ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਚੰਡੀਗੜ੍ਹ

ਡੀਡੀਪੀਓ ਦੀ ਬਹਾਲੀ ਨਾਲ ਦੋ ਮੰਤਰੀਆਂ ’ਚ ਤਣਾਅ

January 10, 2019 04:08 PM

ਚੰਡੀਗੜ੍ਹ,9 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਦੇ ਇਕ ਜ਼ਿਲ੍ਹੇ ਦੇ ਦੋ ਮੰਤਰੀਆਂ ਟਰਾਂਸਪੋਰਟ ਅਤੇ ਪੰਚਾਇਤ ਤੇ ਮਾਲ ਮੰਤਰੀ ਵਿਚਾਲੇ ਡੀਡੀਪੀਓ ਨੂੰ ਬਹਾਲ ਕਰਨ ਦੇ ਮਾਮਲੇ ਕਰਕੇ ਤਣਾਅ ਵਾਲੀ ਸਥਿਤੀ ਪੈਦਾ ਹੋ ਗਈ ਹੈ ਅਤੇ ਇਹ ਮਾਮਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਰਬਾਰ ’ਚ ਪਹੁੰਚ ਗਿਆ ਹੈ।
ਜ਼ਿਕਰਯੋਗ ਹੈ ਕਿ ਗੁਰਦਾਸਪੁਰ ਜ਼ਿਲ੍ਹੇ ਦੇ ਡੀਡੀਪੀਓ ਹਰਜਿੰਦਰ ਸਿੰਘ ਅਤੇ ਤਿੰਨ ਹੋਰ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰ ਦੀ ਰਿਪੋਰਟ ਦੇ ਆਧਾਰ ’ਤੇ ਮੁਅੱਤਲ ਕੀਤਾ ਗਿਆ ਸੀ। ਉਸ ਵਿਰੁੱਧ ਦੀਨਾਨਗਰ ਬਲਾਕ ਦੇ 38 ਪਿੰਡਾਂ ਦੇ ਸਰਪੰਚਾਂ ਦਾ ਰਾਖਵਾਂਕਰਨ ਬਦਲਣ ਦੇ ਦੋਸ਼ ਲੱਗੇ ਸਨ। ਇਹ ਮਾਮਲਾ ਉਸ ਸਮੇਂ ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ ਨੇ ਮੁੱਖ ਮੰਤਰੀ ਦੇ ਧਿਆਨ ਵਿਚ ਲਿਆਂਦਾ ਗਿਆ ਸੀ। ਉਨ੍ਹਾਂ ਸਵਾਲ ਉਠਾਇਆ ਸੀ ਕਿ ਇਸ ਅਧਿਕਾਰੀ ਨੇ ਵਿਰੋਧੀ ਧਿਰ ਨੂੰ ਫਾਇਦਾ ਪਹੁੰਚਾਉਣ ਲਈ ਰਾਖਵਾਂਕਰਨ ਬਦਲ ਦਿੱਤਾ ਅਤੇ ਡਿਪਟੀ ਕਮਿਸ਼ਨਰ ਦੀ ਰਿਪੋਰਟ ਦੇ ਆਧਾਰ ’ਤੇ ਉਸ ਨੂੰ ਮੁਅੱਤਲ ਕੀਤੇ ਜਾਣ ਨਾਲ ਦੋਸ਼ਾਂ ਦੀ ਪੁਸ਼ਟੀ ਹੋ ਗਈ ਸੀ। ਹੁਣ ਇਸ ਅਧਿਕਾਰੀ ਦੀ ਬਹਾਲੀ ਨਾਲ ਮਾਮਲਾ ਮੁੜ ਤੂਲ ਫੜ ਗਿਆ ਹੈ। ਪੰਚਾਇਤ ਅਤੇ ਮਾਲ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਡੀਡੀਪੀਓ ਦੀ ਮੁਅੱਤਲੀ ਦੇ ਨਾਲ ਹੀ ਉਸ ਦੀ ਬਹਾਲੀ ਵੀ ਜਾਇਜ਼ ਹੈ। ਇਹ ਮਾਮਲਾ ਸਕੱਤਰੇਤ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਸੀ। ਇਸ ਗੱਲ ਨੂੰ ਲੈ ਕੇ ਕਿਆਫੇ ਲਾਏ ਜਾ ਰਹੇ ਸਨ ਕਿ ਇਸ ਅਧਿਕਾਰੀ ਨੂੰ ਬਹਾਲੀ ਤੋਂ ਬਾਅਦ ਉਸੇ ਜ਼ਿਲ੍ਹੇ ਵਿਚ ਲਾਇਆ ਜਾਵੇਗਾ। ਇਸ ਮਾਮਲੇ ਨੂੰ ਹੱਲ ਕਰਵਾਉਣ ਲਈ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਵੱਲੋਂ ਦਖ਼ਲ ਦੇਣ ਤੋਂ ਬਾਅਦ ਅਧਿਕਾਰੀ ਨੂੰ ਜ਼ਿਲ੍ਹੇ ਵਿਚ ਲਾਉਣ ਦਾ ਮਾਮਲਾ ਹਾਲ ਦੀ ਘੜੀ ਲਟਕ ਗਿਆ ਹੈ। ਜਾਣਕਾਰਾਂ ਦਾ ਕਹਿਣਾ ਹੈ ਕਿ ਹੁਣ ਅਧਿਕਾਰੀ ਦਾ ਗੁਰਦਾਸਪੁਰ ਜ਼ਿਲ੍ਹੇ ਵਿਚ ਲੱਗਣਾ ਮੁਸ਼ਕਲ ਜਾਪਦਾ ਹੈ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਚੰਡੀਗੜ੍ਹ ਵਿੱਚ ਹੋਰ
ਪਾਣੀ ਦੀ ਦੁਰਵਰਤੋਂ ਖ਼ਿਲਾਫ਼ ਨਿਗਮ ਸਖ਼ਤ

