ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਪੰਜਾਬ

ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ ਜੀਓ

January 05, 2019 02:02 PM


ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ ਜੀਓ 

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਵਿਰਾਸਤੀ ਥਾਵਾਂ ਨੂੰ ਕੂੜੇਦਾਨ ਵਜੋਂ ਵਰਤ ਰਹੇ ਨੇ ਨਿੱਜੀ ਹਸਪਤਾਲ

ਫ਼ਰੀਦਕੋਟ,20 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਇੱਥੇ ਸਦੀ ਪੁਰਾਣੇ ਇਤਿਹਾਸਕ ਕਿਲੇ ਦੀਆਂ ਕੰਧਾਂ ਨਾਲ ਸ਼ਹਿਰ ਦੇ ਹਸਪਤਾਲਾਂ ਵੱਲੋਂ ਹਸਪਤਾਲ ਦੀਆਂ ਦਵਾਈਆਂ ਦੀ ਰਹਿੰਦ-ਖੂੰਹਦ ਅਤੇ ਕੂੜਾ-ਕਰਕਟ ਸੁੱਟਣ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਕਸੂਰਵਾਰ ਹਸਪਤਾਲਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਹਨ। ਮਿਲੀ ਜਾਣਕਾਰੀ ਅਨੁਸਾਰ ਟਿੱਲਾ ਬਾਬਾ ਫਰੀਦ ਅਤੇ ਕਿਲਾ ਮੁਬਾਰਕ ਕੰਧ ਕੋਲ ਦੇਰ ਸ਼ਾਮ ਡਾਕਟਰ ਪੂਰਨ ਸਿੰਘ ਹਸਪਤਾਲ ਦੀ ਇੱਕ ਡਾਕਟਰ ਵੱਲੋਂ ਕੂੜੇ ਦੇ ਭਰੇ 4-5 ਲਿਫਾਫ਼ੇ ਸੁੱਟੇ ਗਏ ਸਨ ਜਿਨ੍ਹਾਂ ਵਿੱਚ ਸਰਿੰਜਾਂ, ਦਵਾਈਆਂ, ਖੂਨ ਦੀਆਂ ਲਿੱਬੜੀਆਂ ਪੱਟੀਆਂ, ਦਸਤਾਨੇ ਅਤੇ ਇਲਾਜ ਲਈ ਵਰਤਿਆ ਜਾਂਦਾ ਹੋਰ ਸਾਜ਼ੋ-ਸਾਮਾਨ ਮੌਜੂਦ ਸੀ। ਲੋਕਾਂ ਵੱਲੋਂ ਇਤਰਾਜ਼ ਕਰਨ ਦੇ ਬਾਵਜੂਦ ਹਸਪਤਾਲ ਦੀ ਡਾਕਟਰ ਨੇ ਇਹ ਕੂੜਾ ਸ਼ਰੇਆਮ ਸੁੱਟ ਦਿੱਤਾ। ਬਾਅਦ ਵਿੱਚ ਇਹ ਮਾਮਲਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਂਦਾ ਗਿਆ।

ਕੋਟਕਪੂਰਾ ’ਚ ਮੋਟਰਸਾਈਕਲ ਸਵਾਰ ਨੂੰ ਗੋਲੀ ਮਾਰੀ

ਕੋਟਕਪੂਰਾ,20 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਇੱਥੇ ਹਰਨਾਮਪੁਰਾ ਮੁਹੱਲੇ ‘ਚ ਇੱਕ ਨੌਜਵਾਨ ਨੂੰ ਮੋਟਰਸਾਈਕਲ ਸਵਾਰਾਂ ਨੇ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਹੈ। ਜ਼ਖ਼ਮੀ ਨੂੰ ਪਹਿਲਾਂ ਸਿਵਲ ਹਸਪਤਾਲ ਕੋਟਕਪੂਰਾ ਲਿਆਂਦਾ ਗਿਆ, ਮਗਰੋਂ ਉਸ ਦੀ ਨਾਜ਼ੁਕ ਹਾਲਤ ਹੋਣ ਕਰਕੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਭਰਤੀ ਕਰਵਾਇਆ ਗਿਆ। ਪੁਲੀਸ ਨੇ ਇਸ ਘਟਨਾ ਸਬੰਧੀ ਦੋ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਇਰਾਦਤਨ ਹੱਤਿਆ ਦਾ ਕੇਸ ਦਰਜ ਕਰ ਲਿਆ ਹੈ।

