ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਪੰਜਾਬ

ਲੱਕੜ ਦਾ ਭਰਿਆ ਟਰੱਕ ਚੌਕ ਵਿੱਚ ਪਲਟਿਆ

November 14, 2018 01:25 AM

ਕੁਰਾਲੀ,13 ਨਵੰਬਰ (ਪੰਜਾਬੀ ਟਾਈਮਜ਼ ਬਿਊਰੋ ) : ਸ਼ਹਿਰ ਦੀ ਹੱਦ ਅੰਦਰ ਕੌਮੀ ਮਾਰਗ ਉੱਤੇ ਹੋਏ ਹਾਦਸੇ ਦੌਰਾਨ ਲੱਕੜ ਦਾ ਭਰਿਆ ਟਰੱਕ ਮੁੱਖ ਚੌਕ ਵਿੱਚ ਪਲਟ ਗਿਆ। ਹਾਦਸੇ ਦੌਰਾਨ ਟਰੱਕ ਚਾਲਕ ਜ਼ਖ਼ਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਟਰੈਫਿਕ ਲਾਈਟਾਂ ਵਾਲੇ ਮੁੱਖ ਚੌਕ ਵਿੱਚ ਇਹ ਹਾਦਸਾ ਅੱਜ ਤੜਕਸਾਰ ਉਸ ਸਮੇਂ ਹੋਇਆ ਜਦੋਂ ਸੀਸਵਾਂ ਵਾਲੇ ਪਾਸੇ ਤੋਂ ਆ ਰਹੀ ਇੱਕ ਕਾਰ ਨੂੰ ਬਚਾਉਣ ਦੇ ਚੱਕਰ ਵਿੱਚ ਰੂਪਨਗਰ ਤੋਂ ਖਰੜ ਵੱਲ ਨੂੰ ਜਾ ਰਿਹਾ ਟਰੱਕ ਬੇਕਾਬੂ ਹੋ ਗਿਆ ਤੇ ਚੌਕ ਪਾਰ ਕਰਕੇ ਡਿਵਾਈਡਰ ਦੇ ਦੂਜੇ ਪਾਸੇ ਜਾ ਕੇ ਪਲਟ ਗਿਆ। ਪੌਪਲਰ ਦੀ ਲੱਕੜ ਨਾਲ ਭਰੇ ਟਰੱਕ ਦੇ ਪਲਟਣ ਕਾਰਨ ਟਰੱਕ ਚਾਲਕ ਰਜਿੰਦਰ ਸਿੰਘ ਨਿਵਾਸੀ ਕਿਸ਼ਨਪੁਰਾ (ਨਵਾਂਸ਼ਹਿਰ) ਜ਼ਖ਼ਮੀ ਹੋ ਗਿਆ। ਜ਼ਖ਼ਮੀ ਟਰੱਕ ਚਾਲਕ ਨੂੰ ਸਥਾਨਕ ਸਿਵਲ ਹਸਪਤਾਲ ਲਿਜਾਇਆ ਗਿਆ। ਕੌਮੀ ਮਾਰਗ ’ਤੇ ਟਰੱਕ ਪਲਟਣ ਕਾਰਨ ਕਈ ਘੰਟੇ ਕੌਮੀ ਮਾਰਗ ਦੀ ਆਵਾਜਾਈ ਪ੍ਰਭਾਵਿਤ ਰਹੀ। ਇਸੇ ਦੌਰਾਨ ਪੁਲੀਸ ਨੇ ਹਾਦਸੇ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ 3 ਰੋਜ਼ਾ ਫਲਾਵਰ ਸ਼ੋਅ ਅੱਜ ਤੋਂ

ਅੰਮ੍ਰਿਤਸਰ, 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਗ੍ਰੰਥ ਸਾਹਿਬ ਭਵਨ ਵਿਚ ਤਿੰਨ ਰੋਜ਼ਾ ਲੱਗਣ ਵਾਲੀ ਫੁੱਲਾਂ, ਬੂਟਿਆਂ ਅਤੇ ਰੰਗੋਲੀ ਦੀ ਪ੍ਰਦਰਸ਼ਨੀ ਵਿਚ ਗੁਲਦਾਉਦੀ ਦੀਆਂ ਛੋਟੀਆਂ ਅਤੇ ਵੱਡੀਆਂ 100 ਕਿਸਮਾਂ ਸ਼ਾਮਲ ਕੀਤੀਆਂ ਗਈਆਂ ਹਨ।

ਜ਼ੀਰਕਪੁਰ ਸਬਜ਼ੀ ਮੰਡੀ ’ਚ ਅੱਗ ਲੱਗੀ; 70 ਦੁਕਾਨਾਂ ਸੜ ਕੇ ਸੁਆਹ

ਜ਼ੀਰਕਪੁਰ, 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਚੰਡੀਗੜ੍ਹ- ਅੰਬਾਲਾ ਮੁੱਖ ਸੜਕ ’ਤੇ ਪ੍ਰੀਤ ਕਲੋਨੀ ਵਿੱਚ ਸਬਜ਼ੀ ਮੰਡੀ ਵਿੱਚ ਅੱਜ ਦੇਰ ਰਾਤ ਅਚਾਨਕ ਅੱਗ ਲੱਗ ਗਈ ਜਿਸ ਕਰਕੇ ਮੰਡੀ ਦੀਆਂ ਕਰੀਬ 70 ਦੁਕਾਨਾਂ ਸੜ ਗਈਆਂ। ਇਸ ਅੱਗ ਨੇ ਪਲਾਂ ਵਿੱਚ ਭਿਆਨਕ ਰੂਪ ਧਾਰ ਲਿਆ। ਇਸ ਦੌਰਾਨ ਡੇਰਾਬਸੀ, ਮੁਹਾਲੀ, ਪੰਚਕੂਲਾ ਤੋਂ ਆਈਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ’ਤੇ ਕਾਬੂ ਪਾਇਆ। ਇਸ ਮੰਡੀ ਵਿਚ 150 ਦੁਕਾਨਾਂ ਅਤੇ ਫੜ੍ਹੀਆਂ ਹਨ, ਜਿਨ੍ਹਾਂ ਵਿਚੋਂ ਕਰੀਬ 70 ਦੁਕਾਨਾਂ ਅੱਗ ਦੀ ਲਪੇਟ ਵਿਚ ਆਈਆਂ। ਹਾਦਸੇ ਵਿਚ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਜਦਕਿ ਲੱਖਾਂ ਰੁਪਏ ਦਾ ਸਾਮਾਨ ਸੜ ਗਿਆ। ਇਹ ਮੰਡੀ ਰਿਹਾਇਸ਼ੀ ਖੇਤਰ ਵਿਚ ਹੋਣ ਕਰਕੇ ਆਲੇ ਦੁਆਲੇ ਦੇ ਖੇਤਰ ਵਿਚ ਦਹਿਸ਼ਤ ਫੈਲ ਗਈ

ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਸਮਾਗਮ

ਐਸ.ਏ.ਐਸ. ਨਗਰ (ਮੁਹਾਲੀ), 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਇਥੋਂ ਦੀ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵੱਲੋਂ ਅੱਜ ਕਮਿਊਨਿਟੀ ਸੈਂਟਰ ਸੈਕਟਰ-71 ਵਿੱਚ ਪੈਨਸ਼ਨਰ ਦਿਵਸ ਮਨਾਇਆ ਗਿਆ। ਸੰਸਥਾ ਦੇ ਪ੍ਰਧਾਨ ਕਰਮ ਸਿੰਘ ਧਨੋਆ ਨੇ ਮੁੱਖ ਮਹਿਮਾਨ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਸਵਾਗਤ ਕਰਦਿਆਂ ਪੈਨਸ਼ਨਰਾਂ ਦੀਆਂ ਮੰਗਾਂ ਅਤੇ ਪੈਨਸ਼ਨਰਜ਼ ਦਿਵਸ ਦੀ ਇਤਿਹਾਸਕ ਮਹੱਤਤਾ ’ਤੇ ਚਾਨਣਾ ਪਾਇਆ। ਸ੍ਰੀ ਸਿੱਧੂ ਨੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਜਾਇਜ਼ ਮੰਨਦਿਆਂ ਭਰੋਸਾ ਦਿੱਤਾ ਕਿ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਬਾਰੇ ਉਹ ਜਲਦੀ ਹੀ ਪੰਜਾਬ ਦੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਨਾਲ ਮੀਟਿੰਗ ਫਿਕਸ ਕਰਵਾਉਣ ਦੀ ਪੈਰਵੀ ਕਰਨਗੇ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਦੇਸ਼ ਦਾ ਸਰਮਾਇਆ ਹਨ। ਇਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ।

ਮੀਟਿੰਗ ’ਚ ਪੰਜਾਬੀ ਕਾਨਫ਼ਰੰਸਾਂ ਬਾਰੇ ਚਰਚਾ

ਐਸ.ਏ.ਐਸ.ਨਗਰ (ਮੁਹਾਲੀ), 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬੀ ਸਾਹਿਤ ਸਭਾ ਮੁਹਾਲੀ ਦੀ ਮਹੀਨਾਵਾਰ ਇਕੱਤਰਤਾ ਫੇਜ਼ ਸੱਤ ਦੇ ਸੰਤ ਈਸ਼ਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਵਿਚ ਸਭਾ ਦੇ ਪ੍ਰਧਾਨ ਡਾ. ਸ਼ਿੰਦਰਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਪਹਿਲੇ ਦੌਰ ਵਿੱਚ ਪ੍ਰੋੋ ਸਵੈਰਾਜ ਸੰਧੂ ਨੇ ਪਿਛਲੇ ਦਿਨੀਂ ਕੁਆਲਾਲੰਪੁਰ ਵਿੱਚ ਸੰਪੰਨ ਹੋਈ ਵਿਸ਼ਵ ਪੰਜਾਬੀ ਕਾਨਫਰੰਸ ਅਤੇ ਜੰਮੂ ਵਿੱਚ ਹੋਈ ਦੋ ਰੋਜ਼ਾ ਕੁੱਲ ਹਿੰਦ ਪੰਜਾਬੀ ਕਾਨਫਰੰਸ ਸਬੰਧੀ ਵਿਚਾਰ ਸਾਂਝੇ ਕੀਤੇ।

