ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਪੰਜਾਬ

ਪੰਜਾਬ ’ਚ ਲੋਕ ਸਭਾ ਚੋਣਾਂ ਇਕੱਲੇ ਲੜਾਂਗੇ: ਕੇਜਰੀਵਾਲ

October 12, 2018 01:07 AM

ਬਠਿੰਡਾ, 11 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) :  ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਇਥੇ ਆਖਿਆ ਕਿ ਪਾਰਟੀ ਆਉਂਦੀਆਂ ਲੋਕ ਸਭਾ ਚੋਣਾਂ ਪੰਜਾਬ ’ਚ ਆਪਣੇ ਦਮ ’ਤੇ ਇਕੱਲਿਆਂ ਲੜੇਗੀ। ਉਨ੍ਹਾਂ ਸਾਫ਼ ਕੀਤਾ ਕਿ ਲੋਕ ਸਭਾ ਚੋਣਾਂ ’ਚ ‘ਆਪ’ ਵੱਲੋਂ ਸੂਬੇ ਵਿੱਚ ਕਿਸੇ ਵੀ ਸਿਆਸੀ ਧਿਰ ਨਾਲ ਗੱਠਜੋੜ ਨਹੀਂ ਕੀਤਾ ਜਾਵੇਗਾ ਅਤੇ ਸਾਰੀਆਂ ਸੀਟਾਂ ’ਤੇ ਪਾਰਟੀ ਦੇ ਉਮੀਦਵਾਰ ਉਤਾਰੇ ਜਾਣਗੇ। ਉਨ੍ਹਾਂ ‘ਆਪ’ ਦੇ ਆਗਾਮੀ ਚੋਣਾਂ ’ਚ ਤੀਸਰੇ ਬਦਲ ਵਜੋਂ ਉਭਰਨ ਦੀ ਗੱਲ ਵੀ ਆਖੀ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਸਰਕਾਰ ਲੋਕਾਂ ਨਾਲ ਝੂਠ ਬੋਲ ਕੇ ਸੱਤਾ ਵਿੱਚ ਆਈ ਜਿਸ ਦੀ ਹੁਣ ਪੋਲ ਖੁੱਲ੍ਹ ਚੁੱਕੀ ਹੈ। ਸ੍ਰੀ ਕੇਜਰੀਵਾਲ ਅਤੇ ਦਿੱਲੀ ਦੇ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅੱਜ ਬਠਿੰਡਾ ’ਚ ‘ਆਪ’ ਦੀ ਵਿਧਾਇਕ ਰੁਪਿੰਦਰ ਕੌਰ ਰੂਬੀ ਦੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਏ ਹੋਏ ਸਨ। ਗ਼ੈਰਰਸਮੀ ਗੱਲਬਾਤ ਦੌਰਾਨ ਉਨ੍ਹਾਂ ਆਖਿਆ,‘‘ਪੰਜਾਬ ਵਿੱਚ ਸੱਤਾ ਜ਼ਰੂਰ ਬਦਲੀ ਪ੍ਰੰਤੂ ਹੋਰ ਕੁੱਝ ਵੀ ਨਹੀਂ ਬਦਲਿਆ ਹੈ। ਨਸ਼ਿਆਂ ਦੀ ਵਿਕਰੀ ਉਵੇਂ ਹੀ ਜਾਰੀ ਹੈ। ਰੁਜ਼ਗਾਰ ਸਰਕਾਰ ਦੇ ਨਹੀਂ ਸਕੀ ਅਤੇ ਕਿਸਾਨਾਂ ਦਾ ਪੂਰਾ ਕਰਜ਼ਾ ਸਿਰ ’ਤੇ ਖੜ੍ਹਾ ਹੈ।’’ ਉਨ੍ਹਾਂ ਆਖਿਆ ਕਿ ਅਸਲ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਆਪਸ ਵਿੱਚ ਰਲੇ ਹੋਏ ਹਨ ਅਤੇ ਅਜਿਹੇ ਮਾਹੌਲ ਵਿੱਚ ‘ਆਪ’ ਤੀਸਰੇ ਬਦਲ ਵਜੋਂ ਉਭਰੇਗੀ। ਉਨ੍ਹਾਂ ਦਾਅਵਾ ਕੀਤਾ ਕਿ ‘ਆਪ’ ਦੀ ਮਕਬੂਲੀਅਤ ਪੰਜਾਬ ਵਿੱਚ ਘਟੀ ਨਹੀਂ ਹੈ। ਸ੍ਰੀ ਕੇਜਰੀਵਾਲ ਨੇ ਖਹਿਰਾ ਧੜੇ ਦੇ ਸੁਆਲ ’ਤੇ ਕੋਈ ਬਹੁਤਾ ਵਿਸਥਾਰ ’ਚ ਗੱਲ ਨਹੀਂ ਕੀਤੀ ਪ੍ਰੰਤੂ ਉਨ੍ਹਾਂ ਇਹ ਜ਼ਰੂਰ ਆਖਿਆ ਕਿ ਜਲਦੀ ਹੀ ਸਾਰੇ ਇਕੱਠੇ ਦਿਖਣਗੇ। ਉਨ੍ਹਾਂ ਆਖਿਆ ਕਿ ਕੈਪਟਨ ਸਰਕਾਰ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿੱਚ ਦੋਸ਼ੀ ਪਾਏ ਗਏ ਲੋਕਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਹੈ। ਇਸੇ ਤਰ੍ਹਾਂ ਸਰਕਾਰ ਨੇ ਨਵਾਂ ਰੁਜ਼ਗਾਰ ਤਾਂ ਕੀ ਪੈਦਾ ਕਰਨਾ ਸੀ ਬਲਕਿ ਅਧਿਆਪਕਾਂ ਨੂੰ ਪੂਰੀ ਤਨਖ਼ਾਹ ਦੇਣ ਤੋਂ ਵੀ ਉਹ ਭੱਜ ਗਈ ਹੈ। ਸ੍ਰੀ ਕੇਜਰੀਵਾਲ ਨੇ ‘ਆਪ’ ਵਿਧਾਇਕ ਨਰੇਸ਼ ਯਾਦਵ ਨੂੰ ਅੱਜ ਸੰਗਰੂਰ ਜ਼ਿਲ੍ਹੇ ਦੀ ਅਦਾਲਤ ’ਚੋਂ ਰਾਹਤ ਮਿਲਣ ’ਤੇ ਟਿੱਪਣੀ ਕਰਦਿਆਂ ਕਰਦਿਆਂ ਕਿਹਾ ਕਿ ਅਦਾਲਤ ਦੇ ਫ਼ੈਸਲੇ ਨੇ ਸੱਚ ’ਤੇ ਮੋਹਰ ਲਾਈ ਹੈ। ਪਰਾਲੀ ਦੇ ਮੁੱਦੇ ਬਾਰੇ ਦਿੱਲੀ ਦੇ ਮੁੱਖ ਮੰਤਰੀ ਨੇ ਆਖਿਆ ਕਿ ਉਹ ਕੇਂਦਰੀ ਮੰਤਰੀ ਹਰਸ਼ਵਰਧਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਮਿਲੇ ਸਨ ਜਿਨ੍ਹਾਂ ਨੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਗੱਲ ਆਖੀ ਸੀ ਪ੍ਰੰਤੂ ਹਾਲੇ ਤੱਕ ਹਕੀਕੀ ਰੂਪ ਵਿੱਚ ਕਿਸੇ ਨੇ ਕੁੱਝ ਨਹੀਂ ਕੀਤਾ ਹੈ। ਪਤਾ ਲੱਗਾ ਹੈ ਕਿ ਕੇਜਰੀਵਾਲ ਨੇ ਅੱਜ ਪਾਰਟੀ ਵਿਧਾਇਕਾਂ ਨਾਲ ਪੰਜਾਬ ਦੀ ਰਣਨੀਤੀ ਬਾਬਤ ਕੁੱਝ ਨੁਕਤੇ ਵੀ ਸਾਂਝੇ ਕੀਤੇ ਹਨ ਜਿਨ੍ਹਾਂ ’ਚੋਂ ਕੁੱਝ ਖਹਿਰਾ ਧੜੇ ਨਾਲ ਸਬੰਧਤ ਹਨ। ਸ੍ਰੀ ਕੇਜਰੀਵਾਲ ਨਾਲ ਸੰਸਦ ਮੈਂਬਰ ਭਗਵੰਤ ਮਾਨ ਵੀ ਹਾਜ਼ਰ ਸਨ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਲਾਂਘਾ ਨਾ ਖੁੱਲ੍ਹਿਆ ਤਾਂ ਅਤਿਵਾਦੀਆਂ ਦੇ ਹੌਸਲੇ ਬੁਲੰਦ ਹੋਣਗੇ: ਸਿੱਧੂ

