ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਪੰਜਾਬ

ਕੈਪਟਨ ਦਾ ਹਾਈ ਕਮਾਂਡ ਨਾਲ 13 ਦਾ ਵਾਅਦਾ: ਬਾਜਵਾ

May 20, 2019 02:05 PM

ਬਟਾਲਾ ,19 ਮਈ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਹਾਈ ਕਮਾਂਡ ਨੂੰ ਖੁਦ ਲਿਖ ਕੇ ਦਿੱਤਾ ਹੈ ਕਿ ਸੂਬੇ ਦੀਆਂ 13 ਸੀਟਾਂ ਵਿੱਚੋਂ ਇੱਕ ਸੀਟ ਵੀ ਘੱਟ ਆਵੇਗੀ ਤਾਂ ਉਹ ਖ਼ੁਦ ਜ਼ਿੰਮੇਵਾਰ ਹੋੋਣਗੇ। ਕੈਪਟਨ ਵੱਲੋਂ ਚੋਣ ਪ੍ਰਚਾਰ ਦੌਰਾਨ ਸੁਨੀਲ ਜਾਖੜ ਨੂੰ ਭਵਿੱਖ ਦਾ ਮੁੱਖ ਮੰਤਰੀ ਐਲਾਨੇ ਜਾਣ ਬਾਰੇ ਉਨ੍ਹਾਂ ਕਿਹਾ,‘‘ਉਂਜ ਵੀ ਕੈਪਟਨ ਸਾਹਿਬ ਦੀ ਸਿਹਤ ਠੀਕ ਨਹੀਂ ਰਹਿੰਦੀ ਅਤੇ ਜੇਕਰ ਉਹ ਸ੍ਰੀ ਜਾਖੜ ਨੂੰ ਮੁੱਖ ਮੰਤਰੀ ਬਣਾ ਦੇਣਗੇ ਤਾਂ ਮੈਨੂੰ ਖ਼ੁਸ਼ੀ ਹੋਵੇਗੀ। ਇਹ ਕੈਪਟਨ ਦਾ ਚੰਗਾ ਫ਼ੈਸਲਾ ਹੈ।’’ ਸਿੱਖ ਨੈਸ਼ਨਲ ਕਾਲਜ ਕਾਦੀਆਂ ’ਚ ਵੋਟ ਪਾਉਣ ਆਏ ਸ੍ਰੀ ਬਾਜਵਾ ਨੂੰ ਜਦੋਂ ਪੱਤਰਕਾਰਾਂ ਨੇ ਪੁੱਛਿਆ ਕਿ ਉਹ ਆਪਣੇ ਜੱਦੀ ਹਲਕੇ ਗੁਰਦਾਸਪੁਰ ’ਚ ਚੋਣ ਪ੍ਰਚਾਰ ਲਈ ਕਿਉਂ ਨਹੀਂ ਆਏ ਤਾਂ ਉਨ੍ਹਾਂ ਕਿਹਾ ਕਿ ਕਾਦੀਆਂ ਤੋਂ ਉਨ੍ਹਾਂ ਦਾ ਭਰਾ ਫਤਹਿਜੰਗ ਸਿੰਘ ਬਾਜਵਾ ਵਿਧਾਇਕ ਹੈ ਅਤੇ ਉਹ ਚੋਣ ਪ੍ਰਚਾਰ ਕਰ ਰਹੇ ਸਨ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੇ ਵਾਅਦਿਆਂ ਨੂੰ ਵਿਅੰਗਮਈ ਅੰਦਾਜ਼ ਵਿੱਚ ਦੱਸਿਆ,‘‘ਮੁੱਖ ਮੰਤਰੀ ਨੇ ਪਿਛਲੇ ਦੋ ਸਾਲਾਂ ’ਚ ਸਭ ਵਾਅਦੇ ਪੂਰੇ ਕਰ ਦਿੱਤੇ। ਜਿਵੇਂ, ਕਾਂਗਰਸ ਦੇ ਆਗੂ ਤੇ ਵਰਕਰ ਆਪਣੀ ਹੀ ਸਰਕਾਰ ਤੋਂ ਬਹੁਤ ਖੁਸ਼ ਹਨ। ਵਰਕਰਾਂ ਦੇ ਕੰਮ ਥਾਣਿਆਂ, ਤਹਿਸੀਲਾਂ, ਅਤੇ ਕਚਹਿਰੀਆਂ ’ਚ ਹੋ ਰਹੇ ਹਨ। ਨੌਜਵਾਨ ਵਰਗ ਕੋਲੋਂ ਤਾਂ ਖੁਸ਼ੀ ਸੰਭਾਲੀ ਨਹੀਂ ਜਾ ਰਹੀ ਕਿਉਂਕਿ ਉਨ੍ਹਾਂ ਨੂੰ ਨੌਕਰੀਆਂ ਮਿਲ ਗਈਆਂ ਹਨ। ਉਂਜ ਵੀ ਕੈਪਟਨ ਖ਼ੁਦ ਮੇਲੇ ਲਗਾ ਕੇ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਵੰਡਦੇ ਰਹੇ ਹਨ। ਕਿਸਾਨਾਂ ਦੀਆਂ ਜਿਣਸਾਂ ਮੰਡੀਆਂ ’ਚ ਸਮੇਂ ਸਮੇਂ ’ਤੇ ਚੁੱਕੀਆਂ ਜਾ ਰਹੀਆਂ ਹਨ ਅਤੇ ਕੀਮਤ ਵੀ ਵਾਜਬ ਮਿਲ ਰਹੀ ਹੈ। ਵਿਧਾਇਕਾਂ ਤੇ ਮੰਤਰੀਆਂ ਦੀ ਕਾਰਗੁਜ਼ਾਰੀ ਤੋਂ ਤਾਂ ਪੰਜਾਬ ਦੇ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਕਿਸੇ ਤਰ੍ਹਾਂ ਦੇ ਇਲਜ਼ਾਮ ਨਹੀਂ ਲੱਗ ਰਹੇ।’’ ਨਵਜੋਤ ਸਿੰਘ ਸਿੱਧੂ ਵੱਲੋਂ ‘ਦੋਸਤਾਨਾ ਮੈਚ’ ਵਾਲੇ ਬਿਆਨ ਬਾਰੇ ਉਨ੍ਹਾਂ ਕਿਹਾ ਕਿ ਇਸ ਬਾਰੇ ਤਾਂ ਸਿੱਧੂ ਹੀ ਦੱਸ ਸਕਦੇ ਹਨ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਨਾਲਿਆਂ ਦਾ ਗੰਦਾ ਪਾਣੀ ਘਰਾਂ ਅਤੇ ਦੁਕਾਨਾਂ ਵਿੱਚ ਵੜਿਆ

