ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਚੰਡੀਗੜ੍ਹ

ਮਨਸਾ ਦੇਵੀ ਮੰਦਰ ਵਿੱਚ ਨਵਰਾਤਰੇ ਮੇਲਾ ਸ਼ਰੂ

October 11, 2018 01:15 AM

ਪੰਚਕੂਲਾ, 10 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਚਕੂਲਾ ਦੇ ਮਾਤਾ ਮਨਸਾ ਦੇਵੀ ਮੰਦਰ ਵਿੱਚ ਅੱਜ ਸਵੇਰ ਦਿਨ ਚੜ੍ਹਦੇ ਤੋਂ ਹੀ ਨਵਰਾਤਰੇ ਮੇਲਾ ਸ਼ੁਰੂ ਹੋ ਗਏ। ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨੇ ਮੰਦਰ ਵਿੱਚ ਕਈ ਪ੍ਰਾਜੈਕਟਾਂ ਦੇ ਉਦਘਾਟਨ ਵੀ ਕੀਤੇ। ਇਨ੍ਹਾਂ ਵਿੱਚ ਬਾਣ ਗੰਗਾ, ਮੰਦਰ ਦੀਆਂ ਸਾਰੀਆਂ ਪੌੜੀਆਂ ’ਤੇ ਨਵੇਂ ਸ਼ੈੱਡ ਦਾ ਉਦਘਾਟਨ ਸ਼ਾਮਲ ਹੈ ਤੇ ਇਸੇ ਦੌਰਾਨ ਮੁੱਖ ਮੰਤਰੀ ਨੇ ਵਾਟੀਕਾ ਤੇ ਡਬਲ ਕੌਰੀਡੋਰ ਦਾ ਨੀਂਹ ਪੱਥਰ ਰੱਖਿਆ। ਮੁੱਖ ਮੰਤਰੀ ਨੇ ਇਸ ਮੌਕੇ ਮੰਦਰ ਵਿੱਚ ਮੱਥਾ ਟੇਕਣ ਤੋਂ ਬਾਅਦ ਸ਼ਤ ਚੰਡੀ ਯੱਗ ਵਿੱਚ ਵੀ ਹਿੱਸਾ ਲਿਆ। ਸ਼ਰਧਾ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਮਿਊਂਸੀਪਲ ਕਾਰਪੋਰੇਸ਼ਨ ਪੰਚਕੂਲਾ ਵੱਲੋਂ ਤਿਆਰ ਕੀਤਾ ਨਵਾਂ ਲੋਗੋ ਵੀ ਰਿਲੀਜ਼ ਕੀਤਾ ਗਿਆ। ਅੱਜ ਪਹਿਲੇ ਦਿਨ ਸ਼ਰਧਾਲੂਆਂ ਦੀ ਮੰਦਰ ਵਿੱਚ ਭੀੜ ਲੱਗਣੀ ਸ਼ੁਰੂ ਹੋ ਗਈ ਸੀ। ਇਸ ਮੌਕੇ ਮੰਦਰ ਵਿੱਚ ਇਕ ਖੂਨਦਾਨ ਕੈਂਪ ਵੀ ਲਾਇਆ ਗਿਆ ਜਿਸ ਨੂੰ ਰੈੱਡ ਕਰਾਸ ਸੁਸਾਇਟੀ ਵੱਲੋਂ ਲਾਇਆ ਗਿਆ ਸੀ।
ਹਰਿਆਣਾ ਦੀ ਇਨੈੋਲੋ ਪਾਰਟੀ ਦੇ ਵਿਧਾਇਕ ਅਭੈ ਚੌਟਾਲਾ ਨੇ ਵੀ ਅੱਜ ਮਾਤਾ ਮਨਸਾ ਦੇਵੀ ਮੰਦਰ ਵਿੱਚ ਵੀ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨੇ ਭਾਜਪਾ ਵਿਰੁੱਧ ਭੜਾਸ ਕੱਢੀ। ਅਤੇ ਮੋਦੀ ਤੇ ਖੱਟਰ ਸਰਕਾਰ ਹਰ ਪੱਖੋਂ ਫੇਲ੍ਹ ਸਾਬਤ ਹੋਈਆਂ ਹਨ ਜਿਸ ਤੋਂ ਲੋਕਾਂ ਨੇ ਕਿਨਾਰਾ ਕਰਨਾ ਸ਼ੁਰੂ ਕਰ ਦਿੱਤਾ ਹੈ। ਮੰਦਰ ਦੇ ਸੀਈਓ ਐਸ.ਪੀ. ਅਰੋੜਾ ਨੇ ਦੱਸਿਆ ਕਿ ਸਾਰੇ ਮੇਲੇ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਪੌਲੀਥੀਨ ਵਰਤੋਂ ਵਿੱਚ ਨਹੀਂ ਲਿਆਂਦਾ ਜਾਵੇਗਾ। ਜਿਹੜਾ ਦੁਕਾਨਦਾਰ ਇਸ ਵਿੱਚ ਸਾਮਾਨ ਵੇਚੇਗਾ ਜਾਂ ਦਵੇਗਾ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਮੁਕੁਲ ਕੁਮਾਰ ਨੇ ਦੱਸਿਆ ਕਿ ਪ੍ਰਸਾਦ ਵੇਚਣ ਵੇਲੇ ਕਿਸੇ ਕਿਸਮ ਦੀ ਕੋਈ ਠੱਗੀ ਨਹੀਂ ਹੋਣ ਦਿੱਤੀ ਜਾਵੇਗੀ। ਨਾਪਤੋਲ ਰੋਜ਼ਾਨਾ ਪ੍ਰਸਾਦ ਵਾਲੀਆਂ ਦੁਕਾਨਾਂ ਤੇ ਖਾਣ-ਪੀਣ ਵਾਲੀਆਂ ਹੋਰ ਸਟਾਲਾਂ ’ਤੇ ਚੈਕਿੰਗ ਕਰੇਗਾ। ਪੂਜਾ ਸਥਲ ਬੋਰਡ ਦੇ ਸੀਈਓ ਐਸ.ਪੀ. ਅਰੋੜਾ ਨੇ ਦੱਸਿਆ ਕਿ ਸਵੇਰ ਤੋਂ ਸ਼ਾਮ ਤੱਕ 62 ਬੱਸਾਂ ਮੇਲੇ ਗਰਾਉਂਡ ਲਈ ਲਾਈਆਂ ਗਈਆਂ ਹਨ ਜਿਹੜੀਆਂ ਮੁਹਾਲੀ, ਪੰਚਕੂਲਾ ਜ਼ੀਰਾਪੁਰ, ਡੇਰਾਬਸੀ ਅਤੇ ਪੂਰੇ ਪੰਚਕੂਲਾ ਜ਼ਿਲ੍ਹੇ ਦੇ ਵੱਖ-ਵੱਖ ਇਲਾਕੇ ਵਿੱਚ ਚਲਣਗੀਆਂ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਚੰਡੀਗੜ੍ਹ ਵਿੱਚ ਹੋਰ
ਵਿਦਿਆਰਥੀ ਵੱਲੋਂ ਅਧਿਆਪਕ ’ਤੇ ਕੁੱਟਮਾਰ ਦੇ ਦੋਸ਼

