ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਚੰਡੀਗੜ੍ਹ

ਗਰੀਬ ਪਰਿਵਾਰਾਂ ਨੂੰ 72 ਹਜ਼ਾਰ ਸਾਲਾਨਾ ਦੇਣ ’ਤੇ ਮੋਹਰ ਲਾ ਰਹੇ ਨੇ ਕਾਂਗਰਸੀ

April 15, 2019 02:07 PM

ਚੰਡੀਗੜ੍ਹ,14 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਦੇਸ਼ ਦੇ ਪੱਚੀ ਕਰੋੜ ਲੋਕਾਂ ਨੂੰ ਪ੍ਰਤੀ ਪਰਿਵਾਰ 72,000 ਰੁਪਏ ਸਾਲਾਨਾ ਦੇਣ ਦਾ ਫੈਸਲਾ ਦੇਸ਼ ਦੇ ਅਰਥ ਸ਼ਾਸਤਰੀਆਂ ਨਾਲ ਗੰਭੀਰ ਵਿਚਾਰ ਵਟਾਂਦਰੇ ਬਾਅਦ ਕੀਤਾ ਹੈ ਤੇ ਇਸ ਫੈਸਲੇ ਨੂੰ ਲਾਗੂ ਕਰਨ ਨਾਲ ਦੇਸ਼ ਦੀ ਜੀਡੀਪੀ ਵਧੇਗੀ।
ਉਨ੍ਹਾਂ ਕਿਹਾ ਕਿ ਇਹ ਫੈਸਲਾ ਭਾਜਪਾ ਦੀ ‘ਜੁਮਲੇਬਾਜ਼ੀ’ ਨਾਲੋਂ ਬਿਲਕੁਲ ਵੱਖਰਾ ਹੈ ਜਿਸ ਤਰ੍ਹਾਂ ਯੂਪੀਏ ਸਰਕਾਰ ਨੇ ਮਨਰੇਗਾ ਲਾਗੂ ਕਰਕੇ ਦੇਸ਼ ਦੇ ਗਰੀਬਾਂ ਨੂੰ ਰੁਜ਼ਗਾਰ ਦਿੱਤਾ ਹੈ, ਉਸੇ ਤਰ੍ਹਾਂ ਇਸ ਪੈਸੇ ਨਾਲ ਲੋਕਾਂ ਨੂੰ ਰੁਜ਼ਗਾਰ ਮਿਲੇਗਾ ਤੇ ਲੋਕਾਂ ਦੀ ਖਰੀਦ ਸ਼ਕਤੀ ਵਧਣ ਨਾਲ ਦੇਸ਼ ਦੀ ਵਿਕਾਸ ਦਰ ਵਿਚ ਵਾਧਾ ਹੋਵੇਗਾ। ਮੋਦੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਗਰੀਬਾਂ ਦੀ ਮਦਦ ਕਰਨ ਦੀ ਥਾਂ ਵੱਡੇ ਕਾਰੋਬਾਰੀਆਂ ਦੇ ਸਾਢੇ ਤਿੰਨ ਲੱਖ ਕਰੋੜ ਰੁਪਏ ਮੁਆਫ ਕੀਤੇ ਹਨ। ਇਸ ਫੈਸਲੇ ਲਈ ਪੈਸੇ ਦਾ ਪ੍ਰਬੰਧ ਕਰਨ ਬਾਰੇ ਪੁੱਛੇ ਜਾਣ ’ਤੇ ਸ੍ਰੀ ਜਾਖੜ ਨੇ ਕਿਹਾ ਕਿ ਛੇ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਫੈਸਲਾ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ, ਭਾਰਤੀ ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਰਘੂਰਾਮ ਰਾਜਨ ਨਾਲ ਸਲਾਹ ਮਸ਼ਵਰੇ ਬਾਅਦ ਕੀਤਾ ਗਿਆ ਹੈ।
ਪੰਜਾਬ ਦੇ ਕਿਸਾਨਾਂ ਦੀ ਕਰਜ਼ਾ ਮੁਆਫੀ ਬਾਰੇ ਉਨ੍ਹਾਂ ਕਿਹਾ ਕਿ ਸੂਬੇ ਵਿਚ ਕੁੱਲ ਤੇਰਾਂ ਲੱਖ ਕਿਸਾਨ ਪਰਿਵਾਰ ਹਨ ਤੇ ਕਾਂਗਰਸ ਸਰਕਾਰ ਨੇ ਸਵਾ ਦਸ ਲੱਖ ਕਿਸਾਨਾਂ ਦਾ ਦੋ ਲੱਖ ਰੁਪਏ ਦਾ ਕਰਜ਼ਾ ਮੁਆਫ ਕਰਨ ਦਾ ਫੈਸਲਾ ਕੀਤਾ ਹੈ ਤੇ ਇਸ ਫੈਸਲੇ ਤਹਿਤ ਤਕਰੀਬਨ ਛੇ ਤੋਂ ਸੱਤ ਲੱਖ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਵਿੱਤੀ ਹਾਲਤ ਬਿਹਤਰ ਹੋਣ ਦੀ ਸਥਿਤੀ ਵਿਚ ਬਾਕੀ ਰਹਿੰਦੇ ਕਿਸਾਨਾਂ ਦਾ ਵੀ ਕਰਜ਼ਾ ਮੁਆਫ ਕੀਤਾ ਜਾਵੇਗਾ।
ਭਾਰਤੀ ਜਨਤਾ ਪਾਰਟੀ ਦੇ ਮੈਨੀਫੈਸਟੋ ਬਾਰੇ ਪੁੱਛੇ ਜਾਣ ’ਤੇ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇੰਜ ਜਾਪਦਾ ਹੈ ਕਿ ਹੁਣ ਭਾਜਪਾ ਦੇ ਜੁਮਲੇ ਵੀ ਖਤਮ ਹੋ ਗਏ ਹਨ ਤੇ ਸ਼ਾਇਦ ਇਸ ਕਰਕੇ ਇਸ ਵਾਰ ਨਾ ਨੌਕਰੀਆਂ ਦੇਣ, ਨਾ ਕਾਲਾ ਧਨ, ਨਾ ਪੰਦਰਾਂ- ਪੰਦਰਾਂ ਲੱਖ ਦੇਣ ਵਰਗਾ ਵਾਅਦਾ ਕੀਤਾ ਹੈ ਪਰ ਭਾਜਪਾ ਨੇ ਕਿਸਾਨਾਂ ਦੀ ਆਮਦਨ ਸਾਲ 2022 ਤਕ ਦੁੱਗਣੀ ਕਰਨ ਦਾ ਵਾਅਦਾ ਜ਼ਰੂਰ ਕੀਤਾ ਗਿਆ ਹੈ ਜਿਹੜਾ ਕਿਸੇ ਵੀ ਹਾਲਤ ਵਿਚ ਪੂਰਾ ਹੋਣ ਦੇ ਆਸਾਰ ਨਹੀਂ ਹਨ ਕਿਉਂਕਿ ਖੇਤੀ ਦੀ ਵਿਕਾਸ ਦਰ ਘੱਟਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਆਉਣ ਤੋਂ ਬਾਅਦ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋਇਆ ਹੈ ਤੇ ਇਸ ਦੇ ਨਾਲ ਹੀ ਖੇਤੀ ਲਾਗਤ ਦੀਆਂ ਵਸਤਾਂ ਵਿਚ ਵਾਧਾ ਹੋ ਰਿਹਾ ਹੈ ਤੇ ਖੇਤੀ ਲਾਗਤ ਵਿਚ ਵਾਧਾ ਹੋਣ ਨਾਲ ਕਿਸਾਨ ਦੀ ਆਮਦਨ ਵਧਣ ਦੀ ਥਾਂ ਘਟੀ ਹੈ ਤੇ ਇਸ ਕਰਕੇ ਹੀ ਖੁਦਕੁਸ਼ੀਆਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪਿਛਲੇ ਪੰਜ ਸਾਲਾਂ ਵਿਚ ਕਿਸਾਨਾਂ ਲਈ ਕੁਝ ਨਹੀਂ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰਾਸ਼ਟਰਵਾਦ ਮੁੱਦੇ ਨੂੰ ਉਭਾਰਨ ’ਤੇ ਤਿੱਖੀ ਪ੍ਰਕਿਰਿਆ ਕਰਦਿਆਂ ਉਨ੍ਹਾਂ ਕਿਹਾ ਕਿ ਸਰਹੱਦ ’ਤੇ ਭਾਰਤ ਦੇ ਵੱਡੀ ਗਿਣਤੀ ਜਵਾਨ ਸ਼ਹੀਦ ਹੋਏ ਹਨ ਜਿਸ ਲਈ ਸਿਰਫ ਕੇਂਦਰ ਸਰਕਾਰ ਜ਼ਿੰਮੇਵਾਰ ਹੈ।
ਉਨ੍ਹਾਂ ਕਿਹਾ ਕਿ ਮੋਦੀ ਦੇ ਗੁਰੂ ਤੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੇ ਪਿਛਲੇ ਦਿਨੀਂ ਆਪਣੇ ਬਲੌਗ ਵਿਚ ਰਾਸ਼ਟਰਵਾਦ ਬਾਰੇ ਅਹਿਮ ਟਿੱਪਣੀਆਂ ਕੀਤੀਆਂ ਸਨ ਪਰ ਉਨ੍ਹਾਂ ਦੇ ਸਬੰਧ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਕੁਝ ਨਹੀਂ ਕਿਹਾ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਚੰਡੀਗੜ੍ਹ ਵਿੱਚ ਹੋਰ
17 ਸਾਲਾ ਨੌਜਵਾਨ ਨੇ ਫਾਹਾ ਲਿਆ

