ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਰਾਸ਼ਟਰੀ

ਜੱਲ੍ਹਿਆਂਵਾਲਾ ਬਾਗ਼ ਸਮਾਗਮ: ਮੋਦੀ ਤੇ ਕੈਪਟਨ ਆਹਮੋ-ਸਾਹਮਣੇ

April 15, 2019 02:10 PM

ਕਠੂਆ,14 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਕਾਂਗਰਸ ’ਤੇ ਜੱਲ੍ਹਿਆਂਵਾਲਾ ਬਾਗ ਸਾਕਾ ਦੇ ਸ਼ਤਾਬਦੀ ਸਮਾਗਮਾਂ ਦੇ ਸਿਆਸੀਕਰਨ ਦੇ ਦੋਸ਼ ਲਾਉਂਦਿਆਂ ਜਿੱਥੇ ਕਾਂਗਰਸ ਦੀ ਨਿੰਦਾ ਕੀਤੀ ਉੱਥੇ ਕੈਪਟਨ ਅਮਰਿੰਦਰ ਸਿੰਘ ਦੀ ਗੈਰਹਾਜ਼ਰੀ ਨੂੰ ਸ਼ਹੀਦਾਂ ਦਾ ਅਪਮਾਨ ਦੱਸਿਆ। ਉਨ੍ਹਾਂ ਕੈਪਟਨ ’ਤੇ ‘ਰਾਸ਼ਟਰ ਭਗਤੀ’ ਕਰਨ ਦੀ ਥਾਂ ‘ਪਰਿਵਾਰ ਭਗਤੀ’ ਵਿੱਚ ਮਸਰੂਫ਼ ਹੋਣ ਦੇ ਦੋਸ਼ ਲਾਏ।
ਮੋਦੀ ਨੇ ਕਾਂਗਰਸ ਦੀ ਨਿੰਦਾ ਕਰਦਿਆਂ ਕਿਹਾ, ‘‘ਉਪ ਰਾਸ਼ਟਰਪਤੀ ਜੱਲ੍ਹਿਆਂਵਾਲਾ ਸਾਕੇ ਸਬੰਧੀ ਅੰਮ੍ਰਿਤਸਰ ਵਿਚ ਕਰਵਾਏ ਗਏ ਸਰਕਾਰੀ ਸਮਾਗਮ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪੁੱਜੇ ਸਨ। ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਪਰ ਉੱਥੇ ਕਾਂਗਰਸ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੌਜੂਦ ਨਹੀਂ ਸਨ।’’ ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਧਿਰ ਲਈ ਰਾਸ਼ਟਰਵਾਦ ਅਪਮਾਨ ਹੈ। ਉਨ੍ਹਾਂ ਕਿਹਾ, ‘‘ਪੰਜਾਬ ਦੇ ਮੁੱਖ ਮੰਤਰੀ ਨੇ ਜੱਲ੍ਹਿਆਂਵਾਲਾ ਬਾਗ ਸਾਕੇ ਦੀ ਸ਼ਤਾਬਦੀ ਮੌਕੇ ਸਰਕਾਰੀ ਸਮਾਗਮ ਵਿੱਚ ਹਿੱਸਾ ਨਾ ਲੈ ਕੇ ਸ਼ਹੀਦਾਂ ਦਾ ਅਪਮਾਨ ਕੀਤਾ ਹੈ।’’
ਮੋਦੀ ਨੇ ਕਿਹਾ ਕਿ ਉਹ ਕੈਪਟਨ ਅਮਰਿੰਦਰ ਸਿੰਘ ’ਤੇ ਬਣਾਏ ਗਏ ਦਬਾਅ ਨੂੰ ਸਮਝਦੇ ਹਨ। ਉਨ੍ਹਾਂ ਕਿਹਾ, ‘‘ਮੈਂ ਕੈਪਟਨ ਅਮਰਿੰਦਰ ਸਿੰਘ ਨੂੰ ਲੰਬੇ ਸਮੇਂ ਤੋਂ ਜਾਣਦਾ ਹਾਂ। ਮੈਂ ਉਨ੍ਹਾਂ ਦੀ ਦੇਸ਼ ਭਗਤੀ ’ਤੇ ਕਦੇ ਸਵਾਲ ਨਹੀਂ ਕੀਤਾ। ਮੈਂ ਸਮਝ ਸਕਦਾ ਹਾਂ ਕਿ ਉਨ੍ਹਾਂ ਉੱਪਰ ‘ਪਰਿਵਾਰ ਭਗਤੀ’ ਦਾ ਕਿਹੋ-ਜਿਹਾ ਦਬਾਅ ਪਾਇਆ ਗਿਆ
ਹੋਵੇਗਾ।’’ ਪ੍ਰਧਾਨ ਮੰਤਰੀ ਜੰਮੂ ਕਸ਼ਮੀਰ ਦੇ ਕਠੂਆ ਵਿੱਚ ਰੈਲੀ ਮੌਕੇ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਅਬਦੁੱਲਾ ਅਤੇ ਮੁਫ਼ਤੀ ਪਰਿਵਾਰ ਵੱਲ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਨ੍ਹਾਂ ਦੋ ਪਰਿਵਾਰਾਂ ਨੇ ਜੰਮੂ ਕਸ਼ਮੀਰ ਦੀਆਂ ਤਿੰਨ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ ਪਰ ਉਹ ਉਨ੍ਹਾਂ ਨੂੰ ਦੇਸ਼ ਵਿਚ ਵੰਡੀਆਂ ਪਾਉਣ ਨਹੀਂ ਦੇਣਗੇ। ਪ੍ਰਧਾਨ ਮੰਤਰੀ ਦਾ ਇਸ਼ਾਰਾ ਨੈਸ਼ਨਲ ਕਾਨਫਰੰਸ ਦੇ ਨੇਤਾ ਉਮਰ ਅਬਦੁੱਲਾ ਦੀ ਜੰਮੂ ਕਸ਼ਮੀਰ ਵਿੱਚ ਵੱਖਰੇ ਪ੍ਰਧਾਨ ਮੰਤਰੀ ਦੀ ਮੰਗ ਵੱਲ ਸੀ।


ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਰਾਸ਼ਟਰੀ ਵਿੱਚ ਹੋਰ
ਸਾਧਵੀ ਪ੍ਰੱਗਿਆ ਵੱਲੋਂ ਰਾਮ ਮੰਦਰ ਬਾਰੇ ਵਿਵਾਦਤ ਬਿਆਨ; ਦੂਜਾ ਨੋਟਿਸ ਜਾਰੀ

ਭੋਪਾਲ, 21 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਮੁੰਬਈ ਅਤਿਵਾਦੀ ਹਮਲੇ ਵਿਚ ਸ਼ਹੀਦ ਹੋਏ ਤਤਕਾਲੀ ਏਟੀਐੱਸ ਮੁਖੀ ਹੇਮੰਤ ਕਰਕਰੇ ਬਾਰੇ ਵਿਵਾਦਤ ਟਿੱਪਣੀ ਕਰਨ ਤੋਂ ਦੋ ਦਿਨ ਬਾਅਦ ਸਾਧਵੀ ਪ੍ਰੱਗਿਆ ਸਿੰਘ ਠਾਕੁਰ ਨੇ ਹੁਣ ਅਯੁੱਧਿਆ ਰਾਮ ਜਨਮਭੂਮੀ-ਬਾਬਰੀ ਮਸਜਿਦ ਮਾਮਲੇ ’ਤੇ ਇਕ ਹੋਰ ਵਿਵਾਦਤ ਬਿਆਨ ਦੇ ਦਿੱਤਾ ਹੈ।

ਪੰਜਾਬ, ਕੇਰਲ, ਆਂਧਰਾ ਅਤੇ ਤਾਮਿਲਨਾਡੂ ਦੇ ਵੋਟਰ ਰਾਹੁਲ ਨੂੰ ਪ੍ਰਧਾਨ ਮੰਤਰੀ ਬਣਾਉਣ ਦੇ ਹੱਕ ’ਚ

ਨਵੀਂ ਦਿੱਲੀ, 21 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਲੋਕ ਸਭਾ ਚੋਣਾਂ ਦੌਰਾਨ ਪੰਜਾਬ, ਕੇਰਲ, ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਦੇ ਜ਼ਿਆਦਾਤਰ ਵੋਟਰ ਸਿੱਧੇ ਮੁਕਾਬਲੇ ’ਚ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਚੁਣਨ ਵਾਸਤੇ ਕਾਂਗਰਸ ਪਾਰਟੀ ਨੂੰ ਵੋਟਾਂ ਪਾਉਣਗੇ। ਉਂਜ ਬਾਕੀ ਮੁਲਕ ’ਚ ਨਰਿੰਦਰ ਮੋਦੀ ਵੋਟਰਾਂ ਦੀ ਪਹਿਲੀ ਪਸੰਦ ਬਣੇ ਹੋਏ ਹਨ। ਇਹ ਖ਼ੁਲਾਸਾ ਸੀਵੋਟਰ-ਆਈਏਐਨਐਸ ਦੇ ਸਰਵੇਖਣ ’ਚ ਹੋਇਆ ਹੈ। ਇਹ ਸਰਵੇਖਣ 19 ਅਪਰੈਲ ਨੂੰ ਕਰਾਇਆ ਗਿਆ ਸੀ ਜਿਸ ’ਚ ਵੋਟਰਾਂ ਨੂੰ ਪੁੱਛਿਆ ਗਿਆ ਸੀ ਕਿ ਜੇਕਰ ਮੁਲਕ ’ਚ ਪ੍ਰਧਾਨ ਮੰਤਰੀ ਅਹੁਦੇ ਲਈ ਆਗੂ ਦੀ ਸਿੱਧੀ ਚੋਣ ਕਰਨੀ ਹੋਵੇ ਤਾਂ ਉਹ ਰਾਹੁਲ ਅਤੇ ਮੋਦੀ ’ਚੋਂ ਕਿਸ ਨੂੰ ਚੁਣਨਗੇ। ਕੌਮੀ ਪੱਧਰ ’ਤੇ ਸ੍ਰੀ ਮੋਦੀ ਨੇ ਸ੍ਰੀ ਗਾਂਧੀ ਉਪਰ

ਸੱਜਣ ਕੁਮਾਰ ਦੇ ਭਰਾ ਨੂੰ ਟਿਕਟ ਦੇਣ ਤੋਂ ਅਕਾਲੀਆਂ ’ਚ ਰੋਹ

ਨਵੀਂ ਦਿੱਲੀ, 21 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੰਬਰ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੇ ਭਰਾ ਰਮੇਸ਼ ਕੁਮਾਰ ਨੂੰ 2019 ਦੀਆਂ ਲੋਕ ਸਭਾ ਚੋਣਾਂ ਲਈ ਟਿਕਟ ਦੇਣ ਦਾ ਵਿਰੋਧ ਕਰਦਿਆਂ ਕਾਂਗਰਸ ਹੈੱਡਕੁਆਰਟਰ ਅੱਗੇ ਰੋਸ ਮੁਜ਼ਾਹਰਾ ਕਰਕੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਤੇ ਸੱਜਣ ਕੁਮਾਰ ਦੇ ਪੁਤਲੇ ਫੂਕੇ ਗਏ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਤੇ 

