ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਰਾਸ਼ਟਰੀ

ਆਜ਼ਾਦੀ ਨੂੰ ਢਾਹ ਲਾਉਣ ਵਾਲੇ ਅੰਬੇਡਕਰ ਨਾਲ ਧ੍ਰੋਹ ਕਮਾ ਰਹੇ ਨੇ: ਰਾਹੁਲ

April 15, 2019 02:08 PM

ਨਵੀਂ ਦਿੱਲੀ,14 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਨਿਆਂ, ਆਜ਼ਾਦੀ, ਸਮਾਨਤਾ ਅਤੇ ਭਾਈਚਾਰੇ ਦੇ ਸਿਧਾਂਤਾਂ ਨੂੰ ਢਾਹ ਲਾਉਣ ਵਾਲੇ ਲੋਕ ਭਾਰਤੀ ਸੰਵਿਧਾਨ ਦੇ ਨਿਰਮਾਤਾ ਦੀ ਯਾਦ ਨਾਲ ਧ੍ਰੋਹ ਕਮਾ ਰਹੇ ਹਨ।
ਉਨ੍ਹਾਂ ਟਵੀਟ ਕੀਤਾ, ‘‘ਡਾ. ਬੀ.ਆਰ. ਅੰਬੇਡਕਰ ਦੀ ਜੈਅੰਤੀ ਮੌਕੇ ਸਾਨੂੰ ਆਪਣੇ ਆਪ ਨੂੰ ਸੰਵਿਧਾਨ ਵਿੱਚ ਦਰਜ ਨਿਆਂ, ਆਜ਼ਾਦੀ, ਸਮਾਨਤਾ ਤੇ ਭਾਈਚਾਰੇ ਦੀਆਂ ਵਿਆਪਕ ਸਿਧਾਂਤਾਂ ਨੂੰ ਮੁੜ ਤੋਂ ਸਮਰਪਿਤ ਕਰਨਾ ਚਾਹੀਦਾ ਹੈ। ਉਹ ਲੋਕ ਜਿਹੜੇ ਅੱਜ ਦੇ ਦਿਨ ਡਾ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕਰਦੇ ਹਨ ਅਤੇ ਨਾਲ ਹੀ ਅੰਦਰਖਾਤੇ ਸੰਵਿਧਾਨ ’ਚ ਦਰਜ ਸਿਧਾਂਤਾਂ ਨੂੰ ਕਮਜ਼ੋਰ ਵੀ ਕਰ ਰਹੇ ਹਨ, ਉਹ ਡਾ. ਅੰਬੇਡਕਰ ਦੀ ਯਾਦ ਨਾਲ ਧ੍ਰੋਹ ਕਮਾ ਰਹੇ ਹਨ। ਕਾਂਗਰਸ ਪ੍ਰਧਾਨ ਨੇ ਵੱਖ ਵੱਖ ਟਵੀਟਾਂ ਰਾਹੀਂ ਦੇਸ਼ ਵਾਸੀਆਂ ਨੂੰ ਵਿਸਾਖੀ, ਰਾਮ ਨੌਮੀ ਅਤੇ ਹਨੂੰਮਾਨ ਜੈਅੰਤੀ ਦੀ ਵਧਾਈ ਵੀ ਦਿੱਤੀ।
ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਵੀ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਹਿੰਦੀ ਵਿੱਚ ਟਵੀਟ ਕੀਤਾ, ‘‘ਸਾਰੀ ਜ਼ਿੰਦਗੀ ਬਾਬਾ ਸਾਹਿਬ ਦੇ ਦਿਲ ’ਚ ਸਾਰਿਆਂ ਲਈ ਨਿਆਂ, ਕਮਜ਼ੋਰਾਂ ਦੀ ਸੁਰੱਖਿਆ, ਆਪਸੀ ਭਾਈਚਾਰੇ, ਸਮਾਨਤਾ ਤੇ ਆਜ਼ਾਦੀ ਦੀ ਭਾਵਨਾ ਰਹੀ। ਸਾਨੂੰ ਉਨ੍ਹਾਂ ਦੀ ਸੋਚ ਨੂੰ ਪੂਰੀ ਮਜ਼ਬੂਤੀ ਨਾਲ ਅੱਗੇ ਵਧਾਉਣਾ ਚਾਹੀਦਾ ਹੈ।’’ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਰਾਸ਼ਟਰੀ ਵਿੱਚ ਹੋਰ
ਬਾਗ਼ੀ ਵਿਧਾਇਕਾਂ ਦੀ ਵਿਧਾਨ ਸਭਾ ’ਚ ਹਾਜ਼ਰੀ ਜ਼ਰੂਰੀ ਨਹੀਂ: ਸੁਪਰੀਮ ਕੋਰਟ

