ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਚੰਡੀਗੜ੍ਹ

ਸੇਖਵਾਂ ਦੀ ਸ਼੍ਰੋਮਣੀ ਅਕਾਲੀ ਦਲ ’ਚੋਂ ਛੁੱਟੀ

November 04, 2018 10:02 AM

ਚੰਡੀਗੜ੍ਹ,3 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਸ਼੍ਰੋਮਣੀ ਅਕਾਲੀ ਦਲ ਨੇ ਮਾਝੇ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਵੱਲੋਂ ਖੁੱਲ੍ਹੇਆਮ ਬਗ਼ਾਵਤ ਕਰਨ ਤੋਂ ਬਾਅਦ ਉਸ ਨੂੰ ਪਾਰਟੀ ’ਚੋਂ ਕੱਢ ਦਿੱਤਾ ਹੈ। ਮਾਝੇ ਦੇ ਤਿੰਨ ਸੀਨੀਅਰ ਅਕਾਲੀ ਆਗੂਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ ਤੇ ਜਥੇਦਾਰ ਸੇਖਵਾਂ ਨੇ ਪਿਛਲੇ ਕਰੀਬ ਇਕ ਮਹੀਨੇ ਤੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਖੁੱਲ੍ਹੇਆਮ ਬਗ਼ਾਵਤ ਦਾ ਝੰਡਾ ਚੁੱਕਿਆ ਹੋਇਆ ਹੈ। ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਸਿਆਸੀ ਸੰਕਟ ਦਾ ਸ਼ਿਕਾਰ ਅਕਾਲੀ ਦਲ ਵੱਲੋਂ ਬਗ਼ਾਵਤ ਦੀ ਸੁਲਗ ਰਹੀ ਅੱਗ ਸ਼ਾਂਤ ਕਰਨ ਲਈ ਬਾਗ਼ੀ ਨੇਤਾਵਾਂ ਨੂੰ ਕੱਢਣ ਦਾ ਅਮਲ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਦੀ ਸ਼ੁਰੁੂਆਤ ਅੱਜ ਸੇਵਾ ਸਿੰੰਘ ਸੇਖਵਾਂ ਤੋਂ ਕੀਤੀ ਗਈ। ਜਥੇਦਾਰ ਸੇਖਵਾਂ ਨੇ ਅੱਜ ਦਿਨੇ ਪਾਰਟੀ ਦੀ ਕੋਰ ਕਮੇਟੀ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਤੇ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੇ ਸਾਲਾ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਖੁੱਲ੍ਹ ਕੇ ਭੜਾਸ ਕੱਢੀ। ਜਥੇਦਾਰ ਸੇਖਵਾਂ ਦੀ ਇਸ ਕਾਰਵਾਈ ਤੋਂ ਬਾਅਦ ਤੁਰੰਤ ਅਨੁਸ਼ਾਸਨੀ ਕਾਰਵਾਈ ਦਾ ਐਲਾਨ ਕਰ ਦਿੱਤਾ ਗਿਆ।
ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਜਥੇਦਾਰ ਸੇਖਵਾਂ ਦੀਆਂ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਵੇਖਦੇ ਹੋਏ ਉਨ੍ਹਾਂ ਦੀ ਮੁੱਢਲੀ ਮੈਂਬਰਸ਼ਿਪ ਨੂੰ ਖਾਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਚਾਰ ਵਾਰ ਵਿਧਾਨ ਸਭਾ ਚੋਣਾਂ ਹਾਰ ਚੁੱਕੇ ਸੇਖਵਾਂ ਨੇ ਮੌਕਾਪ੍ਰਸਤ ਵਾਂਗ ਵਿਵਹਾਰ ਕੀਤਾ ਹੈ ਅਤੇ ਉਹ ਆਪਣੀ ਮਾਂ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਨ ਵਾਲੀਆਂ ਹਰਕਤਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸੌਪੀਆਂ ਜ਼ਿੰਮੇਵਾਰੀਆਂ ਦੇ ਬਾਵਜੂਦ ਉਸ ਨੇ ਪਾਰਟੀ ਪ੍ਰਤੀ ਨਾਸ਼ੁਕਰਗੁਜ਼ਾਰੀ ਵਿਖਾਈ ਹੈ। ਮਹੱਤਵਪੂਰਨ ਤੱਥ ਇਹ ਵੀ ਹੈ ਕਿ ਮਾਝੇ ਨਾਲ ਹੀ ਸਬੰਧਤ ਤਿੰਨ ਹੋਰ ਆਗੂਆਂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ ਅਤੇ ਅਮਰਪਾਲ ਸਿੰਘ ਬੋਨੀ ਅਜਨਾਲਾ ਵੱਲੋਂ ਵੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੱਤੀ ਜਾ ਰਹੀ ਹੈ ਪਰ ਅਕਾਲੀ ਦਲ ਵੱਲੋਂ ਇਨ੍ਹਾਂ ਆਗੂਆਂ ਖਿਲਾਫ਼ ਕਾਰਵਾਈ ਕਰਨ ਤੋਂ ਹਾਲ ਦੀ ਘੜੀ ਗੁਰੇਜ਼ ਕੀਤਾ ਜਾ ਰਿਹਾ ਹੈ। ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਇਸ ਕਾਰਵਾਈ ਨਾਲ ਬਗ਼ਾਵਤ ਦੀ ਹਵਾ ਦਾ ਰੁਖ਼ ਦੇਖਣ ਤੋਂ ਬਾਅਦ ਹੀ ਪਾਰਟੀ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ। ਜਥੇਦਾਰ ਬ੍ਰਹਮਪੁਰਾ ਵੱਲੋਂ ਭਲਕੇ 4 ਨਵੰਬਰ ਨੂੰ ਸ਼ਕਤੀ ਪ੍ਰਦਰਸ਼ਨ ਕੀਤਾ ਜਾਣਾ ਹੈ। ਅਕਾਲੀ ਦਲ ਵੱਲੋਂ ਮਾਝੇ ਦੇ ਇਸ ਜਰਨੈਲ ਦਾ ਸ਼ਕਤੀ ਪ੍ਰਦਰਸ਼ਨ ਦੇਖ ਕੇ ਬਾਗ਼ੀ ਅਕਾਲੀਆਂ ਖਿਲਾਫ਼ ਕਾਰਵਾਈ ਦੀ ਰਣਨੀਤੀ ਅਖਤਿਆਰ ਕੀਤੀ ਜਾਣੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਵੱਲੋਂ 29 ਸਤੰਬਰ ਨੂੰ ਦਿੱਤੇ ਅਸਤੀਫੇ ਤੋਂ ਬਾਅਦ ਬਗ਼ਾਵਤ ਦੀ ਅੱਗ ਸੁਲਗ਼ਣ ਲੱਗ ਗਈ ਸੀ ਤੇ ਇਸ ਕਤਾਰ ਵਿਚ ਮਾਝੇ ਦੇ ਆਗੂ ਵੀ ਸ਼ਾਮਲ ਹੋ ਗਏ। ਜ਼ਿਕਰਯੋਗ ਹੈ ਕਿ ਬਾਗ਼ੀ ਅਕਾਲੀਆਂ ਵੱਲੋਂ ਬਾਦਲ ਪਰਿਵਾਰ ’ਤੇ ਹਮਲਾ ਉਸ ਸਮੇਂ ਕੀਤਾ ਜਾਂਦਾ ਹੈ ਜਦੋਂ ਅਕਾਲੀ ਦਲ ਵੱਲੋਂ ਸਿਆਸੀ ਤੌਰ ’ਤੇ ਉਖੜੇ ਪੈਰ ਲਾਉਣ ਲਈ ਕੋਈ ਪ੍ਰੋਗਰਾਮ ਐਲਾਨਿਆ ਹੁੰਦਾ ਹੈ। ਜਥੇਦਾਰ ਸੇਖਵਾਂ ਵੱਲੋਂ ਅੱਜ ਪਾਰਟੀ ਦੇ ਅਹੁਦਿਆਂ ਤੋਂ ਅਸਤੀਫਿਆਂ ਦਾ ਐਲਾਨ ਉਸ ਸਮੇਂ ਕੀਤਾ ਗਿਆ ਜਦੋਂ ਪਾਰਟੀ ਵੱਲੋਂ ’84 ਦੇ ਦੰਗਿਆਂ ਦੇ ਮੁੱਦੇ ’ਤੇ ਕਾਂਗਰਸ ਖਿਲਾਫ਼ ਦਿੱਲੀ ਵਿੱਚ ਪ੍ਰਦਰਸ਼ਨ ਕੀਤਾ ਗਿਆ। ਇਸੇ ਤਰ੍ਹਾਂ ਸ੍ਰੀ ਢੀਂਡਸਾ ਵੱਲੋਂ ਵੀ ਅਸਤੀਫਾ ਪਟਿਆਲਾ ਦੀ ਵੱਕਾਰੀ ਰੈਲੀ ਤੋਂ ਕੁੱਝ ਦਿਨ ਪਹਿਲਾਂ ਦਿੱਤਾ ਗਿਆ ਸੀ। ਜਥੇਦਾਰ ਬ੍ਰਹਮਪੁਰਾ ਨੇ ਵੀ ਅਸਤੀਫਾ ਦੇਣ ਦਾ ਐਲਾਨ ਉਸ ਸਮੇਂ ਕੀਤਾ ਸੀ ਜਦੋਂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਦੇ ਆਗੂ ਪੰਜਾਬ ਦੇ ਰਾਜਪਾਲ ਨੂੰ ਮਿਲਕੇ ਅੰਮ੍ਰਿਤਸਰ ਰੇਲ ਹਾਦਸੇ ਦੀ ਜਾਂਚ ਮੰਗ ਕਰਨ ਲਈ ਜ਼ੋਰ-ਅਜ਼ਮਾਈ ਕਰਨ ਪਹੁੰਚੇ ਸਨ।
ਸੁਖਬੀਰ ਅਤੇ ਮਜੀਠੀਆ ਖ਼ਿਲਾਫ਼ ਭੜਾਸ ਕੱਢੀ: ਗੁਰਦਾਸਪੁਰ (ਕੇ ਪੀ ਸਿੰਘ): ਮਾਝੇ ਦੇ ਟਕਸਾਲੀ ਆਗੂ ਸੇਵਾ ਸਿੰਘ ਸੇਖਵਾਂ ਨੇ ਪਾਰਟੀ ’ਚੋਂ ਬਰਖ਼ਾਸਤਗੀ ਤੋਂ ਕੁਝ ਸਮਾਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਸੀ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਖੁੱਲ੍ਹ ਕੇ ਭੜਾਸ ਕੱਢੀ। ਗੁਰਦਾਸਪੁਰ ਸਥਿਤ ਡਾਲਾ ਐਨਕਲੇਵ ਵਿੱਚ ਮਾਝੇ ਦੇ ਟਕਸਾਲੀ ਨੇਤਾ ਖਡੂਰ ਸਾਹਿਬ ਤੋਂ ਰਾਜ ਸਭਾ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ, ਸਾਬਕਾ ਐਮਪੀ ਰਤਨ ਸਿੰਘ ਅਜਨਾਲਾ ਅਤੇ ਉਨ੍ਹਾਂ ਦੇ ਲੜਕੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਦੇ ਨਾਲ ਪੱਤਰਕਾਰਾਂ ਨੂੰ ਮੁਖ਼ਾਤਬ ਹੁੰਦਿਆਂ ਸ੍ਰੀ ਸੇਖਵਾਂ ਨੇ ਕਿਹਾ ਕਿ ਬੀਤੇ ਸਮੇਂ ਵਿੱਚ ਜੋ ਵਾਪਰਦਾ ਰਿਹਾ ਹੈ, ਉਹ ਬਰਦਾਸ਼ਤ ਤੋਂ ਬਾਹਰ ਸੀ। ਉਨ੍ਹਾਂ ਕਿਹਾ ਕਿ ਭਾਵੇਂ ਉਹ ਆਪਣਾ ਅਸਤੀਫ਼ਾ ਦੇਰੀ ਨਾਲ ਦੇ ਰਹੇ ਹਨ ਪਰ ਪਾਰਟੀ ਵਿਚ ਆਏ ਨਿਘਾਰ ਬਾਰੇ ਉਹ ਸਮੇਂ ਸਮੇਂ ਸਮੇਂ ’ਤੇ ਆਵਾਜ਼ ਬੁਲੰਦ ਕਰਦੇ ਰਹੇ ਸਨ ਅਤੇ ਹੁਣ ਪਾਣੀ ਸਿਰੋਂ ਲੰਘ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਨੇ ਰਾਜ-ਭਾਗ ਦੇ ਨਸ਼ੇ ਵਿੱਚ ਕਿਸੇ ਦੇ ਸੁਝਾਅ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਸੌਦਾ ਸਾਧ ਨਾਲ ਮੁੰਬਈ ਵਿਚ ਮੀਟਿੰਗ ਕਰਕੇ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਪ੍ਰਵਾਹ ਵੀ ਨਹੀਂ ਕੀਤੀ। ਸ੍ਰੀ ਸੇਖਵਾਂ ਨੇ ਕਿਹਾ ਕਿ ਸੌਦਾ ਸਾਧ ਦੀ ਮੁਆਫ਼ੀ ਨੂੰ ਸਹੀ ਠਹਿਰਾਉਣ ਲਈ ਸ਼੍ਰੋਮਣੀ ਕਮੇਟੀ ਦੇ ਖਾਤੇ ਵਿਚੋਂ 93 ਲੱਖ ਰੁਪਏ ਦੇ ਇਸ਼ਤਿਹਾਰ ਦੁਆਏ ਗਏ। ਇਸ ਦੇ ਬਾਵਜੂਦ ਸਾਧ ਦੇ ਚੇਲਿਆਂ ਨੇ ਗੁਰੂ ਗ੍ਰੰਥ ਸਾਹਿਬ ਸਰੂਪ ਚੋਰੀ ਕਰਕੇ ਉਨ੍ਹਾਂ ਦਾ ਨਿਰਾਦਰ ਕੀਤਾ। ਉਨ੍ਹਾਂ ਕਿਹਾ ਕਿ ਬਰਗਾੜੀ ਕਾਂਡ ਦੀ ਜਾਂਚ ਲਈ ਬਣੇ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ’ਤੇ ਵੀ ਕੋਈ ਅਮਲ ਨਹੀਂ ਕੀਤਾ ਗਿਆ। ਰਣਜੀਤ ਸਿੰਘ ਬ੍ਰਹਮਪੁਰਾ ਅਤੇ ਰਤਨ ਸਿੰਘ ਅਜਨਾਲਾ ਨੇ ਕਿਹਾ ਕਿ ਪਾਰਟੀ ਦੀ ਕਮਾਨ ਐਸੇ ਨੇਤਾ ਦੇ ਹੱਥ ਹੋਣੀ ਚਾਹੀਦੀ ਹੈ ਜੋ ਪਾਰਟੀ ਦੇ ਇਤਿਹਾਸ ਅਤੇ ਨੀਤੀਆਂ ਨੂੰ ਸਮਝਦਾ ਹੋਵੇ ਅਤੇ ਲਾਗੂ ਕਰਨ ਦੀ ਸਮਰੱਥਾ ਰੱਖਦਾ ਹੋਵੇ। ਉਨ੍ਹਾਂ ਕਿਹਾ ਕਿ ਸੁਖਬੀਰ ਅਤੇ ਮਜੀਠੀਆ ਦੇ ਕਬਜ਼ੇ ਤੋਂ ਪਾਰਟੀ ਨੂੰ ਆਜ਼ਾਦ ਕਰਵਾਇਆ ਜਾਵੇ ਕਿਉਂਕਿ ਉਨ੍ਹਾਂ ਪਾਰਟੀ ਨੂੰ ਜੇਬ ਵਿਚ ਪਾ ਕੇ ਰੱਖਿਆ ਹੈ। ਬ੍ਰਹਮਪੁਰਾ ਨੇ ਕਿਹਾ ਕਿ ਜਦ ਉਹ ਪਹਿਲੀ ਵਾਰ 1961 ਵਿਚ ਜੇਲ੍ਹ ਗਏ ਸਨ ਤਾਂ ਸੁਖਬੀਰ ਬਾਦਲ ਦਾ ਤਾਂ ਉਦੋਂ ਜਨਮ ਵੀ ਨਹੀਂ ਹੋਇਆ ਸੀ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਚੰਡੀਗੜ੍ਹ ਵਿੱਚ ਹੋਰ
ਸਿੱਧੂ ਤੇ ਤਿਵਾੜੀ ਨੇ ਚੰਡੀਗੜ੍ਹ ਵਾਸੀਆਂ ਨਾਲ ਸਾਂਝ ਵਧਾਈ

