ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਰਾਸ਼ਟਰੀ

ਚਾਹਵਾਲੇ’ ਦੀ ਦਲੇਰੀ ਨੇ ਗਾਂਧੀ ਪਰਿਵਾਰ ਅਦਾਲਤੀ ਦਰਾਂ ’ਤੇ ਲਿਆਂਦਾ: ਮੋਦੀ

December 06, 2018 12:04 AM

ਸੁਮੇਰਪੁਰ/ਦੌਸਾ(ਰਾਜਸਥਾਨ), 5 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੈਸ਼ਨਲ ਹੈਰਾਲਡ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਹਵਾਲਾ ਦਿੰਦਿਆਂ ਕਿਹਾ ਕਿ ‘ਇਕ ਚਾਹ ਵਾਲੇ’ ਵੱਲੋਂ ਵਿਖਾਈ ਹਿੰਮਤ ਨਾਲ ਇਸ ਮਾਮਲੇ ਵਿੱਚ ਸਰਕਾਰ ਦੀ ਸਿਖਰਲੀ ਅਦਾਲਤ ਵਿੱਚ ਜਿੱਤ ਹੋਈ ਹੈ। ਚੋਣ ਪ੍ਰਚਾਰ ਦੇ ਆਖਰੀ ਦਿਨ ਆਖਰੀ ਹੰਭਲੇ ਤਹਿਤ ਇਥੇ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਇਸ ਨੂੰ ‘ਇਮਾਨਦਾਰੀ ਦੀ ਜਿੱਤ’ ਕਰਾਰ ਦਿੱਤਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ‘ਇਕ ਚਾਹਵਾਲੇ’ ਵੱਲੋਂ ਵਿਖਾਈ ਦਲੇਰੀ ਹੀ ਗਾਂਧੀ ਪਰਿਵਾਰ ਨੂੰ ਅਦਾਲਤੀ ਦਰਾਂ ਤਕ ਲੈ ਗਈ। ਉਨ੍ਹਾਂ ਕਿਹਾ ਕਿ ਗਾਂਧੀ ਪਰਿਵਾਰ ਪਿਛਲੀ ਚਾਰ ਪੀੜ੍ਹੀਆਂ ਤੋਂ ਸੱਤਾ ਦਾ ਆਨੰਦ ਮਾਣਦਾ ਆਇਆ ਹੈ। ਉਨ੍ਹਾਂ ਕਿਹਾ ਕਿ ‘ਨਾਮਦਾਰਾਂ’ ਦੀਆਂ ਚਾਰ ਪੀੜ੍ਹੀਆਂ ਨੇ ਦੌਸਾ ਵਿੱਚ ਕਬਾਇਲੀ ਭਾਈਚਾਰੇ ਲਈ ਕੋਈ ਸਰੋਕਾਰ ਨਹੀਂ ਵਿਖਾਇਆ।
ਇਸੇ ਦੌਰਾਨ ਜੈਪੁਰ ’ਚ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਕਾਂਗਰਸ ਨੂੰ ਚੁਣੌਤੀ ਦਿੰਦਿਆਂ ਅਗਸਤਾ ਵੈਸਟਲੈਂਡ ਹੈਲੀਕੌਪਟਰ ਕਰਾਰ ਮਾਮਲੇ ਵਿੱਚ ਕਥਿਤ ਦਲਾਲ ਕ੍ਰਿਸ਼ਚੀਅਨ ਮਿਸ਼ੇਲ ਦੀ ਭਾਰਤ ਨੂੰ ਸਪੁਰਦਗੀ ਸਬੰਧੀ ਆਪਣਾ ਸਟੈਂਡ ਸਪਸ਼ਟ ਕਰਨ ਲਈ ਕਿਹਾ ਹੈ। ਮਿਸ਼ੇਲ ਨੂੰ ਬੀਤੀ ਰਾਤ ਸਾਊਦੀ ਅਰਬ ਤੋਂ ਭਾਰਤ ਲਿਆਂਦਾ ਗਿਆ ਸੀ। ਇਸ ਦੌਰਾਨ ਸ੍ਰੀ ਸ਼ਾਹ ਨੇ ਅੱਜ ਅਜਮੇਰ ਵਿੱਚ ਰੋਡ ਸ਼ੋਅ ਵੀ ਕੀਤਾ। ਸ੍ਰੀ ਸ਼ਾਹ ਨੇ ਕਿਹਾ ਕਿ ਭਾਜਪਾ ਨੇ ਰਾਜਸਥਾਨ ਨੂੰ ‘ਬਿਮਾਰ ਰਾਜ’ ਤੋਂ ਵਿਕਸਤ ਰਾਜ ਵਿੱਚ ਤਬਦੀਲ ਕੀਤਾ ਹੈ ਤੇ ਰਾਜ ਨੂੰ ਖੁ਼ਸ਼ਹਾਲ ਬਣਾਉਣ ਦਾ ਸਿਹਰਾ ਭਾਜਪਾ ਸਿਰ ਬਝਣਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਪੂਰੇ ਬਹੁਮਤ ਨਾਲ ਰਾਜਸਥਾਨ ਵਿੱਚ ਮੁੜ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਬੁਲੰਦਸ਼ਹਿਰ ਹਿੰਸਾ ਨੂੰ ਸਿਆਸੀ ਰੰਗਤ ਦੇਣਾ ਧੱਕਾ ਹੈ। ਉਨ੍ਹਾਂ ਕਿਹਾ ਕਿ ਸਿੱਟ ਦੀ ਰਿਪੋਰਟ ਤੋਂ ਸਭ ਕੁਝ ਸਾਫ਼ ਹੋ ਜਾਵੇਗਾ।
ਇਥੇ ਰਾਜਸਥਾਨ ਵਿੱਚ ਚੋਣ ਪ੍ਰਚਾਰ ਦੇ ਆਖਰੀ ਦਿਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਿਹਾ, ‘ਮੈਂ ਜਾਣਨਾ ਚਾਹੁੰਦਾ ਹਾਂ ਕਿ ਕੀ ਕਿਸੇ ਦਲਾਲ ਨੂੰ ਗ੍ਰਿਫ਼ਤਾਰ ਕੀਤਾ ਜਾਣਾ ਚਾਹੀਦਾ ਹੈ ਜਾਂ ਨਹੀਂ? ਵਿਰੋਧੀ ਧਿਰ ਕੀ ਚਾਹੁੰਦੀ ਹੈ? ਕੀ ਇਹ ਉਸ (ਮਿਸ਼ੇਲ) ਨੂੰ ਬਚਾਉਣਾ ਚਾਹੁੰਦੀ ਹੈ।’ ਸ੍ਰੀ ਸ਼ਾਹ ਨੇ ਇਹ ਟਿੱਪਣੀਆਂ ਵਿਰੋਧੀ ਧਿਰ ਵੱਲੋਂ ਲਾਏ ਉਨ੍ਹਾਂ ਦੋਸ਼ਾਂ ਦੇ ਸਬੰਧ ਵਿੱਚ ਕੀਤੀ ਹੈ, ਜਿਸ ਵਿਚ ਕਿਹਾ ਗਿਆ ਸੀ ਕਿ ਮਿਸ਼ੇਲ ਦੀ ਗ੍ਰਿਫ਼ਤਾਰੀ ਹੋਰਨਾਂ ਮੁੱਦਿਆਂ ਤੋਂ ਧਿਆਨ ਲਾਂਭੇ ਕਰਨ ਦੇ ਯਤਨ ਵਜੋਂ ਕੀਤੀ ਗਈ ਹੈ। ਕਾਂਗਰਸ ਆਗੂ ਨਵਜੋਤ ਸਿੱਧੂ ਦੀ ਚੋਣ ਰੈਲੀ ਵਿੱਚ ‘ਪਾਕਿਸਤਾਨ ਜ਼ਿੰਦਾਬਾਦ’ ਦੇ ਨਾਅਰੇ ਲੱਗਣ ਦੀਆਂ ਰਿਪੋਰਟਾਂ ਬਾਰੇ ਸ੍ਰੀ ਸ਼ਾਹ ਨੇ ਕਿਹਾ ਕਿ ਕਾਂਗਰਸ ਨੂੰ ਇਸ ਬਾਰੇ ਆਪਣਾ ਪੱਖ ਸਾਫ਼ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ, ‘ਕਾਂਗਰਸ ਪਾਰਟੀ ਪਹਿਲਾਂ ਇਹ ਸਪਸ਼ਟ ਕਰੇ ਕਿ ਕੀ ਨਵਜੋਤ ਸਿੱਧੂ, ਜਿਨ੍ਹਾਂ ਪਾਕਿਸਤਾਨ ਫੇਰੀ ਦੌਰਾਨ ਪਾਕਿ ਥਲ ਸੈਨਾ ਦੇ ਮੁਖੀ ਨੂੰ ਜੱਫੀ ਪਾਈ ਸੀ, ਉਥੇ ਰਾਹੁਲ ਗਾਂਧੀ ਦੀਆਂ ਹਦਾਇਤਾਂ ’ਤੇ ਗਏ ਸਨ ਜਾਂ ਨਹੀਂ।’ ਉਨ੍ਹਾਂ ਕਿਹਾ ਕਿ ਰਾਜਸਥਾਨ ਵਿੱਚ ਕਾਂਗਰਸ ਪਾਰਟੀ ਅਜੇ ਤਕ ਆਪਣੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਸਪਸ਼ਟ ਨਹੀਂ ਕਰ ਸਕੀ ਤੇ ਪਾਰਟੀ ਵੱਲੋਂ ਵੱਖ ਵੱਖ ਜ਼ਿਲ੍ਹਿਆਂ ’ਚ ਵੱਖੋ ਵੱਖਰੇ ਚਿਹਰਿਆਂ ਨੂੰ ਮੁੱਖ ਮੰਤਰੀ ਉਮੀਦਵਾਰ ਵਜੋਂ ਪੇਸ਼ ਕੀਤਾ ਜਾ ਰਿਹਾ ਹੈ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਰਾਸ਼ਟਰੀ ਵਿੱਚ ਹੋਰ
ਫ਼ੈਸਲੇ ਨਾਲ ਥੋੜ੍ਹੀ ਰਾਹਤ, ਪਰ ਜੰਗ ਜਾਰੀ ਰੱਖਣਗੇ ਦੰਗਾ ਪੀੜਤ

