ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਚੰਡੀਗੜ੍ਹ

ਸਿਆਸੀ ਧਿਰਾਂ ਲਈ ਤਰਜੀਹ ਨਹੀਂ ਜ਼ਰਾਇਤੀ ਖੇਤਰ

February 11, 2019 03:58 PM

ਚੰਡੀਗੜ੍ਹ, 10 ਫਰਵਰੀ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ’ਚ ਦੋ ਵਰ੍ਹੇ ਪਹਿਲਾਂ ਸੱਤਾ ਵਿਚ ਆਈ ਕਾਂਗਰਸ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਨੂੰ ਰਿਝਾਉਣ ਲਈ ਕਈ ਵਾਅਦੇ-ਦਾਅਵੇ ਕੀਤੇ ਸਨ, ਪਰ ਸਰਕਾਰ ਬਣਨ ਤੋਂ ਬਾਅਦ ਖੇਤੀ ਖੇਤਰ ਨੂੰ ਲੀਹ ’ਤੇ ਲਿਆਉਣ ਲਈ ਕੋਈ ਕਾਰਗਰ ਯੋਜਨਾ ਸ਼ੁਰੂ ਕੀਤੀ ਨਜ਼ਰ ਨਹੀਂ ਆ ਰਹੀ। ਦਸ ਹਜ਼ਾਰ ਤੋਂ ਵੱਧ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਗੰਨਾ ਉਤਪਾਦਕਾਂ ਨੂੰ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਣਾ ਪਿਆ ਹੈ ਤੇ ਝੋਨਾ ਵੇਚਣ ਲਈ ਵੀ ਮੰਡੀਆਂ ’ਚ ਅੰਨਦਾਤਾ ਖੁਆਰ ਹੁੰਦਾ ਰਿਹਾ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਚਲੰਤ ਮਾਲੀ ਸਾਲ ਦਾ ਬਜਟ ਪੇਸ਼ ਕਰਨ ਮੌਕੇ 1,500 ਕਰੋੜ ਰੁਪਏ ਕਰਜ਼ਾ ਮੁਆਫ਼ੀ ਲਈ ਰੱਖਣ ਦਾ ਐਲਾਨ ਕੀਤਾ ਸੀ, ਪਰ ਮਾਲੀ ਸੰਕਟ ਕਾਰਨ ਖ਼ਜ਼ਾਨੇ ਵਿਚੋਂ ਕਰਜ਼ਾ ਮੁਆਫ਼ੀ ਲਈ ਪੈਸਾ ਜਾਰੀ ਨਹੀਂ ਹੋ ਸਕਿਆ। ਸਰਕਾਰ ਨੇ ਮਾਰਕੀਟ ਫੀਸ ਤੇ ਦਿਹਾਤੀ ਵਿਕਾਸ ਫੰਡ ਦਾ ਸੈੱਸ ਵਧਾ ਕੇ ਪੈਸਾ ਇਕੱਤਰ ਕਰਨ ਦਾ ਜੁਗਾੜ ਕੀਤਾ ਤੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦਾ ਵਾਅਦਾ ਨਿਭਾਉਣ ਦੇ ਯਤਨ ਕੀਤੇ। ਕਿਸਾਨੀ ਕਰਜ਼ੇ ਸਬੰਧੀ ਹੋਏ ਸਰਵੇਖਣਾਂ ਤੋਂ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਦੇ ਕਿਸਾਨਾਂ ਸਿਰ 70 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਕਰਜ਼ਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸਮੁੱਚਾ ਕਰਜ਼ਾ (ਬੈਂਕਾਂ ਤੇ ਆੜ੍ਹਤੀਆਂ ਦਾ) ਮੁਆਫ਼ ਕਰਨ ਦਾ ਐਲਾਨ ਕੀਤਾ ਸੀ ਤੇ ਹੁਣ ਤੱਕ 4,516 ਕਰੋੜ ਰੁਪਏ ਹੀ ਮੁਆਫ਼ ਕੀਤੇ ਗਏ ਹਨ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਅਗਲੇ ਹਫ਼ਤੇ ਪੇਸ਼ ਕੀਤੇ ਜਾਣ ਵਾਲੇ ਤੀਜੇ ਬਜਟ ਤੋਂ ਕਿਸਾਨਾਂ ਨੂੰ ਕਾਫ਼ੀ ਉਮੀਦਾਂ ਹਨ, ਪਰ ਜੇ ਪਿਛੋਕੜ ’ਤੇ ਝਾਤ ਮਾਰੀਏ ਤਾਂ ਖੇਤੀ ਖੇਤਰ ਨੂੰ ਕੋਈ ਬਹੁਤਾ ਲਾਭ ਨਹੀਂ ਮਿਲਿਆ। ਕੌਮੀ ਅੰਨ ਸੁਰੱਖਿਆ ਮਿਸ਼ਨ ਅਤੇ ਹੋਰਨਾਂ ਕੇਂਦਰੀ ਸਕੀਮਾਂ ਲਈ ਸਰਕਾਰ ਨੇ ਪੈਸਾ ਜਾਰੀ ਹੀ ਨਹੀਂ ਕੀਤਾ। ਖੇਤੀਬਾੜੀ ਵਿਭਾਗ ਨਾਲ ਸਬੰਧਤ ਸਾਰੀਆਂ ਸਕੀਮਾਂ ਦਾ ਲੇਖਾ-ਜੋਖਾ ਕੀਤਾ ਜਾਵੇ ਤਾਂ ਪਤਾ ਲੱਗਦਾ ਹੈ ਕਿ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਪੈਸੇ ਵਿੱਚੋਂ ਦਸੰਬਰ 2018 ਤੱਕ 89 ਕਰੋੜ ਰੁਪਏ ਜਾਰੀ ਨਹੀਂ ਕੀਤੇ ਗਏ। ਇਸੇ ਤਰ੍ਹਾਂ ਰਾਜ ਸਰਕਾਰ ਵੱਲੋਂ ਪਾਏ ਜਾਣ ਵਾਲੇ ਹਿੱਸੇ ਵਿੱਚੋਂ ਵੀ 167 ਕਰੋੜ ਰੁਪਏ ਜਾਰੀ ਕੀਤੇ ਜਾਣ ਬਾਰੇ ਸਵਾਲੀਆ ਨਿਸ਼ਾਨ ਲੱਗਾ ਹੋਇਆ ਹੈ। ਵਿਭਾਗੀ ਅਧਿਕਾਰੀਆਂ ਦਾ ਦੱਸਣਾ ਹੈ ਕਿ 2017-2018 ਦੌਰਾਨ ਕੈਪਟਨ ਸਰਕਾਰ ਵੱਲੋਂ ਮੰਦਹਾਲੀ ਦੇ ਦੌਰ ਕਾਰਨ ਖੇਤੀ ਖੇਤਰ ਲਈ ਹੱਥ ਘੁੱਟ ਲਿਆ ਗਿਆ ਹੈ ਤੇ ਸੂਬੇ ਦੇ ਹਿੱਸੇ ਦੇ 87.61 ਕਰੋੜ ਰੁਪਏ ਜਾਰੀ ਕਰਨ ਦੀ ਥਾਂ 6.7 ਕਰੋੜ ਰੁਪਏ ਹੀ ਜਾਰੀ ਕੀਤੇ ਗਏ ਹਨ। ਰਾਜ ਸਰਕਾਰ ਵੱਲੋਂ ਆਪਣੇ ਹਿੱਸੇ ਦੀ ਰਾਸ਼ੀ ਸਮੇਂ ਸਿਰ ਜਾਰੀ ਨਾ ਕਰਨ ਕਰ ਕੇ ਕੇਂਦਰ ਅਗਲੇ ਵਿੱਤੀ ਵਰ੍ਹੇ ਦੀਆਂ ਗਰਾਂਟਾਂ ਵੀ ਸਮੇਂ ਸਿਰ ਨਹੀਂ ਦਿੰਦਾ। ਮਿਸਾਲ ਦੇ ਤੌਰ ’ਤੇ ਸੂਬਾ ਸਰਕਾਰ ਨੂੰ ਭਾਰਤ ਸਰਕਾਰ ਨੇ ਸਾਲ 2018-2019 ਲਈ 211 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਪ੍ਰਵਾਨਗੀ ਦਿੰਦਿਆਂ 60:40 ਦੇ ਹਿਸਾਬ ਨਾਲ ਯੋਜਨਾ ਨੂੰ ਹਰੀ ਝੰਡੀ ਦੇ ਦਿੱਤੀ ਸੀ।
ਪੰਜਾਬ ਸਰਕਾਰ ਵੱਲੋਂ ਕਿਉਂਕਿ ਸਾਲ 2017-2018 ਦੌਰਾਨ ਹੀ ਆਪਣੇ ਹਿੱਸੇ ਦਾ ਪੈਸਾ ਜਾਰੀ ਨਹੀਂ ਸੀ ਕੀਤਾ ਗਿਆ, ਇਸ ਲਈ ਚਲੰਤ ਮਾਲੀ ਸਾਲ ਦੌਰਾਨ ਕੇਂਦਰ ਸਰਕਾਰ ਵੱਲੋਂ ਨਵੰਬਰ ਮਹੀਨੇ ਵਿੱਚ 44 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਕੇਂਦਰ ਸਰਕਾਰ ਦੀਆਂ ਖੇਤੀ ਖੇਤਰ ਲਈ ਦੋ ਵੱਡੀਆਂ ਯੋਜਨਾਵਾਂ ਕੌਮੀ ਖੇਤੀ ਵਿਕਾਸ ਯੋਜਨਾ ਅਤੇ ਕੌਮੀ ਅੰਨ ਸੁਰੱਖਿਆ ਮਿਸ਼ਨ ਤਹਿਤ ਕੇਂਦਰ ਸਰਕਾਰ ਵੱਲੋਂ ਮੈਚਿੰਗ ਗਰਾਂਟ ਦੇ ਆਧਾਰ ’ਤੇ ਪੈਸਾ ਜਾਰੀ ਕੀਤਾ ਜਾਂਦਾ ਹੈ। ਰਾਜ ਸਰਕਾਰਾਂ ਵੱਲੋਂ ਇਨ੍ਹਾਂ ਯੋਜਨਾਵਾਂ ਵਿੱਚੋਂ ਹੀ ਕਿਸਾਨਾਂ ਨੂੰ ਸਬਸਿਡੀ ’ਤੇ ਬੀਜ ਸਪਲਾਈ ਕਰਨਾ, ਸਬਸਿਡੀ ’ਤੇ ਕੀਟਨਾਸ਼ਕ ਜਾਂ ਨਦੀਨਨਾਸ਼ਕ ਦਵਾਈਆਂ ਦੀ ਸਪਲਾਈ ਦੇਣਾ, ਖੇਤੀ ਮਸ਼ੀਨਰੀ ਉਤੇ ਸਬਸਿਡੀ ਦੇਣਾ ਆਦਿ ਸ਼ਾਮਲ ਹੈ। ਇਕ ਸਕੀਮ ਬਾਗ਼ਬਾਨੀ ਬਾਰੇ ਵੀ ਹੈ। ਬਾਗਵਾਨੀ ਨੂੰ ਉਤਸ਼ਾਹਿਤ ਕਰਨ ਲਈ ਕੌਮੀ ਬਾਗਵਾਨੀ ਮਿਸ਼ਨ ਵੀ ਭਾਰਤ ਸਰਕਾਰ ਦੀ ਹੀ ਯੋਜਨਾ ਹੈ। ਕਿਸਾਨਾਂ ਨੂੰ ਜਾਗਰੂਕ ਕਰਨ ਅਤੇ ਸਹਾਇਤਾ ਲਈ ਪ੍ਰਦਰਸ਼ਨੀ ਪਲਾਂਟ ਅਤੇ ਖੇਤੀ ਬਾੜੀ ਸਬੰਧੀ ਗਿਆਨ ਦੇਣ ਲਈ ਬਲਾਕ ਪੱਧਰ ’ਤੇ ਕੈਂਪ ਲਾਉਣ ਲਈ ਸਟੇਟ ਐਕਸਟੈਂਸਨ ਪ੍ਰੋਗਰਾਮ ਤਹਿਤ ਵੀ ਪੈਸਾ ਦਿੱਤਾ ਜਾਂਦਾ ਹੈ।
ਹੈਰਾਨੀ ਦੀ ਗੱਲ ਇਹ ਹੈ ਕਿ ਇਸ ਯੋਜਨਾ ਤਹਿਤ ਸਾਲ 2016-2017 ਵਿਚ ਧੇਲਾ ਵੀ ਜਾਰੀ ਨਹੀਂ ਕੀਤਾ ਗਿਆ ਜਦਕਿ 2016-2017 ਅਤੇ 2017-2018 ਦੌਰਾਨ ਕੇਂਦਰ ਨੇ ਇਸ ਯੋਜਨਾ ਤਹਿਤ 23 ਕਰੋੜ ਰੁਪਏ ਦੀ ਗਰਾਂਟ ਭੇਜੀ ਸੀ। ਇਸ ਵਿੱਚੋਂ ਇਸ ਸਾਲ 12 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਤੇ ਰਾਜ ਸਰਕਾਰ ਨੇ ਹੋਰਨਾਂ ਯੋਜਨਾਵਾਂ ਵਾਂਗ ਆਪਣੇ ਹਿੱਸੇ ਦੀ ਰਾਸ਼ੀ ਦਾ ਯੋਗਦਾਨ ਨਹੀਂ ਪਾਇਆ।

