» ਦੇਸ਼ਧ੍ਰੋਹ ਦਾ ਮਾਮਲਾ: ਕਨ੍ਹੱਈਆ ਤੇ ਹੋਰਨਾਂ ਖ਼ਿਲਾਫ਼ ਦੋਸ਼ ਆਇਦ » ਕੁਰਦਾਂ ਨੂੰ ਨਿਸ਼ਾਨਾ ਬਣਾਉਣ ’ਤੇ ਨਤੀਜੇ ਭੁਗਤਣ ਲਈ ਤਿਆਰ ਰਹੇ ਤੁਰਕੀ: ਟਰੰਪ » ਪ੍ਰਧਾਨ ਮੰਤਰੀ ਮੋਦੀ ਨੂੰ ਫਿਲਿਪ ਕੋਟਲਰ ਸਨਮਾਨ » ਸੀਪੀਐਮ ਅਤੇ ਕਾਂਗਰਸ ਵਿਚਾਲੇ ਸੂਬਾ ਪੱਧਰ ’ਤੇ ਚੋਣਾਂ ਸਬੰਧੀ ਸਾਂਝ ਹੋ ਸਕਦੀ ਹੈ: ਯੇਚੁਰੀ » ਮਲਿਕ ਵਲੋਂ ਅਤਿਵਾਦੀਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਦਾ ਭਰੋਸਾ » ਆਪ’ ਹਾਈਕਮਾਂਡ ਅਜੇ ਖਹਿਰਾ ਦੀ ਵਿਧਾਇਕੀ ਖੋਹਣ ਦੇ ਰੌਂਅ ’ਚ ਨਹੀਂ » ਨਵੇਂ ਸਰਪੰਚਾਂ ਤੇ ਪੰਚਾਂ ਦਾ ਨਹੀਂ ਹੋਵੇਗਾ ਡੋਪ ਟੈਸਟ » ਕੈਪਟਨ ਨੂੰ ‘ਸ਼ਰਾਬੀ’ ਅਤੇ ਮਨਪ੍ਰੀਤ ਨੂੰ ‘ਡੁਪਲੀਕੇਟ ਬਾਦਲ’ ਦੱਸਿਆ » ਨੀਰਵ ਦਾ ਬੰਗਲਾ: ਹਾਈ ਕੋਰਟ ਨੇ ਈਡੀ ਦੀ ਅਪੀਲ ’ਤੇ ਉਜਰ ਜਤਾਇਆ » ਖੈਬਰ ਪਖਤੂਨਖਵਾ ਵਿਚ ਸ਼ਮਸ਼ਾਨਘਾਟ ਅਤੇ ਕਬਰਿਸਤਾਨ ਬਣਾਉਣ ਵਾਸਤੇ ਥਾਵਾਂ ਦੀ ਨਿਸ਼ਾਨਦੇਹੀ ਕੀਤੀ
ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਚੰਡੀਗੜ੍ਹ

ਖਹਿਰਾ ਅਤੇ ਸੰਧੂ ਪਾਰਟੀ ’ਚੋਂ ਮੁਅੱਤਲ

November 04, 2018 10:01 AM

ਚੰਡੀਗੜ੍ਹ,3 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਇਕਾਈ ਨੇ ਅੱਜ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਅਤੇ ਹਲਕਾ ਖਰੜ ਦੇ ਵਿਧਾਇਕ ਕੰਵਰ ਸੰਧੂ ਨੂੰ ਮੁਅੱਤਲ ਕਰ ਦਿੱਤਾ ਹੈ ਜਿਸ ਨਾਲ ਪਾਰਟੀ ਦੋਫਾੜ ਹੋਣ ਦਾ ਰਾਹ ਸਾਫ਼ ਹੋ ਗਿਆ ਹੈ।

ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਕਿਹਾ ਗਿਆ ਕਿ ਸ੍ਰੀ ਖਹਿਰਾ ਅਤੇ ਸ੍ਰੀ ਸੰਧੂ ਲਗਾਤਾਰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਰਹੇ ਹਨ ਅਤੇ ਲਗਾਤਾਰ ਕੇਂਦਰੀ ਅਤੇ ਸੂਬਾ ਲੀਡਰਸ਼ਿਪ ’ਤੇ ਸ਼ਬਦੀ ਹਮਲੇ ਕਰਦੇ ਰਹੇ ਹਨ। ਪੰਜਾਬ ਦੀ ਕੋਰ ਕਮੇਟੀ ਵੱਲੋਂ ਜਾਰੀ ਬਿਆਨ ਵਿਚ ਕਿਹਾ ਹੈ ਕਿ ਪਾਰਟੀ ਵੱਲੋਂ ਆਪਣੇ ਪੱਧਰ ’ਤੇ ਹਰ ਸੰਭਵ ਯਤਨ ਕਰ ਕੇ ਦੋਵਾਂ ਆਗੂਆਂ ਨੂੰ ਸਮਝਾਉਣ ਤੋਂ ਅਸਫ਼ਲ ਹੋਣ ਤੋਂ ਬਾਅਦ ਇਨ੍ਹਾਂ ਦੋਵਾਂ ਵਿਧਾਇਕਾਂ ਨੂੰ ਫ਼ੌਰੀ ਤੌਰ ’ਤੇ ਮੁਅੱਤਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਪਾਰਟੀ ਨੇ ਕਿਹਾ ਕਿ ਕਿਸੇ ਵੀ ਪੱਧਰ ’ਤੇ ਅਨੁਸ਼ਾਸਨਹੀਣਤਾ ਅਤੇ ਪਾਰਟੀ ਵਿਰੋਧੀ ਗਤੀਵਿਧੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ ਅਤੇ ਆਗੂਆਂ ਅਤੇ ਵਾਲੰਟੀਅਰਾਂ ਨੂੰ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ। ਦੱਸਣਯੋਗ ਹੈ ਕਿ ਪਾਰਟੀ ਨੇ ਸ੍ਰੀ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਹਟਾਇਆ ਸੀ ਤਾਂ ਉਨ੍ਹਾਂ ਬਗਾਵਤ ਦਾ ਝੰਡਾ ਚੁੱਕ ਲਿਆ ਸੀ ਅਤੇ 2 ਅਗਸਤ ਨੂੰ ਬਠਿੰਡਾ ਵਿਚ ਬਾਗੀ ਧਿਰ ਦੀ ਕਾਨਫਰੰਸ ਕਰਕੇ ਪੰਜਾਬ ਇਕਾਈ ਨੂੰ ਆਪਣੇ ਪੱਧਰ ’ਤੇ ਹੀ ਰੱਦ ਕਰਕੇ ਪਾਰਟੀ ਵਿਰੁੱਧ ਹੋਰ ਕਈ ਸਖ਼ਤ ਮਤੇ ਪਾਸ ਕੀਤੇ ਸਨ। ਸੂਤਰਾਂ ਅਨੁਸਾਰ ਜਦੋਂ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਕ ਨਵੰਬਰ ਨੂੰ ਚੰਡੀਗੜ੍ਹ ਆਏ ਸਨ ਤਾਂ ਉਨ੍ਹਾਂ ਨੇ ਪੰਜਾਬ ਦੇ ਚੋਣਵੇਂ ਆਗੂਆਂ ਨਾਲ ਮੀਟਿੰਗ ਕਰਕੇ ਸ੍ਰੀ ਖਹਿਰਾ ਬਾਰੇ ਗੰਭੀਰ ਚਰਚਾ ਕਰਨ ਉਪਰੰਤ ਕਿਹਾ ਸੀ ਕਿ ਇਸ ਮਾਮਲੇ ਨੂੰ ਤੁਰੰਤ ਇਕ ਪਾਸੇ ਲਾਇਆ ਜਾਵੇ। ਸੂਤਰਾਂ ਅਨੁਸਾਰ ਇਸ ਤੋਂ ਬਾਅਦ ਪੰਜਾਬ ਦੀ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੀ ਅਗਵਾਈ ਹੇਠ ਬਣਾਈ ਗਈ 22 ਮੈਂਬਰੀ ਕੋਰ ਕਮੇਟੀ ਨੇ ਤੁਰੰਤ ਸ੍ਰੀ ਖਹਿਰਾ ਤੇ ਸ੍ਰੀ ਸੰਧੂ ਨੂੰ ਮੁਅੱਤਲ ਕਰਨ ਦਾ ਫੈਸਲਾ ਲਿਆ ਅਤੇ ਇਸ ਸਬੰਧ ਵਿਚ ਹਾਈਕਮਾਂਡ ਨੂੰ ਸੂਚਿਤ ਕੀਤਾ ਗਿਆ। ਹਾਈਕਮਾਂਡ ਵੱਲੋਂ ਹਰੀ ਝੰਡੀ ਦੇਣ ਤੋਂ ਬਾਅਦ ਕੋਰ ਕਮੇਟੀ ਨੇ ਸ੍ਰੀ ਖਹਿਰਾ ਤੇ ਸ੍ਰੀ ਸੰਧੂ ਨੂੰ ਮੁਅੱਤਲ ਕਰਨ ਦੇ ਐਲਾਨ ਕਰ ਦਿੱਤਾ।

ਲੀਡਰਸ਼ਿਪ ਦਾ ਤਾਨਾਸ਼ਾਹੀ ਚਿਹਰਾ ਸਾਹਮਣੇ ਆਇਆ: ਖਹਿਰਾ

ਸੁਖਪਾਲ ਖਹਿਰਾ ਨੇ ਪਾਰਟੀ ਦੇ ਐਕਸ਼ਨ ਉਪਰ ਟਿੱਪਣੀ ਕਰਦਿਆਂ ਕਿਹਾ ਕਿ ਪਾਰਟੀ ਦਾ ਤਾਨਾਸ਼ਾਹ ਚਿਹਰਾ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਆਪਣੇ ਸਾਥੀ ਵਿਧਾਇਕਾਂ ਤੇ ਹੋਰ ਸਮਰਥਕਾਂ ਨਾਲ ਸਲਾਹ ਕਰਕੇ ਲੋਕਾਂ ਦੀ ਕਚਹਿਰੀ ਵਿਚ ਜਾਣਗੇ। ਉਨ੍ਹਾਂ ਕਿਹਾ ਕਿ ਹੁਣ ਸਾਨੂੰ ਪੰਜਾਬ ਵਿਚ ਤੀਸਰੀ ਧਿਰ ਬਣਾਉਣ ਲਈ ਮਹਾਂਗਠਬੰਧਨ ਬਣਾਉਣ ਦੀ ਲੋੜ ਹੈ ਅਤੇ ਇਸ ਸਬੰਧ ਵਿਚ ਉਹ ਕੁਝ ਧਿਰਾਂ ਨਾਲ ਗੱਲਬਾਤ ਵੀ ਕਰ ਚੁੱਕੇ ਹਨ ਜਿਸ ਤੋਂ ਸੰਕੇਤ ਮਿਲੇ ਹਨ ਕਿ ਸ੍ਰੀ ਖਹਿਰਾ ਹੁਣ ਤੀਸਰੀ ਧਿਰ ਜਲਦ ਬਣਾਉਣ ਲਈ ਯਤਨ ਕਰਨਗੇ।bਇਸ ਖ਼ਬਰ ਤੇ ਤੁਹਾਡੀ ਟਿੱਪਣੀ
ਚੰਡੀਗੜ੍ਹ ਵਿੱਚ ਹੋਰ
‘ਆਪ’ ਨੇ ਹਰਮੋਹਨ ਧਵਨ ਨੂੰ ਉਮੀਦਵਾਰ ਐਲਾਨਿਆ

