ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਚੰਡੀਗੜ੍ਹ

ਕਰ ਤੇ ਆਬਕਾਰੀ ਇੰਸਪੈਕਟਰ ਮੁਅੱਤਲ

May 20, 2019 02:47 PM

ਚੰਡੀਗੜ੍ਹ ,19 ਮਈ (ਪੰਜਾਬੀ ਟਾਈਮਜ਼ ਬਿਊਰੋ ) : ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ 'ਚ ਬਠਿੰਡਾ ਸਥਿਤ ਦਫਤਰ ਸਹਾਇਕ ਕਰ ਤੇ ਆਬਕਾਰੀ ਕਮਿਸ਼ਨਰ ਵਿਖੇ ਤਾਇਨਾਤ ਕਰ ਤੇ ਆਬਕਾਰੀ ਇੰਸਪੈਕਟਰ ਗੁਰਸੇਵਕ ਸਿੰਘ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫਸਰ ਪੰਜਾਬ ਡਾ. ਐੱਸ ਕਰੁਣਾ ਰਾਜੂ ਨੇ ਦੱਸਿਆ ਕਿ ਗੁਰਸੇਵਕ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਇਕ ਚੋਣ ਪ੍ਰੋਗਰਾਮ 'ਚ ਸ਼ਾਮਲ ਹੋਣ ਸਬੰਧੀ ਖਬਰਾਂ ਪ੍ਰਕਾਸ਼ਿਤ ਹੋਈਆਂ ਸਨ, ਇਸ ਤੋਂ ਇਲਾਵਾ ਸੁਖਬੀਰ ਬਾਦਲ ਨਾਲ ਗੁਰਸੇਵਕ ਸਿੰਘ ਦੀ ਫੋਟੋ ਵੀ ਪ੍ਰਕਾਸ਼ਿਤ ਹੋਈ ਸੀ, ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਇਹ ਕਾਰਵਾਈ ਕੀਤੀ ਗਈ ਹੈ।


ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਚੰਡੀਗੜ੍ਹ ਵਿੱਚ ਹੋਰ
ਕਲਾ ਤੇ ਸਾਹਿਤ ਪ੍ਰੇਮੀਆਂ ਨੂੰ ਗੁਰਪੁਰਬ ਸਮਾਗਮਾਂ ’ਚ ਸ਼ਾਮਲ ਹੋਣ ਦਾ ਸੱਦਾ

ਚੰਡੀਗੜ੍ਹ,14 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਲਾ ਤੇ ਸਾਹਿਤ ਪ੍ਰੇਮੀਆਂ ਨੂੰ ਗੁਰੂ ਨਾਨਕ ਦੇਵ ਦੇ 550ਵੇਂ ਗੁਰਪੁਰਬ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

ਪੰਜਾਬ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਗਠਿਤ

ਚੰਡੀਗੜ੍ਹ,14 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਵੱਲੋਂ ਸਾਲ 2019-20 ਲਈ ਸਦਨ ਦੀਆਂ ਵੱਖ ਵੱਖ ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕੀਤੇ ਗਏ ਹਨ। ਇਸ ਸਬੰਧੀ ਅੱਜ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਮੁੱਖ ਮੰਤਰੀ ਦਾ ਦਿੱਲੀ ਦੌਰਾ ਰੱਦ; ਸਿੱਧੂ ਦੀ ਉਡੀਕ ਹੋਈ ਲੰਮੀ

ਚੰਡੀਗੜ੍ਹ,14 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਨਵੀਂ ਦਿੱਲੀ ’ਚ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਰਹੇ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇੱਕ ਸੀਨੀਅਰ ਅਧਿਕਾਰੀ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦੇ ਬਿਮਾਰ ਹੋਣ ਕਾਰਨ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਹੋਣਾ ਸੰਭਵ ਨਹੀਂ ਹੈ। ਇਸ ਲਈ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਇਸ ਮੀਟਿੰਗ ਵਿੱਚ ਹਿੱਸਾ ਲੈਣਗੇ। ਮੁੱਖ ਮੰਤਰੀ ਵੱਲੋਂ ਅਚਨਚੇਤ ਹੀ ਨਵੀਂ ਦਿੱਲੀ ਦਾ ਦੌਰਾ ਰੱਦ ਕੀਤੇ ਜਾਣ ਕਾਰਨ ਸੱਤਾ ਦੇ ਗਲਿਆਰਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ ਕਿਉਂਕਿ ਇਸ ਦੌਰੇ ਦੌਰਾਨ ਹੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੇ ਸੀਨੀਅਰ ਆਗੂ ਅਹਿਮਦ ਪਟੇਲ ਦਰਮਿਆਨ ਮੀਟਿੰਗ ਹੋਣੀ ਸੀ। ਇਸ ਵਿੱਚ ਨਵਜੋਤ ਸਿੰਘ ਸਿੱਧੂ ਦਾ ਮੁੱਦਾ ਵਿਚਾਰੇ ਜਾਣ ਦੀ ਸੰਭਾਵਨਾ ਸੀ ਪਰ ਹੁਣ ਮੁੱਖ ਮੰਤਰੀ ਦਾ ਦਿੱਲੀ