ਨਵੀਂ ਦਿੱਲੀ/ਬੰਗਲੁਰੂ,17 ਜੁਲਾਈ (ਪੰਜਾਬੀ ਟਾਇਮਜ਼ ) : ਕਾਂਗਰਸ-ਜੇਡੀਐੱਸ ਦੇ 15 ਵਿਧਾਇਕਾਂ ਵੱਲੋਂ ਦਿੱਤੇ ਅਸਤੀਫਿਆਂ ਕਰਕੇ ਸੰਕਟ ਵਿੱਚ ਘਿਰੀ ਕੁਮਾਰਸਵਾਮੀ ਸਰਕਾਰ ਦੀਆਂ ਮੁਸੀਬਤਾਂ ਘਟਣ ਦਾ ਨਾਂ ਨਹੀਂ ਲੈ ਰਹੀਆਂ। ਸੁਪਰੀਮ ਕੋਰਟ ਨੇ ਕਾਂਗਰਸ-ਜੇਡੀਐੱਸ ਗੱਠਜੋੜ ਸਰਕਾਰ ਵੱਲੋਂ ਭਰੋਸੇ ਦਾ ਵੋਟ ਹਾਸਲ ਕਰਨ ਦੀ ਪੂਰਬਲੀ ਸੰਧਿਆ ਸੁਣਾਏ ਫੈਸਲੇ ’ਚ ਸਾਫ਼ ਕਰ ਦਿੱਤਾ ਕਿ ਬਾਗ਼ੀ ਵਿਧਾਇਕਾਂ ਨੂੰ ਮੌਜੂਦਾ ਅਸੈਂਬਲੀ ਇਜਲਾਸ ਵਿੱਚ ਸ਼ਾਮਲ ਹੋਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ। ਇਸ ਦੇ ਨਾਲ ਹੀ ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਕਰਨਾਟਕ ਅਸੈਂਬਲੀ ਦੇ ਸਪੀਕਰ ਕੇ.ਆਰ.ਰਮੇਸ਼ ਕੁਮਾਰ ਨੂੰ 15 ਵਿਧਾਇਕਾਂ ਦੇ ਅਸਤੀਫ਼ਿਆਂ ਸਬੰਧੀ ਫ਼ੈਸਲਾ ਲੈਣ ਦੀ ਖੁੱਲ੍ਹ ਦੇ ਦਿੱਤੀ ਹੈ। ਬੈਂਚ ਨੇ ਕਿਹਾ ਕਿ ਸਪੀਕਰ ਨੂੰ ਆਪਣੇ ਵੱਲੋਂ ਨਿਰਧਾਰਿਤ ਤੇ ਢੁੱਕਵੀਂ ਸਮੇਂ ਸੀਮਾਂ ਅੰਦਰ ਫ਼ੈਸਲਾ ਲੈਣ ਦੀ ਪੂਰੀ ਆਜ਼ਾਦੀ ਹੈ। ਇਸ ਦੌਰਾਨ ਮੁੰਬਈ ’ਚ ਡੇਰੇ ਲਾਈ ਬੈਠੇ ਬਾਗ਼ੀ ਵਿਧਾਇਕਾਂ ਨੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਅਸੈਂਬਲੀ ’ਚੋਂ ਅਸਤੀਫੇ ਵਾਪਸ ਲੈਣ ਜਾਂ ਇਜਲਾਸ ਵਿੱਚ ਸ਼ਾਮਲ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਸਰਹੱਦ ’ਤੇ ਸ਼ਾਂਤੀ ਲਈ ਯਤਨ ਕਰ ਰਹੇ ਨੇ ਭਾਰਤ ਤੇ ਚੀਨ: ਰਾਜਨਾਥ

ਨਵੀਂ ਦਿੱਲੀ,17 ਜੁਲਾਈ (ਪੰਜਾਬੀ ਟਾਇਮਜ਼ ) : ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਲੋਕ ਸਭਾ ’ਚ ਦਾਅਵਾ ਕੀਤਾ ਕਿ ਭਾਰਤ ਅਤੇ ਚੀਨ ਸਰਹੱਦ ’ਤੇ ਸ਼ਾਂਤੀ ਲਈ ਦੁਵੱਲੇ ਸਮਝੌਤਿਆਂ ਦਾ ਸਨਮਾਨ ਕਰ ਰਹੇ ਹਨ। ਵਿਰੋਧੀ ਧਿਰ ਵੱਲੋਂ ਭਾਰਤੀ ਇਲਾਕੇ ’ਚ ਚੀਨੀ ਫ਼ੌਜਾਂ ਦੇ ਦਾਖ਼ਲ ਹੋਣ ਦੀਆਂ ਘਟਨਾਵਾਂ ’ਤੇ ਜਤਾਏ ਗਏ ਖ਼ਦਸ਼ਿਆਂ ਦੇ ਜਵਾਬ ’ਚ ਸ੍ਰੀ ਰਾਜਨਾਥ ਸਿੰਘ ਨੇ ਇਹ ਸਫ਼ਾਈ ਦਿੱਤੀ। ਉਨ੍ਹਾਂ ਕਿਹਾ ਕਿ ਘੁਸਪੈਠ ਅਤੇ ਕਬਜ਼ੇ ਦੀਆਂ ਘਟਨਾਵਾਂ ’ਤੇ ਕਾਬੂ ਪਾਉਣ ਲਈ ਦੋਵੇਂ ਮੁਲਕਾਂ ਨੇ ਢਾਂਚਾ ਬਣਾਇਆ ਹੋਇਆ ਹੈ।

