» ਦੇਸ਼ਧ੍ਰੋਹ ਦਾ ਮਾਮਲਾ: ਕਨ੍ਹੱਈਆ ਤੇ ਹੋਰਨਾਂ ਖ਼ਿਲਾਫ਼ ਦੋਸ਼ ਆਇਦ » ਕੁਰਦਾਂ ਨੂੰ ਨਿਸ਼ਾਨਾ ਬਣਾਉਣ ’ਤੇ ਨਤੀਜੇ ਭੁਗਤਣ ਲਈ ਤਿਆਰ ਰਹੇ ਤੁਰਕੀ: ਟਰੰਪ » ਪ੍ਰਧਾਨ ਮੰਤਰੀ ਮੋਦੀ ਨੂੰ ਫਿਲਿਪ ਕੋਟਲਰ ਸਨਮਾਨ » ਸੀਪੀਐਮ ਅਤੇ ਕਾਂਗਰਸ ਵਿਚਾਲੇ ਸੂਬਾ ਪੱਧਰ ’ਤੇ ਚੋਣਾਂ ਸਬੰਧੀ ਸਾਂਝ ਹੋ ਸਕਦੀ ਹੈ: ਯੇਚੁਰੀ » ਮਲਿਕ ਵਲੋਂ ਅਤਿਵਾਦੀਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਦਾ ਭਰੋਸਾ » ਆਪ’ ਹਾਈਕਮਾਂਡ ਅਜੇ ਖਹਿਰਾ ਦੀ ਵਿਧਾਇਕੀ ਖੋਹਣ ਦੇ ਰੌਂਅ ’ਚ ਨਹੀਂ » ਨਵੇਂ ਸਰਪੰਚਾਂ ਤੇ ਪੰਚਾਂ ਦਾ ਨਹੀਂ ਹੋਵੇਗਾ ਡੋਪ ਟੈਸਟ » ਕੈਪਟਨ ਨੂੰ ‘ਸ਼ਰਾਬੀ’ ਅਤੇ ਮਨਪ੍ਰੀਤ ਨੂੰ ‘ਡੁਪਲੀਕੇਟ ਬਾਦਲ’ ਦੱਸਿਆ » ਨੀਰਵ ਦਾ ਬੰਗਲਾ: ਹਾਈ ਕੋਰਟ ਨੇ ਈਡੀ ਦੀ ਅਪੀਲ ’ਤੇ ਉਜਰ ਜਤਾਇਆ » ਖੈਬਰ ਪਖਤੂਨਖਵਾ ਵਿਚ ਸ਼ਮਸ਼ਾਨਘਾਟ ਅਤੇ ਕਬਰਿਸਤਾਨ ਬਣਾਉਣ ਵਾਸਤੇ ਥਾਵਾਂ ਦੀ ਨਿਸ਼ਾਨਦੇਹੀ ਕੀਤੀ
ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਪੰਜਾਬ

ਪੁਲਸ ਵਲੋਂ ਪੁਖ਼ਤਾਂ ਪ੍ਰਬੰਧਾਂ ਦੇ ਬਾਵਜੂਦ ਲੁਟੇਰਿਆਂ ਨੇ ਦਿਨ-ਦਿਹਾੜੇ ਕੀਤੀ ਲੁੱਟ ਦੀ ਵਾਰਦਾਤ

November 02, 2018 11:52 PM

ਰਾਏਕੋਟ,2 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਤਿਉਹਾਰੀ ਸੀਜ਼ਨ ਦੇ ਚੱਲਦਿਆਂ ਬੇਸ਼ੱਕ ਪੁਲਸ ਵਲੋਂ ਸ਼ਹਿਰ 'ਚ ਪੁਖ਼ਤਾ ਪ੍ਰਬੰਧ ਦੇ ਦਾਅਵਿਆਂ ਦੇ ਬਾਵਜੂਦ ਚੋਰ-ਲੁਟੇਰਿਆਂ ਦੇ ਹੌਂਸਲੇ ਪੂਰੀ ਤਰ੍ਹਾਂ ਬੁਲੰਦ ਹਨ ਅਤੇ ਉਹ ਦਿਨ-ਦਿਹਾੜੇ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇਣ ਤੋਂ ਵੀ ਗੁਰੇਜ ਨਹੀ ਕਰ ਰਹੇ। ਇਸੇ ਤਰ੍ਹਾਂ ਦੀ ਇਕ ਘਟਨਾਂ ਨੂੰ ਅੱਜ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਅੰਜਾਮ ਦਿੱਤਾ ਹੈ। ਲੁਟੇਰਿਆਂ ਨੇ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ 'ਚ ਮਠਿਆਈ ਦੀ ਦੁਕਾਨ ਦੇ ਮਾਲਕ ਸ਼ਿਸ਼ਪਾਲ ਪੁੱਤਰ ਰਾਮ ਲੁਭਾਇਆ ਨੂੰ ਘੇਰ ਕੇ ਉਸ ਦੇ ਗਲ 'ਚ ਪਾਈ ਹੋਈ 8 ਤੋਲੇ ਵਾਲੀ ਸੋਨੇ ਦੀ ਚੈਨ ਖੋਹ ਕੇ ਫਰਾਰ ਹੋ ਗਏ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੀੜਿਤ ਦੁਕਾਨਦਾਰ ਸ਼ਿਸ਼ਪਾਲ ਉਰਫ ਬੱਬੂ ਨੇ ਦੱਸਿਆ ਕਿ ਅੱਜ ਜਦੋਂ ਉਹ ਆਪਣੀ ਸਕੂਟੀ 'ਤੇ ਆਪਣੇ ਘਰ ਨੂੰ ਵੱਲ ਜਾ ਰਿਹਾ ਸੀ ਤਾਂ ਮਿਸਰਾਂ ਮੁਹੱਲੇ ਦੀ ਗਲੀ 'ਚ ਦੋ ਮੋਟਰਸਾਈਕਲ ਸਵਾਰ ਮੋਨੇ ਨੌਜਵਾਨਾਂ ਨੇ ਉਸ ਨੂੰ ਧੱਕਾ ਮਾਰ ਕੇ ਸਕੂਟੀ ਤੋਂ ਸੁੱਟ ਦਿੱਤਾ ਅਤੇ ਉਸ ਦੇ ਗਲ 'ਚ ਪਾਈ 8 ਤੋਲੇ ਸੋਨੇ ਦੀ ਚੈਨ ਲੈ ਕੇ ਫਰਾਰ ਹੋ ਗਏ। ਪੀੜਿਤ ਸ਼ਿਸ਼ਪਾਲ ਨੇ ਦੱਸਿਆ ਕਿ ਉਕਤ ਘਟਨਾ ਦੀ ਜਾਣਕਾਰੀ ਉਸ ਨੇ ਸਿਟੀ ਪੁਲਸ ਨੂੰ ਦੇ ਦਿੱਤੀ ਹੈ। ਇਸ ਸਬੰਧੀ ਪੁਲਸ ਥਾਣਾ ਸਿਟੀ ਦੇ ਇੰਚਾਰਜ ਰਣਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਕਥਿਤ ਦੋਸ਼ੀਆਂ ਦੀ ਪੈੜ ਨੱਪ ਲਈ ਹੈ ਅਤੇ ਜਲਦੀ ਹੀ ਦੋਸ਼ੀ ਪੁਲਸ ਦੀ ਗਿਰਫ਼ਤ 'ਚ ਹੋਣਗੇ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਕੇਂਦਰੀ ਰਾਜ ਮੰਤਰੀ ਵੱਲੋਂ ਦੌਲਤਪੁਰ ਚੌਕ ਰੇਲਵੇ ਸਟੇਸ਼ਨ ਰਾਸ਼ਟਰ ਨੂੰ ਸਮਰਪਿਤ

ਤਲਵਾੜਾ,15 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਇੱਥੋਂ ਕਰੀਬ 24 ਕਿਲੋਮੀਟਰ ਦੂਰ ਸਥਿਤ ਹਿਮਾਚਲ ਪ੍ਰਦੇਸ਼ ਦੇ ਕਸਬਾ ਦੌਲਤਪੁਰ ਚੌਕ ਵਿੱਚ ਕੇਂਦਰੀ ਰੇਲ ਰਾਜ ਮੰਤਰੀ ਮਨੋਜ ਸਿਨਹਾ ਨੇ ਦੋ ਵੱਖ-ਵੱਖ ਸਮਾਗਮਾਂ ਦੌਰਾਨ ਨਵਨਿਰਮਤ ਅੰਬ-ਅਦੌਰਾ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ-ਇੱਕ ਤੇ ਦੌਲਤਪੁਰ ਚੌਕ ਦੇ ਨਵੇਂ ਰੇਲਵੇ ਸਟੇਸ਼ਨ ਦਾ ਉਦਘਾਟਨ ਕਰਕੇ ਰਾਸ਼ਟਰ ਨੂੰ ਸਮਰਪਿਤ ਕੀਤਾ। ਕੇਂਦਰੀ ਰਾਜ ਮੰਤਰੀ ਨੇ ਨਵੇਂ ਬਣੇ ਰੇਲਵੇ ਸਟੇਸ਼ਨ ਤੋਂ ਗੱਡੀ ਸੰਖਿਆ 14553 ਦੌਲਤਪੁਰ ਚੌਕ-ਦਿੱਲੀ-ਬਰੇਲੀ ਰੇਲ ਗੱਡੀ ਨੂੰ ਹਰੀ ਝੰਡੀ ਦਿੱਤੀ ਤੇ ਦੌਲਤਪੁਰ ਵਾਸੀਆਂ ਦੀ ਕਰੀਬ 37 ਸਾਲ ਤੋਂ ਲੰਬਿਤ ਮੰਗ ਨੂੰ ਪੂਰਾ ਕੀਤਾ।

