ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

ਜਰਮਨੀ-ਯੂਰੋਪ
ਜਰਮਨੀ /ਯੂਰੋਪ ਵਿੱਚ ਹੋਰ »
 
 
 
 
ਚੰਡੀਗੜ੍ਹ

ਮੌੜ ਬੰਬ ਕਾਂਡ: ‘ਡੇਰਾ ਪ੍ਰੇਮੀਆਂ’ ਦੀ ਭਾਲ ਲਈ ਆਈਬੀ ਦੀ ਮਦਦ ਲੈ ਰਹੀ ਹੈ ਪੁਲੀਸ

December 06, 2018 12:02 AM

ਚੰਡੀਗੜ੍, 5 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਪੁਲੀਸ ਵੱਲੋਂ ਮੌੜ ਮੰਡੀ ਬੰਬ ਧਮਾਕੇ ਵਿੱਚ ਮੁਲਜ਼ਮ ਮੰਨੇ ਜਾਂਦੇ ਤੇ ਡੇਰਾ ਸਿਰਸਾ ਨਾਲ ਸਬੰਧਤ ਵਿਅਕਤੀਆਂ ਅਵਤਾਰ ਸਿੰਘ, ਅਮਰੀਕ ਸਿੰਘ ਅਤੇ ਗੁਰਤੇਜ ਸਿੰਘ ਉਰਫ਼ ਕਾਲਾ ਨੂੰ ਕਾਬੂ ਕਰਨ ਲਈ ਇੰਟੈਲੀਜੈਂਸ ਬਿਓਰੋ (ਆਈਬੀ) ਦੀ ਮਦਦ ਲਈ ਜਾਣ ਲੱਗੀ ਹੈ। ਸੂਤਰਾਂ ਦਾ ਦੱਸਣਾ ਹੈ ਕਿ ਮੁਲਜ਼ਮਾਂ ਵਿੱਚੋਂ ਇੱਕ ਦੀ ਸੂਹ ਪੁਲੀਸ ਨੂੰ ਮਿਲੀ ਹੈ, ਜਿਸ ਨੂੰ ਕਾਬੂ ਕਰਨ ਲਈ ਆਈਬੀ ਦੇ ਅਧਿਕਾਰੀਆਂ ਨੂੰ ਲਿਖਿਆ ਗਿਆ ਹੈ। ਉਧਰ ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸੂਬਾਈ ਪੁਲੀਸ ਇਸ ਬੰਬ ਧਮਾਕੇ ਦੀ ਤਫ਼ਤੀਸ਼ ਲਈ ਗੰਭੀਰ ਨਹੀਂ ਹੈ। ਇਹੀ ਕਾਰਨ ਹੈ ਕਿ ਫ਼ਰਵਰੀ ਮਹੀਨੇ ਤੋਂ ਬਾਅਦ ਇਸ ਕੇਸ ਵਿੱਚ ਕੋਈ ਪ੍ਰਗਤੀ ਨਹੀਂ ਹੋਈ। ਪੁਲੀਸ ਵੱਲੋਂ ਇਸ ਸੰਵੇਦਨਸ਼ੀਲ ਮਾਮਲੇ ਦੇ ਅਸਲ ਮੁਲਜ਼ਮਾਂ ’ਤੇ ਪਰਦਾ ਪਾਉਂਦਿਆਂ ਕਿਹਾ ਜਾ ਰਿਹਾ ਹੈ ਕਿ ਉਕਤ ਵਿਅਕਤੀ ਜੋ ਡੇਰਾ ਸਿਰਸਾ ਨਾਲ ਸਬੰਧਤ ਹਨ, ਦੀ ਗ੍ਰਿਫਤਾਰੀ ਤੋਂ ਬਾਅਦ ਹੀ ਬੰਬ ਧਮਾਕੇ ਦਾ ਅਸਲ ਮਕਸਦ ਸਾਹਮਣੇ ਆਵੇਗਾ। ਪੁਲੀਸ ਅਧਿਕਾਰੀਆਂ ਦਾ ਇਹ ਵੀ ਕਹਿਣਾ ਹੈ ਕਿ ਬੰਬ ਧਮਾਕੇ ਦੀ ਮੁੱਢਲੀ ਤਫ਼ਤੀਸ਼ ਦੌਰਾਨ ਇਹ ਸਾਹਮਣੇ ਆਇਆ ਸੀ ਕਿ ਇਹ ਧਮਾਕਾ ਕਾਂਗਰਸੀ ਆਗੂ ਤੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੇ ਕੁੜਮ ਹਰਮਿੰਦਰ ਸਿੰਘ ਜੱਸੀ ਨੂੰ ਨਿਸ਼ਾਨਾ ਬਣਾਉਣ ਲਈ ਕੀਤਾ ਗਿਆ ਸੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜੱਸੀ ਨੂੰ ਨਿਸ਼ਾਨਾ ਡੇਰਾ ਨਾਲ ਸਬੰਧਤ ਵਿਅਕਤੀਆਂ ਵੱਲੋਂ ਜਾਂ ਖਾਲਿਸਤਾਨੀ ਪੱਖੀ ਅਤਿਵਾਦੀਆਂ ਵੱਲੋਂ ਬਣਾਇਆ ਗਿਆ, ਇਸ ਸਬੰਧੀ ਸਪੱਸ਼ਟ ਤੌਰ ’ਤੇ ਕੁਝ ਵੀ ਨਹੀਂ ਕਿਹਾ ਜਾ ਸਕਦਾ। ਪੰਜਾਬ ਪੁਲੀਸ ਦੇ ਡੀਆਈਜੀ ਰੈਂਕ ਦੇ ਅਧਿਕਾਰੀ ਰਣਬੀਰ ਸਿੰਘ ਖੱਟੜਾ ਦੀ ਅਗਵਾਈ ਹੇਠਲੀ ਵਿਸ਼ੇਸ਼ ਜਾਂਚ ਟੀਮ ਵੱਲੋਂ ਹੁਣ ਤੱਕ ਕੀਤੀ ਜਾਂਚ ਦੌਰਾਨ ਸ਼ੱਕ ਦੀ ਸੂਈ ਪੂਰੀ ਤਰ੍ਹਾਂ ਡੇਰੇ ਦੇ ਦੁਆਲੇ ਹੀ ਘੁੰਮ ਰਹੀ ਹੈ। ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਜੋ ਕਿ 4 ਫਰਵਰੀ 2017 ਨੂੰ ਹੋਈਆਂ ਸਨ ਤੋਂ ਕੁਝ ਦਿਨ ਪਹਿਲਾਂ ਹੀ ਹੋਏ ਇਸ ਬੰਬ ਧਮਾਕੇ ਦੌਰਾਨ 7 ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਸ ਧਮਾਕੇ ਨੇ ਸੂਬੇ ਦੀ ਸਿਆਸਤ ’ਤੇ ਡੂੰਘਾ ਅਸਰ ਪਾਇਆ ਸੀ। ਤਫ਼ਤੀਸ਼ ਨਾਲ ਜੁੜੇ ਪੁਲੀਸ ਅਫ਼ਸਰਾਂ ਦਾ ਕਹਿਣਾ ਹੈ ਕਿ ਫਰਵਰੀ ਮਹੀਨੇ ਤੋਂ ਬਾਅਦ ਬੰਬ ਧਮਾਕੇ ਦੀ ਪੜਤਾਲ ਇੱਕ ਤਰ੍ਹਾਂ ਨਾਲ ਠੱਪ ਹੀ ਪਈ ਹੈ ਤੇ ਮਾਮਲਾ ਆਈਬੀ ਦੇ ਪੱਤਰਾਂ ਵਿੱਚ ਰੋਲਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੁਲੀਸ ਗੰਭੀਰ ਹੋਵੇ ਤਾਂ ਉਕਤ ਵਿਅਕਤੀਆਂ ਨੂੰ ਕਾਬੁੂ ਕੀਤਾ ਜਾ ਸਕਦਾ ਹੈ ਕਿਉਂਕਿ ਇਨ੍ਹਾਂ ਵਿੱਚੋਂ ਦੋ ਜਣੇ ਤਾਂ ਪੰਜਾਬ ਦੇ ਹੀ ਰਹਿਣ ਵਾਲੇ ਹਨ। ਪੁਲੀਸ ਅਫ਼ਸਰ ਇਸ ਗੱਲ ’ਤੇ ਸਵਾਲ ਖੜ੍ਹੇ ਕਰ ਰਹੇ ਹਨ ਕਿ ਵਿੱਕੀ ਗੌਂਡਰ ਦੇ ਮਾਰੇ ਜਾਣ ’ਤੇ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਝੱਟ ਟਵੀਟ ਕਰਦੇ ਹਨ ਤੇ ਅੰਮ੍ਰਿਤਸਰ ਬੰਬ ਧਮਾਕੇ ਦੇ ਮਾਮਲੇ ਵਿੱਚ ਇੱਕ ਵਿਅਕਤੀ ਦੀ ਗਿਫ੍ਰਤਾਰੀ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਪ੍ਰੈਸ ਕਾਨਫਰੰਸ ਵੀ ਕਰਦੇ ਹਨ ਪਰ ਜਿਸ ਧਮਾਕੇ ਵਿੱਚ 7 ਨਿਰਦੋਸ਼ ਵਿਅਕਤੀਆਂ ਦੀਆਂ ਜਾਨਾਂ ਚਲੀਆਂ ਗਈਆਂ ਇਸ ਮਾਮਲੇ ਵਿੱਚ ਸਿਆਸਤਦਾਨ ਤੇ ਪੁਲੀਸ ਅਫ਼ਸਰਾਂ ਨੇ ਚੁੱਪ ਵੱਟ ਲਈ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਇਸ ਬੰਬ ਧਮਾਕੇ ਦੇ ਮਾਮਲੇ ’ਤੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ।



ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਚੰਡੀਗੜ੍ਹ ਵਿੱਚ ਹੋਰ
ਪੰਜਾਬ ਦੇ 13 ਹਲਕਿਆਂ ਲਈ ਵੋਟਾਂ ਅੱਜ

ਚੰਡੀਗੜ੍ਹ ,18 ਮਈ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਦੀਆਂ 13 ਸੰਸਦੀ ਸੀਟਾਂ ਲਈ ਐਤਵਾਰ ਨੂੰ ਪੈਣ ਵਾਲੀਆਂ ਵੋਟਾਂ ’ਚ ਸੂਬੇ ਦੇ 2 ਕਰੋੜ 7 ਲੱਖ 81 ਹਜ਼ਾਰ ਤੋਂ ਵੱਧ ਵੋਟਰ 278 ਉਮੀਦਵਾਰਾਂ ਦੇ ਸਿਆਸੀ ਭਵਿੱਖ ਦਾ ਫ਼ੈਸਲਾ ਕਰਨਗੇ। ਚੋਣ ਪ੍ਰਬੰਧਾਂ ਲਈ ਸਵਾ ਲੱਖ ਮੁਲਾਜ਼ਮਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ ਤੇ ਪੋਲਿੰਗ ਪਾਰਟੀਆਂ ਅੱਜ ਦੇਰ ਸ਼ਾਮ ਤੱਕ ਪੋਲਿੰਗ ਬੂਥਾਂ ’ਤੇ ਪਹੁੰਚ ਗਈਆਂ। ਇੱਕ ਲੱਖ ਪੁਲੀਸ ਕਰਮਚਾਰੀ ਚੋਣਾਂ ਦੌਰਾਨ ਤਾਇਨਾਤ ਰਹਿਣਗੇ ਤੇ ਕਮਿਸ਼ਨ ਨੇ ਨਾਕਾਬੰਦੀ ਲਈ ਸਖ਼ਤ ਹਦਾਇਤਾਂ ਦਿੱਤੀਆਂ ਹਨ। ਵੋਟਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਤੇ ਵੋਟਰਾਂ ਲਈ ਨਿਰਧਾਰਤ ਕੀਤੇ 11 ਤਰ੍ਹਾਂ ਦੇ ਸ਼ਨਾਖ਼ਤੀ ਕਾਰਡਾਂ ਵਿੱਚੋਂ ਇਕ ਲਿਜਾਣਾ ਜ਼ਰੂਰੀ ਹੋਵੇਗਾ। ਵੋਟਾਂ ਦੀ ਗਿਣਤੀ 23 ਮਈ ਨੂੰ ਹੋਣੀ ਹੈ।