ਆਦਮਪੁਰ ਦੋਆਬਾ,18 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਸਥਾਨਕ ਨਗਰ ਕੌਂਸਲ ਵੱਲੋਂ ਨਾਲਿਆਂ ਦੀ ਸਫ਼ਾਈ ਨਾ ਕਰਵਾਉਣ ਕਾਰਨ ਗੰਦਾ ਪਾਣੀ ਘਰਾਂ ਅਤੇ ਦੁਕਾਨਾਂ ਵਿੱਚ ਵੜ ਗਿਆ। ਨਗਰ ਕੌਂਸਲ ਆਦਮਪੁਰ ਵਿੱਚ ਕੌਂਸਲਰਾਂ ਦੇ ਆਪਸੀ ਵਿਵਾਦ ਦੇ ਚਲਦੇ ਇਸ ਸਾਲ ਨਾਲਿਆਂ ਦੀ ਸਫ਼ਾਈ ਨਹੀਂ ਹੋ ਸਕੀ ਤੇ ਪਾਣੀ ਦਾ ਠੀਕ ਢੰਗ ਨਾਲ ਨਿਕਾਸੀ ਨਾ ਹੋਣ ਕਾਰਨ ਬਰਸਾਤ ਦੌਰਾਨ ਪਾਣੀ ਸੜਕਾਂ ਅਤੇ ਗਲੀਆਂ ਵਿੱਚ ਜਮ੍ਹਾਂ ਹੋ ਜਾਂਦਾ ਹੈ ਤੇ ਗੰਦਾ ਪਾਣੀ ਲੋਕਾਂ ਦੇ ਘਰਾਂ ਦੇ ਅੰਦਰ ਦਾਖ਼ਲ ਹੋ ਰਿਹਾ ਹੈ।

ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਿੱਤਰਕਲਾ ਵਰਕਸ਼ਾਪ

ਕਪੂਰਥਲਾ,18 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਵਿਖੇ ਲਗਾਈ ਗਈ ਚਿੱਤਰਕਲਾ ਵਰਕਸ਼ਾਪ ਦੌਰਾਨ ਚਿੱਤਰਕਾਰਾਂ ਵੱਲੋਂ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨਾਲ ਸਬੰਧਿਤ ਬਣਾਏ ਜਾ ਰਹੇ ਚਿੱਤਰਾਂ ਨੂੰ ਨਿਹਾਰਨ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਿਸ਼ੇਸ਼ ਤੌਰ ’ਤੇ ਪਹੁੰਚੇ। 

ਵਿਧਾਇਕ ਦੇ ਕਹਿਣ ’ਤੇ ਵੀ ਲੋਕਾਂ ਨੇ ਘਰ ਨਹੀਂ ਛੱਡੇ

ਜਲੰਧਰ,18 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਜਿਲ੍ਹੇ ਦੇ 81 ਪਿੰਡ ਖਾਲੀ ਕਰਨ ਲਈ ਕਿਹਾ ਗਿਆ ਸੀ, ਪਰ ਪਿੰਡਾਂ ਦੇ ਲੋਕ ਆਪਣੇ ਘਰਬਾਰ ਛੱਡ ਕੇ ਪ੍ਰਸ਼ਾਸਨ ਵੱਲੋਂ ਬਣਾਏ 31 ਰਾਹਤ ਕੇਂਦਰਾਂ ਵਿੱਚ ਜਾਣ ਨੂੰ ਤਿਆਰ ਨਹੀਂ ਹੋਇਆ। ਹਾਲਾਂਕਿ ਲੋਕਾਂ ਨੇ ਆਪਣਾ ਸਾਮਾਨ ਜ਼ਰੂਰ ਬੰਨ੍ਹ ਕੇ ਰੱਖਿਆ ਹੋਇਆ ਹੈ। ਸ਼ਾਹਕੋਟ ਹਲਕੇ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਨੇ ਦੱਸਿਆ ਕਿ ਉਹ ਦਾਨੇਵਾਲ ਪਿੰਡ ਵਿੱਚ ਬੈਠੇ ਹਨ ਤੇ ਲੋਕਾਂ ਨੂੰ ਰਾਹਤ ਕੇਂਦਰਾਂ ਵਿੱਚ ਅਤੇ ਸੁਰੱਖਿਅਤ ਥਾਵਾਂ ’ਤੇ ਜਾਣ ਲਈ ਕਹਿ ਰਹੇ ਹਨ, ਪਰ ਅਜੇ ਕੋਈ ਵੀ ਬੰਦਾ ਉਥੇ ਜਾਣ ਨੂੰ ਤਿਆਰ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਰਾਤ ਨੂੰ ਸਤਲੁਜ ਦਰਿਆ ਵਿੱਚ ਪਾਣੀ ਆਉਣ ਦੀਆਂ ਸੰਭਾਵਨਾਵਾਂ ਹਨ। ਕਪੂਰਥਲਾ ਦੇ ਉਹ ਸਕੂਲ ਬੰਦ ਰਹਿਣਗੇ, 