ਲੁਧਿਆਣਾ, 16 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) :  ਪੁਲਵਾਮਾ ਦਹਿਸ਼ਤੀ ਹਮਲੇ ਸਬੰਧੀ ਟਿੱਪਣੀ ਕਰਕੇ ਕਸੂਤੇ ਫਸੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸ਼ਨਿਚਰਵਾਰ ਨੂੰ ਕਿਹਾ ਹੈ ਕਿ ਜੇਕਰ ਕਰਤਾਰਪੁਰ ਸਾਹਿਬ ਲਾਂਘੇ ਨੂੰ ਨਾ ਖੋਲ੍ਹਿਆ ਗਿਆ ਤਾਂ ਦਹਿਸ਼ਤਗਰਦਾਂ ਦੇ ਹੌਸਲੇ ਬੁਲੰਦ ਹੋ ਜਾਣਗੇ।

ਮੋਮਬੱਤੀਆਂ ਜਗਾ ਕੇ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀਆਂ

ਦਸੂਹਾ, 16 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) :  ਇਥੇ ਗੁਰੂ ਤੇਗ ਬਹਾਦਰ ਖਾਲਸਾ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦਸੂਹਾ ਵਿੱਚ ਮੋਮਬੱਤੀਆਂ ਜਗ੍ਹਾ ਕੇ ਸ਼ਰਧਾਂਜਲੀ ਪੁਲਵਾਮਾ ਹਮਲੇ ਦੇ ਸ਼ਹੀਦ ਜਵਾਨਾਂ ਸ਼ਰਧਾਂਜਲੀ ਭੇਟ ਕੀਤੀ ਗਈ ਅਰਪਿਤ ਕੀਤੀ ਗਈ।

