ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

ਜਰਮਨੀ-ਯੂਰੋਪ
ਜਰਮਨੀ /ਯੂਰੋਪ ਵਿੱਚ ਹੋਰ »
 
 
 
 
ਰਾਸ਼ਟਰੀ

ਦੋ ਅਫ਼ਸਰਾਂ ਦੀ ਲੜਾਈ ਨਾਲ ਸੀਬੀਆਈ ਦਾ ਮੌਜੂ ਬਣਿਆ

December 06, 2018 12:04 AM

ਨਵੀਂ ਦਿੱਲੀ, 5 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਕੇਂਦਰ ਨੇ ਬੁੱਧਵਾਰ ਨੂੰ ਸੁਪਰੀਮ ਕੋਰਟ ’ਚ ਕਿਹਾ ਕਿ ਸੀਬੀਆਈ ਦੇ ਡਾਇਰੈਕਟਰ ਆਲੋਕ ਵਰਮਾ ਅਤੇ ਸਪੈਸ਼ਲ ਡਾਇਰੈਕਟਰ ਰਾਕੇਸ਼ ਅਸਥਾਨਾ ਵਿਚਕਾਰ ਆਪਸੀ ਲੜਾਈ ਨੇ ਜਾਂਚ ਏਜੰਸੀ ਦਾ ਜਨਤਕ ਤੌਰ ’ਤੇ ਮੌਜੂ ਬਣਾ ਦਿੱਤਾ ਹੈ। ਅਟਾਰਨੀ ਜਨਰਲ ਕੇ ਕੇ ਵੇਣੂਗੋਪਾਲ ਨੇ ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਹੇਠਲੇ ਬੈਂਚ ਨੂੰ ਦੱਸਿਆ ਕਿ ਦੋ ਅਧਿਕਾਰੀਆਂ ਦੀ ਲੜਾਈ ਕਰਕੇ ਸੀਬੀਆਈ ਦੀ ਦਿੱਖ ’ਤੇ ਮਾੜਾ ਅਸਰ ਪਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦਾ ਮੁੱਖ ਮੰਤਵ ਸੀਬੀਆਈ ’ਚ ਲੋਕਾਂ ਦੇ ਭਰੋਸੇ ਨੂੰ ਬਹਾਲ ਕਰਨਾ ਹੈ। ਅਟਾਰਨੀ ਜਨਰਲ ਨੇ ਕਿਹਾ ਕਿ ਅਧਿਕਾਰੀਆਂ ਦੀ ਲੜਾਈ ਨੇ ‘ਬੇਮਿਸਾਲੀ ਤੇ ਅਜੀਬ’ ਹਾਲਾਤ ਬਣਾ ਦਿੱਤੇ ਹਨ ਅਤੇ ਭਾਰਤ ਸਰਕਾਰ ਬੜੀ ‘ਹੈਰਾਨੀ’ ਨਾਲ ਦੇਖ ਰਹੀ ਹੈ ਕਿ ਇਹ ਦੋਵੇਂ ਅਧਿਕਾਰੀ ਕੀ ਕਰ ਰਹੇ ਹਨ। ਸ੍ਰੀ ਵੇਣੂਗੋਪਾਲ ਨੇ ਕਿਹਾ,‘‘ਅਧਿਕਾਰੀ ਬਿੱਲੀਆਂ ਵਾਂਗ ਲੜ ਰਹੇ ਹਨ ਜਿਸ ਕਰਕੇ ਕੇਂਦਰ ਨੂੰ ਉਨ੍ਹਾਂ ਦੀ ਲੜਾਈ ’ਚ ਦਖ਼ਲ ਦੇਣਾ ਪਿਆ।’’ ਉਨ੍ਹਾਂ ਕਿਹਾ ਕਿ ਕੇਂਦਰ ਨੇ ਆਪਣੀ ਹੱਦ ’ਚ ਰਹਿੰਦਿਆਂ ਸ਼ਿਕਾਇਤਾਂ ’ਤੇ ਕਾਰਵਾਈ ਕੀਤੀ ਹੈ। ‘ਜੇਕਰ ਸਰਕਾਰ ਅਜਿਹਾ ਨਾ ਕਰਦੀ ਤਾਂ ਰੱਬ ਹੀ ਜਾਣਦਾ ਹੈ ਕਿ ਦੋਵੇਂ ਅਧਿਕਾਰੀਆਂ ਵਿਚਕਾਰ ਇਹ ਲੜਾਈ ਕਿੱਥੇ ਅਤੇ ਕਿਵੇਂ ਖ਼ਤਮ ਹੋਣੀ ਸੀ।’ ਅਟਾਰਨੀ ਜਨਰਲ ਨੇ ਸਰਕਾਰ ਦਾ ਪੱਖ ਰੱਖ ਦਿੱਤਾ ਹੈ ਅਤੇ ਕੇਂਦਰੀ ਵਿਜੀਲੈਂਸ ਕਮਿਸ਼ਨ (ਸੀਵੀਸੀ) ਵੱਲੋਂ ਪੇਸ਼ ਹੋਏ ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਦਲੀਲਾਂ ਰੱਖੀਆਂ। ਥੋੜੇ ਸਮੇਂ ਮਗਰੋਂ ਸੁਪਰੀਮ ਕੋਰਟ ਨੇ ਦਿਨ ਦੀ ਸੁਣਵਾਈ ਸਮਾਪਤ ਕਰਦਿਆਂ ਕੇਸ ’ਤੇ ਸੁਣਵਾਈ ਵੀਰਵਾਰ ਤਕ ਲਈ ਮੁਲਤਵੀ ਕਰ ਦਿੱਤੀ। ਜ਼ਿਕਰਯੋਗ ਹੈ ਕਿ ਕੇਂਦਰ ਨੇ ਸੀਵੀਸੀ ਦੀ ਰਿਪੋਰਟ ’ਤੇ ਕਾਰਵਾਈ ਕਰਦਿਆਂ ਦੋਵੇਂ ਅਧਿਕਾਰੀਆਂ ਨੂੰ ਛੁੱਟੀ ’ਤੇ ਭੇਜ ਦਿੱਤਾ ਸੀ।