ਸਨੀ ਦਿਓਲ ਤੇ ਮਜੀਠੀਆ ਖ਼ਿਲਾਫ਼ ਕਾਰਵਾਈ ਦੇ ਹੁਕਮ

ਚੰਡੀਗੜ੍ ,18 ਮਈ (ਪੰਜਾਬੀ ਟਾਈਮਜ਼ ਬਿਊਰੋ ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵੱਲੋਂ ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਕੀਤੀ ਪ੍ਰੈੱਸ ਕਾਨਫ਼ਰੰਸ ਦਾ ਨੋਟਿਸ ਲੈਂਦਿਆਂ ਬਠਿੰਡਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੂੰ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ ਹਨ। ਫ਼ਿਲਮ ਅਦਾਕਾਰ ਤੇ ਗੁਰਦਾਸਪੁਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਸਨੀ ਦਿਓਲ ਖ਼ਿਲਾਫ਼ ਕਾਰਵਾਈ ਲਈ ਵੀ ਗੁਰਦਾਸਪੁਰ ਦੇ ਡੀਸੀ ਨੂੰ ਕਿਹਾ ਗਿਆ ਹੈ। ਚੋਣ ਅਧਿਕਾਰੀਆਂ ਦਾ ਦੱਸਣਾ ਹੈ ਕਿ ਗੁਰਦਾਸਪੁਰ ਦੇ ਚੋਣ ਅਫ਼ਸਰਾਂ ਵੱਲੋਂ ਅਦਾਕਾਰ ਨੂੰ ਦੇਰ

ਆਪ’ ਤੇ ਪੀਡੀਏ ਆਗੂਆਂ ਦਾ ਭਵਿੱਖ ਦਾਅ ’ਤੇ ਲੱਗਿਆ

ਚੰਡੀਗੜ੍ਹ ,18 ਮਈ (ਪੰਜਾਬੀ ਟਾਈਮਜ਼ ਬਿਊਰੋ ) : ਲੋਕ ਸਭਾ ਚੋਣਾਂ ਵਿਚ ਰਵਾਇਤੀ ਪਾਰਟੀਆਂ ਵਿਰੁੱਧ ਡਟੀਆਂ ਆਮ ਆਦਮੀ ਪਾਰਟੀ ਅਤੇ ਪੰਜਾਬ ਜਮਹੂਰੀ ਗੱਠਜੋੜ (ਪੀਡੀਏ) ਵਿਚਲੀਆਂ ਧਿਰਾਂ ਦੇ ਮੋਢੀਆਂ ਦਾ ਸਿਆਸੀ ਭਵਿੱਖ ਦਾਅ ’ਤੇ ਲੱਗਾ ਹੈ। ਇਨ੍ਹਾਂ ਚੋਣਾਂ ਦੇ ਨਤੀਜੇ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਭਗਵੰਤ ਸਿੰਘ ਮਾਨ, ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ, ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ, ਨਵਾਂ ਪੰਜਾਬ ਪਾਰਟੀ ਦੇ ਉਮੀਦਵਾਰ ਡਾ. ਧਰਮਵੀਰ ਗਾਂਧੀ ਅਤੇ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੀ ਜਿਥੇ ਸਿਆਸੀ ਗੁੱਡੀ ਚੜ੍ਹਾ ਸਕਦੇ ਹਨ ਉਥੇ ਖੋਰਾ ਵੀ ਲਾ ਸਕਦੇ ਹਨ। ‘ਆਪ’ ਦੇ ਪ੍ਰਧਾਨ ਭਗਵੰਤ

ਚੰਡੀਗੜ੍ਹ ’ਚ ਚੋਣ ਪ੍ਰਚਾਰ ਸਿਖਰਾਂ ਨੂੰ ਛੋਹ ਕੇ ਸਮਾਪਤ; ਘਰੋ-ਘਰੀਂ ਤੁਰੇ ਉਮੀਦਵਾਰ

ਚੰਡੀਗੜ੍ ,17 ਮਈ (ਪੰਜਾਬੀ ਟਾਈਮਜ਼ ਬਿਊਰੋ ) : ਲੋਕ ਸਭਾ ਹਲਕਾ ਚੰਡੀਗੜ੍ਹ ਵਿਚ ਅੱਜ ਸ਼ਾਮ 6 ਵਜੇ ਚੋਣ ਪ੍ਰਚਾਰ ਬੰਦ ਹੋਣ ਨਾਲ ਚੋਣ ਰੈਲੀਆਂ, ਜਲਸਿਆਂ ਅਤੇ ਰੋਡ ਸ਼ੋਅਜ਼ ’ਤੇ ਬਰੇਕਾਂ ਲੱਗ ਗਈਆਂ ਹਨ। ਹੋਣ ਸ਼ਹਿਰ ਦੇ ਤਿੰਨ ਮੁੱਖ ਉਮੀਦਵਾਰਾਂ ਕਾਂਗਰਸ ਦੇ ਪਵਨ ਕੁਮਾਰ ਬਾਂਸਲ, ਭਾਜਪਾ ਦੀ ਕਿਰਨ ਖੇਰ ਅਤੇ ‘ਆਪ’ ਦੇ ਹਰਮੋਹਨ ਧਵਨ ਸਮੇਤ 36 ਉਮੀਦਵਾਰਾਂ ਨੇ ਚੁੱਪ-ਚੁਪੀਤੇ ਵੋਟਾਂ ਭੁਗਤਾਉਣ ਦੀਆਂ ਯੁਗਤਾਂ ਲਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ।