ਪੀਜੀਆਈ ’ਚ ਅੱਜ ਡਾਕਟਰੀ ਸੇਵਾਵਾਂ ਰਹਿਣਗੀਆਂ ਬੰਦ

ਚੰਡੀਗੜ੍ਹ,13 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਪੀਜੀਆਈ ਦੇ ਡਾਕਟਰ 14 ਜੂਨ ਨੂੰ ਸਵੇਰੇ 8 ਵਜੇ ਤੋਂ ਦੁਪਹਿਰ 12 ਵਜੇ ਤੱਕ ਡਾਕਟਰੀ ਸੇਵਾਵਾਂ ਬੰਦ ਰੱਖਣਗੀਆਂ ਜਦਕਿ ਐਮਰਜੈਂਸੀ ਵਿਚਲੀਆਂ ਸੇਵਾਵਾਂ ਆਮ ਦੀਆਂ ਤਰ੍ਹਾਂ ਹੀ ਚਾਲੂ ਰਹਿਣਗੀਆਂ। 

ਫ਼ੌਜੀ ਵੱਲੋਂ ਪਤਨੀ ’ਤੇ ਕਾਤਲਾਨਾ ਹਮਲਾ

ਚੰਡੀਗੜ੍ਹ,13 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਇਥੇ ਕਿਸ਼ਨਗੜ੍ਹ ਚੌਕ ਨੇੜੇ ਇਕ ਫੌਜੀ ਨੇ ਚੰਡੀਗੜ੍ਹ ਪੁਲੀਸ ਵਿਚ ਸਿਪਾਹੀ ਵਜੋਂ ਤਾਇਨਾਤ ਆਪਣੀ ਪਤਨੀ ’ਤੇ ਕਾਤਲਾਨਾ ਹਮਲਾ ਕਰ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਮਹਿਲਾ ਸਿਪਾਹੀ ਦੀ ਪਛਾਣ ਭੁਪਿੰਦਰ ਕੌਰ (25) ਵਜੋਂ ਹੋਈ ਹੈ। ਉਹ ਗੰਭੀਰ ਹਾਲਤ ਵਿਚ ਪੀਜੀਆਈ ਵਿਚ ਦਾਖਲ ਹੈ। ਮੁਲਜ਼ਮ ਦੀ ਪਛਾਣ 21 ਸਾਲਾਂ ਦੇ ਸ਼ਮਸ਼ੇਰ ਸਿੰਘ ਵਜੋਂ ਹੋਈ ਹੈ। ਉਹ ਪਿੰਡ ਉਪਲ (ਅੰਮ੍ਰਿਤਸਰ) ਦਾ ਵਸਨੀਕ ਹੈ ਅਤੇ ਅੱਜ ਕੱਲ੍ਹ ਨਾਗਾਲੈਂਡ ਵਿਚ 13ਵੀਂ ਸਿੱਖ ਰੈਜਮੈਂਟ ਵਿਚ ਤਾਇਨਾਤ ਹੈ। ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮ ਵਿਰੁੱਧ ਆਈਟੀ ਪਾਰਕ ਥਾਣੇ ਵਿਚ ਇਰਾਦਾ ਕਤਲ (307) ਸਮੇਤ ਧਾਰਾ 323, 324 ਅਤੇ 341 ਤਹਿਤ ਕੇਸ ਦਰਜ ਕਰਕੇ ਪੁੱਛ- ਪੜਤਾਲ ਕੀਤੀ ਜਾ ਰਹੀ ਹੈ। ਪੁਲੀਸ ਇਸ ਘਟਨਾ ਦੇ ਕਾਰਨਾਂ ਦਾ ਪਤਾ ਲਗਾ ਰਹੀ ਹੈ।

ਪੰਚਕੂਲਾ ਨੇੜੇ ਹਾਦਸੇ ਵਿਚ ਤਿੰਨ ਮੌਤਾਂ, 8 ਜ਼ਖ਼ਮੀ

ਪੰਚਕੂਲਾ,13 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਜ਼ਿਲ੍ਹਾ ਪੰਚਕੂਲਾ ਦੀ ਨਾਨਕਪੁਰ-ਪਿੰਜੌਰ-ਬੱਦੀ ਸੜਕ ’ਤੇ ਅੱਜ ਵੱਡੇ ਤੜਕੇ ਵਾਪਰੇ ਹਾਦਸੇ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਅੱਠ ਜਣੇ ਜ਼ਖ਼ਮੀ ਹੋ ਗਏ। ਇਹ ਸਾਰੇ ਜਣੇ ਬੋਲੇਰੋ ਗੱਡੀ ਵਿੱਚ ਪੰਜਾਬ ਦੇ ਮੰਡੀ ਗੋਬਿੰਦਗੜ੍ਹ ਨੇੜੇ ਪੈਂਦੇ ਕਸਬੇ ਭਾਦਸੋਂ ਤੋਂ ਮਨੀਕਰਨ ਜਾ ਰਹੇ ਸਨ।

ਨੀਤੀ ਆਯੋਗ ਦੀ ਮੀਟਿੰਗ ’ਚ ਕਿਸਾਨੀ ਅਤੇ ਸੋਕੇ ਦੇ ਮੁੱਦੇ ਭਾਰੂ ਰਹਿਣ ਦੀ ਸੰਭਾਵਨਾ

ਚੰਡੀਗੜ੍ਹ,13 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ 15 ਜੂਨ ਨੂੰ ਨੀਤੀ ਆਯੋਗ ਦੀ ਹੋਣ ਵਾਲੀ ਮੀਟਿੰਗ ਵਿੱਚ ਸੂਬਾ ਸਰਕਾਰਾਂ ਨੂੰ ਭੇਜੇ ਗਏ ਏਜੰਡੇ ’ਚ ਕਿਸਾਨਾਂ ਦੀ ਭਲਾਈ, ਸੋਕੇ, ਕਿਸਾਨੀ ਸੰਕਟ, ਏ.ਪੀ.ਐੱਮ.ਸੀ.ਐਕਟ ਸ਼ਾਮਲ ਹਨ ਤੇ ਦੂਜੇ ਪਾਸੇ ਰਾਜ ਸਰਕਾਰਾਂ ਨੇ ਵਿੱਤੀ ਸੰਕਟ ਵਿੱਚੋਂ ਆਪੋ ਆਪਣੇ ਸੂਬਿਆਂ ਨੂੰ ਬਾਹਰ ਕੱਢਣ ਲਈ ਵਿਸ਼ੇਸ਼ ਪੈਕੇਜ ਅਤੇ ਕਰਜ਼ੇ ਦੀ ਹੱਦ ਵਧਾਉਣ ਵਰਗੇ ਏਜੰਡੇ ਲੈ ਕੇ ਜਾ ਰਹੀਆਂ ਹਨ।

ਸਿੱਧੂ ਦੇ ਮੁੱਦੇ ਉੱਤੇ ਗੱਲਬਾਤ ਹੋਣ ਦੀ ਸੰਭਾਵਨਾ

ਚੰਡੀਗੜ੍ਹ ,13 ਜੂਨ (ਪੰਜਾਬੀ ਟਾਈਮਜ਼ ਬਿਊਰੋ ) :  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 15 ਜੂਨ ਨੂੰ ਨੀਤੀ ਆਯੋਗ ਦੀ ਮੀਟਿੰਗ ਵਿੱਚ ਹਿੱਸਾ ਲੈਣ ਦਿੱਲੀ ਜਾ ਰਹੇ ਹਨ ਤੇ ਇਸ ਦੌਰਾਨ ਉਨ੍ਹਾਂ ਦੀ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਮੁੱਦੇ ਉੱਤੇ ਕੇਂਦਰੀ ਆਗੂ ਅਹਿਮਦ ਪਟੇਲ ਨਾਲ ਮੀਟਿੰਗ ਹੋਣ ਦੇ ਆਸਾਰ ਹਨ । ਵਰਨਣਯੋਗ ਹੈ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅਹਿਮਦ ਪਟੇਲ ਨੂੰ ਸਿੱਧੂ ਦਾ ਮਸਲਾ ਹੱਲ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ। ਸ੍ਰੀ ਸਿੱਧੂ ਨੇ ਅਜੇ ਤਕ ਬਿਜਲੀ ਵਿਭਾਗ ਦਾ ਚਾਰਜ ਨਹੀਂ ਲਿਆ ਤੇ ਇਸ ਮੀਟਿੰਗ ਤੋਂ ਬਾਅਦ ਹੀ ਚਾਰਜ ਲੈਣ ਦੀ ਸੰਭਾਵਨਾ ਹੈ। ਸਿੱਧੂ ਦੇ ਮਾਮਲੇ ਤੋਂ ਇਲਾਵਾ ਅਗਲੇ ਦਿਨਾਂ ਵਿੱਚ ਚੇਅਰਮੈਨ ਲਾਏ ਜਾਣੇ ਹਨ, ਉਨ੍ਹਾਂ ਦੇ ਨਾਵਾਂ ਬਾਰੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ। ਇਸ ਲਈ ਮੁੱਖ ਮੰਤਰੀ ਦੀ ਦਿੱਲੀ ਫੇਰੀ ਕਾਫੀ ਅਹਿਮ ਮੰਨੀ ਜਾ ਰਹੀ ਹੈ।