ਚਿੱਟਾ ਹਾਥੀ ਬਣਿਆ ਮੁਹਾਲੀ ਦਾ ਅੰਤਰਰਾਜੀ ਏਸੀ ਬੱਸ ਅੱਡਾ

ਐਸ.ਏ.ਐਸ. ਨਗਰ (ਮੁਹਾਲੀ), 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਡਰੀਮ ਪ੍ਰਾਜੈਕਟਾਂ ’ਚੋਂ ਇੱਕ ਮੁਹਾਲੀ ਦੇ ਫੇਜ਼-6 ਵਿੱਚ ਬਣਾਇਆ ਗਿਆ ਅੰਤਰਰਾਜੀ ਏਸੀ ਬੱਸ ਅੱਡਾ ਮੌਜੂਦਾ ਸਰਕਾਰ ਅਤੇ ਟਰਾਂਸਪੋਰਟ ਵਿਭਾਗ ਦੀ ਅਣਦੇਖੀ ਦੇ ਚੱਲਦਿਆਂ ਮਹਿਜ਼ ਚਿੱਟਾ ਹਾਥੀ ਬਣ ਕੇ ਰਹਿ ਗਿਆ ਹੈ। ਉਧਰ, ਕਰੀਬ ਢਾਈ ਦਹਾਕੇ ਪਹਿਲਾਂ ਇੱਥੋਂ ਦੇ ਫੇਜ਼-8 ਵਿੱਚ ਬਣਾਇਆ ਗਿਆ ਪੁਰਾਣਾ ਬੱਸ ਅੱਡਾ ਗਮਾਡਾ ਨੇ ਢਾਹ ਦਿੱਤਾ ਹੈ ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਹਿਣ ਨੂੰ ਤਾਂ ਪੁਰਾਣਾ ਅੱਡਾ ਬੰਦ ਕਰ ਦਿੱਤਾ ਗਿਆ ਹੈ ਪ੍ਰੰਤੂ ਮੌਜੂਦਾ ਸਮੇਂ ਵਿੱਚ ਇੱਥੋਂ ਸੜਕ ਕਿਨਾਰੇ ਬੱਸਾਂ ਖੜ੍ਹੀਆਂ ਕਰਕੇ ਸਵਾਰੀਆਂ ਢੋਹੀਆਂ ਜਾ ਰਹੀਆਂ ਹਨ।

ਸਿੱਖ ਕਤਲੇਆਮ: 34 ਸਾਲਾਂ ਬਾਅਦ ਮਿਲੇ ਨਿਆਂ ਤੋਂ ਦੰਗਾ ਪੀੜਤ ਖ਼ੁਸ਼ ਵੀ, ਨਿਰਾਸ਼ ਵੀ

ਐੱਸ.ਏ.ਐੱਸ. ਨਗਰ (ਮੁਹਾਲੀ), 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਨਵੰਬਰ-1984 ਸਿੱਖ ਕਤਲੇਆਮ ਸ਼ਿਕਾਰ ਮੁਹਾਲੀ ਵਿੱਚ ਰਹਿੰਦੇ ਦੰਗਾ ਪੀੜਤ ਪਰਿਵਾਰ 34 ਸਾਲਾਂ ਬਾਅਦ ਆਏ ਦਿੱਲੀ ਹਾਈ ਕੋਰਟ ਦੇ ਫੈਸਲੇ ਤੋਂ ਖੁਸ਼ ਵੀ ਹਨ ਅਤੇ ਨਿਰਾਸ਼ ਵੀ ਹਨ। ਇਸ ਘਟਨਾ ਤੋਂ ਕਰੀਬ ਸਾਢੇ ਤਿੰਨ ਦਹਾਕੇ ਬੀਤਣ ਬਾਅਦ ਵੀ ਪੀੜਤ ਪਰਿਵਾਰਾਂ ਦੇ ਜ਼ਖ਼ਮ ਹਾਲੇ ਅੱਲ੍ਹੇ ਹਨ। ਅੱਜ 34 ਸਾਲਾਂ ਬਾਅਦ ਇਸ ਮਾਮਲੇ ’ਚ ਅਦਾਲਤ ਦਾ ਫ਼ੈਸਲਾ ਆਉਣ ਤੋਂ ਬਾਅਦ ਜਦੋਂ ਇੱਥੋਂ ਦੇ ਫੇਜ਼-11 ਵਿੱਚ ਰਹਿੰਦੇ ਦੰਗਾ ਪੀੜਤ ਪਰਿਵਾਰਾਂ ਨਾਲ ਗੱਲ ਕੀਤੀ ਤਾਂ ਬਜ਼ੁਰਗ ਔਰਤਾਂ ਆਪਣੀਆਂ ਅੱਖਾਂ ’ਚੋਂ ਹੰਝੂ ਵਹਿਣ ਤੋਂ ਰੋਕ ਨਹੀਂ ਸਕੀਆਂ। ਇਸ ਦੁਖਾਂਤ ਦੀਆਂ ਪੀੜਾਂ ਅੱਜ ਵੀ ਉਨ੍ਹਾਂ ਦੇ ਚਿਹਰਿਆਂ ’ਤੇ ਝਲਕ ਰਹੀਆਂ ਸਨ।