ਚੰਡੀਗੜ੍ਹ,20 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਲੋਕ ਸਭਾ ਚੋਣਾਂ ਦੌਰਾਨ ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ, ਹਲਕਾ ਚੰਡੀਗੜ੍ਹ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਹੋਣਗੇ। ਦੱਸਣਯੋਗ ਹੈ ਕਿ ਸ੍ਰੀ ਧਵਨ ਪਿਛਲੇ ਦਿਨੀਂ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਅਲਵਿਦਾ ਕਹਿ ਕੇ ‘ਆਪ’ ਵਿਚ ਸ਼ਾਮਲ ਹੋਏ ਸਨ। ਸ੍ਰੀ ਧਵਨ ਵੱਲੋਂ ‘ਆਪ’ ਦੇ ਝਾੜੂ ਨੂੰ ਫੜ ਕੇ ਚੰਡੀਗੜ੍ਹ ਦੇ ਚੋਣ ਅਖਾੜੇ ਵਿਚ ਆਉਣ ਨਾਲ ਇਥੋਂ ਦਾ ਚੋਣ ਮੁਕਾਬਲਾ ਦਿਲਚਸਪ ਬਣਨ ਦੇ ਅਸਾਰ ਹਨ ਕਿਉਂਕਿ ਸ੍ਰੀ ਧਵਨ, ਭਾਜਪਾ ਤੋਂ ਇਲਾਵਾ ਕਾਂਗਰਸ, ਬਸਪਾ ਤੇ ਜਨਤਾ ਪਾਰਟੀ ਆਦਿ ਵਿਚ ਵੀ ਰਹਿ ਚੁੱਕੇ ਹਨ ਅਤੇ ਇਸ ਵਾਰ ‘ਆਪ’, ਕਾਂਗਰਸ ਤੇ ਭਾਜਪਾ ਵਿਚਕਾਰ ਤਿਕੌਣਾ ਮੁਕਾਬਲਾ ਬਣ ਗਿਆ ਹੈ।

ਇੰਦਰਾ ਕਲੋਨੀ ਦੇ ਵਾਸੀ ’ਤੇ ਚਾਕੂ ਨਾਲ ਹਮਲਾ

ਪੰਚਕੂਲਾ,20 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਨਸ਼ੇੜੀ ਨੌਜਵਾਨਾਂ ਨੇ ਇੰਦਰਾ ਕਲੋਨੀ ਦੇ ਵਾਸੀ ਵਿਕਾਸ ਵਤਸ ’ਤੇ ਅੱਜ ਚਾਕੂਆਂ ਨਾਲ ਹਮਲਾ ਕਰ ਦਿੱਤਾ। ਪੁਲੀਸ ਅਨੁਸਾਰ ਮੁਲਜ਼ਮਾਂ ਵਿੱਚ ਦੀਪਕ ਪਾਂਡੇ ਤੇ ਲੱਕੀ ਉਰਫ਼ ਮੱਛੀ ਵਾਸੀ ਇੰਦਰਾ ਕਲੋਨੀ ਸ਼ਾਮਲ ਹਨ।

ਜੂਏ ਦਾ ਅੱਡਾ ਬੇਨਕਾਬ; 7 ਮੁਲਜ਼ਮ ਕਾਬੂ

ਚੰਡੀਗੜ੍,20 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਚੰਡੀਗੜ੍ਹ ਪੁਲੀਸ ਨੇ ਸੈਕਟਰ 21-ਏ ਦੀ ਕੋਠੀ ਵਿਚ ਜੂਏ ਦੇ ਅੱਡੇ ਨੂੰ ਬੇਨਕਾਬ ਕੀਤਾ ਹੈ। ਪੁਲੀਸ ਅਨੁਸਾਰ ਉਚ ਅਧਿਕਾਰੀਆਂ ਨੂੰ ਸੂਹ ਮਿਲੀ ਸੀ ਕਿ ਸੈਕਟਰ 21-ਏ ਦੀ ਕੋਠੀ ਵਿਚ ਪਿੱਛਲੇ ਸਮੇਂ ਤੋਂ ਜੂਏ ਦਾ ਅੱਡਾ ਚਲਦਾ ਆ ਰਿਹਾ ਹੈ। ਪੁਲੀਸ ਨੇ ਲੰਘੀ ਸ਼ਾਮ ਅਚਨਚੇਤ ਕੋਠੀ ਨੂੰ ਚੁਫੇਰਿਓਂ ਘੇਰ ਕੇ ਛਾਪੇਮਾਰੀ ਕੀਤੀ। ਇਸ ਮੌਕੇ ਭਾਰੀ ਗਿਣਤੀ ਵਿਚ ਪੁਲੀਸ ਮੌਜੂਦ ਸੀ ਅਤੇ ਕੁਝ ਪੁਲੀਸ ਮੁਲਾਜ਼ਮ ਸਾਦੇ ਕਪੜਿਆਂ ਵਿਚ ਵੀ ਹਾਜ਼ਰ ਸਨ।

