ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਰਾਸ਼ਟਰੀ

ਤਿੱਤਲੀ ਤੂਫ਼ਾਨ ਨਾਲ ਆਂਧਰਾ ਪ੍ਰਦੇਸ਼ ਵਿੱਚ ਅੱਠ ਮੌਤਾਂ

October 12, 2018 01:06 AM

ਆਂਧਰਾ ਪ੍ਰਦੇਸ਼, 11 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਦੇਸ਼ ਦੇ ਪੂਰਬੀ ਸਹਿਲੀ ਕਿਨਾਰਿਆਂ ਉੱਤੇ ਮੰਗਲਵਾਰ ਤੜਕੇ ਆਏ ਸਮੁੰਦਰੀ ਤੂਫਾਨ ਤਿੱਤਲੀ ਨਾਲ ਘੱਟੋ ਘੱਟ ਅੱਠ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਤੂਫਾਨ ਨੇ ਆਂਧਰਾ ਪ੍ਰਦੇਸ਼ ਦੇ ਸ੍ਰੀਕਾਕੁਲਮ ਅਤੇ ਵਿਜ਼ਿਅੰਗਰਮ ਜ਼ਿਲ੍ਹਿਆਂ ਵਿੱਚ ਭਾਰੀ ਤਬਾਹੀ ਮਚਾਈ ਹੈ। ਤੂਫਾਨ ਗੁਆਂਢੀ ਰਾਜ ਉੜੀਸਾਂ ਵਿੱਚ ਵੀ ਭਾਰੀ ਨੁਕਸਾਨ ਕਰ ਗਿਆ ਹੈ। ਤੂਫਾਨ ਦੇ ਨਾਲ ਦਰੱਖ਼ਤ ਜੜ੍ਹਾਂ ਤੋਂ ਪੁੱਟੇ ਗਏ ਹਨ। ਬਿਜਲੀ ਦੇ ਖੰਭੇ ਡਿਗ ਗਏ ਹਨ ਅਤੇ ਸੜਕਾਂ ਉੱਤੇ ਦਰੱਖਤ ਡਿਗਣ ਕਾਰਨ ਆਵਾਜਾਈ ਰੁਕਣ ਨਾਲ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ।
ਉੜੀਸਾ ਵਿੱਚ ਕਿਸੇ ਪ੍ਰਕਾਰ ਦੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਮਿਲੀ ਪਰ ਗਜਪਤੀ ਅਤੇ ਗੰਜਮ ਜ਼ਿਲ੍ਹਿਆਂ ਦੇ ਵਿੱਚ ਤੂਫਾਨ ਨੇ ਭਾਰੀ ਤਬਾਹੀ ਮਚਾਈ ਹੈ, ਇੱਥੇ ਦਰੱਖ਼ਤ ਜੜ੍ਹਾਂ ਤੋਂ ਪੁੱਟੇ ਗਏ ਹਨ ਅਤੇ ਬਿਜਲੀ ਦੇ ਖੰਭੇ ਡਿਗ ਗਏ ਹਨ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਤੂਫਾਨ ਤਿਤਲੀ ਦੀ ਉੜੀਸਾ ਦੇ ਸ੍ਰੀਕੁਲਮ ਜ਼ਿਲ੍ਹੇ ਵਿੱਚ ਗੁਪਾਲਪੁਰ ਦੇ ਦੱਖਣ ਪੱਛਮ ਵਿੱਚ ਪਲਾਜ਼ਮਾਂ ਤੋਂ ਸ਼ੁਰੂਆਤ ਹੋਈ ਅਤੇ ਇਸ ਦੀ ਸਪੀਡ 150 ਕਿਲੋਮੀਟਰ ਤੋਂ ਲੈ ਕੇ 165 ਕਿਲੋ ਮੀਟਰ ਤੱਕ ਸੀ।
ਆਂਧਰਾ ਪ੍ਰਦੇਸ਼ ਬਿਪਤਾ ਪ੍ਰਬੰਧਨ ਅਥਾਰਟੀ (ਐੱਸਡੀਐੱਮਏ) ਨੇ ਜਾਣਕਾਰੀ ਦਿੱਤੀ ਕਿ ਤੂਫਾਨ ਦੇ ਨਾਲ ਸ੍ਰੀਕਾਕੁਲਮ ਅਤੇ ਵਿਜ਼ੀਅਨਨਗਰ ਜ਼ਿਲ੍ਹਿਆਂ ਵਿੱਚ ਭਾਰੀ ਨੁਕਸਾਨ ਹੋਇਆ ਹੈ। ਆਮ ਜਨਜੀਵਨ ਲੀਹੋਂ ਲੱਥ ਗਿਆ ਹੈ। ਬੁੱਧਵਾਰ ਰਾਤ ਤੋਂ ਦੋਵਾਂ ਜ਼ਿਲ੍ਹਿਆਂ ਦੇ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਦਫਤਰ ਅਨੁਸਾਰ ਇੱਕ ਔਰਤ ਦਰੱਖਤ ਡਿੱਗਣ ਕਾਰਨ ਮਾਰੀ ਗਈ, ਇੱਕ ਵਿਅਕਤੀ ਘਰ ਡਿੱਗਣ ਕਾਰਨ ਮਾਰਿਆ ਗਿਆ ਤੇ ਛੇ ਮਛੇਰੇ ਮਾਰੇ ਗਏ ਹਨ। ਪੂਰਬੀ ਗੋਡਵਾਨਾਂ ਜ਼ਿਲ੍ਹੇ ਦੇ ਕਾਕੀਨਾਡਾ ਵਿੱਚ ਮੱਛੀਆ ਫੜਨ ਲਈ ਗਈਆਂ 67 ਵਿੱਚੋਂ 65 ਕਿਸ਼ਤੀਆਂ ਵਾਪਿਸ ਆ ਗਈਆਂ ਹਨ। ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਉੱਚ ਅਧਿਕਾਰੀਆਂ ਦੇ ਨਾਲ ਮੀਟਿੰਗ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਹੈ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਰਾਸ਼ਟਰੀ ਵਿੱਚ ਹੋਰ
ਕਰਤਾਰਪੁਰ ਲਾਂਘੇ ਲਈ ਡੇਰਾ ਬਾਬਾ ਨਾਨਕ ਤੋਂ ਚਾਰ ਕਿਲੋਮੀਟਰ ਲੰਬਾ ਮਾਰਗ ਬਣੇਗਾ

