ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਰਾਸ਼ਟਰੀ

ਬੁਲੰਦਸ਼ਹਿਰ ਹਿੰਸਾ ਕਿਸੇ ਡੂੰਘੀ ਸਾਜ਼ਿਸ਼ ਦਾ ਸਿੱਟਾ: ਡੀਜੀਪੀ

December 06, 2018 12:06 AM

ਲਖਨਊ/ਬੁਲੰਦਸ਼ਹਿਰ, 5 ਦਸੰਬਰ (ਪੰਜਾਬੀ ਟਾਈਮਜ਼ ਬਿਊਰੋ ) : ਉੱਤਰ ਪ੍ਰਦੇਸ਼ ਪੁਲੀਸ ਦੇ ਮੁਖੀ ਓ.ਪੀ.ਸਿੰਘ ਨੇ ਅੱਜ ਕਿਹਾ ਕਿ ਉਹ ਪਿਛਲੇ ਦਿਨੀਂ ਬੁਲੰਦਸ਼ਹਿਰ ਵਿਚ ਹੋਈ ਹਿੰਸਾ ਨੂੰ ‘ਸਾਜ਼ਿਸ਼’ ਵਜੋਂ ਵੇਖ ਰਹੇ ਹਨ। ਸਿੰਘ ਨੇ ਕਿਹਾ ਕਿ ਬਾਬਰੀ ਮਸਜਿਦ ਢਾਹੇ ਜਾਣ ਦੀ ਤੀਜੀ ਬਰਸੀ ਤੋਂ ਤਿੰਨ ਦਿਨ ਪਹਿਲਾਂ ਗਊਆਂ ਦੇ ਪਿੰਜਰ ਮਿਲਣੇ ਕਿਸੇ ਸਾਜ਼ਿਸ਼ ਵੱਲ ਇਸ਼ਾਰਾ ਕਰਦੇ ਹਨ ਤੇ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਦੌਰਾਨ ਹਜੂਮੀ ਹਿੰਸਾ ਮਾਮਲੇ ਵਿੱਚ ਮੁੱਖ ਮੁਲਜ਼ਮ ਤੇ ਬਜਰੰਗ ਦਲ ਦੇ ਬੁਲੰਦਸ਼ਹਿਰ ਤੋਂ ਕਨਵੀਨਰ ਯੋਗੇਸ਼ ਰਾਜ ਨੇ ਅੱਜ ਇਕ ਵੀਡੀਓ ਸੁਨੇਹਾ ਜਾਰੀ ਕਰਦਿਆਂ ਖੁ਼ਦ ਨੂੰ ਬੇਕਸੂਰ ਦੱਸਿਆ ਹੈ। ਹਿੰਸਾ ਵਾਲੇ ਦਿਨ ਤੋਂ ਫ਼ਰਾਰ ਯੋਗੇਸ਼ ਨੇ ਦਾਅਵਾ ਕੀਤਾ ਕਿ ਉਹ ਹਿੰਸਾ ਮੌਕੇ ਉਥੇ ਮੌਜੂਦ ਨਹੀਂ ਸੀ। ਬਜਰੰਗ ਦਲ ਨੇ ਯੋਗੇਸ਼ ਨੂੰ ਪੁਲੀਸ ਅੱਗੇ ਆਤਮ ਸਮਰਪਣ ਕਰਨ ਲਈ ਕਿਹਾ ਹੈ। ਦਲ ਨੇ ਕਿਹਾ ਕਿ ਯੋਗੇਸ਼ ਬੇਕਸੂਰ ਹੈ। ਉਧਰ ਚਿੰਗਰਾਵਾਥੀ ਪਿੰਡ, ਜਿੱਥੇ ਹਜੂਮੀ ਹਿੰਸਾ ਵਿੱਚ ਦੋ ਜਣੇ ਮਾਰੇ ਗਏ ਸਨ, ਵਿੱਚ ਹਾਲਾਤ ਅਜੇ ਵੀ ਤਣਾਅਪੂਰਨ ਹਨ। ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਲੋਕ ਪੁਲੀਸ ਕਾਰਵਾਈ ਦੇ ਡਰੋਂ ਆਪਣੇ ਘਰ ਬਾਹਰ ਛੱਡ ਕੇ ਭੱਜ ਗਏ ਹਨ ਤੇ ਵਿਦਿਆਰਥੀਆਂ ਨੇ ਵੀ ਨੇੜਲੇ ਦੋ ਸਰਕਾਰੀ ਸਕੂਲਾਂ ’ਚ ਆਉਣਾ ਛੱਡ ਦਿੱਤਾ ਹੈ। ਪਿੰਡ ਅਤੇ ਆਲੇ ਦੁਆਲੇ ਲਾਈ ਸੁਰੱਖਿਆ ਵੀ ਹਟਾ ਲਈ ਗਈ ਹੈ।
ਪੁਲੀਸ ਮੁਖੀ ਓ.ਪੀ.ਸਿੰਘ ਨੇ ਕਿਹਾ ਕਿ ਇਹ ਮਹਿਜ਼ ਅਮਨ ਤੇ ਕਾਨੂੰਨ ਨੂੰ ਕੰਟਰੋਲ ਕਰਨ ਵਾਲੇ ਹਾਲਾਤ ਨਹੀਂ ਹਨ। ਯਾਦ ਰਹੇ ਕਿ ਦੋ ਦਿਨ ਪਹਿਲਾਂ ਜੰਗਲ ਵਿੱਚ ਗਊਆਂ ਦੇ ਪਿੰਜਰ ਮਿਲਣ ਮਗਰੋਂ ਹਜੂਮ ਵੱਲੋਂ ਕੀਤੀ ਹਿੰਸਾ ਵਿੱਚ ਇੰਸਪੈਕਟਰ ਸੁਬੋਧ ਕੁਮਾਰ ਸਿੰਘ ਤੇ 20 ਸਾਲਾ ਸੁਮਿਤ ਕੁਮਾਰ ਦੀ ਮੌਤ ਹੋ ਗਈ ਸੀ। ਸਿੰਘ ਨੇ ਕਿਹਾ ਕਿ ਮਹਾਓ ਪਿੰਡ, ਜਿੱਥੋਂ ਗਊਆਂ ਦੇ ਪਿੰਜਰ ਬਰਾਮਦ ਹੋਏ ਸਨ, ਤੋਂ 40 ਕਿਲੋਮੀਟਰ ਦੂਰ ਮੁਸਲਮਾਨਾਂ ਦਾ ਇਕੱਠ (ਤਬਲੀਜੀ ਲਜਤੇਮਾ) ਸੀ। ਪੁਲੀਸ ਦਾ ਮੰਨਣਾ ਹੈ ਕਿ ਪਿੰਜਰ ਸੁੱਟਣਾ ਫਿਰਕੂ ਦੰਗੇ ਭੜਕਾਉਣ ਦਾ ਯਤਨ ਹੋ ਸਕਦਾ ਹੈ। ਇਸ ਖ਼ਬਰ ਏਜੰਸੀ ਨਾਲ ਗੱਲਬਾਤ ਕਰਦਿਆਂ ਸਿੰਘ ਨੇ ਕਿਹਾ, ‘ਅਸੀਂ ਇਸ ਨੂੰ ਅਮਨ ਕਾਨੂੰਨ ਦੀ ਸਥਿਤੀ ਵਜੋਂ ਨਹੀਂ ਵੇਖ ਰਹੇ। ਇਹ ਇਕ ਸਾਜ਼ਿਸ਼ ਸੀ ਤੇ ਅਸੀਂ ਇਸ ਗੱਲ ਦੀ ਜਾਂਚ ਕਰ ਰਹੇ ਹਾਂ ਕਿ ਤਿੰਨ ਦਸੰਬਰ ਨੂੰ ਹੀ ਕਿਉਂ ਗਊਆਂ ਦਾ ਕਤਲ ਕਰਕੇ ਉਨ੍ਹਾਂ ਦੇ ਪਿੰਜਰ ਖੇਤਾਂ ਵਿਚ ਸੁੱਟੇ ਗਏ।’ ਸਿੰਘ ਨੇ ਕਿਹਾ ਕਿ ਇਸ ਸਬੰਧ ਵਿਚ ਦੋ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਉਧਰ ਪਿੰਡ ਵਾਸੀਆਂ ਨੇ ਕਥਿਤ ਗਊ ਹੱਤਿਆ ਦੇ ਦੋਸ਼ ਵਿੱਚ ਸੱਤ ਵਿਅਕਤੀਆਂ ਖ਼ਿਲਾਫ਼ ਦਰਜ ਕੀਤੀ ਐਫਆਈਆਰ ਵਿਚ ਚਾਰ ਨਾਂ ਸ਼ਾਮਲ ਕੀਤੇ ਜਾਣ ’ਤੇ ਇਤਰਾਜ਼ ਜਤਾਇਆ ਹੈ। ਇਕ ਪਰਿਵਾਰ ਦਾ ਦੋਸ਼ ਹੈ ਕਿ ਐਫਆਈਆਰ ਵਿਚ 11 ਤੇ 12 ਸਾਲ ਦੇ ਦੋ ਬੱਚਿਆਂ ਦੇ ਨਾਂ ਵੀ ਸ਼ਾਮਲ ਕੀਤੇ ਗਏ ਹਨ।



ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਰਾਸ਼ਟਰੀ ਵਿੱਚ ਹੋਰ
ਦਹਿਸ਼ਤੀਆਂ ਵਿਰੁੱਧ ਸਾਰੀਆਂ ਪਾਰਟੀਆਂ ਇਕਜੁੱਟ

ਨਵੀਂ ਦਿੱਲੀ, 16 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) : ਪੁਲਵਾਮਾ ਹਮਲੇ ਮਗਰੋਂ ਅਤਿਵਾਦ ਨਾਲ ਸਿੱਝਣ ਦੀ ਵਚਨਬੱਧਤਾ ਦੁਹਰਾਉਂਦਿਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਸ਼ਨਿਚਰਵਾਰ ਨੂੰ ਮੁਲਕ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰਨ ਵਾਲੇ ਸੁਰੱਖਿਆ ਬਲਾਂ ਨਾਲ ਇਕਜੁੱਟਤਾ ਜ਼ਾਹਰ ਕੀਤੀ। ਸਰਬ ਪਾਰਟੀ ਬੈਠਕ ਦੌਰਾਨ ਮਤਾ ਪਾਸ ਕਰਕੇ ਦਹਿਸ਼ਤੀ ਹਮਲੇ ਅਤੇ ਸਰਹੱਦ ਪਾਰੋਂ ਦਹਿਸ਼ਤਗਰਦਾਂ ਨੂੰ ਮਿਲ ਰਹੀ ਹਮਾਇਤ ਦੀ ਸਖ਼ਤ ਨਿਖੇਧੀ ਕੀਤੀ ਗਈ। ਸਾਰੀਆਂ ਵਿਰੋਧੀ ਪਾਰਟੀਆਂ ਨੇ ਦਹਿਸ਼ਤੀਆਂ ਦੀ ਚੁਣੌਤੀ ਨਾਲ ਨਜਿੱਠਣ ਲਈ ਸਰਕਾਰ ਨੂੰ ਹਮਾਇਤ ਦਿੱਤੀ।

ਪਾਕਿ ਵਸਤਾਂ ’ਤੇ ਡਿਊਟੀ 200 ਫੀਸਦ ਕੀਤੀ

ਨਵੀਂ ਦਿੱਲੀ, 16 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) : ਪੁਲਵਾਮਾ ਹਮਲੇ ਤੋਂ ਬਾਅਦ ਪਾਕਿਸਤਾਨ ਤੋਂ ਤਰਜੀਹੀ ਮੁਲਕ ਦਾ ਦਰਜਾ ਵਾਪਸ ਲੈਣ ਮਗਰੋਂ ਅੱਜ ਭਾਰਤ ਨੇ ਪਾਕਿਸਤਾਨ ਵੱਲੋਂ ਦਰਾਮਦ ਹੋਣ ਵਾਲੀਆਂ ਸਾਰੀਆਂ ਵਸਤਾਂ ’ਤੇ ਕਸਟਮ ਡਿਊਟੀ 200 ਫੀਸਦ ਕਰ ਦਿੱਤੀ ਹੈ।