‘ਆਪ’ ਨੇ ਹਰਿਆਣਾ ’ਚ ਤਿੰਨੋਂ ਉਮੀਦਵਾਰ ਐਲਾਨੇ

ਨਵੀਂ ਦਿੱਲੀ, 21 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਆਮ ਆਦਮੀ ਪਾਰਟੀ ਨੇ ਹਰਿਆਣਾ ਵਿੱਚ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਨਾਲ ਹਰਿਆਣਾ ਵਿੱਚ ਕੀਤੇ ਗਏ ਚੋਣ ਸਮਝੌਤੇ ਮਿਲੀਆਂ 3 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਐੱਨਸੀਆਰ ਦੇ ਅਹਿਮ ਸਨਅਤੀ ਸ਼ਹਿਰ ਫਰੀਦਾਬਾਦ ਤੋਂ ਹਰਿਆਣਾ ‘ਆਪ’ ਦੇ ਕਨਵੀਨਰ ਨਵੀਨ ਜੈਹਿੰਦ ਨੂੰ ਉਮੀਦਵਾਰ ਐਲਾਨਿਆ ਗਿਆ ਹੈ ਜਿੱਥੇ

ਸਾਬਕਾ ਬਰਤਾਨਵੀ ਪ੍ਰਧਾਨ ਮੰਤਰੀ ਨਾਲ ਵੀ ਸਬੰਧਤ ਹੈ ਵਾਇਨਾਡ

ਤਿਰੂਵਨੰਤਪੁਰਮ, 21 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਲੋਕ ਸਭਾ ਚੋਣਾਂ ’ਚ ਇਸ ਵਾਰ ਰਾਹੁਲ ਗਾਂਧੀ ਦੇ ਵਾਇਨਾਡ ਤੋਂ ਵੀ ਕਿਸਮਤ ਅਜ਼ਾਉਣ ਕਾਰਨ ਇਹ ਹਲਕਾ ਜਿੱਥੇ ਸੁਰਖੀਆਂ ’ਚ ਹੈ ਉੱਥੇ ਹੀ ਇਸ ਖੇਤਰ ਦਾ ਸਬੰਧ ਬਰਤਾਨੀਆ ਦੇ ਇੱਕ ਸਾਬਕਾ ਪ੍ਰਧਾਨ ਮੰਤਰੀ ਤੇ ਵਾਟਰਲੂ ਦੀ ਲੜਾਈ ਦੇ ਨਾਇਕ ਨਾਲ ਵੀ ਰਿਹਾ ਹੈ।

ਜੈੱਟ ਦੇ ਤਜਰਬੇਕਾਰ ਮੁਲਾਜ਼ਮਾਂ ਲਈ ਦੂਜੀਆਂ ਏਅਰਲਾਈਨਜ਼ ’ਚ ਚੰਗਾ ਮੌਕਾ

ਨਵੀਂ ਦਿੱਲੀ, 21 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਜੈੱਟ ਏਅਰਵੇਜ਼ ਦੇ ਆਰਜ਼ੀ ਤੌਰ ’ਤੇ ਬੰਦ ਹੋਣ ਕਾਰਨ ਹਜ਼ਾਰਾਂ ਕਰਮਚਾਰੀਆਂ ਲਈ ਰੋਜ਼ੀ-ਰੋਟੀ ਦੀ ਸਮੱਸਿਆ ਪੈਦਾ ਹੋ ਗਈ ਹੈ ਪਰ ਹੋਰ ਏਅਰਲਾਈਨ ਕੰਪਨੀਆਂ ਲਈ ਅਜਿਹੇ ਤਜਰਬੇਕਾਰ ਲੋਕਾਂ ਨੂੰ ਨਿਯੁਕਤ ਕਰਨ ਦਾ ਚੰਗਾ ਮੌਕਾ ਹੈ। ਹਾਲਾਂਕਿ ਉਨ੍ਹਾਂ ਦੀ ਤਨਖ਼ਾਹ ਪਹਿਲਾਂ ਦੇ ਮੁਕਾਬਲੇ ਘੱਟ ਹੋ ਸਕਦੀ ਹੈ। ਤੇਜ਼ੀ ਨਾਲ ਵਿਕਾਸ ਕਰ ਰਹੇ ਭਾਰਤੀ ਹਵਾਬਾਜ਼ੀ ਖੇਤਰ ਵਿਚ ਤਜਰਬੇਕਾਰ ਕਰਮਚਾਰੀਆਂ ਦੀ ਮੰਗ ਕਾਫ਼ੀ ਹੈ

ਭਾਜਪਾ ਨੇ ਅੰਮ੍ਰਿਤਸਰ ਤੋਂ ਹਰਦੀਪ ਪੁਰੀ ਨੂੰ ਮੈਦਾਨ ’ਚ ਉਤਾਰਿਆ

ਨਵੀਂ ਦਿੱਲੀ, 21 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਭਾਜਪਾ ਨੇ ਲੋਕ ਸਭਾ ਚੋਣਾਂ ਲਈ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਅੰਮ੍ਰਿਤਸਰ ਤੋਂ ਟਿਕਟ ਦੇਣ ਦਾ ਐਲਾਨ ਕੀਤਾ ਹੈ। ਭਾਜਪਾ ਨੇ ਸਪੀਕਰ ਸੁਮਿੱਤਰਾ ਮਹਾਜਨ ਦੀ ਟਿਕਟ ਕੱਟ ਕੇ ਇੰਦੌਰ ਤੋਂ ਸ਼ੰਕਰ ਲਾਲਵਾਨੀ ਨੂੰ ਉਮੀਦਵਾਰ ਬਣਾਇਆ ਹੈ।