ਨਵੀਂ ਦਿੱਲੀ, 13 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਭਾਰਤ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੇ ਡੇਰਾ ਬਾਬਾ ਨਾਨਕ ਤੋਂ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਨਾਲ ਸਬੰਧਤ ਕਰਤਾਰਪੁਰ ਸਾਹਿਬ (ਪਾਕਿਸਤਾਨ) ਲਾਂਘੇ ਲਈ ਚਾਰ ਕਿਲੋਮੀਟਰ ਲੰਬੇ ਮਾਰਗ ਨੂੰ ਵਿਕਸਤ ਕੀਤਾ ਜਾਵੇਗਾ। ਲੋਕ ਸਭਾ ’ਚ ਲਿਖਤੀ ਜਵਾਬ ਦੌਰਾਨ ਰਾਜਮਾਰਗਾਂ ਬਾਰੇ ਰਾਜ ਮੰਤਰੀ ਮਨਸੁਖ ਐਲ ਮਾਂਡਵੀਆ ਨੇ ਇਹ ਜਾਣਕਾਰੀ ਦਿੱਤੀ। ਇਹ ਲਾਂਘਾ ਗੁਰੂ ਨਾਨਕ ਦੇਵ ਦੇ ਜੋਤੀ ਜੋਤ ਸਮਾਉਣ ਵਾਲੇ ਅਸਥਾਨ ਕਰਤਾਰਪੁਰ ਦੇ ਦਰਬਾਰ ਸਾਹਿਬ ਨਾਲ ਸਿੱਧਾ ਜੁੜੇਗਾ।

ਸ਼ਿਵ ਸੈਨਾ ਨੇ ਭਾਜਪਾ ਨੂੰ ਰਾਮ ਮੰਦਰ ’ਤੇ ਆਰਡੀਨੈਂਸ ਲਿਆਉਣ ਲਈ ਕਿਹਾ

ਨਵੀਂ ਦਿੱਲੀ, 13 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਸ਼ਿਵ ਸੈਨਾ ਨੇ ਭਾਜਪਾ ਨੂੰ ਕਿਹਾ ਹੈ ਕਿ ਉਹ ਅਯੁੱਧਿਆ ’ਚ ਰਾਮ ਮੰਦਰ ਦੀ ਉਸਾਰੀ ਲਈ ਸੰਸਦ ਦੇ ਸਰਦ ਰੁੱਤ ਇਜਲਾਸ ’ਚ ਆਰਡੀਨੈਂਸ ਲੈ ਕੇ ਆਏ। ਉਹ ਮੰਦਰ ਦੀ ਤੁਰੰਤ ਉਸਾਰੀ ਵਾਲੇ ਪੋਸਟਰ ਲੋਕ ਸਭਾ ਅੰਦਰ ਲੈ ਕੇ ਆਏ ਹੋਏ ਸਨ। ਸ਼ਿਵ ਸੈਨਾ ਆਗੂ ਆਨੰਦਰਾਓ ਅਦਸੁਲ ਨੇ ਕਿਹਾ ਕਿ ਭਾਜਪਾ ਰਾਮ ਮੰਦਰ ਦੀ ਉਸਾਰੀ ਦਾ ਵਾਅਦਾ ਕਰਕੇ ਸੱਤਾ ’ਚ ਆਈ ਸੀ ਅਤੇ ਹੁਣ ਉਸ ਨੂੰ ਆਪਣਾ ਵਾਅਦਾ ਪੂਰਾ ਕਰਨਾ ਚਾਹੀਦਾ ਹੈ।