ਨਵੀਂ ਦਿੱਲੀ, 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਦਿੱਲੀ ਹਾਈ ਕੋਰਟ ਵੱਲੋਂ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ’84 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇਕ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਨੂੰ ਦੰਗਾ ਪੀੜਤਾਂ ਨੇ ਆਰਜ਼ੀ ਰਾਹਤ ਦੱਸਿਆ ਹੈ। ਪੀੜਤਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਫੈਸਲੇ ਨਾਲ ਥੋੜ੍ਹੀ ਰਾਹਤ ਜ਼ਰੂਰ ਮਿਲੀ ਹੈ, ਪਰ ਉਨ੍ਹਾਂ ਵੱਲੋਂ ਨਿਆਂ ਲਈ ਵਿੱਢੀ ਲੜਾਈ ਜਾਰੀ ਰਹੇਗੀ। ਦੰਗਾ ਪੀੜਤਾਂ ਨੇ ਕਿਹਾ ਕਿ ਉਨ੍ਹਾਂ ਨੂੰ 34 ਸਾਲਾਂ ਦੀ ਲੰਮੀ ਉਡੀਕ ਮਗਰੋਂ ਨਿਆਂ ਮਿਲਿਆ ਹੈ, ਪਰ ਇਸ ਦੌਰਾਨ ਜਿੱਥੇ ਉਨ੍ਹਾਂ ਨੂੰ ਕਈ ਪਾਸਿਓਂ ਧਮਕੀਆਂ ਮਿਲਦੀਆਂ ਰਹੀਆਂ, ਉਥੇ ਉਨ੍ਹਾਂ ’ਤੇ ਲਗਾਤਾਰ ਜ਼ੁਲਮ ਵੀ ਕੀਤੇ ਗਏ।