 

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਰਾਸ਼ਟਰੀ ਵਿੱਚ ਹੋਰ
ਲਵਾਸਾ ਦਾ ਪ੍ਰਤੀਕਰਮ ਬੇਲੋੜਾ: ਅਰੋੜਾ

ਨਵੀਂ ਦਿੱਲੀ ,18 ਮਈ (ਪੰਜਾਬੀ ਟਾਈਮਜ਼ ਬਿਊਰੋ ) : ਚੋਣ ਜ਼ਾਬਤੇ ਦੇ ਕੇਸਾਂ ਦੀ ਸੁਣਵਾਈ ਤੋਂ ਆਪਣੇ ਆਪ ਨੂੰ ਲਾਂਭੇ ਕਰਨ ਦੇ ਚੋਣ ਕਮਿਸ਼ਨਰ ਅਸ਼ੋਕ ਲਵਾਸਾ ਵੱਲੋਂ ਲਏ ਫੈਸਲੇ ਦੇ ਇੱਕ ਦਿਨ ਬਾਅਦ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਸ਼ਨਿੱਚਰਵਾਰ ਨੂੰ ਕਿਹਾ ਹੈ ਕਿ ਚੋਣ ਕਮਿਸ਼ਨ ਦੇ ਮੈਂਬਰਾਂ ਦੇ ਵਿਚਾਰਾਂ ਵਿੱਚ ਵਖਰੇਵਾਂ ਹੋਣਾ ਕੁਦਰਤੀ ਵਰਤਾਰਾ ਹੈ ਅਤੇ ਮੈਂਬਰ ਇੱਕ ਦੂਜੇ ਦੇ ‘ਕਲੋਨ’ ਨਹੀਂ ਹੋ ਸਕਦੇ।

ਮਾਇਆਵਤੀ ਨੂੰ ਵਾਰਾਨਸੀ ’ਚ ਇਤਿਹਾਸ ਸਿਰਜੇ ਜਾਣ ਦੀ ਉਮੀਦ

ਲਖਨਊ ,18 ਮਈ (ਪੰਜਾਬੀ ਟਾਈਮਜ਼ ਬਿਊਰੋ ) : ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਹਮਲੇ ਜਾਰੀ ਰਖਦਿਆਂ ਸ਼ਨਿਚਰਵਾਰ ਨੂੰ ਕਿਹਾ ਕਿ ਕੀ ਮੋਦੀ ਦੀ ਉਮੀਦਵਾਰੀ ਵਾਲਾ ਲੋਕ ਸਭਾ ਹਲਕਾ ਵਾਰਾਨਸੀ 1977 ’ਚ ਵਾਪਰੀ ਰਾਏਬਰੇਲੀ ਵਾਲੀ ਕਹਾਣੀ ਦੁਹਰਾਉਣ ਜਾ ਰਿਹਾ ਹੈ? ਮਾਇਆਵਤੀ ਨੇ ਟਵੀਟ ਕਰਕੇ ਕਿਹਾ,‘‘ਪ੍ਰਧਾਨ ਮੰਤਰੀ ਸ੍ਰੀ ਮੋਦੀ ਦਾ ਗੁਜਰਾਤ ਮਾਡਲ ਯੂਪੀ ਦੇ ਪੂਰਵਾਂਚਲ ਦੀ ਅਤਿ ਗਰੀਬੀ, ਬੇਰੁਜ਼ਗਾਰੀ ਅਤੇ ਪਛੜੇਪਣ ਨੂੰ