ਲਖ਼ਨਊ-ਆਗਰਾ ਐਕਸਪ੍ਰੈੱਸਵੇਅ ’ਤੇ ਬੱਸ-ਟਰੱਕ ਟਕਰਾਏ, 7 ਮੌਤਾਂ

ਮੈਨਪੁਰੀ/ਲਖ਼ਨਊ, 21 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਮੈਨਪੁਰੀ ਜ਼ਿਲ੍ਹੇ ਦੇ ਕਰਹਲ ਇਲਾਕੇ ਵਿਚ ਲਖ਼ਨਊ-ਆਗਰਾ ਐਕਸਪ੍ਰੈੱਸਵੇਅ ’ਤੇ ਦਿੱਲੀ ਤੋਂ ਵਾਰਾਨਸੀ ਜਾ ਰਹੀ ਨਿੱਜੀ ਬੱਸ ਦੇ ਇਕ ਟਰੱਕ ਨਾਲ ਜਾ ਟਕਰਾਉਣ ਨਾਲ ਬੱਸ ’ਚ ਸਵਾਰ ਸੱਤ ਜਣਿਆਂ ਦੀ ਮੌਤ ਹੋ ਗਈ ਜਦਕਿ 34 ਹੋਰ ਜ਼ਖ਼ਮੀ ਹੋ ਗਏ ਹਨ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਹਾਦਸੇ ’ਤੇ ਦੁੱਖ ਪ੍ਰਗਟ ਕਰਦਿਆਂ ਅਧਿਕਾਰੀਆਂ ਨੂੰ ਜ਼ਖ਼ਮੀਆਂ ਦਾ ਇਲਾਜ ਕਰਵਾਉਣ ਦੇ ਹੁਕਮ ਦਿੱਤੇ ਹਨ। ਪੁਲੀਸ ਮੁਤਾਬਕ ਮੈਨਪੁਰੀ ਵਿਚ 41 ਯਾਤਰੀਆਂ ਨੂੰ ਦਿੱਲੀ ਤੋਂ ਵਾਰਾਨਸੀ ਲੈ ਕੇ ਜਾ ਰਹੀ ਇਕ ਨਿੱਜੀ ਬੱਸ ਸ਼ਨਿਚਰਵਾਰ ਰਾਤ ਕਰੀਬ ਸਾਢੇ ਗਿਆਰਾਂ ਵਜੇ ਆਗਰਾ-ਲਖ਼ਨਊ

ਅਡਾਨੀ ਗਰੁੱਪ ਨੇ ਹਾਸਲ ਕੀਤੇ ਵੱਡੇ ਵਿਕਾਸ ਪ੍ਰਾਜੈਕਟ

ਨਵੀਂ ਦਿੱਲੀ, 21 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਕਾਰੋਬਾਰੀ ਗੌਤਮ ਅਡਾਨੀ ਦੀ ਅਗਵਾਈ ਵਾਲੇ ਅਡਾਨੀ ਗਰੁੱਪ ਨੂੰ ਰਾਜਮਾਰਗ ਨਿਰਮਾਣ, ਹਵਾਈ ਅੱਡਾ ਵਿਕਾਸ, ਕੋਲਾ ਖਣਨ ਅਤੇ ਸ਼ਹਿਰੀ ਗੈਸ ਵੰਡ ਨਾਲ ਜੁੜੇ ਵੱਖ ਵੱਖ ਪ੍ਰਾਜੈਕਟਾਂ ਦੇ ਠੇਕੇ ਮਿਲੇ ਹਨ। ਕੰਪਨੀ ਨੇ ਪਿਛਲੇ ਕੁਝ ਸਾਲਾਂ ’ਚ ਇਨ੍ਹਾਂ ਪ੍ਰਾਜੈਕਟਾਂ ਦੇ ਠੇਕੇ ਬੋਲੀ ਰਾਹੀਂ ਹਾਸਲ ਕੀਤੇ ਹਨ।

ਤੀਜੇ ਗੇੜ ਦੀਆਂ ਚੋਣਾਂ ਲਈ ਪ੍ਰਚਾਰ ਖ਼ਤਮ

ਨਵੀਂ ਦਿੱਲੀ, 21 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਲੋਕ ਸਭਾ ਚੋਣਾਂ ਦੇ ਤੀਜੇ ਗੇੜ ਵਿਚ ਮਹਾਰਾਸ਼ਟਰ, ਗੁਜਰਾਤ, ਛੱਤੀਸਗੜ੍ਹ, ਕਰਨਾਟਕ, ਉੜੀਸਾ, ਅਸਾਮ ਤੇ ਗੋਆ ਦੀਆਂ ਕੁਝ ਸੀਟਾਂ ’ਤੇ ਮੰਗਲਵਾਰ ਨੂੰ ਪੈਣ ਵਾਲੀਆਂ ਵੋਟਾਂ ਲਈ ਚੋਣ ਪ੍ਰਚਾਰ ਐਤਵਾਰ ਸ਼ਾਮ ਖ਼ਤਮ ਹੋ ਗਿਆ ਹੈ।