ਸਿੱਖ ਕਤਲੇਆਮ: ਸੱਜਣ ਕੁਮਾਰ ਨੂੰ ਉਮਰ ਕੈਦ

ਨਵੀਂ ਦਿੱਲੀ, 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਦਿੱਲੀ ਹਾਈ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇਕ ਮਾਮਲੇ ਵਿੱਚ ਸੀਨੀਅਰ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਹੇਠਲੀ ਅਦਾਲਤ ਵੱਲੋਂ ਸੁਣਾਏ ਫੈਸਲੇ ਨੂੰ ਉਲੱਥਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਪਰਾਧਿਕ ਸਾਜ਼ਿਸ਼ ਰਚਣ ਸਮੇਤ ਹੋਰਨਾਂ ਦੋਸ਼ਾਂ ਤਹਿਤ ਸੁਣਾਈ ਇਸ ਸਜ਼ਾ ਤਹਿਤ ਕੁਮਾਰ ਨੂੰ ‘ਆਪਣੀ ਜ਼ਿੰਦਗੀ ਰਹਿਣ’ ਤਕ ਜੇਲ੍ਹ ਵਿੱਚ ਰਹਿਣਾ ਪਏਗਾ। ਦਿੱਲੀ ਹਾਈ ਕੋਰਟ ਦੇ ਬੈਂਚ ਨੇ ਦੰਗਿਆਂ ਨੂੰ

ਕਮਲ ਨਾਥ ਵੱਲੋਂ ਸਹੁੰ ਚੁੱਕਣ ਸਾਰ ਕਿਸਾਨ ਕਰਜ਼ ਮੁਆਫ਼ੀ ਦਾ ਐਲਾਨ

ਭੋਪਾਲ,, 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲ ਨਾਥ ਨੇ ਅੱਜ ਅਹੁਦੇ ਦੀ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਰਾਹੁਲ ਗਾਂਧੀ ਵੱਲੋਂ ਕੀਤੇ ਗਏ ਵਾਅਦੇ ਅਨੁਸਾਰ ਕਿਸਾਨਾਂ ਦਾ ਦੋ ਲੱਖ ਰੁਪਏ ਤੱਕ ਦਾ ਕਰਜ਼ਾ ਮੁਆਫ਼ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਕਾਂਗਰਸ ਦੇ ਐਲਾਨਨਾਮੇ ਤਹਿਤ ਕੁਝ ਹੋਰ ਪਹਿਲਕਦਮੀਆਂ ਵੀ ਕੀਤੀਆਂ ਹਨ। ਇਨ੍ਹਾਂ ’ਚ ਵਿਆਹੁਣ ਯੋਗ ਲੜਕੀਆਂ ਨੂੰ ਸਰਕਾਰ ਵੱਲੋਂ 51 ਹਜ਼ਾਰ ਰੁਪਏ ਦੀ ਵਿੱਤੀ ਮਦਦ ਦੇਣਾ ਅਤੇ ਸੂਬੇ ’ਚ ਨਿਵੇਸ਼ ਲਈ ਸਨਅਤਾਂ ਨੂੰ ਪ੍ਰੇਰਕ ਰਾਸ਼ੀ ਤਾਂ ਹੀ ਦੇਣਾ ਸ਼ਾਮਲ ਹੈ ਜਦੋਂ ਸਬੰਧਤ ਨਿਵੇਸ਼ਕਰਤਾ 70 ਫੀਸਦ ਰੁਜ਼ਗਾਰ ਦੇਣ ਦੀ ਸ਼ਰਤ ਪੂਰੀ ਕਰਨਗੇ। ਨਵੇਂ ਮੁੱਖ ਮੰਤਰੀ ਨੇ ਚਾਰ ‘ਗਾਰਮੈਂਟ ਪਾਰਕ’ ਸਥਾਪਤ ਕਰਨ ਦਾ ਵੀ ਐਲਾਨ ਕੀਤਾ

ਗਹਿਲੋਤ ਨੇ ਰਾਜਸਥਾਨ, ਕਮਲ ਨਾਥ ਨੇ ਮੱਧ ਪ੍ਰਦੇਸ਼ ਤੇ ਬਘੇਲ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ

ਰਾਏਪੁਰ, 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਸੀਨੀਅਰ ਕਾਂਗਰਸ ਆਗੂ ਅਸ਼ੋਕ ਗਹਿਲੋਤ ਨੇ ਅੱਜ ਰਾਜਸਥਾਨ ਦੇ ਮੁੱਖ ਮਤਰੀ ਵਜੋਂ ਜਦਕਿ ਰਾਜਸਥਾਨ ਕਾਂਗਰਸ ਦੇ ਪ੍ਰਧਾਨ ਸਚਿਨ ਪਾਇਲਟ ਨੇ ਸੂਬੇ ਦੇ ਉੱਪ ਮੁੱਖ ਮੰਤਰੀ ਵਜੋਂ ਹਲਫ਼ ਲੈ ਲਿਆ ਹੈ। ਇਸੇ ਤਰ੍ਹਾਂ ਕਾਂਗਰਸ ਆਗੂ ਕਮਲ ਨਾਥ ਨੇ ਮੱਧ ਪ੍ਰਦੇਸ਼ ਕਾਂਗਰਸ ਆਗੂ ਭੁਪੇਸ਼ ਬਘੇਲ ਨੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ।

