ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਚੰਡੀਗੜ੍ਹ

ਬਾਦਲ ਸਰਕਾਰ ਨੇ ਬੇਅਦਬੀ ਮਾਮਲੇ ਦੀ ਢੁੱਕਵੀਂ ਜਾਂਚ ਨਹੀਂ ਕਰਵਾਈ: ਜ਼ੋਰਾ ਸਿੰਘ

January 10, 2019 04:12 PM

ਚੰਡੀਗੜ੍ਹ,9 ਜਨਵਰੀ (ਪੰਜਾਬੀ ਟਾਈਮਜ਼ ਬਿਊਰੋ ) : ਅਕਾਲੀ-ਭਾਜਪਾ ਗੱਠਜੋੜ ਸਰਕਾਰ ਵੇਲੇ ਹੋਈਆਂ ਗੁਰੂ ਗ੍ਰੰਥ ਸਹਿਬ ਦੀਆਂ ਬੇਅਦਬੀਆਂ ਦੇ ਮਾਮਲੇ ਦੀ ਜਾਂਚ ਲਈ ਗਠਿਤ ਕੀਤੇ ਗਏ ਕਮਿਸ਼ਨ ਦੇ ਮੁਖੀ ਅਤੇ ਹੁਣ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋ ਚੁੱਕੇ ਜਸਟਿਸ (ਸੇਵਾਮੁਕਤ) ਜ਼ੋਰਾ ਸਿੰਘ ਨੇ ਦੋਸ਼ ਲਾਇਆ ਹੈ ਕਿ ਬਾਦਲ ਸਰਕਾਰ ਨੇ ਬੇਅਦਬੀ ਤੇ ਇਸ ਨਾਲ ਜੁੜੇ ਗੋਲੀ ਕਾਂਡ ਮਾਮਲੇ ਦੀ ਸਹੀ ਢੰਗ ਨਾਲ ਪੜਤਾਲ ਨਹੀਂ ਕਰਵਾਈ।
ਉਨ੍ਹਾਂ ਕਿਹਾ ਕਿ ਜਦ ਇਹ ਮੰਦਭਾਗੀਆਂ ਘਟਨਾਵਾਂ ਵਾਪਰੀਆਂ ਸਨ, ਉਸ ਵੇਲੇ ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਤੇ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਹੋਣ ਦੇ ਨਾਲ ਹੀ ਗ੍ਰਹਿ ਵਿਭਾਗ ਦੇ ਇੰਚਾਰਜ ਵੀ ਸਨ। ਇਸ ਲਈ ਜ਼ਿੰਮੇਵਾਰੀ ਇਨ੍ਹਾਂ ਦੋਵਾਂ ਦੀ ਹੀ ਬਣਦੀ ਹੈ ਕਿਉਂਕਿ ਘਟਨਾਵਾਂ ਇਨ੍ਹਾਂ ਦੇ ਰਾਜ ਕਾਲ ਦੌਰਾਨ ਹੀ ਵਾਪਰੀਆਂ ਤੇ ਦੋਸ਼ੀਆਂ ਨੂੰ ਫੜਨ ਵਿਚ ਕੋਈ ਕਾਮਯਾਬੀ ਨਹੀਂ ਮਿਲ ਸਕੀ। ਜਸਟਿਸ ਜ਼ੋਰਾ ਸਿੰਘ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਆਪਣੀ ਜਾਂਚ ਰਿਪੋਰਟ ਵਿਚ ਇਨ੍ਹਾਂ ਘਟਨਾਵਾਂ ਲਈ ਸਿੱਧੇ ਤੌਰ ’ਤੇ ਡੇਰਾ ਸਿਰਸਾ ਦੇ ਪੈਰੋਕਾਰਾਂ, ਬਾਦਲਾਂ ਜਾਂ ਸਾਬਕਾ ਪੁਲੀਸ ਮੁਖੀ ਸੁਮੇਧ ਸੈਣੀ ਵੱਲ ਉਂਗਲ ਨਹੀਂ ਉਠਾਈ। ਇੱਥੇ ਬੁੱਧਵਾਰ ਨੂੰ ‘ਆਪ’ ਵਿਧਾਇਕਾਂ ਅਮਨ ਅਰੋੜਾ ਤੇ ਕੁਲਤਾਰ ਸਿੰਘ ਸੰਧਵਾਂ, ਪਾਰਟੀ ਦੇ ਅੰਮ੍ਰਿਤਸਰ ਤੋਂ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਅਤੇ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਸਣੇ ਮੀਡੀਆ ਨਾਲ ਗੱਲਬਾਤ ਕਰਦਿਆਂ ਜਸਟਿਸ ਜ਼ੋਰਾ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਪੁਲੀਸ ਨੇ ਬੜੇ ਗੁੱਝੇ ਢੰਗ ਨਾਲ ਕਾਰਵਾਈ ਕਰਦਿਆਂ ਇਨ੍ਹਾਂ ਮਾਮਲਿਆਂ ’ਚ ਸ਼ੱਕੀ ਪਾਏ ਗਏ ਵਿਅਕਤੀਆਂ ਦੀ ਹਿਰਾਸਤ ਵਿਚ ਲੈ ਕੇ ਕੋਈ ਪੁੱਛਗਿੱਛ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਮਾਮਲੇ ਵਿਚ ਪੁਲੀਸ ਅਧਿਕਾਰੀਆਂ ਦੀ ਵੀ ਵੱਡੀ ਅਣਗਹਿਲੀ ਸਾਹਮਣੇ ਆਈ ਹੈ ਤੇ ਐੱਸਪੀ ਅਮਰਜੀਤ ਸਿੰਘ ਅਤੇ ਡੀਐੱਸਪੀ ਗੁਰਜੀਤ ਸਿੰਘ ਰੁਮਾਣਾ ਵੀ ਇਨ੍ਹਾਂ ਵਿਚ ਸ਼ਾਮਲ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਪੁਲੀਸ ਅਫ਼ਸਰ ਤਾਂ ਕਮਿਸ਼ਨ ਅੱਗੇ ਪੇਸ਼ ਹੋਣ ਲਈ ਵੀ ਤਿਆਰ ਨਹੀਂ ਸਨ। ਇਸ ਤੋਂ ਸਾਫ਼ ਜ਼ਾਹਿਰ ਹੈ ਕਿ ਉਨ੍ਹਾਂ ਨੂੰ ‘ਸਿਆਸੀ ਸ਼ਹਿ’ ਹਾਸਲ ਸੀ। ਉਨ੍ਹਾਂ ਨਾਲ ਹੀ ਦੱਸਿਆ ਕਿ ਇਸ ਮਾਮਲੇ ਬਾਰੇ ਉਸ ਵੇਲੇ ਬਣਾਈ ਵਿਸ਼ੇਸ਼ ਪੜਤਾਲੀਆ ਟੀਮ (ਐੱਸਆਈਟੀ) ਦੇ ਦੋ ਸੀਨੀਅਰ ਅਧਿਕਾਰੀਆਂ ਨੇ ਮਾਮਲੇ ਦੀ ਮੌਕੇ ’ਤੇ ਜਾ ਕੇ ਪੜਤਾਲ ਕਰਨ ਦੀ ਜ਼ਰੂਰਤ ਹੀ ਨਹੀਂ ਸਮਝੀ। ਜ਼ਿਕਰਯੋਗ ਹੈ ਕਿ ਜਸਟਿਸ (ਸੇਵਾਮੁਕਤ) ਜ਼ੋਰਾ ਸਿੰਘ ਨੇ ਆਪਣੀ ਰਿਪੋਰਟ 29 ਜੂਨ 2016 ਨੂੰ ਸਰਕਾਰ ਨੂੰ ਸੌਂਪੀ ਸੀ, ਪਰ ਬਾਦਲ ਸਰਕਾਰ ਨੇ ਇਸ ਰਿਪੋਰਟ ਨੂੰ ਲਟਕਾਈ ਰੱਖਿਆ। ਜਦਕਿ ਕੈਪਟਨ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਨਵਾਂ ਜਸਟਿਸ ਰਣਜੀਤ ਸਿੰਘ ਕਮਿਸ਼ਨ ਗਠਿਤ ਕਰ ਦਿੱਤਾ। ਜਸਟਿਸ ਜ਼ੋਰਾ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਗੱਠਜੋੜ ਸਰਕਾਰ ਤੋਂ ਤਾਂ ਇਸ ਮਾਮਲੇ ਵਿਚ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਉਮੀਦ ਨਹੀਂ ਸੀ, ਪਰ ਮੌਜੂਦਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਵੀ ਬਣਦੀ ਕਾਰਵਾਈ ਨਹੀਂ ਕੀਤੀ। ਜ਼ੋਰਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਝ ਸਿੱਖ ਜਥੇਬੰਦੀਆਂ ਨੇ 6 ਸ਼ੱਕੀ ਵਿਅਕਤੀਆਂ ਦੇ ਨਾਂ ਦੱਸੇ ਸਨ, ਪਰ ਜਦ ਉਨ੍ਹਾਂ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਪੁਲੀਸ ਨੇ ਉਨ੍ਹਾਂ ਨੂੰ ਹਿਰਾਸਤ ਵਿਚ ਲੈ ਕੇ ਪੜਤਾਲ ਹੀ ਨਹੀਂ ਕੀਤੀ। ਜਸਟਿਸ ਜ਼ੋਰਾ ਸਿੰਘ ਨੂੰ ਲੰਘੇ ਦਿਨੀਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪਾਰਟੀ ਵਿਚ ਸ਼ਾਮਲ ਕੀਤਾ ਸੀ। ਪਾਰਟੀ ਉਨ੍ਹਾਂ ਨੂੰ ਜਲੰਧਰ ਜਾਂ ਫਤਿਹਗੜ੍ਹ ਲੋਕ ਸਭਾ ਹਲਕੇ ਤੋਂ ਚੋਣ ਲੜਾਉਣ ਦੇ ਰੌਂਅ ਵਿਚ ਹੈ।

