ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਪੰਜਾਬ

ਮੁੱਖ ਮੰਤਰੀ ਬਣਨਾ ਚਾਹੁੰਦੇ ਨੇ ਸਿੱਧੂ: ਕੈਪਟਨ

May 20, 2019 02:05 PM

ਪਟਿਆਲਾ ,19 ਮਈ (ਪੰਜਾਬੀ ਟਾਈਮਜ਼ ਬਿਊਰੋ ) : ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱੱਧੂ ਵੱਲੋਂ ਆਪਣੀ ਪਤਨੀ ਨੂੰ ਚੰਡੀਗੜ੍ਹ ਤੋਂ ਟਿਕਟ ਨਾ ਮਿਲਣ ਪਿੱੱਛੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੱਥ ਹੋਣ ਸਬੰਧੀ ਕੀਤੀ ਗਈ ਬਿਆਨਬਾਜ਼ੀ ਦਾ ਨੋਟਿਸ ਲੈਂਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਇਹ ਮਸਲਾ ਅਢੁਕਵੇਂ ਸਮੇਂ ’ਤੇ ਉਠਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਰਾਜ ਦੀਆਂ ਸਾਰੀਆਂ 13 ਸੀਟਾਂ ਜਿੱਤ ਕੇ ਇਤਿਹਾਸ ਸਿਰਜੇਗੀ। ਉਨ੍ਹਾਂ ਕਿਹਾ ਕਿ ਵੋਟਾਂ ਤੋਂ ਐਨ ਪਹਿਲਾਂ ਅਜਿਹੇ ਬਿਆਨ ਦਾਗ਼ਣ ਦੀ ਕਾਰਵਾਈ ਪਾਰਟੀ ਲਈ ਨੁਕਸਾਨਦਾਇਕ ਸਾਬਿਤ ਹੋ ਸਕਦੀ ਹੈ। ਕੈਪਟਨ ਨੇ ਕਿਹਾ, ‘‘ਸਿੱਧੂ ਸ਼ਾਇਦ ਵੱਡੀਆਂ ਖਾਹਿਸ਼ਾਂ ਰੱਖਦੇ ਹਨ ਅਤੇ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ।’’ ਕਾਂਗਰਸ ਦੀ ਹੂੰਝਾ ਫੇਰ ਜਿੱਤ ਦਾ ਦਾਅਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇ ਕਿਸੇ ਸੀਟ ’ਤੇ ਕੋਈ ਨੁਕਸਾਨ ਹੋਇਆ ਤਾਂ ਉਸ ਲਈ ਸਿੱਧੂ ਦੀ ਬਿਆਨਬਾਜ਼ੀ ਜ਼ਿੰਮੇਵਾਰ ਹੋਵੇਗੀ। ਇਸ ਮਾਮਲੇ ਨੂੰ ਲੈ ਕੇ ਉਹ ਹਾਈ ਕਮਾਂਡ ਵੱਲੋਂ ਨਵਜੋਤ ਸਿੱਧੂ ਖ਼ਿਲਾਫ਼ ਕਾਰਵਾਈ ਲਈ ਵੀ ਆਸਵੰਦ ਹਨ। ਭਾਵੇਂ ਕਿ ਉਨ੍ਹਾਂ ਦਲੀਲ ਦਿੱਤੀ ਕਿ ਇਸ ਸਬੰਧੀ ਫ਼ੈਸਲਾ ਹਾਈ ਕਮਾਂਡ ਨੇ ਕਰਨਾ ਹੈ, ਪਰ ਹਾਈ ਕਮਾਂਡ ਪਾਰਟੀ ’ਚ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕਰੇਗੀ। ਪਟਿਆਲਾ ’ਚ ਵੋਟ ਪਾਉਣ ਲਈ ਆਏ ਕੈਪਟਨ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ,‘‘ਜੇਕਰ ਸਿੱਧੂ ਸੱਚੇ ਕਾਂਗਰਸੀ ਹਨ, ਤਾਂ ਉਨ੍ਹਾਂ ਨੂੰ ਗਿਲੇ-ਸ਼ਿਕਵੇ ਦਾ ਪ੍ਰਗਟਾਵਾ ਕਰਨ ਲਈ ਢੁਕਵੇਂ ਸਮੇਂ ਦੀ ਚੋਣ ਕਰਨੀ ਚਾਹੀਦੀ ਸੀ ਨਾ ਕਿ ਪੰਜਾਬ ਵਿਚ ਵੋਟਾਂ ਪੈਣ ਤੋਂ ਤੁਰੰਤ ਪਹਿਲਾਂ ਅਜਿਹਾ ਕੋਈ ਬਿਆਨ ਦੇਣਾ ਚਾਹੀਦਾ ਸੀ।’’ ਜ਼ਿਕਰਯੋਗ ਹੈ ਕਿ ਨਵਜੋਤ ਸਿੱਧੂ ਨੇ ਚੋਣ ਪ੍ਰਚਾਰ ਦੌਰਾਨ ਆਖਿਆ ਸੀ ਕਿ ਉਨ੍ਹਾਂ ਦੀ ਪਤਨੀ ਨੂੰ ਟਿਕਟ ਨਾ ਦਿੱਤੇ ਜਾਣ ਲਈ ਮੁੱਖ ਮੰਤਰੀ ਜ਼ਿੰਮੇਵਾਰ ਹਨ। ਅਜਿਹੇ ਬਿਆਨ ਨੂੰ ਹੀ ਕੈਪਟਨ ਗ਼ੈਰ ਜ਼ਿੰਮੇਵਾਰਾਨਾ ਬਿਆਨਬਾਜ਼ੀ ਕਰਾਰ ਦਿੰਦਿਆਂ, ਪਾਰਟੀ ਲਈ ਨੁਕਸਾਨਦਾਇਕ ਦੱਸ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕੇਵਲ ਉਨ੍ਹਾਂ ਦੀ ਨਹੀਂ ਸਗੋਂ ਕਾਂਗਰਸ ਪਾਰਟੀ ਦੀ ਚੋਣ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਿੱਧੂ ਵਿਰੁੱਧ ਕਿਸੇ ਵੀ ਕਾਰਵਾਈ ਦਾ ਫ਼ੈਸਲਾ ਹਾਈ ਕਮਾਂਡ ਨੇ ਕਰਨਾ ਹੈ। ਕੈਪਟਨ ਨੇ ਕਿਹਾ ਕਿ ਸਿੱਧੂ ਨਾਲ ਉਨ੍ਹਾਂ ਦਾ ਕੋਈ ਜ਼ਾਤੀ ਵਖਰੇਵਾਂ ਨਹੀਂ ਹੈ।
ਪੰਜਾਬ ’ਚ ਹੂੰਝਾ ਫੇਰੂ ਜਿੱਤ ਦੇ ਦਾਅਵੇ ਦੌਰਾਨ ਹੀ ਉਨ੍ਹਾਂ ਪ੍ਰਨੀਤ ਕੌਰ ਦੇ ਇਕ ਲੱਖ ਤੋਂ ਵੱਧ ਵੋਟਾਂ ਨਾਲ ਜਿੱਤਣ ਦਾ ਦਾਅਵਾ ਵੀ ਕੀਤਾ ਤੇ ਕੇਂਦਰ ’ਚ ਯੂਪੀਏ-3 ਵੱਲੋਂ ਅਗਲੀ ਸਰਕਾਰ ਬਣਾਉਣ ਦਾ ਦਾਅਵਾ ਕੀਤਾ। ਇੱਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਭ ਤੋਂ ਵੱਡਾ ਮਸਲਾ ਸੀ, ਜਿਸ ਨੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਸੀ। ਇਸ ਤੋਂ ਇਲਾਵਾ ਦਿਹਾਤੀ ਖੇਤਰਾਂ ਵਿਚ ਕਣਕ ਦੀ ਖ਼ਰੀਦ ਅਤੇ ਸ਼ਹਿਰੀ ਖੇਤਰਾਂ ਵਿਚ ਨੋਟਬੰਦੀ ਤੇ ਜੀਐਸਟੀ ਵਰਗੇ ਮੁੱਦੇ ਮਹੱਤਵਪੂਰਨ ਸਨ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਪੰਜਾਬ ਵਿੱਚ ਹੋਰ
ਝੱਖੜ ਦੀਆਂ ਝੰਬੀਆਂ ਫ਼ਸਲਾਂ ਦਾ ਮੁਆਵਜ਼ਾ ਦੇਵੇ ਸਰਕਾਰ: ਹਰਸਿਮਰਤ

