» ਦੇਸ਼ਧ੍ਰੋਹ ਦਾ ਮਾਮਲਾ: ਕਨ੍ਹੱਈਆ ਤੇ ਹੋਰਨਾਂ ਖ਼ਿਲਾਫ਼ ਦੋਸ਼ ਆਇਦ » ਕੁਰਦਾਂ ਨੂੰ ਨਿਸ਼ਾਨਾ ਬਣਾਉਣ ’ਤੇ ਨਤੀਜੇ ਭੁਗਤਣ ਲਈ ਤਿਆਰ ਰਹੇ ਤੁਰਕੀ: ਟਰੰਪ » ਪ੍ਰਧਾਨ ਮੰਤਰੀ ਮੋਦੀ ਨੂੰ ਫਿਲਿਪ ਕੋਟਲਰ ਸਨਮਾਨ » ਸੀਪੀਐਮ ਅਤੇ ਕਾਂਗਰਸ ਵਿਚਾਲੇ ਸੂਬਾ ਪੱਧਰ ’ਤੇ ਚੋਣਾਂ ਸਬੰਧੀ ਸਾਂਝ ਹੋ ਸਕਦੀ ਹੈ: ਯੇਚੁਰੀ » ਮਲਿਕ ਵਲੋਂ ਅਤਿਵਾਦੀਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਦਾ ਭਰੋਸਾ » ਆਪ’ ਹਾਈਕਮਾਂਡ ਅਜੇ ਖਹਿਰਾ ਦੀ ਵਿਧਾਇਕੀ ਖੋਹਣ ਦੇ ਰੌਂਅ ’ਚ ਨਹੀਂ » ਨਵੇਂ ਸਰਪੰਚਾਂ ਤੇ ਪੰਚਾਂ ਦਾ ਨਹੀਂ ਹੋਵੇਗਾ ਡੋਪ ਟੈਸਟ » ਕੈਪਟਨ ਨੂੰ ‘ਸ਼ਰਾਬੀ’ ਅਤੇ ਮਨਪ੍ਰੀਤ ਨੂੰ ‘ਡੁਪਲੀਕੇਟ ਬਾਦਲ’ ਦੱਸਿਆ » ਨੀਰਵ ਦਾ ਬੰਗਲਾ: ਹਾਈ ਕੋਰਟ ਨੇ ਈਡੀ ਦੀ ਅਪੀਲ ’ਤੇ ਉਜਰ ਜਤਾਇਆ » ਖੈਬਰ ਪਖਤੂਨਖਵਾ ਵਿਚ ਸ਼ਮਸ਼ਾਨਘਾਟ ਅਤੇ ਕਬਰਿਸਤਾਨ ਬਣਾਉਣ ਵਾਸਤੇ ਥਾਵਾਂ ਦੀ ਨਿਸ਼ਾਨਦੇਹੀ ਕੀਤੀ
ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਪੰਜਾਬ

ਪਤੀ ਸਣੇ ਚਾਰ ਖ਼ਿਲਾਫ਼ ਦਾਜ ਦਾ ਕੇਸ ਦਰਜ

November 04, 2018 10:46 AM

ਫਗਵਾੜਾ,3 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) :   ਵਿਆਹੁਤਾ ਨੂੰ ਦਾਜ ਖਾਤਰ ਪ੍ਰੇਸ਼ਾਨ ਕਰਨ ਤੇ ਉਸ ਦੀ ਕੁੱਟਮਾਰ ਕਰਨ ਦੇ ਦੋਸ਼ ਵਿਚ ਸਿਟੀ ਪੁਲੀਸ ਨੇ ਸਹੁਰੇ ਪਰਿਵਾਰ ਦੇ ਚਾਰ ਮੈਂਬਰਾਂ ਖਿਲਾਫ਼ ਧਾਰਾ 498-ਏ, 406 ਤਹਿਤ ਕੇਸ ਦਰਜ ਕੀਤਾ ਹੈ। ਐਸਐਚਓ ਸਿਟੀ ਜਤਿੰਦਰਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਰਮਾ ਭੋਲਾ ਪੁੱਤਰੀ ਦਿਨੇਸ਼ ਚੰਦ ਵਾਸੀ 341 ਜੋਸ਼ੀਆਂ ਮੁਹੱਲਾ ਦਾ ਵਿਆਹ ਮਈ 2011 ਵਿਚ ਹੋਇਆ ਸੀ। ਵਿਆਹ ਤੋਂ ਕੁੱਝ ਸਮਾਂ ਬਾਅਦ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਦਾਜ ਲਈ ਪ੍ਰੇਸ਼ਾਨ ਕਰਨ ਲੱਗ ਪਿਆ ਅਤੇ ਉਸ ਦੀ ਕੁੱਟਮਾਰ ਕਰਨ ਲੱਗੇ। ਇਸ ਸਬੰਧ ਵਿਚ ਪੁਲੀਸ ਨੇ ਪਤੀ ਅੰਕੁਰ ਭੋਲਾ ਪੁੱਤਰ ਵਿਜੈ ਕੁਮਾਰ, ਸਹੁਰਾ ਵਿਜੈ ਕੁਮਾਰ ਪੁੱਤਰ ਗੁਲਾਬ ਚੰਦ, ਊਸ਼ਾ ਭੋਲਾ ਪਤਨੀ ਵਿਜੈ ਕੁਮਾਰ, ਗੋਰਵ ਭੋਲਾ ਪੁੱਤਰ ਵਿਜੈ ਕੁਮਾਰ ਵਾਸੀਆਨ ਛੋਟਾ ਬਾਜ਼ਾਰ ਅੰਬਾਲਾ ਹਰਿਆਣਾ ਖਿਲਾਫ਼ ਕੇਸ ਦਰਜ ਕੀਤਾ ਹੈ।


ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਲਾਪਤਾ ਨੌਜਵਾਨ ਦੀ ਕੱਟੀ-ਵੱਢੀ ਲਾਸ਼ ਮਿਲੀ

ਬਟਾਲਾ,20 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਪਿਛਲੇ ਦੋ ਦਿਨਾਂ ਤੋਂ ਲਾਪਤਾ ਇੱਕ ਨੌਜਵਾਨ ਦੀ ਲਾਸ਼ ਥਾਣਾ ਕਾਦੀਆਂ ਦੇ ਪਿੰਡ ਧਾਰੀਵਾਲ ਥਿੰਦ ਦੀ ਨਹਿਰ ਨੇੜਿਉਂ ਝਾੜੀਆਂ ਵਿੱਚੋਂ ਕੱਟੀ-ਵੱਢੀ ਹਾਲਤ ਵਿੱਚ ਮਿਲੀ ਹੈ। ਮ੍ਰਿਤਕ ਦੀ ਧੌਣ ’ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਹੋਏ ਸਨ। ਘਟਨਾ ਦੀ ਸੂਚਨਾ ਮਿਲਦੇ ਹੀ ਡੀਐਸਪੀ ਵਰਿੰਦਰਪ੍ਰੀਤ ਸਿੰਘ ਅਤੇ ਥਾਣਾ ਕਾਦੀਆਂ ਦੇ ਮੁਖੀ ਸੁਦੇਸ਼ ਕੁਮਾਰ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਦੂਜੇ ਪਾਸੇ ਪਿੰਡ ਵਾਸੀਆਂ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਨੌਜਵਾਨ ਦੇ ਕਤਲ ਕੀਤੇ ਜਾਣ ਦਾ ਸ਼ੱਕ ਪ੍ਰਗਟਾਇਆ ਹੈ। ਥਾਣਾ ਕਾਦੀਆਂ ਦੇ ਮੁਖੀ ਸੁਦੇਸ਼ ਕੁਮਾਰ ਨੇ ਦੱਸਿਆ ਕਿ ਅੱਜ ਕਿਸੇ ਨੇ ਪੁਲੀਸ ਨੂੰ ਸੂਚਨਾ ਦਿੱਤੀ ਕਿ ਪਿੰਡ ਧਾਰੀਵਾਲ ਥਿੰਦ ਦੇ ਨਹਿਰ ਨੇੜੇ ਝਾੜੀਆਂ ਵਿੱਚ ਕਿਸੇ ਨੌਜਵਾਨ ਦੀ ਲਾਸ਼ ਪਈ ਹੈ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਦੇ ਪਰਿਵਾਰ ਨੂੰ ਸੂਚਨਾ ਦਿੱਤੀ ਜਿਨ੍ਹਾਂ ਲਾਸ਼ ਦੀ ਸ਼ਨਾਖਤ ਕੀਤੀ।

ਕਰਿਆਨੇ ਦੀ ਦੁਕਾਨ ਵਿੱਚ ਚੋਰੀ, ਤੀਹ ਹਜ਼ਾਰ ਰੁਪਏ ਦਾ ਨੁਕਸਾਨ

ਗੁਰਦਾਸਪੁਰ,20 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਇੱਥੋਂ ਦੀ ਹਰਦੋਛੰਨੀ ਰੋਡ ਸਥਿਤ ਕਰਿਆਨੇ ਦੀ ਇੱਕ ਦੁਕਾਨ ’ਚੋਂ ਚੋਰਾਂ ਨੇ ਨਕਦੀ ਅਤੇ ਕਰਿਆਨੇ ਦਾ ਸਾਮਾਨ ਚੋਰੀ ਕਰ ਲਿਆ। ਚੋਰੀ ਦੀ ਇਹ ਘਟਨਾ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਇਸ ਸਬੰਧੀ ਜਾਣਕਾਰੀ ਮਿਲਦੇ ਹੀ ਥਾਣਾ ਸਿਟੀ ਦੀ ਪੁਲੀਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਗੋਇੰਦਵਾਲ ਸਾਹਿਬ ਦੀ ਆਧੁਨਿਕ ਜੇਲ੍ਹ ਦੇ ਨਿਰਮਾਣ ਕਾਰਜਾਂ ਨੂੰ ਗ੍ਰਹਿਣ ਲੱਗਾ