ਤਿਲਕ ਵਿਹਾਰ ਦੀਆਂ ਵਿਧਵਾਵਾਂ ਨੂੰ 34 ਸਾਲਾਂ ਬਾਅਦ ਆਇਆ ਸੁੱਖ ਦਾ ਸਾਹ

ਨਵੀਂ ਦਿੱਲੀ, 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪਿਛਲੇ 34 ਸਾਲਾਂ ਤੋਂ ਦਿੱਲੀ ਦੀ ਤਿਲਕ ਵਿਹਾਰ ਵਿਡੋ ਕਲੋਨੀ ਗ਼ਮਾਂ ਦਾ ਸਿਰਨਾਵਾਂ ਬਣੀ ਹੋਈ ਸੀ ਪਰ ਸੋਮਵਾਰ ਨੂੰ ਦਿੱਲੀ ਹਾਈ ਕੋਰਟ ਦਾ ਇਕ ਫ਼ੈਸਲਾ ਆਇਆ ਤਾਂ ਇੰਨੇ ਸਾਲਾਂ ’ਚ ਸ਼ਾਇਦ ਪਹਿਲੀ ਵਾਰ ਇਸ ਬਸਤੀ ਵਿਚ ਖੁਸ਼ੀ ਦਾ ਝੋਕਾ ਆ ਗਿਆ। ਦਿੱਲੀ ਵਿਚ ਹੋਏ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਮੁੜ ਵਸੇਬੇ ਲਈ ਇਹ ਕਲੋਨੀ ਕਾਇਮ ਕੀਤੀ ਗਈ ਸੀ। ਪੱਛਮੀ ਦਿੱਲੀ ਦੇ ਤਿਲਕ ਨਗਰ ਦੇ ਨੇੜੇ ਪੈਂਦੀ ਇਸ ਕਲੋਨੀ

ਰਾਫ਼ਾਲ ਸੌਦਾ: ਕਾਂਗਰਸ ਅਤੇ ਭਾਜਪਾ ਨੇ ਮਰਿਆਦਾ ਮਤੇ ਲਿਆਂਦੇ

ਨਵੀਂ ਦਿੱਲੀ, 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਰਾਫ਼ਾਲ ਸੌਦੇ ਦੇ ਮੁੱਦੇ ’ਤੇ ਸੁਪਰੀਮ ਕੋਰਟ ’ਚੋਂ ਕਲੀਨ ਚਿੱਟ ਮਿਲਣ ਮਗਰੋਂ ਕਾਂਗਰਸ ਅਤੇ ਹੁਕਮਰਾਨ ਧਿਰ ਭਾਜਪਾ ਦੀ ਜੰਗ ਲੋਕ ਸਭਾ ’ਚ ਪਹੁੰਚ ਗਈ ਹੈ। ਦੋਵੇਂ ਪਾਰਟੀਆਂ ਨੇ ਸੋਮਵਾਰ ਨੂੰ ਲੋਕ ਸਭਾ ’ਚ ਮਰਿਆਦਾ ਮਤੇ ਪੇਸ਼ ਕੀਤੇ। ਕਾਂਗਰਸ ਪਾਰਟੀ ਵੱਲੋਂ ਰਾਜ ਸਭਾ ’ਚ ਵੀ ਇਸ ਸਬੰਧੀ ਨੋਟਿਸ ਦਿੱਤਾ ਗਿਆ ਹੈ। ਲੋਕ ਸਭਾ ’ਚ ਸਿਫ਼ਰ ਕਾਲ ਦੌਰਾਨ ਲੋਕ ਸਭਾ ਸਪੀਕਰ ਸੁਮਿਤਰਾ ਮਹਾਜਨ ਨੇ ਕਿਹਾ ਕਿ ਉਨ੍ਹਾਂ ਨੂੰ ਮਰਿਆਦਾ ਮਤੇ ਦੇ ਨੋਟਿਸ ਮਿਲੇ ਹਨ ਅਤੇ ਇਹ ਉਨ੍ਹਾਂ ਦੇ ਵਿਚਾਰ ਅਧੀਨ ਹੈ। ਕਾਂਗਰਸ ਆਗੂ ਸੁਨੀਲ ਜਾਖੜ ਨੇ ਕਿਹਾ ਕਿ ਰਾਫ਼ਾਲ ਸੌਦੇ ’ਚ ਸੁਪਰੀਮ ਕੋਰਟ ਅਤੇ ਸੰਸਦ ਨੂੰ ਗੁਮਰਾਹ ਕਰਨ ਲਈ ਪ੍ਰਧਾਨ ਮੰਤਰੀ ਖ਼ਿਲਾਫ਼ ਇਹ ਨੋਟਿਸ ਜਾਰੀ ਕੀਤਾ ਗਿਆ ਹੈ।