ਬਠਿੰਡਾ,14 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਇੱਥੇ ਆਖਿਆ ਕਿ ਕਾਂਗਰਸ ਸਰਕਾਰ, ਗੁਮਰਾਹਕੁਨ ਬਿਆਨ ਜਾਰੀ ਕਰਕੇ ਬਠਿੰਡਾ ਦੇ ਦਿਹਾਤੀ ਹਲਕਿਆਂ ਵਿਚ ਹਨੇਰੀ ਤੇ ਝੱਖੜ ਨਾਲ ਪ੍ਰਭਾਵਿਤ ਹੋਏ ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਭੱਜਣ ਦੀ ਕੋਸ਼ਿਸ਼ ਨਾ ਕਰੇ। ਉਨ੍ਹਾਂ ਨੇ ਤੁਰੰਤ ਗਿਰਦਾਵਰੀ ਕੀਤੇ ਜਾਣ ਅਤੇ ਕਿਸਾਨਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ।
ਇੱਥੇ ਬੀਬੀ ਬਾਦਲ ਨੇ ਕਿਹਾ ਕਿ ਬੜੇ ਅਫਸੋਸ ਦੀ ਗੱਲ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਅਜਿਹੇ ਬਿਆਨ ਜਾਰੀ ਕਰ ਰਿਹਾ ਹੈ ਕਿ ਪਿਛਲੇ ਤਿੰਨ ਦੌਰਾਨ ਤਬਾਹ 