ਪੱਤਰਕਾਰਾਂ ਦੇ ਸਵਾਲਾਂ ’ਚ ਘਿਰੇ ਜਸਟਿਸ ਜ਼ੋਰਾ ਸਿੰਘ
ਜਸਟਿਸ ਜ਼ੋਰਾ ਸਿੰਘ ਜਦ ਬੇਅਦਬੀ ਮਾਮਲਿਆਂ ਵਿਚਲੇ ਸ਼ੱਕੀ ਵਿਅਕਤੀਆਂ ਅਤੇ ਪੁਲੀਸ ਅਧਿਕਾਰੀਆਂ ਦੇ ਨਾਂ ਦੱਸਣ ਤੋਂ ਝਿਜਕ ਰਹੇ ਸਨ ਤਾਂ ਪੱਤਰਕਾਰਾਂ ਨੇ ਸਾਰਾ ਮਾਮਲਾ ਸਪੱਸ਼ਟ ਰੂਪ ਵਿਚ ਦੱਸਣ ਲਈ ਕਿਹਾ। ਇਕ ਵਾਰ ਤਾਂ ‘ਆਪ’ ਦੀ ਟੀਮ ਤੇ ਜਸਟਿਸ ਪ੍ਰੈੱਸ ਕਾਨਫ਼ਰੰਸ ਵਿਚੋਂ ਉੱਠ ਕੇ ਚੱਲ ਪਏ, ਪਰ ਪੱਤਰਕਾਰਾਂ ਦੇ ਰੌਂਅ ਨੂੰ ਦੇਖਦਿਆਂ ਉਨ੍ਹਾਂ ਨੂੰ ਮੁੜ ਬੈਠ ਕੇ ਮੀਡੀਆ ਦੇ ਸਵਾਲਾਂ ਦੇ ਜਵਾਬ ਦੇਣੇ ਪਏ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਚੰਡੀਗੜ੍ਹ ਵਿੱਚ ਹੋਰ
ਨਵਜੋਤ ਕੌਰ ਸਿੱਧੂ ਨੇ ਚੋਣ ਪ੍ਰਚਾਰ ਭਖ਼ਾਇਆ

ਚੰਡੀਗੜ੍ਹ,20 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਤੇ ਪੰਜਾਬ ਦੀ ਸਾਬਕਾ ਮੁੱਧਖ ਪਾਰਲੀਮਾਨੀ ਸਕੱਤਰ ਡਾ. ਨਵਜੋਤ ਕੌਰ ਸਿੱਧੂ ਨੇ ਆਪਣਾ ਚੋਣ ਪ੍ਰਚਾਰ ਭਖਾ ਦਿੱਤਾ ਹੈ। ਡਾ. ਸਿੱਧੂ ਚੰਡੀਗੜ੍ਹ ਲੋਕ ਸਭਾ ਹਲਕੇ ਤੋਂ ਕਾਂਗਰਸ ਦੀ ਟਿਕਟ ਦੀ ਦਾਅਵੇਦਾਰੀ ਕੀਤੀ ਹੈ। ਅੱਜ ਡਾ. ਸਿੱਧੂ ਨੇ ਸੈਕਟਰ-61 ਹਾਊਸਿੰਗ ਬੋਰਡ ਦੇ ਫਲੈਟਸ ਕੈਂਪਸ ਵਿਚ ਨੁੱਕੜ ਮੀਟਿੰਗ ਕੀਤੀ। ਇਸ ਮਗਰੋਂ ਉਨ੍ਹਾਂ ਸੈਕਟਰ-46 ਵਿਚ ਵੀ ਆਪਣੇ ਸਮਰਥਕਾਂ ਨਾਲ ਮੀਟਿੰਗ ਕਰਕੇ ਆਪਣੀ ਮੁਹਿੰਮ ਜਾਰੀ ਰਖੀ। 