ਵਿਦੇਸ਼ ਭੇਜਣ ਦੇ ਨਾਂ ਉਤੇ ਧੋਖਾਧੜੀ ਕਰਨ ਦੇ ਦੋਸ਼

ਐੱਸਏਐੱਸ ਨਗਰ (ਮੁਹਾਲੀ, 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਇੱਥੇ ਅੱਜ ਤਿੰਨ ਨੌਜਵਾਨਾਂ ਨੇ ਇਕ ਟਰੈਵਲ ਏਜੰਟ ’ਤੇ ਵਰਕ ਪਰਮਿਟ ਦਾ ਲਾਰਾ ਲਾ ਕੇ ਟੂਰਿਸਟ ਵੀਜ਼ੇ ’ਤੇ ਵਿਦੇਸ਼ ਭੇਜ ਕੇ ਧੋਖਾਧੜੀ ਕਰਨ ਦੇ ਦੋਸ਼ ਲਗਾਏ ਹਨ, ਜਿਸ ਕਾਰਨ ਸ਼ਿਕਾਇਤਕਰਤਾ ਨੌਜਵਾਨਾਂ ਨੂੰ ਮਲੇਸ਼ੀਆ ਵਿੱਚ ਪੁਲੀਸ ਨੇ ਫੜ ਕੇ ਹਵਾਲਾਤ ਵਿੱਚ ਬੰਦ ਕਰ ਦਿੱਤਾ ਅਤੇ ਉਹ ਕਾਫੀ ਖੱਜਲ ਖੁਆਰ ਹੋ ਕੇ ਕਾਫੀ ਮੁਸ਼ਕਿਲ ਨਾਲ ਵਾਪਸ ਆਪਣੇ ਘਰ ਪਹੁੰਚੇ ਹਨ।

ਫੈਕਟਰੀ ਦੀ ਛੱਤ ਤੋਂ ਡਿੱਗਣ ਕਾਰਨ ਮਜ਼ਦੂਰ ਜ਼ਖ਼ਮੀ

ਕੁਰਾਲੀ, 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਸਥਾਨਕ ਨਗਰ ਕੌਂਸਲ ਦੀ ਹੱਦ ਵਿੱਚ ਪੈਂਦੇ ਪਿੰਡ ਚਨਾਲੋ ਦੇ ਉਦਯੋਗਿਕ ਫੋਕਲ ਪੁਆਇੰਟ ਦੀ ਇੱਕ ਫੈਕਟਰੀ ਵਿੱਚ ਕੰਮ ਕਰਦਾ ਪਰਵਾਸੀ ਮਜ਼ਦੂਰ ਛੱਤ ਤੋਂ ਡਿੱਗਣ ਕਾਰਨ ਜ਼ਖ਼ਮੀ ਹੋ ਗਿਆ। ਜ਼ਖ਼ਮੀ ਨੂੰ ਪੀਜੀਆਈ ਚੰਡੀਗਡ਼੍ਹ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖ਼ਮੀ ਦੇ ਵਾਰਿਸਾਂ ਨੇ ਫੈਕਟਰੀ ਮਾਲਕ ’ਤੇ ਪੀਡ਼ਤ ਦਾ ਇਲਾਜ ਕਰਵਾਉਣ ਤੋਂ ਭੱਜਣ ਦਾ ਦੋਸ਼ ਲਗਾਇਆ ਹੈ। ਅੱਜ ਫੈਕਟਰੀ ਦੇ ਗੇਟ ਅੱਗੇ ਰੋਸ ਪ੍ਰਗਟਾਉਂਦਿਆਂ ਪੀੜਤ ਮਜ਼ਦੂਰ ਵਿਸ਼ਣੂੰ ਭਾਰਤੀ ਦੇ ਸਾਥੀਆਂ ਤੇ ਰਿਸ਼ਤੇਦਾਰਾਂ ਮਿਥਰੇਸ਼ ਸਾਨੀਆ, ਗੋਬਿੰਦਾ, ਲਾਲ ਬਾਬੂ ਭਾਰਤੀ, ਮਹਿੰਦਰ ਗਿਰੀ, ਜੋਗਿੰਦਰਪਾਲ, ਰਾਕੇਸ਼ ਕੁਮਾਰ, ਸੰਤੋਸ਼