ਝੋਨੇ ਦੀ ਕਹਾਣੀ: ਨਾ ਬਿਜਲੀ, ਨਾ ਪਾਣੀ

ਬਠਿੰਡਾ,14 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਵਿਚ 13 ਜੂਨ ਨੂੰ ਝੋਨਾ ਲਗਾਉਣ ਦੀ ਸ਼ੁਰੂਆਤ ਹੋ ਚੁੱਕੀ ਹੈ ਪਰ ਪੰਜਾਬ ਸਰਕਾਰ ਅਤੇ ਪਾਵਰਕੌਮ ਵੱਲੋਂ 8 ਘੰਟੇ ਨਿਰਵਿਘਨ ਸਪਲਾਈ ਦੇਣ ਦੇ ਵਾਅਦੇ ਵਫ਼ਾ ਨਹੀਂ ਹੋਏ। ਬਠਿੰਡਾ ਦਿਹਾਤੀ ਵਿਚ ਪੈਂਦੇ ਪਿੰਡ ਝੁੰਬਾਂ ਪਿੰਡ ਦੇ ਕਿਸਾਨਾਂ ਵੱਲੋਂ ਪਾਵਰਕੌਮ ਅਤੇ ਪੰਜਾਬ ਸਰਕਾਰ ਖ਼ਿਲਾਫ਼ ਬਿਜਲੀ ਸਪਲਾਈ ਨਾ ਮਿਲਣ ’ਤੇ ਨਾਅਰੇਬਾਜ਼ੀ ਕੀਤੀ।
ਕਿਸਾਨ ਮੇਜਰ ਸਿੰਘ ਤੇ ਜਗਸੀਰ ਸਿੰਘ ਨੇ ਦੋਸ਼ ਲਗਾਏ ਕਿ ਕਿਸਾਨਾਂ ਦੇ ਕੰਮ ਵਿੱਚ ਪਾਵਰਕੌਮ ਨੇ ਪਹਿਲੇ ਦਿਨ ਹੀ ਅੜਿੱਕੇ ਡਾਹੁਣੇ ਸ਼ੁਰੂ ਕਰ ਦਿੱਤੇ ਹਨ। ਪਹਿਲੇ ਦਿਨ ਹੀ ਬਿਜਲੀ 8 ਘੰਟੇ ਦੇਣ ਦੀ ਬਜਾਏ 40 ਮਿੰਟ ਦਿੱਤੀ ਗਈ। ਇਸ ਤਰ੍ਹਾਂ ਝੋਨੇ ਲਗਾਉਣ ਦੇ ਪਹਿਲੇ ਦਿਨ ਹੀ ਗੋਨਿਆਣਾ ਸਬ ਡਵੀਜ਼ਨ ਅੰਦਰ ਪੈਂਦੇ ਗਰਿੱਡ ਦਾਨ ਸਿੰਘ ਵਾਲਾ ਵਿਚ ਵੀ ਸਪਲਾਈ ਦਾ ਬੁਰਾ ਹਾਲ ਰਿਹਾ। ਇੱਥੇ ਕਿਸਾਨਾਂ ਨੂੰ 13 ਜੂਨ ਨੂੰ ਦਿੱਤੀ ਜਾਣ ਵਾਲੀ ਬਿਜਲੀ ਸਪਲਾਈ ਸਵੇਰ 14 ਜੂਨ ਨੂੰ 8 ਵਜੇ ਸ਼ੁਰੂ ਕੀਤੀ ਗਈ ਉਹ ਵੱਖਰੀ ਗੱਲ ਹੈ ਕਿ ਮਹਿਕਮਾ ਇਸ ਨੂੰ ਫਾਲਟ ਕਹਿ ਕੇ ਆਪਣੀ ਨਾਕਾਮੀ ਛੁਪਾ ਰਿਹਾ ਹੈ।

ਪ੍ਰੇਮੀ ਨੇ ਭਰਾ ਭਰਜਾਈ ਨਾਲ ਮਿਲ ਕੇ ਔਰਤ ’ਤੇ ਕੀਤਾ ਜਾਨਲੇਵਾ ਹਮਲਾ

ਜਲੰਧਰ,14 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਉੱਤਰ ਪ੍ਰਦੇਸ਼ ਦੀ ਰਹਿਣ ਵਾਲੀ 47 ਸਾਲਾ ਰਾਣੀ ਨੇ ਆਪਣੇ ਪਰਿਵਾਰ ਨੂੰ ਛੱਡ ਕੇ ਜਿਸ ਕਥਿਤ ਪ੍ਰੇਮੀ ਨਾਲ ਸਾਲ ਤੋਂ ਵੱਧ ਦਾ ਸਮਾਂ ਗੁਜ਼ਾਰਿਆ ਉਸੇ ਨੇ ਹੀ ਉਸ ਦੀਆਂ ਅੱਖਾਂ ਕੱਢ ਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰਕੇ ਖੇਤਾਂ ’ਚ ਸੁੱਟ ਦਿੱਤਾ। ਪੁਲੀਸ ਨੇ ਇਸ ਮਾਮਲੇ ਵਿਚ ਦੋ ਜਣਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਮੁੱਖ ਦੋਸ਼ੀ ਫਰਾਰ ਦੱਸਿਆ ਜਾ ਰਿਹਾ ਹੈ। ਥਾਣਾ ਬਸਤੀ ਬਾਵਾ ਖੇਲ ਵਿੱਚ ਕਥਿਤ ਦੋਸ਼ੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਪੀੜਤ ਰਾਣੀ ਨੂੰ ਪਹਿਲਾਂ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ ਜਿਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਲੰਘੀ ਰਾਤ ਹੀ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਸੀ।

ਦੁਬਈ ’ਚ ਦਮ ਤੋੜ ਗਏ ਨੌਜਵਾਨ ਦੀ ਲਾਸ਼ ਭਾਰਤ ਪੁੱਜੀ

ਅੰਮ੍ਰਿਤਸਰ,14 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਫ਼ਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਤ 24 ਸਾਲਾ ਗੁਰਭੇਜ ਸਿੰਘ ਸਿੱਧੂ ਰੋਜ਼ੀ-ਰੋਟੀ ਕਮਾਉਣ ਤੇ ਪਰਿਵਾਰ ਦੀ ਖ਼ੁਸ਼ਹਾਲੀ ਲਈ ਦੁਬਈ ਗਿਆ ਸੀ, ਜਿਥੇ ਪਿਛਲੇ ਦਿਨੀਂ ਉਸ ਦੀ ਮੌਤ ਹੋ ਗਈ ਸੀ। ਅੱਜ ਉਸ ਦੀ ਮ੍ਰਿਤਕ ਦੇਹ ਸਰਬੱਤ ਦਾ ਭਲਾ ਟਰੱਸਟ ਦੇ ਸਰਪ੍ਰਸਤ ਡਾ. ਐੱਸ.ਪੀ. ਸਿੰਘ ਓਬਰਾਏ ਦੇ ਯਤਨਾਂ ਨਾਲ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ‘ਤੇ ਪੁੱਜੀ, ਜਿਥੋਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ।