ਕੰਕਰੀਟ ਨਾਲ ਬਣਨਗੀਆਂ ਟ੍ਰਿਬਿਊਨ ਕਾਲੋਨੀ ਦੀਆਂ ਸੜਕਾਂ

ਚੰਡੀਗੜ੍,20 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਇਥੋਂ ਦੀ ਸੰਸਦ ਮੈਂਬਰ ਕਿਰਨ ਖੇਰ ਨੇ ਅੱਜ ਸੈਕਟਰ 29 ਸਥਿਤ ਟ੍ਰਿਬਿਊਨ ਕਾਲੋਨੀ ਦੀਆਂ ਸੜਕਾਂ ਨੂੰ ਕੰਕਰੀਟ ਨਾਲ ਬਣਾਉਣ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਸੰਸਦ ਮੈਂਬਰ ਸ੍ਰੀਮਤੀ ਕਿਰਨ ਖੇਰ ਨੇ ਸ਼ਹਿਰ ਵਿਚ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਚੰਡੀਗੜ੍ਹ ਨਗਰ ਨਿਗਮ ਦੇ ਯਤਨਾਂ ਅਤੇ ਪ੍ਰਾਜੈਕਟਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕਰਨ ਲਈ ਨਿਗਮ ਦੇ ਇੰਜੀਨੀਅਰਿੰਗ ਵਿੰਗ ਦੀ ਸ਼ਲਾਘਾ ਕੀਤੀ।

ਬ੍ਰਿਟਿਸ਼ ਸਕੂਲ ’ਚ ਅਧਿਆਪਕ ਵਰਕਸ਼ਾਪ ਲਗਾਈ

ਪੰਚਕੂਲਾ,20 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਇਥੋਂ ਦੇ ਸੈਕਟਰ-12 ਸਥਿਤ ਬ੍ਰਿਟਿਸ਼ ਸਕੂਲ ਵਿੱਚ ਅਧਿਆਪਕ ਵਰਕਸ਼ਾਪ ਲਾਈ ਗਈ । ਵਰਕਸ਼ਾਪ ਨੂੰ ਸੰਬੋਧਨ ਕਰਦੇ ਹੋਏ ਸਕੂਲ ਡਾਇਰੈਕਟਰ ਗੀਤਿਕਾ ਸੇਠੀ ਕਿਹਾ ਕਿ ਅਧਿਆਪਕ ਸਕੂਲ ਤੱਕ ਹੀ ਸੀਮਤ ਨਹੀਂ ਹੁੰਦਾ ਸਗੋਂ ਸਕੂਲੋਂ ਬਾਹਰ ਵੀ ਉਹ ਅਧਿਆਪਕ ਹੁੰਦਾ ਹੈ।

ਨੇਪਾਲੀ ਸੰਸਥਾ ਵੱਲੋਂ ਚੰਡੀਗੜ੍ਹ ’ਚ ਮਹਾਂ ਸਭਾ

ਚੰਡੀਗੜ੍,20 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਨੇਪਾਲ ਦੀ ਸੰਸਥਾ ਰਾਸ਼ਟਰੀ ਲੋਕ ਅਤੇ ਦੋਹੋਰੀਗੀਤ ਪ੍ਰਤਿਸ਼ਠਾਨ ਵੱਲੋਂ ਇਥੋਂ ਦੇ ਸੈਕਟਰ-29 ਵਿਚ ਉੱਤਰ ਭਾਰਤ ਦੀ ਪਹਿਲੀ ਮਹਾਂ ਸਭਾ ਕਰਵਾਈ ਗਈ। ਇਸ ਮੌਕੇ ਨੇਪਾਲੀ ਅਤੇ ਭਾਰਤੀ ਕਲਾਕਾਰਾਂ ਨੇ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ। ਸਮਾਗਮ ਵਿਚ ਵਿਕਾਸ ਜੈਨ, ਚੁਰਾਮਤੀ ਪੋਡੇਲ ਅਤੇ ਵਿਕਾਸ ਥਾਪਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਨ੍ਹਾਂ ਬੁਲਾਰਿਆਂ ਨੇ ਭਾਰਤ ਅਤੇ ਨੇਪਾਲ ਦੀ ਸਾਂਝੀ ਕਲਾ ਅਤੇ ਸੰਸਕ੍ਰਿਤੀ ਬਾਰੇ ਜਾਣਕਾਰੀ ਦਿੱਤੀ।

ਪੰਜਾਬ-ਹਰਿਆਣਾ ਦਾ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ

ਚੰਡੀਗੜ੍  (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਤੇ ਹਰਿਆਣਾ ਦੇ ਜ਼ਿਆਦਾਤਰ ਹਿੱਸਿਆਂ ਵਿਚ ਤਾਪਮਾਨ ਆਮ ਨਾਲੋਂ ਕੁਝ ਵੱਧ ਦਰਜ ਕੀਤਾ ਗਿਆ ਹੈ, ਪਰ ਠੰਢ ਦਾ ਦੌਰ ਜਾਰੀ ਹੈ। ਦੋਵਾਂ ਸੂਬਿਆਂ ਵਿਚ ਗੁਰਦਾਸਪੁਰ ਅੱਜ ਘੱਟੋ-ਘੱਟ ਤਾਪਮਾਨ 3.3 ਡਿਗਰੀ ਸੈਲਸੀਅਸ ਨਾਲ ਸਭ ਤੋਂ ਠੰਢਾ ਦਰਜ ਕੀਤਾ ਗਿਆ। ਦੋਵਾਂ ਸੂਬਿਆਂ ਵਿਚ ਰਾਤ ਦਾ ਤਾਪਮਾਨ ਆਮ ਨਾਲੋਂ ਕੁਝ ਵੱਧ ਰਿਕਾਰਡ ਕੀਤਾ ਗਿਆ ਹੈ। ਚੰਡੀਗੜ੍ਹ ਵਿਚ ਘੱਟੋ-ਘੱਟ ਤਾਪਮਾਨ 10.6 ਡਿਗਰੀ ਦਰਜ ਕੀਤਾ ਗਿਆ।