ਮੋਦੀ ਨੇ ਆਪਣਾ ਵਾਅਦਾ ਪੂਰਾ ਕੀਤਾ: ਹਰਸਿਮਰਤ

ਚੰਡੀਗੜ੍ਹ,13 ਜੂਨ (ਪੰਜਾਬੀ ਟਾਈਮਜ਼ ਬਿਊਰੋ ) :  ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਕੇਂਦਰ ਦੀ ਐੱਨਡੀਏ ਸਰਕਾਰ ਨੇ ਹਰਿਮੰਦਰ ਸਾਹਿਬ, ਅੰਮ੍ਰਿਤਸਰ ਸਮੇਤ ਗੁਰਦੁਆਰਿਆਂ ਵਿਚ ਲੰਗਰ ਵਾਸਤੇ ਇਸਤੇਮਾਲ ਹੁੰਦੀ ਸਮੱਗਰੀ ਉੱਤੇ ਲੱਗੇ ਜੀਐੱਸਟੀ ਨੂੰ ਵਾਪਸ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਕੇ ਸਿੱਖਾਂ ਨਾਲ ਕੀਤਾ ਵਾਅਦਾ ਪੂਰਾ ਕਰ ਦਿੱਤਾ ਹੈ। ਬੀਬੀ ਬਾਦਲ ਨੇ ਕਿਹਾ ਕਿ ਕੇਂਦਰੀ ਸੱਭਿਆਚਾਰ ਮੰਤਰਾਲੇ ਨੇ ਲੁਧਿਆਣਾ ਦੀ ਜੀਐੱਸਟੀ 

ਸੈਕਟਰ 17 ਦਾ ਅੰਡਰਪਾਸ ਬਣਿਆ ‘ਸ਼ੋਅਪੀਸ’

ਚੰਡੀਗੜ੍ਹ,12 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸੈਕਟਰ 17 ਅਤੇ ਰੋਜ਼ ਗਾਰਡਨ ਸੈਕਟਰ 16 ਵਿਚਕਾਰ ਪੈਦਲ ਜਾਣ ਵਾਲਿਆਂ ਲਈ ਕਰੀਬ 7 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਅੰਡਰਪਾਸ ਮਹਿਜ਼ ‘ਸ਼ੋਅਪੀਸ’ ਬਣ ਕੇ ਰਹਿ ਗਿਆ ਹੈ। ਇਸ ਅੰਡਰਪਾਸ ਅਗਸਤ ਵਿਚ ਬਣ ਕੇ ਮੁਕੰਮਲ ਹੋਵੇਗਾ।

ਹਰਿਆਣਾ ਵਿਚ ਬਣਨਗੇ ਛੇ ਨਰਸਿੰਗ ਕਾਲਜ

ਪੰਚਕੂਲਾ,12 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ 194.30 ਕਰੋੜ ਰੁਪਏ ਦੀ ਲਾਗਤ ਨਾਲ 6 ਨਰਸਿੰਗ ਕਾਲਜਾਂ ਦੇ ਨਿਰਮਾਣ ਦੀ ਮੰਜ਼ੂਰੀ ਦਿੱਤੀ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਫ਼ਰੀਦਾਬਾਦ ਵਿਚ ਦੋ ਨਰਸਿੰਕ ਕਾਲਜ, ਜਦਕਿ ਰਿਵਾੜੀ, ਕੈਥਲ, ਕੁਰੂਕਸ਼ੇਤਰ ਤੇ ਪੰਚਕੂਲਾ ਵਿਚ ਇਕ-ਇਕ ਨਰਸਿੰਗ ਕਾਲਜ ਬਣਾਏ ਜਾਣਗੇ। ਜ਼ਿਲ੍ਹਾ ਫ਼ਰੀਦਾਬਾਦ ’ਚ ਪਿੰਡ ਦਿਯਾਲਪੁਰ ਤੇ ਔਰਾ, 