ਚੰਡੀਗੜ੍ਹ,23 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਨਗਰ ਨਿਗਮ ਨੇ ਪੀਣ ਵਾਲੇ ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ਵਿਰੁੱਧ ਚਲਾਨ ਕੱਟਣ ਦੀ ਮੁਹਿੰਮ ਸ਼ੁਰੂ ਕੀਤੀ ਹੈ। ਯੂਟੀ ਦੇ ਸਥਾਨਕ ਸਰਕਾਰਾਂ ਵਿਭਾਗ ਨੇ ਪੁਰਾਣੇ ਨਿਯਮਾਂ ਵਿਚ ਵੱਡੀਆਂ ਸੋਧਾਂ ਕਰਦਿਆਂ ‘ਚੰਡੀਗੜ੍ਹ ਵਾਟਰ ਸਪਲਾਈ ਬਾਈਲਾਅਜ਼ ਅਮੈਂਡਮੈਂਟ-2019’ ਤਿਆਰ ਕੀਤਾ ਹੈ। ਇਸ ਨੂੰ ਪ੍ਰਸ਼ਾਸਨ ਨੇ ਦੋ ਦਿਨ ਪਹਿਲਾਂ 21 ਜੂਨ ਨੂੰ ਨੋਟੀਫਿਕੇਸ਼ਨ ਜਾਰੀ ਕਰਕੇ ਲਾਗੂ ਕੀਤਾ ਹੈ। ਨਵੇਂ ਬਣਾਏ ਨਿਯਮਾਂ ਦਾ ਮੁੱਖ ਮਕਸਦ ਪਾਣੀ ਦੀ ਦੁਰਵਰਤੋਂ ਨੂੰ ਰੋਕਣਾ ਹੈ। ਇਸੇ ਮਕਸਦ ਤਹਿਤ ਹੀ ਪਾਣੀ ਦੀਆਂ ਦਰਾਂ ਵਿਚ ਵਾਧਾ ਕਰਦਿਆਂ ਪਾਣੀ ਦੇ ਬਿੱਲ ਉਪਰ 30 ਫੀਸਦ ਸੀਵਰੇਜ ਸੈਸ ਲਾਇਆ ਗਿਆ ਹੈ।
ਨਗਰ ਨਿਗਮ ਦੀ ਟੀਮ ਨੇ ਅੱਜ ਨਿਊ ਪੁਲੀਸ ਕਲੋਨੀ ਸੈਕਟਰ-26 ਵਿਚ ਚਲਾਨ ਮੁਹਿੰਮ ਚਲਾਈ।

ਹੁਣ ਬਾਰ੍ਹਵੀਂ ਤਕ ਲੋੜਵੰਦ ਵਿਦਿਆਰਥੀਆਂ ਨੂੰ ਪਰੋਸਿਆ ਜਾਵੇਗਾ ਮਿਡ-ਡੇਅ ਮੀਲ

ਚੰਡੀਗੜ੍ਹ,23 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਯੂਟੀ ਦੇ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਤਕ ਦੇ ਆਰਥਿਕ ਪੱਖੋਂ ਕਮਜ਼ੋਰ ਵਿਦਿਆਰਥੀਆਂ ਨੂੰ ਮਿਡ-ਡੇਅ ਮੀਲ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਸਿਰਫ ਅੱਠਵੀਂ ਜਮਾਤ ਤਕ ਦੇ ਵਿਦਿਆਰਥੀਆਂ ਨੂੰ ਭੋਜਨ ਮਿਲਦਾ ਹੈ। ਇਸ ਤੋਂ ਇਲਾਵਾ ਵਰਦੀਆਂ ਤੇ ਕਿਤਾਬਾਂ ਦੇਣ ਦੀ ਵੀ ਯੋਜਨਾ ਹੈ। ਇਸ ਪ੍ਰਾਜੈਕਟ ਲਈ ਪ੍ਰਸ਼ਾਸਕ ਦੇ ਸਲਾਹਕਾਰ ਨੇ ਹਾਮੀ ਭਰ ਦਿੱਤੀ ਹੈ ਜਿਸ ਲਈ ਫਾਈਲ ਪ੍ਰਸ਼ਾਸਕ ਨੂੰ ਭੇਜੀ ਗਈ ਹੈ। ਇਸ ਤੋਂ ਇਲਾਵਾ ਮਿਡ-ਡੇਅ ਮੀਲ ਲਈ ਇਸ ਵਾਰ ਦੇ 12 ਕਰੋੜ ਰੁਪਏ ਵੀ ਵਿਭਾਗ ਨੂੰ ਮਿਲ ਗਏ ਹਨ।

ਯੂਟੀ ਦੇ 32 ਸਕੂਲ ਸੋਲਰ ਪਲਾਂਟਾਂ ਤੋਂ ਵਿਰਵੇ

ਚੰਡੀਗੜ੍ਹ,23 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਯੂਟੀ ਦੇ 32 ਦੇ ਕਰੀਬ ਸਰਕਾਰੀ ਸਕੂਲਾਂ ਵਿਚ ਅਜੇ ਤਕ ਸੋਲਰ ਪਲਾਂਟ ਨਹੀਂ ਲੱਗੇ ਜਦਕਿ ਭਾਰਤ ਸਰਕਾਰ ਨੇ ਸਰਕਾਰੀ ਇਮਾਰਤਾਂ ਤੇ ਵਿਦਿਅਕ ਸੰਸਥਾਵਾਂ ਦੀਆਂ ਇਮਾਰਤਾਂ ’ਤੇ ਸੋਲਰ ਪਲਾਂਟ ਲਗਾਉਣ ਦੇ ਨਿਰਦੇਸ਼ ਦਿੱਤੇ ਸਨ। ਇਸ ਕਾਰਨ ਕਈ ਸਕੂਲਾਂ ਵਿਚ ਬਿਜਲੀ ਦੇ ਬਿੱਲ ਲਗਾਤਾਰ ਵਧ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿਚ 114 ਸਰਕਾਰੀ ਸਕੂਲ ਹਨ ਜਿਨ੍ਹਾਂ ਵਿਚੋਂ 32 ਇਮਾਰਤਾਂ ਹਾਲੇ ਵੀ ਸੋਲਰ ਪਲਾਂਟ ਤੋਂ ਵਿਰਵੀਆਂ ਹਨ।