ਪ੍ਰੈੱਸ ਕਾਨਫਰੰਸ ਦੇ ਮੁੱਦੇ ’ਤੇ ਵਿਰੋਧੀ ਧਿਰਾਂ ਨੇ ਮੋਦੀ ਨੂੰ ਘੇਰਿਆ

ਨਵੀਂ ਦਿੱਲੀ ,18 ਮਈ (ਪੰਜਾਬੀ ਟਾਈਮਜ਼ ਬਿਊਰੋ ) : ਵਿਰੋਧੀ ਧਿਰਾਂ ਦੇ ਆਗੂਆਂ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਬੀਤੇ ਦਿਨ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਨਾ ਦੇਣ ਤੇ ਸਾਰੇ ਜਵਾਬ ਦੇਣ ਦੀ ਜ਼ਿੰਮੇਵਾਰੀ ਭਾਜਪਾ ਮੁਖੀ ਅਮਿਤ ਸ਼ਾਹ ਨੂੰ ਸੌਂਪਣ ਦੀ ਆਲੋਚਨਾ ਕੀਤੀ। ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਮਾਜਵਾਦੀ ਪਾਰਟੀ ਦੇ ਆਗੂ ਅਖਿਲੇਸ਼ ਯਾਦਵ ਨੇ ਹੱਥਾਂ ਨਾਲ ਅੱਖਾਂ, ਕੰਨ ਤੇ ਮੂੰਹ ਬੰਦ ਕਰਕੇ ਬੈਠੇ ਤਿੰਨ ਬਾਂਦਰਾਂ ਦੀ ਤਸਵੀਰ ਟਵਿੱਟਰ ’ਤੇ ਪਾਉਂਦਿਆਂ ਲਿਖਿਆ, ‘ਵਿਕਾਸ ਪੁੱਛਦਾ ਹੈ: ਕੀ ਤੁਸੀਂ ਪ੍ਰਧਾਨ ਮੰਤਰੀ ਦੀ ਪਹਿਲੀ ਪ੍ਰੈੱਸ ਕਾਨਫਰੰਸ ਦੇਖੀ। ਇਹ ਰੇਡੀਓ ਦੀ ਥਾਂ ਟੈਲੀਵਿਜ਼ਨ ’ਤੇ ਮਨ ਕੀ ਬਾਤ ਦੇ ਪ੍ਰਸਾਰਨ ਵਰਗੀ ਸੀ।

ਜਲ ਸੈਨਾ ਮੁਖੀ ਦੀ ਨਿਯੁਕਤੀ ਵਿਰੁੱਧ ਬਿਮਲ ਵਰਮਾ ਦੀ ਪਟੀਸ਼ਨ ਰੱਦ

ਨਵੀਂ ਦਿੱਲੀ ,18 ਮਈ (ਪੰਜਾਬੀ ਟਾਈਮਜ਼ ਬਿਊਰੋ ) : ਰੱਖਿਆ ਮੰਤਰਾਲੇ ਨੇ ਵਾਈਸ ਐਡਮਿਰਲ ਕਰਮਬੀਰ ਸਿੰਘ ਦੀ ਅਗਲੇ ਜਲ ਸੈਨਾ ਮੁਖੀ ਵਜੋਂ ਨਿਯੁਕਤੀ ਨੂੰ ਵਾਈਸ ਐਡਮਿਰਲ ਬਿਮਲ ਵਰਮਾ ਵੱਲੋਂ ਚੁਣੌਤੀ ਦੇਣ ਲਈ ਦਰਜ ਪਟੀਸ਼ਨ ਰੱਦ ਕਰ ਦਿੱਤੀ ਹੈ ਵਾਈਸ ਐਡਮਿਰਲ ਵਰਮਾ ਨੇ ਦੋਸ਼ ਲਾਇਆ ਸੀ ਕਿ ਇਹ ਨਿਯੁਕਤੀ ਉਨ੍ਹਾਂ ਦੀ ਸੀਨੀਅਰਤਾ ਦੀ ਅਣਦੇਖੀ ਕਰਕੇ ਕੀਤੀ ਗਈ ਹੈ।

ਇੰਦਰਾ ਗਾਂਧੀ ਵਾਂਗ ਮੇਰਾ ਵੀ ਕਤਲ ਹੋ ਸਕਦੈ: ਕੇਜਰੀਵਾਲ

ਨਵੀਂ ਦਿੱਲੀ ,18 ਮਈ (ਪੰਜਾਬੀ ਟਾਈਮਜ਼ ਬਿਊਰੋ ) : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਵਾਂਗ ਇਕ ਉਨ੍ਹਾਂ ਦਾ ਵੀ ਕਤਲ ਕਰਵਾਇਆ ਜਾ ਸਕਦਾ ਹੈ। ਸ੍ਰੀ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਉਨ੍ਹਾਂ ਦੀ ਜਾਨ ਦੇ ਪਿੱਛੇ ਪਈ ਹੋਈ ਹੈ।

ਸਿਰਫ਼ ਸਿਆਸੀ ਮਿੱਥ ਹੈ ਕਸ਼ਮੀਰ ਮਸਲਾ: ਜਿਤੇਂਦਰ

ਨਵੀਂ ਦਿੱਲੀ ,18 ਮਈ (ਪੰਜਾਬੀ ਟਾਈਮਜ਼ ਬਿਊਰੋ ) : ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਅੱਜ ਕਿਹਾ ਕਿ ਕਸ਼ਮੀਰ ਮਸਲਾ ਇੱਕ ‘ਸਿਆਸੀ ਮਿੱਥ’ ਹੈ ਜਿਸ ਨੂੰ ਕਾਂਗਰਸ, ਨੈਸ਼ਨਲ ਕਾਨਫਰੰਸ ਅਤੇ ਇਨ੍ਹਾਂ ਵਰਗੇ ਹੋਰ ਸਿਆਸੀ ਸਮੂਹਾਂ ਨੇ ਪੈਦਾ ਕੀਤਾ ਹੈ ਤੇ ਇਨ੍ਹਾਂ ਦੇ ਹਿੱਤ ਇਸ ਖੇਤਰ ਦੀਆਂ ਵੋਟਾਂ ਨਾਲ ਜੁੜੇ ਹੋਏ ਹਨ। ਜੰਮੂ ਕਸ਼ਮੀਰ ਭਾਰਤੀ ਸੰਘ ਦੇ ਕਿਸੇ ਵੀ ਹੋਰ ਦੂਜੇ ਸੂਬੇ ਦੀ ਤਰ੍ਹਾਂ ਹੀ ਹੈ।
ਉਨ੍ਹਾਂ ਕਿਹਾ, ‘ਕਸ਼ਮੀਰ ਮਸਲੇ ਵਰਗਾ ਕੋਈ ਵੀ ਮੁੱਦਾ ਨਹੀਂ ਹੈ ਅਤੇ ਇਸ ਮੁੱਦੇ ਨੂੰ ਪੈਦਾ ਕਰਨ ਵਾਲੇ ਸਿਆਸੀ ਆਗੂਆਂ ਦੇ ਆਪੋ-ਆਪਣੇ ਸਵਾਰਥ ਹਨ। ਕਸ਼ਮੀਰ ਦਾ ਸਿਆਸੀ ਮੁੱਦਾ ਕਾਂਗਰਸ, ਨੈਸ਼ਨਲ ਕਾਨਫਰੰਸ ਅਤੇ ਇਨ੍ਹਾਂ ਵਰਗੀਆਂ ਹੋਰ ਸਿਆਸੀ ਪਾਰਟੀਆਂ ਦੀ ਉਪਜ ਹੈ।’