ਕਰਜ਼ਾ ਨਿਪਟਾਰਾ ਟ੍ਰਿਬਿਊਨਲਜ਼ ਦਾ ਗਠਨ
ਪੰਜਾਬ ਦੇ ਕਿਸਾਨਾਂ ਨੂੰ ਸ਼ਾਹੂਕਾਰਾ ਕਰਜ਼ੇ ਦੇ ਜੰਜਾਲ ਤੋਂ ਮੁਕਤ ਕਰਾਉਣ ਲਈ ਹੋਂਦ ’ਚ ਲਿਆਂਦੇ ਕਾਨੂੰਨ ‘ਦਿ ਪੰਜਾਬ ਸੈਟੇਲਮੈਂਟ ਆਫ਼ ਐਗਰੀਕਲਚਰਲ ਇਨਡੈਟਿਡਨੈਸ ਬਿੱਲ-2016 (ਖੇਤੀ ਕਰਜ਼ਿਆਂ ਦਾ ਨਿਬੇੜਾ ਬਿੱਲ) ਨੂੰ ਲਾਗੂ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੇ ਇੱਕ ਸੀਨੀਅਰ ਅਧਿਕਾਰੀ ਦਾ ਕਹਿਣਾ ਹੈ ਕਿ ਸਾਰੀਆਂ ਡਿਵੀਜ਼ਨਾਂ ਦੇ ਕਮਿਸ਼ਨਰਾਂ ਨੂੰ ਕਰਜ਼ਾ ਟਿਪਟਾਰਾ ਟ੍ਰਿਬਿਊਨਲ ਦੇ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ ਤੇ ਕੋਈ ਵੀ ਪੀੜਤ ਕਿਸਾਨ ਕਮਿਸ਼ਨਰ ਤੱਕ ਪਹੁੰਚ ਕਰ ਸਕਦਾ ਹੈ। ਇਸ ਅਧਿਕਾਰੀ ਦਾ ਇਹ ਵੀ ਦੱਸਣਾ ਹੈ ਕਿ ਵਪਾਰਕ ਬੈਂਕਾਂ ਨਾਲ ਸਬੰਧਤ ਇਕ ਹਜ਼ਾਰ ਕਰੋੜ ਰੁਪਏ ਦਾ ਕਰਜ਼ਾ 31 ਮਾਰਚ ਤੱਕ ਮੁਆਫ਼ ਕਰ ਦਿੱਤਾ ਜਾਵੇਗਾ। ਖ਼ੁਦਕੁਸ਼ੀਆਂ ਤੋਂ ਪ੍ਰਭਾਵਿਤ ਕਿਸਾਨ ਪਰਿਵਾਰਾਂ ਨੂੰ 200 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਤੇ ਬੇਜ਼ਮੀਨੇ ਮਜ਼ਦੂਰਾਂ ਨੂੰ 300 ਕਰੋੜ ਰੁਪਏ ਦੀ ਕਰਜ਼ਾ ਮੁਆਫ਼ੀ ਵੀ ਜਲਦੀ ਹੀ ਦਿੱਤੀ ਜਾ ਰਹੀ ਹੈ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਚੰਡੀਗੜ੍ਹ ਵਿੱਚ ਹੋਰ
ਚੰਡੀਗੜ੍ਹ ’ਚ ਅੱਜ ਤੋਂ ਭਰੀਆਂ ਜਾਣਗੀਆਂ ਨਾਮਜ਼ਦਗੀਆਂ

ਚੰਡੀਗੜ੍ਹ, 21 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਚੰਡੀਗੜ੍ਹ ਵਿਚ ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ 22 ਅਪਰੈਲ ਤੋਂ ਸ਼ੁਰੂ ਹੋ ਜਾਵੇਗੀ ਅਤੇ ਕਾਗਜ਼ 29 ਅਪਰੈਲ ਤਕ ਭਰੇ ਜਾ ਸਕਣਗੇ। ਕਾਗਜ਼ਾਂ ਦੀ ਪੜਤਾਲ 30 ਅਪਰੈਲ ਨੂੰ ਹੋਵੇਗੀ ਅਤੇ ਕਾਗਜ਼ 2 ਮਈ ਤਕ ਵਾਪਸ ਲਏ ਜਾ ਸਕਣਗੇ। ਚੰਡੀਗੜ੍ਹ ਵਿਚ ਵੋਟਾਂ 19 ਮਈ ਨੂੰ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 23 ਮਈ ਨੂੰ ਹੋਵੇਗੀ।

