ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਪੰਜਾਬ

ਬਿਜਲੀ ਦੇ ਵੱਧ ਬਿੱਲ ਆਉਣ ਕਾਰਨ ਖਪਤਕਾਰ ਪ੍ਰੇਸ਼ਾਨ

October 12, 2018 10:02 AM

ਜ਼ੀਰਕਪੁਰ, 11 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਇਥੋਂ ਦੇ ਖਪਤਕਾਰਾਂ ਦੇ ਬਿਜਲੀ ਦੇ ਬਿੱਲ ਵਾਧੂ ਆਉਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਬਿੱਲਾਂ ਨੂੰ ਠੀਕ ਕਰਵਾਉਣ ਲਈ ਸਥਾਨਕ ਲੋਕਾਂ ਨੂੰ ਰੋਜ਼ਾਨਾ ਪਾਵਰਕੌਮ ਦਫਤਰ ਦੇ ਗੇੜੇ ਕੱਢਣੇ ਪੈ ਰਹੇ ਹਨ ਪਰ ਅਧਿਕਾਰੀ ਉਨ੍ਹਾਂ ਨੂੰ ਕੋਈ ਵੀ ਤਸੱਲੀਬਖ਼ਸ਼ ਜਵਾਬ ਨਹੀ ਦੇ ਰਹੇ ਹਨ।
ਸਥਾਨਕ ਲੋਕਾਂ ਨੇ ਦੱਸਿਆ ਕਿ ਸ਼ਹਿਰ ਵਿਚ ਇਸ ਵਾਰੀ ਪਾਵਰਕੌਮ ਵੱਲੋਂ ਜਾਰੀ ਕੀਤੇ ਬਿਜਲੀ ਬਿੱਲਾਂ ਵਿਚ ਪਿੱਛਲੇ ਬਿੱਲ ਵੀ ਜੋੜ ਕੇ ਭੇਜੇ ਗਏ ਹਨ। ਜਦਕਿ ਉਨ੍ਹਾਂ ਵੱਲੋਂ ਪਹਿਲਾਂ ਹੀ ਬਿੱਲ ਭਰੇ ਹੋਏ ਹਨ ਜਿਨ੍ਹਾਂ ਦੀਆਂ ਉਨ੍ਹਾਂ ਕੋਲ ਰਸੀਦਾਂ ਵੀ ਮੌਜੂਦ ਹਨ। ਖਪਤਕਾਰਾਂ ਨੇ ਦੋਸ਼ ਲਾਇਆ ਕਿ ਇਹ ਕੋਈ ਪਹਿਲੀ ਵਾਰ ਨਹੀ ਹੋਇਆ ਸਗੋਂ ਹਰੇਕ ਵਾਰ ਪਾਵਰਕੌਮ ਕੋਈ ਨਾ ਕੋਈ ਤਕਨੀਕੀ ਨੁਕਸ ਦਾ ਬਹਾਨਾ ਲਾ ਕੇ ਵਾਧੂ ਬਿੱਲ ਭੇਜ ਕੇ ਧੋਖੇ ਨਾਲ ਖਪਤਕਾਰਾਂ ਦੀ ਲੁੱਟ ਕਰ ਰਿਹਾ ਹੈ। ਉਨ੍ਹਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਮਾਮਲਾ ਧਿਆਨ ਵਿਚ ਆਉਣ ਤੇ ਪਾਵਰਕੌਮ ਤਕਨੀਕੀ ਨੁਕਸ ਹੋਣ ਦਾ ਬਹਾਨਾ ਲਾ ਕੇ ਪੱਲਾ ਝਾੜ ਲੈਂਦਾ ਹੈ। ਉਨ੍ਹਾਂ ਨੇ ਕਿਹਾ ਕਿ ਜਦ ਬਿੱਲ ਠੀਕ ਕਰਵਾਉਣ ਲਈ ਪਾਵਰਕੌਮ ਦਫਤਰ ਜਾਂਦੇ ਹਨ ਤਾਂ ਉਹ ਕੋਈ ਵੀ ਅਧਿਕਾਰੀ ਸਿੱਧੇ ਮੂੰਹ ਗੱਲ ਨਹੀ ਕਰਦਾ। ਲੋਕਾਂ ਨੇ ਪਾਵਰਕੌਮ ਦੇ ਉੱਚ ਅਧਿਕਾਰੀਆਂ ਤੋਂ ਮਾਮਲੇ ਦੀ ਜਾਂਚ ਕਰ ਲੋਕਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਕੀਤੀ ਹੈ।
ਇਸ ਸਬੰਧੀ ਪਾਕਰਕੌਮ ਦੇ ਐੱਸ.ਡੀ.ਓ. (ਕਮਰਸ਼ੀਅਲ) ਗੌਰਵ ਕੰਬੋਜ਼ ਨੇ ਕਿਹਾ ਕਿ ਸਾਫ਼ਟਵੇਅਰ ਵਿਚ ਤਕਨੀਕੀ ਨੁਕਸ ਹੋਣ ਕਾਰਨ ਇਹ ਸਮੱਸਿਆ ਆ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਖਪਤਕਾਰਾਂ ਨੂੰ ਭਰਨ ਦੇ ਬਾਵਜੂਦ ਪਿਛਲੇ ਬਿੱਲ ਜੁੜ ਕੇ ਆਏ ਹਨ। ਉਹ ਉਨ੍ਹਾਂ ਨੂੰ ਛੱਡ ਕੇ ਇਸ ਵਾਰ ਦਾ ਬਿੱਲ ਆਨਲਾਈਨ ਭਰਵਾ ਸਕਦੇ ਹਨ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਪਰਿਵਾਰ ਨੇ ਲਾਸ਼ ਥਾਣੇ ਅੱਗੇ ਰੱਖ ਕੇ ਮੁਜ਼ਾਹਰਾ ਕੀਤਾ

