ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਚੰਡੀਗੜ੍ਹ

ਮਾੜੀ ਕਾਰਗੁਜ਼ਾਰੀ: ਵਿਧਾਇਕਾਂ ’ਤੇ ਲਟਕੀ ਕਾਰਵਾਈ ਦੀ ਤਲਵਾਰ

May 25, 2019 04:35 PM

ਚੰਡੀਗੜ੍ਹ, 24 ਮਈ (ਪੰਜਾਬੀ ਟਾਈਮਜ਼ ਬਿਊਰੋ ) : ਲੋਕ ਸਭਾ ਚੋਣਾਂ ਦੌਰਾਨ ਆਪੋ ਆਪਣੇ ਅਸੈਂਬਲੀ ਹਲਕਿਆਂ ’ਚ ਮਾੜੀ ਕਾਰਗੁਜ਼ਾਰੀ ਵਿਖਾਉਣ ਵਾਲੇ ਕਾਂਗਰਸੀ ਵਿਧਾਇਕਾਂ ਨੂੰ ਆਪਣੇ ਖਿਲਾਫ਼ ਕਾਰਵਾਈ ਦਾ ਡਰ ਸਤਾਉਣ ਲੱਗਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਮਹੀਨਾ ਪਹਿਲਾਂ ਕੀਤੇ ਹੁਕਮਾਂ ਵਿੱਚ ਮਾੜੀ ਕਾਰਗੁਜ਼ਾਰੀ ਵਾਲੇ ਵਿਧਾਇਕਾਂ ਨੂੰ ਕਾਰਵਾਈ ਲਈ ਤਿਆਰ ਰਹਿਣ ਵਾਸਤੇ ਕਿਹਾ ਸੀ। ਪੰਜਾਬ ਕਾਂਗਰਸ ਨੇ ਹਾਲਾਂਕਿ ਐਤਕੀਂ ਦੇਸ਼ ਵਿੱਚ ਮੋਦੀ ਲਹਿਰ ਦੇ ਉਲਟ 13 ਸੰਸਦੀ ਸੀਟਾਂ ’ਚੋਂ ਅੱਠ ’ਤੇ ਜਿੱਤ ਦਰਜ ਕਰਦਿਆਂ ਪੰਜ ਸਾਲ ਪਹਿਲਾਂ ਦੀ ਕਾਰਗੁਜ਼ਾਰੀ ’ਚ ਸੁਧਾਰ ਕੀਤਾ ਹੈ, ਪਰ ਇਸ ਸਫ਼ਲਤਾ ਦਾ ਸਿਹਰਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿਰ ਬੱਝ ਰਿਹਾ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿਚ ਹਿੱਸਾ ਲੈਣ ਲਈ ਦਿੱਲੀ ਜਾ ਰਹੇ ਹਨ। ਉਹ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਸ਼ਹਿਰਾਂ ਦੇ ਵਿਕਾਸ ਕੰਮ ਠੀਕ ਢੰਗ ਨਾਲ ਨਾ ਹੋਣ ਸਬੰਧੀ ਰਿਪੋਰਟ ਆਪਣੇ ਨਾਲ ਲੈ ਕੇ ਜਾ ਰਹੇ ਹਨ। ਇਸ ਮਾਮਲੇ ਬਾਰੇ ਉਹ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਚਰਚਾ ਕਰਨਗੇ ਤੇ ਹਾਲ ਦੀ ਘੜੀ ਕੈਬਨਿਟ ਮੰਤਰੀ ਨਵਜੋਤ ਸਿੱਧੂ ਦਾ ਵਿਭਾਗ ਬਦਲਣ ’ਤੇ ਜ਼ੋਰ ਦੇਣਗੇ। ਉਧਰ ਜਾਣਕਾਰ ਹਲਕਿਆਂ ਦਾ ਕਹਿਣਾ ਹੈ ਕਿ ਨਵਜੋਤ ਸਿੱਧੂ ਦੀ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨਾਲ ਕਾਫੀ ਨੇੜਤਾ ਹੈ, ਲਿਹਾਜ਼ਾ ਇਸ ਮਾਮਲੇ ਵਿੱਚ ਬਹੁਤਾ ਕੁਝ ਨਾ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਜਿਹੜੇ ਮੰਤਰੀਆਂ ਦੇ ਅਸੈਂਬਲੀ ਹਲਕਿਆਂ ਵਿੱਚੋਂ ਕਾਂਗਰਸ ਨੂੰ ਹਾਰ ਹੋਈ ਹੈ, ਉਸ ਦਾ ਮਾਮਲਾ ਵੀ ਕਾਂਗਰਸ ਪ੍ਰਧਾਨ ਨਾਲ ਉਠਾਏ ਜਾਣ ਦੀ ਸੰਭਾਵਨਾ ਹੈ। ਲੋਕ ਸਭਾ ਚੋਣਾਂ ਵਿਚ ਮਿਲੀ ਲੱਕ ਤੋੜਵੀਂ ਹਾਰ ਮਗਰੋਂ ਕਾਂਗਰਸ ਦੀ ਇਸ ਪਲੇਠੀ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਹਾਰ ਦੇ ਕਾਰਨਾਂ ਬਾਰੇ ਮੰਥਨ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਪੰਜਾਬ ਦੇ ਮਾਮਲਿਆਂ ’ਤੇ ਬਹੁਤੀ ਚਰਚਾ ਹੋਣ ਦੇ ਆਸਾਰ ਮੱਧਮ ਹਨ।


ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਚੰਡੀਗੜ੍ਹ ਵਿੱਚ ਹੋਰ
ਟੈਕਸ ਜਮ੍ਹਾਂ ਕਰਵਾਉਣ ਸਬੰਧੀ ਸਪੈਸ਼ਲ ਕੈਂਪ ਭਲਕ ਤੋਂ

ਚੰਡੀਗੜ੍,15 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਚੰਡੀਗੜ੍ਹ ਨਗਰ ਨਿਗਮ ਦੀ ਪ੍ਰਾਪਰਟੀ ਟੈਕਸ ਬ੍ਰਾਂਚ ਵਲੋਂ ਆਉਣ ਵਾਲੀ 17 ਜੂਨ ਤੋਂ 9 ਅਗਸਤ ਤੱਕ ਵਪਾਰਕ ਅਤੇ ਰਿਹਾਇਸ਼ੀ ਜਾਇਦਾਦ ਤੇ ਜਾਇਦਾਦ ਕਰ ਜਮ੍ਹਾਂ ਕਰਵਾਉਣ ਦੀ ਸਹੂਲਤ ਲਈ ਸ਼ਹਿਰ ਵੱਖ-ਵੱਖ ਇਲਾਕਿਆਂ ਲਈ ਸਪੈਸ਼ਲ ਕੈਂਪ ਲਗਾਏ ਜਾਣਗੇ। ਨਗਰ ਨਿਗਮ ਮਿਲੀ ਸੂਚਨਾ ਅਨੁਸਾਰ ਇਹ ਕੈਂਪ

ਸਿੱਖਿਆ ਮੰਤਰੀ ਨੇ ਪ੍ਰਾਈਵੇਟ ਸਕੂਲਾਂ ’ਤੇ ਸ਼ਿਕੰਜਾ ਕਸਿਆ

ਚੰਡੀਗੜ੍,15 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਸੂਬੇ ਵਿੱਚ ਕੁੱਝ ਪ੍ਰਾਈਵੇਟ ਸਕੂਲਾਂ ਵੱਲੋਂ ਮਾਪਿਆਂ ਦੇ ਆਰਥਿਕ ਸ਼ੋਸ਼ਣ ਸਬੰਧੀ ਮਿਲੀਆਂ ਰਿਪੋਰਟਾਂ ’ਤੇ ਸਖ਼ਤ ਕਾਰਵਾਈ ਕਰਦੇ ਹੋਏ, ਸੀਬੀਐੱਸਈ/ ਆਈਸੀਐੱਸਈ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਸਕੂਲਾਂ ਵੱਲੋਂ ਸੁਝਾਈਆਂ ਦੁਕਾਨਾਂ/ਫਰਮਾਂ ਤੋਂ ਕਿਤਾਬਾਂ ਜਾਂ ਵਰਦੀਆਂ ਖਰੀਦਣ ਲਈ ਮਜ਼ਬੂਰ ਕਰਨ ਦੀ ਪ੍ਰਥਾ ਖਤਮ ਕਰਨ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।

ਸਰਕਾਰੀਆ ਵੱਲੋਂ ਇਜ਼ਰਾਇਲ ਦੇ ਮਾਹਿਰਾਂ ਨਾਲ ਮੁਲਾਕਾਤ

ਚੰਡੀਗੜ,15 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਦੇ ਜਲ ਸ੍ਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅੱਜ ਸੂਬੇ ਵਿੱਚ ਘੱਟ ਰਹੇ ਪਾਣੀ ਦੇ ਪੱਧਰ ਅਤੇ ਜਲ ਸ੍ਰੋਤਾਂ ਦੇ ਸੁਚੱਜੇ ਪ੍ਰਬੰਧਨ ਸਬੰਧੀ ਵਾਟਰ ਮੈਨੇਜਮੈਂਟ ਮਾਸਟਰ ਪਲਾਨ ਤਿਆਰ ਕਰਨ ਲਈ ਇਜ਼ਰਾਇਲ ਤੋਂ ਆਏ ਮਾਹਿਰਾਂ ਦੇ ਤਿੰਨ ਮੈਂਬਰੀ ਵਫ਼ਦ ਨਾਲ ਮੁਲਾਕਾਤ ਕੀਤੀ ਹੈ। ਮਾਹਿਰਾਂ ਦੀ ਟੀਮ ਵੱਲੋਂ ਪੰਜਾਬ ਦੇ ਤਿੰਨ ਦਿਨਾਂ ਦੌਰੇ ਦੌਰਾਨ ਸੂਬੇ ’ਚ ਮੌਜੂਦ ਜਲ ਸ੍ਰੋਤਾਂ ਅਤੇ ਢਾਂਚੇ ਦਾ ਜਾਇਜ਼ਾ ਲਿਆ ਗਿਆ।