ਮੋਦੀ ਅਤੇ ਰਾਹੁਲ ’ਚ ਨਾ ਹੋਈ ਦੁਆ ਸਲਾਮ

ਨਵੀਂ ਦਿੱਲੀ, 13 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਕਾਂਗਰਸ ਵੱਲੋਂ ਭਾਜਪਾ ਦੇ ਕਬਜ਼ੇ ਵਿਚੋਂ ਤਿੰਨ ਸੂਬੇ ਖੋਹਣ ਦੇ ਦੋ ਦਿਨਾਂ ਮਗਰੋਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸੰਸਦ ਵਿਚ ਕਰਵਾਏ ਇੱਕ ਸਮਾਗਮ ਮੌਕੇ ਇੱਕ ਦੂਜੇ ਤੋਂ ਕੁਝ ਹੀ ਦੂਰੀ ’ਤੇ ਸਨ, ਪਰ ਉਨ੍ਹਾਂ ਇੱਕ-ਦੂਜੇ ਨਾਲ ਕੋਈ ਗੱਲਬਾਤ ਨਹੀਂ ਕੀਤੀ। ਇਹ ਦੋਵੇਂ ਆਗੂ ਸਾਲ 2001 ਵਿਚ ਸੰਸਦ ਉੱਤੇ ਹੋਏ ਅਤਿਵਾਦੀ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕਰਨ ਲਈ ਰੱਖੇ

ਸੁਪਰੀਮ ਕੋਰਟ ਨੇ ਫੜਨਵੀਸ ਤੋਂ ਚੋਣ ਹਲਫ਼ਨਾਮੇ ਸਬੰਧੀ ਜਵਾਬ ਮੰਗਿਆ

ਨਵੀਂ ਦਿੱਲੀ/ਮੁੰਬਈ, 13 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਸੁਪਰੀਮ ਕੋਰਟ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਤੋਂ ਵਿਧਾਨ ਸਭਾ ਚੋਣਾਂ ਦੌਰਾਨ ਹਲਫ਼ਨਾਮੇ ’ਚ ਅਪਰਾਧਕ ਕੇਸਾਂ ਦੇ ਪੂਰੇ ਵੇਰਵੇ ਨਾ ਦੇਣ ਸਬੰਧੀ ਪਟੀਸ਼ਨ ’ਤੇ ਜਵਾਬ ਮੰਗਿਆ ਹੈ। ਸਤੀਸ਼ ਊਕੀ ਨਾਮ ਦੇ ਵਿਅਕਤੀ ਨੇ ਪਹਿਲਾਂ ਬੰਬੇ ਹਾਈ ਕੋਰਟ ’ਚ ਫੜਨਵੀਸ ਖ਼ਿਲਾਫ਼ ਪਟੀਸ਼ਨ ਦਾਖ਼ਲ ਕਰਕੇ ਉਨ੍ਹਾਂ ਦੀ ਚੋਣ ਨੂੰ ਰੱਦ ਕਰਨ ਦੀ ਮੰਗ ਕੀਤੀ ਸੀ।

ਮੋਦੀ ਵੱਲੋਂ ਪਰੀਕਰ ਦੇ 63ਵੇਂ ਜਨਮ ਦਿਨ ਮੌਕੇ ਸ਼ੁਭਕਾਮਨਾਵਾਂ ਭੇਟ

ਪਣਜੀ, 13 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੋਆ ਦੇ ਬਿਮਾਰ ਚੱਲ ਰਹੇ ਮੁੱਖ ਮੰਤਰੀ ਮਨੋਹਰ ਪਰੀਕਰ ਦੇ 63ਵੇਂ ਜਨਮਦਿਨ ਮੌਕੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਚੰਗੀ ਸਿਹਤ ਲਈ ਕਾਮਨਾ ਕੀਤੀ।