ਫ਼ਾਜ਼ਿਲਕਾ , 19 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਪਿੰਡ ਨਵਾਂ ਸਲੇਮਸ਼ਾਹ ਦੇ ਨੌਜਵਾਨ ਨੂੰ ਕਥਿਤ ਤੌਰ ’ਤੇ ਅਗਵਾ ਕਰਨ, ਬੰਦੀ ਬਣਾ ਕੇ ਰੱਖਣ ਅਤੇ ਮਾਰਕੁਟਾਈ ਉਪਰੰਤ ਮੌਤ ਹੋ ਜਾਣ ਤੋਂ ਬਾਅਦ ਪੁਲੀਸ ਵੱਲੋਂ ਹੱਤਿਆ ਦੇ ਦੋਸ਼ ਹੇਠ ਕੇਸ ਦਰਜ ਨਾ ਕਰਨ ਖਿਲਾਫ਼ ਥਾਣੇ ਅੱਗੇ ਮ੍ਰਿਤਕ ਦੀ ਲਾਸ਼ ਰੱਖ ਕੇ ਮਾਪਿਆਂ ਅਤੇ ਰਿਸ਼ਤੇਦਾਰਾਂ ਵੱਲੋਂ ਧਰਨਾ ਦਿੱਤਾ ਗਿਆ। ਫ਼ਾਜ਼ਿਲਕਾ ਜ਼ਿਲ੍ਹਾ ਪੁਲੀਸ ਦੇ ਅਧਿਕਾਰੀ ਐੱਸ ਪੀ ਐੱਚ ਅਤੇ ਡੀਐੱਸਪੀ ਮੌਕੇ ਉੱਤੇ ਪਹੁੰਚੇ ਅਤੇ ਕਥਿਤ ਦੋਸ਼ੀਆਂ ਖਿਲਾਫ਼ ਨੌਜਵਾਨ ਨੂੰ ਅਗਵਾ ਕਰਨ ਅਤੇ ਹੱਤਿਆ ਕਰਨ ਦਾ ਮਾਮਲਾ ਦਰਜ ਕਰਨ ਉਪਰੰਤ ਧਰਨਾਕਾਰੀਆਂ ਨੇ ਧਰਨਾ ਸਮਾਪਤ ਕੀਤਾ।

ਲਾਪਤਾ ਨੌਜਵਾਨ ਦੀ ਲਾਸ਼ ਮਿਲੀ

ਗਿੱਦੜਬਾਹਾ, 19 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) :   ਬੀਤੇ ਦਿਨੀਂ ਲਾਪਤੇ ਹੋਏ ਪਿੰਡ ਮਨੀਆਵਾਲਾ ਦੇ ਨੌਜਵਾਨ ਦੀ ਲਾਸ਼ ਸਰਹਿੰਦ ਨਹਿਰ ‘ਚੋਂ ਮਿਲ ਗਈ ਹੈ। ਪਿੰਡ ਵਾਸੀਆਂ ਅਤੇ ਨਜ਼ਦੀਕੀ ਰਿਸ਼ਤੇਦਾਰਾਂ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਇਕੱਠ ਕੀਤਾ ਗਿਆ।

