ਲੇਖਕ

ਪੰਜਾਬੀ ਸੱਭਿਆਚਾਰ

ਰਸੋਈ ਘਰ

ਅਕਾਲ ਤਖਤ ਅਤੇ ਜਥੇਦਾਰ

ਚਰਨਜੀਤ ਸਿੰਘ ਬਲ

ਮਲਹਾਰ ਸਿੰਘ ਜਰਮਨੀ

ਜਤਿੰਦਰ ਪੰਨੂ

ਦੇ ਲੇਖ ਪੜਨ ਲਈ ਕਲਿੱਕ ਕਰੋ

ਸੁਰਜੀਤ ਪਾਤਰ

ਦੇ ਲੇਖ ਪੜਨ ਲਈ ਕਲਿੱਕ ਕਰੋ

ਇਕਬਾਲ ਰਾਮੂਵਾਲੀਆ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਉਜਾਗਰ ਸਿੰਘ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਤਰਲੋਚਨ ਸਿੰਘ ਦੁਪਾਲਪੁਰੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਅੰਜੂਜੀਤ ਸ਼ਰਮਾ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਡਾ.ਮਲਕੀਅਤ ਸਿੰਘ ਸੁਹਲ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਰਵੇਲ ਸਿੰਘ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਐਸ ਸੁਰਿੰਦਰ ਇਟਲੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਸ:ਧਿਆਨ ਸਿੰਘ ਰਾਏ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇੰਦਰ ਜੀਤ ਸਿੰਘ ਬੇਕਸ ਕਲੋਨ (ਜਰਮਨੀ)

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਇਕਵਾਕ ਸਿੰਘ ਪੱਟੀ

ਦੇ ਲੇਖ ਪੜਨ ਲਈ ਇਥੇ ਕਲਿੱਕ ਕਰੋ

ਨਰਿੰਦਰ ਸਿੰੰਘ ਸੰਧੁ ਬਟਾਲਾਵੀ

ਕੁਲਵੰਤ ਸਿੰਘ ਕਾਵੈਂਟਰੀ, ਯੂ ਕੇ

 
 
 
 
ਅੰਤਰਰਾਸ਼ਟਰੀ

ਓਮਾਨ ’ਚ ਭਾਰਤੀ ਪਰਿਵਾਰ ਦੇ ਚਾਰ ਜੀਆਂ ਦੀਆਂ ਲਾਸ਼ਾਂ ਬਰਾਮਦ

May 25, 2019 05:03 PM

ਦੁਬਈ, 24 ਮਈ (ਪੰਜਾਬੀ ਟਾਈਮਜ਼ ਬਿਊਰੋ ) : ਓਮਾਨ ਦੇ ਹੜ੍ਹਾਂ ਦੀ ਮਾਰ ਹੇਠ ਆਏ ਇਲਾਕੇ ’ਚੋਂ ਚਾਰ ਭਾਰਤੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਬਚਾਅ ਤੇ ਰਾਹਤ ਕਾਰਜਾਂ ਵਿੱਚ ਲੱਗੀ ਟੀਮ ਨੇ ਮੋਹਲੇਧਾਰ ਮੀਂਹ ਮਗਰੋਂ ਵੱਡੇ ਪੱਧਰ ’ਤੇ ਵਿੱਢੀ ਖੋਜ ਮੁਹਿੰਮ ਦੌਰਾਨ ਸਿਹਤ ਸੰਭਾਲ ਵਿੱਚ ਲੱਗੇ ਇਕ ਭਾਰਤੀ ਕਾਰਕੁਨ ਦੇ ਪਰਿਵਾਰ ਦੇ ਛੇ ਮੈਂਬਰਾਂ ’ਚੋਂ ਚਾਰ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਹਨ।
ਭਾਰਤੀ ਕਾਰਕੁਨ ਦਾ ਪਰਿਵਾਰ ਸ਼ਨਿਚਰਵਾਰ ਨੂੰ ਮਸਕਟ ਤੋਂ ਕਰੀਬ ਦੋ ਸੌ ਕਿਲੋਮੀਟਰ ਦੂਰ ਵਾਦੀ ਬਾਨੀ ਖਾਲਿਦ ਵਿੱਚ ਪਿਕਨਿਕ ਮਨਾਉਣ ਗਿਆ ਸੀ। ਇਸ ਦੌਰਾਨ ਮੋਹਲੇਧਾਰ ਮੀਂਹ ਕਰਕੇ ਪਰਿਵਾਰ ਆਪਣੀ ਗੱਡੀ ਵਿੱਚ ਫਸ ਗਿਆ। ਸਥਾਨਕ ਮੀਡੀਆ ਨੇ ਆਪਣੀ ਇਕ ਰਿਪੋਰਟ ’ਚ ਦਾਅਵਾ ਕੀਤਾ ਹੈ ਕਿ ਪਰਿਵਾਰ ਦਾ ਮੁਖੀ ਵਾਹਨ ਵਿੱਚੋਂ ਬਾਹਰ ਨਿਕਲਣ ’ਚ ਸਫ਼ਲ ਰਿਹਾ ਤੇ ਉਸ ਨੇ ਇਕ ਰੁੱਖ਼ ’ਤੇ ਚੜ੍ਹ ਕੇ ਆਪਣੀ ਜਾਨ ਬਚਾਈ। ਇਸ ਵਿਅਕਤੀ ਦੇ ਮਾਤਾ-ਪਿਤਾ, ਪਤਨੀ ਤੇ ਤਿੰਨ ਬੱਚੇ ਉਦੋਂ ਦੇ ਲਾਪਤਾ ਸਨ।
ਪੁਲੀਸ ਨੇ ਕਿਹਾ, ‘ਬਚਾਅ ਟੀਮ ਦੋ ਹੋਰਨਾਂ ਲਾਪਤਾ ਮੈਂਬਰਾਂ ਦੀ ਤਲਾਸ਼ ਕਰ ਰਹੀ ਹੈ।’ ਓਮਾਨ ਵਿੱਚ ਪਿਛਲੇ ਕਈ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ, ਜਿਸ ਕਾਰਨ ਕਈ ਸੜਕਾਂ ਪਾਣੀ ਵਿੱਚ ਡੁੱਬ ਗਈਆਂ ਹਨ ਤੇ ਕਈ ਲੋਕ ਵੱਖ ਵੱਖ ਥਾਈਂ ਫ਼ਸ ਗਏ ਹਨ। ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਭੇਜਣ ਲਈ ਪੁਲੀਸ ਤੇ ਸੁਰੱਖਿਆ ਬਲਾਂ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਖ਼ਬਰ ਤੇ ਤੁਹਾਡੀ ਟਿੱਪਣੀ
ਅੰਤਰਰਾਸ਼ਟਰੀ ਵਿੱਚ ਹੋਰ
ਹਾਂਗਕਾਂਗ ’ਚ ਮੁੜ ਹਿੰਸਾ, ਪੁਲੀਸ ਤੇ ਮੁਜ਼ਾਹਰਾਕਾਰੀਆਂ ਵਿਚਾਲੇ ਟਕਰਾਅ