ਡੀਜੀਪੀ ਨੇ ਸਿਖਲਾਈ ਕੇਂਦਰ ਦੇ ਬੱਚਿਆਂ ਨਾਲ ਮਨਾਈ ਹੋਲੀ

ਚੰਡੀਗੜ੍ਹ,20 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ‘ਊਰਜਾ’ ਯੋਜਨਾ ਅਧੀਨ ਸਿਖਲਾਈ ਲੈ ਰਹੇ ਬੱਚਿਆਂ ਨਾਲ ਅੱਜ ਚੰਡੀਗੜ੍ਹ ਪੁਲੀਸ ਦੇ ਡਾਇਰੈਕਟਰ ਜਨਰਲ ਸੰਜੈ ਬੈਨੀਵਾਲ ਤੇ ਹੋਰ ਪੁਲੀਸ ਅਧਿਕਾਰੀਆਂ ਨੇ ਹੋਲੀ ਖੇਡੀ। ਚੰਡੀਗੜ੍ਹ ਦੀਆਂ ਤਿੰਨ ਜ਼ੋਨਾਂ ਧਨਾਸ, ਬਾਪੂ ਧਾਮ ਅਤੇ ਰਾਮ ਦਰਬਾਰ ਵਿੱਚ ਐੱਸਪੀਆਈਐੱਮ ਸੰਸਥਾ ਦੇ ਸਹਿਯੋਗ ਨਾਲ ਕੀਤੇ ਗਏ ਇਸ ਪ੍ਰੋਗਰਾਮ ਵਿੱਚ ਸਿਖਲਾਈ ਲੈ ਰਹੇ ਬੱਚਿਆਂ ਨੇ ਪੁਲੀਸ ਮਹਿਕਮੇਂ ਦੇ ਅਧਿਕਾਰੀਆਂ ਨਾਲ ਹੋਲੀ ਦਾ ਜਸ਼ਨ ਮਨਾਇਆ।

ਨਕਲੀ ਪਿਸਤੌਲ ਦਿਖਾ ਕੇ ਮੋਬਾਈਲ ਫੋਨ ਲੁੱਟੇ

ਚੰਡੀਗੜ੍ਹ,20 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਅੱਜ ਇਥੇ ਸੈਕਟਰ-29 ਦੇ ਪਾਰਕ ਦੇ ਸਾਹਮਣੇ ਲੁਟੇਰਿਆਂ ਨੇ ਤਿੰਨ ਲੜਕਿਆਂ ਨੂੰ ਨਕਲੀ ਪਿਸਤੌਲ ਅਤੇ ਚਾਕੂ ਦਿਖਾ ਕੇ ਦੋ ਮੋਬਾਈਲ ਫੋਨ ਖੋਹ ਲਏ। ਲੁੱਟਮਾਰ ਦਾ ਸ਼ਿਕਾਰ ਹੋਏ ਲੜਕਿਆਂ ਦੀ ਸ਼ਿਕਾਇਤ ’ਤੇ ਪੁਲੀਸ ਨੇ ਚਾਰ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਪੰਜਵਾਂ ਮੁਲਜ਼ਮ ਫਰਾਰ ਹੈ। ਮਿਲੀ ਜਾਣਕਾਰੀ ਅਨੁਸਾਰ ਹੱਲੋਮਾਜਰਾ ਵਾਸੀ ਤਿੰਨ ਲੜਕੇ ਸੈਕਟਰ-29 ਦੇ ਪਾਰਕ ਵਿੱਚ ਆਏ ਸਨ। ਇਸੇ ਦੌਰਾਨ ਦੁਪਹਿਰ ਵੇਲੇ ਪੰਜ ਲੁਟੇਰੇ ਉਥੇ ਆਏ ਅਤੇ ਉਨ੍ਹਾਂ

ਮਨਤਾਰ ਦੀ ਅਰਜ਼ੀ ਰੱਦ ਹੋਣ ਤੋਂ ਅਕਾਲੀ ਦਲ ਦੀ ਸ਼ਮੂਲੀਅਤ ਜੱਗ ਜ਼ਾਹਿਰ ਹੋਈ

ਚੰਡੀਗੜ੍ਹ,20 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਕਾਂਗਰਸ ਕਮੇਟੀ ਦੇ ਸੀਨੀਅਰ ਨੇਤਾ ਤੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਜ਼ਮਾਨਤ ਦੀ ਅਰਜ਼ੀ ਅਦਾਲਤ ਵੱਲੋਂ ਰੱਦ ਕਰ ਦੇਣ ਨਾਲ ਬਹਿਬਲ ਕਲਾਂ

ਸਵਾਮੀ ਅਸੀਮਾਨੰਦ ਤੇ ਤਿੰਨ ਹੋਰ ਬਰੀ

ਪੰਚਕੂਲਾ,20 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਇੱਥੇ ਵਿਸ਼ੇਸ਼ ਐਨਆਈਏ ਅਦਾਲਤ ਨੇ ਅੱਜ ਸਮਝੌਤਾ ਐਕਸਪ੍ਰੈੱਸ ਬੰਬ ਧਮਾਕੇ ਦੇ ਮਾਮਲੇ ’ਚ ਸਵਾਮੀ ਅਸੀਮਾਨੰਦ ਤੇ ਤਿੰਨ ਹੋਰਾਂ ਨੂੰ ਬਰੀ ਕਰ ਦਿੱਤਾ। ਐਨਆਈਏ ਦੇ ਵਿਸ਼ੇਸ਼ ਜੱਜ ਜਗਦੀਪ ਸਿੰਘ ਨੇ ਫ਼ੈਸਲਾ ਸੁਣਾਉਣ ਤੋਂ ਪਹਿਲਾਂ ਪਾਕਿਸਤਾਨੀ ਔਰਤ ਦੀ ਉਹ ਪਟੀਸ਼ਨ ਵੀ ਖਾਰਜ ਕਰ ਦਿੱਤੀ, ਜਿਸ ਵਿਚ ਉਸ ਨੇ ਪਾਕਿਸਤਾਨ ਨਾਲ ਸਬੰਧਤ ਕੁਝ ਚਸ਼ਮਦੀਦ ਗਵਾਹਾਂ ਦੇ ਬਿਆਨ ਦਰਜ ਕਰਨ ਦੀ ਮੰਗ ਕੀਤੀ ਸੀ। 18 ਫਰਵਰੀ 2007 ਨੂੰ ਹੋਏ ਇਸ ਧਮਾਕੇ ਵਿੱਚ 68 ਵਿਅਕਤੀਆਂ ਦੀ ਜਾਨ ਜਾਂਦੀ ਰਹੀ ਸੀ, ਜਿਨ੍ਹਾਂ ਵਿੱਚੋਂ ਵੱਡੀ ਗਿਣਤੀ ਪਾਕਿਸਤਾਨ ਦੇ ਨਾਗਰਿਕ ਸਨ।
ਕੌਮੀ ਜਾਂਚ ਏਜੰਸੀ (ਐਨਆਈਏ) ਦੇ ਵਕੀਲ ਰਾਜਨ ਮਲਹੋਤਰਾ ਨੇ ਦੱਸਿਆ ਕਿ ਸਾਰੇ ਚਾਰ ਮੁਲਜ਼ਮਾਂ ਨਬਾ ਕੁਮਾਰ ਸਰਕਾਰ ਉਰਫ਼ ਸਵਾਮੀ ਅਸੀਮਾਨੰਦ, ਲੋਕੇਸ਼ ਸ਼ਰਮਾ, ਕਮਲ