ਕਾਂਗਰਸ ਨੇ ਲਵਾਸਾ ਵੱਲੋਂ ਉਠਾਏ ਮਾਮਲਿਆਂ ਦੀ ਜਾਂਚ ਮੰਗੀ

ਨਵੀਂ ਦਿੱਲੀ ,18 ਮਈ (ਪੰਜਾਬੀ ਟਾਈਮਜ਼ ਬਿਊਰੋ ) : ਕਾਂਗਰਸ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਦਾ ਚੋਣ ਕਮਿਸ਼ਨ ਉੱਤੇ ਦਬਾਅ ਹੈ। ਚੋਣ ਕਮਿਸ਼ਨਰ ਅਸ਼ੋਕ ਲਵਾਸਾ ਵੱਲੋਂ ਲਾਏ ਦੋਸ਼ਾਂ ਦੀ ਜਾਂਚ ਹੋਣੀ ਚਾਹੀਦੀ ਹੈ। ਕਾਂਗਰਸ ਨੇ ਕਿਹਾ ਸੰਸਥਾਵਾਂ ਦੀ ਮਾਣ ਮਰਿਆਦਾ ਨੂੰ

ਲਖਨਊ ’ਚ ਅਖਿਲੇਸ਼ ਅਤੇ ਮਾਇਆਵਤੀ ਨੂੰ ਮਿਲੇ ਨਾਇਡੂ

ਲਖਨਊ ,18 ਮਈ (ਪੰਜਾਬੀ ਟਾਈਮਜ਼ ਬਿਊਰੋ ) : : ਤੇਲਗੂ ਦੇਸਮ ਪਾਰਟੀ ਦੇ ਮੁਖੀ ਐਨ ਚੰਦਰਬਾਬੂ ਨਾਇਡੂ ਨੇ ਸ਼ਨਿਚਰਵਾਰ ਸ਼ਾਮ ਨੂੰ ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਅਤੇ ਬਸਪਾ ਸੁਪਰੀਮੋ ਮਾਇਆਵਤੀ ਨਾਲ ਮੁਲਾਕਾਤ ਕੀਤੀ।

ਚੰਡੀਗੜ੍ਹ, ਬੰਗਾਲ ਤੇ ਯੂਪੀ ’ਚ ਵੀ ਪੈਣਗੀਆਂ ਵੋਟਾਂ

ਨਵੀਂ ਦਿੱਲੀ ,18 ਮਈ (ਪੰਜਾਬੀ ਟਾਈਮਜ਼ ਬਿਊਰੋ ) : ਲੋਕ ਸਭਾ ਚੋਣਾਂ ਦੇ ਸੱਤਵੇਂ ਅਤੇ ਆਖਰੀ ਗੇੜ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਲਕੇ ਵਾਰਾਨਸੀ ਸਮੇਤ 59 ਸੀਟਾਂ ’ਤੇ ਐਤਵਾਰ ਨੂੰ ਵੋਟਾਂ ਪੈਣਗੀਆਂ। ਦੇਸ਼ ’ਚ ਵੋਟਾਂ ਪੈਣ ਦਾ ਅਮਲ ਕੱਲ ਮੁਕੰਮਲ ਹੋਣ ਮਗਰੋਂ 23 ਮਈ ਨੂੰ ਉਨ੍ਹਾਂ ਦੀ ਗਿਣਤੀ ਕੀਤੀ ਜਾਵੇਗੀ ਅਤੇ ਨਤੀਜੇ ਆਉਣਗੇ। ਪੱਛਮੀ ਬੰਗਾਲ ਦੀਆਂ 9 ਸੀਟਾਂ ’ਤੇ ਵੀ ਵੋਟਿੰਗ ਹੋਣੀ ਹੈ ਜਿਥੇ ਭਾਜਪਾ ਅਤੇ ਹੁਕਮਰਾਨ ਤ੍ਰਿਣਮੂਲ ਕਾਂਗਰਸ ’ਚ ਤਿੱਖੇ ਮੁਕਾਬਲੇ ਦੇ ਆਸਾਰ ਹਨ। ਪਿਛਲੇ ਦਿਨਾਂ ’ਚ ਦੋਵੇਂ ਪਾਰਟੀਆਂ ਦੇ ਵਰਕਰਾਂ ’ਚ ਟਕਰਾਅ ਕਾਰਨ ਉਥੇ ਮਾਹੌਲ ਗਰਮ ਹੈ ਜਿਸ ਕਾਰਨ ਚੋਣ ਕਮਿਸ਼ਨ ਨੇ ਮਿੱਥੇ ਸਮੇਂ ਤੋਂ ਕਰੀਬ 20 ਘੰਟੇ ਪਹਿਲਾਂ ਪ੍ਰਚਾਰ ਬੰਦ ਕਰ ਦਿੱਤਾ ਸੀ