ਮੈਡੀਕਲ ਦਾਖ਼ਲਿਆਂ ਸਬੰਧੀ ਨੋਟੀਫਿਕੇਸ਼ਨ ਵਾਪਸ ਲੈਣ ਦੀ ਮੰਗ

ਚੰਡੀਗੜ੍,15 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਵੱਲੋਂ ਐਮਬੀਬੀਐਸ ਅਤੇ ਬੀਡੀਐਸ ‘ਚ ਦਾਖ਼ਲਿਆਂ ਸੰਬੰਧੀ ਜਾਰੀ ਕੀਤੇ ਨਵੇਂ ਨੋਟੀਫਿਕੇਸ਼ਨ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦਿਆਂ ਕਿਹਾ ਹੈ ਕਿ ਮੈਡੀਕਲ ਸਿੱਖਿਆ ਲਈ ਨਿਰਧਾਰਿਤ ਕੀਤੇ ਨਵੇਂ ਦਾਖ਼ਲਾ ਨਿਯਮ ਪੰਜਾਬ ਦੇ ਵਸਨੀਕ ਵਿਦਿਆਰਥੀਆਂ ਦੇ ਹੱਕਾਂ ਉੱਤੇ ਡਾਕਾ ਮਾਰਦੇ ਹਨ। ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਮੈਡੀਕਲ ਦਾਖਲਿਆਂ ਸੰਬੰਧੀ ਕਾਂਗਰਸ ਸਰਕਾਰ ਦਾ ਨਵਾਂ ਨੋਟੀਫਿਕੇਸ਼ਨ ਪੰਜਾਬ ਦੇ ਵਸਨੀਕ ਵਿਦਿਆਰਥੀਆਂ ਨਾਲ ਧੱਕੇਸ਼ਾਹੀ ਕਰਨ ਵਾਲਾ ਹੈ

ਸ਼ੋਅਰੂਮ ਵਿੱਚੋਂ 70 ਲੱਖ ਦੇ ਸੋਨੇ ਤੇ ਹੀਰਿਆਂ ਦੇ ਗਹਿਣੇ ਚੋਰੀ

ਚੰਡੀਗੜ੍,15 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਚੰਡੀਗੜ੍ਹ ’ਚ ਚੋਰਾਂ ਨੇ ਸੈਕਟਰ 23 ਵਿਚੋਂ 60-70 ਲੱਖ ਰੁਪਏ ਦੇ ਗਹਿਣੇ ਚੋਰੀ ਕਰਕੇ ਪੁਲੀਸ ਦੀ ਨੀਂਦ ਉਡਾ ਦਿੱਤੀ ਹੈ। ਪੁਲੀਸ ਅਨੁਸਾਰ ਸੀਸੀਟੀਵੀ ਕੈਮਰਿਆਂ ’ਚ ਚੋਰਾਂ ਦੇ ਕੁਝ ਹੱਦ ਤਕ ਕੈਦ ਹੋਣ ਦੀਆਂ ਤਸਵੀਰਾਂ ਮਿਲੀਆਂ ਹਨ ਤੇ ਸ਼ੋਅਰੂਮ ’ਚ ਹੀ ਗਹਿਣੇ ਬਣਾਉਣ ਵਾਲੇ ਇਕ ਕਾਰੀਗਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਸ ਕੋਲੋਂ ਚੋਰੀ ਕੀਤੇ ਗਹਿਣੇ ਬਰਾਮਦ ਕਰਨ ਦੇ ਯਤਨ ਜਾਰੀ ਹਨ। ਪੁਲੀਸ ਅਨੁਸਾਰ ਇਕ ਹੋਰ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ।