ਨਿਗਮ ਕਮਿਸ਼ਨਰ ਵੱਲੋਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ

ਚੰਡੀਗੜ੍ਹ,23 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਚੰਡੀਗੜ੍ਹ ਰੈਜੀਡੈਂਟਸ ਐਸੋਸੀਏਸ਼ਨ ਵੈਲਫੇਅਰ ਫੈਡਰੇਸ਼ਨ ਦੀ ਕਾਰਜਕਾਰਨੀ ਦੀ ਮੀਟਿੰਗ ਕਮਿਊਨਿਟੀ ਸੈਂਟਰ ਸੈਕਟਰ-22 ਵਿਚ ਹਿਤੇਸ਼ ਪੁਰੀ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਨਗਰ ਨਿਗਮ ਦੇ ਕਮਿਸ਼ਨਰ ਕਮਲ ਕਿਸ਼ੋਰ ਯਾਦਵ ਸ਼ਾਮਲ ਹੋਏ।

ਰਾਣਾ ਕੇ.ਪੀ. ਕੌਮੀ ਰਾਜਪੂਤ ਵਿਦਿਆਰਥੀ ਸਹਾਇਤਾ ਸੁਸਾਇਟੀ ਦੇ ਮੁੱਖ ਸਰਪ੍ਰਸਤ ਨਿਯੁਕਤ

ਚੰਡੀਗੜ੍ਹ,23 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੂੰ ਕੌਮੀ ਰਾਜਪੂਤ ਵਿਦਿਆਰਥੀ ਸਹਾਇਤਾ ਸੁਸਾਇਟੀ ਦਾ ਮੁੱਖ ਸਰਪ੍ਰਸਤ ਨਿਯੁਕਤ ਕੀਤਾ ਗਿਆ ਹੈ। ਸਪੀਕਰ ਰਾਣਾ ਕੇ.ਪੀ ਸਿੰਘ ਕੌਮੀ ਰਾਜਪੂਤ ਵਿਦਿਆਰਥੀ ਸਹਾਇਤਾ ਸੁਸਾਇਟੀ ਵੱਲੋਂ ਮਹਾਰਾਣਾ ਪ੍ਰਤਾਪ ਦੇ ਜੀਵਨ ਤੇ ਵਿਰਾਸਤ ਸਬੰਧੀ ਕਰਵਾਏ ਸਮਾਰੋਹ ’ਚ ਮੁੱਖ ਮਹਿਮਾਨ ਵਜੋਂ ਪਹੁੰਚੇ ਸਨ। ਇਹ ਸਮਾਰੋਹ ਸੈਕਟਰ 25 ਦੇ ਮਹਾਰਾਣਾ ਪ੍ਰਤਾਪ ਹੋਸਟਲ ’ਚ ਕਰਵਾਇਆ ਗਿਆ। 

ਪੰਜਾਬ ਵਿੱਚ ਪ੍ਰਧਾਨਾਂ ਤੋਂ ਬਿਨਾਂ ਚੱਲ ਰਹੀ ਹੈ ‘ਆਪ’

ਚੰਡੀਗੜ੍ਹ,23 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਆਮ ਆਦਮੀ ਪਾਰਟੀ (ਆਪ) ਪੰਜਾਬ ਲੋਕ ਸਭਾ ਚੋਣਾਂ ਤੋਂ ਬਾਅਦ ਪ੍ਰਧਾਨਾਂ ਦੀ ਅਗਵਾਈ ਤੋਂ ਬਿਨਾਂ ਹੀ ਚੱਲ ਰਹੀ ਹੈ। ਲੋਕ ਸਭਾ ਚੋਣਾਂ ਤੋਂ ਬਾਅਦ ਇਕ ਵਾਰ ਵੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਨੇ ਸਿਰ ਜੋੜ ਕੇ ਚੋਣਾਂ ਵਿਚ ਹੋਈ ਸ਼ਰਮਨਾਕ ਹਾਰ ਦਾ ਮੰਥਨ ਨਹੀਂ ਕੀਤਾ।