ਹਾਊਸ ਟੈਕਸ ਭਰਨ ਵਾਲਿਆਂ ਨੂੰ ਨੋਟਿਸ ਜਾਰੀ ਕਰਨ ਦਾ ਦੋਸ਼

ਚੰਡੀਗੜ੍ਹ, 21 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਫੈਡਰੇਸ਼ਨ ਆਫ ਸੈਕਟਰਜ਼ ਵੈਲਫੇਅਰ ਐਸੋਸੀਏਸ਼ਨ ਚੰਡੀਗੜ੍ਹ ਦੇ ਚੇਅਰਮੈਨ ਬਲਜਿੰਦਰ ਸਿੰਘ ਬਿੱਟੂ ਨੇ ਦੋਸ਼ ਲਾਇਆ ਹੈ ਕਿ ਨਗਰ ਨਿਗਮ ਦੇ ਨਾਕਸ ਸਿਸਟਮ ਕਾਰਨ ਹਾਊਸ ਟੈਕਸ ਭਰ ਚੁੱਕੇ ਵਸਨੀਕਾਂ ਨੂੰ ਵੀ ਜੁਰਮਾਨੇ ਲਾਉਣ ਦੇ ਨੋਟਿਸ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਫੈਡਰੇਸ਼ਨ ਦੀ ਕਾਰਜਕਾਰਨੀ ਕਮੇਟੀ ਦੀ ਮਨੀਮਾਜਰਾ ਵਿਚ ਹੋਈ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਨਿਗਮ ਕੋਲ ਲੋਕਾਂ ਕੋਲੋਂ ਇਕੱਠੇ ਕੀਤੇ ਜਾਂਦੇ ਹਾਊਸ

ਮਨਦੀਪ ਕੌਰ ਦੀ ਪੁਸਤਕ ‘ਕੁੜੀਆਂ, ਕੋਇਲਾਂ ਤੇ ਸਾਵਣ’ ਲੋਕ ਅਰਪਣ

ਚੰਡੀਗੜ੍ਹ, 21 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਪੰਜਾਬ ਕਲਾ ਭਵਨ ਵਿਚ ਕਰਵਾਏ ਗਏ ਸੱਭਿਆਚਾਰਕ ਸਮਾਗਮ ਦੌਰਾਨ ਰਿਟਾਇਰਡ ਪ੍ਰਿੰਸੀਪਲ ਮਨਦੀਪ ਕੌਰ ਦੀ ਗੀਤਾਂ ਦੀ ਕਿਤਾਬ ‘ਕੁੜੀਆਂ, ਕੋਇਲਾਂ ਤੇ ਸਾਵਣ’ ਲੋਕ ਅਰਪਣ ਕੀਤੀ ਗਈ।

ਬਾਂਸਲ ਤੇ ਖੇਰ ਨੇ ਪੰਚਾਇਤੀ ਵਿਰਾਸਤ ਖਤਮ ਕੀਤੀ: ਧਵਨ

ਚੰਡੀਗੜ੍ਹ, 21 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ‘ਆਪ’ ਉਮੀਦਵਾਰ ਹਰਮੋਹਨ ਧਵਨ ਨੇ ਅੱਜ ਪਿੰਡ ਬਹਿਲਾਣਾ ਦੇ ਵਸਨੀਕਾਂ ਨਾਲ ਮੁਲਾਕਾਤ ਕਰਕੇ ਦੋਸ਼ ਲਾਇਆ ਕਿ ਕਾਂਗਰਸੀ ਉਮੀਦਵਾਰ ਪਵਨ ਬਾਂਸਲ ਅਤੇ ਸੰਸਦ ਮੈਂਬਰ ਕਿਰਨ ਖੇਰ ਨੇ ਪਿੰਡਾਂ ਨੂੰ ਨਗਰ ਨਿਗਮ ਵਿਚ ਸ਼ਾਮਲ ਕਰਵਾ ਕੇ ਪੰਚਾਇਤੀ ਰਾਜ ਦੀ ਵਿਰਾਸਤ ਨੂੰ ਖਤਮ ਕਰ ਦਿੱਤਾ ਹੈ। ਇਸ ਮੌਕੇ ਸ੍ਰੀ ਧਵਨ ਨੂੰ ਪਿੰਡ ਦੇ ਵਸਨੀਕਾਂ ਨੇ ਦੱਸਿਆ ਕਿ ਪਿਛਲੇ 20 ਸਾਲਾਂ ਤੋਂ ਸ੍ਰੀ ਬਾਂਸਲ ਅਤੇ ਕਿਰਨ ਖੇਰ ਨੇ ਲਾਲ ਡੋਰੇ ਤੋਂ ਬਾਹਰ ਬਣੇ ਮਕਾਨਾਂ ਨੂੰ

ਪੀਯੂ ਦੇ ਸੈਨੇਟਰਾਂ ਵੱਲੋਂ ਮੀਟਿੰਗ

ਚੰਡੀਗੜ੍, 21 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਯੂਨੀਵਰਸਿਟੀ ਵਿਚ ਸੈਨੇਟ ਦੀ ਅੱਜ ਹੋਈ ਮੀਟਿੰਗ ਦੌਰਾਨ ਡਾ. ਸੁਧਾ ਐਨ. ਮੂਰਤੀ ਨੂੰ ਡੀ.ਲਿਟ. (ਸਾਹਿਤਕ) ਦੀ ਡਿਗਰੀ ਅਤੇ ਡਾ. ਕੇ. ਸਿਵਨ ਨੂੰ ਵਿਗਿਆਨ ਰਤਨ ਐਵਾਰਡ ਦੇਣ ਦਾ ਮਤਾ ਪਾਸ ਕਰ ਦਿੱਤਾ ਗਿਆ। ਉਪ-ਕੁਲਪਤੀ ਪ੍ਰੋ. ਰਾਜ ਕੁਮਾਰ ਅਤੇ ਰਜਿਸਟਰਾਰ ਪ੍ਰੋ. ਕਰਮਜੀਤ ਸਿੰਘ ਦੀ ਅਗਵਾਈ ਵਿਚ ਹੋਈ ਮੀਟਿੰਗ ਵਿਚ ਡਾ. ਸੁਧਾ ਐਨ. ਮੂਰਤੀ ਨੂੰ ਦਿੱਤੀ ਜਾਣ ਵਾਲੀ ਸਾਹਿਤਕ ਡਿਗਰੀ ਦਾ ਸੈਨੇਟਰ ਪ੍ਰੋ. ਚਮਨ ਲਾਲ ਵੱਲੋਂ ਵਿਰੋਧ ਕੀਤਾ ਗਿਆ ਪਰ ਬਾਕੀ ਮੈਂਬਰਾਂ ਦੀ ਸਹਿਮਤੀ ਕਾਰਨ ਮਤਾ ਪਾਸ ਕਰ ਦਿੱਤਾ ਗਿਆ।