ਕੈਪਟਨ ਗ਼ੈਰਹਾਜ਼ਰ; ਭਾਸ਼ਨ ਗਵਰਨਿੰਗ ਕੌਂਸਲ ’ਚ ਵੰਡਿਆ

ਚੰਡੀਗੜ੍ਹ,15 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿੱਚ ਪਾਣੀ ਦੀ ਵੰਡ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਲਈ ਪ੍ਰਧਾਨ ਮੰਤਰੀ ਦੇ ਸਹਿਯੋਗ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਪਾਣੀ ਦੀ ਘਟ ਰਹੀ ਮੌਜੂਦਗੀ ਦੇ ਮੱਦੇਨਜ਼ਰ ਗੁਆਂਢੀ ਸੂਬਿਆਂ ਨਾਲ ਵਿਵਾਦ ਦਾ ਹੱਲ ਕੱਢਣ ਲਈ ਦਰਿਆਈ ਪਾਣੀਆਂ ’ਤੇ ਨਵਾਂ ਟ੍ਰਿਬਿਊਨਲ ਕਾਇਮ ਕਰਨ ਦਾ ਸੱਦਾ ਦਿੱਤਾ ਹੈ। ਮੁੱਖ ਮੰਤਰੀ ਜੋ ਸਿਹਤ ਨਾਸਾਜ਼ ਹੋਣ ਕਾਰਨ ਮੀਟਿੰਗ ਵਿੱਚ ਸ਼ਾਮਲ ਨਾ ਹੋ ਸਕੇ, ਦਾ ਭਾਸ਼ਣ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਵਿੱਚ ਵੰਡਿਆ ਗਿਆ। ਆਪਣੇ ਭਾਸ਼ਣ ਵਿੱਚ ਮੁੱਖ ਮੰਤਰੀ ਨੇ ਗੁਆਂਢੀ ਸੂਬਿਆਂ ਦਰਮਿਆਨ ਪਾਣੀ ਨਾਲ ਸਬੰਧਤ ਵਿਵਾਦ ਖਤਮ ਕਰਨ ਲਈ ਦਰਿਆਈ ਪਾਣੀਆਂ ’ਤੇ ਨਵਾਂ ਟ੍ਰਿਬਿਊਨਲ ਕਾਇਮ ਕਰਨ ਦਾ ਸੁਝਾਅ ਦਿੱਤਾ ਹੈ।

ਸਿੱਧੂ ਮਗਰੋਂ ਸੋਨੀ ਵੀ ਨਵੇਂ ਮਹਿਕਮੇ ਦਾ ਚਾਰਜ ਲੈਣ ਤੋਂ ਇਨਕਾਰੀ

ਚੰਡੀਗੜ੍ਹ,15 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਲੋਕ ਸਭਾ ਚੋਣਾਂ ਮਗਰੋਂ ਪੰਜਾਬ ਕੈਬਨਿਟ ਵਿੱਚ ਵਿਭਾਗਾਂ ਨੂੰ ਲੈ ਕੇ ਕੀਤੇ ਫੇਰਬਦਲ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਮਗਰੋਂ ਓਪੀ ਸੋਨੀ ਵੀ ਨਵੇਂ ਮਹਿਕਮੇ ਦਾ ਚਾਰਜ ਲੈਣ ਤੋਂ ਇਨਕਾਰੀ ਹਨ। ਸੋਨੀ ਤੋਂ ਸਕੂਲ ਸਿੱਖਿਆ ਵਿਭਾਗ ਖੋਹ ਕੇ ਉਨ੍ਹਾਂ ਨੂੰ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦਿੱਤਾ ਗਿਆ ਹੈ। ਸ੍ਰੀ ਸੋਨੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਸਿੱਖਿਆ ਵਿਭਾਗ ਵਿੱਚ ਕਾਫ਼ੀ ਮਿਹਨਤ ਨਾਲ ਕੰਮ ਕੀਤਾ ਸੀ, ਪਰ ਅਫ਼ਸਰਸ਼ਾਹੀ ਦੇ ਆਖੇ ਲੱਗ ਕੇ ਉਨ੍ਹਾਂ ਨੂੰ ਉਥੋਂ ਹਟਾਇਆ ਗਿਆ ਹੈ।

ਪੰਜਾਬ ਦੇ ਦੁਖਾਂਤ ਉਪਰ ਫਿਲਮ ਬਣਾ ਕੇ ਵਿਵਾਦ ਨਹੀਂ ਚਾਹੁੰਦਾ: ਦਲਜੀਤ ਦੁਸਾਂਝ

ਚੰਡੀਗੜ੍ਹ,15 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਫਿਲਮ ਅਦਾਕਾਰ ਅਤੇ ਪੰਜਾਬੀ ਗਾਇਕ ਦਲਜੀਤ ਸਿੰਘ ਦੁਸਾਂਝ ਨੇ ਕਿਹਾ ਕਿ ਪੰਜਾਬ ਦੇ ਦੁਖਾਂਤਾਂ ਉਪਰ ਫਿਲਮ ਬਣਾਉਣ ਤੋਂ ਹੁਣ ਡਰ ਲਗਦਾ ਹੈ ਕਿਉਂਕਿ ਅਜਿਹੀਆਂ ਫਿਲਮਾਂ ਉਪਰ ਅਕਸਰ ਵਿਵਾਦ ਉਠਦੇ ਹਨ ਅਤੇ ਉਹ ਮੁੜ ਅਜਿਹੇ ਕਿਸੇ ਵਿਵਾਦ ਵਿਚ ਨਹੀਂ ਪੈਣਾ ਚਾਹੁੰਦਾ।

