ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਚੰਡੀਗੜ੍ਹ

ਫੂਲਕਾ ਵੱਲੋਂ ਬਜਟ ਸੈਸ਼ਨ ਵਿਚ ਸ਼ਾਮਲ ਹੋਣ ਦਾ ਐਲਾਨ

February 10, 2019 12:54 PM

ਚੰਡੀਗੜ੍ਹ, 9 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) : ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਵਜੋਂ ਅਸਤੀਫ਼ਾ ਦੇ ਚੁੱਕੇ ਸੀਨੀਅਰ ਵਕੀਲ ਹਰਵਿੰਦਰ ਸਿੰਘ ਫੂਲਕਾ ਨੇ ਅੱਜ ਇੱਥੇ ਕਿਹਾ ਕਿ ਉਹ ਅਸਤੀਫ਼ਾ ਵਾਪਸ ਨਹੀਂ ਲੈਣਗੇ, ਪਰ 12 ਫਰਵਰੀ ਤੋਂ ਸ਼ੁਰੂ ਹੋ ਰਹੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿਚ ਜ਼ਰੂਰ ਸ਼ਾਮਲ ਹੋਣਗੇ ਕਿਉਂਕਿ ਸਪੀਕਰ ਨੇ ਹਾਲੇ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ। ਸ੍ਰੀ ਫੂਲਕਾ ਨੇ ‘ਪੰਜਾਬੀ ਟ੍ਰਿਬਿਊਨ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੁਣ ਤਾਂ ਉਨ੍ਹਾਂ ‘ਆਪ’ ਤੋ ਵੀ ਅਸਤੀਫ਼ਾ ਦੇ ਦਿੱਤਾ ਹੈ। ਇਸ ਲਈ ਵਿਧਾਇਕ ਵਜੋਂ ਅਸਤੀਫ਼ਾ ਵਾਪਸ ਲੈਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਸ੍ਰੀ ਫੂਲਕਾ ਨੇ ਕਿਹਾ ਕਿ ਉਹ ਭਾਜਪਾ ਜਾਂ ਹੋਰ ਕਿਸੇ ਸਿਆਸੀ ਧਿਰ ਵਿਚ ਸ਼ਾਮਲ ਨਹੀਂ ਹੋਣਗੇ ਤੇ ਫ਼ਿਲਹਾਲ ਉਨ੍ਹਾਂ ਦੀ ਪਹਿਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚੋਂ ਬਾਦਲਾਂ ਦਾ ਸਿਆਸੀ ਗਲਬਾ ਖਤਮ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੰਤਰੀਆਂ ਨਵਜੋਤ ਸਿੰਘ ਸਿੱਧੂ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਮਨਪ੍ਰੀਤ ਸਿੰਘ ਬਾਦਲ ਅਤੇ ਚਰਨਜੀਤ ਸਿੰਘ ਚੰਨੀ ਕੋਲੋਂ ਬਰਗਾੜੀ ਗੋਲੀ ਕਾਂਡ ਬਾਰੇ ਪਿਛਲੇ ਵਿਧਾਨ ਸਭਾ ਸੈਸ਼ਨ ਦੌਰਾਨ ਕੀਤੇ ਵਾਅਦਿਆਂ ਤੋਂ ਭੱਜਣ ਸਬੰਧੀ ਸਵਾਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵਿਰੁੱਧ ਕਾਰਵਾਈ ਕਰਨ ਦੇ ਵਾਅਦੇ ਕੀਤੇ ਗਏ ਸਨ, ਪਰ ਅੱਜ ਤੱਕ ਇਸ ਬਾਰੇ ਕੁੱਝ ਨਹੀਂ ਕੀਤਾ ਗਿਆ।
ਸ੍ਰੀ ਫੂਲਕਾ ਨੇ ਕਿਹਾ ਕਿ ਉਹ ਸੈਸ਼ਨ ਵਿਚ ਸੰਨ 1986 ਵਿਚ ਨਕੋਦਰ ’ਚ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਘਟਨਾ ਵਿਰੁੱਧ ਰੋਹ ਪ੍ਰਗਟਾਉਂਦੇ ਸਿੱਖਾਂ ’ਤੇ ਗੋਲੀ ਚਲਾਉਣ ਕਾਰਨ ਹੋਈਆਂ ਚਾਰ ਮੌਤਾਂ ਦਾ ਮਾਮਲਾ ਵੀ ਚੁੱਕਣਗੇ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਪੜਤਾਲ ਦੀ ਰਿਪੋਰਟ 1987 ਵਿਚ ਹੀ ਦੇ ਦਿੱਤੀ ਗਈ ਸੀ, ਪਰ 32 ਸਾਲਾਂ ਬਾਅਦ ਵੀ ਸਰਕਾਰ ਨੇ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਬੜੇ ਭੇਤਭਰੇ ਢੰਗ ਨਾਲ ਗੁਰਦੁਆਰਾ ਚੋਣ ਕਮਿਸ਼ਨ ਲਈ ਚੀਫ਼ ਕਮਿਸ਼ਨਰ ਦੀ ਨਿਯੁਕਤੀ ਕਰਨ ਬਾਰੇ ਵੀ ਚੁੱਪ ਹੈ। ਸ੍ਰੀ ਫੂਲਕਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਹਲਕਾ ਦਾਖਾ ਵਿਚ ਚਲਾਈ ਮੋਬਾਈਲ ਡਿਸਪੈਂਸਰੀ ਦੀ ਤਰਜ਼ ’ਤੇ ਸਰਕਾਰ ਨੇ ਹੋਰ ਅਜਿਹੀਆਂ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਸੀ, ਪਰ ਇਸ ਸਬੰਧੀ ਅਜੇ ਤੱਕ ਕੋਈ ਸਰਵੇਖਣ ਨਹੀਂ ਕੀਤਾ ਗਿਆ।

