ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਚੰਡੀਗੜ੍ਹ

ਹਾਈ ਕੋਰਟ ਵੱਲੋਂ ਸੁਮੇਧ ਸੈਣੀ ਨੂੰ ਰਾਹਤ

October 12, 2018 01:05 AM

ਚੰਡੀਗੜ੍ਹ,   11 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਜੇ ਸਾਬਕਾ ਡੀਜੀਪੀ ਪੰਜਾਬ ਖ਼ਿਲਾਫ਼ ਫ਼ੌਜਦਾਰੀ ਕਾਰਵਾਈ ਸ਼ੁਰੂ ਕਰਨ ਦੀ ਲੋੜ ਪੈਂਦੀ ਹੈ ਤਾਂ ਉਨ੍ਹਾਂ ਨੂੰ ਸੱਤ ਦਿਨਾਂ ਦਾ ਅਗਾਊਂ ਨੋਟਿਸ ਦਿੱਤਾ ਜਾਵੇ। ਹਾਈ ਕੋਰਟ ਨੇ ਸ੍ਰੀ ਸੈਣੀ ਦੀ ਪਟੀਸ਼ਨ ਵਿਚ ਉਨ੍ਹਾਂ ਦੇ ਖ਼ਿਲਾਫ਼ ਸਰਕਾਰ ਵਲੋਂ ਫ਼ੌਜਦਾਰੀ ਕਾਰਵਾਈ ਕਰਨ ਦੇ ਪ੍ਰਗਟਾਏ ਖਦਸ਼ੇ ਬਾਰੇ ਵੀ ਸਰਕਾਰ ਨੂੰ ਜਵਾਬ ਦੇਣ ਲਈ ਆਖਿਆ ਹੈ। ਹਾਈ ਕੋਰਟ ਦੇ ਜਸਟਿਸ ਗੁਰਵਿੰਦਰ ਸਿੰਘ ਗਿੱਲ ਦੀ ਅਦਾਲਤ ਵਿਚ ਸ੍ਰੀ ਸੈਣੀ ਦੀ ਤਰਫੋਂ ਪੇਸ਼ ਹੋਏ ਵਕੀਲ ਜਸਦੇਵ ਸਿੰਘ ਮਹਿੰਦੀਰੱਤਾ ਤੇ ਵਿਨੋਦ ਘਈ ਨੇ ਆਖਿਆ ਕਿ ਉਨ੍ਹਾਂ ਦੇ ਮੁਵੱਕਿਲ ਨੇ ਪੰਜਾਬ ਵਿਚ ਅਤਿਵਾਦ ਖ਼ਿਲਾਫ਼ ਲੜਾਈ ਲੜਦਿਆਂ ਆਪਣੇ ਕਰੀਅਰ ’ਤੇ ਕੋਈ ਦਾਗ਼ ਨਹੀਂ ਲੱਗਣ ਦਿੱਤਾ। ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਸ੍ਰੀ ਸੈਣੀ ਦੇ ਦਾਅਵਿਆਂ ਨੂੰ ਝੁਠਲਾਉਂਦਿਆਂਂ ਕਿਹਾ ਕਿ ਉਸ ਦੇ ਖ਼ਿਲਾਫ਼ ਹੱਤਿਆ ਦੇ ਕਈ ਕੇਸ ਚੱਲ ਰਹੇ ਹਨ। ਉਨ੍ਹਾਂ ਪਟੀਸ਼ਨਰ ਖਿਲਾਫ਼ ਦਰਜ ਕੀਤੇ ਜਾਣ ਵਾਲੇ ਕਿਸੇ ਕੇਸ ਵਿਚ ਹੋਣ ਵਾਲੀ ਕਾਰਵਾਈ ਤੋਂ ਬਚਣ ਦੀ ਰਾਹਤ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਪਟੀਸ਼ਨਰ ਅਜਿਹਾ ਕੋਈ ਕੇਸ ਅਦਾਲਤ ਮੂਹਰੇ ਪੇਸ਼ ਨਹੀਂ ਕਰ ਸਕਿਆ ਤੇ ਮਹਿਜ਼ ਉਸ ਦੇ ਖਦਸ਼ਿਆਂ ਦੇ ਅਧਾਰ ’ਤੇ ਕਿਸੇ ਤਰ੍ਹਾਂ ਦੀ ਰਾਹਤ ਦੇਣ ਜਾਇਜ਼ ਨਹੀਂ ਹੋਵੇਗੀ। ਉਨ੍ਹਾਂ ਇਸ ਸਬੰਧ ਵਿਚ ਲੁਧਿਆਣਾ ਦੇ ਵਿਜੀਲੈਂਸ ਬਿਊਰੋ ਪੁਲੀਸ ਸਟੇਸ਼ਨ ਵਿਚ ਮਾਰਚ 2007 ਵਿਚ ਦਰਜ ਧੋਖਾਧੜੀ, ਜਾਅਲਸਾਜ਼ੀ ਤੇ ਭ੍ਰਿਸ਼ਟਾਚਾਰ ਦੇ ਕੇਸ ਦਾ ਵੀ ਹਵਾਲਾ ਦਿੱਤਾ।
ਪਟੀਸ਼ਨਰ ਦੇ ਵਕੀਲਾਂ ਨੇ ਆਖਿਆ ਕਿ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਲਈ ਬਿਠਾਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਵੱਲੋਂ ਉਸ ਨੂੰ ਕਿਸੇ ਵੀ ਪੜਾਅ ’ਤੇ ਤਲਬ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਸਾਬਕਾ ਡੀਜੀਪੀ ਫਾਇਰਿੰਗ ਦੀ ਘਟਨਾ ਵੇਲੇ ਚੰਡੀਗੜ੍ਹ ਵਿਚ ਸੀ ਨਾ ਕਿ ਕੋਟਕਪੂਰਾ । ਬਹਿਬਲ ਕਲਾਂ ਵਿਚ ਹੋਈ ਗੋਲੀਬਾਰੀ ਦੀ ਘਟਨਾ ਦਾ ਹੈੱਡਕੁਆਟਰ ਨੂੰ ਇਕ ਘੰਟੇ ਬਾਅਦ ਪਤਾ ਚੱਲਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਦੀ ਮਨਸ਼ਾ ਸਾ਼ਫ਼ ਕੀਤੀ ਸੀ ਕਿ ਉਹ ਸ੍ਰੀ ਸੈਣੀ ਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੇ ਹਨ। ਅਦਾਲਤ ਨੇ ਰਾਜ ਸਰਕਾਰ ਤੇ ਸੀਬੀਆਈ ਨੂੰ 28 ਨਵੰਬਰ ਤੱਕ ਜਵਾਬ ਦੇਣ ਲਈ ਆਖਿਆ ਹੈ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਚੰਡੀਗੜ੍ਹ ਵਿੱਚ ਹੋਰ
ਪੰਥ ਦੀ ਨਿਸ਼ਕਾਮ ਸੇਵਾ ਵਿਚੋਂ ਨਿਕਲਿਆ ਅਕਾਲੀ ਦਲ ਪਰਿਵਾਰਵਾਦ ’ਚ ਫਸਿਆ