ਕਲਾ ਤੇ ਸਾਹਿਤ ਪ੍ਰੇਮੀਆਂ ਨੂੰ ਗੁਰਪੁਰਬ ਸਮਾਗਮਾਂ ’ਚ ਸ਼ਾਮਲ ਹੋਣ ਦਾ ਸੱਦਾ

ਚੰਡੀਗੜ੍ਹ,14 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਲਾ ਤੇ ਸਾਹਿਤ ਪ੍ਰੇਮੀਆਂ ਨੂੰ ਗੁਰੂ ਨਾਨਕ ਦੇਵ ਦੇ 550ਵੇਂ ਗੁਰਪੁਰਬ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।

ਪੰਜਾਬ ਵਿਧਾਨ ਸਭਾ ਦੀਆਂ ਵੱਖ-ਵੱਖ ਕਮੇਟੀਆਂ ਗਠਿਤ

ਚੰਡੀਗੜ੍ਹ,14 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਵੱਲੋਂ ਸਾਲ 2019-20 ਲਈ ਸਦਨ ਦੀਆਂ ਵੱਖ ਵੱਖ ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕੀਤੇ ਗਏ ਹਨ। ਇਸ ਸਬੰਧੀ ਅੱਜ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।

ਮੁੱਖ ਮੰਤਰੀ ਦਾ ਦਿੱਲੀ ਦੌਰਾ ਰੱਦ; ਸਿੱਧੂ ਦੀ ਉਡੀਕ ਹੋਈ ਲੰਮੀ

ਚੰਡੀਗੜ੍ਹ,14 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਨਵੀਂ ਦਿੱਲੀ ’ਚ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋ ਰਹੇ। ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇੱਕ ਸੀਨੀਅਰ ਅਧਿਕਾਰੀ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦੇ ਬਿਮਾਰ ਹੋਣ ਕਾਰਨ ਨੀਤੀ ਆਯੋਗ ਦੀ ਮੀਟਿੰਗ ਵਿੱਚ ਸ਼ਾਮਲ ਹੋਣਾ ਸੰਭਵ ਨਹੀਂ ਹੈ। ਇਸ ਲਈ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਇਸ ਮੀਟਿੰਗ ਵਿੱਚ ਹਿੱਸਾ ਲੈਣਗੇ। ਮੁੱਖ ਮੰਤਰੀ ਵੱਲੋਂ ਅਚਨਚੇਤ ਹੀ ਨਵੀਂ ਦਿੱਲੀ ਦਾ ਦੌਰਾ ਰੱਦ ਕੀਤੇ ਜਾਣ ਕਾਰਨ ਸੱਤਾ ਦੇ ਗਲਿਆਰਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ ਕਿਉਂਕਿ ਇਸ ਦੌਰੇ ਦੌਰਾਨ ਹੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੇ ਸੀਨੀਅਰ ਆਗੂ ਅਹਿਮਦ ਪਟੇਲ ਦਰਮਿਆਨ ਮੀਟਿੰਗ ਹੋਣੀ ਸੀ। ਇਸ ਵਿੱਚ ਨਵਜੋਤ ਸਿੰਘ ਸਿੱਧੂ ਦਾ ਮੁੱਦਾ ਵਿਚਾਰੇ ਜਾਣ ਦੀ ਸੰਭਾਵਨਾ ਸੀ ਪਰ ਹੁਣ ਮੁੱਖ ਮੰਤਰੀ ਦਾ ਦਿੱਲੀ

ਪੀਜੀਆਈ ’ਚ ਅੱਜ ਡਾਕਟਰੀ ਸੇਵਾਵਾਂ ਰਹਿਣਗੀਆਂ ਬੰਦ

ਚੰਡੀਗੜ੍ਹ,13 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਪੀਜੀਆਈ ਦੇ ਡਾਕਟਰ 14 ਜੂਨ ਨੂੰ ਸਵੇਰੇ 8 ਵਜੇ ਤੋਂ ਦੁਪਹਿਰ 12 ਵਜੇ ਤੱਕ ਡਾਕਟਰੀ ਸੇਵਾਵਾਂ ਬੰਦ ਰੱਖਣਗੀਆਂ ਜਦਕਿ ਐਮਰਜੈਂਸੀ ਵਿਚਲੀਆਂ ਸੇਵਾਵਾਂ ਆਮ ਦੀਆਂ ਤਰ੍ਹਾਂ ਹੀ ਚਾਲੂ ਰਹਿਣਗੀਆਂ। 

