ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਰਾਸ਼ਟਰੀ

ਪੀਐਚਡੀ ਵਿਚਾਲੇ ਛੱਡ ਕੇ ਕਮਾਂਡਰ ਬਣਿਆ ਵਾਨੀ ਮੁਕਾਬਲੇ ’ਚ ਹਲਾਕ

October 12, 2018 01:06 AM

ਸ੍ਰੀਨਗਰ, 11 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) :  ਏਐਮਯੂ ’ਚ ਪੀਐਚਡੀ ਵਿਚਾਲੇ ਛੱਡ ਕੇ ਦਹਿਸ਼ਤੀ ਸਫ਼ਾਂ ’ਚ ਸ਼ਾਮਲ ਹੋਣ ਵਾਲਾ ਕਮਾਂਡਰ ਮਨਾਨ ਬਸ਼ੀਰ ਵਾਨੀ (27) ਉੱਤਰੀ ਕਸ਼ਮੀਰ ’ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਦੌਰਾਨ ਮਾਰਿਆ ਗਿਆ। ਵਾਨੀ ਅਲਾਈਡ ਜਿਓਲੌਜੀ ਦੀ ਪੀਐਚਡੀ ਕਰ ਰਿਹਾ ਸੀ ਜਦੋਂ ਉਹ ਇਸ ਸਾਲ ਜਨਵਰੀ ’ਚ ਪਾਬੰਦੀਸ਼ੁਦਾ ਦਹਿਸ਼ਤੀ ਜਥੇਬੰਦੀ ਹਿਜ਼ਬੁਲ ਮੁਜਾਹਿਦੀਨ ’ਚ ਸ਼ਾਮਲ ਹੋ ਗਿਆ ਸੀ। ਪੁਲੀਸ ਨੇ ਦੱਸਿਆ ਕਿ ਉਹ ਅੱਜ ਸਵੇਰੇ ਕੁਪਵਾੜਾ ਜ਼ਿਲ੍ਹੇ ਦੇ ਹੰਦਵਾੜਾ ਇਲਾਕੇ ਦੇ ਪਿੰਡ ਸ਼ਤਗੁੰਡ ’ਚ ਮੁਕਾਬਲੇ ਦੌਰਾਨ ਮਾਰਿਆ ਗਿਆ। ਇਕ ਹੋਰ ਹਿਜ਼ਬੁਲ ਦਹਿਸ਼ਤਗਰਦ ਆਸ਼ਿਕ ਹੁਸੈਨ, ਜੋ ਹੰਦਵਾੜਾ ਦੇ ਲੰਗੇਟ ਇਲਾਕੇ ਦਾ ਵਸਨੀਕ ਸੀ, ਅਪਰੇਸ਼ਨ ਦੌਰਾਨ ਮਾਰਿਆ ਗਿਆ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਦੇ ਦੋ ਜਵਾਨ ਵੀ ਮੁਕਾਬਲੇ ਦੌਰਾਨ ਜ਼ਖ਼ਮੀ ਹੋਏ ਹਨ। ਮੁਕਾਬਲਾ ਤੜਕੇ ਉਸ ਸਮੇਂ ਸ਼ੁਰੂ ਹੋਇਆ ਜਦੋਂ ਵਾਨੀ ਅਤੇ ਦੋ ਹੋਰ ਦਹਿਸ਼ਤਗਰਦਾਂ ਦੀ ਪਿੰਡ ’ਚ ਮੌਜੂਦਗੀ ਬਾਰੇ ਪੁਖ਼ਤਾ ਸੂਹ ਮਿਲੀ। ਅਧਿਕਾਰੀ ਨੇ ਕਿਹਾ ਕਿ ਪੁਲੀਸ ਅਤੇ ਹੋਰ ਸੁਰੱਖਿਆ ਬਲਾਂ ਦੇ ਜਵਾਨਾਂ ’ਤੇ ਘਿਰੇ ਹੋਏ ਦਹਿਸ਼ਤਗਰਦਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਇਹ ਮੁਕਾਬਲਾ ਸਵੇਰੇ 11 ਵਜੇ ਤਕ ਚਲਿਆ। ਪੜ੍ਹਾਈ-ਲਿਖਾਈ ’ਚ ਹੁਸ਼ਿਆਰ ਵਾਨੀ ਨੇ ਜਵਾਹਰ ਨਵੋਦਿਆ ਵਿਦਿਆਲਿਆ ਅਤੇ ਸੈਨਿਕ ਸਕੂਲ ਮਾਨਸਬਲ ਤੋਂ ਮੁੱਢਲੀ ਸਿੱਖਿਆ ਹਾਸਲ ਕੀਤੀ ਸੀ ਅਤੇ ਉੱਤਰੀ ਕਸ਼ਮੀਰ ’ਚ ਉਹ ਦਹਿਸ਼ਤਗਰਦ ਭਰਤੀ ਕਰਨ ਦਾ ਮੁਖੀ ਸਮਝਿਆ ਜਾਂਦਾ ਸੀ। ਕਾਨੂੰਨੀ ਪ੍ਰਕਿਰਿਆ ਮਗਰੋਂ ਵਾਨੀ ਦੀ ਦੇਹ ਪਰਿਵਾਰ ਨੂੰ ਅੰਤਿਮ ਰਸਮਾਂ ਲਈ ਸੌਂਪ ਦਿੱਤੀ ਗਈ ਜਿਥੇ 10 ਹਜ਼ਾਰ ਤੋਂ ਵੱਧ ਲੋਕਾਂ ਨੇ ਹਿੱਸਾ ਲਿਆ। ਜਿਵੇਂ ਹੀ ਵਾਨੀ ਦੀ ਮੌਤ ਦੀ ਖ਼ਬਰ ਫੈਲੀ ਤਾਂ ਲੋਕ ਸੜਕਾਂ ’ਤੇ ਨਿਕਲ ਆਏ ਅਤੇ ਕੁਝ ਥਾਵਾਂ ਉਪਰ ਉਨ੍ਹਾਂ ਸੁਰੱਖਿਆ ਬਲਾਂ ’ਤੇ ਪੱਥਰਾਅ ਕੀਤਾ। ਅਧਿਕਾਰੀਆਂ ਨੇ ਇਹਤਿਆਤ ਵਜੋਂ ਸਕੂਲ, ਵਿਦਿਅਕ ਅਦਾਰੇ ਅਤੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ। ਵੱਖਵਾਦੀ ਆਗੂਆਂ ਨੇ ਸ਼ੁੱਕਰਵਾਰ ਨੂੰ ਵਾਦੀ ’ਚ ਬੰਦ ਰੱਖਣ ਦਾ ਐਲਾਨ ਕੀਤਾ ਹੈ। ਉਧਰ ਅਣਪਛਾਤੇ ਬੰਦੂਕਧਾਰੀਆਂ ਨੇ ਸ਼ੋਪੀਆਂ ਜ਼ਿਲ੍ਹੇ ’ਚ ਹੁਰੀਅਤ ਕਾਨਫਰੰਸ ਦੇ ਕਾਰਕੁਨ ਮੌਲਵੀ ਤਾਰਿਕ ਅਹਿਮਦ ਗਨਾਈ ਨੂੰ ਮਾਰ ਦਿੱਤਾ।ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਰਾਸ਼ਟਰੀ ਵਿੱਚ ਹੋਰ
ਯੂਥ ਕਾਂਗਰਸ ਵੱਲੋਂ ਐੱਮ.ਜੇ. ਅਕਬਰ ਖ਼ਿਲਾਫ਼ ਪ੍ਰਦਰਸ਼ਨ