ਸੇਲਜ਼ ਟੈਕਸ ਵਿਭਾਗ ਦੇ ਰਾਡਾਰ ਉੱਤੇ ਆਏ ਸਟੇਸ਼ਨਰੀ ਦੁਕਾਨਦਾਰ

ਚੰਡੀਗੜ੍ਹ, 21 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਸ਼ਹਿਰ ਦੇ ਪ੍ਰਾਈਵੇਟ ਸਕੂਲਾਂ ਵੱਲੋਂ ਮਹਿੰਗੀਆਂ ਕਿਤਾਬਾਂ ਤੇ ਵਰਦੀਆਂ ਦੇਣ ਦੇ ਮਾਮਲੇ ਤੋਂ ਬਾਅਦ ਯੂਟੀ ਦੇ ਸੇਲਜ਼ ਟੈਕਸ ਵਿਭਾਗ ਨੇ ਸਕੂਲਾਂ, ਕਿਤਾਬਾਂ ਤੇ ਵਰਦੀ ਵਿਕਰੇਤਾਵਾਂ ’ਤੇ ਸ਼ਿਕੰਜਾ ਕਸਣ ਦੀ ਤਿਆਰੀ ਕਰ ਲਈ ਹੈ। ਇਨ੍ਹਾਂ ਵਿਕਰੇਤਾਵਾਂ ਵੱਲੋਂ ਸਕੂਲਾਂ ਵਿਚ ਆਪਣੇ ਕਾਊਂਟਰ ਸਥਾਪਤ ਕਰਨ ਤੋਂ ਬਾਅਦ ਸਟੇਸ਼ਨਰੀ ’ਤੇ ਬਣਦਾ ਟੈਕਸ ਜਮ੍ਹਾਂ ਨਹੀਂ ਕਰਵਾਇਆ ਜਾ ਰਿਹਾ ਜਿਸ ਕਰਕੇ ਵਿਭਾਗ ਵਲੋਂ ਹਾਲ ਦੀ ਘੜੀ ਸ਼ਹਿਰ ਦੇ ਕਈ ਸਕੂਲਾਂ ਦੇ ਵਰਦੀ ਵਿਕਰੇਤਾਵਾਂ ਦਾ ਰਿਕਾਰਡ ਖੰਗਾਲਿਆ ਜਾ ਰਿਹਾ ਹੈ। ਦੂਜੇ ਪਾਸੇ ਸਿੱਖਿਆ ਵਿਭਾਗ ਨੇ ਪ੍ਰਾਈਵੇਟ ਸਕੂਲਾਂ ਨੂੰ ਨੋਟਿਸ ਜਾਰੀ ਕਰਕੇ ਪ੍ਰਸਤਾਵਿਤ ਕਿਤਾਬਾਂ, ਪਬਲਿਸ਼ਰਾਂ ਦਾ ਨਾਂ ਅਤੇ ਕਿਤਾਬਾਂ ਦੀਆਂ ਕੀਮਤਾਂ ਬਾਰੇ ਸਾਰਾ ਰਿਕਾਰਡ 28 ਅਪਰੈਲ ਤਕ ਦੇਣ ਦੇ ਨਿਰਦੇਸ਼ ਜਾਰੀ ਕੀਤੇ ਹਨ।

ਸਰਕਾਰੀ ਕਾਲਜ ’ਚ ਅਲੂਮਨੀ ਮੀਟ ਕਰਵਾਈ

ਚੰਡੀਗੜ੍ਹ, 21 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਪੋਸਟ ਗਰੈਜੂਏਟ ਸਰਕਾਰੀ ਕਾਲਜ ਸੈਕਟਰ-46 ਵੱਲੋ ਅਲੂਮਨੀ ਮੀਟ ਕਰਵਾਈ ਗਈ ਜਿਸ ਵਿੱਚ 100 ਸਾਬਕਾ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪ੍ਰਿੰਸੀਪਲ ਪ੍ਰੋ. ਰੋਜ਼ੀ ਵਾਲੀਆ ਜੋਸ਼ੀ ਨੇ ਪੁਰਾਣੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਅਲੂਮਨੀ ਦੇ ਮੁੱਖ ਏਜੰਡੇ ’ਤੇ ਰੌਸ਼ਨੀ ਪਾਈ। ਇਸ ਮੌਕੇ ਸਾਬਕਾ ਵਿਦਿਆਰਥੀਆਂ ਨੇ ਬਦਲਦੇ ਰੁਝਾਨਾਂ ਅਤੇ ਨਵੀਂ ਪੀੜ੍ਹੀ ਦੇ ਨਜ਼ਰੀਏ ਦੀ ਤਸਵੀਰ ਪੇਸ਼ ਕਰਦੇ ਆਪਣੇ ਵਿਚਾਰ ਅਤੇ

ਜਾਖੜ ਵਲੋਂ ਬੰਬ ਧਮਾਕਿਆਂ ਦੀ ਨਿਖੇਧੀ

ਚੰਡੀਗੜ੍, 21 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ੍ਰੀਲੰਕਾ ਵਿੱਚ ਅੱਜ ਹੋਏ ਸੀਰੀਅਲ ਬੰਬ ਧਮਾਕਿਆਂ ਨੂੰ ਮਨੁੱਖਤਾ ਵਿਰੋਧੀ ਲੋਕਾਂ ਦਾ ਕਾਰਾ ਦੱਸਦਿਆਂ ਜ਼ੋਰਦਾਰ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਦਾ

ਹੁੱਡਾ ਨੂੰ ਸੋਨੀਪਤ ਤੋਂ ਕਾਂਗਰਸ ਟਿਕਟ

ਚੰਡੀਗੜ੍, 21 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : : ਕਾਂਗਰਸ ਨੇ ਲੋਕ ਸਭਾ ਲਈ ਹਰਿਆਣਾ ਤੋਂ ਆਪਣੇ ਪੰਜ ਉਮੀਦਵਾਰਾਂ ਦਾ ਅੱਜ ਰਾਤ ਐਲਾਨ ਕਰ ਦਿੱਤਾ। ਪਾਰਟੀ ਨੇ ਕੁਰੂਕਸ਼ੇਤਰ ਤੋਂ ਨਿਰਮਲ ਸਿੰਘ, ਸੋਨੀਪਤ ਤੋਂ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ,