ਦਹਿਸ਼ਤਗਰਦੀ ਦੇ ਖਾਤਮੇ ਲਈ ਭਾਜਪਾ ਨੂੰ ਵੋਟਾਂ ਪਾਓ: ਮੋਦੀ

ਜੈਪੁਰ, 21 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਸ੍ਰੀਲੰਕਾ ਵਿੱਚ ਹੋਏ ਬੰਬ ਧਮਾਕਿਆਂ ਦੀ ਨਿਖੇਧੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦਹਿਸ਼ਤਗਰਦੀ ਖ਼ਿਲਾਫ਼ ਲੜਾਈ ਨੂੰ ਮਜ਼ਬੂਤ ਕਰਨ ਲਈ ਭਾਜਪਾ ਨੂੰ ਵੋਟਾਂ ਪਾਉਣ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਸਬੰਧ ਵਿੱਚ ਸ੍ਰੀਲੰਕਾ ਦੇ ਰਾਸ਼ਟਰਪਤੀ ਨਾਲ ਫੋਨ ’ਤੇ ਗੱਲ ਕੀਤੀ ਅਤੇ ਸਥਿਤੀ ਨਾਲ ਸਿੱਝਣ ਲਈ ਹਰ ਸੰਭਵ ਮਦਦ ਦੀ ਪੇਸ਼ਕਸ਼ ਕੀਤੀ। ਰਾਜਸਥਾਨ ਦੇ ਚਿਤੌੜਗੜ੍ਹ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਕਿਹਾ, ‘‘ ਭਾਰਤ ਸ੍ਰੀਲੰਕਾ ਦੇ ਨਾਲ ਖੜ੍ਹਾ ਹੈ, ਸੰਕਟ ਦੀ ਘੜੀ ਉਸ ਦੀ ਕਿਸੇ ਵੀ ਮਦਦ ਲਈ ਤਿਆਰ ਹੈ। ਸ੍ਰੀਲੰਕਾ ਵਿੱਚ ਦਹਿਸ਼ਤਗਰਦਾਂ ਨੇ ਸੈਂਕੜੇ ਬੇਗੁਨਾਹ ਲੋਕਾਂ ਨੂੰ ਮਾਰ ਦਿੱਤਾ।

ਮਾਲੇਗਾਓਂ ਧਮਾਕੇ ਦੇ ਸਹਿ-ਮੁਲਜ਼ਮ ਵੱਲੋਂ ਪ੍ਰੱਗਿਆ ਦੇ ਬਿਆਨ ਦੀ ਨਿਖੇਧੀ

ਪੁਣੇ, 21 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) :  ਮਾਲੇਗਾਓਂ ਬੰਬ ਧਮਾਕਾ ਮਾਮਲੇ ਦੇ ਸਹਿ-ਮੁਲਜ਼ਮ ਸਮੀਰ ਕੁਲਕਰਨੀ ਨੇ ਏਟੀਐੱਸ ਮੁਖੀ ਹੇਮੰਤ ਕਰਕਰੇ ਬਾਰੇ ਸਾਧਵੀ ਪ੍ਰੱਗਿਆ ਸਿੰਘ ਠਾਕੁਰ ਵੱਲੋਂ ਕੀਤੀ ਵਿਵਾਦਤ ਟਿੱਪਣੀ ਨੂੰ ਨਕਾਰ ਦਿੱਤਾ ਹੈ।

ਨਿਆਂਪਾਲਿਕਾ ਦੀ ਆਜ਼ਾਦੀ ਖਤਰੇ ’ਚ: ਜਸਟਿਸ ਗੋਗੋਈ

ਨਵੀਂ ਦਿੱਲੀ, 20 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਭਾਰਤ ਦੇ ਚੀਫ਼ ਜਸਟਿਸ ਰੰਜਨ ਗੋਗੋਈ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ ਲੱਗਣ ਮਗਰੋਂ ਉਨ੍ਹਾਂ ਸ਼ਨਿਚਰਵਾਰ ਨੂੰ ਇਸ ਮਾਮਲੇ ’ਤੇ ਫੌਰੀ ਸੁਣਵਾਈ ਕੀਤੀ ਅਤੇ ਕਿਹਾ ਕਿ ਸੁਪਰੀਮ ਕੋਰਟ ਦੀ ਸਾਬਕਾ ਮੁਲਾਜ਼ਮ ਵੱਲੋਂ ਲਾਏ ਗਏ ਦੋਸ਼ ‘ਭਰੋਸੇ ਲਾਇਕ ਨਹੀਂ’ ਹਨ। ਉਨ੍ਹਾਂ ਕਿਹਾ ਕਿ ਕਿਸੇ ‘ਵੱਡੀ ਤਾਕਤ’ ਵੱਲੋਂ ਚੀਫ਼ ਜਸਟਿਸ ਨੂੰ ਕੰਮ ਕਰਨ ਤੋਂ ਰੋਕਣ ਦੀ ਇਹ ਸਾਜ਼ਿਸ਼ ਹੈ।
ਚੀਫ਼ ਜਸਟਿਸ ਗੋਗੋਈ ਦੇ ਦਿੱਲੀ ਸਥਿਤ ਘਰ ’ਚ ਬਣੇ ਦਫ਼ਤਰ ’ਚ ਪਿਛਲੇ ਸਾਲ ਅਕਤੂਬਰ ’ਚ ਕੰਮ ਕਰਦੀ ਰਹੀ ਮਹਿਲਾ ਮੁਲਾਜ਼ਮ ਵੱਲੋ ਦੋਸ਼ ਲਾਏ ਜਾਣ ਮਗਰੋਂ ਨਿਆਂਪਾਲਿਕਾ ਹੈਰਾਨ ਰਹਿ ਗਈ। ਚੀਫ਼ ਜਸਟਿਸ ਨੇ ਕਿਹਾ ਕਿ ਉਹ ਦੋਸ਼ਾਂ ਨੂੰ ਨਕਾਰਨ ਲਈ ਵੀ ਏਨਾ ਹੇਠਾਂ ਨਹੀਂ ਡਿੱਗਣਗੇ।