ਸਰਕਾਰ ਗਰੀਬੀ ਹਟਾਉਣ ਲਈ ਲਗਾਤਾਰ ਸਰਗਰਮ: ਤੋਮਰ

ਨਵੀਂ ਦਿੱਲੀ,17 ਜੁਲਾਈ (ਪੰਜਾਬੀ ਟਾਇਮਜ਼ ) : ਕੇਂਦਰੀ ਦਿਹਾਤੀ ਵਿਕਾਸ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਮਹਾਤਮਾ ਗਾਂਧੀ ਕੌਮੀ ਦਿਹਾਤੀ ਰੁਜ਼ਗਾਰ ਗਾਰੰਟੀ ਯੋਜਨਾ (ਮਗਨਰੇਗਾ) ਨੂੰ ਹਮੇਸ਼ਾ ਲਈ ਜਾਰੀ ਰੱਖਣ ਦੇ ਪੱਖ ਵਿੱਚ ਨਹੀਂ ਹੈ ਕਿਉਂਕਿ ਇਹ ਯੋਜਨਾ ਗਰੀਬਾਂ ਲਈ ਹੈ ਅਤੇ ਮੋਦੀ ਸਰਕਾਰ ਦਾ ਮਕਸਦ ਗਰੀਬੀ ਦਾ ਖ਼ਾਤਮਾ ਕਰਨਾ ਹੈ।
ਲੋਕ ਸਭਾ ਵਿੱਚ ਸਾਲ 2019-20 ਲਈ ਖੇਤੀਬਾੜੀ ਅਤੇ ਦਿਹਾਤੀ ਵਿਕਾਸ ਮੰਤਰਾਲਿਆਂ ਦੀਆਂ ਗ੍ਰਾਂਟਾਂ ਦੀਆਂ ਮੰਗਾਂ ਬਾਰੇ ਚਰਚਾ ਦੌਰਾਨ ਤੋਮਰ ਨੇ ਸੁਝਾਅ ਦਿੱਤਾ ਕਿ ਵੱਡੀਆਂ ਕਾਰਪੋਰੇਟ ਕੰਪਨੀਆਂ ਨੂੰ ਵਿਮੈੱਨ ਸੈਲਫ ਹੈਲਪ ਗਰੁੱਪਾਂ ਤੋਂ ਸਿੱਖਣ ਦੀ ਲੋੜ ਹੈ ਕਿਉਂਕਿ ਇਨ੍ਹਾਂ ਸਮੂਹਾਂ ਕੋਲ ਐਨਪੀਏ ਦਾ ਕੇਵਲ ਦੋ ਫੀਸਦੀ ਹੈ।

ਪੋਕਸੋ ਕਾਨੂੰਨ ਮਜ਼ਬੂਤ ਕਰੇਗੀ ਸਰਕਾਰ

ਨਵੀਂ ਦਿੱਲੀ,17 ਜੁਲਾਈ (ਪੰਜਾਬੀ ਟਾਇਮਜ਼ ) : ਬੱਚਿਆਂ ਨਾਲ ਹੁੰਦੇ ਅਪਰਾਧਾਂ ਦੇ ਲੰਬਿਤ ਪਏ 1.6 ਲੱਖ ਮਾਮਲਿਆਂ ਨੂੰ ਨਿਪਟਾਉਣ ਲਈ ਕੇਂਦਰ ਸਰਕਾਰ ਵਲੋਂ ਜਲਦ ਹੀ ਫਾਸਟ ਟਰੈਕ ਅਦਾਲਤਾਂ ਕਾਇਮ ਕੀਤੀਆਂ ਜਾਣਗੀਆਂ। ਇਸ ਤੋਂ ਇਲਾਵਾ ਬੱਚਿਆਂ ਨੂੰ ਜਿਨਸੀ ਸ਼ੋਸ਼ਣ ਤੋਂ ਸੁਰੱਖਿਆ ਦੇਣ ਲਈ ਕਾਨੂੰਨ (ਪੋਕਸੋ) ਵਿੱਚ ਸਖ਼ਤ ਸਜ਼ਾਵਾਂ ਜੋੜ ਕੇ ਹੋਰ ਮਜ਼ਬੂਤ ਕੀਤਾ ਜਾਵੇਗਾ। ਇਹ ਜਾਣਕਾਰੀ ਕੇਂਦਰੀ ਗ੍ਰਹਿ ਰਾਜ ਮੰਤਰੀ ਜੀ. ਕਿਸ਼ਨ ਰੈਡੀ ਨੇ ਅੱਜ ਪ੍ਰਸ਼ਨ ਕਾਲ ਦੌਰਾਨ ਇੱਕ ਸਵਾਲ ਦੇ ਜਵਾਬ ਵਿੱਚ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਇਸ ਸਬੰਧੀ ਦੋ ਅਹਿਮ ਕਾਨੂੰਨਾਂ ਵਿੱਚ ਸੋਧ ਕਰਨ ਲਈ ਮੰਤਰੀ ਮੰਡਲ ਤੋਂ ਮਨਜ਼ੂਰੀ ਲਵੇਗੀ।

ਰਿਹਾਈ ਲਈ ਯਤਨ ਜਾਰੀ ਰੱਖਾਂਗੇ: ਭਾਰਤ


ਨਵੀਂ ਦਿੱਲੀ,17 ਜੁਲਾਈ (ਪੰਜਾਬੀ ਟਾਇਮਜ਼ ) : ਭਾਰਤ ਨੇ ਅੰਤਰਰਾਸ਼ਟਰੀ ਨਿਆਂ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਦ੍ਰਿੜਤਾ ਨਾਲ ਕਿਹਾ ਹੈ ਕਿ ਉਹ ਕੁਲਭੂਸ਼ਨ ਸੁਧੀਰ ਯਾਧਵ ਦੀ ਰਿਹਾਈ ਅਤੇ ਭਾਰਤ ਵਾਪਸੀ ਲਈ ਯਤਨ ਜਾਰੀ ਰੱਖੇਗਾ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਵੀਸ਼ ਕੁਮਾਰ ਨੇ ਕਿਹਾ ਹੈ ਕਿ 15-1 ਵੋਟਾਂ ਨਾਲ ਅੰਤਰਰਾਸ਼ਟਰੀ ਅਦਾਲਤ ਦੇ ਆਏ ਫੈਸਲੇ ਨਾਲ ਭਾਰਤ ਦੇ ਪੱਖ ਦੀ ਪੁਸ਼ਟੀ ਹੋਈ ਹੈ।