ਨੋਟਬੰਦੀ ਨਾਲ ਦੇਸ਼ ਦਾ ਆਰਥਿਕ ਵਿਕਾਸ ਰੁਕਿਆ: ਰਾਜਨ

ਨਵੀਂ ਦਿੱਲੀ, 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਭਾਰਤੀ ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਨੇ ਅੱਜ ਕਿਹਾ ਕਿ ਜਿਸ ਸਮੇਂ ਦੁਨੀਆਂ ਭਰ ਦੀ ਆਰਥਿਕਤਾ ਵਿਕਾਸ ਕਰ ਰਹੀ ਸੀ, ਉਸ ਸਮੇਂ ਹੋਈ ਨੋਟਬੰਦੀ ਕਾਰਨ ਭਾਰਤ ਦੀ ਆਰਥਿਕਤਾ ਨੂੰ ਨੁਕਸਾਨ ਪਹੁੰਚਿਆ ਤੇ ਇਸ ਦਾ ਪ੍ਰਭਾਵ ਘਰੇਲੂ ਵਿਕਾਸ ਦਰ ’ਤੇ ਪਿਆ। ਉਨ੍ਹਾਂ ਨਾਲ ਹੀ ਕਿਹਾ ਕਿ ਆਰਬੀਆਈ ਦੀ ਜਮ੍ਹਾਂ ਪੂੰਜੀ ’ਚੋਂ ਪੈਸਾ ਕੇਂਦਰ ਸਰਕਾਰ ਨੂੰ ਦਿੱਤੇ ਜਾਣ ਨਾਲ ਆਰਬੀਆਈ ਦੀ ਰੇਟਿੰਗ ਹੇਠਾਂ ਜਾ ਸਕਦੀ ਹੈ।

ਭਾਰਤ ਵੱਲੋਂ ਮਾਲਦੀਵ ਨੂੰ 1.4 ਅਰਬ ਡਾਲਰ ਦੀ ਸਹਾਇਤਾ ਦਾ ਐਲਾਨ

ਨਵੀਂ ਦਿੱਲੀ, 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਮਾਲਦੀਵ ਨੂੰ 1.4 ਅਰਬ ਡਾਲਰ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ। ਸ੍ਰੀ ਮੋਦੀ ਨੇ ਮਾਲਦੀਵ ਦੇ ਰਾਸ਼ਟਰਪਤੀ ਇਬਰਾਹਿਮ ਮੁਹੰਮਦ ਸੋਲਿਹ ਨਾਲ ਇਥੇ ਵਿਸਥਾਰਪੂਰਬਕ ਗੱਲਬਾਤ ਕੀਤੀ ਅਤੇ ਅਹਿਦ ਲਿਆ ਕੇ ਦੋਵੇਂ ਮੁਲਕ ਹਿੰਦ ਮਹਾਂਸਾਗਰ ਖ਼ਿੱਤੇ ’ਚ ਸੁਰੱਖਿਆ ਸਹਿਯੋਗ ਨੂੰ ਹੋਰ ਗੂੜ੍ਹਾ ਬਣਾਉਣਗੇ। ਭਾਰਤ ਅਤੇ ਮਾਲਦੀਵ ਨੇ ਵੀਜ਼ਾ ਸਹੂਲਤ ਸਮੇਤ ਚਾਰ ਸਮਝੌਤਿਆਂ ’ਤੇ ਦਸਤਖ਼ਤ ਕੀਤੇ।

ਨੇਪਾਲ ਵਿੱਚ ਭਾਰਤੀ ਨੋਟਾਂ ’ਤੇ ਪਾਬੰਦੀ ਲਈ ਮੋਦੀ ਜ਼ਿੰਮੇਵਾਰ: ਅਹਿਮਦ

ਦਰਭੰਗਾ (ਬਿਹਾਰ), 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਸੀਨੀਅਰ ਕਾਂਗਰਸ ਆਗੂ ਸ਼ਕੀਲ ਅਹਿਮਦ ਨੇ ਨੇਪਾਲ ਵਿੱਚ ਸੌ ਰੁਪਏ ਤੋਂ ਵੱਡੇ ਨੋਟਾਂ ’ਤੇ ਪਾਬੰਦੀ ਲੱਗਣ ਲਈ ਐੱਨਡੀਏ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਤੇ ਕਿਹਾ ਕਿ ਇਸ ਮਸਲੇ ਦੇ ਹੱਲ ਲਈ ਜ਼ਰੂਰੀ ਕਦਮ ਚੁੱਕੇ ਜਾਣ।

ਫੌਜ ’ਚ ਤਾਲਮੇਲ ਦੀ ਘਾਟ ਕਾਰਨ ਵਾਪਰੀ ਪੁਲਵਾਮਾ ਘਟਨਾ: ਅਧਿਕਾਰੀ

ਸ੍ਰੀਨਗਰ, 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਅਧਿਕਾਰੀਆਂ ਨੇ ਦੱਸਿਆ ਕਿ ਸ਼ਨਿਚਰਵਾਰ ਨੂੰ ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ’ਚ ਹਿਜ਼ਬੁਲ ਮੁਜਾਹਿਦੀਨ ਦੇ ਅਤਿਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ’ਚ ਤਾਲਮੇਲ ਦੀ ਘਾਟ ਸੀ ਜਿਸ ਕਾਰਨ ਸੱਤ ਆਮ ਨਾਗਰਿਕਾਂ ਦੀ ਜਾਨ ਚਲੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਦੇ ਵੱਖ ਵੱਖ ਵਿੰਗਾਂ ਵਿਚਾਲੇ ਤਾਲਮੇਲ ਦੀ ਘਾਟ ਕਾਰਨ ਆਮ ਲੋਕ ਫੌਜੀ ਵਾਹਨਾਂ ਦੇ ਤਕਰੀਬਨ ਨੇੜੇ ਪਹੁੰਚ ਗਏ ਸਨ ਅਤੇ