ਸ੍ਰੀ ਗੋਇੰਦਵਾਲ ਸਾਹਿਬ,20 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਇਥੇ ਬਣ ਰਹੀ ਆਧੁਨਿਕ ਜੇਲ੍ਹ ਦੇ ਨਿਰਮਾਣ ਕਾਰਜਾਂ ਨੂੰ ਗ੍ਰਹਿਣ ਲਗ ਗਿਆ ਹੈ। ਜੇਲ੍ਹ ਦੀ ਇਮਾਰਤ 70 ਫੀਸਦੀ ਬਣ ਚੁੱਕੀ ਹੈ ਤੇ ਬੀਤੇ ਚਾਰ ਵਰ੍ਹਿਆਂ ਤੋਂ ਨਿਰਮਾਣ ਕਾਰਜਾਂ ਨੂੰ ਬਰੇਕ ਲੱਗੀ ਹੋਈ ਹੈ। ਇਸ ਕਾਰਨ ਉਸਾਰੀ ਅਧੀਨ ਇਮਾਰਤ ਦੀ ਹਾਲਤ ਖ਼ਸਤਾ ਹੁੰਦੀ ਜਾ ਰਹੀ ਹੈ। ਦੂਜੇ ਪਾਸੇ ਸਰਕਾਰੀ ਅਣਗਹਿਲੀ ਕਾਰਨ ਜੇਲ੍ਹ ਅੰਦਰ ਪਿਆ ਅੱਧੇ ਤੋਂ ਜ਼ਿਆਦਾ ਸਾਮਾਨ ਚੋਰੀ ਹੋ ਚੁੱਕਾ ਹੈ। ਇਸ ਪ੍ਰਾਜੈਕਟ ਵਿੱਚ ਆਈ ਖੜੋਤ ਕਾਰਨ ਦੋ ਹਜ਼ਾਰ ਦੇ ਕਰੀਬ ਮਜ਼ਦੂਰਾਂ ਦੇ ਚੁੱਲ੍ਹੇ ਦੀ ਅੱਗ ਵੀ ਠੰਡੀ ਪੈ ਚੁੱਕੀ ਹੈ। ਜੇਲ੍ਹ ਦੇ ਗੇਟਾਂ ਅੱਗੇ ਪੱਕੀਆਂ ਕੰਧਾਂ ਉਸਾਰ ਕੇ ਕੰਮ ਬੰਦ ਕੀਤੇ ਜਾਣ ਕਾਰਨ ਕਈ ਤਰ੍ਹਾਂ ਦੀਆਂ ਚਰਚਾ ਹੋਣ ਲੱਗੀ ਹੈ।

ਪੰਚਾਇਤ ਦੀ ਹਾਜ਼ਰੀ ਵਿੱਚ ਵਿਦਿਆਰਥਣ ਦੀ ਕੁੱਟਮਾਰ

ਕਾਹਨੂੰਵਾਨ,20 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਇਥੋਂ ਦੇ ਸਰਕਾਰੀ ਹਾਈ ਸਕੂਲ ਮੁਲਾਂਵਾਲ ਵਿੱਚ ਪੜ੍ਹਦੀਆਂ ਦੋ ਵਿਦਿਆਰਥਣਾਂ ਦੀ ਕੱਲ੍ਹ ਕਿਸੇ ਗੱਲ ਤੋਂ ਤਕਰਾਰ ਹੋ ਗਈ। ਗ਼ਰੀਬ ਵਿਦਿਆਰਥਣ ਦੀ ਮਾਤਾ ਨਿਰਮਲ ਕੌਰ ਨੇ ਪੱਤਰਕਾਰਾਂ ਦੀ ਹਾਜ਼ਰੀ ਵਿੱਚ ਦੱਸਿਆ ਕਿ ਕੱਲ੍ਹ ਉਸ ਦੀ ਪੁੱਤਰੀ ਰਾਜ ਕੌਰ ਪੁੱਤਰੀ ਸਤਪਾਲ ਸਿੰਘ ਵਾਸੀ ਮੌਚਪੁਰ ਦੀ ਵਿਦਿਆਰਥਣ ਅਮਰੀਕ ਕੌਰ ਪੁੱਤਰੀ ਸੁੱਖਾ ਸਿੰਘ ਵਾਸੀ ਮੌਚਪੁਰ ਨਾਲ ਕਿਸੇ ਗੱਲ੍ਹ ਨੂੰ ਲੈ ਕੇ ਮਾਮੂਲੀ ਤਕਰਾਰ ਹੋ ਗਈ। ਇਸ ਤੋਂ ਬਾਅਦ ਇਹ ਮਾਮਲਾ ਪਿੰਡ

ਗਰਭ ਵਿੱਚ ਲਿੰਗ ਦੀ ਜਾਂਚ ਕਰਨ ਵਾਲੇ ਗਰੋਹ ਦਾ ਪਰਦਾਫਾਸ਼

ਪਠਾਨਕੋਟ,20 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਸਿਹਤ ਵਿਭਾਗ ਦੀ ਚੰਡੀਗੜ੍ਹ ਤੋਂ ਆਈ ਵਿਸ਼ੇਸ਼ ਟੀਮ ਨੇ ਅੱਜ ਸਿਵਲ ਹਸਪਤਾਲ ਪਠਾਨਕੋਟ ਦੀ ਟੀਮ ਨੂੰ ਨਾਲ ਲੈ ਕੇ ਗਰਭ ਵਿੱਚ ਲਿੰਗ ਦਾ ਪਤਾ ਲਗਾਉਣ ਵਾਲੇ ਇਕ ਇੰਟਰ ਸਟੇਟ ਗਰੋਹ ਦਾ ਪਰਦਾਫਾਸ਼ ਕੀਤਾ। ਟੀਮ ਨੇ ਗਰੋਹ ਦੀਆਂ 2 ਦਲਾਲ ਔਰਤਾਂ ਨੂੰ ਕਾਬੂ ਕੀਤਾ ਹੈ। ਗਰੋਹ ਵਿੱਚ ਅੰਮ੍ਰਿਤਸਰ ਦੀ ਇੱਕ ਸਟਾਫ ਨਰਸ ਅਤੇ ਜੰਮੁੂ ਕਸ਼ਮੀਰ ਦੇ ਕਠੂਆ ਵਿਚਲੇ ਸਕੈਨਿੰਗ ਸੈਂਟਰ ਦਾ ਮਾਲਕ ਵੀ ਸ਼ਾਮਲ ਦੱਸੇ ਜਾ ਰਹੇ ਹਨ। ਇਨ੍ਹਾਂ ਚਾਰਾਂ ਖਿਲਾਫ ਪੀਸੀਪੀਐਨਟੀ ਐਕਟ ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