ਚੋਣ ਕਮਿਸ਼ਨ ਬੰਗਾਲ ਵਿੱਚ ਸ਼ਾਂਤਮਈ ਅਤੇ ਨਿਰਪੱਖ ਚੋਣਾਂ ਯਕੀਨੀ ਬਣਾਏ: ਮਮਤਾ

ਕੋਲਕਾਤਾ ,18 ਮਈ (ਪੰਜਾਬੀ ਟਾਈਮਜ਼ ਬਿਊਰੋ ) : : ਤ੍ਰਿਣਮੂਲ ਕਾਂਗਰਸ ਦੀ ਮੁਖੀ ਅਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਭਾਜਪਾ ਦੇ ਦਖ਼ਲ ਤੋਂ ਬਿਨਾਂ ਪੱਛਮੀ ਬੰਗਾਲ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਯਕੀਨੀ ਬਣਾਈਆਂ ਜਾਣ।

ਮੋਦੀ ਨੇ ਪੱਤਰਕਾਰਾਂ ਦੇ ਸਵਾਲਾਂ ਤੋਂ ਵੱਟਿਆ ਟਾਲਾ

ਨਵੀਂ ਦਿੱਲੀ ,17 ਮਈ (ਪੰਜਾਬੀ ਟਾਈਮਜ਼ ਬਿਊਰੋ ) : 2014 ਵਿੱਚ ਸੱਤਾ ’ਚ ਆਉਣ ਤੋਂ ਬਾਅਦ ਪਹਿਲੀ ਵਾਰ ਪ੍ਰੈੱਸ ਕਾਨਫਰੰਸ ਵਿੱਚ ਦਿਖਾਈ ਦਿੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੰਬੋਧਨ ਕਰਦਿਆਂ ਦਾਅਵਾ ਕੀਤਾ ਕਿ ਚੋਣਾਂ ਤੋਂ ਬਾਅਦ ਭਾਜਪਾ ਆਪਣੇ ਬਲਬੂਤੇ ਪੂਰਨ ਬਹੁਮੱਤ ਦੇ ਨਾਲ ਸਰਕਾਰ ਬਣਾਏਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਪਾਰਟੀ ਅਨੁਸ਼ਾਸਨ ਤਹਿਤ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇਣ ਤੋਂ ਟਾਲਾ ਵੱਟ ਲਿਆ। ਉਨ੍ਹਾਂ ਨੇ ਇਹ ਗੱਲ ਵੀ ਜ਼ੋਰ ਨਾਲ ਆਖੀ ਕਿ ਇਹ ਪਹਿਲੀ ਵਾਰ ਹੋਣ ਜਾ ਰਿਹਾ ਹੈ ਕਿ ਜਦੋਂ ਪੂਰਨ ਬਹੁਮੱਤ ਵਾਲੀ ਸਰਕਾਰ ਪੰਜ ਸਾਲ ਪੂਰੇ ਕਰਨ ਬਾਅਦ ਦੋਬਾਰਾ ਜਿੱਤ ਕੇ ਆਵੇਗੀ।

ਪਹਿਲੀ ਪ੍ਰੈੱਸ ਕਾਨਫਰੰਸ ਕਰਨ ’ਤੇ ਮੋਦੀ ਨੂੰ ਵਧਾਈ ਦੇ ਕੇ ਰਾਹੁਲ ਨੇ ਕੱਸਿਆ ਤਨਜ਼

ਨਵੀਂ ਦਿੱਲੀ ,17 ਮਈ (ਪੰਜਾਬੀ ਟਾਈਮਜ਼ ਬਿਊਰੋ ) :  ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪਹਿਲੀ ਵਾਰ ਪ੍ਰੈੱਸ ਕਾਨਫਰੰਸ ਕਰਨ ਉੱਤੇ ਵਿਅੰਗ ਕਰਦਿਆਂ ਮੋਦੀ ਨੂੰ ਵਧਾਈ ਦਿੱਤੀ। ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਨਾ ਦੇਣ ਉੱਤੇ ਤਿੱਖਾ ਵਿਅੰਗ ਕੀਤਾ। ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ, ‘ ਮੋਦੀ ਜੀ ਵਧਾਈ ਹੋਵੇ। ਪਹਿਲੀ ਵਾਰ ਪ੍ਰੈੱਸ ਕਾਨਫੰਰਸ ਵਿੱਚ ਦਿਖਾਈ ਦੇ ਰਹੇ ਹੋ ਤੇ ਚਲੋ ਖੈਰ ਅਧੂਰਾ ਹੀ ਸਹੀ ਪਰ ਪਹਿਲੀ