‘ਆਪ’ ਨੇ ਸਾਰੇ 13 ਉਮੀਦਵਾਰਾਂ ਦੀ ਸੂਚੀ ਤਿਆਰ ਕੀਤੀ

ਚੰਡੀਗੜ੍ਹ,20 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਆਮ ਆਦਮੀ ਪਾਰਟੀ (ਆਪ) ਨੇ ਕਿਸੇ ਵੀ ਹੋਰ ਧਿਰ ਨਾਲ ਚੋਣ ਗੱਠਜੋੜ ਨਾ ਹੋਣ ਕਾਰਨ ਆਪਣੇ ਸਮੂਹ 13 ਉੁਮੀਦਵਾਰਾਂ ਦੀ ਸੂਚੀ ਤਿਆਰ ਕਰ ਲਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੋਰ ਕਮੇਟੀ ਵੱਲੋਂ ਉਮੀਦਵਾਰਾਂ ਦੀ ਸੂਚੀ ਤਕਰੀਬਨ ਤਿਆਰ ਕਰ ਲਈ ਹੈ, ਜਿਸ ਉੱਪਰ ਹੁਣ ਸਿਰਫ਼ ਪਾਰਟੀ ਦੀ ਕੌਮੀ ਸਿਆਸੀ ਮਾਮਲਿਆਂ ਦੀ ਕਮੇਟੀ (ਪੀਏਸੀ) ਨੇ ਹੀ ਮੋਹਰ ਲਾਉਣੀ ਹੈ। ਇਸ ਵਾਰ ਪਾਰਟੀ ਬਾਹਰੀ ਸਿਆਸੀ ਨੇਤਾਵਾਂ ਦੀ ਥਾਂ ਪਾਰਟੀ ਦੇ ਆਗੂਆਂ ਨੂੰ ਹੀ ਟਿਕਟਾਂ ਦੇ ਰਹੀ ਹੈ। ਸੂਤਰਾਂ ਅਨੁਸਾਰ ਕੋਰ ਕਮੇਟੀ ਵੱਲੋਂ ਬਾਕੀ ਰਹਿੰਦੇ 8 ਉਮੀਦਵਾਰਾਂ ਦੀ ਤਿਆਰ ਕੀਤੀ ਸੂਚੀ ਵਿੱਚ ਲੋਕ ਸਭਾ ਹਲਕਾ ਪਟਿਆਲਾ ਤੋਂ ਪਾਰਟੀ ਦੇ ਜਨਰਲ ਸਕੱਤਰ ਤੇ ਸਾਬਕਾ ਫੌਜੀਆਂ ਦੇ ਵਿੰਗ ਦੇ ਸਾਬਕਾ ਪ੍ਰਧਾਨ ਕਰਨਲ ਭਲਿੰਦਰ ਸਿੰਘ, ਮੁਲਾਜ਼ਮ ਆਗੂ ਹਰੀ ਸਿੰਘ ਟੌਹੜਾ, ਟਰੇਡਰ ਸੈੱਲ ਦੀ ਪ੍ਰਧਾਨ ਨੀਨਾ ਮਿੱਤਲ ਅਤੇ ਜ਼ਿਲ੍ਹਾ ਪ੍ਰਧਾਨ ਚੇਤਨ ਸਿੰਘ ਜੌੜੇਮਾਜਰਾ ਵਿੱਚੋਂ ਕਿਸੇ ਇਕ ਨੂੰ ਉਮੀਦਵਾਰ ਬਣਾਉਣ ਦੀ ਸੰਭਾਵਨਾ ਹੈ। ਪਟਿਆਲਾ ਹਲਕੇ ਤੋਂ ਪਾਰਟੀ ’ਚੋਂ ਮੁਅੱਤਲ ਕੀਤੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਪੰਜਾਬ ਜਮਹੂਰੀ ਗੱਠਜੋੜ ਵੱਲੋਂ ਚੋਣ ਲੜ ਰਹੇ ਹਨ।

ਸਿਆਸੀ ਸੰਕਟ ’ਚੋਂ ਨਿਕਲਣ ਲਈ ਅਕਾਲੀਆਂ ਨੇ ਸੋਸ਼ਲ ਮੀਡੀਆ ’ਤੇ ਰੱਖੀ ਟੇਕ

ਚੰਡੀਗੜ੍ਹ,19 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਸ਼੍ਰੋਮਣੀ ਅਕਾਲੀ ਦਲ ਨੇ ਸਿਆਸੀ ਹਾਲਾਤ ਦੇ ਟਾਕਰੇ ਤੇ ਸੰਕਟ ਨਿਵਾਰਨ ਲਈ ਸੋਸ਼ਲ ਮੀਡੀਆ ’ਤੇ ਮੁਹਿੰਮ ਭਖਾਉਣ ਲਈ ਪੇਸ਼ੇਵਰਾਂ ਦੀ ਵੱਡੀ ਟੀਮ ਖੜ੍ਹੀ ਕਰ ਦਿੱਤੀ ਹੈ। ਇਸ ਟੀਮ ਨੇ ਫੇਸਬੁੱਕ, ਟਵਿੱਟਰ, ਇੰਸਟਾਗ੍ਰਰਾਮ, ਯੂ ਟਿਊਬ ਅਤੇ ਹੋਰਨਾਂ ਪਲੇਟਫਾਰਮਾਂ ’ਤੇ ਕਾਂਗਰਸ ਖ਼ਿਲਾਫ਼ ਪ੍ਰਚਾਰ ਵਿਚ ਤੇਜ਼ੀ ਲਿਆ ਦਿੱਤੀ ਹੈ।