ਘੁਬਾਇਆ ਪਿਓ-ਪੁੱਤ ਵੀ ਨਾ ਬਦਲ ਸਕੇ ਆਪਣੇ ਪਿੰਡ ਦੀ ਨੁਹਾਰ

ਫਾਜ਼ਿਲਕਾ,20 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਲਗਾਤਾਰ ਦੋ ਵਾਰ ਜਲਾਲਾਬਾਦ ਤੋਂ ਵਿਧਾਇਕ ਅਤੇ ਦੋ ਵਾਰ ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਬਣੇ ਸ਼ੇਰ ਸਿੰਘ ਘੁਬਾਇਆ ਅਤੇ ਫ਼ਾਜ਼ਿਲਕਾ ਤੋਂ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਦੇ ਆਪਣੇ ਜੱਦੀ ਪਿੰਡ ਦੇ ਲੋਕ ਅੱਜ ਵੀ ਕਈ ਮੁਸ਼ਕਲਾਂ ਨਾਲ ਘਿਰੇ ਹੋਏ ਹਨ। ਪਿੰਡ ਦੇ ਇੱਕ ਪਾਸੇ ਜਿਸ ਪਾਸੇ ਸ਼ੇਰ ਸਿੰਘ ਘੁਬਾਇਆ ਦਾ ਘਰ ਹੈ, ਉਸ ਪਾਸੇ ਕੁਝ ਸਫ਼ਾਈ ਨਜ਼ਰ ਆਉਂਦੀ ਹੈ, ਪਰ ਪਿੰਡ ਦੇ ਦੂਜੇ ਪਾਸੇ ਰਹਿਣ ਵਾਲੇ ਲੋਕ ਪਿੰਡ ਦੀਆਂ ਨਾਲੀਆਂ ’ਚ ਖੜ੍ਹੇ ਗੰਦੇ ਪਾਣੀ ਤੋਂ ਬਹੁਤ ਪ੍ਰੇਸ਼ਾਨ ਹਨ। ਪਿੰਡ ਵਿਚ ਦਾਖਲ ਹੁੰਦਿਆਂ ਹੀ ਇੱਕ ਕੱਸੀ (ਛੋਟੀ ਨਹਿਰ) ਦਾ ਪੁਲ ਲੰਘ ਕੇ ਜਾਣਾ ਪੈਂਦਾ ਹੈ। ਇਹ ਪੁਲ ਵੀ ਛੋਟੇ ਬੱਚਿਆਂ ਲਈ ਖਤਰੇ ਤੋਂ ਖਾਲੀ ਨਹੀਂ, ਕਿਉਂਕਿ ਇਹ ਕੋਨਾ ਪੁਲ ਹੈ ਤੇ ਇਸ ’ਤੇ ਕੋਈ ਐਂਗਲ ਨਹੀਂ ਲੱਗੀ।

ਸ਼ੌਕੀਨਾਂ ਨੂੰ ਨਹੀਂ ਭਰਨਾ ਪਏਗਾ ਕੌੜਾ ਘੁੱਟ; ਸਸਤੀ ਹੋ ਸਕਦੀ ਹੈ ਸ਼ਰਾਬ

ਜਲੰਧਰ,20 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਜ਼ਿਲ੍ਹੇ ਦੇ ਆਬਕਾਰੀ ਨੀਤੀ 2019-20 ਲਈ ਦੇਸੀ ਅਤੇ ਅੰਗਰੇਜ਼ੀ ਸ਼ਰਾਬ ਦੇ ਠੇਕਿਆਂ ਦੇ ਨਿਕਲੇ ਡਰਾਅ ’ਚ ਪਿਛਲੇ ਸਾਲ ਨਾਲੋਂ 72 ਕਰੋੜ ਦੀ ਆਮਦਨ ਵੱਧ ਹੋਵੇਗੀ। ਇਸ ਸਾਲ ਪੌਂਟੀ ਚੱਢਾ ਪਰਿਵਾਰ ਦਾ ਸ਼ਰਾਬ ਦੇ ਠੇਕਿਆਂ ਤੋਂ ਦਬਦਬਾ ਵੀ ਘਟ ਗਿਆ ਹੈ। ਪਿਛਲੇ ਸਾਲ ਉਨ੍ਹਾਂ ਕੋਲ ਕਾਰਪੋਰੇਸ਼ਨ ਦੇ ਠੇਕਿਆਂ ਦੇ ਸਾਰੇ ਦੇ ਸਾਰੇ 47 ਗਰੁੱਪ ਸਨ ਪਰ ਇਸ ਵਾਰ ਉਨ੍ਹਾਂ ਦੇ ਹਿੱਸੇ 14 ਗਰੁੱਪ ਹੀ ਆਏ। ਚੱਢਿਆਂ ਦਾ ਦਬਦਬਾ ਘਟਣ ਨਾਲ ਸ਼ਹਿਰ ਵਿਚ ਸ਼ਰਾਬ ਸਸਤੀ ਹੋਣ ਦੀਆਂ ਸੰਭਾਵਨਾਵਾਂ ਹਨ।

ਵੋਟਰ ਜਾਗਰੂਕਤਾ ਲਈ ਮਾਸਟਰ ਸਲੀਮ ਤੇ ਸਿਮਰ ਕੌਰ ਬਣੇ ‘ਆਈਕਨ’

ਜਲੰਧਰ,20 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਆਮ ਚੋਣਾਂ ਦੌਰਾਨ ਲੋਕਾਂ ਤੇ ਵਿਸ਼ੇਸ਼ ਕਰਕੇ ਨੌਜਵਾਨਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਉਨ੍ਹਾਂ ਨੂੰ ਵੋਟ ਦੇ ਅਧਿਕਾਰ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਵੀਪ ਪ੍ਰੋਗਰਾਮ ਤਹਿਤ ਗਾਇਕ ਮਾਸਟਰ ਸਲੀਮ ਅਤੇ ਉਭਰਦੀ ਬਾਲੀਵੁੱਡ ਗਾਇਕਾ ਸਿਮਰ ਕੌਰ ਨੂੰ ਸਵੀਪ ਮੁਹਿੰਮ ਤਹਿਤ ‘ਆਈਕਨ’ ਬਣਾਇਆ ਹੈ। ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਇਹ ਮੁੱਖ ਮੰਤਵ ਹੈ ਕਿ ਵੱਧ ਤੋਂ ਵੱਧ ਲੋਕਾਂ ਨੂੰ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਦੋਵੇਂ ਗਾਇਕ ਲੋਕਾਂ ਨੂੰ ਲੋਕਤੰਤਰੀ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਭਾਗੀਦਾਰ ਬਣਾਉਣ ਲਈ ਅਸਰਦਾਰ ਢੰਗ ਨਾਲ ਪ੍ਰਚਾਰ ਕਰ ਸਕਦੇ ਹਨ।