ਮਾਸਟਰ ਬਲਦੇਵ ਸਿੰਘ ਵੀ ਸੈਸ਼ਨ ’ਚ ਹਿੱਸਾ ਲੈਣਗੇ

‘ਆਪ’ ਤੋਂ ਅਸਤੀਫ਼ਾ ਦੇ ਕੇ ਸੁਖਪਾਲ ਸਿੰਘ ਖਹਿਰਾ ਦੀ ਪੰਜਾਬੀ ਏਕਤਾ ਪਾਰਟੀ ਵਿਚ ਸ਼ਾਮਲ ਹੋਏ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਕਿਹਾ ਕਿ ਉਹ ਬਜਟ ਸੈਸ਼ਨ ਵਿਚ ਸ਼ਾਮਲ ਹੋਣਗੇ ਕਿਉਂਕਿ ਉਨ੍ਹਾਂ ਸਿਰਫ਼ ਪਾਰਟੀ ਤੋਂ ਹੀ ਅਸਤੀਫ਼ਾ ਦਿੱਤਾ ਹੈ ਤੇ ਸੈਸ਼ਨ ਵਿਚ ਸ਼ਾਮਲ ਹੋ ਕੇ ਉਹ ਆਪਣੇ ਹਲਕੇ ਤੇ ਸੂਬੇ ਦੇ ਮੁੱਦੇ ਉਠਾਉਣਗੇ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਚੰਡੀਗੜ੍ਹ ਵਿੱਚ ਹੋਰ
ਪੰਜਾਬ ਯੂਨੀਵਰਸਿਟੀ ਸੈਨੇਟ ਦੇ ਪੰਜ ਮੈਂਬਰ ਬਰਖ਼ਾਸਤ

ਚੰਡੀਗੜ੍ਹ,18 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੇ ਪੰਜ ਮੈਂਬਰਾਂ ਨੂੰ ਉਪ-ਰਾਸ਼ਟਰਪਤੀ ਵੈਂਕਈਆ ਨਾਇਡੂ ਨੇ ਸੈਨੇਟ ਵਿਚੋਂ ਬਰਖਾਸਤ ਕਰ ਦਿੱਤਾ ਹੈ। ਇਨ੍ਹਾਂ ਬਰਖਾਸਤ ਕੀਤੇ ਪੰਜ ਮੈਂਬਰਾਂ ਵਿਚ ਡੀਏਵੀ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਮੁੱਖ ਪੂਨਮ ਸੂਰੀ, ਏਮਜ਼ ਦੇ ਡਾ. ਸੁਰਿੰਦਰ ਸ਼ਰਮਾ, ਦਿੱਲੀ ਯੂਨੀਵਰਸਿਟੀ ਦੇ ਸਾਬਕਾ ਉਪ-ਕੁਲਪਤੀ ਪ੍ਰੋ. ਦੀਪਕ ਪੇਂਟਲ, ਡਾ. ਡੀ.ਵੀ.ਐੱਸ. ਜੈਨ ਅਤੇ ਰਿਟਾਇਰਡ ਜਸਟਿਸ ਹਰਬੰਸ ਲਾਲ ਸ਼ਾਮਲ ਹਨ। ਪ੍ਰਾਪਤ ਜਾਣਕਾਰੀ ਮੁਤਾਬਕ ਜਿਨ੍ਹਾਂ ਸੈਨੇਟਰਾਂ ਨੂੰ ਬਰਖਾਸਤ ਕੀਤਾ ਗਿਆ ਹੈ ਉਹ ਪਿਛਲੇ ਇਕ ਸਾਲ ਤੋਂ ਸੈਨੇਟ ਦੀ ਕਿਸੇ ਵੀ ਮੀਟਿੰਗ ਵਿਚ ਸ਼ਾਮਲ ਨਹੀਂ ਹੋ ਰਹੇ ਸਨ ਜਿਸ ਕਰਕੇ ਉਨ੍ਹਾਂ ਨੂੰ ਸੈਨੇਟ ਵਿਚੋਂ ਬਰਖਾਸਤ ਕੀਤਾ ਗਿਆ ਹੈ।

ਚੰਡੀਗੜ੍ਹ ’ਚ ਨਹੀਂ ਠੱਲ੍ਹ ਰਿਹਾ ਅਪਰਾਧਿਕ ਘਟਨਾਵਾਂ ਦਾ ਦੌਰ

ਚੰਡੀਗੜ੍ਹ,18 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਚੰਡੀਗੜ੍ਹ ਵਿਚ ਬੀਤੇ 24 ਘੰਟਿਆਂ ਦੌਰਾਨ ਵਾਪਰੀਆਂ ਅਪਰਾਧਿਕ ਘਟਨਾਵਾਂ ਸਬੰਧੀ ਪੁਲੀਸ ਨੇ 14 ਐਫਆਈਆਰਜ਼ ਦਰਜ ਕਰਕੇ 11 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਕਈ ਮੁਲਜ਼ਮ ਫਰਾਰ ਹਨ। ਪੁਲੀਸ ਅਨੁਸਾਰ ਪਿੰਡ ਡੱਡੂਮਾਜਰਾ ਵਿਚ ਮੋਟਰਸਾਈਕਲ ਸਵਾਰਾਂ ਨੇ ਲੜਕੀ ਨੂੰ ਪਿੰਡ ਦੇ ਸੀਤਲਾ ਮੰਦਿਰ ਨੇੜੇ ਰੋਕ ਕੇ ਉਸ ਦਾ ਪਰਸ ਖੋਹ ਲਿਆ। ਪਰਸ ਵਿਚ 3 ਹਜ਼ਾਰ ਰੁਪਏ, ਮੋਬਾਈਲ ਫੋਨ ਅਤੇ ਹੋਰ ਦਸਤਾਵੇਜ਼ ਸਨ। ਪਿੰਡ ਡੱਡੂਮਾਜਰਾ ਵਿਚ ਹੀ ਤਿੰਨ ਵਿਅਕਤੀਆਂ ਉਪਰ ਜਾਨਲੇਵਾ ਹਮਲਾ ਹੋਇਆ ਹੈ। 