ਬਰਨਾਲੇ ਦੀ ਇੱਕੋ-ਇੱਕ ਜਨਤਕ ਲਾਇਬ੍ਰੇਰੀ ਦਾ ਕੋਈ ਵਾਲੀ ਵਾਰਿਸ ਨਹੀਂ

ਬਰਨਾਲਾ, 19 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਸ਼ਹਿਰ ਦੀ ਇੱਕੋ ਇੱਕ ਜਨਤਕ ਲਾਇਬ੍ਰੇਰੀ ਨੂੰ ਅਕਸਰ ਜਿੰਦਾ ਹੀ ਲੱਗਾ ਨਜ਼ਰ ਆਉਂਦਾ ਹੈ। ਇਸ ਲਾਇਬ੍ਰੇਰੀ ਦਾ ਨਾਮਕਰਨ ਮਾਲਵੇ ਦੇ ਪ੍ਰਸਿੱਧ ਸਾਹਿਤ ਕਰਮੀ ਸਵਰਗੀ ਰਾਮ ਸਰੂਪ ਅਣਖੀ ਦੇ ਨਾਂ ’ਤੇ ਰੱਖਿਆ ਹੋਇਆ ਹੈ।

ਗੋਲਕ ਤਾਲਾਬੰਦੀ: ਜ਼ਿਲ੍ਹਾ ਪ੍ਰਸ਼ਾਸਨ ਤੇ ਮਾਲਵਾ ਪ੍ਰਾਂਤੀਯ ਸਭਾ ਆਹਮੋ-ਸਾਹਮਣੇ

ਬਠਿੰਡਾ, 19 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਇੱਥੋਂ ਨਜ਼ਦੀਕ ਪਿੰਡ ਮਾਈਸਰ ਖਾਨਾ ਵਿੱਚ ਪ੍ਰਸਿੱਧ ਮੰਦਰ ਮਾਈਸਰਖਾਨਾ ਦੀ ਗੋਲਕ ਦੀ ਕੀਤੀ ਗਈ ਤਾਲਾਬੰਦੀ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਲਵਾ ਪ੍ਰਾਂਤੀਯ ਸਭਾ ਆਹਮੋ-ਸਾਹਮਣੇ ਹੋ ਗਏ ਹਨ।

ਧੱਕੇਸ਼ਾਹੀਆਂ ਤੋਂ ਦੁਖੀ ਪਰਿਵਾਰ ਭੁੱਖ ਹੜਤਾਲ ’ਤੇ ਬੈਠੇ

ਸ੍ਰੀ ਮੁਕਤਸਰ ਸਾਹਿਬ, 19 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) :   ਗਰੀਬ ਅਤੇ ਦਲਿਤਾਂ ਉਪਰ ਅੱਤਿਆਚਾਰ ਕਰਨ ਵਾਲਿਆਂ ਖ਼ਿਲਾਫ਼ ਪੰਜਾਬ ਪੁਲੀਸ ਵੱਲੋਂ ਕੋਈ ਕਾਰਵਾਈ ਨਾ ਕਰਨ ਅਤੇ ਦਲਿਤਾਂ ਨੂੰ ਦਬਾ ਕੇ ਚੁੱਪ ਕਰਾਉਣ ਵਿਰੁੱਧ ਮਜ਼ਦੂਰ ਜਥੇਬੰਦੀਆਂ ਦੀ ਅਗਵਾਈ ਹੇਠ ਪੀੜਤ ਪਰਿਵਾਰਾਂ ਵੱਲੋਂ ਮੁਕਤਸਰ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਲੜੀਵਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।

ਪਰਾਗ ਦੀ ਪਹਿਲੀ ਕਾਵਿ-ਪੁਸਤਕ ‘ਉਪਰਲਾ ਬਟਨ’ ਰਿਲੀਜ਼

ਮਾਨਸਾ, 19 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਸਿੱਖਿਆ ਵਿਕਾਸ ਮੰਚ ਮਾਨਸਾ ਵੱਲੋਂ ਆਪਣੇ ਸਮਾਗਮਾਂ ਦੀ ਲੜੀ ਵਿੱਚ ਸ਼ਾਇਰ ਪਰਾਗ ਦੀ ਪਹਿਲੀ ਕਾਵਿ-ਕਿਤਾਬ ‘ਉਪਰਲਾ ਬਟਨ’ ਜਾਰੀ ਕਰਨ ਲਈ ਇੱਕ ਸਮਾਗਮ ਮਾਤਾ ਸੁੰਦਰੀ ਗਰਲਜ਼ ਕਾਲਜ ਵਿੱਚ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਦਿੱਲੀ ਯੂਨੀਵਰਸਿਟੀ ਦੇ ਪ੍ਰੋ. ਕੁਲਵੀਰ ਨੇ ਕੀਤੀ ਤੇ ਮੁੱਖ ਮਹਿਮਾਨ ਵਜੋਂ ਡਾ. ਯਾਦਵਿੰਦਰ ਸਿੰਘ, ਦਿੱਲੀ ਯੂਨੀਵਰਸਿਟੀ ਸ਼ਾਮਲ ਹੋਏ।