ਨਾਜਾਇਜ਼ ਖਣਨ ਕਾਰਨ ਘਰੋਟਾ ਖੇਤਰ ਦੇ ਪੁਲ ਦੀ ਹਾਲਤ ਖ਼ਸਤਾ

ਪਠਾਨਕੋਟ,20 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਨਾਜਾਇਜ਼ ਖਣਨ ਨੇ ਦੋ ਦਰਜਨ ਦੇ ਕਰੀਬ ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੇ ਘਰੋਟਾ ਖੇਤਰ ਵਿੱਚ ਬਣੇ ਪੁਲ ਦੀ ਹਾਲਤ ਖ਼ਸਤਾ ਕਰ ਦਿੱਤੀ ਹੈ। ਇਸ ਉਪਰੋਂ ਰੇਤਾ ਬੱਜਰੀ ਨਾਲ ਭਰੇ ਭਾਰੀ ਵਾਹਨ ਲੰਘਣ ਕਾਰਨ ਕਿਸੇ ਸਮੇਂ ਵੱਡਾ ਹਾਦਸਾ ਹੋ ਸਕਦਾ ਹੈ। ਲੋਕਾਂ ਨੇ ਇਸ ਪੁਲ ਨੂੰ ਬਚਾਉਣ ਦੀ ਮੰਗ ਕੀਤੀ।

ਰਵਿਦਾਸ ਧਰਮਸ਼ਾਲਾ ਲਈ ਡੇਢ ਲੱਖ ਦਾ ਚੈੱਕ ਭੇਟ

ਕੁਰਾਲੀ,20 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਕਾਂਗਰਸ ਪਾਰਟੀ ਧਰਮ ਨਿਰਪੱਖ ਪਾਰਟੀ ਹੈ ਤੇ ਰਾਜ ਸਰਕਾਰ ਸਮੁੱਚੇ ਵਰਗਾਂ ਤੇ ਧਰਮਾਂ ਦੇ ਲੋਕਾਂ ਵਿੱਚ ਭਾਈਚਾਰਕ ਸਾਂਝ ਕਾਇਮ ਕਰਨ ਲਈ ਵਚਨਬੱਧ ਹੈ।
ਇਹ ਪ੍ਰਗਟਾਵਾ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਅੱਜ ਸਥਾਨਕ ਕਸਬੇ ਦੇ ਰੋਪੜ ਰੋਡ ’ਤੇ ਭਗਤ ਰਵਿਦਾਸ ਭਵਨ ਵਿਖੇ ਰਵਿਦਾਸ ਧਰਮਸ਼ਾਲਾ ਕਮੇਟੀ ਦੇ ਮੈਂਬਰਾਂ ਨੂੰ ਸ਼ਮਸ਼ੇਰ ਸਿੰਘ ਦੂਲੋਂ ਮੈਂਬਰ ਰਾਜ ਸਭਾ ਦੇ ਕੋਟੇ ਵਿੱਚੋਂ ਡੇਢ ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਦੇਣ ਮੌਕੇ ਕੀਤਾ।

ਪਿੰਡ ਖਲਵਾੜਾ ਦੀ ਪੰਚਾਇਤ ਨੂੰ 10 ਲੱਖ ਰੁਪਏ ਦੇਣ ਦਾ ਐਲਾਨ

ਫਗਵਾੜਾ,20 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ’ਚ ਗ੍ਰਾਂਟਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਪਿੰਡ ਖਲਵਾੜਾ ’ਚ ਨਵੀਂ ਕਾਲੋਨੀ ਵੱਲੋਂ ਕਰਵਾਏ ਸ਼ੁਕਰਾਨਾ ਸਮਾਗਮ ’ਚ ਸ਼ਾਮਿਲ ਹੋਣ ਮੌਕੇ ਕੀਤਾ।

ਫੁਟਬਾਲ: ਹੁਸ਼ਿਆਰਪੁਰ ਨੂੰ ਹਰਾ ਕੇ ਕਪੂਰਥਲਾ ਬਣਿਆ ਚੈਂਪੀਅਨ

ਫਗਵਾੜਾ,20 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੀ ਗਰਾਊਂਡ ’ਚ ਚੱਲ ਰਹੇ 6 ਦਿਨਾ 32ਵੇਂ ਫਗਵਾੜਾ ਕੱਪ ਫੁਟਬਾਲ ਟੂਰਨਾਮੈਂਟ ਦਾ ਅੱਜ ਫਾਈਨਲ ਮੁਕਾਬਲਾ ਹੋਇਆ ਜਿਸ ’ਚ ਰੇਲ ਕੋਚ ਫੈਕਟਰੀ ਕਪੂਰਥਲਾ ਨੇ ਡੀਏਵੀ ਕਾਲਜ ਹੁਸ਼ਿਆਰਪੁਰ ਨੂੰ ਫ਼ਸਵੇ ਮੁਕਾਬਲੇ ’ਚ 1-0 ਨਾਲ ਹਰਾ ਕੇ ਫਗਵਾੜਾ ਕੱਪ ’ਤੇ ਆਪਣਾ ਕਬਜ਼ਾ ਕੀਤਾ।