ਐੱਮਜੀਐੱਨ ਐਜੂਕੇਸ਼ਨ ਕਾਲਜ ’ਚ ਸੈਮੀਨਾਰ

ਜਲੰਧਰ, 16 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) : ਐੱਮਜੀਐੱਨ ਕਾਲਜ ਆਫ ਐਜੂਕੇਸ਼ਨ ਵਿਚ ‘ਪਰਸਨੈਲਿਟੀ ਡਿਵੈਲਪਮੈਂਟ’ ਵਿਸ਼ੇ ’ਤੇ ਵਿਸ਼ੇਸ਼ ਸੈਮੀਨਾਰ ਕਾਲਜ ਦੇ ਗਾਈਡੈਂਸ ਐਂਡ ਕਾਊਂਸਲਿੰਗ ਸੈੱਲ ਵਲੋਂ ਕੀਤਾ ਗਿਆ। ਇਸ ਮੌਕੇ ਸਿੱਖਜ਼ ਹੈਲਪਿੰਗ ਸਿੱਖਜ਼ ਐਨਜੀਓ ਅੰਮ੍ਰਿਤਸਰ ਦੇ ਦਿਲਬਾਗ ਸਿੰਘ ਤਲਵਾੜਾ ਮੁੱਖ ਬੁਲਾਰੇ ਵਜੋਂ ਪਹੁੰਚੇ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸਰੀਰ, ਮਨ ਤੇ ਆਤਮਾ ਸਾਡਾ ਹਿੱਸਾ ਹੈ। ਅਸੀਂ ਸਰੀਰ ਤੇ ਮਨ ਲਈ ਖੁਰਾਕ ਲੈਂਦੇ ਹਾਂ ਪ੍ਰੰਤੂ ਆਤਮਾ ਲਈ ਅਸੀਂ ਖੁਰਾਕ ਨਹੀਂ ਲਈ।

ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਦੇ ਫੰਡ ਨਾ ਆਉਣ ਕਾਰਨ ਰੋਸ ਪ੍ਰਦਰਸ਼ਨ

ਜਲੰਧਰ, 16 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) : ਐਚਐਮਵੀ ਕਾਲਜ ਦੀਆਂ ਵਿਦਿਆਰਥਣਾਂ ਨੇ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਤਹਿਤ ਸਰਕਾਰ ਵੱਲੋਂ ਪੈਸੇ ਨਾ ਭੇਜਣ ’ਤੇ ਡੀਸੀ ਦਫਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ। ਵੱਖ-ਵੱਖ ਕਲਾਸਾਂ ’ਚ ਪੜ੍ਹਦੀਆਂ ਵਿਦਿਆਰਥਣਾਂ ਨੇ ਦੋਸ਼ ਲਾਇਆ ਕਿ ਸਕਾਲਰਸ਼ਿੱਪ ਸਕੀਮ ਤਹਿਤ ਉਨ੍ਹਾਂ ਨੇ ਦਾਖਲਾ ਲਿਆ ਹੋਇਆ ਹੈ ਜਿਸ ਕਾਰਨ ਉਨ੍ਹਾਂ ਕੋਲੋਂ ਕਾਲਜ ਫੀਸਾਂ ਨਹੀਂ ਵਸੂਲ ਸਕਦਾ। ਦਲਿਤ ਵਿਦਿਆਰਥੀਆਂ ਨੇ ਸਿਰਫ ਯੂਨੀਵਰਸਿਟੀ ਨਾਲ ਸਬੰਧਤ ਫੀਸਾਂ ਹੀ ਦੇਣੀਆਂ ਹੁੰਦੀਆਂ ਹਨ।

ਜਥੇਬੰਦੀਆਂ ਤੇ ਸਿਆਸੀ ਪਾਰਟੀਆਂ ਵੱਲੋਂ ਪੁਲਵਾਮਾ ਅਤਿਵਾਦੀ ਹਮਲੇ ਵਿਰੁੱਧ ਪ੍ਰਦਰਸ਼ਨ

ਹੁਸ਼ਿਆਰਪੁਰ, 16 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) : ਸ੍ਰੀਨਗਰ ਦੇ ਪੁਲਵਾਮਾ ਇਲਾਕੇ ’ਚ ਹੋਏ ਅਤਿਵਾਦੀ ਹਮਲੇ ਦੇ ਰੋਸ ਵਿਚ ਭਾਜਪਾ ਵਲੋਂ ਜ਼ਿਲ੍ਹਾ ਪ੍ਰਧਾਨ ਵਿਜੇ ਪਠਾਣੀਆ ਦੀ ਅਗਵਾਈ ਹੇਠ ਅਤਿਵਾਦ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕੇਂਦਰੀ ਮੰਤਰੀ ਵਿਜੇ ਸਾਂਪਲਾ, ਸਾਬਕਾ ਕੈਬਨਿਟ ਮੰਤਰੀ ਤੀਕਸ਼ਨ ਸੂਦ ਅਤੇ ਜਗਤਾਰ ਸਿੰਘ ਸੈਣੀ ਮੌਜੂਦ ਸਨ।
ਉਨ੍ਹਾਂ ਨੇ ਅੱਤਵਾਦ ਅਤੇ ਪਾਕਿਸਤਾਨ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ। ਉਕਤ ਨੇਤਾਵਾਂ ਨੇ ਕਿਹਾ ਕਿ ਅੱਤਵਾਦ ਨੂੰ ਉਸੇ ਦੀ ਭਾਸ਼ਾ ਵਿਚ ਜਵਾਬ ਦੇਣਾ ਹੋਵੇਗਾ ਅਤੇ ਹੁਣ ਗੱਲਬਾਤ ਰਾਹੀਂ ਕੋਈ ਵੀ ਮਸਲਾ ਹੱਲ ਹੋਣ ਵਾਲਾ ਨਹੀਂ। ਰੋਸ ਪ੍ਰਦਰਸ਼ਨ ’ਚ ਪਾਰਟੀ ਦੇ ਅਹੁਦੇਦਾਰ ਤੇ ਵਰਕਰ ’ਚ ਵੱਡੀ ਗਿਣਤੀ ’ਚ ਸ਼ਾਮਿਲ ਹੋਏ।

