ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਚੰਡੀਗੜ੍ਹ

ਸਰਕਾਰ ਨੇ ਅਧਿਆਪਕਾਂ ਦੀ ਦੀਵਾਲੀ ਕੀਤੀ ਕਾਲੀ

November 04, 2018 10:00 AM

ਚੰਡੀਗੜ੍ਹ,3 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਪਿਛਲੇ ਕੁਝ ਸਮੇਂ ਤੋਂ ਸੰਘਰਸ਼ ਕਰ ਰਹੇ 100 ਦੇ ਕਰੀਬ ਅਧਿਆਪਕਾਂ ਨੂੰ ਸਰਕਾਰ ਨੇ ਦੂਰ-ਦੁਰਾਡੇ ਬਦਲੀਆਂ ਅਤੇ ਮੁਅੱਤਲੀਆਂ ਕਰਕੇ ਉਨ੍ਹਾਂ ਨੂੰ ਦੀਵਾਲੀ ਦਾ ‘ਤੋਹਫ਼ਾ’ ਦਿੱਤਾ ਹੈ। ਸੂਤਰਾਂ ਅਨੁਸਾਰ ਅਧਿਆਪਕਾਂ ਦੇ ਸੰਘਰਸ਼ ਦੀ ਅਗਵਾਈ ਕਰ ਰਹੇ ਅਧਿਆਪਕ ਸਾਂਝਾ ਮੋਰਚੇ ਦੇ ਕਨਵੀਨਰ ਬਲਕਾਰ ਵਲਟੋਹਾ ਸਮੇਤ 100 ਦੇ ਕਰੀਬ ਅਧਿਆਪਕਾਂ ਖ਼ਿਲਾਫ਼ ਕੀਤੀ ਹੈ। ਸੂਤਰਾਂ ਮੁਤਾਬਕ ਸਿੱਖਿਆ ਵਿਭਾਗ ਵੱਲੋਂ ਅਧਿਆਪਕ ਆਗੂਆਂ ਦੀਆਂ ਅਧਿਆਪਕ ਪਤਨੀਆਂ ਦਾ ਵੀ ਦਫ਼ਤਰੀ ਰਿਕਾਰਡ ਫਰੋਲ ਕੇ ਉਨ੍ਹਾਂ ਨੂੰ ਵੀ ਨਿਸ਼ਾਨਾ ਬਣਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਅਧਿਆਪਕ ਮੋਰਚਾ ਵੱਲੋਂ 5 ਨਵੰਬਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਹੋਣ ਵਾਲੀ ਮੀਟਿੰਗ ਦੀ ਉਡੀਕ ਕੀਤੀ ਜਾ ਰਹੀ ਹੈ। ਸਾਂਝਾ ਅਧਿਆਪਕ ਸੰਘਰਸ਼ ਕਮੇਟੀ ਦੀ ਕੱਲ੍ਹ ਹੋਈ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ 4 ਨਵੰਬਰ ਨੂੰ ਸਮੂਹਕ ਵਫ਼ਦਾਂ ਦੇ ਰੂਪ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਮੰਤਰੀ ਮਨਪ੍ਰੀਤ ਸਿੰਘ ਬਾਦਲ, ਨਵਜੋਤ ਸਿੰਘ ਸਿੱਧੂ, ਬਲਬੀਰ ਸਿੱਧੂ ਆਦਿ ਨੂੰ ਮਿਲ ਕੇ ਮੈਮੋਰੰਡਮ ਦਿੱਤੇ ਜਾਣਗੇ। ਜੇ ਕੈਪਟਨ ਨਾਲ 5 ਨਵੰਬਰ ਦੀ ਮੀਟਿੰਗ ਬੇਸਿੱਟਾ ਰਹੀ ਤਾਂ ਅਧਿਆਪਕ ਕਾਲੀ ਦੀਵਾਲੀ ਮਨਾਉਣਗੇ ਅਤੇ ਦੀਵਾਲੀ ਵਾਲੇ ਦਿਨ ਦੀਵੇ ਬਾਲਣ ਦੀ ਥਾਂ ਬਠਿੰਡਾ, ਪਟਿਆਲਾ ਅਤੇ ਅੰਮ੍ਰਿਤਸਰ ਵਿਚ ਸਰਕਾਰ ਦੇ ਪਿੱਟ-ਸਿਆਪੇ ਕਰਨਗੇ। ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਪਹਿਲਾਂ ਹੀ ਦੀਵਾਲੀ ਮੌਕੇ ਮੰਤਰੀਆਂ ਨੂੰ ਰੋਸ ਵਜੋਂ ਕੋਲਿਆਂ ਦੇ ਡੱਬੇ ਦੇਣ ਦਾ ਐਲਾਨ ਕਰ ਚੁੱਕੀ ਹੈ। ਜੇਕਰ ਕੈਪਟਨ ਨਾਲ ਗੱਲ ਸਿਰੇ ਨਾ ਚੜ੍ਹੀ ਤਾਂ ਅਧਿਆਪਕ ਜੇਲ੍ਹ ਭਰੋ ਅੰਦੋਲਨ ਵੀ ਸ਼ੁਰੂ ਕਰ ਸਕਦੇ ਹਨ। ਇਸ ਤੋਂ ਪਹਿਲਾਂ ਅਧਿਆਪਕ ਮੋਰਚਾ ਪੰਜਾਬ ਦੇ ਮੁਲਾਜ਼ਮਾਂ ਦੀਆਂ ਸਾਰੀਆਂ ਫੈਡਰੇਸ਼ਨਾਂ ਤੇ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਸੱਦ ਕੇ ਫੈਸਲਾਕੁੰਨ ਸੰਘਰਸ਼ ਛੇੜਣ ਦੀ ਤਿਆਰੀ ਵਿਚ ਹੈ। ਜ਼ਿਕਰਯੋਗ ਹੈ ਕਿ ਅਧਿਆਪਕ ਮੋਰਚਾ ਵੱਲੋਂ ਕਨਵੀਨਰਾਂ ਸੁਖਵਿੰਦਰ ਸਿੰਘ ਚਾਹਲ, ਡੀ ਐਸ ਪੂਨੀਆ, ਬਲਕਾਰ ਵਲਟੋਹਾ, ਬਾਜ ਸਿੰਘ ਖਹਿਰਾ ਤੇ ਹਰਜੀਤ ਬਸੋਤਾ ਦੀ ਅਗਵਾਈ ਹੇਠ ਪਟਿਆਲਾ ਵਿਚ 7 ਅਕਤੂਬਰ ਤੋਂਂ 23 ਅਕਤੂਬਰ ਤਕ ਮਰਨ ਵਰਤ ਰੱਖਿਆ ਗਿਆ ਸੀ ਅਤੇ 24 ਅਕਤੂਬਰ ਤੋਂ ਪੱਕਾ ਮੋਰਚਾ ਲਾ ਕੇ ਧਰਨਾ ਦਿੱਤਾ ਜਾ ਰਿਹਾ ਹੈ। ਕਨਵੀਨਰ ਸੁਖਵਿੰਦਰ ਚਾਹਲ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਮੰਨਣ ਦੀ ਥਾਂ 100 ਦੇ ਕਰੀਬ ਅਧਿਆਪਕਾਂ ਦੀਆਂ ਬਦਲਾਲਊ ਢੰਗ ਨਾਲ ਬਦਲੀਆਂ ਅਤੇ ਮੁਅੱਤਲੀਆਂ ਕੀਤੀਆਂ ਜਾ ਚੁੱਕੀਆਂ ਹਨ। ਸੰਘਰਸ਼ ਦੌਰਾਨ ਸਿੱਖਿਆ ਮੰਤਰੀ ਓ ਪੀ ਸੋਨੀ ਅਤੇ ਸਕੱਤਰ ਕ੍ਰਿਸ਼ਨ ਕੁਮਾਰ ਵਿਰੁੱਧ ਦਿਨੋਂ-ਦਿਨੀਂ ਰੋਹ ਵਧਦਾ ਜਾ ਰਿਹਾ ਹੈ।