ਪੇਪਰ ਮਿੱਲ ’ਚ ਕੰਮ ਕਰਦੇ ਲੜਕੇ ਦੀ ਮੌਤ

ਗੜ੍ਹਸ਼ੰਕਰ,15 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਖੇਤਰ ਦੇ ਕਸਬਾ ਸੈਲਾ ਖੁਰਦ ਵਿੱਚ ਸਥਿਤ ਕੁਆਂਟਮ ਪੇਪਰ ਮਿੱਲ ਵਿੱਚ ਪਿੰਡ ਮਹਿੰਗਰਵਾਲ ਦੇ ਇਕ ਮਜ਼ਦੂਰ ਲੜਕੇ ਦੀ ਕੱਲ੍ਹ ਦੇਰ ਰਾਤ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਮਨਦੀਪ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਮਹਿੰਗਰ ਵਾਲ ਵਜੋਂ ਹੋਈ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਉਕਤ ਲੜਕਾ ਪਰਾਲੀ ਦੇ ਇਕ ਢੇਰ ’ਤੇ ਕੰਮ ਕਰਨ ਪਿਛੋਂ ਸੁੱਤਾ ਪਿਆ ਸੀ। ਜੇਸੀਬੀ ਦੇ ਚਾਲਕ ਨੇ ਬਿਨਾਂ ਕੁਝ ਦੇਖਿਆਂ ਉਕਤ ਪਰਾਲੀ ਨੂੰ ਚੁੱਕਣਾ ਸ਼ੁਰੂ ਕਰ ਦਿੱਤਾ ਗਿਆ। ਇਸ ਦੌਰਾਨ ਲੜਕੀ ਮਸ਼ੀਨ ਦੇ ਅਗਲੇ ਹਿੱਸੇ ਹੇਠ ਘੁੱਟਿਆ ਗਿਆ ਤੇ ਉਸ ਦੀ ਮੌਤ ਹੋ ਗਈ। ਇਸ ਪਿਛੋਂ ਮਿੱਲ ਪ੍ਰਬੰਧਕਾਂ ਨੇ ਕਥਿਤ ਤੌਰ ’ਤੇ ਲੜਕੇ ਦੀ ਲਾਸ਼ ਨੂੰ ਲੁਕਾਉਣ ਦਾ ਯਤਨ ਕੀਤਾ ਪਰ ਲੜਕੇ ਦੀ ਹੋਈ ਮੌਤ ਦੀ ਖ਼ਬਰ ਇਲਾਕੇ ਵਿਚ ਫੈਲ ਗਈ। ਇਸ ਤੋਂ ਬਾਅਦ ਪੀੜਤ ਪਰਿਵਾਰ ਤੇ ਪਿੰਡ ਵਾਸੀਆਂ ਨੇ ਮਿੱਲ ਦੇ ਮੁੱਖ ਗੇਟ ’ਤੇ ਧਰਨਾ ਲਾ ਦਿੱਤਾ।

ਅੰਮਿ੍ਤਸਰ ਵਿੱਚ ਜਾਅਲੀ ਡੀਐਸਪੀ ਗ੍ਰਿਫ਼ਤਾਰ, ਹੈੱਡ ਕਾਂਸਟੇਬਲ ਫਰਾਰ

ਅੰਮ੍ਰਿਤਸਰ,15 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਪੁਲੀਸ ਦੇ ਜਾਅਲੀ ਅਧਿਕਾਰੀ ਅਤੇ ਕਰਮਚਾਰੀ ਬਣ ਕੇ ਲੋਕਾਂ ਨਾਲ ਧੋਖਾਧੜੀ ਕਰਨ ਦੇ ਦੋਸ਼ ਹੇਠ ਪੁਲੀਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਇਕ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਸ਼ਨਾਖਤ ਹੀਰਾ ਸਿੰਘ ਵਾਸੀ ਜਲਾਲ ਉਸਮਾ ਅਤੇ ਸੁਖਵਿੰਦਰ ਸਿੰਘ ਵਾਸੀ ਗਦਰੀਵਾਲ ਫਿਰੋਜ਼ਪੁਰ ਵਜੋਂ ਹੋਈ ਹੈ। ਪੁਲੀਸ ਨੇ ਹੀਰਾ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਖ਼ਿਲਾਫ਼ ਵੱਖ ਵੰਖ ਧਾਰਾਵਾਂ ਹੇਠ ਕੇਸ ਦਰਜ ਕੀਤਾ ਗਿਆ ਹੈ।

ਦੇਸੀ ਪਿਸਤੌਲ ਬਰਾਮਦ

ਤਰਨ ਤਾਰਨ(,15 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਸਥਾਨਕ ਭਗੌੜਾ ਅਪਰਾਧੀ (ਪੀ.ਓ.) ਸਟਾਫ਼ ਦੇ ਅਧਿਕਾਰੀ ਏ.ਐਸ.ਆਈ. ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਪੁਲੀਸ ਨੇ ਇਲਾਕੇ ਦੇ ਪਿੰਡ ਜਰਮਸਤਪੁਰ ਤੋਂ ਸ਼ਹਿਰ ਦੀ ਦੀਪ