ਸਿਆਸੀ ਨੁਮਾਇੰਦਿਆਂ ਵੱਲੋਂ ਹਮਲੇ ਦੀ ਨਿੰਦਾ

ਹੁਸ਼ਿਆਰਪੁਰ, 16 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) :  ਪੁਲਵਾਮਾ ਹਮਲੇ ਦੀ ਵੱਖ-ਵੱਖ ਜਥੇਬੰਦੀਆਂ ਨੇ ਨਿੰਦਾ ਕੀਤੀ ਹੈ। ਆਮ ਆਦਮੀ ਪਾਰਟੀ ਦੇ ਮੈਂਬਰਾਂ ਨੇ ਸਥਾਨਕ ਵਾਰ ਮੈਮੋਰੀਅਲ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਵਿਧਾਨ ਸਭਾ ਹਲਕਾ ਇੰਚਾਰਜ ਸੰਦੀਪ ਸੈਣੀ ਅਤੇ ਸ਼ਹਿਰੀ ਪ੍ਰਧਾਨ ਅਜੇ ਵਰਮਾ ਨੇ ਕਿਹਾ ਕਿ ਅਤਿਵਾਦੀ ਘਟਨਾਵਾਂ ਨੂੰ ਨੱਥ ਪਾਉਣ ਲਈ ਕੇਂਦਰ ਸਰਕਾਰ ਨੂੰ ਕੋਈ ਠੋਸ ਕਦਮ ਚੁੱਕਣਾ ਪਵੇਗਾ। ਸਾਬਕਾ ਕੇਂਦਰੀ ਰਾਜ ਮੰਤਰੀ ਸੰਤੋਸ਼ ਚੌਧਰੀ

ਮੀਂਹ ਨੇ ਵਧਾਇਆ ਕਿਸਾਨਾਂ ਦਾ ਫ਼ਿਕਰ

ਜਲੰਧਰ, 16 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) : ਮੌਸਮ ਦੇ ਵਿਗੜੇ ਮਿਜਾਜ਼ ਨੇ ਕਿਸਾਨਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ। ਦੋ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਨਾਲ ਕਣਕਾਂ ’ਤੇ ਪੀਲੀ ਕੁੰਗੀ ਦਾ ਹਮਲਾ ਹੋਣ ਦਾ ਡਰ ਜ਼ਿਆਦਾ ਵਧ ਗਿਆ ਹੈ। ਇਸ ਗੱਲ ਨੂੰ ਲੈ ਕੇ ਖੇਤੀਬਾੜੀ ਵਿਭਾਗ ਦੇ ਮਾਹਿਰ ਵੀ ਚਿੰਤਤ ਹਨ। ਮੀਂਹ ਨੇ ਆਲੂਆਂ ਦੀ ਫਸਲ ਨੂੰ ਨੁਕਸਾਨ ਪਹੁੰਚਾਉਣਾ ਸ਼ੁਰੂ ਕਰ ਦਿੱਤਾ ਹੈ। ਆਲੂਆਂ ਦੀਆਂ ਵੇਲਾਂ ਵੱਢ ਚੁੱਕੇ ਕਿਸਾਨਾਂ ਨੇ ਮੀਂਹ ਦੇ ਪਾਣੀ ਨੂੰ ਖੇਤਾਂ ਵਿਚੋਂ ਕੱਢਣ ਲਈ ਡੂੰਘੇ ਟੋਏ ਪੁੱਟੇ ਹੋਏ ਹਨ। ਖੇਤੀਬਾੜੀ ਵਿਭਾਗ ਦੇ ਸੀਨੀਅਰ ਅਧਿਕਾਰੀ ਡਾ. ਨਰੇਸ਼ ਗੁਲਾਟੀ ਨੇ ਦੱਸਿਆ ਕਿ ਪਿਛਲੇ ਦਿਨਾਂ ਤੋਂ ਪੈ ਰਹੇ ਮੀਂਹ ਨਾਲ ਮੌਸਮ ਠੰਢਾ ਹੋਣ ਕਾਰਨ ਕਣਕ ’ਤੇ ਪੀਲੀ ਕੁੰਗੀ ਦਾ ਹਮਲਾ ਹੋਣ ਦਾ ਡਰ ਬਣ ਗਿਆ ਹੈ। ਉਨ੍ਹਾਂ ਕਿਸਾਨਾਂ ਨੂੰ ਚੌਕਸ ਕਰਦਿਆਂ ਕਿਹਾ ਕਿ ਉਹ ਰੋਜ਼ਾਨਾ ਖੇਤਾਂ ਵਿਚ ਗੇੜਾ ਰੱਖਣ। ਜਿਥੇ ਵੀ ਉਨ੍ਹਾਂ ਨੂੰ ਪੀਲੀ ਕੁੰਗੀ ਦੀ ਬਿਮਾਰੀ ਦਾ ਸ਼ੱਕ ਹੋਵੇ ਉਦੋਂ ਉਹ ਸਿਫਾਰਸ਼ ਕੀਤੀਆਂ ਦਵਾਈਆਂ ਵਰਤਣ।

ਸੁਨੀਲ ਜਾਖੜ ਨੇ ਮੋਮਬੱਤੀ ਮਾਰਚ ਦੀ ਅਗਵਾਈ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ

ਪਠਾਨਕੋਟ, 15 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) : ਸ਼੍ਰੀਨਗਰ ਦੇ ਪੁਲਵਾਮਾ ਵਿੱਚ ਫਿਦਾਈਨ ਹਮਲੇ ਵਿੱਚ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸ਼ਾਮ ਨੂੰ ਕਾਂਗਰਸ ਪਾਰਟੀ ਵੱਲੋਂ ਇਥੇ ਸ਼ਹਿਰ ਅੰਦਰ ਮੋਮਬੱਤੀ ਮਾਰਚ ਕੱਢਿਆ ਗਿਆ।

