» ਦੇਸ਼ਧ੍ਰੋਹ ਦਾ ਮਾਮਲਾ: ਕਨ੍ਹੱਈਆ ਤੇ ਹੋਰਨਾਂ ਖ਼ਿਲਾਫ਼ ਦੋਸ਼ ਆਇਦ » ਕੁਰਦਾਂ ਨੂੰ ਨਿਸ਼ਾਨਾ ਬਣਾਉਣ ’ਤੇ ਨਤੀਜੇ ਭੁਗਤਣ ਲਈ ਤਿਆਰ ਰਹੇ ਤੁਰਕੀ: ਟਰੰਪ » ਪ੍ਰਧਾਨ ਮੰਤਰੀ ਮੋਦੀ ਨੂੰ ਫਿਲਿਪ ਕੋਟਲਰ ਸਨਮਾਨ » ਸੀਪੀਐਮ ਅਤੇ ਕਾਂਗਰਸ ਵਿਚਾਲੇ ਸੂਬਾ ਪੱਧਰ ’ਤੇ ਚੋਣਾਂ ਸਬੰਧੀ ਸਾਂਝ ਹੋ ਸਕਦੀ ਹੈ: ਯੇਚੁਰੀ » ਮਲਿਕ ਵਲੋਂ ਅਤਿਵਾਦੀਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਯਤਨ ਦਾ ਭਰੋਸਾ » ਆਪ’ ਹਾਈਕਮਾਂਡ ਅਜੇ ਖਹਿਰਾ ਦੀ ਵਿਧਾਇਕੀ ਖੋਹਣ ਦੇ ਰੌਂਅ ’ਚ ਨਹੀਂ » ਨਵੇਂ ਸਰਪੰਚਾਂ ਤੇ ਪੰਚਾਂ ਦਾ ਨਹੀਂ ਹੋਵੇਗਾ ਡੋਪ ਟੈਸਟ » ਕੈਪਟਨ ਨੂੰ ‘ਸ਼ਰਾਬੀ’ ਅਤੇ ਮਨਪ੍ਰੀਤ ਨੂੰ ‘ਡੁਪਲੀਕੇਟ ਬਾਦਲ’ ਦੱਸਿਆ » ਨੀਰਵ ਦਾ ਬੰਗਲਾ: ਹਾਈ ਕੋਰਟ ਨੇ ਈਡੀ ਦੀ ਅਪੀਲ ’ਤੇ ਉਜਰ ਜਤਾਇਆ » ਖੈਬਰ ਪਖਤੂਨਖਵਾ ਵਿਚ ਸ਼ਮਸ਼ਾਨਘਾਟ ਅਤੇ ਕਬਰਿਸਤਾਨ ਬਣਾਉਣ ਵਾਸਤੇ ਥਾਵਾਂ ਦੀ ਨਿਸ਼ਾਨਦੇਹੀ ਕੀਤੀ
ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਪੰਜਾਬ

ਕੇਂਦਰ ਸਰਕਾਰ ਸਨਅਤੀ ਤਰਜ਼ ’ਤੇ ਦੇਵੇ ਖੇਤੀ ਸਬਸਿਡੀ: ਸੁਖਬੀਰ ਬਾਦਲ

January 10, 2019 04:10 PM

ਬਠਿੰਡਾ,9 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਸਨਅਤੀ ਤਰਜ਼ ’ਤੇ ਖੇਤੀ ਸਬਸਿਡੀ ਦਿੱਤੀ ਜਾਵੇ ਤਾਂ ਜੋ ਕਿਸਾਨਾਂ ਦੀ ਮਦਦ ਹੋ ਸਕੇ। ਉਨ੍ਹਾਂ ਆਖਿਆ ਕਿ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ’ਤੇ ਕਿਸਾਨਾਂ ਦਾ ਕੋਈ ਕੰਟਰੋਲ ਨਹੀਂ ਹੈ ਜਦੋਂ ਕਿ ਸਰਕਾਰੀ ਮਾਪਦੰਡਾਂ ਅਨੁਸਾਰ ਜਿਣਸਾਂ ਦੇ ਪਹਿਲਾਂ ਹੀ ਭਾਅ ਤੈਅ ਹੋ ਜਾਂਦੇ ਹਨ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਪਹਿਲਾਂ ਵੀ ਇਸ ਤੋਂ ਜਾਣੂ ਕਰਾਇਆ ਹੈ ਕਿ ਸਨਅਤੀ ਤਰਜ਼ ’ਤੇ ਕਿਸਾਨਾਂ ਨੂੰ ਵੀ ਉਤਪਾਦਨ ਸਬਸਿਡੀ ਮਿਲੇ। ਅੱਜ ਸੁਖਬੀਰ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਹਲਕਾ ਵਾਰ ਮੀਟਿੰਗਾਂ ਦੇ ਸਿਲਸਿਲੇ ਵਿੱਚ ਬਠਿੰਡਾ ਆਏ ਹੋਏ ਸਨ।
ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਜ਼ਾ ਮੁਆਫੀ ਦੇ ਮਾਮਲੇ ਵਿੱਚ ਪੰਜਾਬ ਦੇ ਕਿਸਾਨਾਂ ਨਾਲ ਫਰਾਡ ਕੀਤਾ ਹੈ, ਜਿਸ ਕਰਕੇ ਅਮਰਿੰਦਰ ਸਿੰਘ ’ਤੇ ਧੋਖਾਧੜੀ ਦਾ ਪੁਲੀਸ ਕੇਸ ਦਰਜ ਹੋਣਾ ਚਾਹੀਦਾ ਹੈ। ਉਨ੍ਹਾਂ ਤਰਕ ਦਿੱਤਾ ਕਿ ਅਮਰਿੰਦਰ ਸਿੰਘ ਨੇ ਚੋਣਾਂ ਸਮੇਂ ਕਿਸਾਨਾਂ ਨੂੰ ਸਮੁੱਚਾ ਕਰਜ਼ ਮੁਆਫ਼ ਕਰਨ ਦੇ ਹਲਫੀਆ ਬਿਆਨ ਦਿੱਤੇ ਪਰ ਅਮਰਿੰਦਰ ਨੇ ਆਪਣਾ ਵਾਅਦਾ ਨਹੀਂ ਨਿਭਾਇਆ, ਜਿਸ ਕਰਕੇ ਉਨ੍ਹਾਂ ਖ਼ਿਲਾਫ਼ ਲੋਕਾਂ ਨਾਲ ਫਰਾਡ ਕਰਨ ਦਾ ਕੇਸ ਦਰਜ ਹੋਣਾ ਚਾਹੀਦਾ ਹੈ। ਸੁਖਬੀਰ ਨੇ ਆਖਿਆ ਕਿ ਇਵੇਂ ਹੀ ਸਮਾਰਟ ਫ਼ੋਨ ਦੇਣ ਦੇ ਮਾਮਲੇ ਵਿੱਚ ਵੀ ਨੌਜਵਾਨਾਂ ਨੂੰ ਹਲਫ਼ੀਆ ਬਿਆਨ ਦਿੱਤੇ ਗਏ ਸਨ ਪਰ ਉਹ ਵਾਅਦਾ ਵੀ ਪੂਰਾ ਨਹੀਂ ਕੀਤਾ ਗਿਆ ਹੈ। ਉਨ੍ਹਾਂ ਸਵਾਲ ਕੀਤਾ ਕਿ ਅਮਰਿੰਦਰ ਸਿੰਘ ਹੁਣ ਰਾਹੁਲ ਗਾਂਧੀ ਕੋਲ ਚੁਰਾਸੀ ਦੇ ਕਤਲੇਆਮ ਦੇ ਮਾਮਲੇ ਵਿਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਹਟਾਏ ਜਾਣ ਲਈ ਕਿਉਂ ਨਹੀਂ ਆਖ ਰਹੇ ਹਨ।
ਅਮਰਿੰਦਰ ਸਿੰਘ ਨੂੰ ਸਪਸ਼ਟ ਕਰਨਾ ਚਾਹੀਦਾ ਹੈ ਕਿ ਉਹ ਗਾਂਧੀ ਪਰਿਵਾਰ ਦੇ ਨੁਮਾਇੰਦੇ ਹਨ ਜਾਂ ਫਿਰ ਪੰਜਾਬ ਦੇ ਲੋਕਾਂ ਦੇ। ਸੁਖਬੀਰ ਨੇ ਆਰਥਿਕ ਤੌਰ ’ਤੇ ਪਛੜੇ ਪਰਿਵਾਰਾਂ ਨੂੰ 10 ਫ਼ੀਸਦੀ ਰਾਖਵਾਂਕਰਨ ਦਿੱਤੇ ਜਾਣ ਨੂੰ ਇਤਿਹਾਸਕ ਫ਼ੈਸਲਾ ਦੱਸਿਆ ਅਤੇ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ। ਸੁਖਬੀਰ ਬਾਦਲ ਨੇ ਕੇਂਦਰ ਤੋਂ ਇਹ ਮੰਗ ਵੀ ਕੀਤੀ ਕਿ ਜੀਐੱਸਟੀ ਵਿਚ ਛੋਟ ਦੀ ਹੱਦ 20 ਲੱਖ ਤੋਂ ਵਧਾ ਕੇ 75 ਲੱਖ ਕੀਤੀ ਜਾਵੇ। ਜਸਟਿਸ ਜ਼ੋਰਾ ਸਿੰਘ ਵੱਲੋਂ ਅੱਜ ਕੀਤੇ ਖ਼ੁਲਾਸੇ ਤੇ ਟਿੱਪਣੀ ਕਰਦੇ ਹੋਏ ਸੁਖਬੀਰ ਬਾਦਲ ਨੇ ਆਖਿਆ ਕਿ ਇਹ ਰਿਪੋਰਟ ਤਾਂ ਪਹਿਲਾਂ ਹੀ ਜਨਤਕ ਹੋ ਚੁੱਕੀ ਹੈ। ਉਨ੍ਹਾਂ ਆਖਿਆ ਕਿ ਜਸਟਿਸ ਜ਼ੋਰਾ ਸਿੰਘ ਪਹਿਲਾਂ ਕਿਉਂ ਨਹੀਂ ਬੋਲੇ। ਸੁਖਬੀਰ ਬਾਦਲ ਨੇ ਅੱਜ ਬਠਿੰਡਾ ਸ਼ਹਿਰੀ ਅਤੇ ਬਠਿੰਡਾ ਦਿਹਾਤੀ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਆਗੂਆਂ ਅਤੇ ਵਰਕਰਾਂ ਨਾਲ ਇੱਥੇ ਮੀਟਿੰਗ ਕੀਤੀ ਅਤੇ ਹਰ ਆਗੂ ਦੀ ਗੱਲ ਸੁਣੀ ਗਈ। ਉਨ੍ਹਾਂ ਮਾਘੀ ਮੇਲੇ ’ਤੇ ਪੁੱਜਣ ਦੀ ਅਪੀਲ ਵੀ ਕੀਤੀ। ਇਸ ਮੌਕੇ ਸਰੂਪ ਚੰਦ ਸਿੰਗਲਾ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਦੀਪ ਸਿੰਘ ਨਕਈ, ਮੇਅਰ ਬਲਵੰਤ ਰਾਏ ਨਾਥ ਅਤੇ ਹਲਕਾ ਦਿਹਾਤੀ ਦੇ ਇੰਚਾਰਜ ਅਮਿਤ ਰਤਨ ਆਦਿ ਹਾਜ਼ਰ ਸਨ।

ਹਰਸਿਮਰਤ ਬਾਰੇ ਫ਼ੈਸਲਾ ਕੋਰ ਕਮੇਟੀ ਕਰੇਗੀ: ਸੁਖਬੀਰ
ਸੁਖਬੀਰ ਬਾਦਲ ਨੇ ਅੱਜ ਸੁਖਪਾਲ ਖਹਿਰਾ ਦਾ ਨਵੀਂ ਪਾਰਟੀ ਬਣਾ ਕੇ ਬਠਿੰਡਾ ਤੋਂ ਚੋਣ ਲੜਨ ਦਾ ਸਵਾਗਤ ਕੀਤਾ ਹੈ। ਉਨ੍ਹਾਂ ਆਖਿਆ ਕਿ ਨਵੀਂ ਪਾਰਟੀ ਆਪਣੇ ਉਮੀਦਵਾਰਾਂ ਦਾ ਐਲਾਨ ਕਰੇ। ਸੁਖਬੀਰ ਬਾਦਲ ਨੇ ਆਖਿਆ ਕਿ ਹਰਸਿਮਰਤ ਵੱਲੋਂ ਬਠਿੰਡਾ ਤੋਂ ਚੋਣ ਲੜੇ ਜਾਣ ਬਾਰੇ ਪਾਰਟੀ ਦੀ ਕੋਰ ਕਮੇਟੀ ਇਸ ਬਾਰੇ ਫ਼ੈਸਲਾ ਕਰੇਗੀ।