ਮੋਦੀ ਨੇ ਨਿੱਜੀ ਕੰਪਨੀਆਂ ਨੂੰ ਮੁਨਾਫਾ ਪਹੁੰਚਾਇਆ: ਸਿੱਧੂ

ਨਵੀਂ ਦਿੱਲੀ, 20 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਕਾਂਗਰਸ ਆਗੂ ਤੇ ਪੰਜਾਬ ਸਰਕਾਰ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਪ੍ਰਧਾਨ ਮੰਤਰੀ ’ਤੇ ਦੇਸ਼ ਵਿਰੋਧੀ ਹੋਣ ਦਾ ਦੋਸ਼ ਲਗਾਇਆ ਤੇ ਦਾਅਵਾ ਕੀਤਾ ਕਿ ਪੰਜ ਸਾਲਾਂ ਦੇ ਕਾਰਜਕਾਲ ’ਚ ਮੋਦੀ ਨੇ ਸਰਕਾਰੀ ਕੰਪਨੀਆਂ ਦੇ ਹਿੱਤਾਂ ਨੂੰ ਮਾਰ ਕੇ ਨਿੱਜੀ ਕੰਪਨੀਆਂ ਨੂੰ ਫਾਇਦਾ ਪਹੁੰਚਾਇਆ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪਿਛਲੀਆਂ ਚੋਣਾਂ ’ਚ ਵਾਅਦੇ ਪੂਰੇ ਕਰਨ ’ਚ ਨਾਕਾਮ ਸਾਬਤ ਹੋਏ ਪ੍ਰਧਾਨ ਮੰਤਰੀ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਰਾਸ਼ਟਰਵਾਦ ਅਤੇ ਕੌਮੀ ਸੁਰੱਖਿਆ ਦੇ ਮੁੱਦੇ ਚੁੱਕ ਰਹੇ ਹਨ। ਸ੍ਰੀ ਸਿੱਧੂ ਨੇ ਕਾਂਗਰਸ ਦੇ ਮੁੱਖ ਦਫ਼ਤਰ ’ਚ ਗੱਲਬਾਤ ਕਰਦਿਆਂ ਕਿਹਾ, ‘ਪਿਛਲੇ ਪੰਜ ਸਾਲਾਂ ’ਚ ਸਰਕਾਰੀ ਕੰਪਨੀਆਂ ਡੁੱਬਦੀਆਂ ਚਲੀਆਂ ਗਈਆਂ ਅਤੇ ਕੁਝ ਨਿੱਜੀ ਕੰਪਨੀਆਂ ਮੁਨਾਫੇ ’ਚ ਆ ਗਈਆਂ। ਚੌਕੀਦਾਰ ਅਕਸਰ ਅਮੀਰਾਂ ਦੇ ਘਰ ਅੱਗੇ ਖੜ੍ਹਾ ਤੇ ਗਰੀਬਾਂ ਦੇ ਹੱਕਾਂ ਨੂੰ ਮਾਰਦਾ ਰਿਹਾ।’ ਉਨ੍ਹਾਂ ਕਿਹਾ, ‘ਕਿਹਾ ਗਿਆ ਸੀ ਨਾ ਖਾਵਾਂਗਾ ਤੇ ਨਾ ਖਾਣ ਦੇਵਾਂਗਾ, ਜਦਕਿ ਇਹ ਇੱਕ ਮੁਖੌਟਾ ਸੀ। ਪ੍ਰਧਾਨ ਮੰਤਰੀ ਨੇ 55 ਮੁਲਕਾਂ ਦੇ ਦੌਰੇ ਕੀਤੇ ਅਤੇ ਇਨ੍ਹਾਂ ਦੌਰਿਆਂ ’ਤੇ ਅੰਬਾਨੀ ਤੇ ਅਡਾਨੀ ਉਨ੍ਹਾਂ ਨਾਲ ਗਏ ਤੇ 18 ਸੌਦੇ ਕੀਤੇ। ਜਦਕਿ ਇਹ ਸੌਦੇ ਸਰਕਾਰੀ ਕੰਪਨੀਆਂ ਲਈ ਹੋਣੇ ਚਾਹੀਦੇ ਸਨ।’

ਚੋਣ ਸਮਝੌਤਾ ਸਿਰੇ ਨਾ ਚੜ੍ਹਨ ਲਈ ਕਾਂਗਰਸ ਜ਼ਿੰਮੇਵਾਰ: ‘ਆਪ’

ਨਵੀਂ ਦਿੱਲੀ, 20 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਆਮ ਆਦਮੀ ਪਾਰਟੀ ਨੇ ਅੱਜ ਦਿੱਲੀ, ਹਰਿਆਣਾ ਤੇ ਚੰਡੀਗੜ੍ਹ ਦੀਆਂ ਲੋਕ ਸਭਾ ਸੀਟਾਂ ਲਈ ਚੋਣ ਸਮਝੌਤਾ ਸਿਰੇ ਨਾ ਚੜ੍ਹਨ ਲਈ ਕਾਂਗਰਸ ਨੂੰ ਜ਼ਿੰਮੇਵਾਰ ਕਰਾਰ ਦਿੱਤਾ। ‘ਆਪ’ ਦੇ ਸੀਨੀਅਰ ਆਗੂ ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਮੀਡੀਆ ਕਾਨਫ਼ਰੰਸ ਦੌਰਾਨ ਕਿਹਾ ਕਿ ਕਾਂਗਰਸ ਗਿਣਤੀ-ਮਿਣਤੀ ਵਿਚ ਉਲਝੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇ ਭਾਜਪਾ ਮੁੜ ਸੱਤਾ ਵਿੱਚ ਆਈ ਤਾਂ ਇਸ ਲਈ ਕਾਂਗਰਸ ਹੀ ਜ਼ਿੰਮੇਵਾਰ ਹੋਵੇਗੀ। ਦੋਵਾਂ ਆਗੂਆਂ ਨੇ ਕਿਹਾ ਕਿ ਜਮਹੂਰੀਅਤ ਨੂੰ