ਪਿੰਡਾਂ ’ਚ ਚੋਰੀਆਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਕਾਬੂ

ਭੁਲੱਥ, 15 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) : ਅੱਜ ਥਾਣਾ ਬੇਗੋਵਾਲ ਦੀ ਪੁਲੀਸ ਨੇ ਇਲਾਕੇ ਦੇ ਵੱਖ-ਵੱਖ ਪਿੰਡਾਂ ’ਚ ਚੋਰੀਆਂ ਕਰਨ ਵਾਲੇ ਚੋਰ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਡੀਐਸਪੀ ਭੁਲੱਥ ਦੇ ਦਫਤਰ ਵਿਚ ਐਸਪੀਡੀ ਸਤਨਾਮ ਸਿੰਘ ਬੈਂਸ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਪੁੱਛਗਿੱਛ ਦੌਰਾਨ ਇਨ੍ਹਾਂ ਮੁਲਜ਼ਮਾਂ ਨੇ ਹੁਣ ਤੱਕ 16 ਚੋਰੀ ਦੀਆਂ ਵਾਰਦਾਤਾਂ ਵਿਚ ਸ਼ਾਮਲ ਹੋਣ ਦੀ ਗੱਲ ਮੰਨੀ ਹੈ। ਇਨ੍ਹਾਂ ਵਿਚ ਥਾਣਾ ਸੁਭਾਨਪੁਰ ਅਧੀਨ 5 ਵਾਰਦਾਤਾਂ,

ਇਫਟੂ ਕਾਰਕੁਨਾਂ ਵੱਲੋਂ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

ਗੁਰਦਾਸਪੁਰ, 15 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) : ਇੰਡੀਅਨ ਫੈਡਰੇਸ਼ਨ ਆਫ ਟਰੇਡ ਯੂਨੀਅਨ (ਇਫਟੂ) ਦੇ ਕਾਰਕੁਨਾਂ ਵੱਲੋਂ ਸਰਕਾਰ ਦੀਆਂ ਨੀਤੀਆਂ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਨਾਅਰੇਬਾਜ਼ੀ ਕੀਤੀ ਅਤੇ ਪੁਤਲਾ ਵੀ ਫੂਕਿਆ। ਇਫਟੂ ਦੇ ਜ਼ਿਲ੍ਹਾ ਆਗੂ ਸੁਖਦੇਵ ਰਾਜ ਬਹਿਰਾਮਪੁਰ ਅਤੇ ਜੋਗਿੰਦਰਪਾਲ ਘੁਰਾਲਾ ਨੇ ਸੰਬੋਧਨ ਕਰਦੇ ਕਿਹਾ ਕਿ ਸਰਕਾਰ ਨਿੱਜੀਕਰਨ ਦੀਆਂ ਨੀਤੀਆਂ ਲਾਗੂ ਕਰਕੇ ਆਮ ਲੋਕਾਂ ਤੋਂ ਸਿਹਤ, ਸਿੱਖਿਆ ਅਤੇ ਰੁਜ਼ਗਾਰ ਖੋਹ ਰਹੀ ਹੈ

ਸ਼ਬਦ ਗੁਰੂ ਯਾਤਰਾ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 15 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) : ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਕੀਤੀ ਗਈ ਸੀ।

ਗੰਨੇ ਦੀ ਤਿੰਨ ਏਕੜ ਫਸਲ ਸੜੀ

ਮੁਕੇਰੀਆਂ, 15 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) : ਗੜ੍ਹਦੀਵਾਲਾ ਦੇ ਨੇੜਲੇ ਪਿੰਡ ਡੱਫਰ ਦੇ ਇੱਕ ਕਿਸਾਨ ਦੀ ਬਿਜਲੀ ਦੀਆਂ ਤਾਰਾਂ ’ਚ ਸਪਾਰਕਿੰਗ ਹੋਣ ਕਾਰਨ ਕਰੀਬ 3 ਏਕੜ ਗੰਨੇ ਦੀ ਫਸਲ ਸੜ੍ਹਕੇ ਸੁਆਹ ਹੋ ਗਈ। ਪੀੜਤ ਨੇ ਪੁਲੀਸ ਨੂੰ ਸ਼ਿਕਾਇਤ ਕਰਦਿਆਂ ਪਾਵਰਕੌਮ ਅਧਿਕਾਰੀਆਂ ਤੋਂ ਉੱਚਿਤ ਮੁਆਵਜ਼ੇ ਦੀ ਮੰਗ ਕੀਤੀ ਹੈ।

ਲਾਲ ਲਕੀਰ ਦਾ ਮੁੱਦਾ ਵਿਧਾਨ ਸਭਾ ’ਚ ਨਾ ਉਠਣ ਕਾਰਨ ਲੋਕ ਭਲਾਈ ਸੰਸਥਾ ਵਿੱਚ ਰੋਸ

ਰਈਆ, 15 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) : ਇੱਥੇ ਘੱਟ ਗਿਣਤੀਆਂ ਲੋਕ ਭਲਾਈ ਸੰਸਥਾ ਦੇ ਪ੍ਰਧਾਨ ਸਤਨਾਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਮੀਟਿੰਗ ‘ਚ ਸੂਬਾ ਐਗਜ਼ੈਕਟਿਵ ਕਮੇਟੀ ਮੈਂਬਰਾਂ ਧਾਰਮਿਕ ਵਿੰਗ, ਵਿਦਿਆਰਥੀ ਵਿੰਗ, ਇਸਤਰੀ ਵਿੰਗ ਅਤੇ ਨੌਜਵਾਨ ਵਿੰਗ ਅਤੇ ਕਮੇਟੀਆਂ ਦੇ ਮੁਖੀਆਂ ਨੇ ਸ਼ਿਰਕਤ ਕੀਤੀ।