ਚੰਡੀਗੜ੍ਹ,17 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਤੇ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਡਾ. ਨਵਜੋਤ ਕੌਰ ਸਿੱਧੂ ਨੇ ਚੰਡੀਗੜ੍ਹ ਵਿਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਦੌਰਾਨ ਅੱਜ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਵੀ ਸ਼ਹਿਰ ਵਿਚ ਦਸਤਕ ਦਿੱਤੀ। ਦੱਸਣਯੋਗ ਹੈ ਕਿ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ਟਿਕਟ ਦੇ ਮੁੱਖ ਦਾਅਵੇਦਾਰ ਹਨ। ਇਸੇ ਦੌਰਾਨ ਬੀਬੀ ਸਿੱਧੂ ਅਤੇ ਸ੍ਰੀ ਤਿਵਾੜੀ ਵੀ ਇਥੋਂ ਚੋਣ ਲੜਣ ਲਈ ਯਤਨਸ਼ੀਲ ਹਨ। ਬੀਬੀ ਸਿੱਧੂ ਨੇ ਅੱਜ ਹੀ ਸ਼ਹਿਰ ਵਿਚ ਪੰਜ ਥਾਵਾਂ ’ਤੇ ਪ੍ਰੋਗਰਾਮ ਕਰਕੇ ਖੁਦ ਨੂੰ ਕਾਂਗਰਸ ਦੀ ਉਮੀਦਵਾਰ ਵਜੋਂ ਪੇਸ਼ ਕੀਤਾ। ਵੇਰਵਿਆਂ ਅਨੁਸਾਰ ਉਨ੍ਹਾਂ ਨੇ ਸੈਕਟਰ-38 ਦੇ ਵਾਲਮੀਕੀ ਮੰਦਿਰ ਦੇ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ। ਇਸ ਤੋਂ ਬਾਅਦ ਉਹ ਮਨੀਮਾਜਰਾ ਗਏ ਅਤੇ ਲੋਕਾਂ ਨਾਲ ਰੁਬਰੂ ਹੋਏ। ਇਸ ਮਗਰੋਂ ਉਹ ਪਿੰਡ ਦੜੀਆ ਪਹੁੰਚੀ ਅਤੇ ਸਮਰਥਕਾਂ ਨਾਲ ਸਾਂਝ ਪਾਈ। 

ਨਵਰਾਤਰਿਆਂ ਦੇ ਮੱਦੇਨਜ਼ਰ ਮਨਸਾ ਦੇਵੀ ਮੰਦਰ ਨੇੜੇ ਨਵਾਂ ਗੇਟ ਬਣਾਇਆ

ਪੰਚਕੂਲਾ,17 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਪੂਜਾ ਸਥਲ ਬੋਰਡ ਮਾਤਾ ਮਨਸਾ ਦੇਵੀ ਦੇ ਸੀਈਓ ਐੱਸ.ਪੀ. ਅਰੋੜਾ ਨੇ ਦੱਸਿਆ ਕਿ ਇਸ ਵਾਰ ਵੱਡੇ ਨਵਰਾਤਰਿਆਂ ਦੇ ਮੱਦੇਨਜ਼ਰ ਪੂਜਾ ਸਥਲ ਬੋਰਡ ਨੇ ਸਤਸੰਗ ਭਵਨ ਨੇੜੇ ਤੀਜਾ ਗੇਟ ਬਣਾਇਆ ਹੈ। ਇਸ ਵਿਚੋਂ ਮੇਲੇ ਦੇ 30 ਫ਼ੀਸਦੀ ਸ਼ਰਧਾਲੂ ਮੱਥਾ ਟੇਕ ਸਕਣਗੇ ਜਦਕਿ ਇਸ ਤੋਂ ਪਹਿਲਾਂ ਮੰਦਰ ਜਾਣ ਲਈ ਇਕ ਮੁੱਖ ਗੇਟ, ਅਤੇ ਇਕ ਵੀਆੲਪੀ ਗੇਟ ਪਹਿਲਾਂ ਹੀ ਸ਼ਾਮਲ ਹੈ। ਇਸ ਤੋਂ ਇਲਾਵਾ ਬਜ਼ੁਰਗਾਂ ਅਤੇ ਅੰਗਹੀਣਾਂ ਲਈ ਲਿਫਟ ਵੀ ਉਪਲੱਬਧ ਹੋਵੇਗੀ।