ਸਿਸਵਾਂ ਨਦੀ ਦਾ ਜਲ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ

ਐਸ.ਏ.ਐਸ. ਨਗਰ (ਮੁਹਾਲੀ),18 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪਿਛਲੇ ਦੋ ਦਿਨਾਂ ਤੋਂ ਹੋ ਰਹੀ ਬਰਸਾਤ ਨੇ ਮੁਹਾਲੀ ਖੇਤਰ ਵਿੱਚ ਤਬਾਹੀ ਮਚਾ ਦਿੱਤੀ ਹੈ। ਸਿਸਵਾਂ ਨਦੀ ਵਿੱਚ ਖ਼ਤਰੇ ਦੇ ਨਿਸ਼ਾਨ ਤੋਂ ਪਾਣੀ ਉੱਪਰ ਟੱਪ ਗਿਆ ਹੈ। ਇਸ ਤੋਂ ਇਲਾਵਾ ਪਟਿਆਲਾ ਕੀ ਰਾਓ, ਜੈਅੰਤੀ ਕੀ ਰਾਓ, ਐਨ ਚੋਅ ਅਤੇ ਲਖਨੌਰ ਚੋਅ ਵਿੱਚ ਪਾਣੀ ਓਵਰਫਲੋ ਹੋ ਰਿਹਾ ਹੈ ਅਤੇ ਘੱਗਰ ਵਿੱਚ ਵੀ ਰਿਕਾਰਡਤੋੜ ਪਾਣੀ ਆਉਣ ਕਾਰਨ ਲੋਕਾਂ ਦੇ ਸਾਹ ਸੂਤੇ ਪਏ ਹਨ। ਮਾਜਰੀ ਬਲਾਕ ਵਿੱਚ ਕਈ ਪਸ਼ੂ ਪਾਲਕ ਪਾਣੀ ਵਿੱਚ ਫਸ ਗਏ ਅਤੇ ਗੁੱਜਰ ਭਾਈਚਾਰੇ ਦੇ ਪਸ਼ੂ ਗਾਇਬ ਹੋਣ ਬਾਰੇ ਵੀ ਸੂਚਨਾ ਮਿਲੀ ਹੈ। ਪੁਲੀਸ ਨੇ ਇਲਾਕੇ ਦੇ ਲੋਕਾਂ ਦੀ ਮਦਦ ਨਾਲ ਪਾਣੀ ਵਿੱਚ ਫਸੇ ਕਈ ਵਿਅਕਤੀ ਸਹੀ ਸਲਾਮਤ ਬਾਹਰ ਕੱਢ ਲਿਆ ਹੈ। ਕਈ ਪਿੰਡਾਂ ਵਿੱਚ ਪਸ਼ੂਆਂ ਦੀ ਮੌਤ ਹੋ ਗਈ ਹੈ ਅਤੇ ਦੋ ਟਰੈਕਟਰ, ਇਕ ਗੱਡੀ ਅਤੇ ਹੋਰ ਸਾਮਾਨ ਪਾਣੀ ਵਿੱਚ ਰੁੜ੍ਹਨ ਬਾਰੇ ਪਤਾ ਲੱਗਾ ਹੈ।
ਸੂਚਨਾ ਮਿਲਦੇ ਹੀ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਐਤਵਾਰ ਨੂੰ ਵਰ੍ਹਦੇ ਮੀਂਹ ਵਿੱਚ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਏਡੀਸੀ (ਜ) ਸਾਕਸ਼ੀ ਸਾਹਨੀ, ਐੱਸਡੀਐਮ, ਤਹਿਸੀਲਦਾਰ ਤੇ ਪੁਲੀਸ ਅਧਿਕਾਰੀ ਵੀ ਮੌਜੂਦ ਸਨ। ਮੁਹਾਲੀ ਨੇੜਲੇ ਪਿੰਡ ਰਾਏਪੁਰ ਕਲਾਂ ਵਿੱਚ ਵੀ ਰੇਲਵੇ ਅੰਡਰਬ੍ਰਿਜ ਦੇ ਹੇਠਾਂ ਪਾਣੀ ਭਰ ਗਿਆ ਹੈ ਤੇ ਕਈ ਪਿੰਡਾਂ ਦਾ ਮੁਹਾਲੀ ਅਤੇ ਖਰੜ ਨਾਲ ਸੰਪਰਕ ਟੁੱਟ ਗਿਆ ਹੈ।

ਘਾੜ ਇਲਾਕੇ ਵਿੱਚ ਹੜ੍ਹਾਂ ਵਰਗੀ ਸਥਿਤੀ ਬਣੀ

ਕੁਰਾਲੀ,18 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਭਾਰੀ ਬਾਰਸ਼ ਕਾਰਨ ਮਾਜਰੀ ਦੇ ਘਾੜ ਇਲਾਕੇ ਦੇ ਪਿੰਡਾਂ ਵਿੱਚ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਪਿੰਡ ਮਾਜਰੀ ਵਿਚ ਅੱਜ ਸਵੇਰੇ ਸਾਰੇ ਘਰਾਂ ’ਚ ਚਾਰ-ਚਾਰ ਫੁੱਟ ਤੱਕ ਪਾਣੀ ਦਾਖਲ ਹੋ ਗਿਆ। ਪਾਣੀ ਨੇ ਨਿਹੋਲਕਾ, ਬਡਾਲੀ, ਪਪਰਾਲੀ, ਪਡਿਆਲਾ, ਫ਼ਤਹਿਪੁਰ ਟੱਪਰੀਆਂ, ਮੁੰਧੋਂ, ਖਿਜ਼ਰਬਾਦ ਪਿੰਡਾਂ ਦਾ ਕਾਫੀ ਨੁਕਸਾਨ ਕੀਤਾ। ਮਾਜਰੀ ਵਿਖੇ ਸਥਿਤ ਸਵਰਾਜ ਫਾਊਂਡਰੀ ਫੈਕਟਰੀ ਵਿੱਚ ਵੀ ਬਰਸਾਤੀ ਪਾਣੀ ਦਾ ਕਹਿਰ ਵੇਖਣ ਨੂੰ ਮਿਲਿਆ।