ਵਿੱਦਿਅਕ ਅਦਾਰਿਆਂ ਵਿੱਚ ਹੋਲੀ ਧੂਮਧਾਮ ਨਾਲ ਮਨਾਈ

ਜਲੰਧਰ,20 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਜ਼ਿਲ੍ਹੇ ਦੇ ਵੱਖ-ਵੱਖ ਵਿੱਦਿਅਕ ਅਦਾਰਿਆਂ ਵਿਚ ਹੋਲੀ ਦਾ ਤਿਓਹਾਰ ਚਾਵਾਂ ਨਾਲ ਮਨਾਇਆ ਗਿਆ।ਮਿਲੀ ਜਾਣਕਾਰੀ ਅਨੁਸਾਰ ਕੰਨਿਆ ਮਹਾਂਵਿਦਿਆਲਾ ਵਿੱਚ ਸਟਾਫ ਅਤੇ ਵਿਦਿਆਰਥਣਾਂ ਨੇ ਫੁੱਲਾਂ ਨਾਲ ਹੋਲੀ ਖੇਡੀ। ਕਾਲਜ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਵਿਦਿਆਰਥਣਾਂ ਨਾਲ ਹੋਲੀ ਖੇਡਦਿਆਂ ਕਿਹਾ ਕਿ ਵਾਤਾਵਰਨ ਪੱਖੀ ਹੋਲੀ ਨੂੰ ਪਹਿਲ ਦੇਣੀ ਚਾਹੀਦੀ ਹੈ। ਸੰਤ ਨਾਮਦੇਵ ਕੋ-ਐਜੂਕੇਸ਼ਨਲ ਕਾਲਜ ਮਾਡਲ ਹਾਊਸ ਵਿੱਚ ਵੀ ਵਿਦਿਆਰਥੀਆਂ ਨੇ ਹੋਲੀ ਦਾ ਤਿਓਹਾਰ ਮਨਾਇਆ। 

ਦੋਆਬਾ ਪੱਤਰਕਾਰ ਮੰਚ ਭੋਗਪੁਰ ਦੀ ਨਵੀਂ ਟੀਮ ਕਾਇਮ

ਜਲੰਧਰ,20 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਦੋਆਬਾ ਪੱਤਰਕਾਰ ਮੰਚ ਭੋਗਪੁਰ ਦੇ ਪ੍ਰਧਾਨ ਬਲਵਿੰਦਰ ਸਿੰਘ ਭੰਗੂ ਨੇ ਜਥੇਬੰਦੀ ਦੀ ਨਵੀਂ ਟੀਮ ਦਾ ਗਠਨ ਕੀਤਾ ਹੈ।ਇਸ ਟੀਮ ਵਿੱਚ ਗੁਰਮੀਤ ਸਿੰਘ ਹੰਸ ਨੂੰ ਸਰਪ੍ਰਸਤ, ਕੁਲਦੀਪ ਸਿੰਘ ਪਾਬਲਾ ਨੂੰ ਕੋਆਰਡੀਨੇਟਰ, ਹਰਨਾਮ ਸਿੰਘ ਮਿਨਹਾਸ ਤੇ ਰਾਜੇਸ਼ ਸੂਰੀ ਨੂੰ ਸੀਨੀਅਰ ਮੀਤ ਪ੍ਰਧਾਨ, ਜਸਵੀਰ ਸਿੰਘ ਪੱਪਾ ਨੂੰ ਜਨਰਲ ਸਕੱਤਰ, ਕੁਲਵੀਰ ਸਿੰਘ ਕਾਹਲੋਂ ਨੂੰ ਖ਼ਜ਼ਾਨਚੀ, ਨਿਸ਼ਾਨ ਬਹਿਰਾਮੀਆ ਨੂੰ ਪ੍ਰੈੱਸ ਸਕੱਤਰ, ਗੁਰਬਿੰਦਰ ਸਿੰਘ ਮਾਣਕ ਤੇ ਪਰਮਵੀਰ ਸਿੰਘ ਬਾਠ ਨੂੰ ਸਲਾਹਕਾਰ ਅਤੇ ਕਾਨੂੰਨੀ ਸਲਾਹਕਾਰ ਗੁਰਮੇਲ ਸਿੰਘ ਢਿੱਲੋਂ ਨੂੰ ਨਾਮਜ਼ਦ ਕੀਤਾ ਗਿਆ ਹੈ। ਇਸੇ ਦੌਰਾਨ ਪਰਮਜੀਤ ਸਿੰਘ ਟਾਂਡੀ, ਮਨਪ੍ਰੀਤ ਸਿੰਘ ਮਨੀ, ਸੰਦੀਪ ਰੱਤੀ, ਹਰਨੇਕ ਸਿੰਘ ਸਿੱਧੂ, ਕੰਵਲਪਾਲ ਸਿੰਘ ਕਾਹਲੋਂ, ਸਰਵਨ ਕੁਮਾਰ ਚਰੜ, ਗੁਰਇਕਬਾਲ ਸਿੰਘ ਭੰਗੂ ਕਾਰਜਕਾਰਨੀ ਮੈਂਬਰ ਚੁਣੇ ਗਏ।