ਵਿਸ਼ਵ ਨੀਂਦ ਦਿਵਸ ਮੌਕੇ ਵਾਕਾਥੌਨ

ਚੰਡੀਗੜ੍ਹ,17 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਪੀਜੀਆਈ ਦੇ ਈਐਨਟੀ ਵਿਭਾਗ ਵੱਲੋਂ ‘ਵਰਲਡ ਸਲੀਪ ਦਿਵਸ’ ਮੌਕੇ ਅੱਜ ਵਾਕਾਥੌਨ ਕਰਵਾਈ ਗਈ ਜੋ ਕਿ ਸੁਖਨਾ ਝੀਲ ਤੋਂ ਸ਼ੁਰੂ ਹੋ ਕੇ ਰੌਕ ਗਾਰਡਨ ਜਾ ਕੇ ਸਮਾਪਤ ਹੋਈ। ਘੁਰਾੜੇ ਅਤੇ ਸਲੀਪ ਐਪਨੀਆ ਨਾਮਕ ਬਿਮਾਰੀ ਬਾਰੇ ਜਾਗਰੂਕਤਾ ਫੈਲਾਉਣ ਸਬੰਧੀ ਕਰਵਾਈ ਇਸ ਵਾਕਾਥੌਨ ਵਿਚ ਈ.ਐਨ.ਟੀ. ਦੇ ਵਿਦਿਆਰਥੀਆਂ ਅਤੇ ਸਟਾਫ਼ ਵਿਚੋਂ 250 ਦੇ ਕਰੀਬ ਵਿਅਕਤੀਆਂ ਨੇ ਹਿੱਸਾ ਲਿਆ। ਹਰਿਆਣਾ ਦੇ ਪ੍ਰਿੰਸੀਪਲ ਸਕੱਤਰ ਅਤੇ ਸਾਬਕਾ ਗ੍ਰਹਿ ਸਕੱਤਰ ਚੰਡੀਗੜ੍ਹ ਅਨੁਰਾਗ ਅਗਰਵਾਲ ਵੀ ਇਸ ਮੌਕੇ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।

ਚੌਕੀਦਾਰ ਸ਼ਬਦ ਵਰਤਣਾ ਨਵਾਂ ਜੁਮਲਾ: ਧਰਮਸੋਤ

ਚੰਡੀਗੜ੍ਹ,17 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਕਈ ਭਾਜਪਾ ਆਗੂਆਂ ਵੱਲੋਂ ਆਪਣੇ ਟਵਿੱਟਰ ਅਕਾਊਂਟ ’ਤੇ ਆਪਣੇ ਨਾਂ ਅੱਗੇ ਚੌਕੀਦਾਰ ਸ਼ਬਦ ਲਿਖੇ ਜਾਣ ਨੂੰ ਭਾਜਪਾ ਦਾ ਨਵਾਂ ਜੁਮਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਵੱਲੋਂ ਅਜਿਹਾ ਦੇਸ਼ ਦੇ ਲੋਕਾਂ ਨੂੰ ਮੂਰਖ ਬਣਾਉਣ ਲਈ ਕੀਤਾ ਜਾ ਰਿਹਾ ਹੈ, ਕਿਉਂਕਿ ਕਿਸੇ ਵਿਅਕਤੀ ਵੱਲੋਂ ਆਪਣੇ ਨਾਂ ਅੱਗੇ ਚੌਕੀਦਾਰ ਲਿਖ ਲੈਣ ਨਾਲ ਕੋਈ ਚੌਕੀਦਾਰ ਨਹੀਂ ਬਣ ਜਾਂਦਾ।

ਅਕਾਲੀ ਆਗੂਆਂ ਦੀ ‘ਗ੍ਰਿਫ਼ਤਾਰੀ’ ਲਈ ਪੁਲੀਸ ਸਰਗਰਮ

ਚੰਡੀਗੜ੍ਹ,17 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਪੁਲੀਸ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ, ਅਕਾਲੀ ਆਗੂਆਂ ਤੇ ਵਿਧਾਇਕਾਂ ਬਿਕਰਮ ਸਿੰਘ ਮਜੀਠੀਆ, ਲਖਬੀਰ ਸਿੰਘ ਲੋਧੀਨੰਗਲ ਤੇ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਗ੍ਰਿਫ਼ਤਾਰ ਕਰਨ ਲਈ ‘ਹਰ ਸੰਭਵ ਯਤਨ’ ਕਰ ਰਹੀ ਹੈ। ਆਰਟੀਆਈ ਰਾਹੀਂ ਹੋਏ ਖੁਲਾਸੇ ਵਿਚ ਸਾਹਮਣੇ ਆਇਆ ਹੈ ਕਿ ਪੁਲੀਸ ਲੰਘੇ ਇਕ ਸਾਲ ਤੋਂ ਇਨ੍ਹਾਂ ਆਗੂਆਂ ਖ਼ਿਲਾਫ਼ ‘ਜਾਂਚ ਪ੍ਰਕਿਰਿਆ’ ’ਚੋਂ ਲੰਘ ਰਹੀ ਹੈ, 

ਫਸਲਾਂ ਦੇ ਸਮਰਥਨ ਮੁੱਲ ਦਾ ਵਾਧਾ ਉਡੀਕਦਿਆਂ ਕਿਸਾਨਾਂ ਦੀਆਂ ਅੱਖਾਂ ਪੱਕੀਆਂ

ਚੰਡੀਗੜ੍ਹ,17 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਸਿਆਸੀ ਧਿਰਾਂ ਨੂੰ ਕਿਸਾਨਾਂ ਦੀ ਯਾਦ ਅਕਸਰ ਵੋਟਾਂ ਵੇਲੇ ਹੀ ਆਉਂਦੀ ਹੈ। ਰਾਜਸੀ ਪਾਰਟੀਆਂ ਹੋਰਨਾਂ ਵਰਗਾਂ ਵਾਂਗ ਕਿਸਾਨਾਂ ਨੂੰ ਰਿਝਾਉਣ ਦਾ ਕੋਈ ਮੌਕਾ ਖੁੰਝਣ ਨਹੀਂ ਦਿੰਦੀਆਂ। ਹੁਣ ਸੰਸਦੀ ਚੋਣਾਂ ਲਈ ਮਾਹੌਲ ਗਰਮ ਹੈ ਅਤੇ ਰਾਜਨੀਤਕ ਪਾਰਟੀਆਂ ਵੱਲੋਂ ਆਪਣੇ ਚੋਣ ਮਨੋਰਥ ਪੱਤਰ ਜਾਰੀ ਕਰਨ ਦੀ ਰੁੱਤ ਆ ਗਈ। ਕੁਝ ਦਿਨਾਂ ਤੱਕ ਚੋਣ ਮਨੋਰਥ ਪੱਤਰ ਲੋਕਾਂ ਦੇ ਸਾਹਮਣੇ ਆ ਜਾਣਗੇ। ਫਿਰ ਹਰ ਵਰਗ ਨੂੰ ਅੰਬਰੀਂ ਤਾਰੇ ਤੋੜ ਲਿਆਉਣ ਦੇ ਸੁਪਨੇ ਦਿਖਾਏ ਜਾਣਗੇ। ਜੇਕਰ ਠੀਕ 5 ਸਾਲ ਪਹਿਲਾਂ ਹੋਈਆਂ ਸੰਸਦੀ ਚੋਣਾਂ ਦੌਰਾਨ ਜਾਰੀ ਕੀਤੇ ਚੋਣ ਮਨੋਰਥ ਪੱਤਰਾਂ ’ਤੇ ਝਾਤ ਮਾਰੀ ਜਾਵੇ ਤਾਂ ਸਭ ਕੁਝ ਸਾਫ਼ ਹੋ ਜਾਂਦਾ ਹੈ। ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ 5 ਸਾਲ ਪਹਿਲਾਂ ਵੱਖੋ-ਵੱਖਰੋ ਤੌਰ ’ਤੇ ਚੋਣ ਮਨੋਰਥ ਪੱਤਰ ਜਾਰੀ ਕੀਤੇ ਗਏ ਸਨ। ਇਨ੍ਹਾਂ ਚੋਣ ਮਨੋਰਥ ਪੱਤਰਾਂ ਮੁਤਾਬਕ ਪੰਜਾਬ ਦੇ ਕਿਸਾਨਾਂ ਲਈ ਹੁਣ ਤੱਕ ਕੁਝ ਨਹੀਂ ਕੀਤਾ ਗਿਆ। ਭਾਜਪਾ ਨੇ ਡਾ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਿਸ਼ਾਂ ਮੁਤਾਬਕ ਕਿਸਾਨਾਂ ਨੂੰ ਜਿਣਸਾਂ ਦੇ ਭਾਅ ਦੇਣ ਦਾ ਵਾਅਦਾ ਕੀਤਾ ਸੀ। ਅਕਾਲੀ ਦਲ ਨੇ ਵੀ ਆਪਣੇ ਭਾਈਵਾਲਾਂ ਦੀ ਪੈੜ ’ਚ ਪੈੜ ਧਰਦਿਆਂ ਸਮਰਥਨ ਮੁੱਲ ਵਧਾਉਣ ਦਾ ਵਾਅਦਾ ਕੀਤਾ ਸੀ। ਪਰ ਸੱਤਾ ਵਿੱਚ ਆਉਂਦਿਆਂ ਹੀ ਭਾਜਪਾ ਵਾਅਦਾ ਭੁੱਲ ਗਈ ਤੇ ਅਕਾਲੀਆਂ ਨੂੰ ਵੀ ਵਾਅਦਾ ਯਾਦ ਨਾ ਆਇਆ। ਇਹ ਕਿਸਾਨਾਂ ਲਈ ਜੁਮਲਾ ਹੀ ਸਾਬਤ ਹੋਇਆ ਹੈ।