ਚੰਡੀਗੜ੍ਹ, 13 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਦੀ ਸਿਆਸਤ ਵਿਚ ਸਭ ਤੋਂ ਵੱਧ ਪ੍ਰਭਾਵਸ਼ਾਲੀ ਰਹਿਣ ਤੇ ਲੰਮਾ ਸਮਾਂ ਰਾਜ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਨੂੰ 98 ਵਰ੍ਹਿਆਂ ਦੇ ਇਤਿਹਾਸਕ ਪੈਂਡੇ ’ਚੋਂ ਮੌਜੂਦਾ ਸਮੇਂ ਸਭ ਤੋਂ ਮੁਸ਼ਕਲਾਂ ਭਰੇ ਦੌਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਨਿਸ਼ਕਾਮ ਸੇਵਾ, ਪੰਥਕ ਏਜੰਡੇ ਨੂੰ ਪਰਿਪੱਕ ਤੇ ਲੋਕਾਈ ਨੂੰ ਸਮਰਪਣ ਦੀ ਭਾਵਨਾ ’ਚੋਂ ਜਨਮੀ ਇਹ ਪਾਰਟੀ ਹੌਲੀ ਹੌਲੀ ਸਰੂਪ ਬਦਲ ਗਈ। ਇਸ ਵੇਲੇ ਪਾਰਟੀ ਦਾ ਵੋਟ ਬੈਂਕ ਖੁਰਦਾ ਦਿਖਾਈ ਦੇ ਰਿਹਾ ਹੈ ਤੇ ਇਸ ਨੂੰ ਬਚਾਉਣ ਲਈ ਅਕਾਲੀ ਦਲ ਦੀ ਲੀਡਰਸ਼ਿਪ ਅਣਜਾਣੇ ਵਿਚ ਹੋਈਆਂ ਭੁੱਲਾਂ ਬਖਸ਼ਾਉਣ ਲਈ ਗੁਰੂ ਦੇ ਚਰਨੀ ਜਾ ਲੱਗੀ ਹੈ। ਸੇਵਾ ਦੇ ਪੁੰਜ ਮੰਨੇ ਜਾਂਦੇ ਸੁਰਮੁਖ ਸਿੰਘ ਝਬਾਲ ਤੋਂ ਬੱਝੇ ਮੁੱਢ ਤੋਂ ਬਾਅਦ ਅਕਾਲੀ ਦਲ ਇਸ ਸਮੇਂ ਦੇਸ਼ ਦੀਆਂ ਹੋਰ ਪਾਰਟੀਆਂ ਵਾਂਗ ਪਰਿਵਾਰਵਾਦ ਵਿਚ ਗ੍ਰਸ ਗਿਆ ਹੈ ਤੇ ਪਾਰਟੀ ਦੀਆਂ ਚੁਣੌਤੀਆਂ ਵੀ ਵਧਦੀਆਂ ਜਾ ਰਹੀਆਂ ਹਨ।