ਨਵੀਂ ਦਿੱਲੀ, 15 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਕਾਂਗਰਸ ਦੀ ਯੂਥ ਇਕਾਈ ਵੱਲੋਂ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਕੇਂਦਰੀ ਵਿਦੇਸ਼ ਰਾਜ ਮੰਤਰੀ ਐੱਮ.ਜੇ. ਅਕਬਰ ਖ਼ਿਲਾਫ਼ ਅੱਜ ਪ੍ਰਦਰਸ਼ਨ ਕੀਤਾ ਗਿਆ ਤੇ ਉਨ੍ਹਾਂ ਦੇ ਅਸਤੀਫੇ ਦੀ ਮੰਗ ਕੀਤੀ ਗਈ।

ਭਾਰਤ ਤੇ ਨੇਪਾਲ ਵਿਚਾਲੇ ਸ਼ੁਰੂ ਤੋਂ ਹੀ ਧਰਮ ਤੇ ਸੰਸਕਾਰਾਂ ਦੀ ਸਾਂਝ: ਡਾ. ਮਿਨਹਾਸ

ਨਵੀਂ ਦਿੱਲੀ, 15 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਗੁਰੂ ਨਾਨਕ ਪਬਲਿਕ ਸਕੂਲ ਰਾਜੌਰੀ ਗਾਰਡਨ ਦੇ ਪ੍ਰਿੰਸੀਪਲ ਅਤੇ ਨੇਪਾਲ ਤੇ ਭਾਰਤ ਦੇ ਸਬੰਧਾਂ ਬਾਰੇ ਪ੍ਰਚਾਰ ਕਰਨ ਵਾਲੇ ਸਮਰਸਤਾ ਮਿਸ਼ਨ ਦੇ ਮੁੱਖ ਸਲਾਹਕਾਰ ਡਾ. ਐੱਸ.ਐੱਸ. ਮਿਨਹਾਸ ਦੀ ਨਿਗਰਾਨੀ ਹੇਠ ਸਕੂਲ ਦੇ ਬੇਬੇ ਨਾਨਕੀ ਹਾਲ ਵਿੱਚ ਇਕ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਨੇਪਾਲ ਦੇ ਉਪ ਰਾਸ਼ਟਰਪਤੀ ਦੇ ਮੁੱਖ ਸਲਾਹਕਾਰ ਮਹਾਂਵੀਰ ਪ੍ਰਸਾਦ ਤੋੜੀ ਮੁੱਖ ਮਹਿਮਾਨ ਵਜੋਂ ਅਤੇ ਨੇਪਾਲ ਦੇ ਈਸਟ-ਵੈਸਟ ਲਾਅ ਫਰਮ ਸੁਪਰੀਮ ਕੋਰਟ ਦੇ ਐਡਵੋਕੇਟ ਕੁਲਦੀਪ ਸ਼ਰਮਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