ਪੰਜਾਬ ਅਤੇ ਚੰਡੀਗੜ੍ਹ ਦੀਆਂ 14 ਸੀਟਾਂ ਲਈ ਨਾਮਜ਼ਦਗੀਆਂ ਅੱਜ ਤੋਂ

ਚੰਡੀਗੜ੍ਹ, 21 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਦੀਆਂ 13 ਅਤੇ ਚੰਡੀਗੜ੍ਹ ਦੀ ਇਕਲੌਤੀ ਸੰਸਦੀ ਸੀਟ ਲਈ ਭਲਕੇ ਸੋਮਵਾਰ ਤੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾ ਸਕਣਗੇ। ਚੋਣ ਕਮਿਸ਼ਨ ਵੱਲੋਂ ਸੰਸਦੀ ਚੋਣਾਂ ਦੇ ਆਖਰੀ ਗੇੜ ਲਈ ਭਲਕੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। ਇਨ੍ਹਾਂ ਚੋਣਾਂ ਲਈ ਵੋਟਾਂ 19 ਮਈ ਨੂੰ ਪੈਣਗੀਆਂ। ਚੋਣ ਕਮਿਸ਼ਨ ਦੇ ਐਲਾਨ ਮੁਤਾਬਕ 22 ਤੋਂ 29 ਅਪਰੈਲ ਤੱਕ ਪਰਚੇ ਭਰੇ ਜਾਣਗੇ। 30 ਅਪਰੈਲ ਨੂੰ ਕਾਗਜ਼ਾਂ ਦੀ ਪੜਤਾਲ ਹੋਵੇਗੀ

ਸਕੂਲਾਂ ’ਚ ਹਿੰਦੀ ਤੇ ਅੰਗਰੇਜ਼ੀ ਮਾਧਿਅਮ ਲਾਗੂ ਕਰਨ ਦਾ ਵਿਰੋਧ

ਚੰਡੀਗੜ੍, 20 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਸੀਪੀਆਈ (ਐੱਮਐੱਲ) ਰੈੱਡ ਸਟਾਰ ਨੇ ਸਿੱਖਿਆ ਵਿਭਾਗ ਵੱਲੋਂ ਸਕੂਲਾਂ ’ਚ ਹਿੰਦੀ ਤੇ ਅੰਗਰੇਜ਼ੀ ਮਾਧਿਅਮ ਲਾਗੂ ਕਰਨ ਦਾ ਵਿਰੋਧ ਕੀਤਾ ਹੈ। ਇਸ ਨਾਲ ਵਿਦਿਆਰਥੀ ਆਪਣਾ ਮਨਪਸੰਦ ਮਾਧਿਅਮ ਨਹੀਂ ਚੁਣ ਸਕਦੇ। ਚੰਡੀਗੜ੍ਹ ਤੋਂ ਸੀਪੀਆਈ (ਐੱਮਐੱਲ) ਰੈੱਡ ਸਟਾਰ ਦੇ ਉਮੀਦਵਾਰ ਕਾਮਰੇਡ ਲਸ਼ਕਰ ਸਿੰਘ ਨੇ ਸਿੱਖਿਆ ਵਿਭਾਗ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਵਿਭਾਗ ਨੇ ਜਲਦੀ ਹੀ ਇਹ ਹੁਕਮ ਵਾਪਸ ਨਾ ਲਏ ਤਾਂ

ਸਪੇਅਰ ਪਾਰਟਸ ਦੀ ਦੁਕਾਨ ਵਿੱਚ ਅੱਗ ਲੱਗੀ

ਚੰਡੀਗੜ੍ਹ, 20 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਬੁੜੈਲ ਦੀ ਦੁਕਾਨ ਵਿਚ ਬੀਤੀ ਰਾਤ ਅੱਗ ਲੱਗਣ ਕਾਰਨ ਭਾਰੀ ਮਾਤਰਾ ਵਿਚ ਸਾਜ਼ੋ-ਸਾਮਾਨ ਸੜ ਗਿਆ। ਫਾਇਰ ਵਿਭਾਗ ਅਨੁਸਾਰ ਲੰਘੀ ਰਾਤ 11 ਵਜੇ ਸੂਚਨਾ ਮਿਲੀ ਕਿ ਬੁੜੈਲ ਦੀ ਮੋਟਰ ਮਾਰਕੀਟ ਵਿਚਲੀ ਪ੍ਰਿੰਸ ਮੋਟਰ ਸ਼ਾਪ ਵਿਚ ਅੱਗ ਲੱਗ ਗਈ ਹੈ।

ਲੋੜ ਅਨੁਸਾਰ ਕੀਤੀਆਂ ਉਸਾਰੀਆਂ ਢਾਹੁਣ ਨਹੀਂ ਦਿੱਤੀਆਂ ਜਾਣਗੀਆਂ: ਧਵਨ

ਚੰਡੀਗੜ੍ਹ, 20 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੋਹਨ ਧਵਨ ਨੇ ਅੱਜ ਕਈ ਥਾਈਂ ਚੋਣ ਪ੍ਰਚਾਰ ਕੀਤਾ। ਉਹ ਅੱਜ ਸੈਕਟਰ 46 ਵਿੱਚ ਪਹੁੰਚੇ ਜਿਥੇ ਸਥਾਨਕ ਲੋਕਾਂ ਨੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ ਤੇ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ ਦਾ ਭਰੋਸਾ ਦਿੱਤਾ।