ਸੈਸ਼ਨ ਵਿੱਚ ਫਿੱਕੀ ਰਹੇਗੀ ਵਿਰੋਧੀ ਧਿਰ ਦੀ ਹਾਜ਼ਰੀ

ਚੰਡੀਗੜ੍ਹ,, 13 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਇਸ ਵਾਰ ਪੰਜਾਬ ਵਿਧਾਨ ਸਭਾ ਦੇ ਸਰਦ ਰੁੱਤ ਸੈਸ਼ਨ ਵਿੱਚ ਵਿਰੋਧੀ ਧਿਰ ਦੀ ਹਾਜ਼ਰੀ ਫਿੱਕੀ ਰਹੇਗੀ। ਸੈਸ਼ਨ ਦੇ ਅੱਜ ਪਹਿਲੇ ਦਿਨ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ (ਆਪ) ਦੇ ਕੁੱਲ 20 ਵਿਧਾਇਕਾਂ ’ਚੋਂ ਕੇਵਲ 11 ਹੀ ਸ਼ਾਮਲ ਹੋਏ ਹਨ।

ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕ ਰਹੀ ਹੈ ਕਾਂਗਰਸ: ਚੀਮਾ

ਚੰਡੀਗੜ੍, 13 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਆਪ ਪੰਜਾਬ ਨੇ 1984 ’ਚ ਸਿੱਖ ਨਸਲਕੁਸ਼ੀ ਦੇ ਮਾਮਲੇ ਵਿਚ ਘਿਰੇ ਕਮਲ ਨਾਥ ਸਿਰ ਕਾਂਗਰਸ ਵੱਲੋਂ ਮੁੱਖ ਮੰਤਰੀ ਦਾ ਤਾਜ ਰੱਖੇ ਜਾਣ ਦੀ ਤਿਆਰੀ ਦਾ ਵਿਰੋਧ ਕਰਦਿਆਂ ਦੋਸ਼ ਲਗਾਇਆ ਹੈ

ਪੰਚਾਇਤ ਚੋਣਾਂ: ਚੋਣ ਕਮਿਸ਼ਨਰ ਵੱਲੋਂ ਸਿਵਲ ਤੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ, 13 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਦੇ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੇ ਅੱਜ ਇੱਥੇ ਪੰਜਾਬ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਤੇ ਜ਼ਿਲ੍ਹਾ ਪੁਲੀਸ ਮੁਖੀਆਂ ਨਾਲ ਪੰਚਾਇਤੀ ਚੋਣਾਂ ਸਬੰਧੀ ਮੀਟਿੰਗ ਕੀਤੀ। ਇਸ ਦੌਰਾਨ ਡੀਜੀਪੀ (ਚੋਣਾਂ) ਵੀ.ਕੇ. ਭਾਵਰਾ, ਆਈ.ਜੀ. ਹੈੱਡਕੁਆਰਟਰ ਜਤਿੰਦਰ ਔਲਖ ਤੇ ਕਮਿਸ਼ਨ ਦੇ ਸਕੱਤਰ ਕਮਲ ਕੁਮਾਰ ਗਰਗ ਮੌਜੂਦ ਸਨ।

ਆਰਐੱਸਐੱਸ ਦੀ ਬੋਲੀ ਬੋਲ ਰਹੇ ਨੇ ਕੈਪਟਨ: ਬੀਰ ਦਵਿੰਦਰ ਸਿੰਘ

ਚੰਡੀਗੜ੍, 13 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਆਰ.ਐੱਸ.ਐੱਸ. ਦੀ ਬੋਲੀ ਬੋਲਣ ਦੇ ਦੋਸ਼ ਲਾਏ ਹਨ। ਅੱਜ ਇੱਥੇ ਇਕ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੁੱਲ੍ਹਣ ਦੇ ਜੋ ਦੁਵੱਲੇ ਆਸਾਰ ਬਣੇ ਹਨ, ਉਸ ਨੂੰ ਭਾਜਪਾ ਦੀ ਕੇਂਦਰ ਸਰਕਾਰ, ਆਰ.ਐੱਸ.ਐੱਸ ਕਥਿਤ ਦਬਾਅ ਹੇਠ ਵਿਗਾੜਨਾ ਚਾਹੁੰਦੀ ਹੈ।