ਜਿਨਸੀ ਸ਼ੋਸ਼ਣ ਦੇ ਦੋਸ਼ਾਂ ਖ਼ਿਲਾਫ਼ ਅਕਬਰ ਅਦਾਲਤ ਪੁੱਜੇ

ਨਵੀਂ ਦਿੱਲੀ, 15 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਤਾਕਤਵਰ ਤੇ ਰਸੂਖ਼ਵਾਨਾਂ ਦੇ ਗਲਿਆਰਿਆਂ ਵਿਚੋਂ ਗੁਜ਼ਰਦੀ ਹੋਈ ‘ਮੀ ਟੂ’ ਲਹਿਰ ਹੁਣ ਆਖ਼ਰਕਾਰ ਅਦਾਲਤ ਦੀਆਂ ਬਰੂਹਾਂ ’ਤੇ ਅੱਪੜ ਗਈ ਹੈ। ਕੇਂਦਰੀ ਮੰਤਰੀ ਐੱਮ.ਜੇ. ਅਕਬਰ ਨੇ ਉਨ੍ਹਾਂ ਉੱਤੇ ਜਿਨਸੀ ਦੁਰਵਿਹਾਰ ਦੇ ਦੋਸ਼ ਲਾਉਣ ਵਾਲੀ ਪੱਤਰਕਾਰ ਪ੍ਰਿਆ ਰਾਮਾਨੀ ਖ਼ਿਲਾਫ਼ ਅੱਜ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੈ। ਪੱਤਰਕਾਰ ਪ੍ਰਿਆ ਰਾਮਾਨੀ ਨੇ ਕਿਹਾ ਹੈ ਕਿ ਉਹ ਕੇਂਦਰੀ ਮੰਤਰੀ ਵਲੋਂ ਦਾਇਰ ਕੀਤੇ ਮਾਣਹਾਨੀ ਮੁਕੱਦਮੇ ਦਾ ਸਾਹਮਣਾ ਕਰਨ ਲਈ ਤਿਆਰ ਹਨ। ਉਨ੍ਹਾਂ ਕੇਂਦਰੀ ਮੰਤਰੀ ਦੇ ਬਿਆਨ ’ਤੇ ਨਿਰਾਸ਼ਾ ਜ਼ਾਹਿਰ ਕਰਦਿਆਂ ਕਿਹਾ ਕਿ ਅਕਬਰ ਸ਼ਾਇਦ ‘ਧਮਕਾ ਕੇ ਤੇ ਜ਼ਲੀਲ’ ਕਰਕੇ ਦੋਸ਼ ਲਾਉਣ ਵਾਲਿਆਂ ਨੂੰ ਚੁੱਪ ਕਰਵਾਉਣਾ ਚਾਹੁੰਦੇ ਹਨ।