ਚੰਡੀਗੜ੍, 15 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਇਥੋਂ ਦੇ ਸਰਕਾਰੀ ਮਾਡਲ ਹਾਈ ਸਕੂਲ ਸੈਕਟਰ-38 ਡੀ ਦੇ ਇਕ ਵਿਦਿਆਰਥੀ ਵੱਲੋਂ ਆਪਣੀ ਜਮਾਤ ਦੀ ਅਧਿਆਪਕਾ ’ਤੇ ਕੁੱਟਮਾਰ ਕਰਨ ਦੇ ਦੋਸ਼ ਲਾਏ ਗਏ ਹਨ। ਇਸ ਘਟਨਾ ਵਿੱਚ ਵਿਦਿਆਰਥੀ ਦੀ ਬਾਂਹ ਦੀ ਹੱਡੀ ਟੁੱਟ ਗਈ। ਯੂਟੀ ਦੇ ਸਿੱਖਿਆ ਵਿਭਾਗ ਨੇ ਇਸ ਮਾਮਲੇ ਵਿਚ ਜਾਂਚ ਦੇ ਨਿਰਦੇਸ਼ ਦਿੱਤੇ ਹਨ। ਇਸ ਸਕੂਲ ਦੇ ਸੱਤਵੀਂ ਜਮਾਤ ਦੇ ਵਿਦਿਆਰਥੀ ਨੇ ਦੱਸਿਆ ਕਿ ਉਸ ਦੇ ਪਿਤਾ ਨੂੰ ਸਕੂਲ ਬੁਲਾਇਆ ਗਿਆ ਸੀ ਜਦੋਂ ਉਹ ਅੱਜ ਸਵੇਰੇ ਸਕੂਲ ਆਇਆ ਤਾਂ ਉਸ

ਨੌਜਵਾਨ ਦੇ ਕਤਲ ਦੇ ਦੋਸ਼ ’ਚ ਤਿੰਨ ਵੇਟਰ ਗ੍ਰਿਫ਼ਤਾਰ

ਚੰਡੀਗੜ੍, 15 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਚੰਡੀਗੜ੍ਹ ਪੁਲੀਸ ਨੇ ਲੰਘੀ 13 ਅਕਤੂਬਰ ਨੂੰ ਇਥੇ ਸੈਕਟਰ-15 ’ਚ ਸੰਦੀਪ ਨਾਂ ਦੇ ਨੌਜਵਾਨ ਦੇ ਕਤਲ ਦੇ ਦੋਸ਼ ’ਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਤਿੰਨੇ ਮੁਲਜ਼ਮ ਇਥੇ ਧਨਾਸ ਦੇ ਰਹਿਣ ਵਾਲੇ ਹਨ ਤੇ ਵੇਟਰ ਦਾ ਕੰਮ ਕਰਦੇ ਸਨ। ਪੁਲੀਸ ਅਨੁਸਾਰ ਗੁਪਤ ਸੂਚਨਾ ਦੇ ਆਧਾਰ ’ਤੇ ਤਿੰਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਨੌਜਵਾਨ ਦੇ ਕਤਲ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤੇ ਮੁਜ਼ਲਮਾਂ ਬਾਰੇ ਸੈਕਟਰ-11 ਥਾਣੇ ਦੇ ਐਸਐਚਓ ਲਖਬੀਰ ਸਿੰਘ ਨੇ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ 13 ਅਕਤੂਬਰ ਨੂੰ ਸੰਦੀਪ ਨਾਂ ਦੇ ਨੌਜਵਾਨ ਦਾ ਕਤਲ ਕਰਨ ਵਾਲੇ ਤਿੰਨ ਮੁਲਜ਼ਮ