ਖਹਿਰਾ ਨੇ ਗੱਠਜੋੜ ਕਰਨ ’ਚ ‘ਆਪ’ ਦੀ ਲੀਡਰਸ਼ਿਪ ਨੂੰ ਦਿੱਤੀ ਮਾਤ

ਚੰਡੀਗੜ੍ਹ,19 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਵਿਚ 19 ਮਈ ਨੂੰ ਹੋ ਰਹੀਆਂ ਲੋਕ ਸਭਾ ਚੋਣਾਂ ਵਿਚ ਜਿਥੇ ਆਮ ਆਦਮੀ ਪਾਰਟੀ (ਆਪ) ਤੋਂ ਅਸਤੀਫਾ ਦੇ ਚੁੱਕੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਛੇ ਪਾਰਟੀਆਂ ਆਧਾਰਿਤ ਪੰਜਾਬ ਜਮਹੂਰੀ ਗੱਠਜੋੜ (ਪੀਡੀਏ) ਬਣਾਉਣ ਵਿਚ ਕਾਮਯਾਬ ਹੋਏ ਹਨ ਉਥੇ ‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ ਹੋਰ ਲੀਡਰਸ਼ਿਪ ਕਿਸੇ ਵੀ ਪਾਰਟੀ ਨਾਲ ਗੱਠਜੋੜ ਨਹੀਂ ਕਰ ਸਕੇ।
ਇਸ ਸਥਿਤੀ ਕਾਰਨ ‘ਆਪ’ ਨੂੰ ਲੋਕ ਸਭਾ ਚੋਣਾਂ ਦੇ ਪਿੜ ਵਿਚ ਇਕੱਲਿਆਂ ਉਤਰਨਾ ਪੈ ਰਿਹਾ ਹੈ ਜੋ ਇਸ ਪਾਰਟੀ ਦੀ ਲੀਡਰਸ਼ਿਪ ਲਈ ਵੱਡੀ ਚੁਣੌਤੀ ਹੈ। ਪੀਡੀਏ ਵਿਚਲੀਆਂ ਮੁੱਢਲੀਆਂ ਤਿੰਨ ਧਿਰਾਂ ਦੀਆਂ ਸਿਆਸੀ ਪਾਰਟੀਆਂ ਦੇ ਨਵੇਂ ਜਨਮ ਹੋਏ ਹਨ ਪਰ ਇਹ ਧਿਰਾਂ ਰਵਾਇਤੀ ਪਾਰਟੀਆਂ ਨੂੰ ਆਪਣੇ ਨਾਲ ਜੋੜਨ ਵਿਚ ਕਾਮਯਾਬ ਹੋ ਗਈਆਂ ਹਨ ਪਰ ਕੌਮੀ ਅਤੇ ਸਥਾਪਤ ਪਾਰਟੀ ‘ਆਪ’ ਦੇ ਆਗੂ ਕਿਸੇ ਵੀ ਪਾਰਟੀ ਨਾਲ ਚੋਣ ਸਮਝੌਤਾ ਕਰਨ ਵਿਚ ਸਫਲ ਨਹੀਂ ਹੋਏ। ਪੀਡੀਏ ਵਿਚ ਸ਼ਾਮਲ ਸ੍ਰੀ ਖਹਿਰਾ ਨੇ 8 ਜਨਵਰੀ ਨੂੰ ਆਪਣੀ ਨਵੀਂ ਪੰਜਾਬ ਏਕਤਾ ਪਾਰਟੀ ਬਣਾਈ ਸੀ। ਦੂਸਰੇ ਪਾਸੇ ‘ਆਪ’ ਵਿਚੋਂ ਮੁਅੱਤਲ ਕੀਤੇ ਪਟਿਆਲਾ ਦੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਦੀ ਹਾਲੇ ਤਕ ਆਪਣੀ ਕੋਈ ਸਿਆਸੀ ਪਾਰਟੀ ਹੀ ਨਹੀਂ ਹੈ ਅਤੇ ਉਹ ਗੈਰ-ਸਿਆਸੀ ਪੰਜਾਬ ਮੰਚ ਦੇ ਪਲੇਟਫਾਰਮ ’ਤੇ ਹੀ ਕੰਮ ਕਰ ਰਹੇ ਹਨ। ਇਸੇ ਤਰ੍ਹਾਂ ਬੈਂਸ ਭਰਾਵਾਂ ਦੀ ਵੀ ਲੋਕ ਇਨਸਾਫ ਪਾਰਟੀ ਦਾ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਹੀ ਜਨਮ ਹੋਇਆ ਸੀ। ਮਜ਼ੇਦਾਰ ਗੱਲ ਇਹ ਹੈ

ਲੋਕ ਸਭਾ ਚੋਣਾਂ: ਹੁਣ ਤੱਕ 64.63 ਕਰੋੜ ਦੀਆਂ ਵਸਤਾਂ ਜ਼ਬਤ

ਚੰਡੀਗੜ,19 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) :  ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਾਰੁਣਾ ਰਾਜੂ ਨੇ ਦੱਸਿਆ ਕਿ ਚੋਣ ਜ਼ਾਬਤੇ ਦੌਰਾਨ ਮਿਤੀ 18 ਮਾਰਚ ਤੱਕ ਕੁਲ 64.63 ਕਰੋੜ ਦੀਆਂ ਵਸਤਾਂ ਅਤੇ ਨਗਦੀ ਜ਼ਬਤ ਕੀਤੀਆਂ ਗਈ ਹੈ। ਇਸ ਦੌਰਾਨ 1.70 ਦੀ ਕਰੋੜ ਨਗਦ ਰਾਸ਼ੀ ਵੀ ਜਬਤ ਕੀਤੀ ਗਈ ਹੈ। ਡਾ. ਰਾਜੂ ਨੇ ਦੱਸਿਆ ਕਿ ਸੂਬੇ ਵਿੱਚ ਵੱਖ ਵੱਖ ਟੀਮਾਂ ਵੱਲੋਂ 62697 ਲੀਟਰ ਸ਼ਰਾਬ ਫੜੀ ਗਈ ਹੈ, ਜਿਸ ਦੀ ਕੀਮਤ 2 ਕਰੋੜ ਰੁਪਏ ਬਣਦੀ ਹੈ। 

ਸੁਖਬੀਰ ਨੇ ਚੌਧਰੀ ਸੰਤੋਖ ਸਿੰਘ ਦੀ ਗ੍ਰਿਫਤਾਰੀ ਮੰਗੀ

ਚੰਡੀਗੜ੍ਹ,19 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) :  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿਘ ਬਾਦਲ ਨੇ ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤੁਰੰਤ ਚੌਧਰੀ ਸੰਤੋਖ ਸਿੰਘ ਖ਼ਿਲਾਫ ਅਪਰਾਧਿਕ ਮਾਮਲਾ ਦਰਜ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੋਣ ਕਰਕੇ ਚੋਣ ਕਮਿਸ਼ਨ ਨੂੰ ਵੀ ਕਾਂਗਰਸ ਸੰਸਦ ਮੈਂਬਰ ਦੀ ਇਸ ਹਰਕਤ ਦਾ ਨੋਟਿਸ ਲੈਣਾ ਚਾਹੀਦਾ ਹੈ ਅਤੇ ਉਸ ਖ਼ਿਲਾਫ ਕਾਨੂੰਨ ਅਨੁਸਾਰ ਕਾਰਵਾਈ ਕਰਨੀ ਚਾਹੀਦੀ ਹੈ।

ਪੰਜਾਬ ਤੇ ਹਰਿਆਣਾ ਤੋਂ ਭਾਕਪਾ ਤੇ ਮਾਕਪਾ ਲੋਕ ਸਭਾ ਦੀਆਂ 2-2 ਸੀਟਾਂ 'ਤੇ ਲੜਨਗੀਆਂ ਚੋਣਾਂ

ਚੰਡੀਗੜ੍ਹ,18 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) :  ਮਾਰਕਸਵਾਦੀ ਕਮਿਊਨਿਸਟ ਪਾਰਟੀ (ਮਾਕਪਾ) ਤੇ ਭਾਰਤੀ ਕਮਿਊਨਿਸਟ ਪਾਰਟੀ (ਭਾਕਪਾ) ਨੇ ਕੌਮੀ ਪੱਧਰ 'ਤੇ ਹੋਏ ਸਮਝੌਤੇ ਅਨੁਸਾਰ ਪੰਜਾਬ ਤੇ ਹਰਿਆਣਾ 'ਚ ਲੋਕ ਸਭਾ ਦੀਆਂ ਚੋਣਾਂ ਲਈ 2-2 ਉਮੀਦਵਾਰ ਮੈਦਾਨ 'ਚ ਉਤਾਰਨ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਖੱਬੀਆਂ ਪਾਰਟੀਆਂ ਵਲੋਂ ਦੱਸਿਆ ਗਿਆ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਕਪਾ ਦੇ ਰਘੂਨਾਥ ਸਿੰਘ, ਫ਼ਿਰੋਜ਼ਪੁਰ ਤੋਂ ਭਾਕਪਾ ਦੇ ਹੰਸ ਰਾਜ ਗੋਲਡਨ, ਹਿਸਾਰ ਤੋਂ 