ਮੋਦੀ ਨੇ ਤੇਲ ਉਤਪਾਦਕਾਂ ਤੋਂ ਰਾਹਤ ਮੰਗੀ

ਨਵੀਂ ਦਿੱਲੀ, 15 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਸਾਊਦੀ ਅਰਬ ਜਿਹੇ ਵੱਡੇ ਤੇਲ ਉਤਪਾਦਕਾਂ ਨੂੰ ਆਗਾਹ ਕੀਤਾ ਹੈ ਕਿ ਕੱਚੇ ਤੇਲ ਦੀਆਂ ਚੜ੍ਹ ਰਹੀਆਂ ਕੀਮਤਾਂ ਕਾਰਨ ਆਲਮੀ ਅਰਥਚਾਰੇ ਨੂੰ ਸੱਟ ਵੱਜ ਰਹੀ ਹੈ ਤੇ ਉਨ੍ਹਾਂ ਤਰਜ਼-ਏ-ਅਦਾਇਗੀ ਬਾਰੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਦਿਨੋ ਦਿਨ ਡਿਗ ਰਹੀ ਮੁਕਾਮੀ ਕਰੰਸੀ ਨੂੰ ਥੋੜ੍ਹਾ ਢਾਰਸ ਮਿਲ ਸਕੇ।
ਭਾਰਤ ਇਸ ਵਕਤ ਦੁਨੀਆਂ ਦਾ ਤੀਜਾ ਸਭ ਤੋਂ ਵੱਡਾ ਤੇਲ ਖਪਤਕਾਰ ਮੁਲਕ ਹੈ। ਪਿਛਲੇ ਦੋ ਮਹੀਨਿਆਂ ਤੋਂ ਤੇਲ ਕੀਮਤਾਂ ਚੜ੍ਹਨ ਕਾਰਨ ਲੋਕਾਂ ਦਾ ਤ੍ਰਾਹ ਨਿਕਲਿਆ ਪਿਆ ਹੈ ਤੇ ਮਹਿੰਗਾਈ ਦਰ ਬੇਕਾਬੂ ਹੋਣ ਦਾ ਖਦਸ਼ਾ ਹੈ। ਨਾਲ ਹੀ ਰੁਪਏ ਦੀ ਹਾਲਤ ਪਤਲੀ ਹੋਣ ਕਰ ਕੇ ਵਪਾਰ ਘਾਟਾ ਬਹੁਤ ਜ਼ਿਆਦਾ ਵਧਦਾ ਜਾ ਰਿਹਾ ਹੈ। ਅਗਲੇ ਸਾਲ ਚੋਣਾਂ ਦੇ ਮੱਦੇਨਜ਼ਰ ਸਰਕਾਰ ਮੁਸ਼ਕਲ ਹਾਲਾਤ ਵਿਚ ਘਿਰੀ ਜਾਪਦੀ ਹੈ। ਦੁਨੀਆਂ ਦੀਆਂ ਕਾਰਪੋਰੇਟ ਕੰਪਨੀਆਂ ਦੇ ਮੁਖੀਆਂ (ਸੀਈਓਜ਼) ਦੀ

ਸੂਟ-ਬੂਟ ਵਾਲਿਆਂ ਨੂੰ ਜੱਫੀਆਂ ਪਾਉਂਦੇ ਨੇ ਮੋਦੀ: ਰਾਹੁਲ

ਦਤੀਆ (ਮੱਧ ਪ੍ਰਦੇਸ਼, 15 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਨ ਵਿੱਚ ਗ਼ਰੀਬਾਂ ਲਈ ਕੋਈ ਥਾਂ ਨਹੀਂ ਸਗੋਂ ਉਹ ਤਾਂ ਨੀਰਵ ਮੋਦੀ, ਮੇਹੁਲ ਚੋਕਸੀ ਅਤੇ ਅਨਿਲ ਅੰਬਾਨੀ ਜਿਹੇ ਕਾਰੋਬਾਰੀਆਂ ਦੀ ਸੋਹਬਤ ਮਾਣਦੇ ਹਨ।

ਸ਼ਬਰੀਮਾਲਾ: ਭਾਜਪਾ ਵੱਲੋਂ ਕੇਰਲਾ ਦੀ ਰਾਜਧਾਨੀ ’ਚ ਵੱਡੀ ਰੈਲੀ

ਤਿਰੂਵਨੰਤਪੁਰਮ, 15 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) :  ਸ਼ਬਰੀਮਾਲਾ ਮੰਦਰ ’ਚ ਮਹਿਲਾਵਾਂ ਦੇ ਦਾਖ਼ਲੇ ਦੀ ਇਜਾਜ਼ਤ ਦੇਣ ਵਾਲੇ ਸੁਪਰੀਮ ਕੋਰਟ ਦੇ ਫ਼ੈਸਲੇ ਖ਼ਿਲਾਫ਼ ਅੱਜ ਹਜ਼ਾਰਾਂ ਭਾਜਪਾ ਵਰਕਰਾਂ ਨੇ ਸਕੱਤਰੇਤ ਵੱਲ ਮਾਰਚ ਕੱਢਿਆ। ਭਗਵਾਨ ਅਯੱਪਾ ਦੀ ਜੈ ਜੈਕਾਰ ਅਤੇ ਤਸਵੀਰਾਂ ਨਾਲ ਵੱਡੀ ਗਿਣਤੀ ’ਚ ਭਾਜਪਾ ਵਰਕਰ ਇਸ ਮਾਰਚ ’ਚ ਪਹੁੰਚੇ। ਖੱਬੇ ਪੱਖੀ ਸਰਕਾਰ ਵੱਲੋਂ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਲਾਗੂ ਕਰਨ ਖ਼ਿਲਾਫ਼ ਇਹ ਮਾਰਚ ਕੱਢਿਆ ਗਿਆ।