ਫ਼ੌਜੀ ਵੱਲੋਂ ਪਤਨੀ ’ਤੇ ਕਾਤਲਾਨਾ ਹਮਲਾ

ਚੰਡੀਗੜ੍ਹ,13 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਇਥੇ ਕਿਸ਼ਨਗੜ੍ਹ ਚੌਕ ਨੇੜੇ ਇਕ ਫੌਜੀ ਨੇ ਚੰਡੀਗੜ੍ਹ ਪੁਲੀਸ ਵਿਚ ਸਿਪਾਹੀ ਵਜੋਂ ਤਾਇਨਾਤ ਆਪਣੀ ਪਤਨੀ ’ਤੇ ਕਾਤਲਾਨਾ ਹਮਲਾ ਕਰ ਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਮਹਿਲਾ ਸਿਪਾਹੀ ਦੀ ਪਛਾਣ ਭੁਪਿੰਦਰ ਕੌਰ (25) ਵਜੋਂ ਹੋਈ ਹੈ। ਉਹ ਗੰਭੀਰ ਹਾਲਤ ਵਿਚ ਪੀਜੀਆਈ ਵਿਚ ਦਾਖਲ ਹੈ। ਮੁਲਜ਼ਮ ਦੀ ਪਛਾਣ 21 ਸਾਲਾਂ ਦੇ ਸ਼ਮਸ਼ੇਰ ਸਿੰਘ ਵਜੋਂ ਹੋਈ ਹੈ। ਉਹ ਪਿੰਡ ਉਪਲ (ਅੰਮ੍ਰਿਤਸਰ) ਦਾ ਵਸਨੀਕ ਹੈ ਅਤੇ ਅੱਜ ਕੱਲ੍ਹ ਨਾਗਾਲੈਂਡ ਵਿਚ 13ਵੀਂ ਸਿੱਖ ਰੈਜਮੈਂਟ ਵਿਚ ਤਾਇਨਾਤ ਹੈ। ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮ ਵਿਰੁੱਧ ਆਈਟੀ ਪਾਰਕ ਥਾਣੇ ਵਿਚ ਇਰਾਦਾ ਕਤਲ (307) ਸਮੇਤ ਧਾਰਾ 323, 324 ਅਤੇ 341 ਤਹਿਤ ਕੇਸ ਦਰਜ ਕਰਕੇ ਪੁੱਛ- ਪੜਤਾਲ ਕੀਤੀ ਜਾ ਰਹੀ ਹੈ। ਪੁਲੀਸ ਇਸ ਘਟਨਾ ਦੇ ਕਾਰਨਾਂ ਦਾ ਪਤਾ ਲਗਾ ਰਹੀ ਹੈ।

ਪੰਚਕੂਲਾ ਨੇੜੇ ਹਾਦਸੇ ਵਿਚ ਤਿੰਨ ਮੌਤਾਂ, 8 ਜ਼ਖ਼ਮੀ

ਪੰਚਕੂਲਾ,13 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਜ਼ਿਲ੍ਹਾ ਪੰਚਕੂਲਾ ਦੀ ਨਾਨਕਪੁਰ-ਪਿੰਜੌਰ-ਬੱਦੀ ਸੜਕ ’ਤੇ ਅੱਜ ਵੱਡੇ ਤੜਕੇ ਵਾਪਰੇ ਹਾਦਸੇ ਵਿਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਅੱਠ ਜਣੇ ਜ਼ਖ਼ਮੀ ਹੋ ਗਏ। ਇਹ ਸਾਰੇ ਜਣੇ ਬੋਲੇਰੋ ਗੱਡੀ ਵਿੱਚ ਪੰਜਾਬ ਦੇ ਮੰਡੀ ਗੋਬਿੰਦਗੜ੍ਹ ਨੇੜੇ ਪੈਂਦੇ ਕਸਬੇ ਭਾਦਸੋਂ ਤੋਂ ਮਨੀਕਰਨ ਜਾ ਰਹੇ ਸਨ।