ਐੱਸਏਐੱਸ ਨਗਰ :,15 ਜੁਲਾਈ (ਪੰਜਾਬੀ ਟਾਇਮਜ਼ ) : ਥਾਣਾ ਸੋਹਾਣਾ ਦੇ ਪਿੰਡ ਜਗਤਪੁਰਾ ਵਿਖੇ ਮੁੰਡੇ ਵੱਲੋਂ ਗਲ-ਫਾਹਾ ਲੈ ਕੇ ਜੀਵਨ ਸਮਾਪਤ ਕਰਨ ਦੀ ਖਬਰ ਮਿਲੀ ਹੈ। ਮੁੰਡੇ ਦੀ ਪਛਾਣ ਵਿਸ਼ਾਲ (17) ਵਾਸੀ ਜਗਤਪੁਰਾ ਕਾਲੋਨੀ ਵਜੋਂ ਹੋਈ ਹੈ, ਜਿਹੜਾ ਕਿ ਯੂਪੀ ਦੇ ਜ਼ਿਲ੍ਹਾ ਬਿਜਨੌਰ ਦਾ ਵਾਸੀ ਸੀ ਅਤੇ ਇੱਥੇ ਪਰਿਵਾਰ ਨਾਲ ਕਿਰਾਏ 'ਤੇ ਰਹਿੰਦਾ ਸੀ। ਪਰਿਵਾਰ ਦਾ ਕਹਿਣਾ ਹੈ ਕਿ ਵਿਸ਼ਾਲ ਦਿਮਾਗੀ ਤੌਰ ਤੇ ਪ੍ਰਰੇਸ਼ਾਨ ਰਹਿੰਦਾ ਸੀ ਅਤੇ ਉਸ ਦਾ ਇਲਾਜ ਚੱਲ ਰਿਹਾ ਸੀ। 

