» ਦੇਸ਼ਧ੍ਰੋਹ ਦਾ ਮਾਮਲਾ: ਕਨ੍ਹੱਈਆ ਤੇ ਹੋਰਨਾਂ ਖ਼ਿਲਾਫ਼ ਦੋਸ਼ ਆਇਦ » ਕੁਰਦਾਂ ਨੂੰ ਨਿਸ਼ਾਨਾ ਬਣਾਉਣ ’ਤੇ ਨਤੀਜੇ ਭੁਗਤਣ ਲਈ ਤਿਆਰ ਰਹੇ ਤੁਰਕੀ: ਟਰੰਪ » ਪ੍ਰਧਾਨ ਮੰਤਰੀ ਮੋਦੀ ਨੂੰ ਫਿਲਿਪ ਕੋਟਲਰ ਸਨਮਾਨ » ਸੀਪੀਐਮ ਅਤੇ ਕਾਂਗਰਸ ਵਿਚਾਲੇ ਸੂਬਾ ਪੱਧਰ ’ਤੇ ਚੋਣਾਂ ਸਬੰਧੀ ਸਾਂਝ ਹੋ ਸਕਦੀ ਹੈ: ਯੇਚੁਰੀ » ਮਲਿਕ ਵਲੋਂ ਅਤਿਵਾਦੀਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਦਾ ਭਰੋਸਾ » ਆਪ’ ਹਾਈਕਮਾਂਡ ਅਜੇ ਖਹਿਰਾ ਦੀ ਵਿਧਾਇਕੀ ਖੋਹਣ ਦੇ ਰੌਂਅ ’ਚ ਨਹੀਂ » ਨਵੇਂ ਸਰਪੰਚਾਂ ਤੇ ਪੰਚਾਂ ਦਾ ਨਹੀਂ ਹੋਵੇਗਾ ਡੋਪ ਟੈਸਟ » ਕੈਪਟਨ ਨੂੰ ‘ਸ਼ਰਾਬੀ’ ਅਤੇ ਮਨਪ੍ਰੀਤ ਨੂੰ ‘ਡੁਪਲੀਕੇਟ ਬਾਦਲ’ ਦੱਸਿਆ » ਨੀਰਵ ਦਾ ਬੰਗਲਾ: ਹਾਈ ਕੋਰਟ ਨੇ ਈਡੀ ਦੀ ਅਪੀਲ ’ਤੇ ਉਜਰ ਜਤਾਇਆ » ਖੈਬਰ ਪਖਤੂਨਖਵਾ ਵਿਚ ਸ਼ਮਸ਼ਾਨਘਾਟ ਅਤੇ ਕਬਰਿਸਤਾਨ ਬਣਾਉਣ ਵਾਸਤੇ ਥਾਵਾਂ ਦੀ ਨਿਸ਼ਾਨਦੇਹੀ ਕੀਤੀ
ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਰਾਸ਼ਟਰੀ