ਇਜ਼ਰਾਇਲੀ ਟੀਮ ਦੇ ਮੈਂਬਰ ਦਰਬਾਰ ਸਾਹਿਬ ਨਤਮਸਤਕ

ਅੰਮ੍ਰਿਤਸਰ,14 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਪਾਣੀ ਦੀ ਸੰਭਾਲ ਸਬੰਧੀ ਕੰਮ ਕਰ ਰਹੀ ਇਜ਼ਰਾਇਲ ਦੀ ਕੌਮੀ ਵਾਟਰ ਕੰਪਨੀ ‘ਮੀਕੋਰੋਟ’ ਦੇ ਅਧਿਕਾਰੀਆਂ ਨੇ ਅੱਜ ਸ਼ਾਮ ਦਰਬਾਰ ਸਾਹਿਬ ਮੱਥਾ ਟੇਕਿਆ। ਕੰਪਨੀ ਦੀ ਟੀਮ ਵਲੋਂ ਪੰਜਾਬ ਵਿਚ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਜਾ ਰਿਹਾ ਹੈ। ਅੱਜ ਇਸ ਕੰਪਨੀ ਦੇ ਅੰਤਰਾਸ਼ਟਰੀ ਪ੍ਰਾਜੈਕਟ ਕੋਆਰਡੀਨੇਟਰ ਡਾ. ਡਿਆਗੋ ਬਰਜਰ, ਪ੍ਰਾਜੈਕਟ ਮੈਨੇਜਰ ਨੀਵ ਪਿੰਟੋਵ ਅਤੇ ਇੰਜਨੀਅਰ ਟੋਮਰ ਮਲੋਲ ਸਣੇ ਯੂਬੀਡੀਸੀ

ਨਹਿਰੀ ਪਾਣੀ ਦੀ ਸੁਚੱਜੇ ਢੰਗ ਨਾਲ ਸਿੰਜਾਈ ਕਰਨ ਲਈ ਇਜ਼ਰਾਇਲ ਨੈਸ਼ਨਲ ਵਾਟਰ ਕਮਿਸ਼ਨ ਨਾਲ ਸਮਝੌਤਾ

ਸੰਗਤ ਮੰਡੀ,,14 ਜੂਨ (ਪੰਜਾਬੀ ਟਾਈਮਜ਼ ਬਿਊਰੋ ) :  ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨਹਿਰੀ ਪਾਣੀ ਦੀ ਸੁਚੱਜੇ ਢੰਗ ਨਾਲ ਸਿੰਜਾਈ ਕਰਨ ਲਈ ਇਜ਼ਰਾਇਲ ਨੈਸ਼ਨਲ ਵਾਟਰ ਕਮਿਸ਼ਨ ਨਾਲ ਸਮਝੌਤਾ ਕੀਤਾ ਗਿਆ ਹੈ। ਇਸ ਤਹਿਤ ਇਜ਼ਰਾਇਲ ਤੋਂ ਮਾਹਿਰਾਂ ਦਾ ਤਿੰਨ ਮੈਂਬਰੀ ਵਫਦ ਪੰਜਾਬ ਆਇਆ ਹੋਇਆ ਹੈ।

ਜੀਜੇ ਦੇ ਪਰਿਵਾਰ ਨੂੰ ਬੇਹੋਸ਼ ਕਰਕੇ ਭੈਣ ਅਗਵਾ

ਲੁਧਿਆਣਾ ,14 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਪਰਿਵਾਰ ਵਾਲਿਆਂ ਖ਼ਿਲਾਫ਼ ਜਾ ਕੇ ਨੌਜਵਾਨ ਨਾਲ ਅਦਾਲਤੀ ਵਿਆਹ ਕਰਵਾਉਣ ਕਾਰਨ ਗੁੱਸੇ ’ਚ ਆਏ ਇੱਕ ਨੌਜਵਾਨ ਨੇ ਆਪਣੇ ਜੀਜਾ ਤੇ ਉਸ ਦੇ ਪਰਿਵਾਰ ਵਾਲਿਆਂ ਨੂੰ ਬੇਹੋਸ਼ ਕਰਕੇ ਭੈਣ ਨੂੰ ਅਗਵਾ ਕਰ ਲਿਆ। ਥਾਣਾ ਹੈਬੋਵਾਲ ਪੁਲੀਸ ਨੇ ਅਜੈ ਬਾਜ਼ੀਗਰ ਤੇ ਦੋ ਅਣਪਛਾਤੇ ਨੌਜਵਾਨਾਂ ਦੇ ਖਿਲਾਫ਼ ਕੇਸ ਦਰਜ ਕਰ ਲਿਆ ਹੈ। ਹੈਬੋਵਾਲ ਕਲਾਂ ਦੇ ਹਕੀਕਤ ਨਗਰ ਵਾਸੀ ਜਵਾਏ ਨੇ ਦੱਸਿਆ ਕਿ ਉਹ ਬਿਜਲੀ ਮੁਰੰਮਤ ਦਾ ਕੰਮ ਕਰਦਾ ਹੈ। 

ਪਹਿਲੀ ਜੁਲਾਈ ਤੋਂ ਸ਼ੁਰੂ ਹੋਵੇਗੀ ‘ਸਰਬੱਤ ਸਿਹਤ ਬੀਮਾ ਯੋਜਨਾ’: ਸਿੱਧੂ

ਐਸ.ਏ.ਐਸ. ਨਗਰ (ਮੁਹਾਲੀ),14 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਵਿੱਚ 1 ਜੁਲਾਈ ਤੋਂ ‘ਸਰਬੱਤ ਸਿਹਤ ਬੀਮਾ ਯੋਜਨਾ’ ਸ਼ੁਰੂ ਕੀਤੀ ਜਾਵੇਗੀ ਜਿਸ ਤਹਿਤ ਰਾਜ ਦੇ 43.18 ਲੱਖ ਪਰਿਵਾਰਾਂ ਨੂੰ 5 ਲੱਖ ਰੁਪਏ ਪ੍ਰਤੀ ਪਰਿਵਾਰ ਦੇ ਹਿਸਾਬ ਨਾਲ ਸਾਲਾਨਾ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਹ ਯੋਜਨਾ ਲਾਗੂ ਕਰਨ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਡਾ. ਮੱਟੂ ਦੇ ਦਫਤਰ ਦੀ ਨੇਮ ਪਲੇਟ ਤੋੜਨ ਦਾ ਮਾਮਲਾ ਭਖਿਆ