ਜੰਮੂ ਵਿਚ ਕਰਫਿਊ ਜਾਰੀ, ਫ਼ੌਜ ਦੀ ਨਫਰੀ ਵਧਾਈ

ਜੰਮੂ, 16 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) : ਜੰਮੂ ਸ਼ਹਿਰ ਵਿਚ ਅੱਜ ਦੂਜੇ ਦਿਨ ਵੀ ਕਰਫਿਊ ਜਾਰੀ ਰਿਹਾ। ਇਸ ਦੌਰਾਨ ਸ਼ਹਿਰ ਵਿਚ ਫ਼ੌਜ ਦੀ ਨਫਰੀ ਵਧਾ ਦਿੱਤੀ ਗਈ ਹੈ। ਕਸ਼ਮੀਰ ਦੇ ਪੁਲਵਾਮਾ ਵਿਚ ਸੀਆਰਪੀਐੱਫ ਦੇ ਜਵਾਨਾਂ ਦੀ ਅਤਿਵਾਦੀ ਹਮਲੇ ਵਿਚ ਹੋਈ ਮੌਤ ਖ਼ਿਲਾਫ਼ ਜੰਮੂ ਸ਼ਹਿਰ ਵਿਚ ਸ਼ੁੱਕਰਵਾਰ ਨੂੰ ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ ਕਰਫਿਊ ਲਾ ਦਿੱਤਾ ਗਿਆ ਸੀ। ਸ਼ਹਿਰ ਵਿਚ ਨੌਂ ਹੋਰ ਫ਼ੌਜੀ ਟੁਕੜੀਆਂ ਤਾਇਨਾਤ ਕੀਤੀਆਂ ਗਈਆਂ ਹਨ ਤੇ ਇਹ ਗਿਣਤੀ ਹੁਣ 18 ਹੋ ਗਈ ਹੈ। ਸੁਰੱਖਿਆ ਬਲਾਂ ਨੇ ਅੱਜ ਸੰਵੇਦਨਸ਼ੀਲ ਥਾਵਾਂ ’ਤੇ ਫਲੈਗ ਮਾਰਚ ਵੀ ਕੀਤਾ। ਅਧਿਕਾਰੀਆਂ ਨੇ ਦੱਸਿਆ ਕਿ ਜੰਮੂ ਯੂਨੀਵਰਸਿਟੀ ਵਿਚ ਅੱਜ ਸਾਰੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਗਈਆਂ ਤੇ ਖਿੱਤੇ ਵਿਚ ਮੋਬਾਈਲ ਸੇਵਾਵਾਂ ਵੀ ਬੰਦ ਰੱਖੀਆਂ ਗਈਆਂ। ਜੰਮੂ-ਸ੍ਰੀਨਗਰ ਕੌਮੀ ਮਾਰਗ ’ਤੇ ਰਾਮਬਨ ਕੋਲ ਜ਼ਮੀਨ ਖਿਸਕਣ ਕਾਰਨ ਫਸੀਆਂ ਗੱਡੀਆਂ ਨੂੰ ਸਖ਼ਤ ਸੁਰੱਖਿਆ ਹੇਠ ਜੰਮੂ ਵੱਲ ਆਉਣ ਦਿੱਤਾ ਗਿਆ। ਜੰਮੂ-ਸਾਂਬਾ-ਕਠੂਆ ਰੇਂਜ ਦੇ ਡੀਆਈਜੀ ਵਿਵੇਕ ਗੁਪਤਾ ਨੇ ਦੱਸਿਆ ਕਿ ਕਿਸੇ ਅਣਸੁਖਾਵੀਂ

ਪੁਲਵਾਮਾ ਹਮਲੇ ਬਾਰੇ ਟਿੱਪਣੀ ਕਾਰਨ ਨਵਜੋਤ ਸਿੱਧੂ ਕਾਮੇਡੀ ਸ਼ੋਅ ’ਚੋਂ ਬਾਹਰ

ਮੁੰਬਈ, 16 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪੁਲਵਾਮਾ ਹਮਲੇ ਬਾਰੇ ਕੀਤੀ ਟਿੱਪਣੀ ਤੋਂ ਬਾਅਦ ਮਸ਼ਹੂਰ ਕਾਮੇਡੀ ਪ੍ਰੋਗਰਾਮ ‘ਦਿ ਕਪਿਲ ਸ਼ਰਮਾ ਸ਼ੋਅ’ ਛੱਡਣ ਲਈ ਕਹਿ ਦਿੱਤਾ ਗਿਆ ਹੈ। ਉਨ੍ਹਾਂ ਦੀ ਜਗ੍ਹਾ ਹੁਣ ਅਰਚਨਾ ਪੂਰਨ ਸਿੰਘ ਸ਼ੋਅ ਦੀ ਮੈਂਬਰ ਬਣੇਗੀ। ਚੈਨਲ ਦੇ ਸੂਤਰਾਂ ਮੁਤਾਬਕ ਕੈਬਨਿਟ ਮੰਤਰੀ ਦੀ ਟਿੱਪਣੀ ’ਤੇ ਵੱਡਾ ਇਤਰਾਜ਼ ਜਤਾਇਆ ਗਿਆ ਹੈ। ਇਸ ਕਾਰਨ ਸ਼ੋਅ ਤੇ ਚੈਨਲ ਵੀ ਵਿਵਾਦਾਂ ਵਿਚ ਘਿਰਦਾ ਜਾ ਰਿਹਾ ਹੈ।