ਟਕਸਾਲੀਆਂ ਨਾਲ ਗੱਠਜੋੜ ’ਚ ਅੜਿੱਕਾ ਬਣੀ ਆਨੰਦਪੁਰ ਸਾਹਿਬ ਸੀਟ: ਚੀਮਾ

ਚੰਡੀਗੜ੍ਹ,17 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸਾਫ਼ ਕਰ ਦਿੱਤਾ ਹੈ ਕਿ ਲੋਕ ਸਭਾ ਚੋਣਾਂ ਲਈ ‘ਆਪ’ ਦੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨਾਲ ਗੱਠਜੋੜ ਦੀ ਗੱਲ ਸਿਰੇ ਨਹੀਂ ਲੱਗ ਸਕੀ।

ਖਹਿਰਾ ਨੇ ਕੈਪਟਨ ਸਰਕਾਰ ਵਿਰੁੱਧ ਜਾਰੀ ਕੀਤੀ ਚਾਰਜਸ਼ੀਟ

ਚੰਡੀਗੜ੍ਹ,17 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਏਕਤਾ ਪਾਰਟੀ ਦੇ ਐਡਹਾਕ ਪ੍ਰਧਾਨ ਅਤੇ ਬਠਿੰਡਾ ਹਲਕੇ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਅੱਜ ਪੰਜਾਬ ਦੀ ਕੈਪਟਨ ਸਰਕਾਰ ਦੀ ਦੋ ਸਾਲਾਂ ਦੀ ਕਾਰਗੁਜ਼ਾਰੀ ਵਿਰੁੱਧ ਚਾਰਸ਼ੀਟ ਜਾਰੀ ਕਰਦਿਆਂ ਦੋਸ਼ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਕੱਲ੍ਹ ਮੀਡੀਆ ਸਾਹਮਣੇ ਕੀਤੇ ਵੱਡੇ ਦਾਅਵੇ ਝੂਠ ਦਾ ਪੁਲੰਦਾ ਹਨ।
ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਨੇ ਆਪਣੇ ਦੋ ਸਾਲ ਦੇ ਕੁਸ਼ਾਸਨ ਨੂੰ ਲੋਕਾਂ ਸਾਹਮਣੇ ਜਾਇਜ਼ ਠਹਿਰਾਉਣ ਲਈ ਝੂਠ ਬੋਲਣ ਅਤੇ ਸ਼ਬਦਾਂ ਤੇ ਅੰਕੜਿਆਂ ਦਾ ਹੇਰ-ਫੇਰ ਕਰਨ ਦੀ ਕਲਾ ਆਪਣੇ ਦੋਸਤਾਨਾ ਭਾਈਵਾਲ ਬਾਦਲਾਂ ਕੋਲੋਂ ਸਿੱਖੀ ਜਾਪਦੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਬਾਹਰੋਂ ਤਾਂ ਭਾਵੇ ਲੋਕਤੰਤਰਿਕ ਸਰਕਾਰ ਦਿਖਾਈ ਦਿੰਦੀ ਹੈ ਪਰ ਹਕੀਕਤ ਤੌਰ ’ਤੇ ਸਰਕਾਰ ਨੂੰ ਅਫ਼ਸਰਾਂ ਦੀ ਇੱਕ ਛੋਟੀ ਜਿਹੀ ਜੁੰਡਲੀ ਚਲਾ ਰਹੀ ਹੈ। ਆਪਣੇ ਤਾਨਾਸ਼ਾਹੀ ਵਤੀਰੇ ਕਾਰਨ ਕੈਪਟਨ ਆਪਣੇ ਚੁਣੇ ਹੋਏ ਨੁਮਾਇੰਦਿਆਂ ਦੀ ਥਾਂ ਅਫ਼ਸਰਾਂ ਉੱਪਰ ਨਿਰਭਰ ਰਹਿੰਦੇ ਹਨ। 