ਨਾਮਧਾਰੀ ਸੰਪਰਦਾਇ ਦੇ ਦੋ ਧੜਿਆਂ ਵਿਚਾਲੇ ਝਗੜਾ

ਮੁਕੇਰੀਆਂ, 15 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) : ਬੀਤੇ ਦਿਨ ਮੁਕੇਰੀਆਂ ਦੇ ਖਿੱਚੀਆਂ ਰੋਡ ’ਤੇ ਪੈਂਦੀ ਨਾਮਧਾਰੀ ਧਰਮਸ਼ਾਲਾ ’ਚ ਦੋ ਧਿਰਾਂ ਦਰਮਿਆਨ ਹੋਏ ਝਗੜੇ ਦੇ ਮਾਮਲੇ ਵਿੱਚ ਪੁਲੀਸ ਨੇ ਦੋ ਜਣਿਆਂ ਖਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ। ਦੱਸਣਯੋਗ ਹੈ ਕਿ ਬੀਤੀ ਰਾਤ ਗੁਰਦੁਆਰੇ ’ਚ 16 ਫਰਵਰੀ ਨੂੰ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸੰਤ ਉਦੈ ਸਿੰਘ ਤੇ ਠਾਕੁਰ ਦਲੀਪ ਸਿੰਘ ਪੱਖੀ ਸਮਰਥਕਾਂ ਵਿਚਾਲੇ ਆਪਸੀ ਤਕਰਾਰ ਹੋ ਗਿਆ ਸੀ। ਸਮਾਗਮ ਦੀ ਤਿਆਰੀ ਵਜੋਂ ਬੀਤੇ ਦਿਨ ਕਰੀਬ 7 ਵਜੇ ਉਹ ਜਦੋਂ ਜਸਵੰਤ ਸਿੰਘ ਰੰਧਾਵਾ ਵਾਸੀ ਮਹਿਮੂਦਪੁਰ ਬਟਾਲਾ ਅਤੇ ਵਾਰਡ ਨੰਬਰ 14 ਦੇ ਕੌਂਸਲਰ ਬਲਵੀਰ ਸਿੰਘ ਸਮੇਤ ਗੁਰਦੁਆਰੇ ਪੁੱਜੇ ਤਾਂ ਉੱਥੇ ਪਹਿਲਾਂ ਹੀ

ਪਿਤਾ ਦੇ ਗ਼ਲ ਲੱਗਣ ਨੂੰ ਉਡੀਕਦਾ ਰਹਿ ਗਿਆ ਗੁਰਪ੍ਰਕਾਸ਼

ਮੋਗਾ, 15 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) : ਜੰਮੂ-ਕਸ਼ਮੀਰ ਦੇ ਪੁਲਵਾਮਾ ਵਿੱਚ ਸੀਆਰਪੀਐੱਫ ਜਵਾਨਾਂ ’ਤੇ ਹੋਏ ਅਤਿਵਾਦੀ ਹਮਲੇ ’ਚ ਕਸਬਾ ਕੋਟ ਈਸੇ ਖਾਂ ਦਾ ਜਵਾਨ ਜੈਮਲ ਸਿੰਘ (45) ਵੀ ਸ਼ਹੀਦ ਹੋ ਗਿਆ। ਜਦੋਂ ਕੋਟ ਈਸੇ ਖਾਂ ’ਚ ਇਹ ਖ਼ਬਰ ਪੁੱਜੀ ਤਾਂ ਮਾਤਮ ਛਾ ਗਿਆ। ਉਨ੍ਹਾਂ ਦੇ ਘਰ ਕੰਨ ਚੀਰਵੇਂ ਵੈਣਾਂ ਦੀ ਆਵਾਜ਼ ਕਲੇਜਾ ਧੂਹ ਗਈ। ਸ਼ਹੀਦ ਦੀ ਮ੍ਰਿਤਕ ਦੇਹ ਦੇਰ ਰਾਤ ਤੱਕ ਪਹੁੰਚਣ ਦੀ ਸੰਭਾਵਨਾ ਹੈ। ਪਿੰਡ ਗਲੋਟੀ (ਕੋਟ ਈਸੇ ਖਾਂ) ਵਿਖੇ ਸ਼ਹੀਦ ਦੇ 5 ਵਰ੍ਹਿਆਂ ਦੇ ਪੁੱਤਰ ਗੁਰਪ੍ਰਕਾਸ਼ ਸਿੰਘ ਨੂੰ ਦੇਖ ਕੇ ਮਨ ਭਰ ਆਉਂਦਾ ਸੀ। ਮਾਸੂਮ ਚਿਹਰਾ ਇੰਤਜ਼ਾਰ ਕਰ ਰਿਹਾ ਕਿ ਕਦੋਂ ਉਸ ਦਾ ਪਿਤਾ ਆ ਕੇ ਉਸ ਨੂੰ ਗਲ ਨਾਲ ਲਾਵੇਗਾ।