ਖੇਰ ਨੇ ਬਾਂਸਲ ਦੇ ਇਸ਼ਤਿਹਾਰ ਨੂੰ ਕੀਤਾ ਲੀਰੋ-ਲੀਰ

ਚੰਡੀਗੜ੍ਹ, ,17 ਮਈ (ਪੰਜਾਬੀ ਟਾਈਮਜ਼ ਬਿਊਰੋ ) : ਭਾਜਪਾ ਉਮੀਦਵਾਰ ਕਿਰਨ ਖੇਰ ਨੇ ਅੱਜ ਰੋਹ ਵਿਚ ਆ ਕੇ ਕਾਂਗਰਸੀ ਉਮੀਦਵਾਰ ਪਵਨ ਕੁਮਾਰ ਬਾਂਸਲ ਦੇ ਇਸ਼ਤਿਹਾਰ ਨੂੰ ਲੀਰੋ-ਲੀਰ ਕਰ ਦਿੱਤਾ ਅਤੇ ਖਰੀਆਂ-ਖਰੀਆਂ ਸੁਣਾਈਆਂ। ਦਰਅਸਲ ਚੋਣ ਪ੍ਰਚਾਰ ਸਮਾਪਤ ਹੋਣ ਦੇ ਅੰਤਿਮ ਦਿਨ ਸ੍ਰੀ ਬਾਂਸਲ ਵੱਲੋਂ ਪ੍ਰਿੰਟ ਮੀਡੀਆ ਰਾਹੀਂ ਲੋਕਾਂ ਦੇ ਘਰਾਂ ਵਿਚ ਇਸ਼ਤਿਹਾਰ ਪਵਾਏ ਗਏ ਸਨ। ਕਿਰਨ ਖੇਰ ਨੇ ਸ਼ੋਸਲ ਮੀਡੀਆ ’ਤੇ ਲਾਈਵ ਹੁੰਦਿਆਂ ਇਨ੍ਹਾਂ ਇਸ਼ਤਿਹਾਰਾਂ ਨੂੰ ਪਾੜ ਕੇ ਹਵਾ ਵਿਚ ਲਹਿਰਾਉਂਦੇ ਹੋਏ ਕਿਹਾ ਕਿ ਝੂਠ ਬੋਲਣ ਵਿਚ ਸ੍ਰੀ ਬਾਂਸਲ ਦਾ ਕੋਈ ਮੁਕਾਬਲਾ ਨਹੀਂ ਕਰ ਸਕਦਾ ਹੈ।

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਕੂੜੇ ਦੇ ਢੇਰ ਲੱਗੇ

ਚੰਡੀਗੜ੍ਹ ,17 ਮਈ (ਪੰਜਾਬੀ ਟਾਈਮਜ਼ ਬਿਊਰੋ ) : ਚੰਡੀਗੜ੍ਹ ਦੇ ਦੱਖਣੀ ਇਲਾਕਿਆਂ ਵਿੱਚ ਅੱਜ ਸਫ਼ਾਈ ਕਰਮਚਾਰੀਆਂ ਵੱਲੋਂ ਹੜਤਾਲ ਕੀਤੇ ਜਾਣ ਕਾਰਨ ਸਫਾਈ ਵਿਵਸਥਾ ਵਿੱਚ ਵਿਘਨ ਪੈ ਗਿਆ। ਨਗਰ ਨਿਗਮ ਦੀ ਠੇਕਾ ਕੰਪਨੀ ਲਾਇਨਜ਼ ਸਰਵਿਸਿਜ਼ ਨਾਲ ਸਬੰਧਤ ਸਫਾਈ ਕਰਮਚਾਰੀਆਂ ਨੇ ਇਸ ਮਹੀਨੇ ਦੀ ਤਨਖਾਹ ਦੇਰ ਨਾਲ ਮਿਲਣ ਕਾਰਨ ਹੜਤਾਲ ਕੀਤੀ। ਸਫਾਈ ਕਰਮਚਾਰੀ ਸੈਕਟਰ-32 ਵਿੱਚ ਇਕੱਠੇ ਹੋਏ ਅਤੇ ਕੰਪਨੀ ਵਿਰੁੱਧ ਰੋਸ ਮੁਜ਼ਾਹਰਾ ਕੀਤਾ। ਇਸ ਮੌਕੇ ਚੰਡੀਗੜ੍ਹ ਸਫਾਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਚੱਡਾ ਨੇ ਕਰਮਚਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਕੰਪਨੀ ਦੇ ਨੁਮਾਇੰਦਿਆਂ ਨਾਲ ਤਨਖਾਹ ਦੇ ਮਾਮਲੇ ਨੂੰ ਲੈ ਕੇ ਵੀ ਗੱਲਬਾਤ ਕੀਤੀ। ਸ੍ਰੀ ਚੱਡਾ ਨੇ ਦੱਸਿਆ ਕਿ ਸਫਾਈ ਕਰਮਚਾਰੀਆਂ ਅਨੁਸਾਰ ਉਨ੍ਹਾਂ ਨੂੰ ਪਿਛਲੇ ਸੱਤ-ਅੱਠ ਮਹੀਨਿਆਂ ਤੋਂ ਹਰ ਮਹੀਨੇ ਸਮੇਂ ਸਿਰ ਤਨਖਾਹ ਨਹੀਂ ਮਿਲ ਰਹੀ। ਆਮ ਤੌਰ ’ਤੇ ਪ੍ਰਾਈਵੇਟ ਸੈਕਟਰ ਵਿੱਚ ਤਨਖਾਹ ਲਈ ਮਹੀਨੇ ਦੀ 7 ਤਰੀਕ ਤੈਅ ਰਹਿੰਦੀ ਹੈ ਪਰ ਮੌਜੂਦਾ ਮਹੀਨੇ 17 ਤਰੀਕ ਹੋਣ ’ਤੇ ਵੀ ਸਫਾਈ ਮੁਲਾਜ਼ਮਾਂ ਦੇ ਖਾਤੇ ਵਿੱਚ ਤਨਖਾਹ ਨਹੀਂ ਆਈ ਸੀ। ਉਨ੍ਹਾਂ ਕਿਹਾ ਕਿ ਅੱਜ ਦੇ ਰੋਸ ਪ੍ਰਦਰਸ਼ਨ ਤੋਂ ਬਾਅਦ ਕੰਪਨੀ ਨੇ ਸਫ਼ਾਈ ਕਰਮਚਾਰੀਆਂ ਦੀ ਤਨਖਾਹ ਉਨ੍ਹਾਂ ਦੇ ਖਾਤਿਆਂ ਵਿੱਚ ਪਾਈ।