ਮੋਦੀ ਬਾਰੇ ਵੈੱਬ ਸੀਰੀਜ਼ ਰੋਕਣ ਦੇ ਹੁਕਮ

ਨਵੀਂ ਦਿੱਲੀ, 20 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਚੋਣ ਕਮਿਸ਼ਨ ਨੇ ਵੈੱਬ ਸੀਰੀਜ਼ ਪ੍ਰਸਾਰਨ ਸੇਵਾ ਨਾਲ ਜੁੜੀ ਕੰਪਨੀ ‘ਇਰੋਸ ਨਾਓ’ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਆਧਾਰਤ ਸੀਰੀਜ਼ ਦੀ ਆਨਲਾਈਨ ਸਟ੍ਰੀਮਿੰਗ ’ਤੇ ਤੁਰੰਤ ਪ੍ਰਭਾਵ ਨਾਲ ਰੋਕ ਲਾਉਣ ਲਈ ਕਿਹਾ ਹੈ। ਕਮਿਸ਼ਨ ਨੇ ਆਪਣੇ ਹੁਕਮ ਵਿਚ ‘ਇਰੋਸ ਨਾਓ’ ਨੂੰ ਅਗਲੀ ਹਦਾਇਤ ਤੱਕ ‘ਮੋਦੀ- ਜਰਨੀ ਆਫ਼ ਏ ਕੌਮਨ ਮੈਨ’ ਨਾਂ ਦੀ ਵੈੱਬ ਸੀਰੀਜ਼ ਦਾ ਪ੍ਰਸਾਰਨ ਰੋਕਣ ਲਈ ਕਿਹਾ ਹੈ। ਕਮਿਸ਼ਨ ਨੇ ਮੋਦੀ ’ਤੇ ਆਧਾਰਤ ਬਾਇਓਪਿਕ ਫ਼ਿਲਮ ਦੀ ਰਿਲੀਜ਼ ਰੋਕਣ ਦੇ ਆਪਣੇ 10 ਅਪਰੈਲ ਦੇ ਹੁਕਮਾਂ ਦਾ ਹਵਾਲਾ ਦਿੰਦਿਆਂ ਇਸ ਵੈੱਬ ਸੀਰੀਜ਼ ਨੂੰ ਵੀ ਰੋਕਣ ਦਾ ਹੁਕਮ ਦਿੱਤਾ ਹੈ। ਕਮਿਸ਼ਨ ਨੇ ਚੋਣ ਜ਼ਾਬਤੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਵੈੱਬ

ਡਿਗਰੀ ਵਿਵਾਦ: ਭਾਜਪਾ ਉਮੀਦਵਾਰ ਸਮ੍ਰਿਤੀ ਇਰਾਨੀ ਵਿਰੁੱਧ ਸ਼ਿਕਾਇਤ ਦਰਜ

ਲਖਨਊ, 20 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਅਮੇਠੀ ਲੋਕ ਸਭਾ ਹਲਕੇ ਦੇ ਇੱਕ ਕਾਂਗਰਸ ਆਗੂ ਨੇ ਇਥੋਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵਿਰੁੱਧ ਚੋਣ ਲੜ ਰਹੀ ਭਾਜਪਾ ਉਮੀਦਵਾਰ ਸਮ੍ਰਿਤੀ ਇਰਾਨੀ ਵੱਲੋਂ ਆਪਣੀ ਵਿਦਿਅਕ ਯੋਗਤਾ ਸਬੰਧੀ ਗਲਤ ਜਾਣਕਾਰੀ ਦੇਣ ਦੇ ਮਾਮਲੇ ਵਿੱਚ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸਮ੍ਰਿਤੀ ਇਰਾਨੀ ਵੱਲੋਂ 11 ਅਪਰੈਲ ਨੂੰ ਆਪਣੇ ਨਾਮਜ਼ਦਗੀ ਪੇਪਰ ਭਰਨ ਸਮੇਂ ਹਲਫੀਆ ਬਿਆਨ ਵਿੱਚ ਆਪਣੀ ਵੱਧ ਤੋਂ ਵੱਧ ਵਿਦਿਅਕ ਯੋਗਤਾ ਦਿੱਲੀ ਯੂਨੀਵਰਸਿਟੀ ਤੋਂ ਸਾਲ 1984 ਵਿੱਚ ਕੀਤੀ ਬੀਕਾਮ ਭਾਗ ਪਹਿਲਾ ਦੱਸੀ ਗਈ ਹੈ। ਇਸ ਤੋਂ ਪਹਿਲਾਂ ਸਾਲ 2004 ਵਿੱਚ ਜਦੋਂ ਇਰਾਨੀ ਨੇ ਚਾਂਦਨੀ ਚੌਕ ਲੋਕ ਸਭਾ ਸੀਟ ਤੋਂ ਚੋਣ ਲੜੀ ਸੀ ਤਾਂ ਉਸ ਨੇ ਆਪਣੀ ਵਿਦਿਅਕ ਯੋਗਤਾ ਦਿੱਲੀ ਯੂਨੀਵਰਸਿਟੀ(ਪੱਤਰਵਿਹਾਰ ਸਕੂਲ) ਤੋਂ 1996 ਵਿੱਚ ਬੀਏ ਪਾਸ ਦੱਸੀ ਸੀ। ਇਸ ਤੋਂ ਬਾਅਦ ਸਾਲ 2011 ਵਿੱਚ ਜਦੋਂ ਉਸ ਨੇ ਰਾਜ ਸਭਾ ਲਈ ਆਪਣੇ ਨਾਮਜ਼ਦਗੀ ਪੇਪਰ ਭਰੇ ਤਾਂ ਆਪਣੀ ਵੱਧ ਤੋਂ ਵੱਧ ਵਿਦਿਆਕ ਯੋਗਤਾ ਬੀਕਾਮ ਭਾਗ ਪਹਿਲਾ ਦੱਸੀ ਸੀ।