ਸੈਕਟਰ-39 ਨਵੀਂ ਮੰਡੀ ਦਾ ਕੰਮ ਠੱਪ, ਨੈਬਕਾਂਸ ਤੋਂ ਨਹੀਂ ਮਿਲੇ ਡਿਵੈਲਪਮੈਂਟ ਦੇ 100 ਕਰੋੜ

ਚੰਡੀਗੜ੍ਹ ,15 ਜੁਲਾਈ (ਪੰਜਾਬੀ ਟਾਇਮਜ਼ ) : ਸੈਕਟਰ-39 ਨਵੀਂ ਮੰਡੀ ਦਾ ਕੰਮ ਠੱਪ ਪੈ ਗਿਆ ਹੈ। ਨੈਬਕਾਂਸ ਤੋਂ ਨਵੀਂ ਮੰਡੀ ਲਈ 100 ਕਰੋੜ ਰੁਪਏ ਮਿਲਣੇ ਸਨ। ਜੋ ਕਿ ਹਾਲੇ ਤਕ ਨਹੀਂ ਮਿਲੇ, ਕਿਉਂਕਿ ਪ੍ਰਸ਼ਾਸਨ ਨੇ ਨੈਬਕਾਂਸ ਨੂੰ ਹੁਣ ਤਕ ਡਿਟੇਲ ਪ੍ਰਰਾਜੈਕਟ ਰਿਪੋਰਟ (ਡੀਪੀਆਰ) ਬਣਾ ਕੇ ਨਹੀਂ ਦਿੱਤੀ ਹੈ। ਹਾਈ ਕੋਰਟ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵੀਂ ਮੰਡੀ ਦੇ ਪ੍ਰਰਾਜੈਕਟ 'ਤੇ 6 ਮਹੀਨੇ ਅੰਦਰ ਆਪਣੀ ਰਿਪੋਰਟ ਸੌਂਪਣ ਲਈ ਕਿਹਾ ਸੀ। ਇਕ ਸਾਲ ਤੋਂ ਉਪਰ ਦਾ ਸਮਾਂ ਲੰਘ ਚੁੱਕਾ ਹੈ, ਪਰ ਹੁਣ ਤਕ ਨਵੀਂ ਮੰਡੀ ਦੇ ਡਿਵੈਲਪਮੈਂਟ ਨੂੰ ਲੈ ਕੇ ਪ੍ਰਸ਼ਾਸਨ ਆਪਣਾ ਖਰੜਾ ਤਿਆਰ ਨਹੀਂ ਕਰ ਸਕਿਆ। ਨੈਬਕਾਂਸ ਨੇ 100 ਕਰੋੜ ਦੇਣੇ ਸਨ। ਪ੍ਰਸ਼ਾਸਨ ਹੁਣ ਤਕ ਨੈਬਕਾਂਸ ਦੀਆਂ ਸ਼ਰਤਾਂ ਨੂੰ ਪੂਰਾ ਨਹੀਂ ਕਰ ਸਕਿਆ ਹੈ। ਡੀਸੀ ਮਨਦੀਪ ਸਿੰਘ ਬਰਾੜ ਨੇ ਕਿਹਾ ਕਿ ਨਵੀਂ ਮੰਡੀ ਦੀ ਡੀਪੀਆਰ ਤਿਆਰ ਕੀਤੀ ਜਾ ਰਹੀ ਹੈ। ਮੁੜ ਤੋਂ ਨਕਸ਼ਾ ਤਿਆਰ ਕੀਤਾ ਜਾ ਰਿਹਾ ਹੈ। ਜਿਸ 'ਚ ਸਮਾਂ ਲੱਗ ਸਕਦਾ ਹੈ।

ਪੀਜੀਆਈ ਦਾ ਆਟੋਮੈਟਿਕ ਇੰਜੈਕਟਰ ਪੰਜ ਵਰ੍ਹੇ ਬਾਅਦ ਵੀ ਡਿੱਬੇ ਤੋਂ ਨਹੀਂ ਨਿਕਲਿਆ ਬਾਹਰ

ਚੰਡੀਗੜ੍ਹ,15 ਜੁਲਾਈ (ਪੰਜਾਬੀ ਟਾਇਮਜ਼ ) : ਪੀਜੀਆਈ ਦੇ ਮਰੀਜ਼ਾਂ ਨੂੰ ਵਿਸ਼ਵ ਪੱਧਰੀ ਸਹੂਲਤ ਦੇਣ ਦੇ ਨਾਂ 'ਤੇ ਕਾਫਈ ਦੇਰ ਪਹਿਲਾਂ ਲੱਖਾਂ ਦੀਆਂ ਅਜਿਹੀਆਂ ਮਸ਼ੀਨਾਂ ਖ਼ਰੀਦੀਆਂ ਗਈਆਂ ਹਨ, ਜੋ ਕਈ ਸਾਲ ਲੰਘਣ ਮਗਰੋਂ ਵੀ ਡਿੱਬੇ ਤੋਂ ਬਾਹਰ ਨਹੀਂ ਆਈਆਂ ਹਨ। ਉਨ੍ਹਾਂ ਮਸ਼ੀਨਾਂ 'ਚੋਂ ਇਕ ਹੈ ਰੇਡੀਓਲਾਜੀ ਡਿਪਾਰਟਮੈਂਟ ਦੇ ਮਿਯਾਬਿਲੈਬ ਦੀ ਆਟੋਮੈਟਿਕ ਇੰਜੈਕਟਰ ਮਸ਼ੀਨ। ਪੀਜੀਆਈ ਰੇਡੀਓਲਾਜੀ ਡਿਪਾਰਟਮੈਂਟ ਦੇ ਸਾਬਕਾ ਐੱਚਓਡੀ ਨੇ 2015 'ਚ ਇਸ 25 ਲੱਖ ਦੀ ਮਸ਼ੀਨ ਦੀ ਖ਼ਰੀਦ ਤਾਂ ਕਰ ਦਿੱਤੀ ਪਰ ਪੰਜ ਸਾਲ ਲੰਘਣ ਮਗਰੋਂ ਵੀ ਇਸ ਨਾਲ ਇਕ ਵੀ ਮਰੀਜ਼ ਦੇ ਇਲਾਜ 'ਚ ਮਦਦ ਨਹੀਂ ਲਈ ਜਾ ਸਕੀ ਹੈ। ਇਸ ਦੌਰਾਨ ਇਸ ਮਸ਼ੀਨ ਦੀਆਂ ਖੂਬੀਆਂ ਗਿਣਾ ਕੇ ਇਸ ਦੀ ਖ਼ਰੀਦ ਦੀ ਮਨਜ਼ੂਰੀ ਲਈ ਗਈ ਸੀ।

ਅਸਤੀਫ਼ਾ ਮਿਲਣ 'ਤੇ CM ਅਮਰਿੰਦਰ ਨੇ ਕਹੀ ਵੱਡੀ ਗੱਲ- 'ਮੈਨੂੰ ਉਨ੍ਹਾਂ ਤੋਂ ਕੋਈ ਸਮੱਸਿਆ ਨਹੀਂ ਹੈ...'

