ਮੁੰਬਈ,1 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਅਦਾਕਾਰਾ ਕਿਆਰਾ ਅਡਵਾਨੀ ਅਤੇ ਦਿਲਜੀਤ ਦੁਸਾਂਝ ਨੇ ਫਿਲਮ ‘ਗੁੱਡ ਨਿਊਜ਼’ ਲਈ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਫਿਲਮ ਦੇ ਪ੍ਰੋਡਿਊਸਰ ਕਰਨ ਜੌਹਰ ਨੇ ਟਵਿੱਟਰ ’ਤੇ ਦੱਸਿਆ ਕਿ ਫਿਲਮ ਦੀ ਸ਼ੂਟਿੰਗ ਸ਼ੁਰੂ ਹੋ ਗਈ ਹੈ ਅਤੇ ਅਕਸ਼ੈ ਕੁਮਾਰ ਅਤੇ ਕਰੀਨਾ ਕਪੂਰ ਬਾਅਦ ’ਚ ਸ਼ੂਟਿੰਗ ਵਿਚ ਸ਼ਾਮਲ ਹੋਣਗੇ। ਕਿਆਰਾ ਨੇ ਦਿਲਜੀਤ ਨਾਲ ਇੱਕ ਵੀਡੀਓ ਟਵਿੱਟਰ ’ਤੇ ਸਾਂਝੀ ਕੀਤੀ ਹੈ, ਜਿਸ ਵਿਚ ਦਿਲਜੀਤ ਫਿਲਮ ਦਾ ਕਲੈਪਬੋਰਡ ਫੜ ਕੇ ਖੜਾ ਵਿਖਾਈ ਦਿੰਦਾ ਹੈ।
ਦਿਲਜੀਤ ਨੇ ਵੀ ਇਹੀ ਵੀਡੀਓ ਸਾਂਝੀ ਕਰਦਿਆਂ ਲਿਖਿਆ ਹੈ ਕਿ ਆਪਣੇ ਪਸੰਦੀਦਾ ਪ੍ਰੋਡਕਸ਼ਨ ਹਾਊਸ ਨਾਲ ਕੰਮ ਕਰਨ ਦਾ ਉਸ ਦਾ ਸੁਪਨਾ ਸਾਕਾਰ ਹੋ ਗਿਆ ਹੈ। ਇਹ ਫਿਲਮ ਰਾਜ ਮਹਿਤਾ ਵੱਲੋਂ ਨਿਰਦੇਸ਼ਤ ਕੀਤੀ ਜਾ ਰਹੀ ਹੈ। -