ਪੰਜਾਬ ਸਰਕਾਰ ਨੂੰ ਨੋਟੀਫਿਕੇਸ਼ਨ ਦੀ ਉਡੀਕ

ਚੰਡੀਗੜ੍,20 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਦੇਸ਼ ਵਿਚ ਮੋਦੀ ਸਰਕਾਰ ਵੱਲੋਂ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਲਈ ਦਸ ਫ਼ੀਸਦ ਰਾਖਵਾਂਕਰਨ ਦੇਣ ਲਈ ਸੰਸਦ ਵਿਚ ਪੇਸ਼ ਕੀਤੀ ਗਈ 24ਵੀਂ ਸੰਵਿਧਾਨਕ ਸੋਧ ਪਾਸ ਹੋ ਗਈ। ਕਾਂਗਰਸ ਭਾਵੇਂ ਇਸ ਨੂੰ 2019 ਦੀਆਂ ਚੋਣਾਂ ਜਿੱਤਣ ਲਈ ਸ਼ੋਸ਼ਾ ਕਰਾਰ ਦੇ ਰਹੀ ਹੈ, ਪਰ ਕਾਂਗਰਸ ਸਮੇਤ ਬਹੁਤ ਸਾਰੇ ਵਿਰੋਧੀ ਦਲਾਂ ਨੇ ਇਸ ਸੋਧ ਦਾ ਵਿਰੋਧ ਵੀ ਨਹੀਂ ਕੀਤਾ। ਇਹ ਸੋਧ ਲਾਗੂ ਕਰਨ ਵਿਚ ਕਾਂਗਰਸ ਦੀਆਂ ਪ੍ਰਦੇਸ਼ ਸਰਕਾਰਾਂ ਦੀ ਦੁਚਿਤੀ ਕਾਂਗਰਸ ਹਾਈਕਮਾਨ ਦੇ ਸਟੈਂਡ ਨਾਲ ਹੀ ਮੇਲ ਖਾਂਦੀ ਦਿਸ ਰਹੀ ਹੈ।

ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਰਾਖਵੇਂਕਰਨ ਦਾ ਚੋਗਾ

ਚੰਡੀਗੜ੍,20 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਕੇਂਦਰ ਸਰਕਾਰ ਨੇ ਸਰਦ ਰੁੱਤ ਸੈਸ਼ਨ ਦੇ ਆਖ਼ਰੀ ਦਿਨ ਰਾਖਵੇਂਕਰਨ ਦੇ ਦਾਇਰੇ ਵਿਚ ਨਾ ਆਉਣ ਵਾਲੇ ਗ਼ਰੀਬਾਂ ਨੂੰ ਦਸ ਫ਼ੀਸਦ ਰਾਖਵਾਂਕਰਨ ਦੇਣ ਦਾ ਬਿੱਲ ਪਾਸ ਕਰਵਾ ਕੇ 2019 ਦੀਆਂ ਲੋਕ ਸਭਾ ਚੋਣਾਂ ਵਿਚ ਰੁਜ਼ਗਾਰ ਦੀ ਮੰਗ ਬਾਰੇ ਹੋਣ ਵਾਲੀ ਬਹਿਸ ਰਾਖਵੇਂਕਰਨ ਦੁਆਲੇ ਕਰਵਾਉਣ ਦੀ ਕੋਸ਼ਿਸ਼ ਕੀਤੀ ਹੈ।

ਮੁਲਾਜ਼ਮਾਂ ਵੱਲੋਂ 13 ਫਰਵਰੀ ਤੋਂ ਸਰਕਾਰੀ ਦਫ਼ਤਰਾਂ ਨੂੰ ਜਿੰਦੇ ਲਾਉਣ ਦਾ ਐਲਾਨ

ਚੰਡੀਗੜ੍,20 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਸਰਕਾਰ ਤੋਂ ਔਖੇ ਸੂਬੇ ਦੇ ਮੁਲਾਜ਼ਮਾਂ ਨੇ 13 ਫਰਵਰੀ ਤੋਂ 5 ਦਿਨਾਂ ਲਈ ਸਰਕਾਰੀ ਦਫ਼ਤਰਾਂ ਨੂੰ ਜਿੰਦਰੇ ਲਾ ਕੇ ਸੁਮੱਚੀ ਸਰਕਾਰੀ ਮਸ਼ੀਨਰੀ ਜਾਮ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਸੇਵਾਮੁਕਤ ਮੁਲਾਜ਼ਮਾਂ ਦਾ ‘ਗੁਪਤ ਸਿਆਸੀ ਵਿੰਗ’ ਵੀ ਕਾਇਮ ਕੀਤਾ ਗਿਆ ਹੈ, ਜਿਸ ਰਾਹੀਂ ਆਗਾਮੀ ਲੋਕ ਸਭਾ ਚੋਣਾਂ ਦੌਰਾਨ ਕਾਂਗਰਸੀ ਉਮੀਦਵਾਰਾਂ ਨੂੰ ਸਬਕ ਸਿਖਾਉਣ ਦੀ ਰਣਨੀਤੀ ਬਣਾਈ ਗਈ ਹੈ।

ਪੰਜਾਬ ਮੁੜ ਤਰੱਕੀ ਅਤੇ ਖੁਸ਼ਹਾਲੀ ਦੇ ਰਾਹ ਪਵੇਗਾ: ਮਨਪ੍ਰੀਤ

ਚੰਡੀਗੜ੍ਹ,19 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਇੱਥੇ 25ਵੇਂ ਪੰਜਾਬੀ ਪਰਵਾਸੀ ਦਿਵਸ ਸਮਾਗਮ ਦਾ ਉਦਘਾਟਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੀਤਾ। ਇਹ ਸਮਾਗਮ ਇੰਟਰਨੈਸ਼ਨਲ ਚੈਂਬਰ ਫਾਰ ਸਰਵਿਸ ਇੰਡਸਟਰੀ (ਆਈਸੀਐੱਸਆਈ) ਅਤੇ ਪੰਜਾਬ ਸਰਕਾਰ ਵੱਲੋਂ ਸਾਂਝੇ ਤੌਰ ’ਤੇ ਕਰਵਾਇਆ ਗਿਆ।