ਗੁਰੂ ਰਵਿਦਾਸ ਮੰਦਿਰ ਤੋੜਨ ਵਿਰੁੱਧ ਵੱਖ ਵੱਖ ਜਥੇਬੰਦੀਆਂ ਵੱਲੋਂ ਰੋਸ ਮੁਜ਼ਾਹਰਾ

ਚੰਡੀਗੜ੍ਹ,18 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਚੰਡੀਗੜ੍ਹ ਦੀਆਂ ਵੱਖ-ਵੱਖ ਸੰਸਥਾਵਾਂ ਨੇ ਦਿੱਲੀ ਦੇ ਤੁਗਲਕਾਬਾਦ ਸਥਿਤ ਗੁਰੂ ਰਵਿਦਾਸ ਦਾ ਮੰਦਿਰ ਕੇਂਦਰ ਸਰਕਾਰ ਵੱਲੋਂ ਤੋੜੇ ਜਾਣ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।

ਕੈਪਟਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ‘ਤਰੀਕ ’ਤੇ ਤਰੀਕ’

ਚੰਡੀਗੜ੍ਹ,18 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਵੱਡੇ ਵਾਅਦੇ ਕਰ ਕੇ ਸੱਤਾ ਵਿਚ ਆਈ ਪੰਜਾਬ ਦੀ ਕੈਪਟਨ ਸਰਕਾਰ ਨੇ ਆਪਣੇ 28 ਮਹੀਨਿਆਂ ਦਾ ਕਾਰਜਕਾਲ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਤਰੀਕ ’ਤੇ ਤਰੀਕ ਦੇ ਕੇ ਟਪਾ ਲਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਹੁਣ ਤਕ ਦੇ ਰਾਜ ਦੌਰਾਨ ਮੁਲਾਜ਼ਮ ਜਥੇਬੰਦੀਆਂ ਨੂੰ ਮਹਿਜ਼ ਦਰਜਨਾਂ ਮੀਟਿੰਗਾਂ ਦੀਆਂ ਤਰੀਕਾਂ ਹੀ ਦਿੱਤੀਆਂ ਹਨ ਪਰ ਪੱਲੇ ਕੁਝ ਨਹੀਂ ਪਾਇਆ।
ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਦੀ ਗੱਦੀ ਉਪਰ ਬਿਰਾਜਮਾਨ ਹੁੰਦਿਆਂ ਹੀ ਮੁਲਾਜ਼ਮਾਂ ਦੀਆਂ ਸਾਰੀਆਂ ਮੰਗਾਂ ਵਿੱਤੀ ਸੰਕਟ ਦੀ ਆੜ ਹੇਠ ਠੰਢੇ ਬਸਤੇ ਵਿਚ ਪਾ ਦਿੱਤੀਆਂ ਸਨ।

ਸਮਾਜਿਕ ਕਾਰਕੁਨਾਂ ਵੱਲੋਂ ਕਸ਼ਮੀਰੀਆਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ

ਚੰਡੀਗੜ੍ਹ,18 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਅਤੇ ਨੇੜਲੇ ਖੇਤਰਾਂ ਨਾਲ ਸਬੰਧਿਤ ਸਮਾਜਿਕ ਕਾਰਕੁਨਾਂ, ਬੁੱਧੀਜੀਵੀਆਂ, ਧਾਰਮਿਕ ਅਤੇ ਸਿਆਸੀ ਆਗੂਆਂ ਨੇ ਕਸ਼ਮੀਰੀ ਲੋਕਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਹਾਲਾਤ ਦਾ ਜਾਇਜ਼ਾ ਲੈਣ ਲਈ ਸਾਰੇ ਵਰਗਾਂ ਦੇ ਆਗੂਆਂ ਨੂੰ ਮਿਲਣ ਵਾਸਤੇ ਡੈਲੀਗੇਸ਼ਨ ਭੇਜਣ ਦਾ ਫ਼ੈਸਲਾ ਲਿਆ ਹੈ। ‘ਪਿੰਡ ਬਚਾਓ, ਪੰਜਾਬ ਬਚਾਓ’ ਦੇ ਸੱਦੇ ਉੱਤੇ ਹੋਏ ਇਕੱਠ ਦੌਰਾਨ ਮੋਦੀ ਸਰਕਾਰ ਵੱਲੋਂ ਧਾਰਾ 370 ਖ਼ਤਮ ਕਰ ਕੇ ਜੰਮੂ-ਕਸ਼ਮੀਰ ਨੂੰ ਕੇਂਦਰੀ ਸ਼ਾਸਤ ਪ੍ਰਦੇਸ਼ ਤਕ ਸੀਮਤ ਕਰਨ ਅਤੇ ਧਾਰਾ 35ਏ ਨੂੰ ਹਟਾਉਣ ਦਾ ਫ਼ੈਸਲਾ ਵਾਪਸ ਲੈਣ ਦੀ ਮੰਗ ਕੀਤੀ ਗਈ।
ਇਕੱਠ ਨੇ ਵਿਰੋਧੀ ਪਾਰਟੀਆਂ ਵੱਲੋਂ ਨਿਭਾਈ ਭੂਮਿਕਾ ਨੂੰ ਨਿਰਾਸ਼ਾਜਨਕ ਕਰਾਰ ਦਿੱਤਾ। ਇਸ ਮੌਕੇ ਸਾਰੀਆਂ ਸਬੰਧਤ ਧਿਰਾਂ ਨਾਲ ਗੱਲਬਾਤ ਕਰਨ, ਸਿਆਸੀ ਆਗੂਆਂ ਨੂੰ ਰਿਹਾਅ ਕਰਨ ਅਤੇ ਲੋਕਾਂ ਨੂੰ ਘਰਾਂ ਵਿਚ ਨਜ਼ਰਬੰਦ ਕਰਨ ਵਾਲੇ ਹੁਕਮ ਵਾਪਸ ਲੈਣ ਦੀ ਮੰਗ ਕੀਤੀ ਗਈ।