ਸਰਦ ਰੁੱਤ ਸੈਸ਼ਨ ਦੀ ਕੇਵਲ ਇਕ ਹੋਰ ਬੈਠਕ ਦੇ ਆਸਾਰ

ਚੰਡੀਗੜ੍ਹ, 13 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਵਿਧਾਨ ਸਭਾ ਦੇ ਅੱਜ ਸ਼ੁਰੂ ਹੋਏ ਸਰਦ ਰੁੱਤ ਸੈਸ਼ਨ ਦੀ ਹੋਰ ਇਕੋ ਬੈਠਕ ਹੋਣ ਦੀ ਸੰਭਾਵਨਾ ਹੈ। ਵਿੱਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਦੇਣ ਤੋਂ ਬਾਅਦ ਸਦਨ ਦੀ ਕਾਰਜ ਸਲਾਹਕਾਰ ਕਮੇਟੀ ਦੀ ਮੀਟਿੰਗ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਕੰਮ ਜ਼ਿਆਦਾ ਨਾ ਹੋਣ ਕਾਰਨ ਸਦਨ ਦੀਆਂ ਬੈਠਕਾਂ ਘਟਾ ਦਿੱਤੀਆਂ ਜਾਣ।

ਸੈਸ਼ਨ ਦਾ ਦਿਨ ਘਟਾਉਣ ਦਾ ਵਿਰੋਧ

ਚੰਡੀਗੜ੍ਹ, 13 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਪੰਜਾਬ ਵਿਧਾਨ ਸਭਾ ਦੇ ਅੱਜ ਸ਼ੁਰੂ ਹੋਏ ਸੈਸ਼ਨ ਨੂੰ ਤਿੰਨ ਦਿਨਾਂ ਤੋਂ ਸਿਰਫ਼ ਡੇਢ ਦਿਨ ਤੱਕ ਸੀਮਿਤ ਕਰਨ ਦਾ ਵਿਰੋਧ ਕੀਤਾ ਹੈ। ਪਾਰਟੀ ਦੇ ਵਿਧਾਇਕਾਂ ਅਮਨ ਅਰੋੜਾ, ਪ੍ਰਿੰਸੀਪਲ ਬੁੱਧ ਰਾਮ, ਪ੍ਰੋ. ਬਲਜਿੰਦਰ ਕੌਰ, ਕੁਲਤਾਰ ਸਿੰਘ ਸੰਧਵਾਂ, ਅਮਰਜੀਤ ਸਿੰਘ ਸੰਦੋਆ ਤੇ ਕੁਲਵੰਤ ਸਿੰਘ ਪੰਡੋਰੀ ਨੇ ਸਰਦ ਰੁੱਤ ਸੈਸ਼ਨ ਦੇ ਨਾਂ ’ਤੇ ਕੈਪਟਨ ਸਰਕਾਰ ਵੱਲੋਂ ਕੋਝਾ ਮਜ਼ਾਕ ਕਰਨ ਦੇ

ਹਾਈ ਕੋਰਟ ਵਲੋਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਖਿਲਾਫ਼ ਅਪੀਲਾਂ ’ਤੇ ਸੁਣਵਾਈ ਅੱਜ

ਚੰਡੀਗੜ੍, 13 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੀਬੀਆਈ ਨੂੰ ਪੰਜਾਬ ਵਿਚ ਬੇਅਦਬੀ ਤੇ ਗੋਲੀਬਾਰੀ ਦੀਆਂ ਘਟਨਾਵਾਂ ਬਾਰੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਖਿਲਾਫ਼ ਦਾਇਰ ਪਟੀਸ਼ਨਾਂ ’ਤੇ ਸੁਣਵਾਈ ਦੌਰਾਨ ਬੈਂਚ ਦੀ

ਮੀਂਹ ਪੈਣ ਮਗਰੋਂ ਪੰਜਾਬ ਤੇ ਹਰਿਆਣਾ ’ਚ ਠੰਢ ਵਧੀ

ਚੰਡੀਗੜ੍, 13 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਤੇ ਹਰਿਆਣਾ ਵਿੱਚ ਕਈ ਥਾਵਾਂ ’ਤੇ ਮੀਂਹ ਪੈਣ ਮਗਰੋਂ ਪਾਰਾ ਡਿੱਗਣ ਕਾਰਨ ਠੰਢ ਵੱਧ ਗਈ ਹੈ। ਪੰਜਾਬ ਵਿੱਚ ਬਠਿੰਡਾ ਜ਼ਿਲ੍ਹਾ ਸਭ ਤੋਂ ਠੰਢਾ ਰਿਹਾ, ਜਿਸ ਦਾ ਘੱਟੋ-ਘੱਟ ਤਾਪਮਾਨ 4.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਵਿਗਿਆਨੀਆਂ ਅਨੁਸਾਰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਕਈ ਥਾਵਾਂ ’ਤੇ ਦਰਮਿਆਨਾ ਮੀਂਹ ਪਿਆ। ਉਨ੍ਹਾਂ ਕਿਹਾ ਕਿ ਦੋਵੇਂ ਰਾਜਾਂ ਵਿਚ ਕਈ ਥਾਵਾਂ ’ਤੇ ਰਾਤ ਸਮੇਂ ਵੀ ਮੀਂਹ ਪਿਆ

ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀਆਂ

ਚੰਡੀਗੜ੍ਹ, 13 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਵਿਧਾਨ ਸਭਾ ਦੇ ਅੱਜ ਸ਼ੁਰੂ ਹੋਏ ਸਰਦ ਰੁੱਤ ਸੈਸ਼ਨ ਦੇ ਪਹਿਲੇ ਦਿਨ ਅੰਮ੍ਰਿਤਸਰ ਰੇਲ ਦੁਰਘਟਨਾ ਵਿੱਚ ਮਾਰੇ ਗਏ 58 ਵਿਅਕਤੀਆਂ ਅਤੇ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਅਦਲੀਵਾਲ ਵਿੱਚ ਨਿਰੰਕਾਰੀ ਭਵਨ ’ਤੇ ਬੰਬ ਧਮਾਕੇ ਵਿੱਚ ਹਲਾਕ ਹੋਏ ਤਿੰਨ ਵਿਅਕਤੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸੇ ਦੌਰਾਨ ਪਿਛਲੇ ਇਜਲਾਸ ਤੋਂ ਬਾਅਦ ਵਿਛੜੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਵੀ ਯਾਦ ਕੀਤਾ ਗਿਆ।

‘ਆਪ’ ਨੇ ਨਸ਼ੇ ਦੀ ਭੇਟ ਚੜ੍ਹੇ ਨੌਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ, 13 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਆਮ ਆਦਮੀ ਪਾਰਟੀ (ਆਪ) ਦੇ ਯੂਥ ਵਿੰਗ ਨੇ ਸੂਬਾ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਦੇ ਬਾਹਰ ਹੱਥਾਂ ’ਚ ਤਖ਼ਤੀਆਂ ਫੜ ਕੇ ਉਨ੍ਹਾਂ ਨੌਜਵਾਨਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ

‘ਆਪ’ ਦੇ ਬਾਗ਼ੀ ਖਹਿਰਾ ਧੜੇ ਤੋਂ ਵਿਧਾਇਕ ਰੋੜੀ ਨੇ ਬਣਾਈ ਦੂਰੀ

ਚੰਡੀਗੜ੍ਹ, 12 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਬਾਗ਼ੀ ਖਹਿਰਾ ਧੜੇ ਵੱਲੋਂ ਸੂਬੇ ਵਿਚ ਕੱਢੇ ਜਾ ਰਹੇ ਇਨਸਾਫ਼ ਮਾਰਚ ਤੋਂ ਉਨ੍ਹਾਂ ਦੇ ਇਕ ਸਾਥੀ ਵਿਧਾਇਕ ਜੈ ਕਿਸ਼ਨ ਰੋੜੀ ਨੇ ਦੂਰੀ ਬਣਾ ਲਈ ਹੈ। ਉਨ੍ਹਾਂ ਹੁਣ ਤੱਕ ਮਾਰਚ ਵਿਚ ਇਕ ਵਾਰ ਵੀ ਹਾਜ਼ਰੀ ਨਹੀਂ ਲਵਾਈ। ਇਸ ਕਾਰਨ ਕਈ ਕਿਆਸਰਾਈਆਂ ਲਾਈਆਂ ਜਾ ਰਹੀਆਂ ਹਨ।

ਕਰਤਾਰਪੁਰ ਲਾਂਘਾ: ਕੈਪਟਨ ਤੇ ਬਾਦਲ ਵਿਚਾਲੇ ਸ਼ਬਦੀ ਜੰਗ ਤੇਜ਼

ਚੰਡੀਗੜ੍, 12 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਵਿਚਾਲੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਦੂਸ਼ਣਬਾਜ਼ੀ ਤੇਜ਼ ਹੋ ਗਈ ਹੈ ਤੇ ਕੈਪਟਨ ਨੇ ਬਾਦਲ ਵੱਲੋਂ ਲਾਏ ਦੋਸ਼ਾਂ ਦਾ ਮੋੜਵਾਂ ਜੁਆਬ ਦਿੰਦਿਆ ਆਖਿਆ ਕਿ ਸਾਬਕਾ ਮੁੱਖ ਮੰਤਰੀ ਗੈਰ-ਸੰਜੀਦਾ ਬਿਆਨਾਂ ਰਾਹੀਂ ਸਿੱਖ ਭਾਈਚਾਰੇ ਤੇ ਪੰਜਾਬ ਦੇ ਹਿੱਤਾਂ ਨੂੰ ਸਾਬੋਤਾਜ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ।