ਚੰਡੀਗੜ੍ਹ ,15 ਜੁਲਾਈ (ਪੰਜਾਬੀ ਟਾਇਮਜ਼ ) : : ਨਵਜੇਤ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਆਪਣਾ ਅਸਤੀਫ਼ਾ ਭੇਜਿਆ ਹੈ। ਇਸ ਤੋਂ ਬਾਅਦ ਦਿੱਲੀ ਗਏ ਕੈਪਟਨ ਅਮਰਿੰਦਰ ਸਿੰਘ ਨੇ ਪੂਰੇ ਮਾਮਲੇ 'ਤੇ ਵੱਡੀ ਗੱਲ ਕਹੀ ਹੈ। ਕੈਪਟਨ ਨੇ ਕਿਹਾ ਕਿ ਸਿੱਧੂ ਦਾ ਅਸਤੀਫ਼ਾ ਮਿਲਣ ਤੋਂ ਬਾਅਦ ਮੈਂ ਇਸ ਸਬੰਧ 'ਚ ਕਦਮ ਚੁੱਕਾਂਗਾ। ਮੈਂ ਕੈਬਨਿਟ 'ਚ ਫੇਰਬਦਲ ਦੌਰਾਨ ਉਨ੍ਹਾਂ (ਸਿੱਧੂ) ਨੂੰ ਮਹੱਤਵਪੂਰਨ ਵਿਭਾਗ ਦਿੱਤਾ ਸੀ, ਪਰ ਹੁਣ ਅਸਤੀਫ਼ਾ ਦੇਣ ਦਾ ਫੈਸਲਾ ਉਨ੍ਹਾਂ ਦਾ ਹੈ।

ਦੂਖ ਨਿਵਾਰਨ ਸਮਾਗਮ 'ਚ ਕਰੰਟ ਲੱਗਣ ਨਾਲ ਚੰਡੀਗੜ੍ਹ ਪੁਲਿਸ ਦੇ ਸਬ-ਇੰਸਪੈਕਟਰ ਦੀ ਮੌਤ

ਚੰਡੀਗੜ੍ਹ,15 ਜੁਲਾਈ (ਪੰਜਾਬੀ ਟਾਇਮਜ਼ ) : ਸ਼ਹਿਰ ਦੇ ਪੁਲਿਸ ਲਾਈਨ ਇਲਾਕੇ 'ਚ ਤਾਇਨਾਤ ਸਬ-ਇੰਸਪੈਕਟਰ ਸੁਰਿੰਦਰ ਭਾਰਦਵਾਜ ਦੀ ਸੋਮਵਾਰ ਨੂੰ ਕਰੰਟ ਲੱਗਣ ਨਾਲ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਸੁਰਿੰਦਰ ਭਾਰਦਵਾਜ ਦੂਖ ਨਿਵਾਰਨ ਸਮਾਗਮ 'ਚ ਸ਼ਿਰਕਤ ਤੋਂ ਬਾਅਦ ਵਾਪਸ ਆ ਰਿਹਾ ਸੀ। ਜਾਣਕਾਰੀ ਮੁਤਾਬਿਕ, ਸੋਮਵਾਰ ਸਵੇਰੇ ਸਮਾਗਮ ਖ਼ਤਮ ਹੋਣ ਤੋਂ ਬਾਅਦ ਤੜਕੇ 3.30 ਵਜੇ ਜਦੋਂ ਉਹ ਵਾਪਸ ਜਾ ਰਹੇ ਸਨ ਤਾਂ ਸਮਾਗਮ ਭਵਨ 'ਚ ਵਿਛੀ

ਸਿੱਧੂ ਦੇ ਅਸਤੀਫ਼ੇ ਨੂੰ ਬ੍ਰਹਮ ਮਹਿੰਦਰਾ ਅਤੇ ਚੰਨੀ ਨੇ ਦੱਸਿਆ ਹਾਸੋਹੀਣਾ

ਚੰਡੀਗੜ੍ਹ,15 ਜੁਲਾਈ (ਪੰਜਾਬੀ ਟਾਇਮਜ਼ ) : ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਅਤੇ ਚਰਨਜੀਤ ਸਿੰਘ ਚੰਨੀ ਨੇ ਨਵਜੋਤ ਸਿੱਧੂ ਦੇ ਅਸਤੀਫ਼ੇ ਦੇ ਡਰਾਮੇ ਨੂੰ ਹਾਸੋਹੀਣਾ ਦੱਸਦਿਆਂ ਉਸ ਨੂੰ ਆਪਣੀ ਕਾਰਜਸ਼ੈਲੀ 'ਚ ਹੋਰ ਵਧੇਰੇ ਸੁਹਜ ਅਤੇ ਸਲੀਕਾ ਲਿਆਉਣ ਲਈ ਆਖਿਆ।ਅੱਜ ਇੱਥੋਂ ਜਾਰੀ ਇਕ ਬਿਆਨ ਵਿੱਚ ਦੋਵਾਂ ਮੰਤਰੀਆਂ ਨੇ ਸਿੱਧੂ ਵੱਲੋਂ ਟਵਿਟੱਰ ਰਾਹੀਂ ਆਪਣਾ ਅਸਤੀਫ਼ਾ ਪਿਛਲੇ ਮਹੀਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜਣ ਦੀ ਜਾਣਕਾਰੀ ਦੇਣ ਅਤੇ ਇਸ ਤੋਂ ਬਾਅਦ ਕੀਤੀ ਇਕ ਹੋਰ ਟਿੱਪਣੀ ਕਿ ਉਹ ਆਪਣਾ ਰਸਮੀ ਪੱਤਰ ਪੰਜਾਬ ਦੇ ਮੁੱਖ ਮੰਤਰੀ ਨੂੰ ਭੇਜਣਗੇ, ਸਬੰਧੀ ਆਪਣਾ ਇਹ ਪ੍ਰਤੀਕਰਮ ਦਿੱਤਾ। ਦੋਵਾਂ ਮੰਤਰੀਆਂ ਨੇ ਕਿਹਾ, ''ਇਹ ਕਦਮ ਡਰਾਮੇਬਾਜ਼ੀ ਦੇ ਮਾਹਿਰ ਦੇ ਇਕ ਡਰਾਮੇ ਤੋਂ ਵੱਧ ਕੁਝ ਨਹੀਂ ਅਤੇ ਜੇਕਰ ਸਿੱਧੂ ਨੇ ਅਸਤੀਫ਼ਾ ਹੀ ਦੇਣਾ ਸੀ ਤਾਂ ਉਨ੍ਹਾਂ ਵੱਲੋਂ ਤੈਅ ਪ੍ਰਕਿਰਿਆ ਅਪਣਾਈ ਜਾਣੀ ਚਾਹੀਦੀ ਸੀ ਅਤੇ ਇਹ ਅਸਤੀਫ਼ਾ ਸਿੱਧਾ ਮੁੱਖ ਮੰਤਰੀ ਨੂੰ ਭੇਜਿਆ ਜਾਂਦਾ।''ਉਨ੍ਹਾਂ ਨੇ ਟਕੋਰ ਕਰਦਿਆਂ ਆਖਿਆ