ਭਾਜਪਾ ਨੇ ਸਬਜ਼ਬਾਗ ਦਿਖਾ ਕੇ ‘ਮਹਾਂਫਰਾਡ’ ਕੀਤਾ: ਜਾਖੜ

ਚੰਡੀਗੜ੍ਹ,17 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ‘ਭਾਜਪਾ ਨੇ ਸਾਲ 2014 ਦੀਆਂ ਚੋਣਾਂ ਵਿਚ ਦੇਸ਼ ਦੇ ਲੋਕਾਂ ਨੂੰ ਲੁਭਾਉਣੇ ਸੁਫ਼ਨੇ ਦਿਖਾ ਕੇ ਉਹੋ ਜਿਹਾ ‘ਮਹਾਂਫਰਾਡ’ ਕੀਤਾ ਜਿਸ ਤਰ੍ਹਾਂ ਚਿੱਟ ਫੰਡ ਕੰਪਨੀਆਂ ਪੈਸੇ ਦੁੱਗਣੇ ਕਰਨ ਦੇ ਸੁਫ਼ਨੇ ਦਿਖਾ ਕੇ ਕਰਦੀਆਂ ਹਨ। ਲੋਕਾਂ ਦੇ ਖਾਤਿਆਂ ਵਿਚ ਨਾ 15 ਲੱਖ ਆਏ ਅਤੇ ਨਾ ਹੀ ਵਿਦੇਸ਼ੀ ਬੈਂਕਾਂ ਵਿਚਲਾ ਕਾਲਾ ਧਨ ਦੇਸ਼ ’ਚ ਵਾਪਸ ਆਇਆ।’ ਇਹ ਵਿਚਾਰ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੇਂਦਰ ਦੀ ਮੋਦੀ ਸਰਕਾਰ ਦੇ ਪੰਜ ਸਾਲ ਪੂਰੇ ਹੋਣ ਅਤੇ ਆਗਾਮੀ ਲੋਕ ਸਭਾ ਚੋਣਾਂ ਦੇ ਪ੍ਰਸੰਗ ਵਿਚ ਆਖੇ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਅੱਛੇ ਦਿਨਾਂ ਵਾਲੇ ਨਾਅਰੇ ਲਾ ਕੇ ਲੋਕਾਂ ਨੂੰ ਠੱਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੰਗਾ ਦੀ ਸਫ਼ਾਈ ਨਾ ਕਰਕੇ ਲੋਕਾਂ ਦੀ ਧਾਰਮਿਕ ਆਸਥਾ ਨਾਲ ਖਿਲਵਾੜ ਕੀਤਾ ਹੈ। ਹਰ ਸਾਲ ਦੋ ਕਰੋੜ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ ਪਰ ਨੋਟਬੰਦੀ ਨੇ ਪਹਿਲਾਂ ਮਿਲੇ ਰੁਜ਼ਗਾਰ ਵੀ ਖੋਹ ਲਏ। ਐਨਐਸਐਸਓ ਨੇ ਦੇਸ਼ ਅੰਦਰ ਵਧ ਰਹੀ ਬੇਰੁਜ਼ਗਾਰੀ ਹਕੀਕਤ ਦੇਸ਼ ਦੇ ਸਾਹਮਣੇ ਪੇਸ਼ ਕਰਕੇ ਭਾਜਪਾ ਸਰਕਾਰ ਵਲੋਂ ਕੀਤੇ ਦਾਅਵਿਆਂ ਦੀ ਫੂਕ ਕੱਢ ਦਿੱਤੀ ਹੈ।

ਮੋਦੀ ਸਰਕਾਰ ਦੇ ਰਾਜ ਵਿਚ ਬੇਰੁਜ਼ਗਾਰੀ ਨੇ 45 ਸਾਲਾਂ ਦੇ ਰਿਕਾਰਡ ਤੋੜੇ

ਚੰਡੀਗੜ੍ਹ,17 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਭਾਵੇਂ ਭਾਜਪਾ ਨੇ ਸਾਲ 2014 ਦੀਆਂ ਚੋਣਾਂ ਦੌਰਾਨ ਦੇਸ਼ ’ਚ ਹਰ ਵਰ੍ਹੇ ਦੋ ਕਰੋੜ ਨੌਕਰੀਆਂ ਪੈਦਾ ਕਰਨ ਦਾ ਵਾਅਦਾ ਕਰਕੇ ਵੋਟਾਂ ਨੂੰ ਹੂੰਝਾ ਫੇਰਿਆ ਸੀ ਪਰ ਅੰਕੜਿਆਂ ਅਨੁਸਾਰ ਮੋਦੀ ਰਾਜ ਦੌਰਾਨ ਰੁਜ਼ਗਾਰ ਵਧਣ ਦੇ ਉਲਟ ਘਟਿਆ ਹੈ। ਬੇਰੁਜ਼ਗਾਰੀ ਦੀ ਦਰ ਪਿਛਲੇ 45 ਸਾਲਾਂ ਦੇ ਰਿਕਾਰਡ ਤੋੜ ਗਈ ਹੈ।
ਨੈਸ਼ਨਲ ਸੈਂਪਲ ਸਰਵੇ ਆਫਿਸ (ਐਨਐਸਐਸਓਜ਼) ਅਨੁਸਾਰ ਪਿਛਲੇ ਸਾਢੇ ਚਾਰ ਦਹਾਕਿਆਂ ਦੌਰਾਨ ਮੋਦੀ ਰਾਜ ਵੇਲੇ ਸਾਲ 2017-18 ਦੌਰਾਨ ਬੇਰੁਜ਼ਗਾਰੀ ਦਾ ਰਿਕਾਰਡ 6.1 ਫ਼ੀਸਦ ’ਤੇ ਪੁੱਜ ਗਿਆ ਹੈ। ਫ਼ਿਲਹਾਲ ਐਨਐਸਐਸਓਜ਼ ਦੇ ਅੰਕੜੇ ਅਧਿਕਾਰਤ ਤੌਰ ’ਤੇ ਜਾਰੀ ਨਹੀਂ ਕੀਤੇ ਗਏ। ਰਿਪੋਰਟ ਅਨੁਸਾਰ ਦੇਸ਼ ਦੇ ਸ਼ਹਿਰੀ ਖੇਤਰ ’ਚ 7.8 ਫ਼ੀਸਦ ਅਤੇ ਦਿਹਾਤੀ ਖੇਤਰ ਵਿਚ 5.3 ਫ਼ੀਸਦ ਬੇਰੁਜ਼ਗਾਰੀ ਸਾਹਮਣੇ ਆਈ ਹੈ। ਅੰਕੜਿਆਂ ਅਨੁਸਾਰ ਮੋਦੀ ਸਰਕਾਰ ਵੱਲੋਂ ਨਵੰਬਰ 2016 ਵਿਚ ਕੀਤੀ ਨੋਟਬੰਦੀ ਤੋਂ ਬਾਅਦ ਬੇਰੁਜ਼ਗਾਰੀ ਬੇਕਾਬੂ ਹੋ ਗਈ ਸੀ। ਸਾਲ 2004-5 ਤੋਂ ਲੈ ਕੇ 2011-12 ਤਕ ਦਿਹਾਤੀ ਖੇਤਰ ਦੀਆਂ ਪੜ੍ਹੀਆਂ-ਲਿਖੀਆਂ ਔਰਤਾਂ ਵਿਚ ਬੇਰੁਜ਼ਗਾਰੀ 9.7 ਫ਼ੀਸਦ ਤੋਂ 15.2 ਫ਼ੀਸਦ ਸੀ, ਜੋ ਸਾਲ 2017-18 ਵਿਚ ਵਧ ਕੇ 17.3 ਫ਼ੀਸਦ ਹੋ ਗਈ ਹੈ। ਸਾਲ 2004-5 ਤੋਂ 2011-12 ਤਕ ਦਿਹਾਤੀ ਖੇਤਰ ਦੇ ਪੜ੍ਹੇ-ਲਿਖੇ ਪੁਰਸ਼ਾਂ ਵਿਚਕਾਰ 3.5 ਤੋਂ 4.4 ਫ਼ੀਸਦ ਬੇਰੁਜ਼ਗਾਰੀ ਸੀ, ਜੋ ਸਾਲ 2017-18 ਦੌਰਾਨ ਵਧ ਕੇ 10.5 ਫ਼ੀਸਦ ’ਤੇ ਜਾ ਪੁੱਜੀ।