ਪੰਜਾਬ ਵਿੱਚ ਚੋਣ ਪ੍ਰਚਾਰ ਸਮਾਪਤ

ਚੰਡੀਗੜ੍ ,17 ਮਈ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਵਿੱਚ ਅੱਜ ਚੋਣ ਪ੍ਰਚਾਰ ਬੰਦ ਹੋ ਗਿਆ ਤੇ 13 ਸੰਸਦੀ ਹਲਕਿਆਂ ਲਈ ਵੋਟਾਂ 19 ਮਈ ਨੂੰ ਪੈਣਗੀਆਂ। ਸੂਬੇ ਦੇ ਕੁੱਲ 2 ਕਰੋੜ 7 ਲੱਖ 81 ਹਜ਼ਾਰ 211 ਵੋਟਰ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰਨਗੇ। ਚੋਣ ਕਮਿਸ਼ਨ ਵੱਲੋਂ ਵੋਟਾਂ ਪਵਾਉਣ ਲਈ

ਰਵਾਇਤੀ ਪਾਰਟੀਆਂ ਲਈ ਚੁਣੌਤੀ ਬਣੀਆਂ ਵਿਰੋਧੀ ਧਿਰਾਂ

ਚੰਡੀਗੜ੍, 17 ਮਈ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਦੀਆਂ ਦੋ ਵਿਰੋਧੀ ਧਿਰਾਂ ਨੇ ਇਸ ਵਾਰ ਲੋਕ ਸਭਾ ਚੋਣਾਂ ’ਚ ਘੱਟੋ-ਘੱਟ ਚਾਰ ਹਲਕਿਆਂ ’ਚ ਤਿਕੋਣੇ ਮੁਕਾਬਲੇ ਬਣਾ ਕੇ ਰਵਾਇਤੀ ਪਾਰਟੀਆਂ (ਕਾਂਗਰਸ, ਅਕਾਲੀ ਦਲ ਅਤੇ ਭਾਜਪਾ) ਨੂੰ ਸੋਚਣ ਲਈ ਮਜਬੂਰ ਕਰ ਦਿੱਤਾ ਹੈ। ਭਾਵੇਂ ਇਕ ਵਾਰ ਫੇਰ ਵਿਰੋਧੀ ਧਿਰਾਂ ਲੋਕਾਂ ਦੀ ਇੱਛਾ ਅਨੁਸਾਰ ਮਜ਼ਬੂਤ ਤੀਸਰਾ ਸਿਆਸੀ ਫ਼ਰੰਟ ਬਣਾਉਣ ’ਚ ਨਾਕਾਮ ਰਹੀਆਂ ਹਨ ਪਰ ਇਸ ਦੇ ਬਾਵਜੂਦ ਦੋ ਵਿਰੋਧੀ ਧਿਰਾਂ ਪੰਜਾਬ ਜਮਹੂਰੀ ਗੱਠਜੋੜ (ਪੀਡੀਏ) ਨੇ ਤਿੰਨ ਹਲਕਿਆਂ ਪਟਿਆਲਾ, ਲੁਧਿਆਣਾ ਤੇ ਖਡੂਰ ਸਾਹਿਬ ਅਤੇ ਆਮ ਆਦਮੀ ਪਾਰਟੀ (ਆਪ) ਨੇ ਹਲਕਾ ਸੰਗਰੂਰ ਵਿਚ ਤਿਕੋਣਾ ਮੁਕਾਬਲਾ ਬਣਾ ਦਿੱਤਾ ਹੈ। ‘ਆਪ’ ਨੂੰ ਛੱਡ ਖ਼ੁਦ ਬਣਾਈ ‘ਨਵਾਂ ਪੰਜਾਬ ਪਾਰਟੀ’

ਨਵਜੋਤ ਸਿੱਧੂ ਦੇ ਬਿਆਨ ਦਾ ਮੁੱਦਾ ਹਾਈ ਕਮਾਂਡ ਕੋਲ ਪੁੱਜਾ

ਚੰਡੀਗੜ੍ਹ, ,17 ਮਈ (ਪੰਜਾਬੀ ਟਾਈਮਜ਼ ਬਿਊਰੋ ) : ਕਾਂਗਰਸ ਪਾਰਟੀ ਦੇ ਸਟਾਰ ਪ੍ਰਚਾਰਕ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬਠਿੰਡਾ ਲੋਕ ਸਭਾ ਹਲਕੇ ’ਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਅਸਿੱਧੇ ਢੰਗ ਨਾਲ ਕੀਤੇ ਹਮਲਿਆਂ ਦਾ ਮਾਮਲਾ ਕਾਂਗਰਸ ਹਾਈ ਕਮਾਂਡ ਕੋਲ ਪਹੁੰਚ ਗਿਆ ਹੈ।