ਓਲੰਪਿਕ ਖੇਡਾਂ ਨੇ ਆਲਮੀ ਸ਼ਾਂਤੀ ’ਚ ਅਹਿਮ ਭੂਮਿਕਾ ਨਿਭਾਈ: ਸੋਨੀ

ਚੰਡੀਗੜ,23 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਕੈਬਨਿਟ ਮੰਤਰੀ ਓ.ਪੀ ਸੋਨੀ ਕਿਹਾ ਕਿ ਮਨੁੱਖੀ ਇਤਿਹਾਸ ਵਿੱਚ ਓਲੰਪਿਕ ਖੇਡਾਂ ਨੇ ਆਲਮੀ ਸ਼ਾਂਤੀ ਤੇ ਸਦਭਾਵਨਾ ਸਥਾਪਤ ਕਰਨ ਵਿੱਚ ਅਹਿਮ ਭੂਮਿਕਾ ਅਦਾ ਕੀਤੀ ਹੈ। ਉਹ 23 ਜੂਨ, 1894 ਨੂੰ ਸ਼ੁਰੂ ਹੋਈਆਂ ‘ਮਾਡਰਨ ਓਲੰਪਿਕ ਗੇਮਜ਼‘ ਦੀ ਯਾਦ ਵਿੱਚ ਕਰਵਾਏ ਗਏ ਸਮਾਰੋਹ ਦੇ ਉਦਘਾਟਨ ਤੋਂ ਬਾਅਦ ਸੈਕਟਰ -42 ਦੇ ਹਾਕੀ ਸਟੇਡੀਅਮ ਵਿੱਚ ਹੋਏ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਨੇ ਹਾਕੀ ਚੰਡੀਗੜ੍ਹ ਨੂੰ ਵਿੱਤੀ ਸਹਾਇਤਾ ਵਜੋਂ 5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਹਾਕੀ ਐਸੋਸੀਏਸ਼ਨ ਚੰਡੀਗੜ੍ਹ ਦੇ ਪ੍ਰਧਾਨ ਡਾ. ਚੰਦਰ ਸ਼ੇਖਰ, ਸਾਬਕਾ ਡੀ.ਜੀ.ਪੀ ਨੇ ਦੱਸਿਆ ਕਿ ਵਿਸ਼ਵ ਭਰ ਵਿੱਚ ਓਲੰਪਿਕ ਦਿਵਸ ਸਬੰਧੀ ਜ਼ਿਆਦਾਤਰ ਗਤੀਵਿਧੀਆਂ ਦਾ

ਬਿੱਟੂ ਦੇ ਕਤਲ ਤੋਂ ਬਾਅਦ ਸੂਬੇ ਵਿੱਚ ਨਾਜ਼ੁਕ ਥਾਵਾਂ ’ਤੇ ਫਲੈਗ ਮਾਰਚ

ਚੰਡੀਗੜ੍ਹ,23 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਨਾਭਾ ਦੀ ਜੇਲ੍ਹ ਵਿੱਚ ਡੇਰਾ ਸਿਰਸਾ ਨਾਲ ਸਬੰਧਤ ਮੁਲਜ਼ਮ ਮਹਿੰਦਰ ਪਾਲ ਬਿੱਟੂ ਦੇ ਕਤਲ ਤੋਂ ਬਾਅਦ ਸੂਬੇ ਵਿੱਚ ਨਾਜ਼ੁਕ ਥਾਵਾਂ ’ਤੇ ਨੀਮ ਫ਼ੌਜੀ ਦਸਤਿਆਂ ਨੂੰ ਤਾਇਨਾਤ ਕੀਤਾ ਗਿਆ ਹੈ। ਸੂਤਰਾਂ ਦਾ ਦੱਸਣਾ ਹੈ ਕਿ ਰਾਜ ਸਰਕਾਰ ਨੇ ਕੇਂਦਰ ਸਰਕਾਰ ਤੋਂ 12 ਕੰਪਨੀਆਂ ਦੀ ਮੰਗ ਕੀਤੀ ਸੀ ਤੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੀਮਾ ਸੁਰੱਖਿਆ ਬਲਾਂ ਦੀਆਂ 10 ਅਤੇ ਰੈਪਿਡ ਐਕਸ਼ਨ ਫੋਰਸ ਦੀਆਂ 2 ਕੰਪਨੀਆਂ ਪੰਜਾਬ ਭੇਜ ਦਿੱਤੀਆਂ ਸਨ। ਇਨ੍ਹਾਂ ਕੰਪਨੀਆਂ ਦੀ ਤਾਇਨਾਤੀ ਫ਼ਰੀਦਕੋਟ, ਬਠਿੰਡਾ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹਿਆਂ ਵਿੱਚ ਕੀਤੀ ਗਈ ਹੈ। ਪੰਜਾਬ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਰਾਜ ਦਾ ਗ੍ਰਹਿ ਵਿਭਾਗ ਲਗਾਤਾਰ ਕੇਂਦਰੀ ਗ੍ਰਹਿ ਮੰਤਰਾਲੇ ਦੇ ਸੰਪਰਕ ਵਿੱਚ ਹੈ ਤੇ ਲੋੜ ਪੈਣ ’ਤੇ ਸੂਬੇ ਵਿੱਚ ਹੋਰਨਾਂ ਥਾਵਾਂ ’ਤੇ ਵੀ ਨੀਮ ਸੁਰੱਖਿਆ ਬਲਾਂ ਦੀ ਤਾਇਨਾਤੀ ਕੀਤੀ ਜਾਵੇਗੀ। ਪੰਜਾਬ ਦੇ ਸਾਰੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਚੌਕਸ ਰਹਿਣ ਦੀਆਂ ਹਦਾਇਤਾਂ ਦਿੱਤੀਆਂ ਹਨ। 