ਗੋਡਸੇ ਨੂੰ ‘ਦੇਸ਼ਭਗਤ’ ਆਖਣ ਲਈ ਪ੍ਰੱਗਿਆ ਨੂੰ ਮੁਆਫ਼ ਨਹੀਂ ਕਰਾਂਗਾ: ਮੋਦੀ

ਖਰਗੌਨ ,17 ਮਈ (ਪੰਜਾਬੀ ਟਾਈਮਜ਼ ਬਿਊਰੋ ) : ਭਾਜਪਾ ਉਮੀਦਵਾਰ ਪ੍ਰੱਗਿਆ ਸਿੰਘ ਠਾਕੁਰ ਵੱਲੋਂ ਮਹਾਤਮਾ ਗਾਂਧੀ ਦੇ ਹਤਿਆਰੇ ਨੱਥੂਰਾਮ ਗੋਡਸੇ ਨੂੰ ਸੱਚਾ ਦੇਸ਼ਭਗਤ ਆਖੇ ਜਾਣ ’ਤੇ ਸਿਆਸਤ ਭਖਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਪ੍ਰੱਗਿਆ ਦੀ ਆਲੋਚਨਾ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਮਹਾਤਮਾ ਗਾਂਧੀ ਦਾ ਅਪਮਾਨ ਕਰਨ ਲਈ ਪ੍ਰੱਗਿਆ ਠਾਕੁਰ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ। ਇਥੇ ਆਖਰੀ ਚੋਣ ਰੈਲੀ ਦੌਰਾਨ ਟੀਵੀ ਚੈਨਲ ਨੂੰ ਇੰਟਰਵਿਊ ਦੌਰਾਨ ਸ੍ਰੀ ਮੋਦੀ ਨੇ ਕਿਹਾ,‘‘ਗਾਂਧੀ ਜਾਂ ਗੋਡਸੇ ਬਾਰੇ ਜਿਹੜੇ ਬਿਆਨ ਆ ਰਹੇ ਹਨ, ਉਹ ਮਾੜੇ ਹਨ ਅਤੇ ਨਫ਼ਰਤ ਕਰਨ ਦੇ ਬਰਾਬਰ ਹਨ। ਸੱਭਿਅਕ ਸਮਾਜ ’ਚ ਅਜਿਹੀ ਭਾਸ਼ਾ ਜਾਇਜ਼ ਨਹੀਂ ਹੈ। ਅਜਿਹੀ ਸੋਚ ਕੰਮ ਨਹੀਂ ਕਰੇਗੀ। ਇਸ ਲਈ ਜਿਹੜੇ ਅਜਿਹਾ ਕੁਝ ਮਾੜਾ ਬੋਲ ਰਹੇ ਹਨ, ਉਨ੍ਹਾਂ ਨੂੰ ਸੌ ਵਾਰ ਸੋਚਣਾ ਪਏਗਾ। ਉਂਜ ਉਸ ਨੇ ਮੁਆਫ਼ੀ ਮੰਗ ਲਈ ਹੈ ਪਰ ਮੈਂ ਉਸ ਨੂੰ ਦਿਲੋਂ ਮੁਆਫ਼ ਨਹੀਂ ਕਰ ਸਕਾਂਗਾ।’’

ਪ੍ਰਿਯੰਕਾ ਗਾਂਧੀ ਸਿੱਖਾਂ ਦੇ ਕਾਤਲ ਬਾਰੇ ਪੱਖ ਸਪੱਸ਼ਟ ਕਰੇ: ਭਾਜਪਾ

ਨਵੀਂ ਦਿੱਲੀ ,17 ਮਈ (ਪੰਜਾਬੀ ਟਾਈਮਜ਼ ਬਿਊਰੋ ) : ਦਿੱਲੀ ਭਾਜਪਾ ਦੇ ਆਗੂ ਤਜਿੰਦਰ ਪਾਲ ਬੱਗਾ ਨੇ ਅੱਜ ਮਹਾਤਮਾ ਗਾਂਧੀ ਦੀ ਹੱਤਿਆ ਤੇ 1984 ਦੇ ਸਿੱਖ ਕਤਲੇਆਮ ਵਿਚਾਲੇ ਤੁਲਨਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਕਿਹਾ ਕਿ ਦੋਵਾਂ ਘਟਨਾਵਾਂ ’ਚ ਸ਼ਾਮਲ ਵਿਅਕਤੀ ਦੇਸ਼ ਭਗਤ ਨਹੀਂ ਸੀ। ਬੱਗਾ ਨੇ ਨਾਲ ਹੀ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਕਿਹਾ ਕਿ ਉਹ ਸਿੱਖਾਂ ਦੇ ਕਾਤਲ ਪ੍ਰਤੀ ਆਪਣਾ ਪੱਖ ਸਪੱਸ਼ਟ ਕਰਨ।
ਬੱਗਾ ਪ੍ਰਿਯੰਕਾ ਗਾਂਧੀ ਦੇ ਉਸ ਟਵੀਟ ’ਤੇ ਪ੍ਰਤੀਕਿਰਿਆ ਜ਼ਾਹਿਰ ਕਰ ਰਹੇ ਸੀ ਜਿਸ ’ਚ ਉਨ੍ਹਾਂ ਭੋਪਾਲ ਤੋਂ ਭਾਜਪਾ ਉਮੀਦਵਾਰ ਪ੍ਰੱਗਿਆ ਸਿੰਘ ਠਾਕੁਰ ਦੇ ਨੱਥੂ ਰਾਮ ਗੋਡਸੇ ਨੂੰ ‘ਦੇਸ਼ ਭਗਤ’ ਦੱਸਣ ਵਾਲੇ ਬਿਆਨ ਲਈ ਭਾਜਪਾ ਨੂੰ ਆਪਣਾ ਪੱਖ ਸਪੱਸ਼ਟ ਕਰਨ ਦੀ ਚੁਣੌਤੀ ਦਿੱਤੀ ਸੀ।