ਆਤਮ-ਸਮਰਪਣ ਲਈ 31 ਦਸੰਬਰ ਤੱਕ ਦਾ ਸਮਾਂ

ਨਵੀਂ ਦਿੱਲੀ, 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : 1984 ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਇਕ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਫ਼ੈਸਲੇ ਖ਼ਿਲਾਫ਼ ਕਾਂਗਰਸੀ ਆਗੂ ਸੱਜਣ ਕੁਮਾਰ ਸੁਪਰੀਮ ਕੋਰਟ ਜਾਏਗਾ। ਕੁਮਾਰ ਦੇ ਵਕੀਲ ਅਨਿਲ ਸ਼ਰਮਾ ਨੇ ਕਿਹਾ ਕਿ ਹਾਈ ਕੋਰਟ ਵੱਲੋਂ ਅੱਜ ਸੁਣਾਇਆ ਗਿਆ ਫ਼ੈਸਲਾ ਦੋ ਸੌ ਤੋਂ ਵੱਧ ਸਫ਼ਿਆਂ ਦਾ ਹੈ ਤੇ ਇਸ ਨੂੰ ਗੌਰ ਨਾਲ ਵਾਚਣ ਲਈ ਸਮਾਂ ਚਾਹੀਦਾ ਹੈ। ਸ਼ਰਮਾ ਨੇ ਕਿਹਾ ਕਿ ਫ਼ੈਸਲੇ ਨੂੰ ਪੜ੍ਹਨ ਮਗਰੋਂ ਉਹ ਸੁਪਰੀਮ ਕੋਰਟ

ਫੈਸਲੇ ਨੂੰ ਲੈ ਕੇ ਜੇਤਲੀ ਤੇ ਦਿਗਵਿਜੈ ਮਿਹਣੋ-ਮਿਹਣੀ

ਨਵੀਂ ਦਿੱਲੀ , 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਦੇ ਅਦਾਲਤੀ ਫ਼ੈਸਲੇ ਮਗਰੋਂ ਭਾਜਪਾ ਤੇ ਕਾਂਗਰਸ ਦੇ ਕੌਮੀ ਆਗੂ ਮਿਹਣੋ-ਮਿਹਣੀ ਹੋਏ। ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਇਹ ਵਿਡੰਬਨਾ ਹੈ ਕਿ ਫ਼ੈਸਲਾ ਉਸ ਦਿਨ ਆਇਆ ਜਦੋਂ ਸਿੱਖ ਸਮਾਜ, ਜਿਸ ਦੂਜੇ ਆਗੂ ਨੂੰ ਦੋਸ਼ੀ ਮੰਨਦਾ ਹੈ ਕਾਂਗਰਸ ਉਸ(ਕਮਲ ਨਾਥ) ਨੂੰ ਮੁੱਖ ਮੰਤਰੀ ਦੀ ਸਹੁੰ ਚੁਕਾ ਰਹੀ ਹੈ। ਉਧਰ ਕਾਂਗਰਸੀ ਆਗੂ ਦਿਗਵਿਜੈ ਸਿੰਘ ਨੇ ਸ੍ਰੀ ਜੇਤਲੀ ’ਤੇ ਮੋੜਵਾਂ ਵਾਰ ਕਰਦਿਆਂ ਕਿਹਾ ਕਿ ਸ੍ਰੀ ਜੇਤਲੀ ਤੋਂ ਅਜਿਹੀ ਉਮੀਦ ਨਹੀਂ ਸੀ।

ਅਦਾਲਤੀ ਫ਼ੈਸਲੇ ਦਾ ਸਿਆਸੀਕਰਨ ਨਾ ਕੀਤਾ ਜਾਵੇ: ਕਾਂਗਰਸ

ਨਵੀਂ ਦਿੱਲੀ, 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਕਾਂਗਰਸ ਨੇ ਸੋਮਵਾਰ ਨੂੰ ਆਖਿਆ ਕਿ ਦਿੱਲੀ ਹਾਈ ਕੋਰਟ ਵਲੋਂ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ਵਿਚ ਸੱਜਣ ਕੁਮਾਰ ਨੂੰ ਸਜ਼ਾ ਸੁਣਾਏ ਜਾਣ ਦੇ ਫ਼ੈਸਲੇ ਦਾ ਸਿਆਸੀਕਰਨ ਨਹੀਂ ਕੀਤਾ ਜਾਣਾ ਚਾਹੀਦਾ ਸਗੋਂ ਕਾਨੂੰਨ ਨੂੰ ਆਪਣਾ ਕੰਮ ਕਰਨ ਦੇਣਾ ਚਾਹੀਦਾ ਹੈ। ਕਾਂਗਰਸ ਦੇ ਤਰਜਮਾਨ ਅਭਿਸ਼ੇਕ ਮਨੂੰ ਸਿੰਘਵੀ ਨੇ ਆਖਿਆ ‘‘ ਇਸ ਦਾ ਸਿਆਸੀਕਰਨ ਨਹੀਂ ਕੀਤਾ ਜਾਣਾ ਚਾਹੀਦਾ ਤੇ ਨਾ ਹੀ ਇਸ ਤੋਂ ਕੋਈ ਸਿਆਸੀ ਫਾਇਦਾ ਉਠਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।