ਕਸ਼ਮੀਰ ਵਾਦੀ ਵਿੱਚ ਪਾਰਾ ਸਿਫ਼ਰ ਤੋਂ ਹੇਠਾਂ

ਸ੍ਰੀਨਗਰ, 13 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਜੰਮੂ ਕਸ਼ਮੀਰ ਦੇ ਉੱਚੇ ਪਹਾੜੀ ਖੇਤਰਾਂ ਵਿੱਚ ਵੀਰਵਾਰ ਨੂੰ ਤਾਜ਼ਾ ਬਰਫ਼ਬਾਰੀ ਹੋਈ, ਜਦੋਂ ਕਿ ਮੈਦਾਨੀ ਇਲਾਕਿਆਂ ਵਿੱਚ ਰੁਕ ਰੁਕ ਕੇ ਮੀਂਹ ਪੈਂਦਾ ਰਿਹਾ। ਇਸ ਕਾਰਨ ਵਾਦੀ ਅਤੇ ਲੱਦਾਖ਼ ਖਿੱਤੇ ਵਿੱਚ ਘੱਟੋ ਘੱਟ ਤਾਪਮਾਨ ਸਿਫ਼ਰ ਡਿਗਰੀ ਸੈਲਸੀਅਸ ਤੋਂ ਹੇਠਾਂ ਚਲਾ ਗਿਆ। ਪਹਾੜੀ ਖੇਤਰਾਂ ਕਾਜ਼ੀਕੁੰਡ, ਕੋਕਰਨਾਗ, ਪਹਿਲਗਾਮ ਅਤੇ ਮੁਗਲ ਰੋਡ ਵਿੱਚ ਰਾਤ ਵੇਲੇ ਬਰਫ਼ਬਾਰੀ ਹੋਈ ਜਦੋਂ ਕਿ ਸ੍ਰੀਨਗਰ ਸਮੇਤ ਮੈਦਾਨੀ

ਸਿੰਘਾਨੀਆ ਦੀ ਜੀਵਨੀ ਖ਼ਿਲਾਫ਼ ਮੁਕੱਦਮੇ ’ਤੇ ਰੋਕ ਤੋਂ ਇਨਕਾਰ

ਮੁੰਬਈ, 13 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਰੇਮੰਡ ਲਿਮਟਿਡ ਵੱਲੋਂ ਕੰਪਨੀ ਦੇ ਸਾਬਕਾ ਚੇਅਰਮੈਨ ਵਿਜੇਪਤ ਸਿੰਘਾਨੀਆ ਦੀ ਜੀਵਨੀ ‘ਦਿ ਇਨਕੰਪਲੀਟ ਮੈਨ’ ਖ਼ਿਲਾਫ਼ ਥਾਨੇ ਸਿਵਲ ਅਦਾਲਤ ’ਚ ਦਾਖ਼ਲ ਕੇਸ ਦੀ ਸੁਣਵਾਈ ’ਤੇ ਬੰਬੇ ਹਾਈ ਕੋਰਟ ਨੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ।

ਭਾਰਤੀ ਫ਼ੌਜ ਨੂੰ ਰੁਜ਼ਗਾਰ ਦੇਣ ਵਾਲੀ ਸੰਸਥਾ ਵਜੋਂ ਨਾ ਵੇਖਿਆ ਜਾਵੇ: ਰਾਵਤ

ਪੂਨੇ, 13 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਭਾਰਤੀ ਫ਼ੌਜ ਦੇ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਫ਼ੌਜ ਨੂੰ ਰੁਜ਼ਗਾਰ ਦੇਣ ਵਾਲੀ ਸੰਸਥਾ ਵਜੋਂ ਨਾ ਵੇਖਿਆ ਜਾਵੇ। ਉਨ੍ਹਾਂ ਬਿਮਾਰੀ ਜਾਂ ਅਪਾਹਜਤਾ ਦਾ ਬਹਾਨਾ ਬਣਾ ਕੇ ਡਿਊਟੀ ਤੋਂ ਬਚਣ ਜਾਂ ਕਿਸੇ ਕਿਸਮ ਦੇ ਲਾਭ

ਸੁਪਰੀਮ ਕੋਰਟ ਨੇ ਜੰਮੂ ਕਸ਼ਮੀਰ ਪੁਨਰਗਠਨ ਐਕਟ ’ਤੇ ਸਰਕਾਰ ਤੋਂ ਜਾਣਕਾਰੀ ਮੰਗੀ

ਨਵੀਂ ਦਿੱਲੀ, 13 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਜੰਮੂ ਕਸ਼ਮੀਰ ਪੁਨਰਗਠਨ ਐਕਟ 1982 ਦੀ ਮਾਨਤਾ ਨੂੰ ਚੁਣੌਤੀ ਦੇਣ ਵਾਲੀ ਇੱਕ ਅਪੀਲ ਦੀ ਸੁਣਵਾਈ ਸਬੰਧੀ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਸੂਬਾ ਸਰਕਾਰ ਤੋਂ ਪੁੱਛਿਆ ਹੈ ਕਿ ਸੂਬੇ ਤੋਂ ਜਾਣ ਵਾਲੇ ਕਿੰਨੇ ਲੋਕਾਂ ਨੇ ਪਾਕਿਸਤਾਨ ਤੋਂ ਵਾਪਸ ਆਉਣ ਲਈ ਅਰਜ਼ੀਆਂ ਦਿੱਤੀਆਂ ਹਨ। ਚੀਫ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਬੈਂਚ ਨੇ ਸੂਬਾ ਸਰਕਾਰ ਦੇ ਵਕੀਲ ਨੂੰ ਇਸ ਵਿਸ਼ੇ ਬਾਰੇ ਲੋੜੀਂਦੇ ਦਿਸ਼ਾ-ਨਿਰਦੇਸ਼ ਲੈਣ ਲਈ

