ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਪੰਜਾਬ

ਬਹਿਬਲ ਕਾਂਡ: ਪੁਲੀਸ ਅਧਿਕਾਰੀਆਂ ਖ਼ਿਲਾਫ਼ ਚਾਰਜਸ਼ੀਟ ਤਿਆਰ

April 15, 2019 02:11 PM

ਫ਼ਰੀਦਕੋਟ,14 ਅਪ੍ਰੈਲ (ਪੰਜਾਬੀ ਟਾਈਮਜ਼ ਬਿਊਰੋ ) : ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਵਾਪਰੇ ਬਹਿਬਲ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਅੱਠ ਮਹੀਨਿਆਂ ਦੀ ਲੰਬੀ ਪੜਤਾਲ ਤੋਂ ਬਾਅਦ ਪੰਜ ਪੁਲੀਸ ਅਧਿਕਾਰੀਆਂ ਖ਼ਿਲਾਫ਼ ਚਾਰਜਸ਼ੀਟ ਤਿਆਰ ਕਰ ਲਈ ਹੈ ਅਤੇ ਇਸ ਦੋਸ਼ ਪੱਤਰ ਨੂੰ ਅੰਤਿਮ ਛੋਹਾਂ ਦੇਣ ਲਈ ਸਰਕਾਰੀ ਵਕੀਲਾਂ ਨੂੰ ਇਸ ਦੋਸ਼ ਪੱਤਰ ਨੂੰ ਪਾਸ ਕਰਨ ਲਈ ਕਿਹਾ ਹੈ। ਸਰਕਾਰੀ ਵਕੀਲ ਇਸ ਦੋਸ਼ ਪੱਤਰ ਉੱਤੇ ਕੋਈ ਇਤਰਾਜ਼ ਨਹੀਂ ਲਾਉਂਦੇ ਤਾਂ ਇਹ ਦੋਸ਼ ਪੱਤਰ ਫ਼ਰੀਦਕੋਟ ਦੇ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤੇ ਜਾਣਗੇ।
ਦੱਸਣਯੋਗ ਹੈ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਪੰਜਾਬ ਸਰਕਾਰ ਨੇ ਹੋਰ ਤੱਥ ਲੱਭਣ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਸੀ। ਜਾਂਚ ਟੀਮ ਨੇ ਅਕਤੂਬਰ-2018 ਵਿੱਚ ਆਪਣਾ ਕੰਮ ਸ਼ੁਰੂ ਕੀਤਾ ਸੀ ਅਤੇ ਛੇ ਮਹੀਨਿਆਂ ਦੇ ਅਰਸੇ ਦੌਰਾਨ ਜਾਂਚ ਟੀਮ ਨੇ ਪੜਤਾਲ ਮੁਕੰਮਲ ਹੋਣ ਦਾ ਦਾਅਵਾ ਕੀਤਾ ਹੈ। ਜਾਂਚ ਟੀਮ ਨੇ ਬਹਿਬਲ ਗੋਲੀ ਕਾਂਡ ਵਿੱਚ ਕਤਲ ਕੀਤੇ ਗਏ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੇ ਦੇ ਮਾਮਲੇ ਵਿੱਚ ਬਾਜਾਖਾਨਾ ਥਾਣੇ ਵਿੱਚ ਦਰਜ ਹੋਈ ਐੱਫਆਈਆਰ ਨੰਬਰ 130 ਅ/ਧ 302, 307, 201, 120-ਬੀ ਅਤੇ ਅਸਲਾ ਐਕਟ ਵਿੱਚ ਪੰਜਾਬ ਦੇ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ ਐੱਸਐੱਸਪੀ ਚਰਨਜੀਤ ਸ਼ਰਮਾ, ਐੱਸਪੀ ਬਿਕਰਮਜੀਤ ਸਿੰਘ, ਇੰਸਪੈਕਟਰ ਪਰਦੀਪ ਸਿੰਘ ਅਤੇ ਬਾਜਾਖਾਨਾ ਦੇ ਸਾਬਕਾ ਐੱਸਐੱਚਓ ਅਮਰਜੀਤ ਸਿੰਘ ਕੁਲਾਰ ਨੂੰ ਦੋਸ਼ੀ ਵਜੋਂ ਨਾਮਜ਼ਦ ਕੀਤਾ ਹੈ।
ਪੁਲੀਸ ਜਿਹੜੀ ਚਾਰਜਸ਼ੀਟ ਅਦਾਲਤ ਵਿੱਚ ਪੇਸ਼ ਕਰਨ ਜਾ ਰਹੀ ਹੈ ਉਸ ਵਿੱਚ 160 ਦੇ ਕਰੀਬ ਗਵਾਹਾਂ ਦੀ ਸੂਚੀ ਤਿਆਰ ਕੀਤੀ ਗਈ ਹੈ ਅਤੇ ਅੱਧੀ ਦਰਜਨ ਸਰਕਾਰੀ ਵਾਹਨਾਂ ਨੂੰ ਸਬੂਤ ਵਜੋਂ ਕਬਜ਼ੇ ਵਿੱਚ ਲਿਆ ਗਿਆ ਹੈ। ਸਰਕਾਰੀ ਹਥਿਆਰਾਂ ਅਤੇ ਕਾਰਤੂਸਾਂ ਨੂੰ ਵੀ ਅਦਾਲਤ ਵਿੱਚ ਸਬੂਤ ਵਜੋਂ ਪੇਸ਼ ਕੀਤਾ ਜਾਵੇਗਾ। ਜਾਂਚ ਟੀਮ ਬਹਿਬਲ ਕਾਂਡ ਵਿੱਚ ਚਲਾਨ ਪੇਸ਼ ਕਰਨ ਤੋਂ ਪਹਿਲਾਂ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛ-ਪੜਤਾਲ ਕਰਨਾ ਚਾਹੁੰਦੀ ਸੀ ਪ੍ਰੰਤੂ ਹਰਿਆਣਾ ਸਰਕਾਰ ਵੱਲੋਂ ਸਹਿਯੋਗ ਨਾ ਮਿਲਣ ਕਾਰਨ ਡੇਰਾ ਮੁਖੀ ਤੋਂ ਪੁੱਛਗਿਛ ਨਹੀਂ ਹੋ ਸਕੀ। ਬਹਿਬਲ ਕਾਂਡ ਵਿੱਚ ਦੋਸ਼ੀ ਨਾਮਜ਼ਦ ਹੋਣ ਤੋਂ ਬਾਅਦ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਨੂੰ ਇਸ ਮਾਮਲੇ ਵਿੱਚ ਅਗਾਊਂ ਜ਼ਮਾਨਤ ਮਿਲ ਗਈ ਸੀ। ਜਾਂਚ ਟੀਮ ਨੇ ਇਸ ਜ਼ਮਾਨਤ ਨੂੰ ਰੱਦ ਕਰਵਾਉਣ ਦੀ ਕੋਸ਼ਿਸ਼ ਕੀਤੀ ਸੀ ਪ੍ਰੰਤੂ ਹਾਈ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ 23 ਮਈ ਤੱਕ ਟਾਲ ਦਿੱਤੀ ਹੈ।
ਦੂਜੇ ਪਾਸੇ 27 ਅਪਰੈਲ ਤੋਂ ਪਹਿਲਾਂ ਬਹਿਬਲ ਕਾਂਡ ਮਾਮਲੇ ਵਿੱਚ ਅਦਾਲਤ ’ਚ ਦੋਸ਼ ਪੱਤਰ ਪੇਸ਼ ਕਰਨੇ ਲਾਜ਼ਮੀ ਹਨ, ਇਸ ਲਈ ਜਾਂਚ ਟੀਮ ਨੇ ਹੁਣ ਤੱਕ ਦੀ ਪੜਤਾਲ ਦੌਰਾਨ ਇਕੱਠੇ ਹੋਏ ਗਵਾਹਾਂ ਤੇ ਸਬੂਤਾਂ ਦੇ ਆਧਾਰ ’ਤੇ ਚਾਰਜਸ਼ੀਟ ਤਿਆਰ ਕਰ ਲਈ ਹੈ ਜਿਸ ਨੂੰ ਬੁੱਧਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ, ਕਿਉਂਕਿ ਉਸ ਦਿਨ ਅਦਾਲਤਾਂ ਖੁੱਲ੍ਹਣਗੀਆਂ। ਜਾਂਚ ਟੀਮ ਦੇ ਸੂਤਰਾਂ ਨੇ ਦੱਸਿਆ ਕਿ ਲੋੜ ਪਈ ਤਾਂ ਚਲਾਨ ਪੇਸ਼ ਕਰਨ ਤੋਂ ਬਾਅਦ ਸਪਲੀਮੈਂਟਰੀ ਚਲਾਨ ਪੇਸ਼ ਕਰਨ ਦੀ ਇਜਾਜ਼ਤ ਅਦਾਲਤ ਪਾਸੋਂ ਲਈ ਜਾਵੇਗੀ। ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਜਾਂਚ ਤੋਂ ਪਾਸੇ ਹਟਣ ਨਾਲ ਇਹ ਅਟਕਲਾਂ ਲਾਈਆਂ ਜਾ ਰਹੀਆਂ ਸਨ ਕਿ ਪੁਲੀਸ ਅਧਿਕਾਰੀਆਂ ਖ਼ਿਲਾਫ਼ ਚਲਾਨ ਪੇਸ਼ ਹੋਣ ਵਿੱਚ ਦੇਰੀ ਹੋਈ ਹੈ।
ਵਿਸ਼ੇਸ਼ ਜਾਂਚ ਟੀਮ ਦੇ ਸੀਨੀਅਰ ਅਧਿਕਾਰੀ ਨੇ ਇਸ ਸਬੰਧੀ ਸੰਪਰਕ ਕਰਨ ’ਤੇ ਕਿਹਾ ਕਿ ਉਹ ਇਸ ਮਾਮਲੇ ਵਿੱਚ ਮੀਡੀਆ ਨਾਲ ਕਿਸੇ ਵੀ ਕਿਸਮ ਦੀ ਕੋਈ ਜਾਣਕਾਰੀ ਸਾਂਝੀ ਨਹੀਂ ਕਰ ਸਕਦੇ ਅਤੇ ਨਾ ਹੀ ਉਹ ਕੋਈ ਪ੍ਰਤੀਕਿਰਿਆ ਦੇ ਸਕਦੇ ਹਨ ਕਿਉਂਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਇਸ ਜਾਂਚ ਸਬੰਧੀ ਕਿਸੇ ਵੀ ਕਿਸਮ ਦੀ ਟਿੱਪਣੀ ਨਾ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਤਾਰਾਂ ਚੋਰੀ ਕਰਨ ਮਾਮਲੇ 'ਚ ਤਿੰਨ ਕਾਬੂ