ਵੱਖਵਾਦੀਆਂ ਦੀ ਹੜਤਾਲ ਕਾਰਨ ਕਸ਼ਮੀਰ ’ਚ ਜਨ-ਜੀਵਨ ਪ੍ਰਭਾਵਿਤ

ਸ੍ਰੀਨਗਰ ,17 ਮਈ (ਪੰਜਾਬੀ ਟਾਈਮਜ਼ ਬਿਊਰੋ ) : ਪੁਲਵਾਮਾ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਅਤੇ ਦਹਿਸ਼ਤਗਰਦਾਂ ਵਿਚਕਾਰ ਮੁਕਾਬਲੇ ਦੌਰਾਨ ਆਮ ਨਾਗਰਿਕ ਦੀ ਮੌਤ ਦੇ ਵਿਰੋਧ ’ਚ ਵੱਖਵਾਦੀਆਂ ਵੱਲੋਂ ਦਿੱਤੇ ਹੜਤਾਲ ਦੇ ਸੱਦੇ ਕਾਰਨ ਸ਼ੁੱਕਰਵਾਰ ਨੂੰ ਕਸ਼ਮੀਰ ’ਚ ਜਨਜੀਵਨ ਪ੍ਰਭਾਵਿਤ ਹੋਇਆ। ਅਧਿਕਾਰੀਆਂ ਨੇ ਕਿਹਾ ਕਿ ਸ੍ਰੀਨਗਰ ’ਚ ਜ਼ਿਆਦਾਤਰ ਦੁਕਾਨਾਂ, ਪੈਟਰੋਲ ਪੰਪ ਅਤੇ ਹੋਰ ਕਾਰੋਬਾਰੀ ਅਦਾਰੇ ਬੰਦ ਰਹੇ। ਆਵਾਜਾਈ ਦੇ ਸਰਕਾਰੀ ਸਾਧਨ ਸੜਕਾਂ ’ਤੇ ਨਹੀਂ ਉਤਰੇ ਪਰ ਸ਼ਹਿਰ ਦੇ ਕੁਝ ਇਲਾਕਿਆਂ ’ਚ

ਅਸ਼ੋਕ ਲਵਾਸਾ ਵੱਲੋਂ ਚੋਣ ਕਮਿਸ਼ਨ ਦੀ ਕਾਰਵਾਈ ’ਚ ਹਿੱਸਾ ਨਾ ਲੈਣ ਦਾ ਫ਼ੈਸਲਾ

ਨਵੀਂ ਦਿੱਲੀ ,17 ਮਈ (ਪੰਜਾਬੀ ਟਾਈਮਜ਼ ਬਿਊਰੋ ) : ਲੋਕ ਸਭਾ ਚੋਣਾਂ ਲਈ ਵੋਟਾਂ ਦੇ ਸੱਤਵੇਂ ਤੇ ਆਖਰੀ ਗੇੜ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ ਆਦਰਸ਼ ਚੋਣ ਜ਼ਾਬਤੇ (ਐੱਮਸੀਸੀ) ਨੂੰ ਲਾਗੂ ਕਰਨ ਦੇ ਮਾਮਲੇ ’ਚ ਦੋਫਾੜ ਦਿਖਾਈ ਦੇ ਰਿਹਾ ਹੈ ਕਿਉਂਕਿ ਚੋਣ ਕਮਿਸ਼ਨਰ ਅਸ਼ੋਕ ਲਵਾਸਾ ਨੇ ਕਮਿਸ਼ਨ ਦੀ ਕਾਰਵਾਈ ’ਚ ਸ਼ਾਮਲ ਨਾ ਹੋਣ ਦਾ ਫ਼ੈਸਲਾ ਕੀਤਾ ਹੈ।

ਯੋਗੀ ਸਰਕਾਰ ਤੋਰ ਕੇ ਹੀ ਦਮ ਲਵਾਂਗੇ: ਮਾਇਆਵਤੀ

ਮਿਰਜ਼ਾਪੁਰ/ਚੰਦੋਲੀ (ਯੂਪੀ) ,17 ਮਈ (ਪੰਜਾਬੀ ਟਾਈਮਜ਼ ਬਿਊਰੋ ) : ਬਸਪਾ ਮੁਖੀ ਮਾਇਆਵਤੀ ਨੇ ਅੱਜ ਕਿਹਾ ਕਿ ਸਪਾ ਤੇ ਰਾਸ਼ਟਰੀ ਲੋਕ ਦਲ ਨਾਲ ਉਨ੍ਹਾਂ ਦਾ ਮਹਾਂਗੱਠਜੋੜ ਵਿਚਾਰਾਂ ਦੀ ਸਾਂਝ ਹੈ ਅਤੇ ਇਹ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਤੋਂ ਇਲਾਵਾ ਉੱਤਰ ਪ੍ਰਦੇਸ਼ ਦੀ ਯੋਗੀ ਆਦਿੱਤਿਆਨਾਥ ਸਰਕਾਰ ਨੂੰ ਵੀ ਸੱਤਾ ਤੋਂ ਬਾਹਰ ਕਰਨ ਤੱਕ ਚੁੱਪ ਨਹੀਂ ਬੈਠੇਗਾ।