ਹਰਿਆਣਾ ਕਾਂਗਰਸ ਬਾਰੇ 15 ਮੈਂਬਰੀ ਤਾਲਮੇਲ ਕਮੇਟੀ ਕਾਇਮ

ਚੰਡੀਗੜ੍ਹ,18 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) :  ਹਰਿਆਣਾ ਪ੍ਰਦੇਸ਼ ਕਾਂਗਰਸ ਕਮੇਟੀ ਦਾ ਰਾਜ ਭਰ 'ਚ ਲੋਕ ਸਭਾ ਦੀਆਂ ਚੋਣਾਂ 'ਚ ਤਾਲਮੇਲ ਕਾਇਮ ਕਰਨ ਲਈ ਸਰਬ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਸਾਬਕਾ ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਦੀ ਅਗਵਾਈ ਹੇਠ 15 ਮੈਂਬਰਾਂ 'ਤੇ ਅਧਾਰਿਤ ਕਮੇਟੀ ਕਾਇਮ ਕੀਤੀ ਹੈ, ਜਿਸ 'ਚ ਸਾਰੇ ਗਰੁੱਪਾਂ ਨੂੰ ਪ੍ਰਤੀਨਿਧਤਾ ਦਿੱਤੀ ਗਈ ਹੈ। ਇਹ ਐਲਾਨ ਨਵੀਂ ਦਿੱਲੀ ਤੋਂ ਪਾਰਟੀ ਦੇ ਜਨਰਲ ਸਕੱਤਰ ਤੇ ਹਰਿਆਣਾ ਦੇ ਇੰਚਾਰਜ ਗੁਲਾਮ ਨਬੀ ਆਜ਼ਾਦ ਨੇ ਕੀਤਾ। ਵਰਨਣਯੋਗ ਹੈ ਕਿ ਪਿਛਲੇ ਲੰਮੇ ਸਮੇਂ ਤੋਂ ਹੁੱਡਾ ਗਰੁੱਪ ਵਲੋਂ ਇਹ ਮੰਗ ਕੀਤੀ ਜਾ ਰਹੀ ਸੀ ਕਿ ਅਸ਼ੋਕ ਤੰਵਰ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਲਾਹ ਕੇ ਨਵੇਂ ਵਿਅਕਤੀ ਨੂੰ ਹਰਿਆਣਾ ਕਾਂਗਰਸ ਦੀ ਕਮਾਨ ਸੰਭਾਲੀ ਜਾਏ। ਪਰ ਕਾਂਗਰਸ ਹਾਈ ਕਮਾਨ ਨੇ ਤੰਵਰ ਨੂੰ ਲਾਹੁਣ ਦੀ ਬਜਾਏ ਫਿਲਹਾਲ ਕੋਈ ਵਿਚਲਾ ਰਸਤਾ ਲੱਭ ਕੇ ਬੁੱਤਾ ਸਾਰ ਲਿਆ ਹੈ। ਸਮਝਿਆ ਜਾਂਦਾ ਹੈ ਕਿ ਤਾਲਮੇਲ ਕਮੇਟੀ ਦੀ ਸਿਫਾਰਿਸ਼ 'ਤੇ ਹੀ

ਸਿੱਧੂ ਤੇ ਤਿਵਾੜੀ ਨੇ ਚੰਡੀਗੜ੍ਹ ਵਾਸੀਆਂ ਨਾਲ ਸਾਂਝ ਵਧਾਈ

ਚੰਡੀਗੜ੍ਹ,17 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਤੇ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਡਾ. ਨਵਜੋਤ ਕੌਰ ਸਿੱਧੂ ਨੇ ਚੰਡੀਗੜ੍ਹ ਵਿਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਦੌਰਾਨ ਅੱਜ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਵੀ ਸ਼ਹਿਰ ਵਿਚ ਦਸਤਕ ਦਿੱਤੀ। ਦੱਸਣਯੋਗ ਹੈ ਕਿ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਲੋਕ ਸਭਾ ਹਲਕਾ ਚੰਡੀਗੜ੍ਹ ਤੋਂ ਟਿਕਟ ਦੇ ਮੁੱਖ ਦਾਅਵੇਦਾਰ ਹਨ। ਇਸੇ ਦੌਰਾਨ ਬੀਬੀ ਸਿੱਧੂ ਅਤੇ ਸ੍ਰੀ ਤਿਵਾੜੀ ਵੀ ਇਥੋਂ ਚੋਣ ਲੜਣ ਲਈ ਯਤਨਸ਼ੀਲ ਹਨ। ਬੀਬੀ ਸਿੱਧੂ ਨੇ ਅੱਜ ਹੀ ਸ਼ਹਿਰ ਵਿਚ ਪੰਜ ਥਾਵਾਂ ’ਤੇ ਪ੍ਰੋਗਰਾਮ ਕਰਕੇ ਖੁਦ ਨੂੰ ਕਾਂਗਰਸ ਦੀ ਉਮੀਦਵਾਰ ਵਜੋਂ ਪੇਸ਼ ਕੀਤਾ। ਵੇਰਵਿਆਂ ਅਨੁਸਾਰ ਉਨ੍ਹਾਂ ਨੇ ਸੈਕਟਰ-38 ਦੇ ਵਾਲਮੀਕੀ ਮੰਦਿਰ ਦੇ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ। ਇਸ ਤੋਂ ਬਾਅਦ ਉਹ ਮਨੀਮਾਜਰਾ ਗਏ ਅਤੇ ਲੋਕਾਂ ਨਾਲ ਰੁਬਰੂ ਹੋਏ। ਇਸ ਮਗਰੋਂ ਉਹ ਪਿੰਡ ਦੜੀਆ ਪਹੁੰਚੀ ਅਤੇ ਸਮਰਥਕਾਂ ਨਾਲ ਸਾਂਝ ਪਾਈ। 

ਨਵਰਾਤਰਿਆਂ ਦੇ ਮੱਦੇਨਜ਼ਰ ਮਨਸਾ ਦੇਵੀ ਮੰਦਰ ਨੇੜੇ ਨਵਾਂ ਗੇਟ ਬਣਾਇਆ

ਪੰਚਕੂਲਾ,17 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਪੂਜਾ ਸਥਲ ਬੋਰਡ ਮਾਤਾ ਮਨਸਾ ਦੇਵੀ ਦੇ ਸੀਈਓ ਐੱਸ.ਪੀ. ਅਰੋੜਾ ਨੇ ਦੱਸਿਆ ਕਿ ਇਸ ਵਾਰ ਵੱਡੇ ਨਵਰਾਤਰਿਆਂ ਦੇ ਮੱਦੇਨਜ਼ਰ ਪੂਜਾ ਸਥਲ ਬੋਰਡ ਨੇ ਸਤਸੰਗ ਭਵਨ ਨੇੜੇ ਤੀਜਾ ਗੇਟ ਬਣਾਇਆ ਹੈ। ਇਸ ਵਿਚੋਂ ਮੇਲੇ ਦੇ 30 ਫ਼ੀਸਦੀ ਸ਼ਰਧਾਲੂ ਮੱਥਾ ਟੇਕ ਸਕਣਗੇ ਜਦਕਿ ਇਸ ਤੋਂ ਪਹਿਲਾਂ ਮੰਦਰ ਜਾਣ ਲਈ ਇਕ ਮੁੱਖ ਗੇਟ, ਅਤੇ ਇਕ ਵੀਆੲਪੀ ਗੇਟ ਪਹਿਲਾਂ ਹੀ ਸ਼ਾਮਲ ਹੈ। ਇਸ ਤੋਂ ਇਲਾਵਾ ਬਜ਼ੁਰਗਾਂ ਅਤੇ ਅੰਗਹੀਣਾਂ ਲਈ ਲਿਫਟ ਵੀ ਉਪਲੱਬਧ ਹੋਵੇਗੀ।