ਦਿਹਾਤੀ ਇਲਾਕਿਆਂ ’ਚ ਸੇਵਾਵਾਂ ਦੇਣ ਲਈ ਪੰਜ ਐਂਬੂਲੈਂਸਾਂ ਰਵਾਨਾ

ਜਲੰਧਰ,15 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਸ਼੍ਰੋਮਣੀ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਨੇ ਸਿਵਲ ਹਸਪਤਾਲ ਨੂੰ ਐੱਮਪੀ ਫੰਡ ਵਿਚੋਂ ਪੰਜ ਐਂਬੂਲੈਂਸਾਂ ਲੈ ਕੇ ਦਿੱਤੀਆਂ ਹਨ। ਇਹ ਐਂਬੂਲੈਂਸਾਂ ਦਿਹਾਤੀ ਇਲਾਕਿਆਂ ’ਚ ਸਿਹਤ ਸਹੂਲਤਾਂ ਪ੍ਰਦਾਨ ਕਰਨਗੀਆਂ। ਨਰੇਸ਼ ਗੁਜਰਾਲ ਵੱਲੋਂ ਆਦਮਪੁਰ, ਨਕੋਦਰ, ਫਿਲੌਰ, ਸ਼ਾਹਕੋਟ ਅਤੇ ਕਰਤਾਰਪੁਰ ਨੂੰ 80 ਲੱਖ ਰੁਪਏ ਦੀ ਲਾਗਤ ਵਾਲੀਆਂ ਪੰਜ ਐਂਬੂਲੈਂਸਾਂ ਦਿੱਤੀਆਂ ਗਈਆਂ ਹਨ। ਇਸ ਮੌਕੇ ਅਕਾਲੀ ਦਲ ਦੇ ਵਿਧਾਇਕਾਂ ਨੇ ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੀ ਸਖ਼ਤ ਨਿੰਦਾ ਕਰਦਿਆਂ ਸਿਹਤ ਵਿਭਾਗ ਨੂੰ ਚੰਗਾ ‘ਟੀਕਾ’ ਲਾਇਆ।

ਬਸਪਾ ਵਰਕਰਾਂ ਨੇ ਮਾਇਆਵਤੀ ਦਾ ਜਨਮ ਦਿਨ ਮਨਾਇਆ

ਜਲੰਧਰ,15 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਦੀਸ਼ ਰਾਣਾ ਦੀ ਪ੍ਰਧਾਨਗੀ ਹੇਠ ਕੁੱਕੜ ਪਿੰਡ ਵਿਚ ਅੱਜ ਬਸਪਾ ਦੀ ਰਾਸ਼ਟਰੀ ਪ੍ਰਧਾਨ ਕੁਮਾਰੀ ਮਾਇਆਵਤੀ ਦਾ ਜਨਮ ਦਿਨ ਮਨਾਇਆ ਗਿਆ। ਪ੍ਰੋਗਰਾਮ ਵਿਚ ਬਸਪਾ ਪੰਜਾਬ ਦੇ ਪ੍ਰਧਾਨ ਰਸ਼ਪਾਲ ਸਿੰਘ ਰਾਜੂ ਅਤੇ ਪੰਜਾਬ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਬਸਪਾ ਵਰਕਰਾਂ ਤੇ ਸਮਰਥਕਾਂ ਨੂੰ ਕੁਮਾਰੀ ਮਾਇਆਵਤੀ ਦੇ ਜਨਮ ਦਿਨ ਦੀ ਵਧਾਈ ਦਿੱਤੀ।

ਸਥਾਨਕ ਸਰਕਾਰਾਂ ਵਿਭਾਗ ਖ਼ਿਲਾਫ਼ ਨਿੱਤਰੇ ਸੋਹਾਣਾ ਦੇ ਵਸਨੀਕ

ਐਸ.ਏ.ਐਸ. ਨਗਰ (ਮੁਹਾਲੀ),15 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਸੋਹਾਣਾ ਦੇ ਵਸਨੀਕ ਸਰਕਾਰੀ ਅਣਦੇਖੀ ਖ਼ਿਲਾਫ਼ ਸੜਕਾਂ ’ਤੇ ਉਤਰ ਆਏ ਹਨ। ਅਕਾਲੀ ਕੌਂਸਲਰ ਪਰਵਿੰਦਰ ਸਿੰਘ ਬੈਦਵਾਨ ਦੀ ਅਗਵਾਈ ਹੇਠ ਅੱਜ ਪਿੰਡ ਵਾਸੀਆਂ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਖ਼ਿਲਾਫ਼ ਰੋਸ ਧਰਨਾ ਦਿੱਤਾ ਅਤੇ ਏਅਰਪੋਰਟ ਸੜਕ ’ਤੇ ਸਥਿਤ ਪਾਣੀ ਦੀ ਟੈਂਕੀ ਨੇੜੇ ਚੱਕਾ ਜਾਮ ਕਰਕੇ ਨਾਅਰੇਬਾਜ਼ੀ ਕੀਤੀ। ਉਨ੍ਹਾਂ ਅਧਿਕਾਰੀ ’ਤੇ ਸੋਹਾਣਾ ਵਿੱਚ ਪੀਣ ਵਾਲੇ ਪਾਣੀ ਦਾ ਨਵਾਂ ਟਿਊਬਵੈੱਲ ਲਗਾਉਣ ਅਤੇ ਸਿਵਲ ਡਿਸਪੈਂਸਰੀ ਦੀ ਉਸਾਰੀ ਦੇ ਮਤਿਆਂ ਨੂੰ ਮਹੀਨਿਆਂਬੱਧੀ ਰੋਕ ਕੇ ਰੱਖਣ ਦਾ ਦੋਸ਼ ਲਾਇਆ ਹੈ।

ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ’ਚ 19 ਕਰੋੜ ਦੇ ਕੰਮ ਪਾਸ

ਜਲੰਧਰ,15 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਵਿੱਤ ਤੇ ਠੇਕਾ ਕਮੇਟੀ ਦੀ ਅੱਜ ਹੋਈ ਮੀਟਿੰਗ ਵਿਚ ਸ਼ਹਿਰ ਦੇ ਵਿਕਾਸ ਲਈ 19 ਕਰੋੜ ਦੇ ਕੰਮ ਪਾਸ ਕੀਤੇ ਗਏ, ਜਦਕਿ ਵਰਿਆਣਾ ਡੰਪ ਲਈ ਖਰੀਦੀ ਜਾਣ ਵਾਲੀ 70 ਲੱਖ ਦੀ ਮਸ਼ੀਨਰੀ ਦਾ ਮਤਾ ਪੈਂਡਿੰਗ ਰੱਖ ਲਿਆ ਗਿਆ। ਮੇਅਰ ਜਗਦੀਸ਼ ਰਾਜਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਕਮੇਟੀ ਦੇ ਸਾਰੇ ਮੈਂਬਰ ਹਾਜ਼ਰ ਸਨ। ਵਿੱਤ ਤੇ ਠੇਕਾ ਕਮੇਟੀ ਵਿਚ 20 ਕਰੋੜ ਦੇ ਕੰਮਾਂ ਦੇ ਪ੍ਰਾਜੈਕਟ ਬਣਾਏ ਗਏ ਸਨ। ਇਨ੍ਹਾਂ ਵਿਚੋਂ ਆਊਟ ਸੋਰਸਿੰਗ ਰਾਹੀਂ ਡੇਟਾ ਇਕੱਠਾ ਕਰਨ ਅਤੇ ਵਰਿਆਣਾ ਡੰਪ ਲਈ ਮਸ਼ੀਨਰੀ ਖਰੀਦਣ ਦੇ ਪ੍ਰਾਜੈਕਟਾਂ ਨੂੰ ਛੱਡ ਕੇ ਬਾਕੀ ਸਾਰੇ ਪਾਸ ਕਰ ਦਿੱਤੇ ਗਏ।

‘ਜ਼ਿਲ੍ਹਾ ਪ੍ਰਸ਼ਾਸਨ ਆਪ ਦੇ ਬਰੂਹਾਂ ਉੱਤੇ’ ਮੁਹਿੰਮ ਸ਼ੁਰੂ

ਹੁਸ਼ਿਆਰਪੁਰ,15 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਲਈ ਇਕ ਨਿਵੇਕਲੀ ਪਹਿਲ ‘ਜ਼ਿਲ੍ਹਾ ਪ੍ਰਸ਼ਾਸਨ ਆਪ ਦੇ ਬਰੂਹਾਂ ’ਤੇ’ ਮੁਹਿੰਮ ਸ਼ੁਰੂ ਕਰਕੇ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਹਰ ਸ਼ੁੱਕਰਵਾਰ ਪਿੰਡਾਂ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ ਜਾਵੇਗੀ,

ਸ੍ਰੀ ਸਨਾਤਨ ਧਰਮ ਸਭਾ ਦੇ ਅਹੁਦੇਦਾਰ ਚੁਣੇ

ਕਪੂਰਥਲਾ,15 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਸ੍ਰੀ ਸਨਾਤਨ ਧਰਮ ਸਭਾ ਰੇਲ ਕੋਚ ਫੈਕਟਰੀ ਦੀ ਨਵੀਂ ਕਾਰਜਕਾਰਨੀ ਦੀ ਚੋਣ ਮਦਨ ਗੋਪਾਲ ਸ਼ਰਮਾ ਦੀ ਪ੍ਰਧਾਨਗੀ ਵਿੱਚ ਸਰਬਸੰਮਤੀ ਨਾਲ ਹੋਈ। ਚੋਣ ਤੋਂ ਪਹਿਲਾਂ ਪੁਰਾਣੀ ਕਮੇਟੀ ਨੇ ਆਪਣੇ ਪਿਛਲੇ ਦੋ ਸਾਲਾਂ ਦੀ ਰਿਪੋਰਟ ਪੇਸ਼ ਕੀਤੀ। ਜਿਸ ਵਿੱਚ ਸਭਾ ਦੇ ਜਨਰਲ ਸਕੱਤਰ ਚੰਦਰ ਸ਼ੇਖਰ ਨੇ ਦੱਸਿਆ ਕਿ ਆਰਸੀਐੱਫ ਦੇ ਧਰਮ ਪ੍ਰੇਮੀਆਂ ਵੱਲੋਂ ਆਰਸੀਐੱਫ ਗੇਟ ਦੇ ਬਾਹਰ ਗਊਸ਼ਾਲਾ ਲਈ ਇਕ ਕਰੋੜ 30 ਲੱਖ ਰੁਪਏ ਦੀ ਜ਼ਮੀਨ ਖਰੀਦੀ ਹੈ।

ਲਲਿਤ ਗੋਇਲ ਨੇ ਅਮਰੀਕਾ ਵਿੱਚ ਪੇਪਰ ਪੜ੍ਹਿਆ

ਜਲੰਧਰ,15 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਸਥਾਨਕ ਡੀਏਵੀ ਕਾਲਜ ਦੇ ਡਾ. ਲਲਿਤ ਗੋਇਲ ਨੇ ਅਮਰੀਕਾ ਵਿਚ ਹੋਈ ਕੰਪਿਊਟਰ ਸਾਇੰਸ ਦੀ ਕਾਨਫਰੰਸ ਵਿਚ ਭਾਗ ਲਿਆ। ਉਨ੍ਹਾਂ ਯੂਨੀਵਰਸਿਟੀ ਆਫ ਹਵਾਈ ਦੇ ਕੰਪਿਊਟਰ ਸੈਂਟਰ ਵਿਚ ਆਪਣੀ ਖੋਜ ਕਾਰਜ ਦਾ ਪ੍ਰਦਰਸ਼ਨ ਕੀਤਾ। ਇਹ ਕਾਨਫਰੰਸ ਅਮਰੀਕਾ ਦੇ ਟਾਪੂ ਹਵਾਈ ਦੀ ਹਵਾਈ ਯੂਨੀਵਰਸਿਟੀ ਵਿਚ ਕਰਵਾਈ ਗਈ।

