ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਚੰਡੀਗੜ੍ਹ

ਪੰਜਾਬ ਦੇ 13 ਹਲਕਿਆਂ ਲਈ ਵੋਟਾਂ ਅੱਜ

May 19, 2019 03:15 PM

ਚੰਡੀਗੜ੍ਹ ,18 ਮਈ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਦੀਆਂ 13 ਸੰਸਦੀ ਸੀਟਾਂ ਲਈ ਐਤਵਾਰ ਨੂੰ ਪੈਣ ਵਾਲੀਆਂ ਵੋਟਾਂ ’ਚ ਸੂਬੇ ਦੇ 2 ਕਰੋੜ 7 ਲੱਖ 81 ਹਜ਼ਾਰ ਤੋਂ ਵੱਧ ਵੋਟਰ 278 ਉਮੀਦਵਾਰਾਂ ਦੇ ਸਿਆਸੀ ਭਵਿੱਖ ਦਾ ਫ਼ੈਸਲਾ ਕਰਨਗੇ। ਚੋਣ ਪ੍ਰਬੰਧਾਂ ਲਈ ਸਵਾ ਲੱਖ ਮੁਲਾਜ਼ਮਾਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ ਤੇ ਪੋਲਿੰਗ ਪਾਰਟੀਆਂ ਅੱਜ ਦੇਰ ਸ਼ਾਮ ਤੱਕ ਪੋਲਿੰਗ ਬੂਥਾਂ ’ਤੇ ਪਹੁੰਚ ਗਈਆਂ। ਇੱਕ ਲੱਖ ਪੁਲੀਸ ਕਰਮਚਾਰੀ ਚੋਣਾਂ ਦੌਰਾਨ ਤਾਇਨਾਤ ਰਹਿਣਗੇ ਤੇ ਕਮਿਸ਼ਨ ਨੇ ਨਾਕਾਬੰਦੀ ਲਈ ਸਖ਼ਤ ਹਦਾਇਤਾਂ ਦਿੱਤੀਆਂ ਹਨ। ਵੋਟਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਤੇ ਵੋਟਰਾਂ ਲਈ ਨਿਰਧਾਰਤ ਕੀਤੇ 11 ਤਰ੍ਹਾਂ ਦੇ ਸ਼ਨਾਖ਼ਤੀ ਕਾਰਡਾਂ ਵਿੱਚੋਂ ਇਕ ਲਿਜਾਣਾ ਜ਼ਰੂਰੀ ਹੋਵੇਗਾ। ਵੋਟਾਂ ਦੀ ਗਿਣਤੀ 23 ਮਈ ਨੂੰ ਹੋਣੀ ਹੈ। ਪੰਜਾਬ ਭਰ ਵਿਚ 14,339 ਥਾਵਾਂ ਉੱਤੇ 23,213 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਇਨ੍ਹਾਂ ਪੋਲਿੰਗ ਬੂਥਾਂ ’ਤੇ 42,689 ਇਲੈਕਟ੍ਰੌਨਿਕ ਵੋਟਿੰਗ ਮਸ਼ੀਨਾਂ (ਈਵੀਐੱਮਜ਼) ਦੀ ਵਰਤੋਂ ਕੀਤੀ ਜਾਵੇਗੀ ਤੇ 28,703 ਵੀਵੀਪੈਟ ਮਸ਼ੀਨਾਂ ਲਗਾਈਆਂ ਜਾਣਗੀਆਂ। ਹਰੇਕ ਵਿਧਾਨ ਸਭਾ ਹਲਕੇ ਦੇ ਕੁੱਝ ਪੋਲਿੰਗ ਸਟੇਸ਼ਨਾਂ ’ਤੇ ਵੋਟਾਂ ਪੈਣ ਦਾ ਕੰਮ ਲਾਈਵ ਦੇਖਣ ਲਈ ਕੈਮਰੇ ਵੀ ਫਿੱਟ ਕੀਤੇ ਜਾਣਗੇ। ਕਮਿਸ਼ਨ ਵੱਲੋਂ ਚੋਣ ਨਿਗਰਾਨਾਂ (ਅਬਜ਼ਰਬਰਾਂ) ਦੀ ਰਿਪੋਰਟ ਦੇ ਅਧਾਰ ’ਤੇ 249 ਪੋਲਿੰਗ ਸਟੇਸ਼ਨਾਂ ਨੂੰ ਗੰਭੀਰ ਸ਼੍ਰੇਣੀ, 719 ਨੂੰ ਸੰਵੇਦਨਸ਼ੀਲ ਅਤੇ 509 ਨੂੰ ਬੇਹੱਦ ਸੰਵੇਦਨਸ਼ੀਲ ਐਲਾਨਿਆ ਹੈ। ਪਟਿਆਲਾ, ਬਠਿੰਡਾ, ਫ਼ਿਰੋਜ਼ਪੁਰ, ਗੁਰਦਾਸਪੁਰ, ਲੁਧਿਆਣਾ ਸੰਸਦੀ ਹਲਕਿਆਂ ਨੂੰ ਖ਼ਰਚੇ ਦੇ ਪੱਖ ਤੋਂ ਸੰਵੇਦਨਸ਼ੀਲ ਐਲਾਨਿਆ ਗਿਆ ਹੈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲੀਸ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਕਮਿਊਨਟੀ ਸੈਂਂਟਰਾਂ, ਧਰਮਸ਼ਾਲਾ, ਗੈਸਟ ਹਾਊਸਾਂ, ਹੋਟਲਾਂ ਤੇ ਮੈਰਿਜ ਪੈਲੇਸਾਂ ਵਿੱਚ ਠਹਿਰਨ ਵਾਲਿਆਂ ’ਤੇ ਨਜ਼ਰ ਰੱਖੀ ਜਾਵੇ। ਉਨ੍ਹਾਂ ਦੇ ਸ਼ਨਾਖ਼ਤੀ ਪੱਤਰ ਵੀ ਦੇਖੇ ਜਾਣ। ਪ੍ਰਸ਼ਾਸਨ ਨੇ ਪੁਲੀਸ ਨੂੰ ਨਿਰਦੇਸ਼ ਦਿੱਤੇ ਹਨ ਕਿ ਜਿਨ੍ਹਾਂ ਰਾਜਨੀਤਕ ਆਗੂਆਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ ਅਜਿਹੇ ਸਿਆਸਤਦਾਨ ਆਪੋ-ਆਪਣੇ ਜੱਦੀ ਜਾਂ ਰਿਹਾਇਸ਼ੀ ਖੇਤਰਾਂ ਵਿਚ ਹੀ ਰਹਿਣਗੇ।