ਪੰਜਾਬ ਐਂਡ ਸਿੰਧ ਬੈਂਕ ਨੇ ਨਤੀਜੇ ਐਲਾਨੇ

ਚੰਡੀਗੜ੍ਹ,18 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਐਂਡ ਸਿੰਧ ਬੈਂਕ ਨੇ 30 ਜੂਨ ਨੂੰ ਖ਼ਤਮ ਹੋਈ ਤਿਮਾਹੀ ਦੇ ਨਤੀਜੇ ਐਲਾਨੇ ਹਨ। ਬੈਂਕ ਦਾ ਕੁੱਲ ਘਾਟਾ 398 ਕਰੋੜ ਰੁਪਏ ਤੋਂ ਘਟ ਕੇ 30 ਕਰੋੜ ਰੁਪਏ ਰਹਿ ਗਿਆ ਹੈ। ਕਰਜ਼ਿਆਂ ’ਤੇ ਘਾਟਾ 787 ਕਰੋੜ ਤੋਂ ਘੱਟ ਕੇ 208 ਕਰੋੜ ਰੁਪਏ ਰਹਿ ਗਿਆ ਹੈ। ਬੈਂਕ ਦਾ ਕੁੱਲ ਕਾਰੋਬਾਰ 30 ਜੂਨ ਨੂੰ 1,63,609 ਕਰੋੜ ਰੁਪਏ ਦਾ ਸੀ। ਪੂੰਜੀ ਦਾ ਕੁਸ਼ਲਤਾ ਨਾਲ ਪ੍ਰਬੰਧਨ ਕਰਨ ’ਤੇ ਬੈਂਕ ਦੇ ਕੰਮਕਾਜ ’

ਪੰਜਾਬ ਦੇ 4500 ਪੱਤਰਕਾਰਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਅਧੀਨ ਲਿਆਂਦਾ

ਚੰਡੀਗੜ੍ਹ,18 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਹਾਲ ਹੀ ਵਿੱਚ ਸਾਰਿਆਂ ਨੂੰ ਸਿਹਤ ਬੀਮਾ ਦੇਣ ਲਈ ਸ਼ੁਰੂ ਕੀਤੀ ਅਹਿਮ ਸਕੀਮ ‘ਸਰਬੱਤ ਸਿਹਤ ਬੀਮਾ ਯੋਜਨਾ’ ਦਾ ਲਾਹਾ ਪੱਤਰਕਾਰਾਂ ਨੂੰ ਦੇਣ ਦਾ ਫੈਸਲਾ ਕੀਤਾ ਹੈ। ਪੱਤਰਕਾਰ ਭਾਈਚਾਰੇ ਨੇ ਮੁੱਖ ਮੰਤਰੀ ਦੇ ਐਲਾਨ ਦਾ ਸੁਆਗਤ ਕੀਤਾ ਹੈ।

ਚੁੰਨੀ ਚੜ੍ਹਾ ਕੇ ਵਿਆਹੀ ਪਤਨੀ ਵੀ ਵੱਖ ਹੋ ਗਈ ਤਾਂ ਗੁਜ਼ਾਰਾ ਭੱਤਾ ਦੇਣਾ ਪਵੇਗਾ

ਚੰਡੀਗੜ੍ਹ,18 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਕਿਸੇ ਔਰਤ ਦੇ ਨਾਲ ਚੁੰਨੀ ਚੜ੍ਹਾ ਕੇ ਕੀਤੇ ਗਏ ਵਿਆਹ ਨੂੰ ਵੀ ਹਾਈ ਕੋਰਟ ਨੇ ਜਾਇਜ਼ ਵਿਆਹ ਮੰਨ ਕੇ ਫੈਸਲਾ ਦਿੱਤਾ ਹੈ ਕਿ ਇਸ ਤਰ੍ਹਾਂ ਦੇ ਰੀਤੀ-ਰਿਵਾਜ ਨਾਲ ਕੀਤਾ ਗਿਆ ਵਿਆਹ ਵੀ ਜਾਇਜ਼ ਹੈ ਅਤੇ ਇਸ ਵਿਆਹ ਦੇ ਬਾਅਦ ਜੇ ਪਤੀ-ਪਤਨੀ ਵੱਖੋ-ਵੱਖ ਹੋ ਜਾਂਦੇ ਹਨ ਤਾਂ ਪਤੀ ਆਪਣੀ ਅਲੱਗ ਰਹਿ ਰਹੀ ਪਤਨੀ ਨੂੰ ਮਹੀਨਾ ਵਾਰ ਗੁਜ਼ਾਰਾ ਭੱਤਾ ਦੇਣ ਦਾ ਜਿ਼ਮੇਵਾਰ ਹੋਵੇਗਾ।
ਇਹ ਬੇਹੱਦ ਹੀ ਮਹੱਤਵ ਪੂਰਨ ਫੈਸਲਾ ਸੁਣਾਉਂਦੇ ਹੋਏ ਹਾਈ ਕੋਰਟ ਨੇ ਪਤੀ ਦੀ ਉਹ ਅਰਜ਼ੀ ਰੱਦ ਕਰ ਦਿੱਤੀ ਹੈ,