ਲਾਂਘੇ ਬਾਰੇ ਹੋਮਵਰਕ ਕਰਨ ਅਮਰਿੰਦਰ: ਹਰਸਿਮਰਤ
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੁੱਖ ਮੰਤਰੀ ਦੇ ਕਰਤਾਰਪੁਰ ਲਾਂਘੇ ਬਾਰੇ ਦਿੱਤੇ ਬਿਆਨ ’ਤੇ ਟਿੱਪਣੀ ਕੀਤੀ ਕਿ ਪੰਜਾਬ ਸਰਕਾਰ ਪਹਿਲਾਂ ਜ਼ਮੀਨ ਐਕੁਆਇਰ ਆਦਿ ਕਰਨ ਬਾਰੇ ਪ੍ਰਾਜੈਕਟ ਰਿਪੋਰਟ ਤਿਆਰ ਕਰੇ ਅਤੇ ਫਿਰ ਇਹ ਰਿਪੋਰਟ ਕੇਂਦਰ ਸਰਕਾਰ ਨੂੰ ਭੇਜੀ ਜਾਵੇ। ਉਸ ਮਗਰੋਂ ਹੀ ਕੇਂਦਰ ਸਰਕਾਰ ਤਰਫ਼ੋਂ ਫ਼ੰਡ ਜਾਰੀ ਕੀਤੇ ਜਾਣਗੇ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਨੇ ਇਸ ਬਾਰੇ ਹਾਲੇ ਤੱਕ ਕੋਈ ਹੋਮ ਵਰਕ ਨਹੀਂ ਕੀਤਾ ਹੈ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਕਿਸਾਨ ਸੰਘਰਸ਼ ਕਮੇਟੀ ਵੱਲੋਂ ਪਾਵਰਕੌਮ ਦਫ਼ਤਰ ਅੱਗੇ ਧਰਨਾ

ਤਰਨ ਤਾਰਨ,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਜ਼ਿਲ੍ਹਾ ਇਕਾਈ ਵਲੋਂ ਅੱਜ ਬਿਜਲੀ ਨਾਲ ਸਬੰਧਿਤ ਮੁੱਦਿਆਂ ਨੂੰ ਲੈ ਕੇ ਦਿਨ ਭਰ ਲਈ ਪਾਵਰਕੌਮ ਦੇ ਸਰਕਲ ਦਫਤਰ ਸਾਹਮਣੇ ਧਰਨਾ ਦਿੱਤਾ ਗਿਆ| ਜਥੇਬੰਦੀ ਵਲੋਂ ਅਧਿਕਾਰੀਆਂ ਨੂੰ ਇਕ ਮੰਗ ਪੱਤਰ ਵੀ ਦਿੱਤਾ ਗਿਆ, ਜਿਸ ਵਿਚ ਮੰਗਾਂ ਨਾ ਮੰਨੇ ਜਾਣ ’ਤੇ ਜਥੇਬੰਦੀ ਵਲੋਂ ਸ਼ੁਰੂ ਕੀਤਾ ਅੰਦੋਲਨ ਹੋਰ ਤੇਜ਼ ਕੀਤੇ ਜਾਣ ਦੀ ਚਿਤਾਵਨੀ ਦਿੱਤੀ ਗਈ|

‘ਮਾਣ ਭੱਤਾ, ਕੱਚਾ ਅਤੇ ਕੰਟਰੈਕਟ ਮੁਲਾਜ਼ਮ ਮੋਰਚੇ’ ਵੱਲੋਂ ਰੈਲੀਆਂ ਕਰਨ ਦਾ ਫ਼ੈਸਲਾ

ਜਲੰਧਰ,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ‘ਮਾਣ ਭੱਤਾ, ਕੱਚਾ ਅਤੇ ਕੰਟਰੈਕਟ ਮੁਲਾਜ਼ਮ ਮੋਰਚੇ’ ਨੇ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਨੂੰ ਅਣਗੌਲਿਆਂ ਕਰਨ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਜਥੇਬੰਦੀ ਨੇ ਦੇਸ਼ ਭਗਤ ਯਾਦਗਾਰ ਹਾਲ ਵਿਚ ਮੀਟਿੰਗ ਕਰ ਕੇ ਫੈਸਲਾ ਕੀਤਾ ਕਿ ਸਰਕਾਰ ਵਿਰੁੱਧ ਸੰਘਰਸ਼ ਵਿੱਢਿਆ ਜਾਵੇਗਾ। ਇਸ ਤਹਿਤ 20 ਜਨਵਰੀ ਨੂੰ ਤਿੰਨ ਸ਼ਹਿਰਾਂ ਅੰਮ੍ਰਿਤਸਰ, ਬਠਿੰਡਾ ਤੇ ਪਟਿਆਲਾ ਵਿਚ ਖੇਤਰੀ ਰੈਲੀਆਂ ਕਰਨ ਦਾ ਫੈਸਲਾ ਲਿਆ ਗਿਆ। ਇਹ ਰੈਲੀਆਂ ਪਰਮਜੀਤ ਕੌਰ ਮਾਨ, ਲਖਵਿੰਦਰ ਕੌਰ ਫਰੀਦਕੋਟ, ਬਲਬੀਰ ਸਿੰਘ ਸਿਵੀਆਂ ਅਤੇ ਪ੍ਰਵੀਨ ਸ਼ਰਮਾ ਦੀ ਅਗਵਾਈ ਵਿਚ ਕੀਤੀਆਂ ਜਾਣਗੀਆਂ। ਇਨ੍ਹਾਂ ਸ਼ਹਿਰਾਂ ਵਿਚ ਰੋਸ ਮਾਰਚ ਕੀਤੇ ਜਾਣਗੇ ਜਿਸ ਵਿੱਚ ਵੱਡੀ ਗਿਣਤੀ ’ਚ ਆਸ਼ਾ, ਮਿਡ-ਡੇਅ ਮੀਲ, ਪਾਰਟ ਟਾਈਮ ਵਰਕਰ, ਜੰਗਲਾਤ ਵਰਕਰ, ਮਿਡ-ਡੇਅ ਮੀਲ ਦੇ ਦਫਤਰੀ ਮੁਲਾਜ਼ਮ ਅਤੇ ਹੋਰ ਵਿਭਾਗਾਂ ਦੇ ਕੱਚੇ ਵਰਕਰ ਹਿੱਸਾ ਲੈਣਗੇ।