ਵ੍ਹਿਪ ਰੱਦ ਕਰਨਾ ‘ਭਿਆਨਕ ਨਿਆਂਇਕ ਮਿਸਾਲ’: ਕਾਂਗਰਸ

ਨਵੀਂ ਦਿੱਲੀ,17 ਜੁਲਾਈ (ਪੰਜਾਬੀ ਟਾਇਮਜ਼ ) : ਕਾਂਗਰਸ ਨੇ ਸੁਪਰੀਮ ਕੋਰਟ ਦੇ ਫੈਸਲੇ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਸਿਖਰਲੀ ਅਦਾਲਤ ਨੇ ਸਿਆਸੀ ਸੰਕਟ ਵਿੱਚ ਘਿਰੇ ਕਰਨਾਟਕ ਵਿੱਚ ਵ੍ਹਿਪ ਨੂੰ ਰੱਦ ਕਰਕ ਅਤੇ ਲੋਕ ਫ਼ਤਵੇ ਨਾਲ ਵਿਸਾਹਘਾਤ ਕਰਨ ਵਾਲੇ ਵਿਧਾਇਕਾਂ ਨੂੰ

ਫ਼ੈਸਲਾ ਬਾਗ਼ੀ ਵਿਧਾਇਕਾਂ ਦੀ ‘ਨੈਤਿਕ ਜਿੱਤ’: ਯੇਦੀਯੁਰੱਪਾ

ਬੰਗਲੁਰੂ:,17 ਜੁਲਾਈ (ਪੰਜਾਬੀ ਟਾਇਮਜ਼ ) : ਕਰਨਾਟਕ ਭਾਜਪਾ ਦੇ ਮੁਖੀ ਬੀ.ਐੱਸ.ਯੇਦੀਯੁਰੱਪਾ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਸੰਵਿਧਾਨ ਤੇ ਜਮਹੂਰੀਅਤ ਦੀ ਜਿੱਤ ਦੇ ਨਾਲ ਬਾਗ਼ੀ ਵਿਧਾਇਕਾਂ ਦੀ ‘ਨੈਤਿਕ ਜਿੱਤ’ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ,

ਕਾਂਗਰਸ ਦੇ ਬਾਗੀ ਵਿਧਾਇਕ ਵੱਲੋਂ ਸਰਕਾਰ ਦੇ ਹੱਕ ’ਚ ਵੋਟ ਦਾ ਫੈਸਲਾ


ਬੰਗਲੁਰੂ,17 ਜੁਲਾਈ (ਪੰਜਾਬੀ ਟਾਇਮਜ਼ ) : ਕਾਂਗਰਸ ਦੇ ਵਿਧਾਇਕ ਰਾਮਾਲਿੰਗਾ ਰੈਡੀ ਨੇ ਅੱਜ ਐਲਾਨ ਕੀਤਾ ਹੈ ਕਿ ਉਹ ਆਪਣਾ ਅਸਤੀਫ਼ਾ ਵਾਪਿਸ ਲੈ ਕੇ ਵਿਸ਼ਵਾਸ ਮੱਤ ਦੌਰਾਨ ਐੱਚਡੀ ਕੁਮਾਰਸਵਾਮੀ ਸਰਕਾਰ ਦੇ ਹੱਕ ਵਿੱਚ ਵੋਟ ਪਾਵੇਗਾ।

ਸੰਵਿਧਾਨਕ ਨੇਮਾਂ ਮੁਤਾਬਕ ਕਾਰਵਾਈ ਕਰਾਂਗਾ: ਸਪੀਕਰ

ਬੰਗਲੁਰੂ,17 ਜੁਲਾਈ (ਪੰਜਾਬੀ ਟਾਇਮਜ਼ ) : ਕਰਨਾਟਕ ਅਸੈਂਬਲੀ ਦੇ ਸਪੀਕਰ ਕੇ.ਆਰ.ਰਮੇਸ਼ ਕੁਮਾਰ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਉਹ ਸੰਵਿਧਾਨ ਦੇ ਨਿਯਮਾਂ ਮੁਤਾਬਕ ਪੂਰੀ ਜ਼ਿੰਮੇਵਾਰੀ ਨਾਲ (ਬਾਗ਼ੀ ਵਿਧਾਇਕਾਂ ਦੇ ਅਸਤੀਫਿਆਂ ਬਾਰੇ)

ਸੁਪਰੀਮ ਕੋਰਟ ਨੇ ਭਾਜਪਾ ਸੰਸਦ ਮੈਂਬਰ ਸੌਮਿਤਰ ਖਾਨ ਦੀ ਅਰਜ਼ੀ ਸੁਣਨ ਤੋਂ ਕੀਤਾ ਇਨਕਾਰ

ਨਵੀਂ ਦਿੱਲੀ,15 ਜੁਲਾਈ (ਪੰਜਾਬੀ ਟਾਇਮਜ਼ ) : ਸੁਪਰੀਮ ਕੋਰਟ ਨੇ ਸੋਮਵਾਰ ਨੂੰ ਭਾਜਪਾ ਸੰਸਦ ਮੈਂਬਰ ਸੌਮਿਤਰ ਖਾਨ ਦੀ ਉਸ ਪਟੀਸ਼ਨ ਨੂੰ ਸੁਣਨ ਤੋਂ ਇਨਕਾਰ ਕਰ ਦਿੱਤਾ, ਜਿਸ 'ਚ ਉਨ੍ਹਾਂ ਨੇ ਪੱਛਮੀ ਬੰਗਾਲ ਪੁਲਿਸ ਵੱਲੋਂ ਆਪਣੇ ਖਿਲਾਫ਼ ਦਰਜ ਮਾਮਲਿਆਂ ਦੀ ਜਾਂਚ ਸੀਬੀਆਈ ਜਾਂ ਕਿਸੇ ਹੋਰ ਏਜੰਸੀ ਨੂੰ ਤਬਦੀਲ ਕਰਨ ਦੀ ਮੰਗ ਕੀਤੀ ਸੀ। ਚੀਫ਼ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਦੋ ਜੱਜਾਂ ਦੇ ਬੈਂਚ ਨੇ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ, 