ਪੰਜਾਬ ਵਿਚ ਇਨ੍ਹਾਂ ਚੋਣਾਂ ਦੌਰਾਨ ਕਾਂਗਰਸ ਨੇ 13, ਸ਼੍ਰੋਮਣੀ ਅਕਾਲੀ ਦਲ ਨੇ 10, ਭਾਰਤੀ ਜਨਤਾ ਪਾਰਟੀ ਨੇ 3 ਅਤੇ ਪੰਜਾਬ ਜਮਹੂਰੀ ਗੱਠਜੋੜ ਜਿਸ ਵਿੱਚ ਪੰਜਾਬ ਏਕਤਾ ਪਾਰਟੀ, ਲੋਕ ਇਨਸਾਫ਼ ਪਾਰਟੀ, ਬਹੁਜਨ ਸਮਾਜ ਪਾਰਟੀ, ਸੀਪੀਆਈ ਅਤੇ ਹੋਰ ਧੜੇ ਸ਼ਾਮਲ ਹਨ, ਨੇ ਵੀ 13, ‘ਆਪ’ ਨੇ ਵੀ 13 ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਵੀ ਕੁੱਝ ਹਲਕਿਆਂ ਤੋਂ ਉਮੀਦਵਾਰ ਖੜ੍ਹੇ ਕੀਤੇ ਹਨ। ਸੰਸਦੀ ਚੋਣਾਂ ਦੌਰਾਨ ਸੂਬੇ ਵਿਚ ਪਹਿਲੀ ਵਾਰੀ ਕਰਜ਼ੇ ਕਾਰਨ ਹੋ ਰਹੀਆਂ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਤੋਂ ਪ੍ਰਭਾਵਿਤ ਪਰਿਵਾਰ ਵੀ ਸਥਾਪਤ ਪਾਰਟੀਆਂ ਨੂੰ ਹਲੂਣਾ ਦੇਣ ਲਈ ਮੈਦਾਨ ਵਿੱਚ ਨਿੱਤਰੇ ਹਨ। ਬਠਿੰਡਾ ਸੰਸਦੀ ਹਲਕੇ ਤੋਂ ਮਾਨਸਾ ਜ਼ਿਲ੍ਹੇ ਨਾਲ ਸਬੰਧਤ ਇੱਕ ਕਿਸਾਨ ਦੀ ਵਿਧਵਾ ਵੀਰਪਾਲ ਕੌਰ ਨੇ ਵੱਡੇ ਘਰਾਂ ਨੂੰ ਚੁਣੌਤੀ ਦੇਣ ਦੀ ਹਿੰਮਤ ਜੁਟਾਈ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਸਮੁੱਚੀ ਸਰਕਾਰ ਦਾ ਵੱਕਾਰ ਜਿੱਥੇ ਇਨ੍ਹਾਂ ਚੋਣਾਂ ਦੇ ਨਤੀਜਿਆਂ ’ਤੇ ਟਿਕਿਆ ਹੋਇਆ ਹੈ, ਉੱਥੇ ਸ਼੍ਰੋਮਣੀ ਅਕਾਲੀ ਦਲ, ‘ਆਪ’, ਪੰਜਾਬ ਏਕਤਾ ਪਾਰਟੀ ਅਤੇ ਹੋਰਨਾਂ ਕਈ ਸਿਆਸੀ ਧਿਰਾਂ ਵੀ ਆਪਣੇ ਵੱਕਾਰ ਅਤੇ ਹੋਂਦ ਦੀ ਲੜਾਈ ਲੜਦੀਆਂ ਦਿਖਾਈ ਦੇ ਰਹੀਆਂ ਹਨ। ਜਿਹੜੀਆਂ ਵੱਡੀਆਂ ਸਿਆਸੀ ਤੇ ਹੋਰ ਹਸਤੀਆਂ ਆਪਣੀ ਕਿਸਮਤ ਅਜ਼ਮਾਉਣ ਲਈ ਨਿੱਤਰੀਆਂ ਹਨ, ਉਨ੍ਹਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਅਦਾਕਾਰ ਸਨੀ ਦਿਓਲ, ਸਾਬਕਾ ਕੇਂਦਰੀ ਮੰਤਰੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਹਰਦੀਪ ਸਿੰਘ ਪੁਰੀ, ਭਗਵੰਤ ਮਾਨ, ਸੁਖਪਾਲ ਸਿੰਘ ਖਹਿਰਾ, ਧਰਮਵੀਰ ਗਾਂਧੀ, ਬੀਬੀ ਪਰਮਜੀਤ ਕੌਰ ਖਾਲੜਾ, ਬੀਬੀ ਜਗੀਰ ਕੌਰ, ਤਿੰਨ ਸਾਬਕਾ ਨੌਕਰਸ਼ਾਹ- ਦਰਬਾਰਾ ਸਿੰਘ ਗੁਰੂ, ਡਾ. ਅਮਰ ਸਿੰਘ, ਅਤੇ ਸੋਮ ਪ੍ਰਕਾਸ਼ ਸ਼ਾਮਲ ਹਨ। ਪੰਜਾਬ ਦੇ ਜ਼ਿਆਦਾਤਰ ਸੰਸਦੀ ਹਲਕਿਆਂ ਵਿੱਚ ਮੁਕਾਬਲਾ ਕਾਂਗਰਸ ਅਤੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰਾਂ ਦਰਮਿਆਨ ਹੀ ਹੈ ਪਰ ਚਾਰ ਸੰਸਦੀ ਹਲਕਿਆਂ ਸੰਗਰੂਰ, ਲੁਧਿਆਣਾ, ਪਟਿਆਲਾ ਅਤੇ ਖਡੂਰ ਸਹਿਬ ਤੋਂ ਤਿਕੋਣੇ ਮੁਕਾਬਲੇ ਹੋਣ ਕਾਰਨ ਰਵਾਇਤੀ ਪਾਰਟੀਆਂ ਲਈ ਸਖ਼ਤ ਚੁਣੌਤੀ ਹੈ।