ਭਾਰੀ ਮੀਂਹ ਕਾਰਨ ਨੱਗਲ ਦਾ ਡੈਮ ਨੁਕਸਾਨਿਆ

ਮੁੱਲਾਂਪੁਰ ਗਰੀਬਦਾਸ,18 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਭਾਰੀ ਮੀਂਹ ਕਾਰਨ ਪਿੰਡ ਛੋਟੀ ਬੜੀ ਨੱਗਲ ਵਿਖੇ ਕਰੀਬ ਡੇਢ ਸੌ ਏਕੜ ਵਿੱਚ ਬਣੇ ਹੋਏ ਵਾਟਰ ਡੈਮ ਵਿੱਚ ਪਾੜ ਪੈਣ ਕਰ ਕੇ ਅੱਜ ਸਵੇਰੇ ਡੇਢ ਦਰਜਨ ਦੇ ਕਰੀਬ ਮੱਝਾਂ ਦੀ ਮੌਤ ਹੋ ਗਈ। ਨਦੀ ਕਿਨਾਰੇ ਬਣਾਏ ਹੋਏ ਘਰਾਂ ਤੇ ਵਾੜਿਆਂ ਵਿੱਚ ਪਾਣੀ ਵੜਨ ਕਰਕੇ ਲੋਕਾਂ ਦਾ ਮਾਲੀ ਨੁਕਸਾਨ ਹੋਇਆ। ਇਸ ਦੌਰਾਨ ਦੋ ਟਰੈਕਟਰ ਪਾਣੀ ਦੀ ਲਪੇਟ ਵਿੱਚ ਆਏ ਤੇ ਨੁਕਸਾਨੇ ਗਏ। ਘਟਨਾ ਦਾ ਪਤਾ ਲੱਗਣ ਮਗਰੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਮੌਕਾ ਦੇਖਣ ਆਈ ਪਰ ਨਦੀ ਵਾਲੀ ਪੁਲੀ ਟੁੱਟਣ ਕਾਰਨ ਟੀਮ ਘਟਨਾ ਸਥਾਨ ਉਤੇ ਪਹੁੰਚ ਨਾ ਸਕੀ। ਬਾਅਦ ਵਿੱਚ ਅਕਾਲੀ ਦਲ ਦੇ ਹਲਕਾ ਇੰਚਾਰਜ ਰਾਣਾ ਰਣਜੀਤ ਸਿੰਘ ਗਿੱਲ ਨੇ ਘਟਨਾ ਸਥਾਨ ਦਾ ਦੌਰਾ ਕਰਦਿਆਂ ਅਤੇ ਪੀੜਤ ਦੋਧੀਆਂ ਨੂੰ ਇੱਕ ਲੱਖ ਰੁਪਏ ਦੀ ਮਾਲੀ ਮਦਦ ਦਿੱਤੀ।

ਮੀਂਹ ਨੇ ਮੁਹਾਲੀ ਜ਼ਿਲ੍ਹੇ ਵਿਚ ਵਰਤਾਇਆ ਕਹਿਰ; ਕੁਰਾਲੀ ਦੇ ਤਿੰਨ ਘਰ ਨਦੀ ਦੇ ਪਾਣੀ ਵਿੱਚ ਰੁੜ੍ਹੇ

ਕੁਰਾਲੀ,18 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਬੀਤੀ ਰਾਤ ਤੋਂ ਲਗਾਤਾਰ ਪੈ ਰਿਹਾ ਮੀਂਹ ਮਾਡਲ ਟਾਊਨ ਵਿੱਚ ਵਸੀ ਬਾਰ੍ਹਾਂ ਪਿੰਡੀ ਕਲੋਨੀ (ਤਿਵਾੜੀ ਕਲੋਨੀ) ਲਈ ਕਹਿਰ ਬਣ ਕੇ ਆਇਆ। ਨਦੀ ਨੂੰ ਚੀਰ ਕੇ ਬਣਾਈ ਇਸ ਕਲੋਨੀ ਵਿੱਚ ਨਦੀ ਦਾ ਤੇਜ਼ ਰਫ਼ਤਾਰ ਪਾਣੀ ਤਿੰਨ ਘਰਾਂ ਨੂੰ ਹੜ੍ਹਾ ਕੇ ਲੈ ਗਿਆ ਜਦਕਿ ਪ੍ਰਸ਼ਾਸਨ ਨੇ ਹੋਰਨਾਂ ਦਰਜਨ ਘਰਾਂ ਨੂੰ ਖਾਲੀ ਕਰਵਾ ਲਿਆ ਹੈ।

ਮੀਂਹ ਕਾਰਨ ਬਿਜਲੀ ਸਪਲਾਈ ਠੱਪ

ਜ਼ੀਰਕਪੁਰ,18 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਇਥੇ ਭਰਵੇਂ ਮੀਂਹ ਨਾਲ ਆਮ ਜਨ ਜੀਵਨ ਪੂਰੀ ਤਰਾਂ ਰੁਕ ਗਿਆ ਹੈ। ਸ਼ਹਿਰ ਦੇ ਵੱਖ ਵੱਖ ਖੇਤਰਾਂ ਵਿੱਚ ਪਾਣੀ ਭਰਨ ਕਾਰਨ ਸਥਾਨਕ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਦੂਜੇ ਪਾਸੇ ਮੀਂਹ ਨਾਲ ਲੰਘੀ ਸ਼ਾਮ ਤੋਂ ਹੀ ਸ਼ਹਿਰ ਦੇ ਜ਼ਿਆਦਾਤਰ ਹਿੱਸੇ ਵਿੱਚ ਬਿਜਲੀ ਸਪਲਾਈ ਠੱਪ ਹੋ ਗਈ ਜੋ ਅੱਜ ਦੇਰ ਸ਼ਾਮ ਖ਼ਬਰ ਲਿਖੇ ਜਾਣ ਤੱਕ ਵੀ ਬਹਾਲ ਨਹੀ ਹੋਈ। ਇਸ ਦੌਰਾਨ ਲੋਹਗੜ੍ਹ ਖੇਤਰ, ਪਿੰਡ ਛੱਤ, ਬਿਸ਼ਨਪੁਰਾ