ਪਰਾਲੀ ਸਾੜਨ ’ਤੇ ਕਾਰਵਾਈ ਕਰਨ ਪੁੱਜੇ ਪਟਵਾਰੀ ਘੇਰੇ

ਸ਼ਹਿਣਾ, 19 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਪਿੰਡ ਦੁੱਲਮਸਰ ਵਿੱਚ ਇੱਕ ਕਿਸਾਨ ਵੱਲੋਂ ਇਕੱਠੀ ਕੀਤੀ ਪਰਾਲੀ ਨੂੰ ਅੱਗ ਲਾਉਣ ’ਤੇ ਕਾਰਵਾਈ ਕਰਨ ਲਈ ਪੁੱਜੇ ਬਲਾਕ ਅਧਿਕਾਰੀ ਅਤੇ ਮਾਲ ਵਿਭਾਗ ਦੇ ਪਟਵਾਰੀਆਂ ਨੂੰ ਕਿਸਾਨਾਂ ਦੇ ਰੋਹ ਦਾ ਸਾਹਮਣਾ ਕਰਨਾ ਪਿਆ।

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ

ਸ਼ਹਿਣਾ, 19 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) :   ਬਲਾਕ ਸ਼ਹਿਣਾ ਦੇ 25 ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਦਲੇ ਡਿਪਟੀ ਕਮਿਸ਼ਨਰ ਨੇ ਪ੍ਰਸ਼ੰਸਾ ਪੱਤਰ ਦਿੱਤੇ ਹਨ। ਇਹ ਜਾਣਕਾਰੀ ਖੇਤੀਬਾੜੀ ਵਿਭਾਗ ਦੇ ਏ.ਡੀ.ਓ. ਗੁਰਬਿੰਦਰ ਸਿੰਘ ਨੇ ਦਿੰਦਿਆਂ ਦੱਸਿਆ ਕਿ

ਝੋਨੇ ਦੀ ਖ਼ਰੀਦ ਤੋਂ ਆੜ੍ਹਤੀਆਂ ਨੇ ਹੱਥ ਖੜ੍ਹੇ ਕੀਤੇ

ਜੰਡਿਆਲਾ ਗੁਰੂ, 19 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਇੱਥੇ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਨਾ ਹੋਣ ਕਾਰਨ ਕਿਸਾਨਾਂ ਅਤੇ ਆੜ੍ਹਤੀਆਂ ਆਹਮੋ ਸਾਹਮਣੇ ਹੋ ਗਏ। ਰੋਹ ’ਚ ਆਏ ਕਿਸਾਨਾਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਦੂਜੇ ਪਾਸੇ ਆੜ੍ਹਤੀਆਂ ਨੇ ਆਪਣੀਆਂ ਮੰਗਾਂ ਲਈ ਆਵਾਜ਼ ਬੁਲੰਦ ਕੀਤੀ। ਮੌਕੇ ‘ਤੇ ਪਹੁੰਚੇ ਐੱਸਡੀਐੱਮ ਨੇ ਦਖ਼ਲ ਦੇ ਕੇ ਮਾਮਲਾ ਸ਼ਾਂਤ ਕੀਤਾ।

ਬਦੀ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦਸਹਿਰਾ ਵੱਖ-ਵੱਖ ਥਾਈਂ ਧੂਮਧਾਮ ਨਾਲ ਮਨਾਇਆ

ਅੰਮ੍ਰਿਤਸਰ, 19 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਸ੍ਰੀ ਦੁਰਗਿਆਣਾ ਮੰਦਰ ਕਮੇਟੀ ਵੱਲੋਂ ਦਸਹਿਰੇ ਦਾ ਤਿਉਹਾਰ ਬੜੇ ਉਤਸ਼ਾਹ ਤੇ ਸ਼ਰਧਾ ਨਾਲ ਗੋਲਬਾਗ ਮੈਦਾਨ ਵਿਚ ਮਨਾਇਆ ਗਿਆ। ਇਸ ਮੌਕੇ ਸਿੱਖਿਆ ਤੇ ਵਾਤਾਵਰਣ ਮੰਤਰੀ ਸ੍ਰੀ ਓਪੀ ਸੋਨੀ ਮੁੱਖ ਮਹਿਮਾਨ ਸਨ। ਉਨ੍ਹਾਂ ਇਸ ਅਵਸਰ ਦੀ ਮੁਬਾਰਕਬਾਦ ਦਿੰਦਿਆਂ ਸ਼ਹਿਰ ਵਾਸੀਆਂ ਨੂੰ ਸਮਾਜ ਦੇ ਭਲੇ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਸਮਾਜ ਦੀ ਲੋੜ ਹੈ ਕਿ ਆਪਣੇ ਸ਼ਹਿਰ ਤੇ ਆਲੇ-ਦੁਆਲੇ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਅੱਗੇ ਆਈਏ।