ਬੁੱਲ੍ਹੋਵਾਲ  ,15 ਜੁਲਾਈ (ਪੰਜਾਬੀ ਟਾਇਮਜ਼ ) : ਥਾਣਾ ਬੁੱਲ੍ਹੋਵਾਲ ਪੁਲਿਸ ਨੇ ਕਿਸਾਨਾਂ ਦੀਆਂ ਮੋਟਰਾਂ ਦੀਆਂ ਤਾਰਾਂ ਚੋਰੀ ਕਰਕੇ ਉਨ੍ਹਾਂ ਦਾ ਤਾਂਬਾ ਵੇਚਣ ਦੇ ਮਾਮਲੇ 'ਚ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਇਸ ਸਬੰਧੀ ਮੁੱਖ ਥਾਣਾ ਅਫਸਰ ਬੱੁਲ੍ਹੋਵਾਲ ਸੁਲੱਖਣ ਸਿੰਜਸਵਿੰਦਰ ਪਾਲ ਹੈਪੀ, ਬੁੱਲ੍ਹੋਵਾਲ : ਥਾਣਾ ਬੁੱਲ੍ਹੋਵਾਲ ਪੁਲਿਸ ਨੇ ਕਿਸਾਨਾਂ ਦੀਆਂ ਮੋਟਰਾਂ ਦੀਆਂ ਤਾਰਾਂ ਚੋਰੀ ਕਰਕੇ ਉਨ੍ਹਾਂ ਦਾ ਤਾਂਬਾ ਵੇਚਣ ਦੇ ਮਾਮਲੇ 'ਚ ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਇਸ ਸਬੰਧੀ ਮੁੱਖ ਥਾਣਾ ਅਫਸਰ ਬੱੁਲ੍ਹੋਵਾਲ ਸੁਲੱਖਣ ਸਿੰਘ ਵਲੋਂ ਦਿੱਤੀ ਜਾਣਕਾਰੀ ਵਿਚ ਉਨ੍ਹਾਂ ਦੱਸਿਆ ਕਿ ਪਿੰਡ ਮੁਰਾਦਪੁਰ ਨਰਿਆਲ ਦੇ ਵਾਸੀ ਗੁਰਕਮਲ ਸਿੰਘ ਪੁੱਤਰ ਚਰਨ ਸਿੰਘ ਨੇ ਥਾਣਾ ਬੁੱਲ੍ਹੋਵਾਲ ਵਿਖੇ