ਪਟਿਆਲਾ,14 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬੀ ਯੂਨੀਵਰਸਿਟੀ ਪਟਿਆਲਾ ’ਚ ਡਾ. ਅੰਬੇਡਕਰ ਕਰਮਚਾਰੀ ਫੈਡਰੇਸ਼ਨ ਪੰਜਾਬ ਦੀ ਮੀਟਿੰਗ ਫੈਡਰੇਸ਼ਨ ਦੇ ਜਰਨਲ ਸਕੱਤਰ ਡਾ. ਗਿਆਨ ਸਿੰਘ ਦੀ ਅਗਵਾਈ ਵਿੱਚ ਵਾਰਸ ਭਵਨ ’ਚ ਹੋਈ| ਮੀਟਿੰਗ ’ਚ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਡਾ. ਜਤਿੰਦਰ ਸਿੰਘ ਮੱਟੂ ਵੀ ਹਾਜ਼ਰ ਹੋਏ|

ਪਟਿਆਲਾ ਦਾ ਦੇਵਦਰਸ਼ਦੀਪ ਸਿੰਘ ਪੀਸੀਐੱਸ ’ਚ ਅੱਵਲ

ਪਟਿਆਲਾ,14 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਲੋਕ ਸੇਵਾ ਕਮਿਸ਼ਨ ਵੱਲੋਂ ਪੰਜਾਬ ਸਟੇਟ ਸਿਵਲ ਸਰਵਿਸਿਜ਼ ਕੰਬਾਈਂਡ ਕੰਪੀਟੀਟਿਵ-2018 ਦੀ ਮੇਨ ਪ੍ਰੀਖਿਆ ਦੇ ਅੱਜ ਐਲਾਨੇ ਨਤੀਜੇ ’ਚੋਂ ਪਟਿਆਲਾ ਦੇ ਦੇਵਦਰਸ਼ਦੀਪ ਸਿੰਘ ਨੇ ਜਨਰਲ ਵਰਗ ’ਚ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸ ਕੈਟਾਗਿਰੀ ’ਚੋਂ ਦੂਜਾ ਥਾਂ ਮੁਹਾਲੀ ਦੇ ਜਗਨੂਰ ਸਿੰਘ ਗਰੇਵਾਲ ਨੇ ਹਾਸਲ ਕੀਤਾ। ਇਸ ਤੋਂ ਇਲਾਵਾ ਐੱਸਸੀ ਕੈਟਾਗਿਰੀ ’ਚੋਂ ਰਵਿੰਦਰ ਸਿੰਘ, ਵਾਲਮੀਕਿ ਮਜ਼੍ਹਬੀ ਵਰਗ ’ਚੋਂ ਅਮਨਪ੍ਰੀਤ ਸਿੰਘ ਤੇ ਮਜ਼੍ਹਬੀ ਪੰਜਾਬ ਕੈਟਾਗਿਰੀ ’ਚੋਂ ਗਗਨਦੀਪ ਸਿੰਘ ਮੋਹਰੀ ਅੱਵਲ ਰਹੇ ਹਨ|

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਮਜੀਠਾ,14 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਇੱਥੋਂ ਦੇ ਪਿੰਡ ਕਾਦਰਾਬਾਦ ਦੇ ਨੌਜਵਾਨ ਜਸਕਰਨ ਸਿੰਘ (23) ਪੁੱਤਰ ਮਸਤਾਨ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ ਹੈ। ਜਸਕਰਨ ਸਿੰਘ ਦੇ ਮਾਪਿਆਂ ਨੇ ਕੁਝ ਸਮਾਂ ਪਹਿਲਾਂ ਹੀ ਜ਼ਮੀਨ ਵੇਚ ਕੇ ਉਸ 

ਲੰਗਰ ਦਾ ਨਾਂ ਬਦਲਣਾ ਬੇਹੱਦ ਮੰਦਭਾਗਾ: ਪੀਰ ਮੁਹੰਮਦ

ਐਸ.ਏ.ਐਸ. ਨਗਰ (ਮੁਹਾਲੀ),14 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਧਾਰਮਿਕ ਥਾਵਾਂ ’ਤੇ ਲੰਗਰ ਉੱਤੇ ਜੀਐੱਸਟੀ ਬਦਲੇ ‘ਸੇਵਾ ਭੋਜ ਯੋਜਨਾ’

ਪਾਵਰਕੌਮ ਵੱਲੋਂ ਬਿਜਲੀ ਦੀ ਮੰਗ ਤੇ ਸਪਲਾਈ ਦਾ ਤਵਾਜ਼ਨ ਬਰਕਰਾਰ

ਪਟਿਆਲਾ,14 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਝੋਨਾ ਲਵਾਈ ਦੇ ਦੂਜੇ ਦਿਨ ਬਿਜਲੀ ਦੀ ਮੰਗ ਤੇ ਸਪਲਾਈ ਦਾ ਤਵਾਜ਼ਨ ਫ਼ਿਲਹਾਲ ਠੀਕ ਹੈ। ਬਿਜਲੀ ਦੀ ਮੰਗ ਭਾਵੇਂ ਅੱਜ 11,500 ਮੈਗਾਵਾਟ ਦੇ ਅੰਕੜੇ ਦਰਮਿਆਨ ਹੀ ਰਹੀ। ਇਸ ਦੇ ਬਾਵਜੂਦ ਅੱਜ ਲਹਿਰਾ ਮੁਹੱਬਤ ਥਰਮਲ ਪਲਾਂਟ ਦੀ ਇੱਕ ਹੋਰ ਯੂਨਿਟ ਵੀ ਭਖਾ ਦਿੱਤੀ ਗਈ ਹੈ ਜਦੋਂਕਿ ਨਿੱਜੀ ਖੇਤਰ ਦੇ ਤਿੰਨੋਂ ਥਰਮਲਾਂ ਗੋਇੰਦਵਾਲ, ਰਾਜਪੁਰਾ ਤੇ ਤਲਵੰਡੀ ਸਾਬੋ ਦੀਆਂ ਸਾਰੀਆਂ ਹੀ ਦੋ-ਦੋ ਯੂਨਿਟਾਂ ਕਾਰਜਸ਼ੀਲ ਹਨ। ਪਾਵਰਕੌਮ ਨੇ ਹਾਲੇ ਵੀ ਆਪਣੇ ਰੋਪੜ ਤੇ ਲਹਿਰਾ ਮੁਹੱਬਤ ਥਰਮਲ ਦੀ ਇੱਕ-ਇੱਕ ਯੂਨਿਟ ਬੰਦ ਰੱਖੀ ਹੋਈ ਹੈ। ਅਗਲੇ ਦਿਨਾਂ ਅੰਦਰ ਬਿਜਲੀ ਦੀ ਮੰਗ ’ਚ ਵਾਧਾ ਹੋਵੇਗਾ।