ਨਾਗਰਿਕਤਾ ਬਿੱਲ ਖ਼ਿਲਾਫ਼ ਅਸਾਮ ਗਣ ਪਰਿਸ਼ਦ ਦੇ ਤਿੰਨ ਮੰਤਰੀਆਂ ਵੱਲੋਂ ਅਸਤੀਫ਼ਾ

January 10, 2019 04:10 PM

ਗੁਹਾਟੀ,9 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਨਾਗਰਿਕਤਾ ਸੋਧ ਬਿੱਲ ਦੇ ਵਿਰੋਧ ਵਿੱਚ ਅਸਾਮ ਗਣ ਪਰਿਸ਼ਦ (ਏਜੀਪੀ) ਦੇ ਸਰਕਾਰ ਤੋਂ ਵੱਖ ਹੋਣ ਤੋਂ ਦੋ ਦਿਨਾਂ ਬਾਅਦ ਅੱਜ ਪਾਰਟੀ ਦੇ ਤਿੰਨ ਮੰਤਰੀਆਂ ਨੇ ਅਸਾਮ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ। ਇਸੇ ਦੌਰਾਨ ਰਾਜ ਦੀਆਂ ਵੱਖ-ਵੱਖ ਯੂਨੀਵਰਸਿਟੀਜ਼ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਬਿੱਲ ਦੇ ਵਿਰੋਧ ਵਿੱਚ ਕਲਾਸਾਂ ਦਾ ਬਾਈਕਾਟ ਕੀਤਾ ਗਿਆ।
ਖੇਤੀਬਾੜੀ ਮੰਤਰੀ ਅਤੁੱਲ ਬੋਰਾ, ਜਲ ਸਰੋਤ ਮੰਤਰੀ ਕੇਸ਼ਵ ਮਹੰਤਾ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਫਾਨੀਭੂਸ਼ਨ ਚੌਧਰੀ ਨੇ ਅੱਜ ਸਕੱਤਰੇਤ ਵਿੱਚ ਮੁੱਖ ਮੰਤਰੀ ਸਰਬਨੰਦਾ ਸੋਨੋਵਾਲ ਨੂੰ ਆਪਣੇ ਅਸਤੀਫੇ ਸੌਂਪੇ। ਬੰਗਲਾਦੇਸ਼, ਪਾਕਿਸਤਾਨ ਤੇ ਅਫ਼ਗਾਨਿਸਤਾਨ ਤੋਂ ਆਏ ਗੈਰ-ਮੁਸਲਿਮ ਲੋਕਾਂ ਨੂੰ ਭਾਰਤੀ ਨਾਗਰਿਕਤਾ ਦੇਣ ਲਈ ਮੰਗਲਵਾਰ ਨੂੰ ਲੋਕ ਸਭਾ ਵਿੱਚ ਪਾਸ ਕੀਤੇ ਗਏ ਬਿੱਲ ਤੋਂ ਇਕ ਦਿਨ ਪਹਿਲਾਂ ਹੀ ਭਾਜਪਾ ਦੀ ਅਗਵਾਈ ਵਾਲੀ ਐੱਨਡੀਏ ਦੀ ਸਰਕਾਰ ਵਿੱਚੋਂ ਏਜੀਪੀ ਬਾਹਰ ਹੋ ਗਈ ਸੀ। ਇਸ ਤੋਂ ਪਹਿਲਾਂ ਏਜੀਪੀ ਦੀ ਕਾਰਜਕਾਰੀ ਦੀ ਮੀਟਿੰਗ ਪਾਰਟੀ ਹੈੱਡਕੁਆਰਟਰ ਵਿੱਚ ਹੋਈ। ਮੀਟਿੰਗ ਤੋਂ ਬਾਅਦ ਬੋਰਾ, ਜੋ ਪਾਰਟੀ ਪ੍ਰਧਾਨ ਵੀ ਹਨ, ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਅਸਤੀਫ਼ੇ ਦੇਣ ਤੋਂ ਬਾਅਦ ਉਹ ਬਿੱਲ ਸਬੰਧੀ ਪਾਰਟੀ ਦੀ ਅਗਲੀ ਨੀਤੀ ਦਾ ਐਲਾਨ ਕਰਨਗੇ।
ਉਧਰ, ਸੂਬੇ ਵਿੱਚ ਚੱਲਦੀਆਂ ਦੋ ਸਰਕਾਰੀ ਯੂਨੀਵਰਸਿਟੀਜ਼ ਤੇ ਤਕਰੀਬਨ 15 ਕਾਲਜਾਂ ਦੇ ਵਿਦਿਆਰਥੀਆਂ ਨੇ ਲੋਕ ਸਭਾ ਵਿੱਚ ਪਾਸ ਕੀਤੇ ਗਏ ਨਾਗਰਿਕਤਾ ਸੋਧ ਬਿੱਲ ਖ਼ਿਲਾਫ਼ ਕਲਾਸਾਂ ਦਾ ਬਾਈਕਾਟ ਕੀਤਾ। ਡਿਬਰੁਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਯੂਨੀਅਨ ਨੇ ਵੀ ਕੈਂਪਸ ਵਿੱਚ ਭਾਜਪਾ ਦੇ ਕਿਸੇ ਵੀ ਮੈਂਬਰ ਦੇ ਦਾਖ਼ਲੇ ’ਤੇ ਰੋਕ ਲਗਾ ਦਿੱਤੀ। ਤੇਜ਼ਪੁਰ ਯੂਨੀਵਰਸਿਟੀ, ਜੋੜ੍ਹਤ ਮੈਡੀਕਲ ਕਾਲਜ, ਪਬ ਕਾਮਰੂਪ ਕਾਲਜ, ਜੇਬੀ ਕਾਲਜ, ਡੀਸੀਬੀ ਕਾਲਜ ਤੇ ਹੋਰ ਕਾਲਜਾਂ ਵਿੱਚ ਵਿਦਿਆਰਥੀਆਂ ਨੇ ਕਲਾਸਾਂ ਦਾ ਬਾਈਕਾਟ ਕਰ ਕੇ ਪ੍ਰਦਰਸ਼ਨ ਕੀਤੇ। ਭਾਜਪਾ ਦੀਆਂ ਨਾਗਰਿਕਤਾ ਸੋਧ ਬਿੱਲ ਲਈ ਰਸਤਾ ਸਾਫ਼ ਕਰਨ ਦੀਆਂ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਪਾਰਟੀ ਨੂੰ ਉੱਤਰ-ਪੂਰਬੀ ਰਾਜਾਂ ਵਿੱਚ ਐੱਨਡੀਏ ’ਚ ਭਾਈਵਾਲ ਪਾਰਟੀਆਂ ਦਾ ਬਿੱਲ ਖ਼ਿਲਾਫ਼ ਰੋਹ ਹੋਰ ਪ੍ਰਚੰਡ ਹੁੰਦਾ ਜਾ ਰਿਹਾ ਹੈ।
ਮੇਘਾਲਿਆ ’ਚ ਭਾਜਪਾ ਦੀ ਭਾਈਵਾਲ ਪਾਰਟੀ ਨੈਸ਼ਨਲ ਪੀਪਲਜ਼ ਪਾਰਟੀ ਦਾ ਕਹਿਣਾ ਹੈ ਕਿ ਉਹ ਪਾਰਟੀ ਆਗੂਆਂ ਨਾਲ ਵਿਚਾਰ ਕਰਨ ਤੋਂ ਬਾਅਦ ਹੀ ਇਸ ਸਬੰਧੀ ਕੋਈ ਭਵਿੱਖ ਦੀ ਨੀਤੀ ਉਲੀਕੇਗੀ। ਨਾਗਾਲੈਂਡ ਵਿੱਚ ਭਾਜਪਾ ਨਾਲ ਕਾਬਜ਼ ਧਿਰ ਨੈਸ਼ਨਲਿਸਟ ਡੈਮੋਕਰੇਟਿਕ ਪ੍ਰੋਗਰੈਸਿਵ ਪਾਰਟੀ ਦਾ ਵੀ ਇਹੀ ਕਹਿਣਾ ਹੈ ਕਿ ਉਹ ਪਾਰਟੀ ਦੇ ਵਿਧਾਇਕਾਂ ਨਾਲ ਇਹ ਮੁੱਦਾ ਵਿਚਾਰੇਗੀ।
ਇਸੇ ਦੌਰਾਨ ਕ੍ਰਿਸ਼ਕ ਮੁਕਤੀ ਸੰਗਰਾਮ ਸਮਿਤੀ ਅਤੇ ਇਸ ਦੀਆਂ ਭਾਈਵਾਲ 70 ਸੰਸਥਾਵਾਂ ਨੇ ਅੱਜ ਐਲਾਨ ਕੀਤਾ ਕਿ ਨਾਗਰਿਕਤਾ ਸੋਧ ਬਿੱਲ 2016 ਰੱਦ ਹੋਣ ਤੱਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕਿਸੇ ਕੇਂਦਰੀ ਮੰਤਰੀ ਨੂੰ ਅਸਾਮ ਵਿੱਚ ਦਾਖ਼ਲ ਨਹੀਂ ਹੋਣ ਦੇਣਗੇ। ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਸਮਿਤੀ ਦੇ ਆਗੂ ਅਖ਼ਿਲ ਗਗੋਈ ਨੇ ਕਿਹਾ ਕਿ ਉਹ ਮੁੱਖ ਮੰਤਰੀ ਸਰਬਨੰਦਾ ਸੋਨੋਵਾਲ ਤੇ ਭਾਜਪਾ ਦੀਆਂ ਸਾਰੀਆਂ ਮੀਟਿੰਗਾਂ ਤੇ ਸਮਾਗਮਾਂ ਵਿੱਚ ਪ੍ਰਦਰਸ਼ਨ ਕਰਨਗੇ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਰਾਸ਼ਟਰੀ ਵਿੱਚ ਹੋਰ
ਲੋਕਪਾਲ ਲਈ ਸੁਪਰੀਮ ਕੋਰਟ ਨੇ ਫਰਵਰੀ ਤੱਕ ਨਾਮ ਮੰਗੇ