ਜੇ ਸਰਕਾਰ ਨੇ ਦੀਵਾਲੀ ’ਤੇ ਵੀ ਅੰਗੂਠਾ ਦਿਖਾਇਆ ਤਾਂ…

ਕੈਪਟਨ ਸਰਕਾਰ ਵੱਲੋਂ ਸਤਾ ਸਾਂਭਣ ਤੋਂ ਬਾਅਦ ਜਨਵਰੀ 2017 ਤੋਂ ਹੁਣ ਤਕ ਡੀਏ ਦੀਆਂ 4 ਕਿਸ਼ਤਾਂ ਦੱਬਣ ਕਾਰਨ ਸਮੂਹ ਮੁਲਾਜ਼ਮਾਂ ਵਿਚ ਗੁੱਸੇ ਦੇ ਭਾਂਬੜ ਮੱਚ ਰਹੇ ਹਨ। ਜੇ ਸਰਕਾਰ ਨੇ ਦੀਵਾਲੀ ਮੌਕੇ ਡੀਏ ਦੀ ਇਕ-ਅੱਧੀ ਕਿਸ਼ਤ ਦੇ ਕੇ ਟਰਕਾਉਣ ਦਾ ਯਤਨ ਕੀਤਾ ਤਾਂ ਮੁਲਾਜ਼ਮ ਸਿੱਧੀ ਕਾਰਵਾਈ ਕਰਨ ਦੇ ਰਾਹ ਪੈ ਸਕਦੇ ਹਨ। ਸਰਕਾਰ ਵੱਲੋਂ ਤਨਖਾਹ ਕਮਿਸ਼ਨ ਵੀ ਠੰਢੇ ਬਸਤੇ ਵਿਚ ਪਾਉਣ ਕਾਰਨ ਮੁਲਾਜ਼ਮਾਂ ਦੀਆਂ ਤਨਖਾਹਾਂ ਵਿਚ ਜਨਵਰੀ 2016 ਤੋਂ ਹੋਣ ਵਾਲੀ ਸੁਧਾਈ ਵੀ ਲਟਕੀ ਪਈ ਹੈ। ਇਸ ਕਾਰਨ ਮੁਲਾਜ਼ਮਾਂ ਨੂੰ 30 ਫੀਸਦ ਦੇ ਕਰੀਬ ਤਨਖਾਹਾਂ ਘੱਟ ਮਿਲ ਰਹੀਆਂ ਹਨ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਚੰਡੀਗੜ੍ਹ ਵਿੱਚ ਹੋਰ
ਪ੍ਰਕਾਸ਼ ਪੁਰਬ ਸਿਆਸੀ ਵਖ਼ਰੇਵਿਆਂ ਤੋਂ ਉਤਾਂਹ ਉੱਠ ਕੇ ਮਨਾਉਣ ਦਾ ਸੱਦਾ

ਚੰਡੀਗੜ੍ਹ,19  ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਸਿਆਸੀ ਧਿਰਾਂ, ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨੂੰ ਸਾਰੇ ਵਖ਼ਰੇਵਿਆਂ ਤੋਂ ਉੱਪਰ ਉੱਠ ਕੇ ਗੁਰੂ ਨਾਨਕ ਦੇਵ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਸੰਤ ਸਮਾਜ, ਸਿਆਸੀ ਆਗੂਆਂ ਤੇ ਸਮਾਜਿਕ ਸ਼ਖ਼ਸੀਅਤਾਂ ਨੂੰ ਇਸ ਇਤਿਹਾਸਕ ਸਮਾਰੋਹ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਕੈਪਟਨ ਨੇ ਪਹਿਲੀ ਪਾਤਸ਼ਾਹੀ ਨਾਲ ਸਬੰਧਤ ਇਤਿਹਾਸਕ ਨਗਰ ਸੁਲਤਾਨਪੁਰ ਲੋਧੀ ਨੂੰ ਪਵਿੱਤਰ ਸ਼ਹਿਰ ਵਜੋਂ ਵਿਕਸਿਤ ਕਰਨ ਲਈ ਸਾਰੀਆਂ ਸੰਸਥਾਵਾਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਦਾ ਜੀਵਨ ਤੇ ਫ਼ਲਸਫ਼ਾ ਸਾਂਝੀ ਵਿਰਾਸਤ ਹੈ ਤੇ ਇਸ ਲਈ ਸਾਰੇ ਮੱਤਭੇਦਾਂ ਤੋਂ ਉੱਪਰ ਉੱਠ ਕੇ ਸਿਰ ਜੋੜਨ ਦੀ ਲੋੜ ਹੈ।