ਲੇਖਕ ਨਿਰਮਲ ਅਰਪਣ ਤੇ ਰਾਜਿੰਦਰ ਸਿੰਘ ਦਾ ਸਨਮਾਨ

ਜਲੰਧਰ,20 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਰਣਜੀਤ ਮੈਮੋਰੀਅਲ ਚੈਰੀਟੇਬਲ ਟਰੱਸਟ ਆਦਮਪੁਰ ਅਤੇ ‘ਰਣਜੀਤ’ ਤ੍ਰੈ ਮਾਸਿਕ ਮੈਗਜ਼ੀਨ ਵੱਲੋਂ ਇੱਥੇ ਛੇਵਾਂ ਰਣਜੀਤ ਸਿੰਘ ਖੜਗ ਯਾਦਗਾਰੀ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਵਾਰ ਪ੍ਰਸਿੱਧ ਵਾਰਤਕ, ਲੇਖਕ ਅਤੇ ਸ਼ਾਇਰ ਨਿਰਮਲ ਅਰਪਣ ਅਤੇ ਪ੍ਰਸਿੱਧ ਨਾਵਲਕਾਰ ਤੇ ਅਨੁਵਾਦਕ ਡਾ. ਰਾਜਿੰਦਰ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਸਮਾਗਮ ਦੀ ਪ੍ਰਧਾਨਗੀ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਮੌਜੂਦਾ ਪ੍ਰਧਾਨ ਪ੍ਰੋ. ਰਵਿੰਦਰ ਭਠੱਲ ਨੇ ਕੀਤੀ ਜਦੋਂਕਿ ਪ੍ਰਧਾਨਗੀ ਮੰਡਲ ਵਿੱਚ ਉਨ੍ਹਾਂ ਦੇ ਨਾਲ ਪ੍ਰੋ. ਗੋਪਾਲ ਸਿੰਘ ਬੁੱਟਰ, ਡਾ. ਆਸਾ ਸਿੰਘ ਘੁੰਮਣ, ਕੁਲਦੀਪ ਸਿੰਘ ਬੇਦੀ, ਡਾ. ਬਲਦੇਵ ਸਿੰਘ ਬੱਦਨ, ਜਰਨੈਲ ਸੇਖਾ ਅਤੇ ਇੰਜਨੀਅਰ ਕਰਮਜੀਤ ਸਿੰਘ ਸੁਸ਼ੋਭਿਤ ਸਨ।

ਸੜਕ ਪੁੱਟਣ ਵਿਰੁੱਧ ਦਸੂਹਾ-ਹੁਸ਼ਿਆਰਪੁਰ ਮਾਰਗ ’ਤੇ 10 ਘੰਟੇ ਜਾਮ

ਮੁਕੇਰੀਆਂ,20 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਗੜ੍ਹਦੀਵਾਲਾ ਨੇੜਲੇ ਪਿੰਡ ਗੋਂਦਪੁਰ ਨੇੜਿਓਂ ਗੁਰਦੁਆਰਾ ਰਾਮਪੁਰ ਖੇੜਾ ਸਮੇਤ ਚਾਰ ਪਿੰਡਾਂ ਨੂੰ ਜਾਂਦੀ ਸੰਪਰਕ ਸੜਕ ਨਿੱਜੀ ਮਾਲਕੀ ਵਿੱਚ ਆਉਂਦੀ ਹੋਣ ਕਾਰਨ ਅਦਾਲਤੀ ਹੁਕਮਾਂ ਬਾਅਦ ਮਾਲਕ ਵਲੋਂ ਪੁੱਟਣ ਕਾਰਨ ਪ੍ਰਭਾਵਿਤ ਹੋਈ ਆਵਾਜਾਈ ਦੇ ਵਿਰੋਧ ’ਚ ਗੁਰਦੁਆਰਾ ਸਾਹਿਬ ਦੇ ਮੁਖੀ ਬਾਬਾ ਸੇਵਾ ਸਿੰਘ ਦੀ ਅਗਵਾਈ ਵਿੱਚ ਪੰਚਾਇਤਾਂ ਤੇ ਪ੍ਰਭਾਵਿਤ ਲੋਕਾਂ ਵਲੋਂ ਦਸੂਹਾ ਹੁਸ਼ਿਆਰਪੁਰ ਮਾਰਗ ’ਤੇ ਕਰੀਬ 10 ਘੰਟੇ ਜਾਮ ਲਗਾਇਆ ਗਿਆ। 