ਕਲਰਾਜ ਹਿਮਾਚਲ ਤੇ ਦੇਵਵ੍ੱਤ ਗੁਜਰਾਤ ਦੇ ਰਾਜਪਾਲ ਨਿਯੁਕਤ

ਨਵੀਂ ਦਿੱਲੀ,15 ਜੁਲਾਈ (ਪੰਜਾਬੀ ਟਾਇਮਜ਼ ) : ਸੀਨੀਅਰ ਭਾਜਪਾ ਨੇਤਾ ਕਲਰਾਜ ਮਿਸ਼ਰਾ ਨੂੰ ਅਚਾਰੀਆ ਦੇਵਵ੍ੱਤ ਦੀ ਥਾਂ ਹਿਮਾਚਲ ਪ੍ਰਦੇਸ਼ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਦੇਵਵ੍ੱਤ ਨੂੰ ਬਦਲ ਕੇ ਗੁਜਰਾਤ ਦਾ ਰਾਜਪਾਲ ਲਾਇਆ ਗਿਆ ਹੈ। ਰਾਸ਼ਟਰਪਤੀ ਭਵਨ ਵੱਲੋਂ ਬਿਆਨ ਜਾਰੀ ਕਰਕੇ ਦੱਸਿਆ ਗਿਆ ਕਿ ਮਿਸ਼ਰਾ ਅਤੇ ਦੇਵਵ੍ੱਤ ਵੱਲੋਂ ਆਪਣੇ ਦਫ਼ਤਰਾਂ ਵਿੱਚ ਅਹੁਦਾ ਸੰਭਾਲਣ ਦੀ ਤਰੀਕ ਤੋਂ ਹੀ ਉਨ੍ਹਾਂ ਦਾ ਕਾਰਜਕਾਲ ਸ਼ੁਰੂ ਹੋ ਜਾਵੇਗਾ। ਮੋਦੀ ਸਰਕਾਰ ਵਿੱਚ ਲਘੂ, ਛੋਟੇ ਤੇ ਦਰਮਿਆਨੇ ਉਦਯੋਗਾਂ ਬਾਰੇ ਮੰਤਰੀ ਕਲਰਾਜ ਮਿਸ਼ਰਾ (78) ਨੇ 2017 ਵਿੱਚ ਆਪਣੀ ਉਮਰ 75 ਸਾਲ (ਭਾਜਪਾ ਦੇ ਨਿਯਮਾਂ ਮੁਤਾਬਿਕ ਚੋਣ ਵਾਲਾ ਅਹੁਦਾ ਨਾ ਰੱਖ ਸਕਣ ਦੀ ਉਮਰ) ਹੋਣ ਮਗਰੋਂ ਅਸਤੀਫ਼ਾ ਦੇ ਦਿੱਤਾ ਸੀ। 

ਭਾਜਪਾ ਵਿਧਾਇਕ ਦੇ ਜਵਾਈ ’ਤੇ ਹਾਈ ਕੋਰਟ ਵਿੱਚ ਹਮਲਾ

ਪ੍ਰਯਾਗਰਾਜ,15 ਜੁਲਾਈ (ਪੰਜਾਬੀ ਟਾਇਮਜ਼ ) : ਭਾਜਪਾ ਵਿਧਾਇਕ ਰਾਜੇਸ਼ ਮਿਸ਼ਰਾ ਦੀ ਧੀ ਸਾਕਸ਼ੀ ਦੇ ਪਤੀ ਅਜਿਤੇਸ਼ ਕੁਮਾਰ, ਜਿਸ ਨੇ ਦੋਸ਼ ਲਾਇਆ ਸੀ ਕਿ ਜਾਤੀ ਤੋਂ ਬਾਹਰ ਵਿਆਹ ਕਰਾਉਣ ਕਾਰਨ ਉਸ ਦੀ ਜਾਨ ਨੂੰ ਖ਼ਤਰਾ ਹੈ ’ਤੇ ਅੱਜ ਹਾਈ ਕੋਰਟ ਦੇ ਅਹਾਤੇ ’ਚ ਕੁਝ ਲੋਕਾਂ ਨੇ ਹਮਲਾ ਕਰ ਦਿੱਤਾ। ਜੋੜੇ ਦੇ ਵਕੀਲ ਨੇ ਦੱਸਿਆ ਕਿ ਕੁਝ ਅਣਪਛਾਤੇ ਵਿਅਕਤੀਆਂ ਜਿਨ੍ਹਾਂ ਨੇ ਕਾਲੇ ਕੋਟ ਪਹਿਨੇ ਹੋਏ ਸਨ ਨੇ ਸੁਣਵਾਈ ਹੋਣ ਤੋਂ ਪਹਿਲਾਂ ਅਦਾਲਤ ਦੇ ਬਾਹਰ ਅਜਿਤੇਸ਼ ਦੀ ਕੁੱਟਮਾਰ ਕੀਤੀ। ਉਨ੍ਹਾਂ ਦੇ ਵਿਆਹ ਨੂੰ ‘ਜਾਇਜ਼’ ਕਰਾਰ ਦਿੰਦਿਆਂ ਜਸਟਿਸ ਸਿਧਾਰਥ ਵਰਮਾ ਨੇ ਅਜਿਤੇਸ਼ ਅਤੇ ਸਾਕਸ਼ੀ ਨੂੰ ਅਦਾਲਤ ਵਿੱਚ ਬੈਠੇ ਰਹਿਣ ਲਈ ਕਿਹਾ। ਉਨ੍ਹਾਂ ਪੁਲੀਸ ਅਧਿਕਾਰੀਆਂ ਨੂੰ ਮੌਕੇ ’ਤੇ ਸੱਦਿਆ ਤੇ ਉਨ੍ਹਾਂ ਨੂੰ ਸੁਰੱਖਿਆ ਦੇਣ ਲਈ ਕਿਹਾ। ਜਸਟਿਸ ਵਰਮਾ ਨੇ ਪ੍ਰਯਾਗਰਾਜ ਸ਼ਹਿਰ (ਸਿਵਲ ਲਾਈਨਜ਼) ਦੇ ਐੱਸ ਪੀ ਅਤੇ ਕੰਟੋਨਮੈਂਟ ਪੁਲੀਸ ਨੂੰ ਨਵ ਵਿਆਹੇ ਜੋੜ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਹਦਾਇਤ ਕੀਤੀ।