ਦਸਵੀਂ ਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਨਕਲ ਰਹਿਤ ਕਰਵਾਉਣ ’ਤੇ ਜ਼ੋਰ

ਐਸਏਐਸ ਨਗਰ (ਮੁਹਾਲੀ), 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਅਤੇ ਬਾਰ੍ਹਵੀਂ ਦੀਆਂ ਸਾਲਾਨਾ ਪ੍ਰੀਖਿਆਵਾਂ ਨਕਲ ਰਹਿਤ ਕਰਵਾਉਣ ਦਾ ਬੀੜਾ ਚੁੱਕਦਿਆਂ ਸ਼ਹਿਰਾਂ ਅਤੇ ਪਿੰਡਾਂ ਪੱਧਰ ’ਤੇ ਨਕਲ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ’ਤੇ ਜ਼ੋਰ ਦਿੱਤਾ। ਇਸ ਸਬੰਧੀ ਸਕੂਲ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਅਤੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਨੇ ਅੱਜ ਬਾਅਦ ਦੁਪਹਿਰ ਜ਼ਿਲ੍ਹਾ ਪ੍ਰਸ਼ਾਸਨ, ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਸਕੂਲ ਮੁਖੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਨਕਲ ਰੋਕਣ ਲਈ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਅਤੇ ਪੁਲੀਸ ਦੇ ਸਹਿਯੋਗ ਦੀ ਮੰਗ ਕੀਤੀ ਗਈ। ਇਸ ਮੌਕੇ ਪ੍ਰਿੰਸੀਪਲਾਂ ਨੇ ਪ੍ਰੀਖਿਆਵਾਂ ਦੌਰਾਨ ਪ੍ਰੀਖਿਆ ਕੇਂਦਰਾਂ ਦੀ ਸੁਰੱਖਿਆ ਸਬੰਧੀ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਧਾਰਾ 144 ਲਾਗੂ ਕੀਤੀ ਜਾਂਦੀ ਹੈ

ਕਾਰ ’ਚੋਂ ਦੋ ਲੱਖ ਰੁਪਏ ਦੀ ਚੋਰੀ ਦਾ ਸੁਰਾਗ ਨਹੀਂ ਮਿਲਿਆ

ਲਾਲੜੂ, 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਲੈਹਲੀ ਚੌਕ ਉਤੇ 15 ਦਸੰਬਰ ਨੂੰ ਦਿਨ ਦਿਹਾੜੇ ਚੋਰ ਹਲਵਾਈ ਦੀ ਦੁਕਾਨ ਅੱਗੇ ਖੜੀ ਇਕ ਕਾਰ ਦਾ ਸ਼ੀਸ਼ਾ ਤੋੜ ਕੇ ਉਸ ਵਿਚੋਂ ਇਕ ਲੱਖ 95 ਹਜ਼ਾਰ ਰੁਪਏ ਦੀ ਨਗਦੀ ਚੋਰੀ ਕਰਕੇ ਫਰਾਰ ਹੋ ਗਏ ਸਨ, ਜਿਸ ਬਾਰੇ ਦੋ ਦਿਨ ਬੀਤਣ ਤੋਂ ਬਾਅਦ ਵੀ ਪੁਲੀਸ ਨੂੰ ਕੋਈ ਸੁਰਾਗ ਨਹੀ ਮਿਲਿਆ। ਪੁਲੀਸ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇ ਸਹਾਰੇ ਚੋਰਾਂ ਦੀ ਭਾਲ ਵਿਚ ਜੁੱਟੀ ਹੋਈ ਹੈ, ਜਿਸ ਨੁੂੰ ਲੈ ਕੇ ਚੰਡੀਗੜ੍ਹ, ਮਨੀਮਾਜਰਾ, ਪੰਚਕੂਲਾ ਪੁਲੀਸ ਨਾਲ ਵੀ ਰਾਬਤਾ ਬਣਾਇਆ ਜਾ ਰਿਹਾ ਹੈ।