ਪਾਣੀ ਨੂੰ ਉਜਾੜਨ ਲਈ ਕੈਪਟਨ ਅਤੇ ਬਾਦਲਾਂ ਦੀ ਸਾਂਝ : ਬੈਂਸ

ਹੁਸ਼ਿਆਰਪੁਰ ,15 ਜੁਲਾਈ (ਪੰਜਾਬੀ ਟਾਇਮਜ਼ ) : : 'ਪੰਜਾਬ ਵਿਧਾਨ ਸਭਾ ਵੱਲੋਂ 16 ਨਵੰਬਰ 2016 ਨੂੰ ਪਾਸ ਕੀਤੇ ਮਤੇ ਅਨੁਸਾਰ ਪਾਣੀ ਦੀ ਬਣਦੀ ਕੀਮਤ 16 ਲੱਖ ਕਰੋੜ ਰੁਪਏ ਲੈਣ ਲਈ ਨਾਂ ਤਾਂ ਬਾਦਲ ਸਰਕਾਰ ਅਤੇ ਨਾ ਹੀ ਕੈਪਟਨ ਸਰਕਾਰ ਵੱਲੋਂ ਹੁਣ ਤਕ ਕੋਈ ਕਾਰਵਾਈ ਅਮਲ 'ਚ ਲਿਆਂਦੀ ਗਈ ਹੈ ਤੇ ਨਾ ਹੀ ਪਾਣੀ ਦੀ ਕੀਮਤ ਵਸੂਲਣ ਲਈ ਕੋਈ ਬਿੱਲ ਤਿਆਰ ਕੀਤਾ ਗਿਆ ਹੈ। ਜੋ ਸਾਬਿਤ ਕਰਨ ਲਈ ਕਾਫੀ ਹੈ ਕਿ ਪੰਜਾਬ ਦੇ ਪਾਣੀਆਂ ਨੂੰ ਉਜਾੜਨ ਲਈ ਕੈਪਟਨ ਅਤੇ ਬਾਦਲਾਂ ਦੀ ਸਾਂਝ ਭਿਆਲੀ ਪੰਜਾਬ ਦੇ ਭਵਿੱਖ ਨੂੰ ਅੰਧਕਾਰਮਈ ਬਣਾਉਣ ਦੀ ਦਿਸ਼ਾ 'ਚ ਕਾਫੀ ਅੱਗੇ ਵੱਧ ਚੁੱਕੀ ਹੈ। ਇਹ ਵਿਚਾਰ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਹਰਦੇਵ ਸਿੰਘ ਕੌਂਸਲ ਪੰਜਾਬ ਪ੍ਰਧਾਨ ਬੀਸੀ ਵਿੰਗ ਦੇ ਯਤਨਾਂ ਨਾਲ ਹੁਸ਼ਿਆਰਪੁਰ ਦੇ ਹੋਟਲ ਫਾਈਨ ਡਾਈਨ ਵਿਖੇ ਪ੍ਰਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।ਪਾਣੀਆਂ ਦੀ ਮੌਜੂਦਾ ਹਾਲਤ ਬਾਰੇ ਪੱੁਛੇ ਗਏ ਇਕ ਸਵਾਲ ਦਾ ਜਵਾਬ ਦਿੰਦਿਆਂ ਸਿਮਰਜੀਤ ਸਿੰਘ ਬੈਂਸ ਨੇ ਕਿਹਾ 

ਨਸ਼ੀਲਾ ਪਦਾਰਥ ਸੁੰਘਾ ਲੱਖਾਂ ਦੀ ਨਕਦੀ ਤੇ ਗਹਿਣੇ ਚੋਰੀ

ਟਾਂਡਾ ਉੜਮੁੜ ,15 ਜੁਲਾਈ (ਪੰਜਾਬੀ ਟਾਇਮਜ਼ ) : ਐਤਵਾਰ ਦੀ ਰਾਤ ਹਲਕਾ ਉੜਮੁੜ ਦੇ ਬਲਾਕ ਟੀਮਡਾ ਅਧੀਨ ਪੈਂਦੇ ਬੇਟ ਖੇਤਰ ਦੇ ਪਿੰਡ ਸਲੇਮਪੁਰ ਵਿਖੇ ਚੋਰਾਂ ਨੇ ਇਕ ਘਰ 'ਚ ਸੁੱਤੇ ਪਏ ਦਾਦੇ ਪੋਤੇ ਨੂੰ ਕੋਈ ਨਸ਼ੀਲੀ ਦਵਾਈ ਸੁੰੰਘਾ ਕੇ ਬੇਹੋਸ ਕਰ ਦਿੱਤਾ ਤੇ ਪੋਤੇ ਨੂੰ ਮੰਜੇ ਦੀਆਂ ਚਾਦਰਾਂ ਨਾਲ ਬੰਨ ਕੇ ਦਾਦੇ ਦੇ ਕਮਰੇ 'ਚ ਪਈ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਕਰਕੇ ਫਰਾਰ ਹੋ ਗਏ ਬੇਹੋਸ਼ੀ ਦੀ ਹਾਲਤ 'ਚ ਪਏ ਪੋਤੇ ਬਲਜਿੰਦਰ ਸਿੰਘ ਨੂੰ ਪਰਿਵਾਰਕ ਮੈਂਬਰਾਂ ਪ੍ਰਰਾਈਵੇਟ ਹਸਪਤਾਲ ਟਾਂਡਾ ਪਹੁੰਚਾਇਆ

ਰਾਈਫਲ ਸਾਫ਼ ਕਰਦੇ ਸਮੇਂ ਚੱਲੀ ਗੋਲ਼ੀ , ਸਾਬਕਾ ਸਰਪੰਚ ਦੀ ਮੌਤ

ਹੁਸ਼ਿਆਰਪੁਰ,15 ਜੁਲਾਈ (ਪੰਜਾਬੀ ਟਾਇਮਜ਼ ) : ਸੋਮਵਾਰ ਸ਼ਾਮ ਨੂੰ ਘਰ 'ਚ ਰਾਈਫਲ ਸਾਫ਼ ਕਰਦੇ ਸਮੇਂ ਚੱਲੀ ਗੋਲ਼ੀ ਕਾਰਨ ਸਾਬਕਾ ਸਰਪੰਚ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿ੍ਤਕ ਦੀ ਪਛਾਣ ਸਾਬਕਾ ਸਰਪੰਚ ਜਰਨੈਲ ਸਿੰਘ (55) ਪੁੱਤਰ ਨੰਦ ਸਿੰਘ ਵਾਸੀ ਕਿੱਕਰਾਂ ਵਜੋਂ ਹੋਈ ਹੈ। ਥਾਣਾ ਸਦਰ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਲਾਸ਼ ਕਬਜ਼ੇ 'ਚ ਲੈਂਦਿਆਂ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਏਐੱਸਆਈ ਸਤੀਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ 