ਅਤਿਵਾਦ ਦਾ ਦੂਜਾ ਨਾਮ ਬਣਿਆ ਪਾਕਿਸਤਾਨ: ਮੋਦੀ

ਯਵਤਮਾਲ, 16 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੁਲਵਾਮਾ ਹਮਲੇ ਦੇ ਮਾਮਲੇ ’ਚ ਲੋਕਾਂ ਨੂੰ ਸੰਜਮ ਰੱਖਣ ਤੇ ਸੁਰੱਖਿਆ ਬਲਾਂ ’ਤੇ ਭਰੋਸਾ ਰੱਖਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਨੂੰ ਹਮਲਿਆਂ ਦੇ ਸਾਜ਼ਿਸ਼ਘਾੜਿਆਂ ਨੂੰ ਸਜ਼ਾ ਦੇਣ ਦੀ ਪੂਰੀ ਆਜ਼ਾਦੀ ਦਿੱਤੀ ਗਈ ਹੈ।

ਪੁਲਵਾਮਾ ਹਮਲੇ ਵਿਚ ਸ਼ਹੀਦ ਜਵਾਨਾਂ ਨੂੰ ਹਜ਼ਾਰਾਂ ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਵਿਦਾਈ

ਲਖਨਊ,, 16 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) : ਪੁਲਵਾਮਾ ਫਿਦਾਈਨ ਹਮਲੇ ਵਿਚ ਮਾਰੇ ਗਏ ਸੀਆਰਪੀਐਫ ਦੇ ਇਕ ਜਵਾਨ ਦੇ ਉੱਤਰ ਪ੍ਰਦੇਸ਼ ਦੇ ਕਨੌਜ ਜ਼ਿਲੇ ਵਿਚ ਅੰਤਮ ਸੰਸਕਾਰ ਮੌਕੇ ਉਸ ਦੀ ਦਸ ਸਾਲਾ ਧੀ ਬੇਸੁਧ ਹੋ ਗਈ। ਪ੍ਰਦੀਪ ਸਿੰਘ ਯਾਦਵ ਦੀ ਧੀ ਸੁਪ੍ਰਿਆ ਨੂੰ ਤੁਰੰਤ ਮੁਢਲੇ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਤੇ ਇਕ ਘੰਟੇ ਬਾਅਦ ਉਸ ਨੂੰ ਛੁੱਟੀ ਦੇ ਦਿੱਤੀ ਗਈ। ਉਂਜ ਯਾਦਵ ਦੀ ਢਾਈ ਸਾਲ ਦੀ ਇਕ ਹੋਰ ਧੀ ਨੂੰ ਹਾਲੇ ਕੋਈ ਪਤਾ ਨਹੀਂ ਕਿ ਉਸ ਦੇ ਪਰਿਵਾਰ ਨਾਲ ਕੀ ਭਾਣਾ ਬੀਤ ਗਿਆ ਹੈ। ਰਾਜ ਦੇ ਮਹਾਰਾਜਗੰਜ, ਆਗਰਾ, ਮੈਨਪੁਰੀ, ਉਨਾਓ, ਕਾਨਪੁਰ ਦੇਹਾਤ ਅਤੇ ਚੰਦਰੌਲੀ ਜ਼ਿਲਿਆਂ ਵਿਚ ਹੋਰਨਾਂ ਸੀਆਰਪੀਐਫ ਜਵਾਨਾਂ ਦੇ ਅੰਤਮ ਸੰਸਕਾਰ ਮੌਕੇ ਵੀ ਮਾਹੌਲ ਗਮਗ਼ੀਨ ਨਜ਼ਰ ਆ ਰਿਹਾ ਸੀ। ਜਵਾਨਾਂ ਦੇ ਪਰਿਵਾਰਾਂ ਵਲੋਂ ਮੰਗ ਕੀਤੀ ਜਾ ਰਹੀ ਸੀ ਕਿ ਮੰਤਰੀਆਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਅੰਤਮ ਸੰਸਕਾਰ ਮੌਕੇ ਹਾਜ਼ਰ ਹੋਣਾ ਚਾਹੀਦਾ ਸੀ ਤੇ ਇਸ ਘਿਨਾਉਣੇ ਹਮਲੇ ਦੇ ਕਸੂਰਵਾਰਾਂ ਖਿਲਾਫ਼ ਕਾਰਵਾਈ ਕੀਤੀ ਜਾਵੇ। ਕਾਨਪੁਰ ਦੇਹਾਤ ਵਿਚ ਸ਼ਿਆਮ ਬਾਬੂ ਦੇ ਅੰਤਮ ਸੰਸਕਾਰ ਮੌਕੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਮੌਜੂਦ ਸਨ ਤੇ ਉਨ੍ਹਾਂ ਪਰਿਵਾਰ ਨੂੰ ਧਰਵਾਸ ਦਿੱਤਾ ਤੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਕੌਮ ਨਾਲ ਵਾਅਦਾ ਕੀਤਾ ਹੈ ਕਿ ਹਮਲੇ ਦੇ ਦੋਸ਼ੀ ਬਖ਼ਸ਼ੇ ਨਹੀਂ ਜਾਣਗੇ।