ਕੇਸ਼ੋਪੁਰ-ਮਿਆਣੀ ਛੰਭ ’ਚ ਸੁੰਨਸਾਨ ਪਸਰਣ ਲੱਗੀ

ਗੁਰਦਾਸਪੁਰ,20 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਦੇਸ਼ ਦੇ ਪਹਿਲਾ ਕਮਿਊਨਿਟੀ ਰਿਜ਼ਰਵ ਤੇ ਇਤਿਹਾਸਕ ਕੇਸ਼ੋਪੁਰ-ਮਿਆਣੀ ਛੰਭ ’ਚ ਮੌਸਮ ਬਦਲਣ ਦੇ ਨਾਲ-ਨਾਲ ਸੁੰਨਸਾਨ ਪਸਰਣੀ ਸ਼ੁਰੂ ਹੋ ਗਈ ਹੈ। ਪਰਵਾਸੀ ਪੰਛੀਆਂ ਨੇ ਵਾਪਸ ਆਪਣੇ ਮੁਲਕਾਂ ਨੂੰ ਪਰਤਣਾ ਸ਼ੁਰੂ ਕਰ ਦਿੱਤਾ ਪਰ ਕੁਦਰਤ ਪ੍ਰੇਮੀਆਂ ਦਾ ਅਜੇ ਵੀ ਛੰਭ ਵਿੱਚ ਆਣਾ-ਜਾਣਾ ਲੱਗਿਆ ਹੋਇਆ ਹੈ।ਸ਼ਹਿਰ ਤੋਂ ਛੇ ਕਿਲੋਮੀਟਰ ਦੂਰ ਬਹਿਰਾਮਪੁਰ ਸੜਕ ਉੱਤੇ ਕਰੀਬ 800 ਏਕੜ ਕਰੀਬ ਰਕਬੇ ਅੰਦਰ ਕੇਸ਼ੋਪੁਰ-ਮਿਆਣੀ ਛੰਭ ਦਾ

ਕੈਂਪ ਦੌਰਾਨ 89 ਯੂਨਿਟ ਖੂਨਦਾਨ

ਅੰਮ੍ਰਿਤਸਰ,20 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਸਥਾਨਕ ਬੀਬੀਕੇ ਡੀਏਵੀ ਕਾਲਜ ਵਿਮੈਨ ਵਿੱਚ ਖੂਨਦਾਨ ਕੈਂਪ ਲਾਇਆ ਗਿਆ। ਕਾਲਜ ਦੇ ਯੂਥ ਰੈੱਡ ਕਰਾਸ ਸੁਸਾਇਟੀ, ਐਨਐਸਐਸ ਯੂਨਿਟ, ਐਨਸੀਸੀ ਅਤੇ ਸਪੋਰਟਸ ਵਿਭਾਗ ਵੱਲੋਂ ਕੈਂਪ ਗੁਰੂ ਨਾਨਕ ਦੇਵ 

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਾਬੰਦੀਆਂ ਲਾਉਣ ਦੇ ਹੁਕਮ

ਅੰਮ੍ਰਿਤਸਰ,,20 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਜ਼ਿਲ੍ਹਾ ਮੈਜਿਸਟਰੇਟ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਫ਼ੌਜਦਾਰੀ ਅਸਲਾ ਭੰਡਾਰ ਬਿਆਸ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਣਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ’ਤੇ ਮੁਕੰਮਲ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀ ਦਾ ਹੁਕਮ 15 ਮਈ ਤਕ ਲਾਗੂ ਰਹੇਗਾ। ਇਸੇ ਤਰ੍ਹਾਂ ਕੋਈ ਵੀ ਵਾਹਨ,ਆਟੋ-ਰਿਕਸ਼ਾ ਚਾਲਕ ਸਮਰੱਥਾ ਤੋਂ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀਂ ਜਾਵੇਗਾ। ਸਮੂਹ ਸਕਲਾਂ ਦੇ ਪ੍ਰਿੰਸੀਪਲ, ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ’ਤੇ ਮਾਪਿਆਂ ਨੂੰ ਇਸ ਸਬੰਧੀ ਜਾਗਰੂਕ ਕਰਨਗੇ। ਇਹ ਪਾਬੰਦੀ ਦਾ ਹੁਕਮ 15 ਮਈ ਤਕ ਲਾਗੂ ਰਹੇਗਾ। ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਬਣੇ ਡਿਵਾਈਡਰਾਂ ਨੂੰ ਤੋੜ ਕੇ ਆਰਜ਼ੀ ਤੌਰ ’ਤੇ ਰਸਤਾ ਕੱਢਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਪਾਬੰਦੀ ਦੇ ਹੁਕਮ ਵੀ 