ਆਈਲੈੱਟਸ ਨੇ ਪੰਜਾਬ ਦਾ ਬੈਂਡ ਵਜਾਇਆ

ਬਠਿੰਡਾ,15 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਅਜਿਹਾ ਜਾਪਦਾ ਹੈ ਜਿਵੇਂ ਪੰਜਾਬ ਹੁਣ ਬੈਂਡਾਂ ਦੀ ਮੰਡੀ ਬਣ ਗਿਆ ਹੋਵੇ। ਵੱਡੇ-ਛੋਟੇ ਸ਼ਹਿਰਾਂ ’ਚ ਆਈਲੈੱਟਸ (ਆਈਲਸ) ਕੋਚਿੰਗ ਸੈਂਟਰਾਂ ਨੂੰ ਸਾਹ ਨਹੀਂ ਆ ਰਿਹਾ। ਪੇਂਡੂ ਮਿਨੀ ਬੱਸਾਂ ਵਿੱਚ ਵੱਡੀ ਭੀੜ ਹੁਣ ਇਨ੍ਹਾਂ ਪਾੜ੍ਹਿਆਂ ਦੀ ਹੁੰਦੀ ਹੈ ਜਿਨ੍ਹਾਂ ਨਵੀਂ ਉਡਾਣ ਦੇ ਮੁਸਾਫਿਰ ਬਣਨਾ ਹੈ। ਮਾਲਵਾ ਵੀ ਹੁਣ ਦੁਆਬੇ ਨਾਲ ਜਾ ਰਲਿਆ ਹੈ। ਸਟੱਡੀ ਵੀਜ਼ਾ ’ਤੇ ਵਿਦੇਸ਼ ਜਾਣ ਲਈ ਆਈਲੈੱਟਸ ਦੇ ਬੈਂਡ ਲਾਜ਼ਮੀ ਹਨ। ਪੰਜਾਬ ਨੇ ਜਦੋਂ ਅੱਡੀਆਂ ਚੁੱਕ ਲਈਆਂ ਤਾਂ ਆਈਲੈੱਟਸ ਪ੍ਰੀਖਿਆ ਪ੍ਰਬੰਧਕਾਂ (ਬ੍ਰਿਟਿਸ਼ ਕੌਂਸਲ ਤੇ ਆਈਡੀਪੀ) ਨੇ ਹਰ ਸ਼ਹਿਰ ਗਲੀਚੇ ਵਿਛਾ ਦਿੱਤੇ ਜੋ ਪੰਜਾਬ ਦੀ ਕਿਸਾਨੀ ਤੇ ਜਵਾਨੀ ਨੂੰ ਕਾਫੀ ਮਹਿੰਗੇ ਪੈ ਰਹੇ ਹਨ।

ਨਾਜਾਇਜ਼ ਕਬਜ਼ੇ ਹਟਾਉਣ ਗਈ ਨਿਗਮ ਦੀ ਟੀਮ ’ਤੇ ਪਥਰਾਅ

ਜਲੰਧਰ,15 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਇੱਥੇ ਲਤੀਫਪੁਰਾ ਇਲਾਕੇ ’ਚ ਨਾਜਾਇਜ਼ ਕਬਜ਼ੇ ਹਟਾਉਣ ਗਈ ਨਗਰ ਨਿਗਮ ਦੀ ਟੀਮ ਨੂੰ ਲੋਕਾਂ ਦੇ ਜ਼ਬਰਦਸਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਮੌਕੇ ਲੋਕਾਂ ਵੱਲੋਂ ਕੀਤੇ ਪਥਰਾਅ ’ਚ ਜੇਸੀਬੀ ਦਾ ਇਕ ਡਰਾਈਵਰ ਸੰਜੀਵ ਕੁਮਾਰ ਜ਼ਖ਼ਮੀ ਹੋ ਗਿਆ ਤੇ ਦੋ ਜੇਸੀਬੀ ਮਸ਼ੀਨਾਂ ਦੇ ਸ਼ੀਸ਼ੇ ਟੁੱਟ ਗਏ। ਲੋਕਾਂ ਦਾ ਕਹਿਣਾ ਸੀ ਕਿ ਉਹ ਪਿਛਲੇ 70 ਸਾਲਾਂ ਤੋਂ ਇਸ ਥਾਂ ’ਤੇ ਰਹਿ ਰਹੇ ਹਨ। ਘਟਨਾ ਸਵੇਰੇ ਗੁਰੂ ਤੇਗ ਬਹਾਦਰ ਨਗਰ 

ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਚੌਕੇ-ਛਿੱਕੇ ਵੱਜਦੇ ਰਹਿਣਗੇ: ਸਿੱਧੂ