ਪੰਜਾਬ ਤੇ ਹਰਿਆਣਾ ਉੱਤੇ ਕੋਹਰੇ ਦੀ ਮਾਰ

 ਚੰਡੀਗੜ੍ਹ,19 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ, ਹਰਿਆਣਾ ਅਤੇ ਕੌਮੀ ਰਾਜਧਾਨੀ ਨਵੀਂ ਦਿੱਲੀ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸ਼ਨਿਚਰਵਾਰ ਨੂੰ ਵੀ ਠੰਢ ਦਾ ਕਹਿਰ ਜਾਰੀ ਰਿਹਾ। ਸੁੂਬੇ ਦੇ ਕਈ ਹਿੱਸਿਆਂ ਵਿੱਚ ਰਾਤ ਦੇ ਤਾਪਮਾਨ ਵਿੱਚ ਕੁਝ ਡਿਗਰੀ ਦਾ ਵਾਧਾ ਹੋਇਆ ਹੈ। ਪੰਜਾਬ ਅਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿੱਚ ਘੱਟੋ ਘੱਟ ਤਾਪਮਾਨ 8.6 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ ਜੋ ਆਮ ਨਾਲੋਂ ਤਿੰਨ ਡਿਗਰੀ ਵਧ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ ਅੰਮ੍ਰਿਤਸਰ, ਲੁਧਿਆਣਾ ਅਤੇ ਪਟਿਆਲਾ ਵਿੱਚ ਸੀਤ ਲਹਿਰ ਜਾਰੀ ਹੈ। ਇਥੇ ਘੱਟੋ ਘੱਟ ਤਾਪਮਾਨ ਕ੍ਰਮਵਾਰ 5.8, 8.2 ਅਤੇ 9 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।

ਕੁਲਬੀਰ ਜ਼ੀਰਾ ਨੇ ਬਿਨਾਂ ਸ਼ਰਤ ਮੁਆਫੀ ਮੰਗੀ

ਚੰਡੀਗੜ੍,18 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਜ਼ੀਰਾ ਹਲਕੇ ਤੋਂ ਕਾਂਗਰਸ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਆਸ਼ਾ ਕੁਮਾਰੀ ਤੋਂ ਬਿਨਾਂ ਸ਼ਰਤ ਮੁਆਫੀ ਮੰਗ ਲਈ ਹੈ ਪਰ ਉਸ ਦੀ ਬਹਾਲੀ ਵਿੱਚ ਕੁਝ ਸਮਾਂ ਲੱਗਣ ਦੀ ਸੰਭਾਵਨਾ ਹੈ।

ਪੰਜਾਬੀ ਏਕਤਾ ਪਾਰਟੀ ਦੇ ਮੀਤ ਪ੍ਰਧਾਨ ਥਾਪੇ ਮਾਸਟਰ ਬਲਦੇਵ ਸਿੰਘ

ਚੰਡੀਗੜ੍ਹ,,18 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬੀ ਏਕਤਾ ਕਮੇਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਪਾਰਟੀ ਵਿਚ ਨਿਯੁਕਤੀਆਂ ਦਾ ਦੌਰ ਚਲਾ ਦਿੱਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਪਾਰਟੀ ਦੀ ਨਿਰਪੱਖ ਦਿੱਖ ਨੂੰ ਹੋਰ ਮਜ਼ਬੂਤੀ ਮਿਲੇਗੀ।