ਭਾਰਤੀ ਫੌਜ ਵਿੱਚ ਸੇਵਾ ਕਰਨ ’ਤੇ ਮੈਨੂੰ ਮਾਣ: ਕੈਪਟਨ

ਚੰਡੀਗੜ੍ਹ,23 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਭਾਰਤੀ ਫੌਜ ਅਤੇ ਸਿੱਖ ਰੈਜਮੈਂਟ ਨਾਲ ਆਪਣੇ ਪਰਿਵਾਰ ਦੀ ਸਾਂਝ ਦੇ ਇੱਕ ਸੌ ਸਾਲ ਪੂਰੇ ਹੋਣ ਦੇ ਜਸ਼ਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਰਾਤ ਨੂੰ ਚੰਡੀਮੰਦਰ ਵਿੱਚ ਰੈਜਮੈਂਟ ਦੇ ਅਫਸਰਾਂ ਅਤੇ ਜਵਾਨਾਂ ਨਾਲ ਮਨਾਏ। ਇਸ ਮੌਕੇ ਇੱਕ ਸ਼ਾਨਦਾਰ ਦਾਅਵਤ ਦਿੱਤੀ ਗਈ। ਇਸ ਮੌਕੇ ਰੈਜਮੈਂਟ ਦੇ ਜਵਾਨਾਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਮੁੱਖ ਮੰਤਰੀ ਸਿੱਖ ਰੈਜਮੈਂਟ (ਪੁਰਾਣੀ 15 ਲੁਧਿਆਣਾ ਸਿੱਖ) ਦੇ ਪਰਿਵਾਰਾਂ ਅਤੇ ਬੱਚਿਆਂ ਨੂੰ ਵੀ ਮਿਲੇ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇੱਕ ਜਵਾਨ ਵਜੋਂ ਭਾਰਤੀ ਫੌਜ ਵਿੱਚ ਸ਼ਾਮਲ ਹੋ ਕੇ ਦੇਸ਼ ਸੇਵਾ ਵਿੱਚ ਪਾਏ ਯੋਗਦਾਨ ’ਤੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਮਾਣ ਹੈ। 

ਕਾਂਗਰਸ ’ਚ ਅਨਿਸ਼ਚਤਤਾ ਦਾ ਆਲਮ, ਸਿੱਧੂ ਬਾਰੇ ਵੀ ਬੇਯਕੀਨੀ ਬਰਕਰਾਰ

ਚੰਡੀਗੜ੍ਹ,23 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਲੋਕ ਸਭਾ ਮੈਂਬਰ ਰਾਹੁਲ ਗਾਂਧੀ ਵਲੋਂ ਕਾਂਗਰਸ ਪਾਰਟੀ ਦੀ ਪ੍ਰਧਾਨਗੀ ਦਾ ਅਹੁਦਾ ਨਾ ਸੰਭਾਲੇ ਜਾਣ ਕਰਕੇ ਕਾਂਗਰਸ ਹਾਈਕਮਾਂਡ ਵਿੱਚ ਅਨਿਸਚਤਾ ਦਾ ਮਾਹੌਲ ਹੈ, ਜਿਸ ਦੇ ਚੱਲਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਬਿਜਲੀ ਵਿਭਾਗ ਦਾ ਚਾਰਜ ਸੰਭਾਲਣ ਉੱਤੇ ਵੀ ਸੁਆਲੀਆ ਨਿਸ਼ਾਨ ਹੀ ਹੈ।

ਸ਼ਮਸ਼ੇਰ ਸੰਧੂ ਤੇ ਧਰਮ ਕੰਮੇਆਣਾ ਦਾ ਸਨਮਾਨ

ਚੰਡੀਗੜ੍ਹ,22 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਕਲਾ ਪਰਿਸ਼ਦ ਵੱਲੋਂ ‘ਤੇਰੇ ਸਨਮੁੱਖ’ ਪ੍ਰੋਗਰਾਮ ਤਹਿਤ ਪ੍ਰਸਿੱਧ ਗੀਤਕਾਰ ਤੇ ਲੇਖਕ ਸ਼ਮਸ਼ੇਰ ਸੰਧੂ ਅਤੇ ਉੱਘੇ ਕਵੀ ਤੇ ਗੀਤਕਾਰ ਧਰਮ ਕੰਮੇਆਣਾ ਅੱਜ ਪੰਜਾਬ ਕਲਾ ਭਵਨ ਵਿੱਚ ਸ੍ਰੋਤਿਆਂ ਦੇ ਰੂ-ਬ-ਰੂ ਹੋਏ। ਦੋਵੇਂ ਲੇਖਕਾਂ ਨੇ ਆਪਣੀਆਂ ਯਾਦਾਂ ਸ੍ਰੋਤਿਆਂ ਨਾਲ ਸਾਂਝੀਆਂ ਕੀਤੀਆਂ। ਸ਼ਮਸ਼ੇਰ ਸੰਧੂ ਨੇ ਦੱਸਿਆ ਕਿ ਉਨ੍ਹਾਂ ਹੁਣ ਤੱਕ 500 ਤੋਂ ਵੱਧ ਗੀਤ ਲਿਖੇ ਹਨ, ਜਿਨ੍ਹਾਂ ਨੂੰ 70-72 ਗਾਇਕਾਂ ਨੇ ਗਾਇਆ ਹੈ। ਇਕੱਲੇ ਸੁਰਜੀਤ ਬਿੰਦਰਖੀਆ ਨੇ 154 ਗੀਤ ਗਾਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੰਜਾਬੀ ਗਾਇਕੀ ਦੀਆਂ ਨੌਂ ਪੀੜ੍ਹੀਆਂ ਨਾਲ ਵਿਚਰਨ ਦਾ ਮੌਕਾ ਮਿਲਿਆਂ, ਜਿਨ੍ਹਾਂ ਬਾਰੇ ਉਹ ਇਕ ਪੁਸਤਕ ਲਿਖ ਰਹੇ ਹਨ ਜਿਸ ਵਿੱਚ ਸਾਰੇ ਗਾਇਕਾਂ ਨਾਲ ਜੁੜੀਆਂ ਦਿਲਚਸਪ ਗੱਲਾਂ ਸ਼ਾਮਲ ਹਨ। ਉਨ੍ਹਾਂ ਸਾਹਿਤਕਾਰਾਂ, ਖਿਡਾਰੀਆਂ ਤੇ ਫ਼ਿਲਮੀ ਕਲਾਕਾਰਾਂ ਨਾਲ ਜੁੜੀਆਂ ਗੱਲਾਂ ਵੀ ਸੁਣਾਈਆਂ ਅਤੇ ਆਪਣੇ ਅਧਿਆਪਨ ਜੀਵਨ ਤੋਂ ਪੱਤਰਕਾਰੀ ਦੇ ਸਫ਼ਰ ਬਾਰੇ ਚਾਨਣਾ ਪਾਇਆ।