ਪੰਜਾਬ ਦੇ ਬਹੁਤੇ ਇਲਾਕਿਆਂ ’ਚ ਹੜ੍ਹ ਵਰਗੇ ਹਾਲਾਤ

ਚੰਡੀਗੜ੍ਹ,18 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪਿਛਲੇ ਦੋ ਦਿਨ ਤੋਂ ਪੈ ਰਹੇ ਮੀਂਹ ਕਾਰਨ ਪੰਜਾਬ ਸਮੇਤ ਉੱਤਰੀ ਰਾਜਾਂ ਦੇ ਕਈ ਹਿੱਸਿਆਂ ਵਿਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਮੀਂਹ ਕਾਰਨ ਪੰਜਾਬ ਵਿਚ ਪੰਜ ਮੌਤਾਂ ਹੋ ਚੁੱਕੀਆਂ ਹਨ। ਦਰਜਨਾਂ ਪਸ਼ੂ ਵੀ ਮਾਰੇ ਗਏ ਹਨ ਤੇ ਸੈਂਕੜੇ ਪਿੰਡਾਂ ਦੇ ਲੋਕਾਂ ਨੂੰ ਪਿੰਡ ਛੱਡ ਜਾਣ ਦੇ ਹੁਕਮ ਦਿੱਤੇ ਗਏ ਹਨ। ਕਿਸਾਨਾਂ ਦੀ ਹਜ਼ਾਰਾਂ ਏਕੜ ਫ਼ਸਲ ਪਾਣੀ ਵਿੱਚ ਡੁੱਬ ਗਈ ਹੈ। ਕਈ ਇਲਾਕਿਆਂ ਵਿੱਚ ਫ਼ੌਜ ਬੁਲਾਈ ਗਈ ਹੈ। ਆਨੰਦਪੁਰ ਸਾਹਿਬ ਨੇੜੇ ਡੇਢ ਦਰਜਨ ਦੇ ਕਰੀਬ ਪਿੰਡ ਪਾਣੀ ਵਿੱਚ ਘਿਰੇ ਹੋਏ ਹਨ ਅਤੇ ਰੂਪਨਗਰ-ਨੰਗਲ ਰੇਲ ਟਰੈਕ ਉੱਤੇ ਦਰਜਨ ਦੇ ਕਰੀਬ ਰੇਲ ਗੱਡੀਆਂ ਰੱਦ ਹੋ ਗਈਆਂ ਹਨ। ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਵਧਣਾ ਜਾਰੀ ਹੈ ਪਰ ਸਤਲੁਜ ਵਿਚ ਪਾਣੀ ਕੁੱਝ ਘਟਣ ਨਾਲ ਰਾਹਤ ਮਿਲੀ ਹੈ। ਪੰਜਾਬ ਭਰ ਤੋਂ ਆ ਰਹੀਆਂ ਰਿਪੋਰਟਾਂ ਮੁਤਾਬਕ ਗੁਰਦਾਸਪੁਰ, ਫ਼ਿਰੋਜ਼ਪੁਰ, ਨਵਾਂ ਸ਼ਹਿਰ, ਰੋਪੜ, ਜਲੰਧਰ, ਮੋਗਾ ਅਤੇ ਹੋਰ ਕਈ

ਧਾਰਾ 370: ਇਸ ਵਾਰ ਸਰਹੱਦ ’ਤੇ ਨਾ ਹੋਇਆ ਦੋਸਤੀ ਦਾ ਚਾਨਣ

ਚੰਡੀਗੜ੍ਹ,18 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਜੰਮੂ ਕਸ਼ਮੀਰ ’ਚੋਂ ਧਾਰਾ 370 ਮਨਸੂਖ ਕਰ ਕੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਤਬਦੀਲ ਕਰਨ ਦਾ ਸੰਤਾਪ ਕਸ਼ਮੀਰੀ ਤਾਂ ਭੋਗ ਹੀ ਰਹੇ ਹਨ ਪਰ ਇਸ ਦਾ ਆਰਥਿਕ, ਸਿਆਸੀ ਅਤੇ ਸੱਭਿਆਚਾਰਕ ਅਸਰ ਪੰਜਾਬ ਉੱਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ। ਇਸ ਵਾਰ 14 ਅਤੇ 15 ਅਗਸਤ ਦੀ ਰਾਤ ਨੂੰ ਪਾਕਿਸਤਾਨ ਵਾਲੇ ਪਾਸਿਓਂ ਕਿਸੇ ਨੇ ਦੋਸਤੀ ਦੀ ਮੋਮਬੱਤੀ ਜਗਾਉਣ ਦੀ ਹਿੰਮਤ ਨਹੀਂ ਕੀਤੀ। ਵਾਹਗਾ ਸਰਹੱਦ ਰਾਹੀਂ ਵਪਾਰ ਪੂਰੀ ਤਰ੍ਹਾਂ ਠੱਪ ਹੋ ਚੁੱਕਾ ਹੈ। ਦੋਵੇਂ ਦੇਸ਼ਾਂ ਦਰਮਿਆਨ ਚੱਲ ਰਹੀ ਸਮਝੌਤਾ ਐਕਸਪ੍ਰੈੱਸ ਅਤੇ ਦੋਵੇਂ ਬੱਸਾਂ ਬੰਦ ਹੋ ਚੁੱਕੀਆਂ ਹਨ ਅਤੇ ਅੱਗੋਂ ਲੋਕਾਂ ਦੇ ਆਪਸੀ ਸੰਪਰਕ ਉੱਤੇ ਵੀ ਬੁਰਾ ਪ੍ਰਭਾਵ ਪੈਣਾ ਸੁਭਾਵਿਕ ਹੈ।