ਪੰਜਾਬ ਦੇ ਭਖੇ ਚੋਣ ਪਿੜ ’ਚ ਕਮਿਸ਼ਨ ਰਿਹਾ ਠੰਢਾ

ਚੰਡੀਗੜ੍ ,17 ਮਈ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਵਿੱਚ ਸੰਸਦੀ ਚੋਣਾਂ ਦੇ ਗਰਮ ਮਹੌਲ ਦੌਰਾਨ ਚੋਣ ਕਮਿਸ਼ਨ ਦੀਆਂ ਗਤੀਵਿਧੀਆਂ ਬਹੁਤ ਹੀ ਠੰਢੀਆਂ ਰਹੀਆਂ। ਸੂਬੇ ਦੀਆਂ 13 ਸੰਸਦੀ ਸੀਟਾਂ ਲਈ ਵੋਟਾਂ ਕਿਉਂਕਿ ਅੰਤਿਮ ਗੇੜ ’ਚ 19 ਮਈ ਨੂੰ ਪੈਣੀਆਂ ਹਨ। ਇਸ ਲਈ ਦੋ ਮਹੀਨੇ ਤੋਂ ਵੀ ਵੱਧ ਸਮਾਂ ਚੋਣ ਜ਼ਾਬਤਾ ਲੱਗਾ ਰਿਹਾ। ਚੋਣ ਜ਼ਾਬਤੇ ਦੌਰਾਨ ਚੋਣ ਕਮਿਸ਼ਨ ਅਤੇ ਰਾਜ ਦੇ ਚੋਣ ਅਧਿਕਾਰੀਆਂ ਨੇ ਸਰਸਰੀ ਸ਼ਿਕਾਇਤਾਂ ਦੇ ਨਿਬੇੜੇ ’ਤੇ ਤਾਂ ਧਿਆਨ ਕੇਂਦਰਤ ਕਰੀ ਰੱਖਿਆ ਪਰ ਗੰਭੀਰ ਸ਼ਿਕਾਇਤਾਂ ਦੇ ਮਾਮਲੇ ’ਤੇ ਕਾਰਵਾਈ ’ਚ ਦੇਰੀ ਹੁੰਦੀ ਰਹੀ। ਚੋਣ ਅਧਿਕਾਰੀਆਂ ਦਾ ਦੱਸਣਾ ਹੈ ਕਿ ਕਮਿਸ਼ਨ ਵੱਲੋਂ ਵੀ ਇਸ ਵਾਰੀ ਸ਼ਕਤੀਆਂ ਦਾ ਵਿਕੇਂਦਰੀਕਰਨ ਨਹੀਂ ਕੀਤਾ ਗਿਆ ਤੇ ਛੋਟੇ ਤੋਂ ਛੋਟੇ ਮਾਮਲੇ ਦੀ ਫ਼ੈਸਲਾ ਵੀ ਦਿੱਲੀ ਦਰਬਾਰ ਤੋਂ ਹੀ ਹੁੰਦਾ ਰਿਹਾ ਹੈ।

‘ਅਕਾਲੀਆਂ ਨੂੰ ਪਰਿਵਾਰਕ ਕਦਰਾਂ ਕੀਮਤਾਂ ਦੀ ਪ੍ਰਵਾਹ ਨਹੀਂ’

ਚੰਡੀਗੜ੍ਹ ,17 ਮਈ (ਪੰਜਾਬੀ ਟਾਈਮਜ਼ ਬਿਊਰੋ ) : ਸ਼੍ਰੋਮਣੀ ਅਕਾਲ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪਰਮਿੰਦਰ ਸਿੰਘ ਢੀਂਡਸਾ ਨੂੰ ਵੋਟਾਂ ਪਾਉਣ ਦੀ ਅਪੀਲ ਕਰਨ ਦਾ ਮਜ਼ਾਕ ਉਡਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਿਹੜਾ ਵਿਅਕਤੀ ਆਪਣੇ ਬਾਪ ਦਾ ਸਤਿਕਾਰ ਨਹੀਂ ਕਰ ਸਕਦਾ, ਉਸ ਤੋਂ ਇਹ ਆਸ ਕਿਸ ਤਰ੍ਹਾਂ ਕੀਤੀ ਜਾ ਸਕਦੀ ਹੈ ਕਿ ਉਹ ਆਪਣੇ ਹਲਕੇ ਦੇ ਲੋਕਾਂ ਵੱਲ ਧਿਆਨ ਦੇਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਸੱਭਿਆਚਾਰ ਅਤੇ ਰਵਾਇਤਾਂ ਦਾ

ਯੂਟੀ ਕਰਮਚਾਰੀਆਂ ਨੂੰ ਸੋਧੀਆਂ ਤਨਖਾਹਾਂ ਦਿਵਾਉਣ ਦਾ ਰਾਹ ਕੱਢਾਂਗੇ: ਖੇਰ

ਚੰਡੀਗੜ੍ ,16 ਮਈ (ਪੰਜਾਬੀ ਟਾਈਮਜ਼ ਬਿਊਰੋ ) : ਚੰਡੀਗੜ੍ਹ ਤੋਂ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਾਂਝੀ ਉਮੀਦਵਾਰ ਕਿਰਨ ਖੇਰ ਨੇ ਕਿਹਾ ਹੈ ਕਿ ਚੋਣ ਜਿੱਤਣ ਦੀ ਸੂਰਤ ਵਿਚ ਉਹ ਯੂਟੀ ਦੇ ਕਰਮਚਾਰੀਆਂ ਨੂੰ ਸੋਧੀਆਂ ਤਨਖਾਹ ਦਿਵਾਉਣ ਲਈ ਹਰ ਸੰਭਵ ਕਦਮ ਉਠਾਵੇਗੀ।