3.95 ਲੱਖ ਨੌਜਵਾਨ ਪਹਿਲੀ ਵਾਰੀ ਪਾਉਣਗੇ ਵੋਟ

ਸੂਬੇ ਦੇ ਕੁੱਲ 2,07,81,211 ਵੋਟਰਾਂ ਵਿਚੋਂ 1,09,50,735 ਪੁਰਸ਼ ਤੇ 9,82,916 ਮਹਿਲਾ ਵੋਟਰ ਹਨ। ਥਰਡ ਜੈਂਡਰ ਦੇ 560 ਵੋਟਰ ਹਨ। ਇਨਾਂ ਵਿਚੋਂ 3,94,780 ਵੋਟਰ ਪਹਿਲੀ ਵਾਰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਇਸੇ ਤਰ੍ਹਾਂ 278 ਉਮੀਦਵਾਰਾਂ ਵਿਚੋਂ 254 ਪੁਰਸ਼ ਅਤੇ 24 ਮਹਿਲਾਵਾਂ ਹਨ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਚੰਡੀਗੜ੍ਹ ਵਿੱਚ ਹੋਰ
ਪੀਯੂ: ਉਪ-ਕੁਲਪਤੀ ਨੇ ਹੰਗਾਮੇ ਕਾਰਨ ਸੈਨੇਟ ਮੀਟਿੰਗ ਵਿਚਾਲੇ ਛੱਡੀ

ਚੰਡੀਗੜ੍ਹ,22 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਯੂਨੀਵਰਸਿਟੀ ਦੀ ਅੱਜ ਹੋਈ ਸੈਨੇਟ ਮੀਟਿੰਗ ਹੰਗਾਮੇ ਭਰਪੂਰ ਰਹੀ। ਮੀਟਿੰਗ ਵਿਚ ਡੀਨ (ਵਿਦਿਆਰਥੀ ਭਲਾਈ) ਅਤੇ ਐਨ.ਐੱਸ.ਐੱਸ. ਕੋ-ਆਰਡੀਨੇਟਰ ਨੂੰ ਐਕਸਟੈਂਸ਼ਨ ਦੇਣ ਦੇ ਮੁੱਦੇ ਉਤੇ ਖੂਬ ਹੰਗਾਮਾ ਮਚਿਆ। ਲਗਭਗ 7 ਘੰਟੇ ਤੱਕ ਚੱਲੀ ਮੀਟਿੰਗ ਵਿਚ ਬਹਿਸਬਾਜ਼ੀ ਦੌਰਾਨ ਉਪ-ਕੁਲਪਤੀ ਪ੍ਰੋ. ਰਾਜ ਕੁਮਾਰ ਨੇ ਮੀਟਿੰਗ ਵਿਚੋਂ ਉਠ ਕੇ ਬਾਹਰ ਜਾਣਾ ਹੀ ਚੰਗਾ ਸਮਝਿਆ ਅਤੇ ਲਗਭਗ ਇੱਕ ਘੰਟੇ ਤੱਕ ਮੀਟਿੰਗ ਦੀ ਕਾਰਵਾਈ ਠੱਪ ਰਹੀ। ਕਈ ਘੰਟੇ ਦੀ ਬਹਿਸਬਾਜ਼ੀ ਤੋਂ ਬਾਅਦ ਇਹ ਐਕਸਟੈਂਸ਼ਨ ਦਾ ਮਾਮਲਾ ਵਿਚਾਲੇ ਲਟਕ ਗਿਆ। ਸੈਨੇਟ ਮੈਂਬਰ ਬਣਨ ਤੋਂ ਬਾਅਦ ਪਹਿਲੀ ਵਾਰੀ ਕੇਂਦਰੀ ਮੰਤਰੀ (ਵਣਜ ਅਤੇ ਉਦਯੋਗ) ਸੋਮਪ੍ਰਕਾਸ਼ ਵੀ ਅੱਜ ਇਸ ਮੀਟਿੰਗ ਵਿਚ ਹਾਜ਼ਰ ਸਨ।

ਯੂਨੀਵਰਸਿਟੀ ਦਾ ਲੋਕਤੰਤਰ ਢਾਂਚਾ ਖ਼ਤਰੇ ਵਿਚ : ਕਨੂਪ੍ਰਿਆ

ਚੰਡੀਗੜ੍ਹ,22 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) :  ਯੂਨੀਵਰਸਿਟੀ ਵਿੱਚ ਫੀਸਾਂ ’ਚ ਕੀਤੇ ਵਾਧੇ ਖਿਲਾਫ਼ ਵਿਦਿਆਰਥੀ ਜਥੇਬੰਦੀਆਂ ਵੱਲੋਂ ਉਪ-ਕੁਲਪਤੀ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਕੌਂਸਲ ਪ੍ਰਧਾਨ ਕਨੂਪ੍ਰਿਆ ਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਵਿਦਿਆਰਥੀਆਂ ਦੀਆਂ ਚੋਣਾਂ ਤੋਂ ਪਹਿਲਾਂ ਹੋ ਰਹੀ ਇਸ ਮੀਟਿੰਗ ਵਿਚ ਵਿਦਿਆਰਥੀ ਮੁੱਦਿਆਂ ’ਤੇ ਚਰਚਾ ਹੋਣੀ ਸੀ ਪਰ ਕੌਂਸਲ ਪ੍ਰਧਾਨ ਨੂੰ ਮੀਟਿੰਗ ਵਿਚ ਬੈਠਣ ਦਾ ਮੌਕਾ ਹੀ ਨਹੀਂ ਦਿੱਤਾ ਜਾਂਦਾ। 