ਸੈਕਟਰ-22 ਮਾਮਲਾ: ਹੱਤਿਆ ਦਾ ਮੁਲਜ਼ਮ ਪੁਲੀਸ ਰਿਮਾਂਡ ’ਤੇ

ਚੰਡੀਗੜ੍ਹ,17 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਚੰਡੀਗੜ੍ਹ ਪੁਲੀਸ ਨੇ ਸੈਕਟਰ-22 ਵਿੱਚ ਦੋ ਸਕੀਆਂ ਭੈਣਾਂ ਮਨਪ੍ਰੀਤ ਕੌਰ ਤੇ ਰਾਜਵੰਤ ਕੌਰ ਦਾ ਕਤਲ ਦੇ ਦੋਸ਼ ਹੇਠ ਫੜੇ ਮੁਲਜ਼ਮ ਕੁਲਦੀਪ ਨੂੰ ਅੱਜ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨਾਂ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਹੈ। ਪੁਲੀਸ ਨੇ ਚਾਰ ਦਿਨਾਂ ਦਾ ਪੁਲੀਸ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ ਕੇਵਲ ਦੋ ਦਿਨਾਂ ਦਾ ਪੁਲੀਸ ਰਿਮਾਂਡ ਹੀ ਦਿੱਤਾ ਹੈ।

ਨਿਗਮ ਸੜਕਾਂ ਕੰਢੇ ਮੀਟ ਦੀਆਂ ਦੁਕਾਨਾਂ ਹਟਾਉਣ ਦੇ ਰੌਂਅ ’ਚ

ਚੰਡੀਗੜ੍,17 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਸ਼ਹਿਰ ਵਿੱਚ ਸੜਕਾਂ ਕੰਢੇ ਗੈਰਕਾਨੂੰਨੀ ਤੌਰ ’ਤੇ ਚਲ ਰਹੀਆਂ ਮੀਟ ਦੀਆਂ ਦੁਕਾਨਾਂ ਖ਼ਿਲਾਫ਼ ਨਗਰ ਨਿਗਮ ਵੱਲੋਂ ਛੇਤੀ ਹੀ ਕਾਰਵਾਈ ਕੀਤੀ ਜਾਵੇਗੀ। ਨਿਗਮ ਵਲੋਂ ਅਜਿਹੀਆਂ ਦੁਕਾਨਾਂ ਸਮੇਤ ਮੀਟ ਦਾ ਕਾਰੋਬਾਰ ਕਰਨ ਵਾਲੀਆਂ ਹੋਰ ਦੁਕਾਨਾਂ ਦੀ ਵੀ ਜਾਂਚ ਕੀਤੀ ਜਾਵੇਗੀ ਅਤੇ ਬੇਨਿਯਮੀਆਂ ਮਿਲਣ ’ਤੇ ਸਖਤ ਕਾਰਵਾਈ ਕੀਤੀ ਜਾਵੇਗੀ। ਸੜਕਾਂ ਕੰਢੇ ਚਲਣ ਵਾਲੀਆਂ ਮੀਟ ਦੀਆਂ ਦੁਕਾਨਾਂ ਨੂੰ ਹਟਾਇਆ ਜਾਵੇਗਾ। ਇਸ ਬਾਰੇ ਨਗਰ ਨਿਗਮ ਦੇ ਸੈਨੀਟੇਸ਼ਨ ਕਮੇਟੀ ਦੀ ਅੱਜ ਹੋਈ ਮੀਟਿੰਗ ਦੌਰਾਨ ਉਪਰੋਕਤ ਫੈਸਲਾ ਲਿਆ ਗਿਆ।

ਮੀਂਹ ਕਾਰਨ ਪੰਚਕੂਲਾ ਜਲ-ਥਲ

ਪੰਚਕੂਲਾ,17 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪੰਚਕੂਲਾ ਵਿੱਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਮੀਂਹ ਨੇ ਜਨਜੀਵਨ ਠੱਪ ਕਰ ਦਿੱਤਾ ਹੈ| ਚੌਕਾਂ ਤੇ ਚੁਰਾਹਿਆਂ ’ਤੇ ਪਾਣੀ ਖੜ੍ਹਾ ਹੋ ਗਿਆ ਹੈ ਅਤੇ ਲੋਕਾਂ ਦੇ ਵਾਹਨ ਫਸੇ ਹੋਏ ਹਨ| ਮਾਰਕੀਟਾਂ ਖਾਲੀ ਪਈਆਂ ਹਨ| ਦੁਕਾਨਦਾਰਾਂ ਤੇ ਰੇਹੜੀ ਫੜ੍ਹੀ ਵਾਲਿਆਂ ਦਾ ਕੰਮ ਵੀ ਠੱਪ ਪਿਆ ਹੈ| ਅੱਜ ਬੱਚੇ ਵੀ ਮੂਸ਼ਕਿਲ ਨਾਲ ਸਕੂਲਾਂ ਵਿੱਚ ਪਹੁੰਚੇ| ਭਾਰੀ ਬਰਸਾਤ ਕਾਰਨ ਮਨੀਮਾਜਰਾ ਤੋਂ ਪੰਚਕੂਲਾ ਆ ਰਿਹਾ ਬਰਸਾਤੀ ਨਾਲਾ ਵੀ ਪੂਰੀ ਤਰ੍ਹਾਂ ਭਰਿਆ ਰਿਹਾ|