ਸਰਾਂ ਰੋਡ ’ਤੇ ਗੋਲੀ ਚੱਲੀ; ਇਕ ਜ਼ਖ਼ਮੀ

ਜੰਡਿਆਲਾ ਗੁਰੂ,, 19 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਇੱਥੇ ਸਰਾਂ ਰੋਡ ’ਤੇ ਸਟੇਟ ਬੈਂਕ ਦੇ ਨੇੜੇ ਬੀਤੀ ਰਾਤ ਰੰਜਿਸ਼ ਤਹਿਤ ਚੱਲੀ ਗੋਲੀ ਕਾਰਨ ਇਕ ਵਿਅਕਤੀ ਜ਼ਖਮੀ ਹੋ ਗਿਆ। ਗੋਲੀ ਚਲਾਉਣ ਵਾਲਿਆਂ ਵਿੱਚੋਂ ਤਿੰਨ ਜਣੇ ਪੁਲੀਸ ਨੇ ਕਾਬੂ ਕਰ ਲਏ ਹਨ ਜਦੋਂ ਕਿ ਦੋ ਜਣੇ ਫਰਾਰ ਹਨ।

ਰੇਤ ਦੀ ਨਾਜਾਇਜ਼ ਮਾਈਨਿੰਗ; ਚਾਰ ਕਾਬੂ

ਅਜਨਾਲਾ, 19 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) :  ਸਰਹੱਦੀ ਪਿੰਡ ਸਾਹੋਵਾਲ ਦੇ ਖੇਤਰ ਵਿੱਚੋਂ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ਹੇਠ 8 ਵਿਅਕਤੀਆਂ ਵਿਰੁੱਧ ਸਥਾਨਕ ਪੁਲੀਸ ਨੇ ਕੇਸ ਦਰਜ ਕੀਤਾ ਹੈ।
ਇਸ ਸਬੰਧੀ ਡੀ.ਐੱਸ.ਪੀ. ਅਜਨਾਲਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਪ ਮੰਡਲ ਅਫਸਰ ਤੇ ਸਹਾਇਕ ਮਾਈਨਿੰਗ ਅਫਸਰ ਅੰਮ੍ਰਿਤਸਰ ਨੇ ਸ਼ਿਕਾਇਤ ਕੀਤੀ ਸੀ ਕਿ ਪਿੰਡ ਬੱਲੜ੍ਹਵਾਲ ਵਿੱਚ ਸਰਕਾਰ ਵੱਲੋਂ ਮਨਜ਼ੂਰਸ਼ੁਦਾ ਖੱਡ ਨਿਸ਼ਾਨ ਸਿੰਘ, ਅੰਮ੍ਰਿਤਪਾਲ ਸਿੰਘ ਅਤੇ ਕੈਸ਼ੀਅਰ ਕੁਲਵਿੰਦਰ ਸਿੰਘ ਚਲਾਉਂਦੇ ਹਨ ਤੇ ਇਹ ਖੱਡ ਪਿੰਡ ਸਾਹੋਵਾਲ ਨੇੜੇ ਹੋਣ ਕਾਰਨ ਇਹ ਵਿਅਕਤੀ,

ਭੱਟੀਆਂ ਵਿੱਚ ਫੈਲੇ ਪੇਚਸ਼ ਤੋਂ ਪ੍ਰਸ਼ਾਸਨ ਹਰਕਤ ’ਚ ਆਇਆ

ਕਾਹਨੂੰਵਾਨ, 19 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) :  ਨੇੜਲੇ ਪਿੰਡ ਭੱਟੀਆਂ ਦੀ ਦਲਿਤ ਆਬਾਦੀ ਵਾਲੇ ਮੁਹੱਲੇ ਵਿੱਚ ਬੁੱਧਵਾਰ ਨੂੰ ਪੇਚਸ਼ ਦੀ ਲਪੇਟ ਵਿੱਚ ਆਏ ਵੱਡੀ ਗਿਣਤੀ ਲੋਕਾਂ ਬਾਰੇ ਖ਼ਬਰ ਪ੍ਰਕਾਸ਼ਿਤ ਹੋਣ ਤੋਂ ਬਾਅਦ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ ਹੈ।