ਨਵੀਂ ਦਿੱਲੀ,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਦੇਸ਼ ਦੇ ਪਹਿਲੇ ਲੋਕਪਾਲ ਦੀ ਨਿਯੁਕਤੀ ਲਈ ਸੁਪਰੀਮ ਕੋਰਟ ਨੇ ਖੋਜ ਕਮੇਟੀ ਨੂੰ ਫਰਵਰੀ ਦੇ ਅਖੀਰ ਤਕ ਉਮੀਦਵਾਰਾਂ ਦੇ ਨਾਵਾਂ ਦੀ ਸਿਫ਼ਾਰਿਸ਼ ਕਰਨ ਦਾ ਸਮਾਂ ਦਿੱਤਾ ਹੈ। ਸਰਚ ਕਮੇਟੀ ਦੀ ਅਗਵਾਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਰੰਜਨਾ ਪ੍ਰਕਾਸ਼ ਦੇਸਾਈ ਕਰ ਰਹੇ ਹਨ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਹੇਠਲੇ ਬੈਂਚ ਨੇ ਕੇਂਦਰ ਨੂੰ ਹਦਾਇਤ ਕੀਤੀ ਕਿ ਉਹ ਸਰਚ ਕਮੇਟੀ ਨੂੰ ਲੋੜੀਂਦਾ ਬੁਨਿਆਦੀ ਢਾਂਚਾ ਅਤੇ ਅਮਲਾ ਪ੍ਰਦਾਨ ਕਰੇ। ਬੈਂਚ ਵੱਲੋਂ ਇਸ ਮਾਮਲੇ ’ਤੇ 7 ਮਾਰਚ ਨੂੰ ਅੱਗੇ ਸੁਣਵਾਈ ਕੀਤੀ ਜਾਵੇਗੀ। ਕੇਂਦਰ ਵੱਲੋਂ ਪੇਸ਼ ਹੋਏ ਅਟਾਰਨੀ ਜਨਰਲ ਕੇ ਕੇ ਵੇਣੂਗੋਪਾਲ ਨੇ ਬੈਂਚ ਨੂੰ ਦੱਸਿਆ ਕਿ ਬੁਨਿਆਦੀ ਢਾਂਚੇ ਅਤੇ ਅਮਲੇ ਦੀ ਘਾਟ ਜਿਹੀਆਂ ਮੁਸ਼ਕਲਾਂ ਕਰਕੇ ਸਰਚ ਕਮੇਟੀ ਲੋਕਪਾਲ ਬਾਰੇ ਕੋਈ ਫ਼ੈਸਲਾ ਨਹੀਂ ਲੈ ਸਕੀ ਹੈ।