ਬੇਅਦਬੀ ਕਾਂਡ: ਸੁਖਬੀਰ ਨੇ ਸਿੱਟ ਸਾਹਮਣੇ ਪੱਲਾ ਝਾੜਿਆ

ਚੰਡੀਗੜ੍ਹ,19  ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਦੇ ਸਾਬਕਾ ਗ੍ਰਹਿ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੂਬੇ ਵਿੱਚ ਆਪਣੀ ਸਰਕਾਰ ਦੇ ਕਾਰਜਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਬੇਅਦਬੀ ਅਤੇ ਕੋਟਕਪੂਰਾ ਗੋਲੀ ਕਾਂਡ ਦੀਆਂ ਘਟਨਾਵਾਂ ’ਚ ਆਪਣੀ ਕਿਸੇ ਵੀ ਤਰ੍ਹਾਂ ਦੀ ਸ਼ਮੂਲੀਅਤ ਤੋਂ ਪੱਲਾ ਝਾੜ ਲਿਆ ਹੈ। ਵਧੀਕ ਡੀਜੀਪੀ ਪ੍ਰਬੋਧ ਕੁਮਾਰ ਦੀ ਅਗਵਾਈ ਹੇਠਲੀ ਵਿਸ਼ੇਸ਼ ਜਾਂਚ ਟੀਮ ਦੇ ਮੂਹਰੇ ਬੇਅਦਬੀ ਤੇ ਗੋਲੀ ਕਾਂਡ ਦੀ ਤਫ਼ਤੀਸ਼ ਵਿੱਚ ਸ਼ਮੂਲੀਅਤ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਸਾਹਮਣੇ ਦਾਅਵਾ ਕੀਤਾ ਕਿ ‘ਸਿੱਟ’ ਨੂੰ ਇਹੋ ਸਪੱਸ਼ਟ ਕੀਤਾ ਹੈ ਕਿ 8 ਅਕਤੂਬਰ ਤੋਂ ਲੈ ਕੇ ਘਟਨਾ ਵਾਲੇ

ਕਾਂਗਰਸ ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਸ਼ਹਿ ਦੇ ਰਹੀ ਹੈ: ਸੁਖਬੀਰ ਬਾਦਲ

ਚੰਡੀਗੜ੍,18  ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਖ਼ਤਰੇ ਵਿਚ ਹੈ, ਕਿਉਂਕਿ ਕਾਂਗਰਸ ਸਰਕਾਰ ਸ਼ਾਂਤੀ ਭੰਗ ਕਰਨ ਵਾਲੇ ਅਨਸਰਾਂ ਨੂੰ ਸ਼ਹਿ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸੂਬੇ ਦਾ ਮਾਹੌਲ ਖ਼ਰਾਬ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਮਕਸੂਦਾਂ ਬੰਬ ਧਮਾਕਾ ਅਤੇ ਉੱਤਰ ਪ੍ਰਦੇਸ਼ ਦੀ ਪੁਲੀਸ ਵੱਲੋਂ ਪ੍ਰਕਾਸ਼ ਸਿੰਘ ਬਾਦਲ ਦਾ ਕਤਲ ਕਰਨ ਦੀ ਸਾਜ਼ਿਸ਼ ਨੂੰ

ਬੇਭਰੋਸਗੀ ਨੇ ਅਕਾਲੀ ਦਲ ਤੇ ਬਾਦਲ ਪਰਿਵਾਰ ਦੀਆਂ ਚੂਲਾਂ ਹਿਲਾਈਆਂ

ਚੰਡੀਗੜ੍ ,18  ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਵਿੱਚ ਇੱਕ ਸਦੀ ਤੋਂ ਸਿਆਸੀ, ਧਾਰਮਿਕ ਅਤੇ ਸਮਾਜਿਕ ਖਾਸੇ ਦਾ ਹਿੱਸੇ ਬਣੇ ਆ ਰਹੇ ਸ਼੍ਰੋਮਣੀ ਅਕਾਲੀ ਦਲ ਨੂੰ ਇਸ ਸਮੇਂ ਡੂੰਘੇ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨੂੰ ਇਹ ਸਥਿਤੀ ਭਾਵੇਂ ਸਿਆਸੀ ਤੇ ਧਾਰਮਿਕ ਚੁਣੌਤੀ ਵਜੋਂ ਦਿਖਾਈ ਦਿੰਦੀ ਹੈ ਪਰ ਮੂਲ ਰੂਪ ਵਿੱਚ ਪਾਰਟੀ ਲੀਡਰਸ਼ਿਪ ਪ੍ਰਤੀ ਲੋਕਾਂ ਵਿੱਚ ਪੈਦਾ ਹੋਈ ਬੇਭਰੋਸਗੀ ਦਾ ਸੰਕਟ ਵਧੇਰੇ ਬਣ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇਸ਼ ਦੀਆਂ ਸਭ ਤੋਂ ਪੁਰਾਣੀਆਂ ਰਾਜਸੀ ਪਾਰਟੀਆਂ ਵਿੱਚੋਂ ਦੂਜੇ ਨੰਬਰ ’ਤੇ ਆਉਂਦੀ ਹੈ ਅਤੇ ਇਸ ਦਾ ਮੁੱਢ 1920 ਵਿੱਚ ਬੱਝਿਆ ਸੀ। ਮੌਜੂਦਾ ਪੰਜਾਬ (1966 ਤੋਂ ਬਾਅਦ) ਦੇ ਹੋਂਦ ਵਿੱਚ ਆਉਣ ਮਗਰੋਂ ਇਸ ਪਾਰਟੀ ਨੇ ਲੋਕਾਂ ’ਤੇ ਸਭ ਤੋਂ ਲੰਮਾ ਸਮਾਂ ਰਾਜ ਕੀਤਾ ਹੈ ਤੇ ਇਸ ਰਾਜ ਭਾਗ ਵਿੱਚੋਂ ਵਧੇਰੇ ਸਮਾਂ ਪ੍ਰਕਾਸ਼ ਸਿੰਘ ਬਾਦਲ ਦੇ ਹਿੱਸੇ ਆਇਆ ਹੈ।