ਨੀਤੀ ਆਯੋਗ ਦੀ ਮੀਟਿੰਗ ’ਚ ਕਿਸਾਨੀ ਅਤੇ ਸੋਕੇ ਦੇ ਮੁੱਦੇ ਭਾਰੂ ਰਹਿਣ ਦੀ ਸੰਭਾਵਨਾ

ਚੰਡੀਗੜ੍ਹ,13 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ 15 ਜੂਨ ਨੂੰ ਨੀਤੀ ਆਯੋਗ ਦੀ ਹੋਣ ਵਾਲੀ ਮੀਟਿੰਗ ਵਿੱਚ ਸੂਬਾ ਸਰਕਾਰਾਂ ਨੂੰ ਭੇਜੇ ਗਏ ਏਜੰਡੇ ’ਚ ਕਿਸਾਨਾਂ ਦੀ ਭਲਾਈ, ਸੋਕੇ, ਕਿਸਾਨੀ ਸੰਕਟ, ਏ.ਪੀ.ਐੱਮ.ਸੀ.ਐਕਟ ਸ਼ਾਮਲ ਹਨ ਤੇ ਦੂਜੇ ਪਾਸੇ ਰਾਜ ਸਰਕਾਰਾਂ ਨੇ ਵਿੱਤੀ ਸੰਕਟ ਵਿੱਚੋਂ ਆਪੋ ਆਪਣੇ ਸੂਬਿਆਂ ਨੂੰ ਬਾਹਰ ਕੱਢਣ ਲਈ ਵਿਸ਼ੇਸ਼ ਪੈਕੇਜ ਅਤੇ ਕਰਜ਼ੇ ਦੀ ਹੱਦ ਵਧਾਉਣ ਵਰਗੇ ਏਜੰਡੇ ਲੈ ਕੇ ਜਾ ਰਹੀਆਂ ਹਨ।

ਸਿੱਧੂ ਦੇ ਮੁੱਦੇ ਉੱਤੇ ਗੱਲਬਾਤ ਹੋਣ ਦੀ ਸੰਭਾਵਨਾ

ਚੰਡੀਗੜ੍ਹ ,13 ਜੂਨ (ਪੰਜਾਬੀ ਟਾਈਮਜ਼ ਬਿਊਰੋ ) :  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 15 ਜੂਨ ਨੂੰ ਨੀਤੀ ਆਯੋਗ ਦੀ ਮੀਟਿੰਗ ਵਿੱਚ ਹਿੱਸਾ ਲੈਣ ਦਿੱਲੀ ਜਾ ਰਹੇ ਹਨ ਤੇ ਇਸ ਦੌਰਾਨ ਉਨ੍ਹਾਂ ਦੀ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਮੁੱਦੇ ਉੱਤੇ ਕੇਂਦਰੀ ਆਗੂ ਅਹਿਮਦ ਪਟੇਲ ਨਾਲ ਮੀਟਿੰਗ ਹੋਣ ਦੇ ਆਸਾਰ ਹਨ । ਵਰਨਣਯੋਗ ਹੈ ਕਿ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅਹਿਮਦ ਪਟੇਲ ਨੂੰ ਸਿੱਧੂ ਦਾ ਮਸਲਾ ਹੱਲ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ। ਸ੍ਰੀ ਸਿੱਧੂ ਨੇ ਅਜੇ ਤਕ ਬਿਜਲੀ ਵਿਭਾਗ ਦਾ ਚਾਰਜ ਨਹੀਂ ਲਿਆ ਤੇ ਇਸ ਮੀਟਿੰਗ ਤੋਂ ਬਾਅਦ ਹੀ ਚਾਰਜ ਲੈਣ ਦੀ ਸੰਭਾਵਨਾ ਹੈ। ਸਿੱਧੂ ਦੇ ਮਾਮਲੇ ਤੋਂ ਇਲਾਵਾ ਅਗਲੇ ਦਿਨਾਂ ਵਿੱਚ ਚੇਅਰਮੈਨ ਲਾਏ ਜਾਣੇ ਹਨ, ਉਨ੍ਹਾਂ ਦੇ ਨਾਵਾਂ ਬਾਰੇ ਵੀ ਚਰਚਾ ਹੋਣ ਦੀ ਸੰਭਾਵਨਾ ਹੈ। ਇਸ ਲਈ ਮੁੱਖ ਮੰਤਰੀ ਦੀ ਦਿੱਲੀ ਫੇਰੀ ਕਾਫੀ ਅਹਿਮ ਮੰਨੀ ਜਾ ਰਹੀ ਹੈ।

ਮੋਦੀ ਨੇ ਆਪਣਾ ਵਾਅਦਾ ਪੂਰਾ ਕੀਤਾ: ਹਰਸਿਮਰਤ

ਚੰਡੀਗੜ੍ਹ,13 ਜੂਨ (ਪੰਜਾਬੀ ਟਾਈਮਜ਼ ਬਿਊਰੋ ) :  ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਕੇਂਦਰ ਦੀ ਐੱਨਡੀਏ ਸਰਕਾਰ ਨੇ ਹਰਿਮੰਦਰ ਸਾਹਿਬ, ਅੰਮ੍ਰਿਤਸਰ ਸਮੇਤ ਗੁਰਦੁਆਰਿਆਂ ਵਿਚ ਲੰਗਰ ਵਾਸਤੇ ਇਸਤੇਮਾਲ ਹੁੰਦੀ ਸਮੱਗਰੀ ਉੱਤੇ ਲੱਗੇ ਜੀਐੱਸਟੀ ਨੂੰ ਵਾਪਸ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਕੇ ਸਿੱਖਾਂ ਨਾਲ ਕੀਤਾ ਵਾਅਦਾ ਪੂਰਾ ਕਰ ਦਿੱਤਾ ਹੈ। ਬੀਬੀ ਬਾਦਲ ਨੇ ਕਿਹਾ ਕਿ ਕੇਂਦਰੀ ਸੱਭਿਆਚਾਰ ਮੰਤਰਾਲੇ ਨੇ ਲੁਧਿਆਣਾ ਦੀ ਜੀਐੱਸਟੀ 