ਸੀਬੀਆਈ ਦੇ ਵਿਸ਼ੇਸ਼ ਡਾਇਰੈਕਟਰ ਅਸਥਾਨਾ ਦੀ ਛੁੱਟੀ

ਨਵੀਂ ਦਿੱਲੀ,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਅੱਜ ਜਾਰੀ ਕੀਤੇ ਗਏ ਸਰਕਾਰੀ ਹੁਕਮਾਂ ਅਨੁਸਾਰ ਸੀਬੀਆਈ ਦੇ ਸਪੈਸ਼ਲ ਡਾਇਰੈਕਟਰ ਰਾਕੇਸ਼ ਅਸਥਾਨਾ ਜਿਸ ਨੂੰ ਸਰਕਾਰ ਨੇ ਸਾਬਕਾ ਡਾਇਰੈਕਟਰ ਆਲੋਕ ਵਰਮਾ ਦੇ ਨਾਲ ਜਬਰੀ ਛੁੱਟੀ ’ਤੇ ਭੇਜ ਦਿੱਤਾ ਸੀ

ਪਾਕਿ ਗੋਲੀਬਾਰੀ ’ਚ ਭਾਰਤੀ ਨਾਗਰਿਕ ਜ਼ਖ਼ਮੀ

ਜੰਮੂ,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਦੇ ਨਾਲ ਪਾਕਿਸਤਾਨੀ ਫੌਜ ਨੇ ਅੱਜ ਗੋਲੀਬੰਦੀ ਦੀ ਉਲੰਘਣਾ ਕਰਦਿਆਂ ਫਾਇਰਿੰਗ ਕੀਤੀ ਤੇ ਮੋਰਟਾਰ ਦਾਗੇ। ਗੋਲੀਬਾਰੀ ਵਿੱਚ ਇਕ ਭਾਰਤੀ ਨਾਗਰਿਕ ਜ਼ਖ਼ਮੀ ਹੋ ਗਿਆ। ਇਸ ਦੌਰਾਨ ਦਹਿਸ਼ਤਗਰਦਾਂ ਵੱਲੋਂ ਸ਼੍ਰੀਨਗਰ ਦੇ ਜ਼ੀਰੋ ਬ੍ਰਿਜ ’ਤੇ ਬਣੀ ਸੁਰੱਖਿਆ ਚੌਕੀ ’ਤੇ ਕੀਤੇ ਗ੍ਰਨੇਡ ਹਮਲੇ ਵਿੱਚ ਟਰੈਫਿਕ ਪੁਲੀਸ ਦੇ ਤਿੰਨ ਮੁਲਾਜ਼ਮ ਜ਼ਖ਼ਮੀ ਹੋ ਗਏ।
ਉੱਤਰੀ ਕਮਾਂਡ ਦੇ ਚੀਫ਼ ਲੈਫਟੀਨੈਂਟ ਜਨਰਲ ਰਣਬੀਰ ਸਿੰਘ ਨੇ ਕਿਹਾ ਕਿ ਭਾਰਤੀ ਫੌਜ ਨੇ ਪਾਕਿਸਤਾਨ ਵੱਲੋਂ ਕੰਟਰੋਲ ਰੇਖਾ ’ਤੇ ਬਿਨਾਂ ਭੜਕਾਹਟ ਤੋਂ ਕੀਤੀ ਗੋਲੀਬਾਰੀ ਦਾ ਮੂੰਹ ਤੋੜਵਾਂ ਜਵਾਬ ਦਿੱਤਾ।

ਜਲ ਸੈਨਾ ਦੇ ਗੋਤਾਖੋਰਾਂ ਨੂੰ ਖਾਣ ਮਜ਼ਦੂਰ ਦੀ ਲਾਸ਼ ਲੱਭੀ

ਨਵੀਂ ਦਿੱਲੀ/ਸ਼ਿਲੌਂਗ,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਜਲ ਸੈਨਾ ਦੇ ਗੋਤਾਖੋਰਾਂ ਨੇ ਪਿਛਲੇ ਇਕ ਮਹੀਨੇ ਤੋਂ ਮੇਘਾਲਿਆ ਦੀ ਪੂਰਬੀ ਜੈਂਤੀਆ ਹਿੱਲਜ਼ ਜ਼ਿਲ੍ਹੇ ਦੀ ਕੋਲਾ ਖਾਣ ਵਿੱਚ ਫਸੇ 15 ਖਾਣ ਮਜ਼ਦੂਰਾਂ ’ਚੋਂ ਇਕ ਦੀ ਲਾਸ਼ ਅੱਜ ਲੱਭ ਲਈ।

‘ਸਿੱਟ’ ਨੂੰ ਪਨਸਾਰੇ ਤੇ ਦਾਭੋਲਕਰ ਕੇਸਾਂ ਦੀ ਆਜ਼ਾਦਾਨਾ ਜਾਂਚ ਦੇ ਹੁਕਮ

ਮੁੰਬਈ ,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਬੰਬਈ ਹਾਈ ਕੋਰਟ ਨੇ ਸੀਬੀਆਈ ਅਤੇ ਮਹਾਰਾਸ਼ਟਰ ਸੀਆਈਡੀ ਨੂੰ ਗੌਰੀ ਲੰਕੇਸ਼ ਕੇਸ ਵਿਚ ਕੀਤੇ ਗਏ ਖੁਲਾਸਿਆਂ ’ਤੇ ਪੂਰੀ ਤਰ੍ਹਾਂ ਮੁਨੱਸਰ ਨਾ ਹੋਣ ਅਤੇ ਤਰਕਸ਼ੀਲ ਨਰੇਂਦਰ ਦਾਭੋਲਕਰ ਅਤੇ ਖੱਬੇ ਪੱਖੀ ਆਗੂ ਗੋਵਿੰਦ ਪਨਸਾਰੇ ਦੇ ਕਤਲਾਂ ਦੀ ਆਜ਼ਾਦਾਨਾ ਜਾਂਚ ਕਰਨ ਲਈ ਕਿਹਾ ਹੈ।