ਆਪਣਿਆਂ ਨੇ ਹੀ ਪਾਏ ‘ਆਪ’ ਦੀ ਬੇੜੀ ਵਿਚ ਵੱਟੇ

ਚੰਡੀਗੜ੍ਹ,18  ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਆਮ ਆਦਮੀ ਪਾਰਟੀ (‘ਆਪ’) ਨੂੰ ਬਾਹਰੀ ਦੁਸ਼ਮਣਾਂ ਦੀ ਲੋੜ ਨਹੀਂ ਹੈ ਕਿਉਂਕਿ ਇਸ ਪਾਰਟੀ ਦੇ ਆਗੂ ਆਪਣੀਆਂ ਗਲਤੀਆਂ ਦੇ ਭਾਰ ਹੇਠ ਹੀ ਪਾਰਟੀ ਨੂੰ ਮਿੱਧਦੇ ਆ ਰਹੇ ਹਨ ਅਤੇ ‘ਆਪ’ ਦੇ ਪਲੇਟਫਾਰਮ ਤੋਂ ਹੀ ਆਗੂ ਬਣ ਕੇ ਇਸੇ ਪਾਰਟੀ ਦੇ ਵੱਡੇ ਦੁਸ਼ਮਣ ਬਣੇ ਹੋਏ ਹਨ।

ਹਰਮੋਹਨ ਧਵਨ ‘ਆਪ’ ਵਿੱਚ ਹੋਏ ਸ਼ਾਮਲ

ਚੰਡੀਗੜ੍ਹ,18  ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਅੱਜ ਭਾਜਪਾ ਤੋਂ ਕਿਨਾਰਾ ਕਰਕੇ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋ ਗਏ ਹਨ। ਸ੍ਰੀ ਧਵਨ ਵੱਲੋਂ ਅੱਜ ਆਪਣੀ ਸੈਕਟਰ-9 ਸਥਿਤ ਕੋਠੀ ਵਿਚ ਆਪਣੇ ਸਮਰਥਕਾਂ ਦੇ ਕਰਵਾਏ ਇਕੱਠ ਦੌਰਾਨ ‘ਆਪ’ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਪੁੱਜੇ ‘ਆਪ’ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਤੇ ਪੰਜਾਬ ਦੇ ਸਾਬਕਾ ਇੰਚਾਰਜ ਦੁਰਗੇਸ਼ ਪਾਠਕ, ਸੰਸਦ ਮੈਂਬਰ ਭਗਵੰਤ ਮਾਨ ਤੇ ਪ੍ਰੋਫੈਸਰ ਸਾਧੂ ਸਿੰਘ,

ਸਾਹਿਤਕ ਵਿਸ਼ੇ ਵਜੋਂ ਪੜ੍ਹਾਈ ਜਾਵੇ ਮਿੰਨੀ ਕਹਾਣੀ: ਬਰਾੜ

ਚੰਡੀਗੜ੍ਹ,18  ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਸਾਹਿਤ ਅਕਾਦਮੀ ਵੱਲੋਂ ਪੰਜਾਬ ਕਲਾ ਭਵਨ, ਸੈਕਟਰ 16 ਵਿੱਚ ‘ਮਿੰਨੀ ਕਹਾਣੀ ਵਿਧੀ ਵਿਧਾਨ’ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਸਰਬਜੀਤ ਕੌਰ ਸੋਹਲ ਨੇ ਕਿਹਾ ਕਿ ਮੌਜੂਦਾ ਦੌਰ ਵਿੱਚ ਪੰਜਾਬੀ ਸਾਹਿਤ ਦੇ ਰੂਪ ਮਿੰਨੀ ਕਹਾਣੀ ਦੀ ਪ੍ਰਫੁੱਲਤਾ ਲਈ ਅਜਿਹੇ ਪ੍ਰੋਗਰਾਮ ਕਾਰਗਰ ਸਿੱਧ ਹੋਣਗੇ। ਪੰਜਾਬ ਸਾਹਿਤ ਅਕਾਦਮੀ ਜਿੱਥੇ ਪੰਜਾਬ ਦੇ ਵੱਖ ਵੱਖ ਹਿੱਸਿਆਂ ਵਿੱਚ ਸਾਹਿਤਕ ਪ੍ਰੋਗਰਾਮ ਕਰਦੀ ਹੈ ਉੱਥੇ