ਜ਼ਹਿਰ ਨਿਗਲਣ ਕਾਰਨ ਨਵਵਿਆਹੁਤਾ ਦੀ ਮੌਤ

ਜ਼ੀਰਕਪੁਰ,20 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਇਥੋਂ ਦੇ ਬਲਟਾਣਾ ਖੇਤਰ ਵਿੱਚ ਸਥਿਤ ਇਕ ਮੈਰਿਜ ਪੈਲੇਸ ਵਿੱਚ ਰਹਿੰਦੀ ਪਰਵਾਸੀ ਨਵਵਿਆਹੁਤਾ ਔਰਤ ਨੇ ਲੰਘੀ ਸ਼ਾਮ ਜ਼ਹਿਰੀਲੀ ਚੀਜ਼ ਨਿਗਲ ਲਈ ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕਾ ਦੇ ਵਾਰਸਾਂ ਨੇ ਦੋਸ਼ ਲਾਇਆ ਕਿ ਉਸ ਨੇ ਆਪਣੇ ਪਤੀ ਤੋਂ ਦੁਖੀ ਹੋ ਕੇ ਕਥਿਤ ਤੌਰ ’ਤੇ ਖੁਦਕੁਸ਼ੀ ਕੀਤੀ ਹੈ।

3049 ਨੌਜਵਾਨਾਂ ਦੀ ਪਲੇਸਮੈਂਟ ਕਰਵਾਈ ਗਈ: ਡੀਸੀ

ਐਸ.ਏ.ਐਸ. ਨਗਰ (ਮੁਹਾਲੀ),20 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਮੁਹਾਲੀ ਦੀ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਨੌਜਵਾਨਾਂ ਨੂੰ ਆਤਮ-ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ।

ਇਫਟੂ ਦਾ ਵਫ਼ਦ ਕਿਰਤ ਭਲਾਈ ਮੰਤਰੀ ਨੂੰ ਮਿਲਿਆ

ਨਵਾਂਸ਼ਹਿਰ,20 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ (ਇਫਟੂ) ਦਾ ਇਕ ਵਫ਼ਦ ਕਿਰਤੀਆਂ ਦੀਆਂ ਮੰਗਾਂ ਨੂੰ ਲੈ ਕੇ ਕਿਰਤ ਭਲਾਈ ਮੰਤਰੀ ਬਲਵੀਰ ਸਿੰਘ ਸਿੱਧੂ ਨੂੰ ਮਿਲਿਆ। ਵਫ਼ਦ ਨੇ ਮੰਤਰੀ ਨੂੰ ਕਿਰਤੀਆਂ ਦੀਆਂ ਮੰਗਾਂ ਸਬੰਧੀ ਇਕ ਮੰਗ ਪੱਤਰ ਵੀ ਦਿੱਤਾ, ਜਿਸ ’ਤੇ ਕਿਰਤ ਮੰਤਰੀ ਨੇ ਵਫ਼ਦ ਨੂੰ ਮੰਗਾਂ ’ਤੇ ਵਿਚਾਰ ਕਰਨ ਦਾ ਭਰੋਸਾ ਦਿਵਾਇਆ। ਇਫਟੂ ਪੰਜਾਬ ਦੇ ਸੈਕਟਰੀ ਅਵਤਾਰ ਸਿੰਘ ਤਾਰੀ, ਪ੍ਰੈੱਸ ਸਕੱਤਰ ਜਸਬੀਰ ਦੀਪ

ਪ੍ਰਾਇਮਰੀ ਪੱਧਰ ਦੇ ਮੇਲਿਆਂ ’ਚ ਬਾਲ ਕਲਾ ਨੇ ਰੰਗ ਬਿਖੇਰੇ

ਐਸ.ਏ.ਐਸ. ਨਗਰ (ਮੁਹਾਲੀ,20 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਵਿਚਲੇ ਹੁਨਰ ਅਤੇ ਕਲਾਵਾਂ ਦੀ ਝਲਕਾਂ ਸਕੂਲ ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਮੁਹਾਲੀ ਦੇ ਅੱਠ ਬਲਾਕਾਂ ਵਿੱਚ ਲਗਭਗ 440 ਪ੍ਰਾਇਮਰੀ ਸਕੂਲਾਂ ਦੇ ਕਰਵਾਏ ਗਏ ਬਾਲ ਮੇਲਿਆਂ ਵਿੱਚ ਦੇਖਣ ਨੂੰ ਮਿਲੀਆਂ। ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰਾਜੈਕਟ ਦੇ ਸਟੇਟ ਡਾਇਰੈਕਟਰ ਡਾ. ਦਵਿੰਦਰ ਸਿੰਘ ਬੋਹਾ ਦੀ ਦੇਖਰੇਖ ਅਤੇ ਜ਼ਿਲ੍ਹਾ ਕੋਆਰਡੀਨੇਟਰ ਡਾ. ਹਰਪਾਲ ਸਿੰਘ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਭਰ ’ਚੋਂ ਕੇਵਲ ਮੋਹਾਲੀ ਜ਼ਿਲ੍ਹੇ ਵਿੱਚ ਅਜਿਹੇ ਬਾਲ ਮੇਲਿਆਂ ਕਰਵਾਏ ਗਏ। ਇਹ ਮੇਲੇ ਅਧਿਆਪਕਾਂ ਵੱਲੋਂ ਅਪਣੇ ਪੱਧਰ ’ਤੇ ਬਿਨਾਂ ਕਿਸੇ ਸਰਕਾਰੀ ਸਹਾਇਤਾ ਤੋਂ ਕਰਵਾਏ ਗਏ।