ਸਾਈਕਲ ਵੈੱਲੀ: ਹੀਰੋ ਸਾਈਕਲਜ਼ ਨੂੰ 100 ਏਕੜ ਜ਼ਮੀਨ ਦੇਣ ਬਾਰੇ ਸਮਝੌਤਾ

ਚੰਡੀਗੜ੍,18 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਕੈਪਟਨ ਸਰਕਾਰ ਨੇ ਪਿੰਡ ਧਨਾਨਸੂ ਵਿਚ ਬਣਨ ਵਾਲੀ ਹਾਈਟੈੱਕ ਸਾਈਕਲ ਵੈੱਲੀ ’ਚ ਆਲ੍ਹਾ ਦਰਜੇ ਦਾ ਉਦਯੋਗਿਕ ਪਾਰਕ ਬਣਾਉਣ ਲਈ ਅੱਜ ਹੀਰੋ ਸਾਈਕਲਜ਼ ਲਿਮਟਿਡ ਨੂੰ 100 ਏਕੜ ਜ਼ਮੀਨ ਅਲਾਟ ਕਰਨ ਬਾਰੇ ਸਮਝੌਤਾ ਕੀਤਾ। ਇਸ ਸਮਝੌਤੇ ਨਾਲ ਲੁਧਿਆਣਾ ਦੇ ਹਾਈਟੈੱਕ ਸਾਈਕਲ, ਈ-ਬਾਈਕ, ਈ-ਵਹੀਕਲ ਤੇ ਲਾਈਟ ਇੰਜਨੀਅਰਿੰਗ ਸਨਅਤ ਨੂੰ ਹੁਲਾਰਾ ਮਿਲੇਗਾ।
ਅੱਜ ਇੱਥੇ ਪੰਜਾਬ ਭਵਨ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਮੌਜੂਦਗੀ ਵਿਚ ਪੰਜਾਬ ਸਮਾਲ ਇੰਡਸਟਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ.) ਦੇ ਐਮ.ਡੀ. ਰਾਹੁਲ ਭੰਡਾਰੀ ਅਤੇ ਹੀਰੋ ਸਾਈਕਲਜ਼ ਲਿਮਟਿਡ ਦੇ ਚੇਅਰਮੈਨ ਪੰਕਜ ਮੁੰਜਾਲ ਨੇ ਇਸ ਸਮਝੌਤੇ ’ਤੇ ਹਸਤਾਖਰ ਕੀਤੇ। ਉਦਯੋਗ, ਸੀ.ਆਈ.ਆਈ., ਪੀਐੱਚ.ਡੀ. ਚੈਂਬਰ ਆਫ ਕਾਮਰਸ ਤੇ ਨਿਵੇਸ਼ਕਾਂ ਦੀਆਂ ਹੋਰ ਨੁਮਾਇੰਦਾ ਐਸੋਸੀਏਸ਼ਨਾਂ ਦੀ ਮੰਗ ਸੀ ਕਿ ਲੁਧਿਆਣੇ ਨੇੜੇ ਆਧੁਨਿਕ ਬੁਨਿਆਦੀ ਢਾਂਚੇ ਵਾਲਾ ਇਕ ਨਵਾਂ ਉਦਯੋਗਿਕ ਪਾਰਕ ਕਾਇਮ ਕੀਤਾ ਜਾਵੇ। ਇਸੇ ਤਹਿਤ ਪੰਜਾਬ ਸਰਕਾਰ ਨੇ ਲੁਧਿਆਣਾ ਨਜ਼ਦੀਕ ਪਿੰਡ ਧਨਾਨਸੂ ਵਿਚ 380 ਏਕੜ ਰਕਬੇ ਵਿਚ ਪੀ.ਐੱਸ.ਆਈ.ਈ.ਸੀ. ਰਾਹੀਂ ਹਾਈਟੈੱਕ ਸਾਈਕਲ ਵੈੱਲੀ ਬਣਾਉਣ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ ਹੈ।

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਅੱਜ

ਚੰਡੀਗੜ੍,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਨਗਰ ਨਿਗਮ ਚੰਡੀਗੜ੍ਹ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ 18 ਜਨਵਰੀ ਨੂੰ ਬਾਅਦ ਦੁਪਹਿਰ 3 ਵਜੇ ਨਿਗਮ ਦੇ ਦਫ਼ਤਰ ’ਚ ਹੋਵੇਗੀ। ਇਸ ਵਾਰ ਮੇਅਰ ਦਾ ਅਹੁਦਾ ਦਲਿਤ ਵਰਗ ਲਈ ਰਾਖਵਾਂ ਹੈ। ਇਸ ਚੋਣ ’ਚ 26 ਚੁਣੇ ਕੌਂਸਲਰਾਂ ਦੀਆਂ ਵੋਟਾਂ ਹਨ ਤੇ ਇਕ ਵੋਟ ਸੰਸਦ ਮੈਂਬਰ ਕਿਰਨ ਖੇਰ ਦੀ ਹੈ। ਇਸ ਤੋਂ ਇਲਾਵਾ 9 ਨਾਮਜ਼ਦ ਕੌਂਸਲਰਾਂ ਦੀ ਵੋਟ ਦਾ ਹੱਕ ਬਹਾਲ ਕਰਨ ਦਾ ਕੇਸ ਵੀ 18 ਜਨਵਰੀ ਨੂੰ ਹੀ ਸਵੇਰੇ ਸੁਪਰੀਮ ਕੋਰਟ ’ਚ ਲੱਗਾ ਹੈ ਤੇ ਜੇ ਅਦਾਲਤ ਨਾਮਜ਼ਦ ਕੌਂਸਲਰਾਂ ਦੀ ਵੋਟ ਦਾ ਹੱਕ ਬਹਾਲ ਕਰਦੀ ਹੈ ਤਾਂ ਫਿਰ ਇਹ 9 ਵੋਟਾਂ ਹੋਰ ਭੁਗਤਣਗੀਆਂ। ਨਿਗਮ ਦੇ ਕੁੱਲ੍ਹ 26 ਕੌਂਸਲਰਾਂ ਵਿੱਚੋਂ 20 ਕੌਂਸਲਰ ਭਾਜਪਾ ਨਾਲ ਸਬੰਧਤ ਹਨ।