ਫਲੈਟਾਂ ਦੇ ਕਿਰਾਏ ਤੇ ਲੀਜ਼ ਮਨੀ ਤਹਿਤ ਦੋ ਕਰੋੜ ਦੀ ਰਿਕਵਰੀ

ਚੰਡੀਗੜ੍ਹ,12 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਚੰਡੀਗੜ੍ਹ ਹਾਊਸਿੰਗ ਬੋਰਡ ਵੱਲੋਂ ਸ਼ਹਿਰ ਵਿੱਚ ਮੁੜ ਵਸੇਬੇ ਅਧੀਨ ਅਲਾਟ ਕੀਤੇ ਗਏ ਫਲੈਟਾਂ ਦੇ ਕਿਰਾਏ ਤੇ ਲੀਜ਼ ਮਨੀ ਤਹਿਤ ਦੋ ਕਰੋੜ ਰੁਪਏ ਦੀ ਰਿਕਵਰੀ ਕੀਤੀ ਹੈ। ਬੋਰਡ ਨੇ ਅਲਾਟੀਆਂ ਨੂੰ 6 ਜੂਨ ਤੋਂ 16 ਜੂਨ ਤੱਕ ਬਕਾਏ ਦੇ ਰਾਸ਼ੀ ਦੇਣ ਦਾ ਮੌਕਾ ਦਿੱਤਾ ਸੀ ਅਤੇ ਵਿਸ਼ੇਸ਼ ਕੈਂਪ ਵੀ ਲਗਾਏ ਸਨ। ਹਾਊਸਿੰਗ ਬੋਰਡ ਅਨੁਸਾਰ ਇਸ ਮੁਹਿੰਮ ਦੌਰਾਨ ਦੋ ਕਰੋੜ ਰੁਪਏ ਦੀ ਰਾਸ਼ੀ ਹਾਊਸਿੰਗ ਬੋਰਡ ਦੇ ਖਜ਼ਾਨੇ ਵਿੱਚ ਜਮ੍ਹਾਂ ਹੋਈ।

ਐਮਬੀਬੀਐਸ ਪ੍ਰਾਸਪੈਕਟਸ ਵਿਚ ਖਾਮੀਆਂ; ਵਿਦਿਆਰਥੀ ਪ੍ਰੇਸ਼ਾਨ

ਚੰਡੀਗੜ੍ਹ,12 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਯੂਟੀ ਦੇ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਸੈਕਟਰ-32 ਨੇ ਐਮਬੀਬੀਐਸ ਵਿਚ ਦਾਖਲੇ ਲਈ ਪ੍ਰਾਸਪੈਕਟਸ ਤਾਂ 11 ਜੂਨ ਨੂੰ ਜਾਰੀ ਕਰ ਦਿੱਤਾ ਹੈ ਪਰ ਇਸ ਵਿਚ ਖਾਮੀਆਂ ਕਾਰਨ ਵਿਦਿਆਰਥੀ ਪ੍ਰੇਸ਼ਾਨ ਹਨ। ਇਸ ਵਾਰ ਪ੍ਰਸ਼ਾਸਨ ਨੇ ਐਮਬੀਬੀਐਸ ਦੀਆਂ ਸੀਟਾਂ 100 ਤੋਂ ਵਧਾ ਕੇ 150 ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ ਚੰਡੀਗੜ੍ਹ ਵਿਚ ਐਮਬੀਬੀਐਸ ਕਰਨ ਵਾਲੇ ਵਿਦਿਆਰਥੀ ਕਿਸੇ ਹੋਰ ਰਾਜ ਵਿਚ ਅਪਲਾਈ ਵੀ ਨਹੀਂ 

ਕਾਰ ਚਾਲਕ ਨੇ ਟਰੈਫਿਕ ਪੁਲੀਸ ਦੇ ਸਿਪਾਹੀ ਨੂੰ ਫੇਟ ਮਾਰੀ

ਚੰਡੀਗੜ੍ਹ,12 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਇਥੇ ਹੱਲੋਮਾਜਰਾ ਲਾਈਟ ਪੁਆਂਇੰਟ ’ਤੇ ਸਵਿੱਫਟ ਕਾਰ ਦੇ ਚਾਲਕ ਨੇ ਲਾਲ ਬੱਤੀ ਦੀ ਉਲੰਘਣਾ ਕਰਕੇ ਸਿਪਾਹੀ ਨੂੰ ਫੇਟ ਮਾਰ ਦਿੱਤੀ। ਜ਼ਖਮੀ ਵਿਨੋਦ ਕੁਮਾਰ ਨੂੰ ਸੈਕਟਰ 32 ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਹੈ। ਸਿਪਾਹੀ ਦੀ ਹੱਲੋਮਾਜਰਾ ਚੌਕ ’ਤੇ ਡਿਊਟੀ ਸੀ। ਉਹ ਘਟਨਾ ਮੌਕੇ ਸੜਕ ਪਾਰ ਕਰ ਰਿਹਾ ਸੀ। ਇਸੇ ਦੌਰਾਨ ਕਾਰ ਚਾਲਕ ਨੇ ਲਾਲ ਬੱਤੀ ਦੀ ਉਲੰਘਣਾ ਕਰਕੇ ਸਿਪਾਹੀ ਨੂੰ ਫੇਟ ਮਾਰੀ। 