ਸੈਕਟਰ-17 ਦੇ ਦੁਕਾਨਦਾਰ ਪ੍ਰਸ਼ਾਸਨ ਖ਼ਿਲਾਫ਼ ਭੜਕੇ

ਚੰਡੀਗੜ੍, 12 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਇਥੋਂ ਦੇ ਸੈਕਟਰ-17 ਦੇ ਸ਼ੋਅਰੂਮਾਂ ਦੇ ਮਾਲਕਾਂ ਨੇ ਮਾਰਕੀਟ ਨੂੰ ਫੜ੍ਹੀ ਬਜ਼ਾਰ ਬਣਾਉਣ ਵਿਰੁੱਧ ਅੱਜ ਸ਼ਾਮ ਨੂੰ ਸ਼ੋਅਰੂਮ ਬੰਦ ਕਰਕੇ ਬਲੈਕਆਊਟ ਕੀਤਾ ਅਤੇ ਕੈਂਡਲ ਮਾਰਚ ਕਰਕੇ ਪ੍ਰਸ਼ਾਸਨ ਤੇ ਨਿਗਮ ਦੇ ਅਧਿਕਾਰੀਆਂ ਨੂੰ ਫਿਟਕਾਰਾਂ ਪਾਈਆਂ। ਇਸ ਪ੍ਰਦਰਸ਼ਨ ਦੌਰਾਨ ਦੁਕਾਨਦਾਰਾਂ ਨੇ ਸ਼ਾਮ ਨੂੰ 5.30 ਵਜੇ ਤੋਂ ਲੈ ਕੇ 6.30 ਵਜੇ ਤਕ ਸ਼ੋਅਰੂਮ ਬੰਦ ਰੱਖੇ। ਸ਼ੋਅਰੂਮਾਂ ਦੇ ਬਾਹਰ ਲਗੇ ਸਾਈਨ ਬੋਰਡਾਂ ਦੀਆਂ ਬੱਤੀਆ ਵੀ ਗੁਲ ਕਰ ਦਿੱਤੀਆਂ ਗਈਆਂ ਅਤੇ ਸੈਕਟਰ 17 ਹਨੇਰੇ ਵਿਚ ਡੁੱਬ ਗਿਆ। ਇਸ ਮੌਕੇ ਦੁਕਾਨਾਂ ਦਾ ਕੰਮ ਠੱਪ ਰਿਹਾ ਤੇ ਫੜ੍ਹੀਆਂ ਵਾਲੇ ਆਪਣੀ ਵਿਕਰੀ ਕਰਦੇ ਰਹੇ। ਚੰਡੀਗੜ੍ਹ ਵਪਾਰ ਮੰਡਲ ਦੇ ਪ੍ਰਧਾਨ ਅਨਿਲ ਵੋਹਰਾ ਨੇ ਐਲਾਨ ਕੀਤਾ ਹੈ ਕਿ

ਚੰਡੀਗੜ੍ਹ ਨੂੰ ‘ਫੜੀਗੜ੍ਹ’ ਬਣਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ: ਬਿੱਟੂ

ਚੰਡੀਗੜ੍, 12 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਫੈਡਰੇਸ਼ਨ ਆਫ ਸੈਕਟਰਜ਼ ਵੈਲਫੇਅਰ ਐਸੋਸੀਏਸ਼ਨਜ਼ ਚੰਡੀਗੜ੍ਹ ਦੇ ਚੇਅਰਮੈਨ ਬਲਜਿੰਦਰ ਸਿੰਘ ਬਿੱਟੂ ਨੇ ਅੱਜ ਐਲਾਨ ਕੀਤਾ ਕਿ ਯੂਟੀ ਪ੍ਰਸ਼ਾਸਨ ਨੂੰ ਚੰਡੀਗੜ੍ਹ ਨੂੰ ਫੜ੍ਹੀਗੜ੍ਹ ਬਣਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਇਥੋਂ ਦੇ ਬਸ਼ਿਦੇ ਚੰਡੀਗੜ੍ਹ ਦੀ ਸੁੰਦਰ ਦਿੱਖ, ਅਸਲ ਰੂਹ ਅਤੇ ਵਿਰਾਸਤ ਨੂੰ ਬਚਾਉਣ ਲਈ ਸੰਘਰਸ਼ ਛੇੜਣਗੇ।

ਜਮਹੂਰੀ ਅਧਿਕਾਰ ਸਭਾ ਦੀ ਸੂਬਾ ਪੱਧਰੀ ਕਨਵੈਨਸ਼ਨ 15 ਨੂੰ

ਚੰਡੀਗੜ੍, 12 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏ.ਕੇ. ਮਲੇਰੀ, ਸੂਬਾ ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਅਤੇ ਪ੍ਰੈੱਸ ਸਕੱਤਰ ਬੂਟਾ ਸਿੰਘ ਨੇ ਦੱਸਿਆ ਕਿ ਜਮਹੂਰੀ ਅਧਿਕਾਰ ਸਭਾ ਵੱਲੋਂ 15 ਦਸੰਬਰ ਨੂੰ ਸਵੇਰੇ ਦਸ ਵਜੇ ਪੰਜਾਬੀ ਭਵਨ ਲੁਧਿਆਣਾ ਵਿਚ ਮਨੁੱਖੀ ਅਧਿਕਾਰ ਦਿਵਸ ਨੂੰ ਸਮਰਪਿਤ ਸੂਬਾ ਕਨਵੈਨਸ਼ਨ ਕਰਵਾਈ ਜਾ ਰਹੀ ਹੈ। ਇਸ ਵਿਚ ਮੁੱਖ ਵਕਤਾ ਸੇਵਾਮੁਕਤ ਜਸਟਿਸ ਕੋਲਸੇ ਪਾਟਿਲ