ਹਾਂਗਕਾਂਗ,24 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਹਾਂਗਕਾਂਗ ਵਿਚ ਦੰਗਾ ਵਿਰੋਧੀ ਪੁਲੀਸ ਵੱਲੋਂ ਅੱਜ ਮੁਜ਼ਾਹਰਾਕਾਰੀਆਂ ਖ਼ਿਲਾਫ਼ ਅੱਥਰੂ ਗੈਸ ਦੀ ਵਰਤੋਂ ਕੀਤੀ ਗਈ। ਇਸ ਤੋਂ ਇਲਾਵਾ ਲਾਠੀਚਾਰਜ ਵੀ ਕੀਤਾ ਗਿਆ। ਜਵਾਬ ਵਿਚ ਪ੍ਰਦਰਸ਼ਨਕਾਰੀਆਂ ਨੇ ਪੁਲੀਸ ’ਤੇ ਪੱਥਰਬਾਜ਼ੀ ਕੀਤੀ, ਬੋਤਲਾਂ ਤੇ ਬਾਂਸ ਦੇ ਖੰਭੇ ਸੁੱਟੇ। ਕਈ ਦਿਨ ਸਥਿਤੀ ਅਸਹਿਜ ਢੰਗ ਨਾਲ ਸ਼ਾਂਤਮਈ ਰਹਿਣ ਤੋਂ ਬਾਅਦ ਅੱਜ ਇਸ ਕੰਮਕਾਜੀ ਸ਼ਹਿਰ ਵਿਚ ਪੁਲੀਸ ਤੇ

ਟਰੰਪ ਵੱਲੋਂ ਚੀਨੀ ਉਤਪਾਦਾਂ ’ਤੇ ਟੈਕਸ ਵਧਾਉਣ ਦਾ ਐਲਾਨ

ਵਾਸ਼ਿੰਗਟਨ,24 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਐਲਾਨ ਕੀਤਾ ਹੈ ਕਿ ਚੀਨੀ ਉਤਪਾਦਾਂ ’ਤੇ ਮੌਜੂਦਾ ਟੈਕਸ ਵਧਾਏ ਜਾਣਗੇ। ਟਰੰਪ ਦਾ ਇਹ ਬਿਆਨ ਪੇਈਚਿੰਗ ਵਲੋਂ ਬੀਤੇ ਦਿਨ ਅਮਰੀਕੀ ਉਤਪਾਦਾਂ ਦੀ ਬਰਾਮਦ ’ਤੇ 10 ਫ਼ੀਸਦ ਵਾਧੂ ਟੈਕਸ ਲਾਉਣ ਦੇ ਕੀਤੇ ਐਲਾਨ ਮਗਰੋਂ ਆਇਆ ਹੈ।

ਅਮਰੀਕਾ ਤੇ ਦੱਖਣ ਏਸ਼ਿਆਈ ਮੁਲਕ ਕਰਨਗੇ ਸਾਂਝਾ ਜੰਗੀ ਜਲ ਸੈਨਾ ਅਭਿਆਸ

ਬੈਂਕਾਕ,24 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਅਮਰੀਕਾ ਤੇ 10 ਦੱਖਣ-ਪੂਰਬੀ ਏਸ਼ਿਆਈ ਮੁਲਕ ਸਤੰਬਰ ਵਿਚ ਆਪਣਾ ਪਹਿਲਾ ਸਾਂਝਾ ਜਲ ਸੈਨਾ ਜੰਗੀ ਅਭਿਆਸ ਕਰਨਗੇ। ਇਸ ਅਭਿਆਸ ਦਾ ਮਕਸਦ ‘ਕਿਸੇ ਮੁਲਕ ਨੂੰ ਗਲਤ ਕਦਮ ਚੁੱਕਣ ਤੋਂ ਵਰਜਣਾ ਹੈ’। ਦੱਸਣਯੋਗ ਹੈ ਕਿ ਵਾਸ਼ਿੰਗਟਨ ਤੇ ਪੇਈਚਿੰਗ ਖਿੱਤੇ ਵਿਚ ਆਪਣਾ ਰਸੂਖ਼ ਕਾਇਮ ਕਰਨ ਲਈ ਜੂਝ ਰਹੇ ਹਨ। ਰਵਾਇਤੀ ਤੌਰ ’ਤੇ ਵਾਸ਼ਿੰਗਟਨ ਦਾ ਹੀ ਦੱਖਣ-ਪੂਰਬੀ ਖਿੱਤੇ ਵਿਚ ਦਬਦਬਾ ਰਿਹਾ ਹੈ ਤੇ ਹੁਣ ਮੁੜ ਇਸ ਵੱਲੋਂ ਗਤੀਵਿਧੀਆਂ ਵਧਾਉਣੀਆਂ ਚੀਨ