ਪੰਜਾਬ ’ਚ ਤਿੰਨ ਹੋਰ ਪੁਲੀਸ ਅਫਸਰਾਂ ਨੂੰ ਡੀਜੀਪੀ ਰੈਂਕ ਦੇਣ ਲਈ ਹਰੀ ਝੰਡੀ

ਚੰਡੀਗੜ੍ਹ,12 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਸਰਕਾਰ ਦੀ ਵਿਭਾਗੀ ਤਰੱਕੀ ਕਮੇਟੀ (ਡੀਪੀਸੀ) ਨੇ ਅੱਜ 1988 ਬੈਚ ਦੇ ਤਿੰਨ ਆਈਪੀਐੱਸ ਅਫ਼ਸਰਾਂ ਨੂੰ ਡੀਜੀਪੀ ਰੈਂਕ ਦੇਣ ਲਈ ਹਰੀ ਝੰਡੀ ਦੇ ਦਿੱਤੀ ਹੈ। ਮੁੱਖ ਸਕੱਤਰ ਕਰਨ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਕਮੇਟੀ ਦੀ ਹੋਈ ਮੀਟਿੰਗ ਦੌਰਾਨ ਰੋਹਿਤ ਚੌਧਰੀ, ਪ੍ਰਬੋਧ ਕੁਮਾਰ ਅਤੇ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਡੀਜੀਪੀ ਰੈਂਕ ਦੇਣ ਦਾ ਮਾਮਲਾ ਵਿਚਾਰਿਆ ਗਿਆ।
ਸੀਨੀਅਰ ਅਧਿਕਾਰੀਆਂ ਨੇ ਇਸ ਫ਼ੈਸਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਗ੍ਰਹਿ ਵਿਭਾਗ ਵੱਲੋਂ ਅਧਿਕਾਰਤ ਹੁਕਮ ਜਲਦੀ ਜਾਰੀ ਕੀਤੇ ਜਾਣਗੇ। ਇਨ੍ਹਾਂ ਤਿੰਨਾਂ ਅਧਿਕਾਰੀਆਂ ਨੂੰ ਡੀਜੀਪੀ ਰੈਂਕ ਮਿਲਣ ਤੋਂ ਬਾਅਦ ਡੀਜੀਪੀ ਰੈਂਕ ਦੇ ਪੁਲੀਸ ਅਧਿਕਾਰੀਆਂ ਦੀ ਗਿਣਤੀ ਵਧ ਕੇ ਦਸ ਹੋ ਜਾਵੇਗੀ। ਇਸ ਤੋਂ ਪਹਿਲਾਂ 1985 ਬੈਚ ਦੇ ਮੁਹੰਮਦ ਮੁਸਤਫ਼ਾ, 1986 ਬੈਚ ਦੇ ਜਸਮਿੰਦਰ ਸਿੰਘ ਅਤੇ ਸਿਧਾਰਥ ਚਟੌਪਾਧਿਆਏ, 1987 ਬੈਚ ਦੇ ਦਿਨਕਰ ਗੁਪਤਾ, ਐੱਮ. ਕੇ. ਤਿਵਾੜੀ, ਸੀਐੱਸਆਰ ਰੈਡੀ ਅਤੇ ਵੀ.ਕੇ. ਭਾਵੜਾ ਸ਼ਾਮਲ ਹਨ।