ਵੱਖ-ਵੱਖ ਹਾਦਸਿਆਂ 'ਚ ਅੌਰਤ ਤੇ ਵਿਅਕਤੀ ਜ਼ਖ਼ਮੀ

ਕਪੂਰਥਲਾ,15 ਜੁਲਾਈ (ਪੰਜਾਬੀ ਟਾਇਮਜ਼ ) : ਥਾਣਾ ਸਿਟੀ ਵਿਚ ਪੈਂਦੇ ਮੁਹੱਲਾ ਮਹਿਤਾਬਗੜ੍ਹ ਵਿਖੇ ਇਕ ਅੌਰਤ ਆਪਣੇ ਘਰ ਦੀ ਛੱਤ ਤੋਂ ਹੇਠਾਂ ਡਿੱਗ ਗਈ, ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈ। ਜਾਣਕਾਰੀ ਅਨੁਸਾਰ ਰੇਖਾ ਪਤਨੀ ਸੂਰਜ ਵਾਸੀ ਮੁਹੱਲਾ ਮਹਿਤਾਬਗੜ੍ਹ ਦੇ ਪਤੀ ਸੂਰਜ ਨੇ ਦੱਸਿਆ ਕਿ ਘਰ ਦੀ ਛੱਤ 'ਤੇ ਬਰਸਾਤ ਦਾ ਪਾਣੀ ਖੜ੍ਹਾ ਸੀ, ਉਸ ਨੂੰ ਹਟਾਉਣ ਲਈ ਉਸ ਦੀ ਪਤਨੀ ਗਈ ਸੀ, ਜਿਸ ਕਾਰਨ ਉਸ ਦਾ ਅਚਾਨਕ ਪੈਰ ਸਲਿਪ ਹੋ

ਨਾਜਾਇਜ਼ ਬਿਲਡਿੰਗਾਂ 'ਤੇ ਚੱਲਿਆ ਪੁਡਾ ਦਾ ਪੀਲਾ ਪੰਜਾ

ਫਗਵਾੜਾ ,15 ਜੁਲਾਈ (ਪੰਜਾਬੀ ਟਾਇਮਜ਼ ) : ਫਗਵਾੜਾ ਦੇ ਪਿੰਡ ਮਹੇੜੂ ਇਲਾਕੇ 'ਚ ਐੱਲਪੀਯੂ ਦੇ ਲਾਅ ਗੇਟ ਦੇ ਆਸ-ਪਾਸ ਬਣੀਆਂ ਨਾਜਾਇਜ਼ ਬਿਲਡਿੰਗਾਂ 'ਤੇ ਸੋਮਵਾਰ ਨੂੰ ਭਾਰੀ ਪੁਲਿਸ ਫੋਰਸ ਦੀ ਮੌਜੂਦਗੀ 'ਚ ਪੁਡਾ ਵਿਭਾਗ ਦਾ ਪੀਲਾ ਪੰਜਾ ਚੱਲਿਆ। ਇਸ ਦੌਰਾਨ ਜਲੰਧਰ ਦੇ ਪੁਡਾ ਵਿਭਾਗ ਦੇ ਐਡੀਸ਼ਨਲ ਚੀਫ ਐਡਮਨਿਸਟ੍ਰੇਟਰ ਕਮਲਜੀਤ ਸਿੰਘ ਦੀ ਅਗਵਾਈ 'ਚ ਐਕਸੀਅਨ ਯਾਦਵਿੰਦਰ ਸਿੰਘ ਦੀ ਮੌਜੂਦਗੀ 'ਚ ਵਿਭਾਗ ਦੀ ਟੀਮ ਨੇ ਬਿਨਾਂ ਨਕਸ਼ਾ ਪਾਸ ਕਰਵਾਏ ਤੇ ਨਿਯਮਾਂ ਦੀ ਉਲੰਘਣਾ ਕਰ ਕੇ ਬਣਾਈਆਂ ਜਾ ਰਹੀਆਂ ਬਿਲਡਿੰਗਾਂ 'ਤੇ ਕਾਰਵਾਈ ਕਰਦੇ ਹੋਏ ਨਾਜਾਇਜ਼ ਨਿਰਮਾਣਾਂ ਨੂੰ ਜੇਸੀਬੀ ਦੀ ਮਦਦ ਨਾਲ ਡੇਗ ਦਿੱਤਾ।

ਵਾਟਰ ਸਪਲਾਈ ਪਾਈਪ ਲਾਈਨ ਵਿਛਾਉਣ ਦਾ ਕੰਮ ਸ਼ੁਰੂ

ਫਗਵਾੜਾ,15 ਜੁਲਾਈ (ਪੰਜਾਬੀ ਟਾਇਮਜ਼ ) : ਸ਼ਹਿਰ ਦੇ ਵਾਰਡ ਨੰਬਰ 23 ਵਿਚ ਮੁਹੱਲਾ ਸ਼ਾਮ ਨਗਰ ਵਿਖੇ ਵਾਟਰ ਸਪਲਾਈ ਪਾਈਪ ਲਾਈਨ ਵਿਛਾਉਣ ਦੇ ਕੰਮ ਦਾ ਸ਼ੁਭਆਰੰਭ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਪ੍ਰਧਾਨ ਬਲਵੀਰ ਰਾਣੀ ਸੋਢੀ ਨੇ ਕਰਵਾਇਆ। ਇਸ ਤੋਂ ਪਹਿਲਾਂ ਅਰਦਾਸ ਹੋਈ ਅਤੇ ਸ਼ੁਭਆਰੰਭ ਦੀ ਰਸਮ ਉਪਰੰਤ ਲੱਡੂ ਵੰਡੇ ਗਏ। ਰਾਣੀ ਸੋਢੀ ਨੇ ਕਿਹਾ ਕਿ ਵਾਟਰ ਸਪਲਾਈ ਸਹੂਲਤ ਨਾ ਹੋਣ ਕਰਕੇ ਲੋਕ ਪੀਣ ਵਾਲੇ ਪਾਣੀ ਦੀ ਮੁੱਢਲੀ ਸਹੂਲਤ ਤੋਂ ਵੀ ਵਾਂਝੇ ਸਨ। ਪਿਛਲੇ ਦਿਨੀਂ ਜਦੋਂ ਉਨ੍ਹਾਂ ਮੁਹੱਲੇ ਦਾ ਦੌਰਾ ਕਰਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਤਾਂ ਪਤਾ ਲੱਗਾ ਕਿ ਮੁਹੱਲੇ ਵਿਚ ਪਾਣੀ ਦੀ ਟੈਂਕੀ ਤਾਂ ਬਣੀ ਹੈ ਪਰ ਘਰਾਂ ਤਕ ਪਾਈਪ ਲਾਈਨ ਨਹੀਂ ਪਾਈ ਗਈ, ਜਿਸ ਕਰਕੇ ਲੋਕ ਵੱਡੀ ਮੁਸ਼ਕਿਲ ਨਾਲ ਜੂਝ ਰਹੇ ਸਨ। 