ਟਰੰਪ ਵੱਲੋਂ ਡੈਨਿਸ਼ ਪ੍ਰਧਾਨ ਮੰਤਰੀ ਦੀ ਸ਼ਲਾਘਾ

ਵਾਸ਼ਿੰਗਟਨ,24 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਰਾਸ਼ਟਰਪਤੀ ਡੋਨਲਡ ਟਰੰਪ ਨੇ ਡੈਨਮਾਰਕ ਦੀ ਪ੍ਰਧਾਨ ਮੰਤਰੀ ਦੀ ਸ਼ਲਾਘਾ ਕੀਤੀ ਹੈ। ਟਰੰਪ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੈਟੇ ਫਰੈਡੈਰਿਕਸਨ ਦਾ ਅੱਜ ਉਨ੍ਹਾਂ ਨੂੰ ਫੋਨ ਆਇਆ ਸੀ ਤੇ ਉਨ੍ਹਾਂ ਵਿਚਾਲੇ ਕਾਫੀ ਚੰਗੀ ਗੱਲਬਾਤ ਹੋਈ ਹੈ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਉਨ੍ਹਾਂ ਡੈਨਮਾਰਕ ਦਾ ਦੌਰਾ ਰੱਦ ਕਰ ਦਿੱਤਾ ਸੀ ਤੇ ਗਰੀਨਲੈਂਡ ਨੂੰ ਖਰੀਦਣ ਸਬੰਧੀ ਦਿੱਤੀ ਸਲਾਹ ਰੱਦ ਕਰਨ ’ਤੇ ਡੈਨਿਸ਼ ਪ੍ਰਧਾਨ ਮੰਤਰੀ ਦੀ ਆਲੋਚਨਾ ਕੀਤੀ ਸੀ।

ਕੁਰੈਸ਼ੀ ਨੇ ਕਸ਼ਮੀਰ ਮਸਲੇ ’ਤੇ ਗੁਟੇਰੇਜ਼ ਨਾਲ ਕੀਤੀ ਗੱਲਬਾਤ

ਇਸਲਾਮਾਬਾਦ,24 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪਾਕਿ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨਾਲ ਫੋਨ ’ਤੇ ਗੱਲ ਕਰਕੇ ਜੰਮੂ ਕਸ਼ਮੀਰ ਵਿੱਚ ਬਣ ਰਹੀ ਸੰਵੇਨਸ਼ੀਲ ਸਥਿਤੀ ਦਾ

ਯੂਏਈ ਵੱਲੋਂ ਮੋਦੀ ਨੂੰ ਸਭ ਤੋਂ ਵੱਡਾ ਨਾਗਰਿਕ ਐਵਾਰਡ

ਆਬੂਧਾਬੀ,24 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪ੍ਰਧਾਨ ਮੰਤਰੀ ਨਰਿੰਦਰ ਨੂੰ ਅੱਜ ਇੱਥੇ ਯੂਏਈ ਦੇ ਸਭ ਤੋਂ ਵੱਡੇ ਨਾਗਰਿਕ ਐਵਾਰਡ ‘ਆਰਡਰ ਆਫ ਜ਼ਾਇਦ’ ਨਾਲ ਸਨਮਾਨਿਆ ਗਿਆ। ਉਨ੍ਹਾਂ ਨੂੰ ਇਹ ਸਨਮਾਨ ਦੋਵਾਂ ਮੁਲਕਾਂ ਵਿਚਾਲੇ ਦੁਵੱਲੇ ਸਬੰਧਾਂ ਨੂੰ ਹੁਲਾਰਾ ਦੇਣ ਲਈ ਕੀਤੀਆਂ ਕੋਸ਼ਿਸਾਂ ਕਾਰਨ ਦਿੱਤਾ ਗਿਆ ਹੈ।

ਬਰਤਾਨਵੀ ਕੌਂਸੁਲੇਟ ਵਰਕਰ ਦੇ ਪਰਿਵਾਰ ਨੇ ਮੀਡੀਆ ਰਿਪੋਰਟ ਨਕਾਰੀ

ਪੇਈਚਿੰਗ,23 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਹਾਂਗਕਾਂਗ ਵਿਚਲੇ ਬਰਤਾਨਵੀ ਕੌਂਸੁਲੇਟ ਦੇ ਹਿਰਾਸਤ ’ਚ ਲਏ ਗਏ ਮੁਲਾਜ਼ਮ ਦੇ ਪਰਿਵਾਰ ਨੇ ਚੀਨ ਦੇ ਸਰਕਾਰੀ ਮੀਡੀਆ ਦੀ ਉਸ ਰਿਪੋਰਟ ਨੂੰ ਖਾਰਜ ਕਰ ਦਿੱਤਾ ਹੈ ਜਿਸ ’ਚ ਕਿਹਾ ਗਿਆ ਸੀ ਕਿ ਵਰਕਰ ਨੂੰ ਵੇਸਵਾਵਾਂ ਕੋਲ ਜਾਣ ਕਾਰਨ ਹਿਰਾਸਤ ’ਚ ਲਿਆ ਗਿਆ ਹੈ। ਸਿਮੋਨ ਚੇਂਗ ਨਾਂ ਦਾ ਵਰਕਰ 8 ਅਗਸਤ ਨੂੰ ਸ਼ੇਨਜ਼ੇਨ ਸ਼ਹਿਰ ਤੋਂ ਲਾਪਤਾ ਹੋ ਗਿਆ ਸੀ। ਲੰਡਨ ਸਥਿਤ ਵਿਦੇਸ਼ੀ ਦਫ਼ਤਰ ਨੇ ਕਿਹਾ ਕਿ ਉਸ ਸਮੇਂ ਤੋਂ ਬਾਅਦ ਬਰਤਾਨਵੀ ਅਧਿਕਾਰੀਆਂ ਤੇ ਉਸ ਦੇ ਰਿਸ਼ਤੇਦਾਰਾਂ ਦੀ ਚੇਂਗ ਨਾਲ ਕੋਈ ਗੱਲਬਾਤ ਨਹੀਂ ਹੋਈ।