ਦਲਿਤ ਤੇ ਪੱਛੜੇ ਵਰਗ ਦੇ ਵਿਦਿਆਰਥੀਆਂ ਨੂੰ ਨਹੀਂ ਦੇਣੀ ਪਏਗੀ ਪ੍ਰੀਖਿਆ ਫੀਸ: ਖੱਟਰ

ਚੰਡੀਗੜ੍, 15 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਹਰਿਆਣਾ ਸਕੂਲ ਸਿੱਖਿਆ ਬੋਰਡ, ਭਿਵਾਨੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਛੇਤੀ ਹੀ ਸੱਤਵੇਂ ਤਨਖਾਹ ਕਮਿਸ਼ਨ ਦਾ ਲਾਭ ਮਿਲੇਗਾ। ਇਸ ਤੋਂ ਇਲਾਵਾ ਸਰਕਾਰੀ ਸਕੂਲਾਂ ਦੇ ਅਨੁਸੂਚਿਤ ਜਾਤੀ ਤੇ ਪਿਛੜੇ ਵਰਗ ਨਾਲ ਸਬੰਧਤ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਬੋਰਡ ਪ੍ਰੀਖਿਆਵਾਂ ਦੀ ਫੀਸ ਨਹੀਂ ਦੇਣੀ ਪਏਗੀ। ਨਕਲ ਨੂੰ ਨੱਥ ਪਾਉਣ ਦੇ ਖੇਤਰ ਵਿੱਚ ਵਧੀਆ ਕੰਮ ਕਰਨ ਵਾਲੇ ਅਧਿਆਪਕਾਂ ਨੂੰ ਵੀ ਜ਼ਿਲ੍ਹਾ ਪੱਧਰ ’ਤੇ ਐਵਾਰਡ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਹ ਐਲਾਨ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਹਰਿਆਣਾ ਸਕੂਲ ਸਿੱਖਿਆ ਬੋਰਡ, ਭਿਵਾਨੀ ਦੇ ਕੰਪਲੈਕਸ ਵਿੱਚ ਇਕ ਸਨਮਾਨ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਸਰਕਾਰੀ ਹਸਪਤਾਲ ਵਿੱਚ ਰਿਸਰਚ ਸੈੱਲ ਸਥਾਪਿਤ

ਚੰਡੀਗੜ੍ਹ , 15 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਗੌਰਮਿਟ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐਮਸੀਐਚ) ਸੈਕਟਰ 32 ਚੰਡੀਗੜ੍ਹ ਨੇ ਅੱਜ ਆਪਣਾ ਪਹਿਲਾ ਸਾਲਾਨਾ ਰਿਸਰਚ ਸਥਾਪਨਾ ਦਿਵਸ ਮਨਾਇਆ। ਇਸ ਸਮਾਗਮ ਵਿਚ ਮੈਡੀਕਲ ਐਜੂਕੇਸ਼ਨ ਰਿਸਰਚ ਸੈਂਟਰ ਦੇ ਜਨਰਲ ਸਕੱਤਰ ਅਰੁਣ ਕੁਮਾਰ ਗੁਪਤਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਦਿਨ ਸਵ. ਸਾਬਕਾ ਰਾਸ਼ਟਰਪਤੀ ਤੇ ਖੋਜ ਵਿਗਿਆਨੀ ਏ ਪੀ ਜੇ ਅਬਦੁਲ ਕਲਾਮ ਦਾ ਜਨਮ ਦਿਨ ਹੋਣ ਕਰਕੇ ਹਰ ਸਾਲ ਜੀਐਮਸੀਐਚ ਵਿੱਚ ਇਸ ਦਿਨ ਨੂੰ ਖੋਜ ਦਿਵਸ ਦੇ ਤੌਰ ’ਤੇ ਮਨਾਇਆ ਜਾਂਦਾ ਹੈ। ਡਾਇਰੈਕਟਰ ਪ੍ਰਿੰਸੀਪਲ ਪ੍ਰੋਫੈਸਰ ਬੀ.ਐਸ. ਚਵਾਨ ਨੇ ਕਿਹਾ ਕਿ ਇਸ ਸਾਲ ਜਨਵਰੀ ਤੋਂ ਜੀਐਮਸੀਐਚ ਨੇ ਨੌਜਵਾਨ ਫੈਕੇਲਿਟੀ

ਬਾਦਲਾਂ ਨੇ ‘ਆਪਣਿਆਂ’ ਨਾਲ ਗੁਪਤ ਮੀਟਿੰਗ ਕੀਤੀ

ਚੰਡੀਗੜ੍, 15 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਆਪਣੇ ‘ਖਾਸ’ ਬੰਦਿਆਂ ਨਾਲ ਮੀਟਿੰਗ ਕਰਕੇ ਤਾਜ਼ਾ ਸਿਆਸੀ ਘਟਨਾਕ੍ਰਮ ਬਾਰੇ ਵਿਚਾਰਾਂ ਕੀਤੀਆਂ। ਬਰਗਾੜੀ ਅਤੇ ਕੋਟਕਪੂਰਾ ਵਿੱਚ ਐਤਵਾਰ ਨੂੰ ਵੱਡੇ ਇਕੱਠਾਂ ਤੋਂ ਬਾਅਦ ਹੋਈ ਇਸ ਮੀਟਿੰਗ ਨੂੰ ਅਕਾਲੀ ਸਿਆਸਤ ਲਈ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