ਪਾਣੀ ਵਿਗਿਆਨ ਦੇ ਮਾਡਲਾਂ ਦੇ ਯੋਗਦਾਨ ਸਬੰਧੀ ਵਰਕਸ਼ਾਪ

ਬਲਾਚੌਰ, 19 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਭੂਮੀ ਖੋਰ ਪ੍ਰਬੰਧਨ ਵਿਚ ਪਾਣੀ ਵਿਗਿਆਨ ਦੇ ਮਾਡਲਾਂ ਦੇ ਯੋਗਦਾਨ ਸਬੰਧੀ ਇਕ ਰੋਜ਼ਾ ਵਰਕਸ਼ਾਪ ਡਾ. ਡੀਆਰ ਭੂੰਬਲਾ ਖੇਤਰੀ ਖੋਜ ਕੇਂਦਰ, ਬੱਲੋਵਾਲ ਸੌਂਖੜੀ ਵਿੱਚ ਪੀਏਯੂ, ਆਈਪੀਆਰਓ ਜਰਮਨੀ ਅਤੇ ਜੀਆਈ ਜ਼ੈੱਡ ਨਵੀਂ ਦਿੱਲੀ ਵਿਚਕਾਰ ਸਾਂਝੇ ਪ੍ਰੋਜੈਕਟ ਦੇ ਤਹਿਤ ਲਾਈ ਗਈ। ਇਸ ਵਿੱਚ ਵੱਖ-ਵੱਖ ਸੰਸਥਾਵਾਂ ਜਿਵੇਂ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਪੰਜਾਬ ਰਿਮੋਟ ਸੈਸਿੰਗ ਸੈਂਟਰ (ਪੀਆਰਐੱਸਸੀ) ਲੁਧਿਆਣਾ, ਪੰਜਾਬ ਸਟੇਟ ਕਾਊਂਸਿਲ ਫਾਰ ਸਾਇੰਸ ਐਡ ਟੈਕਨੋਲੋਜੀ (ਪੀਐੱਸਸੀਐੱਸਟੀ) ਚੰਡੀਗੜ੍ਹ, ਇੰਡੀਅਨ ਇੰਸਟੀਚਿਊਟ ਆਫ ਸੋਇਲ ਐਡ ਵਾਟਰ ਕੰਜਰਵੇਸ਼ਨ ਰਿਸਰਚ ਸੈਂਟਰ (ਆਈਆਈਐੱਸ ਡਬਲਿਊਸੀ) ਚੰਡੀਗੜ੍ਹ, ਜੀਆਈਜ਼ੈੱਡ,

ਆਰਐੱਸਐੱਸ ਨੇ ਸ਼ਹਿਰ ਵਿੱਚ ਮਾਰਚ ਕੱਢਿਆ

ਪਠਾਨਕੋਟ, 19 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਆਰਐੱਸਐੱਸ (ਰਾਸ਼ਟਰੀ ਰਾਸ਼ਟਰੀ ਸੋਇਮ ਸੇਵਕ ਸੰਘ) ਵੱਲੋਂ ਅੱਜ ਇਥੇ ਵਿਜੇ ਦਿਵਸ ਮੌਕੇ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ ਅਤੇ ਵੱਖ-ਵੱਖ ਬਾਜ਼ਾਰਾਂ ਵਿੱਚ ਮਾਰਚ ਕੀਤਾ ਗਿਆ। ਮਾਰਚ ਵਿੱਚ ਖੇਤਰੀ ਪ੍ਰਚਾਰਕ ਰਮੇਸ਼ਵਰ ਪ੍ਰਮੁੱਖ ਤੌਰ ’ਤੇ ਸ਼ਾਮਲ ਹੋਏ। ਇਨ੍ਹਾਂ ਤੋਂ ਇਲਾਵਾ ਵਿਭਾਗ ਚਾਲਕ ਰਮੇਸ਼, ਜ਼ਿਲ੍ਹਾ ਸੰਘ ਚਾਲਕ ਪ੍ਰੇਮ ਡੋਗਰਾ, ਨਗਰ ਸੰਚਾਲਕ ਰਾਜ ਕੁਮਾਰ, ਜ਼ਿਲ੍ਹਾ ਸੰਪਰਕ ਪ੍ਰਮੁੱਖ ਰਵਿੰਦਰ ਮਹਾਜਨ ਵੀ ਸ਼ਾਮਲ ਹੋਏ।

ਸਿੱਧੂ ਨੇ 313 ਕਿਰਤੀਆਂ ਨੂੰ ਰਜਿਸਟ੍ਰੇਸ਼ਨ ਕਾਰਡ ਵੰਡੇ

ਐੱਸਏਐੱਸ ਨਗਰ (ਮੁਹਾਲੀ), 19 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਕਿਰਤ ਵਿਭਾਗ ਵੱਲੋਂ ਪੰਜਾਬ ਵਿੱਚ ਸਾਰੇ ਕਿਰਤੀਆਂ ਦੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ ਤਾਂ ਜੋ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਮਿਲ ਸਕੇ। ਇਹ ਗੱਲ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਲਾਈਵ ਸਟਾਕ ਭਵਨ ਸੈਕਟਰ-68 ਵਿੱਚ ਕਿਰਤ ਵਿਭਾਗ ਵੱਲੋਂ ਰਜਿਸਟਰ ਕੀਤੇ 313 ਕਿਰਤੀ ਕਾਮਿਆਂ ਨੂੰ ਰਜਿਸਟ੍ਰੇਸ਼ਨ ਕਾਰਡ ਵੰਡਣ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਆਖੀ

ਕੈਬਨਿਟ ਮੰਤਰੀ ਸਿੱਧੂ ’ਤੇ ਵਰ੍ਹੇ ਅਕਾਲੀ-ਭਾਜਪਾ ਕੌਂਸਲਰ

ਐਸਏਐਸ ਨਗਰ (ਮੁਹਾਲੀ), 19 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਮੁਹਾਲੀ ਦੇ ਅਕਾਲੀ-ਭਾਜਪਾ ਕੌਂਸਲਰਾਂ ਨੇ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ’ਤੇ ਨਗਰ ਨਿਗਮ ਦੇ ਕੰਮਾਂ ਵਿੱਚ ਦਖ਼ਲਅੰਦਾਜ਼ੀ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਹ ਆਪਣੇ ਅਧਿਕਾਰਾਂ ਤੋਂ ਬਾਹਰ ਜਾ ਕੇ ਨਗਰ ਨਿਗਮ ਵੱਲੋਂ ਪਾਸ ਕੀਤੇ ਕੰਮਾਂ ਦਾ ਉਦਘਾਟਨ ਕਰ ਕੇ ਸ਼ੋਹਰਤ ਖੱਟਣ ਦੀ ਕੋਸ਼ਿਸ਼ ਕਰ ਰਹੇ ਹਨ। ਅੱਜ ਇੱਥੇ ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਅਕਾਲੀ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਫੂਲਰਾਜ ਸਿੰਘ, ਸੁਖਦੇਵ ਸਿੰਘ ਪਟਵਾਰੀ, ਆਰਪੀ ਸ਼ਰਮਾ, ਭਾਜਪਾ ਕੌਂਸਲਰ ਸੈਹਬੀ ਆਨੰਦ ਤੇ ਹਰਦੀਪ ਸਿੰਘ ਸਰਾਓ ਅਤੇ ਅਸ਼ੋਕ ਝਾਅ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਕੈਪਟਨ ਸਰਕਾਰ ਦੇ ਡੇਢ ਸਾਲ ਦੇ ਸ਼ਾਸਨ ਦੌਰਾਨ ਸ੍ਰੀ ਸਿੱਧੂ ਨੇ ਮੁਹਾਲੀ ਦੇ ਵਿਕਾਸ ਲਈ ਕੋਈ ਗਰਾਂਟ ਨਹੀਂ ਦਿੱਤੀ ਅਤੇ ਨਾ ਹੀ ਮੰਤਰੀ ਬਣਨ ਤੋਂ ਬਾਅਦ ਕਦੇ ਮੁਹਾਲੀ ਨਿਗਮ ਦੀ ਮੀਟਿੰਗ ਵਿੱਚ ਹੀ ਆਏ ਹਨ।