ਮੋਦੀ ਸਰਕਾਰ ਨੇ ਕਿਸਾਨਾਂ ਦਾ ਮਜ਼ਾਕ ਬਣਾਇਆ: ਰਾਹੁਲ

ਜਗਦਲਪੁਰ (ਛੱਤੀਸਗੜ੍ਹ),, 16 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਇੱਥੇ ਮੋਦੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਨ੍ਹਾਂ ਅਨਿਲ ਅੰਬਾਨੀ ਤੇ ਵਿਜੇ ਮਾਲਿਆ ਜਿਹੇ ਸਨਅਤਕਾਰਾਂ ਨੂੰ ਕਰੋੜਾਂ ਰੁਪਏ ਦਿੱਤੇ ਹਨ ਜਦਕਿ ਕਿਸਾਨਾਂ ਨੂੰ ਮਹਿਜ਼ ਸਾਢੇ ਤਿੰਨ ਰੁਪਏ ਪ੍ਰਤੀ ਦਿਨ ਦੇਣ ਦਾ ਵਾਅਦਾ ਕੀਤਾ ਹੈ। ਗਾਂਧੀ ਇੱਥੇ ਆਦਿਵਾਸੀ ਕਬੀਲਿਆਂ ਦੀ ਇਕ ਸਭਾ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਪ੍ਰਧਾਨ ਮੰਤਰੀ ‘ਕਿਸਾਨ ਸੰਮਾਨ ਨਿਧੀ ਯੋਜਨਾ’ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਨਿਲ ਅੰਬਾਨੀ, ਨੀਰਵ ਮੋਦੀ, ਮੇਹੁਲ ਚੋਕਸੀ, ਵਿਜੇ ਮਾਲਿਆ ਤੇ ਲਲਿਤ ਮੋਦੀ ਜਿਹੇ ਲੋਕਾਂ ਨੂੰ ਲੱਖਾਂ-ਕਰੋੜਾਂ ਰੁਪਏ ਦਿੱਤੇ ਗਏ ਜਦਕਿ ਕਿਸਾਨਾਂ ਨੂੰ ਮਹਿਜ਼ ਸਾਢੇ ਤਿੰਨ ਰੁਪਏ ਪ੍ਰਤੀ ਦਿਨ ਮਿਲਣਗੇ।

ਚੰਡੀਗੜ੍ਹ ਦੀ ਹਿਨਾ ਨੇ ਫਲਾਈਟ ਇੰਜਨੀਅਰ ਬਣ ਕੇ ਸਿਰਜਿਆ ਇਤਿਹਾਸ

ਬੰਗਲੌਰ, 16 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) : ਚੰਡੀਗੜ੍ਹ ਦੀ ਵਸਨੀਕ ਫਲਾਈਟ ਲੈਫ਼ਟੀਨੈਂਟ ਹਿਨਾ ਜੈਸਵਾਲ ਨੇ ਭਾਰਤੀ ਹਵਾਈ ਫ਼ੌਜ ਵਿਚ ਪਹਿਲੀ ਮਹਿਲਾ ਫਲਾਈਟ ਇੰਜਨੀਅਰ ਬਣਨ ਦਾ ਮਾਣ ਹਾਸਲ ਕੀਤਾ ਹੈ। 2018 ਤੱਕ ਫਲਾਈਟ ਇੰਜਨੀਅਰ ਬਰਾਂਚ ਸਿਰਫ਼ ਪੁਰਸ਼ਾਂ ਲਈ ਸੀ। ਜੈਸਵਾਲ ਨੇ ਛੇ ਮਹੀਨੇ ਦਾ ਕੋਰਸ 112 ਹੈਲੀਕਾਪਟਰ ਯੂਨਿਟ ਏਅਰ ਫੋਰਸ ਸਟੇਸ਼ਨ, ਯੇਲਾਹੰਕਾ ਵਿਚ ਮੁਕੰਮਲ ਕੀਤਾ ਹੈ। ਫਲਾਈਟ ਇੰਜਨੀਅਰ ਜਹਾਜ਼ ਦੇ ਅਮਲੇ ਦਾ ਮੈਂਬਰ ਹੁੰਦਾ ਹੈ ਤੇ ਜਹਾਜ਼ ਦੇ ਗੁੰਝਲਦਾਰ ਢਾਂਚੇ ਦੀ ਨਜ਼ਰਸਾਨੀ ਕਰਦਾ ਹੈ।

ਪੁਲਵਾਮਾ ਹਮਲੇ ਦੇ ਬਹਾਨੇ ਲੋਕਾਂ ਨੂੰ ਪ੍ਰੇਸ਼ਾਨ ਨਾ ਕੀਤਾ ਜਾਵੇ: ਮਹਿਬੂਬਾ

ਸ੍ਰੀਨਗਰ, 16 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) : ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਨੇ ਅੱਜ ਅਪੀਲ ਕੀਤੀ ਕਿ ਸ਼ਰਾਰਤੀ ਤੱਤਾਂ ਨੂੰ ਪੁਲਵਾਮਾ ਦਹਿਸ਼ਤੀ ਹਮਲੇ ਦੀ ਵਰਤੋਂ ਲੋਕਾਂ ਨੂੰ ਪ੍ਰੇਸ਼ਾਨ ਕਰਨ ਲਈ ਇਜਾਜ਼ਤ ਨਹੀਂ ਦੇਣੀ ਚਾਹੀਦੀ ਅਤੇ ਸੀਆਰਪੀਐੱਫ ਦੇ ਜਵਾਨਾਂ ਦੀ ਮੌਤ ਦੇ ਦਰਦ ਨੂੰ ਇਸ ਤਰ੍ਹਾਂ ਦੀਆਂ ਸ਼ੈਤਾਨੀ ਯੋਜਨਾਵਾਂ ਨੂੰ ਕਾਮਯਾਬ ਕਰਨ ਲਈ ਵਰਤਣ ਨਹੀਂ ਦੇਣਾ ਚਾਹੀਦਾ।

ਬੰਗਲੌਰ ਤੇ ਦੇਹਰਾਦੂਨ ਵਿੱਚ ਕਸ਼ਮੀਰੀ ਨੌਜਵਾਨਾਂ ਖ਼ਿਲਾਫ਼ ਕੇਸ ਦਰਜ

ਬੰਗਲੌਰ: ਪੁਲਵਾਮਾ ਅਤਿਵਾਦੀ ਹਮਲੇ ਬਾਰੇ ਸੋਸ਼ਲ ਮੀਡੀਆ ’ਤੇ ਵਿਵਾਦਤ ਟਿੱਪਣੀ ਕਰਨ ਦੇ ਦੋਸ਼ ਹੇਠ ਇੱਥੇ ਇੱਕ ਕਸ਼ਮੀਰੀ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਵਿਸ਼ਵ ਹਿੰਦੂ ਪ੍ਰੀਸ਼ਦ ਦੇ ਅਹੁਦੇਦਾਰ ਗਿਰੀਸ਼ ਭਾਰਦਵਾਜ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ।