ਪੰਜਾਬ ’ਚ ਨਿੱਤ ਦੋ ਔਰਤਾਂ ਜਬਰ-ਜਨਾਹ ਦਾ ਸ਼ਿਕਾਰ

ਚੰਡੀਗੜ੍,22 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਵਿਚ ਔਰਤਾਂ ਖ਼ਿਲਾਫ਼ ਹੁੰਦੇ ਅਪਰਾਧਾਂ ਖ਼ਾਸ ਕਰ ਕੇ ਜਬਰ-ਜਨਾਹ ਤੇ ਜਿਸਮਾਨੀ ਛੇੜਛਾੜ ਦੇ ਅੰਕੜੇ ਹੈਰਾਨ ਕਰਨ ਵਾਲੇ ਹਨ। ਸੂਬੇ ’ਚ ਰੋਜ਼ਾਨਾ 2 ਤੋਂ ਵੱਧ ਔਰਤਾਂ ਨਾਲ ਬਲਾਤਕਾਰ ਹੁੰਦੇ ਹਨ ਤੇ 7 ਔਰਤਾਂ ਛੇੜਛਾੜ, ਦਹੇਜ ਹਿੰਸਾ, ਘਰੇਲੂ ਹਿੰਸਾ ਦਾ ਸ਼ਿਕਾਰ ਹੁੰਦੀਆਂ ਹਨ। ਪੁਲੀਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਸੂਬੇ ਵਿਚ ਸਾਲ 2012 ਤੋਂ 15 ਜੂਨ 2019 ਤੱਕ (ਤਕਰੀਬਨ 2,730 ਦਿਨਾਂ ਦੌਰਾਨ) ਬਲਾਤਕਾਰ ਦੇ 6,060 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ ਜਦਕਿ ਇਸੇ ਸਮੇਂ ਦੌਰਾਨ ਦਹੇਜ ਲਈ ਤਸ਼ੱਦਦ ਢਾਹੁਣ, ਘਰੇਲੂ ਹਿੰਸਾ ਅਤੇ ਜਿਸਮਾਨੀ ਛੇੜਛਾੜ ਦੀਆਂ 19 ਹਜ਼ਾਰ ਦੇ ਕਰੀਬ ਘਟਨਾਵਾਂ ਵਾਪਰ ਚੁੱਕੀਆਂ ਹਨ। ਜਦਕਿ ਮਹਿਲਾ ਪੁਲੀਸ ਅਧਿਕਾਰੀਆਂ ਦਾ ਦੱਸਣਾ ਹੈ ਕਿ ਜਬਰ ਜਨਾਹ ਤੇ ਛੇੜਛਾੜ ਦੀਆਂ ਬਹੁਤ ਸਾਰੀਆਂ ਘਟਨਾਵਾਂ ‘ਇੱਜ਼ਤ ਖ਼ਾਤਰ ਪਰਦਾ ਪਾਈ ਰੱਖਣ’ ਦੀ ਰਵਾਇਤ ਕਰ ਕੇ ਪੁਲੀਸ ਦੇ ਰਿਕਾਰਡ ਵਿਚ ਆਉਂਦੀਆਂ ਹੀ ਨਹੀਂ।

ਚੰਡੀਗੜ੍ਹੀਆਂ ਨੇ ਸੈਕਟਰ-17 ਦੇ ਪਲਾਜ਼ਾ ’ਤੇ ਯੋਗ ਆਸਣ ਕੀਤੇ

ਚੰਡੀਗੜ੍ਹ,21 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੰਜਵੇਂ ਕੌਮਾਂਤਰੀ ਯੋਗਾ ਦਿਵਸ ਮੌਕੇ ਮੁੱਖ ਸਮਾਗਮ ਸੈਕਟਰ-17 ਦੇ ਪਾਲਾਜ਼ਾ ਵਿਚ ਕਰਵਾਇਆ ਗਿਆ। ਇਹ ਸਮਾਗਮ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਦੀ ਅਗਵਾਈ ਹੇਠ ਕਰਵਾਇਆ ਗਿਆ ਜਿਸ ਵਿਚ 3000 ਦੇ ਕਰੀਬ ਲੋਕਾਂ ਨੇ ਹਿੱਸਾ ਲਿਆ।