ਇਰਾਕ ’ਚ ਫਸੇ 7 ਪੰਜਾਬੀ ਨੌਜਵਾਨਾਂ ਨੂੰ ਵਾਪਸ ਲਿਆਉਣ ਦੀ ਅਪੀਲ

ਚੰਡੀਗੜ੍ਹ,12 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵਿਦੇਸ਼ੀ ਮਾਮਲਿਆਂ ਦੇ ਮੰਤਰੀ ਡਾ. ਐਸ ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਉਹ ਪਿਛਲੇ ਸੱਤ ਮਹੀਨਿਆਂ ਤੋਂ ਇਰਾਕ ਦੇ ਇਰਬਿਲ ਸ਼ਹਿਰ ਵਿਚ ਫਸੇ 7 ਪੰਜਾਬੀ ਨੌਜਵਾਨਾਂ ਦੀ ਵਾਪਸੀ ਲਈ ਲੋੜੀਂਦਾ ਸਹਿਯੋਗ ਪ੍ਰਦਾਨ ਕਰਨ ਲਈ ਇਰਾਕ ਵਿਚ ਭਾਰਤੀ ਦੂਤਾਵਾਸ ਨੂੰ ਨਿਰਦੇਸ਼ ਦੇਣ। ਬੀਬੀ ਬਾਦਲ ਕੱਲ੍ਹ ਨੂੰ ਪੀੜਤ ਨੌਜਵਾਨਾਂ ਦੇ ਪਰਿਵਾਰਾਂ ਨਾਲ ਐਸ ਜੈਸ਼ੰਕਰ ਨੂੰ ਵੀ ਮਿਲਣਗੇ।

ਪੰਜਾਬ ’ਚ 45 ਖੁੱਲ੍ਹੇ ਬੋਰ ਬੰਦ ਕੀਤੇ

ਚੰਡੀਗੜ੍ਹ,12 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ’ਚ ਸਾਰੇ ਖੁੱਲ੍ਹੇ ਬੋਰਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮਾਂ ਦੇ ਕੁਝ ਘੰਟਿਆਂ ਦੇ ਅੰਦਰ 45 ਅਜਿਹੇ ਬੋਰ ਬੰਦ ਕਰ ਦਿੱਤੇ ਗਏ ਹਨ। ਸੁਨਾਮ ਨੇੜਲੇ ਪਿੰਡ ਵਿਚ ਇਕ ਬੋਰ ’ਚ ਡਿਗਣ ਕਾਰਨ ਦੋ ਸਾਲਾ ਬੱਚੇ ਦੀ ਹੋਈ ਮੌਤ ਤੋਂ ਬਾਅਦ ਖੁੱਲ੍ਹੇ ਬੋਰਾਂ ਦੀ ਸ਼ਨਾਖ਼ਤ ਕਰਨ ਲਈ ਕਿਹਾ ਗਿਆ ਸੀ। ਡਿਪਟੀ ਕਮਿਸ਼ਨਰਾਂ ਨੇ ਮੁੱਖ ਮੰਤਰੀ ਨੂੰ ਆਪੋ-ਆਪਣੇ ਜ਼ਿਲ੍ਹਿਆਂ ਵਿਚਲੇ ਬੋਰਵੈੱਲਾਂ ਦੀ ਸਥਿਤੀ ਬਾਰੇ ਰਿਪੋਰਟਾਂ ਸੌਂਪ ਦਿੱਤੀਆਂ ਹਨ

ਝੱਖੜ ਕਾਰਨ ਚਾਰ ਸਾਲਾ ਲੜਕੀ ਦੀ ਮੌਤ

ਚੰਡੀਗੜ੍ਹ,12 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਅੱਜ ਪੰਜਾਬ ਅਤੇ ਹਰਿਆਣਾ ਵਿੱਚ ਸ਼ਾਮ ਨੂੰ ਆਏ ਝੱਖੜ ਕਾਰਨ ਇੱਕ ਮੌਤ ਹੋ ਗਈ ਅਤੇ ਲੁਧਿਆਣਾ ਸ਼ਹਿਰ ਵਿੱਚ ਇੱਕ ਘਰ ਦੀ ਛੱਤ ਡਿਗ ਗਈ। ਇਸ ਦੇ ਨਾਲ ਹੀ ਮਾਝੇ ਵਿੱਚ ਕੁੱਝ ਥਾਵਾਂ ਉੱਤੇ ਮੀਂਹ ਪੈਣ ਦੇ ਨਾਲ ਗੜੇ ਵੀ ਪਏ ਹਨ। ਦਿਨ ਭਰ ਪਈ ਅਤਿ ਦੀ ਗਰਮੀ ਤੋਂ ਬਾਅਦ ਲੋਕਾਂ ਨੇ ਸ਼ਾਮ ਨੂੰ ਮੀਂਹ ਪੈਣ ਕਾਰਨ ਰਾਹਤ ਮਹਿਸੂਸ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ 13 ਜੂਨ ਤੋਂ ਸਰਕਾਰੀ ਤੌਰ ਉੱਤੇ ਸ਼ੁਰੂ ਹੋ ਰਹੇ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਪਏ ਮੀਂਹ ਨਾਲ ਕਿਸਾਨਾਂ ਨੂੰ ਵੀ ਲਾਭ ਮਿਲਣ ਦੀ ਉਮੀਦ ਹੈ।