ਸਾਰੀਆਂ ਸੀਟਾਂ ’ਤੇ ਹੂੰਝਾ ਫੇਰੇਗਾ ‘ਝਾੜੂ’: ਕੇਜਰੀਵਾਲ

ਬਰਨਾਲਾ,20 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਬਰਨਾਲਾ ’ਚ ਵੱਡੀ ਰੈਲੀ ਕਰਕੇ ਸੂਬੇ ਅੰਦਰ ਲੋਕ ਸਭਾ ਚੋਣਾਂ ਦਾ ਬਿਗਲ ਵਜਾਉਂਦਿਆਂ ਪਾਰਟੀ ਛੱਡ ਕੇ ਗਏ ਆਗੂਆਂ ਨੂੰ ਸਖ਼ਤ ਸੁਨੇਹਾ ਵੀ ਦਿੱਤਾ। ਸੰਗਰੂਰ ਸੰਸਦੀ ਸੀਟ ਤੋਂ ਭਗਵੰਤ ਮਾਨ ਨੂੰ ਉਮੀਦਵਾਰ ਬਣਾਉਣ ਦਾ ਰਸਮੀ ਤੌਰ ’ਤੇ ਐਲਾਨ ਕਰਦਿਆਂ ਉਨ੍ਹਾਂ ਪੰਜਾਬੀਆਂ ਨੂੰ ਸਾਰੀਆਂ 13 ਸੀਟਾਂ ‘ਆਪ’ ਦੀ ਝੋਲੀ ’ਚ ਪਾਉਣ ਦੀ ਅਪੀਲ ਕੀਤੀ। ਭਗਵੰਤ ਮਾਨ ਦੇ ਸੋਹਲੇ ਗਾਉਂਦਿਆਂ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਸੰਸਦ ਵਿਚ ਪਹਿਲੀ ਵਾਰ ਪੁੱਜ ਕੇ ਅਕਾਲੀ, ਭਾਜਪਾ ਅਤੇ ਕਾਂਗਰਸ ਸੰਸਦ ਮੈਂਬਰਾਂ ਨਾਲੋਂ ਕਿਤੇ ਵੱਧ ਠੋਕਵੀਂ ਆਵਾਜ਼ ’ਚ ਪੰਜਾਬ ਦੇ ਮੁੱਦਿਆਂ ਨੂੰ ਉਠਾਇਆ। ਉਨ੍ਹਾਂ ਕਿਹਾ ਕਿ ਸਾਰੀਆਂ 13 ਸੀਟਾਂ ਜਿਤਾਉਣ ਨਾਲ ਸੂਬੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਸੰਸਦ ਵੀ ਠੱਪ ਕਰਨੀ ਪਈ ਤਾਂ ਭਗਵੰਤ ਮਾਨ ਉਹ ਵੀ ਕਰਨਗੇ। ਉਨ੍ਹਾਂ ਕਿਹਾ,‘‘ਪੰਜਾਬ

ਛੱਤਬੀੜ ਸਫਾਰੀ ਵਿਚ ਸ਼ੇਰਾਂ ਨੇ ਨੌਜਵਾਨ ਮਾਰਿਆ

ਜ਼ੀਰਕਪੁਰ,20 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਇੱਥੋਂ ਨੇੜਲੇ ਛੱਤਬੀੜ ਚਿੜੀਆਘਰ ਵਿਚ ਅੱਜ ਦੁਪਹਿਰੇ ਘੱਗਰ ਦੇ ਵਹਾਅ ਵਾਲੇ ਪਿਛਲੇ ਇਲਾਕੇ ਵਿਚੋਂ ਸ਼ੇਰ ਸਫਾਰੀ ’ਚ ਸੁਰੱਖਿਆ ਜਾਲੀ ਟੱਪ ਕੇ ਦਾਖਲ ਹੋਏ ਨੌਜਵਾਨ ਨੂੰ ਸ਼ੇਰਾਂ ਨੇ ਮਾਰ ਦਿੱਤਾ। ਮ੍ਰਿਤਕ ਦੀ ਸ਼ਨਾਖ਼ਤ ਨਹੀਂ ਹੋ ਸਕੀ ਹੈ। ਪੁਲੀਸ ਨੇ ਲਾਸ਼ ਨੂੰ ਸ਼ਨਾਖ਼ਤ ਲਈ 72 ਘੰਟੇ ਲਈ ਸਿਵਲ ਹਸਪਤਾਲ ਡੇਰਾਬਸੀ ਦੇ ਮੁਰਦਾਘਰ ਵਿੱਚ ਰੱਖਵਾ ਦਿੱਤਾ ਹੈ।
ਵੇਰਵਿਆਂ ਮੁਤਾਬਕ ਸਫ਼ਾਰੀ ਵਿਚ ਦੋ ਸ਼ੇਰ (ਇਕ ਸ਼ੇਰ ਤੇ ਇਕ ਸ਼ੇਰਨੀ) ਖੁੱਲ੍ਹੇ ਛੱਡੇ ਹੋਏ ਸਨ। ਇਨ੍ਹਾਂ ਵਿਚੋਂ ਅੱਠ ਸਾਲਾਂ ਦੀ ਸ਼ੇਰਨੀ ‘ਸ਼ਿਲਪਾ’ ਨੇ ਨੌਜਵਾਨ ਦੀ ਗਰਦਨ ’ਤੇ ਹਮਲਾ ਕਰਕੇ ਉਸ ਨੂੰ ਮਾਰ ਦਿੱਤਾ। ਘਟਨਾ ਵਾਪਰਨ ਤੋਂ ਬਾਅਦ ਚਿੜੀਆਘਰ ਘੁੰਮਣ ਆਏ ਸੈਲਾਨੀਆਂ ਵਿਚ ਦਹਿਸ਼ਤ ਪੈਦਾ ਹੋ ਗਈ। ਇਸ ਦੌਰਾਨ ਸ਼ੇਰ ਸਫਾਰੀ ਵਿਚ ਬੱਸ ਰਾਹੀਂ ਗਏ ਸੈਲਾਨੀਆਂ ਨੂੰ ਭਾਰੀ ਸੁਰੱਖਿਆ ’ਚ ਬਾਹਰ ਕੱਢਿਆ ਗਿਆ। ਹਿੰਸਕ ਹੋਏ ਬੱਬਰ ਸ਼ੇਰਾਂ ਦੇ ਇਸ ਜੋੜੇ ਨੂੰ ਕਾਬੂ ਕਰਨ ਵਿਚ ਤਕਰੀਬਨ ਇਕ ਘੰਟਾ ਲੱਗ ਗਿਆ ਤੇ ਮਗਰੋਂ ਪਿੰਜਰੇ ਵਿਚ ਬੰਦ ਕੀਤਾ ਗਿਆ।