‘ਪੁਸੂ’ ਵੱਲੋਂ ਪੈਨਲ ਦਾ ਐਲਾਨ

ਚੰਡੀਗੜ੍ਹ,22 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਜੱਥੇਬੰਦੀ ‘ਪੁਸੂ’ ਵੱਲੋਂ ਕੌਂਸਲ ਚੋਣਾਂ ਲਈ ਅੱਜ ਆਪਣੇ ਪੈਨਲ ਦਾ ਐਲਾਨ ਕੀਤਾ ਗਿਆ। ਪੁਸੂ ਦੇ ਪ੍ਰਧਾਨ ਹਰਦੀਪ ਸਿੰਘ ਨੇ ਦੱਸਿਆ ਕਿ ਅੱਜ ਇੱਥੇ ਸਟੂਡੈਂਟਸ ਸੈਂਟਰ ਵਿਖੇ ਜੱਥੇਬੰਦੀ ਦੇ ਸੀਨੀਅਰ ਆਗੂ ਚੈਰੀ ਬਰਾੜ ਵੱਲੋਂ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅੱਜ ਐਲਾਨੇ ਗਏ ਪੈਨਲ ਵਿਚ ਬਲਵਿੰਦਰ ਸਿੰਘ ਨੂੰ ਚੀਫ਼ ਪੈਟਰਨ, ਸਤਵਿੰਦਰ ਬਰਾੜ ਨੂੰ 

ਯੂਨੀਵਰਸਿਟੀ ਦੇ ਪ੍ਰਸ਼ਾਸਨਿਕ ਢਾਂਚੇ ’ਤੇ ਸਵਾਲ ਉੱਠੇ

ਚੰਡੀਗੜ੍ਹ,22 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਸੈਨੇਟ ਦੀ ਮੀਟਿੰਗ ਦੌਰਾਨ ਹੋਏ ਹੰਗਾਮੇ ਨੇ ਪੀਯੂ ਦੇ ਗਵਰਨਿੰਗ ਢਾਂਚੇ ’ਤੇ ਸਵਾਲੀਆ ਨਿਸ਼ਾਨ ਲਗਾ ਦਿੱਤਾ ਹੈ। ਇਸੇ ਦੌਰਾਨ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਖੁਲ੍ਹੇ ਸ਼ਬਦਾਂ ਵਿਚ ਧਮਕੀ ਦੇ ਦਿੱਤੀ ਕਿ ਜਿਸ ਤਰ੍ਹਾਂ ਜੰਮੂ-ਕਸ਼ਮੀਰ ਵਿਚ ਧਾਰਾ 370 ਹਟਾਈ ਜਾ ਸਕਦੀ ਹੈ ਤਾਂ ਪੰਜਾਬ ਯੂਨੀਵਰਸਿਟੀ ਵਿਚ ਵੀ ਸੈਨੇਟ ਅਤੇ ਸਿੰਡੀਕੇਟ ਦੇ ਢਾਂਚੇ ਨੂੰ ਬਦਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਜਿਸ ਤਰ੍ਹਾਂ ਹੰਗਾਮਾ ਹੋਇਆ ਹੈ,

ਵਿਦਿਆਰਥੀਆਂ ਨੇ ਉਪ-ਕੁਲਪਤੀ ਨੂੰ ਤਾਨਾਸ਼ਾਹ ਗਰਦਾਨਿਆ

ਚੰਡੀਗੜ੍ਹ,22 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਡੀਨ ਵਿਦਿਆਰਥੀ ਭਲਾਈ ਨੂੰ ਐਕਸਟੈਨਸ਼ਨ ਨਾ ਦੇਣ ਦੇ ਮੁੱਦੇ ’ਤੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਉਪ-ਕੁਲਪਤੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਆਈਐੱਸਏ, ਐੱਸ.ਓ.ਆਈ., ਐਨ.ਐਸ.ਯੂ.ਆਈ., ਪੀ.ਐੱਸ.ਯੂ

ਹੈਰੋਇਨ, ਗਾਂਜੇ ਤੇ ਰਿਵਾਲਵਰ ਸਣੇ ਡਰੱਗ ਸਰਗਨਾ ਕਾਬੂ

 ਚੰਡੀਗੜ੍ਹ,22 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਚੰਡੀਗੜ੍ਹ ਪੁਲੀਸ ਨੇ ਡਰੱਗ ਸਰਗਨੇ ਨੂੰ ਹੈਰੋਇਨ, ਗਾਂਜੇ, ਰਿਵਾਲਵਰ ਅਤੇ ਕਾਰਤੂਸਾਂ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ 24 ਸਾਲਾਂ ਦੇ ਰਾਮਾਨੰਦ ਉਰਫ ਗੁੱਡੂ ਵਜੋਂ ਹੋਈ ਹੈ। ਉਹ ਸੈਕਟਰ 65 ਮੁਹਾਲੀ ਵਿਚ ਆਪਣੀ ਪਤਨੀ ਤੇ ਦੋ ਬੱਚਿਆਂ ਨਾਲ ਰਹਿੰਦਾ ਸੀ। ਗੁੱਡੂ ਕੋਲੋਂ 15 ਕਿਲੋ 400 ਗਰਾਮ ਗਾਂਜਾ, 270 ਗ੍ਰਾਮ ਹੈਰੋਇਨ, ਇਕ ਰਿਵਾਲਵਰ ਅਤੇ 4 ਕਾਰਤੂਸ ਬਰਾਮਦ ਹੋਏ ਹਨ। ਗੁੱਡੂ ਮਹਿੰਗੇ ਮਾਡਲ ਦੀ ਇਨੋਵਾ ਕਾਰ ਤੇ ਦੋ ਸਕੂਲ ਕੈਬਜ਼ ਦਾ ਮਾਲਕ ਹੈ