ਵਿਰੋਧ ਕਰਨ ਵਾਲਿਆਂ ਉੱਤੇ ਵਰ੍ਹੇ ਅਰੁਣ ਜੇਤਲੀ

ਨਵੀਂ ਦਿੱਲੀ,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਵਿੱਤ ਮੰਤਰੀ ਅਰੁਣ ਜੇਤਲੀ ਨੇ ਐਨਡੀਏ ਸਰਕਾਰ ਦੀ ਨੁਕਤਾਚੀਨੀ ਕਰਨ ਵਾਲਿਆਂ ’ਤੇ ਵਰ੍ਹਦਿਆਂ ਕਿਹਾ ਕਿ ਮੋਦੀ ਸਰਕਾਰ ਦਾ ਵਿਰੋਧ ਕਰਨਾ ਇਨ੍ਹਾਂ ਦੀ ਮਜਬੂਰੀ ਬਣ ਗਈ ਹੈ। ਸ੍ਰੀ ਜੇਤਲੀ ਨੇ ਦੋਸ਼ ਲਾਇਆ ਕਿ ਸਰਕਾਰ ਦੇ ਇਹ ਆਲੋਚਕ ਝੂਠ ਘੜ ਕੇ ਤੇ ਜਮਹੂਰੀਅਤ ਦਾ ਘਾਣ ਕਰ ਕੇ ਇਕ ਚੁਣੀ ਹੋਈ ਸਰਕਾਰ ਨੂੰ ਕਮਜ਼ੋਰ ਕਰਨਾ ਚਾਹੁੰਦੇ ਹਨ। ਸ੍ਰੀ ਜੇਤਲੀ, ਜੋ ਕਿ ਮੈਡੀਕਲ ਚੈਕਅੱਪ ਲਈ ਅੱਜਕੱਲ੍ਹ ਅਮਰੀਕਾ ਵਿੱਚ ਹਨ, ਨੇ ਫੇਸਬੁੱਕ ਪੋੋਸਟ ’ਚ ਕਿਹਾ ਕਿ ਬੋਲਣ ਦੀ ਆਜ਼ਾਦੀ ਤੇ ਵਿਰੋਧ ਪ੍ਰਗਟਾਉਣ ਦਾ ਹੱਕ ਜਮਹੂਰੀਅਤ ਦੇ ਸਭ ਤੋਂ ਅਹਿਮ ਅੰਗ ਹਨ, ਪਰ ਝੂਠ, ਵਿਨਾਸ਼ ਤੇ ਸੰਸਥਾਗਤ ਤਬਾਹੀ ਲਈ ਇਸ ਵਿੱਚ ਕੋਈ ਥਾਂ ਨਹੀਂ ਹੈ।

ਸੁਪਰੀਮ ਕੋਰਟ ਨੇ ਡਾਂਸ ਬਾਰਾਂ ਤੋਂ ਪਾਬੰਦੀ ਹਟਾਈ

ਨਵੀਂ ਦਿੱਲੀ,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਸੁਪਰੀਮ ਕੋਰਟ ਨੇ ਅੱਜ 2016 ਦੇ ਕਾਨੂੰਨ ਦੀਆਂ ਕੁਝ ਧਾਰਾਵਾਂ ਉਲੱਦਦਿਆਂ ਤੇ ਇਹ ਕਹਿੰਦਿਆਂ ਮਹਾਰਾਸ਼ਟਰ ਵਿਚ ਡਾਂਸ ਬਾਰ ਮੁੜ ਖੋਲ੍ਹਣ ਲਈ ਹਰੀ ਝੰਡੀ ਦੇ ਦਿੱਤੀ ਕਿ ਸਰਕਾਰ ਬਾਰਾਂ ’ਤੇ ਨੇਮਬੰਦੀ ਕਰ ਸਕਦੀ ਹੈ ਪਾਬੰਦੀ ਨਹੀਂ ਲਾ ਸਕਦੀ।

ਸ਼ਿਮਲਾ ’ਚ ਕਾਂਗਰਸੀਆਂ ਦੇ ਦੋ ਧੜੇ ਭਿੜੇ

ਸ਼ਿਮਲਾ,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਕੁਲਦੀਪ ਰਾਠੌਰ ਦੀ ਅੱਜ ਇਥੇ ਹਿਮਾਚਲ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਵਜੋਂ ਤਾਜਪੋਸ਼ੀ ਮੌਕੇ ਪਾਰਟੀ ਨਾਲ ਸਬੰਧਤ ਦੋ ਰਵਾਇਤੀ ਧੜੇ ਆਪਸ ਵਿੱਚ ਭਿੜ ਗਏ। ਸ੍ਰੀ ਰਾਠੌਰ ਨੂੰ ਸੁਖਵਿੰਦਰ ਸਿੰਘ ਸੁੱਖੂ ਦੀ ਥਾਂ ਨਵਾਂ ਪ੍ਰਧਾਨ ਥਾਪਿਆ ਗਿਆ ਹੈ।