ਲੋਕ ਇਨਸਾਫ਼ ਪਾਰਟੀ ਨੇ ਸ਼ੁਰੂ ਕੀਤਾ 'ਸਾਡਾ ਪਾਣੀ ਸਾਡਾ ਹੱਕ' ਅੰਦੋਲਨ

ਕਪੂਰਥਲਾ,15 ਜੁਲਾਈ (ਪੰਜਾਬੀ ਟਾਇਮਜ਼ ) : ਨਹਿਰਾਂ ਜ਼ਰੀਏ ਕਈ ਸਾਲਾਂ ਤੋਂ ਰਾਜਸਥਾਨ ਨੂੰ ਜਾ ਰਹੇ ਪਾਣੀ ਦੀ ਕੀਮਤ ਵਸੂਲਣ ਲਈ ਲੋਕ ਇਨਸਾਫ਼ ਪਾਰਟੀ ਵੱਲੋਂ ਵੱਡੇ ਅੰਦੋਲਨ ਦੀ ਸ਼ੁਰੂਆਤ ਕੀਤੀ ਗਈ, ਜਿਸ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲਿ੍ਆਂ ਦੇ 21 ਲੱਖ ਲੋਕਾਂ ਦੇ ਹਸਤਾਖਰ ਕਰਵਾ ਕੇ ਪੰਜਾਬ ਵਿਧਾਨ ਕਮੇਟੀ ਕੋਲ ਪਟੀਸ਼ਨ ਦਾਖ਼ਲ ਕੀਤੀ ਜਾਵੇਗੀ। ਇਸ ਕਮੇਟੀ ਰਾਹੀਂ ਰਾਜਸਥਾਨ ਤੋਂ 16 ਲੱਖ ਕਰੋੜ ਰੁਪਏ ਦੀ ਵਸੂਲੀ ਦੇ ਯਤਨ ਕੀਤੇ ਜਾਣਗੇ। ਜੇ ਕਮੇਟੀ ਕੁੱਝ ਨਹੀਂ ਕਰਦੀ ਤਾਂ ਪਾਰਟੀ ਇਸ ਨੂੰ ਹਾਈ ਕੋਰਟ ਤੇ ਸੁਪਰੀਮ ਕੋਰਟ ਤੱਕ ਲੈ ਕੇ ਜਾਵੇਗੀ। 

ਵੱਡਾ ਲਾੜਾ ਦੇਖ ਕੇ ਬਰਾਤ ਵਾਪਸ ਭੇਜੀ, ਲਾੜੀ ਕਹਿੰਦੀ- ਤਸਵੀਰ ਤਾਂ ਘੱਟ ਉਮਰ ਦੇ ਮੁੰਡੇ ਦੀ ਦਿਖਾਈ ਸੀ

ਫਗਵਾੜਾ,15 ਜੁਲਾਈ (ਪੰਜਾਬੀ ਟਾਇਮਜ਼ ) : ਪਿੰਡ ਜਗਜੀਤਪੁਰ 'ਚ ਇਕ ਵਿਆਹ ਦੌਰਾਨ ਅਜੀਬੋ-ਗ਼ਰੀਬ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਥੋਂ ਦੀ ਇਕ ਕੁੜੀ ਦਾ ਵਿਆਹ ਮੁਕੇਰੀਆਂ 'ਚ ਰਹਿਣ ਵਾਲੇ ਨੌਜਵਾਨ ਨਾਲ ਤੈਅ ਹੋਇਆ ਸੀ। ਵਿਆਹ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਸਨ ਤੇ ਵਿਆਹ ਲਈ ਪੰਡਾਲ ਵੀ ਪੂਰੀ ਤਰ੍ਹਾਂ ਸਜ ਕੇ ਤਿਆਰ ਸੀ। ਕੁੜੀ ਵੀ ਲਾੜੀ ਵਜੋਂ ਪੂਰੀ ਤਿਆਰ ਸੀ ਪਰ ਮਾਮਲਾ ਉਦੋਂ ਵਿਗੜ ਗਿਆ ਜਦੋਂ ਕੁੜੀ ਨੇ ਇਹ ਕਹਿੰਦਿਆਂ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਕਿ ਇਹ ਮੁੰਡਾ ਕਾਫੀ ਵੱਡੀ ਉਮਰ ਦਾ ਹੈ ਜਦਕਿ ਵਿਆਹ ਤੋਂ ਪਹਿਲਾਂ ਮੁੰਡੇ ਦੀ ਜੋ ਤਸਵੀਰ ਦਿਖਾਈ ਗਈ ਸੀ, ਉਸ 'ਚ ਮੁੰਡਾ ਘੱਟ ਉਮਰ ਦਾ ਦਿਖਾਈ ਦਿੰਦਾ ਸੀ। ਲਾੜੀ ਨੇ ਵਿਆਹ ਕਰਨ ਤੋਂ ਇਨਕਾਰ ਕਰ ਕੇ ਬਰਾਤ ਨੂੰ ਬੇਰੰਗ ਵਾਪਸ ਭੇਜ ਦਿੱਤਾ। ਇਹ ਪੂਰਾ ਮਾਮਲਾ ਥਾਣਾ ਰਾਵਲਪਿੰਡੀ ਪੁਲਿਸ ਕੋਲ ਪਹੁੰਚ ਗਿਆ ਹੈ।

ਤੇਜ਼ ਰਫ਼ਤਾਰ ਇਨੋਵਾ ਕਾਰ ਦੀ ਟੱਕਰ ਨਾਲ ਨੌਜਵਾਨ ਦੀ ਮੌਤ

ਲੁਧਿਆਣਾ,15 ਜੁਲਾਈ (ਪੰਜਾਬੀ ਟਾਇਮਜ਼ ) : ਹੰਬੜਾਂ ਰੋਡ 'ਤੇ ਪੈਂਦੇ ਗੋਲਫ ਲਿੰਕ ਦੇ ਲਾਗੇ ਇੱਕ ਤੇਜ਼ ਰਫਤਾਰ ਇਨੋਵਾ ਕਾਰ ਦੀ ਕਥਿਤ ਤੌਰ 'ਤੇ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ । ਮ੍ਰਿਤਕ ਦੀ ਸ਼ਨਾਖਤ ਕਪਿਲ ਕਾਲੋਨੀ ਦੇ ਰਹਿਣ ਵਾਲੇ ਰਿਸ਼ੀ (24) ਦੇ ਰੂਪ ਵਿੱਚ ਹੋਈ ਹੈ। ਪੁਲਿਸ ਨੇ ਰਿਸ਼ੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਹੈ ।ਜਾਣਕਾਰੀ ਮੁਤਾਬਕ ਕਪਿਲ ਕਾਲੋਨੀ ਦਾ ਵਾਸੀ 