ਜਲ ਸੰਕਟ ਬਾਰੇ ਮੀਟਿੰਗ ਸੱਦਣ ਮੋਦੀ: ਕੈਪਟਨ

ਨਵੀਂ ਦਿੱਲੀ,15 ਜੁਲਾਈ (ਪੰਜਾਬੀ ਟਾਇਮਜ਼ ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਜੋ ਸ੍ਰੀ ਮੋਦੀ ਦੇ ਦੂਜੀ ਵਾਰ ਪ੍ਰਧਾਨ ਮੰਤਰੀ ਬਣਨ ਮਗਰੋਂ ਪਹਿਲੀ ਸੀ। ਉੱਧਰ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਮੰਗ ਕੀਤੀ ਕਿ ਜਲ ਸੰਕਟ ਦੇ ਹੱਲ ਲਈ ਪ੍ਰਧਾਨ ਮੰਤਰੀ ਸਰਬ-ਪਾਰਟੀ ਮੀਟਿੰਗ ਸੱਦਣ।ਇਸ ਦੌਰਾਨ ਕੈਪਟਨ ਨੇ ਪ੍ਰਧਾਨ ਮੰਤਰੀ ਕੋਲ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਬਾਰੇ ਵੀ ਵਿਚਾਰ-ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਸਮਾਗਮ ਵਿੱਚ ਸ਼ਾਮਲ ਹੋਣ ਦੀ ਪੁਸ਼ਟੀ ਕਰਦਿਆਂ ਇਸ ਨੂੰ ਸਫ਼ਲ ਬਣਾਉਣ ਲਈ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁਲਾਕਾਤ ਦੌਰਾਨ 31,000 ਕਰੋੜ ਰੁਪਏ ਦੇ ਅਨਾਜ ਕਰਜ਼ੇ ਦਾ ਮਾਮਲਾ ਵੀ ਉਠਾਇਆ ਅਤੇ ਪ੍ਰਧਾਨ ਮੰਤਰੀ ਨੇ ਆਖਿਆ ਕਿ ਉਹ ਇਸ ਤੋਂ ਭਲੀਭਾਂਤ ਜਾਣੂ ਹਨ।

ਜਬਰੀ ਧਾਰਮਿਕ ਨਾਅਰੇ ਲਵਾਉਣ ਵਾਲਿਆਂ ਵਿਰੁੱਧ ਕਾਰਵਾਈ ਹੋਵੇ: ਮਾਇਆਵਤੀ

ਲਖਨਊ,15 ਜੁਲਾਈ (ਪੰਜਾਬੀ ਟਾਇਮਜ਼ ) : ਬਸਪਾ ਮੁਖੀ ਕੁਮਾਰੀ ਮਾਇਆਵਤੀ ਨੇ ਉੱਤਰ ਪ੍ਰਦੇਸ਼ ਅਤੇ ਕੁਝ ਹੋਰਨਾਂ ਸੂਬਿਆਂ ਵਿੱਚ ਜਬਰੀ ਧਾਰਮਿਕ ਨਾਅਰੇ ਲਵਾਉਣ ਵਾਲਿਆਂ ਵਿਰੁੱਧ ਕਾਰਵਾਈ ਦੀ ਕੇਂਦਰ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਹੈ। ਮਾਇਆਵਤੀ ਦਾ ਇਹ ਬਿਆਨ ਮੁਜ਼ੱਫਰਨਗਰ ਦੇ ਇੱਕ ਮੌਲਵੀ ਵੱਲੋਂ ਜਬਰੀ ਜੈ ਸ੍ਰੀ ਰਾਮ ਦੇ ਨਾਅਰੇ ਲਵਾਉਣ ਲਈ ਮਜਬੂਰ ਅਤੇ ਕੁੱਟਮਾਰ ਕਰਨ ਦਾ ਕੇਸ ਦਰਜ ਕਰਵਾਏ ਜਾਣ ਤੋਂ ਬਾਅਦ ਆਇਆ ਹੈ। 