ਓਟੀ ਗਰੁੱਪ ਆਫ ਇੰਸਟੀਚਿਊਟ ਦਾ ਸਾਲਾਨਾ ਇਨਾਮ ਵੰਡ ਸਮਾਗਮ

ਬਟਾਲਾ,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਓ.ਟੀ ਗਰੁੱਪ ਆਫ ਇੰਸਟੀਚਿਊਸ਼ਨ ਡੇਰਾ ਬਾਬਾ ਨਾਨਕ ਰੋਡ ਬਟਾਲਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਹੋਇਆ। ਇਸ ਮੌਕੇ ’ਤੇ ਵੱਖ ਵੱਖ ਖੇਤਰਾਂ ’ਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਗਏ। ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਕੁਲਦੀਪ ਸਿੰਘ ਕਾਹਲੋਂ ਨੇ ਬੱਚਿਆਂ ਨੂੰ ਇਨਾਮ ਵੰਡਣ ਦੌਰਾਨ ਦੱਸਿਆ ਕਿ ਇਹ ਇੰਸਟੀਚਿਊੁਟ 2010 ਤੋਂ ਵਿਦਿਆਰਥੀਆਂ ਦੇ ਉਜਵਲ ਭਵਿੱਖ ਲਈ ਯਤਨਸ਼ੀਲ ਹੈ।

ਪੰਜਾਬੀ ਅਦਾਕਾਰ ਸਤੀਸ਼ ਕੌਲ ਦਾ ਇਲਾਜ ਸ਼ੁਰੂ

ਬਟਾਲਾ,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬੀ ਸਿਨੇਮਾ ਦੀ ਝੋਲੀ ਦਰਜਨਾਂ ਹਿਟ ਫਿਲਮਾਂ ਪਾਉਣ ਵਾਲੇ ਪਰ ਉਮਰ ਦੇ ਪਿਛਲੇ ਸਮੇਂ ਵਿੱਚ ਗ਼ੁਰਬਤ ਤੇ ਬਿਮਾਰੀ ਨਾਲ ਜੂਝ ਰਹੇ ਸੁਪਰਸਟਾਰ ਸਤੀਸ਼ ਕੌਲ ਦਾ ਹਿਊਮੈਨਿਟੀ ਕਲੱਬ ਦੇ ਮੁੱਖ ਸੰਚਾਲਕ ਅਤੇ ਸਮਾਜਸੇਵੀ ਆਗੂ ਨਵਤੇਜ ਸਿੰਘ ਗੁੱਗੂ ਨੇ ਇਲਾਜ ਸ਼ੁਰੂ ਕਰਵਾਇਆ ਹੈ। ਅੱਜ ਬਟਾਲਾ ਦੇ ਹਿਊਮੈਨਿਟੀ ਹਸਪਤਾਲ ਵਿੱਚ ਸਤੀਸ਼ ਕੌਲ ਦਾ ਸ਼ਹਿਰ ਵਾਸੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਉਹ ਨਵਤੇਜ ਸਿੰਘ ਗੁੱਗੂ ਦੀ ਅਗਵਾਈ ਹੇਠ ਇਥੇ ਪੁੱਜੇ। ਕਲੱਬ ਨੇ ਸਤੀਸ਼ ਕੌਲ ਦੇ ਇਲਾਜ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਪਠਾਨਕੋਟ ਨੇੜਲੇ ਪਿੰਡਾਂ ’ਚ ਨਜਾਇਜ਼ ਸ਼ਰਾਬ ਦੀ ਵਿਕਰੀ ਜ਼ੋਰਾਂ ’ਤੇ

ਪਠਾਨਕੋਟ,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਸ਼ਹਿਰ ਦੇ ਨਾਲ ਲੱਗਦੇ ਦਿਹਾਤੀ ਖੇਤਰ ਵਿੱਚ ਨਜਾਇਜ਼ ਸ਼ਰਾਬ ਵੇਚਣ ਦਾ ਗੋਰਖਧੰਦਾ ਜ਼ੋਰਾਂ ’ਤੇ ਹੈ। ਇਹ ਸ਼ਰਾਬ ਬਾਹਰਲੇ ਰਾਜਾਂ ਵਿੱਚੋਂ ਸਸਤੇ ਭਾਅ ਲਿਆ ਕੇ ਇਸ ਖੇਤਰ ਅੰਦਰ ਮਹਿੰਗੇ ਭਾਅ ਵੇਚੀ ਜਾ ਰਹੀ ਹੈ।

ਕੈਂਚੀ ਨਾਲ ਕੀਤੇ ਹਮਲੇ ’ਚ ਰਾਜ ਮਿਸਤਰੀ ਦੀ ਮੌਤ

ਅੰਮ੍ਰਿਤਸਰ,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਇਥੇ ਹੋਏ ਮਾਮੂਲੀ ਝਗੜੇ ਵਿਚ ਘਾਹ ਕੱਟਣ ਵਾਲੀ ਕੈਂਚੀ ਨਾਲ ਕੀਤੇ ਹਮਲੇ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਸ਼ਨਾਖਤ ਮਨੋਜ ਕੁਮਾਰ (48) ਵਾਸੀ ਨਵੀਂ ਆਬਾਦੀ ਵਜੋਂ ਹੋਈ ਹੈ, ਜੋ ਰਾਜ ਮਿਸਤਰੀ ਸੀ। ਮ੍ਰਿਤਕ ਦੀ ਪਤਨੀ ਸੀਮਾ ਨੇ ਪੁਲੀਸ ਕੋਲ ਕੀਤੀ ਸ਼ਿਕਾਇਤ ਵਿਚ ਦੋਸ਼ ਲਾਇਆ ਹੈ ਕਿ ਰਾਮ ਹਜ਼ਾਰੀ ਨਾਂ ਦੇ ਵਿਅਕਤੀ ਨੇ ਉਸ ਦੇ ਪਤੀ ਨਾਲ ਪਹਿਲਾਂ ਝਗੜਾ ਕੀਤਾ ਅਤੇ ਮਗਰੋਂ ਘਾਹ ਕੱਟਣ ਵਾਲੀ ਕੈਂਚੀ ਮਾਰ ਕੇ ਉਸ ਦੇ ਪਤੀ ਨੂੰ ਜ਼ਖਮੀ ਕਰ ਦਿੱਤਾ।