ਸੈਕਟਰਜ਼ ਵੈਲਫੇਅਰ ਐਸੋਸੀਏਸ਼ਨ ਨੇ ਨਿਗਮ ਖ਼ਿਲਾਫ਼ ਖੋਲ੍ਹਿਆ ਮੋਰਚਾ

ਚੰਡੀਗੜ੍ਹ,18  ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਫੈਡਰੇਸ਼ਨ ਆਫ ਸੈਕਟਰਜ਼ ਵੈਲਫੇਅਰ ਐਸੋਸੀਏਸ਼ਨ ਚੰਡੀਗੜ੍ਹ (ਫਾਸਵੇਕ) ਦੀ ਕਾਰਜਕਾਰਣੀ ਕਮੇਟੀ ਦੀ ਮੀਟਿੰਗ ਅੱਜ ਇਥੇ ਸੈਕਟਰ-40 ਦੇ ਕਮਿਊਨਿਟੀ ਸੈਂਟਰ ਵਿੱਚ ਹੋਈ। ਫਾਸਵੇਕ ਦੇ ਚੇਅਰਮੈਨ ਬਲਜਿੰਦਰ ਸਿੰਘ ਬਿੱਟੂ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਦੌਰਾਨ ਚੰਡੀਗੜ੍ਹ ਨਗਰ ਨਿਗਮ ਦੀ ਮਾੜੀ ਕਾਰਜਪ੍ਰਣਾਲੀ ਦੀ ਅਲੋਚਨਾ ਕੀਤੀ ਗਈ। ਸ੍ਰੀ ਬਿੱਟੂ ਨੇ ਕਿਹਾ ਕਿ ਜਿਥੇ ਨਗਰ ਨਿਗਮ ਸ਼ਹਿਰ ਵਿੱਚ ਕੂੜੇ ਦੇ ਪ੍ਰਬੰਧਾਂ ਨੂੰ ਲੈਕੇ ਸਿਆਸਤ ਵਿੱਚ ਫਸਿਆ ਹੋਇਆ ਹੈ, ਉਥੇ ਸ਼ਹਿਰ ਵਿੱਚ ਵੈਂਡਰ ਐਕਟ ਨੂੰ ਸਹੀ ਤਰੀਕੇ ਨਾਲ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਨਿਗਮ ਅਫਸਰਾਂ ਦੀ ਕਥਿਤ ਢਿੱਲ ਕਾਰਨ ਸ਼ਹਿਰ ਦੇ ਬਜ਼ਾਰਾਂ ਦੀਆਂ ਪਾਰਕਿੰਗਾਂ ਸਮੇਤ ਫੁਟਪਾਥਾਂ ਅਤੇ ਦੁਕਾਨਾਂ ਅੱਗੇ ਰੇਹੜੀ-ਫੜ੍ਹੀ ਵਾਲਿਆਂ ਦੇ ਨਾਜਾਇਜ਼ ਕਬਜ਼ੇ ਜਾਰੀ ਹਨ। ਦੂਜੇ ਪਾਸੇ ਨਗਰ ਨਿਗਮ ਪ੍ਰਸ਼ਾਸਨ ਵੈਂਡਰ ਐਕਟ ਦੀ ਆੜ ਹੇਠ ਇਨ੍ਹਾਂ ਖ਼ਿਲਾਫ਼ ਕਾਰਵਾਈ ਨਹੀਂ ਕਰ ਰਿਹਾ।

ਕਰਾਫਟ ਮੇਲੇ ਦੇ ਆਖ਼ਰੀ ਦਿਨ ਲੋਕਾਂ ਨੇ ਕੀਤੀ ਖ਼ਰੀਦਦਾਰੀ

ਚੰਡੀਗੜ੍ਹ,18  ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਮਨੀਮਾਜਰਾ ਦੇ ਕਲਾਗਰਾਮ ਵਿੱਚ ਚੱਲ ਰਹੇ 10ਵੇਂ ਕਰਾਫਟ ਮੇਲੇ ਵਿੱਚ ਆਖ਼ਰੀ ਦਿਨ ਅੱਜ ਕਾਫੀ ਭੀੜ ਦੇਖਣ ਨੂੰ ਮਿਲੀ। ਮੇਲੇ ਦੇ ਆਖ਼ਰੀ ਦਿਨ ਦੁਕਾਨਦਾਰ ਰਹਿਮਾਲ ਆਰਟ ਐਂਡ ਕਰਾਫ਼ਟ ਨੇ ਸ਼ਾਲਾਂ, ਸਟਾਲਜ਼ ਅਤੇ ਸੂਟਾਂ ’ਤੇ 10 ਤੋਂ 20 ਫ਼ੀਸਦੀ ਦੀ ਛੋਟ ਦਿੱਤੀ। ਇਸੇ ਤਰ੍ਹਾਂ ਆਰਟੀਫੀਸ਼ਲ ਗਹਿਣਆਂ, ਬੈਗਾਂ, ਸੋਫ਼ਾ ਸੈੱਟ, ਮੇਜ਼-ਕੁਰਸੀਆਂ, ਪੇਂਟਿੰਗਜ਼, ਲੱਕੜ ਦੇ ਬਣੇ ਸਜਾਵਟੀ ਸਾਮਾਨ, ਗਲੀਚਿਆਂ, ਕਸ਼ਮੀਰੀ ਲੋਈਆਂ ਅਤੇ ਹਿਮਾਚਲੀ ਜੈਕਟਾਂ ਤੋਂ ਇਲਾਵਾ ਹਰ ਦੁਕਾਨਦਾਰ ਨੇ ਗਾਹਕਾਂ ਨੂੰ ਲੁਭਾਉਣ ਲਈ ਛੋਟ ਦਿੱਤੀ ਹੋਈ ਸੀ। ਅੱਜ ਛੁੱੱਟੀ ਵਾਲੇ ਦਿਨ ਵੱਡੀ ਗਿਣਤੀ ਲੋਕਾਂ ਨੇ ਮੇਲੇ ਵਿੱਚ ਪਹੁੰਚ ਕੇ ਖਰੀਦਦਾਰੀ ਕਰਨ ਦੇ ਨਾਨ ਨਾਲ ਫੂਡ ਕੋਰਟ ਵਿੱਚ ਜਾ ਕੇ ਵੱਖ ਵੱਖ ਥਾਵਾਂ ਦੇ ਵਿਸ਼ੇਸ਼ ਪਕਵਾਨਾਂ ਦਾ ਸਵਾਦ ਚਖਿਆ। ਇਸ ਦੌਰਾਨ ਬੱਚੇ ਅਤੇ ਮਰਦ-ਔਰਤਾਂ ਨੇ ਊਠ ਦੀ ਸਵਾਰੀ ਕੀਤੀ।