ਵਿਸ਼ਵ ਨੀਂਦ ਦਿਵਸ ਮੌਕੇ ਵਾਕਾਥੌਨ

ਚੰਡੀਗੜ੍ਹ,17 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਪੀਜੀਆਈ ਦੇ ਈਐਨਟੀ ਵਿਭਾਗ ਵੱਲੋਂ ‘ਵਰਲਡ ਸਲੀਪ ਦਿਵਸ’ ਮੌਕੇ ਅੱਜ ਵਾਕਾਥੌਨ ਕਰਵਾਈ ਗਈ ਜੋ ਕਿ ਸੁਖਨਾ ਝੀਲ ਤੋਂ ਸ਼ੁਰੂ ਹੋ ਕੇ ਰੌਕ ਗਾਰਡਨ ਜਾ ਕੇ ਸਮਾਪਤ ਹੋਈ। ਘੁਰਾੜੇ ਅਤੇ ਸਲੀਪ ਐਪਨੀਆ ਨਾਮਕ ਬਿਮਾਰੀ ਬਾਰੇ ਜਾਗਰੂਕਤਾ ਫੈਲਾਉਣ ਸਬੰਧੀ ਕਰਵਾਈ ਇਸ ਵਾਕਾਥੌਨ ਵਿਚ ਈ.ਐਨ.ਟੀ. ਦੇ ਵਿਦਿਆਰਥੀਆਂ ਅਤੇ ਸਟਾਫ਼ ਵਿਚੋਂ 250 ਦੇ ਕਰੀਬ ਵਿਅਕਤੀਆਂ ਨੇ ਹਿੱਸਾ ਲਿਆ। ਹਰਿਆਣਾ ਦੇ ਪ੍ਰਿੰਸੀਪਲ ਸਕੱਤਰ ਅਤੇ ਸਾਬਕਾ ਗ੍ਰਹਿ ਸਕੱਤਰ ਚੰਡੀਗੜ੍ਹ ਅਨੁਰਾਗ ਅਗਰਵਾਲ ਵੀ ਇਸ ਮੌਕੇ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ।

ਚੌਕੀਦਾਰ ਸ਼ਬਦ ਵਰਤਣਾ ਨਵਾਂ ਜੁਮਲਾ: ਧਰਮਸੋਤ

ਚੰਡੀਗੜ੍ਹ,17 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਣੇ ਕਈ ਭਾਜਪਾ ਆਗੂਆਂ ਵੱਲੋਂ ਆਪਣੇ ਟਵਿੱਟਰ ਅਕਾਊਂਟ ’ਤੇ ਆਪਣੇ ਨਾਂ ਅੱਗੇ ਚੌਕੀਦਾਰ ਸ਼ਬਦ ਲਿਖੇ ਜਾਣ ਨੂੰ ਭਾਜਪਾ ਦਾ ਨਵਾਂ ਜੁਮਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂਆਂ ਵੱਲੋਂ ਅਜਿਹਾ ਦੇਸ਼ ਦੇ ਲੋਕਾਂ ਨੂੰ ਮੂਰਖ ਬਣਾਉਣ ਲਈ ਕੀਤਾ ਜਾ ਰਿਹਾ ਹੈ, ਕਿਉਂਕਿ ਕਿਸੇ ਵਿਅਕਤੀ ਵੱਲੋਂ ਆਪਣੇ ਨਾਂ ਅੱਗੇ ਚੌਕੀਦਾਰ ਲਿਖ ਲੈਣ ਨਾਲ ਕੋਈ ਚੌਕੀਦਾਰ ਨਹੀਂ ਬਣ ਜਾਂਦਾ।

ਅਕਾਲੀ ਆਗੂਆਂ ਦੀ ‘ਗ੍ਰਿਫ਼ਤਾਰੀ’ ਲਈ ਪੁਲੀਸ ਸਰਗਰਮ

ਚੰਡੀਗੜ੍ਹ,17 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਪੁਲੀਸ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ, ਅਕਾਲੀ ਆਗੂਆਂ ਤੇ ਵਿਧਾਇਕਾਂ ਬਿਕਰਮ ਸਿੰਘ ਮਜੀਠੀਆ, ਲਖਬੀਰ ਸਿੰਘ ਲੋਧੀਨੰਗਲ ਤੇ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਗ੍ਰਿਫ਼ਤਾਰ ਕਰਨ ਲਈ ‘ਹਰ ਸੰਭਵ ਯਤਨ’ ਕਰ ਰਹੀ ਹੈ। ਆਰਟੀਆਈ ਰਾਹੀਂ ਹੋਏ ਖੁਲਾਸੇ ਵਿਚ ਸਾਹਮਣੇ ਆਇਆ ਹੈ ਕਿ ਪੁਲੀਸ ਲੰਘੇ ਇਕ ਸਾਲ ਤੋਂ ਇਨ੍ਹਾਂ ਆਗੂਆਂ ਖ਼ਿਲਾਫ਼ ‘ਜਾਂਚ ਪ੍ਰਕਿਰਿਆ’ ’ਚੋਂ ਲੰਘ ਰਹੀ ਹੈ, 