ਡੇਅਰੀ ਮਾਲਕ ਨੂੰ ਗੋਲੀ ਮਾਰਨ ਦੇ ਦੋਸ਼ ਹੇਠ 4 ਕਾਬੂ

ਬਟਾਲਾ ,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਫਤਿਹਗੜ੍ਹ ਚੂੜੀਆਂ ਵਿੱਚ ਇੱਕ ਡੇਅਰੀ ਮਾਲਕ ਨੂੰ ਗੋਲ਼ੀ ਮਾਰ ਕੇ ਜ਼ਖਮੀ ਕਰਨ ਦੇ ਮਾਮਲੇ ਵਿੱਚ ਪੁਲੀਸ ਨੇ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਜਦੋਂ ਕਿ ਇਕ ਮੁਲਜ਼ਮ ਅਜੇ ਫਰਾਰ ਹੈ। ਇਹ ਘਟਨਾ ਕੁਝ ਦਿਨ ਪਹਿਲਾਂ ਵਾਪਰੀ ਸੀ। ਪੁਲੀਸ ਨੇ ਕਾਬੂ ਕੀਤੇ ਮੁਲਜ਼ਮਾਂ ਕੋਲੋਂ ਤੇਜ਼ਧਾਰ ਹਥਿਆਰ, ਇੱਕ ਵਿਦੇਸ਼ੀ ਪਿਸਤੌਲ, ਇਕ ਖੋਲ ਅਤੇ ਕਾਰਤੂਸ ਬਰਾਮਦ ਕੀਤਾ ਹੈ। ਹਮਲੇ ਦੀ ਇਹ ਘਟਨਾ ਛੇ ਜਨਵਰੀ ਨੂੰ ਵਾਪਰੀ ਸੀ।

ਦੋ ਵਿਅਕਤੀਆਂ ਦੀ ਅਚਾਨਕ ਹੋਈ ਮੌਤ ਬਣੀ ਚਰਚਾ ਦਾ ਵਿਸ਼ਾ

ਗੁਰਦਾਸਪੁਰ,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਨਜ਼ਦੀਕੀ ਪਿੰਡ ਲੱਖੋਵਾਲ ਵਿੱਚ ਬੀਤੀ ਰਾਤ ਦੋ ਵਿਅਕਤੀਆਂ ਦੀ ਅਚਾਨਕ ਹੋਈ ਮੌਤ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਮਿ੍ਤਕਾਂ ਦੀ ਪਛਾਣ ਸੁਲੱਖਣ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਤੇਜਾ ਮਸੀਹ ਪੁੱਤਰ ਮੱਸੂ ਮਸੀਹ ਵਜੋਂ ਹੋਈ ਹੈ। ਕੁੱਝ ਲੋਕਾਂ ਵੱਲੋਂ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਉਕਤ ਵਿਅਕਤੀਆਂ ਦੀ ਮੌਤ ਮੌਜੂਦਾ ਸਰਪੰਚ ਵੱਲੋਂ ਕੀਤੀ ਪਾਰਟੀ ਦੌਰਾਨ ਜ਼ਿਆਦਾ ਸ਼ਰਾਬ ਪੀਣ ਨਾਲ ਹੋਈ ਹੈ ਪਰ ਦੂਜੇ ਪਾਸੇ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ

ਪੰਘੂੜੇ’ ਵਿਚ ਪਹਿਲਾ ਨਵਜੰਮਿਆ ਬੱਚਾ ਆਇਆ

ਤਰਨ ਤਾਰਨ,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਚਾਰ ਮਹੀਨੇ ਪਹਿਲਾਂ ਅਨਚਾਹੇ ਬੱਚਿਆਂ ਦੀ ਪਰਵਰਿਸ਼ ਕਰਨ ਲਈ ਇਥੋਂ ਦੇ ਸਿਵਲ ਹਸਪਤਾਲ ਦੇ ਬਾਹਰਵਾਰ ਸਥਾਪਿਤ ਕੀਤੇ ਗਏ ‘ਪੰਘੂੜੇ’ ਵਿਚ ਅੱਜ ਪਹਿਲਾ ਨਵ ਜੰਮਿਆ ਬੱਚਾ (ਲੜਕਾ) ਆਇਆ| ਦੋ ਔਰਤਾਂ ਅੱਜ ਬਾਅਦ ਦੁਪਹਿਰ 2.45 ਵਜੇ ਇਹ ਬੱਚਾ ਇਥੇ ਛੱਡ ਕੇ ਗਈਆਂ ਸਨ| ਜਿਵੇਂ ਹੀ ਔਰਤਾਂ ਵਲੋਂ ਇਥੇ ਬੱਚਾ ਛੱਡਿਆ ਤਾਂ ਹਸਪਤਾਲ ਦੇ ਅੰਦਰ ਲੱਗੀ ਘੰਟੀ ਵੱਜੀ ਤਾਂ ਹਸਪਤਾਲ ਦੇ ਡਾਕਟਰਾਂ ਦੀ ਇਕ ਟੀਮ ਮੌਕੇ ’ਤੇ ਆ ਕੇ ਬੱਚੇ ਨੂੰ ਲੈ ਗਈ| ਸਿਵਲ ਸਰਜਨ ਡਾ. ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਬੱਚੇ ਦਾ ਭਾਰ ਦੋ ਕਿਲੋਗ੍ਰਾਮ ਸੀ ਪਰ ਉਸ ਦੇ ਦਿਲ ਦੀ ਧੜਕਨ ਸਿਰਫ 30 ਪ੍ਰਤੀ ਮਿੰਟ ਸੀ ਬੱਚੇ