ਮ੍ਰਿਤਕਾਂ ਦੇ ਵਾਰਸਾਂ ਨੂੰ ਪੰਜ-ਪੰਜ ਲੱਖ ਰੁਪਏ ਦੀ ਰਾਹਤ ਐਲਾਨੀ

ਚੰਡੀਗੜ੍ਹ,18  ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਰਾਜਾਸਾਂਸੀ ਦੇ ਪਿੰਡ ਅਦਲੀਵਾਲ ’ਚ ਨਿਰੰਕਾਰੀ ਭਵਨ ’ਤੇ ਹਮਲੇ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕਰਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਖ਼ਮੀਆਂ ਦੇ ਮੁਫ਼ਤ ਇਲਾਜ ਤੇ ਬਿਹਤਰੀਨ ਮੈਡੀਕਲ ਸਹਾਇਤਾ ਮੁਹੱਈਆ ਕਰਵਾਉਣ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਹੈ ਕਿ ਸੂਬੇ ਦੀ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਕਿਸੇ ਨੂੰ ਆਗਿਆ ਨਹੀਂ ਦਿੱਤੀ ਜਾਵੇਗੀ।

ਪੰਜਾਬ ਦੀ ਸਿਆਸਤ ਦਾ ਬਦਲਿਆ ਮਿਜ਼ਾਜ

ਚੰਡੀਗੜ੍ਹ,18  ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਪੰਜਾਬ ਦੀਆਂ ਮੁੱਖ ਧਾਰਾ ਦੀਆਂ ਸਿਆਸੀ ਧਿਰਾਂ ਹਰ ਹੀਲੇ ਸੱਤਾ ਪ੍ਰਾਪਤੀ ਅਤੇ ਇਸ ਨੂੰ ਕਾਇਮ ਰੱਖਣ ਵਾਲੀ ਸਿਆਸਤ ਤੱਕ ਸਿਮਟ ਕੇ ਰਹਿ ਗਈਆਂ ਹਨ। ਲੋਕਾਂ ਦੇ ਸਰੋਕਾਰ ਅਤੇ ਗੈਰ-ਪਾਰਲੀਮਾਨੀ ਸਿਆਸਤ ਦੀ ਭੂਮਿਕਾ ਵਰਗੇ ਵੱਡੇ ਸੁਆਲਾਂ ਨੂੰ ਸਿਆਸੀ ਬਹਿਸ ਵਿੱਚੋਂ ਬਾਹਰ ਧੱਕ ਰੱਖਿਆ ਹੈ।

ਕਾਂਗਰਸ ਸਰਕਾਰ ਤੋਂ ਲੋਕਾਂ ਦਾ ਭਰੋਸਾ ਉੱਠਣ ਲੱਗਾ

ਚੰਡੀਗੜ੍,18  ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਕੈਪਟਨ ਸਰਕਾਰ ਨੂੰ ਪੰਜਾਬ ਵਿਚ ਸੱਤਾ ’ਤੇ ਕਾਬਜ਼ ਹੋਇਆਂ ਡੇਢ ਸਾਲ ਤੋਂ ਵੱਧ ਸਮਾਂ ਹੋ ਚੁੱਕਾ ਹੈ। ਇਸ ਅਰਸੇ ਦੌਰਾਨ ਤਿੰਨ ਚਾਰ ਖੇਤਰਾਂ ਨੂੰ ਛੱਡ ਕੇ ਸੂਬੇ ਦੀ ਸਥਿਤੀ ਵਿਚ ਬਹੁਤਾ ਸੁਧਾਰ ਨਹੀਂ ਹੋਇਆ। ਅਜਿਹੀ ਕਾਰਗੁਜ਼ਾਰੀ ਕਾਰਨ ਸੂਬੇ ਦੇ ਲੋਕਾਂ ਦਾ ਕੈਪਟਨ ਸਰਕਾਰ ਤੋਂ ਭਰੋਸਾ ਉੱਠਣ ਲੱਗਾ ਹੈ। ਸਰਕਾਰ ਵਿਚ ਲੋਕਾਂ ਦੀ ਤਾਂ ਕੀ, ਪਾਰਟੀ ਵਿਧਾਇਕ ਵੀ ਆਪਣੀ ਸੁਣਵਾਈ ਨਾ ਹੋਣ ਦੀਆਂ ਅਕਸਰ ਸ਼ਿਕਾਇਤਾਂ ਕਰਦੇ ਹਨ। ਇਨ੍ਹਾਂ ’ਚੋਂ ਕੁਝ ਤਾਂ ਕਾਂਗਰਸ ਹਾਈ ਕਮਾਨ ਕੋਲ ਪਹੁੰਚ ਕੇ ਆਪਣੀ ਨਾਰਾਜ਼ਗੀ ਜ਼ਾਹਿਰ ਕਰ ਚੁੱਕੇ ਹਨ।

ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕਰਨਪਾਲ ਸੇਖੋਂ ਦਾ ਦੇਹਾਂਤ

ਚੰਡੀਗੜ੍ਹ,17  ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਕੱਤਰ ਕਰਨਪਾਲ ਸਿੰਘ ਸੇਖੋਂ ਦੀ ਬੀਤੀ ਰਾਤ ਮਿਸਰ ਦੇ ਆਸਵਾਂ ਮਿਲਟਰੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ।