ਭਵਾਨੀਗੜ੍,15 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਇੱਥੇ ਅੱਜ ਨਵੇਂ ਬੱਸ ਸਟੈਂਡ ਨੇੜੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਅਗਵਾਈ ਹੇਠ ਸ਼ਹਿਰ ਦੇ ਸਰਬਪੱਖੀ ਵਿਕਾਸ ਨੂੰ ਸਮਰਪਿਤ ਰੈਲੀ ਕੀਤੀ ਗਈ। ਇਸ ਰੈਲੀ ਵਿਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਰੈਲੀ ਮੌਕੇ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਦਸ ਸਾਲ ਝੂਠ ਦੇ ਸਹਾਰੇ ਲੁੱਟ ਦਾ ਰਾਜ ਕਰਨ ਵਾਲੇ ਅਕਾਲੀਆਂ ਨੂੰ ਪੰਜਾਬੀਆਂ ਨੇ ਚੱਲਦਾ ਕਰ ਦਿੱਤਾ ਅਤੇ ਹੁਣ ਸਾਡੀ ਇਮਤਿਹਾਨ ਦੀ ਘੜੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਸਰਕਾਰ ਨੇ ਇੱਕ ਸਾਲ ਦੇ ਵਕਫ਼ੇ ਵਿਚ ਪੰਜਾਬ ਦੀ ਗੱਡੀ ਵਿਕਾਸ ਦੀ ਪਟੜੀ ’ਤੇ ਚੜ੍ਹਾ ਲਈ ਹੈ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਦੀ ਹਨੇਰੀ ਲਿਆ ਦੇਣੀ ਹੈ।

ਵਿਧਾਇਕ ਜ਼ੀਰਾ ਦਾ ਕਰੀਬੀ ਨਾਜਾਇਜ਼ ਰਿਵਾਲਵਰ ਸਣੇ ਕਾਬੂ

ਮੋਗਾ,15 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਇੱਥੇ ਥਾਣਾ ਸਿਟੀ ਦੱਖਣੀ ਪੁਲੀਸ ਨੇ ਇੱਥੋਂ ਦੇ ਇਕ ਫੋਟੋਗ੍ਰਾਫਰ ਦੀ ਹੱਤਿਆ ਤੇ ਲੁੱਟ-ਖੋਹ ਦੇ ਸਾਢੇ ਪੰਜ ਸਾਲ ਪੁਰਾਣੇ ਕੇਸ ਵਿਚ ਅਦਾਲਤ ਵੱਲੋਂ ਭਗੌੜੇ ਕਰਾਰ ਦਿੱਤੇ ਨੀਰਜ ਕੁਮਾਰ ਉਰਫ਼ ‘ਗਿੰਨੀ’ ਵਾਸੀ ਜ਼ੀਰਾ ਨੂੰ 32 ਬੋਰ ਦੇ ਨਾਜਾਇਜ਼ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਅਦਾਲਤ ਨੇ ਗਿੰਨੀ ਖ਼ਿਲਾਫ਼ ਅਸਲਾ ਐਕਟ ਤਹਿਤ ਦਰਜ ਨਵੇਂ ਕੇਸ ਵਿਚ ਹੋਰ ਪੁੱਛ ਪੜਤਾਲ ਲਈ ਉਸ ਦਾ ਇਕ ਰੋਜ਼ਾ ਪੁਲੀਸ ਰਿਮਾਂਡ ਦਿੱਤਾ ਹੈ।

ਕਰਤਾਰਪੁਰ ਗੁਰਦੁਆਰੇ ਦੀ ਪੁਰਾਤਨ ਦਿੱਖ ਕਾਇਮ ਰੱਖਣ ਲਈ ਭਾਰਤ-ਪਾਕਿ ਸਰਕਾਰਾਂ ਨੂੰ ਪੱਤਰ ਲਿਖਾਂਗਾ: ਸਿੱਧੂ

ਸੰਗਰੂਰ,15 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪਾਕਿਸਤਾਨ ਵਿਚ ਸਥਿਤ ਕਰਤਾਰਪੁਰ ਵਿਚ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਪੁਰਾਤਨ ਦਿੱਖ ਨੂੰ ਕਾਇਮ ਰੱਖਣ ਲਈ ਉਹ ਭਾਰਤ ਅਤੇ ਪਾਕਿਸਤਾਨ ਦੋਵੇਂ ਸਰਕਾਰਾਂ ਨੂੰ ਪੱਤਰ ਲਿਖਣਗੇ। ਕੇਂਦਰ ਸਰਕਾਰ ਵਲੋਂ ਸਾਰੇ ਐਨਓਸੀ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਵਲੋਂ ਕਰਤਾਰ ਕੌਰੀਡੋਰ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਸ੍ਰੀ ਸਿੱਧੂ ਇੱਥੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਦੀ ਰਿਹਾਇਸ਼ ’ਤੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।

ਜ਼ਿਲ੍ਹਾ ਪ੍ਰਧਾਨਾਂ ਦੀ ਤਾਜਪੋਸ਼ੀ ਮੌਕੇ ਦੋ ਕਾਂਗਰਸੀ ਵਿਧਾਇਕ ਰਹੇ ਗ਼ੈਰਹਾਜ਼ਰ

ਜਲੰਧਰ,15 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਕਾਂਗਰਸ ਭਵਨ ਵਿਚ ਜਲੰਧਰ ਦਿਹਾਤੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਲਾਲੀ ਤੇ ਜਲੰਧਰ ਸ਼ਹਿਰੀ ਦੇ ਪ੍ਰਧਾਨ ਬਲਦੇਵ ਸਿੰਘ ਦੇਵ ਦੀ ਤਾਜਪੋਸ਼ੀ ਸਮੇਂ ਦੋ ਕਾਂਗਰਸੀ ਵਿਧਾਇਕਾਂ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਸੁਸ਼ੀਲ ਰਿੰਕੂ ਤੇ ਸ਼ਾਹਕੋਟ ਤੋਂ ਹਰਦੇਵ ਸਿੰਘ ਲਾਡੀ ਦੀ ਗ਼ੈਰਹਾਜ਼ਰੀ ਰੜਕਦੀ ਰਹੀ। ਸਮਾਗਮ ਵਿਚ ਹਾਜ਼ਰ ਬੁਲਾਰਿਆਂ ਨੇ ਲੀਡਰਸ਼ਿਪ ਨੂੰ ਇਕਜੁੱਟ ਹੋ ਕੇ ਲੋਕ ਸਭਾ ਦੀਆਂ ਚੋਣਾਂ ਲੜਨ ਦੀ ਦੁਹਾਈ ਦਿੱਤੀ।