ਭਾਰਤ ਵਲੋਂ ਹਮਲੇ ਸਬੰਧੀ ਮਿਸਲ ਸੌਂਪ ਕੇ ਪਾਕਿ ਖ਼ਿਲਾਫ਼ ਮੰਗੀ ਜਾਵੇਗੀ ਕਾਰਵਾਈ

ਨਵੀਂ ਦਿੱਲੀ, 16 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) : ਪੁਲਵਾਮਾ ਵਿਚ ਹੋਏ ਦਹਿਸ਼ਤਗਰਦ ਹਮਲੇ ਨਾਲ ਪਾਕਿਸਤਾਨ ਦਾ ਸਬੰਧ ਦਰਸਾਉਣ ਵਾਲੀ ਇਕ ਮਿਸਲ ਕੌਮਾਂਤਰੀ ਦਹਿਸ਼ਤਗਰਦੀ ਦੇ ਵਿੱਤ ’ਤੇ ਨਜ਼ਰ ਰੱਖਣ ਵਾਲੀ ਇਕ ਸੰਸਥਾ ‘ਐਫਏਟੀਐਫ’ ਨੂੰ ਦਿੱਤੀ ਜਾਵੇਗੀ ਅਤੇ ਮੰਗ ਕੀਤੀ ਜਾਵੇਗੀ ਕਿ ਪਾਕਿਸਤਾਨ ਨੂੰ ਬਲੈਕਲਿਸਟ ਕੀਤਾ ਜਾਵੇ।

ਰਾਜਨਾਥ ਵੱਲੋਂ ਸੁਰੱਖਿਆ ਹਾਲਾਤ ਦਾ ਜਾਇਜ਼ਾ

ਨਵੀਂ ਦਿੱਲੀ, 16 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) :  ਪੁਲਵਾਮਾ ਹਮਲੇ ਮਗਰੋਂ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਬੈਠਕ ਕਰਕੇ ਸ਼ਨਿਚਰਵਾਰ ਨੂੰ ਮੁਲਕ ਖਾਸ ਕਰਕੇ ਜੰਮੂ ਕਸ਼ਮੀਰ ਦੇ ਸੁਰੱਖਿਆ ਹਾਲਾਤ ਦਾ ਜਾਇਜ਼ਾ ਲਿਆ। ਬੈਠਕ ਵਿੱਚ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਗ੍ਰਹਿ ਮੰਤਰਾਲੇ ਦੇ ਅਧਿਕਾਰੀ ਨੇ ਦੱਸਿਆ ਕਿ ਬੈਠਕ ਦੌਰਾਨ ਸੀਨੀਅਰ ਸੁਰੱਖਿਆ ਅਧਿਕਾਰੀਆਂ ਨੇ ਭਾਰਤ-ਪਾਕਿਸਤਾਨ ਸਰਹੱਦ ਸਮੇਤ ਮੁਲਕ ਦੇ ਹਾਲਾਤ ਬਾਰੇ ਜਾਣਕਾਰੀ ਦਿੱਤੀ।

ਉਮਰ ਅਬਦੁੱਲ੍ਹਾ ਵਲੋਂ ਰਾਜਨਾਥ ਸਿੰਘ ਨਾਲ ਮੁਲਾਕਾਤ

ਨਵੀਂ ਦਿੱਲੀ, 16 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) :  ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲ੍ਹਾ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਦੇਸ਼ ਦੇ ਵੱਖ-ਵੱਖ ਹਿਸਿਆਂ ਵਿਚ ਰਹਿ ਰਹੇ ਕਸ਼ਮੀਰੀ ਵਿਦਿਆਰਥੀਆਂ ਅਤੇ ਵਪਾਰੀਆਂ ਤੇ ਕਾਮਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਫ਼ੌਰੀ ਦਖ਼ਲ ਦੇਣ ਦੀ ਮੰਗ ਕੀਤੀ। ਤੀਹ ਮਿੰਟ ਚੱਲੀ ਇਸ ਮੁਲਾਕਾਤ ਦੌਰਾਨ ਸ੍ਰੀ ਅਬਦੁੱਲ੍ਹਾ ਨੇ ਰਾਜਨਾਥ ਸਿੰਘ ਨੂੰ ਜੰਮੂ ਖੇਤਰ ਵਿਚ ਸ਼ਾਂਤੀ ਬਹਾਲ ਕਰਾਉਣ ਲਈ ਢੁਕਵੇਂ

ਵੱਖਵਾਦੀਆਂ ਨੂੰ ਮਿਲੀ ਸੁਰੱਖਿਆ ਦੀ ਨਜ਼ਰਸਾਨੀ ਹੋਵੇਗੀ

ਨਵੀਂ ਦਿੱਲੀ, 16 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) : ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਆਈਐਸਆਈ ਨਾਲ ਸਬੰਧਾਂ ਕਰਕੇ ਕਸ਼ਮੀਰੀ ਵੱਖਵਾਦੀਆਂ ਨੂੰ ਦਿੱਤੀ ਗਈ ਸੁਰੱਖਿਆ ਬਾਰੇ ਨਜ਼ਰਸਾਨੀ ਕੀਤੀ ਜਾਵੇਗੀ। ਜੰਮੂ ਕਸ਼ਮੀਰ ਪ੍ਰਸ਼ਾਸਨ ਇਸ ਦੀ ਤਹਿਕੀਕਾਤ ਕਰਕੇ ਅਜਿਹੇ ਆਗੂਆਂ ਤੋਂ ਸੁਰੱਖਿਆ ਵਾਪਸ ਲੈ ਸਕਦਾ ਹੈ। ਸੁਰੱਖਿਆ ਅਧਿਕਾਰੀ ਨੇ ਕਿਹਾ ਕਿ ਜੰਮੂ ਕਸ਼ਮੀਰ ਦੇ ਗ੍ਰਹਿ ਸਕੱਤਰ ਵੱਖਵਾਦੀਆਂ ਨੂੰ ਮਿਲੀ ਸੁਰੱਖਿਆ ਦੀ ਨਜ਼ਰਸਾਨੀ ਕਰਕੇ ਉਸ ਨੂੰ ਵਾਪਸ ਲੈਣ ਬਾਰੇ ਫ਼ੈਸਲਾ ਲੈਣਗੇ।