ਜੰਮੂ ਕਸ਼ਮੀਰ ’ਚੋਂ ਧਾਰਾ 370 ਹਟਾਉਣ ਦਾ ਤਰੀਕਾ ਗ਼ਲਤ: ਭਗਵੰਤ ਮਾਨ

ਸੰਗਰੂਰ,18 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਜੰਮੂ ਕਸ਼ਮੀਰ ’ਚੋਂ ਧਾਰਾ 370 ਹਟਾਉਣ ਦਾ ਤਰੀਕਾ ਗ਼ਲਤ ਹੈ। ਜੰਮੂ ਕਸ਼ਮੀਰ ਸੂਬਾ ਹੀ ਰਹਿਣਾ ਚਾਹੀਦਾ ਸੀ ਤੇ ਇਸ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾਉਣ ਦੀ ਕੋਈ ਲੋੜ ਨਹੀਂ ਸੀ।

ਕਸ਼ਮੀਰ ਵਿਚੋਂ ਧਾਰਾ 370 ਖ਼ਤਮ ਕਰਨ ਵਿਰੁੱਧ ਰੋਸ ਮਾਰਚ

ਬਠਿੰਡਾ,18 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਅੱਜ ਲੋਕ ਮੋਰਚਾ ਪੰਜਾਬ ਸਮੇਤ ਵੱਖ ਵੱਖ ਜਥੇਬੰਦੀਆਂ ਵੱਲੋਂ ਕਸ਼ਮੀਰ ਵਿਚੋਂ ਧਾਰਾ 370 ਖ਼ਤਮ ਕਰਨ ਅਤੇ ਕਸ਼ਮੀਰੀ ਲੋਕਾਂ ਦੇ ਸਵੈ-ਨਿਰਣੇ ਦੇ ਹੱਕ ਨੂੰ ਕੁਚਲਣ ਵਿਰੁੱਧ ਗੋਨਿਆਣਾ ਮੰਡੀ ਦੇ ਰੇਲਵੇ ਪਾਰਕ ਵਿਚ ਇਕੱਤਰਤਾ ਕੀਤੀ ਗਈ।

ਕੌਮਾਂਤਰੀ ਨਗਰ ਕੀਰਤਨ ਪੂਰਨਪੁਰ ਪੀਲੀਭੀਤ ਤੋਂ ਰਵਾਨਾ

ਅੰਮ੍ਰਿਤਸਰ,18 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਅੱਜ ਉੱਤਰ ਪ੍ਰਦੇਸ਼ ਦੇ ਪੀਲੀਭੀਤ ਅੰਦਰ ਪੈਂਦੇ ਗੋਮਤੀ ਪੁਲ ਪੂਰਨਪੁਰ ਤੋਂ ਖਾਲਸਈ ਜਾਹੋ ਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ ਹੋ ਗਿਆ। ਇਥੇ ਸਥਿਤ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਕੁਝ ਸਮੇਂ ਦੇ ਠਹਿਰਾਅ ਸਮੇਂ ਨਗਰ ਕੀਤਰਨ ਦਾ ਭਰਵਾਂ ਸਵਾਗਤ ਹੋਇਆ ਅਤੇ ਅਗਲੇ ਪੜਾਅ ਲਈ ਰਵਾਨਗੀ ਸਮੇਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਫੂਲਾ ਸਿੰਘ ਨੇ ਅਰਦਾਸ ਕੀਤੀ। ਇਸ ਦੌਰਾਨ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ, ਜਿਸ ਵੱਲੋਂ ਫੁੱਲ ਪੱਤੀਆਂ ਦੀ ਵਰਖਾ ਕਰ ਕੇ ਨਗਰ ਕੀਰਤਨ ਦੀ ਸ਼ੋਭਾ ਵਧਾਈ ਗਈ। ਇਥੇ ਹੀ ਅਕਾਲ ਅਕੈਡਮੀ

ਸਿੰਧੀ ਭਾਈਚਾਰੇ ਨੇ ਦੇਸ਼ ਵੰਡ ਦੀ ਪੀੜ ਸਾਂਝੀ ਕੀਤੀ

ਅੰਮ੍ਰਿਤਸਰ,18 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਸਿੰਧੀ ਭਾਈਚਾਰੇ ਦੇ ਦੇਸ਼ ਵੰਡ ਸਬੰਧੀ ਤਜਰਬਿਆਂ ਨੂੰ ਸਾਂਝੇ ਕਰਨ ਲਈ ਰੱਖੇ ਦੋ ਦਿਨਾ ਸਮਾਗਮ ਦੌਰਾਨ ਅੱਜ ਉਘੇ ਫਿਲਮ ਕਲਾਕਾਰ ਦਿਲੀਪ ਤਾਹਿਲ ਨੇ ਵੰਡ ਸਬੰਧੀ ਆਪਣੇ ਪਰਿਵਾਰ ਦੀ ਕਹਾਣੀ ਸਾਂਝੀ ਕੀਤੀ ਹੈ। ਇਹ ਸਮਾਗਮ ਪਾਰਟੀਸ਼ਨ ਮਿਊਜ਼ੀਅਮ ਦੀ ਦੂਜੇ ਵਰ੍ਹੇਗੰਢ ਮੌਕੇ ਰੱਖਿਆ ਗਿਆ ਸੀ ਜਿਸ ਵਿਚ ਸਿੰਧੀ ਭਾਈਚਾਰੇ ਵਲੋਂ ‘ਜਰਨੀ ਥਰੂ ਸਿੰਧ : ਏ ਲਾਸਟ ਹੋਮਲੈਂਡ’ ਦੇ ਨਾਂ ਹੇਠ ਦੇਸ਼ ਵੰਡ ਸਬੰਧੀ ਆਪਣੇ ਤਜਰਬੇ ਸਾਂਝੇ ਕੀਤੇ ਗਏ ਹਨ। ਅੱਜ ਦੂਜੇ ਦਿਨ ਇਸ ਸਬੰਧ ਵਿਚ ਸ਼ੁਰੂ ਹੋਈ ਚਰਚਾ ਦੌਰਾਨ ਮਿਊਜੀਅਮ ਦੇ ਪ੍ਰਬੰਧਕਾਂ ਵਿਚ ਸ਼ਾਮਲ ਸੁਨੈਨਾ ਅਨੰਦ ਅਤੇ ਪਿੰਕੀ ਅਨੰਦ ਨੇ ਫਿਲਮ ਕਲਾਕਾਰ ਦਿਲੀਪ ਤਾਹਿਲ ਨਾਲ ਗੱਲਬਾਤ ਕੀਤੀ