ਚਮਕੌਰ ਸਾਹਿਬ ਹਲਕੇ ਦੇ ਵਿਕਾਸ ’ਤੇ ਖਰਚੇ ਜਾਣਗੇ 100 ਕਰੋੜ ਰੁਪਏ: ਚੰਨੀ

ਚਮਕੌਰ ਸਾਹਿਬ ,15 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਵਿੱਚ 100 ਕਰੋੜ ਦੀ ਲਾਗਤ ਨਾਲ ਪੁਲਾਂ ਦੀ ਉਸਾਰੀ ਅਤੇ ਸੜਕਾਂ ਦਾ ਜਾਲ ਵਿਛਾਇਆ ਜਾ ਰਿਹਾ ਹੈ ਜਿਸ ਨਾਲ ਇਲਾਕੇ ਦੀ ਨੁਹਾਰ ਬਦਲ ਜਾਵੇਗੀ ਅਤੇ ਇਹ ਇਲਾਕਾ ਜੋ ਪੱਛੜੇ ਇਲਾਕੇ ਵਜੋਂ ਜਾਣਿਆ ਜਾਂਦਾ ਸੀ, ਇੱਕ ਮੋਹਰੀ ਇਲਾਕਾ ਬਣ ਉਭਰੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨਜ਼ਦੀਕੀ ਕਸਬਾ ਬੇਲਾ ਵਿਖੇ ਬੱਸ ਸਟੈਂਡ ਨਜ਼ਦੀਕ ਡਰੇਨ ’ਤੇ 340 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪੁਲ ਦਾ ਨੀਂਹ ਪੱਥਰ ਰੱਖਣ ਮੌਕੇ ਸਮਾਗਮ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।

ਕੇਂਦਰੀ ਮੰਤਰੀ ਮੇਨਕਾ ਗਾਂਧੀ ਹੰਸਾਲੀ ਸਾਹਿਬ ਵਿਖੇ ਨਤਮਸਤਕ

ਫ਼ਤਹਿਗੜ੍ਹ ਸਾਹਿਬ,15 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਕੇਂਦਰੀ ਮੰਤਰੀ ਮੇਨਕਾ ਗਾਂਧੀ ਅੱਜ ਨਿਰਮਲ ਡੇਰਾ ਹੰਸਾਲੀ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਬ੍ਰਹਮਲੀਨ ਪੂਰਨ ਬ੍ਰਹਮ-ਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਚਰਨ ਸੇਵਕ ਬਾਬਾ ਪਰਮਜੀਤ ਸਿੰਘ ਨੇ ਉਨ੍ਹਾਂ ਨੂੰ ਸਿਰੋਪਾ ਭੇਟ ਕੀਤਾ। ਉਨ੍ਹਾਂ ਦੱਸਿਆ ਕਿ ਕੇਂਦਰੀ ਮੰਤਰੀ ਦਾ ਬਾਬਾ ਜੀ ਪ੍ਰਤੀ ਅਥਾਹ ਸਤਿਕਾਰ ਹੈ ਅਤੇ ਉਹ ਸਮੇਂ-ਸਮੇਂ ’ਤੇ ਆ ਕੇ ਇਹੋ ਆਸ਼ੀਰਵਾਦ ਪ੍ਰਾਪਤ ਕਰਦੇ ਹਨ।

ਯਾਦਗਾਰੀ ਰਹੀ ਮਾਤਾ ਗੁਜਰੀ ਕਾਲਜ ਦੀ ਅਲੂਮਨੀ ਮੀਟ

ਫ਼ਤਹਿਗੜ੍ਹ ਸਾਹਿਬ,15 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵੱਲੋਂ ਅੱਜ ਕਾਲਜ ਕੈਂਪਸ ’ਚ ਅਲੂਮਨੀ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਕਾਲਜ ਦੇ ਸਾਬਕਾ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ। ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਕਿਹਾ ਕਿ ਕਿਸੇ ਵੀ ਕਾਲਜ ਦੇ ਵਿਕਾਸ ਵਿਚ ਸਾਬਕਾ ਵਿਦਿਆਰਥੀਆਂ ਦੀ ਅਹਿਮ ਭੂਮਿਕਾ ਹੁੰਦੀ ਹੈ, ਸਾਬਕਾ ਵਿਦਿਆਰਥੀ ਜਿੱਥੇ ਮੌਜੂਦਾ ਵਿਦਿਆਰਥੀਆਂ ਲਈ ਮਾਰਗ ਦਰਸ਼ਕ ਦਾ ਕੰਮ ਕਰਦੇ ਹਨ,

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0070164393
Copyright © 2018, Panjabi Times. All rights reserved. Website Designed by Mozart Infotech