ਇੰਟਰਪੋਲ ਵੱਲੋਂ ਮੇਹੁਲ ਚੋਕਸੀ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ

ਨਵੀਂ ਦਿੱਲੀ, 13 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਇੰਟਰਪੋਲ ਨੇ ਭਗੌੜੇ ਅਰਬਪਤੀ ਮੇਹੁਲ ਚੋਕਸੀ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਹੈ। ਉਸ ’ਤੇ ਦੋਸ਼ ਹੈ ਕਿ ਉਸ ਨੇ ਆਪਣੇ ਭਾਣਜੇ ਨੀਰਵ ਮੋਦੀ ਨਾਲ ਮਿਲ ਕੇ ਪੰਜਾਬ ਨੈਸ਼ਨਲ ਬੈਂਕ ਨਾਲ 13000 ਕਰੋੜ ਰੁਪਏ ਦੀ ਕਥਿਤ ਧੋਖਾਧੜੀ ਕੀਤੀ ਹੈ।

ਐਨਆਰਸੀ: ਦਾਅਵੇ ਤੇ ਇਤਰਾਜ਼ ਦਰਜ ਕਰਨ ਦੀ ਮਿਆਦ 31 ਤਕ ਵਧਾਈ

ਨਵੀਂ ਦਿੱਲੀ, 12 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਅਸਾਮ ਵਿੱਚ ਨਾਗਰਿਕਾਂ ਦੇ ਕੌਮੀ ਰਜਿਸਟਰ (ਐਨਆਰਸੀ) ਵਿੱਚ ਆਪਣਾ ਨਾਂ ਦਰਜ ਕਰਾਉਣ ਲਈ ਜ਼ਰੂਰੀ ਦਾਅਵੇ ਤੇ ਇਤਰਾਜ਼ ਦਾਖ਼ਲ ਕਰਨ ਦੀ ਮਿਆਦ ਵਧਾ ਕੇ 31 ਦਸੰਬਰ ਕਰ ਦਿੱਤੀ ਗਈ ਹੈ।

ਕੁਰਸੀ’ ਬਾਰੇ ਫ਼ੈਸਲਾ ਰਾਹੁਲ ’ਤੇ ਛੱਡਿਆ

ਭੁਪਾਲ/ਜੈਪੁਰ/ਰਾਏਪੁਰ,, 12 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) :ਤਿੰਨ ਸੂਬਿਆਂ ਛੱਤੀਸਗੜ੍ਹ, ਰਾਜਸਥਾਨ ਅਤੇ ਮੱਧ ਪ੍ਰਦੇਸ਼ ’ਚ ਵਿਧਾਨ ਸਭਾ ਚੋਣਾਂ ਜਿੱਤਣ ਮਗਰੋਂ ਕਾਂਗਰਸ ਲਈ ਉਥੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਤੈਅ ਕਰਨ ਲਈ ਸਿਰਦਰਦੀ ਖੜ੍ਹੀ ਹੋ ਗਈ ਹੈ। ਛੱਤੀਸਗੜ੍ਹ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਵਿਧਾਇਕਾਂ ਨੇ ਆਗੂ ਚੁਣਨ ਲਈ ਸਾਰੀ ਡੋਰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਹੱਥ ਫੜਾ ਦਿੱਤੀ ਹੈ। ਉਧਰ ਮੱਧ ਪ੍ਰਦੇਸ਼ ’ਚ ਬਹੁਮਤ ਤੋਂ ਖੁੰਝੀ ਕਾਂਗਰਸ ਨੇ 121 ਵਿਧਾਇਕਾਂ ਦੀ ਹਮਾਇਤ ਹੋਣ ਦਾ ਦਾਅਵਾ ਕੀਤਾ ਹੈ। ਕਾਂਗਰਸ ਨੇ ਸੂਬੇ ਦੀਆਂ 230 ਸੀਟਾਂ ’ਚੋਂ 114 ਜਿੱਤੀਆਂ ਸਨ ਅਤੇ ਉਹ ਬਹੁਮਤ ਤੋਂ ਦੋ ਸੀਟਾਂ ਦੂਰ ਸੀ। ਕਾਂਗਰਸ ਆਗੂਆਂ ਕਮਲ ਨਾਥ, ਜਯੋਤੀਰਾਦਿਤਿਆ ਸਿੰਧੀਆ, ਦਿਗਵਿਜੇ ਸਿੰਘ, ਅਰੁਣ ਯਾਦਵ ਅਤੇ ਵਿਵੇਕ ਤਨਖਾ ਸਮੇਤ ਹੋਰਨਾਂ ਨੇ ਰਾਜਪਾਲ ਆਨੰਦੀਬੇਨ ਪਟੇਲ ਨਾਲ ਮੁਲਾਕਾਤ ਕਰਕੇ ਮੱਧ ਪ੍ਰਦੇਸ਼ ’ਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਪ੍ਰਦੇਸ਼ ਪ੍ਰਧਾਨ ਕਮਲ ਨਾਥ ਨੇ ਰਾਜਪਾਲ ਨੂੰ ਸੌਂਪੀ ਚਿੱਠੀ ’ਚ ਕਿਹਾ ਹੈ ਕਿ ਕਾਂਗਰਸ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ ਅਤੇ ਬਸਪਾ, ਸਮਾਜਵਾਦੀ ਪਾਰਟੀ ਤੇ ਆਜ਼ਾਦ ਉਮੀਦਵਾਰਾਂ ਨੇ ਉਨ੍ਹਾਂ ਨੂੰ ਹਮਾਇਤ ਦੇਣ ਦਾ ਭਰੋਸਾ ਦਿੱਤਾ ਹੈ।