ਪਾਵਰਕਾਮ ਨੇ ਬਿਜਲੀ ਚੋਰੀ ਵਿਰੁੱਧ ਵਿੱਢੀ ਜ਼ਬਰਦਸਤ ਮੁਹਿੰਮ

ਸਮਰਾਲਾ,15 ਜੁਲਾਈ (ਪੰਜਾਬੀ ਟਾਇਮਜ਼ ) : ਬੀਤੇ ਦਿਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪਾਵਰਕਾਮ ਦੇ ਉੱਚ ਅਧਿਕਾਰੀਆਂ ਦੀ ਇਕ ਮੀਟਿੰਗ ਦੌਰਾਨ ਬਿਜਲੀ ਚੋਰੀ ਵਿਰੁੱਧ ਦਿੱਤੇ ਸਖਤ ਨਿਰਦੇਸ਼ਾਂ ਦੀ ਪਾਲਣਾ ਵਿਚ ਪਾਵਰਕਾਮ ਦੇ ਅਧਿਕਾਰੀਆਂ ਨੇ ਬਿਜਲੀ ਚੋਰੀ ਵਿਰੁੱਧ ਲੋਕਾਂ ਤੇ ਸ਼ਿਕੰਜਾ ਕਸ ਦਿੱਤਾ ਹੈ ਨਤੀਜੇ ਵਜੋਂ ਇੱਥੇ ਮੋਹਾਲੀ, ਪਟਿਆਲਾ, ਰੋਪੜ ਅਤੇ ਡੇਰਾਬੱਸੀ ਦੇ ਵੱਖ-ਵੱਖ ਦਫਤਰਾਂ ਤੋਂ ਆਏ ਸੱਤ ਉੱਡਣ ਦਸਤਿਆਂ ਦੇ ਐਕਸੀਅਨਾਂ ਦੀ ਅਗਵਾਈ ਵਿਚ ਵੱਡੀ ਗਿਣਤੀ 

ਨਾਜਾਇਜ਼ ਸ਼ਰਾਬ ਦੀਆਂ 17 ਬੋਤਲਾਂ ਸਮੇਤ ਕਾਬੂ

ਖੰਨਾ ,15 ਜੁਲਾਈ (ਪੰਜਾਬੀ ਟਾਇਮਜ਼ ) : ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਦੀਆਂ 17 ਬੋਤਲਾਂ ਸਮੇਤ ਕਾਬੂ ਕੀਤਾ ਗਿਆ ਹੈ। ਜਿਸਦੇ ਖ਼ਿਲਾਫ਼ ਐਕਸਾਈਜ ਐਕਟ ਦੇ ਅਧੀਨ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

ਸਤਲੁਜ ਦਰਿਆ ਦੇ ਨਾਜ਼ੁਕ ਥਾਵਾਂ 'ਤੇ ਸਟੱਡ ਲਾਏ ਜਾਣ

ਕੂੰਮਕਲਾਂ ,15 ਜੁਲਾਈ (ਪੰਜਾਬੀ ਟਾਇਮਜ਼ ) : ਪਿਛਲੇ ਕਈ ਦਿਨਾਂ ਤੋਂ ਇਲਾਕੇ ਵਿਚ ਪੈ ਰਹੀ ਭਰਵੀਂ ਬਾਰਿਸ਼ ਕਾਰਨ ਨੇੜਿਓਂ ਲੰਘਦੇ ਸਤਲੁਜ ਦਰਿਆ 'ਚ ਪਾਣੀ ਵੱਧਣ ਦੇ ਆਸਾਰ ਨੂੰ ਦੇਖਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਗਰੁੱਪ ਦੇ ਆਗੂਆਂ ਨੇ ਐੱਸਡੀਐੱਮ ਸਮਰਾਲਾ ਗੀਤੀਕਾ ਸਿੰਘ ਨੂੰ ਮਿਲ ਕੇ ਦਰਿਆ 'ਚ ਨਾਜ਼ੁਕ ਥਾਵਾਂ 'ਤੇ ਸਟੱਡ ਲਾਏ ਜਾਣ ਦੀ ਮੰਗ ਕੀਤੀ ਹੈ। ਕਿਸਾਨ ਆਗੂ ਕੁਲਦੀਪ ਸਿੰਘ ਗਰੇਵਾਲ, ਨੰਬਰਦਾਰ ਕਰਨੈਲ ਸਿੰਘ, ਰਣਜੀਤ ਸਿੰਘ, ਲਖਵੀਰ ਸਿੰਘ ਤੇ ਬਹਾਦਰ ਸਿੰਘ ਸੋਢੀ ਨੇ ਐੱਸਡੀਐੱਮ ਨੂੰ ਮੰਗ ਪੱਤਰ ਦਿੰਦਿਆਂ ਦੱਸਿਆ ਕਿ ਸਤਲੁਜ ਦਰਿਆ 'ਚ ਪਾਣੀ ਦੀ ਢਾਹ ਲੱਗਣ ਕਾਰਨ ਬੇਟ ਇਲਾਕੇ ਵਿਚ ਬੇਚਿਰਾਗ ਪਿੰਡ ਚਕਲੀ ਕਾਸਿਬ ਸਮੇਤ 10 ਪਿੰਡਾਂ ਦੀ ਜ਼ਮੀਨ ਨੂੰ ਨੁਕਸਾਨ ਹੋ ਸਕਦਾ ਹੈ।

ਗਾਇਕ ਲੱਖੀ ਵਣਜਾਰਾ ਦੀ ਬੇਵਕਤ ਮੌਤ 'ਤੇ ਦੁੱਖ ਪ੍ਰਗਟ

ਜੌੜੇਪੁਲ ,15 ਜੁਲਾਈ (ਪੰਜਾਬੀ ਟਾਇਮਜ਼ ) : 'ਸੀਟੀ ਵੱਜੇ ਚੁਬਾਰੇ, 'ਖੜਾ ਲਾਈਨ ਵਿਚ ਲਾਇਆ ਨੀ ਤੇਰਾ ਢੋਲਾ ਜੀਤੋ, 'ਤੇਰਿਆਂ ਨੈਣਾਂ ਨੇ ਨਾਗਾਂ ਦੇ ਪੁੱਤ ਕੀਲੇ, ਤੇ 'ਪਿਛੇ ਜੱਟ ਦਾ ਟਰੈਕਟਰ ਖੜਕੇ, ਆਦਿ ਅਨੇਕਾਂ ਹਿੱਟ ਗੀਤਾਂ ਦੇ ਜਰੀਏ ਪੰਜਾਬੀ ਗਾਇਕੀ ਅੰਦਰ ਨਾਮਣਾਂ ਖੱਟਣ ਵਾਲੇ ਵਿਸ਼ਵ ਪ੍ਰਸਿੱਧ ਲੋਕ ਗਾਇਕ ਲੱਖੀ ਵਣਜਾਰਾ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਜ਼ਿਕਰਯੋਗ ਹੈ ਕਿ ਲੋਕ ਗਾਇਕ ਲੱਖੀ ਵਣਜਾਰਾ ਇਨ੍ਹੀਂ ਦਿਨੀਂ ਆਪਣੇ ਨਵੇਂ ਗੀਤ 'ਸ਼ੀਸ਼ਾ'