ਲਾਇਨ ਯੂਥ ਦਲ ਵੱਲੋਂ ਪੰਜਾਬ ਤੇ ਹਰਿਆਣਾ ਦੇ ਅਹੁਦੇਦਾਰਾਂ ਦਾ ਐਲਾਨ

ਕੁਰਾਲੀ, 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਇਥੋਂ ਦੇ ਨੌਜਵਾਨਾਂ ਵਲੋਂ ਲਾਇਨ ਯੂਥ ਦਲ ਦਾ ਗਠਨ ਕੀਤਾ ਗਿਆ। ਦਲ ਦੇ ਗਠਨ ਸਬੰਧੀ ਐਲਾਨ ਇੱਥੇ ਗੋਹਰ ਰੋਡ ’ਤੇ ਹੋਏ ਨੌਜਵਾਨਾਂ ਦੇ ਇਕੱਠ ਦੌਰਾਨ ਕੀਤਾ ਗਿਆ। ਇਸ ਮੌਕੇ ਦਲ ਦੇ ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਰਾਜਾਂ ਦੇ ਅਹੁਦੇਦਾਰਾਂ ਦੇ ਨਾਵਾਂ ਦਾ ਐਲਾਨ ਕਰਦਿਆਂ ਨਸ਼ਿਆਂ ਖਿਲਾਫ਼ ਜਹਾਦ ਛੇੜਨ ਦਾ ਐਲਾਨ ਕੀਤਾ ਗਿਆ।

ਦੋ ਜ਼ੋਨਾਂ ਵਿਚ ਸਿਟੀਜ਼ਨ ਫੈਸਿਲੀਟੇਸ਼ਨ ਕੇਂਦਰਾਂ ਦਾ ਉਦਘਾਟਨ

ਅੰਮ੍ਰਿਤਸਰ, 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਨਗਰ ਨਿਗਮ ਕਮਿਸ਼ਨਰ ਸੋਨਾਲੀ ਗਿਰੀ ਵਲੋਂ ਸ਼ਹਿਰ ਵਾਸੀਆਂ ਦੀ ਸਹੂਲਤ ਲਈ ਲਾਹੌਰੀ ਗੇਟ ਅਤੇ ਸੁਲਤਾਨਵਿੰਡ ਗੇਟ ਜ਼ੋਨ ਵਿਚ ਸਿਟੀਜ਼ਨ ਫੈਸਿਲੀਟੇਸ਼ਨ ਸੈਂਟਰ (ਸੀ.ਐਫ.ਸੀ) ਦਾ ਉਦਘਾਟਨ ਕੀਤਾ ਗਿਆ। ਇਸ ਨਾਲ ਨਿਗਮ ਨੂੰ ਕੀਤੀਆਂ ਜਾਣ ਵਾਲੀਆਂ ਅਦਾਇਗੀਆਂ ਆਨਲਾਈਨ ਕੀਤੀਆਂ ਜਾ ਸਕਦੀਆਂ ਹਨ।

ਗੁਰਦਾਸਪੁਰ ਵਿਚ 94 ਨਾਮਜ਼ਦਗੀ ਪੱਤਰ ਦਾਖ਼ਲ

ਗੁਰਦਾਸਪੁਰ, 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਚਾਇਤੀ ਚੋਣਾਂ ਲਈ ਹੁਣ ਤੱਕ ਜ਼ਿਲ੍ਹੇ ਅੰਦਰ 94 ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਭਰੇ ਗਏ ਹਨ। ਨਾਮਜ਼ਦਗੀ ਪੱਤਰ ਦਾਖਲ ਕਰਾਉਣ ਲਈ 19 ਦਸੰਬਰ ਆਖਰੀ ਦਿਨ ਹੈ।

ਸ਼ਾਹਕੋਟ ’ਚ 78 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ

ਸ਼ਾਹਕੋਟ, 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਪੰਚਾਇਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਤੀਜੇ ਦਿਨ ਬਲਾਕ ਸ਼ਾਹਕੋਟ ਵਿਚ ਚੋਣ ਲੜਨ ਲਈ 78 ਉਮੀਦਵਾਰਾਂ ਵਲੋਂ ਰਿਟਰਨਿੰਗ ਅਫਸਰਾਂ ਕੋਲ ਆਪੋ-ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ। ਐੱਸਡੀਐੱਮ ਸ਼ਾਹਕੋਟ-ਕਮ ਚੋਣ ਅਧਿਕਾਰੀ ਸ਼ਾਹਕੋਟ ਨੇ ਦੱਸਿਆ ਕਿ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਵਾਲੇ ਉਮੀਦਵਾਰਾਂ ਵਿਚ 22 ਸਰਪੰਚ ਅਤੇ 76 ਪੰਚੀ ਦੇ ਉਮੀਦਵਾਰ ਸ਼ਾਮਿਲ ਹਨ।

ਸਿੱਖ ਕਤਲੇਆਮ ਪੀੜਤਾਂ ਨੇ ਸਾਰੇ ਦੋਸ਼ੀਆਂ ਲਈ ਫਾਂਸੀ ਦੀ ਸਜ਼ਾ ਮੰਗੀ

ਲੁਧਿਆਣਾ, 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਦਿੱਲੀ ਹਾਈ ਕੋਰਟ ਵੱਲੋਂ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਲੁਧਿਆਣਾ ਦੇ ਦੁੱਗਰੀ ਦੀ ਸੀਆਰਪੀ ਕਲੋਨੀ ਵਿਚ ਰਹਿੰਦੇ ਕਤਲੇਆਮ ਪੀੜਤਾਂ ਨੇ ਜਿੱਥੇ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕੀਤਾ, ਉਥੇ ਤਸੱਲੀ ਵੀ ਪ੍ਰਗਟਾਈ। ਪੀੜਤ ਪਰਿਵਾਰਾਂ ਦਾ ਇਹ ਵੀ ਕਹਿਣਾ ਸੀ ਕਿ ਸੱਜਣ ਕੁਮਾਰ ਨੂੰ ਫਾਂਸੀ ਹੋਣੀ ਚਾਹੀਦੀ ਹੈ।