ਕਿਰਨ ਖੇਰ ਨੇ ਚੰਡੀਗੜ੍ਹ ਨੂੰ ਵਿਕਾਸ ਤੋਂ ਵਾਂਝਾ ਰੱਖਿਆ: ਬਾਂਸਲ

ਚੰਡੀਗੜ੍ ,16 ਮਈ (ਪੰਜਾਬੀ ਟਾਈਮਜ਼ ਬਿਊਰੋ ) : ਚੰਡੀਗੜ੍ਹ ਤੋਂ ਕਾਂਗਰਸ ਦੇ ਉਮੀਦਵਾਰ ਪਵਨ ਕੁਮਾਰ ਬਾਂਸਲ ਨੇ ਕਿਹਾ ਕਿ ਲੋਕ ਸਭਾ ਮੈਂਬਰ ਕਿਰਨ ਖੇਰ ਨੇ ਉਨ੍ਹਾਂ ਵਲੋਂ ਸ਼ੁਰੂ ਕਰਵਾਏ ਕੰਮਾਂ ਨੂੰ ਪੂਰਾ ਨਹੀਂ ਕਰਵਾਇਆ। ਉਨ੍ਹਾ ਦੋਸ਼ ਲਾਇਆ ਕਿ ਪਲੈਨੇਟੇਰੀਅਮ ਅਤੇ ਹੋਰ ਵਿਕਾਸ ਕਾਰਜਾਂ ਤੋਂ ਚੰਡੀਗੜ੍ਹ ਨੂੰ ਵਾਂਝਾ ਰੱਖਿਆ ਗਿਆ।

ਸਕੂਲੀ ਬੱਚੇ ਦੇ ਸੱਟ ਲੱਗਣ ਦਾ ਮਾਮਲਾ ਭਖਿਆ

ਚੰਡੀਗੜ੍ਹ ,16 ਮਈ (ਪੰਜਾਬੀ ਟਾਈਮਜ਼ ਬਿਊਰੋ ) : ਸਰਕਾਰੀ ਮਾਡਲ ਸਮਾਰਟ ਸਕੂਲ ਸੈਕਟਰ-53 ਦੇ ਵਿਦਿਆਰਥੀ ਦੇ ਸੱਟ ਲੱਗਣ ਦੇ ਮਾਮਲੇ ਸਬੰਧੀ ਮਾਪਿਆਂ ਨੇ ਅੱਜ ਸਕੂਲ ਵਿੱਚ ਹੰਗਾਮਾ ਕੀਤਾ। ਮਾਪਿਆਂ ਨੇ ਸਕੂਲ ਪ੍ਰਬੰਧਕਾਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਇਆ ਕਿ ਸਕੂਲ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਤੀ ਸੁਹਿਰਦ ਨਹੀਂ ਹੈ। ਇਸ ਸਬੰਧੀ ਬੱਚੇ ਦੇ ਮਾਪਿਆਂ ਨੇ ਅੱਜ ਸਿੱਖਿਆ ਸਕੱਤਰ ਨੂੰ ਸ਼ਿਕਾਇਤ ਕਰਕੇ ਦੋਸ਼ੀ ਅਧਿਆਪਕ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਦੋ ਲੜਕੀਆਂ ਦੇ ਕਤਲ ਦੇ ਦੋਸ਼ ਹੇਠ ਪਿਤਾ ਗ੍ਰਿਫ਼ਤਾਰ

ਪੰਚਕੂਲਾ ,16 ਮਈ (ਪੰਜਾਬੀ ਟਾਈਮਜ਼ ਬਿਊਰੋ ) : ਪਿੰਜੌਰ ਨੇੜਲੇ ਪਿੰਡ ਮੜਾਵਾਲਾ ਵਿੱਚ ਆਪਣੀਆਂ ਦੋ ਲੜਕੀਆਂ ਦਾ ਕਤਲ ਕਰਨ ਦੇ ਮਾਮਲੇ ’ਚ ਮੁਲਜ਼ਮ ਬਾਪ ਹਬੀਬ ਸ਼ਾਹ ਨੂੰ ਪੁਲੀਸ ਨੂੰ ਕਾਲਕਾ ਰੇਲਵੇ ਸਟੇਸ਼ਨ ਤੋਂ ਫੜ ਕੇ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਨੂੰ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਪੁਲੀਸ ਅਨੁਸਾਰ ਲੜਕੀਆਂ ਦਾ ਮਤਰੇਆ ਬਾਪ ਹਬੀਬ ਘਰ ਦੀ ਸਭ ਤੋਂ ਛੋਟੀ ਬੱਚੀ ਨਾਲ ਛੇੜਖਾਨੀ ਕਰਦਾ ਸੀ। ਉਕਤ ਬੱਚੀ ਨੇ ਆਪਣੀਆਂ ਵੱਡੀਆਂ ਭੈਣਾਂ ਆਸ਼ੀਆ ਤੇ ਸਫੀਆ ਨੂੰ ਇਹ ਗੱਲ ਦੱਸੀ ਸੀ।