ਜ਼ੋਰਾਮਥਾਂਗਾ ਸ਼ਨਿਚਰਵਾਰ ਨੂੰ ਮੁੱਖ ਮੰਤਰੀ ਵਜੋਂ ਹਲਫ਼ ਲੈਣਗੇ

ਐਜ਼ੋਲ, 12 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਮਿਜ਼ੋ ਨੈਸ਼ਨਲ ਫਰੰਟ (ਐਮਐਨਐਫ) ਦੇ ਮੁਖੀ ਜ਼ੋਰਾਮਥਾਂਗਾ ਸ਼ਨਿਚਰਵਾਰ ਨੂੰ ਮਿਜ਼ੋਰਮ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣਗੇ। ਰਾਜਪਾਲ ਕੁਮਾਨਮ ਰਾਜਸ਼ੇਖਰਨ ਨੇ ਚੋਣ ਅਧਿਕਾਰੀਆਂ ਤੋਂ ਨਤੀਜੇ ਦੀ ਦਸਤਖ਼ਤਸ਼ੁਦਾ ਕਾਪੀ ਮਿਲਣ ਤੋਂ ਬਾਅਦ ਬੁੱਧਵਾਰ ਨੂੰ ਜ਼ੋਰਾਮਥਾਂਗਾ ਨੂੰ ਰਸਮੀ ਤੌਰ ’ਤੇ ਸਰਕਾਰ ਬਣਾਉਣ ਦਾ ਸੱਦਾ ਦਿੱਤਾ। ਸੂਤਰਾਂ ਅਨੁਸਾਰ ਰਾਜਪਾਲ ਨੇ ਅੱਠਵੀਂ ਵਿਧਾਨ ਸਭਾ ਦੇ ਗਠਨ ਦਾ ਰਾਹ ਪੱਧਰਾ ਕਰਨ ਲਈ ਦਿਨ ਵੇਲੇ