ਰਾਫ਼ਾਲ ਸੌਦੇ ’ਤੇ ਸ਼ਤਰੂਘਨ ਨੇ ਆਪਣੀ ਸਰਕਾਰ ਘੇਰੀ

ਮੁਜ਼ੱਫਰਨਗਰ, 15 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) :  ਰੁੱਸੇ ਹੋਏ ਭਾਜਪਾ ਆਗੂ ਸ਼ਤਰੂਘਨ ਸਿਨਹਾ ਨੇ ਰਾਫ਼ਾਲ ਸੌਦੇ ’ਤੇ ਕੇਂਦਰ ਦੀ ਭਾਜਪਾ ਸਰਕਾਰ ਦੀ ਨੁਕਤਾਚੀਨੀ ਕੀਤੀ ਹੈ। ਉਨ੍ਹਾਂ ਕਿਹਾ ਕਿ ਫਰਾਂਸ ਦੇ ਸਾਬਕਾ ਰਾਸ਼ਟਰਪਤੀ ਫਰਾਂਸਵਾ ਔਲਾਂਦ ਨੇ ਕਿਹਾ ਹੈ ਕਿ ਭਾਰਤ ਸਰਕਾਰ ਨੇ ਸੌਦੇ ਲਈ ਰਿਲਾਇੰਸ ਡਿਫੈਂਸ ਦਾ ਨਾਮ ਪ੍ਰਸਤਾਵਿਤ ਕੀਤਾ ਸੀ।

ਏਅਰ ਇੰਡੀਆ ਦੀ ਹੋਸਟੈੱਸ ਜਹਾਜ਼ ਤੋਂ ਡਿੱਗੀ

ਮੁੰਬਈ, 15 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਇਥੇ ਛਤਰਪਤੀ ਸ਼ਿਵਾਜੀ ਅੰਤਰਰਾਜੀ ਹਵਾਈ ਅੱਡੇ ’ਤੇ ਉਡਾਣ ਭਰਨ ਨੂੰ ਤਿਆਰ ਇਕ ਜਹਾਜ਼ ’ਚੋਂ 53 ਸਾਲਾ ਏਅਰ ਹੋਸਟੈੱਸ ਹਰਸ਼ਾ ਲੋਬੋ ਡਿੱਗ ਗਈ ਅਤੇ ਗੰਭੀਰ ਜ਼ਖ਼ਮੀ ਹੋ ਗਈ। ਇਹ ਜਾਣਕਾਰੀ ਏਅਰ ਲਾਈਨ ਅਤੇ ਹਸਪਤਾਲ ਪ੍ਰਸ਼ਾਸਨ ਨੇ ਦਿੱਤੀ।

ਸੀਬੀਆਈ ਨੇ ਨਜੀਬ ਅਹਿਮਦ ਕੇਸ ਕੀਤਾ ਬੰਦ

ਨਵੀਂ ਦਿੱਲੀ, 15 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਸੀਬੀਆਈ ਨੇ ਆਖ਼ਰਕਾਰ ਜੇਐਨਯੂ ਦੇ ਗੁਆਚੇ ਵਿਦਿਆਰਥੀ ਨਜੀਬ ਅਹਿਮਦ ਦੀ ਜਾਂਚ ਦੇ ਕੇਸ ਨੂੰ ਬੰਦ ਕਰ ਦਿੱਤਾ ਹੈ। ਸੂਤਰਾਂ ਅਨੁਸਾਰ ਸੀਬੀਆਈ ਵੱਲੋਂ ਨਜੀਬ ਅਹਿਮਦ ਦੀ ਭਾਲ ਸਬੰਧੀ ਚੁੱਕੇ ਗਏ ਸਾਰੇ ਕਦਮ

ਕੌਮੀ ਸੰਗ੍ਰਹਿ ਨੂੰ ਨੇਤਾਜੀ ਬਾਰੇ ਜਵਾਬ ਦੇਣ ਦਾ ਹੁਕਮ

ਨਵੀਂ ਦਿੱਲੀ, 15 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਕੇਂਦਰੀ ਸੂਚਨਾ ਕਮਿਸ਼ਨ ਨੇ ਪ੍ਰਧਾਨ ਮੰਤਰੀ ਦਫ਼ਤਰ ਕੋਲ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਜਿਉਂਦੇ ਜਾਂ ਮ੍ਰਿਤਕ ਹੋਣ ਬਾਰੇ ਪਾਈ ਇਕ ਆਰਟੀਆਈ ਅਰਜ਼ੀ ਬਾਰੇ ਕੌਮੀ ਸੰਗ੍ਰਹਿ ਵਿਭਾਗ ਨੂੰ ‘ਸੰਖੇਪ ਤੇ ਸਿਰਫ਼ ਬਣਦਾ ਉੱਤਰ’ ਦੇਣ ਲਈ ਕਿਹਾ ਹੈ। ਅਰਜ਼ੀਕਰਤਾ ਅਵਧੇਸ਼ ਕੁਮਾਰ ਚਤੁਰਵੇਦੀ ਨੇ ਇਹ ਵੀ ਪੁੱਛਿਆ ਸੀ ਕਿ ਪ੍ਰਧਾਨ ਮੰਤਰੀ ਨੇ ਬੋਸ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ਮੌਕੇ 2015 ਤੇ 2016 ਵਿਚ ਸ਼ਰਧਾਂਜਲੀ ਕਿਉਂ ਦਿੱਤੀ।