ਕਿਸਾਨ ਮਜ਼ਦੂਰ ਸੰਘਰਸ਼ ਜਥੇਬੰਦੀਆਂ ਵੱਲੋਂ ਅਰਥੀ ਫੂਕ ਮੁਜ਼ਾਹਰੇ

ਤਰਨ ਤਾਰਨ,18 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਕਿਸਾਨ-ਮਜਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਅੱਜ ਇਲਾਕੇ ਦੇ ਪਿੱਦੀ ਦੇ ਗੁਰਦੁਆਰਾ ਬਾਬਾ ਕਾਹਨ ਸਿੰਘ ਵਿਚ ਮੀਟਿੰਗ ਕਰਕੇ ਕੇਂਦਰ ਸਰਕਾਰ ਵੱਲੋਂ ਜੰਮੂ-ਕਸ਼ਮੀਰ ਨੂੰ ਦਿੱਤੇ ਵਿਸ਼ੇਸ਼ ਅਧਿਕਾਰਾਂ ਵਾਲੀ ਧਾਰਾ 370 ਤੇ 35-ਏ ਵਾਪਸ ਲੈਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਸਰਕਾਰ ਨੂੰ ਇਹ ਫੈਸਲਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਜਥੇਬੰਦੀ ਦੇ ਵਰਕਰਾਂ ਨੇ ਸ਼ਾਹ ਮਾਰਗ ਨੰਬਰ-54

ਚੱਕ ਮੁਕੰਦ ਵਿਚ ਜੋੜ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

ਅਟਾਰੀ,18 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਹਰ ਸਾਲ ਦੀ ਤਰ੍ਹਾਂ ਗੁਰਦੁਆਰਾ ਸੰਗਤਪੁਰਾ ਸਾਹਿਬ ਪਾਤਸ਼ਾਹੀ ਛੇਵੀਂ ਪਿੰਡ ਚੱਕ ਮੁਕੰਦ ਵਿਚ ਸਾਲਾਨਾ ਜੋੜ ਮੇਲਾ ਬਾਬਾ ਸਤਨਾਮ ਸਿੰਘ ਗੁਰੂੁ ਕਾ ਬਾਗ ਵਾਲੇ ਤੇ ਜਥੇਦਾਰ ਬਾਬਾ ਕ੍ਰਿਪਾਲ ਸਿੰਘ ਦੀ ਅਗਵਾਈ ’ਚ ਸਮੂਹ ਨਗਰ ਤੇ ਇਲਾਕਾ ਵਾਸੀਆਂ ਵੱਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਫੈਡਰੇਸ਼ਨ ਪ੍ਰਧਾਨ ਗੁਰਜੀਤ ਸਿੰਘ ਬਿੱਟੂ ਚੱਕ ਮੁਕੰਦ ਨੇ ਦੱਸਿਆ ਕਿ 15 ਅਗਸਤ ਵਾਲੇ ਦਿਨ ਨਗਰ

ਕੈਂਸਰ ਦਾ ਕਹਿਰ: ਪਿਤਾ ਨੇ ਖ਼ੁਦਕੁਸ਼ੀ ਕੀਤੀ, ਅਗਲੇ ਦਿਨ ਪੁੱਤਰ ਦੀ ਮੌਤ

ਮਾਨਸਾ,18 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਮਾਨਸਾ ਨੇੜਲੇ ਪਿੰਡ ਬਾਜੇਵਾਲਾ ਦੇ ਇਕ ਕਿਸਾਨ ਦੇ ਪੁੱਤਰ ਨੂੰ ਹੋਏ ਕੈਂਸਰ ਨੇ ਉਸ ਦਾ ਘਰ ਉਜਾੜ ਕੇ ਰੱਖ ਦਿੱਤਾ ਹੈ। ਕਿਸਾਨ ਬਲਵਿੰਦਰ ਸਿੰਘ ਉਰਫ਼ ਕਾਲਾ ਦੇ ਪਹਿਲੀ ਜਮਾਤ ਵਿਚ ਪੜ੍ਹਦੇ ਪੁੱਤਰ ਸੁਖਮਨਪ੍ਰੀਤ ਨੂੰ ਕੈਂਸਰ ਹੋ ਗਿਆ ਸੀ ਅਤੇ ਉਸਦਾ ਇਲਾਜ ਕਰਵਾਉਣ ਦੇ ਬਾਵਜੂਦ ਜਦੋਂ ਉਹ ਠੀਕ ਨਾ ਹੋਇਆ ਤਾਂ ਪ੍ਰੇਸ਼ਾਨੀ ਵਿਚ ਬਲਵਿੰਦਰ ਸਿੰਘ ਨੇ ਦੋ ਦਿਨ ਪਹਿਲਾਂ ਖ਼ੁਦਕੁਸ਼ੀ ਕਰ ਲਈ ਸੀ।