ਬੇਅਦਬੀ ਮੁੱਦੇ ਦਾ ਸਿਆਸੀਕਰਨ ਕੀਤਾ ਜਾ ਰਿਹੈ: ਕੈਪਟਨ

ਚੰਡੀਗੜ੍, 15 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) :  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕੁਝ ਰਾਜਨੀਤਕ ਧਿਰਾਂ ਬੇਅਦਬੀ ਦੇ ਮੁੱਦਿਆਂ ਅਤੇ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਚ ਹੋਈਆਂ ਗੋਲੀ ਕਾਂਡ ਦੀਆਂ ਘਟਨਾਵਾਂ ਦਾ ਆਪਣੇ ਮੁਫ਼ਾਦ ਦੀ ਖਾਤਰ ਸਿਆਸੀਕਰਨ ਕਰ ਰਹੀਆਂ ਹਨ। ਉਂਝ, ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਤੋਂ ਪਿੱਛੇ ਨਹੀਂ ਹਟੇਗੀ ਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਅੱਜ ਇਥੇ ਮੀਡੀਆ ਨਾਲ ਗੱਲਬਾਤ ਦੌਰਾਨ ਇਕ ਸੁਆਲ ਦੇ ਜੁਆਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੁਝ ਧਿਰਾਂ ਇਸ ਮਾਮਲੇ ਨੂੰ ਰਾਜਨੀਤਕ ਰੰਗਤ ਦੇਣ ਦਾ ਯਤਨ ਕਰ ਰਹੀਆਂ ਹਨ ਪਰ ਸੂਬੇ ਦੇ ਲੋਕ ਸ਼ਾਂਤੀ ਚਾਹੁੰਦੇ ਹਨ ਤੇ ਅਜਿਹੀਆਂ ਤਾਕਤਾਂ ਦੇ ਝਾਂਸੇ ਵਿਚ ਨਹੀਂ ਆਉਣਗੇ।

ਜੱਜ ਖ਼ਿਲਾਫ਼ ਟਿੱਪਣੀਆਂ ਕਰਨ ਵਾਲੇ ਨੂੰ ਹਿਰਾਸਤ ’ਚ ਲੈਣ ਦਾ ਹੁਕਮ

ਚੰਡੀਗੜ੍, 15 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਹਾਈ ਕੋਰਟ ਨੇ ਅੰਮ੍ਰਿਤਸਰ ਦੇ ਇਕ ਵਸਨੀਕ ਨੂੰ ਹਿਰਾਸਤ ’ਚ ਲੈਣ ਦਾ ਹੁਕਮ ਦਿੱਤਾ ਹੈ ਜਿਸ ’ਤੇ ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨ ਤੇ ਇਕ ਜੱਜ ’ਤੇ ਇਲਜ਼ਾਮ ਲਾਉਣ ਦੇ ਦੋਸ਼ ਹਨ। ਜਸਟਿਸ ਏਬੀ ਚੌਧਰੀ ਤੇ ਜਸਟਿਸ ਕੁਲਦੀਪ

ਸੁਰੱਖਿਆ: ਹਾਈ ਕੋਰਟ ਦੇ ਜੱਜਾਂ ਵੱਲੋਂ ਸੀਨੀਅਰ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ, 15 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਗੁੜਗਾਓਂ ਵਿੱਚ ਇਕ ਜੱਜ ਦੇ ਨਿੱਜੀ ਸੁਰੱਖਿਆ ਗਾਰਡ ਵੱਲੋਂ ਉਸ ਦੀ ਪਤਨੀ ਤੇ ਪੁੱਤਰ ਨੂੰ ਗੋਲੀ ਮਾਰਨ ਦੀ ਘਟਨਾ ਤੋਂ ਦੋ ਦਿਨ ਬਾਅਦ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਦੇ ਜੱਜਾਂ ਵੱਲੋਂ ਪੰਜਾਬ, ਹਰਿਆਣਾ ਤੇ

ਮੇਜਰ ਜਨਰਲ ਅਤੇ ਦੋ ਕਰਨਲਾਂ ਨੂੰ ਫਰਜ਼ੀ ਮੁਕਾਬਲੇ ’ਚ ਉਮਰ ਕੈਦ

ਚੰਡੀਗੜ੍, 15 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਮਨੀਪੁਰ ’ਚ ਕਰੀਬ 24 ਸਾਲ ਪਹਿਲਾਂ ਹੋਏ ਫਰਜ਼ੀ ਮੁਕਾਬਲੇ ਦੇ ਦੋਸ਼ੀ ਪਾਏ ਗਏ ਇਕ ਮੇਜਰ ਜਨਰਲ, ਦੋ ਕਰਨਲਾਂ ਸਮੇਤ ਸੱਤ ਜਵਾਨਾਂ ਨੂੰ ਕੋਰਟ ਮਾਰਸ਼ਲ ਤਹਿਤ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।