ਸੁਖਪਾਲ ਖਹਿਰਾ ਨੇ ਨੱਪੀ ਆਮ ਆਦਮੀ ਪਾਰਟੀ ਦੀ ਪੈੜ

ਬਰਨਾਲਾ,20 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਅੱਜ ਇੱਥੇ ਕਿਹਾ ਕਿ ‘ਆਪ’ ਪੰਜਾਬ ਵਿਚ ਆਧਾਰ ਗੁਆ ਚੁੱਕੀ ਹੈ ਤੇ ਹੋਂਦ ਬਚਾਉਣ ਲਈ ਮੁੜ ਹੱਥ-ਪੈਰ ਮਾਰ ਰਹੀ ਹੈ। ਉਨ੍ਹਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ’ਤੇ ਸ਼ਬਦੀ ਹਮਲੇ ਕਰਦਿਆਂ ਕਿਹਾ ਕਿ ਪਿਛਲੇ ਦੋ ਸਾਲਾਂ ਤੋਂ ਕੇਜਰੀਵਾਲ ਕਿੱਥੇ ਸਨ, ਹੁਣ ਲੋਕ ਸਭਾ ਚੋਣਾਂ ਵੇਲੇ ਪੰਜਾਬ ਦੀ ਗੱਲ ਕਰਨ ਲੱਗ ਪਏ। ਉਨ੍ਹਾਂ ਕਿਹਾ ਕਿ ਪਾਣੀਆਂ ਵਾਰੀ ਤਾਂ ਸ੍ਰੀ ਕੇਜਰੀਵਾਲ ਨੂੰ ਹਰਿਆਣੇ ਦਾ ਮੋਹ ਜਾਗ ਪੈਂਦਾ ਹੈ।

ਗੁਰਦੁਆਰਾ ਗਿਆਨ ਗੋਦੜੀ ਲਈ ਜ਼ਮੀਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ: ਰਾਵਤ

ਅੰਮ੍ਰਿਤਸਰ,20 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਉੱਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਰਾਵਤ ਨੇ ਹਰਿਦੁਆਰ ਸਥਿਤ ਗੰਗਾ ਕੰਢੇ ਗੁਰਦੁਆਰਾ ਗਿਆਨ ਗੋਦੜੀ ਬਾਰੇ ਜ਼ਮੀਨ ਦੇਣ ਸਬੰਧੀ ਸਿੱਖ ਭਾਈਚਾਰੇ ਦੀ ਮੰਗ ’ਤੇ ਫਿਲਹਾਲ ਸਹਿਮਤੀ ਨਹੀਂ ਦਿੱਤੀ ਹੈ। ਉਨ੍ਹਾਂ ਇਸ ਸਬੰਧੀ ਆਖਿਆ ਕਿ ਜਦੋਂ ਸਿੱਖ ਇੱਕਮੱਤ ਹੋਣਗੇ ਤਾਂ ਹੀ ਇਸ ਸਬੰਧੀ ਫ਼ੈਸਲਾ ਕੀਤਾ ਜਾਵੇਗਾ। ਉਹ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਆਏ ਸਨ।
ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਜਦੋਂ ਗੁਰਦੁਆਰਾ ਗਿਆਨ ਗੋਦੜੀ ਲਈ ਲੋੜੀਂਦੀ ਜ਼ਮੀਨ ਦੇਣ ਦੀ ਸਿੱਖ ਭਾਈਚਾਰੇ ਦੀ ਮੰਗ ਬਾਰੇ ਉਨ੍ਹਾਂ ਨੂੰ ਪੁੱਛਿਆ ਕਿ ਇਸ ਮੰਗ ਨੂੰ ਲੈ ਕੇ ਸਮੁੱਚਾ ਸਿੱਖ ਭਾਈਚਾਰਾ ਇਕਮਤ ਹੋਵੇ। ਇਸ ਤੋਂ ਬਾਅਦ ਹੀ