ਸਰਦ ਰੁੱਤ ਇਜਲਾਸ: ਦੂਜਾ ਦਿਨ ਰਾਫ਼ੇਲ, ਅਯੁੱਧਿਆ ਅਤੇ ਕਾਵੇਰੀ ਦੇ ਰੌਲੇ ਦੀ ਭੇਟ ਚੜ੍ਹਿਆ

ਨਵੀਂ ਦਿੱਲੀ, 12 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਸਰਦ ਰੁੱਤ ਇਜਲਾਸ ਦੇ ਦੂਜੇ ਦਿਨ ਅੱਜ ਦੋਵਾਂ ਸਦਨਾਂ ਵਿੱਚ ਵਿਰੋਧੀ ਧਿਰ ਵੱਲੋਂ ਰਾਫ਼ੇਲ ਕਰਾਰ, ਰਾਮ ਮੰਦਿਰ ਤੇ ਕਾਵੇਰੀ ਨਦੀ ਦੇ ਪਾਣੀ ਨੂੰ ਲੈ ਕੇ ਪਾਏ ਰੌਲੇ-ਰੱਪੇ ਕਰਕੇ ਕੋਈ ਬਹੁਤਾ ਸੰਸਦੀ ਕੰਮਕਾਜ ਨਹੀਂ ਹੋ ਸਕਿਆ। ਵਿਰੋਧ ਪ੍ਰਦਰਸ਼ਨਾਂ ਦੇ ਚਲਦਿਆਂ ਦੋਵਾਂ ਸਦਨਾਂ ਦੀ ਕਾਰਵਾਈ ਦਿਨ ਭਰ ਲਈ ਉਠਾ ਦਿੱਤੀ ਗਈ। ਚੇਤੇ ਰਹੇ ਕਿ ਇਜਲਾਸ ਦੇ ਪਹਿਲੇ ਦਿਨ ਵੀ ਵਿੱਛੜੇ ਆਗੂਆਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਦੋਵੇਂ ਸਦਨਾਂ ਨੂੰ ਦਿਨ ਭਰ ਲਈ ਮੁਲਤਵੀ ਕਰ ਦਿਤਾ ਗਿਆ ਸੀ। ਇਸ ਦੌਰਾਨ ਅੱਜ ਰਾਜ ਸਭਾ ਵਿੱਚ ਵਿਰੋਧੀ ਧਿਰ ਵੱਲੋਂ ਪਾਏ ਰੌਲੇ-ਰੱਪੇ ਦਰਮਿਆਨ ਹੀ ਦਿਮਾਗੀ ਰੋਗਾਂ (ਔਟਿਜ਼ਮ, ਸੈਰੀਬ੍ਰਲ ਪੈਲਸੀ, ਮੈਂਟਲ ਰਿਟਾਰਡੇਸ਼ਨ ਤੇ ਮਲਟੀਪਲ ਡਿਸਐਬਿਲਟੀਜ਼) ਨਾਲ ਪੀੜਤ ਮਰੀਜ਼ਾਂ ਦੀ ਭਲਾਈ ਲਈ ਕੌਮੀ ਟਰੱਸਟ ਬਣਾਉਣ ਸਬੰਧੀ ਸੋਧ ਬਿੱਲ ਨੂੰ ਪਾਸ ਕਰ ਦਿੱਤਾ।

ਸਾਬਕਾ ਥਲ ਸੈਨਾ ਮੁਖੀ ਜੇ ਜੇ ਸਿੰਘ ਵੱਲੋਂ ਅਕਾਲੀ ਦਲ ਤੋਂ ਅਸਤੀਫ਼ਾ

ਨਵੀਂ ਦਿੱਲੀ, 12 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਵਿਧਾਨ ਸਭਾ ਚੋਣ ਲੜਨ ਵਾਲੇ ਥਲ ਸੈਨਾ ਦੇ ਸਾਬਕਾ ਮੁਖੀ ਜੇ ਜੇ ਸਿੰਘ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ।

ਅਤਿਵਾਦੀਆਂ ਹੱਥੋਂ ਮਾਰੇ ਗਏ ਸਿਪਾਹੀਆਂ ਦੇ ਪਰਿਵਾਰਾਂ ’ਚ ਸੋਗ

ਸ੍ਰੀਨਗਰ, 12 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਅਠ੍ਹਾਰਾਂ ਵਰ੍ਹਿਆਂ ਦੀ ਉਜ਼ਮਾ ਨੂੰ ਆਪਣੇ ਪਿਤਾ ਸਿਪਾਹੀ ਅਬਦੁੱਲ ਮਜੀਦ ਗਨੀ ਦੀ ਤਲਾਸ਼ ਹੈ। ਗੰਦਰਬਲ ’ਚ ਉਨ੍ਹਾਂ ਦੇ ਘਰ ਸੋਗ ਪ੍ਰਗਟ ਕਰਨ ਲਈ ਲੋਕ ਆ ਰਹੇ ਹਨ ਪਰ ਹੰਝੂਆਂ ਦਰਮਿਆਨ ਉਸ ਨੂੰ ਆਪਣਾ ਪਿਤਾ ਕਿਤੇ ਨਜ਼ਰ ਨਹੀਂ ਆਉਂਦਾ। ਉਜ਼ਮਾ ਨੂੰ ਚੁੱਪ ਕਰਾਉਣ ਲਈ ਪਰਿਵਾਰਕ ਮੈਂਬਰ ਵੱਲੋਂ ਮਜੀਦ ਦੀ ਵੀਡੀਓ ਕਲਿੱਪ ਚਲਾਈ ਜਾਂਦੀ ਹੈ ਜਿਸ ’ਚ ਉਹ ਬੌਲੀਵੁੱਡ ਦਾ ਗੀਤ ਗੁਣਗੁਣਾ ਰਿਹਾ ਹੈ।