ਪੰਜਾਬ ਵਜ਼ਾਰਤ ਦੀ ਮੀਟਿੰਗ ਹੁਣ ਭਲਕੇ

ਚੰਡੀਗੜ੍, 15 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) :  ਪੰਜਾਬ ਵਜ਼ਾਰਤ ਦੀ 16 ਅਕਤੂਬਰ ਹੋਣ ਵਾਲੀ ਮੀਟਿੰਗ ਹੁਣ 17 ਅਕਤੂਬਰ ਨੂੰ ਹੋਵੇਗੀ। ਜਾਣਕਾਰੀ ਅੁਨਸਾਰ ਕੱਲ ਦੀ ਮੀਟਿੰਗ ਲਈ ਕੋਈ ਖਾਸ ਏਜੰਡਾ ਨਹੀਂ ਸੀ ਅਤੇ ਇਕ ਦਿਨ ਬਾਅਦ ਹੋਣ ਵਾਲੀ ਮੀਟਿੰਗ ਵਿਚ ਕੁਝ ਹੋਰ ਏਜੰਡੇ ਸ਼ਾਮਲ ਕਰਨ ਦੀ ਤਿਆਰੀ ਹੈ।

‘ਕਰਵਾ ਚੌਥ ਅਤੇ ਦੀਵਾਲੀ ਸਪੈਸ਼ਲ’ ਪ੍ਰਦਰਸ਼ਨੀ ਸ਼ੁਰੂ

ਚੰਡੀਗੜ੍, 13 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਸੈਕਟਰ 28 ਹਿਮਾਚਲ ਭਵਨ ਵਿੱਚ ਅੱਜ ਕਰਵਾ ਚੌਥ, ਦੀਵਾਲੀ ਸਪੈਸ਼ਲ ਫੈਸ਼ਨ ਐਂਡ ਲਾਇਫ਼ਸਟਾਇਲ ਪ੍ਰਦਰਸ਼ਨੀ ਸ਼ੁਰੂ ਹੋਈ ਜੋ 15 ਅਕਤੂਬਰ ਤੱਕ ਰਹੇਗੀ। ਇਸ ਦਾ ਉਦਘਾਟਨ ਮਿਸ ਸ਼੍ਰੇਆ ਨੇ ਕੀਤਾ। ਇਸ ਪ੍ਰਦਰਸ਼ਨੀ ਕਰਵਾ ਰਹੀ ‘ਰਾਇਲ ਡੇਅ ਈਵੈਂਟਸ’ ਦੇ ਚੇਅਰਮੈਨ ਯੋਗੇਸ਼ ਅਤੇ ਪੂਜਾ ਚੌਧਰੀ ਨੇ ਦੱਸਿਆ ਕਿ ਡਿਜ਼ਾਈਨਰ ਕਰਵਾ ਚੌਥ ਥਾਲੀ, ਦੀਵਾਲੀ ਦੀਆਂ ਵਸਤੂਆਂ, ਬ੍ਰਾਈਡਲ ਅਤੇ ਪਾਰਟੀਵੀਅਰ ਕੱਪੜੇ, ਗਹਿਣੇ, ਚੂੜੀਆਂ ਦੀ ਸ਼ਾਨਦਾਰ ਵਰਾਇਟੀ

ਵਿਦਿਆਰਥੀਆਂ ਨੂੰ ਸਾਹਿਤਕਾਰਾਂ ਨਾਲ ਕਰਵਾਇਆ ਰੂ-ਬ-ਰੂ

ਚੰਡੀਗੜ੍ਹ, 13 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਅੱਜ ਸਰਕਾਰੀ ਕਾਲਜ, ਸੈਕਟਰ-46 ਵਿੱਚ ਸਾਹਿਤਕਾਰਾਂ ਨਾਲ ਰੂ-ਬ-ਰੂ ਕਰਵਾਈ ਗਈ। ਕਾਲਜ ਦੇ ਪ੍ਰਿੰਸੀਪਲ ਡਾ. ਜੇ. ਕੇ. ਸਹਿਗਲ ਨੇ ਆਪਣੇ ਉਦਘਾਟਨੀ ਭਾਸ਼ਣ ਵਿੱਚ ਬੋਲਦਿਆਂ ਨਾਮਵਰ ਸਾਹਿਤਕਾਰਾਂ ਤੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਵਿਦਿਆਰਥੀਆਂ ਨੂੰ ਸਾਹਿਤ ਸਿਰਜਣਾ ਅਤੇ ਸਾਹਿਤ ਅਧਿਐਨ ਰਾਹੀਂ ਆਪਣੇ ਵਿਅਕਤੀਤਵ ਨੂੰ ਉਘਾੜਨ ਤੇ ਨਿਖ਼ਾਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਇੱਕ ਨਿੱਕੀ ਕਹਾਣੀ ਦੇ ਮਾਧਿਅਮ ਰਾਹੀਂ ਵਿਦਿਆਰਥੀਆਂ ਨੂੰ ਆਧੁਨਿਕ