ਰਾਫ਼ਾਲ: ਰਾਹੁਲ ਨੇ ਲੜਾਈ ‘ਹਾਲ’ ਦੇ ਦਰਾਂ ਤੱਕ ਲਿਆਂਦੀ

ਬੰਗਲੌਰ, 13 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਦੇਸ਼ ਦੀ ਮੋਦੀ ਸਰਕਾਰ ਵਿਰੁੱਧ ਰਾਫ਼ਾਲ ਲੜਾਕੂ ਜਹਾਜ਼ਾਂ ਦੀ ਖ਼ਰੀਦ ਵਿੱਚ ਹੋਏ ਕਥਿਤ ਭ੍ਰਿਸ਼ਟਾਚਾਰ ਖ਼ਿਲਾਫ਼ ਆਪਣੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਇੱਥੇ ਹਿੰਦੋਸਤਾਨ ਅਰਨੌਟੀਕਲ ਲਿਮਿਟਿਡ (ਹਾਲ) ਦੇ ਸੇਵਾਮੁਕਤ ਅਤੇ ਮੌਜੂਦਾ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੇ ਹੱਕ ਮਾਰੇ ਜਾਣ ’ਤੇ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਮੋਦੀ ਸਰਕਾਰ ਉੱਤੇ ਸਰਕਾਰੀ ਮਾਲਕੀ ਵਾਲੀ ਅਹਿਮ ਯੁੱਧਨੀਤਕ ਹਵਾਬਾਜ਼ੀ ਕੰਪਨੀ ਨੂੰ ਤਬਾਹ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਮੁਲਾਜ਼ਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਫ਼ਾਲ ਉਨ੍ਹਾਂ ਦਾ ਹੱਕ ਸੀ।

ਅਕਬਰ ’ਤੇ ਵਿਦੇਸ਼ੀ ਪੱਤਰਕਾਰ ਵੱਲੋਂ ਦੋਸ਼; ਭਾਜਪਾ ਵੱਲੋਂ ਫ਼ੈਸਲਾ ਅੱਜ

ਨਵੀਂ ਦਿੱਲੀ, 13 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਜਿਨਸੀ ਸ਼ੋਸ਼ਣ ਦੇ ਦੋਸ਼ਾਂ ’ਚ ਘਿਰੇ ਕੇਂਦਰੀ ਮੰਤਰੀ ਐਮ ਜੇ ਅਕਬਰ ਐਤਵਾਰ ਨੂੰ ਵਤਨ ਪਰਤ ਰਹੇ ਹਨ। ਉਨ੍ਹਾਂ ’ਤੇ ਲੱਗੇ ਦੋੋਸ਼ਾਂ ਮਗਰੋਂ ਭਾਜਪਾ ਅਕਬਰ ਤੋਂ ਸਫਾਈ ਮੰਗਣ ਦੇ ਰੌਂਅ ’ਚ ਹੈ ਅਤੇ ਮੰਨਿਆ ਜਾ ਰਿਹਾ ਹੈ ਕਿ ਸਰਕਾਰ ਦਾ ਅਕਸ ਸਾਫ਼ ਰੱਖਣ ਲਈ ਉਨ੍ਹਾਂ ਦਾ ਅਸਤੀਫ਼ਾ ਵੀ ਲਿਆ ਜਾ ਸਕਦਾ ਹੈ। ਵਿਦੇਸ਼ ਰਾਜ ਮੰਤਰੀ ਨੇ ਅਜੇ ਤਕ ਆਪਣੇ ’ਤੇ ਲੱਗੇ ਦੋਸ਼ਾਂ ਦਾ ਜਵਾਬ ਨਹੀਂ ਦਿੱਤਾ ਹੈ। ਉਧਰ ਸੀਐਨਐਨ ਦੀ ਪੱਤਰਕਾਰ ਨੇ ਖ਼ੁਲਾਸਾ ਕੀਤਾ ਹੈ ਕਿ

ਕਾਂਗਰਸੀ ਵਿਧਾਇਕ ਭਾਜਪਾ ਵਿੱਚ ਸ਼ਾਮਲ

ਬਿਲਾਸਪੁਰ, 13 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਛੱਤੀਸਗੜ੍ਹ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਰਾਮਦਿਆਲ ਉੂਈਕ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦੇ ਭਾਜਪਾ ਦਾ ਪੱਲਾ ਫੜਨ ਨਾਲ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਉੂਈਕ ਪਾਲੀ ਤਾਨਾਖਾਰ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਹਨ। ਉਹ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅਤੇ ਮੁੱਖ ਮੰਤਰੀ ਰਮਨ ਸਿੰਘ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। ਇਸ ਮੌਕੇ ਭਾਜਪਾ ਦੇ ਸੂਬਾ ਪ੍ਰਧਾਨ ਧਰਮਲਾਲ ਕੌਸ਼ਿਕ ਵੀ ਮੌਜੂਦ ਸਨ।