ਸ਼ਹੂਰਾ ਸਕੂਲ ਦਾ ਇਨਾਮ ਵੰਡ ਸਮਾਗਮ

ਅਟਾਰੀ,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਸਰਕਾਰੀ ਹਾਈ ਸਕੂਲ ਸ਼ਹੂਰਾ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸਲਵਿੰਦਰ ਸਿੰਘ ਸਮਰਾ ਜ਼ਿਲ੍ਹਾ ਸਿੱਖਿਆ ਅਫ਼ਸਰ ਅੰਮ੍ਰਿਤਸਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ਸ਼ਹੂਰਾ, ਸ਼ਮਸ਼ੇਰ ਸਿੰਘ ਸਰਪੰਚ ਅਤੇ ਰਾਜਵਿੰਦਰ ਸਿੰਘ ਆੜ੍ਹਤੀ ਉਚੇਚੇ ਤੌਰ ’ਤੇ ਸਮਾਗਮ ’ਚ ਸ਼ਾਮਿਲ ਹੋਏ। ਇਸ ਮੌਕੇ ਸੁਰਜੀਤ ਸਿੰਘ ਸਟੇਟ ਐਵਾਰਡੀ ਅਧਿਆਪਕ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ।

ਨਮੋ ਅਗੇਨ’ ਲਾਂਚਿੰਗ ਸਮੇਂ ਭਾਜਪਾ ਯੁਵਾ ਮੋਰਚੇ ਦੇ ਵਰਕਰਾਂ ਨੇ ਕੀਤਾ ਪੂਨਮ ਮਹਾਜਨ ਨਾਲ ਰਾਬਤਾ

ਅੰਮ੍ਰਿਤਸਰ,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਭਾਰਤੀ ਜਨਤਾ ਯੁਵਾ ਮੋਰਚਾ ਦੀ ਰਾਸ਼ਟਰੀ ਪ੍ਰਧਾਨ ਪੂਨਮ ਮਹਾਜਨ ਵਲੋਂ ‘ਅਸੀ ਹਾਂ ਨਮੋ ਜਵਾਨ’ ਪ੍ਰੋਗਰਾਮ ਤਹਿਤ ਅੰਮ੍ਰਿਤਸਰ ਜਿਲ੍ਹੇ ਵਿੱਚ ‘ਨਮੋ ਅਗੇਨ’ ਲਾਂਚਿੰਗ ਸਮੇਂ ਆਮ ਜਨਤਾ ਸਮੇਤ ਯੁਵਾ ਮੋਰਚੇ ਦੇ ਵਰਕਰਾਂ ਦੇ ਨਾਲ ਸਿੱਧਾ ਰਾਬਤਾ ਕੀਤਾ ਗਿਆ। ਇਸ ਸਬੰਧੀ ਗੋਲਡਨ ਗੇਟ ਵਿਖੇ ਜ਼ਿਲਾ ਭਾਜਿਉਮੋ ਪ੍ਰਧਾਨ ਗੌਤਮ ਅਰੋੜਾ ਦੀ ਪ੍ਰਧਾਨਗੀ ’ਚ ਪ੍ਰੋਗਰਾਮ ਕੀਤਾ ਗਿਆ, ਜਿਸ ਵਿੱਚ ਰਾਸ਼ਟਰੀ ਭਾਜਿਉਮੋ ਸਕੱਤਰ ਇਮਪ੍ਰੀਤ ਬਕਸ਼ੀ ਤੇ ਪ੍ਰਦੇਸ਼ ਭਾਜਿਉਮੋ ਪ੍ਰਧਾਨ ਸੰਨੀ ਸ਼ਰਮਾ ਤੋਂ

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਬੀਡੀਪੀਓਜ਼ ਦੇ ਘਿਰਾਓ ਦਾ ਐਲਾਨ

ਜਲੰਧਰ,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਵਿਚ ਕਾਂਗਰਸ ਸਰਕਾਰ ਨੂੰ ਬਣਿਆਂ ਦੋ ਸਾਲ ਹੋ ਚੱਲੇ ਹਨ ਪਰ ਸੂਬੇ ਦੇ ਮਜ਼ਦੂਰਾਂ ਦੀ ਇਕ ਵੀ ਮੰਗ ਨਾ ਮੰਨੇ ਜਾਣ ਦੇ ਰੋਸ ਵਜੋਂ ਪੇਂਡੂ ਮਜ਼ਦੂਰ ਯੂਨੀਅਨ ਨੇ 29 ਜਨਵਰੀ ਨੂੰ ਸੂਬੇ ਭਰ ਵਿਚ ਬਲਾਕ ਵਿਕਾਸ ਤੇ ਪੰਚਾਇਤ ਅਫਸਰਾਂ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਫੈਸਲਾ ਜਥੇਬੰਦੀ ਦੀ ਸੂਬਾ ਕਮੇਟੀ ਮੀਟਿੰਗ ਵਿਚ ਕੀਤਾ ਗਿਆ। ਮੀਟਿੰਗ ਦੀ ਪ੍ਰਧਾਨਗੀ ਸੂਬਾਈ ਪ੍ਰਧਾਨ ਤਰਸੇਮ ਪੀਟਰ ਨੇ ਕੀਤੀ।

ਸਰਕਾਰੀ ਕਾਲਜ ਵਿਚ ‘ਰਾਸ਼ਟਰੀ ਯੁਵਾ ਦਿਵਸ’ ਮਨਾਇਆ

ਹੁਸ਼ਿਆਰਪੁਰ,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਸਰਕਾਰੀ ਕਾਲਜ ਵਿਚ ਪ੍ਰਿੰਸੀਪਲ ਡਾ. ਪਰਮਜੀਤ ਸਿੰਘ ਅਤੇ ਰੈਡ ਰਿਬਨ ਕਲੱਬ ਦੇ ਇੰਚਾਰਜ ਪ੍ਰੋ. ਵਿਜੇ ਕੁਮਾਰ ਦੇ ਸਹਿਯੋਗ ਨਾਲ ‘ਰਾਸ਼ਟਰੀ ਯੁਵਾ ਦਿਵਸ’ ਮਨਾਇਆ ਗਿਆ। ਪ੍ਰੋ. ਵਿਜੇ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਦਿਵਸ ਸਵਾਮੀ ਵਿਵੇਕਾਨੰਦ ਦੀ ਯਾਦ ਵਿਚ ਮਨਾਇਆ ਜਾਂਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਡਿਜੀਟਲ ਭੁਗਤਾਨ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੌਜਵਾਨ ਵਰਗ ਨੂੰ ਐਚਆਈਵੀ ਏਡਜ਼ ਦੀ ਬਿਮਾਰੀ ਫ਼ੈਲਣ