ਕਸ਼ਮੀਰ ਮਸਲੇ ਦੇ ਹੱਲ ਲਈ ਵਾਜਪਾਈ ਵਾਲੀ ਪਹੁੰਚ ਦੀ ਲੋੜ: ਦੁੱਲਤ

ਚੰਡੀਗੜ੍, 13 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ‘ਰਾਅ’ ਦੇ ਸਾਬਕਾ ਮੁਖੀ ਏ.ਐੱਸ. ਦੁੱਲਤ ਨੇ ਆਖਿਆ ਹੈ ਕਿ ਕਸ਼ਮੀਰ ਮਾਮਲੇ ਦੇ ਹੱਲ ਲਈ ਮਰਹੂਮ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਵਾਲੀ ਪਹੁੰਚ ਦੀ ਲੋੜ ਹੈ। ਉਹ ਅੱਜ ਇਥੇ ਪੀਪਲਜ਼ ਕਨਵੈਨਸ਼ਨ ਸੈਂਟਰ ਵਿਚ ‘ਚੇਂਜਿੰਗ ਸਾਊਥ ਏਸ਼ੀਆ ਐਂਡ ਇੰਡੀਅਨ ਪੁਜ਼ੀਸ਼ਨ’ ਵਿਸ਼ੇ ਸਬੰਧੀ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਮਾਂ ਮੰਗ ਕਰਦਾ ਹੈ ਕਿ ਕੇਂਦਰ ਸਰਕਾਰ, ਕਸ਼ਮੀਰ ਦੀਆਂ ਸਾਰੀਆਂ ਧਿਰਾਂ ਨਾਲ ਗੱਲਬਾਤ ਕਰੇ। ਉਨ੍ਹਾਂ ਹਿੰਦੋਸਤਾਨ ਨੂੰ ਸਾਰੇ ਗੁਆਂਢੀ ਦੇਸ਼ਾਂ ਨਾਲ ਵੀ ਗੱਲਬਾਤ ਜਾਰੀ ਰੱਖਣ ’ਤੇ ਜ਼ੋਰ ਦਿੱਤਾ

ਵਿਗਿਆਨ ਦੀ ਸਿੱਖਿਆ ਮਾਤ ਭਾਸ਼ਾ ਵਿਚ ਦੇਣ ’ਤੇ ਜ਼ੋਰ

ਚੰਡੀਗੜ੍, 13 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਅਜ਼ੀਮ ਪ੍ਰੇਮਜੀ ਯੂਨੀਵਰਸਿਟੀ ਬੰਗਲੁਰੂ ਤੇ ਇੰਡੀਅਨ ਇੰਸਟੀਚਿਊਟ ਆਫ ਸਾਇੰਸ ਐਂਡ ਰਿਸਰਚ, ਮੁਹਾਲੀ ਵੱਲੋੋਂ ਸਾਂਝੇ ਤੌੌਰ ’ਤੇ ਵਿਗਿਆਨ ਅਤੇ ਵਿਗਿਆਨ ਦੀ ਸਿੱਖਿਆ ਵਿਸ਼ੇ ’ਤੇ ਤਿੰਨ ਰੋੋਜ਼ਾ ਸੈਮੀਨਾਰ ਦਾ ਆਗਾਜ਼ ਆਈਸਰ ਮੁਹਾਲੀ ਵਿਚ ਹੋ ਗਿਆ ਹੈ, ਜਿਸ ਵਿਚ 50 ਤੋਂ ਵੱਧ ਪਰਚੇ ਪੇਸ਼ ਕੀਤੇ ਜਾਣਗੇ।

ਤਿਉਹਾਰਾਂ ਦੇ ਮੱਦੇਨਜ਼ਰ ਮਠਿਆਈਆਂ ਦੇ ਮਿਆਰ ’ਤੇ ਪੂਰੀ ਨਜ਼ਰ: ਪੰਨੂ

ਚੰਡੀਗੜ੍, 13 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਤਿਉਹਾਰਾਂ ਦੇ ਦਿਨਾਂ ਵਿਚ ਘਟੀਆ ਮਠਿਆਈਆਂ ਦੀ ਵਿਕਰੀ ਵਿਰੁੱਧ ਸਾਵਧਾਨੀ ਵਜੋਂ ਫੂਡ ਸੇਫਟੀ ਟੀਮਾਂ ਨੂੰ ਹਾਈ ਅਲਰਟ ’ਤੇ ਰੱਖਿਆ ਗਿਆ ਹੈ ਤੇ ਖਾਣ ਵਾਲੇ ਪਦਾਰਥਾਂ ਦੇ ਮਿਆਰ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

ਅਕਾਲੀ ਦਲ ਨੇ ਨਵਜੋਤ ਸਿੱਧੂ ਦੀ ਬਰਖ਼ਾਸਤਗੀ ਮੰਗੀ

ਚੰਡੀਗੜ੍, 13 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਸ਼੍ਰੋਮਣੀ ਅਕਾਲੀ ਦਲ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਕਸੌਲੀ ਵਿਖੇ ਲਿਟਰੇਰੀ ਫੈਸਟ ਦੌਰਾਨ ਪਾਕਿਸਤਾਨ ਦੇ ਪੱਖ ਵਿੱਚ ਕੀਤੀਆਂ ਟਿੱਪਣੀਆਂ ਦੀ ਨਿਖੇਧੀ ਕੀਤੀ ਹੈ। ਇੱਕ ਬਿਆਨ ਰਾਹੀਂ ਅਕਾਲੀ ਦਲ ਦੇ ਬੁਲਾਰੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਦੇਸ਼ ਦੇ ਸੱਭਿਆਚਾਰ ਅਤੇ ਵਿਰਸੇ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਾਹੀਦਾ ਹੈ