ਸ਼ਾਰਦਾ ਘੁਟਾਲਾ: ਰਾਜੀਵ ਕੁਮਾਰ ਨੂੰ ਗ੍ਰਿਫ਼ਤਾਰੀ ਤੋਂ ਦਿੱਤੀ ਛੋਟ ਵਾਪਸ ਲਈ

ਨਵੀਂ ਦਿੱਲੀ ,17 ਮਈ (ਪੰਜਾਬੀ ਟਾਈਮਜ਼ ਬਿਊਰੋ ) : ਸੁਪਰੀਮ ਕੋਰਟ ਨੇ ਸ਼ਾਰਦਾ ਚਿੱਟ ਫ਼ੰਡ ਘੁਟਾਲਾ ਮਾਮਲੇ ਵਿੱਚ ਕੋਲਕਾਤਾ ਦੇ ਸਾਬਕਾ ਪੁਲੀਸ ਕਮਿਸ਼ਨਰ ਰਾਜੀਵ ਕੁਮਾਰ ਨੂੰ ਗ੍ਰਿਫ਼ਤਾਰੀ ਤੋਂ ਪਹਿਲਾਂ ਸੱਤ ਦਿਨ ਦਾ ਅਗਾਊਂ ਨੋਟਿਸ ਦੇਣ ਸਬੰਧੀ ਛੋਟ ਅੱਜ ਵਾਪਸ ਲੈ ਲਈ। ਉਂਜ ਸਿਖਰਲੀ ਅਦਾਲਤ ਨੇ ਕਿਹਾ 5 ਫਰਵਰੀ ਨੂੰ ਕੀਤੇ ਹੁਕਮਾਂ ਤਹਿਤ ਦਿੱਤੀ ਇਹ ਛੋਟ ਅੱਜ ਤੋਂ ਸੱਤ ਦਿਨ ਤਕ ਅਮਲ ਵਿੱਚ ਰਹੇਗੀ ਤਾਂ ਕਿ ਉਹ ਰਾਹਤ ਲਈ ਸਮਰੱਥ ਅਦਾਲਤ ਤਕ ਰਸਾਈ ਕਰ ਸਕੇ।

ਮੋਦੀ ਲੀਡਰ ਨਹੀਂ, ਐਕਟਰ: ਪ੍ਰਿਯੰਕਾ

ਮਿਰਜ਼ਾਪੁਰ/ ,17 ਮਈ (ਪੰਜਾਬੀ ਟਾਈਮਜ਼ ਬਿਊਰੋ ) : ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਇੱਥੇ ਰੋਡ ਸ਼ੋਅ ਦੌਰਾਨ ਕਿਹਾ ਕਿ ਨਰਿੰਦਰ ਮੋਦੀ ਇੱਕ ਐਕਟਰ ਹਨ ਤੇ ਉਨ੍ਹਾਂ ਦੀ ਥਾਂ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਅਮਿਤਾਭ ਬੱਚਨ ਜ਼ਿਆਦਾ ਵਧੀਆ ਹਨ।

ਚੋਣ ਕਮਿਸ਼ਨ ਦਾ ਫੈਸਲਾ ਨਿਆਂ ਦੇ ਖ਼ਿਲਾਫ਼’

ਨਵੀਂ ਦਿੱਲੀ ,16 ਮਈ (ਪੰਜਾਬੀ ਟਾਈਮਜ਼ ਬਿਊਰੋ ) : ਵਿਰੋਧੀ ਪਾਰਟੀਆਂ ਨੇ ਪੱਛਮੀ ਬੰਗਾਲ ਵਿੱਚ ਲੋਕ ਸਭਾ ਚੋਣਾਂ ਲਈ ਪ੍ਰਚਾਰ ਦੇ ਸਮੇਂ ’ਚ ਕਟੌਤੀ ਦੇ ਚੋਣ ਕਮਿਸ਼ਨ ਦੇ ਫ਼ੈਸਲੇ ਨੂੰ ਨਿਆਂ ਦੇ ਖ਼ਿਲਾਫ਼ ਦੱਸਦਿਆਂ ਕਮਿਸ਼ਨ ਤੋਂ ਚੋਣ ਪ੍ਰਚਾਰ ਦੇ ਸਮੇਂ ਵਿੱਚ ਅੱਧੇ ਦਿਨ ਦੀ ਛੋਟ ਦਿੱਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀ ਗ਼ਲਤੀ ਦਾ ਖਮਿਆਜ਼ਾ ਐਨਡੀਏ ਤੋਂ ਬਾਹਰਲੀਆਂ ਪਾਰਟੀਆਂ ਸਿਰ ਮੜਿਆ ਜਾ ਰਿਹੈ। ਆਗੂਆਂ ਨੇ ਕਿਹਾ ਕਿ ਉਨ੍ਹਾਂ ਕੋਲ ਇਸ ਫੈਸਲੇ ਖ਼ਿਲਾਫ਼ ਅਦਾਲਤ ਤੱਕ ਰਸਾਈ ਸਮੇਤ ਹੋਰ ਬਦਲ ਮੌਜੂਦ ਹਨ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0075881866
Copyright © 2019, Panjabi Times. All rights reserved. Website Designed by Mozart Infotech