ਕੈਨੇਡੀਅਨ ਕੌਂਸੁਲੇਟ ਸਟਾਫ ਦੇ ਸਫ਼ਰ ’ਤੇ ਰੋਕ ਲਗਾਈ

ਹਾਂਗਕਾਂਗ,23 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਬਰਤਾਨਵੀ ਕੌਂਸੁਲੇਟ ਦੇ ਮੈਂਬਰ ਨੂੰ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਹਾਂਗਕਾਂਗ ਸਥਿਤ ਕੈਨੇਡੀਅਨ ਕੌਂਸੁਲੇਟ ਨੇ ਆਪਣੇ ਮੁਲਾਜ਼ਮਾਂ ਦੇ ਸਫ਼ਰ ਕਰਨ ’ਤੇ ਰੋਕ ਲਗਾ ਦਿੱਤੀ ਹੈ।

ਸਰੀ ਸ਼ਹਿਰ ਨੂੰ ਮਿਲੇਗੀ ਆਪਣੀ ਪੁਲੀਸ

ਵੈਨਕੂਵਰ,23 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਸਰਕਾਰ ਨੇ ਅੱਜ ਸਰੀ ਸ਼ਹਿਰ ਤੋਂ ਕੇਂਦਰੀ ਪੁਲੀਸ ਹਟਾ ਕੇ ਆਪਣੇ ਪੁਲੀਸ ਬਲ ਬਣਾਉਣ ਦੀ ਯੋਜਨਾ ਨੂੰ ਹਰੀ ਝੰਡੀ ਦੇ ਦਿੱਤੀ ਹੈ।
ਬੀਸੀ ਦੇ ਸੌਲਿਸਟਰ ਜਨਰਲ ਮਾਈਕ ਫਾਰਨਵਰਥ ਨੇ ਅੱਜ ਯੋਜਨਾ ਦੀ ਮਨਜ਼ੂਰੀ ਦੇ ਐਲਾਨ ਨਾਲ ਹੀ ਇਸ ਯੋਜਨਾ ਨੂੰ ਸਿਰੇ ਚੜ੍ਹਾਉਣ ਲਈ ਕਮੇਟੀ ਗਠਿਤ ਕਰਨ ਬਾਰੇ ਵੀ ਦੱਸਿਆ ਜਿਸ ਦੇ ਚੇਅਰਮੈਨ ਸਾਬਕਾ ਅਟਾਰਨੀ ਜਨਰਲ ਵਾਲੀ ਉੱਪਲ ਹੋਣਗੇ।

ਸ੍ਰੀਲੰਕਾ ਨੇ ਐਮਰਜੈਂਸੀ ਹਟਾਈ

ਕੋਲੰਬੋ,23 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਸ੍ਰੀਲੰਕਾ ਨੇ ਈਸਟਰ ਮੌਕੇ ਹਮਲੇ ਤੋਂ ਚਾਰ ਮਹੀਨੇ ਬਾਅਦ ਐਮਰਜੈਂਸੀ ਸਮਾਪਤ ਕਰਨ ਦਾ ਐਲਾਨ ਕੀਤਾ ਹੈ। ਦੱਸਣਾ ਬਣਦਾ ਹੈ ਕਿ 23 ਅਪਰੈਲ ਨੂੰ ਜਹਾਦੀ ਜਥੇਬੰਦੀ ਦੇ ਨੌਂ ਖੁਦਕੁਸ਼ ਬੰਬਾਰਾਂ ਨੇ ਤਿੰਨ ਗਿਰਜਾਘਰਾਂ ਤੇ ਪੰਜ ਤਾਰਾ ਹੋਟਲਾਂ ਨੂੰ ਨਿਸ਼ਾਨਾ ਬਣਾ ਕੇ 258 ਵਿਅਕਤੀਆਂ ਨੂੰ ਮਾਰ ਦਿੱਤਾ ਸੀ। ਇਸ ਤੋਂ ਬਾਅਦ ਸ੍ਰੀਲੰਕਾ ਵਿਚ ਐਮਰਜੈਂਸੀ ਲਾਗੂ ਕਰ ਦਿੱਤੀ ਗਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਰਾਸ਼ਟਰਪਤੀ ਮੈਤਰੀਪਾਲਾ ਸਿਰੀਸੇਨਾ ਹਰ ਮਹੀਨੇ ਦੀ 22 ਤਾਰੀਖ ਨੂੰ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਇਕ ਇਕ ਮਹੀਨੇ ਲਈ ਐਮਰਜੈਂਸੀ ਵਿਚ ਵਾਧਾ ਕਰਦੇ ਆ ਰਹੇ ਸਨ ਪਰ ਇਸ ਵਾਰ ਸਰਕਾਰ ਨੇ ਐਮਰਜੈਂਸੀ 