ਕਿਰਨ ਖੇਰ ਤੇ ਸੰਜੇ ਟੰਡਨ ਖ਼ਿਲਾਫ਼ ਸ਼ਿਕਾਇਤਾਂ

ਚੰਡੀਗੜ੍ਹ,16 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਚੰਡੀਗੜ੍ਹ ਕਾਂਗਰਸ ਦੇ ਜਨਰਲ ਸਕੱਤਰ ਵਿਨੋਦ ਸ਼ਰਮਾ ਨੇ ਮੁੱਖ ਚੋਣ ਅਧਿਕਾਰੀ (ਯੂਟੀ) ਨੂੰ ਸੰਸਦ ਮੈਂਬਰ ਕਿਰਨ ਖੇਰ ਉਪਰ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੀਆਂ ਦੋ ਸ਼ਿਕਾਇਤਾਂ ਕੀਤੀਆਂ ਹਨ। 

ਪ੍ਰਦਰਸ਼ਨੀ ‘ਪਰਿੰਦੇ’ ’ਚ ਕਲਾਕਾਰਾਂ ਨੇ ਖਿਆਲਾਂ ਨੂੰ ਦਿੱਤਾ ਰੰਗ

ਚੰਡੀਗੜ੍ਹ,16 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਸੈਕਟਰ-10 ਸਥਿਤ ਆਰਟ ਗੈਲਰੀ ਐਂਡ ਮਿਊਜ਼ੀਅਮ ’ਚ ਚੱਲ ਰਹੀ ਪੇਂਟਿੰਗ ਪ੍ਰਦਰਸ਼ਨੀ ਤੇ ਵਰਕਸ਼ਾਪ ‘ਪਰਿੰਦੇ’ ’ਚ ਅੱਜ ਦੇਸ਼ ਭਰ ਤੋਂ ਆਏ ਸੌ ਤੋਂ ਵੱਧ ਚਿੱਤਰਕਾਰਾਂ ਨੇ ਸਪੌਟ ਪੇਂਟਿੰਗ ਕਰਕੇ ਕਈ ਸ਼ਾਨਦਾਰ ਚਿੱਤਰ ਤਿਆਰ ਕੀਤੇ।

ਜਗਦੀਪ ਨੂਰਾਨੀ ਦੀ ਕਾਵਿ-ਪੁਸਤਕ ‘ਸੱਚ ਸੁਣਾਇਸੀ’ ਰਿਲੀਜ਼

ਚੰਡੀਗੜ੍ਹ,16 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਪੰਜਾਬ ਕਲਾ ਭਵਨ ਵਿਚ ਕਵਿੱਤਰੀ ਜਗਦੀਪ ਨੂਰਾਨੀ ਦੀ ਕਾਵਿ-ਪੁਸਤਕ ‘ਸੱਚ ਸੁਣਾਇਸੀ’ ਲੋਕ ਅਰਪਣ ਕੀਤੀ ਗਈ। ਸਮਾਗਮ ਵਿਚ ਪੰਜਾਬ ਕਲਾ ਪਰਿਸ਼ਦ ਦੇ ਚੇਅਰਮੈਨ ਪਦਮਸ੍ਰੀ ਡਾ. ਸੁਰਜੀਤ ਪਾਤਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸੇ ਦੌਰਾਨ ਵਿਸ਼ੇਸ਼ ਮਹਿਮਾਨ ਵਜੋਂ ਡਾ. ਲਾਭ ਸਿੰਘ ਖੀਵਾ, ਮਨਮੋਹਨ ਸਿੰਘ ਦਾਊਂ ਤੇ ਪ੍ਰਿੰਸੀਪਲ ਗੁਰਦੇਵ ਕੌਰ ਪਾਲ ਨੇ ਪ੍ਰਧਾਨਗੀ ਮੰਡਲ ਵਿਚ ਸ਼ਮੂਲੀਅਤ ਕੀਤੀ। 

ਗੰਦੇ ਪਾਣੀ ਕਾਰਨ ਲੋਕ ਪ੍ਰੇਸ਼ਾਨ

ਪੰਚਕੂਲਾ,16 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) :  ਬਰਵਾਲਾ ਪਿੰਡ ਮੌਲੀ ਸੜਕ ’ਤੇ ਬਿਜਲੀ ਦਫ਼ਤਰ ਕੋਲ ਆਦਰਸ਼ ਕਲੋਨੀ ਦੇ ਲੋਕ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪ੍ਰੇਸ਼ਾਨ ਹਨ। ਇਹ ਗੰਦਾ ਪਾਣੀ ਗਲੀਆਂ ਤੇ ਸੜਕ ’ਤੇ ਜਮ੍ਹਾਂ ਹੋ ਰਿਹਾ ਹੈ। 

ਪੀਯੂ ਦੇ ਵਿਦਿਆਰਥੀਆਂ ਨੇ ਸਿੰਡੀਕੇਟ ਤੇ ਸੈਨੇਟ ’ਚ ਪ੍ਰਤੀਨਿਧਤਾ ਮੰਗੀ

ਚੰਡੀਗੜ੍ਹ,16 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਯੂਨੀਵਰਸਿਟੀ ਦੀ ਪ੍ਰਸ਼ਾਸਨਿਕ ਬਾਡੀ ਸਿੰਡੀਕੇਟ ਤੇ ਸੈਨੇਟ ’ਚ ਪ੍ਰਤੀਨਿਧਤਾ ਦੀ ਮੰਗ ਕਰਦਿਆਂ ਅੱਜ ਵਿਦਿਆਰਥੀ ਜਥੇਬੰਦੀਆਂ ਸਟੂਡੈਂਟਸ ਫਾਰ ਸੁਸਾਇਟੀ (ਐੱਸਐੱਫਐੱਸ) ਅਤੇ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਨੇ ਪ੍ਰਸ਼ਾਸਨਿਕ ਬਲਾਕ ਵਿੱਚ ਸਿੰਡੀਕੇਟ ਦੀ ਮੀਟਿੰਗ ਦੌਰਾਨ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪੀਯੂ ਕੈਂਪਸ ਸਟੂਡੈਂਟਸ ਕੌਂਸਲ ਦੀ ਪ੍ਰਧਾਨ ਕਨੂਪ੍ਰਿਯਾ, ਐੱਸਐੱਫਐੱਸ ਦੇ ਆਗੂ ਹਰਮਨਦੀਪ, 