ਮਹਿਲਾ ਸ਼ਕਤੀਕਰਨ ਲਈ ਸਾਂਝਾ ਹੰਭਲਾ ਮਾਰਨ ਦਾ ਸੁਨੇਹਾ

ਚੰਡੀਗੜ੍ਹ, 20 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਯੂਨੀਵਰਸਿਟੀ ਦੇ ਡਾ. ਅੰਬੇਡਕਰ ਸੈਂਟਰ ਵਿਚ ‘ਭਾਰਤ ਵਿਚ ਮਹਿਲਾ ਸਸ਼ਕਤੀਕਰਨ ਅਜੋਕੇ ਦੌਰ ਵਿਚ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਡਾ. ਭੀਮ ਰਾਓ ਅੰਬੇਡਕਰ ਨੂੰ ਸ਼ਰਧਾਂਜਲੀ ਵੀ ਦਿੱਤੀ ਗਈ। ਸੈਮੀਨਾਰ ਵਿਚ ਸ੍ਰੀਮਤੀ ਅਨਾਰਬੇਨ ਪਟੇਲ ਡਾਇਰੈਕਟਰ, ਵਿਮੈਨ ਇੰਪਾਵਰਮੈਂਟ ਅਹਿਮਦਾਬਾਦ ਗੁਜਰਾਤ ਨੇ ਆਪਣੇ ਜੀਵਨ ਦੇ ਤਜ਼ਰਬੇ ਸਾਂਝੇ ਕੀਤੇ ਅਤੇ ਦੱਸਿਆ ਕਿ ਕਿਵੇਂ ਉਹ ਪਛੜੇ ਵਰਗਾਂ ਦੇ ਲੋਕਾਂ ਵਿਚ ਜਾ ਕੇ ਵਿਚਰੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਜ਼ਰੂਰਤਾਂ ਬਾਰੇ ਪਤਾ ਲਗਾਇਆ। ਉਨ੍ਹਾਂ ਸਮੁੱਚੀ ਔਰਤ ਜਾਤੀ ਨੂੰ ਉਤਸ਼ਾਹਿਤ ਕਰਦਿਆਂ ਆਪਣੇ ਆਪ ਨੂੰ ਪਛਾਨਣ ਲਈ ਕਿਹਾ।

ਪੰਜਾਬੀ ’ਵਰਸਿਟੀ ਟੀਚਿੰਗ ਸਟਾਫ਼ ਦੀ ਚੋਣ ਡਿਊਟੀ ਦਾ ਮਾਮਲਾ ਚੋਣ ਕਮਿਸ਼ਨ ਕੋਲ ਪੁੱਜਾ

ਚੰਡੀਗੜ੍, 20 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧਿਆਪਕਾਂ ਤੇ ਪ੍ਰੋਫੈਸਰਾਂ ਦੀ ਚੋਣ ਡਿਊਟੀ ਲਗਾਉਣ ਦਾ ਮਾਮਲਾ ਅੱਜ ਚੋਣ ਕਮਿਸ਼ਨ ਕੋਲ ਪੁੱਜ ਗਿਆ ਹੈ। ਇਹ ਵਰਗ ਪਹਿਲਾਂ ਹੀ ਚੋਣ ਡਿਊਟੀਆਂ ਲਾਉਣ ਦਾ ਵਿਰੋਧ ਕਰ ਰਿਹਾ ਹੈ। ਦੂਜੇ ਪਾਸੇ, ਪੰਜਾਬ ਦੇ ਮੁਲਾਜ਼ਮਾਂ ਵੱਲੋਂ ਵੀ ਧਮਕੀ ਦਿੱਤੀ ਗਈ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਚੋਣ ਡਿਊਟੀਆਂ ਦਾ ਬਾਈਕਾਟ ਕਰਨ ਦੇ ਰਾਹ ਪੈ ਸਕਦੇ ਹਨ।

ਚੋਰੀ ਦੇ ਮੋਟਰਸਾਈਕਲਾਂ ਸਣੇ ਦੋ ਗ੍ਰਿਫ਼ਤਾਰ

ਚੰਡੀਗੜ੍ਹ, 20 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਚੰਡੀਗੜ੍ਹ ਪੁਲੀਸ ਨੇ ਦੋ-ਪਹੀਆ ਵਾਹਨ ਚੋਰੀ ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਸੈਕਟਰ-36 ਥਾਣੇ ਦੇ ਐੱਸਐਚਓ ਰਣਜੋਧ ਸਿੰਘ ਦੀ ਅਗਵਾਈ ਹੇਠ ਪੁਲੀਸ ਨੇ ਸੈਕਟਰ-52 ਦੇ ਸਾਗਰ ਉਰਫ ਬੇਲਨ ਅਤੇ ਕਜਹੇੜੀ ਦੇ ਵਿਕਾਸ ਉਰਫ ਕਾਲੂ ਨੂੰ ਫੜਿਆ ਹੈ। ਪੁਲੀਸ ਨੇ ਦੱਸਿਆ ਕਿ ਕਜਹੇੜੀ ਦੇ ਵਸਨੀਕ ਕਰਨ ਸ਼ਰਮਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਕਿਸੇ ਨੇ 12 ਅਪਰੈਲ ਨੂੰ ਉਸ ਦਾ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ ਉਸ ਦੇ ਘਰ ਦੇ ਬਾਹਰੋਂ ਰਾਤ ਵੇਲੇ ਚੋਰੀ ਕਰ ਲਿਆ ਸੀ। ਪੁਲੀਸ ਵੱਲੋਂ ਕੀਤੀ ਪੜਤਾਲ ਤੋਂ ਬਾਅਦ ਦੋਵਾਂ ਮੁਲਜ਼ਮਾਂ ਕੋਲੋਂ ਚੋਰੀ ਕੀਤਾ ਮੋਟਰਸਾਈਕਲ ਬਰਾਮਦ ਕਰ ਲਿਆ ਗਿਆ ਹੈ।

ਚੰਡੀਗੜ੍ਹ ਸਾਹਿਤ ਅਕਾਦਮੀ ਵੱਲੋਂ ਲੇਖਕਾਂ ਦਾ ਸਨਮਾਨ

ਚੰਡੀਗੜ੍ਹ, 20 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਚੰਡੀਗੜ੍ਹ ਸਾਹਿਤ ਅਕਾਦਮੀ ਵੱਲੋਂ ਅੱਜ ਸਾਲਾਨਾ ਪੁਰਸਕਾਰ ਵੰਡ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸਾਹਿਤ ਖੇਤਰ ’ਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਕੌਮੀ ਸਾਹਿਤ ਅਕਾਦਮੀ ਦੇ ਸਾਬਕਾ ਪ੍ਰਧਾਨ ਪ੍ਰੋ. ਵਿਸ਼ਵਨਾਥ ਪ੍ਰਸਾਦ ਤਿਵਾੜੀ ਨੇ ਸ਼ਿਰਕਤ ਕੀਤੀ।