ਪਾਕਿ ਨੇ ਮੁੜ ਯੂਐੱਨ ਹਾਈ ਕਮਿਸ਼ਨਰ ਨੂੰ ਲਿਖਿਆ

ਇਸਲਾਮਾਬਾਦ,23 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪਾਕਿਸਤਾਨ ਦੇ ਵਿਦੇਸ਼ ਮੰਤਰੀ ਦਫ਼ਤਰ ਨੇ ਅੱਜ ਕਿਹਾ ਕਿ ਉਨ੍ਹਾਂ ਜੰਮੂ ਕਸ਼ਮੀਰ ਵਿੱਚ ਮਨੁੱਖੀ ਹੱਕਾਂ ਦੀ ਕਥਿਤ ਉਲੰਘਣਾ ਖ਼ਿਲਾਫ਼ ਸੰਯੁਕਤ ਰਾਸ਼ਟਰ ਦੇ ਮਨੁੱਖੀ ਹੱਕਾਂ ਬਾਰੇ ਹਾਈ ਕਮਿਸ਼ਨਰ ਨੂੰ ਮੁੜ ਪੱਤਰ ਲਿਖਿਆ ਹੈ। ਦਫ਼ਤਰ ਨੇ ਕਿਹਾ ਕਿ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਵੱਲੋਂ ਭੇਜੇ ਇਸ ਪੱਤਰ ਵਿੱਚ ਭਾਰਤ ਵੱਲੋਂ 5 ਅਗਸਤ ਨੂੰ ਜੰਮੂ ਤੇ ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰਨ ਮਗਰੋਂ ਬਣੇ ਹਾਲਾਤ ਦਾ ਵਿਸਥਾਰ ’ਚ ਜ਼ਿਕਰ ਕੀਤਾ ਗਿਆ ਹੈ। -

ਇਮਰਾਨ ਯੂਐਨ ’ਚ ਉਠਾਉਣਗੇ ਕਸ਼ਮੀਰ ਮਸਲਾ

ਇਸਲਾਮਾਬਾਦ,23 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪਾਕਿਸਤਾਨ ਦੇ ਵਜ਼ੀਰੇ ਆਜ਼ਮ ਇਮਰਾਨ ਖ਼ਾਨ ਅਗਲੇ ਮਹੀਨੇ ਸੰਯੁਕਤ ਰਾਸ਼ਟਰ ਆਮ ਸਭਾ ਵਿੱਚ ਕਸ਼ਮੀਰ ਮਸਲੇ ਬਾਰੇ ਬੋਲਣਗੇ। ਦਿ ਐਕਸਪ੍ਰੈੱਸ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ ਖ਼ਾਨ 27 ਸਤੰਬਰ ਨੂੰ ਸੰਯੁਕਤ ਰਾਸ਼ਟਰ ਦੀ ਆਮ ਸਭਾ ਨੂੰ ਸੰਬੋਧਨ ਕਰਨਗੇ। ਰਿਪੋਰਟ ਵਿੱਚ ਸੂਤਰਾਂ ਦੇ ਹਵਾਲੇ ਨਾਲ ਿਹਾ ਗਿਆ ਹੈ ਕਿ ਖ਼ਾਨ ਨੇ ਨਿਊਯਾਰਕ ਵਿੱਚ ਸੰਯੁਕਤ ਰਾਸ਼ਟਰ ਦੇ ਇਜਲਾਸ ਮੌਕੇ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਖ਼ਿਲਾਫ਼ਤ ਲਈ ਭਾਈਚਾਰੇ ਦੇ ਮੈਂਬਰਾਂ ਤੇ ਮਨੁੱਖੀ ਅਧਿਕਾਰ ਜਥੇਬੰਦੀਆਂ ਨੂੰ ਲਾਮਬੰਦ ਕਰਨ ਲਈ ਆਖ ਦਿੱਤਾ ਹੈ। ਇਸ ਦੌਰਾਨ ਆਈਏਐੱਨਐੱਸ ਦੀ ਰਿਪੋਰਟ ਮੁਤਾਬਕ ਖ਼ਾਨ ਨੇ ਕੰਟਰੋਲ ਰੇਖਾ ’ਤੇ ਅਫ਼ਗ਼ਾਨ ਦਹਿਸ਼ਤਗਰਦਾਂ ਦੀ ਸੰਭਾਵੀ ਘੁਸਪੈਠ ਸਬੰਧੀ ਰਿਪੋਰਟਾਂ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਅਜਿਹੇ ਭਾਰਤੀ ਦਾਅਵਿਆਂ ਦੀ ‘ਪਹਿਲਾਂ ਤੋਂ ਉਮੀਦ’ ਸੀ ਤੇ ਇਹ ਮਹਿਜ਼ ਜੰਮੂ ਤੇ ਕਸ਼ਮੀਰ ਮਸਲੇ ਤੋਂ ਧਿਆਨ ਭਟਕਾਉਣ ਲਈ ਕੀਤਾ ਜਾ ਰਿਹੈ।

ਕਰਤਾਰਪੁਰ ਲਾਂਘਾ ਖੋਲ੍ਹਣ ਲਈ ਪਾਕਿ ਤਿਆਰ: ਕੁਰੈਸ਼ੀ

ਇਸਲਾਮਾਬਾਦ,23 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪਾਕਿਸਤਾਨ ਨੇ ਸ਼ੁੱਕਰਵਾਰ ਨੂੰ ਕਿਹਾ ਹੈ ਕਿ ਭਾਰਤ ਨਾਲ ਤਣਾਅ ਦੇ ਬਾਵਜੂਦ ਉਹ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਤਿਆਰ ਹਨ ਅਤੇ ਗੁਰੂ ਨਾਨਕ ਦੇਵ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲਈ ਇਥੇ ਆਉਣ ਵਾਲੀ ਸੰਗਤ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ। ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਇਹ ਗੱਲ ਅਫ਼ਗਾਨਿਸਤਾਨ ਦੇ ਸੰਸਦ ਮੈਂਬਰਾਂ ਅਤੇ ਉਥੇ ਸਮਾਜਿਕ ਆਗੂਆਂ ਨਾਲ ਗੱਲਬਾਤ ਕਰਦਿਆਂ ਆਖੀ। 