ਜਬਰ-ਜਨਾਹ ਪੀੜਤ ਲੜਕੀ ਨੂੰ ਤਸੀਹੇ ਦੇਣ ਦਾ ਦੋਸ਼

ਪੰਚਕੂਲਾ,21 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਸਮੂਹਿਕ ਜਬਰ-ਜਨਾਹ ਦੀ ਸ਼ਿਕਾਰ ਹੋਈ 15 ਸਾਲਾਂ ਦੀ ਨਾਬਾਲਗ ਬੱਚੀ ਨੂੰ ਪੁਲੀਸ ਨੇ ਬਿਆਨ ਬਦਲਣ ਲਈ ਕਥਿਤ ਤੌਰ ’ਤੇ ਤਸੀਹੇ ਦਿੱਤੇ। ਇਸ ਗੱਲ ਦਾ ਪ੍ਰਗਟਾਵਾ ਹਰਿਆਣਾ ਪ੍ਰਦੇਸ਼ ਪ੍ਰਜਾ ਪਰਿਵਰਤਨ ਪਾਰਟੀ ਦੀ ਸਟੇਟ ਪ੍ਰਧਾਨ ਕਾਂਤਾ ਆਲੜੀਆ ਨੇ ਪੰਚਕੂਲਾ ਦੇ ਹੋਟਲ ਵਿਚ ਮੀਡੀਆ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਪੀੜਤ ਬੱਚੀ ਦੇ ਮਾਤਾ-ਪਿਤਾ ਵੀ ਹਾਜ਼ਰ ਸਨ।
ਕਾਂਤਾ ਆਲੜੀਆ ਨੇ ਕਿਹਾ ਕਿ ਮਹਿਲਾ ਪੁਲੀਸ ਸਟੇਸ਼ਨ ਪੰਚਕੂਲਾ ਵਿਚ ਐੱਸਐਚਓ ਨੇ ਬੱਚੀ ਨੂੰ ਕਰੰਟ ਲਾਇਆ ਅਤੇ ਚਪੇੜਾਂ ਮਾਰੀਆਂ। ਇਸ ਮੌਕੇ ਬੱਚੀ ਦੀ ਮਾਂ ਨੂੰ ਬਾਹਰ ਕੱਢ ਦਿੱਤਾ ਗਿਆ। ਡਰਦੀ ਹੋਈ ਬੱਚੀ ਨੇ ਆਪਣੇ ਬਿਆਨ ਬਦਲ ਲਏ।

ਕੌਮੀ ਐਵਾਰਡ: ਕੇਂਦਰ ਨੇ ਅਰਜ਼ੀਆਂ ਲਈ ਮਿਤੀ ਵਧਾਈ

ਚੰਡੀਗੜ੍ਹ,,21 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਨੇ ਕੌਮੀ ਐਵਾਰਡ ਦੇਣ ਲਈ ਅਰਜ਼ੀਆਂ ਦੇਣ ਦੀ ਅੰਤਿਮ ਮਿਤੀ ਵਧਾ ਕੇ 25 ਜੂਨ ਕਰ ਦਿੱਤੀ ਹੈ। ਇਸ ਐਵਾਰਡ ਲਈ ਚੰਡੀਗੜ੍ਹ ਵਿਚੋਂ ਹੁਣ ਤਕ 12 ਅਧਿਆਪਕਾਂ ਨੇ ਦਰਖਾਸਤ ਕੀਤੀ ਹੈ। ਇਸ ਵਾਰ ਕੇਂਦਰ ਨੇ ਪਿਛਲੇ ਵਿਦਿਅਕ ਵਰ੍ਹੇ ਸੇਵਾਮੁਕਤ ਹੋਏ ਅਧਿਆਪਕਾਂ ਨੂੰ ਵੀ ਐਵਾਰਡ ਲਈ ਦਰਖਾਸਤ ਦੇਣ ਦਾ ਮੌਕਾ ਦਿੱਤਾ ਹੈ ਪਰ ਉਨ੍ਹਾਂ ਵੱਲੋਂ ਪਿਛਲੇ ਸਾਲ ਵਿਚੋਂ ਚਾਰ ਮਹੀਨੇ ਪੜ੍ਹਾਇਆ ਹੋਣਾ ਜ਼ਰੂਰੀ ਹੈ। ਦੂਜੇ ਪਾਸੇ ਕੇਂਦਰ ਵਲੋਂ ਹਰੇਕ ਰਾਜ ਨੂੰ ਕੋਟਾ ਨਾ ਦੇਣ ਕਾਰਨ ਸਥਾਨਕ ਅਧਿਆਪਕਾਂ ਵਿਚ ਰੋਸ ਹੈ।

ਪੀਯੂ ’ਚ ਯੋਗ ਸੈਸ਼ਨ

ਚੰਡੀਗੜ੍ਹ,21 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਪੰਜਾਬ ਯੂਨੀਵਰਸਿਟੀ ਵਿਖੇ ਵੀ ਯੋਗਾ ਸੈਸ਼ਨ ਕੀਤਾ ਗਿਆ ਜਿਸ ’ਚ ’ਵਰਸਿਟੀ ਦੇ ਵਿਦਿਆਰਥੀਆਂ, ਅਧਿਕਾਰੀਆਂ, ਸਟਾਫ਼ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੀ ਯੋਗ ਸਾਧਨਾ ਵਿਚ ਹਿੱਸਾ ਲਿਆ।

ਪੰਜਾਬ ਦੀ ਵਿਰਾਸਤ ਬਿਆਨ ਕਰੇਗੀ ਫਿਲਮ ‘ਮਿੰਦੋ ਤਹਿਸੀਲਦਾਰਨੀ’

ਚੰਡੀਗੜ੍ਹ,21 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬੀ ਫਿਲਮਾਂ ਦੇ ਪ੍ਰਮੱਖ ਅਦਾਕਾਰ ਅਤੇ ਨਿਰਮਾਤਾ ਕਰਮਜੀਤ ਅਨਮੋਲ ਨੇ ਕਿਹਾ ਕਿ ਉਨ੍ਹਾਂ ਦੀ ਨਵੀਂ ਫਿਲਮ ‘ਮਿੰਦੋ ਤਹਿਸੀਲਦਾਰਨੀ’ ਪੰਜਾਬ ਦੀ ਵਿਰਾਸਤ ਦਾ ਸੱਚ ਬਿਆਨੇਗੀ। ਜੋ 28 ਜੂਨ ਨੂੰ ਰਿਲੀਜ਼ ਹੋ ਰਹੀ ਹੈ।