ਡੀਸੀ ਵੱਲੋਂ ਵਿਭਾਗਾਂ ਦੇ ਕੰਮਾਂ ਦਾ ਜਾਇਜ਼ਾ

ਹੁਸ਼ਿਆਰਪੁਰ,,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਡਿਪਟੀ ਕਮਿਸ਼ਨਰ ਈਸ਼ਾ ਕਾਲੀਆਂ ਨੇ ਕਿਹਾ ਕਿ ਮਗਨਰੇਗਾ ਯੋਜਨਾ ਤਹਿਤ ਪਿੰਡਾਂ ਵਿੱਚ ਵੱਧ ਤੋਂ ਵੱਧ ਕੰਮ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਬੀਡੀਪੀਓਜ਼ ਇਸ ਕੰਮ ’ਤੇ ਵਿਸ਼ੇਸ਼ ਜ਼ੋਰ ਦੇਣ ਅਤੇ ਨਵੀਂ ਬਣੀਆਂ ਪੰਚਾਇਤਾਂ ਦੇ ਸਹਿਯੋਗ ਨਾਲ ਇਹ ਯਕੀਨੀ ਬਣਾਉਣ ਕਿ ਯੋਜਨਾ ਦਾ ਲਾਭ ਜ਼ਮੀਨੀ ਪੱਧਰ ’ਤੇ ਯੋਗ ਵਿਅਕਤੀਆਂ ਤੱਕ ਪਹੁੰਚੇ। ਉਹ ਅੱਜ ਮਹੀਨਾਵਾਰ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦਾ ਜਾਇਜ਼ਾ ਲੈ ਰਹੇ ਸਨ।

ਸੇਵਾਦਾਰ ਨਾ ਹੋਣ ਕਾਰਨ ਬਿਰਧ ਆਸ਼ਰਮ ਦੇ ਵਾਸੀ ਪ੍ਰੇਸ਼ਾਨ

ਹੁਸ਼ਿਆਰਪੁਰ,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਥਾਨਕ ਰਾਮ ਕਲੋਨੀ ਕੈਂਪ ਵਿਚ ਚੱਲ ਰਹੇ ਬਿਰਧ ਆਸ਼ਰਮ ਵਿਚ ਪਿਛਲੇ ਕਾਫ਼ੀ ਸਮੇਂ ਤੋਂ ਕੋਈ ਔਰਤ ਸੇਵਾਦਾਰ ਨਹੀਂ ਜਦੋਂਕਿ ਇੱਥੇ 16 ਬਜ਼ੁਰਗ ਔਰਤਾਂ ਰਹਿ ਰਹੀਆਂ ਹਨ। ਬੱਚਿਆਂ ਤੋਂ ਦੁਖੀ ਜਾਂ ਛੱਡ ਦਿੱਤੀਆਂ ਗਈਆਂ ਔਰਤਾਂ ਨੇ ਇਸ ਆਸ਼ਰਮ ਵਿਚ ਸ਼ਰਨ ਲਈ ਹੋਈ ਹੈ। ਇਨ੍ਹਾਂ ਦੀ ਉਮਰ 60 ਤੋਂ ਲੈ ਕੇ 95 ਸਾਲ ਦਰਮਿਆਨ ਹੈ

ਵਧੀਆ ਸੇਵਾਵਾਂ ਵਾਲੇ ਪੁਲੀਸ ਕਰਮਚਾਰੀ ਸਨਮਾਨੇ

ਨਵਾਂਸ਼ਹਿਰ,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਜ਼ਿਲ੍ਹਾ ਪੁਲੀਸ ਹੈਡਕੁਆਰਟਰ ਵਿਚ ਐਸਐਸਪੀ ਦੀਪਕ ਹਿਲੋਰੀ ਦੇ ਨਿਰਦੇਸ਼ਾਂ ਤੇ ਪੁਲੀਸ ਕਰਮਚਾਰੀਆਂ ਦੇ ਸਨਮਾਨ ਲਈ ਜ਼ਿਲ੍ਹਾ ਪੱਧਰੀ ਸਮਾਗਮ ਕੀਤਾ ਗਿਆ। ਇਸ ਮੌਕੇ ਹਰੀਸ਼ ਦਿਆਮਾ ਐਸ.ਪੀ (ਹੈੱਡਕੁਆਟਰ) ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਦੇ ਵੱਖ-ਵੱਖ ਵਿੰਗਾਂ ਤੇ ਥਾਣਿਆਂ ’ਚ ਤਾਇਨਾਤ 87 ਕਰਮਚਾਰੀਆਂ ਨੂੰ ਉਨ੍ਹਾਂ ਵੱਲੋਂ ਨਿਭਾਈਆਂ ਵਧੀਆ ਸੇਵਾਵਾਂ ਬਦਲੇ ਪ੍ਰਸ਼ੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ

ਜ਼ਿਲ੍ਹੇ ਦੇ ਹਰ ਅਧਿਆਪਕ ਕੋਲੋਂ 365 ਰੁਪਏ ਵਸੂਲਣ ਦੀਆਂ ਹਦਾਇਤਾਂ

ਜਲੰਧਰ,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਸਕੂਲ ਅਧਿਆਪਕਾਂ ਕੋਲੋਂ ਖੇਡਾਂ ਲਈ ਟਰੈਕ ਸੂਟਾਂ ਵਾਸਤੇ ਪ੍ਰਤੀ ਅਧਿਆਪਕ ਇਕ ਹਜ਼ਾਰ ਰੁਪਏ ਵਸੂਲਣ ਦੇ ਹੁਕਮਾਂ ਤੋਂ ਬਾਅਦ ਹੁਣ ਸਿੱਖਿਆ ਵਿਭਾਗ ਨੇ ਹਰ ਪੱਕੇ ਅਧਿਆਪਕ ਕੋਲੋਂ 365 ਰੁਪਏ ਵਸੂਲਣ ਦਾ ਹੁਕਮ ਚਾੜ੍ਹ ਦਿੱਤਾ ਹੈ। ਇਹ ਪੈਸੇ ਸਮਾਜ ਸੇਵੀ ਸੰਸਥਾ ‘ਸਮਰਪਣ’ ਨੂੰ ਦਿੱਤੇ ਜਾਣੇ ਹਨ। ਸਿੱਖਿਆ ਸਹਾਇਤਾ ਫੰਡ ਦੇ ਨਾਂ ’ਤੇ ਇਕੱਠੇ ਕੀਤੇ ਜਾ ਰਹੇ ਪੈਸਿਆਂ ਦਾ ਜ਼ਿਕਰ ਰਾਈਟ ਟੂ ਐਜੂਕੇਸ਼ਨ ਐਕਟ ਤਹਿਤ ਕਿਧਰੇ ਵੀ ਨਹੀਂ ਹੈ। ਜ਼ਿਲ੍ਹੇ ਵਿਚ ਪ੍ਰਾਇਮਰੀ ਸਕੂਲਾਂ ’ਚ 2300 ਅਧਿਆਪਕ ਹਨ, ਜਿਨ੍ਹਾਂ ਕੋਲੋਂ ਇਹ ਫੰਡ ਇਕੱਠਾ ਕੀਤਾ ਜਾਣਾ ਹੈ। ਇਸੇ ਤਰ੍ਹਾਂ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਇਹ ਫੁਰਮਾਨ ਭੇਜਿਆ ਜਾ ਰਿਹਾ ਹੈ।

ਜੰਮੂ-ਕਸ਼ਮੀਰ ਦੇ ਅਹਿਮਦੀਆ ਭਾਈਚਾਰੇ ਦਾ ਵਫ਼ਦ ਖੰਨਾ ਨੂੰ ਮਿਲਿਆ

ਹੁਸ਼ਿਆਰਪੁਰ,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਜੰਮੂ-ਕਸ਼ਮੀਰ ਦੇ ਅਹਿਮਦੀਆ ਮੁਸਲਿਮ ਭਾਈਚਾਰੇ ਦਾ ਵਫ਼ਦ ਅਕੀਲ ਅਹਿਮਦ ਸਹਾਰਨਪੁਰੀ ਦੀ ਅਗਵਾਈ ਹੇਠ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਅਤੇ ਜੰਮੂ-ਕਸ਼ਮੀਰ ਦੇ ਕਨਵੀਨਰ ਅਵਿਨਾਸ਼ ਰਾਏ ਖੰਨਾ ਨੂੰ ਅੱਜ ਇੱਥੇ ਮਿਲਿਆ। ਵਫ਼ਦ ਨੇ ਸ੍ਰੀ ਖੰਨਾ ਨੂੰ ਦੱਸਿਆ ਕਿ ਮੁਸਲਿਮ ਭਾਈਚਾਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ-ਪੱਖੀ ਯੋਜਨਾਵਾਂ ਦਾ ਲਾਭ ਉਠਾ ਰਿਹਾ ਹੈ।
ਅਕੀਲ ਅਹਿਮਦ ਨੇ ਦੱਸਿਆ ਕਿ ਆਉਣ

ਮੁਹਾਲੀ ਨਗਰ ਨਿਗਮ ਨੂੰ ਮਿਲੀਆਂ ਦੋ ਟ੍ਰੀ-ਪਰੂਨਿੰਗ ਮਸ਼ੀਨਾਂ

ਐਸਏਐਸ ਨਗਰ (ਮੁਹਾਲੀ),17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਮੁਹਾਲੀ ਵਿੱਚ ਦਰੱਖ਼ਤਾਂ ਦੀ ਛੰਗਾਈ ਲਈ ਖਰੀਦੀਆਂ ਦੋ ਨਵੀਆਂ ਮਸ਼ੀਨਾਂ ਅੱਜ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਲੋਕਾਂ ਨੂੰ ਸਮਰਪਿਤ ਕੀਤੀਆਂ ਗਈਆਂ

ਐੱਨਆਈਏ ਵੱਲੋਂ ਲੁਧਿਆਣਾ ਦੀ ਜਾਮਾ ਮਸਜਿਦ ’ਚੋਂ ਮੌਲਵੀ ਗ੍ਰਿਫ਼ਤਾਰ

ਲੁਧਿਆਣਾ,17 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਇੱਥੇ ਵੀਰਵਾਰ ਤੜਕੇ ਲੱਗਪਗ 2.30 ਵਜੇ ਕੌਮੀ ਜਾਂਚ ਏਜੰਸੀ (ਐਨ.ਆਈ.ਏ) ਦੀ ਟੀਮ ਨੇ ਮੇਹਰਬਾਨ ਸਥਿਤ ਮਦਨੀ ਜਾਮਾ ਮਸਜਿਦ ’ਚ ਛਾਪਾ ਮਾਰ ਕੇ ਇੱਕ ਨੌਜਵਾਨ ਅਧਿਆਪਕ ਮੁਹੰਮਦ ਓਵਾਇਸ ਪਾਸ਼ਾ (23) ਨੂੰ ਹਿਰਾਸਤ ’ਚ ਲੈ ਲਿਆ ਹੈ। ਮੁਹੰਮਦ ਓਵਾਇਸ ਰਾਮਪੁਰ ਅਮਰੋਹਾ (ਯੂਪੀ) ਦਾ ਰਹਿਣ ਵਾਲਾ ਹੈ। ਉਹ ਇੱਥੇ ਇਸਲਾਮ ਦੀ ਸਿੱਖਿਆ ਦਿੰਦਾ ਸੀ। ਯੁਵਕ ਨੂੰ ਹਿਰਾਸਤ ’ਚ ਲੈਣ ਤੋਂ ਬਾਅਦ ਸਵੇਰੇ 6 ਵਜੇ ਤੱਕ ਉਸ ਦੇ ਕਮਰੇ ਦੀ ਤਲਾਸ਼ੀ ਚੱਲਦੀ ਰਹੀ। ਐਨ.ਆਈ.ਏ. ਨੇ ਕਮਰੇ ’ਚੋਂ ਮਿਲੇ ਸਾਰੇ ਕਾਗਜ਼ਾਂ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਹੈ। ਉਧਰ ਮਸਜਿਦ ’ਚ ਲੱਗੇ ਸਾਰੇ

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0070188766
Copyright © 2018, Panjabi Times. All rights reserved. Website Designed by Mozart Infotech