ਬੇਅਦਬੀ ਕਾਂਡ: ਸੀਬੀਆਈ ਦੀ ਕਲੋਜ਼ਰ ਰਿਪੋਰਟ ਨੂੰ ਮੁੱਦਾ ਬਣਾਉਣ ਦੀ ਤਾਕ ’ਚ ਅਕਾਲੀ

ਚੰਡੀਗੜ੍ਹ,15 ਜੁਲਾਈ (ਪੰਜਾਬੀ ਟਾਇਮਜ਼ ) : ਸ਼੍ਰੋਮਣੀ ਅਕਾਲੀ ਦਲ ਬੇਅਦਬੀ ਮਾਮਲੇ ਵਿੱਚ ਕੇਂਦਰੀ ਜਾਂਚ ਬਿਉਰੋ (ਸੀਬੀਆਈ) ਵੱਲੋਂ ਵਿਸ਼ੇਸ਼ ਅਦਾਲਤ ਵਿੱਚ ਦਾਇਰ ਕੀਤੀ ਕਲੋਜ਼ਰ ਰਿਪੋਰਟ ਦੇ ਸਹਾਰੇ ਨਾ ਸਿਰਫ਼ ਸਰਕਾਰ ਨੂੰ ਕਟਹਿਰੇ ’ਚ ਖੜ੍ਹਾ ਕਰਨ ਦੇ ਯਤਨ ਕਰ ਰਿਹਾ ਹੈ ਸਗੋਂ ਆਪਣੇ ਬਚਾਅ ਦਾ ਹੱਲ ਵੀ ਲੱਭਿਆ ਜਾ ਰਿਹਾ ਹੈ। ਸੀਬੀਆਈ ਦੀ ਇਸ ਰਿਪੋਰਟ ਕਰਕੇ ਸਰਕਾਰ ਅਤੇ ਅਕਾਲੀ ਦਲ ਦਰਮਿਆਨ ਸ਼ਬਦੀ ਜੰਗ ਪਹਿਲਾਂ ਹੀ ਚੱਲ ਰਹੀ ਹੈ। ਅਕਾਲੀ ਦਲ ਨੇ ਇਹ ਮਾਮਲਾ ਵਿਚਾਰਨ ਲਈ ਭਲਕੇ ਕੋਰ ਕਮੇਟੀ ਦੀ ਮੀਟਿੰਗ ਸੱਦੀ ਹੈ। ਕੋਰ ਕਮੇਟੀ ਦੀ ਮੀਟਿੰਗ ਦੌਰਾਨ ਹੀ ਪਾਰਟੀ ਵੱਲੋਂ ਅਗਲੀ ਰਣਨੀਤੀ ਅਪਣਾਈ ਜਾਣੀ ਹੈ। ਪਾਰਟੀ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ 

ਮੀਂਹ ਮਗਰੋਂ ਸਿਟੀ ਬਿਊਟੀਫੁਲ ਹੋਈ ਪਾਣੀ ਨਾਲ ‘ਫੁੱਲ’

ਚੰਡੀਗੜ੍ਹ,14 ਜੁਲਾਈ (ਪੰਜਾਬੀ ਟਾਇਮਜ਼ ) : ਚੰਡੀਗੜ੍ਹ ਤੇ ਆਸਪਾਸ ਦੇ ਇਲਾਕਿਆਂ ਵਰ੍ਹੇ ਮੀਂਹ ਕਾਰਨ ਅੱਜ ਜਿੱਥੇ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲੀ ਉਥੇ ਪੂਰਾ ਦਿਨ ਪੈਂਦੇ ਰਹੇ ਮੀਂਹ ਕਾਰਨ ਅੱਜ ਛੁੱਟੀ ਵਾਲੇ ਦਿਨ ਲੋਕਾਂ ਨੂੰ ਘਰਾਂ ਵਿੱਚ ਹੀ ਬੈਠੇ ਰਹਿਣ ਲਈ ਮਜਬੂਰ ਹੋਣਾ ਪਿਆ। ਦੂਜੇ ਪਾਸੇ ਵਰਦੇ ਮੀਂਹ ਦੌਰਾਨ ਜ਼ਰੂਰੀ ਕੰਮਾਂ ਲਈ ਘਰਾਂ ਤੋਂ ਨਿਕਲਣ ਵਾਲਿਆਂ ਨੂੰ ਸੜਕਾਂ ’ਤੇ ਬਰਸਾਤੀ ਭਰੇ ਪਾਣੀ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਪਾਣੀ ਦੇ ਬਿੱਲ ਨਾ ਭਰਨ ਵਾਲਿਆਂ ਦੇ ਸੀਵਰੇਜ ਦੇ ਕੁਨੈਕਸ਼ਨ ਵੀ ਕੱਟੇ ਜਾਣਗੇ

ਚੰਡੀਗੜ੍ਹ,14 ਜੁਲਾਈ (ਪੰਜਾਬੀ ਟਾਇਮਜ਼ ) : ਨਗਰ ਨਿਗਮ ਚੰਡੀਗੜ੍ਹ ਨੇ ਪਾਣੀ ਦੇ ਬਿੱਲ ਨਾ ਭਰਨ ਵਾਲੇ ਕੁਨੈਕਸ਼ਨ ਧਾਰਕਾਂ ਦੇ ਸੀਵਰੇਜ ਦੇ ਕੁਨੈਕਸ਼ਨ ਵੀ ਕੱਟਣ ਦੀ ਤਿਆਰੀ ਕੱਸ ਲਈ ਹੈ। ਨਿਗਮ ਵੱਲੋਂ ਲੰਮੇਂ ਸਮੇਂ ਤੋਂ ਪਾਣੀ ਬਿੱਲ ਜਮ੍ਹਾਂ ਨਾ ਕਰਵਾਉਣ ਵਾਲੇ ਡਿਫਾਲਟਰਾਂ ਦੀ ਨਵੇਂ ਸਿਰਿਓਂ ਸ਼ਨਾਖਤ ਕਰਕੇ ਉਨ੍ਹਾਂ ਸੂੁਚੀ ਤਿਆਰ ਕਰ ਲਈ ਹੈ।