ਚੰਡੀਗੜ੍ਹ ਵਿੱਚ ‘ਬੱਸ ਪੋਰਟ’ ਬਣਾਉਣ ਲਈ ਚਾਰਾਜੋਈ

ਚੰਡੀਗੜ੍ਹ,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਕੇਂਦਰੀ ਰੋਡ ਟਰਾਂਸਪੋਰਟ ਤੇ ਹਾਈਵੇਅ ਮੰਤਰਾਲੇ ਨੇ ਚੰਡੀਗੜ੍ਹ ਵਿੱਚ ਬੱਸ ਪੋਰਟ ਬਣਾਉਣ ਲਈ ਪੱਤਰ ਲਿਖਿਆ ਹੈ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਵੀ ਪੋਰਟ ਬਣਵਾਉਣ ਦੀਆਂ ਸੰਭਾਵਨਾਵਾਂ ਲਈ ਯਤਨ ਸ਼ੁਰੂ ਕਰ ਦਿੱਤੇ ਹਨ। ਇਸ ਬੱਸ ਪੋਰਟ ਵਿੱਚ ਗਰਮੀ ਵਿਚ ਠੰਢਾ ਤੇ ਸਰਦੀ ਵਿੱਚ ਗਰਮ ਵਾਤਾਵਰਨ ਮੁਹੱਈਆ ਕਰਵਾਉਣ ਤੋਂ ਲੈ ਕੇ ਪੰਜ ਤਾਰਾ ਕਮਰੇ ਵੀ ਮੁਹੱਈਆ ਹੋਣਗੇ। ਇਸ ਪੋਰਟ ਵਿਚ ਹਵਾਈ ਅੱਡੇ ਵਰਗੀਆਂ ਸਹੂਲਤਾਂ ਮਿਲਣਗੀਆਂ। ਜਾਣਕਾਰੀ ਅਨੁਸਾਰ ਕੇਂਦਰੀ ਮੰਤਰਾਲੇ ਨੇ ਇਸ ਬਾਰੇ ਵਿਸਥਾਰਤ ਰਿਪੋਰਟ ਤਿਆਰ ਕਰਕੇ ਭੇਜਣ ਲਈ ਕਿਹਾ ਹੈ ਜਿਸ ਲਈ ਚੰਡੀਗੜ੍ਹ ਵਲੋਂ ਕੇਂਦਰ ਨਾਲ

ਮਾਤ-ਪਿਤਾ ਸੰਤਾਨ ਦਿਵਸ ਸਮਾਗਮ ਕਰਵਾਇਆ

ਚੰਡੀਗੜ੍,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਮਾਪਿਆਂ ਅਤੇ ਬੱਚਿਆਂ ਦਰਮਿਆਨ ਆਪਸੀ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਡਾ. ਖੇੜਾਜ਼ ਚੰਡੀਗੜ੍ਹ ਕੋਚਿੰਗ ਸੈਂਟਰ ਵੱਲੋਂ ਹੋਮਿਓਪੈਥਿਕ ਮੈਡੀਕਲ ਕਾਲਜ ਤੇ ਹਸਪਤਾਲ (ਐਚਐਮਸੀਐਚ), ਸੈਕਟਰ-26 ਚੰਡੀਗੜ੍ਹ ਦੇ ਸਹਿਯੋਗ ਨਾਲ ਬਾਲ ਭਵਨ, ਸੈਕਟਰ 23 ਵਿਖੇ ‘ਮਾਤ ਪਿਤਾ ਸੰਤਾਨ’ ਦਿਵਸ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਦੋਵਾਂ ਸੰਸਥਾਵਾਂ ਦੇ ਸੈਂਕੜੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਹਾਜ਼ਰੀ ਭਰੀ।

ਸੰਨ੍ਹਮਾਰ ਕੋਲੋਂ ਚੋਰੀ ਦਾ ਸਾਮਾਨ ਬਰਾਮਦ

ਚੰਡੀਗੜ੍,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਚੰਡੀਗੜ੍ਹ ਪੁਲੀਸ ਨੇ ਸੈਕਟਰ-39 ਬੀ ਦੇ ਇਕ ਮਕਾਨ ’ਚ ਸੰਨ੍ਹ ਲਾ ਕੇ ਗਹਿਣੇ ਤੇ ਨਕਦੀ ਚੋਰੀ ਕਰਨ ਵਾਲੇ ਨੂੰ 24 ਘੰਟਿਆਂ ’ਚ ਗ੍ਰਿਫ਼ਤਾਰ ਕਰ ਲਿਆ ਹੈ। ਪੁਲੀਸ ਦੇ ਬੁਲਾਰੇ ਅਨੁਸਾਰ ਮੁਲਜ਼ਮ ਦੀ ਪਛਾਣ ਬਲਟਾਣਾ (ਜ਼ੀਰਕਪੁਰ) ਦੇ 42 ਸਾਲਾ ਮਹੇਸ਼ ਕੁਮਾਰ ਵਜੋਂ ਹੋਈ ਹੈ, ਜੋ ਨਸ਼ੇ ਦੇ ਜੁਗਾੜ ਲਈ ਚੋਰੀਆਂ ਕਰਦਾ ਸੀ।

ਡੇਰਾ ਮੁਖੀ ਅਤੇ ਤਿੰਨ ਸਾਥੀਆਂ ਨੂੰ ਉਮਰ ਕੈਦ

ਪੰਚਕੂਲਾ,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਅਤੇ ਉਸਦੇ ਤਿੰਨ ਸਾਥੀਆਂ ਕੁਲਦੀਪ, ਨਿਰਮਲ ਅਤੇ ਕ੍ਰਿਸ਼ਨ ਲਾਲ ਨੂੰ ਅੱਜ ਪੰਚਕੂਲਾ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ ਦੇ ਜੱਜ ਜਗਦੀਪ ਸਿੰਘ ਨੇ ਪੱਤਰਕਾਰ ਰਾਮ ਚੰਦਰ ਛਤਰਪਤੀ ਕਤਲ ਕੇਸ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਨ੍ਹਾਂ ਦੋਸ਼ੀਆਂ ਨੂੰ 50-50 ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਗਿਆ ਹੈ। ਇੱਥੇ ਵਰਨਣਯੋਗ ਹੈ ਕਿ ਵੱਖਰੇ ਸਾਧਵੀ ਜਿਨਸੀ ਸ਼ੋਸ਼ਣ ਮਾਮਲੇ ’ਚ ਡੇਰਾ ਮੁਖੀ 20 ਸਾਲਾਂ ਦੀ ਮਿਲੀ ਸਜ਼ਾ ਪੂਰੀ ਕਰਨ ਮਗਰੋਂ ਉਸ ਦੀ ਉਮਰ ਕੈਦ ਦੀ ਸਜ਼ਾ ਸ਼ੁਰੂ ਹੋਵੇਗੀ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0070266125
Copyright © 2018, Panjabi Times. All rights reserved. Website Designed by Mozart Infotech