ਆਈਟੀਆਈਜ਼ ਨਾਲ ਸਬੰਧਤ ਮੁੱਦਿਆਂ ’ਤੇ ਚਰਚਾ

 ਚੰਡੀਗੜ੍ਹ,22 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਇਥੋਂ ਦੇ ਸੈਕਟਰ 28 ਸਥਿਤ ਸਰਕਾਰੀ ਆਈਟੀਆਈ ਕਰਮਚਾਰੀ ਯੂਨੀਅਨ ਵਲੋਂ ਅੱਜ ਇਥੇ ਆਲ ਇੰਡੀਆ ਗਵਰਨਮੈਂਟ ਆਈਟੀਆਈ ਕਰਮਚਾਰੀ ਸੰਘ ਦੇ ਕੌਮੀ ਪ੍ਰਧਾਨ ਬੀਪੀ ਸਿੰਘ ਰਾਵਤ ਅਤੇ ਪੰਜਾਬ ਗਵਰਨਮੈਂਟ ਆਈਟੀਆਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਜਰਨੈਲ ਸਿੰਘ ਪੱਟੀ ਨਾਲ ਸਰਕਾਰੀ ਆਈਟੀਆਈ ਸੰਸਥਾਨਾਂ ਦੇ ਸਾਂਝੇ ਮੁੱਦਿਆਂ ’ਤੇ ਚਰਚਾ ਕੀਤੀ ਗਈ। ਪੰਜਾਬ ਗਵਰਨਮੈਂਟ ਆਈਟੀਆਈ ਕਰਮਚਾਰੀ ਯੂਨੀਅਨ ਦੇ ਪ੍ਰਧਾਨ 

ਮਹਿੰਗਾ ਜੁਰਮਾਨੇ ਕਾਰਨ ਸ਼ੇਅਰ ਸਾਈਕਲਿੰਗ ਨੂੰ ਮੱਠਾ ਹੁੰਗਾਰਾ

ਪੰਚਕੂਲਾ ਚੰਡੀਗੜ੍ਹ,22 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪੰਚਕੂਲਾ ਵਿੱਚ ਨਗਰ-ਨਿਗਮ ਵੱਲੋਂ ਪਬਲਿਕ ਸ਼ੇਅਰ ਸਾਈਕਲਿੰਗ ਸ਼ੁਰੂ ਤਾਂ ਕਰ ਦਿੱਤੀ ਗਈ ਹੈ ਪਰ ਮਹਿੰਗਾ ਜੁਰਮਾਨਾ ਹੋਣ ਕਾਰਨ ਆਮ ਆਦਮੀ ਸਾਈਕਲਾਂ ਨੂੰ ਘੱਟ ਹੀ ਹੱਥ ਲਗਾ ਰਹੇ ਹਨ। ਨਿਗਮ ਦੇ ਉੱਚ ਅਧਿਕਾਰੀਆਂ ਅਨੁਸਾਰ ਜੇਕਰ ਸਾਈਕਲ ਲੈਣ ਵਾਲੇ ਤੋਂ ਸਾਈਕਲ ਚੋਰੀ ਹੋ ਜਾਂਦਾ ਹੈ ਜਾਂ ਸਾਈਕਲ ਟੁੱਟ ਜਾਂਦਾ ਹੈ ਤਾਂ ਉਸ ਨੂੰ ਘੱਟੋ-ਘੱਟ 25 ਹਜ਼ਾਰ ਰੁਪਏ ਜੁਰਮਾਨਾ ਹੋਵੇਗਾ।