ਗੁਹਾਟੀ ਵਿੱਚ ਬੰਬ ਧਮਾਕਾ, ਔਰਤ ਸਣੇ ਚਾਰ ਜ਼ਖ਼ਮੀ

ਗੁਹਾਟੀ, 13 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) :  ਅਸਾਮ ਦੇ ਸ਼ਹਿਰ ਗੁਹਾਟੀ ਵਿੱਚ ਹੋਏ ਬੰਬ ਧਮਾਕੇ ਵਿੱਚ ਇੱਕ ਔਰਤ ਸਣੇ ਚਾਰ ਵਿਅਕਤੀ ਜ਼ਖ਼ਮੀ ਹੋ ਗਏ। ਪੁਲੀਸ ਸੂਤਰਾਂ ਅਨੁਸਾਰ ਧਮਾਕਾ ਸੁਕਲੇਸ਼ਵਰ ਘਾਟ ਇਲਾਕੇ ਦੇ ਪਾਨ ਬਾਜ਼ਾਰ ਦੇ ਫੁੱਟਪਾਥ ’ਤੇ ਹੋਇਆ। ਘਟਨਾ ਸਥਾਨ ਉੱਤੇ ਪੁੱਜੇ ਡੀਜੀਪੀ ਕੁਲਾਧਰ ਸੈਕੀਆ ਅਨੁਸਾਰ ਧਮਾਕਾ 11:45 ਵਜੇ ਦੇ ਕਰੀਬ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਪਿੱਛੇ ਸਰਗਰਮ ਅਨਸਰਾਂ ਅਤੇ ਧਮਾਕੇ ਵਿੱਚ ਵਰਤੀ ਵਿਸਫੋਟਕ ਸਮੱਗਰੀ ਬਾਰੇ ਵੱਖ ਵੱਖ ਪਹਿਲੂਆਂ ਤੋਂ ਜਾਂਚ ਜਾਰੀ ਹੈ। ਉਨ੍ਹਾਂ ਦੱਸਿਆ ਕਿ ਬੰਬ ਸਕੁਐਡ ਦੇ ਮਾਹਿਰ ਬੁਲਾਏ ਗਏ ਹਨ। ਧਮਾਕੇ ਦੌਰਾਨ ਘਟਨਾ ਸਥਾਨ ਦੇ ਕੋਲ ਦੀ ਗੁਜ਼ਰਦੀ ਇੱਕ ਬੱਸ ਦੇ ਸੀਸ਼ਿਆਂ ਉੱਤੇ ਜਾ ਕੇ ਵੱਜੇ ਮਲਬੇ ਕਾਰਨ ਬੱਸ

ਸ਼ਬਰੀਮਾਲਾ ਮੰਦਿਰ ਬਾਰੇ ਫ਼ੈਸਲੇ ਖ਼ਿਲਾਫ਼ ਲੋਕ ਸੜਕਾਂ ’ਤੇ

ਤਿਰੂਵਨੰਤਪੁਰਮ, 13 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਕੇਰਲ ਦੇ ਸ਼ਬਰੀਮਾਲਾ ਮੰਦਿਰ ਵਿੱਚ ਸਭਨਾਂ ਉਮਰ ਦੀਆਂ ਔਰਤਾਂ ਦੇ ਦਾਖਲੇ ਦੀ ਮਨਜ਼ੂਰੀ ਦੇਣ ਦੇ ਸੁਪਰੀਮ ਕੋਰਟ ਦੇ ਫੈਸਲੇ ਨੂੰ ਲਾਗੂ ਕਰਨ ਖ਼ਿਲਾਫ਼ ਭਗਵਾਨ ਅਯੱਪਾ ਦੇ ਹਜ਼ਾਰਾਂ ਸ਼ਰਧਾਲੂ ਸ਼ਨਿਚਰਵਾਰ ਨੂੰ ਸੜਕਾਂ ’ਤੇ ਆ ਗਏ। ਦੂਜੇ ਪਾਸੇ ਸਮਾਜਿਕ ਕਾਰਜਕਰਤਾ ਤਿ੍ਪਤੀ ਦੇਸਾਈ ਨੇ ਛੇਤੀ ਹੀ ਮੰਦਿਰ ਵਿੱਚ ਦਰਸ਼ਨ ਲਈ ਜਾਣ ਦਾ ਐਲਾਨ ਕੀਤਾ ਹੈ। ਕਮਿਊਨਿਸਟ ਪਾਰਟੀ(ਮਾਰਕਸਵਾਦੀ) ਦੀ