ਪਾਇਲਟ ਅਭਿਨੰਦਨ ਵਰਤਮਾਨ ਦੀ ਸ੍ਰੀਨਗਰ ਤੋਂ ਬਦਲੀ

ਨਵੀਂ ਦਿੱਲੀ, 20 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਵਿੰਗ ਕਮਾਂਡਰ ਅਭਿਨੰਦਨ ਵਰਤਮਾਨ ਨੂੰ ਸ੍ਰੀਨਗਰ ਤੋਂ ਬਦਲ ਕੇ ਪੱਛਮੀ ਸਰਹੱਦ ਉੱਤੇ ਭਾਰਤੀ ਹਵਾਈ ਸੈਨਾ ਦੇ ਇੱਕ ਟਿਕਾਣੇ ਉੱਤੇ ਤਾਇਨਾਤ ਕੀਤਾ ਗਿਆ ਹੈ। ਇਹ ਵੀ ਪਤਾ ਲੱਗਾ ਹੈ ਕਿ ਭਾਰਤੀ ਹਵਾਈ ਸੈਨਾ

ਕਾਂਗਰਸ ਦੀ ਵੋਟ ਭਗਤੀ ਤੇ ਸਾਡੀ ਦੇਸ਼ ਭਗਤੀ: ਮੋਦੀ

ਅਰਾਰੀਆ /ਬੁਨਿਆਦਪੁਰ , 20 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਂਗਰਸ ’ਤੇ ਹੱਲਾ ਬੋਲਦਿਆਂ ਕਿਹਾ ਕਿ ਕਾਂਗਰਸ ਲਈ ਕੌਮੀ ਹਿੱਤਾਂ ਨਾਲੋਂ ਵੋਟ ਬੈਂਕ ਦੀ ਸਿਆਸਤ ਵੱਧ ਮਹੱਤਵ ਰੱਖਦੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਝੁੂਠ ਪ੍ਰਚਾਰਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਨੇ ਵਿੱਤੀ ਤੌਰ ’ਤੇ ਕਮਜ਼ੋਰ ਵਰਗ ਨੂੰ ਜੋ ਦਸ ਫੀਸਦ ਰਾਖਵਾਂਕਰਨ ਦਿੱਤਾ ਹੈ ਉਸ ਨਾਲ ਕੋਟਾ ਸਿਸਟਮ ਹੌਲੀ ਹੌਲੀ ਖਤਮ ਹੋ ਜਾਵੇਗਾ। ਕਿਸਾਨਾਂ ਤੱਕ ਆਪਣੀ ਪਹੁੰਚ ਬਣਾਉਣ ਲਈ ਪ੍ਰਧਾਨ ਮੰਤਰੀ ਨੇ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਦੀ ਸਰਕਾਰ ਮੁੜ ਆਉਂਦੀ ਹੈ ਤਾਂ ਪ੍ਰਧਾਨ ਮੰਤਰੀ ਕਿਸਾਨ ਸਮਰਿੱਧੀ ਨਿਧੀ ਯੋਜਨਾ ਤਹਿਤ ਸਾਰੇ ਕਿਸਾਨਾਂ ਨੂੰ ਲਾਭ ਦਿੱਤਾ ਜਾਵੇਗਾ। ਸ੍ਰੀ ਮੋਦੀ ਨੇ ਇੱਥੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ, ‘ਦੇਸ਼ ਨੇ ਦੋ ਤਰ੍ਹਾਂ ਦੀ ਸਿਆਸਤ ਦੇਖੀ ਹੈ।

ਰਾਫਾਲ ਦਾ ਸੱਚ ਸਭ ਦੇ ਸਾਹਮਣੇ ਜ਼ਰੂਰ ਆਵੇਗਾ: ਰਾਹੁਲ

ਸੁਪੌਲ (ਬਿਹਾਰ), 20 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਰਾਫਾਲ ਮਾਮਲੇ ਨੂੰ ਲੈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਲਾਉਂਦਿਆਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦਾਅਵਾ ਕੀਤਾ ਕਿ ਰਾਫਾਲ ਦਾ ਸੱਚ ਸਾਹਮਣੇ ਆਵੇਗਾ, ਜਾਂਚ ਹੋਵੇਗੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਨਿਲ ਅੰਬਾਨੀ ਨੂੰ ਸਜ਼ਾ ਹੋਵੇਗੀ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0074535311
Copyright © 2019, Panjabi Times. All rights reserved. Website Designed by Mozart Infotech