ਧੜੇਬੰਦੀ ਤੋਂ ਉੱਪਰ ਉਠ ਕੇ ਸਰਪੰਚ ਚੁਣਨ ਦੀ ਅਪੀਲ

ਚੰਡੀਗੜ੍ਹ, 12 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ‘ਪਿੰਡ ਬਚਾਓ, ਪੰਜਾਬ ਬਚਾਓ’ ਸੰਸਥਾ ਨੇ ਪੰਜਾਬ ਦੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ 30 ਦਸੰਬਰ ਨੂੰ ਹੋੋਣ ਵਾਲੀਆਂ ਪੰਚਾਇਤੀ ਚੋਣਾਂ ਵਿਚ ਧੜੇਬੰਦੀ ਤੋਂ ਉੱਪਰ ਉੱਠ ਕੇ ਪਿੰਡਾਂ ਦੇ ਸਰਪੰਚ ਅਤੇ ਪੰਚ ਚੁਣੇ ਜਾਣ। ਔਰਤਾਂ ਲਈ 50 ਫ਼ੀਸਦ ਰਾਖਵੇਂਕਰਨ ਨੂੰ ਚੰਗਾ ਸੰਕੇਤ ਮੰਨਦਿਆਂ ਅਜਿਹੀਆਂ ਬੀਬੀਆਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ ਗਈ ਹੈ, ਜੋ ਖ਼ੁਦ ਸਰਪੰਚੀ ਕਰ ਸਕਣ। ਇੱਥੇ ਪ੍ਰੈੱਸ ਕਾਨਫਰੰਸ ਦੌਰਾਨ ਤਖ਼ਤ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਕੇਵਲ ਸਿੰਘ, ਸਿੱਖਿਆ ਸ਼ਾਸਤਰੀ ਡਾ. ਪੀ.ਐੱਲ. ਗਰਗ, ਆਰਥਿਕ ਮਾਹਿਰ ਪ੍ਰੋਫੈਸਰ ਗਿਆਨ ਸਿੰਘ ਤੇ ਹੋਰ ਆਗੂਆਂ ਨੇ ਕਿਹਾ ਕਿ ‘ਪਿੰਡ ਬਚਾਓ, ਪੰਜਾਬ ਬਚਾਓ’ ਸੰਸਥਾ ਪਿਛਲੇ ਦੋ ਸਾਲਾਂ ਤੋਂ ਪੰਜਾਬ ਦੇ ਕੋਨੇ ਕੋਨੇ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕਰ ਰਹੀ ਹੈ। ਆਜ਼ਾਦੀ ਦੇ 70 ਸਾਲਾਂ ਬਾਅਦ ਵੀ ਪਿੰਡ, ਗੰਦੇ ਪਾਣੀ ਦੇ ਨਿਕਾਸ, ਗਲੀਆਂ ਨਾਲੀਆਂ ਤੇ ਹੋਰਾਂ ਮੁਢਲੀਆਂ ਮੰਗਾਂ ਅਤੇ ਨਿੱਜੀ ਸਹਾਇਤਾ ਤੋਂ ਅੱਗੇ ਨਹੀਂ ਵਧੇ। ਇਸ ਸਭ ਦਾ ਮੁੱਖ ਕਾਰਨ ਸਾਂਝੀਵਾਲਤਾ ਦੀ ਕਮੀ ਤੇ ਪਾਟੋਧਾੜ ਹੈ।

ਸੁਰੇਸ਼ ਅਰੋੜਾ ਦੇ ਸੇਵਾਕਾਲ ਵਿੱਚ ਮਹੀਨੇ ਦਾ ਹੋਰ ਵਾਧਾ

ਚੰਡੀਗੜ੍ਹ, 12 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਪੁਲੀਸ ਦੇ ਮੁਖੀ ਸੁਰੇਸ਼ ਅਰੋੜਾ ਦੇ ਸੇਵਾਕਾਲ ਵਿੱਚ ਇੱਕ ਮਹੀਨੇ ਦਾ ਹੋਰ ਵਾਧਾ ਹੋ ਗਿਆ ਹੈ। ਸੂਤਰਾਂ ਮੁਤਾਬਕ ਸ੍ਰੀ ਅਰੋੜਾ ਹੁਣ 31 ਜਨਵਰੀ ਤੱਕ ਡੀਜੀਪੀ ਬਣੇ ਰਹਿਣਗੇ। ਉਨ੍ਹਾਂ ਦੀ 30 ਸਤੰਬਰ ਨੂੰ ਸੇਵਾਮੁਕਤੀ ਤੋਂ ਬਾਅਦ ਕੇਂਦਰ ਸਰਕਾਰ ਨੇ 31 ਦਸੰਬਰ ਤੱਕ ਸੇਵਾਕਾਲ ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ ਸੀ। ਪੰਜਾਬ ਸਰਕਾਰ ਵੱਲੋਂ ਹਾਲ ਹੀ ’ਚ ਨਵੇਂ ਡੀਜੀਪੀ ਦੀ ਨਿਯੁਕਤੀ ਲਈ ਸੁਪਰੀਮ ਕੋਰਟ ਵਿੱਚ ਸਿਖਰਲੀ ਅਦਾਲਤ ਦੇ ਫ਼ੈਸਲੇ ਸਬੰਧੀ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਹੈ।