ਸੁਰੱਖਿਆ ਗਾਰਡ ਨੇ ਜੱਜ ਦੀ ਪਤਨੀ ਅਤੇ ਪੁੱਤਰ ਨੂੰ ਗੋਲੀਆਂ ਮਾਰੀਆਂ

ਗੁਰੂਗ੍ਰਾਮ, 13 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਇਥੇ ਸੈਕਟਰ 49 ਦੀ ਮਾਰਕਿਟ ਵਿੱਚ ਅੱਜ ਸੈਸ਼ਨ ਜੱਜ ਦੀ ਪਤਨੀ ਅਤੇ ਪੁੱਤਰ ਨੂੰ ਉਨ੍ਹਾਂ ਦੇ ਨਿਜੀ ਸੁਰੱਖਿਆ ਗਾਰਡ ਨੇ ਕਥਿਤ ਤੌਰ ’ਤੇ ਗੋਲੀਆਂ ਮਾਰ ਦਿੱਤੀਆਂ। ਡੀਸੀਪੀ ਪੂਰਬ ਸੁਲੋਚਨਾ ਗਜਰਾਜ ਨੇ ਦੱਸਿਆ

ਹਿਜ਼ਬੁਲ ਦਾ ਅਤਿਵਾਦੀ ਮੁਕਾਬਲੇ ਵਿਚ ਹਲਾਕ

ਸ੍ਰੀਨਗਰ, 13 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਹਿਜ਼ਬੁਲ ਮੁਜਾਹਿਦੀਨ ਦਾ ਇਕ ਅਤਿਵਾਦੀ ਅੱਜ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲੇ ਵਿਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ਵਿਚ ਮਾਰਿਆ ਗਿਆ। ਉਸ ਦੀ ਪਛਾਣ ਸਬੀਰ ਅਹਿਮਦ ਡਾਰ ਵਜੋਂ ਹੋਈ ਹੈ ਤੇ ਬਾਬਗੁੰਡ ਇਲਾਕੇ

ਰਾਜਸਥਾਨ ਵਿੱਚ ‘ਜ਼ੀਕਾ’ ਦੇ ਮਰੀਜ਼ਾਂ ਦੀ ਗਿਣਤੀ ਵਧੀ

ਨਵੀਂ ਦਿੱਲੀ, 13 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) :   ਕੌਮੀ ਮਲੇਰੀਆ ਰਿਸਰਚ ਇੰਸਟੀਚਿਊਟ ਦੀ ਟੀਮ ਨੇ ਅੱਜ ਜੈਪੁਰ ਦੇ ਕਈ ਇਲਾਕਿਆਂ ਵਿੱਚ ਮੱਛਰਾਂ ਦੇ ਨਮੂਨੇ ਇਕੱਠੇ ਕੀਤੇ। ਅਜਿਹਾ ਕੀਤੇ ਜਾਣ ਦਾ ਕਾਰਨ ਰਾਜਸਥਾਨ ਦੀ ਰਾਜਧਾਨੀ ਵਿੱਚ ਜ਼ੀਕਾ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਵਧਣਾ ਦੱਸਿਆ ਜਾ ਰਿਹਾ ਹੈ।

ਸਮੂਹਿਕ ਜਬਰ ਜਨਾਹ: ਪੁਲੀਸ ਨੇ ਸ਼ੱਕੀ ਹਿਰਾਸਤ ’ਚ ਲਏ

ਮੁਜ਼ੱਫਰਨਗਰ:, 13 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਇਥੇ ਨਾਬਾਲਗ ਦਲਿਤ ਲੜਕੀ ਦੀ ਸਮੂਹਿਕ ਜਬਰ ਜਨਾਹ ਬਾਅਦ ਕੀਤੀ ਹੱਤਿਆ ਦੇ ਮਾਮਲੇ ਵਿੱਚ ਪੁਲੀਸ ਨੇ ਕਈ ਸ਼ੱਕੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਬੁੱਧਵਾਰ ਨੂੰ ਸ਼ਾਮਲੀ ਜ਼ਿਲ੍ਹੇ ਦੇ ਲੰਕ ਪਿੰਡ

ਫੌਜ ਵਿੱਚ ਵੱਡੇ ਪੱਧਰ ’ਤੇ ਸੁਧਾਰਾਂ ਦੀ ਤਿਆਰੀ

ਨਵੀਂ ਦਿੱਲੀ, 13 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) :  ਫੌਜ ਦੇ ਉੱਚ ਕਮਾਂਡਰਾਂ ਨੇ 13 ਲੱਖ ਦੀ ਵੱਡੀ ਫੌਜ ਵਿੱੱਚ ਬਦਲਾਅ ਲਈ ਵੱਡੇ ਪੱਧਰ ’ਤੇ ਸੁਧਾਰਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਵਿੱਚ ਅਫਸਰ ਕੇਡਰ ਦੇ ਪੁਨਰਗਠਨ ਦੇ ਨਾਲ ਵਧਦੇ ਖਰਚਿਆਂ ਨੂੰ ਘਟਾਉਣਾ ਸ਼ਾਮਲ ਹੈ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0065815345
Copyright © 2018, Panjabi Times. All rights reserved. Website Designed by Mozart Infotech