ਤਿੰਨ ਸੜਕ ਹਾਦਸਿਆਂ ’ਚ ਪੰਜ ਜ਼ਖਮੀ

ਚੰਡੀਗੜ੍,17 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : : ਸ਼ਹਿਰ ਵਿੱਚ ਸੜਕ ਹਾਦਸਿਆਂ ਕਾਰਨ ਪੰਜ ਵਿਅਕਤੀ ਜ਼ਖ਼ਮੀ ਹੋਏ ਹਨ। ਪੁਲੀਸ ਅਨੁਸਾਰ ਸੈਕਟਰ-52 ਦੇ ਰਾਹੁਲ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਕਾਰ ਦਾ ਚਾਲਕ ਉਸ ਸਮੇਤ ਉਸ ਦੇ ਦੋਸਤਾਂ ਗੁਰਦੀਪ ਅਤੇ ਰੋਹਨ ਨੂੰ ਟੱਕਰ ਮਾਰ ਕੇ ਭੱਜ ਗਿਆ। ਇਸ ਮਗਰੋਂ ਉਨ੍ਹਾਂ ਨੂੰ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ। ਪੁਲੀਸ ਨੇ ਥਾਣਾ-36 ਵਿੱਚ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਮੁਹਾਲੀ ਦੇ ਬ੍ਰਿਜ ਬਿਹਾਰੀ ਨੇ

103 ਸਾਲਾ ਬਜ਼ੁਰਗ ਨੂੰ ਨਵਾਂ ਜੀਵਨ ਦਿੱਤਾ

ਚੰਡੀਗੜ੍,17 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪੀਜੀਆਈ ਦੇ ਦਿਲ ਦੇ ਰੋਗਾਂ ਦੇ ਮਾਹਿਰ ਸਰਜਨਾਂ ਨੇ ਐਡਵਾਂਸ ਕਾਰਡੀਐਕ ਸੈਂਟਰ ਵਿਚ 103 ਸਾਲਾ ਬਜ਼ੁਰਗ ਦਾ ਕਾਮਯਾਬੀ ਨਾਲ ਆਪ੍ਰੇਸ਼ਨ ਕੀਤਾ ਹੈ। ਸਹਾਇਕ ਪ੍ਰੋਫੈਸਰ ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਮਰੀਜ਼ ਨੂੰ ਛਾਤੀ ਵਿਚ ਦਰਦ ਅਤੇ ਬੈਚੇਨੀ ਦੀ ਸ਼ਿਕਾਇਤ ਸੀ। ਜਾਂਚ ਤੋਂ ਪਤਾ ਲੱਗਾ ਕਿ ਉਸ ਦੀਆਂ ਦੋ ਰਕਤ ਨਾੜੀਆਂ ਬੁਰੀ ਤਰ੍ਹਾਂ ਬੰਦ ਹਨ ਪਰ ਇਸ ਉਮਰ ਵਿਚ ਇਹ ਮਾਮਲਾ ਵਧੇਰੇ ਜੋਖਮ ਭਰਿਆ ਹੋ ਜਾਂਦਾ ਹੈ।

ਰੋਸ ਮੁਜ਼ਾਹਰੇ ਵਿਚ ਸ਼ਾਮਲ ਹੋਣ ਦਾ ਫ਼ੈਸਲਾ

ਚੰਡੀਗੜ੍,17 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਖੁੱਡਾ ਅਲੀ ਸ਼ੇਰ ਦੇ ਰਵਿਦਾਸੀਆ ਭਾਈਚਾਰੇ ਦੀ ਮੀਟਿੰਗ ਅੱਜ ਪਿੰਡ ਦੇ ਗੁਰਦੁਆਰਾ ਟਿੱਬੀ ਸਾਹਿਬ ’ਚ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਨੋਦ ਸਿੰਘ ਦੀ ਅਗਵਾਈ ਹੇਠ ਹੋਈ। ਇਸ ’ਚ ਜਨਰਲ ਸਕੱਤਰ ਗੁਰਚਰਨ ਸਿੰਘ,

ਬੇਅਦਬੀ ਕਾਂਡ: ਬਾਦਲਾਂ ਨੂੰ ਬਚਾਉਣ ਦੇ ਦੋਸ਼ਾਂ ਵਿਚ ਘਿਰੇ ਕੈਪਟਨ

ਚੰਡੀਗੜ੍ਹ,17 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ’ਚ ਬਾਦਲਾਂ ਨੂੰ ਬਚਾਉਣ ਦੇ ਦੋਸ਼ਾਂ ਵਿਚ ਬੁਰੀ ਤਰ੍ਹਾਂ ਘਿਰਦੇ ਜਾ ਰਹੇ ਹਨ। ਇਸੇ ਮੁੱਦੇ ’ਤੇ ਪਹਿਲਾਂ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਕੈਪਟਨ ਉਪਰ ਸ਼ਰੇਆਮ ਵਾਰ ਕਰਦੇ ਆ ਰਹੇ ਸਨ ਪਰ ਹੁਣ ਪਾਰਟੀ ਦੇ ਹੀ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕੈਪਟਨ ਨੂੰ ਘੇਰਦਿਆਂ ਵਿਧਾਨ ਸਭਾ ਵਿਚ ਇਸ ਮੁੱਦੇ ’ਤੇ ਗਰਜਣ ਵਾਲੇ ਮੰਤਰੀਆਂ ਨੂੰ ਵੀ ਐੱਚ ਐੱਸ ਫੂਲਕਾ ਦੇ ਰਾਹ ਪੈਂਦਿਆਂ ਅਸਤੀਫ਼ੇ ਦੇਣ ਦੀ ਵੰਗਾਰ ਪਾਈ ਹੈ।