ਕਸ਼ਮੀਰ ਮੁੱਦੇ ’ਤੇ ਟਰੰਪ ‘ਬੇਹੱਦ ਗੰਭੀਰ’: ਵ੍ਹਾਈਟ ਹਾਊਸ

ਵਾਸ਼ਿੰਗਟਨ,23 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਵ੍ਹਾਈਟ ਹਾਊਸ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਅਮਰੀਕੀ ਰਾਸ਼ਟਰਪਤੀ ਕਸ਼ਮੀਰ ਦੇ ਹਾਲਾਤ ਅਤੇ ਉਸ ਦੇ ਵਿਆਪਕ ਅਸਰ ਬਾਰੇ ‘ਬੇਹੱਦ ਗੰਭੀਰ’ ਹਨ। ਉਨ੍ਹਾਂ ਕਿਹਾ ਕਿ ਜੇਕਰ ਦੋਵੇਂ ਮੁਲਕ ਆਖਣਗੇ ਤਾਂ ਟਰੰਪ ਕਸ਼ਮੀਰ ਮੁੱਦੇ ’ਤੇ ਭਾਰਤ ਅਤੇ ਪਾਕਿਸਤਾਨ ਦੀ ਸਹਾਇਤਾ ਕਰਨ ਲਈ ਤਿਆਰ ਹਨ। ਫਰਾਂਸ ’ਚ ਇਸ ਹਫ਼ਤੇ ਜੀ-7 ਮੁਲਕਾਂ ਦੀ ਸਿਖਰ ਵਾਰਤਾ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵਿਚਕਾਰ ਹੋਣ ਵਾਲੀ ਬੈਠਕ ਤੋਂ ਪਹਿਲਾਂ ਅਧਿਕਾਰੀ ਨੇ ਕਿਹਾ,‘‘ਅਮਰੀਕਾ ਕਸ਼ਮੀਰ ਵਾਦੀ ਦੇ ਹਾਲਾਤ ’ਤੇ ਨੇੜਿਉਂ ਨਜ਼ਰ ਰੱਖ ਰਿਹਾ ਹੈ। ਅਸੀਂ ਲਗਾਤਾਰ ਸ਼ਾਂਤੀ ਅਤੇ ਸੰਜਮ ਬਣਾਈ ਰੱਖਣ ਦੀ ਅਪੀਲ ਕਰ ਰਹੇ ਹਾਂ।’’

ਕਸ਼ਮੀਰ ਬਾਰੇ ਸੰਪਾਦਕੀ ਦੀ ਕਸ਼ਮੀਰੀ ਪੰਡਤਾਂ ਵੱਲੋਂ ਨਿਖੇਧੀ

ਹਿਊਸਟਨ,23 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਮੈਡੀਕਲ ਜਰਨਲ ‘ਦਿ ਲਾਂਸੈੱਟ’ ’ਚ ਕਸ਼ਮੀਰ ਬਾਰੇ ਛਪੇ ਸੰਪਾਦਕੀ ਦੀ ਅਮਰੀਕਾ ’ਚ ਰਹਿੰਦੇ ਕਸ਼ਮੀਰੀ ਪੰਡਤਾਂ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਇਸ ਸੰਪਾਦਕੀ ਦਾ ਖੰਡਨ ਕੀਤਾ ਜਾਵੇ ਜਾਂ ਮਾਮਲੇ ’ਤੇ ਪੂਰਾ ਅਧਿਐਨ ਕਰਕੇ ਨਿਰਪੱਖ ਨਜ਼ਰੀਆ ਪੇਸ਼ ਕੀਤਾ ਜਾਵੇ। 16 ਅਗਸਤ ਨੂੰ ਪ੍ਰਕਾਸ਼ਿਤ ਸੰਪਾਦਕੀ ’ਚ ਕਸ਼ਮੀਰ ਦੇ ਲੋਕਾਂ ਦੀ ਸਿਹਤ, ਸੁਰੱਖਿਆ ਅਤੇ ਆਜ਼ਾਦੀ ਬਾਰੇ ਚਿੰਤਾ ਜਤਾਈ ਪ੍ਰਗਟਾਈ ਗਈ ਸੀ

ਚੀਨ ਨੇ ਟਰੂਡੋ ’ਤੇ ਦੁਵੱਲੇ ਸਬੰਧ ਖ਼ਰਾਬ ਕਰਨ ਦੇ ਦੋਸ਼ ਲਾਏ

ਪੇਈਚਿੰਗ,22 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਚੀਨ ਦਾ ਡਟ ਕੇ ਮੁਕਾਬਲਾ ਕਰਨ ਦੇ ਦਿੱਤੇ ਬਿਆਨ ਮਗਰੋਂ ਚੀਨ ਨੇ ਅੱਜ ਕੈਨੇਡਾ ’ਤੇ ਦੁੱਵਲੇ ਸਬੰਧ ਹੋਰ ਖ਼ਰਾਬ ਕਰਨ ਦੇ ਦੋਸ਼ ਲਾਏ ਹਨ। ਇਸ ਘਟਨਾਕ੍ਰਮ ਨਾਲ ਦੋਵਾਂ ਮੁਲਕਾਂ ਵਿਚਾਲੇ ਕੂਟਨੀਤਕ ਅਤੇ ਵਪਾਰਕ ਤਣਾਅ ਹੋਰ ਵਧ ਗਿਆ ਹੈ।