ਚੋਣ ਜ਼ਾਬਤੇ ਦੀ ਉਲੰਘਣਾ ਦੀਆਂ 2060 ਸ਼ਿਕਾਇਤਾਂ ਮਿਲੀਆਂ

ਚੰਡੀਗੜ੍ ,16 ਮਈ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਵਿਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਲਾਗੂ ਹੋਣ ਪਿੱਛੋਂ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਸਬੰਧੀ 2060 ਸ਼ਿਕਾਇਤਾਂ ਮਿਲੀਆਂ ਹਨ, ਜਿਨ੍ਹਾਂ ਵਿਚੋਂ 1762 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ ਅਤੇ 298 ਸ਼ਿਕਾਇਤਾਂ ਵਿਚਾਰ ਅਧੀਨ ਹਨ। ਸੂਬੇ ਦੇ ਮੁੱਖ ਚੋਣ ਅਫ਼ਸਰ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਤੋਂ 181 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ,

ਸਾਬਕਾ ਟਰਾਂਸਪੋਰਟ ਮੰਤਰੀ ਰਘਬੀਰ ਕਾਂਗਰਸ ’ਚ ਸ਼ਾਮਲ

ਚੰਡੀਗੜ੍ ,16 ਮਈ (ਪੰਜਾਬੀ ਟਾਈਮਜ਼ ਬਿਊਰੋ ) : ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਸਮੇਂ ਜਬਰਦਸਤ ਝਟਕਾ ਲੱਗਾ ਜਦੋਂ ਕਪੂਰਥਲਾ ਜ਼ਿਲ੍ਹੇ ਦੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਟਰਾਂਸਪੋਰਟ ਮੰਤਰੀ ਰਘਬੀਰ ਸਿੰਘ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ।

ਦਰਬਾਰ-ਏ-ਖਾਲਸਾ ਵੱਲੋਂ ਬੇਕਸੂਰ ਸਿੱਖਾਂ ਦੇ ਕਾਤਲਾਂ ਨੂੰ ਵੋਟ ਨਾ ਪਾਉਣ ਦੀ ਅਪੀਲ

ਚੰਡੀਗੜ੍ ,16 ਮਈ (ਪੰਜਾਬੀ ਟਾਈਮਜ਼ ਬਿਊਰੋ ) : ਦਰਬਾਰ-ਏ-ਖਾਲਸਾ ਵੱਲੋਂ ਪੰਜਾਬ ਦੇ ਸਮੂਹ ਵੋਟਰਾਂ ਨੂੰ ਬੇਕਸੂਰ ਸਿੱਖਾਂ ਦੇ ਕਾਤਲਾਂ ਅਤੇ ਉਨ੍ਹਾਂ ਦੀ ਪੁਸ਼ਤ-ਪਨਾਹੀ ਕਰਨ ਵਾਲਿਆਂ ਨੂੰ ਆਉਣ ਵਾਲੀਆਂ ਲੋਕ ਸਭਾ ਦੀਆਂ ਚੋਣਾਂ ਵਿੱਚ ਵੋਟਾਂ ਨਾ ਪਾਉਣ ਦੀ ਅਪੀਲ ਕੀਤੀ ਹੈ

ਜਸਬੀਰ ਭੁੱਲਰ ਦੀ ‘ਵਾਤਸਲਯ’ ਪੁਰਸਕਾਰ ਲਈ ਚੋਣ

ਚੰਡੀਗੜ੍ਹ ,16 ਮਈ (ਪੰਜਾਬੀ ਟਾਈਮਜ਼ ਬਿਊਰੋ ) : ਬਾਲ ਸਾਹਿਤ ਰਚਣ ਵਾਲੇ ਲੇਖਕਾਂ ਨੂੰ ‘ਪਦਮਾ ਬਿਨਾਨੀ ਫਾਊਂਡੇਸ਼ਨ ਵੱਲੋਂ ਹਰ ਸਾਲ ਦਿੱਤਾ ਜਾਣ ਵਾਲਾ ਪੁਰਸਕਾਰ ‘ਵਾਤਸਲਯ’ ਸਾਲ 2017-18 ਲਈ ਪੰਜਾਬੀ ਲੇਖਕ ਜਸਬੀਰ ਸਿੰਘ ਭੁੱਲਰ ਨੂੰ ਦਿੱਤਾ ਜਾ ਰਿਹਾ ਹੈ।

ਪੰਜਾਬ ’ਚ ਅੱਜ ਸ਼ਾਮ ਬੰਦ ਹੋ ਜਾਵੇਗਾ ਚੋਣ ਪ੍ਰਚਾਰ

ਚੰਡੀਗੜ੍ਹ ,16 ਮਈ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਦੀਆਂ 13 ਸੰਸਦੀ ਸੀਟਾਂ ਲਈ ਚੋਣ ਪ੍ਰਚਾਰ 17 ਮਈ ਦੀ ਸ਼ਾਮ ਨੂੰ ਖ਼ਤਮ ਹੋ ਜਾਵੇਗਾ ਤੇ ਕੁੱਲ 278 ਉਮੀਦਵਾਰਾਂ ਦਾ ਸਿਆਸੀ ਭਵਿੱਖ 2.8 ਕਰੋੜ ਵੋਟਰਾਂ ਦੇ ਹੱਥ ਹੋਵੇਗਾ। ਪੰਜਾਬ ’ਚ ਵੋਟਾਂ ਐਤਵਾਰ 19 ਮਈ ਨੂੰ ਪੈਣਗੀਆਂ। ਸੂਬੇ ਦੇ ਜ਼ਿਆਦਾਤਰ ਹਲਕਿਆਂ ਵਿੱਚ ਮੁੱਖ ਮੁਕਾਬਲਾ ਕਾਂਗਰਸ ਤੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰਾਂ ਦਰਮਿਆਨ ਹੀ ਬਣਿਆ ਹੋਇਆ ਹੈ ਪਰ ਚਾਰ ਹਲਕਿਆਂ ਬਠਿੰਡਾ,

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0075883000
Copyright © 2019, Panjabi Times. All rights reserved. Website Designed by Mozart Infotech