ਚੰਡੀਗੜ੍ਹ ਵਾਸੀ ਜ਼ਿੰਮੇਵਾਰੀਆਂ ਨੂੰ ਪਛਾਣਨ: ਬੈਨੀਵਾਲ

ਚੰਡੀਗੜ੍ਹ,16 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਚੰਡੀਗੜ੍ਹ ਦੇ ਡੀਜੀਪੀ ਸੰਜੇ ਬੈਨੀਵਾਲ ਨੇ ਅੱਜ ਸੀਨੀਅਰ ਸਿਟੀਜ਼ਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਉੱਤਰ ਭਾਰਤ ਦੇ ਸੋਹਣੇ ਸ਼ਹਿਰ ਵਿਚ ਰਹਿ ਰਹੇ ਹਨ ਅਤੇ ਉਨ੍ਹਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਵੀ ਪਛਾਣਨੀਆਂ ਚਾਹੀਦੀਆਂ ਹਨ। ਅੱਜ ਸਵੇਰੇ ਸੁਖਨਾ ਝੀਲ ’ਤੇ ਪੁਲੀਸ ਵੱਲੋਂ ਸੀਨੀਅਰ ਸਿਟੀਜ਼ਨਾਂ ਲਈ ਕਰਵਾਈ ‘ਰਨ ਫਾਰ ਫਨ’ ਦੌੜ ਦੌਰਾਨ ਡੀਜੀਪੀ ਸ੍ਰੀ ਬੈਨੀਵਾਲ, ਡੀਆਈਜੀ ਡਾ. ਓਪੀ ਮਿਸ਼ਰਾ, ਐੱਸਐੱਸਪੀ ਨੀਲਾਂਬਰੀ ਜਗਦਲੇ ਤੇ ਸਸ਼ਾਂਕ ਆਨੰਦ ਅਤੇ ਐੱਸਪੀ ਸਿਟੀ ਨਿਹਾਰਿਕਾ ਭੱਟ ਨੇ ਬਜ਼ੁਰਗਾਂ ਨਾਲ ਦੌੜ ਲਗਾਈ ਅਤੇ ਉਨ੍ਹਾਂ ਨਾਲ ਰੁਬਰੂ ਹੋਏ।

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਵਿਕਾਸ ਸਬੰਧੀ ਚਰਚਾ

ਚੰਡੀਗੜ੍ਹ,16 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਮਨੀਮਾਜਰਾ ਦੇ ਕਲੱਸਟਰ ਨੰਬਰ-18 ਵਿਚ ਸਥਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਵਿਕਾਸ ਸਬੰਧੀ ਚਰਚਾ ਕੀਤੀ ਗਈ। ਇਸ ਮੌਕੇ ਸੀਨੀਅਰ ਬਾਲ ਰੋਗ ਮਾਹਿਰ

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪ੍ਰਬੰਧਕਾਂ ਵਿਚਾਲੇ ਖੜਕੀ

ਚੰਡੀਗੜ੍ਹ,16 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਅਤੇ ਵਾਈਸ ਚੇਅਰਮੈਨ ਡਾ. ਬਲਦੇਵ ਸਚਦੇਵਾ ਦਰਮਿਆਨ ਚੱਲ ਰਹੀ ਖਿੱਚੋਤਾਣ ਨੇ ਸਿੱਖਿਆ ਬੋਰਡ ਅੰਦਰ ਆਪਾਧਾਪੀ ਦਾ ਮਾਹੌਲ ਸਿਰਜ ਦਿੱਤਾ ਹੈ। ਸਰਕਾਰ ਦੇ ਇਸ ਵੱਡੇ ਤੇ ਵੱਕਾਰੀ ਮੰਨੇ ਜਾਂਦੇ ਅਦਾਰੇ ਦੇ ਸਿਖਰਲੇ ਅਹੁਦੇਦਾਰਾਂ ਦਰਮਿਆਨ ਚੱਲ ਰਹੀ ਕਸ਼ਮਕਸ਼ ਦਾ ਨਤੀਜਾ ਇਹ ਨਿਕਲ ਰਿਹਾ ਹੈ ਕਿ ਬੋਰਡ ਦੀਆਂ ਮੀਟਿੰਗਾਂ ਦੌਰਾਨ ਉਨ੍ਹਾਂ ਵੱਲੋਂ ਇੱਕ-ਦੂਜੇ ਨੂੰ ‘ਲਲਕਾਰਨ’ ਅਤੇ ‘ਖਲਲ ਪਾਉਣਾ’ ਸਾਧਾਰਨ ਗਤੀਵਿਧੀਆਂ ਬਣ ਗਈਆਂ ਹਨ। ਮਨਹੋਰ ਕਾਂਤ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਾਲ ਹੀ ਵਿੱਚ 6 ਪੰਨਿਆਂ ਦੀ ਵਿਸਥਾਰਪੂਰਬਕ ਚਿੱਠੀ ਲਿਖੀ ਗਈ ਹੈ  ।

ਸਿਆਸੀ ਹਿੱਤਾਂ ਖਾਤਰ ਫ਼ੌਜ ਦੀ ਵਰਤੋਂ ਕਰ ਰਹੀ ਹੈ ਮੋਦੀ ਸਰਕਾਰ: ਕੈਪਟਨ

ਚੰਡੀਗੜ੍ਹ,16 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਭਾਜਪਾ ਆਪਣੇ ਰਾਜਨੀਤਕ ਹਿੱਤਾਂ ਖਾਤਰ ਫ਼ੌਜ ਨੂੰ ਵਰਤ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ 1965 ਜਾਂ 1971 ਦੀ ਜੰਗ ਵੇਲੇ ਕਾਂਗਰਸ ਨੇ ਕਦੇ ਵੀ ਫ਼ੌਜ ਨੂੰ ਸਿਆਸੀ ਮੰਤਵਾਂ ਲਈ ਨਹੀਂ ਵਰਤਿਆ ਅਤੇ ਸਦਾ ਦੇਸ਼ ਦੇ ਹਿੱਤਾਂ ਨੂੰ ਤਰਜੀਹ ਦਿੱਤੀ।

ਖਹਿਰਾ ਨੇ ਬਠਿੰਡਾ ਤੋਂ ਚੋਣ ਲੜਨ ਦਾ ਕੀਤਾ ਐਲਾਨ

ਚੰਡੀਗੜ੍ਹ,16 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਏਕਤਾ ਪਾਰਟੀ ਦੇ ਐਡਹਾਕ ਪ੍ਰਧਾਨ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਸਾਰੀਆਂ ਕਿਆਸਅਰਾਈਆਂ ਨੂੰ ਖ਼ਤਮ ਕਰਦਿਆਂ ਬਠਿੰਡਾ ਤੋਂ ਲੋਕ ਸਭਾ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਬਾਦਲ ਪਰਿਵਾਰ ਦੀ ਨੂੰਹ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਆਪਣੇ ਰਵਾਇਤੀ ਹਲਕੇ ਬਠਿੰਡਾ ਤੋਂ ਚੋਣ ਨਹੀਂ ਲੜਦੀ ਹੈ ਤਾਂ ਵੀ ਉਹ ਬਠਿੰਡਾ ਤੋਂ ਹੀ ਚੋਣ ਲੜਨਗੇ। ਸ੍ਰੀ ਖਹਿਰਾ ਨੇ ਸੰਕੇਤ ਦਿੱਤਾ ਕਿ ਜੇਕਰ ਬੀਬੀ ਬਾਦਲ ਫਿਰੋਜ਼ਪੁਰ ਤੋਂ ਚੋਣ ਲੜੇਗੀ ਤਾਂ ਉਥੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਉਨ੍ਹਾਂ ਨੂੰ ਟੱਕਰ ਦੇ ਸਕਦੇ ਹਨ, ਜਿਸ ਬਾਰੇ ਅੰਤਿਮ ਫ਼ੈਸਲਾ ਮੌਕੇ ’ਤੇ ਲਿਆ ਜਾਵੇਗਾ। 

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0073020543
Copyright © 2019, Panjabi Times. All rights reserved. Website Designed by Mozart Infotech