ਦੂਜੇ ਦਿਨ ਤੱਕ ਦਸ ਫ਼ੀਸਦੀ ਝੋਨਾ ਲੱਗਾ

ਪਟਿਆਲਾ ,14 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਭਰ ਵਿਚ ਅੱਜ ਦੂਜੇ ਦਿਨ ਤੱਕ ਕਰੀਬ 10 ਫ਼ੀਸਦੀ ਤੱਕ ਝੋਨਾ ਲੱਗ ਗਿਆ ਹੈ। ਉਂਜ ਅਜੇ ਵਧੇਰੇ ਗਰਮੀ ਹੋਣ ਕਰਕੇ ਬਹੁਤੇ ਕਿਸਾਨ ਮੀਂਹ ਦੀ ਉਡੀਕ ਕਰ ਰਹੇ ਹਨ। ਉਂਜ ਪਾਵਰਕੌਮ ਵੱਲੋਂ ਟਿਊਬਵੈੱਲਾਂ ਲਈ ਰੋਜ਼ਾਨਾ ਅੱਠ ਘੰਟੇ ਬਿਜਲੀ ਸਪਲਾਈ ਦੇਣੀ ਸ਼ੁਰੂ ਕਰਨ ਕਰ ਦਿੱਤੀ ਗਈ ਹੈ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਸੁਤੰਤਰ ਕੁਮਾਰ ਐਰੀ ਅਨੁਸਾਰ ਐਤਕੀਂ 30 ਲੱਖ ਹੈਕਟੇਅਰ ਝੋਨਾ ਲੱਗਣਾ ਹੈ ਤੇ ਪਹਿਲੇ ਦੋ ਦਿਨਾਂ ’ਚ

ਲੁਧਿਆਣਾ ਵਿੱਚ ਤਿੰਨ ਫੈਕਟਰੀਆਂ ਅੱਗ ਦੀ ਭੇਟ ਚੜ੍ਹੀਆਂ

ਲੁਧਿਆਣਾ,14 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਸਨਅਤੀ ਸ਼ਹਿਰ ਦੇ ਨੂਰਵਾਲਾ ਰੋਡ ਇਲਾਕੇ ਵਿੱਚ ਤਿੰਨ ਫੈਕਟਰੀਆਂ ’ਚ ਸ਼ੁੱਕਰਵਾਰ ਸਵੇਰੇ ਭਿਆਨਕ ਅੱਗ ਲੱਗ ਗਈ। ਕੁੱਝ ਹੀ ਸਮੇਂ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਅੱਗ ਪਹਿਲਾਂ ਇੱਕ ਫੈਕਟਰੀ ’ਚ ਲੱਗੀ ਸੀ ਤੇ ਬਾਅਦ ਵਿੱਚ ਫੈਕਟਰੀ ਦੇ ਬਾਹਰ ਪਏ ਮਾਲ ਨੂੰ ਵੀ ਅੱਗ ਲੱਗ ਗਈ, ਜਿਸ ਤੋਂ ਬਾਅਦ ਹੋਏ ਧਮਾਕੇ ’ਚੋਂ ਨਿਕਲੀਆਂ ਚੰਗਿਆੜੀਆਂ ਨੇ ਆਸਪਾਸ ਦੀਆਂ ਦੋ ਫੈਕਟਰੀਆਂ ਨੂੰ ਵੀ ਆਪਣੀ ਲਪੇਟ ’ਚ ਲੈ ਲਿਆ। ਅੱਗ ਨਾਲ ਫੈਕਟਰੀਆਂ ’ਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਏਨੀ ਜ਼ਿਆਦਾ ਫੈਲ ਚੁੱਕੀ ਸੀ ਕਿ ਜਗਰਾਉਂ, ਖੰਨਾ ਤੇ ਸਮਰਾਲਾ ਤੋਂ ਵੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਬੁਲਾਉਣਾ ਪਿਆ। 100 ਗੱਡੀਆਂ ਨੇ 12 ਘੰਟੇ ਤੋਂ ਵੱਧ ਸਮੇਂ ਵਿੱਚ ਅੱਗ ’ਤੇ ਕਾਬੂ ਪਾਇਆ। ਅੱਗ ਲੱਗਣ ਦੇ ਕਾਰਨ ਤਿੰਨ ਫੈਕਟਰੀਆਂ ਦੀਆਂ ਇਮਾਰਤਾਂ ਵੀ ਤਬਾਹ ਹੋ ਗਈਆਂ ਹਨ ਤੇ ਆਸਪਾਸ ਦੀਆਂ ਇਮਾਰਤਾਂ ’ਚ ਵੀ ਤਰੇੜਾਂ ਆ ਚੁੱਕੀਆਂ ਸਨ। ਅੱਗ ਲੱਗਣ ਕਾਰਨ ਫੈਕਟਰੀਆਂ ’ਚ ਪਈਆਂ ਕਰੋੜਾਂ ਦੀਆਂ ਮਸ਼ੀਨਾਂ ਤੇ ਮਾਲ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੇ ਕਾਰਨ ਸਪੱਸ਼ਟ ਨਹੀਂ ਹੋ ਸਕੇ।

