ ਨਾਲ ਮੁਲਾਕਾਤ ਕੀਤੀ। ਇਨ੍ਹਾਂ ਵਿਚ ਮਜ਼ਬੂਤ ਦਾਅਵੇਦਾਰ ਟੀਐੱਸ ਸਿੰਘ ਦਿਓ ਵੀ ਸ਼ਾਮਲ ਸਨ। ਇਸ ਤੋਂ ਇਲਾਵਾ ਸੂਬਾਈ ਕਾਂਗਰਸ ਮੁਖੀ ਭੁਪੇਸ਼ ਬਘੇਲ, ਚਰਨ ਦਾਸ ਮਹੰਤ ਤੇ ਤਮਰਾਧਵਾਜ ਸਾਹੂ ਨੇ ਵੀ ਕੌਮੀ ਪ੍ਰਧਾਨ ਨਾਲ ਮੁਲਾਕਾਤ ਕਰਕੇ ਸਿਖ਼ਰਲੇ ਅਹੁਦੇ ਲਈ ਦਾਅਵੇਦਾਰੀ ਪੇਸ਼ ਕੀਤੀ।

ਰਾਫਾਲ ਮੁੱਦੇ ’ਤੇ ਸੰਸਦ ਵਿਚ ਹੰਗਾਮਾ

ਨਵੀਂ ਦਿੱਲੀ:, 14 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਰਾਫਾਲ ਸਣੇ ਵੱਖ ਵੱਖ ਮੁੱਦਿਆਂ ’ਤੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਅੱਜ ਲਗਾਤਾਰ ਰੌਲਾ ਰੱਪਾ ਪੈਂਦਾ ਰਿਹਾ। ਸ਼ੁੱਕਰਵਾਰ ਨੂੰ ਲੋਕ ਸਭਾ ਅਤੇ ਰਾਜ ਸਭਾ ਸੈਸ਼ਨ ਇਕ ਵਾਰ ਮੁਅੱਤਲੀ ਦੇ ਬਾਅਦ ਪੂਰੇ ਦਿਨ ਲਈ ਉਠਾ ਦਿੱਤੇ ਗਏ। ਰਾਫਾਲ ਮੁੱਦੇ ’ਤੇ ਸਰਕਾਰ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਮੁਆਫ਼ੀ ਮੰਗਣ ਲਈ ਕਿਹਾ ਜਦੋਂ ਕਿ ਕਾਂਗਰਸ ਨੇ ਇਸ ਸੌਦੇ ਦੀ ਜਾਂਚ ਲਈ ਸਾਂਝੀ ਸੰਸਦੀ ਕਮੇਟੀ ਬਣਾਉਣ ਦੀ ਮੰਗ ਕੀਤੀ

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0068718557
Copyright © 2018, Panjabi Times. All rights reserved. Website Designed by Mozart Infotech