ਨੌਜਵਾਨਾਂ ਨੇ ਪੱਗਾਂ ਨਾਲ ਬਚਾਈ ਭਾਖੜਾ 'ਚ ਡੁੱਬਦੀ ਬਜ਼ੁਰਗ ਔਰਤ ਦੀ ਜਾਨ

ਘਨੌਲੀ ,15 ਜੁਲਾਈ (ਪੰਜਾਬੀ ਟਾਇਮਜ਼ ) : ਦਸਤਾਰ ਸਿੱਖਾਂ ਦੀ ਪਛਾਣ ਹੈ। ਘਰ ਦੇ ਬਾਹਰ ਦਸਤਾਰ ਨੂੰ ਉਤਾਰਣਾ ਮਰਿਆਦਾ ਖ਼ਿਲਾਫ਼ ਮੰਨਿਆ ਜਾਂਦਾ ਹੈ ਪਰ ਜਦੋਂ ਗੱਲ ਕਿਸੇ ਦੀ ਜਾਨ ਬਚਾਉਣ ਦੀ ਆਉਂਦੀ ਹੈ ਤਾਂ ਸਿੱਖ ਆਪਣੀ ਦਸਤਾਰ ਦੀ ਅਸਲੀ ਪਛਾਣ ਤੇ ਇਸ ਦੀ ਸ਼ਾਨ ਦੱਸ ਕੇ ਮਿਸਾਲ ਪੇਸ਼ ਕਰਦੇ ਹਨ। ਅਜਿਹੀ ਹੀ ਮਿਸਾਲ ਸੋਮਵਾਰ ਸਵੇਰੇ ਘਨੌਲੀ ਨਜ਼ਦੀਕ ਪਿੰਡ ਮਲਿਕਪੁਰ ਤੋਂ ਹੋ ਕੇ ਗੁਜ਼ਰਨ ਵਾਲੀ ਭਾਖੜਾ ਨਹਿਰ ਕੋਲ ਦੇਖਣ ਨੂੰ ਮਿਲੀ। ਇਕ ਬਜ਼ੁਰਗ ਔਰਤ ਭਾਖੜਾ ਨਹਿਰ 'ਚ ਵਹਿੰਦੀ ਹੋਈ ਜਾ ਰਹੀ ਸੀ। ਜਾਨ ਬਚਾਉਣ ਲਈ ਹੱਥ ਪੈਰ ਮਾਰਦਿਆਂ ਉਹ ਚੀਕਾਂ ਮਾਰ ਰਹੀ ਸੀ। ਪਿੰਡ ਲਾਡਲ ਦਾ ਜਸਵਿੰਦਰ ਸਿੰਘ ਤੇ ਪਿੰਡ ਬੈਰਮਪੁਰ ਦਾ ਜਗਤਾਰ ਸਿੰਘ ਆਪਣੇ ਮੋਟਰਸਾਈਕਲ 'ਤੇ ਨਹਿਰ ਦੇ ਨਾਲੋਂ ਗੁਜ਼ਰਨ ਵਾਲੀ ਪਟੜੀ 'ਤੇ ਨਾਲਾਗੜ੍ਹ ਲਈ ਜਾ ਰਹੇ ਸਨ। ਬਜ਼ੁਰਗ ਔਰਤ ਨੂੰ ਦੇਖ ਕੇ ਦੋਵੇਂ ਰੁਕ ਗਏ ਤੇ ਉਸ ਨੂੰ ਬਚਾਉਣ ਲਈ ਆਪਣੀਆਂ ਦਸਤਾਰਾਂ ਉਤਾਰ ਦਿੱਤੀਆਂ।

ਪਠਾਨਕੋਟ-ਜੋਗਿੰਦਰਨਗਰ ਮਾਰਗ ’ਤੇ ਚਾਰ ਰੇਲ ਗੱਡੀਆਂ ਰੱਦ

ਪਠਾਨਕੋਟ,15 ਜੁਲਾਈ (ਪੰਜਾਬੀ ਟਾਇਮਜ਼ ) : ਹਿਮਾਚਲ ਪ੍ਰਦੇਸ਼ ਵਿੱਚ ਹੋਣ ਵਾਲੀ ਮੌਸਮ ਦੀ ਖਰਾਬੀ ਨੂੰ ਲੈ ਕੇ ਫਿਰੋਜ਼ਪੁਰ ਰੇਲ ਮੰਡਲ ਵੱਲੋਂ ਪਠਾਨਕੋਟ-ਜੋਗਿੰਦਰਨਗਰ ਰੇਲ ਲਾਈਨ ਉਪਰ ਚਾਰ ਰੇਲ ਗੱਡੀਆਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਫਿਰੋਜ਼ਪੁਰ ਰੇਲ ਮੰਡਲ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਪਠਾਨਕੋਟ ਤੋਂ ਰੋਜ਼ਾਨਾ ਤੜਕੇ 2 ਵੱਜ ਕੇ 15 ਮਿੰਟ ’ਤੇ ਚੱਲਣ ਵਾਲੀ 52471, ਦੁਪਹਿਰ 3 ਵੱਜ ਕੇ 15 ਮਿੰਟ ’ਤੇ ਚੱਲਣ ਵਾਲੀ 52461 ਨੂੰ ਅਗਲੇ ਆਦੇਸ਼ਾਂ ਤੱਕ ਰੱਦ ਰਹੇਗੀ ਜਦਕਿ ਜੋਗਿੰਦਰਨਗਰ ਤੋਂ ਸ਼ਾਮ 5 ਵੱਜ ਕੇ 25 ਮਿੰਟ ’ਤੇ ਆਉਣ ਵਾਲੀ 52472 ਅਤੇ ਜਵਾਲਾਮੁਖੀ ਰੋਡ ਤੋਂ ਰਾਤ ਨੂੰ 8 ਵਜੇ ਆਉਣ ਵਾਲੀ 52462 ਰੇਲਗੱਡੀ ਵੀ ਰੱਦ ਕਰ ਦਿੱਤੀ ਗਈ ਹੈ। ਪਠਾਨਕੋਟ ਰੇਲਵੇ ਸਟੇਸ਼ਨ ਦੇ ਉਪ ਸਟੇਸ਼ਨ ਮਾਸਟਰ ਮਨਮੋਹਨ ਸੈਣੀ ਨੇ ਦੱਸਿਆ ਕਿ ਨੈਰੋਗੇਜ ਸੈਕਸ਼ਨ ਉਪਰ ਰਾਤ 9 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਰੇਲ ਗੱਡੀਆਂ ਦਾ ਆਵਾਗਮਨ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਸਾਈ ਲੈ ਕੇ ਵਿਆਹ ’ਚ ਬੈਂਡ ਨਾ ਵਜਾਉਣਾ ਮਹਿੰਗਾ ਪਿਆ