ਆਰਟ ਗੈਲਰੀ ’ਚ ‘ਮੇਰੀ ਪਛਾਣ’ ਕਲਾ ਪ੍ਰਦਰਸ਼ਨੀ

ਚੰਡੀਗੜ੍ਹ, 13 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਛਾਇਆ ਸਕੂਲ ਆਫ਼ ਆਰਟ ਵੱਲੋਂ ਗੌਰਮਿੰਟ ਆਰਟ ਗੈਲਰੀ ਸੈਕਟਰ 10 ਵਿੱਚ ‘ਮੇਰੀ ਪਛਾਣ’ ਕਲਾ ਪ੍ਰਦਰਸ਼ਨੀ, ਜੋ ਕਿ 14 ਅਕਤੂਬਰ ਤੱਕ ਚੱਲੇਗੀ, ਦਾ ਉਦਘਾਟਨ ਪੰਜਾਬੀ ਗਾਇਕ ਗੁਰਕ੍ਰਿਪਾਲ ਸੂਰਾਪੁਰੀ ਤੇ ਸ੍ਰੀਮਤੀ ਰਜਨੀ ਖੁਰਾਣਾ ਨੇ ਕੀਤਾ। ਉਨ੍ਹਾਂ ਨੇ ਨੌਜਵਾਨ ਕਲਾਕਾਰਾਂ ਨੂੰ ਯਾਦਗਾਰੀ ਚਿੰਨ੍ਹ ਤੇ ਸਰਟੀਫ਼ਿਕੇਟ ਵੰਡੇ।

ਪੰਜਾਬੀ ਨਾਲ ਵਿਤਕਰਾ ਬਰਦਾਸ਼ਤ ਨਹੀਂ: ਅਕਾਲੀ ਦਲ

ਚੰਡੀਗੜ੍ਹ, 13 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪ੍ਰਾਇਮਰੀ ਸਕੂਲਾਂ ’ਚ ਅਧਿਆਪਕਾਂ ਦੀ ਭਰਤੀ ਲਈ ਦਸਵੀਂ ਜਮਾਤ ਤੱਕ ਪੰਜਾਬੀ ਅਤੇ ਹਿੰਦੀ ਦੀ ਯੋਗਤਾ ਦੀ ਜ਼ਰੂਰੀ ਸ਼ਰਤ ਖਤਮ ਕਰਨ ਦਾ ਮੁੱਦਾ ਸ਼੍ਰੋਮਣੀ ਅਕਾਲੀ ਦਲ ਨੇ ਚੰਡੀਗੜ੍ਹ ਦੇ ਮੁੱਖ ਪ੍ਰਸ਼ਾਸਕ ਅਤੇ ਕੇਂਦਰੀ ਗ੍ਰਹਿ ਮੰਤਰੀ ਕੋਲ ਉਠਾਇਆ ਹੈ। ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਇਸ ਸਬੰਧੀ ਪੰਜਾਬ ਦੇ ਰਾਜਪਾਲ ਤੇ ਯੂਟੀ ਪ੍ਰਸ਼ਾਸਕ ਅਤੇ ਕੇਂਦਰੀ ਗ੍ਰਹਿ ਮੰਤਰੀ ਨੂੰ ਚਿੱਠੀ ਰਾਹੀਂ ਅਪੀਲ ਕੀਤੀ ਹੈ ਕਿ ਚੰਡੀਗੜ੍ਹ ਪ੍ਰਸ਼ਾਸਨ ਨੂੰ ਜੇਬੀਟੀ ਦੀਆਂ 489 ਅਤੇ ਨਰਸਰੀ ਅਧਿਆਪਕਾਂ ਦੀਆਂ 103 ਅਸਾਮੀਆਂ ਦੀ ਰੈਗੂਲਰ ਭਰਤੀ ਲਈ ਦਿੱਤੇ ਇਸ਼ਤਿਹਾਰ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ, ਜਿਸ ਵਿਚ ਦਸਵੀਂ ਜਮਾਤ ਤੱਕ ਪੰਜਾਬੀ ਦੀ ਯੋਗਤਾ ਨੂੰ ਹਟਾ ਦਿੱਤਾ ਗਿਆ ਹੈ।