ਸਿੱਖਿਆ ਵਿਭਾਗ ਅਣਅਧਿਕਾਰਤ ਸਕੂਲਾਂ ਦਾ ਮੁੜ ਸਰਵੇ ਕਰਵਾਏਗਾ

ਚੰਡੀਗੜ੍ਹ,14 ਜੁਲਾਈ (ਪੰਜਾਬੀ ਟਾਇਮਜ਼ ) : ਸਿੱਖਿਆ ਵਿਭਾਗ ਸ਼ਹਿਰ ਵਿੱਚ ਚਲਦੇ ਅਣਅਧਿਕਾਰਤ ਸਕੂਲਾਂ ਦਾ ਦੁਬਾਰਾ ਸਰਵੇ ਕਰਨ ਜਾ ਰਿਹਾ ਹੈ। ਵਿਭਾਗ ਵੱਲੋਂ ਹੁਣ ਸ਼ਹਿਰ ਵਿਚ ਚਲਦੇ 120 ਦੇ ਕਰੀਬ ਅਣਅਧਿਕਾਰਤ ਸਕੂਲਾਂ ਨੂੰ ਬੰਦ ਕਰਨ ਤੋਂ ਪਹਿਲਾਂ ਮਾਨਤਾ ਸ਼ਰਤਾਂ ਪਰਖਣ ਦਾ ਇੱਕ ਹੋਰ ਮੌਕਾ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਵਿਭਾਗ ਨੇ ਇਨ੍ਹਾਂ ਸਕੂਲਾਂ ਨੂੰ ਵਿਸਥਾਰਤ ਜਾਣਕਾਰੀ ਵਾਲਾ ਫਾਰਮ-1 ਭਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਸਕੂਲਾਂ ਤੋਂ ਹਰ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਗਿਣਤੀ ਵੀ ਪੁੱਛੀ ਗਈ ਹੈ। ਵਿਭਾਗ ਵੱਲੋਂ ਇਨ੍ਹਾਂ ਸਕੂਲਾਂ ਨੂੰ ਬੰਦ ਕਰਕੇ ਨਾਲ ਦੇ ਸਰਕਾਰੀ ਸਕੂਲਾਂ ਵਿੱਚ ਤਬਦੀਲ ਕੀਤਾ ਜਾਵੇਗਾ। ਇਸ ਲਈ ਕਈ ਹੋਰ ਸਰਕਾਰੀ ਸਕੂਲਾਂ ਨੂੰ ਡਬਲ ਸ਼ਿਫਟ ਕੀਤਾ ਜਾਵੇਗਾ।

ਗਾਂਧੀ ਸਮਾਰਕ ਭਵਨ ਵਿਚ ਡਿਗਰੀ ਵੰਡ ਸਮਾਗਮ

ਚੰਡੀਗੜ੍ਹ,14 ਜੁਲਾਈ (ਪੰਜਾਬੀ ਟਾਇਮਜ਼ ) : ਗਾਂਧੀ ਸਮਾਰਕ ਟਰੱਸਟ ਵੱਲੋਂ ਚਲਾਏ ਜਾ ਰਹੇ ਪ੍ਰਕਿਰਤਿਕ ਚਿਕਿਤਸਾ ਕੋਰਸ ਦੇ 55 ਵਿਦਿਆਰਥੀਆਂ ਵੱਲੋਂ ਡਿਪਲੋਮਾ ਪੂਰਾ ਕਰਨ ਮੌਕੇ ਅੱਜ ਟਰੱਸਟ ਵੱਲੋਂ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ। ਕੇਂਦਰੀ ਸਮਾਜਕ ਨਿਆਂ ਅਤੇ ਸ਼ਕਤੀਕਰਨ ਮੰਤਰੀ ਰਾਮ ਦਾਸ ਅਠਾਵਲੇ ਨੇ ਇਸ ਮੌਕੇ ਇਨ੍ਹਾਂ ਵਿਦਿਆਰਕੀਆਂ ਨੂੰ ਡਿਗਰੀਆਂ ਵੰਡੀਆਂ। ਗਾਂਧੀ ਸਮਾਰਕ ਟਰੱਸਟ ਵੱਲੋਂ ਕਰਵਾਏ ਜਾ ਰਹੇ ਇਸ 

ਨਵਜੋਤ ਸਿੱਧੂ ਨੇ ਅਸਤੀਫਾ ਮੁੱਖ ਮੰਤਰੀ ਦੇ ਓ.ਐਸ.ਡੀ. ਨੂੰ ਸੌੰਪਿਆ

ਚੰਡੀਗੜ੍ਹ,14 ਜੁਲਾਈ (ਪੰਜਾਬੀ ਟਾਇਮਜ਼ ) : ਇਕ ਦਿਨ ਪਹਿਲਾਂ ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਬ੍ਰਹਮ ਮਹਿੰਦਰਾ ਤੇ ਚਰਨਜੀਤ ਚੰਨੀ ਨੇ ਸਿੱਧੂ ਵਲੋਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਅਸਤੀਫਾ ਦੇਣ ‘ਤੇ ਟਿੱਪਣੀ ਕਰਦਿਆਂ ਕਿਹਾ ਸ੍ਰੀ

ਸ਼ਰਧਾਲੂਆਂ ਦੀ ਗਿਣਤੀ ਵਧਾਉਣ ਦੇ ਫ਼ੈਸਲੇ ਦਾ ਕੈਪਟਨ ਵੱਲੋਂ ਸਵਾਗਤ

ਚੰਡੀਗੜ੍ਹ,14 ਜੁਲਾਈ (ਪੰਜਾਬੀ ਟਾਇਮਜ਼ ) : : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਲਈ ਵੱਖਰੇ ਪਰਮਿਟ ਸਿਸਟਮ ਦੀ ਜ਼ਰੂਰਤ ਨੂੰ ਹਟਾਉਣ ਲਈ ਪਾਕਿਸਤਾਨ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਪਾਸਪੋਰਟ ਦੀ