ਤਕਨੀਕੀ ਖ਼ਰਾਬੀ: ਚੰਦਰਯਾਨ-2 ਮਿਸ਼ਨ ਟਲਿਆ

ਸ੍ਰੀਹਰੀਕੋਟਾ,15 ਜੁਲਾਈ (ਪੰਜਾਬੀ ਟਾਇਮਜ਼ ) : ਚੰਦਰਯਾਨ-2 ਮਿਸ਼ਨ ਨਿਰਧਾਰਤ ਸਮੇਂ ਤੋਂ ਲਗਪਗ ਇਕ ਘੰਟਾ ਪਹਿਲਾਂ ਤਕਨੀਕੀ ਨੁਕਸ ਦਾ ਪਤਾ ਚੱਲਣ ’ਤੇ ਟਾਲ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਚੰਦਰਯਾਨ-2 ਨੇ ਐਤਵਾਰ ਤੇ ਸੋਮਵਾਰ ਦੀ ਵਿਚਕਾਰਲੀ ਰਾਤ 2.51 ਵਜੇ ਦਾਗਿਆ ਜਾਣਾ ਸੀ। ਚੰਦਰਯਾਨ-2 ਨੂੰ ਚੰਦਰਮਾ ’ਤੇ ਭੇਜੇ ਜਾਣ ਦੀ ਉਲਟੀ ਗਿਣਤੀ ਚੱਲ ਰਹੀ ਸੀ ਕਿ ਨਿਰਧਾਰਤ ਸਮੇਂ ਤੋਂ ਇਕ ਘੰਟਾ ਪਹਿਲਾਂ ਜੀਐਸਐਲਵੀ ਐੱਮਕੇ-3 ਰਾਕੇਟ ਵਿੱਚ ਤਕਨੀਕੀ ਨੁਕਸ ਦਾ ਪਤਾ ਚੱਲਿਆ ਅਤੇ ਇਸ ਮਿਸ਼ਨ ਨੂੰ ਸਵੇਰੇ 1.55 ਵਜੇ ਰੋਕ ਦਿੱਤਾ ਗਿਆ। 

ਸੋਲਨ ਹਾਦਸਾ: ਮੌਤਾਂ ਦੀ ਗਿਣਤੀ 14 ਹੋਈ

ਸ਼ਿਮਲਾ,15 ਜੁਲਾਈ (ਪੰਜਾਬੀ ਟਾਇਮਜ਼ ) : ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ’ਚ ਡਿੱਗੀ ਚਾਰ ਮੰਜ਼ਿਲਾ ਇਮਾਰਤ ਦੇ ਮਲਬੇ ’ਚੋਂ ਸੋਮਵਾਰ ਨੂੰ ਛੇ ਹੋਰ ਲਾਸ਼ਾਂ ਕੱਢੀਆਂ ਗਈਆਂ ਹਨ ਜਿਸ ਨਾਲ ਮੌਤਾਂ ਦੀ ਗਿਣਤੀ ਵੱਧ ਕੇ 14 ਹੋ ਗਈ ਹੈ। ਅਧਿਕਾਰੀਆਂ ਨੇ ਕਿਹਾ ਕਿ ਮਲਬੇ ’ਚੋਂ 13 ਫ਼ੌਜੀਆਂ ਅਤੇ ਇਕ ਆਮ ਨਾਗਰਿਕ ਦੀ ਲਾਸ਼ ਕੱਢੀ ਗਈ ਹੈ। ਨਾਹਨ-ਕੁਮਾਰਹੱਟੀ ਸੜਕ ’ਤੇ ਐਤਵਾਰ ਸ਼ਾਮ ਨੂੰ ਮੋਹਲੇਧਾਰ ਮੀਂਹ ਮਗਰੋਂ ਇਮਾਰਤ ਢਹਿ ਢੇਰੀ ਹੋ ਗਈ ਸੀ ਜਿਸ ’ਚ ਰੈਸਤਰਾਂ ਵੀ ਸੀ।

ਬਾਬਰੀ ਮਸਜਿਦ ਕੇਸ: ਵਿਸ਼ੇਸ਼ ਜੱਜ ਨੇ ਹੋਰ ਛੇ ਮਹੀਨੇ ਮੰਗੇ

ਨਵੀਂ ਦਿੱਲੀ,,15 ਜੁਲਾਈ (ਪੰਜਾਬੀ ਟਾਇਮਜ਼ ) : ਸਿਆਸੀ ਪੱਖੋਂ ਅਹਿਮ 1992 ਦੇ ਬਾਬਰੀ ਮਸਜਿਦ ਢਾਹੁਣ ਦੇ ਕੇਸ ਦੀ ਸੁਣਵਾਈ ਕਰ ਰਹੇ ਵਿਸ਼ੇਸ਼ ਜੱਜ ਨੇ ਅੱਜ ਸੁਪਰੀਮ ਕੋਰਟ ਦਾ ਰੁਖ਼ ਕਰਦਿਆਂ ਟਰਾਇਲ ਪੂਰਾ ਕਰਨ ਲਈ ਹੋਰ ਛੇ ਮਹੀਨੇ ਦੇਣ ਦੀ ਮੰਗ ਕੀਤੀ ਹੈ। ਉਧਰ ਸੁਪਰੀਮ ਕੋਰਟ ਦੇ ਦੋ ਮੈਂਬਰੀ ਬੈਂਚ ਨੇ ਵਿਸ਼ੇਸ਼ ਜੱਜ ਦਾ ਕਾਰਜਕਾਲ ਵਧਾਉਣ ਲਈ ਯੂਪੀ ਸਰਕਾਰ ਤੋਂ ਸਹਿਯੋਗ ਮੰਗਿਆ ਹੈ।