ਸੈਕਟਰ 17 ਦਾ ਅੰਡਰਪਾਸ ਬਣਿਆ ‘ਸ਼ੋਅਪੀਸ’

ਚੰਡੀਗੜ੍ਹ,12 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸੈਕਟਰ 17 ਅਤੇ ਰੋਜ਼ ਗਾਰਡਨ ਸੈਕਟਰ 16 ਵਿਚਕਾਰ ਪੈਦਲ ਜਾਣ ਵਾਲਿਆਂ ਲਈ ਕਰੀਬ 7 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਅੰਡਰਪਾਸ ਮਹਿਜ਼ ‘ਸ਼ੋਅਪੀਸ’ ਬਣ ਕੇ ਰਹਿ ਗਿਆ ਹੈ। ਇਸ ਅੰਡਰਪਾਸ ਅਗਸਤ ਵਿਚ ਬਣ ਕੇ ਮੁਕੰਮਲ ਹੋਵੇਗਾ।

ਹਰਿਆਣਾ ਵਿਚ ਬਣਨਗੇ ਛੇ ਨਰਸਿੰਗ ਕਾਲਜ

ਪੰਚਕੂਲਾ,12 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ 194.30 ਕਰੋੜ ਰੁਪਏ ਦੀ ਲਾਗਤ ਨਾਲ 6 ਨਰਸਿੰਗ ਕਾਲਜਾਂ ਦੇ ਨਿਰਮਾਣ ਦੀ ਮੰਜ਼ੂਰੀ ਦਿੱਤੀ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜ਼ਿਲ੍ਹਾ ਫ਼ਰੀਦਾਬਾਦ ਵਿਚ ਦੋ ਨਰਸਿੰਕ ਕਾਲਜ, ਜਦਕਿ ਰਿਵਾੜੀ, ਕੈਥਲ, ਕੁਰੂਕਸ਼ੇਤਰ ਤੇ ਪੰਚਕੂਲਾ ਵਿਚ ਇਕ-ਇਕ ਨਰਸਿੰਗ ਕਾਲਜ ਬਣਾਏ ਜਾਣਗੇ। ਜ਼ਿਲ੍ਹਾ ਫ਼ਰੀਦਾਬਾਦ ’ਚ ਪਿੰਡ ਦਿਯਾਲਪੁਰ ਤੇ ਔਰਾ, 

ਫਲੈਟਾਂ ਦੇ ਕਿਰਾਏ ਤੇ ਲੀਜ਼ ਮਨੀ ਤਹਿਤ ਦੋ ਕਰੋੜ ਦੀ ਰਿਕਵਰੀ

ਚੰਡੀਗੜ੍ਹ,12 ਜੂਨ (ਪੰਜਾਬੀ ਟਾਈਮਜ਼ ਬਿਊਰੋ ) : ਚੰਡੀਗੜ੍ਹ ਹਾਊਸਿੰਗ ਬੋਰਡ ਵੱਲੋਂ ਸ਼ਹਿਰ ਵਿੱਚ ਮੁੜ ਵਸੇਬੇ ਅਧੀਨ ਅਲਾਟ ਕੀਤੇ ਗਏ ਫਲੈਟਾਂ ਦੇ ਕਿਰਾਏ ਤੇ ਲੀਜ਼ ਮਨੀ ਤਹਿਤ ਦੋ ਕਰੋੜ ਰੁਪਏ ਦੀ ਰਿਕਵਰੀ ਕੀਤੀ ਹੈ। ਬੋਰਡ ਨੇ ਅਲਾਟੀਆਂ ਨੂੰ 6 ਜੂਨ ਤੋਂ 16 ਜੂਨ ਤੱਕ ਬਕਾਏ ਦੇ ਰਾਸ਼ੀ ਦੇਣ ਦਾ ਮੌਕਾ ਦਿੱਤਾ ਸੀ ਅਤੇ ਵਿਸ਼ੇਸ਼ ਕੈਂਪ ਵੀ ਲਗਾਏ ਸਨ। ਹਾਊਸਿੰਗ ਬੋਰਡ ਅਨੁਸਾਰ ਇਸ ਮੁਹਿੰਮ ਦੌਰਾਨ ਦੋ ਕਰੋੜ ਰੁਪਏ ਦੀ ਰਾਸ਼ੀ ਹਾਊਸਿੰਗ ਬੋਰਡ ਦੇ ਖਜ਼ਾਨੇ ਵਿੱਚ ਜਮ੍ਹਾਂ ਹੋਈ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0077588716
Copyright © 2019, Panjabi Times. All rights reserved. Website Designed by Mozart Infotech