ਕੈਪਟਨ ਦੀ ਟੀਮ ’ਚੋਂ ਸਿੱਧੂ ਆਊਟ

ਚੰਡੀਗੜ੍ਹ,14 ਜੁਲਾਈ (ਪੰਜਾਬੀ ਟਾਇਮਜ਼ ) : ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੇ ਕੈਪਟਨ ਵਜ਼ਾਰਤ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸਿੱਧੂ ਨੇ ਅੱਜ ਟਵਿੱਟਰ ’ਤੇ ਅਸਤੀਫ਼ੇ ਦੀ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਪੰਜਾਬ ਵਜ਼ਾਰਤ ਤੋਂ ਆਪਣਾ ਅਸਤੀਫ਼ਾ 10 ਜੂਨ ਨੂੰ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਦੇ ਦਿੱਤਾ ਸੀ ਅਤੇ ਛੇਤੀ ਹੀ ਉਹ ਅਸਤੀਫ਼ਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭੇਜ ਦੇਣਗੇ। ਸਿੱਧੂ ਦੇ ਇਸ ਫ਼ੈਸਲੇ ਨਾਲ ਸਿਆਸੀ ਹਲਕਿਆਂ ਵਿਚ ਹਲਚਲ ਮੱਚ ਗਈ ਹੈ। ਇਸ ਦੇ ਨਾਲ ਸੂਬੇ ਵਿਚ ਤੀਜਾ ਫਰੰਟ ਬਣਨ ਦੀ ਚਰਚਾ ਮੁੜ ਸ਼ੁਰੂ ਹੋ ਗਈ ਹੈ ਅਤੇ ਸਿੱਧੂ ਦੀ ਥਾਂ ਵਜ਼ਾਰਤ ਵਿਚ ਥਾਂ ਲੈਣ ਦੇ ਚਾਹਵਾਨਾਂ ਨੇ ਆਪਣੇ ਯਤਨ ਤੇਜ਼ ਕਰ ਦਿੱਤੇ ਹਨ।

ਸਿੱਧੂ ਦਾ ਅਸਤੀਫਾ: ਵਿਰੋਧੀ ਧਿਰਾਂ ਵੱਲੋਂ ਪੰਜਾਬ ਨੂੰ ਕੈਪਟਨ-ਬਾਦਲਾਂ ਤੋਂ ਮੁਕਤ ਕਰਨ ਦਾ ਸੱਦਾ

ਚੰਡੀਗੜ੍ਹ,14 ਜੁਲਾਈ (ਪੰਜਾਬੀ ਟਾਇਮਜ਼ ) : ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਮੰਤਰੀ ਮੰਡਲ ਵਿਚੋਂ ਅਸਤੀਫਾ ਦੇਣ ਦੀਆਂ ਕਨਸੋਆਂ ਨਿਕਲਦਿਆਂ ਹੀ ਵਿਰੋਧੀ ਧਿਰਾਂ ਨੇ ਸ੍ਰੀ ਸਿੱਧੂ ਲਈ ਆਪੋ-ਆਪਣੇ ਬੂਹੇ ਖੋਲ੍ਹ ਦਿੱਤੇ ਹਨ। ਵਿਰੋਧੀ ਧਿਰਾਂ ਨੇ ਸ੍ਰੀ ਸਿੱਧੂ ਨੂੰ ਸਲਾਹਾਂ ਦੇਣ ਦੀ ਝੜੀ ਲਾਉਂਦਿਆਂ ਕਾਂਗਰਸ ਤੋਂ ਵੀ ਅਸਤੀਫਾ ਦੇ ਕੇ ਪੰਜਾਬ ਨੂੰ ਕੈਪਟਨ ਅਤੇ ਬਾਦਲਾਂ ਤੋਂ ਮੁਕਤ ਕਰਨ ਲਈ ਤੀਸਰੀ ਧਿਰ ਵਜੋਂ ਮੈਦਾਨ ਵਿਚ ਨਿਤਰਨ ਦਾ ਸੱਦਾ ਦਿੱਤਾ ਹੈ।

ਰੇਹੜੀ-ਫੜ੍ਹੀਆਂ ਵਾਲਿਆਂ ਦਾ ਸਾਮਾਨ ਜ਼ਬਤ

ਚੰਡੀਗੜ੍,13 ਜੁਲਾਈ (ਪੰਜਾਬੀ ਟਾਇਮਜ਼ ) : ਨਗਰ ਨਿਗਮ ਦੇ ਐਨਫੋਰਸਮੈਂਟ ਵਿੰਗ ਨੇ ਅੱਜ ਤੜਕੇ ਸਰਕਾਰੀ ਜ਼ਮੀਨ ’ਤੇ ਰੱਖੇ ਸਾਮਾਨ ਨੂੰ ਜ਼ਬਤ ਕਰਕੇ ਚਲਾਨ ਕੱਟੇ। ਐਨਫੋਰਸਮੈਂਟ ਦਸਤੇ ਨੇ ਇਹ ਕਾਰਵਾਈ ਸੈਕਟਰ-19 ਦੀ ਮਾਰਕੀਟ ਵਿੱਚ ਕੀਤੀ। ਇਸ ਕਾਰਵਾਈ ਬਾਰੇ ਜਿਵੇਂ ਹੀ ਫੜ੍ਹੀ ਵਾਲਿਆਂ ਨੂੰ ਪਤਾ ਲੱਗਾ ਤਾਂ ਉਹ ਇਕੱਠੇ ਹੋ ਗਏ ਤੇ ਨਿਗਮ ਦੀ ਕਾਰਵਾਈ ਦਾ ਵਿਰੋਧ ਕਰਨ ਲੱਗ ਪਏ।