ਮੈਦਾਨਾਂ ’ਚ ਮੀਂਹ ਤੇ ਪਹਾੜਾਂ ’ਚ ਬਰਫ਼ ਨੇ ਕਾਂਬਾ ਛੇੜਿਆ

ਚੰਡੀਗੜ੍ਹ, 12 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿਚ ਕਈ ਥਾਵਾਂ ’ਤੇ ਅੱਜ ਤੜਕੇ ਤੋਂ ਪੈ ਰਹੇ ਹਲਕੇ ਤੇ ਦਰਮਿਆਨੇ ਮੀਂਹ ਨੇ ਠੰਢ ਇਕਦਮ ਵਧਾ ਦਿੱਤੀ ਹੈ ਅਤੇ ਪਾਰਾ ਚਾਰ ਤੋਂ ਲੈ ਕੇ ਦਸ ਦਰਜੇ ਸੈਲਸੀਅਸ ਤਕ ਹੇਠਾਂ ਆ ਗਿਆ ਹੈ। ਉਂਜ ਮੀਂਹ ਹਾੜੀ ਦੀਆਂ ਫ਼ਸਲਾਂ ਲਈ ਵਰਦਾਨ ਸਾਬਿਤ ਹੋਵੇਗਾ। ਮੌਸਮ ਵਿਭਾਗ ਮੁਤਾਬਕ ਅਗਲੇ ਤਿੰਨ-ਚਾਰ ਦਿਨਾਂ ਵਿਚ ਹਲਕੀ ਤੋਂ ਲੈ ਕੇ ਸੰਘਣੀ ਧੁੰਦ ਵੀ ਪਏਗੀ।

ਪੰਚਾਇਤ ਚੋਣਾਂ ਨੂੰ ਲੱਗਾ ਰਾਖਵੇਂਕਰਨ ਦਾ ਗ੍ਰਹਿਣ

ਚੰਡੀਗੜ੍ਹ, 12 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਵਿੱਚ ਗਰਾਮ ਪੰਚਾਇਤਾਂ ਦੀਆਂ ਚੋਣਾਂ ਦੌਰਾਨ ਪ੍ਰਸ਼ਾਸਨ ਵੱਲੋਂ ਸਿਆਸੀ ਦਬਾਅ ਅਧੀਨ ਸਭ ਨਿਯਮਾਂ ਨੂੰ ਛਿੱਕੇ ਟੰਗਿਆ ਜਾ ਰਿਹਾ ਹੈ। ਸੂਬਾਈ ਚੋਣ ਕਮਿਸ਼ਨ ਕੋਲ ਪਹੁੰਚੀਆਂ ਸ਼ਿਕਾਇਤਾਂ ਮੁਤਾਬਕ ਡਿਪਟੀ ਕਮਿਸ਼ਨਰਾਂ ਵੱਲੋਂ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਵੀ ਰਾਖਵੇਂਕਰਨ ਨੂੰ ਬਦਲਿਆ ਜਾ ਰਿਹਾ ਹੈ। ਕਮਿਸ਼ਨ ਨੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀ ਅਜਿਹੀ ਹੀ ਇਕ ਸਰਗਰਮੀ ਦਾ ਗੰਭੀਰ ਨੋਟਿਸ ਲੈਂਦਿਆਂ ਜਵਾਬਤਲਬੀ ਕਰ ਲਈ ਹੈ। ਰਾਖਵੇਂਕਰਨ ਦਾ ਰੱਫੜ ਨਾ ਸੁਲਝਣ ਕਾਰਨ ਹੀ ਗਰਾਮ ਪੰਚਾਇਤਾਂ ਦੀਆਂ ਚੋਣਾਂ ਲਗਾਤਾਰ ਟਾਲੀਆਂ ਜਾ ਰਹੀਆਂ ਸਨ ਤੇ ਇਸੇ ਬਿਮਾਰੀ ਨੇ ਹੁਣ ਗਰਾਮ ਪੰਚਾਇਤਾਂ ਚੋਣਾਂ ਦੀ ਚੋਣ ਪ੍ਰਕਿਰਿਆ ਨੂੰ ਵੀ ਗ੍ਰਹਿਣ ਲਾ ਦਿੱਤਾ ਹੈ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0068601558
Copyright © 2018, Panjabi Times. All rights reserved. Website Designed by Mozart Infotech