ਪੰਜਾਬ ਦੇ ਅਰਧ-ਸਰਕਾਰੀ ਅਦਾਰਿਆਂ ਦੇ ਸੇਵਾਮੁਕਤ ਮੁਲਾਜ਼ਮਾਂ ਵੱਲੋਂ ਧਰਨਾ

ਚੰਡੀਗੜ੍ਹ,22 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਜੁਆਇੰਟ ਐਕਸ਼ਨ ਕਮੇਟੀ ਆਫ ਰਿਟਾਇਰਡ ਐਂਪਲਾਈਜ਼ ਯੂਨੀਅਨ ਬੋਰਡ, ਕਾਰਪੋਰੇਸ਼ਨ ਅਤੇ ਸਹਿਕਾਰੀ ਸੰਸਥਾਵਾਂ ਪੰਜਾਬ ਦੇ ਸੱਦੇ ’ਤੇ ਅੱਜ ਸੂਬੇ ਭਰ ਦੇ ਪੈਨਸ਼ਨਰ ਸੜਕਾਂ ’ਤੇ ਉਤਰ ਆਏ। ਜੁਆਇੰਟ ਐਕਸ਼ਨ ਕਮੇਟੀ ਨੇ ਇੱਥੇ ਸੈਕਟਰ 17 ਵਿਚ ਰਿਜਨਲ ਕਮਿਸ਼ਨਰ ਆਰਪੀਐੱਫਓ ਦੇ ਦਫ਼ਤਰ ਸਾਹਮਣੇ ਧਰਨਾ ਲਾਇਆ। ਧਰਨੇ ਵਿਚ ਪੰਜਾਬ ਜਲ ਸਰੋਤ ਨਿਗਮ, ਪਨਸਪ, ਮਾਰਕਫੈੱਡ, ਪੀਐੱਸਆਈਈਸੀ, ਪੀਟੀਐੱਲ, ਵੇਰਕਾ ਮਿਲਕ ਪਲਾਂਟ, ਪਟਿਆਲਾ, ਮੁਹਾਲੀ, ਜਲੰਧਰ, ਪੀਐੱਸਐੱਸਐੱਫਸੀ, ਪੰਜਾਬ ਟੂਰਿਜ਼ਮ ਕਾਰਪੋਰੇਸ਼ਨ ਨਾਲ ਸਬੰਧਤ ਸੇਵਾਮੁਕਤ ਮੁਲਾਜ਼ਮ ਸ਼ਾਮਲ ਹੋਏ। ਧਰਨੇ ਨੂੰ ਸੋਹਨ ਸਿੰਘ ਭੂੰਨੋ, ਓਮ ਪ੍ਰਕਾਸ਼, ਕਸ਼ਮੀਰ ਸਿੰਘ, ਹਰਭਜਨ ਦਾਸ, ਗੁਰਦਿਆਲ ਸਿੰਘ, ਤਾਰਾ ਦੱਤ, ਗੁਰਦੇਵ ਸਿੰਘ ਆਦਿ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਰਿਜਨਲ ਕਮਿਸ਼ਨਰ ਆਰਪੀਐੱਫਓ ਵੱਲੋਂ 31 ਅਗਸਤ, 2014 ਤੱਕ ਸੇਵਾਮੁਕਤ ਹੋਏ ਮੁਲਾਜ਼ਮਾਂ ਵਿਚੋਂ 20-25 ਫ਼ੀਸਦ ਮੁਲਾਜ਼ਮਾਂ ਦੇ ਕੇਸਾਂ ਵਿਚ 18 ਮਈ, 2019 ਤੋਂ ਬਾਅਦ ਸੋਧੀ ਪੈਨਸ਼ਨ ਨਹੀਂ ਲਾਈ ਜਾ ਰਹੀ ਅਤੇ ਰਹਿੰਦੇ ਕੇਸ ਲੈਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਜਿਹੜੇ ਸੇਵਾਮੁਕਤ ਮੁਲਾਜ਼ਮਾਂ ਨੇ ਵਿਆਜ ਉੱਪਰ ਲੱਖਾਂ ਰੁਪਏ ਲੈ ਕੇ

ਪੰਜਾਬ ਸਰਕਾਰ ਵੱਲੋਂ ਅੱਜ ਜਨਮ ਅਸ਼ਟਮੀ ਦੀ ਛੁੱਟੀ

ਚੰਡੀਗੜ੍ਹ,22 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਸਰਕਾਰ ਨੇ 23 ਅਗਸਤ ਨੂੰ ਸਾਰੇ ਸਰਕਾਰੀ ਅਦਾਰਿਆਂ, ਸਕੂਲਾਂ, ਦਫ਼ਤਰਾਂ ਅਤੇ ਕਾਰਪੋਰੇਸ਼ਨਾਂ ਵਿੱਚ ਜਨਮ ਅਸ਼ਟਮੀ ਦੇ ਸਬੰਧ ’ਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਪਹਿਲਾਂ 24 ਅਗਸਤ ਨੂੰ ਹੋਣੀ ਸੀ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਜਨਮ ਅਸ਼ਟਮੀ ਦੀ ਵਧਾਈ ਦਿੰਦਿਆਂ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਅਪੀਲ ਕੀਤੀ ਹੈ।

ਭਾਖੜਾ ਡੈਮ ’ਚੋਂ ਪਾਣੀ 1675 ਫੁੱਟ ਹੋਣ ਤੱਕ ਛੱਡਿਆ ਜਾਵੇਗਾ

ਚੰਡੀਗੜ੍ਹ,21 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਦੇ ਚੇਅਰਮੈਨ ਡੀਕੇ ਸ਼ਰਮਾ ਨੇ ਕਿਹਾ ਹੈ ਕਿ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ 1675 ਫੁੱਟ ਦੇ ਕਰੀਬ ਲਿਆਉਣ ਤੱਕ ਪਾਣੀ ਛੱਡਣ ਦੀ ਪ੍ਰਕਿਰਿਆ ਜਾਰੀ ਰਹੇਗੀ ਪਰ ਇਸ ਨਾਲ ਕਿਸੇ ਤਰ੍ਹਾਂ ਦੇ ਖ਼ਤਰੇ ਦੀ ਸੰਭਾਵਨਾ ਨਹੀਂ ਹੈ।

ਲੋਕਲ ਬਾਡੀਜ਼ ਚੋਣਾਂ: ਡਿਊਟੀ ਦੌਰਾਨ ਮਰਨ ਵਾਲੇ ਮੁਲਾਜ਼ਮਾਂ ਨੂੰ ਐਕਸਗ੍ਰੇਸ਼ੀਆ ਮਿਲਣ ਦੇ ਆਸਾਰ

ਚੰਡੀਗੜ੍ਹ,20 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵਾਂਗ ਲੋਕਲ ਬਾਡੀਜ਼ ਦੀਆਂ ਚੋਣਾਂ ਵਿਚ ਡਿਊਟੀਆਂ ’ਤੇ ਤਾਇਨਾਤ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀ ਮੌਤ ਜਾਂ ਗੰਭੀਰ ਰੂਪ ਵਿਚ ਜ਼ਖ਼ਮੀ ਹੋਣ ਦੀ ਸੂਰਤ ਵਿਚ ਐਕਸਗ੍ਰੇਸ਼ੀਆ ਮੁਆਵਜ਼ਾ ਦੇਣ ਦੇ ਆਸਾਰ ਬਣ ਗਏ ਹਨ।