ਭਾਜਪਾ ਵੱਲੋਂ ਕਮਲ ਨਾਥ ਨੂੰ ਹਟਾਉਣ ਦੀ ਮੰਗ

ਬੰਗਲੌਰ, 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਭਾਜਪਾ ਨੇ ਇਨ੍ਹਾਂ ਦੰਗਿਆਂ ’ਚ ਸੀਨੀਅਰ ਕਾਂਗਰਸੀ ਆਗੂ ਕਮਲ ਨਾਥ ਦੀ ਕਥਿਤ ਸ਼ਮੂਲੀਅਤ ਦਾ ਹਵਾਲਾ ਦਿੰਦਿਆਂ ਉਨ੍ਹਾਂ ਨੂੰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਂਭੇ ਕਰਨ ਦੀ ਮੰਗ ਕੀਤੀ ਹੈ। ਪਾਰਟੀ ਦੇ ਬੁਲਾਰੇ ਸਾਂਬਿਤ ਪਾਤਰਾ ਨੇ ਕਿਹਾ, ‘ਦਿੱਲੀ ਹਾਈ ਕੋਰਟ ਨੇ

ਸੱਜਣ ਨੂੰ ਫ਼ਾਂਸੀ ਦੀ ਸਜ਼ਾ ਦਿਵਾਉਣ ਲਈ ਸੁਪਰੀਮ ਕੋਰਟ ਜਾਵੇਗੀ ਦਿੱਲੀ ਕਮੇਟੀ

ਨਵੀਂ ਦਿੱਲੀ , 17 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) :  ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਦਿੱਲੀ ਹਾਈ ਕੋਰਟ ਵੱਲੋਂ ਦਿੱਤੀ ਉਮਰ ਕੈਦ ਦੀ ਸਜ਼ਾ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵੇਗੀ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਹਾਈ ਕੋਰਟ ਦੇ ਫੈਸਲੇ ਮਗਰੋਂ ਤੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਐਲਾਨ ਕੀਤਾ। ਇਸ ਮੌਕੇ ਕੇਸ ਦੀ ਗਵਾਹ ਬੀਬੀ ਜਗਦੀਸ਼ ਕੌਰ, ਬੀਬੀ ਨਿਰਪ੍ਰੀਤ ਕੌਰ ਅਤੇ ਜਗਸ਼ੇਰ ਸਿੰਘ ਨੇ ਪੂਰੀ ਲੜਾਈ ’ਚ ਸਹਿਯੋਗ ਦੇਣ ਲਈ ਕੌਮ ਦਾ ਧੰਨਵਾਦ ਕੀਤਾ। ਸ੍ਰੀ ਜੀਕੇ ਨੇ ਕਿਹਾ ਕਿ ਸੱਜਣ ਦੇ ਗੁਨਾਹ ਵੱਡੇ ਹਨ, ਜਿਸ ਲਈ ਉਹਨੂੰ ਉਮਰ ਕੈਦ ਦੀ ਥਾਂ ਫਾਂਸੀ ਮਿਲਣੀ ਚਾਹੀਦੀ ਹੈ।

ਭੁਪੇਸ਼ ਬਘੇਲ ਛੱਤੀਸਗੜ੍ਹ ਦੇ ਨਵੇਂ ਮੁੱਖ ਮੰਤਰੀ ਹੋਣਗੇ

ਰਾਏਪੁਰ, 16 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਸੀਨੀਅਰ ਕਾਂਗਰਸ ਆਗੂ ਅਤੇ ਪ੍ਰਦੇਸ਼ ਪ੍ਰਧਾਨ ਭੁਪੇਸ਼ ਬਘੇਲ ਛੱਤੀਸਗੜ੍ਹ ਦੇ ਨਵੇਂ ਮੁੱਖ ਮੰਤਰੀ ਹੋਣਗੇ। ਕਾਂਗਰਸ ਵਿਧਾਨਕਾਰ ਦਲ ਦੀ ਇਥੇ ਐਤਵਾਰ ਨੂੰ ਹੋਈ ਬੈਠਕ ਦੌਰਾਨ ਇਹ ਫ਼ੈਸਲਾ ਲਿਆ ਗਿਆ। ਏਆਈਸੀਸੀ ਅਬਜ਼ਰਵਰ ਮਲਿਕਾਰਜੁਨ ਖੜਗੇ ਨੇ ਦੱਸਿਆ ਕਿ ਸ੍ਰੀ ਬਘੇਲ ਸੋਮਵਾਰ ਸ਼ਾਮ 4.30 ਵਜੇ ਹਲਫ਼ ਲੈਣਗੇ।

ਕਸ਼ਮੀਰ ਵਾਦੀ ’ਚ ਬੰਦ ਕਾਰਨ ਜਨਜੀਵਨ ਠੱਪ

ਸ੍ਰੀਨਗਰ, 16 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਪੁਲਵਾਮਾ ਜ਼ਿਲ੍ਹੇ ’ਚ ਸ਼ਨਿਚਰਵਾਰ ਨੂੰ ਮੁਕਾਬਲੇ ਤੋਂ ਬਾਅਦ ਪ੍ਰਦਰਸ਼ਨਕਾਰੀਆਂ ’ਤੇ ਸੁਰੱਖਿਆ ਬਲਾਂ ਵੱਲੋਂ ਚਲਾਈ ਗਈ ਗੋਲੀ ਦੌਰਾਨ ਸੱਤ ਵਿਅਕਤੀਆਂ ਦੀ ਮੌਤ ਦੇ ਰੋਸ ਵਜੋਂ ਬੰਦ ਦੇ ਦਿੱਤੇ ਗਏ ਸੱਦੇ ਕਾਰਨ ਕਸ਼ਮੀਰ ਵਾਦੀ ’ਚ ਜਨਜੀਵਨ ਠੱਪ ਹੋ ਕੇ ਰਹਿ ਗਿਆ। ਵੱਖਵਾਦੀਆਂ ਦੀ ਜਥੇਬੰਦੀ ਜਾਇੰਟ ਰਜ਼ਿਸਟੈਂਸ ਲੀਡਰਸ਼ਿਪ ਨੇ ਤਿੰਨ ਦਿਨ ਦੇ ਬੰਦ ਦਾ ਸੱਦਾ ਦਿੱਤਾ ਹੋਇਆ ਹੈ। ਵਾਦੀ ’ਚ ਐਤਵਾਰ ਨੂੰ ਸੜਕਾਂ ’ਤੇ ਸਰਕਾਰੀ ਵਾਹਨ ਨਹੀਂ ਚੱਲੇ ਅਤੇ ਅਮਨ ਕਾਨੂੰਨ ਦੀ ਬਹਾਲੀ ਲਈ ਵੱਡੀ ਗਿਣਤੀ ’ਚ ਸੁਰੱਖਿਆ ਬਲਾਂ ਦੀ ਤਾਇਨਾਤੀ ਕੀਤੀ ਗਈ ਹੈ। ਦੱਖਣੀ ਕਸ਼ਮੀਰ ਦੇ ਅਨੰਤਨਾਗ, ਪੁਲਵਾਮਾ, ਕੁਲਗਾਮ ਅਤੇ ਸ਼ੋਪੀਆਂ ਜ਼ਿਲ੍ਹਿਆਂ