ਉੜੀਸਾ ਤੋਂ ਸਜਾਇਆ ਨਗਰ ਕੀਰਤਨ ਕਟਕ ਪਹੁੰਚ ਕੇ ਸੰਪੰਨ

ਅੰਮ੍ਰਿਤਸਰ,20 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਅੱਜ ਕਟਕ ਦੇ ਗੁਰਦੁਆਰਾ ਗੁਰੂ ਨਾਨਕ ਦਾਤਣ ਸਾਹਿਬ ਵਿਖੇ ਗੁਰਮਤਿ ਸਮਾਗਮ ਕੀਤਾ ਗਿਆ। ਇਸ ਤੋਂ ਪਹਿਲਾਂ ਉੜੀਸਾ ਦੇ ਜਗਨਨਾਥ ਪੁਰੀ ਸਥਿਤ ਗੁਰਦੁਆਰਾ ਬਾਉਲੀ ਸਾਹਿਬ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਕਟਕ ਦੇ ਗੁਰਦੁਆਰਾ ਦਾਤਣ ਸਾਹਿਬ ਪੁੱਜ ਕੇ ਸੰਪੰਨ ਹੋਇਆ। ਇਹ ਸਮਾਗਮ ਸ਼੍ਰੋਮਣੀ ਕਮੇਟੀ ਵੱਲੋਂ ਉੜੀਸਾ ਸਿੱਖ ਪ੍ਰਤੀਨਿਧ ਬੋਰਡ, ਸਿੰਘ ਸਭਾਵਾਂ ਤੇ ਹੋਰ ਗੁਰਦੁਆਰਾ ਕਮੇਟੀਆਂ ਦੇ ਸਹਿਯੋਗ ਨਾਲ ਕੀਤਾ ਗਿਆ।

ਤਲਜੀਤ ਸਿੰਘ ਜੇਲ੍ਹ ’ਚੋਂ ਰਿਹਾਅ

ਫ਼ਰੀਦਕੋਟ,20 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੱਗੀ ਜੌਹਲ ਨਾਲ ਗ੍ਰਿਫ਼ਤਾਰ ਕੀਤਾ ਤਲਜੀਤ ਸਿੰਘ ਨਾਮ ਦਾ ਨੌਜਵਾਨ ਅਤਿਵਾਦੀ ਫੰਡਿੰਗ ਅਤੇ ਹਥਿਆਰ ਸਪਲਾਈ ਕਰਨ ਦੇ ਕੇਸ ਵਿਚ ਜ਼ਮਾਨਤ ਮਿਲਣ ਤੋਂ ਬਾਅਦ ਰਾਤ ਸੰਗਰੂਰ ਦੀ ਜੇਲ੍ਹ ’ਚੋਂ ਰਿਹਾਅ ਹੋ ਗਿਆ। ਇਸ ਮਾਮਲੇ ਦੀ ਜਾਂਚ ਵਿਚ ਜੁਟੀਆਂ ਏਜੰਸੀਆਂ ਆਖ਼ਰੀ ਪਲ ਤੱਕ ਤਲਜੀਤ ਸਿੰਘ ਦੀ ਜੇਲ੍ਹ ’ਚੋਂ ਰਿਹਾਈ ਰੋਕਣ ਲਈ ਚਾਰਾਜੋਈ ਕਰਦੀਆਂ ਰਹੀਆਂ, ਪਰ ਅਦਾਲਤ ਦੇ ਸਪੱਸ਼ਟ ਹੁਕਮ ਹੋਣ ਕਾਰਨ ਤਲਜੀਤ ਸਿੰਘ

ਹਰਿਆਣਾ ਪੁਲੀਸ ਦੇ ਮੁਲਾਜ਼ਮਾਂ ਨਾਲ ਖਿੱਚਧੂਹ ਦੇ ਮਾਮਲੇ ਵਿੱਚ ਸੱਤ ਨਾਮਜ਼ਦ

ਅੰਮ੍ਰਿਤਸਰ,20 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) :  ਤਿੰਨ ਦਿਨ ਪਹਿਲਾਂ ਹਰਿਆਣਾ ਪੁਲੀਸ ਦੇ ਦੋ ਕਰਮਚਾਰੀਆਂ ਦੀ ਖਿੱਚਧੂਹ ਦੀ ਵਾਪਰੀ ਘਟਨਾ ਦੇ ਸਬੰਧ ’ਚ ਅੱਜ ਮੋਹਕਮਪੁਰਾ ਪੁਲੀਸ ਥਾਣੇ ਵੱਲੋਂ ਸਰਕਾਰੀ ਡਿਊਟੀ ’ਚ ਵਿਘਨ ਪਾਉਣ ਦੇ ਦੋਸ਼ ਹੇਠ ਸਥਾਨਕ ਸੱਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ, ਜਿਨ੍ਹਾਂ ’ਚ ਅਸ਼ੋਕ ਮੁਖੀ ਵੱਲਾ ਮੰਡੀ, ਕਿਰਨ, ਉਸ ਦੀ ਮਾਂ ਮੀਨਾ ਦੇਵੀ, ਭਰਾ ਕ੍ਰਿਸ਼ਨ ਕੁਮਾਰ ਅਤੇ ਚਾਰ ਅਣਪਛਾਤੇ ਵਿਅਕਤੀ ਸ਼ਾਮਲ ਹਨ। ਹਰਿਆਣਾ ਪੁਲੀਸ ਦੇ ਹੈੱਡ ਕਾਂਸਟੇਬਲ ਨਫਾ ਸਿੰਘ

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0070268226
Copyright © 2018, Panjabi Times. All rights reserved. Website Designed by Mozart Infotech