ਅੰਮ੍ਰਿਤਸਰ ਵਿਕਾਸ ਮੰਚ ਤੇ ਯੂਕੇ ਸੇਵਾ ਟਰੱਸਟ ਸਿੱਧੀਆਂ ਉਡਾਣਾਂ ਲਈ ਕਰਨਗੇ ਉਪਰਾਲੇ

ਅੰਮ੍ਰਿਤਸਰ,20 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਇੱਥੇ ਅੰਮ੍ਰਿਤਸਰ ਦੇ ਯੋਜਨਾਬੱਧ ਵਿਕਾਸ ਅਤੇ ਦੇਸ਼ ਵਿਦੇਸ਼ ਲਈ ਅੰਮ੍ਰਿਤਸਰ ਤੋਂ ਸਿੱਧੀਆਂ ਉਡਾਣਾਂ ਲਈ ਕਾਰਜਸ਼ੀਲ ਸਮਾਜਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਦੀ ਟੀਮ ਅੱਜ ਅੰਮ੍ਰਿਤਸਰ ਪੁੱਜੇ ਯੂਕੇ ਸੇਵਾ ਟਰੱਸਟ ਦੇ ਸੰਸਥਾਪਕ ਅਤੇ ਚੇਅਰਮੈਨ ਚਰਨਕੰਵਲ ਸਿੰਘ ਸੇਖੋਂ ਨੂੰ ਮਿਲੀ ਅਤੇ ਸਿੱਧੀਆਂ ਉਡਾਣਾਂ ਲਈ ਮਿਲ ਕੇ ਉਪਰਾਲੇ ਕਰਨ ਦਾ ਫੈਸਲਾ ਲਿਆ। ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿੱਚ ਹੋਈ ਮੁਲਾਕਾਤ ਦੌਰਾਨ ਲੰਦਨ ਹੀਥਰੋ-ਅੰਮ੍ਰਿਤਸਰ ਅਤੇ ਟੋਰਾਂਟੋ, ਵੈਨਕੂਅਰ-ਅੰਮ੍ਰਿਤਸਰ ਦੀਆਂ ਸਿੱਧੀਆਂ ਉਡਾਣਾਂ ਬਾਰੇ ਚਰਚਾ ਹੋਈ। ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਮੌਜੂਦ ਰਹੇ। ਮੰਚ ਦੇ ਜਨਰਲ ਸਕੱਤਰ ਮਨਜੀਤ ਸਿੰਘ ਸੈਣੀ 

ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਅਹੁਦੇਦਾਰਾਂ ਦਾ ਸਨਮਾਨ

ਅੰਮ੍ਰਿਤਸਰ,20 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਹੋਰ ਅਹੁਦੇਦਾਰ ਹਰਮੀਤ ਸਿੰਘ ਕਾਲਕਾ ਜਨਰਲ ਸਕੱਤਰ, ਭੁਪਿੰਦਰ ਸਿੰਘ ਭੁੱਲਰ ਅਗਜ਼ੈਕਟਿਵ ਮੈਂਬਰ, ਰਣਜੀਤ ਕੌਰ, ਵਿਕਰਮ ਸਿੰਘ, ਕੁਲਦੀਪ ਸਿੰਘ ਸਾਹਨੀ ਅਤੇ ਜਗਦੀਪ ਸਿੰਘ ਕਾਹਲੋਂ ਸਮੇਤ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਨਵੇਂ ਚੁਣੇ ਗਏ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਨੂੰ ਕੌਮੀ ਪ੍ਰਧਾਨ ਬਣਨ ’ਤੇ ਵਧਾਈ ਦੇਣ ਲਈ ਉਨ੍ਹਾਂ ਦੇ ਦਫਤਰ ਪਹੁੰਚੇ। 

ਨਸ਼ਿਆਂ ਦੇ ਛੇਵੇਂ ਦਰਿਆ ਦਾ ਦੁਖਾਂਤ ਨਾਟਕ ‘ਤੀਸਰੀ ਜੰਗ’ ਪੇਸ਼

ਅੰਮ੍ਰਿਤਸਰ,20 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਵਿਰਸਾ ਵਿਹਾਰ ਵਿਖੇ ਚਲ ਰਹੇ ਅੰਮ੍ਰਿਤਸਰ ਰੰਗਮੰਚ ਉਤਸਵ ਦੇ 20ਵੇਂ ਦਿਨ ਅਲਫ਼ਾਜ ਥੀਏਟਰ ਅੰਮ੍ਰਿਤਸਰ ਦੀ ਟੀਮ ਵੱਲੋਂ ਜਸਵੰਤ ਮਿੰਟੂ ਦਾ ਨਿਰਦੇਸ਼ਤ ਕੀਤਾ ਪੰਜਾਬੀ ਨਾਟਕ ‘ਤੀਸਰੀ ਜੰਗ’ ਸ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿੱਚ ਸਫ਼ਲਤਾਪੂਰਵਕ ਪੇਸ਼ ਕੀਤਾ ਗਿਆ। ਇਹ ਨਾਟਕ ਪੰਜਾਬ ਵਿੱਚ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਨੂੰ ਵਿਖਾਉਂਦਾ ਹੈ। ਕਿਵੇਂ ਇਕ ਪੜ੍ਹਿਆ ਲਿਖਿਆ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਫਸ ਜਾਂਦਾ ਹੈ ਤੇ ਨਸ਼ਿਆਂ ਲਈ ਬੁਰੇ ਤੋਂ ਬੁਰਾ ਕੰਮ ਕਰਨ ਲਗ ਜਾਂਦਾ ਹੈ। ਨਸ਼ੇ ਕਰਨ ਤੋਂ ਰੋਕਣ ’ਤੇ ਉਹ ਆਪਣੀ ਪਤਨੀ ਅਤੇ ਮਾਂ ਨੂੰ ਪ੍ਰੇਸ਼ਾਨ ਕਰਦਾ ਹੈ ਅਤੇ ਘਰ ਦਾ ਸਾਰਾ ਸਾਮਾਨ ਨਸ਼ੇ ਵਿੱਚ ਉਜਾੜ ਦਿੰਦਾ ਹੈ। ਪਿੰਡਾਂ ਵਿੱਚ ਸ਼ਰੀਕੇਬਾਜ਼ੀ ਵਿੱਚ ਲੋਕ ਆਪਣਿਆਂ ਦਾ ਹੀ 