ਕਾਂਗਰਸ ਆਪਣੇ ਆਪ ਨੂੰ ਨਿਆਂਪਾਲਿਕਾ ਤੋਂ ਉਪਰ ਸਮਝਦੀ ਹੈ: ਮੋਦੀ

ਅਲਾਹਾਬਾਦ, 16 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) :   ਕਾਂਗਰਸ ਪਾਰਟੀ ’ਤੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਉਹ (ਕਾਂਗਰਸ) ਹਮੇਸ਼ਾ ਆਪਣੇ ਆਪ ਨੂੰ ਨਿਆਂਪਾਲਿਕਾ ਤੋਂ ਉਪਰ ਮੰਨਦੀ ਹੈ। ਅਰਧ-ਕੁੰਭ ਮੇਲੇ ਤੋਂ ਪਹਿਲਾਂ ਇਥੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਜਿਸ ਪਾਰਟੀ ਨੇ ਮੁਲਕ ’ਤੇ ਲੰਬੇ ਸਮੇਂ ਤਕ ਰਾਜ ਕੀਤਾ, ਉਹ ਹਮੇਸ਼ਾ ਆਪਣੇ ਆਪ ਨੂੰ ਹਰ ਕਾਨੂੰਨ, ਨਿਆਂਪਾਲਿਕਾ, ਹਰ ਅਦਾਰੇ ਅਤੇ ਇਥੋਂ ਤਕ ਕਿ ਰਾਸ਼ਟਰ ਤੋਂ ਵੀ ਉਮਰ ਮੰਨਦੀ ਹੈ। ‘ਇਸ ਪਾਰਟੀ (ਕਾਂਗਰਸ) ਨੇ ਮੁਲਕ ਦੀ ਹਰ ਜਮਹੂਰੀ ਸੰਸਕਾ ਨੂੰ ਤਬਾਹ ਕਰ ਦਿੱਤਾ ਹੈ।’ ਪ੍ਰਧਾਨ ਮੰਤਰੀ ਨੇ ਕਿਹਾ ਕਿ

ਇਲਾਜ ਤੋਂ ਬਾਅਦ ਪਰੀਕਰ ਪਹਿਲੀ ਵਾਰ ਲੋਕਾਂ ਸਾਹਮਣੇ ਆਏ

ਪਣਜੀ, 16 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਕੈਂਸਰ ਨਾਲ ਜੂਝ ਰਹੇ ਗੋਆ ਦੇ ਮੁੱਖ ਮੰਤਰੀ ਮਨੋਹਰ ਪਰੀਕਰ ਨੇ ਐਤਵਾਰ ਨੂੰ ਇੱਥੇ ਮਾਂਡੋਵੀ ਨਦੀ ’ਤੇ ਇਕ ਉਸਾਰੀ ਅਧੀਨ ਪੁਲ ਦਾ ਜਾਇਜ਼ਾ ਲਿਆ। ਦਿੱਲੀ ਦੇ ਏਮਜ਼ ਵਿਚ ਇਲਾਜ ਕਰਵਾਉਣ ਤੋਂ ਬਾਅਦ ਪਰੀਕਰ 14 ਅਕਤੂਬਰ ਨੂੰ ਗੋਆ ਪਰਤੇ ਸਨ। ਉਸ ਤੋਂ ਬਾਅਦ ਉਹ ਪਹਿਲੀ ਵਾਰ ਜਨਤਕ ਤੌਰ ’ਤੇ ਨਜ਼ਰ ਆਏ ਹਨ।

ਭਾਜਪਾ ਨੂੰ ਕਾਂਗਰਸ ਤੇ ਡੀਐੱਮਕੇ ਦਾ ਮਜ਼ਬੂਤ ਰਿਸ਼ਤਾ ਹਰਾਵੇਗਾ: ਸੋਨੀਆ

ਚੇਨਈ, 16 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਕਾਂਗਰਸ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਅੱਜ ਭਾਜਪਾ ’ਤੇ ਦੇਸ਼ ਦੀ ਸੰਵਿਧਾਨਕ ਮਰਿਆਦਾ ਤਬਾਹ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ’ਚ ਭਗਵਾਂ ਪਾਰਟੀ ਨੂੰ ਮਾਤ ਦੇਣ ਲਈ ਕਾਂਗਰਸ ਤੇ ਡੀਐੱਮਕੇ ਵਿਚਾਲੇ ਸਬੰਧ ਮਜ਼ਬੂਤ ਰਹਿਣੇ ਚਾਹੀਦੇ ਹਨ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0068793884
Copyright © 2018, Panjabi Times. All rights reserved. Website Designed by Mozart Infotech