ਭਰਤੀ ਪ੍ਰਕਿਰਿਆ ਦੌਰਾਨ ਨੌਜਵਾਨਾਂ ਨੇ ਲਾਈਆਂ ਦੌੜਾਂ

ਊਨਾ,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਸੈਨਾ ਭਰਤੀ ਦਫ਼ਤਰ ਅੰਬਾਲਾ ਵੱਲੋਂ ਇੰਦਰਾ ਸਟੇਡਿਅਮ ਵਿੱਚ 11 ਦਿਨਾਂ ਤੱਕ ਚੱਲਣ ਵਾਲੀ ਸੈਨਾ ਦੀ ਭਰਤੀ ਪ੍ਰਕਿਰਿਆ ਦੇ ਛੇਵੇਂ ਦਿਨ ਊਨਾ ਜ਼ਿਲ੍ਹੇ ਦੇ ਲਗਪਗ 2570 ਨੌਜਵਾਨਾਂ ਨੇ ਭਾਗ ਲਿਆ। ਬਿਲਾਸਪੁਰ, ਹਮੀਰਪੁਰ ਅਤੇ ਊਨਾ ਦੇ ਲਗਪਗ 20 ਹਜ਼ਾਰ ਨੌਜਵਾਨਾਂ ਨੇ ਸੈਨਿਕ ਜਨਰਲ ਡਿਊਟੀ, ਸੈਨਿਕ ਤਕਨੀਕੀ, ਸੈਨਿਕ ਲਿਪਿਕ/ ਸਟੋਰ ਕੀਪਰ ਤਕਨੀਕ, ਸੈਨਿਕ ਟਰੇਡਸਮੈਨ ਅਤੇ ਸੈਨਿਕ ਨਰਸਿੰਗ ਸਹਾਇਕ ਦੇ ਅਹੁਦਿਆਂ

ਜਸਟਿਸ ਮਹੇਸ਼ਵਰੀ ਅਤੇ ਸੰਜੀਵ ਖੰਨਾ ਨੂੰ ਅੱਜ ਚੁਕਾਈ ਜਾਵੇਗੀ ਸਹੁੰ

ਨਵੀਂ ਦਿੱਲੀ,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਕਰਨਾਟਕ ਹਾਈ ਕੋਰਟ ਦੇ ਚੀਫ ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਦਿੱਲੀ ਹਾਈ ਕੋਰਟ ਦੇ ਜਸਟਿਸ ਸੰਜੀਵ ਖੰਨਾ ਨੂੰ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਦੇ ਜੱਜਾਂ ਦੇ ਤੌਰ ’ਤੇ ਸਹੁੰ ਚੁਕਾਈ ਜਾਵੇਗੀ।

ਮਮਤਾ ਵੱਲੋਂ ਜਯੋਤੀ ਬਾਸੂ ਨੂੰ ਬਰਸੀ ’ਤੇ ਸ਼ਰਧਾਂਜਲੀਆਂ ਭੇਟ

ਕੋਲਕਾਤਾ,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) :  ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸਾਬਕਾ ਮੁੱਖ ਮੰਤਰੀ ਜਯੋਤੀ ਬਾਸੂ ਨੂੰ ਅੱਜ ਉਨ੍ਹਾਂ ਦੀ ਅੱਠਵੀਂ ਬਰਸੀ ਮੌਕੇ ਸ਼ਰਧਾਂਜਲੀਆਂ ਭੇਟ ਕੀਤੀਆਂ। ਸ੍ਰੀ ਬਾਸੂ 1977 ਤੋਂ ਲੈ ਕੇ 2000 ਤਕ ਪੱਛਮੀ

ਮਹਾਂ ਰੈਲੀ ਭਾਜਪਾ ਦੇ ਕਫ਼ਨ ਦਾ ਆਖ਼ਰੀ ਕਿੱਲ ਸਾਬਿਤ ਹੋਵੇਗੀ: ਮਮਤਾ

ਕੋਲਕਾਤਾ,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇੱਥੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਤ੍ਰਿਣਾਮੂਲ ਕਾਂਗਰਸ ਦੀ ਅਗਵਾਈ ਵਿਚ ਵਿਰੋਧੀ ਪਾਰਟੀਆਂ ਦੀ 19 ਜਨਵਰੀ ਨੂੰ ਹੋਣ ਵਾਲੀ ਮਹਾਂ ਰੈਲੀ ਲੋਕ ਸਭਾ ਚੋਣਾਂ ’

ਸ਼ਬਰੀਮਾਲਾ: ਮਹਿਲਾਵਾਂ ਨੂੰ ਸੁਰੱਖਿਆ ਦੇਣ ਸਬੰਧੀ ਪਟੀਸ਼ਨ ’ਤੇ ਸੁਣਵਾਈ ਅੱਜ

ਨਵੀਂ ਦਿੱਲੀ,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਕੇਰਲ ਦੇ ਸ਼ਬਰੀਮਾਲਾ ਮੰਦਰ ’ਚ ਹੁਣੇ ਜਿਹੇ ਦਾਖ਼ਲ ਹੋਣ ਵਾਲੀਆਂ ਦੋ ਮਹਿਲਾਵਾਂ ਵੱਲੋਂ ਸੁਰੱਖਿਆ ਦੀ ਮੰਗ ਵਾਲੀ ਪਟੀਸ਼ਨ ’ਤੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ’ਚ ਸੁਣਵਾਈ ਹੋਵੇਗੀ।