ਭਰਾ ਤੇ ਪਤਨੀ ਨੂੰ ਫੋਨ ਕਰਨ ਦਾ ਵਾਅਦਾ ਕਰਕੇ ਤੁਰ ਗਿਆ ਸੁਖਜਿੰਦਰ

ਤਰਨ ਤਾਰਨ, 15 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) : ਪੁਲਵਾਮਾ ਨੇੜੇ ਅਤਿਵਾਦੀ ਹਮਲੇ ਵਿੱਚ ਗੰਡੀਵਿੰਡ ਦੇ 29 ਸਾਲਾ ਵਸਨੀਕ ਸੀਆਰਪੀਐੱਫ ਦੇ ਜਵਾਨ ਸੁਖਜਿੰਦਰ ਸਿੰਘ ਦੇ ਸ਼ਹੀਦ ਹੋਣ ਨਾਲ ਇਲਾਕੇ ’ਚ ਸੋਗ ਹੈ| ਪਾਕਿਸਤਾਨ ਅੰਦਰ ਸ਼ਹੀਦ ਹੋਏ ਸਰਬਜੀਤ ਸਿੰਘ ਭਿੱਖੀਵਿੰਡ ਦੀ ਭੈਣ ਦਲਬੀਰ ਕੌਰ, ਸ਼ਿਵ ਸੈਨਾ ਦੇ ਸੂਬਾ ਆਗੂ ਅਸ਼ਵਨੀ ਕੁਮਾਰ ਕੁੱਕੂ ਤੇ ਹੋਰਨਾਂ ਨੇ ਸ਼ਹੀਦ ਦੇ ਘਰ ਪਹੁੰਚ ਕੇ ਹਮਦਰਦੀ ਪ੍ਰਗਟਾਈ| ਸ਼ਹੀਦ ਸੁਖਜਿੰਦਰ ਸਿੰਘ ਦੇ ਪਿਤਾ ਗੁਰਮੇਜ ਸਿੰਘ ਨੇ ਦੱਸਿਆ ਕਿ ਉਹ ਜਦੋਂ 28 ਜਨਵਰੀ ਨੂੰ 40 ਦਿਨ ਦੀ ਛੁੱਟੀ ਕੱਟਣ ਉਪਰੰਤ ਡਿਊਟੀ ’ਤੇ ਵਾਪਸ ਜਾਣ ਲੱਗਿਆ ਤਾਂ ਉਸ ਨੇ ਆਪਣੇ ਆਪਣੇ ਸੱਤ ਮਹੀਨੇ ਦੇ ਲੜਕੇ ਗੁਰਜੋਤ ਸਿੰਘ ਨੂੰ ਆਖਿਆ ਸੀ ਕਿ ਉਹ ਹੁਣ ਜਦੋਂ ਫਿਰ ਛੁੱਟੀ ’ਤੇ ਆਇਆ ਤਾਂ ਉਹ ਉਦੋਂ ਤੱਕ ਤੁਰਨਾ ਸਿੱਖ ਜਾਵੇਗਾ|

ਕੁਲਵਿੰਦਰ ਨੇ ਸਵੇਰੇ ਘਰੇ ਫੋਨ ਕਰਕੇ ਪੁੱਛਿਆ ਸੀ ਮਾਪਿਆਂ ਦਾ ਹਾਲ

ਨੂਰਪੁਰ ਬੇਦੀ, 15 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) : ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ’ਚ ਅਤਿਵਾਦੀਆਂ ਵੱਲੋਂ ਸੀਆਰਪੀਐੱਫ਼ ਦੇ ਜਵਾਨਾਂ ’ਤੇ ਕੀਤੇ ਗਏ ਹਮਲੇ ’ਚ ਸ਼ਹੀਦ ਹੋਏ ਪੰਜਾਬ ਦੇ 4 ਜਵਾਨਾਂ ’ਚੋਂ ਇੱਕ ਬਲਾਕ ਨੂਰਪੁਰ ਬੇਦੀ ਦੇ ਪਿੰਡ ਰੌਲੀ ਨਾਲ ਸਬੰਧਤ ਹੈ। ਇਸ ਘਟਨਾ ਦਾ ਪਤਾ ਲੱਗਣ ’ਤੇ ਸਮੁੱਚੇ ਇਲਾਕੇ ’ਚ ਸੋਗ ਫੈਲ ਗਿਆ। ਸ਼ਹੀਦ 26 ਸਾਲਾ ਜਵਾਨ ਕੁਲਵਿੰਦਰ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਹ 10 ਫਰਵਰੀ ਨੂੰ ਛੁੱਟੀ ਕੱਟ ਕੇ ਡਿਊਟੀ ’ਤੇ ਪਰਤਿਆ ਸੀ। ਸ਼ਹੀਦ ਦੇ ਪਿੰਡ ’ਚ ਗਮਗੀਨ ਮਾਹੌਲ ਸੀ ਅਤੇ ਹਰ ਕਿਸੇ ਦੀ ਅੱਖ ’ਚੋਂ ਹੰਝੂ ਵਗ ਰਹੇ ਸਨ। ਸ਼ਹੀਦ ਦੇ ਪਿਤਾ ਦਰਸ਼ਨ ਸਿੰਘ ਤੇ ਮਾਤਾ ਅਮਰਜੀਤ ਕੌਰ ਦਾ ਦੁੱਖ ਦੇਖਿਆ ਨਹੀਂ ਸੀ ਜਾ ਰਿਹਾ।