ਪਾਕਿ ਨਾ ਜਾ ਸਕਿਆ ਸਿੱਖ ਜੱਥਾ

ਅਟਾਰੀ,14 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ 16 ਜੂਨ ਨੂੰ ਗੁਰਦੁਆਰਾ ਡੇਹਰਾ ਸਾਹਿਬ, ਲਾਹੌਰ (ਪਾਕਿਸਤਾਨ) ਵਿਖੇ ਮਨਾਉਣ ਲਈ ਅੱਜ ਅਟਾਰੀ ਰੇਲਵੇ ਸਟੇਸ਼ਨ ਤੋਂ ਵਿਸ਼ੇਸ਼ ਰੇਲਗੱਡੀ ਰਾਹੀਂ ਪਾਕਿਸਤਾਨ ਜਾਣ ਵਾਲੇ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਭਾਰਤ ਸਰਕਾਰ ਵੱਲੋਂ ਮਨਜ਼ੂਰੀ ਨਾ ਦਿੱਤੇ ਜਾਣ ਕਾਰਨ ਨਿਰਾਸ਼ ਹੋ ਕੇ ਪਰਤਣਾ ਪਿਆ। ਇਸ ਮੌਕੇ ਸਿੱਖ ਸ਼ਰਧਾਲੂਆਂ ਨੇ ਭਾਰਤ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਵਾ ਕਰਦਿਆਂ ਨਾਅਰੇਬਾਜ਼ੀ ਕੀਤੀ।

ਸਿੱਖ ਰੈੱਫਰੈਂਸ ਲਾਇਬਰੇਰੀ ਵਿਵਾਦ ਦੀ ਹੋਵੇਗੀ ਜਾਂਚ: ਲੌਂਗੋਵਾਲ

ਅੰਮ੍ਰਿਤਸਰ,14 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਸਿੱਖ ਰੈਫਰੈਂਸ ਲਾਇਬਰੇਰੀ ਦੇ ਅਮੁੱਲੇ ਖਜ਼ਾਨੇ ਦੀ ਵਾਪਸੀ ਸਬੰਧੀ ਪੈਦਾ ਹੋਏ ਵਿਵਾਦ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਸਿੱਖ ਰੈਫਰੈਂਸ ਲਾਇਬਰੇਰੀ ਦਾ ਦੌਰਾ ਕੀਤਾ ਅਤੇ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਮਾਮਲੇ ਦੀ ਜਾਂਚ ਲਈ ਜਲਦੀ ਹੀ ਜਾਂਚ ਕਮੇਟੀ ਦਾ ਗਠਨ ਕਰ ਦਿੱਤਾ ਜਾਵੇਗਾ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਹੋਵੇਗੀ।

ਬੋਰ ਲਈ ਪੁੱਟੀ ਖੂਹੀ ’ਚ ਡਿੱਗਿਆ ਬੱਚਾ ਸੁਰੱਖਿਅਤ ਕੱਢਿਆ

ਪਠਾਨਕੋਟ,14 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਜ਼ਿਲ੍ਹਾ ਪਠਾਨਕੋਟ ਦੀ ਹੱਦ ਨਾਲ ਲੱਗਦੇ ਜੰਮੂ ਕਸ਼ਮੀਰ ਦੇ ਕੀੜੀ ਗੰਡਿਆਲ ਇਲਾਕੇ ਦੇ ਪਿੰਡ ਮੈਰਾ ਵਿੱਚ ਪਾਣੀ ਦੇ ਬੋਰ ਲਈ ਪੁੱਟੀ ਖੂਹੀ ਵਿੱਚ ਢਾਈ ਸਾਲਾ ਬੱਚਾ ਡਿੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਲੱਗਪਗ ਪੌਣੇ ਦੋ ਘੰਟੇ ਬਾਅਦ ਖੂਹੀ ਵਿੱਚ ਡਿੱਗੇ ਬੱਚੇ ਨੂੰ ਬਾਹਰ ਕੱਢ ਕੇ ਸਰਨਾ ਸਥਿਤ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਡਾਕਟਰਾਂ ਅਨੁਸਾਰ ਬੱਚੇ ਦੀ ਲੱਤ 2 ਥਾਵਾਂ ਤੋਂ ਟੁੱਟ ਗਈ ਹੈ। ਜ਼ਖਮੀ ਢਾਈ ਸਾਲਾ ਬੱਚੇ ਪ੍ਰਦੀਪ ਕੀੜੀ ਦੇ ਪਿਤਾ ਬਿੱਟੂ ਨੇ ਦੱਸਿਆ ਕਿ ਉਹ ਬੀਤੀ ਦੇਰ ਸ਼ਾਮ ਕੰਮ ਤੋਂ ਘਰ ਵਾਪਸ ਆਇਆ ਤਾਂ ਉਸ ਨੇ ਆਪਣੇ ਛੋਟੇ ਬੇਟੇ ਪ੍ਰਦੀਪ ਅਤੇ ਵੱਡੇ ਬੇਟੇ ਗੋਰੂ ਨੂੰ 10 ਰੁਪਏ ਦੇ ਦਿੱਤੇ। ਦੋਨੋਂ ਬੇਟੇ 10 ਰੁਪਏ ਲੈ ਕੇ ਬਾਹਰ ਚੀਜ਼ ਖ਼ਰੀਦਣ ਲਈ ਚਲੇ ਗਏ। ਕੀੜੀ ਗੰਡਿਆਲ ਵਿੱਚ ਮਾਊ ਨਾਂਅ ਦੇ ਵਿਅਕਤੀ ਨੇ ਬੋਰ ਕਰਨ ਲਈ 22-23 ਫੁੱਟ ਡੂੰਘੀ ਖੂਹੀ ਪੁੱਟੀ ਸੀ, ਉਸ ਨੇ ਖੂਹੀ ਬੱਲੀਆਂ ਤੇ ਤਰਪਾਲ ਨਾਲ ਢੱਕੀ ਹੋਈ ਸੀ। ਇਸ ਦੌਰਾਨ ਵਾਪਸ ਆਉਂਦੇ ਸਮੇਂ ਉਸ ਦੇ ਬੱਚਿਆਂ ਨੂੰ ਪਤਾ ਨਹੀਂ ਲੱਗਾ ਤੇ ਉਸ ਦਾ ਛੋਟਾ ਬੇਟਾ ਪ੍ਰਦੀਪ ਪੈਰ ਰੱਖਦੇ ਸਾਰ 22 ਫੁੱਟ ਡੂੰਘੇ ਖੂਹ ਵਿੱਚ ਜਾ ਡਿੱਗਾ। ਉਸ ਦੇ ਵੱਡੇ ਬੇਟੇ ਗੋਰੂ ਨੇ ਭੱਜ ਕੇ ਆ ਕੇ ਦੱਸਿਆ ਕਿ ਪ੍ਰਦੀਪ ਖੂਹ ਵਿੱਚ ਡਿੱਗ ਪਿਆ ਹੈ। ਉਹ ਆਪਣੀ ਪਤਨੀ 