ਭਾਰਤ ਨਾਲ ਗੱਲਬਾਤ ਦੀ ਆਸ ਨਹੀਂ: ਇਮਰਾਨ

ਇਸਲਾਮਾਬਾਦ/ਨਿਊਯਾਰਕ,22 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਕਿਹਾ ਕਿ ਉਨ੍ਹਾਂ ਵੱਲੋਂ ਕੀਤੀਆਂ ਗਈਆਂ ਅਮਨ ਦੀਆਂ ਕੋਸ਼ਿਸ਼ਾਂ ਪ੍ਰਤੀ ਭਾਰਤ ਨੇ ਕੋਈ ਠੋਸ ਹੁੰਗਾਰਾ ਨਹੀਂ ਭਰਿਆ। ਇਸ ਲਈ ਹੁਣ ਉਹ ਭਾਰਤ ਨਾਲ ਕਿਸੇ ਵੀ ਵਾਰਤਾ ਦੀ ਉਮੀਦ ਨਹੀਂ ਰੱਖਣਗੇ। ਦੂਜੇ ਪਾਸੇ ਨਵੀਂ ਦਿੱਲੀ ਨੇ ਪਾਕਿਸਤਾਨ ਦੇ ਇਨ੍ਹਾਂ ਦੋਸ਼ਾਂ ਨੂੰ ਨਕਾਰ ਦਿੱਤਾ ਹੈ। ਇਸੇ ਦੌਰਾਨ ਪਾਕਿਸਤਾਨ ਦੇ ਵਿਦੇਸ਼ ਵਿਭਾਗ ਨੇ ਕਿਹਾ ਹੈ ਕਿ ਕਸ਼ਮੀਰ ਮਸਲੇ ਦੇ ਹੱਲ ਲਈ ਸਾਲਸੀ ਦੀਆਂ ਕਈ ਪੇਸ਼ਕਸ਼ਾਂ ਹਨ, ਪਰ ਇਹ ਪ੍ਰਕਿਰਿਆ ਤਾਂ ਹੀ ਸਿਰੇ ਚੜ੍ਹ ਸਕਦੀ ਹੈ ਜੇਕਰ ਭਾਰਤ ਇਸ ਸਬੰਧੀ ਹਾਮੀ ਭਰੇ।

ਟਰੰਪ ਪ੍ਰਸ਼ਾਸਨ ਵੱਲੋਂ ਜਨਮ ਜਾਤ ਨਾਗਰਿਕਤਾ ਖਤਮ ਕਰਨ ’ਤੇ ਵਿਚਾਰਾਂ

ਵਾਸ਼ਿੰਗਟਨ,22 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਕਿ ਉਹ ਅਮਰੀਕਾ ’ਚ ਜਨਮ ਲੈਣ ਵਾਲੇ ਉਨ੍ਹਾਂ ਬੱਚਿਆਂ ਨੂੰ ਦਿੱਤੀ ਜਾਣ ਵਾਲੀ ਨਾਗਰਿਕਤਾ ਖ਼ਤਮ ਕਰਨ ’ਤੇ ਗੰਭੀਰਤਾ ਨਾਲ ਵਿਚਾਰ ਕਰ ਰਹੇ ਹਨ, ਜਿਨ੍ਹਾਂ ਦੇ ਮਾਤਾ-ਪਿਤਾ ਅਮਰੀਕੀ ਨਾਗਰਿਕ ਨਹੀਂ ਹਨ।