ਮੇਨ ਬਾਜ਼ਾਰ ਵਿੱਚ ਨਾਜਾਇਜ਼ ਮੀਟ ਮਾਰਕੀਟ ਕਾਰਨ ਦਿੱਕਤਾਂ

ਲਾਲੜੂ, 19 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਲਾਲੜੂ ਮੰਡੀ ਕਸਬੇ ਵਿੱਚ ਮੁੱਖ ਮਾਰਗ ਦੇ ਨਾਲ ਸਹਾਇਕ ਸੜਕ ਤੇ ਅੰਡਰਬਰਿੱਜ ਨੇੜੇ ਮੇਨ ਬਾਜ਼ਾਰ ਦੇ ਗੇਟ ਉੱਤੇ ਬਣੀ ਮੀਟ ਮਾਰਕੀਟ ਆਮ ਲੋਕਾਂ ਲਈ ਵੱਡੀ ਸਿਰਦਰਦੀ ਬਣੀ ਹੋਈ ਹੈ, ਜਿਸ ਕਾਰਨ ਲੋਕ ਪ੍ਰੇਸ਼ਾਨ ਹਨ। ਮੀਟ ਮਾਰਕੀਟ ਦੇ ਨਾਲ ਹੀ ਸੜਕ ਵਿਚਕਾਰ ਲੋਕ ਆਪਣੇ ਵਾਹਨ ਪਾਰਕ ਕਰਦੇ ਹਨ, ਜਿਸ ਕਾਰਨ ਹਰ ਰੋਜ਼ ਜਾਮ ਲਗਦਾ ਹੈ, ਖਾਸ ਕਰਕੇ ਬਾਜ਼ਾਰ ’ਚ ਆਉਣ ਜਾਣ ਵਾਲੀਆਂ ਔਰਤਾਂ ਇਸ ਮੀਟ ਮਾਰਕੀਟ ਤੋਂ ਬੇਹੱਦ ਤੰਗ ਹਨ। ਲੋਕਾਂ ਨੇ ਪ੍ਰਸਾਸ਼ਨ ਤੋਂ ਮੰਗ ਕੀਤੀ ਕਿ ਇਸ ਮਾਰਕੀਟ ਨੂੰ ਤੁਰੰਤ ਮੇਨ ਬਾਜ਼ਾਰ ਦੇ ਗੇਟ ਤੋਂ ਹਟਾਇਆ ਜਾਵੇ। ਜ਼ਿਕਰਯੋਗ ਹੈ ਕਿ ਉਕਤ ਮੀਟ ਮਾਰਕੀਟ ਅੰਡਰਬਰਿੱਜ ਨੇੜੇ ਬਣੇ ਫੁਟਪਾਥ ਦੇ ਨਾਲ ਨਾਲ ਬਣੀ ਹੋਈ ਹੈ,

ਬੁਰਾਈ ’ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦਸਹਿਰਾ ਵੱਖ ਵੱਖ ਥਾਈਂ ਧੂਮਧਾਮ ਨਾਲ ਮਨਾਇਆ

ਐੱਸਏਐੱਸ ਨਗਰ (ਮੁਹਾਲੀ), 19 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) :  ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਅਤੇ ਆਸ-ਪਾਸ ਪਿੰਡਾਂ ਵਿੱਚ ਅੱਜ ਬਦੀ ਉੱਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦਸਹਿਰੇ ਦਾ ਤਿਉਹਾਰ ਜ਼ਿਲ੍ਹਾ ਪੁਲੀਸ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਧੂਮਧਾਮ ਮਨਾਇਆ ਗਿਆ। ਰਾਵਣ, ਕੁੰਭਕਰਨ ਅਤੇ ਮੇਘਨਾਦ ਦੇ ਪੁਤਲੇ ਸੜਦੇ ਦੇਖਣ ਲਈ ਆਮ ਲੋਕਾਂ ਖਾਸ ਕਰਕੇ ਬੱਚਿਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਵਾਰੀ ਬਾਜ਼ਾਰਾਂ ਅਤੇ ਦਸਹਿਰਾ ਮੈਦਾਨ ’ਚ ਪਹਿਲਾਂ ਨਾਲੋਂ ਵਧੇਰੇ ਰੌਣਕ ਸੀ।

ਵਿਦਿਆਰਥੀਆਂ ਦੇ ਕਲਸਟਰ ਪੱਧਰੀ ਮੁਕਾਬਲੇ ਕਰਵਾਏ

ਕੁਰਾਲੀ, 19 ਅਕਤੂਬਰ (ਪੰਜਾਬੀ ਟਾਈਮਜ਼ ਬਿਊਰੋ ) : ਪਿੰਡ ਰਾਕੋਲੀ ਦੇ ਜਵਾਹਰ ਨਵੋਦਿਆ ਵਿਦਿਆਲੇ ਵਿੱਚ ਨਵੋਦਿਆ ਸੰਸਥਾਵਾਂ ਦੇ ਕਲਸਟਰ ਪੱਧਰੀ ਮੁਕਾਬਲੇ ਕਰਵਾਏ ਗਏ। ਪ੍ਰਿਸੀਪਲ ਆਭਾ ਗੁਪਤਾ ਦੀ ਅਗਵਾਈ ਹੇਠ ਕਰਵਾਏ ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਤੇ ਚੰਡੀਗੜ੍ਹ ਦੇ ਨਵੋਦਿਆ ਸੰਸਵਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਵਿਦਿਆਰਥੀਆਂ ਨੇ ਸਾਇੰਸ, ਗਣਿਤ ਤੇ ਸਮਾਜਿਕ ਵਿਗਿਆਨ ਵਿਸ਼ਿਆਂ ’ਤੇ ਅਧਾਰਿਤ ਪ੍ਰਤਿਭਾ ਖੋਜ ਪ੍ਰਦਰਸ਼ਨੀਆਂ, ਕੁਇਜ਼ ਤੇ ਹੋਰ ਮੁਕਾਬਲਿਆਂ ਵਿੱਚ ਭਾਗ ਲਿਆ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0066026457
Copyright © 2018, Panjabi Times. All rights reserved. Website Designed by Mozart Infotech