ਪੁਸਤਕ ‘ਸੋਹਲੇ ਗੁਰੂ ਪੰਥ ਕੇ’ ਹੋਲੇ ਮਹੱਲੇ ’ਤੇ ਹੋਵੇਗੀ ਲੋਕ ਅਰਪਿਤ

ਅੰਮ੍ਰਿਤਸਰ,20 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) :  ਨਿਹੰਗ ਬਾਣੇ ਵਿਚ ਧਰਮ ਅਧਿਅਨ ਦੀ ਐਮਏ ਕਰ ਚੁੱਕੇ ਅਰਵਿੰਦਰ ਸਿੰਘ ਦੀ ਪੁਸਤਕ ‘ਸੋਹਲੇ ਗੁਰੂ ਪੰਥ ਕੇ’ ਹੋਲੇ ਮਹੱਲੇ ’ਤੇ ਲੋਕ ਅਰਪਿਤ ਹੋਵੇਗੀ। ਉਨ੍ਹਾਂ ਕਿਹਾ ਕਿਕਿਤਾਬ ਵਿੱਚ ਕਵਿਤਾਵਾਂ ਨਾਲ ਮਿਲਦੀ ਜੁਲਦੀ ਚਿੱਤਰਕਾਰੀ ਵੀ

ਪਾਣੀ ਦੇ ਤੇਜ਼ ਵਹਾਅ ਵਿਚ 5 ਮੱਝਾਂ ਰੁੜ੍ਹੀਆਂ; ਦੋ ਮਰੀਆਂ

ਪਠਾਨਕੋਟ,20 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਫਰੀਦਾਨਗਰ ਪੱਤਨ ’ਤੇ ਨਲਵਾ ਦਰਿਆ ਵਿੱਚ ਜ਼ਿਆਦਾ ਪਾਣੀ ਆਣ ਨਾਲ 5 ਮੱਝਾਂ ਰੁੜ੍ਹ ਕੇ ਪੈਂਟੂਨ ਪੁਲ ਦੇ ਹੇਠਾਂ ਫਸ ਗਈਆਂ, ਜਿਨ੍ਹਾਂ ਵਿੱਚੋਂ 3 ਨੂੰ ਭਾਰੀ ਮੁਸ਼ੱਕਤ ਬਾਅਦ ਬਚਾ ਲਿਆ ਗਿਆ, ਜਦ ਕਿ 2 ਮੱਝਾਂ ਦੀ ਮੌਤ ਹੋ ਗਈ।

ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਬਾਰੇ ਜਾਗਰੂਕਤਾ ਸਮਾਰੋਹ

ਭਿੱਖੀਵਿੰਡ,20 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਪ੍ਰਤੀ ਜਾਗਰੂਕ ਕਰਨ ਲਈ ਅੱਜ ਸ਼ਹੀਦ ਭਗਤ ਸਿੰਘ ਸਕੂਲ ਪੱਟੀ ਵਿੱਚ ਸਮਾਰੋਹ ਹੋਇਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸੰਦੀਪ ਰਿਸ਼ੀ, ਸਹਾਇਕ ਕਮਿਸ਼ਨਰ ਜਨਰਲ ਅਤੇ ਨੋਡਲ ਅਫ਼ਸਰ ‘ਸਵੀਪ’ ਹਰਦੀਪ ਸਿੰਘ ਧਾਲੀਵਾਲ ਅਤੇ ਐੱਸਡੀਐੱਮ ਪੱਟੀ ਅਨਮੋਲ ਸਿੰਘ ਧਾਲੀਵਾਲ ਹਾਜ਼ਰ ਸਨ। ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸੰਦੀਪ ਰਿਸ਼ੀ ਨੇ ‘ਵੋਟਰ ਜਾਗਰੂਕਤਾ ਹਸਤਾਖ਼ਰ ਮੁਹਿੰਮ’ ਦੀ ਸ਼ੁਰੂਆਤ ਕਰਦਿਆਂ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਵਾਰ ਤਰਨ ਤਾਰਨ ਜ਼ਿਲ੍ਹੇ ਵਿੱਚ ਲੋਕ ਸਭਾ ਦੀ ਪਿਛਲੀ ਮਤਦਾਨ ਫ਼ੀਸਦ ਜੋ 66.78 ਫ਼ੀਸਦੀ ਸੀ, ਨੂੰ ਅੱਗੇ ਲਿਜਾਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਦੀ ਪੂਰਤੀ ਲਈ ਵੱਖ-ਵੱਖ ਸਵੀਪ ਗਤੀਵਿਧੀਆਂ ਤਹਿਤ ਵਿਦਿਅਕ ਸੰਸਥਾਵਾਂ ਵਿੱਚ ਨੌਜਵਾਨ ਵੋਟਰਾਂ ਨੂੰ ਪ੍ਰੇਰਿਤ ਕਰਨ ਲਈ 