ਸਿੱਖਾਂ ਦੇ ਕਾਤਲ ਪੁਲੀਸ ਮੁਲਾਜ਼ਮਾਂ ਨੂੰ ਮੁਆਫ਼ੀ ਦੇਣ ਦੀ ਸੁਖਬੀਰ ਵੱਲੋਂ ਨਿਖੇਧੀ

ਚੰਡੀਗੜ੍ਹ,21 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚਾਰ ਪੁਲੀਸ ਅਧਿਕਾਰੀਆਂ ਨੂੰ ਮੁਆਫ਼ੀ ਦੇਣ ਦੀ ਸਿਫਾਰਿਸ਼ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿਖੇਧੀ ਕੀਤੀ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਨ੍ਹਾਂ ਦੋਸ਼ੀ ਪੁਲੀਸ ਅਫ਼ਸਰਾਂ ਨੇ 1993 ਵਿੱਚ ਤਰੱਕੀਆਂ ਲੈਣ ਲਈ ਇੱਕ ਨਿਰੋਦਸ਼ ਸਿੱਖ ਨੌਜਵਾਨ ਨੂੰ ਅਗਵਾ ਕਰਕੇ ਉਸ ਦਾ ਕਤਲ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਬੇਇਨਸਾਫੀ ਭਰੇ ਫੈਸਲੇ ਨੂੰ ਰੱਦ ਕਰਵਾਉਣ ਲਈ ਡਟ ਕੇ ਲੜਾਈ ਲੜੇਗਾ। ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਕਤਲ ਦੇ ਕਸੂਰਵਾਰ ਪੁਲੀਸ ਵਾਲਿਆਂ ਨੂੰ ਮੁਆਫੀ ਦੇ ਕੇ ਕਾਂਗਰਸ ਸਰਕਾਰ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਸਿੱਖਾਂ ਉੱਤੇ ਇੱਕ ਹੋਰ ਜ਼ੁਲਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਵੱਲੋਂ ਇਨਸਾਫ ਲੈਣ ਲਈ ਲੜੀ 18 ਸਾਲ ਲੰਬੀ ਲੜਾਈ ਬੇਕਾਰ ਨਹੀਂ ਜਾਵੇਗੀ ਤੇ ਅਕਾਲੀ ਦਲ ਸਿੱਖਾਂ ਵੱਲੋਂ ਇਸ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਲੜੇਗਾ।

ਡੀਸੀਬੀ ਬੈਂਕ ਅਤੇ ਡਬਲਿਊਡਬਲਿਊਐੱਫ ਵੱਲੋਂ ਡਾਲਫਿਨ ਨੂੰ ਬਚਾਉਣ ਲਈ ਸਮਝੌਤਾ

ਚੰਡੀਗੜ੍ਹ,21 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਬਿਆਸ ਕੰਜ਼ਰਵੇਸ਼ਨ ਰਿਜ਼ਰਵ ਵਿੱਚ ਲੁਪਤ ਹੋ ਰਹੀ ਡਾਲਫਿਨ ਪ੍ਰਜਾਤੀ ਨੂੰ ਬਚਾਉਣ ਲਈ ਡੀਸੀਬੀ ਬੈਂਕ ਅਤੇ ਡਬਲਿਊਡਬਲਿਊਐੱਫ-ਇੰਡੀਆ ਨੇ ਸਾਂਝੀਦਾਰੀ ਕੀਤੀ ਹੈ। ਪੰਜਾਬ ਸਰਕਾਰ ਇਨ੍ਹਾਂ ਸੰਸਥਾਵਾਂ ਰਾਹੀਂ ਪਹਿਲਕਦਮੀ ਕਰਨ ਜਾ ਰਹੀ ਹੈ ਤਾਂ ਕਿ ਲੁਪਤ ਹੋ ਰਹੀ ਪ੍ਰਜਾਤੀ ਤੇ ਇਸ ਦੇ ਨਿਵਾਸ ਨੂੰ ਬਚਾਇਆ ਜਾ ਸਕੇ।

ਚਾਹਲ ਦੀ ਫਿਲਮ 163 ਦੇਸ਼ਾਂ ’ਚ ਰਿਲੀਜ਼

ਚੰਡੀਗੜ੍ਹ,21 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਫਿਲਮ ਨਿਰਮਾਤਾ ਕੰਪਨੀ ਐੱਮ ਕੈਪੀਟਲ ਵੈਂਚਰ ਦੇ ਮਾਲਕ ਗੁਲਜ਼ਾਰ ਇੰਦਰ ਚਾਹਲ ਨੇ 20 ਮਿਲੀਅਨ ਡਾਲਰ ਨਾਲ 38 ਭਾਸ਼ਾਵਾਂ ਵਿਚ ਬਣਾਈ ਫਿਲਮ ਨੂੰ 163 ਦੇਸ਼ਾਂ ਵਿਚ ਰਿਲੀਜ਼ ਕਰ ਕੇ ਫਿਲਮੀ ਖੇਤਰ ਵਿਚ ਬਤੌਰ ਪੰਜਾਬੀ ਨਵਾਂ ਇਤਿਹਾਸ ਸਿਰਜਿਆ ਹੈ। ਉਨ੍ਹਾਂ ਆਪਣੀ ਪਹਿਲੀ ਹੌਲੀਵੁੱਡ ਫ਼ਿਲਮ ‘ਦਿ ਐਕਸਟ੍ਰਾਆਰਡੀਨਰੀ ਜਰਨੀ ਆਫ ਫ਼ਕੀਰ’ ਅੱਜ ਰਿਲੀਜ਼ ਕੀਤੀ ਹੈ।
ਪਟਿਆਲਾ ਦੇ ਰਹਿਣ ਵਾਲੇ ਸ੍ਰੀ ਚਾਹਲ ਫਿਲਮ

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0078030547
Copyright © 2019, Panjabi Times. All rights reserved. Website Designed by Mozart Infotech