ਲੌਂਗੇਵਾਲਾ ਦੀ ਲੜਾਈ ਦੇ ਨਾਇਕ ਬ੍ਰਿਗੇਡੀਅਰ ਚਾਂਦਪੁਰੀ ਨਹੀਂ ਰਹੇ

ਚੰਡੀਗੜ੍ਹ,17  ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਲੌਂਗੇਵਾਲਾ ਦੀ ਲੜਾਈ ਦੇ ਨਾਇਕ ਬ੍ਰਿਗੇਡੀਅਰ ਸੇਵਾਮੁਕਤ ਕੁਲਦੀਪ ਸਿੰਘ ਚਾਂਦਪੁਰੀ (78) ਦਾ ਅੱਜ ਮੁਹਾਲੀ ਦੇ ਇਕ ਹਸਪਤਾਲ ਵਿਚ ਦੇਹਾਂਤ ਹੋ ਗਿਆ। ਬ੍ਰਿਗੇਡੀਅਰ ਚਾਂਦਪੁਰੀ ਕੈਂਸਰ ਤੋਂ ਪੀੜਤ ਸਨ ਤੇ ਪਿੱਛੇ ਪਰਿਵਾਰ ਵਿਚ ਉਨ੍ਹਾਂ ਦੀ ਪਤਨੀ ਤੇ ਤਿੰਨ ਪੁੱਤਰ ਹਨ। ਲੌਂਗੇਵਾਲਾ ਰਾਜਸਥਾਨ ਦੇ ਥਾਰ ਰੇਗਿਸਤਾਨ ਵਿਚ ਇਕ ਸਰਹੱਦੀ ਚੌਕੀ ਹੈ ਜਿੱਥੇ ਮੇਜਰ ਚਾਂਦਪੁਰੀ ਨੇ ਮੁੱਠੀ ਭਰ ਫ਼ੌਜੀਆਂ ਨਾਲ ਪਾਕਿਸਤਾਨ ਦੇ ਵੱਡੇ ਫ਼ੌਜੀ ਹਮਲੇ ਨੂੰ ਨਾਕਾਮ ਬਣਾ ਦਿੱਤਾ ਸੀ। ਉਨ੍ਹਾਂ ਨੂੰ ਲੌਂਗੇਵਾਲਾ ਦੀ ਲੜਾਈ ਵਿਚ ਦਿਖਾਏ ਅਦੁੱਤੀ ਸਾਹਸ ਬਦਲੇ ਮਹਾਵੀਰ ਚੱਕਰ ਮਿਲਿਆ ਸੀ। 1997 ਵਿਚ ਲੌਂਗੇਵਾਲਾ ਦੀ ਲੜਾਈ ਦੇ ਬਿਰਤਾਂਤ ’ਤੇ ਫਿਲਮ ‘ਬਾਰਡਰ’ ਬਣੀ ਸੀ ਜਿਸ ਵਿਚ ਅਦਾਕਾਰ ਸਨੀ ਦਿਓਲ ਨੇ ਬ੍ਰਿਗੇਡੀਅਰ ਚਾਂਦਪੁਰੀ ਦਾ ਕਿਰਦਾਰ ਨਿਭਾਇਆ ਸੀ।

ਬੇਅਦਬੀ ਕਾਂਡ: ਸੁਖਬੀਰ ਵੱਲੋਂ ਤਫ਼ਤੀਸ਼ ਵਾਲੀ ਥਾਂ ਬਦਲਣ ਲਈ ਪੱਤਰ

ਚੰਡੀਗੜ੍ਹ,17  ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੇਅਦਬੀ ਅਤੇ ਗੋਲੀ ਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਸਿੱਟ) ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਤੋਂ ਅੰਮ੍ਰਿਤਸਰ ਦੀ ਥਾਂ ’ਤੇ ਚੰਡੀਗੜ੍ਹ ਵਿੱਚ ਹੀ ਤਫ਼ਤੀਸ਼ ਕੀਤੀ ਜਾਵੇ। ‘ਸਿਟ’ ਦੇ ਮੈਂਬਰ ਤੇ ਸੀਨੀਅਰ ਪੁਲੀਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਲਿਖੀ ਚਿੱਠੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਕਮੇਟੀ

ਬਾਦਲ ਦੱਸਣ ਗੋਲੀ ਚਲਾਉਣ ਦੇ ਹੁਕਮ ਕਿਸ ਨੇ ਦਿੱਤੇ: ਜਾਖੜ

ਚੰਡੀਗੜ੍ਹ,17  ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ‘ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਕਿ ਜੇਕਰ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਵਿਚ ਗੋਲੀ ਚਲਾਉਣ ਦੇ ਹੁਕਮ ਨਹੀਂ ਦਿੱਤੇ ਤਾਂ ਬਾਦਲ ਨੂੰ ਦੱਸਣਾ ਚਾਹੀਦਾ ਹੈ ਕਿ ਪੁਲੀਸ ਨੇ ਕਿਸ ਦੇ ਕਹਿਣ ’ਤੇ ਗੋਲੀ ਚਲਾਈ ਤੇ ਤਤਕਾਲੀ ਮੁੱਖ ਮੰਤਰੀ ਨੇ ਗੋਲੀ ਚਲਾਉਣ ਦੇ ਹੁਕਮ ਦੇਣ ਵਾਲੇ ਖ਼ਿਲਾਫ਼ ਕੀ ਕਾਰਵਾਈ ਕੀਤੀ ਸੀ?

ਦਿੱਲੀ ’ਚ ਇੰਡੋ-ਕੈਨੇਡੀਅਨ ਬੱਸਾਂ ਦਾ ਘਿਰਾਓ ਕਰੇਗੀ ‘ਆਪ’: ਭਗਵੰਤ ਮਾਨ

ਚੰਡੀਗੜ੍ਹ,17  ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਫਾਜ਼ਿਲਕਾ ਦੇ ਕਾਂਗਰਸੀ ਵਿਧਾਇਕ ਵੱਲੋਂ ਮਹਿਲਾ ਐੱਸਐੱਚਓ ਨੂੰ ਧਮਕਾਉਣ ਦੀ ਨਿਖੇਧੀ ਕਰਦਿਆਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਅਕਾਲੀ ਵਿਧਾਇਕ ਅਧਿਕਾਰੀਆਂ ਨੂੰ ਡਰਾਉਂਦੇ ਧਮਕਾਉਂਦੇ ਸਨ ਅਤੇ ਹੁਣ ਕਾਂਗਰਸੀ ਅਧਿਕਾਰੀਆਂ ਨੂੰ ਸ਼ਰੇਆਮ ਧਮਕਾ ਰਹੇ ਹਨ। ਮਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਐੱਸਐੱਚਓ ਨਾਲ ਫੋਨ ’ਤੇ ਗੱਲਬਾਤ ਕੀਤੀ ਹੈ। ਅਧਿਕਾਰੀਆਂ ਦਾ ਮਨੋਬਲ ਨਹੀਂ ਡਿੱਗਣ ਦਿੱਤਾ ਜਾਵੇਗਾ ਅਤੇ ‘ਆਪ’ ਮਹਿਲਾ ਐੱਸਐੱਚਓ ਦੇ ਨਾਲ ਹੈ। ਸ੍ਰੀ ਮਾਨ ਇਥੇ ਆਪਣੇ ਦਫ਼ਤਰ ਵਿਚ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਫਾਜ਼ਿਲਕਾ ਦੇ ਕਾਂਗਰਸੀ ਵਿਧਾਇਕ ਵੱਲੋਂ ਮਹਿਲਾ ਪੁਲੀਸ ਅਧਿਕਾਰੀ ਨਾਲ ਗਲਤ ਸ਼ਬਦਾਵਲੀ ਵਰਤੀ ਗਈ ਹੈ ਅਤੇ ਇੱਕ ਜ਼ਿੰਮੇਵਾਰ ਵਿਧਾਇਕ ਨੂੰ ਅਜਿਹਾ ਸ਼ੋਭਾ ਨਹੀਂ ਦਿੰਦਾ।