ਅੰਮ੍ਰਿਤਸਰ,15 ਜੁਲਾਈ (ਪੰਜਾਬੀ ਟਾਇਮਜ਼ ) : ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਫੋਰਮ ਨੇ ਇਕ ਬੈਂਡ ਪਾਰਟੀ ਨੂੰ ਹਦਾਇਤ ਕੀਤੀ ਹੈ ਕਿ ਉਹ ਦੋ ਹਜ਼ਾਰ ਰੁਪਏ ਅਡਵਾਂਸ ਲੈ ਕੇ ਵਿਆਹ ਵਿਚ ਪ੍ਰੋਗਰਾਮ ਨਾ ਦੇਣ ਦੇ ਸਿੱਟੇ ਵਜੋਂ ਦਸ ਹਜ਼ਾਰ ਰੁਪਏ ਮੁਆਵਜ਼ਾ ਅਤੇ ਪੰਜ ਹਜ਼ਾਰ ਰੁਪਏ ਕੇਸ ’ਤੇ ਆਇਆ ਖਰਚ ਸਬੰਧਤ ਵਿਅਕਤੀ ਨੂੰ ਵਾਪਸ ਕਰੇ। ਬੈਂਡ ਪਾਰਟੀ ਨੂੰ ਦੋ ਹਜ਼ਾਰ ਰੁਪਏ ਵੀ ਵਾਪਸ ਕਰਨ ਦੀ ਹਦਾਇਤ ਕੀਤੀ ਹੈ। ਮਜੀਠਾ ਰੋਡ ਵਾਸੀ ਰੋਹਿਤ ਸ਼ਰਮਾ ਨੇ ਫੋਰਮ ਕੋਲ ਸ਼ਿਕਾਇਤ ਕੀਤੀ ਸੀ ਕਿ ਕਟੜਾ ਜੈਮਲ ਸਿੰਘ ਦੇ ਗਿੰਧੀ ਬੈਂਡ ਪਾਰਟੀ ਨੂੰ ਵਿਆਹ ਵਿਚ ਪ੍ਰੋਗਰਾਮ ਦੇਣ ਲਈ 12 ਦਸੰਬਰ 2018 ਨੂੰ ਦੋ ਹਜ਼ਾਰ ਰੁਪਏ ਅਡਵਾਂਸ ਦਿੱਤੇ ਸਨ। ਉਨ੍ਹਾਂ ਸ਼ਿਕਾਇਤ ਵਿਚ ਕਿਹਾ ਕਿ ਬੈਂਡ ਪਾਰਟੀ 

ਟਰੱਕ ’ਚੋਂ ਨਾਜਾਇਜ਼ ਸ਼ਰਾਬ ਦੀਆਂ 105 ਪੇਟੀਆਂ ਬਰਾਮਦ

ਪਠਾਨਕੋਟ,15 ਜੁਲਾਈ (ਪੰਜਾਬੀ ਟਾਇਮਜ਼ ) : ਵਿਧਾਨ ਸਭਾ ਹਲਕਾ ਭੋਆ ਦੇ ਥਾਣਾ ਕਾਨਵਾਂ ਦੀ ਪੁਲੀਸ ਨੇ ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਉਪਰ ਡੀ.ਏ.ਵੀ. ਸਕੂਲ ਝਾਕੋਲਾਹੜੀ ਦੇ ਨਜ਼ਦੀਕ ਨਾਕੇ ਦੌਰਾਨ 105 ਪੇਟੀਆਂ ਨਜ਼ਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਜਦਕਿ ਟਰੱਕ ਸਵਾਰ ਮੁਲਜ਼ਮ ਟਰੱਕ ਛੱਡ ਕੇ ਫਰਾਰ ਹੋ ਗਿਆ। ਫਿਲਹਾਲ ਪੁਲੀਸ ਵੱਲੋਂ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

ਚਿੱਟੇ ਤੇ ਨਸ਼ੀਲੀਆਂ ਗੋਲ਼ੀਆਂ ਸਣੇ ਜੋੜਾ ਕਾਬੂ

ਬਟਾਲਾ,15 ਜੁਲਾਈ (ਪੰਜਾਬੀ ਟਾਇਮਜ਼ ) : ਬਟਾਲਾ ਪੁਲੀਸ ਦੇ ਸੀਆਈਏ ਸਟਾਫ਼ ਨੇ ਇੱਕ ਔਰਤ ਅਤੇ ਆਦਮੀ ਨੂੰ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਇਸ ਸਬੰਧੀ ਸੀਆਈਏ ਸਟਾਫ਼ ਬਟਾਲਾ ਦੇ ਇੰਚਾਰਜ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲੀਸ ਪਾਰਟੀ ਨੇ ਇੱਕ ਗੁਪਤ ਇਤਲਾਹ ਦੇ ਆਧਾਰ ’ਤੇ ਸਥਾਨਕ ਅਲੀਵਾਲ ਰੋਡ ਬਾਈਪਾਸ ’ਤੇ ਨਾਕਾਬੰਦੀ ਕੀਤੀ ਹੋਈ ਸੀ 

ਵਾਲਮੀਕਿ ਮਜ਼੍ਹਬੀ ਸਿੱਖ ਮੋਰਚੇ ਵੱਲੋਂ 11 ਮੈਂਬਰੀ ਕਮੇਟੀ ਕਾਇਮ

ਬਟਾਲਾ,15 ਜੁਲਾਈ (ਪੰਜਾਬੀ ਟਾਇਮਜ਼ ) : ਵਾਲਮਕਿ ਮਜ਼੍ਹਬੀ ਸਿੱਖ ਮੋਰਚਾ ਦੇ ਸੂਬਾਈ ਪ੍ਰਧਾਨ ਮਹਿੰਦਰ ਸਿੰਘ ਹਮੀਰਾ ਦੀ ਅਗਵਾਈ ਵਿੱਚ ਇੱਕ ਅਹਿਮ ਇਕੱਤਰਰਾ ਪਿੰਡ ਦਕੋਹਾ ਵਿੱਚ ਹੋਈ। ਉਨ੍ਹਾਂ ਲੋਕਾਂ ਨੂੰ ਪੜ੍ਹ ਲਿਖ ਕੇ ਆਪਣੇ ਹੱਕ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਕਲਮ ਦੀ ਤਾਕਤ ਤਲਵਾਰ ਤੋਂ ਵੱਧ ਮਾਰ ਕਰਦੀ ਹੈ। ਉਨ੍ਹਾਂ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਕੇ ਆਪਣੇ ਭਵਿੱਖ ਨੂੰ ਸੰਵਾਰਨ। ਇਹ ਮੀਟਿੰਗ ਹਲਕਾ

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0079394643
Copyright © 2019, Panjabi Times. All rights reserved. Website Designed by Mozart Infotech