ਆਰਐੱਮਪੀਆਈ ਨੇ ਗੁਰਦਾਸਪੁਰ ਤੋਂ ਲਾਲ ਚੰਦ ਕਟਾਰੂਚੱਕ ਨੂੰ ਉਮੀਦਵਾਰ ਐਲਾਨਿਆ

ਜਲੰਧਰ,20 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਨੇ ਪੰਜਾਬ ਡੈਮੋਕਰੈਟਿਕ ਅਲਾਇੰਸ ਦੀ ਅਗਵਾਈ ਹੇਠ ਗੁਰਦਾਸਪੁਰ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਹ ਐਲਾਨ ਅੱਜ ਪਾਰਟੀ ਦੇ ਕੌਮੀ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ ਨੇ ਕੀਤਾ। ਅਗਾਮੀ ਲੋਕ ਸਭਾ ਚੋਣਾਂ ਲਈ ਪੰਜਾਬ ਡੈਮੋਕਰੇਟਿਕ ਅਲਾਇੰਸ ਦੇ ਨਾਂ ਹੇਠ ਪੰਜਾਬ ਏਕਤਾ ਪਾਰਟੀ, ਲੋਕ ਇਨਸਾਫ ਪਾਰਟੀ, ਬਹੁਜਨ ਸਮਾਜ ਪਾਰਟੀ, ਨਵਾਂ ਪੰਜਾਬ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ, ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਅਤੇ ਐਮਸੀਪੀਆਈ (ਯੂ) ਨੇ ਸਾਂਝਾ ਗੱਠਜੋੜ ਕਰਕੇ ਪੰਜਾਬ ਦੇ 13 ਹਲਕਿਆਂ ਤੋਂ ਆਪਣੇ ਉਮੀਦਵਾਰ ਐਲਾਨਣ ਦਾ ਫ਼ੈਸਲਾ ਕੀਤਾ ਹੈ।

ਜ਼ਾਬਤੇ ਦੀ ਉਲੰਘਣਾ: ਚੰਦੂਮਾਜਰਾ ਨੂੰ ਦੂਜਾ ਨੋਟਿਸ ਜਾਰੀ

ਐਸ.ਏ.ਐਸ. ਨਗਰ (ਮੁਹਾਲੀ),20 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਬੀਤੇ ਦਿਨੀਂ ਇੱਥੋਂ ਨੇੜਲੇ ਪਿੰਡ ਚੱਪੜਚਿੜੀ ਵਿਚ ਰਾਤ ਨੂੰ ਲੋਕਾਂ ਦੇ ਘਰਾਂ ਦੀਆਂ ਕੰਧਾਂ ਉੱਤੇ ‘ਸਾਡਾ ਐੱਮਪੀ ਸਾਡਾ ਮਾਣ’ ਦੇ ਪੋਸਟਰ ਲਗਾਉਣ ਦਾ ਮਾਮਲਾ ਹਾਲੇ ਠੰਢਾ ਵੀ ਨਹੀਂ ਹੋਇਆ ਸੀ ਕਿ ਹੁਣ ਅਕਾਲੀ ਆਗੂ ਦੇ ਸਮਰਥਕਾਂ ਨੇ ਚੋਣ ਜ਼ਾਬਤੇ ਦੀ ਉਲੰਘਣਾ ਕਰਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ (ਡੀਸੀ ਕੰਪਲੈਕਸ) ਦੇ ਐਂਟਰੀ ਗੇਟ ਅਤੇ ਚਾਰਦੀਵਾਰੀ ’ਤੇ ਚੰਦੂਮਾਜਰਾ ਦੀਆਂ ਫੋਟੋਆਂ ਵਾਲੇ ਪੋਸਟਰ ਲਗਾ ਦਿੱਤੇ ਹਨ। ਇਸ ਪੋਸਟਰ ਉੱਤੇ ‘ਸਾਡਾ ਐੱਮਪੀ ਸਾਡਾ ਮਾਣ’ ਦੇ ਬੈਨਰ ਹੇਠ ਸੰਸਦ ਮੈਂਬਰ ਚੰਦੂਮਾਜਰਾ ਵੱਲੋਂ ਪਿਛਲੇ ਪੰਜ ਸਾਲ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਗਿਆ ਹੈ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਕੋਲੋਂ ਲੰਘ ਰਹੇ ਰਾਹਗੀਰ ਨੇ ਡੀਸੀ ਕੰਪਲੈਕਸ ਦੇ ਐਂਟਰੀ ਗੇਟ ਅਤੇ ਕੰਧ ਉੱਤੇ ਅਕਾਲੀ ਆਗੂ ਦੇ ਪੋਸਟਰ ਲੱਗੇ ਦੇਖੇ ਤਾਂ ਫੋਟੋਆਂ ਖਿੱਚ ਕੇ ਡਿਪਟੀ ਕਮਿਸ਼ਨ-ਕਮ-ਜ਼ਿਲ੍ਹਾ ਚੋਣ ਅਫ਼ਸਰ, ਵਧੀਕ ਚੋਣ ਅਫ਼ਸਰ ਅਤੇ ਐੱਸਡੀਐੱਮ-ਕਮ-ਸਹਾਇਕ ਚੋਣ ਅਫ਼ਸਰ ਨੂੰ ਵਟਸਐਪ ’ਤੇ ਭੇਜ ਦਿੱਤੀਆਂ। ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ ਦੀ ਹਦਾਇਤ ’ਤੇ ਦਫ਼ਤਰੀ ਸਟਾਫ਼ ਨੇ ਇਹ ਪੋਸਟਰ ਉਤਾਰ ਦਿੱਤੇ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0073167800
Copyright © 2019, Panjabi Times. All rights reserved. Website Designed by Mozart Infotech