ਚੰਡੀਗੜ੍ਹ ’ਚ ਅਬੋਹਰ ਦੀਆਂ ਦੋ ਭੈਣਾਂ ਦਾ ਕਤਲ

ਚੰਡੀਗੜ੍,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਇਥੇ ਸੈਕਟਰ 22 ਵਿਚ ਕਿਰਾਏ ’ਤੇ ਰਹਿੰਦੀਆਂ ਪਿੰਡ ਬਲੂਆਣਾ ਅਬੋਹਰ, (ਫਾਜ਼ਿਲਕਾ) ਦੀਆਂ ਦੋ ਭੈਣਾਂ ਮਨਪ੍ਰੀਤ ਕੌਰ (25) ਅਤੇ ਰਾਜਵੰਤ ਕੌਰ (24) ਦਾ ਆਜ਼ਾਦੀ ਦਿਵਸ ਅਤੇ ਰੱਖੜੀ ਵਾਲੇ ਦਿਨ ਕਤਲ ਕਰ ਦਿੱਤਾ ਗਿਆ। ਪੁਲੀਸ ਨੇ ਲੜਕੀਆਂ ਦੇ ਹੀ ਇਕ ਜਾਣਕਾਰ ਜ਼ੀਰਕਪੁਰ ਦੇ ਵਸਨੀਕ ਕੁਲਦੀਪ ਸਿੰਘ (30) ਨੂੰ ਦਿੱਲੀ ਦੇ ਰੇਲਵੇ ਸਟੇਸ਼ਨ ਤੋਂ ਗ੍ਰਿਫ਼ਤਾਰ ਕਰ ਲਿਆ ਹੈ, ਜੋ ਚੰਡੀਗੜ੍ਹ ਪੁਲੀਸ ਦੇ ਸੇਵਾਮੁਕਤ ਥਾਣੇਦਾਰ ਦਾ ਪੁੱਤਰ ਹੈ।

ਅਕਾਲੀ ਦਲ ਹਰਿਆਣਾ ਵਿਧਾਨ ਸਭਾ ਚੋਣਾਂ ਭਾਜਪਾ ਨਾਲ ਰਲ ਕੇ ਲੜੇਗਾ: ਭੂੰਦੜ

ਚੰਡੀਗੜ੍,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਪਾਰਟੀ ਦੀ ਹਰਿਆਣਾ ਇਕਾਈ ਦੇ ਇੰਚਾਰਜ ਬਲਵਿੰਦਰ ਸਿੰਘ ਭੂੰਦੜ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਗਾਮੀ ਹਰਿਆਣਾ ਵਿਧਾਨ ਸਭਾ ਚੋਣਾਂ ਭਾਜਪਾ ਨਾਲ ਗੱਠਜੋੜ ਕਰਕੇ ਲੜੇਗਾ। ਇਸ ਸਬੰਧੀ ਦੋਵਾਂ ਪਾਰਟੀ ਵਿਚ ਸੀਟਾਂ ਦੀ ਵੰਡ ਨੂੰ ਲੈ ਕੇ ਗੱਲਬਾਤ ਚੱਲ ਰਹੀ ਹੈ। ਸੂਬੇ ਅੰਦਰ ਮੈਂਬਰਸ਼ਿਪ ਭਰਤੀ ਮੁਹਿੰਮ ਦਾ ਜਾਇਜ਼ਾ ਲੈਣ ਲਈ ਕੀਤੀ ਅਕਾਲੀ ਦਲ ਦੀ ਹਰਿਆਣਾ ਇਕਾਈ ਦੀ

ਮੀਕਾ ਨੇ ਸਰਹੱਦ ’ਤੇ ਲਾਏ ‘ਭਾਰਤ ਮਾਤਾ ਕੀ ਜੈ’ ਦੇ ਨਾਅਰੇ

ਚੰਡੀਗੜ੍ਹ,16 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਕਰਾਚੀ ਵਿਚ ਪੇਸ਼ਕਾਰੀ ਦੇਣ ਮਗਰੋਂ ਵਿਵਾਦਾਂ ਵਿਚ ਘਿਰੇ ਮੀਕਾ ਸਿੰਘ ਨੇ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਅਪਲੋਡ ਕੀਤੀ ਹੈ ਜਿਸ ਵਿਚ ਉਹ ‘ਭਾਰਤ ਮਾਤਾ ਕੀ ਜੈ’ ਤੇ ‘ਵੰਦੇ ਮਾਤਰਮ’ ਦੇ ਨਾਅਰੇ ਮਾਰਦੇ ਹੋਏ ਅਟਾਰੀ ਸਰਹੱਦ ਰਾਹੀਂ ਭਾਰਤ ਵਿਚ ਦਾਖ਼ਲ ਹੁੰਦੇ ਨਜ਼ਰ ਆ ਰਹੇ ਹਨ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0081223693
Copyright © 2019, Panjabi Times. All rights reserved. Website Designed by Mozart Infotech