ਫਸਲਾਂ ਦੇ ਸਮਰਥਨ ਮੁੱਲ ਦਾ ਵਾਧਾ ਉਡੀਕਦਿਆਂ ਕਿਸਾਨਾਂ ਦੀਆਂ ਅੱਖਾਂ ਪੱਕੀਆਂ

ਚੰਡੀਗੜ੍ਹ,17 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਸਿਆਸੀ ਧਿਰਾਂ ਨੂੰ ਕਿਸਾਨਾਂ ਦੀ ਯਾਦ ਅਕਸਰ ਵੋਟਾਂ ਵੇਲੇ ਹੀ ਆਉਂਦੀ ਹੈ। ਰਾਜਸੀ ਪਾਰਟੀਆਂ ਹੋਰਨਾਂ ਵਰਗਾਂ ਵਾਂਗ ਕਿਸਾਨਾਂ ਨੂੰ ਰਿਝਾਉਣ ਦਾ ਕੋਈ ਮੌਕਾ ਖੁੰਝਣ ਨਹੀਂ ਦਿੰਦੀਆਂ। ਹੁਣ ਸੰਸਦੀ ਚੋਣਾਂ ਲਈ ਮਾਹੌਲ ਗਰਮ ਹੈ ਅਤੇ ਰਾਜਨੀਤਕ ਪਾਰਟੀਆਂ ਵੱਲੋਂ ਆਪਣੇ ਚੋਣ ਮਨੋਰਥ ਪੱਤਰ ਜਾਰੀ ਕਰਨ ਦੀ ਰੁੱਤ ਆ ਗਈ। ਕੁਝ ਦਿਨਾਂ ਤੱਕ ਚੋਣ ਮਨੋਰਥ ਪੱਤਰ ਲੋਕਾਂ ਦੇ ਸਾਹਮਣੇ ਆ ਜਾਣਗੇ। ਫਿਰ ਹਰ ਵਰਗ ਨੂੰ ਅੰਬਰੀਂ ਤਾਰੇ ਤੋੜ ਲਿਆਉਣ ਦੇ ਸੁਪਨੇ ਦਿਖਾਏ ਜਾਣਗੇ। ਜੇਕਰ ਠੀਕ 5 ਸਾਲ ਪਹਿਲਾਂ ਹੋਈਆਂ ਸੰਸਦੀ ਚੋਣਾਂ ਦੌਰਾਨ ਜਾਰੀ ਕੀਤੇ ਚੋਣ ਮਨੋਰਥ ਪੱਤਰਾਂ ’ਤੇ ਝਾਤ ਮਾਰੀ ਜਾਵੇ ਤਾਂ ਸਭ ਕੁਝ ਸਾਫ਼ ਹੋ ਜਾਂਦਾ ਹੈ। ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ 5 ਸਾਲ ਪਹਿਲਾਂ ਵੱਖੋ-ਵੱਖਰੋ ਤੌਰ ’ਤੇ ਚੋਣ ਮਨੋਰਥ ਪੱਤਰ ਜਾਰੀ ਕੀਤੇ ਗਏ ਸਨ। ਇਨ੍ਹਾਂ ਚੋਣ ਮਨੋਰਥ ਪੱਤਰਾਂ ਮੁਤਾਬਕ ਪੰਜਾਬ ਦੇ ਕਿਸਾਨਾਂ ਲਈ ਹੁਣ ਤੱਕ ਕੁਝ ਨਹੀਂ ਕੀਤਾ ਗਿਆ। ਭਾਜਪਾ ਨੇ ਡਾ. ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਿਸ਼ਾਂ ਮੁਤਾਬਕ ਕਿਸਾਨਾਂ ਨੂੰ ਜਿਣਸਾਂ ਦੇ ਭਾਅ ਦੇਣ ਦਾ ਵਾਅਦਾ ਕੀਤਾ ਸੀ। ਅਕਾਲੀ ਦਲ ਨੇ ਵੀ ਆਪਣੇ ਭਾਈਵਾਲਾਂ ਦੀ ਪੈੜ ’ਚ ਪੈੜ ਧਰਦਿਆਂ ਸਮਰਥਨ ਮੁੱਲ ਵਧਾਉਣ ਦਾ ਵਾਅਦਾ ਕੀਤਾ ਸੀ। ਪਰ ਸੱਤਾ ਵਿੱਚ ਆਉਂਦਿਆਂ ਹੀ ਭਾਜਪਾ ਵਾਅਦਾ ਭੁੱਲ ਗਈ ਤੇ ਅਕਾਲੀਆਂ ਨੂੰ ਵੀ ਵਾਅਦਾ ਯਾਦ ਨਾ ਆਇਆ। ਇਹ ਕਿਸਾਨਾਂ ਲਈ ਜੁਮਲਾ ਹੀ ਸਾਬਤ ਹੋਇਆ ਹੈ।

ਟਕਸਾਲੀਆਂ ਨਾਲ ਗੱਠਜੋੜ ’ਚ ਅੜਿੱਕਾ ਬਣੀ ਆਨੰਦਪੁਰ ਸਾਹਿਬ ਸੀਟ: ਚੀਮਾ

ਚੰਡੀਗੜ੍ਹ,17 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸਾਫ਼ ਕਰ ਦਿੱਤਾ ਹੈ ਕਿ ਲੋਕ ਸਭਾ ਚੋਣਾਂ ਲਈ ‘ਆਪ’ ਦੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨਾਲ ਗੱਠਜੋੜ ਦੀ ਗੱਲ ਸਿਰੇ ਨਹੀਂ ਲੱਗ ਸਕੀ।

ਖਹਿਰਾ ਨੇ ਕੈਪਟਨ ਸਰਕਾਰ ਵਿਰੁੱਧ ਜਾਰੀ ਕੀਤੀ ਚਾਰਜਸ਼ੀਟ

ਚੰਡੀਗੜ੍ਹ,17 ਮਾਰਚ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਏਕਤਾ ਪਾਰਟੀ ਦੇ ਐਡਹਾਕ ਪ੍ਰਧਾਨ ਅਤੇ ਬਠਿੰਡਾ ਹਲਕੇ ਤੋਂ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਅੱਜ ਪੰਜਾਬ ਦੀ ਕੈਪਟਨ ਸਰਕਾਰ ਦੀ ਦੋ ਸਾਲਾਂ ਦੀ ਕਾਰਗੁਜ਼ਾਰੀ ਵਿਰੁੱਧ ਚਾਰਸ਼ੀਟ ਜਾਰੀ ਕਰਦਿਆਂ ਦੋਸ਼ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਬੀਤੇ ਕੱਲ੍ਹ ਮੀਡੀਆ ਸਾਹਮਣੇ ਕੀਤੇ ਵੱਡੇ ਦਾਅਵੇ ਝੂਠ ਦਾ ਪੁਲੰਦਾ ਹਨ।
ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਨੇ ਆਪਣੇ ਦੋ ਸਾਲ ਦੇ ਕੁਸ਼ਾਸਨ ਨੂੰ ਲੋਕਾਂ ਸਾਹਮਣੇ ਜਾਇਜ਼ ਠਹਿਰਾਉਣ ਲਈ ਝੂਠ ਬੋਲਣ ਅਤੇ ਸ਼ਬਦਾਂ ਤੇ ਅੰਕੜਿਆਂ ਦਾ ਹੇਰ-ਫੇਰ ਕਰਨ ਦੀ ਕਲਾ ਆਪਣੇ ਦੋਸਤਾਨਾ ਭਾਈਵਾਲ ਬਾਦਲਾਂ ਕੋਲੋਂ ਸਿੱਖੀ ਜਾਪਦੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਬਾਹਰੋਂ ਤਾਂ ਭਾਵੇ ਲੋਕਤੰਤਰਿਕ ਸਰਕਾਰ ਦਿਖਾਈ ਦਿੰਦੀ ਹੈ ਪਰ ਹਕੀਕਤ ਤੌਰ ’ਤੇ ਸਰਕਾਰ ਨੂੰ ਅਫ਼ਸਰਾਂ ਦੀ ਇੱਕ ਛੋਟੀ ਜਿਹੀ ਜੁੰਡਲੀ ਚਲਾ ਰਹੀ ਹੈ। ਆਪਣੇ ਤਾਨਾਸ਼ਾਹੀ ਵਤੀਰੇ ਕਾਰਨ ਕੈਪਟਨ ਆਪਣੇ ਚੁਣੇ ਹੋਏ ਨੁਮਾਇੰਦਿਆਂ ਦੀ ਥਾਂ ਅਫ਼ਸਰਾਂ ਉੱਪਰ ਨਿਰਭਰ ਰਹਿੰਦੇ ਹਨ। 

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0073169583
Copyright © 2019, Panjabi Times. All rights reserved. Website Designed by Mozart Infotech