ਸੁਖਬੀਰ ਬਾਦਲ ਦੀ ਹਾਜ਼ਰੀ ’ਚ ਅਕਾਲੀ ਆਗੂਆਂ ਵਿਚਾਲੇ ਤਲਖ਼ੀ

ਸੰਗਰੂਰ, 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਖੁੱਸੇ ਆਧਾਰ ਨੂੰ ਬਹਾਲ ਕਰਨ ਦੀ ਕਵਾਇਦ ਵੱਜੋਂ ਹੁਣ ਜ਼ਮੀਨੀ ਪੱਧਰ ’ਤੇ ਵਿਧਾਨ ਸਭਾ ਹਲਕਿਆਂ ਦੇ ਆਗੂਆਂ ਤੇ ਹੋਰ ਵਰਕਰਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਸ੍ਰੀ ਬਾਦਲ ਉਨ੍ਹਾਂ ਕੋਲੋਂ ਪਾਰਟੀ ਦੀ ਮਜ਼ਬੂਤੀ ਲਈ ਸੁਝਾਅ ਲੈ ਰਹੇ ਹਨ ਤੇ ਨਾਲ ਹੀ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣ ਰਹੇ ਹਨ। ਉਨ੍ਹਾਂ ਅੱਜ ਸੰਗਰੂਰ ਜ਼ਿਲ੍ਹੇ ਵਿਚ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ, ਪੀਆਰਟੀਸੀ ਦੇ ਸਾਬਕਾ ਉਪ ਚੇਅਰਮੈਨ ਵਿਨਰਜੀਤ ਸਿੰਘ ਗੋਲਡੀ ਦੀ ਹਾਜ਼ਰੀ ਵਿਚ ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ। ਸੁਖਬੀਰ ਬਾਦਲ ਨੇ ਸੱਤ ਵਿਧਾਨ ਸਭਾ ਹਲਕਿਆਂ ਦੇ ਪਾਰਟੀ ਆਗੂਆਂ ਤੇ ਸਰਗਰਮ ਵਰਕਰਾਂ ਨਾਲ ਵੱਖੋ-ਵੱਖਰੇ ਤੌਰ ’ਤੇ ਮੀਟਿੰਗਾਂ

ਦੌਲਤਮੰਦ ਵਿਧਾਇਕਾਂ ਨੇ ਕੱਢੇ ਖ਼ਜ਼ਾਨੇ ਦੇ ਵੱਟ

ਬਠਿੰਡਾ, 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਦੇ ਵਜ਼ੀਰਾਂ ਨੇ ਤਾਂ ਆਮਦਨ ਕਰ ਭਰਨ ਲਈ ਜੇਬ ਢਿੱਲੀ ਕਰਨੀ ਸ਼ੁਰੂ ਕੀਤੀ ਹੈ, ਪਰ ਦੌਲਤਮੰਦ ਵਿਧਾਇਕ ਹਾਲੇ ਵੀ ਪੱਲਿਓਂ ਆਮਦਨ ਕਰ ਭਰਨ ਤੋਂ ਇਨਕਾਰੀ ਹਨ। ਸਰਕਾਰੀ ਖ਼ਜ਼ਾਨਾ ਵਿਧਾਇਕਾਂ ਨੂੰ ਸਿਰਫ਼ ਤਨਖ਼ਾਹ ਤੇ ਭੱਤੇ ਹੀ ਨਹੀਂ ਦਿੰਦਾ, ਬਲਕਿ ਆਮਦਨ ਟੈਕਸ ਵੀ ਤਾਰ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿੱਤੀ ਸੁਧਾਰਾਂ ਲਈ ਬਣੀ ਕੈਬਨਿਟ ਸਬ ਕਮੇਟੀ ’ਚ ਤਜਵੀਜ਼ ਰੱਖੀ ਸੀ ਕਿ ਵਿਧਾਇਕ ਆਮਦਨ ਟੈਕਸ ਖ਼ੁਦ ਭਰਨ। ਉਨ੍ਹਾਂ ਇਸ ਸਬੰਧੀ ਵਿਧਾਇਕਾਂ ਨੂੰ ਅਪੀਲ ਵੀ ਕੀਤੀ ਸੀ, ਪਰ ਇਸ ’ਤੇ ਅਮਲ ਨਹੀਂ ਕੀਤਾ ਗਿਆ। ਹਾਲਾਂਕਿ ਸਰਕਾਰ ਚਾਹੁੰਦੀ ਤਾਂ ਇਸ ਬਾਰੇ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾ ਸਕਦਾ ਸੀ।