ਕੰਟਰੋਲ ਰੇਖਾ ਤੇ ਬਾਰੂਦੀ ਸੁਰੰਗ ਧਮਾਕੇ ਵਿੱਚ ਮੇਜਰ ਹਲਾਕ

ਜੰਮੂ, 16 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) : : ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਉੱਤੇ ਸ਼ਨਿਚਰਵਾਰ ਨੂੰ ਬਾਰੂਦੀ ਸੁਰੰਗ ਧਮਾਕੇ ਵਿੱਚ ਮੇਜਰ ਚਿਤਰੇਸ਼ ਸਿੰਘ ਬਿਸ਼ਟ (31) ਹਲਾਕ ਹੋ ਗਿਆ ਜਦਕਿ ਇਕ ਹੋਰ ਜਵਾਨ ਜ਼ਖ਼ਮੀ ਹੋ ਗਿਆ। ਉਧਰ ਪਾਕਿਸਤਾਨੀ ਫ਼ੌਜ ਵੱਲੋਂ ਰਾਜੌਰੀ ਜ਼ਿਲ੍ਹੇ ਵਿੱਚ ਸਰਹੱਦ ਉਪਰ ਕੀਤੀ ਗਈ ਗੋਲੀਬਾਰੀ ਦੌਰਾਨ ਹਵਲਦਾਰ ਜਗਦੇਵ ਸਿੰਘ ਜ਼ਖ਼ਮੀ ਹੋ ਗਿਆ। ਅਧਿਕਾਰੀਆਂ ਮੁਤਾਬਕ ਨੌਸ਼ਹਿਰਾ ਸੈਕਟਰ ਵਿੱਚ ਭਾਰਤੀ ਇਲਾਕੇ ਅੰਦਰ ਮੇਜਰ ਜਦੋਂ ਆਪਣੇ ਜਵਾਨਾਂ

ਵਾਦੀ ਦੇ ਬਾਸ਼ਿੰਦਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਨਿਰਦੇਸ਼

ਨਵੀਂ ਦਿੱਲੀ, 16 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) :  ਕੇਂਦਰ ਸਰਕਾਰ ਨੇ ਸ਼ਨਿਚਰਵਾਰ ਨੂੰ ਸਾਰੇ ਸੂਬਿਆਂ ਨੂੰ ਕਿਹਾ ਹੈ ਕਿ ਉਹ ਜੰਮੂ ਕਸ਼ਮੀਰ ਦੇ ਵਿਦਿਆਰਥੀਆਂ ਅਤੇ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਇਹਤਿਆਤੀ ਕਦਮ ਉਠਾਉਣ।

ਦਹਿਸ਼ਤਗਰਦਾਂ ਨਾਲ ਨਜਿੱਠਣ ਲਈ ਸੁਰੱਖਿਆ ਬਲਾਂ ਨੂੰ ਖੁੱਲ੍ਹੀ ਛੁੱਟੀ: ਮੋਦੀ

ਨਵੀਂ ਦਿੱਲੀ, 15 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਾਕਿਸਤਾਨ ਨੂੰ ਖ਼ਬਰਦਾਰ ਕੀਤਾ ਹੈ ਕਿ ਉਹ ਹਮਲੇ ਕਰਵਾ ਕੇ ਭਾਰਤ ਨੂੰ ਕਮਜ਼ੋਰ ਨਹੀਂ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਹਮਲੇ ਦੇ ਜ਼ਿੰਮੇਵਾਰਾਂ ਨੂੰ ਬਹੁਤ ਭਾਰੀ ਕੀਮਤ ਚੁਕਾਉਣੀ ਪਏਗੀ। ਪੁਲਵਾਮਾ ਜ਼ਿਲ੍ਹੇ ’ਚ ਸੀਆਰਪੀਐਫ ਦੇ 40 ਜਵਾਨਾਂ ਦੀ ਸ਼ਹਾਦਤ ਮਗਰੋਂ ਅੱਜ ਪ੍ਰਧਾਨ ਮੰਤਰੀ ਨੇ ਕਿਹਾ ਕਿ ਸੁਰੱਖਿਆ ਬਲਾਂ ਨੂੰ ਦਹਿਸ਼ਤਗਰਦਾਂ ਨਾਲ ਸਿੱਝਣ ਲਈ ਖੁੱਲ੍ਹੀ ਛੁੱਟੀ ਦਿੱਤੀ ਜਾਵੇਗੀ।

ਪ੍ਰਦਰਸ਼ਨਾਂ ਮਗਰੋਂ ਜੰਮੂ ਵਿੱਚ ਕਰਫ਼ਿਊ ਲਾਇਆ

ਜੰਮੂ, 15 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) : ਪੁਲਵਾਮਾ ਵਿੱਚ ਸੀਆਰਪੀਐਫ਼ ਦੇ ਕਾਫ਼ਲੇ ’ਤੇ ਦਹਿਸ਼ਤੀ ਹਮਲੇ ਦੇ ਰੋੋਸ ਵਜੋਂ ਅੱਜ ਵੱਡੇ ਪੱਧਰ ’ਤੇ ਹੋਏ ਪ੍ਰਦਰਸ਼ਨਾਂ ਤੇ ਹਿੰਸਾ ਦੀਆਂ ਘਟਨਾਵਾਂ ਦੇ ਚਲਦਿਆਂ ਜੰਮੂ ਸ਼ਹਿਰ ਵਿੱਚ ਇਹਤਿਆਤ ਵਜੋਂ ਕਰਫਿਊ ਲਾ ਦਿੱਤਾ ਗਿਆ ਹੈ। ਫੌਜ ਨੇ ਕਈ ਨਾਜ਼ੁਕ ਖੇਤਰਾਂ ਵਿੱਚ ਫਲੈਗ ਮਾਰਚ ਵੀ ਕੀਤਾ। ਅਧਿਕਾਰੀਆਂ ਨੇ ਕਿਹਾ ਕਿ ਕਰਫਿਊ ਫਿਰਕੂ ਹਿੰਸਾ ਫੈਲਣ ਦੇ ਡਰੋਂ ਲਾਇਆ ਗਿਆ ਹੈ। ਉਧਰ ਇੰਟਰਨੈੱਟ ਸੇਵਾਵਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਹੈ।