ਸਰਕਾਰ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ: ਮੋਦੀ

ਨਵੀਂ ਦਿੱਲੀ, 12 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਭਾਰਤ ਲੋਕਾਂ ਦੀ ਸਿਹਤ ਉਪਰ 2025 ਤਕ ਜੀਡੀਪੀ ਦਾ ਢਾਈ ਫ਼ੀਸਦੀ ਤੱਕ ਰਾਸ਼ੀ ਮੁਹੱਈਆ ਕਰਵਾਏਗਾ। ਉਨ੍ਹਾਂ ਕਿਹਾ ਕਿ ਮਹਿਲਾਵਾਂ, ਬੱਚੇ ਅਤੇ ਨੌਜਵਾਨ ਸਰਕਾਰ ਦੀ ਹਰੇਕ ਨੀਤੀ, ਪ੍ਰੋਗਰਾਮ ਅਤੇ ਪਹਿਲ ਦੇ ਕੇਂਦਰ ਚ ਲਗਾਤਾਰ ਰਹਿਣਗੇ। ਅਜੇ ਮੁਲਕ ਵੱਲੋਂ ਸਿਹਤ ’ਤੇ ਜੀਡੀਪੀ ਦਾ ਡੇਢ ਫ਼ੀਸਦੀ ਹੀ ਖ਼ਰਚਾ ਕੀਤਾ ਜਾਂਦਾ ਹੈ। ਇਥੇ 2018 ਪਾਰਟਨਰਜ਼ ਫੋਰਮ ਨੂੰ

ਅਰੁਣਾਚਲ ਦੇ ਇਲਾਕਿਆਂ ’ਚੋਂ ਅਫ਼ਸਪਾ ਹਟਾਉਣ ਦੀ ਤਜਵੀਜ਼ ਨਹੀਂ

ਨਵੀਂ ਦਿੱਲੀ, 12 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਸਰਕਾਰ ਨੇ ਅੱਜ ਲੋਕ ਸਭਾ ’ਚ ਦੱਸਿਆ ਕਿ ਅਰੁਣਾਚਲ ਪ੍ਰਦੇਸ਼ ਦੇ ਤਿਰਪ, ਚੈਂਗਲਾਂਗ ਅਤੇ ਲੌਂਗਡਿੰਗ ਇਲਾਕਿਆਂ ’ਚੋਂ ਹਥਿਆਰਬੰਦ ਬਲਾਂ ਨੂੰ ਮਿਲੀਆਂ ਵਿਸ਼ੇਸ਼ ਤਾਕਤਾਂ ਸਬੰਧੀ ਐਕਟ (ਅਫ਼ਸਪਾ) ਨੂੰ ਹਟਾਉਣ ਬਾਰੇ ਵਿਚਾਰ ਕਰਨ ਦੀ ਕੋਈ ਤਜਵੀਜ਼ ਨਹੀਂ ਹੈ। ਰੱਖਿਆ ਰਾਜ ਮੰਤਰੀ ਸੁਭਾਸ਼ ਭਾਮਰੇ ਨੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਲਿਖਤੀ ਜਵਾਬ ਦੌਰਾਨ ਦੱਸਿਆ ਕਿ ਹਵਾਈ ਸੈਨਾ ’ਚ 13.09 ਫ਼ੀਸਦੀ ਮਹਿਲਾ ਅਧਿਕਾਰੀ ਹਨ ਅਤੇ ਇਹ ਗਿਣਤੀ ਤਿੰਨੋਂ ਸੈਨਾਵਾਂ ਨਾਲੋਂ ਸਭ ਤੋਂ ਵੱਧ ਹੈ। ਥਲ ਸੈਨਾ ’ਚ 3.80 ਅਤੇ ਜਲ ਸੈਨਾ ’ਚ 6 ਫ਼ੀਸਦੀ ਮਹਿਲਾ ਅਧਿਕਾਰੀ ਹਨ।

ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਦੀ ਛੁੱਟੀ ਐਲਾਨੀ ਜਾਵੇ: ਚੰਦੂਮਾਜਰਾ

ਨਵੀਂ ਦਿੱਲੀ, 12 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਸ਼੍ਰੋਮਣੀ ਅਕਾਲੀ ਦਲ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਲੋਕ ਸਭਾ ’ਚ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਦੀ ਕੌਮੀ ਛੁੱਟੀ ਐਲਾਨੀ ਜਾਵੇ।

ਪਾਕਿ ਨੂੰ ਗ਼ੈਰਕਾਨੂੰਨੀ ਇਲਾਕੇ ਖਾਲੀ ਕਰਨ ਲਈ ਕਿਹਾ

ਨਵੀਂ ਦਿੱਲੀ, 12 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਲੋਕ ਸਭਾ ’ਚ ਦੱਸਿਆ ਕਿ ਭਾਰਤ ਨੇ ਪਾਕਿਸਤਾਨ ਨੂੰ ਗ਼ੈਰਕਾਨੂੰਨੀ ਤੌਰ ’ਤੇ ਕਬਜ਼ੇ ਹੇਠ ਲਏ ਗਏ ਇਲਾਕਿਆਂ ਨੂੰ ਫ਼ੌਰੀ ਖਾਲੀ ਕਰਨ ਲਈ ਕਿਹਾ ਹੈ

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0068601286
Copyright © 2018, Panjabi Times. All rights reserved. Website Designed by Mozart Infotech