ਸਾਬਕਾ ਡੀਜੀਪੀ ਨੂੰ ਕਾਨੂੰਨੀ ਘੇਰਾ ਪਾਉਣ ਲਈ ਕੈਪਟਨ ਵੱਲੋਂ ਵਿਚਾਰਾਂ

ਚੰਡੀਗੜ੍, 13 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) :  ਪੰਜਾਬ ਦੇ ਵਿਵਾਦਾਂ ’ਚ ਰਹੇ ਇਕ ਪੁਲੀਸ ਅਧਿਕਾਰੀ ਨੂੰ ਕਾਨੂੰਨੀ ਘੇਰਾ ਪਾਉਣ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਹਰਕਤ ਵਿੱਚ ਆ ਗਈ ਹੈ। ਸੂਤਰਾਂ ਮੁਤਾਬਕ ਮੁੱਖ ਮੰਤਰੀ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਹੋਈ ਮੀਟਿੰਗ ਦੌਰਾਨ ਸਾਬਕਾ ਪੁਲੀਸ ਮੁਖੀ ’ਤੇ ਕਾਰਵਾਈ ਕਰਨ ਦਾ ਮਾਮਲਾ ਵਿਚਾਰਿਆ ਗਿਆ। ਮੀਟਿੰਗ ਵਿੱਚ ਸਿੰਜਾਈ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਡੀਜੀਪੀ ਸੁਰੇਸ਼ ਅਰੋੜਾ, ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ ਮੁਹੰਮਦ ਮੁਸਤਫ਼ਾ, ਵਿਜੀਲੈਂਸ ਮੁਖੀ ਬੀ ਕੇ ਉੱਪਲ ਅਤੇ ਹੋਰ ਅਧਿਕਾਰੀ ਸ਼ਾਮਲ ਸਨ। ਮੀਟਿੰਗ ਵਿੱਚ ਮੌਜੂਦ ਇੱਕ ਸ਼ਖ਼ਸੀਅਤ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ ’ਤੇ ਦੱਸਿਆ ਕਿ ਵਿਜੀਲੈਂਸ ਮੁਖੀ ਨੂੰ ਸਾਬਕਾ ਡੀਜੀਪੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਨ ਵਾਲੀ ਟੀਮ ਦੀ ਅਗਵਾਈ ਕਰਨ ਦੇ ਮੁੱਦੇ ’ਤੇ ਵਿਚਾਰ ਕੀਤੀ ਗਈ। ਇਹ ਵੀ ਚਰਚਾ ਕੀਤੀ ਗਈ ਕਿ ਮਾਮਲੇ ਨੂੰ ਤਣ ਪੱਤਣ ਲਾਉਣ ਲਈ ਡੀਜੀਪੀ ਰੈਂਕ ਦੇ ਸੀਨੀਅਰ ਪੁਲੀਸ ਅਧਿਕਾਰੀਆਂ ਨੂੰ ਵਿਜੀਲੈਂਸ ਮੁਖੀ ਦੀ ਅਗਵਾਈ ਹੇਠਲੀ ਜਾਂਚ ਟੀਮ ਦੀ ਨਿਗਰਾਨੀ ਦਾ ਕੰਮ ਸੌਂਪਿਆ ਜਾਵੇ। ਇਹ ਵੀ ਪਤਾ ਲੱਗਾ ਹੈ ਕਿ ਸ੍ਰੀ ਉੱਪਲ ਵੱਲੋਂ ਹੀ ਮੁੱਖ ਮੰਤਰੀ ਦੇ ਸਾਹਮਣੇ ਦਾਅਵਾ ਕੀਤਾ ਗਿਆ ਕਿ ‘ਅਮਨ ਸਕੌਡਾ’ ਨਾਲ ਸਬੰਧਤ ਅਪਰਾਧਿਕ ਮਾਮਲਿਆਂ ਵਿੱਚ ਸਾਬਕਾ ਪੁਲੀਸ ਅਧਿਕਾਰੀ ਨੂੰ ਕਾਨੂੰਨੀ ਤੌਰ ’ਤੇ ਘੇਰਨ ਲਈ ਲੋੜੀਂਦੇ ਸਬੂਤ ਮੌਜੂਦ ਹਨ।

ਬਾਦਲ ਵੱਲੋਂ ਢੀਂਡਸਾ ਨੂੰ ਮਨਾਉਣ ਦੇ ਯਤਨ ਨਾਕਾਮ

ਚੰਡੀਗੜ੍, 13 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਰੁੱਸੇ ਅਕਾਲੀ ਨੇਤਾਵਾਂ ਨੂੰ ਮਨਾਉਣ ਦੇ ਯਤਨ ਆਰੰਭਦਿਆਂ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਨਾਲ ਮੀਟਿੰਗ ਕੀਤੀ। ਸ੍ਰੀ ਬਾਦਲ ਸ਼ੁੱਕਰਵਾਰ ਨੂੰ ਦੇਰ ਸ਼ਾਮ ਆਪਣੇ ਪੁਰਾਣੇ ਸਾਥੀ ਤੇ ਟਕਸਾਲੀ ਨੇਤਾ ਨੂੰ ਮਿਲਣ ਲਈ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਗਏੇ। ਸੂਤਰਾਂ ਮੁਤਾਬਕ ਦੋਹਾਂ ਆਗੂਆਂ ਦਰਮਿਆਨ ਕੋਈ ਅੱਧਾ ਘੰਟਾ ਮੁਲਾਕਾਤ ਹੋਈ। ਸ੍ਰੀ ਢੀਂਡਸਾ ਨੇ ਮੀਟਿੰਗ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸ੍ਰੀ ਬਾਦਲ ਨਾਲ ਬਹੁਤ ਲੰਮੀ ਸਾਂਝ ਹੈ ਅਤੇ ਇਹ ਸਾਧਾਰਨ ਮਿਲਣੀ ਸੀ। ਜਾਣਕਾਰੀ ਮੁਤਾਬਕ ਸ੍ਰੀ ਬਾਦਲ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਗਿਲੇ-ਸ਼ਿਕਵੇ ਭੁਲਾ ਕੇ ਅਕਾਲੀ ਦਲ ਦੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ ਵਾਪਸ ਲੈਣ ਅਤੇ ਸਰਗਰਮੀ ਨਾਲ ਕੰਮ ਕਰਨ ਲਈ ਕਿਹਾ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0065818340
Copyright © 2018, Panjabi Times. All rights reserved. Website Designed by Mozart Infotech