ਪੂਰੀ ਵਿਰੋਧੀ ਧਿਰ ਸੁਰੱਖਿਆ ਬਲਾਂ ਤੇ ਸਰਕਾਰ ਦੇ ਨਾਲ: ਰਾਹੁਲ

ਨਵੀਂ ਦਿੱਲੀ, 15 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪੁਲਵਾਮਾ ਦਹਿਸ਼ਤੀ ਹਮਲੇ ਨੂੰ ਭਾਰਤ ਦੀ ਰੂਹ ’ਤੇ ਹਮਲਾ ਦੱਸਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਸਮੇਤ ਪੂਰੀ ਵਿਰੋਧੀ ਧਿਰ ਸਰਕਾਰ ਅਤੇ ਸੁਰੱਖਿਆ ਬਲਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਨਫ਼ਰਤ ਜਾਂ ਗੁੱਸੇ ਨਾਲ ਭਾਰਤ ਵਿੱਚ ਵੰਡੀਆਂ ਨਹੀਂ ਪਾਈਆਂ ਜਾ ਸਕਦੀਆਂ। ਉਧਰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਹਾ ਕਿ ਭਾਰਤ ਦਹਿਸ਼ਤੀ ਤਾਕਤਾਂ ਨਾਲ ਕੋਈ ਸਮਝੌਤਾ ਨਹੀਂ ਕਰੇਗਾ ਤੇ ਇਸ ਅਲਾਮਤ ਨਾਲ ਮਿਲ ਕੇ ਸਿੱਝਿਆ ਜਾਵੇਗਾ।

ਸੀਆਰਪੀਐਫ ਦੇ ਸ਼ਹੀਦ ਜਵਾਨਾਂ ਨੂੰ ਰਾਜਨਾਥ ਨੇ ਮੋਢਾ ਦਿੱਤਾ

ਸ੍ਰੀਨਗਰ, 15 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) : ਸੀਆਰਪੀਐਫ ਕੈਂਪਸ ’ਚ ਮਾਹੌਲ ਗ਼ਮਗੀਨ ਸੀ। ਸੀਆਰਪੀਐਫ ਦੇ 40 ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਉਚੇਚੇ ਤੌਰ ’ਤੇ ਇਥੇ ਪੁੱਜੇ ਅਤੇ ਉਨ੍ਹਾਂ ਮ੍ਰਿਤਕ ਦੇਹਾਂ ਨੂੰ ਮੋਢਾ ਵੀ ਦਿੱਤਾ। ਇਸ ਮਗਰੋਂ ਦੇਹਾਂ ਵਾਲੇ ਤਾਬੂਤਾਂ ਨੂੰ ਅੰਤਿਮ ਰਸਮਾਂ ਲਈ ਉਨ੍ਹਾਂ ਦੇ ਘਰਾਂ ਵੱਲ ਰਵਾਨਾ ਕਰ ਦਿੱਤਾ ਗਿਆ। ਜਿਵੇਂ ਹੀ ਬਿਗਲ ਵਜਿਆ ਤਾਂ ਗਾਰਡ ਨੇ ‘ਸ਼ੋਕ ਸਲਾਮੀ ਸ਼ਸਤਰ’ (ਸ਼ਹੀਦਾਂ ਦੇ ਸਨਮਾਨ ’ਚ ਹਥਿਆਰ ਪੁੱਠੇ ਕਰਨ) ਦੀ ਆਵਾਜ਼ ਬੁਲੰਦ ਕੀਤੀ ਅਤੇ ਦਸਤਿਆਂ ਨੇ ਸ਼ਹੀਦਾਂ ਨੂੰ ਸਲਾਮੀ ਦਿੰਦਿਆਂ ਦੋ ਮਿੰਟ ਦਾ ਮੌਨ ਧਾਰਿਆ। ਇਸ ਮਗਰੋਂ ਕੇਂਦਰੀ ਗ੍ਰਹਿ ਮੰਤਰੀ ਨੇ ਸ਼ਹੀਦ ਜਵਾਨ ਦੇ ਤਾਬੂਤ ਨੂੰ ਮੋਢਾ ਦਿੱਤਾ ਜਿਸ ਨੂੰ ਵਿਸ਼ੇਸ਼ ਜਹਾਜ਼ ਰਾਹੀਂ ਉਨ੍ਹਾਂ ਦੇ ਜੱਦੀ ਇਲਾਕੇ ’ਚ ਲਿਜਾਇਆ ਗਿਆ। ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ,‘‘ਦੇਸ਼ ਸੀਆਰਪੀਐਫ ਦੇ ਬਹਾਦਰ ਜਵਾਨਾਂ ਦੀ ਕੁਰਬਾਨੀ ਨੂੰ ਕਦੇ ਵੀ ਨਹੀਂ ਭੁਲਾਏਗਾ। ਉਨ੍ਹਾਂ ਦਾ ਬਲੀਦਾਨ ਬੇਕਾਰ ਨਹੀਂ ਜਾਵੇਗਾ।’’

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0071619653
Copyright © 2019, Panjabi Times. All rights reserved. Website Designed by Mozart Infotech