ਹਾਂਗਕਾਂਗ: ਵਿਦਿਆਰਥੀਆਂ ਵਲੋਂ ਦੋ ਹਫ਼ਤਿਆਂ ਲਈ ਕਲਾਸਾਂ ਦੇ ਬਾਈਕਾਟ ਦਾ ਐਲਾਨ

ਹਾਂਗਕਾਂਗ,22 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਹਾਂਗਕਾਂਗ ਦੇ ਵਿਦਿਆਰਥੀ ਆਗੂਆਂ ਨੇ ਸਤੰਬਰ ਵਿੱਚ ਸ਼ੁਰੂ ਹੋਣ ਵਾਲੀ ਨਵੀਂ ਵਿਦਿਅਕ ਟਰਮ ਤੋਂ ਦੋ ਹਫ਼ਤਿਆਂ ਲਈ ਕਲਾਸਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਸੜਕਾਂ ’ਤੇ ਉੱਤਰੇ ਪ੍ਰਦਰਸ਼ਨਕਾਰੀਆਂ ਦੇ ਹੱਕ ਵਿੱਚ ਅਤੇ ਸਰਕਾਰ ’ਤੇ ਦਬਾਅ ਬਣਾਉਣ ਲਈ ਕੀਤਾ ਗਿਆ ਹੈ।
ਇਸ ਵਿੱਤੀ ਕੇਂਦਰ ਵਿੱਚ ਪਿਛਲੇ ਤਿੰਨ ਮਹੀਨਿਆਂ ਤੋਂ ਲੋਕਤੰਤਰ-ਪੱਖੀ ਪ੍ਰਦਰਸ਼ਨਕਾਰੀਆਂ ਵਲੋਂ ਲਗਭਗ ਰੋਜ਼ਾਨਾ ਕੀਤੇ ਜਾ ਰਹੇ ਰੋਸ-ਪ੍ਰਦਰਸ਼ਨਾਂ ਵਿੱਚ ਵੱਡੀ ਗਿਣਤੀ ਵਿਦਿਆਰਥੀ ਭਾਗ ਲੈ ਰਹੇ ਹਨ। ਸ਼ਹਿਰ ਦੀਆਂ ਮੁੱਖ ਯੂਨੀਵਰਸਿਟੀਆਂ ਦੀ ਨੁਮਾਇੰਦਗੀ ਕਰਦੇ ਵਿਦਿਆਰਥੀ ਆਗੂਆਂ ਨੇ ਕਿਹਾ ਕਿ ਸਤੰਬਰ ਤੋਂ ਸ਼ੁਰੂ ਹੋਣ ਵਾਲੀ ਨਵੀਂ ਟਰਮ ਦੇ ਪਹਿਲੇ ਦਿਨ 2 ਸਤੰਬਰ ਤੋਂ ਲੈ ਕੇ 13 ਸਤੰਬਰ ਤੱਕ ਵਿਦਿਆਰਥੀਆਂ ਵਲੋਂ ਲੈਕਚਰ ਨਹੀਂ ਲਗਾਏ ਜਾਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵਲੋਂ ਪ੍ਰਦਰਸ਼ਨਕਾਰੀਆਂ ਦੀਆਂ ਪੰਜ ਮੰਗਾਂ ਸਬੰਧੀ ਕੋਈ ਹੁੰਗਾਰਾ ਨਾ ਦਿੱਤਾ ਗਿਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਦੀਆਂ ਮੁੱਖ ਮੰਗਾਂ ਵਿੱਚ ਵਿਵਾਦਿਤ ਸਪੁਰਦਗੀ ਬਿੱਲ ਵਾਪਸ ਲੈਣਾ ਅਤੇ ਪੁਲੀਸ ਵਲੋਂ ਪ੍ਰਦਰਸ਼ਨਕਾਰੀਆਂ ਦੇ ਕੀਤੇ ਗਏ ਕਥਿਤ ਸੋਸ਼ਣ ਵਿਰੁਧ ਨਿਰਪੱਖ ਜਾਂਚ ਕਰਨਾ ਸ਼ਾਮਲ ਹਨ।

ਕਰਤਾਰਪੁਰ: ਬਿਨਾਂ ਵੀਜ਼ਾ ਲਾਂਘਾ ਦੇਵੇਗਾ ਪਾਕਿ

ਇਸਲਾਮਾਬਾਦ,22 ਅਗਸਤ ( ਪੰਜਾਬੀ ਟਾਈਮਜ਼ ਨਿਊਜ਼ ) : ਭਾਰਤ ਤੇ ਪਾਕਿਸਤਾਨ ਵਿਚਾਲੇ ਕਸ਼ਮੀਰ ਮਸਲੇ ਕਾਰਨ ਬਣੀ ਹੋਈ ਤਣਾਅ ਭਰੀ ਸਥਿਤੀ ਦਰਮਿਆਨ ਪਾਕਿਸਤਾਨ ਦੇ ਵਿਦੇਸ਼ ਵਿਭਾਗ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਅੱਜ ਕਿਹਾ ਕਿ ਕਰਤਾਰਪੁਰ ਲਾਂਘਾ ਨਵੰਬਰ ਮਹੀਨੇ ਖੋਲ੍ਹਿਆ ਜਾਵੇਗਾ। ਉਨ੍ਹਾਂ ਅੱਜ ਇੱਥੇ ਕਿਹਾ, ‘ਪਾਕਿਸਤਾਨ ਕਰਤਾਰਪੁਰ ਲਾਂਘਾ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨਵੰਬਰ ਮਹੀਨੇ ਖੋਲ੍ਹਣ ਲਈ ਵਬਨਬੱਧ ਹੈ।

 
 

ਨਵੀਂ ਦਿੱਲੀ, ਭਾਰਤ

ਬਰਲਿਨ, ਜਰਮਨੀ

ਵੀਡੀਓ ਗੈਲਰੀ
ਜਨਮ ਦਿਨ
 
 
 
ਅਹਿਮ ਸੂਚਨਾ
ਪੰਜਾਬੀ ਟਾਈਮਜ ਵਿਚ ਪ੍ਰਕਾਸ਼ਿਤ ਖਬਰਾਂ ਤੇ ਫੋਟੋ ਸਬੰਧੀ ਸਾਰੇ ਅਧਿਕਾਰ ਅਦਾਰੇ ਪਾਸ ਰਾਖਵੇ ਹਨ| ਇਸ ਵਿਚੋਂ ਕੋਈ ਵੀ ਖਬਰ ਅਤੇ ਫੋਟੋ ਲੈਣ ਤੋਂ ਪਹਿਲਾਂ ਅਦਾਰੇ ਦੀ ਮੰਜੂਰੀ ਲੈਣਾ ਲਾਜਮੀ ਹੈ| ਅਜਿਹਾ ਨਾ ਕਰਨ ਵਾਲੇ ਖਿਲਾਫ਼ ਕਾਰਵਾਈ ਕੀਤੀ ਜਾਵੇਗੀ|
ਮੁਖ ਸੰਪਾਦਕ, ਪੰਜਾਬੀ ਟਾਇਮਸ
Notice
Readers are recommended to make appropriate enquires and seek appropriate advice before sending money, incurring any expense, acting on medical recommendations or entering into any commitment in related to any advertisement published in this site . Panjabitimes.com website doesn't vouch for any claims made by the advertisers of product and services. We do not take any responsibility regarding advertisement. Panjabitimes.com website shall not be held liable for any consequences; in the event such claims are note honoured by the advertisers.
Chief Editor, Panjabi Times
Visitor's Counter :   0081629789
Copyright © 2019, Panjabi Times. All rights reserved. Website Designed by Mozart Infotech