ਪਾਂਡਵ ਕਾਲ ਦੀਆਂ ਬਾਉੜੀਆਂ ਵਿਚ ਪ੍ਰਦੂਸ਼ਣ ਵਧਿਆ

ਪੰਚਕੂਲਾ, 20 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਪਿੰਜੋਰ ਤੇ ਕਾਲਕਾ ਵਿੱਚ ਪਾਂਡਵ ਕਾਲ ’ਚ ਬਣੀਆਂ ਬਾਉੜੀਆਂ ਵਿੱਚ ਪ੍ਰਦੂਸ਼ਣ ਵੱਧ ਗਿਆ ਹੈ। ਇਨ੍ਹਾਂ ਬਾਉੜੀਆਂ ਵਿੱਚ ਪਿੰਜੋਰ ਤੇ ਕਾਲਕਾ ਦੀਆਂ ਗਲੀਆਂ ਦਾ ਗੰਦਾ ਪਾਣੀ ਦਾਖਲ ਹੋ ਰਿਹਾ ਹੈ ਜਿਸ ਕਾਰਨ ਸੈਂਕੜੇ ਮੱਛੀਆਂ ਮਰ ਚੁੱਕੀਆਂ ਹਨ। ਪਿੰਜੋਰ-ਕਾਲਕਾ ਤੇ ਮੋਰਨੀ ਇਲਾਕੇ ਵਿੱਚ ਕਿਸੇ ਵੇਲੇ 365 ਬਾਉੜੀਆਂ ਸਨ ਪਰ ਪ੍ਰਸ਼ਾਸਨ ਦੀ ਕਥਿਤ ਲਾਪ੍ਰਵਾਹੀ ਕਾਰਨ ਅੱਧੀਆਂ ਤੋਂ ਵੱਧ ਲੁਪਤ ਹੋ ਗਈਆਂ ਹਨ। ਪੰਚਕੂਲਾ ਦੇ ਡਿਪਟੀ ਕਮਿਸ਼ਨਰ

ਜਗਜੀਤ ਕੰਗ ਮੁੜ ‘ਰੰਗਿਆ’ ਕਾਂਗਰਸ ਦੇ ਰੰਗ

ਚੰਡੀਗੜ੍, 20 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਲੋਕ ਸਭਾ ਚੋਣਾਂ ਤੋਂ ਪਹਿਲਾਂ ਦਲਬਦਲੀਆਂ ਦੇ ਚੱਲ ਰਹੇ ਦੌਰ ਤਹਿਤ ਅੱਜ ਅਕਾਲੀ ਦਲ ਦੇ ਆਗੂ ਜਗਜੀਤ ਸਿੰਘ ਕੰਗ ਕਾਂਗਰਸ ਵਿਚ ਸ਼ਾਮਲ ਹੋ ਗਏ। ਇਥੇ ਚੰਡੀਗੜ੍ਹ ਕਾਂਗਰਸ ਭਵਨ ਵਿਚ ਕਰਵਾਏ ‘ਪੇਂਡੂ ਸੰਮੇਲਨ’ ਦੌਰਾਨ ਸ੍ਰੀ ਕੰਗ ਕਾਂਗਰਸ ਦੇ ਉਮੀਦਵਾਰ ਪਵਨ ਕੁਮਾਰ ਬਾਂਸਲ, ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਪ੍ਰਦੀਪ ਛਾਬੜਾ, ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਅਤੇ ਕਾਂਗਰਸ ਦਿਹਾਤੀ ਦੇ ਆਗੂਆਂ ਗੁਰਪ੍ਰੀਤ ਸਿੰਘ ਦੜੀਆ ਆਦਿ ਦੀ ਹਾਜ਼ਰੀ ਵਿਚ ਕਾਂਗਰਸ ’ਚ ਮੁੜ ਸ਼ਾਮਲ ਹੋਏ। ਦੱਸਣਯੋਗ ਹੈ ਕਿ ਜਦੋਂ ਕਾਂਗਰਸ ਨੇ ਸ੍ਰੀ ਕੰਗ ਨੂੰ ਮੇਅਰ ਦਾ ਉਮੀਦਵਾਰ ਨਹੀਂ ਬਣਾਇਆ ਸੀ ਤਾਂ ਉਹ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਸਨ। ਸ੍ਰੀ ਕੰਗ ਨੇ ਅੱਜ ਪਲਟੀ ਮਾਰਦਿਆਂ ਸ੍ਰੀ ਬਾਂਸਲ ਨੂੰ ਚੰਗਾ ਅਤੇ ਭਾਜਪਾ ਚੰਡੀਗੜ੍ਹ ਦੇ ਪ੍ਰਧਾਨ ਸੰਜੇ ਟੰਡਨ ਨੂੰ ਮਾੜਾ ਦੱਸਿਆ।

ਮਧੂ ਬਾਂਸਲ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ

ਚੰਡੀਗੜ੍, 20 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਮਾਈ ਭਾਗੋ ਇਸਤਰੀ ਸਤਿਸੰਗ ਜਥਾ ਵੱਲੋਂ ਅੱਜ ਗੁਰਦੁਆਰਾ ਸਿੰਘ ਸਭਾ ਸੈਕਟਰ 37-ਸੀ ’ਚ ਖ਼ਾਲਸਾ ਸਾਜਨਾ ਦਿਵਸ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਕਾਂਗਰਸ ਦੇ ਚੰਡੀਗੜ੍ਹ ਲੋਕ ਸਭਾ ਸੀਟ ਤੋਂ ਉਮੀਦਵਾਰ ਪਵਨ ਕੁਮਾਰ ਬਾਂਸਲ ਦੀ ਪਤਨੀ ਮਧੂ ਬਾਂਸਲ ਨੇ ਉਚੇਚੇ ਤੌਰ ’ਤੇ ਹਾਜ਼ਰੀ ਭਰੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਗੁਰਦੀਪ ਕੌਰ ਦੀ ਅਗਵਾਈ ਹੇਠ ਪ੍ਰਬੰਧਕਾਂ ਨੇ ਸ੍ਰੀਮਤੀ ਬਾਂਸਲ ਨੂੰ ਸਿਰੋਪਾਓ ਭੇਟ ਕਰਕੇ ਨਿਵਾਜਿਆ। ਉਨ੍ਹਾਂ ਗੁਰਬਾਣੀ ਕੀਰਤਨ ਦਾ ਆਨੰਦ ਵੀ ਮਾਣਿਆ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0074511876
Copyright © 2019, Panjabi Times. All rights reserved. Website Designed by Mozart Infotech