ਅੱਧੀ ਰਾਤ ਪਰਿਵਾਰ ਸਮੇਤ ਪਾਣੀ ’ਚ ਫਸੇ ਜੱਜ

ਖੰਨਾ,18 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਤੇਜ਼ ਮੀਂਹ ਕਾਰਨ ਇਥੋਂ ਦੇ ਇੱਕ ਜੱਜ ਪਰਿਵਾਰ ਸਮੇਤ ਆਪਣੀ ਸਰਕਾਰੀ ਕੋਠੀ ਵਿੱਚ ਫਸ ਗਏ, ਜਿਸ ਨਾਲ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ। ਬੜੀ ਮੁਸ਼ਕਲ ਨਾਲ ਫਾਇਰ ਬ੍ਰਿਗੇਡ ਦੀ ਟੀਮ ਵੱਲੋਂ ਜੱਜ ਤੇ ਉਨ੍ਹਾਂ ਦੇ ਪਰਿਵਾਰ ਨੂੰ ਕੋਠੀ ਵਿੱਚੋਂ ਕੱਢ ਕੇ ਇੱਕ ਹੋਟਲ ’ਚ ਭੇਜਿਆ ਗਿਆ। ਜਾਣਕਾਰੀ ਅਨੁਸਾਰ ਜੱਜ ਅਰੁਨ ਗੁਪਤਾ ਸਪਰਿੰਗ ਡੇਲ ਪਬਲਿਕ ਸਕੂਲ ਰੋਡ ਉਪਰ ਟੈਂਕੀ ਨੰਬਰ ਤਿੰਨ ਦੇ ਕੋਲ ਸਰਕਾਰੀ ਕੋਠੀ ਵਿੱਚ ਰਹਿੰਦੇ ਹਨ। ਸ਼ਨਿਚਰਵਾਰ ਨੂੰ ਤੇਜ਼ ਮੀਂਹ ਨਾਲ ਕੋਠੀ ਅੰਦਰ ਪਾਣੀ ਭਰਦਾ ਗਿਆ।

ਘੱਗਰ ਦਾ ਪਾਣੀ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਿਆ

ਪਟਿਆਲਾ,18 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪਟਿਆਲਾ ਜ਼ਿਲ੍ਹੇ ਵਿਚੋਂ ਲੰਘਦੇ ਨਦੀਆਂ, ਨਾਲਿਆਂ ਵਿਚ ਵਧ ਰਹੇ ਪਾਣੀ ਦੇ ਪੱਧਰ ਕਾਰਨ ਇਲਾਕੇ ਦੇ ਲੋਕ ਹੋਰ ਸਹਿਮ ਗਏ ਹਨ। ਜ਼ਿਲ੍ਹੇ ਅੰਦਰੋਂ ਲੰਘਦੇ ਘੱਗਰ ਦਰਿਆ ਦੇ ਸਰਾਲਾ ਹੈੱਡ ’ਤੇ ਐਤਵਾਰ ਰਾਤ ਅੱਠ ਵਜੇ ਤੱਕ ਪਾਣੀ ਦਾ ਪੱਧਰ 12 ਫੁੱਟ ਹੋ ਗਿਆ ਸੀ, ਜਿਸ ਦਾ ਖ਼ਤਰੇ ਦਾ ਨਿਸ਼ਾਨ 16 ਫੁੱਟ ’ਤੇ ਹੈ। ਉਂਜ ਪਿਛਲੇ ਮਹੀਨੇ ਪਏ ਮੀਹਾਂ ਦੌਰਾਨ ਇੱਥੇ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਵੀ ਉਪਰ ਵਹਿੰਦਾ ਰਿਹਾ ਹੈ, ਜਿਸ ਕਾਰਨ ਹੀ ਪਟਿਆਲਾ ਤੇ ਸੰਗਰੂਰ ਜ਼ਿਲ੍ਹਿਆਂ ਵਿਚ ਝੋਨੇ ਦੀ ਫ਼ਸਲ ਸਮੇਤ ਹੋਰ ਨੁਕਸਾਨ ਹੋਇਆ ਸੀ। ਹੁਣ ਪਾਣੀ ਦਾ ਪੱਧਰ ਮੁੜ ਵਧਣ ਕਾਰਨ ਕਿਸਾਨ ਚਿੰਤਤ ਹਨ। ਜ਼ਿਲ੍ਹੇ ਨਾਲ਼ ਹੀ ਸਬੰਧਿਤ ਮਾਰਕੰਡਾ ਦਰਿਆ

ਸੀਪੀਆਈ ਨੇ ਧਾਰਾ 370 ਹਟਾਉਣ ਨੂੰ ਮੰਦਭਾਗਾ ਦੱਸਿਆ

ਅੰਮ੍ਰਿਤਸਰ,18 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਭਾਰਤੀ ਕਮਿਊਨਿਸਟ ਪਾਰਟੀ ਅੰਮ੍ਰਿਤਸਰ (ਦਿਹਾਤੀ) ਦੀ ਜ਼ਿਲ੍ਹਾ ਕੌਂਸਲ ਦੀ ਮੀਟਿੰਗ ਕਾਮਰੇਡ ਜਸਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸੂਬਾ ਜਨਰਲ ਸਕੱਤਰ ਕਾਮਰੇਡ ਬੰਤ ਸਿੰਘ ਬਰਾੜ ਅਤੇ ਨੈਸ਼ਨਲ ਕੌਂਸਲ ਮੈਂਬਰ ਕਾਮਰੇਡ ਨਿਰਮਲ ਸਿੰਘ ਧਾਲੀਵਾਲ ਨੇ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਜੰਮੂ ਕਸ਼ਮੀਰ ਦਾ ਸਟੇਟ ਦਾ ਦਰਜਾ ਖੋਹ ਕੇ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਵੰਡਣ ਦੇ ਫ਼ੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਇਸ ਦੇ ਨਾਂਹ ਪੱਖੀ ਸਿੱਟੇ ਨਿਕਲਣਗੇ।