ਐਨਆਈਏ ਨੇ ਪੰਜਾਬ ਸਮੇਤ ਅੱਠ ਥਾਵਾਂ ’ਤੇ ਮਾਰੇ ਛਾਪੇ

ਨਵੀਂ ਦਿੱਲੀ,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਕੌਮੀ ਜਾਂਚ ਏਜੰਸੀ (ਐਨਆਈਏ) ਨੇ ਆਈਐਸਆਈਐਸ ਨਾਲ ਜੁੜੇ ਇਕ ਗਰੁਪ ‘ਹਰਕਤ-ਉਲ-ਹਰਬ-ਏ-ਇਸਲਾਮ’ ਬਾਰੇ ਆਪਣੀ ਜਾਂਚ ਦੇ ਸਬੰਧ ਵਿਚ ਵੀਰਵਾਰ ਨੂੰ ਪੱਛਮੀ ਉੱਤਰ ਪ੍ਰਦੇਸ਼ ਅਤੇ ਪੰਜਾਬ ਵਿਚ ਅੱਠ ਥਾਵਾਂ ’ਤੇ ਛਾਪੇ ਮਾਰੇ।

ਕਰਨਾਟਕ: ਦੋ ਆਜ਼ਾਦ ਵਿਧਾਇਕਾਂ ਨੇ ਸਰਕਾਰ ਤੋਂ ਹਮਾਇਤ ਵਾਪਸ ਲਈ

ਬੰਗਲੌਰ,15 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਕਰਨਾਟਕ ਵਿਚ ਵਿਧਾਇਕਾਂ ਦੀ ਖਰੀਦੋ ਫ਼ਰੋਖਤ ਦੇ ਲੱਗ ਰਹੇ ਦੋਸ਼ਾਂ ਦੇ ਮੱਦੇਨਜ਼ਰ ਦੋ ਆਜ਼ਾਦ ਵਿਧਾਇਕਾਂ ਨੇ ਸਰਕਾਰ ਤੋਂ ਹਮਾਇਤ ਵਾਪਸ ਲੈਣ ਦਾ ਐਲਾਨ ਕੀਤਾ ਹੈ ਜਦਕਿ ਮੁੱਖ ਮੰਤਰੀ ਐਚਡੀ ਕੁਮਾਰਾਸਵਾਮੀ ਨੇ ਨਿਸ਼ਚੇ ਨਾਲ ਆਖਿਆ ਕਿ ਸੱਤ ਮਹੀਨੇ ਪੁਰਾਣੀ ਉਨ੍ਹਾਂ ਦੀ ਸਰਕਾਰ ਨੂੰ ਕੋਈ ਖ਼ਤਰਾ ਨਹੀਂ ਹੈ।

ਪਾਕਿਸਤਾਨ ਨੂੰ ਕਰਾਰਾ ਜਵਾਬ ਦੇਣ ’ਚ ਕੋਈ ਝਿਜਕ ਨਹੀਂ: ਜਨਰਲ ਰਾਵਤ

ਨਵੀਂ ਦਿੱਲੀ,15 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਥਲ ਸੈਨਾ ਮੁਖੀ ਜਨਰਲ ਬਿਪਿਨ ਰਾਵਤ ਨੇ ਅੱਜ ਪਾਕਿਸਤਾਨ ਨੂੰ ਚਿਤਾਵਨੀ ਦਿੱਤੀ ਕਿ ਭਾਰਤ ਉਸ ਦੀਆਂ ਨਾਪਾਕ ਮੁਹਿੰਮਾਂ ਖ਼ਿਲਾਫ਼ ਸਖਤ ਕਾਰਵਾਈ ਕਰਨ ਤੋਂ ਕਦੀ ਵੀ ਗੁਰੇਜ਼ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਭਾਰਤ ਵੱਲੋਂ ਕੰਟਰੋਲ ਰੇਖਾ ਨੇੜੇ ਦੁਸ਼ਮਣਾਂ ਨੂੰ ਕਰਾਰਾ ਜਵਾਬ ਦਿੱਤਾ ਜਾ ਰਿਹਾ ਹੈ ਤੇ ਦੁਸ਼ਮਣਾਂ ਨੂੰ ਭਾਰੀ ਨੁਕਸਾਨ ਵੀ ਝੱਲਣਾ ਪੈ ਰਿਹਾ ਹੈ।
ਜਨਰਲ ਰਾਵਤ ਨੇ ਕਿਹਾ ਕਿ ਗੁਆਂਢੀ ਮੁਲਕ ਪੱਛਮੀ ਸਰਹੱਦ ’ਤੇ ਅਤਿਵਾਦ ਦੀ ਲਗਾਤਾਰ ਹਮਾਇਤ

ਪ੍ਰਧਾਨ ਮੰਤਰੀ ਵੱਲੋਂ ਫੌਜ ਦਿਵਸ ਦੀ ਵਧਾਈ

ਨਵੀਂ ਦਿੱਲੀ,15 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) :  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਦੇ ਜਵਾਨਾਂ ਨੂੰ ਫੌਜ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਨੂੰ ਉਨ੍ਹਾਂ ਦੀ ਸੇਵਾ ਭਾਵਨਾ ’ਤੇ ਮਾਣ ਹੈ। ਉਨ੍ਹਾਂ ਕਿਹਾ, ‘ਮੈਂ ਉਨ੍ਹਾਂ ਦੇ ਜਜ਼ਬੇ ਤੇ ਬਹਾਦਰੀ ਨੂੰ ਸਲਾਮ ਕਰਦਾ ਹਾਂ।