ਪੁਲਵਾਮਾ ਅਤਿਵਾਦੀ ਹਮਲਾ: ਸ਼ਹੀਦਾਂ ਵਿੱਚ ਦੀਨਾਨਗਰ ਦਾ ਮਨਜਿੰਦਰ ਸਿੰਘ ਵੀ ਸ਼ਾਮਲ

ਦੀਨਾਨਗਰ, 15 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) : ਪੁਲਵਾਮਾ ਅਤਿਵਾਦੀ ਹਮਲੇ ’ਚ ਸ਼ਹੀਦ ਹੋਏ 42 ਸੀਆਰਪੀਐੱਫ ਦੇ ਜਵਾਨਾਂ ਵਿੱਚੋਂ ਇੱਕ ਸ਼ਹੀਦ ਦੀਨਾਨਗਰ ਸ਼ਹਿਰ ਦੀ ਕਲੋਨੀ ਆਰੀਆ ਨਗਰ ਦਾ ਰਹਿਣ ਵਾਲਾ ਹੈ। ਉਹ ਹਾਲੇ ਦੋ ਦਿਨ ਪਹਿਲਾਂ ਹੀ ਘਰੋਂ ਛੁੱਟੀ ਕੱਟ ਕੇ ਡਿਊਟੀ ’ਤੇ ਗਿਆ ਸੀ। ਸ਼ਹੀਦ ਦਾ ਨਾਂ ਮਨਜਿੰਦਰ ਸਿੰਘ (30) ਹੈ ਅਤੇ ਉਹ ਅਣਵਿਆਹਿਆ ਸੀ। ਤਿੰਨ ਭੈਣਾਂ ਦੇ ਭਰਾ ਮਨਜਿੰਦਰ ਸਿੰਘ ਦੇ ਵਿਆਹ ਲਈ ਪਰਿਵਾਰ ਵੱਲੋਂ ਸੁਪਨੇ ਸਜਾਏ ਜਾ ਰਹੇ ਸਨ ਪਰ ਉਸਦੇ ਸ਼ਹੀਦ ਹੋਣ ਦੀ ਖ਼ਬਰ ਆ ਗਈ,

ਡੇਢ ਕਿਲੋ ਹੈਰੋਇਨ ਸਮੇਤ ਜੀਜਾ-ਸਾਲਾ ਗ੍ਰਿਫਤਾਰ

ਜਲੰਧਰ, 14 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) : ਕਮਿਸ਼ਨਰੇਟ ਪੁਲੀਸ ਨੇ ਅੱਡਾ ਪ੍ਰਤਾਪਪੁਰਾ ਨੇੜਿਓਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਡੇਢ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਲੀਸ ਚੌਂਕੀ ਜੰਡਿਆਲਾ ਦੇ ਇੰਸਪੈਕਟਰ ਰੇਸ਼ਮ ਸਿੰਘ ਦੀ ਅਗਵਾਈ ਹੇਠ ਥਾਣਾ ਸਦਰ ਅਧੀਨ ਆਉਂਦੇ ਅੱਡਾ ਪ੍ਰਤਾਪਪੁਰਾ ਨੇੜੇ ਪੁਲੀਸ ਪਾਰਟੀ ਨੇ ਦੋ ਵਿਅਕਤੀਆਂ ਕੋਲੋਂ ਡੇਢ ਕਿਲੋ ਹੈਰੋਇਨ ਬਰਾਮਦ ਕੀਤੀ । ਫੜੇ ਗਏ ਕਥਿਤ ਦੋਸ਼ੀਆਂ ਦੀ ਪਛਾਣ ਸੁਬੇਗ ਸਿੰਘ ਉਰਫ ਬੱਬਾ ਵਾਸੀ ਪਿੰਡ ਲਾਟੀਆਂਵਾਲੀ ਥਾਣਾ ਸੁਲਤਾਨਪੁਰ ਲੋਧੀ ਅਤੇ ਜਤਿੰਦਰ ਸਿੰਘ ਉਰਫ ਗੋਬਿੰਦਾ ਵਾਸੀ ਪਿੰਡ ਦੌਲੇਵਾਲ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਲਾਟੀਆਂਵਾਲੀ ਦੇ ਸੁਬੇਗ ਸਿੰਘ ਕੋਲੋਂ ਇਕ ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ ਜਦਕਿ ਦੌਲੇਵਾਲ ਦੇ ਰਹਿਣ ਵਾਲੇ ਜਤਿੰਦਰ ਸਿੰਘ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।

ਜ਼ੀਰਕਪੁਰ ਨੂੰ ਪੰਜਾਬ ਦੇ ਗੇਟਵੇਅ ਵਜੋਂ ਵਿਕਸਤ ਕੀਤਾ ਜਾਵੇਗਾ: ਪ੍ਰਨੀਤ ਕੌਰ

ਜ਼ੀਰਕਪੁਰ, 14 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) : ਜ਼ੀਰਕਪੁਰ ਨੂੰ ਪੰਜਾਬ ਦੇ ਗੇਟਵੇਅ ਵਜੋਂ ਵਿਕਸਤ ਕੀਤਾ ਜਾਏਗਾ ਅਤੇ ਦਾਖਲਾ ਪੁਆਂਇਟਾਂ ਨੂੰ ਨਵੀਂ ਦਿੱਖ ਪ੍ਰਦਾਨ ਕਰਨ ਤੋਂ ਇਲਾਵਾ ਬਰਸਾਤੀ ਪਾਣੀ ਦੇ ਨਿਕਾਸ ਲਈ ਵੀ ਪੁਖਤਾ ਪ੍ਰਬੰਧ ਕੀਤੇ ਜਾਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਦੀਪਇੰਦਰ ਸਿੰਘ ਢਿੱਲੋਂ ਦੀ ਮੌਜੂਦਗੀ ਵਿੱਚ ਜ਼ੀਰਕਪੁਰ ਫਲਾਈਓਵਰ ਹੇਠਾਂ ਸੁੰਦਰੀਕਰਨ ਕੰਮ ਦੀ ਰਸਮੀ ਸ਼ੁਰੂਆਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਸਪਰਾ ਨੇ

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0071591220
Copyright © 2019, Panjabi Times. All rights reserved. Website Designed by Mozart Infotech