ਸ਼੍ਰੋਮਣੀ ਕਮੇਟੀ ਵੱਲੋਂ ਲੋਕਾਂ ਲਈ ਰਿਹਾਇਸ਼ ਤੇ ਲੰਗਰ ਦੇ ਪ੍ਰਬੰਧ

ਅੰਮ੍ਰਿਤਸਰ,18 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਸ਼੍ਰੋਮਣੀ ਕਮੇਟੀ ਵੱਲੋਂ ਵੀ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਪਾਣੀ ਆਉਣ ਦੀ ਸਥਿਤੀ ਵਿੱਚ ਪ੍ਰਭਾਵਿਤ ਲੋਕਾਂ ਨੂੰ ਗੁਰਦੁਆਰਿਆਂ ਵਿੱਚ ਸ਼ਰਨ ਲੈਣ ਅਤੇ ਲੰਗਰ ਲਈ ਢੁੱਕਵੇਂ ਪ੍ਰਬੰਧ ਸ਼ੁਰੂ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦਸਿਆ ਕਿ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਅਜਿਹੀ ਕਿਸੇ ਵੀ ਹੰਗਾਮੀ ਸਥਿਤੀ ਵਿੱਚ ਗੁਰਦੁਆਰਿਆਂ ਵਿੱਚ ਲੋਕਾਂ ਦੀ 

ਸੱਭਿਆਚਾਰਕ ਪਾਬੰਦੀਆਂ ਕਾਰਨ ਰੰਗਕਰਮੀ ਨਿਰਾਸ਼

ਅੰਮ੍ਰਿਤਸਰ,18 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਭਾਰਤ ਵਲੋਂ ਜੰਮੂ ਕਸ਼ਮੀਰ ਵਿਚੋਂ ਧਾਰਾ 370 ਖਤਮ ਕਰਨ ਮਗਰੋਂ ਭਾਰਤ-ਪਾਕਿ ਵਿਚਾਲੇ ਵਿਗੜੇ ਸਬੰਧਾਂ ਕਾਰਨ ਅੰਮ੍ਰਿਤਸਰ ਦੇ ਰੰਗਕਰਮੀ ਨਿਰਾਸ਼ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਲੰਮੇ ਸਮੇਂ ਦੌਰਾਨ ਆਪਣੇ ਯਤਨਾਂ ਸਦਕਾ ਉਨ੍ਹਾਂ ਦੋਵਾਂ ਮੁਲਕਾਂ ਵਿਚਾਲੇ ਜਿਹੜਾ ਅਮਨ ਅਤੇ ਦੋਸਤੀ ਦਾ ਪੁਲ ਬਣਾਇਆ ਸੀ, ਉਸ ਵਿਚ ਸਿਆਸੀ ਆਗੂਆਂ ਨੇ ਤਰੇੜਾਂ ਪਾ ਦਿੱਤੀਆਂ ਹਨ। ਥੀਏਟਰ ਗੁਰੱਪਾਂ ਦੇ ਨਾਲ-ਨਾਲ ਆਮ ਲੋਕ ਵੀ ਨਿਰਾਸ਼ ਹਨ। ਲੋਕਾਂ ਦਾ ਕਹਿਣਾ ਹੈ ਕਿ ਦੋਵਾਂ ਸਰਕਾਰਾਂ ਨੂੰ ਸੱਭਿਆਚਾਰਕ ਸਰਗਰਮੀਆਂ, ਭਾਈਚਾਰਕ ਸਾਂਝ ਤੇ ਆਪਸੀ ਮੇਲ-ਜੋਲ ਕਾਇਮ ਰੱਖਣਾ ਚਾਹੀਦਾ ਹੈ।
ਮੰਚ ਰੰਗਮੰਚ ਅੰਮ੍ਰਿਤਸਰ ਦੇ ਪ੍ਰਧਾਨ ਕੇਵਲ ਧਾਲੀਵਾਲ ਨੇ ਕਿਹਾ ਕਿ ਦੋਵੇਂ ਮੁਲਕ ਸੱਭਿਆਚਾਰਕ ਸਰਗਰਮੀਆਂ ’ਤੇ ਲਾਈਆਂ ਪਾਬੰਦੀਆਂ ਹਟਾ ਲੈਣ ਤਾਂ ਕਲਾਕਾਰ ਦੋਵਾਂ ਮੁਲਕਾਂ ਵਿਚ ਮਜ਼ਬੂਤ ਸੱਭਿਆਚਾਰਕ ਸਾਂਝ ਬਣਾਉਣ ਦੇ ਸਮਰੱਥ ਹਨ। ਉਨ੍ਹਾਂ ਕਿਹਾ ਕਿ ਜਦੋਂ ਭਾਸ਼ਾ ਇਕ ਹੈ, ਸੱਭਿਆਚਾਰ ਇਕ ਹੈ ਤਾਂ ਸਾਂਝ ਇਨ੍ਹਾਂ ਰਾਹੀਂ ਹੀ ਸੰਭਵ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ 2003 ਵਿਚ ਡਾ. ਅਰਵਿੰਦਰ ਕੌਰ ਧਾਲੀਵਾਲ ਨੇ ਸ਼ਾਹਿਦ ਨਦੀਮ ਦੇ 15 ਨਾਟਕਾਂ ਨੂੰ ਸ਼ਾਹਮੁਖੀ ਵਿਚੋਂ ਪੰਜਾਬੀ ਵਿਚ ਅਨੁਵਾਦ ਕਰ ਕੇ ਪੁਸਤਕਾਂ ਪਾਕਿਸਤਾਨ ਭੇਜੀਆਂ ਸਨ ਤਾਂ ਇਹ ਪੁਸਤਕਾਂ ਪਹਿਲੀ ਸਾਂਝ ਦੀ ਕੜੀ ਬਣ ਗਈਆਂ ਸਨ। ਇਹ ਪੁਸਤਕਾਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਐੱਮਏ ਪੰਜਾਬੀ ਦੇ ਸਿਲੇਬਸ ਵਿਚ ਵੀ ਲੱਗੀਆਂ ਸਨ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0081222990
Copyright © 2019, Panjabi Times. All rights reserved. Website Designed by Mozart Infotech