ਸੀਬੀਆਈ ਦੇ ਅੰਤਰਿਮ ਮੁਖੀ ਦੀ ਨਿਯੁਕਤੀ ‘ਗ਼ੈਰਕਾਨੂੰਨੀ’: ਖੜਗੇ

ਨਵੀਂ ਦਿੱਲੀ,15 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਲੋਕ ਸਭਾ ਵਿੱਚ ਵਿਰੋਧੀ ਧਿਰ ਤੇ ਕਾਂਗਰਸ ਦੇ ਆਗੂ ਮਲਿਕਾਰਜੁਨ ਖੜਗੇ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ’ਚ ਐਮ.ਨਾਗੇਸ਼ਵਰ ਰਾਓ ਦੀ ਸੀਬੀਆਈ ਦੇ ਅੰਤਰਿਮ ਡਾਇਰੈਕਟਰ ਵਜੋਂ ਨਿਯੁਕਤੀ ਨੂੰ ‘ਗੈਰਕਾਨੂੰਨੀ’ ਕਰਾਰ ਦਿੱਤਾ ਹੈ। ਸ੍ਰੀ ਖੜਗੇ ਨੇ ਪੱਤਰ ’ਚ ਮੰਗ ਕੀਤੀ ਹੈ ਕਿ ਕੇਂਦਰੀ ਜਾਂਚ ਏਜੰਸੀ ਦੇ ਨਵੇਂ ਮੁਖੀ ਦੀ ਨਿਯੁਕਤੀ ਲਈ ਚੋਣ ਕਮੇਟੀ ਦੀ ਫੌਰੀ ਮੀਟਿੰਗ ਸੱਦੀ ਜਾਵੇ। ਆਲੋਕ ਵਰਮਾ ਨੂੰ ਸੀਬੀਆਈ ਡਾਇਰੈਕਟਰ ਦੇ ਅਹੁਦੇ ਤੋਂ ਲਾਂਭੇ ਕਰਨ ਵਾਲੀ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਕਮੇਟੀ ਦੇ ਮੈਂਬਰ ਖੜਗੇ ਨੇ ਕਥਿਤ ਕਿਹਾ ਕਿ ਸਰਕਾਰ ‘ਖ਼ੁਦਮੁਖਤਾਰ’ ਡਾਇਰੈਕਟਰ ਦੀ ਅਗਵਾਈ ਵਾਲੀ ਸੀਬੀਆਈ ਤੋਂ ਡਰ ਗਈ ਹੈ।

ਮੈਨੂੰ ਸਰਕਾਰ ਤੋਂ ਬਾਹਰ ਕਰਨ ਦੀਆਂ ਹੋ ਰਹੀਆਂ ਨੇ ਸਾਜ਼ਿਸ਼ਾਂ: ਮੋਦੀ

ਬਾਲਨਗੀਰ (ਉੜੀਸਾ),15 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਸਰਕਾਰ ’ਚੋਂ ਬਾਹਰ ਕਰਨ ਦੀਆਂ ਸਾਜ਼ਿਸ਼ਾਂ ਇਸ ਲਈ ਚੱਲ ਰਹੀਆਂ ਹਨ ਕਿਉਂਕਿ ਉਨ੍ਹਾਂ ਦੀ ਸਰਕਾਰ ਨੇ ਫਰਜ਼ੀ ਦਸਤਾਵੇਜ਼ਾਂ ਦਾ ਪਰਦਾਫਾਸ਼ ਕਰਕੇ 90 ਹਜ਼ਾਰ ਕਰੋੜ ਰੁਪਏ ਦੀ ਹੇਰਾਫੇਰੀ ਰੋਕ ਦਿੱਤੀ ਹੈ।

ਵਖਰੇਵੇਂ ਛੱਡੋ, ਜਿੱਤ ਲਈ ਕੰਮ ਕਰੋ: ਮਾਇਆਵਤੀ

ਲਖਨਊ,15 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਬਹੁਜਨ ਸਮਾਜ ਪਾਰਟੀ (ਬਸਪਾ) ਦੀ ਸੁਪਰੀਮੋ ਮਾਇਆਵਤੀ ਨੇ ਆਪਣੀ ਪਾਰਟੀ ਤੇ ਸਮਾਜਵਾਦੀ ਪਾਰਟੀ (ਸਪਾ) ਦੇ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਬੀਤੇ ਦੇ ਵਖਰੇਵਿਆਂ ਤੇ ਝਗੜੇ ਝੇੜਿਆਂ ਨੂੰ ਭੁੱਲ ਕੇ ਆਗਾਮੀ ਲੋਕ ਸਭਾ ਚੋਣਾਂ ਵਿੱਚ ਪਾਰਟੀ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਮਿਲ ਕੇ ਕੰਮ ਕਰਨ। ਗੱਠਜੋੜ ’ਚੋਂ ਕਾਂਗਰਸ ਨੂੰ ਲਾਂਭੇ ਰੱਖਣ ਬਾਰੇ ਪਹਿਲਾਂ ਹੀ ਕਈ ਕਾਰਨ ਗਿਣਾ ਚੁੱਕੀ ਬਸਪਾ ਮੁਖੀ ਨੇ ਅੱਜ ਮੁੜ

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0070187768
Copyright © 2018, Panjabi Times. All rights reserved. Website Designed by Mozart Infotech