ਡੀਜੀਸੀਏ ਨੇ ਆਫ਼-ਡਿਊਟੀ ਅਮਲਾ ਮੈਂਬਰਾਂ ਦੇ ਕਾਕਪਿੱਟ ਦਾਖ਼ਲੇ ’ਤੇ ਲਾਈ ਰੋਕ

ਨਵੀਂ ਦਿੱਲੀ,15 ਜੁਲਾਈ (ਪੰਜਾਬੀ ਟਾਇਮਜ਼ ) : ਹਵਾਬਾਜ਼ੀ ਨਿਗਰਾਨ ਡੀਜੀਸੀਏ ਨੇ ਪਾਇਲਟ ਤੇ ਜਹਾਜ਼ ਦੀ ਸਾਂਭ ਸੰਭਾਲ ਕਰਨ ਵਾਲੇ ਇੰਜਨੀਅਰਾਂ ਸਮੇਤ ਹੋਰਨਾਂ ਏਅਰਲਾਈਨ ਅਧਿਕਾਰੀਆਂ ਦੇ ਛੁੱਟੀ ਉੱਤੇ ਹੋਣ ਮੌਕੇ ਜਾਂ ਡਿਊਟੀ ਖ਼ਤਮ ਹੋਣ ਮਗਰੋਂ ਕਾਕਪਿੱਟ 

ਸ਼ਰਧਾ ਘੁਟਾਲਾ: ਤ੍ਰਿਣਮੂਲ ਕਾਂਗਰਸ ਦੇ ਐਮਪੀ ਸਮੇਤ ਪੰਜ ਨੂੰ ਸੰਮਨ

ਕੋਲਕਾਤਾ,15 ਜੁਲਾਈ (ਪੰਜਾਬੀ ਟਾਇਮਜ਼ ) : : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸ਼ਰਧਾ ਚਿੱਟ ਫੰਡ ਘੁਟਾਲਾ ਮਾਮਲੇ ਦੀ ਜਾਂਚ ਲਈ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਸਤਾਬਦੀ ਰੌਇ ਤੇ ਪਾਰਟੀ ਦੇ ਬਰਖਾਸਤ ਆਗੂ ਕੁਨਾਲ ਘੋਸ਼ ਸਮੇਤ ਛੇ ਵਿਅਕਤੀਆਂ

5 ਹਜ਼ਾਰ ਸ਼ਰਧਾਲੂ ਰੋਜ਼ਾਨਾ ਕਰ ਸਕਣਗੇ ਬਿਨਾਂ ਵੀਜ਼ੇ ਤੋਂ ਯਾਤਰਾ

ਨਵੀਂ ਦਿੱਲੀ,14 ਜੁਲਾਈ (ਪੰਜਾਬੀ ਟਾਇਮਜ਼ ) : ਭਾਰਤ ਅਤੇ ਪਾਕਿਸਤਾਨ ਦੇ ਅਧਿਕਾਰੀਆਂ ਦੀ ਵਾਹਗਾ ਸਰਹੱਦ ’ਤੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਅੱਜ ਹੋਈ ਦੂਜੇ ਗੇੜ ਦੀ ਅਹਿਮ ਬੈਠਕ ਵਿੱਚ 80 ਫੀਸਦੀ ਸ਼ਰਤਾਂ ’ਤੇ ਸਹਿਮਤੀ ਬਣੀ। ਇਸ ਤਹਿਤ ਪਾਕਿਸਤਾਨ ਅਤੇ ਭਾਰਤ ਇਸ ਗੱਲ ’ਤੇ ਸਹਿਮਤ ਹੋ ਗਏ ਕਿ ਗੁਰਦੁਆਰਾ ਕਰਤਾਰਪੁਰ ਵਿੱਚ ਰੋਜ਼ਾਨਾ 5 ਹਜ਼ਾਰ ਸ਼ਰਧਾਲੂ ਜਾ ਸਕਣਗੇ। ਇਸ ਲਈ ਵੀਜ਼ੇ ਦੀ ਲੋੜ ਨਹੀਂ ਹੋਵੇਗੀ। ਓਸੀਆਈ ਕਾਰਡਧਾਰਕਾਂ ਨੂੰ ਵੀ ਲਾਂਘੇ ਦੇ ਇਸਤੇਮਾਲ ਦੀ ਇਜਾਜ਼ਤ ਹੋਵੇਗੀ। ਹਾਲਾਂਕਿ ਲਾਂਘੇ ਵਿਚਲੇ ਅੜਿੱਕਿਆਂ ਬਾਰੇ ਪੁੱਛੇ ਜਾਣ ’ਤੇ ਪਾਕਿਸਤਾਨ ਵਲੋਂ ਕਿਹਾ ਗਿਆ ਕਿ ਵੱਖ ਵੱਖ ਹਿੱਸਿਆਂ ਵਿੱਚ ਇਹ ਮਸਲੇ ਵੀ ਹੱਲ ਕਰ ਲਏ ਜਾਣਗੇ। ਸੂਤਰਾਂ ਅਨੁਸਾਰ ਅੰਤਿਮ ਸਮਝੌਤੇ ਤੱਕ ਪੁੱਜਣ ਲਈ ਹਾਲੇ ਦੋ ਜਾਂ ਤਿੰਨ ਗੇੜ ਦੀ ਗੱਲਬਾਤ ਹੋਣੀ ਲਾਜ਼ਮੀ ਹੈ। ਵਿਦੇਸ਼ ਮੰਤਰਾਲੇ ਅਨੁਸਾਰ ਪਾਕਿਸਤਾਨ ਇਸ ਤੋਂ ਪਹਿਲਾਂ ਸਿੱਧਾਂਤਰ ਤੌਰ ’ਤੇ ਪੁਲ ਦੀ ਉਸਾਰੀ ’ਤੇ ਰਾਜ਼ੀ ਹੋ ਗਿਆ ਹੈ। ਪਾਕਿਸਤਾਨ ਨੇ ਮੀਟਿੰਗ ਵਿੱਚ ਹੋਈ ਗੱਲਬਾਤ ਸਬੰਧੀ

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0079394683
Copyright © 2019, Panjabi Times. All rights reserved. Website Designed by Mozart Infotech