ਸ਼ਬਨਮਦੀਪ ਤੇ ਸੇਵਕ ਦੇ ਰਿਮਾਂਡ ਵਿੱਚ ਮੁੜ ਵਾਧਾ

ਚੰਡੀਗੜ੍ਹ,17  ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪਿਛਲੇ ਦਿਨੀਂ ਗ੍ਰਿਫ਼ਤਾਰ ਕੀਤੇ ਪਾਕਿਸਤਾਨੀ ਖੁਫ਼ੀਆ ਏਜੰਸੀ, ਆਈਐੱਸਆਈ ਦੀ ਹਮਾਇਤ ਪ੍ਰਾਪਤ ਤੇ ‘ਖਾਲਿਸਤਾਨ ਗਦਰ ਫੋਰਸ’ ਦੇ ਕਾਰਕੁਨ ਸ਼ਬਨਮਦੀਪ ਸਿੰਘ ਅਤੇ ਉਸ ਦੇ ਸਾਥੀ ਗੁਰਸੇਵਕ ਸਿੰਘ ਸੇਵਕ ਦਾ ਪੁਲੀਸ ਰਿਮਾਂਡ 21 ਨਵੰਬਰ ਤੱਕ ਵਧਾ ਦਿੱਤਾ ਗਿਆ। ਰਿਮਾਂਡ ਖ਼ਤਮ ਹੋਣ ’ਤੇ ਪੁਲੀਸ ਵੱਲੋਂ ਦੋਵਾਂ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ ਰਿਮਾਂਡ ਮੰਗਣ ’ਤੇ ਅਦਾਲਤ ਨੇ ਰਿਮਾਂਡ ਵਿੱਚ

ਬੇਅਦਬੀ ਕਾਂਡ: ਬਦਲਾਖੋਰੀ ਤਹਿਤ ਕਾਰਵਾਈ ਕਰ ਰਹੀ ਹੈ ਸਰਕਾਰ: ਬਾਦਲ

ਚੰਡੀਗੜ੍ਹ,17  ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਖਿਆ ਕਿ ਕੈਪਟਨ ਸਰਕਾਰ ਵੱਲੋਂ ਸਿਆਸੀ ਬਦਲਾਖ਼ੋਰੀ ਤਹਿਤ ਕਰਵਾਈ ਜਾ ਰਹੀ ਜਾਂਚ ਦੀ ਉਨ੍ਹਾਂ ਨੂੰ ਕੋਈ ਪ੍ਰਵਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਨਾ ਜੇਲ੍ਹ ਤੋਂ ਡਰਦੇ ਹਨ ਤੇ ਨਾ ਹੀ ਉਨ੍ਹਾਂ ਨੂੰ ਮੌਤ ਦਾ ਕੋਈ ਭੈਅ ਹੈ| ਉਹ ਅੱਜ ਰੱਖੜਾ ਵਿੱਚ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਦੇ ਪਿਤਾ ਮਰਹੂਮ ਕਰਤਾਰ ਸਿੰਘ ਧਾਲੀਵਾਲ ਦੇ ਬਰਸੀ ਸਮਾਗਮ ‘ਚ ਸ਼ਿਰਕਤ ਕਰਨ ਮਗਰੋਂ ਪੱਤਰਕਾਰਾਂ ਨਾਲ ਬਰਗਾੜੀ ਤੇ ਗੋਲੀ ਕਾਂਡ ਦੇ ਮੁੱਦੇ ’ਤੇ ਗੱਲਬਾਤ ਕਰ ਰਹੇ ਸਨ|

ਬਾਦਲ ਜਾਂਚ ਤੋਂ ਲੋਕਾਂ ਦਾ ਧਿਆਨ ਲਾਂਭੇ ਕਰਨਾ ਚਾਹੁੰਦੈ: ਕੈਪਟਨ

ਚੰਡੀਗੜ੍ਹ,,17  ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਉਸ ਬਿਆਨ ਦੀ ਆਲੋਚਨਾ ਕੀਤੀ, ਜਿਸ ਵਿਚ ਬਾਦਲ ਨੇ ਕਿਹਾ ਸੀ ਕਿ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿੱਚ ਉਨ੍ਹਾਂ ਵਿਰੁੱਧ ਚੱਲ ਰਹੀ ਵਿਸ਼ੇਸ਼ ਜਾਂਚ ਟੀਮ ਦੀ ਪੜਤਾਲ ਸਿਆਸਤ ਤੋਂ ਪ੍ਰੇਰਿਤ ਹੈ। ਸ੍ਰੀ ਕੈਪਟਨ ਨੇ ਆਖਿਆ ਕਿ ਅਜਿਹੀ ਬਿਆਨਬਾਜ਼ੀ ਕਰਕੇ ਸ੍ਰੀ ਬਾਦਲ ਜਾਂਚ ਤੋਂ ਲੋਕਾਂ ਦਾ ਧਿਆਨ ਭਟਕਾਉਣ ਦੀ ਕੋਸ਼ਿਸ਼ ਕਰ ਰਹੇ ਹਨ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0067585651
Copyright © 2018, Panjabi Times. All rights reserved. Website Designed by Mozart Infotech