ਚੋਰੀ ਤੇ ਲੁੱਟਾਂ-ਖੋਹਾਂ ਦੇ ਕਈ ਮਾਮਲੇ ਸੁਲਝੇ

ਚੰਡੀਗੜ੍ਹ,13 ਜੁਲਾਈ (ਪੰਜਾਬੀ ਟਾਇਮਜ਼ ) : ਚੰਡੀਗੜ੍ਹ ਪੁਲੀਸ ਨੇ ਦੋ ਨਾਬਾਲਗਾਂ ਸਣੇ ਛੇ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਚੋਰੀਆਂ, ਖੋਹਾਂ ਅਤੇ ਸੰਨ੍ਹਾਂ ਲਾਉਣ ਦੇ ਕਈ ਮਾਮਲੇ ਹੱਲ ਕੀਤੇ ਹਨ। ਇਨ੍ਹਾਂ 6 ਮੁਲਜ਼ਮਾਂ ਵਿਚੋਂ ਦੋ ਮੁਲਜ਼ਮਾਂ ਨੇ ਸ਼ਹਿਰ ਦੇ ਸੈਕਟਰ 15, 22, 32, 37, 38, 44 ਤੇ 47, ਪੀਜੀਆਈ ਅਤੇ ਪਿੰਡ ਖੁੱਡਾ ਅਲੀਸ਼ੇਰ ਵਿਚਲੀਆਂ ਕੈਮਿਸਟ ਸ਼ਾਪਾਂ ਅਤੇ ਕਨਫੈਕਸ਼ਨਰੀ ਦੀਆਂ ਦੁਕਾਨਾਂ ਨੂੰ ਨਿਰੰਤਰ ਸੰਨ੍ਹਾਂ ਲਾਈਆਂ ਜਾ ਰਹੀਆਂ ਸਨ।

ਚੰਡੀਗੜ੍ਹ ਵਿਚ ਦੋ ਬੱਚੀਆਂ ਨਾਲ ਜਬਰ-ਜਨਾਹ

ਚੰਡੀਗੜ੍,13 ਜੁਲਾਈ (ਪੰਜਾਬੀ ਟਾਇਮਜ਼ ) : ਸ਼ਹਿਰ ਵਿਚ 4 ਤੇ 15 ਸਾਲਾਂ ਦੀਆਂ ਦੋ ਬੱਚੀਆਂ ਨਾਲ ਬਲਾਤਕਾਰ ਹੋਣ ਦੀਆਂ ਘਟਨਾਵਾਂ ਵਾਪਰੀਆਂ ਹਨ। ਪੁਲੀਸ ਅਨੁਸਾਰ ਪਹਿਲੀ ਘਟਨਾ ਵਿਚ ਹੱਲੋਮਾਜਰਾ ਦੀ ਬਾਹਰੀ ਆਬਾਦੀ ਵਿਚ ਇਕ ਵਿਅਕਤੀ ਆਪਣੇ 4 ਦੋਸਤਾਂ ਨਾਲ ਘਰ ਵਿਚ ਹੀ ਸ਼ਰਾਬ ਪੀ ਰਿਹਾ ਸੀ। ਉਸ ਵੇਲੇ ਇਸ ਵਿਅਕਤੀ ਦੀ 4 ਸਾਲਾ ਬੱਚੀ ਦੂਸਰੇ ਕਮਰੇ ਵਿਚ ਸੀ। ਇਸੇ ਦੌਰਾਨ ਬੱਚੀ ਦੇ ਪਿਤਾ ਨਾਲ ਸ਼ਰਾਬ ਪੀ ਰਹੇ ਵਿਅਕਤੀਆਂ ਵਿਚੋਂ ਇਕ 22 ਸਾਲਾ ਨੌਜਵਾਨ ਦੂਸਰੇ ਕਮਰੇ ਵਿਚ ਆਇਆ ਤੇ ਬੱਚੀ ਨਾਲ ਬਲਤਾਕਾਰ ਕੀਤਾ।

ਅਜੋਕੇ ਸਮਾਜ ’ਤੇ ਚੋਟ ਕਰੇਗੀ ਫਿਲਮ ‘ਮੁੰਡਾ ਹੀ ਚਾਹੀਦਾ’

ਚੰਡੀਗੜ੍,13 ਜੁਲਾਈ (ਪੰਜਾਬੀ ਟਾਇਮਜ਼ ) : ਫਿਲਮ ‘ਮੁੰਡਾ ਹੀ ਚਾਹੀਦਾ’ ਦੀ ਹੀਰੋਇਨ ਰੁਬੀਨਾ ਬਾਜਵਾ ਨੇ ਕਿਹਾ ਕਿ ਇਹ ਫਿਲਮ ਅਜੋਕੇ ਸਮਾਜ ਉਪਰ ਚੋਟ ਕਰਦਿਆਂ ਮਹਿਲਾਵਾਂ ਦੀ ਮਹੱਤਤਾ ਨੂੰ ਬਿਆਨੇਗੀ। ਰੁਬੀਨਾ ਦੀ ਵੱਡੀ ਭੈਣ ਅਤੇ ਫਿਲਮੀ ਅਭਿਨੇਤਰੀ ਨੀਰੂ ਬਾਜਵਾ ਅਤੇ ਸੰਤੋਸ਼ ਸੁਭਾਸ਼ ਵੱਲੋਂ ਬਣਾਈ ਇਸ ਫਿਲਮ ਵਿਚ ਹਰੀਸ਼ ਵਰਮਾ ਹੀਰੋ ਦੀ ਭੂਮਿਕਾ ਨਿਭਾਅ ਰਿਹਾ ਹੈ।

ਕੈਪਟਨ ਦੇ ਅਸਾਮੀਆਂ ਭਰਨ ਦੇ ਐਲਾਨ ’ਤੇ ਸਵਾਲ ਉੱਠੇ

ਚੰਡੀਗੜ੍,13 ਜੁਲਾਈ (ਪੰਜਾਬੀ ਟਾਇਮਜ਼ ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੱਖ-ਵੱਖ ਵਿਭਾਗਾਂ ਵਿਚਲੀਆਂ ਖਾਲੀ 44 ਹਜ਼ਾਰ ਅਸਾਮੀਆਂ ਦੋ ਪੜਾਵਾਂ ਵਿਚ ਭਰਨ ਦੇ ਕੀਤੇ ਐਲਾਨ ’ਤੇ ਕਈ ਸਵਾਲ ਖੜ੍ਹੇ ਹੋ ਗਏ ਹਨ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0079351069
Copyright © 2019, Panjabi Times. All rights reserved. Website Designed by Mozart Infotech