ਕਣਕ ਦਾ ਭਾਅ 2710 ਰੁਪਏ ਪ੍ਰਤੀ ਕੁਇੰਟਲ ਦਿੱਤਾ ਜਾਵੇ: ਕੈਪਟਨ

ਚੰਡੀਗੜ੍ਹ,12 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਸੂਬੇ ਵਿੱਚ ਮਾਲੀ ਸੰਕਟ ਨਾਲ ਜੂਝ ਰਹੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਦੇ ਯਤਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਪਾਸੋਂ ਸਾਲ 2019-20 ਲਈ ਹਾੜ੍ਹੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ) ਵਿੱਚ ਵਾਧਾ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਐੱਮ.ਐੱਸ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਪੂਰੀ ਤਰ੍ਹਾਂ ਅਮਲ ਵਿੱਚ ਲਿਆਉਣ ਲਈ ਕਿਹਾ ਤਾਂ ਕਿ ਖੇਤੀ ਢਾਂਚੇ ਵਿੱਚ ਅਤਿ ਲੋੜੀਂਦੇ ਸੁਧਾਰ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਲਾਹੇਵੰਦ ਭਾਅ ਦੇਣਾ ਯਕੀਨੀ ਬਣਾਇਆ ਜਾ ਸਕੇ।

ਜਲ ਸਰੋਤ ਸੰਭਾਲ ਲਈ ਪੰਜਾਬ ਵਲੋਂ ਇਜ਼ਰਾਈਲ ਦੀ ਕੌਮੀ ਕੰਪਨੀ ਨਾਲ ਸਮਝੌਤਾ

ਚੰਡੀਗੜ੍ਹ,11 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਦੀ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵਲੋਂ ਇਜ਼ਰਾਈਲ ਦੀ ਕੌਮੀ ਜਲ ਕੰਪਨੀ ਐਮ.ਐਸ. ਮੈਕੋਰੋਟ ਨਾਲ ਸਮਝੌਤਾ ਕੀਤਾ ਗਿਆ ਹੈ | ਇਸ ਸਮਝੌਤੇ ਤਹਿਤ ਸੂਬੇ ਵਿਚ ਜਲ ਸਰੋਤਾਂ ਦੀ ਸੰਭਾਲ ਅਤੇ ਪ੍ਰਬੰਧਨ ਲਈ ਵਾਟਰ ਕੰਜ਼ਰਵੇਸ਼ਨ ਐਾਡ ਮੈਨੇਜਮੈਂਟ ਮਾਸਟਰ ਪਲਾਨ ਤਿਆਰ ਕੀਤਾ ਜਾਵੇਗਾ | ਜ਼ਿਕਰਯੋਗ ਹੈ ਕਿ ਇਜ਼ਰਾਈਲ ਵਿਸ਼ਵ ਦਾ ਇਕਲੌਤਾ ਮੁਲਕ ਹੈ, ਜੋ ਆਪਣੇ ਵੇਸਟ ਵਾਟਰ ਨੂੰ 80 ਫ਼ੀਸਦ ਤੋਂ ਵੀ ਵੱਧ ਮੁੜ ਵਰਤੋਂ ਵਿਚ ਲਿਆਉਂਦਾ ਹੈ | ਇਸ ਸਮਝੌਤੇ ਮੁਤਾਬਿਕ, ਇਸ ਕੰਪਨੀ ਵਲੋਂ 18 ਮਹੀਨਿਆਂ ਵਿਚ ਸੁਝਾਅ ਦਿੱਤੇ ਜਾਣਗੇ ਅਤੇ ਮਾਸਟਰ ਪਲਾਨ ਅਕਤੂਬਰ, 2020 ਤੱਕ ਸੌਾਪੇ ਜਾਣ ਦੀ ਸੰਭਾਵਨਾ ਹੈ | ਇਸ ਪ੍ਰਾਜੈਕਟ ਤਹਿਤ ਇਜ਼ਰਾਈਲ ਦੇ ਮਾਹਿਰਾਂ ਦੀ ਤਿੰਨ ਮੈਂਬਰੀ ਟੀਮ 14 ਜੂਨ, 2019 ਤੱਕ ਪੰਜਾਬ ਦੇ ਦੌਰੇ 'ਤੇ ਆਈ ਹੈ, ਜਿਸ ਵਲੋਂ ਸੂਬੇ ਵਿਚ ਜਲ ਸਰੋਤਾਂ ਦੀ ਮੌਜੂਦਾ ਸਥਿਤੀ ਅਤੇ ਇਸ ਨੂੰ ਦਰਪੇਸ਼ ਚੁਣੌਤੀਆਂ ਬਾਰੇ ਜਾਣਕਾਰੀ ਇਕੱਤਰ ਕੀਤੀ ਜਾਵੇਗੀ |

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0077471634
Copyright © 2019, Panjabi Times. All rights reserved. Website Designed by Mozart Infotech