ਠੇਕਾ ਮੁਲਾਜ਼ਮ ਮੋਰਚੇ ਨਾਲ ਪੈਨਲ ਮੀਟਿੰਗ ਕਰਨ ਤੋਂ ਭੱਜੀ ਸਰਕਾਰ

ਚੰਡੀਗੜ੍ਹ,20 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂਆਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ ਲਹਿਰਾ ਅਤੇ ਭਗਤ ਸਿੰਘ ਭਗਤਾ ਨੇ ਦੱਸਿਆ ਕਿ 20 ਅਗਸਤ ਨੂੰ ਮੁੱਖ ਮੰਤਰੀ ਪੰਜਾਬ

ਬੋਰਡਾਂ ਤੇ ਨਿਗਮਾਂ ਦੇ ਚੇਅਰਮੈਨ ਲਾਉਣ ਨੂੰ ਹਰੀ ਝੰਡੀ

ਚੰਡੀਗੜ੍ਹ,20 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਸੂਬਾ ਸਰਕਾਰ ਨੇ ਬਕਾਇਆ ਵੱਖ ਵੱਖ ਬੋਰਡਾਂ ਤੇ ਨਿਗਮਾਂ ਦੇ ਚੇਅਰਮੈਨ ਤੇ ਮੈਂਬਰ ਲਾਉਣ ਨੂੰ ਹਰੀ ਝੰਡੀ ਦੇ ਦਿੱਤੀ ਹੈ। ਕਾਂਗਰਸ ਆਗੂ ਹਰਜਿੰਦਰ ਸਿੰਘ ਠੇਕੇਦਾਰ ਨੂੰ ਬੈਕਫਿਨਕੋ ਦਾ ਚੇਅਰਮੈਨ ਲਾਉਣ ਦੀ ਤਿਆਰੀ ਹੈ।

ਮਹਿਲਾ ਕਮਿਸ਼ਨ ਵੱਲੋਂ ਜਬਰ ਜਨਾਹ ਦੇ ਮਾਮਲੇ ਦੀ ਰਿਪੋਰਟ ਤਲਬ

ਚੰਡੀਗੜ੍ਹ,20 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਅੰਮ੍ਰਿਤਸਰ ਜ਼ਿਲ੍ਹੇ ਵਿੱਚ ਬੀਤੇ ਦਿਨ ਵਾਪਰੇ ਝੰਡੇਰ ਜਬਰ-ਜਨਾਹ ਮਾਮਲੇ ਵਿੱਚ ਪੀੜਤਾ ਦਾ ਮੈਡੀਕਲ ਚਾਰ ਦਿਨ ਬੀਤ ਜਾਣ ਦੇ ਬਾਵਜੂਦ ਨਾ ਕਰਵਉਣ ਅਤੇ ਕਥਿਤ ਸਮਝੌਤੇ ਲਈ ਦਬਾਅ ਪਾਉਣ ਦੇ ਮਾਮਲਾ ਦਾ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਗੰਭੀਰ ਨੋਟਿਸ ਲਿਆ ਹੈ। ਕਮਿਸ਼ਨ ਨੇ ਪੀੜਤਾ ਦਾ ਮੈਡੀਕਲ ਕਰਵਾਉਣ ਲਈ ਲੋੜੀਂਦੀ ਕਿੱਟ ਲਿਆਉਣ ਲਈ 20 ਕਿਲੋਮੀਟਰ ਦੂਰ ਅਜਨਾਲਾ ਭੇਜਣ ਸਬੰਧੀ

ਲੈਫਟੀਨੈਂਟ ਜਨਰਲ ਸੁਰਿੰਦਰ ਸਿੰਘ ਨੇ ਪੀਪੀਐੱਸਸੀ ਦੇ ਚੇਅਰਮੈਨ ਵਜੋਂ ਸਹੁੰ ਚੁੱਕੀ

ਚੰਡੀਗੜ੍ਹ,20 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐੱਸਸੀ) ਦੇ ਨਵੇਂ ਚੇਅਰਮੈਨ ਅਤੇ ਦੋ ਮੈਂਬਰਾਂ ਨੂੰ ਅਹੁਦੇ ਦਾ ਭੇਤ ਗੁਪਤ ਰੱਖਣ ਦਾ ਹਲਫ਼ ਦਿਵਾਇਆ। ਲੈਫਟੀਨੈਂਟ ਜਨਰਲ (ਸੇਵਾ-ਮੁਕਤ) ਸੁਰਿੰਦਰ ਸਿੰਘ ਨੇ ਪੀਪੀਐੱਸਸੀ ਦੇ ਚੇਅਰਮੈਨ ਵਜੋਂ ਸਹੁੰ ਚੁੱਕੀ ਜਦਕਿ ਮੁਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼ਵਿੰਦਰ ਸਿੰਘ ਮਾਨ ਨੇ ਅਧਿਕਾਰਤ ਮੈਂਬਰ ਅਤੇ ਲੇਖਿਕਾ ਤੇ ਕਾਲਮ ਨਵੀਸ ਹਰਮੋਹਨ ਕੌਰ ਸੰਧੂ (ਬੱਬੂ ਤੀਰ) ਨੇ ਗ਼ੈਰ-ਅਧਿਕਾਰਤ ਮੈਂਬਰ ਵਜੋਂ ਹਲਫ਼ ਲਿਆ। ਪੰਜਾਬ ਰਾਜ ਭਵਨ ’ਚ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ। 

ਹਰਿਆਣਾ: ਪ੍ਰਭਾਵਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ

ਚੰਡੀਗੜ੍ਹ,20 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਰਾਜ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ- ਯਮੁਨਾਨਗਰ, ਕੈਥਲ, ਕੁਰੂਕਸ਼ੇਤਰ, ਕਰਨਾਲ ਤੇ ਸੋਨੀਪਤ ਦੇ ਡਿਪਟੀ ਕਮਿਸ਼ਨਰਾਂ ਨੂੰ ਕਿਸੇ ਵੀ ਹੰਗਾਮੀ 