ਸੱਜਣ ਕੁਮਾਰ ਨੂੰ ਸਜ਼ਾ ਹੋਣ ’ਤੇ ਕਾਂਗਰਸ ਹੋਈ ਬੇਨਕਾਬ: ਸੁਖਬੀਰ

ਬਰਨਾਲਾ , 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : : ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਖ ਕਤਲੇਆਮ ਦੇ ਜ਼ਿੰਮੇਵਾਰਾਂ ਨੂੰ ਸਜ਼ਾ ਦਿਵਾਉਣ ਲਈ ਅਕਾਲੀ ਦਲ ਪਿਛਲੇ 34 ਸਾਲ ਤੋਂ ਆਵਾਜ਼ ਬੁਲੰਦ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਦੇ ਸਾਰਥਕ ਨਤੀਜੇ ਹੁਣ ਆਉਣੇ ਸ਼ੁਰੂ ਹੋ ਗਏ ਹਨ ਤੇ ਕੇਂਦਰ ਵੀ ਇਸ ਲਈ ਗੰਭੀਰਤਾ ਨਾਲ ਯਤਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਹਾਈ ਕੋਰਟ

ਸੱਜਣ ਕੁਮਾਰ ਨੂੰ ਫਾਂਸੀ ਦਿਵਾਉਣ ਲਈ ਸੁਪਰੀਮ ਕੋਰਟ ਜਾਵਾਂਗੇ: ਦੁੱਗਰੀ

ਲੁਧਿਆਣਾ, 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) :  1984 ਸਿੱਖ ਕਤਲੇਆਮ ਪੀੜਤ ਵੈੱਲਫੇਅਰ ਸੁਸਾਇਟੀ ਨੇ ਅਦਾਲਤ ਵੱਲੋਂ ਸੱਜਣ ਕੁਮਾਰ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ ’ਤੇ ਕਿਹਾ ਹੈ ਕਿ ਜਥੇਬੰਦੀ ਕਾਂਗਰਸੀ ਆਗੂ ਨੂੰ ਫਾਂਸੀ ਦਿਵਾਉਣ ਲਈ

ਪੰਚਾਇਤ ਚੋਣਾਂ: ਚੁੱਲ੍ਹਾ ਟੈਕਸ ਦੀ ਰਸੀਦ ਨਾ ਮਿਲਣ ਤੋਂ ਲੋਕ ਔਖੇ

ਸ੍ਰੀ ਹਰਗੋਬਿੰਦਪੁਰ, 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਭਰ ਵਿੱਚ ਪੰਚਾਇਤੀ ਚੋਣਾਂ ਲੜਨ ਦੇ ਚਾਹਵਾਨ ਅੱਡੀ ਚੋਟੀ ਦਾ ਜ਼ੋਰ ਲਾ ਰਹੇ ਹਨ, ਪਰ ਬਲਾਕ ਸ੍ਰੀ ਹਰਗੋਬਿੰਦਪੁਰ ਵਿੱਚ ਚੋਣ ਲੜਨ ਵਾਲੇ ਅਕਾਲੀ ਤੇ ਆਪ ਸਮਰਥਕ ਚੁੱਲ੍ਹਾ ਟੈਕਸ ਦੀਆਂ ਰਸੀਦਾਂ ਲੈਣ ਲਈ ਬਲਾਕ ਦਫ਼ਤਰ ਵਿੱਚ ਖੁਆਰ ਹੋ ਰਹੇ ਹਨ। ਇਨ੍ਹਾਂ ਦੀ ਹਮਾਇਤ ਲਈ ਅੱਜ ਸਾਬਕਾ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ ਤੇ ‘ਆਪ’ ਦੇ ਜਨਰਲ ਸਕੱਤਰ ਐਡਵੋਕੇਟ ਅਮਰਪਾਲ ਸਿੰਘ ਕਿਸ਼ਨ ਕੋਟ ਬਲਾਕ ਦਫ਼ਤਰ ਸ੍ਰੀ ਹਰਗੋਬਿੰਦਪੁਰ ਵਿੱਚ ਪਹੁੰਚੇ। ਸਾਬਕਾ ਵਿਧਾਇਕ ਦੇਸ ਰਾਜ ਸਿੰਘ ਧੁੱਗਾ ਨੇ ਅਕਾਲੀ ਵਰਕਰਾਂ ਨੂੰ ਸਕੱਤਰ ਵੱਲੋਂ ਚੁੱਲ੍ਹਾ ਰਸੀਦ ਨਾ ਦੇਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਨੂੰ

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0068795215
Copyright © 2018, Panjabi Times. All rights reserved. Website Designed by Mozart Infotech