ਸਿੱਖਾਂ ਨੂੰ ਹਨੇਰੇ ਵਿਚ ਰੱਖ ਰਹੀ ਹੈ ਸ਼੍ਰੋਮਣੀ ਕਮੇਟੀ: ਭੋਮਾ

ਅੰਮ੍ਰਿਤਸਰ,14 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਭੋਮਾ, ਮੁੱਖ ਸਲਾਹਕਾਰ ਸਰਬਜੀਤ ਸਿੰਘ ਜੰਮੂ, ਸਲਾਹਕਾਰ ਸਤਨਾਮ ਸਿੰਘ ਕੰਡਾ ਅਤੇ ਬਲਵਿੰਦਰ ਸਿੰਘ ਖੋਜਕੀਪੁਰ ਨੇ ਸਾਂਝੇ ਬਿਆਨ ’ਚ ਕਿਹਾ ਕਿ 1984 ਵਿੱਚ ਸ੍ਰੀ ਦਰਬਾਰ ਸਾਹਿਬ ’ਚ ਹੋਏ ਫੌਜੀ ਹਮਲੇ ਦੌਰਾਨ ਫੌਜ ਵੱਲੋਂ ‘ਸਿੱਖ ਰੈਫਰੈਂਸ ਲਾਇਬ੍ਰੇਰੀ’ ਵਿਚੋਂ ਜੋ ਸਾਮਾਨ ਚੁੱਕਿਆ ਗਿਆ ਸੀ, ਉਸ ਵਿਚੋਂ ਕੁਝ ਸਾਮਾਨ ਬਹੁਤ ਸਮਾਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 

ਨਕਲੀ ਸਬ ਇੰਸਪੈਕਟਰ ਗ੍ਰਿਫ਼ਤਾਰ

ਪਠਾਨਕੋਟ,13 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਪੁਲੀਸ ਨੇ ਨਕਲੀ ਸਬ ਇੰਸਪੈਕਟਰ ਬਣ ਕੇ ਪੰਜਾਬ ਪੁਲੀਸ ਵਿੱਚ ਭਰਤੀ ਕਰਵਾਉਣ ਦਾ ਝਾਂਸਾ ਦੇਣ ਵਾਲੇ ਇੱਕ ਨੌਜਵਾਨ ਨੂੰ ਕਾਬੂ ਕਰ ਕੇ ਉਸ ਦੇ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇਸ ਸਬੰਧੀ ਡੀ.ਐਸ.ਪੀ ਆਸ਼ਵੰਤ ਸਿੰਘ ਅਤੇ ਥਾਣਾ ਮੁਖੀ ਦਲਵਿੰਦਰ ਸ਼ਰਮਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪਿੰਡ ਮੰਗਿਆਲ ਦਾ ਰਹਿਣ ਵਾਲੇ ਰੋਹਿਤ ਸ਼ਰਮਾ ਖਿਲਾਫ਼ ਧਾਰਾ 170, 71, 42 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਰੋਹਿਤ ਸ਼ਰਮਾ ਸਾਲ 2015 ਵਿੱਚ ਦਸਵੀਂ ਵਿੱਚ ਫੇਲ੍ਹ ਹੋ ਗਿਆ ਸੀ ਤੇ ਉਸ ਨੂੰ ਪੁਲੀਸ ਵਿੱਚ ਭਰਤੀ ਹੋਣ ਦਾ ਸ਼ੌਂਕ ਸੀ। ਉਸ ਨੇ ਅੱਜ ਤੋਂ 20 ਦਿਨ ਪਹਿਲਾਂ ਪੁਲੀਸ ਦੀ ਵਰਦੀ ਸਰਨਾ ਤੋਂ ਬਣਵਾਈ ਅਤੇ ਬੈਲਟ ਤੇ ਟੋਪੀ ਪਠਾਨਕੋਟ ਤੋਂ ਖਰੀਦੀ ਅਤੇ ਬੂਟ ਬਣਵਾਏ। ਇਸ ਦੌਰਾਨ ਉਸ ਨੇ ਆਪਣੇ ਦੋਸਤਾਂ ਨੂੰ ਫੋਟੋ ਵੀ ਸ਼ੇਅਰ ਕੀਤੇ ਅਤੇ ਆਪਣੇ ਪਰਿਵਾਰ ਨੂੰ ਵੀ ਵਿਸ਼ਵਾਸ ਵਿੱਚ ਲੈ ਕੇ ਦੱਸਿਆ ਕਿ ਉਹ ਸਬ ਇੰਸਪੈਕਟਰ ਭਰਤੀ ਹੋ ਗਿਆ ਹੈ। 

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0077470830
Copyright © 2019, Panjabi Times. All rights reserved. Website Designed by Mozart Infotech