ਹੜ੍ਹਾਂ ਨਾਲ 1700 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ: ਕੈਪਟਨ

ਚੰਡੀਗੜ੍ਹ,20 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪੰਜਾਬ ਵਿੱਚ ਆਏ ਹੜ੍ਹਾਂ ਨਾਲ 1700 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋ ਚੁੱਕਾ ਹੈ ਤੇ ਸਤਲੁਜ ਦਰਿਆ ਦੀ ਮਾਰ ਹੇਠ ਆਏ ਪੰਜ ਜ਼ਿਲ੍ਹਿਆਂ ਵਿਚ ਹੀ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਧੁੱਸੀ ਬੰਨ੍ਹ ਪੰਜ ਥਾਵਾਂ ਤੋਂ ਟੁੱਟੇ ਹਨ ਜਿਨ੍ਹਾਂ ਨੂੰ ਭਰਨ ਦਾ ਕੰਮ ਚੱਲ ਰਿਹਾ ਹੈ ਤੇ ਅੱਜ ਰਾਤ ਤਕ ਫਿਲੌਰ ਨੇੜਲੇ ਬੰਨ੍ਹ ਨੂੰ ਮੁਕੰਮਲ ਕਰ ਲਿਆ ਜਾਵੇਗਾ। ਇਸ ਤੋਂ ਬਾਅਦ ਅਗਲੇ ਪਾੜ ਨੂੰ ਭਰਨ ਦਾ ਕੰਮ ਕੀਤਾ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਮੁੱਢਲੇ ਅੰਦਾਜ਼ੇ ਮੁਤਾਬਕ ਸੂਬੇ ਵਿੱਚ ਹੜ੍ਹਾਂ ਨਾਲ 1700 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ ਤੇ ਹੜ੍ਹਾਂ ਕਾਰਨ ਫਸਲਾਂ, ਪਸ਼ੂਆਂ ਤੇ ਘਰਾਂ ਆਦਿ ਦਾ ਨੁਕਸਾਨ ਹੋਇਆ ਹੈ ਤੇ ਅੱਧੀ

ਯੂਟੀ ਦੇ ਪੈਰਾ-ਮੈਡੀਕਲ ਸਟਾਫ ਵੱਲੋਂ ਹੜਤਾਲ

ਚੰਡੀਗੜ੍ਹ,19  ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਚੰਡੀਗੜ੍ਹ ਐਨਐਚਐਮ ਐਂਪਲਾਈਜ਼ ਯੂਨੀਅਨ ਦੇ ਸੱਦੇ ’ਤੇ ਅੱਜ ਚੱਡੀਗੜ੍ਹ ਦੇ ਹਸਪਤਾਲਾਂ ਤੇ ਡਿਸਪੈਂਸਰੀਆਂ ਵਿਚ ਕੰਮ ਕਰਦੇ ਪੈਰਾ-ਮੈਡੀਕਲ ਸਟਾਫ ਨੇ ਹੜਤਾਲ ਕਰਕੇ ਸਾਰੇ ਕੰਮ ਠੱਪ ਕਰ ਦਿੱਤੇ। ਹੜਤਾਲ ਵਿਚ ਐਨਐਚਐਮ ਸਕੀਮ ਅਧੀਨ ਕੰਮ ਕਰਦੀਆਂ ਸਟਾਫ ਨਰਸਾਂ, ਐਲਐਚਵੀਜ਼, ਏਐਨਐਮਜ਼, ਮੈਡੀਕਲ ਲੈਬ ਤਕਨੀਸ਼ੀਅਨ, ਫਾਰਮਾਸਿਸਟ, ਰੇਡੀਓਗ੍ਰਾਫਰਜ਼, ਐਸਟੀਐਲਜ਼ ਵਰਗਾਂ ਦੇ ਮੁਲਾਜ਼ਮ ਸ਼ਾਮਲ ਹੋਏ, ਜਿਸ ਕਾਰਨ ਸਾਰੇ ਕੰਮ ਠੱਪ ਰਹੇ। ਹੜਤਾਲੀ ਮੁਲਾਜ਼ਮਾਂ ਨੇ ਸਾਰਾ ਦਿਨ ਸੈਕਟਰ-16 ਦੇ ਸਰਕਾਰੀ ਹਸਪਤਾਲ ਦੇ ਪ੍ਰਸ਼ਾਸਕੀ ਕੰਪਲੈਕਸ ਮੂਹਰੇ ਪ੍ਰਦਰਸ਼ਨ ਕੀਤਾ। ਪ੍ਰਸ਼ਾਸਨ ਵੱਲੋਂ ਡਾਕਟਰਾਂ ਨੂੰ ਵੀ ਮਹਿਜ਼ 45 ਹਜ਼ਾਰ ਰੁਪਏ ਤਨਖਾਹ ਦੇ ਕੇ ਸ਼ੋਸ਼ਣ ਕੀਤਾ ਜਾ ਰਿਹਾ ਹੈ

ਜਸਵੀਰ ਝੱਜ ਦਾ ਗੀਤ-ਸੰਗ੍ਰਹਿ ‘ਜਾਣਾ ਅੱਗੇ ਹੋਰ’ ਲੋਕ ਅਰਪਣ

ਚੰਡੀਗੜ੍ਹ,19  ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਤੇ ਚੰਡੀਗੜ੍ਹ ਦੀਆਂ ਇਕਾਈਆਂ ਦੀ ਸੂਬਾ ਕਾਨਫ਼ਰੰਸ ਤੇ ਸੈਮੀਨਾਰ ਪੀਪਲ ਕਨਵੈਸ਼ਨ ਹਾਲ ਸੈਕਟਰ-36 ਚੰਡੀਗੜ੍ਹ ਵਿੱਚ ਕੀਤਾ ਗਿਆ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0081476592
Copyright © 2019, Panjabi Times. All rights reserved. Website Designed by Mozart Infotech